ਸ੍ਰੀ ਹਰਿਕ੍ਰਿਸ਼ਨ ਧਿਆਈਐ; ਜਿਸ ਡਿਠੈ ਸਭਿ ਦੁਖ ਜਾਇ ॥
ਹਰ ਗੁਰਸਿੱਖ ਜਦੋਂ ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ ਕਰਦਾ ਹੈ ਤਾਂ ਉਹ ਇਨ੍ਹਾਂ ਸ਼ਬਦਾਂ ਦਾ ਉਚਾਰਨ ਕਰਦਾ ਹੋਇਆ ਬਹੁਤ ਪਿਆਰ, ਸ਼ਰਧਾ ਤੇ ਸਤਿਕਾਰ ਨਾਲ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਅੱਗੇ ਸ਼ਰਧਾ ਦੇ ਫੁੱਲ ਪੇਸ਼ ਕਰਦਾ ਹੈ। ਅਰਦਾਸ ਦੇ ਇਹ ਬੋਲ ਅਜਿਹੇ ਹਨ, ਜਿਹੜੇ ਪ੍ਰੇਰਨਾ ਦਿੰਦੇ ਹਨ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਆਦਰਸ਼ ਜੀਵਨ ਨੂੰ ਜ਼ਰੂਰ ਯਾਦ ਕਰਨਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦੇ ਦਰਸ਼ਨ ਕੀਤਿਆਂ ਸਮੁੱਚੀ ਮਨੁੱਖਤਾ ਦੇ ਸਭ ਤਰ੍ਹਾਂ ਦੇ ਦੁੱਖਾਂ ਦੀ ਨਵਿਰਤੀ ਹੁੰਦੀ ਹੈ। ਇਨ੍ਹਾਂ ਵਿਚਾਰਾਂ ਰਾਹੀਂ ‘ਬਾਲਾ ਪ੍ਰੀਤਮ’ ਗੁਰੂ ਦੀ ਮਾਨਤਾ, ਮਹਾਨਤਾ ਤੇ ਗੌਰਵਤਾ ਦਾ ਪਤਾ ਲੱਗਦਾ ਹੈ।
ਇਤਿਹਾਸਕ ਪੱਖ ਤੋਂ ਵੇਖੀਏ ਤਾਂ ਇੱਕ ਪਾਸੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਹੁਕਮ ਸੀ ਕਿ ਜੇ ਕੋਈ ਰਾਮ ਰਾਇ ਦੇ ਮੱਥੇ ਲੱਗੇਗਾ ਉਹ ਸਿੱਖ ਨਹੀਂ ਤੇ ਦੂਜੇ ਪਾਸੇ ਜੋ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਦਰਸ਼ਨ ਕਰੇਗਾ, ਉਸ ਦੇ ਦੁੱਖ ਦੂਰ ਹੋ ਜਾਣਗੇ। ਰਾਮ ਰਾਇ ਖੁਸ਼ਾਮਦ ਕਰ ਨੀਂਵਾਂ ਹੋ ਗਿਆ ਹੈ ਤੇ ਸ੍ਰੀ (ਗੁਰੂ) ਹਰਿਕ੍ਰਿਸ਼ਨ ਜੀ ਰੱਬੀ ਗੀਤ (ਗੁਣ) ਗਾ ਕੇ ਉੱਚੇ ਰੁਤਬੇ ’ਤੇ ਪਹੁੰਚ ਗਏ। ਬਾਕੀ ਗੁਰੂ ਸਾਹਿਬਾਨ ਨਾਲੋਂ ਵੱਖਰੀ ਸਿਫ਼ਤ ਦਾ ਕਾਰਨ ਰਾਮਰਾਇ ਦੁਆਰਾ ਦਿੱਲੀ ਜਾ ਕੇ ਔਰੰਗਜ਼ੇਬ ਦੇ ਸਾਹਮਣੇ ਗੁਰਬਾਣੀ ਦੀ ਤੁਕ ‘‘ਮਿਟੀ ਮੁਸਲਮਾਨ ਕੀ’’ ਨੂੰ ਬਦਲ ਕੇ ‘ਮਿਟੀ ਬੇਈਮਾਨ ਕੀ’ ਕਰਨ ਦਾ ਵੱਡਾ ਅਪਰਾਧ ਕੀਤਾ ਤੇ ਪਿਤਾ ਗੁਰੂ ਸ੍ਰੀ ਹਰਿ ਰਾਇ ਜੀ ਨੇ ਬਚਨ ਕੀਤਾ ਕਿ ਉਸ ਨੇ ਬਾਣੀ ਦਾ ਸਤਿਕਾਰ ਨਹੀਂ ਕੀਤਾ, ਇਸ ਲਈ ਉਹ ਹੁਣ ਸਾਡੇ ਮੱਥੇ ਨਾ ਲੱਗੇ। ਇਤਿਹਾਸ ਵਿੱਚ ਜ਼ਿਕਰ ਆਉਂਦਾ ਹੈ ਕਿ ਜਦੋਂ ਔਰੰਗਜ਼ੇਬ ਨੇ ਸ੍ਰੀ ਗੁਰੂ ਹਰਿ ਰਾਇ ਜੀ ਨੂੰ ਦਿੱਲੀ ਆਉਣ ਲਈ ਸੱਦਾ ਘੱਲਿਆ ਤਾਂ ਉਨ੍ਹਾਂ ਨੇ ਆਪਣੀ ਥਾਂ ਆਪਣੇ ਵੱਡੇ ਪੁੱਤਰ ਸ੍ਰੀ ਰਾਮ ਰਾਇ ਜੀ ਨੂੰ ਭੇਜਿਆ, ਜੋ ਦਿੱਲੀ ’ਚ ਮਿਲੇ ਪਿਆਰ ਸਤਿਕਾਰ ਜਾਂ ਡਰ ਨੂੰ ਵੇਖਦਿਆਂ ਕੁਝ ਅਜਿਹਾ ਕਰ ਬੈਠਾ ਜੋ ਗੁਰੂ ਘਰ ਦੀ ਮਰਿਆਦਾ ਦੇ ਵਿਪਰੀਤ ਸੀ। ਗੁਰੂ-ਪਿਤਾ ਨੇ ਪੁੱਤਰ ਨੂੰ ਸਮਝਾਇਆ ਸੀ ਕਿ ਦਿੱਲੀ ਜਾ ਕੇ ਔਰੰਗਜ਼ੇਬ ਜੋ ਪੁੱਛੇ ਨਿਡਰ ਹੋ ਕੇ ਸੱਚੀ ਗੱਲ ਬੋਲਣਾ ਤੇ ਕੋਈ ਵਾਧੂ ਹਰਕਤ ਨਾ ਕਰਨਾ। ਮਹਿਮਾ ਪ੍ਰਕਾਸ ਦੇ ਬੋਲ ਹਨ,
ਸੁਨੋ ਪੁੱਤਰ ਮੈਂ ਬਚਨ ਜੋ ਕਹੋਂ। ਤੁਮਰੇ ਸੰਗ ਸਦਾ ਮੈਂ ਰਹੋਂ।
ਦਿੱਲੀ ਪਤ ਸੋ ਜਾਇ ਤੁਮ ਮਿਲੋ। ਕੁਛ ਸ਼ੰਕ ਭੈ ਨਾਹੀਂ ਮਨ ਮੈ ਗਿਲੋ।
ਤੁਮਾਰਾ ਬਚਨ ਸਫਲ ਸਭ ਹੋਏ। ਤੁਮ ਸਮਾਨ ਬਲੀ ਨਹੀਂ ਕੋਏ।
ਜੋ ਪੂਛੈ ਸੋ ਸਤ ਕਹਿ ਦੀਜੇ। ਕਛੁ ਕਰਾਮਾਤ ਪ੍ਰਗਟ ਨਹੀਂ ਕੀਜੇ। (ਸਾਖੀ ੧੮)
ਪਰ ਬਾਬਾ ਰਾਮ ਰਾਇ ਨੇ ਦਿੱਲੀ ਜਾ ਕੇ, ਪਿਤਾ ਗੁਰੂ ਦੇ ਬਚਨ ਭੁੱਲ ਕੇ, ਔਰੰਗਜ਼ੇਬ ਦੇ ਕਹਿਣ ’ਤੇ ੫੨ ਤੋਂ ਵੱਧ ਕਰਾਮਾਤਾਂ ਵਿਖਾਈਆਂ, ਮੰਨਿਆ ਗਿਆ ਅਤੇ ਬਾਦਸ਼ਾਹ ਦੀ ਖੁਸ਼ਾਮਦ ਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਬਾਣੀ ਦੀ ਤੁਕ ਵੀ ਬਦਲ ਦਿੱਤੀ। ਇਸ ਕਾਰਨ ਗੁਰਦੇਵ-ਪਿਤਾ ਨੇ ਉਸ ਨੂੰ ਸਦਾ ਲਈ ਤਿਆਗ ਦਿੱਤਾ। ਸ੍ਰੀ ਰਾਮ ਰਾਇ ਦੇ ਮੁਕਾਬਲੇ ’ਤੇ ਸ੍ਰੀ ਹਰਿਕ੍ਰਿਸ਼ਨ ਜੀ ਨੇ ਬਚਪਨ ਵਿੱਚ ਹੀ ਆਪਣੀ ‘ਅਕਾਲੀ’ ਬੋਲਬਿਰਤੀ ਦਾ ਜੋ ਪ੍ਰਗਟਾਵਾ ਕੀਤਾ, ਆਪਣੇ ਆਪ ਨੂੰ ਹਉਂ ਤੋਂ ਮੁਕਤ, ਨਿਰਭਉ ਤੇ ਨਿਰਵੈਰ ਸਾਬਤ ਕੀਤਾ, ਗੁਰੂ-ਦਰਬਾਰ ਨੂੰ ‘ਆਪਾ’ ਸਮਰਪਣ ਕਰ ਕੇ, ਸਮਾਜਿਕ ਤੇ ਰਾਜਸੀ ਸਥਿਤੀ ਵਿੱਚ ਵੀ ਆਪਣੇ ਆਪ ਨੂੰ ‘ਭੁਜਬਲਬੀਰ’ ਸਿਰਜਣ ਦਾ ਜੋ ਪ੍ਰਭਾਵ ਦਿੱਤਾ, ਉਸ ਦਾ ਹੀ ਵੱਡਾ ਫਲ਼ ਇਹ ਮੂਰਤੀਮਾਨ ਹੋਇਆ ਕਿ ਸ੍ਰੀ ਗੁਰੂ ਹਰਿ ਰਾਇ ਸਾਹਿਬ ਨੇ ਵੱਡੇ ਪੁੱਤਰ ਰਾਮ ਰਾਇ ਨੂੰ ਗੁਰਿਆਈ ਤੋਂ ਵੰਚਿਤ ਕਰ ਦਿੱਤਾ ਤੇ ਛੋਟੇ ਸਪੁੱਤਰ ਸ੍ਰੀ ਹਰਿਕ੍ਰਿਸ਼ਨ ਜੀ ਨੂੰ ਗੁਰਿਆਈ ਯੋਗ ਸਮਝ ਕੇ (ਸਵਾ) ਪੰਜ ਸਾਲ ਦੀ ਉਮਰ ਵਿੱਚ ਹੀ ਗੁਰੂ ਸਿੰਘਾਸਨ ਉੱਤੇ ਬਿਠਾ ਦਿੱਤਾ। ਅਜਿਹੇ ਮਹਾਨ ਗੁਰੂ ਜੀ ਦੇ ਜੀਵਨ ਤੇ ਸ਼ਖ਼ਸੀਅਤ ਬਾਰੇ ਵਿਚਾਰਦੇ ਹਾਂ।
ਜੀਵਨ: ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗ੍ਰਹਿ ਵਿਖੇ ਮਾਤਾ ਕ੍ਰਿਸ਼ਨ ਕੌਰ ਜੀ ਦੀ ਪਾਵਨ ਕੁੱਖ ਤੋਂ ੨ ਅਗਸਤ ਸੰਨ ੧੬੫੬ (ਸਾਵਣ ਬਿਕ੍ਰਮੀ ੧੭੧੩) ਨੂੰ ਕੀਰਤਪੁਰ ਸਾਹਿਬ ਦੇ ਪਵਿੱਤਰ ਸਥਾਨ ’ਤੇ ਹੋਇਆ। ਆਪ ਜੀ ਦੇ ਦਾਦਾ ਬਾਬਾ ਗੁਰਦਿੱਤਾ ਜੀ ਤੇ ਪੜਦਾਦਾ ਸ੍ਰੀ ਗੁਰੂ ਹਰਿਗੋਬਿੰਦ ਜੀ ਸਨ। ਸ੍ਰੀ ਰਾਮ ਰਾਇ ਵੱਡਾ ਭਰਾ ਸੀ।
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੂੰ ਧੁਰ-ਦਰਗਾਹੋਂ ਦੈਵੀ ਗੁਣਾਂ ਵਾਲੀ ਆਤਮਿਕ ਉੱਚਤਾ ਪ੍ਰਾਪਤ ਹੋਈ ਸੀ ਅਤੇ ਜਨਮ ਤੋਂ ਹੀ ਗੁਰਮਤਿ ਦੀ ਸਿੱਖਿਆ-ਦੀਖਿਆ ਮਿਲਣ ਲੱਗ ਪਈ ਸੀ। ਆਪ ਨੇ ਛੋਟੀ ਉਮਰ ਵਿੱਚ ਹੀ ਪਿਤਾ ਜੀ ਦੀ ਸੰਗਤ ਵਿੱਚ ਰਹਿ ਕੇ ਸਭ ਤਰ੍ਹਾਂ ਦੀ ਉਚੇਰੀ ਵਿੱਦਿਆ, ਗੁਰਬਾਣੀ ਤੇ ਗੁਰਮਤਿ ਸਿਧਾਂਤਾਂ ਦੀ ਸੂਝ ਅਤੇ ਦੂਜੇ ਧਰਮਾਂ ਦਾ ਗਿਆਨ ਗ੍ਰਹਿਣ ਕਰ ਲਿਆ ਸੀ। ਆਪ ਅੰਤਰ-ਬੋਧ ਦੇ ਧਾਰਨੀ ਅਤੇ ਬ੍ਰਹਮ-ਗਿਆਨ ਨਾਲ ਓਤ-ਪੋਤ ਸਨ। ਵੇਖਣ-ਸੁਣਨ ਵਾਲੇ ਮਹਾਨ ਵਿਦਵਾਨ ਵੀ ਬਾਲਕ ਦੀ ਦੈਵੀ ਉੱਚਤਾ ਤੇ ਅਲੌਕਿਕ ਸੂਝ-ਬੂਝ ਤੋਂ ਹੈਰਾਨ ਹੋ ਜਾਂਦੇ ਸਨ। ਬਾਲਕ ਸ੍ਰੀ ਹਰਿਕ੍ਰਿਸ਼ਨ ਜੀ ਦਾ ਹਿਰਦਾ ਬਹੁਤ ਕੋਮਲ ਸੀ, ਉਨ੍ਹਾਂ ਵਿੱਚ ਪਰਉਪਕਾਰ ਦੀ ਨੀਤੀ ਨੂੰ ਚੰਗੀ ਤਰ੍ਹਾਂ ਸਮਝਦੇ ਸਨ। ਸ੍ਰੀ ਗੁਰੂ ਹਰਿ ਰਾਇ ਜੀ ਨੂੰ ਆਪਣੇ ਛੋਟੇ ਪੁੱਤਰ ਵਿੱਚ ਗੁਰੂ-ਜੋਤਿ ਦੇ ਅੰਸ਼; ਜੋ ਉਨ੍ਹਾਂ ਨੇ ਪਿਤਾ, ਦਾਦਾ ਤੇ ਪੜਦਾਦਾ ਜੀ ਕੋਲੋਂ ਵਿਰਸੇ ਵਿੱਚ ਪ੍ਰਾਪਤ ਕੀਤੇ ਸਨ; ਦਿਖਾਈ ਦੇ ਰਹੇ ਸਨ।
