ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

ਅਰਥ: (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ॥੧॥ ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ॥੧॥ ਰਹਾਉ ॥ ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ॥੨॥ ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ ॥੩॥ ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਹੇ ਨਾਨਕ ਜੀ! ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ॥੪॥੧੦॥



Share On Whatsapp

Leave a comment




धनासरी महला ५ ॥ फिरत फिरत भेटे जन साधू पूरै गुरि समझाइआ ॥ आन सगल बिधि कांमि न आवै हरि हरि नामु धिआइआ ॥१॥ ता ते मोहि धारी ओट गोपाल ॥ सरनि परिओ पूरन परमेसुर बिनसे सगल जंजाल ॥ रहाउ ॥ सुरग मिरत पइआल भू मंडल सगल बिआपे माइ ॥ जीअ उधारन सभ कुल तारन हरि हरि नामु धिआइ ॥२॥

हे भाई! खोजते खोजते जब मैं गुरु महां पुरख को मिला, तो पूरे गुरु ने (मुझे) यह समझ दी की ( माया के मोह से बचने के लिए) और सारी जुग्तियों में से एक भी जुगत कान नहीं आती। परमात्मा का नाम सिमरन करना ही काम आता है।१। इस लिए, हे भाई! मैंने परमात्मा का सहारा ले लिया। (जब मैं) सरब-व्यापक परमात्मा के सरन आया, तो मेरे सारे (माया के) जंजाल नास हो गये।रहाउ। हे भाई! देव लोक, मात लोक, पाताल-सारी ही सृष्टि माया (मोह में) फसी हुई है। हे भाई! सदा परमात्मा का नाम जपा करो, यही है जीवन को ( माया के मोह से बचाने वाला, यही है सारी ही कुलों को पार लगाने वाला।२।



Share On Whatsapp

Leave a comment


ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥

ਅਰਥ : ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ। ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨।



Share On Whatsapp

Leave a comment


रागु सोरठि बानी भगत रविदास जी की ੴ सतिगुर प्रसादि ॥ दुलभ जनमु पुंन फल पाइओ बिरथा जात अबिबेकै ॥ राजे इंद्र समसरि ग्रिह आसन बिनु हरि भगति कहहु किह लेखै ॥१॥ न बीचारिओ राजा राम को रसु ॥ जिह रस अन रस बीसरि जाही ॥१॥ रहाउ ॥ जानि अजान भए हम बावर सोच असोच दिवस जाही ॥ इंद्री सबल निबल बिबेक बुधि परमारथ परवेस नही ॥२॥ कहीअत आन अचरीअत अन कछु समझ न परै अपर माइआ ॥ कहि रविदास उदास दास मति परहरि कोपु करहु जीअ दइआ ॥३॥३॥

अर्थ: राग सोरठि में भगत रविदास जी की बाणी। अकाल पुरख एक है और सतिगुरू की कृपा द्वारा मिलता है। यह मनुष्य जन्म बहुत मुश्किल से मिलता है, (पहले किए) भले कामों के फल स्वरूप हमें मिला है, परन्तु हमारी अज्ञानता में यह व्यर्थ ही जा रहा है, (हमने कभी सोचा ही नहीं कि) जे प्रभू की बंदगी से दूर रहे तो (देवतायों के) राजा इन्दर के स्वर्ग के महल भी किसी काम न आएंगे ॥१॥ (हम मायाधारी जीवों ने) जगत-प्रभू परमात्मा के नाम के उस आनंद को कभी नहीं विचारा, जिस आनंद की बरकत से (माया के) और सारे चस्के दूर हो जाते हैं ॥१॥ रहाउ ॥ (हे प्रभू!) जानते बुझते हुए भी हम पागल और मुर्ख बने हुए हैं, हमारी उम्र के दिन (माया की ही) अच्छी बुरी विचारों में बीत रहे हैं, हमारी काम-वाश़ना बढ रही है, विचार-शक्ति घट रही है, इस बात को हमने कभी नहीं सोचा की हमारी सब से बड़ी जरुरत क्या है ॥२॥ हम कहते कुछ हैं और करते कुछ ओर हैं, माया इतनी बलवान हो रही है कि हमें (अपनी मुर्खता की) समझ ही नहीं होती। (हे प्रभू!) तेरा दास रविदास कहता है – मैं अब इस (मुर्ख-पुने) से निरलेप हो गया हूँ, (मेरे अनजानपुने पर) गुस्सा ना करना और मेरी आत्मा पर मेहर करना ॥३॥३॥



Share On Whatsapp

Leave a comment




ਰਾਗੁ ਸੋਰਠਿ ਬਾਨੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥

ਅਰਥ: ਰਾਗ ਸੋਰਠਿ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ। (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ ॥੧॥ (ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ ॥੧॥ ਰਹਾਉ ॥ (ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀਂ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ। ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ ॥੨॥ ਅਸੀਂ ਆਖਦੇ ਹੋਰ ਹਾਂ ਤੇ ਕਰਦੇ ਕੁਝ ਹੋਰ ਹਾਂ, ਮਾਇਆ ਇਤਨੀ ਬਲਵਾਨ ਹੋ ਰਹੀ ਹੈ ਕਿ ਅਸਾਨੂੰ (ਆਪਣੀ ਮੂਰਖਤਾ ਦੀ) ਸਮਝ ਹੀ ਨਹੀਂ ਪੈਂਦੀ। (ਹੇ ਪ੍ਰਭੂ!) ਤੇਰਾ ਦਾਸ ਰਵਿਦਾਸ ਆਖਦਾ ਹੈ – ਮੈਂ ਹੁਣ ਇਸ (ਮੂਰਖ-ਪੁਣੇ) ਤੋਂ ਉਪਰਾਮ ਹੋ ਗਿਆ ਹਾਂ, (ਮੇਰੇ ਅੰਞਾਣਪੁਣੇ ਤੇ) ਗੁੱਸਾ ਨਾਹ ਕਰਨਾ ਤੇ ਮੇਰੀ ਆਤਮਾ ਉਤੇ ਮਿਹਰ ਕਰਨੀ ॥੩॥੩॥



Share On Whatsapp

Leave a Comment
Ninder Singh : waheguru ji

सोरठि महला ९ ॥ प्रीतम जानि लेहु मन माही ॥ अपने सुख सिउ ही जगु फांधिओ को काहू को नाही ॥१॥ रहाउ ॥ सुख मै आनि बहुतु मिलि बैठत रहत चहू दिसि घेरै ॥ बिपति परी सभ ही संगु छाडित कोऊ न आवत नेरै ॥१॥ घर की नारि बहुतु हितु जा सिउ सदा रहत संग लागी ॥ जब ही हंस तजी इह कांइआ प्रेत प्रेत करि भागी ॥२॥ इह बिधि को बिउहारु बनिओ है जा सिउ नेहु लगाइओ ॥ अंत बार नानक बिनु हरि जी कोऊ कामि न आइओ ॥३॥१२॥१३९॥

हे मित्र! (अपने) मन में यह बात पक्की तरह समझ ले, (कि) सारा संसार अपने सुख से ही बंधा हुआ है। कोई भी किसी का (अंत तक का साथी नहीं) बनता।१।रहाउ। हे सखा! (जब मनुख)! सुख में (होता है, तब) कई यार दोस्त मिल के (उसके पास)बैठते हैं, और, (उस को) चारों तरफ से घेरें रखतें हैं। (परन्तु जब उस पर कोई) मुसीबत आती है, तब सारे ही साथ छोड़ जाते हैं, (phir)कोई (उस के) पास नहीं आता।१।हे मित्र! घर की स्त्री (भी) जिससे बड़ा प्यार होता है, जो सदा (पति के) साथ लगी रहती है, जिस वक्त (पति की) जीवात्मा इस शरीर को छोड़ देती है, (स्त्री उससे ये कह के) परे हट जाती है कि ये मर चुका है मर चुका है।੨। हे नानक! (कह– हे मित्र! दुनिया का) इस तरह का व्यवहार बना हुआ है जिससे (मनुष्य ने) प्यार डाला हुआ है। (पर, हे मित्र! आखिरी समय में परमात्मा के बिना और कोई भी (मनुष्य की) मदद नहीं कर सकता।੩।੧੨।1੧੩੯।



Share On Whatsapp

Leave a comment


ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥

ਅਰਥ : ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ)।੧।ਰਹਾਉ। ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨। ਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯।



Share On Whatsapp

Leave a Comment
SIMRANJOT SINGH : Waheguru Ji🙏🌹



धनासरी महला ५ ॥ जिनि तुम भेजे तिनहि बुलाए सुख सहज सेती घरि आउ ॥ अनद मंगल गुन गाउ सहज धुनि निहचल राजु कमाउ ॥१॥ तुम घरि आवहु मेरे मीत ॥ तुमरे दोखी हरि आपि निवारे अपदा भई बितीत ॥ रहाउ ॥ प्रगट कीने प्रभ करनेहारे नासन भाजन थाके ॥ घरि मंगल वाजहि नित वाजे अपुनै खसमि निवाजे ॥२॥ असथिर रहहु डोलहु मत कबहू गुर कै बचनि अधारि ॥ जै जै कारु सगल भू मंडल मुख ऊजल दरबार ॥३॥ जिन के जीअ तिनै ही फेरे आपे भइआ सहाई ॥ अचरजु कीआ करनैहारै नानकु सचु वडिआई ॥४॥४॥२८॥

