ਅੰਗ : 647
ਸਲੋਕੁ ਮ: ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥
ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ)। ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧। ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ। ਹੇ ਪੰਡਿਤ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ) ਤੇ ਨਾਹ ਹੀ ਨਾਮ-ਧਨ ਮਿਲਦਾ ਹੈ; ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ; ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ। ਹੇ ਨਾਨਕ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦਾ ਹੈ।੨। ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ। ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।
आसा महला ४ ॥ हरि कीरति मनि भाई परम गति पाई हरि मनि तनि मीठ लगान जीउ ॥ हरि हरि रसु पाइआ गुरमति हरि धिआइआ धुरि मसतकि भाग पुरान जीउ ॥ धुरि मसतकि भागु हरि नामि सुहागु हरि नामै हरि गुण गाइआ ॥ मसतकि मणी प्रीति बहु प्रगटी हरि नामै हरि सोहाइआ ॥ जोती जोति मिली प्रभु पाइआ मिलि सतिगुर मनूआ मान जीउ ॥ हरि कीरति मनि भाई परम गति पाई हरि मनि तनि मीठ लगान जीउ ॥१॥
(हे भाई! जिस मनुख के) मन में परमात्मा की सिफत-सलाह प्यारी लग गयी,उस ने सब से ऊची आत्मिक अवस्था हासिल कर ली, उस के मन में हृदय में प्रभु प्यारा लगने लग गया। जिस मनुख ने गुरु की समझ ले के परमात्मा का सुमिरन किया, परमात्मा के नाम का स्वाद चखा, उस के मस्तक पर दरगाह से लिखे हुए पूर्व भाग्य जाग गए। हरी नाम में जुड़ के उस ने खसम-प्रभु को ढूंढ़ लिया, वह सदा हरी नाम में जुड़ा रहता है, वह सदा ही हरी के गुण गाता रहता है। उस के मस्तक पर प्रभु के चरणों की प्रीत की मणि चमक उठती है। उस की सुरत प्रभु की जोत में मिल जाती है, वह प्रभु को मिल जाता है, गुरु को मिल के उस का मन (परमात्मा की याद में) व्यस्त हो जाता है। (हे भाई! जिस मनुख के मन में परमात्मा की सिफत-सलाह प्यारी लगने लग गयी, उस ने सब से ऊची आत्मिक अवस्था हासिल कर ली, उस के मन में उस के हृदय में प्रभु प्यारा लगने लग गया।१।
ਅੰਗ : 446
ਆਸਾ ਮਹਲਾ ੪ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥ ਹਰਿ ਹਰਿ ਰਸੁ ਪਾਇਆ ਗੁਰਮਤਿ ਹਰਿ ਧਿਆਇਆ ਧੁਰਿ ਮਸਤਕਿ ਭਾਗ ਪੁਰਾਨ ਜੀਉ ॥ ਧੁਰਿ ਮਸਤਕਿ ਭਾਗੁ ਹਰਿ ਨਾਮਿ ਸੁਹਾਗੁ ਹਰਿ ਨਾਮੈ ਹਰਿ ਗੁਣ ਗਾਇਆ ॥ ਮਸਤਕਿ ਮਣੀ ਪ੍ਰੀਤਿ ਬਹੁ ਪ੍ਰਗਟੀ ਹਰਿ ਨਾਮੈ ਹਰਿ ਸੋਹਾਇਆ ॥ ਜੋਤੀ ਜੋਤਿ ਮਿਲੀ ਪ੍ਰਭੁ ਪਾਇਆ ਮਿਲਿ ਸਤਿਗੁਰ ਮਨੂਆ ਮਾਨ ਜੀਉ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥੧॥