ਗੁਰਿਆਈ ਦੀ ਪ੍ਰਾਪਤੀ: ਸਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਜੀ ਨੇ ਆਪਣਾ ਜੋਤੀ-ਜੋਤਿ ਸਮਾਉਣ ਦਾ ਸਮਾਂ ਨੇੜੇ ਆਇਆ ਸਮਝ ਕੇ ਆਪਣੇ ਛੋਟੇ ਪੁੱਤਰ ਨੂੰ ਹਰ ਤਰ੍ਹਾਂ ਨਾਲ ਯੋਗ ਸਮਝਿਆ ਅਤੇ ਗੁਰਬਾਣੀ ਦੇ ਮਹਾਂਵਾਕ- ‘‘ਤਖਤਿ ਬਹੈ, ਤਖਤੈ ਕੀ ਲਾਇਕ॥’’ ਅਨੁਸਾਰ ਅਕਤੂਬਰ ੧੬੬੧ ਈ. ( ਕੱਤਕ ੧੭੧੮ ਬਿਕ੍ਰਮੀ) ਨੂੰ ਸਾਰੀ ਸੰਗਤ ਦੇ ਸਨਮੁਖ ਸ੍ਰੀ ਹਰਿਕ੍ਰਿਸ਼ਨ ਜੀ ਨੂੰ ਗੁਰਿਆਈ ਸੌਂਪ ਦਿੱਤੀ। ਆਪ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੋਤਿ ਅਤੇ ਜੁਗਤਿ ਦਾ ਗੁਰੂ-ਵਾਰਿਸ ਸਥਾਪਤ ਕਰਦਿਆਂ ਇਹ ਵਰਦਾਨ ਵੀ ਦਿੱਤਾ ਕਿ ਜਿਹੜਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਾਤਸ਼ਾਹ ਦੇ ਦਰਸ਼ਨ ਕਰੇਗਾ, ਉਸ ਦੇ ਦੁੱਖ-ਦਲਿੱਦਰ ਤੇ ਰੋਗ-ਸੰਤਾਪ ਸਹਿਜੇ ਹੀ ਮਿਟ ਜਾਣਗੇ; ਸੁਖ, ਸਹਿਜ ਤੇ ਅਨੰਦ ਉਸ ਦਾ ਧਨ ਬਣ ਜਾਵੇਗਾ। ਆਪ ਦਾ ਦਰਸ਼ਨ-ਦੀਦਾਰ ਨਿਸ਼ਚੇ ਹੀ ‘‘ਸਭਿ ਦੁਖਿ ਜਾਇ’’ ਦਾ ਪ੍ਰਤੱਖ ਪ੍ਰਮਾਣ ਹੈ। ਇਸ ਤਰ੍ਹਾਂ ਸਵਾ ਪੰਜ ਸਾਲ ਦੀ ਉਮਰ ਵਿੱਚ ਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਸਮਰੱਥ ਤੇ ਯੋਗ ‘ਗੁਰੂ’ ਦੇ ਰੂਪ ਵਿੱਚ ਪ੍ਰਗਟ ਹੋਏ ਅਤੇ ਸਿੱਖਾਂ ਦੇ ਅਠਵੇਂ ਗੁਰੂ-ਜੋਤੀ ਦੇ ਵਾਰਸ ਹੋਏ ਹਨ। ਆਪ ਸਭ ਤੋਂ ਛੋਟੀ ਉਮਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਤਮਕ ਰੱਬੀ ਖ਼ਜ਼ਾਨੇ ਦੇ ਮਾਲਕ ਬਣੇ।
ਇੱਥੇ ਇਹ ਸਪਸ਼ਟ ਕਰਨਾ ਜ਼ਰੂਰੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ‘ਅਨੰਤ ਜੋਤਿ’ ਹੀ ਗੁਰੂ ਰੂਪ ਹੋ ਕੇ ਗੁਰੂ ਸਾਹਿਬਾਨ ਵਿੱਚ ਵਿਚਰਦੀ ਹੋਈ ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ ਵਿੱਚ ਪ੍ਰਵੇਸ਼ ਕਰ ਗਈ। ਇਸ ਲਈ ਉਨ੍ਹਾਂ ਦੀ ਜੀਵਨ-ਜੋਤਿ ਤੇ ਜੁਗਤਿ ਪੂਰਬਲੇ ਗੁਰੂ ਸਾਹਿਬਾਨ ਵਾਲੀ ਹੀ ਸੀ। ਭਾਈ ਸੱਤਾ ਜੀ ਤੇ ਭਾਈ ਬਲਵੰਡ ਜੀ ਅਨੁਸਾਰ ਜਦੋਂ ਇਹ ‘ਅਨੰਤ ਜੋਤਿ’ ਇੱਕ ਗੁਰੂ ਤੋਂ ਦੂਸਰੇ ਵਿੱਚ ਪ੍ਰਵੇਸ਼ ਕਰਦੀ ਹੈ, ਉਸ ਵਿੱਚ ਮੁਕੰਮਲ ਰੂਪ ਵਿੱਚ ਹਲੂਲ (ਲੀਨ) ਹੋ ਜਾਂਦੀ ਹੈ ਤਾਂ ਕੇਵਲ ਕਾਇਆਂ ਹੀ ਪਲਟਦੀ ਹੈ। ਇਸ ਦੀ ਜੁਗਤ ਅਤੇ ਵਰਤਾਰਾ ਉਹੀ ਰਹਿੰਦਾ ਹੈ, ਜੋ ਅਨੰਤ ਦਾ ਹੋ ਸਕਦਾ ਹੈ- ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੀ (ਯਾਦ ਰਹੇ ਕਿ ਗੁਰਬਾਣੀ ਵਿੱਚ ‘ਨਾਨਕ’ ਸ਼ਬਦ, ਸਰੀਰ ਗੁਰੂ ਸਰੂਪ ਲਈ ਨਹੀਂ, ਸਗੋਂ ‘ਸ਼ਬਦ ਜੋਤਿ’ ਦੇ ਪ੍ਰਤੀਕਾਤਮਿਕ ਰੂਪ ਵਿੱਚ ਵਰਤਿਆ ਗਿਆ ਹੈ) ਇਸ ਤਰ੍ਹਾਂ ਇਹ ਜੋਤਿ ਨਵੇਂ ਹੋਣ ਵਾਲੇ ਗੁਰੂ, ਜਿਸ ਵਿੱਚ ਇਹ ਹਲੂਲ ਕਰ ਗਈ ਹੋਵੇ, ਉਸ ਦੀ ਉਮਰ ਦੇ ਲਿਹਾਜ਼ ਤੋਂ ਉੱਪਰ ਰਹਿੰਦੀ ਹੈ। ਜੋਤਿ ਤਾਂ ਸਦੀਵੀ ਹੈ, ਇਸ ਦੀ ਕੋਈ ਉਮਰ ਨਹੀਂ ਹੁੰਦੀ। ਗੁਰੂ-ਸਰੂਪ ਦੇ ਸਰੀਰ ਦੇ ਬਚਪਨ ਜਾਂ ਬੁਢਾਪੇ ਦਾ ਇਸ ਉੱਤੇ ਕੋਈ ਅਸਰ ਨਹੀਂ ਹੁੰਦਾ। ਜੇਕਰ ਇਹ ਜੋਤਿ ੭੦-੭੨ ਸਾਲ ਦੀ ਉਮਰ ਦੇ ਵਿੱਚ ਸ੍ਰੀ ਗੁਰੂ ਅਮਰਦਾਸ ਜੀ ਅੰਦਰ ਪ੍ਰਵੇਸ਼ ਕਰਦੀ ਹੈ ਤਾਂ ਉਹ ਗਿਆਨਵਾਨ, ਸਮਾਜ ਸੁਧਾਰਕ ਤੇ ਅਜਿਹੀਆਂ ਸ਼ਕਤੀਆਂ ਦੇ ਮਾਲਕ ਹੋ ਨਿਬੜਦੇ ਹਨ, ਜਿਨ੍ਹਾਂ ਦਾ ਬਿਆਨ ਕਥਨ ਤੋਂ ਬਾਹਰ ਹੈ (ਗੁਰ ਅਮਰਦਾਸ ਕੀ ਅਕਥ ਕਥਾ ਹੈ, ਇਕ ਜੀਹ ਕਛੁ ਕਹੀ ਨ ਜਾਈ ॥ ਭਟ ਕੀਰਤ/੧੪੦੬) ਅਤੇ ਇਸੇ ਤਰ੍ਹਾਂ ਇਹ ਜੋਤਿ, ਸਵਾ ਪੰਜ ਸਾਲ ਦੀ ਬਾਲ ਉਮਰ ਵਿੱਚ ਪ੍ਰਵੇਸ਼ ਕਰ ਜਾਂਦੀ ਹੈ ਤਾਂ ਉਹ ਹੱਦ ਦਰਜੇ ਦਾ ਸੂਝਵਾਨ, ਗਿਆਨ ਦਾ ਦਾਤਾ, ਦੂਖ ਨਿਵਾਰਨ ਤੇ ਨਿਰਭਉ ਭੁਜਬਲਬੀਰ ਹੋ ਨਿਬੜਦਾ ਹੈ। ਉਸ ਵਿੱਚ ਉਸੇ ਤਰ੍ਹਾਂ ਦੀ ਪ੍ਰੋੜ੍ਹਤਾ, ਦੂਰ-ਅੰਦੇਸ਼ੀ, ਦਿੱਬ-ਦ੍ਰਿਸ਼ਟੀ ਤੇ ਗਿਆਨ ਪ੍ਰਕਾਸ਼ ਕਰਨ ਦੀ ਸਮਰੱਥਾ ਹੋਵੇਗੀ, ਜਿਵੇਂ ਸ੍ਰੀ ਗੁਰੂ ਨਾਨਕ ਦੇਵ ਜੀ ਵਿੱਚ ਸੀ ਤੇ ਇਹ ਬਾਲਕ ਵੀ ਉਸੇ ਤਰ੍ਹਾਂ ਦਾ ਨਿਰਭਉ ਤੇ ਨਿਧੜਕ ਹੋਵੇਗਾ, ਜਿਸ ਤਰ੍ਹਾਂ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਸਨ। ਜੇਕਰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਬਾਬਰ ਨੂੰ ਜਾਬਰ ਕਿਹਾ ਸੀ ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਨੇ ਔਰੰਗਜ਼ੇਬ ਵਰਗੇ ਸ਼ਕਤੀਵਾਨ, ਸ਼ਹਿਨਸ਼ਾਹ-ਏ-ਹਿੰਦ ਨੂੰ ਮੂੰਹ ਲਾਉਣ ਤੋਂ ਇਨਕਾਰ ਕਰ ਦਿੱਤਾ ਸੀ।
ਸਿੱਖ ਧਰਮ ਦੇ ਵਿਕਾਸ ਵਿਚ ਯੋਗਦਾਨ:
ਜਿਸ ਸਿਆਣਪ, ਦੂਰ-ਦਰਸ਼ਤਾ, ਨਿਪੁੰਨਤਾ, ਦ੍ਰਿੜ੍ਹਤਾ, ਲਗਨ ਤੇ ਜ਼ਿੰਮੇਵਾਰੀ ਨਾਲ ਆਪ ਜੀ ਨੇ ਸਿੱਖੀ ਦੀ ਸੇਵਾ ਤੇ ਅਗਵਾਈ ਕੀਤੀ, ਉਸ ਦਾ ਖਿਆਲ ਕਰ ਕੇ ਸਧਾਰਨ ਪ੍ਰਾਣੀ ਦੀ ਬੁੱਧੀ ਚੱਕ੍ਰਿਤ ਹੋ ਜਾਂਦੀ ਹੈ।… ਛੋਟੀ ਉਮਰ ਵਿੱਚ ਆਪ ਉਨ੍ਹਾਂ ਸਰਬ ਸਮਰੱਥਾਵਾਂ ਦੇ ਸੁਆਮੀ ਸਨ, ਜੋ ਅਕਾਲ ਪੁਰਖ ਦੇ ‘ਜੋਤ ਸਰੂਪ’ ਆਪ ਤੋਂ ਪਹਿਲੇ ਸੱਤ ਗੁਰੂ ਸਾਹਿਬਾਨ ਵਿੱਚ ਵਿਦਮਾਨ ਸਨ। ਇਸ ਬਾਰੇ ਗਿਆਨੀ ਗਿਆਨ ਸਿੰਘ ਜੀ ‘ਪੰਥ ਪ੍ਰਕਾਸ਼’ ਵਿੱਚ ਲਿਖਦੇ ਹਨ :
ਜੇਤਕ ਥੀ ਗੁਰੁ ਘਰ ਕੀ ਰੀਤੀ। ਅਸ਼ਟਮ ਗੁਰੁ ਸਬ ਗਹੀ ਬਿਨੀਤੀ।
ਜਦ੍ਯਪਿ ਹੁਤੇ ਬਾਲ ਬਯ ਸੋਈ। ਤਦ੍ਯਪਿ ਬੁਧਿ ਬ੍ਰਿਧਨ ਸਮ ਹੋਈ।
ਸਭ ਬਿਵਹਾਰ ਔਰ ਪਰਮਾਰਥ। ਪੂਰਨ ਕਰੇ ਸਿਖਨ ਕੇ ਸ੍ਵਾਰਥ।
ਅਜ਼ਮਤ ਔਰ ਅਰੂਜ ਅਪਾਰਾ। ਅਸ਼ਟਮ ਗੁਰ ਬਹੁ ਬਿਧ ਬਿਸਤਾਰਾ।
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੁਆਰਾ ਛੋਟੀ ਉਮਰ ਵਿੱਚ ਸੁਯੋਗ ਢੰਗ ਨਾਲ ਸਿੱਖਾਂ ਦੀ ਅਧਿਆਤਮਿਕ ਰਹਿਨੁਮਾਈ ਕਰਨੀ, ਆਪ ਜੀ ਦੀ ਰੂਹਾਨੀ ਕਲਾ ਦਾ ਇਕ ਮਹਾਨ ਕ੍ਰਿਸ਼ਮਾ ਹੈ। ਆਪ ਨੇ ਦੂਰ-ਦੁਰਾਡੇ ਰਹਿਣ ਵਾਲੀਆਂ ਸਿੱਖ ਸੰਗਤਾਂ ਦੀ ਚੰਗੀ ਅਗਵਾਈ ਕੀਤੀ। ਦੂਰ ਪ੍ਰਦੇਸਾਂ ਵਿੱਚ ਧਰਮ ਪ੍ਰਚਾਰਕ ਨਿਯੁਕਤ ਕੀਤੇ ਅਤੇ ਆਪ ਵੀ ਸੱਚ ਦੇ ਢੁੰਢਾਊਆਂ ਨੂੰ ਉਪਦੇਸ਼ ਦਿੱਤੇ। ਪ੍ਰਸਿੱਧ ਇਤਿਹਾਸਕਾਰ ਡੰਕਨ ਗ੍ਰੀਨਲੀਜ਼ ਦੇ ਸ਼ਬਦਾਂ ਵਿਚ:
At this very early age he was called to lead and to teach the wide-spread and vigorous Sikh community. He did his work well. He sent out missionaries to the furthest outposts of the Religion and he himself taught with all confidence those who asked him of the truth.
