ਵੱਡੇ ਘੱਲੂਘਾਰੇ ਚ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦਾ ਘੋੜਾ ਬੜਾ ਜ਼ਖ਼ਮੀ ਹੋ ਗਿਆ। ਖੂਨ ਨੁਚੜਣ ਕਰਕੇ ਇਨ੍ਹਾਂ ਕਮਜ਼ੋਰ ਕੇ ਤੁਰਿਆ ਨ ਜਾਵੇ। ਸਰਦਾਰ ਜੀ ਅੱਡੀ ਲਉਦੇ ਨੇ ਪਰ ਘੋੜਾ ਤੁਰਦਾ ਨੀ। ਨੇਡ਼ਿਓਂ ਗੁਰਮੁਖ ਸਿੰਘ ਨੇ ਕਿਅਾ ਸਰਦਾਰ ਜੀ ਇੱਥੇ ਨ ਖੜੋ ਏਥੇ ਰੁਕੇ ਤਾਂ ਦੁਰਾਨੀ ਫ਼ੌਜ ਨੇ ਘੇਰ ਲੈਣਾ ਬਚਾ ਨੀ ਹੋਣਾ ਅੱਗੇ ਤੁਰੋ ਵਹੀਰ ਦੇ ਨਾਲ।
ਸੁਣ ਕੇ ਆਹਲੂਵਾਲੀਆ ਜੀ ਨੇ ਕਿਆ ਮੇਰਾ ਘੋੜਾ ਥੱਕ ਗਿਆ, ਤੁਰਦਾ ਨੀ। ਗੁਰਮੁਖ ਸਿੰਘ ਨੇ ਆਪਣਾ ਚਾਬਕ ਚੁਕਿਆ ਤੇ ਸਰਦਾਰ ਜੀ ਦੇ ਘੋੜੇ ਦੇ ਮਾਰਨ ਲੱਗਾ।
ਸਰਦਾਰ ਜੱਸਾ ਸਿੰਘ ਨੇ ਇਕ ਦਮ ਗੁਰਮੁਖ ਸਿੰਘ ਨੂੰ ਵਰਜਿਆ ਬੋਲ ਕਹੇ।
ਨ ਸਿੰਘਾ ਚਾਬਕ ਨ ਮਾਰੀ ਘੋੜੇ ਨੂੰ , ਤੂੰ ਘੋੜੇ ਨੂੰ ਚਾਬਕ ਨਹੀਂ ਮੈਨੂੰ ਚਟਕ ਲਾਉਣੀ ਚਾਹੁੰਣਾ।
ਜਦੋਂ ਬਾਕੀ ਸਿੰਘ ਸੁਨਣ ਗੇ ਜੱਸਾ ਸਿੰਘ ਘੋੜਾ ਭਜਾ ਕੇ ਲੈ ਆਇਆ। ਸਾਰੇ ਮਜ਼ਾਕ ਕਰਨਗੇ ਮੈਂ ਕੀ ਮੂੰਹ ਲੈ ਕੇ ਖਾਲਸੇ ਦੇ ਦਿਵਾਨ ਚ ਬੈਠਾਗਾ। ਪੰਥ ਨੇ ਮੈਨੂੰ ਪਾਤਸ਼ਾਹ ਬਣਾਇਆ , ਤੂੰ ਮੈਨੂੰ ਗਿੱਦੜ ਕਾਇਰ ਬਣਾਉਣਾ ਚਾਹੁੰਣਾ।
ਏਦਾ ਨ ਕਰ ਸਿੰਘਾਂ ਇੱਥੋਂ ਭੱਜ ਕੇ ਜਿਉਣ ਨਾਲੋਂ ਮਰ ਜਾਣਾ ਕਈ ਗੁਣਾ ਚੰਗਾ ਸਿੰਘ ਕਹਿਣ ਗੇ ਜੱਸਾ ਸਿੰਘ ਜੰਗ ਚ ਜੂਝ ਗਿਆ ਪਰ ਮੈਦਾਨ ਨੀ ਛੱਡਿਆ।
ਇੰਨਾ ਕਹਿ ਕੇ ਸਰਦਾਰ ਜੀ ਨੇ ਅਬਦਾਲੀ ਦੀ ਫੌਜ ਦੇ ਆਹੂ ਲਾਉਣੇ ਸ਼ੁਰੂ ਕਰ ਦਿੱਤੇ।
ਕਯਾ ਮੁੱਖ ਲੈ ਮੈਂ ਬਹੋੰ ਦੀਵਾਨ ।
ਕਰੇ ਮਸ਼ਕਰੀ ਹਮ ਕੋ ਆਨ।
ਮੈ ਖਾਲਸੇ ਪਤਸ਼ਾਹ ਬਣਾਯੋ।
ਤੁਮ ਚਾਹਤ ਹਮ ਗੀਦੀ ਬਣਾਯੋ ।
ਇਸ ਜੀਵਨ ਤੇ ਮਰਨੋ ਬੇਸ਼। (ਪ੍ਰਚੀਨ ਪੰਥ ਪ੍ਰਕਾਸ਼)
ਗੁਰੂ ਬਚਨ ਨੇ
ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤ ॥
ਪੁਰਜਾ ਪੁਰਜਾ ਕਟਿ ਮਰੈ ਕਬਹੂ ਨ ਛਾਡੈ ਖੇਤੁ ॥੨॥੨॥
ਮੇਜਰ ਸਿੰਘ
ਗੁਰੂ ਕਿਰਪਾ ਕਰੇ
ਭੰਗਾਣੀ ਦੇ ਯੁੱਧ ਵਿੱਚ ਪਹਾੜੀ ਰਾਜੇ ਭੀਮ ਚੰਦ ਨੂੰ ਮੂੰਹ ਦੀ ਖਾਣੀ ਪਈ। ਰਾਜਪੂਤਾਂ ਦੇ ਜਾਣ ਪਿੱਛੋਂ ਇਸ ਅਸਥਾਨ ਉੱਪਰ ਦਸਮ ਪਿਤਾ ਨੇ ਵਿਸ਼ੇਸ਼ ਦਰਬਾਰ ਕੀਤਾ ਅਤੇ ਕੁਝ ਚਿਰ ਫ਼ਤਹਿ ਦੇ ਡੰਕੇ ਵਜਾਉਂਦੇ ਰਹੇ। ਮਗਰੋਂ ਪਾਉਂਟਾ ਸਾਹਿਬ ਠਹਿਰੇ ਤੇ ਬਾਅਦ ਵਿੱਚ ਸ੍ਰੀ ਆਨੰਦਪੁਰ ਸਾਹਿਬ ਦਾ ਰੁਖ ਕੀਤਾ। ਪਾਉਂਟੇ ਤੋਂ ਆ ਕੇ ਗੁਰੂ ਜੀ ਨੇ ਕੁਝ ਸਮਾਂ ਨਾਹਨ ਦੇ ਰਾਜੇ ਪਾਸ ਡੇਰਾ ਲਾਇਆ। ਰਾਜੇ ਨੇ ਗੁਰੂ ਜੀ ਦੀ ਰਜਵੀਂ ਸੇਵਾ ਕੀਤੀ। ਗੁਰੂ ਜੀ ਨੇ ਉਸ ਨੂੰ ਸੁੰਦਰ ਕੀਮਤੀ ਕਿਰਪਾਨ ਬਖ਼ਸ਼ਿਸ਼ ਵਜੋਂ ਦਿੱਤੀ, ਜੋ ਅਜੇ ਵੀ ਮੌਜੂਦ ਹੈ। ਨਾਹਨ ਤੋਂ ਆ ਕੇ ਗੁਰੂ ਜੀ ਨੇ ਟੋਕਾ ਪਿੰਡ ਵਿੱਚ ਮੁਕਾਮ ਕੀਤਾ। ਇੱਥੇ ਘੋੜੀਆਂ ਨੂੰ ਟੋਕਾ-ਕੁਤਰਾ ਚਾਰਾ ਪਾਉਣ ਕਾਰਨ ਇਹ ਅਸਥਾਨ ਟੋਕਾ ਸਾਹਿਬ ਦੇ ਨਾਂ ਨਾਲ ਪ੍ਰਸਿੱਧ ਹੋਇਆ। ਟੋਕਾ ਸਾਹਿਬ ਤੋਂ ਰਾਏਪੁਰ ਪਹੁੰਚੇ। ਰਾਏਪੁਰ ਦੀ ਰਾਣੀ ਨੇ ਉੱਥੋਂ ਦੇ ਰਾਜੇ ਨੂੰ ਗੁਰੂ ਜੀ ਦਾ ਸ਼ਰਧਾਲੂ ਤੇ ਵਿਸ਼ਵਾਸ ਪਾਤਰ ਬਣਾਇਆ। ਗੁਰੂ ਜੀ ਨੇ ਰਾਣੀ ਦੇ ਸਿਦਕ ਨੂੰ ਵੇਖ ਕੇ ਰਾਜ ਭਾਗ ਦੇ ਵਾਧੇ ਦਾ ਆਸ਼ੀਰਵਾਦ ਦਿੱਤਾ। ਰਾਣੀ ਰਾਏਪੁਰ ਤੋਂ ਮਾਣਕ ਟਪਰੇ ਪੁੱਜੇ ਅਤੇ ਇੱਥੋਂ ਨਾਢਾ ਪਿੰਡ ਪਾਸ ਇੱਕ ਉੱਚੇ ਟਿੱਬੇ ਉਤੇ ਡੇਰਾ ਲਾ ਲਿਆ। ਇਸ ਅਸਥਾਨ ਉੱਪਰ ਗੁਰੂ ਜੀ ਨਾਲ ਕਈ ਸਿੱਖ ਸੇਵਕ, ਸ਼ਸਤਰਧਾਰੀ ਯੋਧੇ, ਘੋੜ ਸਵਾਰ ਤੇ ਜੰਗੀ ਸੂਰਮੇ ਮੌਜੂਦ ਸਨ। ਉਨ੍ਹਾਂ ਦਿਨਾਂ ਵਿੱਚ ਇਹ ਪਰਗਨਾ ਜੰਗਲੀ ਇਲਾਕਾ ਸੀ। ਇੱਥੇ ਭਾਈ ਮੱਖਣ ਸ਼ਾਹ ਲੁਬਾਣਾ ਦੇ ਖ਼ਾਨਦਾਨ ਵਿੱਚੋਂ ਕੁਝ ਲੋਕ ਆਬਾਦ ਸਨ। ਨਾਡੂ ਸ਼ਾਹ ਨਾਂ ਦੇ ਧਰਮੀ ਬੰਦੇ ਨੇ ਗੁਰੂ ਗੋਬਿੰਦ ਸਿੰਘ ਜੀ ਨੂੰ ਜੀ ਆਇਆਂ ਕਿਹਾ। ਉਸ ਨੇ ਗੁਰੂ ਜੀ ਤੇ ਸਿੱਖ ਸੇਵਕਾਂ ਦੀ ਬੜੀ ਸੇਵਾ ਕੀਤੀ। ਉਸ ਦੀ ਟਹਿਲ ਸੇਵਾ ਨੂੰ ਵੇਖ ਕੇ ਦਸਵੇਂ ਪਾਤਸ਼ਾਹ ਬਹੁਤ ਪ੍ਰਸੰਨ ਹੋਏ। ਗੁਰੂ ਜੀ ਨੇ ਇੱਥੋਂ ਤੁਰਨ ਮੌਕੇ ਨਾਡੂ ਸ਼ਾਹ ਨੂੰ ਵਰ ਬਖ਼ਸ਼ਿਆ ਤੇ ਕਿਹਾ, ‘’ਤੇਰੀ ਸੇਵਾ ਕਰਕੇ ਹੀ ਇਹ ਅਸਥਾਨ ਨਾਢਾ ਦੇ ਨਾਂ ਨਾਲ ਪ੍ਰਸਿੱਧ ਹੋਵੇਗਾ ਤੇ ਸਦਾ ਲਈ ਤੇਰਾ ਨਾਂ ਕਇਮ ਹੋਵੇਗਾ।’’ ਇਹ ਸਥਾਨ ਹਰਿਆਣਾ ਦੇ ਜ਼ਿਲ੍ਹਾ ਪੰਚਕੂਲਾ ਦੇ ਸੈਕਟਰ 23 ਵਿੱਚ ਸਥਿਤ ਹੈ। ਇੱਥੋਂ ਦੇ ਕੀਰਤਨ ਦਾ ਰਸ ਥੋੜ੍ਹੀ ਦੂਰ ਹੀ ਹਿਮਾਚਲ-ਪੰਜਾਬ ਤੇ ਚੰਡੀਗੜ੍ਹ ਦੀਆਂ ਹਵਾਵਾਂ ਵਿੱਚ ਘੁਲ ਮਿਲ ਜਾਂਦਾ ਹੈ। ਗੁਰਦੁਆਰੇ ਦੇ ਪੂਰਬ ਵਾਲੇ ਪਾਸੇ ਕੱਚੀਆਂ ਪਹਾੜੀਆਂ ਹਨ, ਜੋ ਗੁਰਦੁਆਰੇ ਦੀ ਸੁੰਦਰਤਾ ਵਿੱਚ ਚਾਰ ਚੰਨ ਲਾਉਂਦੀਆਂ ਹਨ। ਦਰਬਾਰ ਸਾਹਿਬ ਦੀ ਸੁੰਦਰਤਾ ਬਹੁਤ ਮਨਮੋਹਕ ਹੈ। ਉੱਪਰ ਵੱਡਾ ਗੁੰਬਦ ਫਿਰ ਨਿੱਕੇ ਨਿੱਕੇ ਗੁੰਬਦਾਂ ਵਿੱਚ ਸਜਿਆ ਹੋਇਆ ਗੁਰਦੁਆਰਾ ਸੁੰਦਰ ਦਿੱਖ ਪੈਦਾ ਕਰਦਾ ਹੈ। ਇੱਥੇ ਨਿਤਨੇਮ ਤੋਂ ਬਾਅਦ ਸਾਰਾ ਦਿਨ ਕੀਰਤਨ ਹੁੰਦਾ ਹੈ। ਇੱਥੇ ਪੂਰਨਮਾਸ਼ੀ ਮੌਕੇ ਅਤੇ ਐਤਵਾਰ ਨੂੰ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰੀ ਭਰਦੀਆਂ ਹਨ। ਹਰ ਪੂਰਨਮਾਸ਼ੀ ਨੂੰ ਅੰਮ੍ਰਿਤ ਸੰਚਾਰ ਹੁੰਦਾ ਹੈ। ਦਰਬਾਰ ਸਾਹਿਬ ਦੇ ਪਿਛਲੇ ਪਾਸੇ ਅਖੰਡ ਪਾਠ ਕਰਵਾਉਣ ਲਈ ਕਮਰੇ ਬਣੇ ਹੋਏ ਹਨ। ਸੱਜੇ ਹੱਥ ਲੰਗਰ ਹਾਲ ਹਨ। ਲੰਗਰ ਹਾਲ ਦੀ ਛੱਤ ਉੱਪਰ ਮਿੰਨੀ ਦੀਵਾਨ ਹਾਲ ਹੈ, ਜਿੱਥੇ ਆਨੰਦ ਕਾਰਜ ਤੇ ਸੁਖਮਨੀ ਸਾਹਿਬ ਦੇ ਪਾਠ ਤੇ ਹੋਰ ਪ੍ਰੋਗਰਾਮ ਹੁੰਦੇ ਰਹਿੰਦੇ ਹਨ। ਖੱਬੇ ਪਾਸੇ ਵੱਡਾ ਦੀਵਾਨ ਹਾਲ ਬਣ ਕੇ ਤਿਆਰ ਹੋ ਰਿਹਾ ਹੈ। ਉਸ ਦੇ ਨਾਲ ਹੀ ਦੰਦਾਂ ਦੀ ਡਿਸਪੈਂਸਰੀ ਹੈ। ਇਸ ਦੇ ਪਿਛਲੇ ਪਾਸੇ ਪਾਣੀ ਦੀ ਟੈਂਕੀ ਹੈ। ਉਸ ਤੋਂ ਅੱਗੇ ਮੁਲਾਜ਼ਮਾਂ ਦੇ ਰਹਿਣ ਲਈ ਕਮਰੇ ਬਣੇ ਹੋਏ ਹਨ। ਗੁਰਦੁਆਰੇ ਵਿੱਚ ਪਾਰਕਿੰਗ ਦਾ ਵੀ ਖੁੱਲ੍ਹਾ ਪ੍ਰਬੰਧ ਹੈ। ਪਾਰਕਿੰਗ ਦੇ ਨਾਲ ਹੀ ਗੁਰੂ ਗੋਬਿੰਦ ਸਿੰਘ ਨਿਵਾਸ ਹੈ, ਜਿਸ ਵਿੱਚ ਸੰਗਤਾਂ ਦੇ ਠਹਿਰਨ ਲਈ 130 ਕਮਰੇ ਬਣੇ ਹੋਏ ਹਨ। ਨਿਵਾਸ ਸਥਾਨ ਦੇ ਥੱਲੇ ਕਾਰ ਸੇਵਾ ਵਾਲੇ ਬਾਬਿਆਂ ਦਾ ਰਹਿਣ ਬਸੇਰਾ ਡੇਰਾ ਹੈ, ਜੋ ਗੁਰਦੁਆਰਾ ਸਾਹਿਬ ਦੀਆਂ ਇਮਾਰਤਾਂ ਨੂੰ ਤਿਆਰ ਕਰ ਰਹੇ ਹਨ।
ਇਤਿਹਾਸ ਵਿਚ ਆਉਂਦਾ ਹੈ ਕੇ ਸ਼੍ਰੀ ਅਨੰਦਪੁਰ ਸਾਹਿਬ ਦੀ ਜੰਗ ਵਿੱਚ ਜਦ ਕੁਛ ਸਿੱਖ ਗੁਰੂ ਜੀ ਨੂੰ ਬੇਦਾਵਾ ਲਿਖਕੇ ਚਲੇ ਗਏ ਤਾਂ ਮਾਤਾ ਭਾਗੋ ਜੀ ਨੇ ਲਾਹਨਤ ਪਾਈ ਤੇ ਫਿਰ ਮਾਤਾ ਜੀ ਦਾ ਤਰਕਵਾਦੀ ਸ਼ਬਦ ਸੁਣ ਕੇ ਬੇਦਾਵੀਏ ਦੁਬਾਰਾ ਗੁਰੂ ਜੀ ਦੀ ਸੇਵਾ ਵਿੱਚ ਮੁਕਤਸਰ ਜੰਗ ਵਿੱਚ ਚਲੇ ਗਏ ਤੇ ਸ਼ਹੀਦੀਆਂ ਪ੍ਰਾਪਤ ਕੀਤੀਆਂ | ਇਸ ਜੰਗ ਵਿਚ ਮਾਤਾ ਭਾਗੋ ਜੀ ਨੇ ਮਰਦਾਵਾਂ ਬਾਣਾ ਪਹਿਣ ਕੇ ਘੋੜੇ ਤੇ ਸਵਾਰ ਹੋ ਕੇ ਸਿੰਘਾਂ ਨਾਲ ਰਲ ਕੇ ਖੂਬ ਜੌਹਰ ਦਿਖਾਏ , ਮਾਤਾ ਜੀ ਦੀ ਇਸ ਬੀਰਤਾ ਦੀ ਖਬਰ ਸੁਣਕੇ ਗੁਰੂ ਜੀ ਅਤੀ ਪ੍ਰਸੰਨ ਹੋਏ , ਗੁਰੂ ਜੀ ਦੇ ਦੱਖਣ ਆਗਮਨ ਦੇ ਮਾਤਾ ਜੀ ਵੀ ਗੁਰੂ ਜੀ ਦੇ ਨਾਲ ਹੀ ਨਾਂਦੇੜ ਦੀ ਪਾਵਨ ਧਰਤੀ ਤੇ ਪੁੱਜ ਗਏ , ਸੱਚਖੰਡ ਸਾਹਿਬ ਦੇ ਨਜ਼ਦੀਕ ਜਿਸ ਅਸਥਾਨ ਤੇ ਮਾਤਾ ਜੀ ਤਪਸਿਆ ਵਿੱਚ ਲੀਨ ਰਹਿੰਦੇ ਉਥੇ ਬੁੰਗਾ ਸਾਹਿਬ ਸ਼ੁਸ਼ੋਬਿਤ ਹੈ |
ਦਸ਼ਮੇਸ਼ ਪਿਤਾ ਜੀ ਦੇ ਸੱਚਖੰਡ ਗਮਨ ਉਪਰੰਤ ਮਾਤਾ ਜੀ ਨੇ ਸਿੱਖੀ ਦੇ ਪ੍ਰਚਾਰ ਲਈ ਬਿਦਰ (ਕਰਨਾਟਕ) ਦੇ ਨਜ਼ਦੀਕ ਹੀ ਪੈਂਦੇ ਪਿੰਡ ਜਨਵਾੜਾ ਵਿਖੇ ਡੇਰਾ ਲਗਾ ਲਿਆ , ਕੁਝ ਸਮਾਂ ਜਨਵਾੜਾ ਵਿਖੇ ਸਮਾਂ ਬਤੀਤ ਕਰਨ ਉਪਰੰਤ ਮਾਤਾ ਜੀ ਅਕਾਲ ਚਲਾਣਾ ਕਰ ਗਏ , ਮਾਤਾ ਭਾਗ ਕੌਰ ਜੀ ਦੇ ਨਾਮ ਤੇ ਲੋਹ ਲੰਗਰ ਦੀ ਸੇਵਾ ਲਈ ਇਹ ਗੁਰਦੁਆਰਾ ਸਾਹਿਬ ਦੀ , ਜਿਲ੍ਹਾ ਨੰਦੇੜ ਵਿਖੇ ਉਸਾਰੀ ਕਰਵਾਈ , ਇਥੇ ਗੁਰੂ ਕਾ ਲੰਗਰ 24 ਘੰਟੇ ਚਾਲੂ ਰਹਿੰਦਾ ਹੈ
ਪੰਜ ਪਿਆਰਿਆ ਦੇ ਨਾਮ ਵਿੱਚ ਗਹੀਰੀ ਸਿੱਖਿਆ ਮਿਲਦੀ ਹੈ ।
ਭਾਈ ਦਇਆ ਸਿੰਘ ਜੀ: ਸਭ ਤੋਂ ਪਹਿਲਾ ਮਨ ਵਿੱਚ ਦਇਆ ਜ਼ਰੂਰੀ ਹੈ ।।।
ਭਾਈ ਧਰਮ ਸਿੰਘ ਜੀ :ਫਿਰ ਬੰਦਾ ਧਰਮ ਦੇ ਰਸਤੇ ਤੇ ਚਲਦਾ ਹੈ.
ਭਾਈ ਹਿੰਮਤ ਸਿੰਘ ਜੀ :ਫਿਰ ਬੰਦਾ ਹਿੰਮਤ ਨਾਲ ਇਸ ਰਸਤੇ ਤੇ ਚਲਦਾ ਹੈ।।
ਭਾਈ ਮੋਹਕਮ ਸਿੰਘ ਜੀ: ਫਿਰ ਉਸ ਦਾ ਦੁਨੀਆ ਨਾਲੋਂ ਮੋਹ ਟੁੱਟ ਜਾਂਦਾ ਹੈ
ਭਾਈ ਸਾਹਿਬ ਸਿੰਘ ਜੀ :ਫਿਰ ਉਹ ਆਪਣੇ ਸਾਹਿਬ ਨਾਲ਼ ਅਭੇਦ ਹੋ ਜਾਂਦਾ ਹੈ
ਇੱਕ ਸਤਿਗੁਰ ਨਾਨਕ ਆ
ਜਿਹੜਾ ਦੇ ਕੇ ਕਦੇ ਉਧਾਰ ਨੀ ਮੰਗਦਾ ਵਾਹਿਗੁਰੂ ਜੀ🙏
सोरठि महला ५ ॥ माइआ मोह मगनु अंधिआरै देवनहारु न जानै ॥ जीउ पिंडु साजि जिनि रचिआ बलु अपुनो करि मानै ॥१॥ मन मूड़े देखि रहिओ प्रभ सुआमी ॥ जो किछु करहि सोई सोई जाणै रहै न कछूऐ छानी ॥ रहाउ ॥ जिहवा सुआद लोभ मदि मातो उपजे अनिक बिकारा ॥ बहुतु जोनि भरमत दुखु पाइआ हउमै बंधन के भारा ॥२॥ देइ किवाड़ अनिक पड़दे महि पर दारा संगि फाकै ॥ चित्र गुपतु जब लेखा मागहि तब कउणु पड़दा तेरा ढाकै ॥३॥ दीन दइआल पूरन दुख भंजन तुम बिनु ओट न काई ॥ काढि लेहु संसार सागर महि नानक प्रभ सरणाई ॥४॥१५॥२६॥
अर्थ: हे मूर्ख मन! मालिक प्रभू (तेरी सारी करतूतें हर वक्त) देख रहा है। तू जो कुछ करता है, (मालिक प्रभू) वही वही जान लेता है, (उससे तेरी) कोई भी करतूत छुपी नहीं रह सकती। रहाउ। हे भाई! जिस परमात्मा ने शरीर-जिंद बना के जीव को पैदा किया हुआ है, उस सब दातें देने वाले प्रभू के साथ जीव गहरी सांझ नहीं डालता। माया के मोह के (आत्मिक) अंधकार में मस्त रहके अपनी ताकत को बड़ा समझता है।1। हे भाई! मनुष्य जीभ के स्वादों में, लोभ के नशे में मस्त रहता है (जिसके कारण इसके अंदर) अनेकों विकार पैदा हो जाते हैं, मनुष्य अहंकार की जंजीरों के भार तले दब जाता है, बहुत जूनियों में भटकता फिरता है, और दुख सहता रहता है।2। (माया के मोह के अंधकार में फसा मनुष्य) दरवाजे बंद करके अनेकों पर्दों के पीछे पराई स्त्री के साथ कुकर्म करता है। (पर, हे भाई!) जब (धर्मराज के दूत) चित्र और गुप्त (तेरी करतूतों का) हिसाब मांगेंगे, तब कोई भी तेरी करतूतों पर पर्दा नहीं डाल सकेगा।3। हे नानक! कह– दीनों पर दया करने वाले! हे सर्व-व्यापक! हे दुखों का नाश करने वाले! तेरे बग़ैर और कोई आसरा नहीं है। हे प्रभू! मैं तेरी शरण आया हूँ। संसार समुंद्र में (डूबते हुए की मेरी बाँह पकड़ के) निकाल ले।4।15।26।
ਅੰਗ : 616
ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥
ਅਰਥ : ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧। ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ, ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ।੨। (ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ। (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ।੩। ਹੇ ਨਾਨਕ! ਆਖ-) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ।੪।੧੫।੨੬।
सोरठि महला ५ ॥ हमरी गणत न गणीआ काई अपणा बिरदु पछाणि ॥ हाथ देइ राखे करि अपुने सदा सदा रंगु माणि ॥१॥ साचा साहिबु सद मिहरवाण ॥ बंधु पाइआ मेरै सतिगुरि पूरै होई सरब कलिआण ॥ रहाउ ॥ जीउ पाइ पिंडु जिनि साजिआ दिता पैनणु खाणु ॥ अपणे दास की आपि पैज राखी नानक सद कुरबाणु ॥२॥१६॥४४॥