अर्थ: (हे मेरी जिंदे!) जिस ने तुझे (संसार में) भेजा है, उसी ने तुझे अपनी तरफ प्रेरणा शुरू की हुई है, तूँ आनंद से आत्मिक अडोलता से हृदय-घर में टिकी रह। हे जिन्दे! आत्मिक अडोलता की रोह में, आनंद खुशी पैदा करने वाले हरी-गुण गाया कर (इस प्रकारकामादिक वैरियों पर) अटल राज कर ॥१॥ मेरे मित्र (मन!) (अब) तूँ हृदय-घर में टिका रह (आ जा)। परमत्मा ने आप ही (कामादिक) तेरे वैरी दूर कर दिए हैं, (कामादिक से पड़ रही मार की) बिपता (अब) ख़त्म हो गई है ॥ रहाउ ॥ (हे मेरी जिन्दे!) सब कुछ कर सकने वाले प्रभू ने उनके अंदर उस ने अपना आप प्रगट कर दिया, उनकी भटकने ख़त्म हो गई। खसम-प्रभू ने उनके ऊपर मेहर की, उनके हृदय-घर में आत्मिक आनंद के (मानों) वाजे सदा के लिए वजने लग पड़ते हैं ॥२॥ (हे जिंदे!) गुरू के उपदेश पर चल के, गुरू के आसरे रह के, तूँ भी (कामादिक वैरियों के टाकरे पर) पक्के पैरों पर खड़ जा, देखी, अब कभी भी ना डोलीं। सारी सिृसटी में शोभा होगी, प्रभू की हजूरी मे तेरा मुँह उजला होगा ॥३॥ जिस प्रभू जी ने जीव पैदा किए हुए हैं, वह आप ही इन्हें (विकारों से) मोड़ता है, वह आप ही मददगार बनता है। हे नानक जी! सब कुछ कर सकने वालेे परमात्मा ने यह अनोखी खेल बना दी है, उस की वडियाई सदा कायम रहने वाली है ॥४॥४॥२८॥



Share On Whatsapp

Leave a comment


ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ੳੂਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕੁ ਸਚੁ ਵਡਿਆਈ ॥੪॥੪॥੨੮॥

ਅਰਥ: (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥ ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ॥ ਰਹਾਉ ॥ (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਪ੍ਰਭੂ ਨੇ ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ। ਖਸਮ-ਪ੍ਰਭੂ ਨੇ ਉਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ॥੨॥ (ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ ॥੩॥ ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਹੇ ਨਾਨਕ ਜੀ! ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ॥੪॥੪॥੨੮॥



Share On Whatsapp

Leave a comment


रागु सोरठि बाणी भगत कबीर जी की घरु १ जब जरीऐ तब होइ भसम तनु रहै किरम दल खाई ॥ काची गागरि नीरु परतु है इआ तन की इहै बडाई ॥१॥ काहे भईआ फिरतौ फूलिआ फूलिआ ॥ जब दस मास उरध मुख रहता सो दिनु कैसे भूलिआ ॥१॥ रहाउ ॥ जिउ मधु माखी तिउ सठोरि रसु जोरि जोरि धनु कीआ ॥ मरती बार लेहु लेहु करीऐ भूतु रहन किउ दीआ ॥२॥ देहुरी लउ बरी नारि संगि भई आगै सजन सुहेला ॥ मरघट लउ सभु लोगु कुट्मबु भइओ आगै हंसु अकेला ॥३॥ कहतु कबीर सुनहु रे प्रानी परे काल ग्रस कूआ ॥ झूठी माइआ आपु बंधाइआ जिउ नलनी भ्रमि सूआ ॥४॥२॥

अर्थ: राग सोरठि, घर १ में भगत कबीर जी की बाणी। (मरने के बाद) अगर शरीर (चित्ता में) जलाया जाए तो वह राख हो जाता है, अगर (कबर में) टिका रहे तो चींटियों का दल इस को खा जाता है। (जैसे) कच्चे घड़े में पानी पड़ता है (और घड़ा गल कर पानी बाहर निकल जाता है उसी प्रकार स्वास ख़त्म हो जाने पर शरीर में से भी जिंद बाहर निकल जाती है, सो,) इस शरीर का इतना सा ही मान है (जितना कच्चे घड़े का) ॥१॥ हे भाई! तूँ किस बात के अहंकार में भरा फिरता हैं ? तुझे वह समय क्यों भूल गया है जब तूँ (माँ के पेट में) दस महीने उल्टा टिका रहा था ॥१॥ रहाउ ॥ जैसे मक्खी (फूलों का) रस जोड़ जोड़ कर शहद इकट्ठा करती है, उसी प्रकार मूर्ख व्यक्ति उत्तसुक्ता कर कर के धन जोड़ता है (परन्तु आखिर वह बेगाना ही हो गया)। मौत आई, तो सब यही कहते हैं – ले चलो, ले चलो, अब यह बीत चूका है, बहुता समय घर रखने से कोई लाभ नहीं ॥२॥ घर की (बाहरी) दहलीज़ तक पत्नी (उस मुर्दे के) साथ जाती है, आगे सज्जन मित्र चुक लेते हैं, श्मशान तक परिवार के बन्दे और अन्य लोग जाते हैं, परन्तु परलोक में तो जीव-आत्मा अकेली ही जाती है ॥३॥ कबीर जी कहते हैं – हे बन्दे! सुन, तूँ उस खूह में गिरा पड़ा हैं जिस को मौत ने घेरा हुआ है (भावार्थ, मौत अवश्य आती है)। परन्तु, तूँ अपने आप को इस माया से बाँध रखा है जिस से साथ नहीं निभना, जैसे तोता मौत के डर से अपने आप को नलनी से चंबोड रखता है (टिप्पणी: नलनी साथ चिंबड़ना तोते की फांसी का कारण बनता, माया के साथ चिंबड़े रहना मनुष्य की आत्मिक मौत का कारण बनता है) ॥४॥२॥



Share On Whatsapp

Leave a comment




ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥

ਅਰਥ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥ ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ॥੧॥ ਰਹਾਉ ॥ ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ)। ਮੌਤ ਆਈ, ਤਾਂ ਸਭ ਇਹੀ ਆਖਦੇ ਹਨ – ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ॥੨॥ ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ ॥੩॥ ਕਬੀਰ ਜੀ ਆਖਦੇ ਹਨ – ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ)। ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ॥੪॥੨॥



Share On Whatsapp

Leave a Comment
SIMRANJOT SINGH : Waheguru Ji🌹🙏

धनासरी महला ५ ॥ जिस कउ बिसरै प्रानपति दाता सोई गनहु अभागा ॥ चरन कमल जा का मनु रागिओ अमिअ सरोवर पागा ॥१॥ तेरा जनु राम नाम रंगि जागा ॥ आलसु छीजि गइआ सभु तन ते प्रीतम सिउ मनु लागा ॥ रहाउ ॥ जह जह पेखउ तह नाराइण सगल घटा महि तागा ॥ नाम उदकु पीवत जन नानक तिआगे सभि अनुरागा ॥२॥१६॥४७॥

अर्थ :-हे भाई ! उस मनुख को बद-किस्मत समझो, जिस को जीवन का स्वामी-भगवान विसर जाता है। जिस मनुख का मन परमात्मा के कोमल चरणों का प्रेमी हो जाता है, वह मनुख आत्मिक जीवन देने वाले नाम-जल का सरोवर खोज लेता है।1।हे भगवान ! तेरा सेवक तेरे नाम-रंग में टिक के (माया के मोह की तरफ से सदा) सुचेत रहता है। उस के शरीर में से सारा आलस खत्म हो जाता है, उस का मन, (हे भाई !) प्रीतम-भगवान के साथ जुड़ा रहता है।रहाउ। हे भाई ! (उस के सुमिरन की बरकत के साथ) मैं (भी) जिधर जिधर देखता हूँ, ऊपर ऊपर परमात्मा ही सारे शरीरो में मौजूद दिखता है जैसे धागा (सारे मोतियों में पिरोया होता है)। हे नानक ! भगवान के दास उस का नाम-जल पीते हुए ही ओर सारे मोह-प्यार छोड़ देते हैं।2।19।47।



Share On Whatsapp

Leave a comment


ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

ਅਰਥ:- ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ। ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।2। 19। 47।



Share On Whatsapp

Leave a Comment
SIMRANJOT SINGH : || ਵਾਹਿਗੁਰੂ ਜੀ ||🙏🙏



रागु धनासिरी महला ३ घरु ४ ੴ सतिगुर प्रसादि ॥ हम भीखक भेखारी तेरे तू निज पति है दाता ॥ होहु दैआल नामु देहु मंगत जन कंउ सदा रहउ रंगि राता ॥१॥ हंउ बलिहारै जाउ साचे तेरे नाम विटहु ॥ करण कारण सभना का एको अवरु न दूजा कोई ॥१॥ रहाउ ॥ बहुते फेर पए किरपन कउ अब किछु किरपा कीजै ॥ होहु दइआल दरसनु देहु अपुना ऐसी बखस करीजै ॥२॥ भनति नानक भरम पट खूल्हे गुर परसादी जानिआ ॥ साची लिव लागी है भीतरि सतिगुर सिउ मनु मानिआ ॥३॥१॥९॥

अर्थ: राग धनासरी, घर ४ में गुरू अमरदास जी की बाणी। अकाल पुरख एक है और सतिगुरू की कृपा द्वारा मिलता है। हे प्रभू! हम जीव तेरे (द्वार के) भिखारी हैं, तूँ स्वतंत्र रह कर सब को दातें देने वाला हैं। हे प्रभू! मेरे पर दयावान हो। मुझे भिखारी को अपना नाम दो (ता कि) मैं सदा तेरे प्रेम-रंग में रंगा रहूँ ॥१॥ हे प्रभू! मैं तेरे सदा कायम रहने वाले नाम से कुर्बान जाता हूँ। तूँ सारे संसार जगत का आधार हैं; तूँ ही सब जीवों को पैदा करने वाला हैं कोई अन्य (तेरे जैसा) नहीं है ॥१॥ रहाउ ॥ हे प्रभू! मुझे माया-नीच को (अब तक मरण के) अनेकों चक्र पड़ चुके हैं, अब तो मेरे पर कुछ मेहर कर। हे प्रभू! मेरे पर दयावान हो। मेरे पर इस तरह की बख़्श़श़ कर कि मुझे अपना दीदार बख़्श़ ॥२॥ हे भाई! नानक जी कहते हैं – गुरू की कृपा द्वारा जिस मनुष्य के भ्रम के परदे खुल जाते हैं, उस की (परमात्मा के साथ) गहरी सांझ बन जाती है। उस के हृदय में (परमात्मा के साथ) सदा कायम रहने वाली लगन लग जाती है, गुरू के द्वारा उस का मन संतुष्ट हो जाता है ॥३॥१॥९॥