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਮੁਖਾਰਬਿੰਦ ਤੋਂ ਜੋ ਅੰਮ੍ਰਿਤ ਰੂਪ ਆਤਮ ਉਨ੍ਹਾਂ ਨੂੰ ਮੁਨਵਰ (ਰੌਸ਼ਨ) ਕਰੀ ਜਾਂਦਾ ਸੀ। ਗੁਰੂ ਜੀ ਦੇ ਅਤੀ ਕੋਮਲ ਬਾਲਾ ਸਰੀਰ ਤੋਂ ਰੂਹਾਨੀ ਆਭਾ ਪੂਰੇ ਜੋਬਨ ਵਿੱਚ ਚਮਕਾਰੇ ਮਾਰਦੀ ਸੀ।
ਬੇਸ਼ੱਕ ਆਪ ਬਾਲ ਅਵਸਥਾ ਵਿੱਚ ਸਨ ਪਰ ਯੋਗਤਾ ਅਤੇ ਕਰਨੀ ਕਰ ਕੇ ਸੰਪੂਰਨ ਸਨ। ਫ਼ਾਰਸੀ ਦੀ ਇਹ ਅਖਾਉਤ ਅਠਵੇਂ ਪਾਤਸ਼ਾਹ ’ਤੇ ਠੀਕ ਢੁੱਕਦੀ ਹੈ-‘ਬਜ਼ੁਰਗੀ ਬ-ਅਕਲ, ਨ ਬਸਾਲ’ ਭਾਵ ਵਡਿਆਈ ਨਿਰਮਲ ਬੁੱਧੀ ਤੇ ਗੁਣਾਂ ਉੱਤੇ ਨਿਰਭਰ ਹੈ, ਨਾ ਕਿ ਵੱਡੀ ਉਮਰ ਉੱਤੇ। ਆਪ ਜੀ ਨੇ ਗੁਰੂ-ਘਰ ਦੀ ਸਾਰੀ ਮਰਯਾਦਾ ਗੁਰਮਤਿ ਅਨੁਸਾਰ ਨਿਭਾਈ ਤੇ ਸਿੱਖਾਂ ਨੂੰ ਸੁਯੋਗ ਰਹਿਨੁਮਾਈ ਦਿੱਤੀ। ਆਪ ਦੇ ਮਕਨਾਤੀਸੀ (ਚੁੰਬਕੀ) ਸ਼ਬਦਾਂ ਦੇ ਪ੍ਰਭਾਵ ਅਤੇ ਪ੍ਰਚਾਰ ਸਦਕਾ ਸਿੱਖੀ ਨੇ ਦੇਸ਼-ਪਰਦੇਸ ਵਿੱਚ ਮਕਬੂਲਤਾ ਹਾਸਲ ਕੀਤੀ। ਭਾਈ ਜੈਤਾ ਜੀ ਤੇ ਭਾਈ ਲੱਖੀ ਸ਼ਾਹ ਜੀ ਵਰਗੇ ਅਨੇਕਾਂ ਆਪਾ-ਵਾਰਨ ਵਾਲੇ ਸ਼ਰਧਾਲੂ ਸਿੱਖ ਸਜ ਗਏ। ਬਹੁਤ ਥੋੜ੍ਹੇ ਸਮੇਂ ਵਿੱਚ ਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੀ ਕੀਰਤੀ ਦੂਰ-ਦੂਰ ਤੱਕ ਫੈਲ ਗਈ।
ਰਾਮ ਰਾਇ ਵੱਲੋਂ ਵਿਰੋਧਤਾ:
ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੀ ਵਧ ਰਹੀ ਵਡਿਆਈ ਨੂੰ ਵੇਖ ਕੇ ਰਾਮ ਰਾਇ ਈਰਖਾ ਦੀ ਅੱਗ ਵਿੱਚ ਸੜਨ ਲੱਗਾ ਤੇ ਉਸ ਨੇ ਛੋਟੇ ਭਰਾ ਦੀ ਵਿਰੋਧਤਾ ਕਰਨੀ ਸ਼ੁਰੂ ਕਰ ਦਿੱਤੀ। ਦਿੱਲੀ ਦਰਬਾਰ ਵਿੱਚ ਜਾ ਕੇ ਔਰੰਗਜ਼ੇਬ ਅੱਗੇ ਫ਼ਰਿਆਦ ਕੀਤੀ ਕਿ ‘ਵੱਡਾ ਹੋਣ ਕਾਰਨ ਗੁਰਤਾਗੱਦੀ ’ਤੇ ਮੇਰਾ ਹੱਕ ਹੈ। ਮੇਰੇ ਨਾਲ ਪਿਤਾ ਨੇ ਧੱਕਾ ਕੀਤਾ ਹੈ। ਬਾਦਸ਼ਾਹ ਆਲਮਗੀਰ ! ਮੈਂ ਆਪ ਜੀ ਦਾ ਵਫ਼ਾਦਾਰ ਹਾਂ ਤੇ ਅੱਗੇ ਤੋਂ ਵੀ ਤੁਸਾਂ ਦਾ ਰਿਣੀ ਰਹਾਂਗਾ। ਗੁਰਤਾ ਦਾ ਹੱਕ ਮੇਰਾ ਹੈ।’
ਔਰੰਗਜ਼ੇਬ ਬੜਾ ਚਲਾਕ ਸੀ। ਉਸ ਨੇ ਸੋਚਿਆ ਜੇ ਮੇਰੇ ਵਫ਼ਾਦਾਰ ਨੂੰ ਗੁਰਤਾਗੱਦੀ ਮਿਲ ਜਾਵੇਗੀ, ਮੈਂ ਸਾਰੀ ਲੋਕਾਈ ਦਾ ਧਰਮ-ਪਰਿਵਰਤਨ ਬੜੀ ਆਸਾਨੀ ਨਾਲ ਕਰ ਸਕਦਾ ਹਾਂ। ਸ਼ਾਹੀ ਹੁਕਮ ਭੇਜ ਦਿੱਤਾ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਿੱਲੀ ਆਉਣ ਤੇ ਬਾਦਸ਼ਾਹ ਨਾਲ ਵਿਚਾਰ-ਵਟਾਂਦਰਾ ਕਰਨ। ਜਦੋਂ ਸ੍ਰੀ ਰਾਮ ਰਾਇ ਦੀ ਸ਼ਿਕਾਇਤ ਸੁਣ ਕੇ ਔਰੰਗਜ਼ੇਬ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਨੂੰ ਦਿੱਲੀ ਦਰਬਾਰ ਵਿੱਚ ਹਾਜ਼ਰ ਹੋਣ ਲਈ ਸ਼ਾਹੀ ਕਾਸਦ ਨੂੰ ਚਿੱਠੀ ਦੇ ਕੇ ਕੀਰਤਪੁਰ ਸਾਹਿਬ ਭੇਜਿਆ ਤਾਂ ਆਪ ਜੀ ਨੇ ਗੁਰੂ ਪਿਤਾ ਦੇ ਅੰਤਮ ਸੰਦੇਸ਼ ‘ਨਹਿ ਮਲੇਛ ਕੋ ਦਰਸ਼ਨ ਦੇ ਹੈਂ’ ਨੂੰ ਸਮਰਪਿਤ ਹੋ ਕੇ ਔਰੰਗਜ਼ੇਬ ਨੂੰ ਦਿੱਲੀ ਜਾ ਕੇ ਮਿਲਣ ਤੋਂ ਸਾਫ਼ ਇਨਕਾਰ ਕਰ ਦਿੱਤਾ। ‘ਸੂਰਜ ਪ੍ਰਕਾਸ਼’ ਦੇ ਕਰਤਾ ਨੇ ਇਸ ਘਟਨਾ ਨੂੰ ਇਉਂ ਬਿਆਨ ਕੀਤਾ ਹੈ:
ਸੁਨ ਕੇ ਸ੍ਰੀ ਹਰਿ ਕ੍ਰਿਸਨ ਸੁਜਾਨਾ। ਸਭਨ ਸੁਨਾਵਤ ਬਾਕ ਬਖਾਨਾ।
ਨਹਿ ਮਲੇਛ ਕੋ ਦਰਸ਼ਨ ਦੇ ਹੈ। ਹੋਇ ਸਮੀਪ ਤਿਸ ਕੋ ਨਹਿ ਲੈ ਹੈ।
ਇਹੀ ਨੇਮ ਪਿਤ ਕੀਨ ਹਮਾਰੇ। ਤਿਸ ਪ੍ਰਕਾਰ ਹਮ ਭੀ ਉਰ ਧਾਰੇ।
ਪਰ ਜਦੋਂ ਰਾਜਾ ਜੈ ਸਿੰਘ ਨੇ ਦਿੱਲੀ ਦੀਆਂ ਸੰਗਤਾਂ ਵੱਲੋਂ ਦਿੱਲੀ ਚਰਨ ਪਾਉਣ ਲਈ ਬੇਨਤੀ ਕੀਤੀ ਤਾਂ ਆਪ ਨੇ ਸੰਗਤਾਂ ਦੀ ਅਰਜ਼ੋਈ ਨੂੰ ਪਰਵਾਨ ਕਰਦਿਆਂ ਦਿੱਲੀ ਆ ਪਏ।
ਹੰਕਾਰੀ ਪੰਡਿਤ ਦਾ ਹੰਕਾਰ ਤੋੜਨਾ:
ਦਿੱਲੀ ਵੱਲ ਜਾਂਦੇ ਰਾਹ ਵਿੱਚ ਪੰਜੋਖਰੇ ਦੇ ਸਥਾਨ ’ਤੇ ਪੜਾਅ ਦੌਰਾਨ ਹੰਕਾਰੀ ਪੰਡਿਤ ਲਾਲ ਚੰਦ ਗੁਰੂ-ਪਾਤਸ਼ਾਹ ਕੋਲ ਆਇਆ ਤੇ ਕਹਿਣ ਲੱਗਾ ਕਿ ‘ਨਾਮ ਤਾਂ ਹਰਿਕ੍ਰਿਸ਼ਨ ਰੱਖਿਆ ਹੈ ਪਰ ‘ਗੀਤਾ-ਗਿਆਨ’ ਦਾ ਤਾਂ ਤੁਹਾਨੂੰ ਕੋਈ ਅਨੁਭਵ ਨਹੀਂ। ਸ਼੍ਰੀ ਕ੍ਰਿਸ਼ਨ ਜੀ ਨੇ ਤਾਂ ਗੀਤਾ ਰਚੀ ਸੀ, ਤੁਸੀਂ ਗੀਤਾ ਦੇ ਅਰਥ ਹੀ ਕਰ ਕੇ ਦੱਸੋ।’ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਨੇ ਇੱਕ ਛੱਜੂ ਨਾਮੀ ਗੂੰਗੇ ਬੋਲੇ ਸਾਧਾਰਨ ਇਨਸਾਨ ਉਤੇ ਮਿਹਰ ਦੀ ਨਿਗਾ ਕਰ ਕੇ ਪੰਡਤ ਜੀ ਨੂੰ ਗੀਤਾ ਦੇ ਅਰਥ ਕਰ ਕੇ ਸਮਝਾਉਣ ਲਈ ਕਿਹਾ। ਉਸ ਨੇ ਸਹਿਜੇ ਹੀ ਬਿਬੇਕ ਬੁੱਧੀ ਸਹਿਤ ਗੀਤਾ ਦੇ ਅਰਥ ਕਰ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਪੰਡਿਤ ਲਾਲ ਚੰਦ ਚਰਨੀਂ ਢਹਿ ਪਿਆ ਤੇ ਮਾਫ਼ੀ ਮੰਗੀ। ਇਉਂ ਅਠਵੇਂ ਗੁਰਦੇਵ ਨੇ ਲਾਲ ਚੰਦ ਪੰਡਿਤ ਦਾ ਹੰਕਾਰ ਤੋੜਿਆ। ਪੰਜੋਖਰੇ ਦੀਆਂ ਸੰਗਤਾਂ ਨੂੰ ਨਿਹਾਲ ਕੀਤਾ ਤੇ ਦਿੱਲੀ ਵੱਲ ਚੱਲ ਪਏ।
ਦਿੱਲੀ ਵਿੱਚ ਸਿੱਖ ਧਰਮ ਦਾ ਪ੍ਰਚਾਰ ਤੇ ਵਿਸਥਾਰ:
ਦਿੱਲੀ ਪਹੁੰਚਣ ’ਤੇ ਰਾਜਾ ਜੈ ਚੰਦ ਤੇ ਸਿੱਖ ਸੰਗਤਾਂ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਭਾਰੀ ਸਵਾਗਤ ਕੀਤਾ। ਰਾਜਾ ਜੈ ਸਿੰਘ, ਜੋ ਗੁਰੂ-ਘਰ ਦਾ ਪੱਕਾ ਸ਼ਰਧਾਲੂ ਸੀ, ਨੇ ਆਪ ਦਾ ਉਤਾਰਾ ਆਪਣੇ ਬੰਗਲੇ ਵਿੱਚ ਕਰਵਾਇਆ। ਉਹ ਨਿੱਜੀ ਤੌਰ ’ਤੇ ਗੁਰੂ ਜੀ ਦੀ ਸੇਵਾ ਵਿੱਚ ਹਾਜ਼ਰ ਰਿਹਾ। ਇੱਕ ਦਿਨ ਰਾਜਾ ਜੈ ਚੰਦ ਦੀ ਰਾਣੀ ਨੇ ਸਤਿਗੁਰਾਂ ਦੇ ਦੀਦਾਰ ਦੀ ਤਾਂਘ ਪ੍ਰਗਟ ਕੀਤੀ ਤਾਂ ਰਾਜੇ ਨੇ ਗੁਰੂ ਜੀ ਨੂੰ ਮਹਿਲ ਵਿੱਚ ਬੁਲਾ ਲਿਆ। ਰਾਣੀ ਨੇ ਗੁਰੂ ਜੀ ਦੀ ਦਿੱਬਦ੍ਰਿਸ਼ਟੀ ਨੂੰ ਪਰਖਣ ਲਈ ਆਪ ਗੋਲੀਆਂ ਵਾਲੇ ਕੱਪੜੇ ਪਾ ਲਏ ਤੇ ਉਨ੍ਹਾਂ ਵਿੱਚ ਹੀ ਬੈਠ ਗਈ। ਗੁਰੂ ਜੀ ਨੇ ਆਪਣੀ ਛੜੀ, ਰਾਣੀ ਦੇ ਸਿਰ ’ਤੇ ਰੱਖ ਕੇ ਚਿਹਰੇ ਵੱਲ ਗਹੁ ਨਾਲ ਵੇਖਿਆ ਤੇ ਕਿਹਾ, ‘ਇਹ ਹੈ ਪਟਰਾਣੀ’। ਗੁਰੂ ਜੀ ਨੇ ਰਾਣੀ ਤੇ ਰਾਜੇ ਦੇ ਮਨੋਰਥ ਪੂਰੇ ਕੀਤੇ। ਰਾਜਾ ਜੈ ਚੰਦ ਬਾਲ-ਗੁਰੂ ਦੀ ਆਤਮਿਕ ਉੱਚਤਾ ਤੋਂ ਬਹੁਤ ਪ੍ਰਭਾਵਤ ਹੋਇਆ। ਉਸ ਨੇ ਇਹੋ ਪ੍ਰਭਾਵ ਬਾਦਸ਼ਾਹ ਔਰੰਗਜ਼ੇਬ ਨੂੰ ਵੀ ਜਾ ਕੇ ਦੱਸਿਆ ਤਾਂ ਬਾਦਸ਼ਾਹ ਨੇ ਵੱਡੇ ਭਰਾ ਦੀ ਗੁਰਗੱਦੀ ਦੇ ਹੱਕ ਲਈ, ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਵਿਰੁਧ ਦਿੱਤੀ ਦਰਖ਼ਾਸਤ ਖਾਰਜ ਕਰ ਦਿੱਤੀ। ਸਿੱਟਾ ਇਹ ਹੋਇਆ ਕਿ ਰਾਮ ਰਾਇ ਜੀ ਦੀ ਸੋਚੀ ਹੋਈ ਸਾਜ਼ਿਸ਼ ਸਿਰੇ ਨਾ ਚੜ੍ਹ ਸਕੀ।
ਰਾਜਾ ਜੈ ਸਿੰਘ ਦੇ ਬੰਗਲੇ ’ਤੇ ਰੋਜ਼ਾਨਾ ਹਰਿ-ਜਸ ਤੇ ਕੀਰਤਨ ਹੋਣ ਲੱਗਾ। ਦਿੱਲੀ ਦੀਆਂ ਸੰਗਤਾਂ ਹੁੰਮ-ਹੁਮਾ ਕੇ ਸਤਿਗੁਰਾਂ ਦੇ ਦਰਸ਼ਨ ਕਰਨ ਲਈ ਆਣ ਜੁੜਦੀਆਂ ਤੇ ਸਤਿਸੰਗ ਦਾ ਲਾਭ ਉੱਠਾ ਕੇ ਨਿਹਾਲ ਹੁੰਦੀਆਂ। ਗੁਰੂ ਜੀ ਨਾਮ ਬਾਣੀ ਦੇ ਉਪਦੇਸ਼ ਦੁਆਰਾ ਸੰਸਾਰੀ ਜੀਵਾਂ ਦੇ ਤਨ-ਮਨ ਦੇ ਅਸਾਧ ਰੋਗ ਦੂਰ ਕਰਦੇ ਸਨ।