हे भाई! परमात्मा हम जीवों के किये बुरे-कर्मो का कोई ध्यान नहीं करता। वह अपने मूढ़-कदीमा के (प्यार वाले) सवभाव को याद रखता है, (वह, बल्कि, हमें गुरु मिला कर, हमें) अपना बना कर (अपने) हाथ दे के (हमे विकारों से) बचाता है। (जिस बड़े-भाग्य वाले को गुरु मिल जाता है , वह) सदा ही आत्मिक आनंद मानता रहता है॥१॥ हे भाई! सदा कायम रहने वाला मालिक-प्रभु सदा दयावान रहता है, (कुकर्मो की तरफ बड़ रहे मनुख को गुरु मिलाता है। जिस को पूरा गुरु मिल गया, उस के विकारों के रास्ते में) मेरे पूरे गुरु ने बंद लगा दिया ( और, इस प्रकार उस के अंदर) सारे आत्मिक आनंद पैदा हो गए॥रहाउ॥ हे भाई! जिस परमात्मा ने जान डालकर (हमारा) सरीर पैदा किया है, जो (हर समय) हमे खुराक और पोशाक दे रहा है, वह परमात्मा (संसार-समुन्द्र की विकार लहरों से) अपने सेवक की इज्ज़त (गुरु मिला कर) आप बचाता है। हे नानक! (कह की मैं उस परमात्मा से) सदा सदके जाता हूँ॥२॥१६॥४४॥
ਅੰਗ : 619
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥
ਅਰਥ : ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ॥ ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! (ਆਖ ਕਿ ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ॥੨॥੧੬॥੪੪॥
21 ਫਰਵਰੀ ਨੂੰ ਸ਼ਹੀਦੀ ਦਿਹਾੜਾ ਗੁਰਦੁਵਾਰਾ ਨਨਕਾਣਾ ਸਾਹਿਬ ਜੀ ਵਿਖੇ ਹੋਏ ਸਿੰਘਾਂ ਦਾ ਰਿਹਾ ਹੈ ਆਉ ਸੰਖੇਪ ਝਾਤ ਮਾਰੀਏ ਇਤਿਹਾਸ ਤੇ ਜੀ ।
ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਜੋ ਗੁਰੂ ਨਾਨਕ ਸਾਹਿਬ ਦਾ ਜਨਮ ਅਸਥਾਨ ਹੈ, ਦਾ ਪ੍ਰਬੰਧ ਸੰਨ 1920 ਵਿੱਚ ਮਹੰਤ ਨਰਾਇਣ ਦਾਸ ਚਲਾਉਂਦਾ ਸੀ, ਜਿਹੜਾ ਸਾਰੀ ਮਹੰਤ ਸ਼੍ਰੇਣੀ ਵਿਚੋਂ ਅਤਿ ਦਰਜੇ ਦਾ ਸ਼ਰਾਬੀ ਅਤੇ ਭੈੜੇ ਆਚਰਣ ਵਾਲਾ ਸੀ। ਉਸ ਨੇ ਪਵਿੱਤਰ ਗੁਰਧਾਮ ਨੂੰ ਅਯਾਸ਼ੀ ਦਾ ਅੱਡਾ ਬਣਾਇਆ ਹੋਇਆ ਸੀ। ਉਸ ਨੇ 1917 ਈ. ਵਿੱਚ ਗੁਰਦੁਆਰੇ ਦੀ ਹਦੂਦ ਅੰਦਰ ਵੇਸਵਾ ਦਾ ਨਾਚ ਕਰਾਇਆ। ਗੁਰਦੁਆਰੇ ਦੀ ਹਦੂਦ ਅੰਦਰ ਸ਼ਰ੍ਹੇਆਮ ਸ਼ਰਾਬ ਦਾ ਦੌਰ ਚਲੌਦਾ ਰਹਿੰਦਾ ਸੀ ਅਤੇ ਉਸ ਦੇ ਚੇਲੇ ਖ਼ਤਰਨਾਕ ਹੱਦ ਤਕ ਵਿਗੜੇ ਹੋਏ ਸਨ। ਸੰਨ 1918 ਨੂੰ ਇੱਕ ਰਿਟਾਇਰਡ ਸਿੰਧੀ ਅਫਸਰ ਆਪਣੇ ਪਰਵਾਰ ਸਮੇਤ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਨੂੰ ਆਇਆ ਤਾਂ ਰਾਤ ਸਮੇਂ ਉਸ ਦੀ 13 ਸਾਲਾ ਲੜਕੀ ਦਾ ਮਹੰਤ ਦੇ ਇੱਕ ਚੇਲੇ ਨੇ ਬਲਾਤਕਾਰ ਕੀਤਾ। ਉਸੇ ਸਾਲ ਹੀ ਪੂਰਨਮਾਸ਼ੀ ਨੂੰ ਜ਼ਿਲ੍ਹਾ ਲਾਇਲਪੁਰ ਦੇ ਜੜ੍ਹਾਂ ਵਾਲੇ ਇਲਾਕੇ ਦੀਆਂ ਛੇ ਬੀਬੀਆਂ ਗੁਰਦੁਆਰੇ ਦੇ ਦਰਸ਼ਨਾਂ ਨੂੰ ਆਈਆਂ ਤਾਂ ਮਹੰਤ ਦੇ ਚੇਲਿਆਂ ਨੇ ਉਨ੍ਹਾਂ ਦਾ ਵੀ ਇਹੋ ਹਸ਼ਰ ਕੀਤਾ। ਜਦ ਕੁਝ ਸਿੱਖਾਂ ਨੇ ਮਹੰਤ ਕੋਲ ਇਸ ਗੱਲ ਦਾ ਰੋਸ ਕੀਤਾ ਤਾਂ ਅੱਗੋਂ ਉਸ ਨੇ ਇਹ ਕਿਹਾ ਕਿ ਗੁਰਦੁਆਰਾ ਸਾਡੀ ਨਿੱਜੀ ਦੁਕਾਨ ਹੈ, ਇਥੇ ਤੁਸੀਂ ਆਪਣੀਆਂ ਇਸਤਰੀਆਂ ਨੂੰ ਨਾ ਭੇਜਿਆ ਕਰੋ। ਇਸ ਮਹੰਤ ਦੀ ਵਧ ਰਹੀ ਗੁੰਡਾਗਰਦੀ ਨੂੰ ਵੇਖਦੇ ਹੋਏ 26 ਜਨਵਰੀ 1921 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿੱਚ ਇਹ ਗੁਰਮਤਾ ਪਾਸ ਕੀਤਾ ਗਿਆ ਕਿ 4, 5 ਅਤੇ 6 ਮਾਰਚ 1921 ਈ. ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਸਿੱਖ ਪੰਥ ਦਾ ਇੱਕ ਭਾਰੀ ਇਕੱਠ ਕੀਤਾ ਜਾਵੇ, ਜਿਸ ਵਿੱਚ ਗੁਰਦੁਆਰਿਆਂ ਦੇ ਪ੍ਰਬੰਧ ਲਈ ਤਜਵੀਜ਼ਾਂ ਹੋਣੀਆਂ ਸਨ। ਖਾਸ ਕਰਕੇ ਸ੍ਰੀ ਨਨਕਾਣਾ ਸਾਹਿਬ ਦੇ ਮਹੰਤ ਬਾਰੇ ਵਿਚਾਰ ਕੀਤੀ ਜਾਣੀ ਸੀ ਕਿ ਉਸ ਨੂੰ ਆਪਣੇ ਆਪ ਦਾ ਅਤੇ ਗੁਰਦੁਆਰੇ ਦੇ ਪ੍ਰਬੰਧ ਦਾ ਸੁਧਾਰ ਕਰਨ ਲਈ ਕਿਹਾ ਜਾਵੇ।