Share On Whatsapp

Leave a comment


ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

ਅਰਥ: ਰਾਗ ਧਨਾਸਰੀ, ਘਰ ੪ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ॥੨॥ ਹੇ ਭਾਈ! ਨਾਨਕ ਜੀ ਆਖਦੇ ਹਨ – ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ॥੩॥੧॥੯॥



Share On Whatsapp

View All 2 Comments
SIMRANJOT SINGH : Waheguru Ji🌹🙏
Gurpiar Bhullar : ਵਾਹਿਗੁਰੂ ਜੀ

25 ਮਾਰਚ ਦਾ ਇਤਿਹਾਸ – ਸ਼ਹੀਦੀ ਭਾਈ ਸੁਬੇਗ ਸਿੰਘ ਜੀ ਤੇ ਭਾਈ ਸ਼ਾਹਬਾਜ਼ ਸਿੰਘ ਜੀ
ਸ਼ਹੀਦ ਅਰਬੀ ਸ਼ਬਦ ਤੋਂ ਪੈਦਾ ਹੋਇਆ ਹੈ ਜਿਸਦਾ ਅਰਥ ਹੈ: ਗਵਾਹੀ ਅਤੇ ਲੋਕਾਈ ਹਿਤ ਦੇ ਕਿਸੇ ਕਾਜ਼ ਲਈ ਮਰਨ ਵਾਲੇ ਲਈ ਵਰਤਿਆ ਜਾਂਦਾ ਹੈ। ਇਸਲਾਮੀ ਫ਼ਿਰਕੇ ਵਿੱਚ ਸ਼ਹੀਦ ਤੋਂ ਮੁਰਾਦ ਉਹ ਸ਼ਖ਼ਸ ਹੈ ਜੋ ਅੱਲ੍ਹਾ ਦੀ ਰਾਹ ਵਿੱਚ ਜਾਨ ਦੇਵੇ। ਮਸਲਨ ਆਪਣੇ ਵਤਨ ਦੀ ਹਿਫ਼ਾਜ਼ਤ ਜਾਂ ਆਪਣੇ ਮਜ਼ਹਬ ਦੀ ਹਿਫ਼ਾਜ਼ਤ ਲਈ ਜੰਗ ਲੜਦੇ ਹੋਏ ਜਾਨ ਦੇ ਦੇਵੇ। ਇਸਲਾਮ ਵਿੱਚ ਸ਼ਹੀਦ ਦਾ ਮਰਤਬਾ ਬਹੁਤ ਬੁਲੰਦ ਹੈ ਅਤੇ ਕੁਰਾਨ ਦੇ ਮੁਤਾਬਿਕ ਸ਼ਹੀਦ ਮਰਦੇ ਨਹੀਂ ਬਲਕਿ ਜ਼ਿੰਦਾ ਹਨ ਅਤੇ ਅੱਲ੍ਹਾ ਉਨ੍ਹਾਂ ਨੂੰ ਵੱਡੇ ਦਰਜੇ ਤੇ ਰੱਖਦਾ ਹੈ ਮਗਰ ਸਾਨੂੰ ਇਸ ਦਾ ਅਹਿਸਾਸ ਨਹੀਂ ਹੁੰਦਾ।
ਸ਼ਹੀਦ ਦੇ ਕੋਸ਼-ਅਰਥ ਹਨ::: ਗਵਾਹ, ਕਿਸੇ ਕੰਮ ਦਾ ਮੁਸ਼ਾਹਿਦਾ ਕਰਨ ਵਾਲਾ।ਅਤੇ ਸ਼ਰੀਅਤ ਵਿੱਚ ਇਸਦਾ ਮਤਲਬ ਹੈ::: ਅੱਲ੍ਹਾ ਤਾਲਾ ਦੇ ਦੀਨ ਦੀ ਖ਼ਿਦਮਤ ਕਰਦੇ ਹੋਏ ਆਪਣੀ ਜਾਨ ਕੁਰਬਾਨ ਕਰਨ ਵਾਲਾ, ਮੈਦਾਨ-ਏ-ਜਹਾਦ ਵਿੱਚ ਲੜਦੇ ਹੋਏ ਜਾਂ ਜਹਾਦ ਦੀ ਰਾਹ ਵਿੱਚ ਜਾਣ ਵਾਲਾ ।
ਸ਼ਹੀਦ ਉਸ ਨੂੰ ਕਹਿੰਦੇ ਹਨ ਜਿਸ ਵਿੱਚ ਸਵਾਰਥ ਤੋਂ ਉੱਪਰ ਉੱਠ ਕੇ ਆਪਣਾ ਜੀਵਨ, ਦੇਸ਼ ਕੌਮ ਅਤੇ ਧਰਮ ਲਈ ਅਰਪਣ ਕਰਨ ਦਾ ਜਜ਼ਬਾ ਹੋਵੇ । ਸਿੱਖ ਕੌਮ ਵਿੱਚ ਅਜਿਹੇ ਅਨਗਿਣਤ ਹੀ ਸਿਰਲੱਥ, ਸੂਰਬੀਰ, ਅਣਥੱਕ ਤੇ ਬਹਾਦਰ ਜੋਧੇ ਹੋਏ ਹਨ ਜਿਨ੍ਹਾਂ ਨੇ ਆਪਣੇ ਘਰ ਪਰਿਵਾਰ ਅਤੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਹੀ ਆਪਣੀ ਜਿੰਦਗੀ ਦੀ ਅਹੂਤੀ ਦਿੱਤੀ ਹੈ ।ਇਸੇ ਤਰਾਂ ਪਿਉ-ਪੁੱਤਰ ਸਨ ਭਾਈ ਸੁਬੇਗ ਸਿੰਘ ਅਤੇ ਭਾਈ ਸ਼ਾਹਬਾਜ਼ ਸਿੰਘ ਜੀ । ਇਹ ਉਹ ਸਮਾਂ ਸੀ, ਜਦੋਂ ਸਿੱਖਾਂ ‘ਤੇ ਕਹਿਰਾਂ ਦਾ ਕਸ਼ਟ ਸੀ, ਸਿਰਾਂ ਦੇ ਮੁੱਲ ਪੈ ਰਹੇ ਸਨ ਤੇ ਸਿੱਖ ਵੀ ਆਪਣੇ ਗੁਰੂਆਂ ‘ਤੇ ਪੂਰਾ ਅਕੀਦਾ ਰੱਖਦੇ ਹੋਏ ਗੁਰ ਸਿਧਾਂਤਾਂ ‘ਤੇ ਪਹਿਰਾ ਦਿੰਦੇ ਤੇ ਮੌਤ ਦੀ ਪ੍ਰਵਾਹ ਨਾ ਕਰਦੇ ਹੋਏ ਮੁਗ਼ਲਾਂ ਲਈ ਸਿਰਦਰਦੀ ਦਾ ਕਾਰਨ ਬਣੇ ਰਹੇ। ਇਸ ਸਮੇਂ ਵੀ ਕੁਝ ਸਿੱਖ ਐਸੇ ਸਨ ਜਿਨ੍ਹਾ ਉਨ੍ਹਾਂ ਬਾਕੀ ਸਿੰਘਾਂ ਵਾਂਗ ਸ਼ਸਤਰ ਤਾਂ ਨਾ ਚੁੱਕੇ, ਪਰ ਹਮੇਸ਼ਾ ਸਿੱਖ ਸਿਧਾਂਤਾਂ ਤੇ ਸਿੱਖ ਮੁਫਾਦ ਦੀ ਗੱਲ ਤੇ ਅਕੀਦਾ ਰਹੇ ।