ਗੁਰੂ ਜੀ ਨੇ ਵਰਣ ਵੰਡ ਦੇ ਸਿਧਾਂਤ ਦਾ ਸਖ਼ਤੀ ਨਾਲ ਵਿਰੋਧ ਕੀਤਾ, ਚੰਗੇ ਕਰਮ ਕਰਨ ਦੀ ਪ੍ਰੇਰਨਾ ਦਿੱਤੀ, ਇਸਤ੍ਰੀ ਨੂੰ ਸਮਾਜ ਵਿੱਚ ਸਤਿਕਾਰ ਦਿੱਤਾ, ਕੁੜੀ ਮਾਰਨ ਵਾਲਿਆਂ ਦਾ ਗੁਰੂ-ਦਰਬਾਰ ਵਿੱਚ ਆਉਣਾ ਮਨ੍ਹਾ ਕਰ ਦਿੱਤਾ, ਨਸ਼ਿਆਂ ਦੀ ਵਰਤੋਂ ਨਾ ਕਰਨ ’ਤੇ ਜ਼ੋਰ ਦਿੱਤਾ, ਆਦਿ। ਆਪ ਜੀ ਨੇ ਉਨ੍ਹਾਂ ਸਾਰੇ ਉਦੇਸ਼ਾਂ ਤੇ ਆਦਰਸ਼ਾਂ ਉੱਤੇ ਨਿੱਡਰਤਾ ਨਾਲ ਪਹਿਰਾ ਦਿੱਤਾ, ਜਿਹੜੇ ਗੁਰਮਤਿ ਨੇ ਸਿੱਖ ਲਹਿਰ ਲਈ ਮਿਥੇ ਹੋਏ ਸਨ। ਕਿਉਕਿ ਜੋਤਿ ਤੇ ਜੁਗਤਿ ਇੱਕੋ ਸੀ, ਬਾਣੀ ਤੇ ਬੋਲ ਇੱਕੋ ਸੀ, ਦ੍ਰਿਸ਼ਟ ਤੇ ਚਿੰਤਨ ਇੱਕੋ ਸੀ, ਆਦੇਸ਼ ਤੇ ਉਪਦੇਸ਼ ਇੱਕੋ ਜਿਹਾ ਸੀ, ਇਸ ਲਈ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਨੇ ਸਮਕਾਲੀ ਸਮਾਜਕ ਸਥਿਤੀ ਨੂੰ ਸੋਧਣ ਵਾਸਤੇ ਜਿਹੜੇ ਉਪਦੇਸ਼ ਦਿੱਤੇ, ਉਹ ਇੰਨੇ ਸੁਧਾਰ ਵਾਲੇ, ਸਾਰਥਕ ਤੇ ਸਿਰਜਣਾਤਮਕ ਸਨ ਕਿ ਸਮਕਾਲੀ ਸਮਾਜ ਨੂੰ ਪਵਿੱਤਰ ਤੇ ਆਦਰਸ਼ਕ ਜੀਵਨ ਵਾਲਾ ਸਿਰਜਣ ਵਿੱਚ ਵੀ ਉਹ ਬੜੇ ਸਹਾਇਕ ਹੋਏ। ਨਿਰਸੰਦੇਹ, ਸਿੱਖ ਧਰਮ ਦੇ ਪ੍ਰਚਾਰ ਤੇ ਵਿਸਥਾਰ ਵਾਸਤੇ ਆਪ ਜੀ ਨੇ ਇਤਿਹਾਸਕ ਰੋਲ ਅਦਾ ਕੀਤਾ।
ਇਹਨੀਂ ਦਿਨੀਂ ਦਿੱਲੀ ਵਿੱਚ ਚੇਚਕ ਤੇ ਹੈਜ਼ੇ ਦੀ ਭਿਆਨਕ ਬਿਮਾਰੀ ਫੈਲੀ ਹੋਈ ਸੀ। ਆਪ ਪਾਸ ਰੋਗੀ ਆਉਂਦੇ ਸਨ। ਗੁਰੂ ਜੀ ਆਪ ਵੀ ਲੋਕਾਂ ਦੀਆਂ ਪੀੜਾਂ ਹਰਨ ਲਈ ਘਰਾਂ ਵਿੱਚ ਜਾਂਦੇ ਤੇ ਆਪਣੇ ਹੱਥੀਂ ਸੇਵਾ ਕਰ ਕੇ ਦੁਖੀਆਂ ਦੇ ਦੁੱਖ ਦੂਰ ਕਰਦੇ ਰਹੇ ਸਨ। ਦਿਨ-ਰਾਤ ਚੇਚਕ ਨਾਲ ਪੀੜਤ ਰੋਗੀਆਂ ਵਿੱਚ ਵਿਚਰਨ ਕਾਰਨ ਅਤੇ ਅਕਾਲ ਪੁਰਖ ਦੇ ਭਾਣੇ ਅਨੁਸਾਰ ਗੁਰੂ ਜੀ ’ਤੇ ਇਸ ਬਿਮਾਰੀ ਦਾ ਹਮਲਾ ਹੋ ਗਿਆ। ਰੋਗ ਵਧ ਜਾਣ ਕਾਰਨ ਸਿੱਖ ਸੰਗਤਾਂ ਵਿੱਚ ਘਬਰਾਹਟ ਪੈਦਾ ਹੋ ਗਈ। ਆਪ ਜੀ ਨੇ ਸ਼ਹਿਰ ਤੋਂ ਬਾਹਰਵਾਰ ਖੁਲ੍ਹੀ ਥਾਂ ’ਤੇ ਜਾਣ ਦੀ ਇੱਛਾ ਪ੍ਰਗਟ ਕੀਤੀ। ਆਪ ਜਮਨਾ ਦਰਿਆ ਦੇ ਕੰਢੇ ’ਤੇ ਰਮਣੀਕ ਸਥਾਨ ਉੱਪਰ ਚੱਲੇ ਗਏ ਤੇ ਕਾਦਰ ਦੀ ਕੁਦਰਤ ਵਿੱਚ ਅੰਤਲਾ ਸਮਾਂ ਬਿਤਾਇਆ। ਇੱਕ ਦਿਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਮਾਤਾ ਜੀ ਤੇ ਸੰਗਤਾਂ ਨੂੰ ਦੱਸਿਆ ਕਿ ਉਨ੍ਹਾਂ ਦਾ ਜੋਤੀ-ਜੋਤਿ ਸਮਾਉਣ ਦਾ ਸਮਾਂ ਨੇੜੇ ਆ ਗਿਆ ਹੈ। ਫਿਰ ਸਿੱਖ ਸੰਗਤਾਂ ਨੂੰ ਉਪਦੇਸ਼ ਦਿੱਤਾ ਕਿ ਮੇਰੇ ਪਿੱਛੋਂ ਕਿਸੇ ਨੇ ਰੋਣਾ ਨਹੀਂ, ਸਗੋਂ ਭਾਣੇ ਵਿੱਚ ਰਹਿ ਕੇ ਪਰਮਾਤਮਾ ਦਾ ਸਿਮਰਨ ਤੇ ਕੀਰਤਨ ਕਰਨਾ ਹੈ। ਅੰਤ, ਸਿੱਖ ਸੰਗਤਾਂ ਨੂੰ ‘ਬਾਬਾ….ਬਕਾਲੇ’ ਦਾ ਸੰਕੇਤ ਦੇ ਕੇ ਆਪ ‘‘ਜਿਉ ਜਲ ਮਹਿ, ਜਲੁ ਆਇ ਖਟਾਨਾ ॥ ਤਿਉ ਜੋਤੀ ਸੰਗਿ, ਜੋਤਿ ਸਮਾਨਾ ॥’’ (ਮ: ੫/੨੭੮) ਗੁਰਵਾਕ ਅਨੁਸਾਰ ੩੦ ਮਾਰਚ ੧੬੬੪ ਈ. (੩ ਵਿਸਾਖ ੧੭੨੧ ਬਿ.) ਨੂੰ ਜੋਤੀ ਜੋਤ ਸਮਾ ਗਏ।
ਗੁਰੂ ਜੀ ਦਾ ‘ਬਾਬਾ…. ਬਕਾਲੇ’ ਦੇ ਸ਼ਬਦਾਂ ਵਿੱਚ ਬਹੁਤ ਡੂੰਘਾ ਰਹੱਸ ਤੇ ਗਹਿਰੀ ਰਮਜ਼ ਸੀ। ਗੁਰੂ ਜੀ ਨੇ ‘ਬਾਬਾ’ ਇਸ ਲਈ ਕਿਹਾ ਕਿਉਂਕਿ ਗੁਰਗੱਦੀ ਦੇ ਜ਼ਿੰਮੇਵਾਰ, ਸ੍ਰੀ ਗੁਰੂ ਤੇਗ ਬਹਾਦਰ ਜੀ ਸਨ, ਜੋ ਅਠਵੇਂ ਪਾਤਸ਼ਾਹ ਦੇ ਰਿਸ਼ਤੇ ਵਿੱਚ ਬਾਬਾ ਜੀ ਲਗਦੇ ਸਨ। ‘ਬਕਾਲੇ’ ਦਾ ਭਾਵ ਹੈ ਪਿੰਡ ਦਾ ਨਾਂ ਬਕਾਲਾ। ਵਿਦਵਾਨਾਂ ਦੀ ਰਾਇ ਹੈ ਕਿ ਬਾਲਾ-ਪ੍ਰੀਤਮ ਗੁਰੂ ਸਿੱਖਾਂ ਦੀ ਪਰਖ ਕਰਨੀ ਚਾਹੁੰਦੇ ਸਨ ਕਿ ਕੀ ਉਨ੍ਹਾਂ ਵਿੱਚ ਦੰਭ ਤੇ ਪਾਖੰਡ ਵਿੱਚੋਂ ਸੱਚ ਦੀ ਪਛਾਣ ਕਰਨ ਦੀ ਸੂਝ ਆ ਗਈ ਹੈ ਅਤੇ ਕੀ ਉਹ ਸੱਚੇ ਗੁਰੂ ਨੂੰ ਪਛਾਨਣ ਯੋਗ ਹੋ ਗਏ ਹਨ ? ਸਿੱਖ ਇਤਿਹਾਸ ਗਵਾਹ ਹੈ ਕਿ ਬਕਾਲੇ ਦੇ ਸਥਾਨ ’ਤੇ ਇਹ ਪਰਖ ਪੂਰੀ ਹੋਈ ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੌਵੇਂ ਗੁਰੂ ਦੇ ਰੂਪ ਵਿੱਚ ਪਰਗਟ ਹੋਏ। ਭਾਈ ਮੱਖਣ ਸ਼ਾਹ ਨੇ ਸੱਚੇ ਗੁਰੂ ਨੂੰ ਲੱਭਣ ਉਪਰੰਤ ਕੋਠੇ ’ਤੇ ਚੜ੍ਹ ਕੇ ‘ਲਾਧੋ ਰੇ, ਗੁਰ ਲਾਧੋ ਰੇ’ ਦਾ ਹੋਕਾ ਦਿੱਤਾ। ਸਿੱਖ ਸੰਗਤਾਂ ਨੂੰ ਅਥਾਹ ਖੁਸ਼ੀ ਹੋਈ ਕਿ ਸੱਚ ਉਜਾਗਰ ਹੋ ਗਿਆ ਹੈ ਤੇ ਉਨ੍ਹਾਂ ਦੀ ਬਾਂਹ ਫੜਨ ਵਾਲਾ ਮਿਲ ਗਿਆ ਹੈ।
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀ ਵਿਲੱਖਣ ਸ਼ਖ਼ਸੀਅਤ:
ਸਿੱਖ ਗੁਰੂ ਪਰੰਪਰਾ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੀ ਮਹਾਨ ਸ਼ਖ਼ਸੀਅਤ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਰੱਬੀ ਜੋਤਿ ਦੀ ਨਦਰਿ ਇੱਕ ਬਾਲਕ ਨੂੰ ਵੀ ਇਲਾਹੀ ਜੋਤਿ ਦਾ ਵਾਰਸ ਬਣਾ ਸਕਦੀ ਹੈ। ਪਾਠਕਾਂ ਨਾਲ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀ ਵਿਲੱਖਣ ਸ਼ਖ਼ਸੀਅਤ ਬਾਰੇ ਪ੍ਰੋ. ਜੋਗਿੰਦਰ ਸਿੰਘ ਦੇ ਲਿਖੇ ਸ਼ਬਦ (ਹੂ-ਬ-ਹੂ) ਸਾਂਝੇ ਕਰਦਾ ਹਾਂ: ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ‘ਜੀਵਨ’ ਬੜਾ ਵਚਿੱਤਰ, ਵਿਸ਼ੇਸ਼ਤਾ ਵਾਲਾ ਤੇ ਪ੍ਰਭਾਵਸ਼ਾਲੀ ਹੈ। ਜੇਕਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਨੁਭਵ ਤੇ ਬਾਣੀ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਬੜੇ ਸਮਰੱਥ, ਉੱਜਲ-ਦੀਦਾਰ ਤੇ ਸਭ ਦੁੱਖਾਂ ਦੀ ਨਵਿਰਤੀ ਕਰਨ ਵਾਲੇ ਹਨ ਤਾਂ ਸਮਕਾਲੀ ਭਾਈ ਗੁਰਦਾਸ ਜੀ ਦੀ ਦ੍ਰਿਸ਼ਟੀ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਭਰਮ ਅਤੇ ਭੈ ਤੋਂ ਮੁਕਤ ਵੀ ਹਨ। ਬਲਬੀਰ ਇੰਨੇ ਹਨ ਕਿ ਜੇ ਸਮਕਾਲੀ ਬਾਦਸ਼ਾਹ ਔਰੰਗਜ਼ੇਬ ਨਾਲ ਵਾਦ ਰਚਾਉਣ ਦਾ ਸਮਾਂ ਬਣਿਆ ਹੈ ਤਾਂ ਪੂਰੇ ਸੂਰਮਿਆਂ ਤੇ ਬਹਾਦਰਾਂ ਵਾਂਗ ਨਾ ਜ਼ਾਲਮ ਔਰੰਗਜ਼ੇਬ ਨੂੰ ਦਰਸ਼ਨ ਦਿੱਤੇ ਹਨ ਤੇ ਨਾ ਹੀ ਉਸ ਦੀ ਹਕੂਮਤ ਦਾ ਕੋਈ ਡਰ ਸਵੀਕਾਰ ਕੀਤਾ ਹੈ। ਸਹੀ ਅਰਥਾਂ ਵਿੱਚ ਇਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀ ਜੀਵਨ-ਵਚਿੱਤਰਤਾ ਹੈ ਕਿ ਬਾਲ ਉਮਰ ਵਿੱਚ ਦੁਖੀ ਤੇ ਰੋਗੀ ਮਨੁੱਖ ਦਾ ਭਰਪੂਰ ਹਮਦਰਦ ਹੋਣਾ ਅਤੇ ਸਮਕਾਲੀ ਤੇ ਜ਼ਾਲਮ ਹਕੂਮਤ ਦੇ ਭੈ ਤੋਂ ਆਜ਼ਾਦ ਹੋ ਕੇ ਗੁਰੂ-ਪਰੰਪਰਾ ਵਾਂਗ ਬਲਬੀਰ ਹੋ ਕੇ ਆਪਣੀ ਜੀਵਨ-ਕ੍ਰਿਆ ਨੂੰ ਉਜਾਗਰ ਕਰਨਾ ਹੀ ਨਹੀਂ, ਸਗੋਂ ਆਪਣੇ ਚਿੰਤਨ ਤੇ ਉਪਦੇਸ਼ਾਂ ਦਾ ਇੱਕ ਸਫ਼ਲ ਆਗੂ ਵਾਂਗ ਖੁੱਲ੍ਹ ਕੇ ਪ੍ਰਚਾਰ ਕਰਨਾ ਵੀ ਸੀ। ਉਨ੍ਹਾਂ ਨੇ ਪੰਜ ਸਾਲ ਦੀ ਉਮਰ ਵਿੱਚ ਗੁਰੂ-ਜੋਤਿ ਦੀ ਦਾਤਿ-ਵਡਿਆਈ ਪ੍ਰਾਪਤ ਕਰ ਕੇ, ਗੁਰੂ-ਸਿੰਘਾਸਣ ਉੱਤੇ ਬੈਠ ਕੇ, ਸਿੱਖ ਧਰਮ, ਸਿੱਖ ਸੰਗਤ, ਸਿੱਖ-ਸੰਸਥਾਵਾਂ ਤੇ ਸਿੱਖ-ਲਹਿਰ ਨੂੰ ਸਮਰੱਥ ਗੁਰੂ ਵਜੋਂ ਅਗਵਾਈ ਪ੍ਰਦਾਨ ਕੀਤੀ। ਗੁਰ-ਇਤਿਹਾਸ ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਤਿੰਨ ਸਾਲ ਦਾ ਗੁਰੂ-ਗੱਦੀ ਕਾਲ ਸਾਖੀ ਹੈ ਕਿ ਪੰਜ ਅਤੇ ਅੱਠ ਸਾਲ ਦੀ ਉਮਰ ਵਿੱਚ ਬਲਬੀਰ ਤੇ ਸਮਰੱਥ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਨੇ ਗੁਰੂ ਪਰੰਪਰਾ ਅਨੁਸਾਰ ਗੁਰੂ-ਦਰ-ਘਰ ਦੀ ਸੇਵਾ-ਸੰਭਾਲ ਵੀ ਕੀਤੀ, ਸਿੱਖ ਸੰਗਤ ਨੂੰ ਨਾਨਕ-ਨਾਮ ਤੇ ਧਰਮ-ਆਦਰਸ਼ਾਂ ਨਾਲ ਪੂਰੀ ਤਰ੍ਹਾਂ ਜੋੜੀ ਵੀ ਰੱਖਿਆ, ਸਮਾਜਿਕ ਤੇ ਰਾਜਨੀਤਕ ਜਾਗ੍ਰਿਤੀ ਲਈ ਸਰੀਰਕ ਬੰਧਨਾਂ ਤੋਂ ਆਜ਼ਾਦ ਹੋ ਕੇ, ਪੜਦਾਦਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਾਂਗ ਭੈ-ਮੁਕਤ ਵਾਤਾਵਰਨ ਵੀ ਸਿਰਜਦੇ ਰਹੇ ਤੇ ਜੇ ਸਮਕਾਲੀ ਬਾਦਸ਼ਾਹ ਔਰੰਗਜ਼ੇਬ ਨੇ ਆਤਮਿਕ ਗਤੀ ਜਾਂ ਰਾਜਨੀਤਕ-ਸਾਂਝ ਲਈ ਦਰਸ਼ਨ-ਦੀਦਾਰ ਦੀ ਇੱਛਾ ਵੀ ਪ੍ਰਗਟਾਈ ਤਾਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਨੇ ਅਤਿਆਚਾਰੀ ਤੇ ਜ਼ਾਲਮ ਕਹਿ ਕੇ, ਔਰੰਗਜ਼ੇਬ ਨੂੰ ਦਰਸ਼ਨ ਦੇਣ ਜਾਂ ਮਿਲਣ ਤੋਂ ਵੀ ਇਨਕਾਰ ਕਰ ਦਿੱਤਾ। ਨਿਸ਼ਚੇ ਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਜੀਵਨ ਬੜਾ ਵਚਿੱਤਰ ਤੇ ਗੁਰੂ-ਪਰੰਪਰਾ ਵਿੱਚ ਵਿਲੱਖਣ ਵਿਸ਼ੇਸ਼ਤਾ ਰੱਖਣ ਵਾਲਾ ਹੈ। ਗੁਰੂ ਹਰਿਕ੍ਰਿਸ਼ਨ ਸਾਹਿਬ ਦੀ ਵਿਲੱਖਣ ਵਿਸ਼ੇਸ਼ਤਾ ਦਾ ਇੱਕ ਆਧਾਰ ਇਹ ਵੀ ਹੈ ਕਿ ਗੁਰੂ-ਜੀਵਨ ਤੇ ਗੁਰੂ-ਗੱਦੀ ਕਾਲ ਵਿੱਚ ਗੁਰੂ ਹਰਿਕ੍ਰਿਸ਼ਨ ਸਾਹਿਬ ਸਭ ਤੋਂ ਘੱਟ ਉਮਰ ਦੇ ਹਨ। ਉਮਰ ਹੀ ਘੱਟ ਨਹੀਂ, ਗੁਰੂ-ਸਿੰਘਾਸਣ ਉੱਤੇ ਬੈਠ ਕੇ ਸਿੱਖ ਸੰਗਤਾਂ ਨੂੰ ਆਤਮਿਕ, ਸਮਾਜਿਕ ਅਤੇ ਰਾਜਨੀਤਕ ਅਗਵਾਈ ਪ੍ਰਦਾਨ ਕਰਨ ਦਾ ਸਮਾਂ ਵੀ ਸਭ ਗੁਰੂ-ਪ੍ਰਤਿਭਾਵਾਂ ਨਾਲੋਂ ਘੱਟ ਮਿਲਾ ਹੈ।…ਉਨ੍ਹਾਂ ਨੇ ਬਾਲ-ਉਮਰ ਤੋਂ ਘੱਟ ਗੁਰੂ-ਕਾਲ ਵਿੱਚ ਵੀ ਗੁਰੂ-ਸਮਰੱਥਾ, ਗੁਰੂ-ਦ੍ਰਿਸ਼ਟੀ, ਗੁਰੂ-ਮਾਣ ਤੇ ਗੁਰੂ-ਪ੍ਰਭਾਵ ਨੂੰ ਵੀ ਸਥਾਪਤ ਰੱਖਿਆ ਤੇ ਸਮਕਾਲੀ ਵਿਰੋਧਤਾ ਨਾਲ ਭਰੇ ਅਤੇ ਵਿਰੋਧੀ ਹਾਲਾਤ ਤੋਂ ਸਿੱਖ ਧਰਮ ਤੇ ਸਿੱਖ ਲਹਿਰ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਵੀ ਰੱਖਿਆ। ਜੋਤੀ-ਜੋਤਿ ਸਮਾਉਣ ਵੇਲੇ ‘ਬਾਬਾ ਬਕਾਲੇ’ ਦਾ ਸੰਕੇਤ ਕਰ ਕੇ ਜਿਸ ਯੋਗਤਾ, ਸਿਆਣਪ ਤੇ ਦੂਰ-ਦ੍ਰਿਸ਼ਟੀ ਨਾਲ ਗੁਰੂ-ਜੋਤਿ ਦਾ ਅਧਿਕਾਰੀ ਤੇ ਗੁਰੂ-ਸੰਸਥਾ ਦੇ ਨੌਵੇਂ ਵਾਰਸ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਬਣਾਇਆ, ਇਹ ਰਹੱਸ ਵੀ ਸਪਸ਼ਟ ਕਰਦਾ ਹੈ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਬਿਬੇਕ ਬੁੱਧ ਵਾਲੇ ਤੇ ਜਾਗਦੇ ਯੋਧੇ ਸਨ। ਉਹ ਧੀਰਮੱਲੀਆਂ, ਰਾਮਰਾਈਆਂ, ਸੋਢੀਆਂ ਤੇ ਸ਼ਾਹੀ ਏਜੰਟਾਂ ਦੀ ਵਿਰੋਧਤਾ ਤੇ ਵੰਗਾਰਾਂ ਤੋਂ ਸਦਾ ਬੇਮੁਹਤਾਜ ਰਹੇ। ਸਹੀ ਅਰਥਾਂ ਵਿੱਚ ਇਹ ਸਾਰੀ ਗੁਰੂ-ਕ੍ਰਿਆ ਵੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਨੂੰ ਵਿਲੱਖਣ ਵਿਸ਼ੇਸ਼ਤਾ ਵਾਲੀ ਸਥਾਪਿਤ ਕਰਦੀ ਹੈ।
ਭਾਈ ਗੁਰਦਾਸ ਜੀ (ਦੂਜੇ) ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਸਰੂਪ ਨੂੰ ‘ਅਸਟਮ ਬਲਬੀਰਾ’ ਆਖਿਆ ਹੈ, ਜਿਸ ਦਾ ਅਰਥ ਹੈ ਕਿ ਅਠਵੇਂ ਪਾਤਸ਼ਾਹ ਅਧਿਆਤਮਿਕ ਪੱਖੋਂ ਬਹੁਤ ਬਲਵਾਨ ਹਨ :
ਹਰਿਕਿਸਨ ਭਯੋ ਅਸਟਮ ਬਲਬੀਰਾ। ਜਿਨ ਪਹੁੰਚਿ ਦੇਹਲੀ ਤਜਿਓ ਸਰੀਰਾ।
ਬਾਲ ਰੂਪ ਧਰਿਓ ਸ੍ਵਾਂਗ ਰਚਾਇ। ਤਬ ਸਹਿਜੇ ਤਨ ਕੋ ਛੋਡਿ ਸਿਧਾਇ।
ਇਉ ਮੁਗਲਨ ਸੀਸ ਪਰੀ ਬਹੁ ਛਾਰਾ। ਵੈ ਖੁਦ ਪਤਿ ਸੋ ਪਹੁੰਚੇ ਦਰਬਾਰਾ।
ਆਰੰਗੇ ਇਹ ਬਾਦ ਰਚਾਇਓ। ਤਿਨ ਅਪਨਾ ਕੁਲ ਸਭ ਨਾਸ ਕਰਾਇਓ। (ਭਾਈ ਗੁਰਦਾਸ ਜੀ/ਵਾਰ ੪੧ ਪਉੜੀ ੨੨)
ਭਾਈ ਨੰਦ ਲਾਲ ਜੀ ਦੀਆਂ ਨਜ਼ਰਾਂ ਵਿੱਚ :
ਗੁਰੂ ਹਰਿਕਿਸ਼ਨ ਆਂ ਹਮਾਂ ਫਜਲੋ ਜ਼ੂਦ। ਹਕਸ਼ ਅਜ਼ ਹਮਾਂ ਖ਼ਾਸਗਾਂ ਬਰ ਸਤੂਦ। ਮਿਆਨਿ ਹੱਕ ਵਓ ਫ਼ਸਾਲ-ਉਲ ਵਰੱਕ। ਵਜੂਦਸ਼ ਹਮਾਂ ਫ਼ਸਲੋ ਅਫ਼ਜਾਲਿ ਹੱਕ। ਹਮਾਂ ਸਾਇਲਿ ਲੁਤਫ਼ਿ ਹੱਕ ਪਰਵਰਸ਼। ਜ਼ਮੀਨੋ ਜ਼ਮਾਂ ਜੁਮਲਾ ਫ਼ਰਮਾ ਬਰਸ਼। ਤੁਫ਼ੈਦਸ਼ ਦੁ ਆਲਮ ਬਵਦ ਕਾਮਯਾਬ। ਅਜ਼ੋ ਗਸ਼ਤਾ ਹਰ ਜ਼ੱਰਰਾ ਖ਼ੁਰਸ਼ੈਦ ਤਾਬ।
ਅਰਥਾਤ- ਪਿਆਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀ ਉਪਮਾ ਅਪਰ ਅਪਾਰ ਹੈ- ਉਹ ਬਖਸ਼ਿਸ਼ਾਂ ਦੇ ਭੰਡਾਰੇ ਤੇ ਦਾਤਾਂ ਵੰਡਣ ਵਾਲੇ ਹਨ। ਧਰਤੀ, ਅਕਾਸ਼, ਸੂਰਜ, ਚੰਦ ਤੇ ਤਾਰਿਆਂ ਦੇ ਮਾਲਕ ਆਪ ਨਿਰੰਕਾਰ ਹਨ। ਜਿਸ ’ਤੇ ਉਨ੍ਹਾਂ ਦੀ ਸੁਵੱਲੀ ਨਜ਼ਰ ਹੋ ਜਾਂਦੀ ਹੈ, ਉਸ ਦੇ ਲੋਕ-ਪਰਲੋਕ ਸੁਧਰ ਜਾਂਦੇ ਹਨ।
‘ਮਹਿਮਾ ਪ੍ਰਕਾਸ਼’ ਦਾ ਕਰਤਾ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੀ ਉਪਮਾ ਇਨ੍ਹਾਂ ਸ਼ਬਦਾਂ ਵਿੱਚ ਕਰਦਾ ਹੈ :
‘ਮਨ ਇਛਿਆ ਧਰ ਦਰਸਨ ਜੋ ਕਰੇ। ਪਾਏ ਪਦਾਰਥ ਪੂਰੀ ਪਰੇ। ਲੀਲਾ ਸਮੇ ਦਰਸਨ ਜੋ ਕਰੇ। ਅਰਥ ਪਰਮਾਰਥ ਜੋ ਮਨ ਧਰੇ। ਗੁਰ ਅੰਤਰਜਾਮੀ ਸਭ ਕੀ ਜਾਨੇ। ਕਰ ਕਿਰਪਾ ਕਰ ਬਚਨ ਬਖਾਨੇ। ਤਾਤਕਾਲ ਪੂਰਨ ਹੋਇ ਆਸ। ਅਦਭੁਤ ਲੀਲਾ ਪਰਮ ਬਿਲਾਸ।’
ਭਾਈ ਸੰਤੋਖ ਸਿੰਘ ਜੀ ਨੇ ਅਠਵੇਂ ਪਾਤਸ਼ਾਹ ਦੀ ਉਸਤਤੀ ਕਰਦਿਆਂ ਲਿਖਿਆ ਹੈ :
‘ਸੁੰਦਰ ਸੂਰਤਿ ਮਾਧੁਰੀ ਮੂਰਤਿ, ਪੂਰਤਿ ਕਾਮਨਾ ਸਿਖਯਨ ਕੀ। ਸ਼ਾਂਤੀ ਸਰੂਪ ਧਰੇ ਪ੍ਰਭੁ ਪੂਬ, ਆਠਮ ਦੇਹਿ ਸੁ ਨੌਤਨ ਕੀ। ਜਯੋ ਮਹਿਪਾਲਕ ਪੋਸ਼ਿਸ਼ ਕੋ ਤਜਿ, ਪੈ ਪਹਿਰੈ ਹਿਤ ਭਾਤਨ ਕੀ। ਸ੍ਰੀ ਹਰਿ ਕ੍ਰਿਸ਼ਨ ਤਥਾ ਦੁਤ ਪਾਤ, ਸੰਗਤਿ ਪ੍ਰੀਤਿ ਕਰੇ ਮਨ ਕੀ। … ਦੁਖ ਹਰਿ ਲੇਤ, ਸੁਖ ਬਾਂਛਤ ਕੋ ਦੇਤਿ ਗੁਰ, ਸਤਿਨਾਮ ਹੇਤੁ ਲਾਇ ਚੇਤਨਾ ਚਿਤਾਵਈ। ਮਨ ਕੇ ਬਿਕਾਰ ਨਾਸ ਕਰੇ ਏਕ ਬਾਰ ਗਨ, ਧੀਰਜ ਧਰਮ ਦਯਾ ਗੁਨ ਕੋ ਬਧਾਵਈ। ਸਮਤਾ ਸੰਤੋਖ, ਸੰਤੋਖ ਸਿੰਘ ਰਿਦੇ ਬਾਸ, ਸਿਖੀ ਕੋ ਪ੍ਰਕਾਸ਼ ਨੀਕੋ ਸੁਗਮ ਬਤਾਵਈ। ਜਾਨ ਸਿਖ ਆਪਨੇ ਹਰਤਿ ਤੀਨੋ ਤਾਪ ਨੇ, ਬਿਨਾ ਹੀ ਤਪ ਤਾਪਨੋ ਸੁ ਫਲ ਮਹਾਂ ਪਾਵਈ।’ (ਸੂਰਜ ਪ੍ਰਕਾਸ਼, ਰਾਸਿ ੧੦:੨੮)
ਗਿ. ਸੰਤੋਖ ਸਿੰਘ ਆਨੰਦਪੁਰੀ ਨੇ ਬਾਲ ਗੁਰੂ ਦੀ ਅਨੂਪਮ ਸ਼ਖ਼ਸੀਅਤ ਦਾ ਸ਼ਬਦ-ਚਿਤ੍ਰਣ ਇਉਂ ਕੀਤਾ ਹੈ :
‘ਸੂਰਜ ਵੱਤ ਝਿਲਮਿਲ ਝਲਕਦਾ, ਚੰਦਰਮਾ ਵੱਤ ਸੀਤਲਾਇ।… ਮੁਸਕਾਏ ਖਿੜੇ ਗੁਲਾਬ ਜਿਉਂ, ਚੌਤਰਫ ਸੁਗੰਧ ਫੈਲਾਇ। ਗੁਰੂ ਜਿਤ ਵੱਲ ਤੱਕੇ ਦਯਾ ਧਾਰ, ਦੁੱਖ ਦਰਿੱਦਰ ਦਰਦ ਵੰਝਾਇ।… ਲਘੁ ਆਯੂ, ਬੁੱਧਿ ਬਲਵਾਨ ਹੈ, ਸਭ ਸੰਗਤ ਸੀਸ ਨਿਵਾਇ। ਸ੍ਰੀ ਹਰਿਕ੍ਰਿਸ਼ਨ ਧਿਆਈਐ, ਜਿਸ ਡਿਠੇ ਸਭਿ ਦੁਖਿ ਜਾਇ॥’’