ਅਰਥ: (ਹੇ ਭਾਈ! ਜਿਸ ਮਨੁੱਖ ਦੇ) ਮਨ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਪਿਆਰੀ ਲੱਗ ਗਈ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ, ਉਸ ਦੇ ਮਨ ਵਿਚ ਹਿਰਦੇ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪਿਆ। ਜਿਸ ਮਨੁੱਖ ਨੇ ਗੁਰੂ ਦੀ ਮਤਿ ਲੈ ਕੇ ਪਰਮਾਤਮਾ ਦਾ ਸਿਮਰਨ ਕੀਤਾ, ਪਰਮਾਤਮਾ ਦੇ ਨਾਮ ਦਾ ਸੁਆਦ ਚੱਖਿਆ, ਉਸ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖੇ ਹੋਏ ਪਹਿਲੇ ਭਾਗ ਜਾਗ ਪਏ। ਉਸ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖਿਆ ਲੇਖ ਉੱਘੜ ਪਿਆ, ਹਰਿ-ਨਾਮ ਵਿਚ ਜੁੜ ਕੇ ਉਸ ਨੇ ਖਸਮ-ਪ੍ਰਭੂ ਨੂੰ ਲੱਭ ਲਿਆ, ਉਹ ਸਦਾ ਹਰਿ-ਨਾਮ ਵਿਚ ਜੁੜਿਆ ਰਹਿੰਦਾ ਹੈ, ਉਹ ਸਦਾ ਹੀ ਹਰੀ ਦੇ ਗੁਣ ਗਾਂਦਾ ਰਹਿੰਦਾ ਹੈ। ਉਸ ਦੇ ਮੱਥੇ ਉਤੇ ਪ੍ਰਭੂ-ਚਰਨਾਂ ਦੀ ਪ੍ਰੀਤਿ ਦੀ ਮਣੀ ਚਮਕ ਉਠਦੀ ਹੈ। ਉਸ ਦੀ ਸੁਰਤਿ ਪ੍ਰਭੂ ਦੀ ਜੋਤਿ ਵਿਚ ਮਿਲ ਜਾਂਦੀ ਹੈ, ਉਹ ਪ੍ਰਭੂ ਨੂੰ ਮਿਲ ਪੈਂਦਾ ਹੈ, ਗੁਰੂ ਨੂੰ ਮਿਲ ਕੇ ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ। (ਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਪਿਆਰੀ ਲੱਗਣ ਲੱਗ ਪਈ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ, ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪਿਆ।੧।
ਗੁਰਦੁਆਰਾ ਗੁਰੂ ਕੇ ਬਾਗ਼ ਪਿੰਡ ਘੁੱਕੇਵਾਲੀ (ਅੰਮ੍ਰਿਤਸਰ ) ਚ ਚੱਲ ਰਹੇ ਮੋਰਚੇ ਤੇ ਗ੍ਰਿਫਤਾਰੀਆਂ ਸਬੰਧੀ ਵਿਸ਼ੇਸ਼ ਗੱਲਬਾਤ ਲਈ 25 ਅਗਸਤ 1922 ਦਿਨ ਸ਼ੁੱਕਰਵਾਰ ਦਾ ਸੰਗਤ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ ਸੀ। ਜਿਸ ਕਰਕੇ 25 ਨੂੰ ਬੜਾ ਭਾਰੀ ਇੱਕਠ ਹੋਇਆ ਗੁਰਦੁਆਰਾ ਸਾਹਿਬ ਤੋਂ ਬਾਹਰ ਦਰਬਾਰ ਸਜਿਆ। ਸੰਗਤ ਸ਼ਾਂਤੀ ਨਾਲ ਬੈਠੀ ਸੀ , ਦੀਵਾਨ ਸਜਿਆ ਸੀ , ਇਸ ਵੇਲੇ ਡਿਪਟੀ ਸੁਪਰਡੈਂਟ ਪਲਿਸ ਮਨਿਸਟਰ B.T , ਸ਼ੇਖ ਜ਼ਹੂਰ ਉਦ-ਦੀਨ ਆਦਿਕ ਅਫ਼ਸਰ ਮੌਜੂਦ ਸੀ। ਸ਼ਾਂਤ ਬੈਠੇ ਸਿੰਘਾਂ ਤੇ ਪੁਲੀਸ ਨੇ ਇਕਦਮ ਹਮਲਾ ਕਰ ਦਿੱਤਾ। ਬਹੁਤ ਜ਼ਿਆਦਾ ਕੁੱਟਮਾਰ ਕੀਤੀ। ਕੇਸਾਂ ਦਾੜ੍ਹੀਆਂ ਤੋਂ ਫੜ ਕੇ ਖਿੱਚਿਆ ਧੂਹਿਆ। ਕਈਆਂ ਨੂੰ ਚੁੱਕ ਚੁੱਕ ਕੰਧਾਂ ਤੋਂ ਪਾਰ ਸੁੱਟਿਆ। ਸਿੰਘ ਬਹੁਤ ਜ਼ਖ਼ਮੀ ਹੋ ਗਏ। ਏਸ ਦਿਨ ਮੀੱਹ ਵੀ ਪਿਆ . ਜਿਸ ਕਰਕੇ ਗੁਰੂ ਸਾਹਿਬ ਦਾ ਸਰੂਪ ਭਿੱਜ ਗਿਆ। ਪੁਲਿਸ ਨੇ ਸੱਜੇ ਦਰਬਾਰ ਚ ਮੰਜੀਆਂ ਡਾਹ ਹੁੱਕੇ ਪੀਤੇ। ਹੋਰ ਬਹੁਤ ਕੁਝ ਅਪਮਾਨਜਨਕ ਕੀਤਾ। ਚਾਹੇ ਦਰਬਾਰ ਉੱਥੇ ਸਜਿਆ ਸੀ , ਜਿਥੇ ਪਹਿਲਾਂ ਪੁੰਨਿਆਂ ਮੱਸਿਆ ਤੇ ਸਜਦਾ ਸੀ ਪਰ ਫਿਰ ਵੀ ਦੋ ਸਿੱਖਾਂ ਨੂੰ ਭਾਈ ਵਰਿਆਮ ਸਿੰਘ ਸੁਚੇਤ ਸਿੰਘ ਨੂੰ ਇਸ ਲਈ ਗ੍ਰਿਫਤਾਰ ਕੀਤਾ ਕੇ ਮਹੰਤ ਸੁੰਦਰ ਦਾਸ ਦੀ ਜ਼ਮੀਨ ਚ ਦੀਵਾਨ ਸਜਾਇਆ ਹੈ। ਇਸ ਦਿਨ 30 ਗ੍ਰਿਫ਼ਤਾਰੀਆਂ ਹੋਈਆਂ , 180 ਪਹਿਲਾਂ ਸੀ। ਹੁਣ 210 ਹੋ ਗਈਆਂ। ਇਸ ਤੋਂ ਬਾਅਦ ਏਡਾ ਵੱਡਾ ਇਕੱਠ ਨਾ ਹੋ ਸਕੇ , ਇਸ ਲਈ ਗੋਰਾ ਪੁਲਿਸ ਨੇ ਗੁਰਦੁਆਰਾ ਗੁਰੂ ਕੇ ਬਾਗ ਪਿੰਡ ਘੁੱਕੇਵਾਲੀ ਨੂੰ ਆਉਂਦੇ ਸਾਰੇ ਰਾਹ ਬੰਦ ਕਰ ਫੋਰਸ ਲਾ ਦਿੱਤੀ। ਸਿੱਖਾਂ ਦੇ ਵੱਲੋਂ ਜ਼ਖ਼ਮੀ ਸਿੰਘਾਂ ਦੀ ਦੇਖਭਾਲ ਮੱਲ੍ਹਮ ਪੱਟੀ ਕੀਤੀ ਗਈ। ਪ੍ਰਣਾਮ ਜੁਝਾਰੂਆਂ ਨੂੰ 🙏
