ਅੰਗ : 671
ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥
ਅਰਥ: ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ॥੧॥ ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ ॥੨॥ (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ ॥੩॥ (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਨਾਨਕ ਜੀ ਆਖਦੇ ਹਨ – ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ॥੪॥੫॥

Share On Whatsapp

Leave a Comment
gurjit singh : wahegugu

अंग : 671
धनासरी महला ५ ॥ जिस का तनु मनु धनु सभु तिस का सोई सुघड़ु सुजानी ॥ तिन ही सुणिआ दुखु सुखु मेरा तउ बिधि नीकी खटानी ॥१॥ जीअ की एकै ही पहि मानी ॥ अवरि जतन करि रहे बहुतेरे तिन तिलु नही कीमति जानी ॥ रहाउ ॥ अम्रित नामु निरमोलकु हीरा गुरि दीनो मंतानी ॥ डिगै न डोलै द्रिड़ु करि रहिओ पूरन होइ त्रिपतानी ॥२॥ ओइ जु बीच हम तुम कछु होते तिन की बात बिलानी ॥ अलंकार मिलि थैली होई है ता ते कनिक वखानी ॥३॥ प्रगटिओ जोति सहज सुख सोभा बाजे अनहत बानी ॥ कहु नानक निहचल घरु बाधिओ गुरि कीओ बंधानी ॥४॥५॥
अर्थ: हे भाई! जिस प्रभू का दिया हुआ यह शरीर और मन है, यह सारा धन-पदार्थ भी उसी का दिया हुआ है, वही सुशील और स्याना है। हम जीवों का दुःख सुख (सदा) उस परमात्मा ने ही सुना है, (जब वह हमारी अरदास-अरजोई सुनता है) तभी (हमारी) हालत अच्छी बन जाती है ॥१॥ हे भाई! जिंद की (अरदास) एक परमात्मा के पास ही मानी जाती है। (परमात्मा के सहारे के बिना लोग) अन्य बहुत यत्न कर के थक जाते हैं, उन यत्नों का मुल्य एक तिल जितना भी नहीं समझा जाता ॥ रहाउ ॥ हे भाई! परमात्मा का नाम आतमिक जीवन देने वाला है, नाम एक ऐसा हीरा है जो किसी मूल्य से नहीं मिल सकता। गुरू ने यह नाम मन्त्र (जिस मनुष्य को) दे दिया, वह मनुष्य (विकारों में) गिरता नहीं, डोलता नहीं, वह मनुष्य पक्के इरादे वाला बन जाता है, वह मुकम्मल तौर पर (माया की तरफ से) संतोखी रहता है ॥२॥ (हे भाई! जिस मनुष्य को गुरू पासों नाम-हीरा मिल जाता है, उस के अंदरों) उन्हा मेर-तेर वाले सभी वितकरों की बात मुक जाती है जो जगत में बड़े पर्बल हैं। (उस मनुष्य को हर तरफ परमात्मा ही इस तरह दिखता है, जैसे) अनेकों गहनें मिल कर (गाले जा कर) रैणी बन जाती है, और, उस ढेली से वह सोना ही कहलाती है ॥३॥ (हे भाई! जिस मनुष्य के अंदर गुरू की कृपा से) परमात्मा की ज्योत का प्रकाश हो जाता है, उस के अंदर आतमिक अडोलता के आनंद पैदा हो जाते हैं, उस को हर जगह शोभा मिलती है, उस के हिरदे में सिफत-सलाह की बाणी के (मानों) एक-रस वाजे वजते रहते हैं। नानक जी कहते हैं – गुरू ने जिस मनुष्य के लिए यह प्रबंध कर दिया, वह मनुष्य सदा के लिए प्रभू-चरनों में टिकाणा प्राप्त कर लेता है ॥४॥५॥