ਦੂਜੇ ਪਾਸੇ ਜਦ ਮਹੰਤ ਨਰੈਣੂ ਨੂੰ ਇਸ ਫੈਸਲੇ ਦੀ ਸੂਹ ਮਿਲੀ ਤਾਂ ਉਸ ਨੇ ਵੀ ਇੱਕ ਸਨਾਤਨ ਸਿੱਖ ਕਾਨਫਰੰਸ ਲਾਹੌਰ ਵਿਖੇ 19, 20 ਅਤੇ 21 ਫਰਵਰੀ ਨੂੰ ਬਾਬਾ ਕਰਤਾਰ ਸਿੰਘ ਬੇਦੀ ਦੀ ਪ੍ਰਧਾਨਗੀ ਹੇਠ ਸੱਦ ਲਈ, ਜਿਸ ਵਿੱਚ ਬਹੁਤ ਸਾਰੇ ਗੁਰਦੁਆਰਿਆਂ ਦੇ ਮਹੰਤਾਂ ਅਤੇ ਸਰਬਰਾਹਾਂ ਨੂੰ ਸੱਦਾ ਦਿੱਤਾ ਗਿਆ ਇਹ ਵਿਚਾਰ ਕਰਨ ਲਈ ਕਿ ਇਨ੍ਹਾਂ ਅਕਾਲੀ ਸੁਧਾਰਕਾਂ ਦਾ ਡੱਟ ਕੇ ਮੁਕਾਬਲਾ ਕਿਵੇਂ ਕਰਨਾ ਹੈ? ਮਹੰਤ ਸਾਜ਼ਿਸ਼ਾਂ ਕਰਨ ਵਿੱਚ ਬੜਾ ਮਾਹਰ ਸੀ। ਉਹ ਇੱਕ ਪਾਸੇ ਇਹ ਕਹਿ ਰਿਹਾ ਸੀ ਕਿ ਮੈਂ ਸ਼੍ਰੋਮਣੀ ਕਮੇਟੀ ਦੀ ਹਰ ਸ਼ਰਤ ਮੰਨਣ ਲਈ ਤਿਆਰ ਹਾਂ, ਦੂਸਰੇ ਪਾਸੇ ਉਸ ਨੇ ਇਲਾਕੇ ਦੇ ਰਾਂਝੇ ਅਤੇ ਰੀਹਾਨੇ ਵਰਗੇ ਚੋਟੀ ਦੇ ਬਦਮਾਸ਼ਾਂ, ਗੁੰਡਿਆਂ ਨੂੰ ਇਕੱਠਾ ਕਰਕੇ ਇਹ ਗੋਂਦ ਗੁੰਦੀ ਕਿ 4, 5 ਅਤੇ 6 ਮਾਰਚ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਇਕੱਠੇ ਹੋਏ ਪੰਥਕ ਆਗੂਆਂ ਨੂੰ ਹਮਲਾ ਕਰਕੇ ਖਤਮ ਕਰ ਦੇਣਾ ਹੈ। ਇਸ ਲਈ ਉਸ ਨੇ ਕਈ ਪਠਾਣਾਂ ਨੂੰ ਨੌਕਰ ਵੀ ਰੱਖ ਲਿਆ ਅਤੇ ਬਹੁਤ ਸਾਰੇ ਟਕੂਏ, ਛਵ੍ਹੀਆਂ, ਗੰਡਾਸੇ, ਬੰਦੂਕਾਂ ਅਤੇ ਪਿਸਤੌਲਾਂ ਆਦਿ ਹਥਿਆਰ ਇਕੱਠੇ ਕਰ ਲਏ। ਭਾਰੀ ਗਿਣਤੀ ਵਿੱਚ ਗੋਲੀ ਸਿੱਕਾ, ਮਿੱਟੀ ਦਾ ਤੇਲ ਅਤੇ ਲੱਕੜਾਂ ਦਾ ਜਖ਼ੀਰਾ ਜਮ੍ਹਾਂ ਕਰ ਲਿਆ।
ਮਹੰਤ ਨਰੈਣੂ ਦੀ ਇਸ ਕੋਝੀ ਹਰਕਤ ਦੀ ਸੂਹ ਭਾਈ ਵਰਿਆਮ ਸਿੰਘ ਦੇ ਰਾਹੀਂ, ਜਿਸ ਨੂੂੰ ਸੂਹੀਏ ਦੇ ਤੌਰ ਤੇ ਮਹੰਤ ਕੋਲ ਛੱਡਿਆ ਹੋਇਆ ਸੀ, ਭਾਈ ਕਰਤਾਰ ਸਿੰਘ ਝੱਬਰ ਹੋਰਾਂ ਨੂੰ ਲੱਗੀ ਕਿ ਮਹੰਤ ਦੀ ਨੀਅਤ ਸਾਫ ਨਹੀਂ ਅਤੇ ਉਹ ਪੰਥਕ ਆਗੂਆਂ ਨੂੰ ਖਤਮ ਕਰਨਾ ਚਾਹੁੰਦਾ ਹੈ। ਉਸ ਨੇ ਇਲਾਕੇ ਦੇ ਮੁਖੀ ਸਿੰਘਾਂ ਜਿਵੇਂ ਭਾਈ ਲਛਮਣ ਸਿੰਘ ਧਾਰੋਵਾਲੀ, ਭਾਈ ਬੂਟਾ ਸਿੰਘ ਲਾਇਲਪੁਰੀ ਆਦਿ ਨਾਲ ਸਲਾਹ ਕੀਤੀ ਕਿ ਮਾਰਚ ਦੀ ਸਿੱਖ ਕਾਨਫਰੰਸ ਤੋਂ ਪਹਿਲਾਂ ਹੀ ਮਹੰਤ ਨਾਲ ਸਿੱਝ ਲਿਆ ਜਾਵੇ। ਇਸ ਨੇ ਆਪਣੀ ਹਰਕਤ ਤੋਂ ਬਾਜ਼ ਨਹੀਂ ਆਉਣਾ। ਇਸ ਲਈ ਗੁਰਦੁਆਰੇ ਤੇ ਅਚਾਨਕ ਉਸ ਵੇਲੇ ਕਬਜ਼ਾ ਕਰ ਲਿਆ ਜਾਵੇ, ਜਦੋਂ ਮਹੰਤ ਲਾਹੌਰ ਵਿਖੇ ਹੋ ਰਹੀ ਸਨਾਤਨ ਕਾਨਫਰੰਸ ਵਿੱਚ ਗਿਆ ਹੋਵੇ।
੧੭ ਫਰਵਰੀ ੧੯੨੧
17 ਫਰਵਰੀ 1921 ਈ. ਨੂੰ ਗੁ: ਸੱਚਾ ਸੌਦਾ ਚੂਹੜਕਾਣਾ ਵਿਖੇ ਮੀਟਿੰਗ ਕਰਕੇ ਮਤਾ ਪਕਾਇਆ ਗਿਆ ਕਿ 19 ਫਰਵਰੀ ਦੀ ਸ਼ਾਮ ਨੂੰ ਭਾਈ ਲਛਮਣ ਸਿੰਘ ਅਤੇ ਭਾਈ ਕਰਤਾਰ ਸਿੰਘ ਝੱਬਰ ਪਿੰਡਾਂ ਵਿਚੋਂ ਸਿੰਘਾਂ ਦਾ ਜਥਾ ਇਕੱਤਰ ਕਰਕੇ ਸ੍ਰੀ ਨਨਕਾਣਾ ਸਾਹਿਬ ਵੱਲ ਚਾਲੇ ਪਾ ਦੇਣ। 19 ਫਰਵਰੀ ਦੀ ਸ਼ਾਮ ਨੂੰ ਭਾਈ ਲਛਮਣ ਸਿੰਘ ਦਾ ਜਥਾ ਚੰਦਰਕੋਟ ਦੀ ਝਾਲ ਤੇ ਪਹੁੰਚ ਜਾਵੇ, ਉਥੇ ਹੀ ਭਾਈ ਕਰਤਾਰ ਸਿੰਘ ਝੱਬਰ ਦਾ ਜਥਾ ਉਸ ਨੂੰ ਮਿਲ ਪਵੇਗਾ ਅਤੇ ਫਿਰ ਇਕੱਠੇ ਹੋ ਕੇ ਸ੍ਰੀ ਨਨਕਾਣਾ ਸਾਹਿਬ ਵੱਲ ਕੂਚ ਕੀਤਾ ਜਾਵੇ। ਇਹ ਸਾਰੇ ਫੈਸਲੇ ਦੀ ਖ਼ਬਰ ਪੰਥਕ ਆਗੂਆਂ ਤੋਂ ਗੁਪਤ ਰੱਖੀ ਗਈ।
20 ਫਰਵਰੀ
20 ਫਰਵਰੀ ਨੂੰ ਭਾਈ ਲਛਮਣ ਸਿੰਘ ਡੇਢ ਕੁ ਸੌ ਸਿੰਘਾਂ ਦਾ ਜਥਾ ਲੈ ਕੇ ਚੱਲ ਪਿਆ ਅਤੇ ਭਾਈ ਕਰਤਾਰ ਸਿੰਘ ਝੱਬਰ ਨੇ ਵੀ ਗੁਰਦੁਆਰਾ ਸੱਚਾ ਸੌਦਾ ਵਿਖੇ 2200 ਸਿੰਘਾਂ ਦਾ ਜਥਾ ਇਕੱਠਾ ਕਰ ਲਿਆ। ਦੂਜੇ ਪਾਸੇ 20 ਫਰਵਰੀ ਨੂੰ ਹੀ ਲਾਹੌਰ ਵਿਖੇ ਅਕਾਲੀ ਅਖ਼ਬਾਰ ਦੇ ਦਫ਼ਤਰ ਵਿੱਚ ਪੰਥਕ ਮੁਖੀਆਂ ਦੀ ਇਕੱਤਰਤਾ ਹੋਣੀ ਸੀ, ਜਿਸ ਵਿੱਚ ਮਾਸਟਰ ਤਾਰਾ ਸਿੰਘ, ਸ. ਤੇਜਾ ਸਿੰਘ ਸਮੁੰਦਰੀ, ਸ. ਹਰਚਰਨ ਸਿੰਘ, ਗਿਆਨੀ ਸਰਦੂਲ ਸਿੰਘ ਕਵੀਸ਼ਰ, ਮਾਸਟਰ ਸੁੰਦਰ ਸਿੰਘ ਲਾਇਲਪੁਰੀ, ਸ. ਜਸਵੰਤ ਸਿੰਘ ਝਬਾਲ ਅਤੇ ਭਾਈ ਦਲੀਪ ਸਿੰਘ ਇਕੱਠੇ ਹੋਏ ਤਾਂ ਉਥੇ ਪੰਥਕ ਆਗੂਆਂ ਨੂੰ ਭਾਈ ਕਰਤਾਰ ਸਿੰਘ ਝੱਬਰ ਹੋਰਾਂ ਦੇ ਫੈਸਲੇ ਦਾ ਪਤਾ ਲੱਗਾ। ਉਨ੍ਹਾਂ ਨੇ ਫੈਸਲਾ ਕੀਤਾ ਕਿ ਪਹਿਲਾਂ ਮਿੱਥੇ ਹੋਏ ਪ੍ਰੋਗਰਾਮ ਤੋਂ ਪਹਿਲੋਂ ਕੋਈ ਵੀ ਜਥਾ ਸ੍ਰੀ ਨਨਕਾਣਾ ਸਾਹਿਬ ਨਾ ਭੇਜਿਆ ਜਾਵੇ। ਭਾਈ ਕਰਤਾਰ ਸਿੰਘ ਝੱਬਰ ਅਤੇ ਭਾਈ ਲਛਮਣ ਸਿੰਘ ਨੂੰ ਰੋਕਣ ਲਈ ਦੋ ਆਦਮੀ ਭੇਜੇ, ਜਿਹੜੇ ਭਾਈ ਕਰਤਾਰ ਸਿੰਘ ਝੱਬਰ ਨੂੰ ਗੁਰਦੁਆਰਾ ਸੱਚਾ ਸੌਦਾ ਜਾ ਕੇ ਮਿਲੇ ਅਤੇ ਪੰਥਕ ਆਗੂਆਂ ਦੇ ਫੈਸਲੇ ਬਾਰੇ ਦੱਸ ਕੇ ਉਨ੍ਹਾਂ ਨੂੰ ਸ੍ਰੀ ਨਨਕਾਣਾ ਸਾਹਿਬ ਨਾ ਜਾਣ ਲਈ ਮਨਾ ਲਿਆ। ਪਰ ਝੱਬਰ ਨੇ ਕਿਹਾ ਕਿ ਜੇ ਹੋਰ ਜਥੇ ਸ੍ਰੀ ਨਨਕਾਣਾ ਸਾਹਿਬ ਪੁੱਜ ਗਏ ਤਾਂ ਉਨ੍ਹਾਂ ਦੇ ਨੁਕਸਾਨ ਦਾ ਜ਼ਿੰਮੇਵਾਰ ਕੌਣ ਹੋਵੇਗਾ ਤਾਂ ਉਨ੍ਹਾਂ ਜਥਿਆਂ ਨੂੰ ਰੋਕਣ ਦੀ ਜ਼ਿੰਮੇਵਾਰੀ ਭਾਈ ਦਲੀਪ ਸਿੰਘ ਸਾਹੋਵਾਲ ਨੇ ਆਪਣੇ ਸਿਰ ਲਈ ਅਤੇ ਆਪਣੇ ਕੁਝ ਆਦਮੀ ਸ੍ਰੀ ਨਨਕਾਣਾ ਸਾਹਿਬ ਨੂੰ ਆਉਂਦੇ ਰਾਹਾਂ ਤੇ ਖਿੰਡਾ ਦਿੱਤੇ ਤਾਂ ਜੋ ਆਉਣ ਵਾਲੇ ਜਥਿਆਂ ਨੂੰ ਪੰਥਕ ਆਗੂਆਂ ਦੇ ਫੈਸਲੇ ਬਾਰੇ ਦੱਸ ਕੇ ਵਾਪਸ ਮੋੜ ਦੇਣ। ਆਪ ਭਾਈ ਦਲੀਪ ਸਿੰਘ, ਭਾਈ ਲਛਮਣ ਸਿੰਘ ਦੇ ਜਥੇ ਨੂੰ ਰੋਕਣ ਲਈ ਚੰਦਰਕੋਟ ਦੀ ਝਾਲ ਤੇ ਪਹੁੰਚੇ ਤਾਂ ਉਥੇ ਭਾਈ ਲਛਮਣ ਸਿੰਘ ਦਾ ਜਥਾ ਨਾ ਮਿਲਿਆ। ਭਾਈ ਦਲੀਪ ਸਿੰਘ ਨੇ ਸੋਚਿਆ ਕਿ ਹੋ ਸਕਦਾ ਹੈ, ਉਨ੍ਹਾਂ ਨੂੰ ਸੁਨੇਹਾ ਮਿਲ ਗਿਆ ਹੋਵੇ ਅਤੇ ਉਹ ਵਾਪਸ ਮੁੜ ਗਏ ਹੋਣ। ਫਿਰ ਵੀ ਉਨ੍ਹਾਂ ਨੇ ਭਾਈ ਵਰਿਆਮ ਸਿੰਘ ਦੀ ਡਿਊਟੀ ਭਾਈ ਲਛਮਣ ਸਿੰਘ ਦੇ ਜਥੇ ਨੂੰ ਰੋਕਣ ਦੀ ਲਾਈ ਅਤੇ ਆਪ ਸ. ਉਤਮ ਸਿੰਘ ਦੇ ਕਾਰਖਾਨੇ ਵਿੱਚ ਆ ਗਏ। ਭਾਈ ਲਛਮਣ ਸਿੰਘ ਦੇ ਜਥੇ ਨੇ ਅਰਦਾਸਾ ਸੋਧ ਕੇ ਸ੍ਰੀ ਨਨਕਾਣਾ ਸਾਹਿਬ ਵੱਲ ਚਾਲੇ…