ਮੇਜਰ ਸਿੰਘ
ਗੁਰੂ ਕਿਰਪਾ ਕਰੇ
गूजरी महला १ ॥ नाभि कमल ते ब्रहमा उपजे बेद पड़हि मुखि कंठि सवारि ॥ ता को अंतु न जाई लखणा आवत जात रहै गुबारि ॥१॥ प्रीतम किउ बिसरहि मेरे प्राण अधार ॥ जा की भगति करहि जन पूरे मुनि जन सेवहि गुर वीचारि ॥१॥ रहाउ ॥ रवि ससि दीपक जा के त्रिभवणि एका जोति मुरारि ॥ गुरमुखि होइ सु अहिनिसि निरमलु मनमुखि रैणि अंधारि ॥२॥
(पुरान ग्रंथों में कथा आती है की जिस ब्रह्मा के रचे हुए) वेद (पंडित लोग) मुख से गले से मीठे स्वर में प्रतिदिन पड़ते हैं, वह ब्रह्मा विष्णु की धुन्नी में से उगे हुए कमल की नाल से पैदा हुआ, (और अपने जन्म-दाते की कुदरत का अंत पाने के लिए उसी में चल पड़ा, कई युग उस नाल के) अँधेरे में आता जाता रहा, परन्तु उस का अंत न पा सका॥१॥ हे मेरी जिन्दगी के सहारे प्रीतम! मुझे न भूल। तूं वो है जिस की भक्ति पूरण पुरख सदा करते रहते हैं, जिस को ऋषि मुनि गुरु की बताई सूझ के सहारे सदा सिमरते है॥१॥रहाउ॥ वह प्रभु इतना बड़ा है की सूरज और चंद्रमा उस के त्रिभ्वनी जगत में (मानो नन्हे से) दीपक (ही) हैं, सारे जगत में उस की जोत व्यपाक है। जो मनुख गुरु के बताये हुए राह पर चल के उस को दिन रात मिलता है वह पवित्र जीवन वाला हो जाता है। जो मनुख अपने मन के पीछे चलता है उस की जिन्दगी की रात (अज्ञानता के) अन्धकार में बीतती है॥२॥
ਅੰਗ : 489
ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥
ਅਰਥ: (ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ, (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ ॥੧॥ ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ। ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ ॥੧॥ ਰਹਾਉ॥ ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤ੍ਰਿਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ ॥੨॥
धनासरी महला ५ ॥ जिनि तुम भेजे तिनहि बुलाए सुख सहज सेती घरि आउ ॥ अनद मंगल गुन गाउ सहज धुनि निहचल राजु कमाउ ॥१॥ तुम घरि आवहु मेरे मीत ॥ तुमरे दोखी हरि आपि निवारे अपदा भई बितीत ॥ रहाउ ॥ प्रगट कीने प्रभ करनेहारे नासन भाजन थाके ॥ घरि मंगल वाजहि नित वाजे अपुनै खसमि निवाजे ॥२॥ असथिर रहहु डोलहु मत कबहू गुर कै बचनि अधारि ॥ जै जै कारु सगल भू मंडल मुख ऊजल दरबार ॥३॥ जिन के जीअ तिनै ही फेरे आपे भइआ सहाई ॥ अचरजु कीआ करनैहारै नानक सचु वडिआई ॥४॥४॥२८॥ {पन्ना 678}