Share On Whatsapp

Leave a comment

SinderPal Singh janagal : wahe guru mehar kre ji Sat shari akal ji

अंग : 672
धनासरी महला ५ ॥ वडे वडे राजन अरु भूमन ता की त्रिसन न बूझी ॥ लपटि रहे माइआ रंग माते लोचन कछू न सूझी ॥१॥ बिखिआ महि किन ही त्रिपति न पाई ॥ जिउ पावकु ईधनि नही ध्रापै बिनु हरि कहा अघाई ॥ रहाउ ॥ दिनु दिनु करत भोजन बहु बिंजन ता की मिटै न भूखा ॥ उदमु करै सुआन की निआई चारे कुंटा घोखा ॥२॥ कामवंत कामी बहु नारी पर ग्रिह जोह न चूकै ॥ दिन प्रति करै करै पछुतापै सोग लोभ महि सूकै ॥३॥ हरि हरि नामु अपार अमोला अम्रितु एकु निधाना ॥ सूखु सहजु आनंदु संतन कै नानक गुर ते जाना ॥४॥६॥
अर्थ: (हे भाई! दुनिया में) बड़े बड़े राजे हैं, बड़े बड़े जिमींदार हैं, (माया के लिए) उनकी तृष्णा कभी भी खत्म नहीं होती, वह माया के अचंभों में मस्त रहते हैं, माया से चिपके रहते हैं। (माया के बिना) ओर कुछ उनको आँखों से दिखता ही नहीं ॥१॥ हे भाई! माया (के मोह) में (फंसे रह के) किसी मनुष्य ने माया की तृप्ति को प्राप्त नहीं किया है, जैसे आग को बालण देते जाओ वह तृप्त नहीं होती। परमात्मा के नाम के बिना मनुष्य कभी तृप्त नहीं हो सकता ॥ रहाउ ॥ हे भाई! जो मनुष्य हर रोज़ स्वादले भोजन खाता रहता है, उस की (स्वादले भोजनों की) भूख कभी नहीं खत्म होती। (स्वादले भोजनों की खातिर) वह मनुष्य कुत्ते की तरह दौड़-भज करता है, चारों ओर ढूंढ़ता फिरता है ॥२॥ हे भाई! काम-वश हुए विशई मनुष्य की चाहे कितनी ही स्त्री हों, पराए घर की तरफ उस की मंदी निगाह फिर भी नहीं हटती। वह हर रोज़ (विशे-पाप करता है, और, पछतावा (भी) है। सो, इस काम-वाशना में और पछतावे में उस का आतमिक जीवन सुखता जाता है ॥३॥ हे भाई! परमात्मा का नाम ही एक ऐसा बेअंत और कीमती ख़ज़ाना है जो आतमिक जीवन देता है। (इस नाम-ख़ज़ाने की बरकत से) संत जनों के हृदय-घर में आतमिक अडोलता बनी रहती है, सुख आनंद बना रहता है। पर, हे नानक जी! गुरू पासों ही इस ख़ज़ाने की जान-पहचान प्राप्त होती है ॥४॥६॥

Share On Whatsapp

Leave a comment

ਅੰਗ : 672
ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥
ਅਰਥ: (ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ। ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ॥੧॥ ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ। ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ, ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ ॥ ਰਹਾਉ ॥ ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ ॥੨॥ ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ ॥੩॥ ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ। (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ ਜੀ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ ॥੪॥੬॥