ਸਿੱਖਾਂ ਦੀ ਨਿੱਤ ਦੀ ਅਰਦਾਸ ’ਚ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਪ੍ਰਤੀ ‘ਧਿਆਈਐ’ ਅਤੇ ‘ਡਿਠੇ ਸਭਿ ਦੁਖਿ ਜਾਇ’ ਦੋ ਪਦ ਜੋੜ ਕੇ ਉਨ੍ਹਾਂ ਦੀ ਬਲਬੀਰ ਤੇ ਸਿਰਜਨਾਤਮਿਕ ਸ਼ਖ਼ਸੀਅਤ ਦੀ ਜੋ ਮਹਿਮਾ ਗਾਇਨ ਕੀਤੀ ਹੈ, ਜੇ ਸਮੁੱਚੀ ਮਾਨਸ ਜਾਤਿ ਉਸ ਮਹਿਮਾ ਗਾਇਨ ਵਿੱਚ ਇਕ-ਸੁਰ ਹੋ ਸਕੇ ਤਾਂ ਨਿਸ਼ਚੇ ਹੀ ਸਭ ਦੁੱਖ ਦੂਰ ਹੋ ਜਾਣਗੇ। ਸਭ ਦੁਖ ਜਾਣ ਨਾਲ ਹੀ ਸੁਖ, ਸਹਿਜ ਤੇ ਅਨੰਦ ਦੀ ਪ੍ਰਾਪਤੀ ਹੋਵੇਗੀ। ਅਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਦਰਸ਼ਨ-ਦੀਦਾਰ ਸੁਖ, ਸਹਿਜ ਤੇ ਅਨੰਦ ਪ੍ਰਾਪਤੀ ਦਾ ਵੀ ਦਰਸ਼ਨ ਦੀਦਾਰ ਹੈ।
ਜਦੋਂ ਕੋਈ ਹੱਥ ਤੇ ਸਾਥ ਦੋਨੋ ਛੱਡ ਦੇਵੇ ਤਾ
ਰੱਬ ਉਂਗਲੀ ਫੜ੍ਹਨ ਵਾਲਾ ਵੀ ਭੇਜ ਦਿੰਦਾ ਹੈ
☬ ਸਤਿਨਾਮ ਵਾਹਿਗੁਰੂ ☬
बिलावलु महला ५ ॥ बंधन काटै सो प्रभू जा कै कल हाथ ॥ अवर करम नही छूटीऐ राखहु हरि नाथ ॥१॥ तउ सरणागति माधवे पूरन दइआल ॥ छूटि जाइ संसार ते राखै गोपाल ॥१॥ रहाउ ॥ आसा भरम बिकार मोह इन महि लोभाना ॥ झूठु समग्री मनि वसी पारब्रहमु न जाना ॥२॥ परम जोति पूरन पुरख सभि जीअ तुम्हारे ॥ जिउ तू राखहि तिउ रहा प्रभ अगम अपारे ॥३॥ करण कारण समरथ प्रभ देहि अपना नाउ ॥ नानक तरीऐ साधसंगि हरि हरि गुण गाउ ॥४॥२७॥५७॥
हे भाई! जिस प्रभु के हाथ में (हरेक) ताकत है, वः प्रभु (सरन पड़े मनुख के माया के सारे) बंधन काट देता है। (हे भाई! प्रभु की सरन आए बिना) और और काम करने से (इन बंधनों से आजादी नहीं मिल सकती (केवल! हर समय यह अरदास करो-) हे हरि! हे नाथ! हमारी रक्षा कर॥१॥ हे माया के पति प्रभु! हे (सारे गुणों से) भरपूर प्रभु! हे दया के सोमे प्रभु! (मैं) तेरी सरन आया हूँ (हाँ मेरी संसार के मोह से रक्षा कर)। (हे भाई!) सृष्टि का पालक प्रभु (जिस मनुख की)रक्षा करता है, वह मनुख संसार के मोह से बच जाता है॥१॥रहाउ॥ (हे भाई! बद-किस्मत जीव) दुनिया की सारी आशाएँ, वहम, विकार, माया का मोह-इन में ही फँसा रहता है। जिस माया, के साथ अंत तक साथ नहीं निभना, वो ही इस के मन में टिकी रहती है, (कभी भी यह) परमात्मा के साथ साँझ नहीं बना पाता॥२॥ हे सबसे ऊँचे प्रकाश के श्रोत! हे सब गुणों से भरपूर प्रभु! हे सर्व-व्यापक प्रभु! (हम) सारे जीव तेरे ही पैदा किए हुए हैं। हे अगम्य (पहुँच से परे) और बेअंत प्रभु! जैसे तू ही हमें रखता है, मैं उसी तरह ही रह सकता हूँ (माया के बंधनो से तू ही मुझे बचा सकता है)।੩। हे नानक! (कह:) हे जगत के रचनहार प्रभु! हे सब कुछ कर सकने वाले प्रभु! (मुझे) अपना नाम बख्श। (हे भाई!) साधु-संगत में टिक के सदा परमात्मा की महिमा के गीत गाया कर, (इसी तरह ही संसार-समुंदर से) पार लांघा जा सकता है।੪।੨੭।੫੭।
ਅੰਗ : 815
ਬਿਲਾਵਲੁ ਮਹਲਾ ੫ ॥ ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥੧॥ ਤਉ ਸਰਣਾਗਤਿ ਮਾਧਵੇ ਪੂਰਨ ਦਇਆਲ ॥ ਛੂਟਿ ਜਾਇ ਸੰਸਾਰ ਤੇ ਰਾਖੈ ਗੋਪਾਲ ॥੧॥ ਰਹਾਉ ॥ ਆਸਾ ਭਰਮ ਬਿਕਾਰ ਮੋਹ ਇਨ ਮਹਿ ਲੋਭਾਨਾ ॥ ਝੂਠੁ ਸਮਗ੍ਰੀ ਮਨਿ ਵਸੀ ਪਾਰਬ੍ਰਹਮੁ ਨ ਜਾਨਾ ॥੨॥ ਪਰਮ ਜੋਤਿ ਪੂਰਨ ਪੁਰਖ ਸਭਿ ਜੀਅ ਤੁਮ੍ਹ੍ਹਾਰੇ ॥ ਜਿਉ ਤੂ ਰਾਖਹਿ ਤਿਉ ਰਹਾ ਪ੍ਰਭ ਅਗਮ ਅਪਾਰੇ ॥੩॥ ਕਰਣ ਕਾਰਣ ਸਮਰਥ ਪ੍ਰਭ ਦੇਹਿ ਅਪਨਾ ਨਾਉ ॥ ਨਾਨਕ ਤਰੀਐ ਸਾਧਸੰਗਿ ਹਰਿ ਹਰਿ ਗੁਣ ਗਾਉ ॥੪॥੨੭॥੫੭॥
ਅਰਥ: ਹੇ ਭਾਈ! ਜਿਸ ਪ੍ਰਭੂ ਦੇ ਹੱਥਾਂ ਵਿਚ (ਹਰੇਕ) ਤਾਕਤ ਹੈ, ਉਹ ਪ੍ਰਭੂ (ਸਰਨ ਪਏ ਮਨੁੱਖ ਦੇ ਮਾਇਆ ਦੇ ਸਾਰੇ) ਬੰਧਨ ਕੱਟ ਦੇਂਦਾ ਹੈ। (ਹੇ ਭਾਈ! ਪ੍ਰਭੂ ਦੀ ਸਰਨ ਪੈਣ ਤੋਂ ਬਿਨਾ) ਹੋਰ ਕੰਮਾਂ ਦੇ ਕਰਨ ਨਾਲ (ਇਹਨਾਂ ਬੰਧਨਾਂ ਤੋਂ ਖ਼ਲਾਸੀ ਨਹੀਂ ਮਿਲ ਸਕਦੀ (ਬੱਸ! ਹਰ ਵੇਲੇ ਇਹ ਅਰਦਾਸ ਕਰੋ-) ਹੇ ਹਰੀ! ਹੇ ਨਾਥ! ਸਾਡੀ ਰੱਖਿਆ ਕਰ ॥੧॥ ਹੇ ਮਾਇਆ ਦੇ ਪਤੀ ਪ੍ਰਭੂ! ਹੇ (ਸਾਰੇ ਗੁਣਾਂ ਨਾਲ) ਭਰਪੂਰ ਪ੍ਰਭੂ! ਹੇ ਦਇਆ ਦੇ ਸੋਮੇ ਪ੍ਰਭੂ! (ਮੈਂ) ਤੇਰੀ ਸਰਨ ਆਇਆ (ਹਾਂ ਮੇਰੀ ਸੰਸਾਰ ਦੇ ਮੋਹ ਤੋਂ ਰੱਖਿਆ ਕਰ)। (ਹੇ ਭਾਈ!) ਸ੍ਰਿਸ਼ਟੀ ਦਾ ਪਾਲਕ ਪ੍ਰਭੂ (ਜਿਸ ਮਨੁੱਖ ਦੀ) ਰੱਖਿਆ ਕਰਦਾ ਹੈ, ਉਹ ਮਨੁੱਖ ਸੰਸਾਰ ਦੇ ਮੋਹ ਤੋਂ ਬਚ ਜਾਂਦਾ ਹੈ ॥੧॥ ਰਹਾਉ॥ (ਹੇ ਭਾਈ! ਮੰਦ-ਭਾਗੀ ਜੀਵ) ਦੁਨੀਆ ਦੀਆਂ ਆਸਾਂ, ਵਹਿਮ, ਵਿਕਾਰ, ਮਾਇਆ ਦਾ ਮੋਹ-ਇਹਨਾਂ ਵਿਚ ਹੀ ਫਸਿਆ ਰਹਿੰਦਾ ਹੈ। ਜੇਹੜੀ ਮਾਇਆ, ਨਾਲ ਤੋੜ ਸਾਥ ਨਹੀਂ ਨਿਭਣਾ, ਉਹੀ ਇਸ ਦੇ ਮਨ ਵਿਚ ਟਿਕੀ ਰਹਿੰਦੀ ਹੈ, (ਕਦੇ ਭੀ ਇਹ) ਪਰਮਾਤਮਾ ਨਾਲ ਸਾਂਝ ਨਹੀਂ ਪਾਂਦਾ ॥੨॥ ਹੇ ਸਭ ਤੋਂ ਉਚੇ ਚਾਨਣ ਦੇ ਸੋਮੇ! ਹੇ ਸਭ ਗੁਣਾਂ ਨਾਲ ਭਰਪੂਰ ਪ੍ਰਭੂ! ਹੇ ਸਰਬ-ਵਿਆਪਕ ਪ੍ਰਭੂ! ਅਸੀ) ਸਾਰੇ ਜੀਵ ਤੇਰੇ ਹੀ ਪੈਦਾ ਕੀਤੇ ਹੋਏ ਹਾਂ। ਹੇ ਅਪਹੁੰਚ ਤੇ ਬੇਅੰਤ ਪ੍ਰਭੂ! ਜਿਵੇਂ ਤੂੰ ਹੀ ਮੈਨੂੰ ਰੱਖਦਾ ਹੈਂ, ਮੈਂ ਉਸੇ ਤਰ੍ਹਾਂ ਹੀ ਰਹਿ ਸਕਦਾ ਹਾਂ (ਮਾਇਆ ਦੇ ਬੰਧਨਾਂ ਤੋਂ ਤੂੰ ਹੀ ਮੈਨੂੰ ਬਚਾ ਸਕਦਾ ਹੈਂ) ।੩। ਹੇ ਨਾਨਕ! ਆਖ-) ਹੇ ਜਗਤ ਦੇ ਰਚਨਹਾਰ ਪ੍ਰਭੂ! ਹੇ ਸਭ ਕੁਝ ਕਰ ਸਕਣ ਵਾਲੇ ਪ੍ਰਭੂ! ਮੈਨੂੰ) ਆਪਣਾ ਨਾਮ ਬਖ਼ਸ਼। (ਹੇ ਭਾਈ!) ਸਾਧ ਸੰਗਤਿ ਵਿਚ ਟਿਕ ਕੇ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰ, (ਇਸੇ ਤਰ੍ਹਾਂ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕਦਾ ਹੈਂ।੪।੨੭।੫੭।
ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਸੱਤਵੇਂ ਪਾਤਿਸ਼ਾਹ ਸਾਹਿਬ ਸ਼੍ਰੀ ਗੁਰੂ ਹਰਿ ਰਾਇ ਜੀ ਦੇ ਗ੍ਰਹਿ ਵਿਖੇ 1656 ਈਸਵੀਂ ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ। ਸ਼੍ਰੀ ਗੁਰੂ ਹਰਕ੍ਰਿਸ਼ਨ ਜੀ ਨੂੰ ‘ਬਾਲ ਗੁਰੂ’ ਜਾਂ ਫਿਰ ‘ਬਾਲਾ ਪ੍ਰੀਤਮ’ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ.