ਭਾਈ ਸੁਬੇਗ ਸਿੰਘ, ਪਿੰਡ ਜੰਬਰ, ਚੂਹਣੀਆਂ ਤਹਿਸੀਲ ਜੋ ਲਾਹੌਰ ਜ਼ਿਲ੍ਹੇ ਦੇ ਰਹਿਣ ਵਾਲੇ ਸੀ ਰਾਇ ਭਾਗਾ (ਸੰਧੂ) ਦੇ ਪੁਤਰ ਸੀ । ਅੱਜਕਲ ਜੰਬਰ ਪਿੰਡ, ਪਾਕਿਸਤਾਨ ਦੇ ਪੰਜਾਬ ਰਾਜ ਦੇ ਜ਼ਿਲ੍ਹਾ ਕਸੂਰ ਵਿਚ ਹੈ, ਜੋ ਲਾਹੌਰ-ਮੁਲਤਾਨ ਸੜਕ ‘ਤੇ ਫੇਰੂ ਤੋਂ ਅੱਗੇ ਛਾਂਗਾ ਮੋੜ ਉੱਤੇ ਅਬਾਦ ਹੈ ਇਹ ਆਪਣੇ ਪੁਰਖਿਆਂ ਵਾਂਗ ਸਰਕਾਰ ਤੋਂ ਠੇਕੇ ਲੈ ਕੇ ਆਪਣਾ ਕੰਮ ਬੜਾ ਹੀ ਮਿਹਨਤ ਅਤੇ ਇਮਾਨਦਾਰੀ ਨਾਲ ਕਰਦੇ ਸੀ । ਉਹ ਚੰਗੇ ਰਸੂਖ ਵਾਲੇ ਜ਼ਮੀਂਦਾਰ ਤੇ ਸਰਕਾਰੀ ਅਜਾਰੇਦਾਰ ਸੀ ਇਹ ਅਰਬੀ ਭਾਸ਼ਾ ਦੇ ਚੰਗੇ ਵਿਦਵਾਨਾਂ ਤੇ ਫ਼ਾਰਸੀ ਦੇ ਆਲਮ ਗਿਣੇ ਜਾਂਦੇ ਸਨ ਸਰਕਾਰ ਵਿਚ ਇਨ੍ਹਾਂ ਦਾ ਚੰਗਾ ਮਾਨ ਸਤਿਕਾਰ ਸੀ । ਇਹ ਭਜਨ ਬੰਦਗੀ ਕਰਨ ਵਾਲੇ ਚੰਗੇ ਆਚਰਣ ਵਾਲੇ ਵਿਅਕਤੀ ਸਨ ਜਿਨ੍ਹਾ ਦੀ ਸਿੱਖ ਵੀ ਬਹੁਤ ਕਦਰ ਕਰਦੇ ਸੀ ।ਜਕਰੀਆ ਖਾਨ ਵੀ ਇਨ੍ਹਾ ਦੀ ਇਜ਼ਤ ਕਰਦਾ ਸੀ , ਕਿਓਕੀ ਦੋਸਤ ਹੋਵੇ ਜਾਂ ਦੁਸ਼ਮਨ ਵਕਤ ਸਿਰ ਹਰ ਇਕ ਦੇ ਕੰਮ ਆਉਣ ਵਾਲੇ ਨਿਰਪੱਖ ਇਨਸਾਨ ਸੀ । ਸਰਦਾਰ ਸੁਬੇਗ ਸਿੰਘ ਜਕਰੀਆ ਖਾਨ ਦੇ ਵਕਤ ਕੁਝ ਦੇਰ ਲਾਹੌਰ ਨਗਰ ਦੇ ਕੋਤਵਾਲ ਵੀ ਤਾਇਨਾਤ ਰਹੇ ਤੇ ਇਨ੍ਹਾ ਨੇ ਲਾਹੌਰ ਵਿਚ ਕਈ ਪ੍ਰਬੰਧਕੀ ਸੁਧਾਰ ਕੀਤੇ ।
ਭਾਈ ਸੁਬੇਗ ਸਿੰਘ ਨੇ ਕੋਤਵਾਲ ਬਣਨ ‘ਤੇ ਲੋਕਾਂ ਨੂੰ ਤਸੀਹੇ ਦੇ ਕੇ ਮੌਤ ਦੇ ਘਾਟ ਉਤਾਰਨ ਦੀ ਸਜ਼ਾ ਬੰਦ ਕਰ ਦਿੱਤੀ। ਮੌਤ ਦੀ ਸਜ਼ਾ ਖਾਸ ਹਾਲਤਾਂ ਵਿਚ ਹੀ ਸਿਰਫ ਫਾਂਸੀ, ਕਤਲ ਜਾਂ ਤੋਪ ਅੱਗੇ ਬੰਨ ਕੇ ਉਡਾ ਦੇਣ ਦੀ ਹੀ ਜਾਰੀ ਰੱਖੀ। ਸ਼ਹੀਦ ਸਿੰਘਾਂ ਦੇ ਸਿਰ ਜੋ ਕਿਲ੍ਹੇ ਦੀਆਂ ਦੀਵਾਰਾਂ ‘ਤੇ ਮੀਨਾਰਾਂ ਵਾਂਗ ਚਿਣੇ ਹੋਏ ਸਨ ਜਾਂ ਖੂਹਾਂ ਵਿਚ ਸੁੱਟੇ ਹੋਏ ਸਨ ਸਾਰਿਆਂ ਨੂੰ ਕਢਵਾ ਕੇ ਉਨ੍ਹਾਂ ਦਾ ਅੰਤਮ ਸਸਕਾਰ ਕਰਵਾ ਦਿੱਤਾ। ਮੰਦਰ ਵਿਚ ਘੰਟੀਆਂ ਤੇ ਟਲ ਖੜਕਾਣੇ ਜੋ ਬੰਦ ਕੀਤੇ ਗਏ ਸੀ ਫਿਰ ਤੋਂ ਚਾਲੂ ਕਰਵਾ ਦਿਤੇ ਸ਼ਹਿਰ ਵਿਚ ਸ਼ਰ-ਏ-ਆਮ ਗਊਆਂ ਵੱਢਣ ‘ਤੇ ਪਾਬੰਦੀ ਲਗਾ ਦਿੱਤੀ । ਇਨ੍ਹਾਂ ਨੇ ਸਾਲ ਭਰ ਆਪਣਾ ਕੰਮ ਬੜੀ ਮਿਹਨਤ, ਇਮਾਨਦਾਰੀ ਅਤੇ ਨਿਆਂ ਪੂਰਵਕ ਢੰਗ ਨਾਲ ਕੀਤਾ। ਇਨ੍ਹਾਂ ਦੇ ਕੰਮ ਕਰਨ ਦੇ ਢੰਗ ਤੋਂ ਲਾਹੌਰ ਦੇ ਵਸਨੀਕ ਬੜੇ ਖੁਸ਼ ਸਨ। ਜਦੋਂ ਲਾਹੌਰ ਵਿਚ ਸਿੱਖਾਂ ਨੂੰ ਕਤਲ ਕਰ ਦਿੱਤਾ ਜਾਂਦਾ ਤਾਂ ਇਨ੍ਹਾਂ ਦਾ ਮਨ ਬੜਾ ਦੁਖੀ ਹੁੰਦਾ ਸੀ। ਇਹ ਲੋਕ ਸਿੱਖਾਂ ਦੀਆਂ ਮ੍ਰਿਤਕ ਦੇਹਾਂ ਇਕੱਠੀਆਂ ਕਰ ਕੇ ਅੰਤਮ ਸਸਕਾਰ ਕਰ ਦਿੰਦੇ ਅਤੇ ਉਨ੍ਹਾਂ ਦੀਆਂ ਯਾਦਗਾਰਾਂ ਦੀ ਨਿਸ਼ਾਨਦੇਹੀ ਕਰ ਦਿੰਦੇ ਸਨ। ਭਾਈ ਸੁਬੇਗ ਸਿੰਘ ਨੇ ਲਾਹੌਰ ਵਿਖੇ ਇਹੋ ਜਿਹੀਆਂ ਨਿਸ਼ਾਨਦੇਹੀਆਂ ‘ਤੇ ਸਿੱਖਾਂ ਦੀਆਂ ਕਈ ਯਾਦਗਾਰਾਂ ਵੀ ਤਾਮੀਰ ਕਰਵਾਈਆਂ ਉਨ੍ਹਾਂ ਨੇ ਹੋਰ ਵੀ ਬਹੁਤ ਸਾਰੇ ਪ੍ਰਬੰਧਕੀ ਸੁਧਾਰ ਕੀਤੇ ਜੋ ਕੱਟਰਪੰਥੀਆਂ ਮੁਸਲਮਾਨਾਂ ਨੂੰ ਰਾਸ ਨਹੀਂ ਆਏ ਤੇ ਉਨ੍ਹਾਂ ਉੱਤੇ ਕਈ ਬੇਵਜਹ ਇਲਜ਼ਾਮ ਲਗਾਕੇ ਇਸ ਪਦ ਤੋਂ ਹਟਵਾ ਦਿੱਤਾ ਗਿਆ।
1728 ਈ:iਇਨ੍ਹਾ ਦੇ ਘਰ ਇਕ ਪੁਤਰ ਹੋਇਆ ਜਿਸਦਾ ਨਾ ਸ਼ਾਹਬਾਜ਼ ਸਿੰਘ ਰਖਿਆ ਗਿਆ । ਜਦ ਉਸਦੀ ਉਮਰ ਪੜ੍ਹਨਯੋਗ ਹੋਈ ਤਾਂ ਭਾਈ ਸ਼ਾਹਬਾਜ ਸਿੰਘ ਜੀ ਨੂੰ ਇਕ ਮਦਰੱਸੇ (ਸਕੂਲ) ਵਿਚ ਕਾਜ਼ੀ ਕੋਲੋਂ ਫ਼ਾਰਸੀ ਪੜ੍ਹਨ ਲਈ ਭੇਜਿਆ ਜਾਣ ਲੱਗਾ।