अर्थ: मेरे मित्र (मन)! (अब) तू हृदय-घर में टिका रह (आ जा)। परमात्मा ने खुद ही (कामादिक) तेरे वैरी दूर कर दिए हैं, (कामादिक वैरियों से पड़ रही मार की) विपदा (अब) समाप्त हो गई है। रहाउ।
(हे मेरी जिंदे!) जिसने तुझे (संसार में) भेजा है, उसने तुझे अपनी ओर प्रेरित करना आरम्भ किया हुआ है, तू आनंद से आत्मिक अडोलता से हृदय-घर में टिका रह। हे जिंदे! आत्मिक अडोलता की रौंअ में, आनंद-खुशी पैदा करने वाले हरी-गुण गाया कर (इस तरह कामादिक वैरियों पर) अटल राज कर।1।
(हे मेरी जिंदे!) सब कुछ कर सकने वाले पति-प्रभू ने जिन पर मेहर की, उनके अंदर उसने अपना आप प्रगट कर दिया, उनकी भटकनें खत्म हो गई, उनके हृदय-घर में आत्मिक आनंद के (मानो) बाजे सदा बजने लग जाते हैं।2।
(हे जिंदे!) गुरू के उपदेश पर चल के, गुरू के आसरे रह के, तू भी (कामादिक वैरियों की टक्कर में) मजबूती से खड़ा हो जा, देखना, कभी भी डोलना नहीं। सारी सृष्टि में शोभा होगी, प्रभू की हजूरी में तेरा मुँह उज्जवल होगा।3।
हे नानक! जिस प्रभू जी ने जीव पैदा किए हुए हैं, वह स्वयं ही इनको (विकारों से) बचाता है, वह खुद ही मददगार बनता है। सब कुछ कर सकने वाले परमात्मा ने ये अनोखी खेल बना दी है, उसकी महिमा सदा कायम रहने वाली है।4।4।28।
ਅੰਗ : 678
ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥
ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।
(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।
(ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।
(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩।
ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।
धनासरी महला ५ ॥ जिनि तुम भेजे तिनहि बुलाए सुख सहज सेती घरि आउ ॥ अनद मंगल गुन गाउ सहज धुनि निहचल राजु कमाउ ॥१॥ तुम घरि आवहु मेरे मीत ॥ तुमरे दोखी हरि आपि निवारे अपदा भई बितीत ॥ रहाउ ॥ प्रगट कीने प्रभ करनेहारे नासन भाजन थाके ॥ घरि मंगल वाजहि नित वाजे अपुनै खसमि निवाजे ॥२॥ असथिर रहहु डोलहु मत कबहू गुर कै बचनि अधारि ॥ जै जै कारु सगल भू मंडल मुख ऊजल दरबार ॥३॥ जिन के जीअ तिनै ही फेरे आपे भइआ सहाई ॥ अचरजु कीआ करनैहारै नानकु सचु वडिआई ॥४॥४॥२८॥