ਪਾ ਦਿੱਤੇ ਸਨ ਅਤੇ ਰਸਤੇ ਵਿੱਚ ਉਨ੍ਹਾਂ ਦਾ ਮੇਲ ਭਾਈ ਵਰਿਆਮ ਸਿੰਘ ਨਾਲ ਹੋਇਆ। ਉਸ ਨੇ ਭਾਈ ਲਛਮਣ ਸਿੰਘ ਦੇ ਜਥੇ ਨੂੰ ਪੰਥਕ ਆਗੂਆਂ ਦੇ ਫੈਸਲੇ ਦੀ ਚਿੱਠੀ ਦਿਖਾ ਕੇ ਅਤੇ ਮਹੰਤ ਦੀ ਘਿਨਾਉਣੀ ਸਾਜ਼ਿਸ਼ ਦੱਸ ਕੇ ਵਾਪਸ ਮੁੜਨ ਦੀ ਬੇਨਤੀ ਕੀਤੀ। ਭਾਈ ਲਛਮਣ ਸਿੰਘ ਹੋਰੀਂ ਨਾ ਮੰਨੇ, ਉਹ ਕਹਿਣ ਲੱਗੇ ਅਸੀਂ ਸ੍ਰੀ ਨਨਕਾਣਾ ਸਾਹਿਬ ਨੂੰ ਮਹੰਤ ਕੋਲੋਂ ਅਜ਼ਾਦ ਕਰਾਉਣ ਲਈ ਅਰਦਾਸਾ ਸੋਧ ਕੇ ਤੁਰੇ ਹਾਂ, ਹੁਣ ਵਾਪਸ ਨਹੀਂ ਮੁੜ ਸਕਦੇ, ਚਾਹੇ ਸਿੱਟਾ ਕੁਝ ਵੀ ਹੋਵੇ। ਅਰਦਾਸਾ ਸੋਧ ਕੇ ਪਿੱਛੇ ਹੱਟਣਾ ਗਿੱਦੜਾਂ ਦਾ ਕੰਮ ਹੈ, ਸ਼ੇਰਾਂ ਦਾ ਨਹੀਂ। ਇਹ ਕਹਿ ਕੇ ਜਥਾ ਅੱਗੇ ਚੱਲ ਪਿਆ।
21 ਫਰਵਰੀ
21 ਫਰਵਰੀ ਨੂੰ ਸਵੇਰੇ ਛੇ ਵਜੇ ਭਾਈ ਲਛਮਣ ਸਿੰਘ ਦਾ ਜਥਾ ਸ਼ਬਦ ਪੜ੍ਹਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਦਾਖਲ ਹੋਇਆ। ਭਾਈ ਲਛਮਣ ਸਿੰਘ ਜੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠ ਗਏ ਅਤੇ ਆਸਾ ਕੀ ਵਾਰ ਦਾ ਕੀਰਤਨ ਆਰੰਭ ਕਰ ਦਿੱਤਾ। ਕੁਝ ਸਮੇਂ ਬਾਅਦ ਮਹੰਤ ਆਪਣੇ ਗੁੰਡਿਆਂ ਸਮੇਤ ਸ਼ਰਾਬੀ ਹਾਲਤ ਵਿੱਚ ਆਇਆ। ਉਸ ਨੇ ਸਿੰਘਾਂ ਦਾ ਘਾਣ ਕਰਨ ਲਈ ਪਹਿਲਾਂ ਹੀ ਪੂਰੀ ਤਿਆਰੀ ਕੀਤੀ ਹੋਈ ਸੀ। ਉਸ ਨੇ ਦਰਸ਼ਨੀ ਡਿਉਢੀ ਦਾ ਮੇਨ ਗੇਟ ਬੰਦ ਕਰਵਾ ਦਿੱਤਾ ਅਤੇ ਆਪਣੇ ਗੁੰਡਿਆਂ ਪਾਸੋਂ ਰੱਬੀ ਪਿਆਰ ਵਿੱਚ ਜੁੜੇ ਸ਼ਾਂਤਮਈ ਸਿੰਘਾਂ ਉਂਪਰ ਗੋਲੀਆਂ ਦੀ ਬੁਛਾੜ ਕਰਵਾ ਦਿੱਤੀ। ਸਿੰਘ ਸ਼ਾਂਤਮਈ ਰਹਿੰਦੇ ਹੋਏ ਸ਼ਹੀਦੀ ਪਾ ਰਹੇ ਸਨ। ਗੋਲੀਆਂ ਦੀ ਬੁਛਾੜ ਬੰਦ ਕਰਕੇ ਗੁੰਡੇ ਟਕੂਏ, ਕ੍ਰਿਪਾਨਾਂ, ਛਵ੍ਹੀਆਂ ਤੇ ਗੰਡਾਸੇ ਆਦਿ ਲੈ ਕੇ ਸਿੰਘਾਂ ਉਂਪਰ ਵਾਰ ਕਰਨ ਲੱਗ ਪਏ। ਵੇਖਦਿਆਂ ਵੇਖਦਿਆਂ ਹੀ ਬਹੁਤ ਸਾਰੇ ਸਿੰਘ ਸ਼ਹੀਦ ਕਰ ਦਿੱਤੇ ਅਤੇ ਕਈ ਜ਼ਖ਼ਮੀ ਹੋ ਗਏ। ਇਹ ਇਤਨਾ ਦਿਲਕੰਬਾਊ ਦ੍ਰਿਸ਼ ਸੀ, ਜਿਸ ਨੂੰ ਦੇਖ ਕੇ ਸ਼ਾਇਦ ਔਰੰਗਜ਼ੇਬ, ਨਾਦਰ ਸ਼ਾਹ ਅਬਦਾਲੀ, ਮੀਰ ਮਨੂੰ ਵਰਗਿਆਂ ਦੀਆਂ ਰੂਹਾਂ ਵੀ ਕੰਬ ਉਂਠੀਆਂ ਹੋਣਗੀਆਂ। ਭਾਈ ਲਛਮਣ ਸਿੰਘ ਨੂੰ ਜੰਡ ਨਾਲ ਪੁੱਠਾ ਲਟਕਾ ਕੇ ਅੱਗ ਲਗਾ ਕੇ ਸ਼ਹੀਦ ਕਰ ਦਿੱਤਾ ਗਿਆ।
ਭਾਈ ਦਲੀਪ ਸਿੰਘ ਨੇ, ਜੋ ਸ. ਉਤਮ ਸਿੰਘ ਦੇ ਕਾਰਖਾਨੇ ਵਿੱਚ ਬੈਠੇ ਸਨ, ਜਦੋਂ ਗੋਲੀਆਂ ਦੀ ਆਵਾਜ਼ ਸੁਣੀ ਤਾਂ ਉਹ ਇਹ ਕਹਿ ਕੇ ਗੁਰਦੁਆਰਾ ਸਾਹਿਬ ਵੱਲ ਦੌੜ ਪਏ ਕਿ ਲੱਗਦਾ ਹੈ ਕਿ ਮਹੰਤ ਨੇ ਕਾਰਾ ਕਰ ਦਿੱਤਾ ਹੈ। ਜਦ ਉਹ ਗੁਰਦੁਆਰਾ ਸਾਹਿਬ ਪਹੁੰਚੇ ਤਾਂ ਮਹੰਤ ਆਪਣੇ ਗੁੰਡਿਆਂ ਪਾਸੋਂ ਸਿੰਘਾਂ ਦਾ ਘਾਣ ਕਰਵਾ ਰਿਹਾ ਸੀ। ਭਾਈ ਦਲੀਪ ਸਿੰਘ ਨੇ ਮਹੰਤ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਮਹੰਤ ਦੇ ਗੁੰਡਿਆਂ ਨੇ ਉਸ ਨੂੰ ਅਕਾਲੀ ਅਕਾਲੀ ਕਹਿ ਕੇ ਬਲਦੀ ਭੱਠੀ ਵਿੱਚ ਸੁੱਟ ਕੇ ਸ਼ਹੀਦ ਕਰ ਦਿੱਤਾ। ਇਹ ਸਾਰਾ ਕਾਰਾ ਕਰਨ ਤੋਂ ਬਾਅਦ ਮਹੰਤ ਨੇ ਲੱਕੜਾਂ ਦੇ ਢੇਰ ਲਗਾ ਕੇ ਉਂਪਰ ਮਿੱਟੀ ਦਾ ਤੇਲ ਪਾਇਆ ਅਤੇ ਉਸ ਉਂਪਰ ਸ਼ਹੀਦ ਹੋ ਚੁਕੇ ਅਤੇ ਜ਼ਖਮੀ ਸਿੰਘਾਂ ਨੂੰ ਸੁੱਟ ਕੇ ਅੱਗ ਲਗਾ ਦਿੱਤੀ ਜੋ ਸ਼ਾਮ ਚਾਰ ਵਜੇ ਤਕ ਲੱਗੀ ਰਹੀ।