ਆਪ ਗੁਰੂ ਨਾਨਕ ਜੀ ਦੁਆਰਾ ਚਲਾਏ ਗਏ ਨਿਰਮਲ ਪੰਥ ਦੇ ਅੱਠਵੇਂ ਗੁਰੂ ਸਨ।ਹਰਕ੍ਰਿਸ਼ਨ ਜੀ ਨੂੰ ਪੰਜ ਸਾਲ ਦੀ ਉਮਰ ਵਿਚ ਹੀ ਗੁਰਿਆਈ ਮਿਲੀ ਸੀ ਅਤੇ ਅੱਠ ਸਾਲ ਦੀ ਉਮਰ ਵਿਚ ਜੋਤੀ ਜੋਤ ਸਮਾ ਗਏ ਸਨ। ਆਪ ਜੀ ਨੇ ਆਪਣੀ ਬਾਲ ਗੁਰਿਆਈ ਦੇ ਤਿੰਨ ਸਾਲ ਦੇ ਸਮੇਂ ਵਿਚ ਜਿਸ ਸੂਝ, ਸਿਆਣਪ, ਦ੍ਰਿੜਤਾ ਅਤੇ ਦਲੇਰੀ ਨਾਲ ਸਿੱਖ ਪੰਥ ਦੀ ਅਗਵਾਈ ਕੀਤੀ ਜੋ ਆਪਣੀ ਮਿਸਾਲ ਆਪ ਸੀ ਤੇ ਉਹਨਾਂ ਨੇ ਦਰਸਾਅ ਦਿੱਤਾ ਕਿ ਉਮਰ, ਬੁਧੀਮਾਨਤਾ ਤੇ ਆਤਮ ਗਿਆਨ ਵਿਚ ਕੋਈ ਬਾਧਾ ਨਹੀਂ ਹੈ।ਆਪ ਜੀ ਦੇ ਵੱਡੇ ਭਰਾ ਦਾ ਨਾਂ ਰਾਮਰਾਏ ਸੀ। ਜਦੋਂ ਔਰੰਗਜੇਬ ਨੇ ਗੁਰੂ ਹਰ ਰਾਇ ਨੂੰ ਦਿੱਲੀ ਬੁਲਾਇਆ ਸੀ ਤਾਂ ਗੁਰੂ ਜੀ ਨੇ ਆਪਣੀ ਥਾਂ ਰਾਮ ਰਾਏ ਨੂੰ ਗੁਰਮਤਿ ਦੇ ਸਿਧਾਂਤ ਸਪੱਸ਼ਟ ਕਰਨ ਲਈ ਭੇਜਿਆ ਸੀ। ਰਾਮ ਰਾਏ ਨੇ ਪਹਿਲਾਂ ਤਾਂ ਬਾਦਸਾਹ ਔਰੰਗਜੇਬ ਨੂੰ ਆਪਣੀ ਪ੍ਰਤਿਭਾ ਨਾਲ ਬਹੁਤ ਪ੍ਰਭਾਵਿਤ ਕੀਤਾ ਤੇ ਬਾਅਦ ਵਿਚ ਕਰਾਮਾਤਾਂ ਦਿਖਾਈਆਂ। ਬਾਅਦ ਵਿਚ ਮੁਲਾਣਿਆਂ ਦੇ ਕਹਿਣ ‘ਤੇ ਔਰੰਗਜੇਬ ਨੇ ਰਾਮਰਾਏ ਨੂੰ ਪੁੱਛਿਆ ਕਿ ਤੁਹਾਡੇ ਗ੍ਰੰਥ ਵਿਚ ‘ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ’ ਲਿਖ ਕੇ ਇਸਲਾਮ ਧਰਮ ਦੀ ਨਿੰਦਾ ਕੀਤੀ ਗਈ ਹੈ।ਬਾਦਸ਼ਾਹ ‘ਤੇ ਆਪਣਾ ਬਣਿਆ ਪ੍ਰਭਾਵ ਕਾਇਮ ਰੱਖਣ ਲਈ ਅਤੇ ਉਸ ਦੀ ਖੁਸਨੰਦੀ ਪ੍ਰਾਪਤ ਕਰਨ ਲਈ ਰਾਮਰਾਏ ਨੇ ਕਿਹਾ ਕਿ ਅਸਲ ਸਬਦ ‘ਮਿਟੀ ਬੇਈਮਾਨ ਕੀ ਪੇੜੈ ਪਈ ਕੁਮਿਆਰ’ ਹੈ ਪਰ ਲਿਖਾਰੀ ਦੀ ਗਲਤੀ ਕਾਰਨ ‘ਮੁਸਲਮਾਨ’ ਲਿਖਿਆ ਗਿਆ ਹੈ। ਇਸ ਘੋਰ ਅਵੱਗਿਆ ਕਾਰਨ ਗੁਰੂ ਹਰਿਰਾਏ ਜੀ ਨੇ ਉਸ ਨੂੰ ਗੁਰਗੱਦੀ ਤੋਂ ਵਾਂਝਾ ਕਰ ਦਿੱਤਾ ਅਤੇ ਸਦਾ ਲਈ ਤਿਆਗ ਦਿੱਤਾ। ਇਸ ਪ੍ਰਕਾਰ ਰਾਮ ਰਾਏ ਨੇ ਆਪ ਜੀ ਦੀ ਵਿਰੋ ਧਤਾ ਜਾਰੀ ਰੱਖੀ। ਕੀਰਤਪੁਰ ਸਾਹਿਬ ਵਿਖੇ ਆਪ ਪਹਿਲਾਂ ਗੁਰੂਆਂ ਵਾਂਗ ਸਿੱਖ ਧਰਮ ਦਾ ਪ੍ਰਚਾਰ ਕਰਦੇ ਅਤੇ ਸਿੱਖਾਂ ਨੂੰ ਉਪਦੇਸ਼ ਦਿੰਦੇ। ਗੁਰੂ ਸਾਹਿਬ ਦੇ ਵੱਡੇ ਭਰਾ ਰਾਮਰਾਏ ਨੇ ਬਾਦਸ਼ਾਹ ਔਰੰਗਜੇਬ ਕੋਲ ਫਰਿਆਦ ਕੀਤੀ ਕਿ ਮੇਰੇ ਪਿਤਾ ਨੇ ਮੇਰਾ ਹੱਕ ਮਾਰ ਕੇ ਮੇਰੇ ਛੋਟੇ ਭਰਾ ਨੂੰ ਗੁਰਗੱਦੀ ਅਤੇ ਜਾਇਦਾਦ ਦੇ ਦਿੱਤੀ ਹੈ।
ਇਹ ਸਭ ਕੁਝ ਤਾਂ ਹੋਇਆ ਕਿਉਂਕਿ ਮੈਂ ਤੁਹਾਡਾ ਹੁਕਮ ਮੰਨਦਾ ਹਾਂ। ਇਸ ਪਰ ਔਰੰਗਜੇਬ ਨੇ ਰਾਜਾ ਜੈ ਸਿੰਘ ਨੂੰ ਹੁਕਮ ਕੀਤਾ ਕਿ ਉਹ ਗੁਰੂ ਸਾਹਿਬ ਨੂੰ ਦਿੱਲੀ ਬੁਲਾਏ।ਰਾਜਾ ਜੈ ਸਿਘ ਨੇ ਆਪਣੇ ਦੀਵਾਨ ਪਰਸਰਾਮ ਨੂੰ ਗੁਰੂ ਸਾਹਿਬ ਨੂੰ ਸਤਿਕਾਰ ਸਹਿਤ ਦਿੱਲੀ ਲਿਆਉਣ ਲਈ ਭੇਜਿਆ। ਦੀਵਾਨ ਕੀਰਤਪੁਰ ਪਹੁੰਚਿਆ ਤੇ ਗੁਰੂ ਸਾਹਿਬ ਨੂੰ ਦਿੱਲੀ ਜਾਣ ਲਈ ਬੇਨਤੀ ਕੀਤੀ। ਗੁਰੂ ਸਾਹਿਬ ਨੇ ਦੀਵਾਨ ਨੂੰ ਕਿਹਾ ਕਿ ਉਨ੍ਹਾਂ ਨੂੰ ਦਿੱਲੀ ਜਾਣ ਤੋਂ ਕੋਈ ਇਨਕਾਰ ਨਹੀਂ ਪਰ ਉਹ ਔਰੰਗਜੇਬ ਵਰਗੇ ਬਾਦਸਾਹ ਦਾ ਮੂੰਹ ਨਹੀਂ ਵੇਖਣਗੇ। ਅੰਤ ਵਿਚ ਗੁਰੂ ਸਾਹਿਬ ਨੇ ਆਪਣੀ ਮਾਤਾ ਅਤੇ ਸਿੱਖ ਸੰਗਤਾਂ ਨਾਲ ਸਲਾਹ ਕਰਕੇ ਦਿੱਲੀ ਜਾਣ ਦਾ ਫ਼ੈਸਲਾ ਕੀਤਾ।
जैतसरी महला ५ ॥ आए अनिक जनम भ्रमि सरणी ॥ उधरु देह अंध कूप ते लावहु अपुनी चरणी ॥१॥ रहाउ ॥ गिआनु धिआनु किछु करमु न जाना नाहिन निरमल करणी ॥ साधसंगति कै अंचलि लावहु बिखम नदी जाइ तरणी ॥१॥ सुख स्मपति माइआ रस मीठे इह नही मन महि धरणी ॥ हरि दरसन त्रिपति नानक दास पावत हरि नाम रंग आभरणी ॥२॥८॥१२॥
हे प्रभु! हम जीव कई जन्मो से गुज़र कर अब तेरी सरन में आये हैं। हमारे सरीर को (माया के मोह के) घोर अँधेरे कुँए से बचा ले, आपने चरणों में जोड़े रख।१।रहाउ। हे प्रभु! मुझे आत्मिक जीवन की कोई समझ नहीं है, मेरी सुरत तेरे चरणों में जुडी नहीं रहती, मुझे कोई अच्छा काम करना नहीं आता, मेरा आचरण भी पवित्र नहीं है। हे प्रभु! हे प्रभु मुझे साध सांगत के चरणों मे लगा दे, ताकि यह मुश्किल (संसार) नदी पार की जा सके।१। दुनिया के सुख, धन, माया के मीठे स्वाद-परमात्मा के दास इन पदार्थों को (अपने) मन में नहीं बसाते। हे नानक! परमात्मा के दर्शन से ही वह संतोख साहिल करते हैं, परमात्मा के नाम का प्यार ही उनके जीवन का गहना है॥२॥८॥१२॥
ਅੰਗ : 702
ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥
ਅਰਥ: ਹੇ ਪ੍ਰਭੂ! ਅਸੀਂ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ।੧। ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ- ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ। ਹੇ ਨਾਨਕ! ਪਰਮਾਤਮਾ ਦੇ ਦਰਸਨ ਨਾਲ ਹੀ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ॥੨॥੮॥੧੨॥
बिलावलु महला ५ ॥ गोबिदु सिमरि होआ कलिआणु ॥ मिटी उपाधि भइआ सुखु साचा अंतरजामी सिमरिआ जाणु ॥१॥ रहाउ ॥ जिस के जीअ तिनि कीए सुखाले भगत जना कउ साचा ताणु ॥ दास अपुने की आपे राखी भै भंजन ऊपरि करते माणु ॥१॥ भई मित्राई मिटी बुराई द्रुसट दूत हरि काढे छाणि ॥ सूख सहज आनंद घनेरे नानक जीवै हरि गुणह वखाणि ॥२॥२६॥११२॥
हे भाई! गोबिंद का नाम सिमर कर ( उस मनुष्य के मन अंदर) सुख ही सुख बन गया, जिस मनुष्य ने हरेक के दिल की जानने वाले सुजान प्रभू का नाम सुमिरन किया । उस के ऊपर किसी की चोट कारगर नहीं हो सकी , उस के अंदर सदा कायम रहने वाला सुख पैदा हो गया ॥੧॥ रहाउ ॥ हे भाई ! जिस प्रभू के यह सारे जिव-जंत है (उन को) सुखी भी उस ने आप ही किया है (सुखी करने वाला भी वह आप ही है ) प्रभू की भक्ती करने वालो को यही सदा कायम रहने वाला सहारा है । हे भाई !प्रभू अपने सेवको की इज्ज़त आप रखता है। भगत उस प्रभू ऊपर विश्वास रखते है, जो सरे डरो का नास करने वाला है ॥੧॥ (हे भाई ! जो मनुष प्रभू का नाम सिमरता है, प्रभू उस का ) बुरा सोचने वालो दुश्मनों को चुन कर निकाल देता है ( उनकी सेवक के साथ) प्यार की साँझ बन जाती है (उन के अंदर उस सेवक के लिए) वेर भाव मिट जाता है। हे नानक! सेवक के हृदय में सुख आत्मक अडोलता और आनंद बने रहते है । सेवक परमात्मा के गुण उचार के आत्मिक जीवन प्राप्त करता रहता है ॥੨॥੨੬॥੧੧੨॥
ਅੰਗ : 826
ਬਿਲਾਵਲੁ ਮਹਲਾ ੫ ॥ ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥ ਦਾਸ ਅਪੁਨੇ ਕੀ ਆਪੇ ਰਾਖੀ ਭੈ ਭੰਜਨ ਊਪਰਿ ਕਰਤੇ ਮਾਣੁ ॥੧॥ ਭਈ ਮਿਤ੍ਰਾਈ ਮਿਟੀ ਬੁਰਾਈ ਦ੍ਰੁਸਟ ਦੂਤ ਹਰਿ ਕਾਢੇ ਛਾਣਿ ॥ ਸੂਖ ਸਹਜ ਆਨੰਦ ਘਨੇਰੇ ਨਾਨਕ ਜੀਵੈ ਹਰਿ ਗੁਣਹ ਵਖਾਣਿ ॥੨॥੨੬॥੧੧੨॥
ਅਰਥ: ਹੇ ਭਾਈ! ਗੋਬਿੰਦ ਦਾ ਨਾਮ ਸਿਮਰ ਕੇ (ਉਸ ਮਨੁੱਖ ਦੇ ਮਨ ਅੰਦਰ) ਸੁਖ ਹੀ ਸੁਖ ਬਣ ਗਿਆ, ਜਿਸ ਮਨੁੱਖ ਨੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਸੁਜਾਨ ਪ੍ਰਭੂ ਦਾ ਨਾਮ ਸਿਮਰਿਆ। ਉਸ ਉਤੇ ਕਿਸੇ ਦੀ ਚੋਟ ਕਾਰਗਰ ਨਾਹ ਹੋ ਸਕੀ, ਉਸ ਦੇ ਅੰਦਰ ਸਦਾ ਕਾਇਮ ਰਹਿਣ ਵਾਲਾ ਸੁਖ ਪੈਦਾ ਹੋ ਗਿਆ ॥੧॥ ਰਹਾਉ॥ ਹੇ ਭਾਈ! ਜਿਸ ਪ੍ਰਭੂ ਦੇ ਇਹ ਸਾਰੇ ਜੀਅ ਜੰਤ ਹਨ (ਇਹਨਾਂ ਨੂੰ) ਸੁਖੀ ਭੀ ਉਸ ਨੇ ਆਪ ਹੀ ਕੀਤਾ ਹੈ (ਸੁਖੀ ਕਰਨ ਵਾਲਾ ਭੀ ਆਪ ਹੀ ਹੈ)। ਪ੍ਰਭੂ ਦੀ ਭਗਤੀ ਕਰਨ ਵਾਲਿਆਂ ਨੂੰ ਇਹੀ ਸਦਾ ਕਾਇਮ ਰਹਿਣ ਵਾਲਾ ਸਹਾਰਾ ਹੈ। ਹੇ ਭਾਈ! ਪ੍ਰਭੂ ਆਪਣੇ ਸੇਵਕਾਂ ਦੀ ਇੱਜ਼ਤ ਆਪ ਹੀ ਰੱਖਦਾ ਹੈ। ਭਗਤ ਉਸ ਪ੍ਰਭੂ ਉਤੇ ਹੀ ਭਰੋਸਾ ਰੱਖਦੇ ਹਨ, ਜੋ ਸਾਰੇ ਡਰਾਂ ਦਾ ਨਾਸ ਕਰਨ ਵਾਲਾ ਹੈ ॥੧॥ (ਹੇ ਭਾਈ! ਜੇਹੜਾ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਪ੍ਰਭੂ ਉਸ ਦਾ) ਬੁਰਾ ਚਿਤਵਨ ਵਾਲੇ ਵੈਰੀਆਂ ਨੂੰ ਚੁਣ ਕੇ ਕੱਢ ਦੇਂਦਾ ਹੈ (ਉਹਨਾਂ ਦੀ ਸਗੋਂ ਸੇਵਕ ਨਾਲ) ਪਿਆਰ ਦੀ ਸਾਂਝ ਬਣ ਜਾਂਦੀ ਹੈ (ਉਹਨਾਂ ਦੇ ਅੰਦਰੋਂ ਉਸ ਸੇਵਕ ਵਾਸਤੇ) ਵੈਰ ਭਾਵ ਮਿਟ ਜਾਂਦਾ ਹੈ। ਹੇ ਨਾਨਕ! ਸੇਵਕ ਦੇ ਹਿਰਦੇ ਵਿਚ ਸੁਖ ਆਤਮਕ ਅਡੋਲਤਾ ਅਤੇ ਬਹੁਤ ਆਨੰਦ ਬਣੇ ਰਹਿੰਦੇ ਹਨ। ਸੇਵਕ ਪਰਮਾਤਮਾ ਦੇ ਗੁਣ ਉਚਾਰ ਉਚਾਰ ਕੇ ਆਤਮਕ ਜੀਵਨ ਪ੍ਰਾਪਤ ਕਰਦਾ ਰਹਿੰਦਾ ਹੈ ॥੨॥੨੬॥੧੧੨॥
सलोकु मः ३ वाहु वाहु आपि अखाइदा गुर सबदी सचु सोइ ॥ वाहु वाहु सिफति सलाह है गुरमुखि बूझै कोइ ॥ वाहु वाहु बाणी सचु है सचि मिलावा होइ ॥ नानक वाहु वाहु करतिआ प्रभु पाइआ करमि परापति होइ ॥१॥
कोई (एकाध) गुरमुख समझता है की ‘वाह वाह’ कहना परमात्मा की सिफत सलाह करनी है, वेह सच्चा प्रभु खुद ही सतगुरु के शब्द के द्वारा (मनुख से ) ‘वाह वाह’ कहलवाता है ( भाव, सिफत सलाह करवाता है) परमात्मा की सिफत सलाह की बानी परमात्मा का रूप है, (इस से ) परमात्मा से मिलन होता है। हे नानक! (प्रभु की) सिफत-सलाह करते हुए परमात्मा प्राप्त हो जाता है; (परन्तु यह सिफत सलाह ) प्रभु की मेहर से ही प्राप्त होती है ।१।
ਅੰਗ : 514
ਸਲੋਕੁ ਮ: ੩ ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥ ਨਾਨਕ ਵਾਹੁ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ ਹੋਇ ॥੧॥
ਅਰਥ: ਕੋਈ (ਵਿਰਲਾ) ਗੁਰਮੁਖ ਸਮਝਦਾ ਹੈ ਕਿ ‘ਵਾਹ ਵਾਹ’ ਆਖਣਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੈ, ਉਹ ਸੱਚਾ ਪ੍ਰਭੂ ਆਪ ਹੀ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਮਨੁੱਖ ਪਾਸੋਂ) ‘ਵਾਹੁ ਵਾਹੁ’ ਅਖਵਾਂਦਾ ਹੈ (ਭਾਵ, ਸਿਫ਼ਤਿ-ਸਾਲਾਹ ਕਰਾਂਦਾ ਹੈ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਪਰਮਾਤਮਾ ਦਾ ਰੂਪ ਹੈ, (ਇਸ ਨਾਲ) ਪਰਮਾਤਮਾ ਵਿਚ ਮੇਲ ਹੁੰਦਾ ਹੈ। ਹੇ ਨਾਨਕ! (ਪ੍ਰਭੂ ਦੀ) ਸਿਫ਼ਤਿ-ਸਾਲਾਹ ਕਰਦਿਆਂ ਪ੍ਰਭੂ ਮਿਲ ਪੈਂਦਾ ਹੈ; (ਪਰ, ਇਹ ਸਿਫ਼ਤਿ-ਸਾਲਾਹ) ਪ੍ਰਭੂ ਦੀ ਮਿਹਰ ਨਾਲ ਮਿਲਦੀ ਹੈ।੧।