ਇਹ ਉਹ ਸਮਾਂ ਸੀ, ਜਦੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹੀਦੀ ਤੋਂ ਬਾਅਦ ਹਕੂਮਤ ਦਾ ਸਿੱਖਾਂ ‘ਤੇ ਕਹਿਰ ਟੁੱਟ ਪਿਆ ਸੀ। ਹਜ਼ਾਰਾਂ ਹੀ ਨਿਰਦੋਸ਼ ਸਿੱਖਾਂ ਨੂੰ ਅਕਹਿ ਤਸੀਹੇ ਦੇ ਕੇ ਸ਼ਹੀਦ ਕੀਤਾ ਜਾ ਰਿਹਾ ਸੀ। ਸਿੱਖਾਂ ਦੇ ਸਿਰਾਂ ਦੇ ਮੁੱਲ ਪਾ ਕੇ ਉਨ੍ਹਾਂ ਦਾ ਖੁਰਾ-ਖੋਜ ਮਿਟਾਉਣ ਲਈ ਢੰਡੋਰੇ ਪਿੱਟੇ ਜਾ ਰਹੇ ਸਨ। ਸਿੱਖ ਵੀ ਆਪਣੇ ਗੁਰੂਆਂ ‘ਤੇ ਪੂਰਾ ਅਕੀਦਾ ਰੱਖਦੇ ਹੋਏ ਗੁਰ ਸਿਧਾਂਤਾਂ ‘ਤੇ ਪਹਿਰਾ ਦਿੰਦੇ, ਮੌਤ ਦੀ ਪ੍ਰਵਾਹ ਨਾ ਕਰਦੇ ਹੋਏ ਮੁਗ਼ਲਾਂ ਨਾਲ ਟੱਕਰ ਲੈਂਦੇ ਰਹਿੰਦੇ ਸੀ ਉਹ ਸਮੇ ਸਮੇ ਸਿਰ ਜੰਗਲ-ਬੇਲਿਆਂ ਚੋਂ ਨਿਕਲ ਆਪਣੇ ਗੁਰੂ ਘਰਾਂ ਦੀ ਸਾਂਭ-ਸੰਭਾਲ ਦਾ ਕਾਰਜ ਸੰਭਾਲਦੇ ਤੇ ਸ਼ਾਹੀ ਫੌਜਾਂ ਤੇ ਹੱਲੇ ਵੀ ਕਰਦੇ। ਜ਼ਕਰੀਆ ਖਾਨ, ਕਾਫੀ ਸਮੇਂ ਤੋਂ ਪੰਜਾਬ ਵਿਚ ਸਿੱਖਾਂ ਨਾਲ ਜੂਝ ਰਿਹਾ ਸੀ । ਉਸਨੇ ਭਾਵੇਂ ਹਜ਼ਾਰਾਂ ਸਿੱਖ ਮਰਵਾ ਦਿੱਤੇ ਪਰ ਫਿਰ ਵੀ ਸਿਖਾਂ ਨੂੰ ਕਾਬੂ ਨਾ ਕਰ ਸਕਿਆ ਇਸ ਮਾਰੋ-ਮਾਰੀ ਵਿਚ ਮੁਗਲਾਂ ਦਾ ਕਾਫੀ ਨੁਕਸਾਨ ਹੋਇਆ । ਆਖਿਰ ਤੰਗ ਆਕੇ ਉਸਨੇ ਸੋਚਿਆ ਕੀ ਕਿਓਂ ਨਾ ਸਿਖਾਂ ਨਾਲ ਸੰਧੀ ਕਰ ਲਈ ਜਾਵੇ । ਮਾਨ ਸਤਕਾਰ ਤੇ ਜਗੀਰ ਦੇਕੇ ਇਕ ਰਿਸ਼ਤਾ ਕਾਇਮ ਕੀਤਾ ਜਾਵੇ ਤਾਕਿ ਮੁਲਕ ਵਿਚ ਅਮਨ ਚੈਨ ਰਹੇ ਜ਼ਕਰੀਆ ਖਾਨ ਨੇ ਇਹ ਤਜ਼ਵੀਜ਼ ਦਿਲੀ ਦੇ ਬਾਦਸ਼ਾਹ ਅਗੇ ਰਖੀ । ਦਿੱਲੀ ਦਰਬਾਰ ਦੀ ਪ੍ਰਵਾਨਗੀ ਉਪਰੰਤ, ਜ਼ਕਰੀਆ ਖਾਨ ਦੇ ਸਰਦਾਰ ਸੁਬੇਗ ਸਿੰਘ ਨੂੰ ਆਪਣਾ ਦੂਤ ਬਣਾ ਕੇ ਸਿੰਘਾਂ ਕੋਲ 1733 ਦੀ ਵਿਸਾਖੀ ਵਾਲੇ ਦਿਹਾੜੇ ਅੰਮ੍ਰਿਤਸਰ ਭੇਜਿਆ, ਜਿਸ ਅਧੀਨ ਰਾਜ ਵੱਲੋਂ ਨਵਾਬੀ ਤੇ ਜਗੀਰ ਦੀ ਪੇਸ਼ਕਸ਼ ਕੀਤੀ ਗਈ। ਅਕਾਲ ਤਖਤ ਦੇ ਜਥੇਦਾਰ ਦਰਬਾਰਾ ਸਿੰਘ ਨੇ ਸਰਬਤ ਖਾਲਸੇ ਵੱਲੋਂ ਇਸ ਤਜਵੀਜ਼ ਨੂੰ ਠੁਕਰਾ ਦਿਤਾ ਤੇ ਕਿਹਾ ਕਿ ਅਸੀਂ ਕਿਸੇ ਦੀ ਦਿੱਤੀ ਹੋਈ ਨਵਾਬੀ ਕਿਉਂ ਲਈਏ ਜੋ ਵੀ ਲਵਾਂਗੇ ਆਪਣੇ ਦਮ ਤੇ ਲੜ ਕੇ ਲਵਾਂਗੇ।
ਬਹੁਤ ਚਿਰ ਵਿਚਾਰਾਂ ਚਲਦੀਆਂ ਗਈਆਂ। ਸ. ਸੁਬੇਗ ਸਿੰਘ ਨੇ ਬਹੁਤ ਸਮਝਾਇਆ ਕਿ ਲੜਾਈ ਵਿਚ ਕੀਮਤੀ ਸਿੱਖ ਜਾਨਾਂ ਜਾ ਰਹੀਆਂ ਹਨ ਤੇ ਫਿਰ ਜਦੋਂ ਸਰਕਾਰ ਵੱਲੋਂ ਸ਼ਾਂਤੀ ਤੇ ਸੰਧੀ ਦੀ ਪਹਿਲ ਹੈ ਤੇ ਇਸ ਨੂੰ ਨਾ ਮੰਨਣਾ ਠੀਕ ਨਹੀਂ। ਜਦੋਂ ਜਥੇਦਾਰ ਆਪ ਨਵਾਬੀ ਤੇ ਖਿਲਅਤ ਲੈਣਾ ਨਾ ਮੰਨੇ ਤਾਂ ਸੁਬੇਗ ਸਿੰਘ ਹੁਰਾਂ ਨੇ ਦਲੀਲ ਦਿੱਤੀ ਕਿ ਇਸ ਤਰ੍ਹਾਂ ਆਈ ਹੋਈ ਤਜਵੀਜ਼ ਤੇ ਸਤਿਕਾਰ ਨੂੰ ਵਾਪਸ ਨਾ ਕਰੋ ਤੇ ਕਿਸੇ ਸੇਵਾਦਾਰ ਅਦਨੇ ਸਿੱਖ ਨੂੰ ਹੀ ਦੇ ਦਿਓ। ਇਹ ਗੱਲ ਖਾਲਸਾ ਪੰਥ ਦੇ ਇਕੱਠ ਨੂੰ ਭਾਅ ਗਈ। ਸੋ ਇਕ ਸੇਵਾਦਾਰ, ਜੋ ਸੰਗਤਾਂ ਨੂੰ ਪੱਖਾ ਝਲ ਰਹੇ ਸਨ, ਹੁਕਮ ਹੋਇਆ ਕਿ ਨਵਾਬੀ ਤੇ ਜਗੀਰ ਭਾਈ ਕਪੂਰ ਸਿੰਘ ਨੂੰ ਦਿਤੀ । ਪਹਿਲਾਂ ਤਾਂ ਭਾਈ ਕਪੂਰ ਸਿੰਘ ਨੇ ਨਵਾਬੀ ਲੈਣ ਤੋਂ ਅਸਮਰਥਾ ਪ੍ਰਗਟ ਕੀਤੀ ਪਰ ਫਿਰ ਸੰਗਤ ਦਾ ਹੁਕਮ ਮੰਨ ਕੇ ਤਿੰਨ ਸ਼ਰਤਾ ਤੇ ਇਸ ਨੂੰ ਪ੍ਰਵਾਨ ਕਰ ਲਿਆ ਬੇਨਤੀ ਕੀਤੀ ਕਿ ਇਸ ਨਵਾਬੀ ਤੇ ਜਗੀਰ ਬਖਸ਼ੀ ਦੀ ਸਨਅਦ ਮੈਨੂੰ ਦੇਣ ਤੋਂ ਪਹਿਲਾਂ ਪੰਜ ਸਿੱਖਾਂ (ਪਿਆਰਿਆਂ)ਦੇ ਜੋੜਿਆਂ ਵਿਚ ਪਹਿਲਾਂ ਰੱਖੀ ਜਾਵੇ। ਦੂਸਰਾ ਇਹ ਜਗੀਰ ਮੈਨੂੰ ਪੰਥ ਦੀ ਦੇਣ ਹੈ ਮੁਗਲ ਹਕੂਮਤ ਦੀ ਨਹੀਂ ਸੋ ਮੈਂ ਮੁਗਲ ਦਰਬਾਰ ਵਿਚ ਹਾਜਰੀ ਨਹੀਂ ਭਰਾਗਾਂ ਤੇ ਤੀਸਰਾ ਮੇਰੀ ਪੱਖਾ ਝਲਣ ਤੇ ਘੋੜਿਆਂ ਦੀ ਸੇਵਾ ਜਾਰੀ ਰਹੇਗੀ । ਇਸ ਤਰਾਂ ਖ਼ਾਲਸੇ ਨੂੰ ਦੀਪਾਲਪੁਰ, ਕੰਗਣਵਾਲ, ਝਬਾਲ ਦੇ ਪਰਗਣਿਆਂ ਦੀ ਜਗੀਰ ਦਿੱਤੀ ਗਈ। ਭਾਈ ਸੁਬੇਗ ਸਿੰਘ ਦੇ ਯਤਨਾਂ ਸਦਕਾ ਕੁਝ ਸਮੇਂ ਲਈ ਪੰਜਾਬ ਦੇ ਮਾਹੌਲ ਵਿਚ ਅਮਨ ਹੋ ਗਿਆ ਤੇ ਸਿਖਾਂ ਨੂੰ ਵੀ ਆਪਣੇ ਆਪ ਨੂੰ ਮਜਬੂਤ ਕਰਨ ਲਈ ਵਕਤ ਮਿਲ ਗਿਆ ।