Share On Whatsapp

View All 3 Comments
Harwinder Singh : Waheguru ji
ਜਸਕਰਨ ਸਿੰਘ : ਵਾਹਿਗੁਰੂ ਜੀ

ਗੁਰਦੁਆਰਾ ਗੁਰੂ ਕੇ ਬਾਗ਼ ਪਿੰਡ ਘੁੱਕੇਵਾਲੀ (ਅੰਮ੍ਰਿਤਸਰ ) ਚ ਚੱਲ ਰਹੇ ਮੋਰਚੇ ਤੇ ਗ੍ਰਿਫਤਾਰੀਆਂ ਸਬੰਧੀ ਵਿਸ਼ੇਸ਼ ਗੱਲਬਾਤ ਲਈ 25 ਅਗਸਤ 1922 ਦਿਨ ਸ਼ੁੱਕਰਵਾਰ ਦਾ ਸੰਗਤ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ ਸੀ। ਜਿਸ ਕਰਕੇ 25 ਨੂੰ ਬੜਾ ਭਾਰੀ ਇੱਕਠ ਹੋਇਆ ਗੁਰਦੁਆਰਾ ਸਾਹਿਬ ਤੋਂ ਬਾਹਰ ਦਰਬਾਰ ਸਜਿਆ। ਸੰਗਤ ਸ਼ਾਂਤੀ ਨਾਲ ਬੈਠੀ ਸੀ , ਦੀਵਾਨ ਸਜਿਆ ਸੀ , ਇਸ ਵੇਲੇ ਡਿਪਟੀ ਸੁਪਰਡੈਂਟ ਪਲਿਸ ਮਨਿਸਟਰ B.T , ਸ਼ੇਖ ਜ਼ਹੂਰ ਉਦ-ਦੀਨ ਆਦਿਕ ਅਫ਼ਸਰ ਮੌਜੂਦ ਸੀ। ਸ਼ਾਂਤ ਬੈਠੇ ਸਿੰਘਾਂ ਤੇ ਪੁਲੀਸ ਨੇ ਇਕਦਮ ਹਮਲਾ ਕਰ ਦਿੱਤਾ। ਬਹੁਤ ਜ਼ਿਆਦਾ ਕੁੱਟਮਾਰ ਕੀਤੀ। ਕੇਸਾਂ ਦਾੜ੍ਹੀਆਂ ਤੋਂ ਫੜ ਕੇ ਖਿੱਚਿਆ ਧੂਹਿਆ। ਕਈਆਂ ਨੂੰ ਚੁੱਕ ਚੁੱਕ ਕੰਧਾਂ ਤੋਂ ਪਾਰ ਸੁੱਟਿਆ। ਸਿੰਘ ਬਹੁਤ ਜ਼ਖ਼ਮੀ ਹੋ ਗਏ। ਏਸ ਦਿਨ ਮੀੱਹ ਵੀ ਪਿਆ . ਜਿਸ ਕਰਕੇ ਗੁਰੂ ਸਾਹਿਬ ਦਾ ਸਰੂਪ ਭਿੱਜ ਗਿਆ। ਪੁਲਿਸ ਨੇ ਸੱਜੇ ਦਰਬਾਰ ਚ ਮੰਜੀਆਂ ਡਾਹ ਹੁੱਕੇ ਪੀਤੇ। ਹੋਰ ਬਹੁਤ ਕੁਝ ਅਪਮਾਨਜਨਕ ਕੀਤਾ। ਚਾਹੇ ਦਰਬਾਰ ਉੱਥੇ ਸਜਿਆ ਸੀ , ਜਿਥੇ ਪਹਿਲਾਂ ਪੁੰਨਿਆਂ ਮੱਸਿਆ ਤੇ ਸਜਦਾ ਸੀ ਪਰ ਫਿਰ ਵੀ ਦੋ ਸਿੱਖਾਂ ਨੂੰ ਭਾਈ ਵਰਿਆਮ ਸਿੰਘ ਸੁਚੇਤ ਸਿੰਘ ਨੂੰ ਇਸ ਲਈ ਗ੍ਰਿਫਤਾਰ ਕੀਤਾ ਕੇ ਮਹੰਤ ਸੁੰਦਰ ਦਾਸ ਦੀ ਜ਼ਮੀਨ ਚ ਦੀਵਾਨ ਸਜਾਇਆ ਹੈ। ਇਸ ਦਿਨ 30 ਗ੍ਰਿਫ਼ਤਾਰੀਆਂ ਹੋਈਆਂ , 180 ਪਹਿਲਾਂ ਸੀ। ਹੁਣ 210 ਹੋ ਗਈਆਂ। ਇਸ ਤੋਂ ਬਾਅਦ ਏਡਾ ਵੱਡਾ ਇਕੱਠ ਨਾ ਹੋ ਸਕੇ , ਇਸ ਲਈ ਗੋਰਾ ਪੁਲਿਸ ਨੇ ਗੁਰਦੁਆਰਾ ਗੁਰੂ ਕੇ ਬਾਗ ਪਿੰਡ ਘੁੱਕੇਵਾਲੀ ਨੂੰ ਆਉਂਦੇ ਸਾਰੇ ਰਾਹ ਬੰਦ ਕਰ ਫੋਰਸ ਲਾ ਦਿੱਤੀ। ਸਿੱਖਾਂ ਦੇ ਵੱਲੋਂ ਜ਼ਖ਼ਮੀ ਸਿੰਘਾਂ ਦੀ ਦੇਖਭਾਲ ਮੱਲ੍ਹਮ ਪੱਟੀ ਕੀਤੀ ਗਈ। ਪ੍ਰਣਾਮ ਜੁਝਾਰੂਆਂ ਨੂੰ 🙏
ਮੇਜਰ ਸਿੰਘ
ਗੁਰੂ ਕਿਰਪਾ ਕਰੇ