सोरठि महला ५ ॥ खोजत खोजत खोजि बीचारिओ राम नामु ततु सारा ॥ किलबिख काटे निमख अराधिआ गुरमुखि पारि उतारा ॥१॥ हरि रसु पीवहु पुरख गिआनी ॥ सुणि सुणि महा त्रिपति मनु पावै साधू अम्रित बानी ॥ रहाउ ॥ मुकति भुगति जुगति सचु पाईऐ सरब सुखा का दाता ॥ अपुने दास कउ भगति दानु देवै पूरन पुरखु बिधाता ॥२॥ स्रवणी सुणीऐ रसना गाईऐ हिरदै धिआईऐ सोई ॥ करण कारण समरथ सुआमी जा ते ब्रिथा न कोई ॥३॥ वडै भागि रतन जनमु पाइआ करहु क्रिपा किरपाला ॥ साधसंगि नानकु गुण गावै सिमरै सदा गोपाला ॥४॥१०॥
अर्थ: हे भाई! बड़ी लंबी खोज करके हम इस नतीजे पर पहुँचे हैं कि परमात्मा का नाम (-सिमरन करना ही मनुष्य के जीवन की) सब से बड़ी असलियत है। गुरू की श़रण पड़ कर ही हरी-नाम सिमरन से (यह नाम) पलक झपकते ही (सारे) पाप कट देता है, और, (संसार-समुँद्र से) पार कर देता है॥१॥ आत्मिक जीवन की समझ वाले हे मनुष्य! (सदा) परमात्मा का नाम रस पिया कर। (हे भाई!) गुरू की आत्मिक जीवन देने वाली बाणी के द्वारा (परमात्मा का) नाम बार बार सुन कर (मनुष्य का) मन सब से ऊँचा संतोष हासिल कर लेता है ॥ रहाउ ॥ हे भाई! सारे सुखों का देने वाला, सदा कायम रहने वाला परमात्मा अगर मिल जाए, तो यही है विकारों से मुक्ति (का मूल), यही है (आत्मा की) ख़ुराक, यही है जीने का सही ढंग। वह सर्व-व्यापक सिरजनहार प्रभू भक्ति का (यह) दान अपने सेवक को (ही) बख्श़श़ करता है ॥२॥ हे भाई! उस (प्रभू के) ही (नाम) को काँनों से सुनना चाहिए, जीभ से गाना चाहिए, हृदय में अराधना चाहिए, जिस जगत के मूल सब ताकतों के मालिक के दर से कोई जीव ख़ाली-हाथ नहीं जाता ॥३॥ हे कृपाल! बड़ी किस्मत से यह श्रेष्ठ मनुष्या जन्म मिला है (अब) मेहर कर, गोपाल जी! (तेरा सेवक) नानक साध संगत में रह कर तेरे गुण गाता रहे, तेरा नाम सदा सिमरता रहे ॥४॥१०॥
ਅੰਗ : 611
ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋਪਾਲਾ ॥੪॥੧੦॥
ਅਰਥ: ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀਂ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ॥੧॥ ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ ॥ ਰਹਾਉ ॥ ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ), ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ ॥੨॥ ਹੇ ਭਾਈ! ਉਸ (ਪ੍ਰਭੂ ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ, ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ ॥੩॥ ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, ਗੋਪਾਲ ਜੀ! (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ ॥੪॥੧੦॥
आसा महला ५ छंत घरु ७ ੴ सतिगुर प्रसादि ॥ सलोकु ॥ सुभ चिंतन गोबिंद रमण निरमल साधू संग ॥ नानक नामु न विसरउ इक घड़ी करि किरपा भगवंत ॥१॥ छंत ॥ भिंनी रैनड़ीऐ चामकनि तारे ॥ जागहि संत जना मेरे राम पिआरे ॥ राम पिआरे सदा जागहि नामु सिमरहि अनदिनो ॥ चरण कमल धिआनु हिरदै प्रभ बिसरु नाही इकु खिनो ॥ तजि मानु मोहु बिकारु मन का कलमला दुख जारे ॥ बिनवंति नानक सदा जागहि हरि दास संत पिआरे ॥१॥
अर्थ :-हे नानक ! (बोल-) हे भगवान ! (मेरे ऊपर) कृपा कर, मैं एक घड़ी के लिए भी तेरा नाम ना भूल, मैं सदा भलीआँ सोचों सोचता रहूँ, मैं गोबिंद का नाम जपता रहूँ, मैं गुरु की पवित्र संगति करता रहूँ।१। (हे भाई !) औस भीगी रात में (आकाश में) तारे चमकते हैं (उसी प्रकार, परमात्मा के प्रेम में भीगे हुए हृदय वाले मनुखों के चित्-आकाश में सुंदर आत्मिक गुण चमक मारते हैं)। मेरे राम के प्यारे संत जन (सुमिरन की बरकत के साथ माया के हमलो की तरफ से) सुचेत रहते हैं। परमात्मा के प्यारे संत जन सदा ही सुचेत रहते हैं, हर समय परमात्मा का नाम सिमरते हैं। संत जन अपने हृदय में परमात्मा के सुंदर कोमल चरणों का ध्यान धरते हैं (और, उस के दर पर अरदास करते हैं-) हे भगवान रता जितने समे के लिए भी हमारे दिल से दूर ना हो। संत जन आपने मन का माण छोड़ के, मोह और विकार दूर करके आपने सारे दु:ख पाप जला लेते हैं। नानक बेनती करता है-(हे भाई !) परमात्मा के प्यारे संत परमात्मा के दास सदा (माया के हमलो की तरफ से) सुचेत रहते हैं।१।
ਅੰਗ : 459
ਆਸਾ ਮਹਲਾ ੫ ਛੰਤ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥ ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥੧॥ ਛੰਤ ॥ ਭਿੰਨੀ ਰੈਨੜੀਐ ਚਾਮਕਨਿ ਤਾਰੇ ॥ ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ ॥ ਰਾਮ ਪਿਆਰੇ ਸਦਾ ਜਾਗਹਿ ਨਾਮੁ ਸਿਮਰਹਿ ਅਨਦਿਨੋ ॥ ਚਰਣ ਕਮਲ ਧਿਆਨੁ ਹਿਰਦੈ ਪ੍ਰਭ ਬਿਸਰੁ ਨਾਹੀ ਇਕੁ ਖਿਨੋ ॥ ਤਜਿ ਮਾਨੁ ਮੋਹੁ ਬਿਕਾਰੁ ਮਨ ਕਾ ਕਲਮਲਾ ਦੁਖ ਜਾਰੇ ॥ ਬਿਨਵੰਤਿ ਨਾਨਕ ਸਦਾ ਜਾਗਹਿ ਹਰਿ ਦਾਸ ਸੰਤ ਪਿਆਰੇ ॥੧॥
ਅਰਥ: ਰਾਗ ਆਸਾ, ਘਰ ੭ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕ। ਛੰਤ।ਹੇ ਭਗਵਾਨ! ਮੈਂ ਸਦਾ ਭਲੀਆਂ ਸੋਚਾਂ ਸੋਚਦਾ ਰਹਾਂ, ਮੈਂ ਗੋਬਿੰਦ ਦਾ ਨਾਮ ਜਪਦਾ ਰਹਾਂ, ਮੈਂ ਗੁਰੂ ਦੀ ਪਵਿਤ੍ਰ ਸੰਗਤ ਕਰਦਾ ਰਹਾਂ। ਨਾਨਾਕ ਆਖਦਾ ਹੈ ਕਿ ਹੇ ਭਗਵਾਨ! (ਮੇਰੇ ਉਤੇ) ਮੇਹਰ ਕਰ, ਮੈਂ ਇਕ ਘੜੀ ਵਾਸਤੇ ਭੀ ਤੇਰਾ ਨਾਮ ਨਾਹ ਭੁੱਲਾਂ ॥੧॥ ਤ੍ਰੇਲ ਭਿੱਜੀ ਰਾਤ ਵਿਚ (ਆਕਾਸ਼ ਵਿਚ) ਤਾਰੇ ਡਲ੍ਹਕਦੇ ਹਨ (ਤਿਵੇਂ, ਪਰਮਾਤਮਾ ਦੇ ਪ੍ਰੇਮ ਵਿਚ ਭਿੱਜੇ ਹੋਏ ਹਿਰਦੇ ਵਾਲੇ ਮਨੁੱਖਾਂ ਦੇ ਚਿੱਤ-ਆਕਾਸ਼ ਵਿਚ ਸੋਹਣੇ ਆਤਮਕ ਗੁਣ ਲਿਸ਼ਕਾਂ ਮਾਰਦੇ ਹਨ)। ਮੇਰੇ ਰਾਮ ਦੇ ਪਿਆਰੇ ਸੰਤ ਜਨ (ਸਿਮਰਨ ਦੀ ਬਰਕਤਿ ਨਾਲ ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ। ਪਰਮਾਤਮਾ ਦੇ ਪਿਆਰੇ ਸੰਤ ਜਨ ਸਦਾ ਹੀ ਸੁਚੇਤ ਰਹਿੰਦੇ ਹਨ, ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਦੇ ਹਨ। ਸੰਤ ਜਨ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਸੋਹਣੇ ਕੋਮਲ ਚਰਨਾਂ ਦਾ ਧਿਆਨ ਧਰਦੇ ਹਨ (ਤੇ, ਉਸ ਦੇ ਦਰ ਤੇ ਅਰਦਾਸ ਕਰਦੇ ਹਨ-) ਹੇ ਪ੍ਰਭੂ ਰਤਾ ਜਿਤਨੇ ਸਮੇ ਲਈ ਭੀ ਸਾਡੇ ਦਿਲ ਤੋਂ ਦੂਰ ਨਾਹ ਹੋ। ਸੰਤ ਜਨ ਆਪਣੇ ਮਨ ਦਾ ਮਾਣ ਛੱਡ ਕੇ, ਮੋਹ ਤੇ ਵਿਕਾਰ ਦੂਰ ਕਰਕੇ ਆਪਣੇ ਸਾਰੇ ਦੁੱਖ ਪਾਪ ਸਾੜ ਲੈਂਦੇ ਹਨ। ਨਾਨਕ ਬੇਨਤੀ ਕਰਦਾ ਹੈ: ਪਰਮਾਤਮਾ ਦੇ ਪਿਆਰੇ ਸੰਤ ਪਰਮਾਤਮਾ ਦੇ ਦਾਸ ਸਦਾ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ ॥੧॥
सोरठि महला ५ ॥ खोजत खोजत खोजि बीचारिओ राम नामु ततु सारा ॥ किलबिख काटे निमख अराधिआ गुरमुखि पारि उतारा ॥१॥ हरि रसु पीवहु पुरख गिआनी ॥ सुणि सुणि महा त्रिपति मनु पावै साधू अम्रित बानी ॥ रहाउ ॥ मुकति भुगति जुगति सचु पाईऐ सरब सुखा का दाता ॥ अपुने दास कउ भगति दानु देवै पूरन पुरखु बिधाता ॥२॥ स्रवणी सुणीऐ रसना गाईऐ हिरदै धिआईऐ सोई ॥ करण कारण समरथ सुआमी जा ते ब्रिथा न कोई ॥३॥ वडै भागि रतन जनमु पाइआ करहु क्रिपा किरपाला ॥ साधसंगि नानकु गुण गावै सिमरै सदा गोपाला ॥४॥१०॥
अर्थ: हे भाई! बड़ी लंबी खोज करके हम इस नतीजे पर पहुँचे हैं कि परमात्मा का नाम (-सिमरन करना ही मनुष्य के जीवन की) सब से बड़ी असलियत है। गुरू की श़रण पड़ कर ही हरी-नाम सिमरन से (यह नाम) पलक झपकते ही (सारे) पाप कट देता है, और, (संसार-समुँद्र से) पार कर देता है॥१॥ आत्मिक जीवन की समझ वाले हे मनुष्य! (सदा) परमात्मा का नाम रस पिया कर। (हे भाई!) गुरू की आत्मिक जीवन देने वाली बाणी के द्वारा (परमात्मा का) नाम बार बार सुन कर (मनुष्य का) मन सब से ऊँचा संतोष हासिल कर लेता है ॥ रहाउ ॥ हे भाई! सारे सुखों का देने वाला, सदा कायम रहने वाला परमात्मा अगर मिल जाए, तो यही है विकारों से मुक्ति (का मूल), यही है (आत्मा की) ख़ुराक, यही है जीने का सही ढंग। वह सर्व-व्यापक सिरजनहार प्रभू भक्ति का (यह) दान अपने सेवक को (ही) बख्श़श़ करता है ॥२॥ हे भाई! उस (प्रभू के) ही (नाम) को काँनों से सुनना चाहिए, जीभ से गाना चाहिए, हृदय में अराधना चाहिए, जिस जगत के मूल सब ताकतों के मालिक के दर से कोई जीव ख़ाली-हाथ नहीं जाता ॥३॥ हे कृपाल! बड़ी किस्मत से यह श्रेष्ठ मनुष्या जन्म मिला है (अब) मेहर कर, गोपाल जी! (तेरा सेवक) नानक साध संगत में रह कर तेरे गुण गाता रहे, तेरा नाम सदा सिमरता रहे ॥४॥१०॥