ਇਸੇ ਦੌਰਾਨ, ਜ਼ਕਰੀਆ ਖਾਨ ਦੀ ਮੌਤ ਹੋ ਗਈ ਤੇ ਉਸ ਦਾ ਪੁੱਤਰ ਯਹੀਆ ਖਾਨ ਜੋ ਆਪਣੇ ਪਿਓ ਨਾਲੋ ਵਧ ਜਾਲਮ ਸੀ ਤੇ ਸਿਖਾਂ ਦੇ ਖਿਲਾਫ਼ ਸੀ , ਲਾਹੌਰ ਦਾ ਸੂਬੇਦਾਰ ਸਥਾਪਤ ਹੋਇਆ। ਸ. ਸੁਬੇਗ ਸਿੰਘ ਦਾ ਲੜਕਾ ਸ਼ਾਹਬਾਜ਼ ਸਿੰਘ ਉਸ ਵਕਤ ਜਵਾਨ ਹੋ ਚੁਕਾ ਸੀ ਤੇ ਉਚਾ ਲੰਬਾ ਤੇ ਸ਼ਕਲ ਸੂਰਤ ਵਜੋਂ ਬਹੁਤ ਖੂਬਸੂਰਤ ਸੀ । ਜਿਸ ਕਾਜ਼ੀ ਤੋਂ ਉਹ ਫਾਰਸੀ ਪੜ੍ਹਨ ਜਾਂਦਾ ਸੀ ਉਸਦੇ ਮਨ ਵਿਚ ਆਇਆ ਕਿ ਕਿਓਂ ਨਾ ਸ਼ਾਹਬਾਜ਼ ਨੂੰ ਮੁਸਲਮਾਨ ਬਣਾ ਕੇ ਆਪਣੀ ਲੜਕੀ ਦਾ ਰਿਸ਼ਤਾ ਇਸ ਨਾਲ ਕੀਤਾ ਜਾਵੇ । ਆਪਣੀ ਇਸ ਸੋਚ ਨੂੰ ਅੰਜਾਮ ਦੇਣ ਲਈ ਓਹ ਤਰੀਕੇ ਤੇ ਬਹਾਨੇ ਢੂੰਡਣ ਲਗਾ ਸ਼ਾਹਬਾਜ਼ ਸਿੰਘ ਦਾ ਮੁਸਲਮਾਨ ਬਣਨਾ ਇਨਕਾਰੀ ਕਰਨ ‘ਤੇ ਕਾਜ਼ੀ ਨੇ ਨਵੇਂ ਸੂਬੇਦਾਰ ਯਹੀਆ ਖਾਨ ਨੂੰ ਸ਼ਿਕਾਇਤ ਕੀਤੀ ਕਿ ਸ਼ਾਹਬਾਜ਼ ਸਿੰਘ ਨੇ ਹਜ਼ਰਤ ਮੁਹੰਮਦ ਸਾਹਿਬ ਬਾਰੇ ਅਪਮਾਨਤ ਸ਼ਬਦ ਕਹੇ ਹਨ ਤੇ ਇਸੇ ਆਧਾਰ ‘ਤੇ ਸ਼ਾਹਬਾਜ਼ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਦੀਵਾਨ ਲਖਪਤ ਰਾਏ ਨੇ ਯਹੀਆ ਖਾਨ ਦੇ ਕੰਨ ਭਰੇ ਕਿ ਸੁਬੇਗ ਸਿੰਘ ਇਕ ਕੱਟੜ ਸਿੱਖ ਤੇ ਹਕੂਮਤ ਦਾ ਦੁਸ਼ਮਨ ਹੈ ਇਸ ਨੇ ਤੁਹਾਡੇ ਪਿਤਾ ਦੇ ਸਿਰ ‘ਤੇ ਤਾਰੂ ਸਿੰਘ ਦੀਆਂ ਜੁੱਤੀਆਂ ਮਰਵਾਈਆਂ ਹਨ ਜਿਸਦੇ ਅਪਮਾਨ ਕਾਰਣ ਜ਼ਕਰੀਆ ਖਾਨ ਦੀ ਮੌਤ ਹੋਈ ਹੈ । ਸੁਬੇਗ ਸਿੰਘ ਨੂੰ ਵੀ ਹਿਰਾਸਤ ਵਿਚ ਲੈ ਲਿਆ ਗਿਆ ਤੇ ਦੋਵਾਂ ਬਾਪ-ਬੇਟੇ ਨੂੰ ਇਸਲਾਮ ਕਬੂਲ ਕਰਨ ਲਈ ਕਿਹਾ ਗਿਆ। ਸਿੱਖ ਕੌਮ ਵਿਚ ਇਸ ਨਿਰਦਈ ਕਾਰੇ ਬਾਰੇ ਬਹੁਤ ਰੋਸ ਜਾਗਿਆ। ਇਸੇ ਦਿਨ ਦੀਵਾਨ ਲਖਪਤ ਰਾਏ ਨੇ ਲਾਹੌਰ ਦੇ ਸਿੱਖਾਂ ਨੂੰ ਇਕੱਠਿਆਂ ਕਰਕੇ ਉਨ੍ਹਾਂ ਨੂੰ ਕਸਾਈਆਂ ਦੇ ਸਪੁਰਦ ਕਰ ਦਿੱਤਾ ਤਾਂ ਕਿ ਉਨ੍ਹਾਂ ਨੂੰ ਕੱਟਿਆ ਤੇ ਵੱਢਿਆ ਜਾਵੇ। ਸ਼ਹਿਰ ਦੇ ਮੋਹਤਬਰ ਹਿੰਦੂਆਂ ਨੇ ਦੀਵਾਨ ਨੂੰ ਅਪੀਲ ਕੀਤੀ ਕਿ ਇਨ੍ਹਾਂ ਬੇਕਸੂਰ ਸਿੱਖਾਂ ਨੂੰ ਸਜ਼ਾ ਨਾ ਦਿੱਤੀ ਜਾਵੇ, ਪਰ ਲਖਪਤ ਰਾਏ, ਆਪਣੇ ਨਿਰਦਈ ਫੈਸਲੇ ਤੋਂ ਨਾ ਟਲਿਆ।
ਅੰਤ ਭਾਈ ਸੁਬੇਗ ਸਿੰਘ ਜੀ ਅਤੇ ਭਾਈ ਸ਼ਾਹਬਾਜ਼ ਸਿੰਘ ਜੀ (ਦੋਵੇਂ ਪਿਉ-ਪੁੱਤਰਾਂ) ਨੂੰ ਇਸਲਾਮ ਕਬੂਲ ਕਰਵਾਉਣ ਲਈ ਹਰ ਹੀਲਾ-ਵਸੀਲਾ ਵਰਤਿਆ ਗਿਆ ਪਰ ਇਹ ਦੋਵੇਂ ਸੂਰਮੇ ਆਪਣੇ ਧਰਮ ’ਤੇ ਡਟੇ ਰਹੇ। ਹਰ ਤਰ੍ਹਾਂ ਦੇ ਤਸੀਹੇ ਝੱਲਣ ਲਈ ਤਿਆਰ ਹੋ ਗਏ। ਭਾਈ ਸੁਬੇਗ ਸਿੰਘ ਜੀ ਅਤੇ ਭਾਈ ਸ਼ਾਹਬਾਜ਼ ਸਿੰਘ ਜੀ ਨੇ ਹਾਕਮਾਂ ਨੂੰ ਕਿਹਾ ਕਿ ‘‘ਜਿਸ ਤਰ੍ਹਾਂ ਤੁਹਾਨੂੰ ਆਪਣਾ ਧਰਮ ਪਿਆਰਾ ਹੈ, ਉਸੇ ਤਰ੍ਹਾਂ ਸਾਨੂੰ ਵੀ ਆਪਣਾ ਧਰਮ ਪਿਆਰਾ ਹੈ। ਮੌਤ ਦਾ ਸਾਨੂੰ ਕੋਈ ਡਰ ਨਹੀਂ, ਮੌਤ ਨੇ ਤਾਂ ਆਉਣਾ ਹੀ ਆਉਣਾ ਹੈ। ਧਰਮ ਤਬਦੀਲ ਕਰਨ ਨਾਲ ਵੀ ਮੌਤ ਨੇ ਤਾਂ ਨਹੀਂ ਟਲ ਜਾਣਾ ਤਾਂ ਫੇਰ ਆਪਣੀ ਜ਼ਮੀਰ ਨੂੰ ਮਾਰ ਕੇ ਜੀਣਾ ਕਿਸ ਕੰਮ ਦਾ ?’’