अर्थ: (हे मेरी जिंदे!) जिस ने तुझे (संसार में) भेजा है, उसी ने तुझे अपनी तरफ प्रेरणा शुरू की हुई है, तूँ आनंद से आत्मिक अडोलता से हृदय-घर में टिकी रह। हे जिन्दे! आत्मिक अडोलता की रोह में, आनंद खुशी पैदा करने वाले हरी-गुण गाया कर (इस प्रकारकामादिक वैरियों पर) अटल राज कर ॥१॥ मेरे मित्र (मन!) (अब) तूँ हृदय-घर में टिका रह (आ जा)। परमत्मा ने आप ही (कामादिक) तेरे वैरी दूर कर दिए हैं, (कामादिक से पड़ रही मार की) बिपता (अब) ख़त्म हो गई है ॥ रहाउ ॥ (हे मेरी जिन्दे!) सब कुछ कर सकने वाले प्रभू ने उनके अंदर उस ने अपना आप प्रगट कर दिया, उनकी भटकने ख़त्म हो गई। खसम-प्रभू ने उनके ऊपर मेहर की, उनके हृदय-घर में आत्मिक आनंद के (मानों) वाजे सदा के लिए वजने लग पड़ते हैं ॥२॥ (हे जिंदे!) गुरू के उपदेश पर चल के, गुरू के आसरे रह के, तूँ भी (कामादिक वैरियों के टाकरे पर) पक्के पैरों पर खड़ जा, देखी, अब कभी भी ना डोलीं। सारी सिृसटी में शोभा होगी, प्रभू की हजूरी मे तेरा मुँह उजला होगा ॥३॥ जिस प्रभू जी ने जीव पैदा किए हुए हैं, वह आप ही इन्हें (विकारों से) मोड़ता है, वह आप ही मददगार बनता है। हे नानक जी! सब कुछ कर सकने वालेे परमात्मा ने यह अनोखी खेल बना दी है, उस की वडियाई सदा कायम रहने वाली है ॥४॥४॥२८॥
ਅੰਗ : 678
ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ੳੂਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕੁ ਸਚੁ ਵਡਿਆਈ ॥੪॥੪॥੨੮॥
ਅਰਥ: (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥ ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ॥ ਰਹਾਉ ॥ (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਪ੍ਰਭੂ ਨੇ ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ। ਖਸਮ-ਪ੍ਰਭੂ ਨੇ ਉਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ॥੨॥ (ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ ॥੩॥ ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਹੇ ਨਾਨਕ ਜੀ! ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ॥੪॥੪॥੨੮॥
धनासरी महला ३ ॥ सदा धनु अंतरि नामु समाले ॥ जीअ जंत जिनहि प्रतिपाले ॥ मुकति पदारथु तिन कउ पाए ॥ हरि कै नामि रते लिव लाए ॥१॥ गुर सेवा ते हरि नामु धनु पावै ॥ अंतरि परगासु हरि नामु धिआवै ॥ रहाउ ॥ इहु हरि रंगु गूड़ा धन पिर होइ ॥ सांति सीगारु रावे प्रभु सोइ ॥ हउमै विचि प्रभु कोइ न पाए ॥ मूलहु भुला जनमु गवाए ॥२॥ गुर ते साति सहज सुखु बाणी ॥ सेवा साची नामि समाणी ॥ सबदि मिलै प्रीतमु सदा धिआए ॥ साच नामि वडिआई पाए ॥३॥ आपे करता जुगि जुगि सोइ ॥ नदरि करे मेलावा होइ ॥ गुरबाणी ते हरि मंनि वसाए ॥ नानक साचि रते प्रभि आपि मिलाए ॥४॥३॥