Share On Whatsapp

Leave a comment

ਅੰਗ : 615
ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥
ਅਰਥ: (ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ। (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕ੍ਰੋਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ। (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ ॥੧॥ (ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ। ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ) ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ। (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ। ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ। ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ ॥੨॥ ਹੇ ਭਾਈ! (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ। ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ ॥੩॥ ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ), ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ, ਨਾਨਕ ਜੀ ਆਖਦੇ ਹਨ – ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ ॥੪॥੧੨॥੨੩॥

Share On Whatsapp

View All 4 Comments
Harwinder Singh : waheguru ji
Harwinder Singh : Waheguru ji

अंग : 615
सोरठि महला ५ ॥ गुण गावहु पूरन अबिनासी काम क्रोध बिखु जारे ॥ महा बिखमु अगनि को सागरु साधू संगि उधारे ॥१॥ पूरै गुरि मेटिओ भरमु अंधेरा ॥ भजु प्रेम भगति प्रभु नेरा ॥ रहाउ ॥ हरि हरि नामु निधान रसु पीआ मन तन रहे अघाई ॥ जत कत पूरि रहिओ परमेसरु कत आवै कत जाई ॥२॥ जप तप संजम गिआन तत बेता जिसु मनि वसै गोपाला ॥ नामु रतनु जिनि गुरमुखि पाइआ ता की पूरन घाला ॥३॥ कलि कलेस मिटे दुख सगले काटी जम की फासा ॥ कहु नानक प्रभि किरपा धारी मन तन भए बिगासा ॥४॥१२॥२३॥
अर्थ: (हे भाई! पूरे गुरु की सरन आ कर) सरब व्यापक नाश रहित प्रभू के गुण गाया कर। (जो मनुष्य यह उदम करता है गुरु उस* *के अंदर से आतमिक मौत लाने वाले) काम क्रोध (आदि का) जहर जला देता है। (यह जगत विकारों की) आग का समुंदर (है, इस में से पार निकलना) बहुत कठिन है (सिफत-सलाह के गीत गाने वाले मनुष्य को गुरु) साध संगत में (रख के, इस सागर से) पार निकल देता है ॥१॥ (हे भाई! पूरे गुरु की सरन पड़। जो मनुष्य पूरे गुरु की सरन पड़ा) पूरे गुरु ने (उस का) भ्रम मिटा दिया, (उस का माया के मोह का) अन्धकार दूर कर दिया। (हे भाई! तूँ भी गुरु की सरन आ के) प्रेम-भरी भक्ति से प्रभू का भजन कर, (तुझे) प्रभू अंग-संग (दिखाई पड़ेगा) ॥ रहाउ ॥ हे भाई! परमात्मा का नाम (सारे रसों का खज़ाना है, जो मनुष्य गुरु की सरन आ के इस) खजाने का रस पीता है, उस का मन उस का तन (माया के रसों से) भर जाता है। उस को हर जगह परमात्मा व्यापक दिख जाता है। वह मनुष्य फिर न पैदा होता है न ही मरता है ॥२॥ हे भाई! (गुरू के द्वारा) जिस मनुष्य के मन में सिृष्टी का पालन-हार आ वसता है, वह मनुष्य असली जप तप संजम का भेद समझने वाला हो जाता है वह मनुष्य आतमिक जीवन की सूझ का ज्ञानवान हो जाता है। जिस मनुष्य ने गुरू की सरन पड़ कर नाम रतन ढूंढ लिया, उस की (आतमिक जीवन वाली) मेहनत कामयाब हो गई ॥३॥ उस मनुष्य की जमों वाली फांसी कट गई (उस के गलों माया के मोह की फांसी कट गई जो आतमिक मौत लिया के जमों का वस पाती है, उस के सारे दुःख क्लेश कष्ट दूर हो गए, नानक जी कहते हैं – जिस मनुष्य पर प्रभू ने मेहर की (उस को प्रभू ने गुरू मिला दिया, और) उस का मन उस का तन आतमिक आनंद से प्रसन्न हो गया ॥४॥१२॥२३॥