ਤਵਾਰੀਖ ‘ਗੁਰੂ ਖਾਲਸਾ’ ਦੇ ਕਰਤਾ ‘ਗਿਆਨੀ ਗਿਆਨ ਸਿੰਘ ਜੀ’ ਲਿਖਦੇ ਹਨ ਕਿ – ਭਾਈ ਸੁਬੇਗ ਸਿੰਘ ਜੀ ਤੇ ਭਾਈ ਸ਼ਾਹਬਾਜ਼ ਸਿੰਘ ਨੂੰ ਚਰਖੜੀਆਂ ’ਤੇ ਚੜਾਉਣ ਤੋਂ ਪਹਿਲਾਂ ਅੰਤਾਂ ਦੇ ਤਸੀਹੇ ਦਿੱਤੇ ਗਏ। ਉਨ੍ਹਾਂ ਨੂੰ ਪੁੱਠਾ ਲਟਕਾਇਆ ਗਿਆ, ਕੋੜੇ ਮਾਰੇ ਗਏ ਅਤੇ ਹੋਰ ਕਈ ਤਰ੍ਹਾਂ ਦੇ ਕਸ਼ਟ ਦਿੱਤੇ ਗਏ। ਯਹੀਆ ਖ਼ਾਨ ਨੇ ਇਨ੍ਹਾਂ ਨੂੰ ਚਰਖੜੀ ’ਤੇ ਚਾੜ੍ਹ ਕੇ ਸ਼ਹੀਦ ਕਰਨ ਦਾ ਫ਼ੁਰਮਾਨ ਕਾਜ਼ੀ ਰਾਹੀਂ ਜਾਰੀ ਕਰਵਾ ਦਿੱਤਾ। ਭਾਈ ਸੁਬੇਗ ਸਿੰਘ ਜੀ ’ਤੇ ਕੋਈ ਸਖ਼ਤੀ ਨਾ ਚਲਦੀ ਦੇਖ ਕੇ ਨਵਾਬ ਨੇ ਭਾਈ ਸੁਬੇਗ ਸਿੰਘ ਜੀ ਨੂੰ ਚਰਖੜੀ ਤੋਂ ਉਤਾਰ ਕੇ ਉਸ ਦੇ ਨੌਜਵਾਨ ਸਪੁੱਤਰ ਭਾਈ ਸ਼ਾਹਬਾਜ਼ ਸਿੰਘ ਜੀ ਨੂੰ ਪਹਿਲਾਂ ਚਰਖੜੀ ’ਤੇ ਚਾੜ੍ਹ ਕੇ ਤਸੀਹੇ ਦੇਣ ਦਾ ਹੁਕਮ ਦਿੱਤਾ। ਜੱਲਾਦਾਂ ਨੇ ਭਾਈ ਸੁਬੇਗ ਸਿੰਘ ਜੀ ਦੀਆਂ ਅੱਖਾਂ ਦੇ ਸਾਹਮਣੇ ਭਾਈ ਸ਼ਾਹਬਾਜ਼ ਸਿੰਘ ਜੀ ਨੂੰ ਚਰਖੜੀ ’ਤੇ ਚਾੜ੍ਹ ਕੇ ਘੁਮਾਇਆ। ਇਨ੍ਹਾਂ ਦੋਹਾਂ ਗੁਰਸਿੱਖਾਂ ਨੇ ਅਕਾਲ ਪੁਰਖ ਦੇ ਭਾਣੇ ਅੰਦਰ ਸਿਮਰਨ ਕਰਦਿਆਂ ਸਾਰੇ ਤਸੀਹੇ ਝੱਲੇ।
ਚਰਖੜੀ ਦੀ ਦੋ ਵਾਰ ਦੀ ਮਾਰ ਨਾਲ ਉਨ੍ਹਾਂ ਦਾ ਸਾਰਾ ਸਰੀਰ ਜ਼ਖ਼ਮੀ ਹੋ ਗਿਆ ਸੀ। ਉਨ੍ਹਾਂ ਦਾ ਮਾਸ ਜ਼ੰਬੂਰਾਂ ਨਾਲ ਨੋਚਿਆ ਗਿਆ। ਅਜਿਹੇ ਦਰਦਨਾਕ ਤਸੀਹਿਆਂ ਨੂੰ ਦੇਖ ਕੇ ਹਰ ਇਕ ਨੇ ਮੂੰਹ ਵਿੱਚ ਉਂਗਲਾਂ ਪਾਈਆਂ ਹੋਈਆਂ ਸਨ। ਜੱਲਾਦ ਤਸੀਹੇ ਦੇ ਦੇ ਕੇ ਥੱਕ ਚੁੱਕੇ ਸਨ। ਹਾਰ ਕੇ ਭਾਈ ਸ਼ਾਹਬਾਜ਼ ਸਿੰਘ ਨੂੰ ਬੰਦੀ ਖ਼ਾਨੇ ਵਿੱਚ ਭੇਜ ਦਿੱਤਾ ਗਿਆ।
ਫਿਰ ਇਕ ਨਵੀਂ ਚਾਲ ਰਾਹੀਂ ਦੋਵੇਂ ਪਿਉ-ਪੁੱਤਰਾਂ ਨੂੰ ਇੱਕ ਦੂਜੇ ਨਾਲੋਂ ਵੱਖ ਕਰ ਕੇ ਇਹ ਅਫ਼ਵਾਹਾਂ ਉਡਾਈਆ ਗਈਆਂ ਕਿ ਉਨ੍ਹਾਂ ਨੇ ਤਾਂ ਇਸਲਾਮ ਕਬੂਲ ਕਰ ਲਿਆ ਹੈ। ਇੱਕ ਪਾਸੇ ਭਾਈ ਸ਼ਾਹਬਾਜ਼ ਸਿੰਘ ਨੂੰ ਕਿਹਾ ਗਿਆ ਕਿ – ‘ਤੂੰ ਅਜੇ ਬੱਚਾ ਹੈਂ। ਤੇਰੀ ਉਮਰ ਦੁਨੀਆਂ ਦੇਖਣ ਦੀ ਹੈ। ਤੇਰੇ ਪਿਤਾ ਨੇ ਤਾਂ ਆਪਣੀ ਉਮਰ ਹੰਢਾ ਲਈ ਹੈ, ਤੂੰ ਸਿਆਣਾ ਤੇ ਫ਼ਾਰਸੀ ਪੜ੍ਹਿਆ ਹੋਇਆ ਹੈਂ, ਇਸ ਲਈ ਤੈਨੂੰ ਹੱਠ ਛੱਡ ਕੇ ਇਸਲਾਮ ਕਬੂਲ ਕਰ ਲੈਣਾ ਚਾਹੀਦਾ ਹੈ।’
ਦੂਸਰੇ ਪਾਸੇ ਭਾਈ ਸੁਬੇਗ ਸਿੰਘ ਜੀ ’ਤੇ ਜ਼ੋਰ ਪਾਇਆ ਗਿਆ ਕਿ ‘ਇਸਲਾਮ ਕਬੂਲ ਕਰ ਕੇ ਦੁਨੀਆਂ ਵਿੱਚ ਆਪਣੀ ਜੜ੍ਹ ਬਣਾਈ ਰੱਖੇ। ਇਕਲੌਤੇ ਪੁੱਤਰ ਦੇ ਸ਼ਹੀਦ ਹੋ ਜਾਣ ਤੋਂ ਬਾਅਦ ਦੁਨੀਆਂ ਵਿੱਚ ਉਨ੍ਹਾਂ ਦੇ ਪਿੱਛੇ ਕੋਈ ਨਾਮ ਲੈਣ ਵਾਲਾ ਵੀ ਨਹੀਂ ਬਚੇਗਾ।’ ਭਾਈ ਸੁਬੇਗ ਸਿੰਘ ਜੀ ਨੇ ਧਰਮ ਬਦਲ ਕੇ ਮਰ-ਮਰ ਕੇ ਜੀਉਂਦੇ ਰਹਿਣ ਨਾਲੋਂ ਅਣਖ ਨਾਲ ਧਰਮ ’ਤੇ ਦ੍ਰਿੜ੍ਹ ਰਹਿੰਦੇ ਹੋਏ ਮਰਨ ਨੂੰ ਤਰਜੀਹ ਦਿੱਤੀ।
‘ਪੰਥ ਪ੍ਰਕਾਸ’ ਅਨੁਸਾਰ –
ਸਿੱਖਨ ਕਾਜ ਸੁ ਗੁਰੂ ਹਮਾਰੇ, ਸੀਸ ਦੀਓ ਨਿਜ ਸਨ ਪਰਵਾਰੇ।
ਚਾਰੇ ਪੁਤਰ ਜਾਨ ਕੁਹਾਏ, ਸੋ ਚੰਡੀ ਕੀ ਭੇਂਟ ਕਰਾਏ।
ਹਮ ਕਾਰਨ ਗੁਰ ਕੁਲਹਿ ਗਵਾਈ, ਹਮ ਕੁਲ ਰਾਖੈਂ, ਕੌਣ ਬਡਾਈ ?
– ਅਰਥਾਤ ਗੁਰੂ ਸਾਹਿਬਾਨ ਨੇ ਸਾਡੇ ਲਈ ਚਾਰੇ ਪੁੱਤਰ ਕੁਰਬਾਨ ਕਰ ਦਿੱਤੇ, ਸਰਬੰਸ ਵਾਰ ਦਿੱਤਾ। ਮੈਂ ਆਪਣੀ ਕੁਲ ਰੱਖਾਂ, ਇਹ ਕਿਹੜੀ ਕੁਲ ਦੀ ਵਡਿਆਈ ਹੈ ?
ਭਾਈ ਸੁਬੇਗ ਸਿੰਘ ਜੀ ਦਾ ਉੱਤਰ ਸੁਣ ਕੇ ਤਸੀਹਿਆਂ ਦਾ ਦੌਰ ਫਿਰ ਤੋਂ ਸ਼ੁਰੂ ਹੋ ਗਿਆ। ਬੁਰੀ ਤਰ੍ਹਾਂ ਮਾਰ-ਕੁੱਟ ਕੀਤੀ ਗਈ। ਭਾਈ ਸ਼ਾਹਬਾਜ਼ ਸਿੰਘ ਦੀ ਉਮਰ ਉਸ ਸਮੇਂ ਕੇਵਲ 18 ਸਾਲ ਦੀ ਸੀ ਜਦੋਂ 25 ਮਾਰਚ 1746 ਨੂੰ ਦੋਵਾਂ ਪਿਉ-ਪੁੱਤਰਾਂ ਨੂੰ ਇਕੱਠਿਆਂ ਬੰਨ੍ਹ ਕੇ ਚਰਖੜੀ ’ਤੇ ਚਾੜ੍ਹ ਕੇ ਘੁਮਾਇਆ ਗਿਆ। ਦੋਹਾਂ ਨੂੰ ਆਖ਼ਰੀ ਦਮ ਤੱਕ ਚਰਖੜੀ ਘੁੰਮਾਉਂਦੇ ਹੋਏ ਇਸਲਾਮ ਕਬੂਲ ਕਰਨ ਲਈ ਕਿਹਾ ਜਾਂਦਾ ਰਿਹਾ। ਗੁਰੂ ਦੇ ਸਿੱਖ ਕਸ਼ਟ ਝੱਲਦੇ ਤੇ ‘ਅਕਾਲ ਅਕਾਲ’ ਕਹਿੰਦੇ ਰਹੇ। ਦੋਵੇਂ ਪਿਉ-ਪੁੱਤਰ ਆਖ਼ਰੀ ਦਮ ਤੱਕ ਇਹੋ ਬੋਲਦੇ ਰਹੇ ਕਿ –