ਸ. ਧੰਨਾ ਸਿੰਘ, ਸ. ਉਤਮ ਸਿੰਘ ਕਾਰਖਾਨੇਦਾਰ ਅਤੇ ਸ. ਕਰਮ ਸਿੰਘ ਸਟੇਸ਼ਨ ਮਾਸਟਰ ਦੇ ਉਂਦਮ ਸਦਕਾ ਇਸ ਘਟਨਾ ਦੀ ਖ਼ਬਰ ਸ਼ਾਮ ਤਕ ਚਾਰੇ ਪਾਸੇ ਫੈਲ ਗਈ। ਉਨ੍ਹਾਂ ਨੇ ਇਸ ਸੋਗਮਈ ਘਟਨਾ ਦੀ ਖ਼ਬਰ ਪੰਜਾਬ ਦੇ ਗਵਰਨਰ, ਕਮਿਸ਼ਨਰ, ਡੀ.ਸੀ. ਅਤੇ ਸ਼੍ਰੋਮਣੀ ਕਮੇਟੀ ਆਦਿ ਨੂੰ ਤਾਰਾਂ ਭੇਜ ਕੇ ਦਿੱਤੀ। ਡੀ. ਸੀ. ਮਿਸਟਰ ਕੈਰੀ ਜਦ ਸ੍ਰੀ ਨਨਕਾਣਾ ਸਾਹਿਬ ਪੁੱਜਾ ਤਾਂ ਉਸ ਸਮੇਂ ਮਹੰਤ ਦੇ ਆਦਮੀ ਲਾਸ਼ਾਂ ਨੂੰ ਸਾੜ ਫੂਕ ਰਹੇ ਸਨ, ਜੋ ਸਿਲਸਿਲਾ ਉਸ ਦੇ ਪਹੁੰਚਣ ਤੋਂ ਡੇਢ ਘੰਟੇ ਬਾਅਦ ਵੀ ਚੱਲਦਾ ਰਿਹਾ। ਮਹੰਤ ਨੂੰ ਅਜਿਹਾ ਕਰਨ ਤੋਂ ਕਿਸੇ ਨੇ ਵੀ ਨਾ ਰੋਕਿਆ। ਰਾਤ ਨੌ ਵਜੇ ਦੇ ਕਰੀਬ ਲਾਹੌਰ ਤੋਂ ਸਪੈਸ਼ਲ ਟਰੇਨ ਰਾਹੀਂ ਮਿਸਟਰ ਕਿੰਗ ਕਮਿਸ਼ਨਰ ਲਾਹੌਰ ਆਪਣੇ ਨਾਲ ਸੌ ਦੇ ਕਰੀਬ ਅੰਗਰੇਜ਼ ਅਫਸਰਾਂ ਅਤੇ ਸਿਪਾਹੀਆਂ ਸਮੇਤ ਸ੍ਰੀ ਨਨਕਾਣਾ ਸਾਹਿਬ ਪਹੁੰਚਿਆ ਤਾਂ ਉਸ ਵੇਲੇ ਵੀ ਮਹੰਤ ਦੇ ਹੱਥ ਵਿੱਚ ਬੰਦੂਕ ਸੀ। ਸਰਕਾਰ ਨੇ ਮਹੰਤ ਅਤੇ ਉਸ ਦੇ 26 ਸਾਥੀਆਂ ਨੂੰ ਗ੍ਰਿਫਤਾਰ ਕਰਕੇ ਉਸ ਦੇ ਘਰੋਂ ਕਾਫੀ ਅਸਲਾ ਹਥਿਆਰ ਆਦਿ ਬਰਾਮਦ ਕਰ ਲਏ ਅਤੇ ਗੁਰਦੁਆਰੇ ਉਂਪਰ ਸਰਕਾਰ ਨੇ ਕਬਜ਼ਾ ਕਰ ਲਿਆ। ਅਗਲੇ ਦਿਨ 22 ਫਰਵਰੀ ਨੂੰ ਸ. ਮਹਿਤਾਬ ਸਿੰਘ, ਸ. ਹਰਬੰਸ ਸਿੰਘ ਅਟਾਰੀ ਆਦਿ ਆਗੂ ਅਤੇ ਹੋਰ ਸੰਗਤਾਂ ਵੀ ਸ੍ਰੀ ਨਨਕਾਣਾ ਸਾਹਿਬ ਪਹੁੰਚ ਗਈਆਂ। ਭਾਈ ਕਰਤਾਰ ਸਿੰਘ ਝੱਬਰ ਵੀ 2200 ਜੁਆਨਾਂ ਦਾ ਜਥਾ ਲੈ ਕੇ ਪਹੁੰਚ ਗਿਆ। ਇਸ ਘਟਨਾ ਦਾ ਅਤੇ ਗੁਰਦੁਆਰੇ ਉਂਪਰ ਸਰਕਾਰੀ ਕਬਜ਼ੇ ਵਿਰੁੱਧ ਸੰਗਤਾਂ ਅੰਦਰ ਹੋਰ ਰੋਹ ਜਾਗ ਪਿਆ ਸੀ। ਅਖੀਰ ਅੰਗਰੇਜ਼ ਅਧਿਕਾਰੀਆਂ ਨੂੰ ਹਾਰ ਮੰਨਣੀ ਪਈ ਅਤੇ ਗੁਰਦੁਆਰੇ ਦਾ ਪ੍ਰਬੰਧ ਪੰਥ ਦੇ ਹਵਾਲੇ ਕਰ ਦਿੱਤਾ ਗਿਆ।
23-24 ਫਰਵਰੀ
23 ਫਰਵਰੀ ਨੂੰ ਪੰਜਾਬ ਦਾ ਗਵਰਨਰ ਮਕਲੈਗਨ ਆਪਣੀ ਐਗਜ਼ੈਕਟਿਵ ਦੇ ਮੈਂਬਰਾਂ ਸਮੇਤ ਸ੍ਰੀ ਨਨਕਾਣਾ ਸਾਹਿਬ ਪਹੁੰਚਿਆ ਅਤੇ ਸਾਰਾ ਦ੍ਰਿਸ਼ ਉਸ ਨੇ ਅੱਖੀਂ ਵੇਖਿਆ। 24 ਫਰਵਰੀ ਨੂੰ ਸਾਰੇ ਸ਼ਹੀਦ ਸਿੰਘਾਂ ਦਾ ਗੁਰ ਮਰਯਾਦਾ ਅਨੁਸਾਰ ਸਸਕਾਰ ਕੀਤਾ ਗਿਆ।
ਮਹੰਤ ਨੂੰ ਸਜ਼ਾਵਾਂ
21 ਫਰਵਰੀ ਦੀ ਰਾਤ ਨੂੰ ਹੀ ਦੋ ਵਜੇ ਸਪੈਸ਼ਲ ਟਰੇਨ ਰਾਹੀਂ ਮਹੰਤ ਅਤੇ ਉਸ ਦੇ ਸਾਥੀ ਕਾਤਲਾਂ ਨੂੰ ਲਾਹੌਰ ਸੈਂਟਰਲ ਜੇਲ੍ਹ ਭੇਜ ਦਿੱਤਾ ਗਿਆ। ਨਨਕਾਣਾ ਸਾਹਿਬ ਦੇ ਸਾਕੇ ਵੇਲੇ ਸਰਦਾਰ ਬਹਾਦਰ ਮਹਿਤਾਬ ਸਿੰਘ ਸਰਕਾਰੀ ਵਕੀਲ ਵੀ ਸਨ ਅਤੇ ਪੰਜਾਬ ਕੌਸਲ ਦੇ ਡਿਪਟੀ ਚੀਫ਼ ਵੀ ਸਨ। 180 ਤੋਂ ਵੱਧ ਸਿੱਖਾਂ ਦਾ ਕਾਤਲ ਮਹੰਤ ਨਰੈਣੂ, ਸਰਕਾਰੀ ਅਫ਼ਸਰਾਂ ਨਾਲ ਨੇੜਤਾ ਰਖਦਾ ਸੀ। ਇਸ ਕਰ ਕੇ ਪੁਲਿਸ ਉਸ ਦਾ ਕੇਸ ਕਮਜ਼ੋਰ ਰੱਖ ਕੇ ਉਸ ਨੂੰ ਬਚਾਉਣਾ ਚਾਹੁੰਦੀ ਸੀ। ਸਰਕਾਰੀ ਸਾਜ਼ਸ਼ਾਂ ਨੂੰ ਵੇਖ ਕੇ ਸਰਦਾਰ ਬਹਾਦਰ ਮਹਿਤਾਬ ਸਿੰਘ ਨੇ ਸਰਕਾਰੀ ਵਕੀਲ ਦੇ ਅਹੁਦੇ ਤੋਂ ਅਤੇ ਪੰਜਾਬ ਕੌਸਲ ਦੀ ਮੈਂਬਰੀ ਤੋਂ ਅਸਤੀਫ਼ਾ ਦੇ ਦਿਤਾ। ਦੋਸ਼ੀ ਉਂਪਰ ਮੁਕੱਦਮਾ ਚਲਾ ਕੇ ਸਜ਼ਾਵਾਂ ਦਿੱਤੀਆਂ ਗਈਆਂ। 12 ਅਕਤੂਬਰ 1921 ਨੂੰ ਸੈਸ਼ਨ ਜੱਜ ਨੇ ਇਸ ਘਟਨਾ ਵਿੱਚ ਸ਼ਾਮਲ ਮਹੰਤ ਅਤੇ ਉਸ ਦੇ ਸੱਤ ਸਾਥੀਆਂ ਕਾਦਰ ਜਲਾਲਾਬਾਦੀ, ਆਤਮ ਰਾਮ ਖਾਨ ਕੀ, ਰਾਂਝਾ ਥਾਣਾ ਝੰਗ, ਹਰੀ ਨਾਥ ਕਨਫਟਾ ਜੋਗੀ, ਨੂਰ ਸ਼ਾਹ ਦੀਨ ਪਠਾਣ, ਸੁਰੈਣ ਸਿੰਘ ਲੁਲਿਆਣੀ, ਰੀਹਾਨਾ ਲੁਲਿਆਣੀ ਨੂੰ ਫਾਂਸੀ ਦੀ ਸਜ਼ਾ, ਅੱਠ ਨੂੰ ਕਾਲੇਪਾਣੀ ਦੀ ਅਤੇ ਬਾਕੀਆਂ ਨੂੰ ਸੱਤ ਸੱਤ ਸਾਲ ਦੀ ਸਜ਼ਾ ਸੁਣਾਈ, ਪਰ ਬਾਅਦ ਵਿੱਚ ਹਾਈਕੋਰਟ ਨੇ ਇਹ ਸਜ਼ਾਵਾਂ ਘੱਟ ਕਰ ਦਿੱਤੀਆਂ। ਮਹੰਤ ਦੀ ਸਜ਼ਾ ਫਾਂਸੀ ਤੋਂ ਘਟਾ ਕੇ ਕਾਲੇਪਾਣੀ ਦੀ ਕਰ ਦਿੱਤੀ। ਬਾਕੀ ਸੱਤਾਂ ਵਿਚੋਂ ਤਿੰਨ ਦੀ ਫਾਂਸੀ ਦੀ ਸਜ਼ਾ ਅਤੇ ਅੱਠ ਦੀ ਕਾਲੇਪਾਣੀ ਦੀ ਸਜ਼ਾ ਵਿਚੋਂ ਦੋ ਦੀ ਕਾਲੇਪਾਣੀ ਦੀ ਸਜ਼ਾ ਕਾਇਮ ਰਹੀ। ਬਾਕੀ ਦੇ ਸਾਰੇ ਬਰੀ ਕਰ ਦਿੱਤੇ ਗਏ।
ਇਸ ਤਰ੍ਹਾਂ ਸ਼ਹੀਦੀਆਂ ਦੇ ਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦਾ ਪ੍ਰਬੰਧ ਸਿੱਖ ਪੰਥ ਦੇ ਹੱਥਾਂ ਵਿੱਚ ਆਇਆ। ਪਰ 1947 ਈ. ਦੀ ਦੇਸ਼ ਵੰਡ ਹੋਣ ਕਰਕੇ ਇਹ ਗੁਰਧਾਮ ਪਾਕਿਸਤਾਨ ਵਿੱਚ ਰਹਿ ਜਾਣ ਕਰਕੇ ਫਿਰ ਪੰਥ ਇਸ ਦੇ ਦਰਸ਼ਨ ਦੀਦਾਰਿਆਂ ਤੋਂ ਵਾਂਝਾ ਹੋ ਗਿਆ, ਜਿਸ ਦੇ ਖੁੱਲ੍ਹੇ ਦਰਸ਼ਨਾਂ ਦੀ ਸਿੱਕ ਲੈ ਕੇ ਅੱਜ ਹਰੇਕ ਸਿੱਖ ਅਰਦਾਸ ਕਰਦਾ ਹੈ। ਇਹ ਸ਼ਹੀਦੀਆਂ ਸਿੱਖਾਂ ਦੀ ਰੋਜ਼ਾਨਾ ਅਰਦਾਸ ਦਾ ਹਿੱਸਾ ਬਣ ਗਈਆਂ। ਅੱਜ ਵੀ ਜਦ ਸਿੱਖ ਅਰਦਾਸ ਕਰਦਾ ਹੈ ਤਾਂ ਇਨ੍ਹਾਂ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਕਰਦਾ ਹੋਇਆ ਆਖਦਾ ਹੈ– “…ਗੁਰਦੁਆਰਿਆਂ ਦੀ ਸੇਵਾ ਲਈ ਕੁਰਬਾਨੀਆਂ ਕੀਤੀਆਂ, ਧਰਮ ਨਹੀਂ ਹਾਰਿਆ, ਸਿੱਖੀ ਕੇਸਾਂ ਸਵਾਸਾਂ ਸੰਗ ਨਿਬਾਹੀ, ਤਿਨ੍ਹਾਂ ਦੀ ਕਮਾਈ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ!”