Share On Whatsapp

Leave a comment

ਅੰਗ : 679
ਧਨਾਸਰੀ ਮਹਲਾ ੫ ॥ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥
ਅਰਥ: ਹੇ ਭਾਈ! ਦਿਲ ਦੇ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਉਸ ਪਰਮਾਤਮਾ ਦੀ ਸਰਨ ਵਿਚ ਟਿਕੇ ਰਹਿਣਾ, ਉਸ ਦਾ ਨਾਮ ਸਿਮਰਨਾ-ਇਸ ਤਰੀਕੇ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਵਿਚ ਲੀਨ ਹੋ ਜਾਈਦਾ ਹੈ।੧।ਰਹਾਉ। ਹੇ ਭਾਈ! ਇਸ ਜਗਤ ਵਿਚ ਉਹ ਮਨੁੱਖ ਸੂਰਮਾ ਆਖਿਆ ਜਾਂਦਾ ਹੈ ਜਿਸ ਨੂੰ (ਜਿਸ ਦੇ ਹਿਰਦੇ ਵਿਚ) ਪ੍ਰਭੂ ਦਾ ਪਿਆਰ ਪੈਦਾ ਹੋ ਜਾਂਦਾ ਹੈ। ਪੂਰਾ ਗੁਰੂ ਜਿਸ ਮਨੁੱਖ ਦਾ (ਮਦਦਗਾਰ ਬਣ ਜਾਂਦਾ) ਹੈ, ਉਹ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਸਾਰੀ (ਸ੍ਰਿਸ਼ਟੀ) ਉਸ ਦੇ ਵੱਸ ਵਿਚ ਆ ਜਾਂਦੀ ਹੈ (ਦੁਨੀਆ ਦਾ ਕੋਈ ਪਦਾਰਥ ਉਸ ਨੂੰ ਮੋਹ ਨਹੀਂ ਸਕਦਾ) ।੧। ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਜੇ ਤੇਰੇ ਦਾਸਾਂ ਦੇ ਚਰਨ ਮੇਰੇ ਹਿਰਦੇ ਵਿਚ ਵੱਸ ਪੈਣ, ਤਾਂ ਉਹਨਾਂ ਦੀ ਸੰਗਤਿ ਵਿਚ ਮੇਰਾ ਸਰੀਰ ਪਵਿਤ੍ਰ ਹੋ ਜਾਏ। (ਮੇਹਰ ਕਰ, ਮੈਨੂੰ) ਆਪਣੇ ਦਾਸਾਂ ਦੇ ਚਰਨਾਂ ਦੀ ਧੂੜ ਬਖ਼ਸ਼, ਮੈਂ ਨਾਨਕ ਵਾਸਤੇ (ਸਭ ਤੋਂ ਵੱਡਾ) ਇਹੀ ਸੁਖ ਹੈ।੨।੪।੩੫।