ਸੁਬੇਗ ਸਿੰਘ ਤਬ ਕੁਰਨਸ (ਨਮਸਕਾਰ) ਕਰੀ, ਧੰਨ ਚਰਖੜੀ, ਧੰਨ ਯਹ ਘਰੀ (ਘੜੀ, ਸਮਾਂ)।
ਚਾੜ੍ਹ ਚਰਖੜੀ ਹਮੈਂ ਗਿਰਾਵੋ, ਸੋ ਅਬ ਹਮ ਕੋ ਢੀਲ (ਦੇਰ) ਨਾ ਲਾਵੋ।
ਹਮ ਤੋ ਗੁਰ ਕੇ ਸਿੱਖ ਸਦਾਵੈਂ, ਗੁਰ ਕੇ ਹੇਤ ਪ੍ਰਾਣ ਭਲ (ਭਾਵੇਂ) ਜਾਵੈਂ। (ਪੰਥ ਪ੍ਰਕਾਸ)
ਅੰਤ ਭਾਈ ਸੁਬੇਗ ਸਿੰਘ ਜੀ ਤੇ ਭਾਈ ਸ਼ਾਹਬਾਜ਼ ਸਿੰਘ ਜੀ, ਆਪਣੇ ਵਿਸ਼ਵਾਸ ਨੂੰ ਪਾਲਦੇ, ਗੁਰੂ ਆਸ਼ੇ ’ਤੇ ਖਰੇ ਉਤਰਦਿਆਂ, ਦੁਨਿਆਵੀ ਲਾਲਚਾਂ ਦੀ ਪ੍ਰਵਾਹ ਨਾ ਕਰਦੇ ਹੋਏ, ਸ਼ਹਾਦਤ ਦਾ ਜਾਮ ਪੀ ਗਏ। ਕੌਮ ਅੱਜ ਵੀ ਸਤਿਕਾਰ ਸਹਿਤ ਉਨ੍ਹਾਂ ਦੀ ਦ੍ਰਿੜ੍ਹਤਾ ਤੇ ਦਲੇਰੀ ਨੂੰ ਯਾਦ ਕਰ ਕੇ, ਉਨ੍ਹਾਂ ਦੀ ਕੁਰਬਾਨੀ ਅਤੇ ਘਾਲਣਾ ਅੱਗੇ ਸਿਰ ਨਿਵਾਉਂਦੀ ਹੈ। ਇਨ੍ਹਾਂ ਅਣਖੀ ਸਿੱਖਾਂ ਨੇ ਅਨੇਕਾਂ ਤਸੀਹੇ ਝੱਲਣੇ ਤਾਂ ਕਬੂਲ ਕਰ ਲਏ ਲੇਕਿਨ ਬਹਾਦਰ ਅਤੇ ਨਿਧੜਕ ਪਿਓ-ਪੁੱਤਰ ਦੀ ਇਸ ਜੋੜੀ ਨੇ ਕਿਸੇ ਵੀ ਹਾਲਤ ਵਿੱਚ ਈਨ ਮੰਨਣੀ ਕਬੂਲ ਨਹੀਂ ਕੀਤੀ। ਦੋਵੇਂ ਪਿਉ-ਪੁੱਤਰ ਹੱਸਦੇ-ਹੱਸਦੇ ਅਤੇ ਅਕਾਲ ਪੁਰਖ ਦਾ ਜਾਪ ਕਰਦੇ ਕਰਦੇ ਚਰਖੜੀਆਂ ’ਤੇ ਚੜ੍ਹੇ ਹੋਏ ਵੀ ਇਹੀ ਅਰਦਾਸ ਕਰਦੇ ਰਹੇ ਕਿ ਵਾਹਿਗੁਰੂ ! ਸਾਡਾ ਸਿਦਕ ਨਾ ਡੋਲਣ ਦੇਣਾ। ਗੁਰੂ ਨੇ ਉਨ੍ਹਾਂ ਦੀ ਲਾਜ ਰੱਖਦੇ ਹੋਏ ਕਿਸੇ ਵੀ ਹਾਲਤ ਵਿੱਚ ਉਨ੍ਹਾਂ ਦਾ ਸਿਦਕ ਨਾ ਹਾਰਨ ਦਿੱਤਾ। ਉਹ ਅੰਤਮ ਸਾਹਾਂ ਤੱਕ ਮਾਲਕ ਵਿੱਚ ਬਿਰਤੀ ਜੋੜੀ ਸਤਿ ਨਾਮੁ ਦਾ ਸਿਮਰਨ ਕਰਦਿਆਂ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ।
ਦੋਨੋ ਪਿਉ ਪੁਤਰ ਦੀ ਜੋੜੀ ਨੇ ਗੁਰੂ ਆਸ਼ੇ ‘ਤੇ ਖਰੇ ਉਤਰਦਿਆਂ ਦੁਨਿਆਵੀ ਲਾਲਚਾਂ ਦੀ ਪ੍ਰਵਾਹ ਨਾ ਕਰਦੇ ਹੋਏ , ਅਨੇਕਾਂ ਤਸੀਹੇ ਝਲਦੇ, ਅਕਾਲ ਪੁਰਖ ਦਾ ਜਾਪੁ ਕਰਦੇ , ਸ਼ਹਾਦਤ ਦਾ ਜਾਮ ਪੀ ਗਏ ਪਰ ਈਨ ਨਹੀਂ ਮੰਨੀ । ਕੌਮ ਅੱਜ ਵੀ ਸਤਿਕਾਰ ਸਹਿਤ ਯਾਦ ਕਰਕੇ ਉਨ੍ਹਾਂ ਦੀ ਕੁਰਬਾਨੀ ਤੇ ਘਾਲਣਾ ਅੱਗੇ ਸਿਰ ਨਿਵਾਉਂਦੀ ਹੈ। ਅੱਜ ਹਰ ਸਿੱਖ ਦੋਨੋ ਵਕਤ ਅਰਦਾਸ ਕਰਦੇ ਇਨ੍ਹਾ ਸ਼ਹੀਦਾਂ , ਮੁਰੀਦਾਂ ਨੂ ਯਾਦ ਕਰਕੇ ਇਹ ਸ਼ਬਦ ਦੁਹਰਾਉਦਾ ਹੈ,“ਜਿਨ੍ਹਾਂ ਨੇ ਧਰਮ ਹਿੱਤ ਸੀਸ ਦਿੱਤੇ, ਬੰਦ ਬੰਦ ਕਟਵਾਏ….. ਚਰਖੜੀਆਂ ਤੇ ਚੜ੍ਹੇ” ਅਜਿਹੇ ਸਿਰੜੀ ਅਤੇ ਅਟੱਲ ਵਿਸ਼ਵਾਸੀ ਪਿਓ-ਪੁੱਤਰ ਦੀ ਅਨੂਠੀ ਸ਼ਹਾਦਤ ‘ਤੇ ਪੂਰੇ ਸਿੱਖ ਜਗਤ ਨੂੰ ਮਾਣ ਹੈ ਅਤੇ ਰਹਿੰਦੀ ਦੁਨੀਆਂ ਤੱਕ ਇਹ ਸਿੱਖ ਕੌਮ ਦੇ ਨੌਜਵਾਨਾ ਲਈ ਚਾਨਣ ਮੁਨਾਰਾ ਬਣ ਕੇ ਰਹੇਗੀ ।
ਵੀਰੋ , ਭੈਣੋ ਅੰਮ੍ਰਿਤ ਛਕੋ ਗੁਰੂ ਵਾਲੇ ਬਣੋ ਬਾਣੀ ਬਾਣੇ ਦੇ ਧਾਰਨੀ ਹੋਵੋ ਚੰਗੇ ਸੁਭਾ ਦੇ ਮਾਲਕ ਬਣੋ ਕਿਸੇ ਬੁਰਾ ਨਾ ਸੋਚੋ ਸਾਰੇ ਆਖੋ ਨਾਨਕ ਨਾਮ ਚੜਦੀ ਕਲਾ ਤੇਰੇ ਭਾਣੈ ਸਰਬੱਤ ਦਾ ਭਲਾ ।
ਜੋਰਾਵਰ ਸਿੰਘ ਤਰਸਿੱਕਾ ।



Share On Whatsapp

View All 19 Comments
Rajinder kaur : waheguru ji ka khalsa Waheguru ji ki Fateh ji 🙏🏻
Gurpreet kaur : waheguru ji waheguru ji




  ‹ Prev Page Next Page ›