ਜੋਰਾਵਰ ਸਿੰਘ ਤਰਸਿੱਕਾ ।
ਮੁਗਲ ਬਾਦਸ਼ਾਹ ਅਕਬਰ ਦਾ ਬਾਪ ਤੇ ਬਾਬਰ ਦਾ ਪੁੱਤਰ ਸੀ। ਹੁਮਾਯੂ ਜੋ ਆਪਣੇ ਬਾਪ ਬਾਬਰ ਦੀ ਮੌਤ ਤੋਂ ਬਾਅਦ 26 ਦਸੰਬਰ 1530 ਨੂੰ ਹਿੰਦ ਦੇ ਤਖ਼ਤ ਤੇ ਬੈਠਾ। ਥੋੜ੍ਹੇ ਸਮੇਂ ਚ ਉਹਨੇ ਰਾਜ ਭਾਗ ਨੂੰ ਚੰਗੀ ਤਰ੍ਹਾਂ ਸੰਭਾਲ ਲਿਆ। ਪਰ ਜਦੋਂ 1540 ਚ ਸ਼ੇਰਸ਼ਾਹ ਸੂਰੀ ਨਾਲ ਵਿਗੜੀ ਤਾਂ ਜੰਗ ਹੋਈ ਹੁਮਾਯੂੰ ਜੰਗ ਚ ਹਾਰ ਗਿਆ। ਬੜੀ ਮੁਸ਼ਕਲ ਨਾਲ ਜਾਨ ਬਚਾ ਕੇ ਆਪਣੇ ਪਰਿਵਾਰ , ਤੇ ਕੁਝ ਖ਼ਜ਼ਾਨੇ ਲੈ ਕੇ ਕਾਬਲ ਵੱਲ ਨੂੰ ਦੌੜਿਆ। ਪੰਜਾਬ ਦੇ ਵਿੱਚੋਂ ਲੰਘਦੇ ਨੂੰ ਰੱਬ ਚੇਤੇ ਆਇਆ। ਹਿਮਾਯੂੰ ਨੂੰ ਪਤਾ ਸੀ ਮੇਰੇ ਬਾਪ ਬਾਬਰ ਨੂੰ ਗੁਰੂ ਨਾਨਕ ਸਾਹਿਬ ਮਿਲੇ ਨੇ। ਪਤਾ ਕਰਨ ਦੇ ਪਤਾ ਲੱਗਾ ਕੇ ਗੁਰੂ ਤਖਤ ਤੇ ਹੁਣ ਗੁਰੂ ਅੰਗਦ ਦੇਵ ਜੀ ਨੇ ਜੋ ਬਿਆਸ ਨੇੜੇ ਖਡੂਰ ਸਾਹਿਬ ਰਹਿੰਦੇ ਆ। ਹੁਮਾਯੂੰ ਗੁਰੂ ਅੰਗਦ ਮਹਾਰਾਜੇ ਦੇ ਦਰਬਾਰ ਪਹੁੰਚਿਆ। ਸ਼ਾਮ ਦਾ ਸਮਾਂ ਸੀ।
ਭਾਈ ਵੀਰ ਸਿੰਘ ਲਿਖਦੇ ਆ ਉਸ ਦਿਨ ਮੀਂਹ ਪੈ ਕੇ ਹਟਿਆ ਸੀ , ਮੌਸਮ ਠੰਢਾ ਸੀ , ਗੁਰੂ ਅੰਗਦ ਦੇਵ ਜੀ ਹਰ ਰੋਜ ਸ਼ਾਮ ਦਾ ਸਮਾਂ ਬੱਚਿਆ ਨਾਲ ਬਤੀਤ ਕਰਦੇ। ਬੱਚਿਆ ਨੂੰ ਪੜਉਦੇ ਖਿਡਾਉਂਦੇ ਸੀ, ਜਦੋ ਹਿਮਾਯੂ ਪਹੁੰਚਿਆ ਤਾਂ ਬੇਪਰਵਾਹ ਗੁਰਦੇਵ ਨੇ ਧਿਆਨ ਨ ਦਿੱਤਾ। ਘੋੜੇ ਤੇ ਅਸਵਾਰ ਹਮਾਯੂੰ ਕੁਝ ਸਮਾਂ ਖੜਾ ਰਿਹਾ, ਇੱਕ ਤੇ ਹਾਰ ਤੋਂ ਦੁਖੀ ਦੂਸਰਾ ਸਤਿਗੁਰਾਂ ਨੇ ਕੋਈ ਤਵੱਜੋ ਨ ਦਿੱਤੀ ਕਰਕੇ ਹੁਮਾਯੂੰ ਖਿਝ ਗਿਆ।
ਕਰੋਧ ਨਾਲ ਭਰੇ ਪੀਤੇ ਨੇ ਤਲਵਾਰ ਤੇ ਹੱਥ ਪਾਇਆ ਤਾਂ ਉਹ ਮਿਆਨ ਚ ਅੜ-ਗੀ ਬਾਹਰ ਨ ਨਿਕਲੀ ਅੰਤਰਜਾਮੀ ਪਾਤਸ਼ਾਹ ਨੇ ਹਮਾਯੂੰ ਵੱਲ ਤੱਕਿਆ ਤੇ ਹੱਸ ਕੇ ਕਿਹਾ ,
“ਜਿੱਥੇ ਤਲਵਾਰ ਕੱਢਣ ਦਾ ਸਮਾਂ ਸੀ ਉਥੋਂ ਤੇ ਕਾਇਰ ਹੋ ਜਾਨ ਬਚਾ ਭੱਜ ਆਇਆਂ ਇੱਥੇ ਫ਼ਕੀਰਾਂ ਤੇ ਜ਼ੋਰ ਅਜਮਾਇਸ਼ ਕਰਦਾ ਇਹ ਕਿਹੜੀ ਬਹਾਦਰੀ ਹੈ” …….
ਹਮਾਯੂੰ ਬੜਾ ਸ਼ਰਮਿੰਦਾ ਹੋਇਆ ਹੱਥ ਜੋੜ ਕਿਆ ਮੇਰੀ ਖਤਾ ਬਖ਼ਸ਼ ਦਿਉ ਤੇ ਮੇਰੇ ਹੱਕ ਚ ਦੁਆ ਕਰੋ ਕਿ ਮੈਨੂੰ ਮੇਰਾ ਰਾਜ ਵਾਪਸ ਮਿਲ ਜਾਵੇ , ਗੁਰਦੇਵ ਨੇ ਕਿਆ ਮਾਲਕ ਨੇ ਚਾਹਿਆ ਤੇ ਜਰੂਰ ਮਿਲਜੁੂ। ਅਸੀਸ ਲ਼ੈ ਹੁਮਾਯੂੰ ਅੱਗੇ ਤੁਰ ਗਿਆ
ਇਥੋਂ ਸਤਿਗੁਰੂ ਮਹਾਰਾਜ ਦੀ ਬੇਪਰਵਾਹੀ ਤੇ ਬੇ ਮੁਹਤਾਜ਼ਗੀ ਡੁੱਲ੍ਹ ਡੁੱਲ੍ਹ ਪੈਂਦੇ ਆ ਬਾਦਸ਼ਾਹ ਹੁਮਾਯੂੰ ਨੂੰ ਮੂੰਹ ਤੇ ਕਾਇਰ ਕਹਿਣ ਉਸੇ ਤਰਜ਼ ਤੇ ਆ ਜਿਵੇ ਗੁਰੂ ਬਾਬੇ ਨੇ ਮੁੰਹ ਤੇ ਬਾਬਰ ਨੂੰ ਜਾਬਰ ਕਿਆ ਸੀ।
ਹੁਮਾਯੂ ਕਈ ਸਾਲਾਂ ਬਾਦ ਈਰਾਨ ਦੇ ਬਾਦਸ਼ਾਹ ਦੀ ਫੌਜ ਲੈ ਕੇ ਜੂਨ 1555 ਨੂੰ ਫਿਰ ਹਿੰਦ ਤੇ ਚੜਿਆ ਤੇ ਬਾਦਸ਼ਾਹ ਬਣਿਆ। ਪਰ ਛੇ ਮਹੀਨੇ ਬਾਦ ਲਾਇਬਰੇਰੀ ਦੀਆਂ ਪਉੜੀਆਂ ਚੋ ਡਿੱਗਣ ਕਾਰਨ ਮੌਤ ਹੋਗੀ। ਏਦੀ ਕਬਰ ਦਿੱਲੀ ਮੌਜੂਦ ਆ ਜੋ ਬੇਗਮ ਹਮੀਦਾ ਬਾਨੂੰ ਨੇ (ਅਕਬਰ ਦੀ ਮਾਂ ) 15 ਲੱਖ ਖਰਚ ਕੇ ਬਣਵਾਈ ਸੀ।
ਨੋਟ ਧੰਨ ਗੁਰੂ ਅੰਗਦ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਤੀਸਰੀ ਪੋਸਟ
ਮੇਜਰ ਸਿੰਘ
ਗੁਰੂ ਕਿਰਪਾ ਕਰੇ