हे भाई! नाम धन को अपने अंदर संभाल कर रख। उस परमात्मा का नाम (ऐसा) धन (है जो) सदा साथ निभाता है, जिस परमात्मा ने सारे जीवों की पलना (करने की जिम्मेदारी ली हुई है। हे भाई! विकारों से खलासी करने वाला नाम धन उन मनुखों को मिलता है, जो सुरत जोड़ के परमात्मा के नाम (-रंग) में रंगे रहते हैं॥१॥ हे भाई! गुरु की (बताई) सेवा करने से (मनुख) परमात्मा का नाम-धन हासिल कर लेता है। जो मनुख परमात्मा का नाम सुमिरन करता है, उस के अंदर (आत्मिक जीवन की)समझ पैदा हो जाती है॥रहाउ॥ हे भाई! प्रभु-पति (के प्रेम) का यह गहरा रंग उस जिव स्त्री को चदता है, जो (आत्मिक) शांति को (अपने जीवन का) आभूषण बनाती है, वह जिव इस्त्री उस प्रभु को हर समय हृदय में बसाये रखती है। परन्तु अहंकार में (रह के) कोई भी जीव परमात्मा को नहीं मिल सकता। अपने जीवन दाते को भुला हुआ मनुख अपना मनुखा जन्म व्यर्थ गवा लेता है॥२॥ हे भाई! गुरू से (मिली) बाणी की बरकति से आत्मिक शांति प्राप्त होती है, आत्मिक अडोलता का आनंद मिलता है। (गुरू की बताई हुई) सेवा सदा साथ निभने वाली चीज है (इसकी बरकति से परमात्मा के) नाम में लीनता हो जाती है। जो मनुष्य गुरू के शबद में जुड़ा रहता है, वह प्रीतम प्रभू को सदा सिमरता रहता है, सदा-स्थिर प्रभू के नाम में लीन हो के (परलोक में) इज्जत कमाता है।3। जो करतार हरेक युग में खुद ही (मौजूद चला आ रहा) है, वह (जिस मनुष्य पर मेहर की) निगाह करता है (उस मनुष्य का उससे) मिलाप हो जाता है। वह मनुष्य गुरू की बाणी की बरकति से परमात्मा को अपने मन में बसा लेता है। हे नानक! जिन मनुष्यों को प्रभू ने खुद (अपने चरणों में) मिलाया है, वह उस सदा-स्थिर (के प्रेम रंग) में रंगे रहते हैं।4।3।
ਅੰਗ : 664
ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥
ਅਰਥ: ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ। ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ॥੧॥ ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ॥ ਰਹਾਉ॥ ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ॥੨॥ ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ। (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ।੩। ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ।੪।੩।