Share On Whatsapp

Leave a comment

अंग : 679
धनासरी महला ५ ॥ जा कउ हरि रंगु लागो इसु जुग महि सो कहीअत है सूरा ॥ आतम जिणै सगल वसि ता कै जा का सतिगुरु पूरा ॥१॥ ठाकुरु गाईऐ आतम रंगि ॥ सरणी पावन नाम धिआवन सहजि समावन संगि ॥१॥ रहाउ ॥ जन के चरन वसहि मेरै हीअरै संगि पुनीता देही ॥ जन की धूरि देहु किरपा निधि नानक कै सुखु एही ॥२॥४॥३५॥
अर्थ: हे भाई! दिल में प्यार से परमात्मा की सिफत सालाह करनी चाहिए। उस परमात्मा की शरण में टिके रहना, उसका नाम सिमरना – इस तरीके से आत्मिक अडोलता में टिक के उस में लीन हो जाना है।1। रहाउ। हे भाई! इस जगत में वही मनुष्य शूरवीर कहलवाता है जिसके (हृदय-घर में) प्रभू के प्रति प्यार पैदा हो जाता है। पूरा गुरू जिस मनुष्य का (मददगार बन जाता) है, वह मनुष्य अपने मन को जीत लेता है, सारी (सृष्टि) उसके वश में आ जाती है (दुनिया का कोई पदार्थ उसको मोह नहीं सकता)।1। हे कृपा के खजाने प्रभू! अगर तेरे दासों के चरण मेरे हृदय में बस जाएं, तो उनकी संगति में मेरा शरीर पवित्र हो जाए। (मेहर कर, मुझे) अपने दासों की चरण-धूड़ बख्श, मुझ नानक के लिए (सबसे बड़ा) सुख यही है।2।4।35।

Share On Whatsapp

Leave a comment

ਅੰਗ : 680
ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥
ਅਰਥ: ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ)।ਰਹਾਉ। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

Share On Whatsapp

Leave a Comment
SinderPal Singh janagal : wahe guru mehar kre ji Sat shari akal ji

अंग : 680
धनासरी महला ५ ॥ जतन करै मानुख डहकावै ओहु अंतरजामी जानै ॥ पाप करे करि मूकरि पावै भेख करै निरबानै ॥१॥ जानत दूरि तुमहि प्रभ नेरि ॥ उत ताकै उत ते उत पेखै आवै लोभी फेरि ॥ रहाउ ॥ जब लगु तुटै नाही मन भरमा तब लगु मुकतु न कोई ॥ कहु नानक दइआल सुआमी संतु भगतु जनु सोई ॥२॥५॥३६॥
अर्थ: हे भाई! (लालची मनुख) अनको जातां करता है, लोगो को धोखा देता है, झूठे धार्मिक पहरावे बनाई रखता है, पाप करके (फिर उनसे मुकर जाता है) परन्तु सब के दिलों की जानने वाला प्रभु (सब कुछ) जनता है।१। हे प्रभु! तुम(सब जीवों के) नजदीक बसते हो, परन्तु (लालची पाखंडी मनुख) तुझे दूर (बस्ता) समझता है। लालची मनुख (लालच के चक्कर ) में फसा रहता है, (माया की खातिर) इधर उधर देखता है, उधर से उधर देखता है (उसका मन टिकता नहीं) ।रहाउ। हे भाई! जब तक मनुष्य के मन की (माया वाली) भटकना दूर नहीं होती, इस (लालच के पँजे से) आजाद नहीं हो सकता। हे नानक! कह– (पहरावों से भगत नहीं बन जाते) जिस मनुष्य पर मालिक-प्रभू खुद दयावान होता है (और, उसको नाम की दाति देता है) वही मनुष्य संत है भगत है।2।5।36।

Share On Whatsapp

Leave a comment

ਅੰਗ : 700
ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥
ਅਰਥ: ਰਾਗ ਜੈਤਸਰੀ, ਘਰ ੩ ਵਿੱਚ ਗੁਰੂ ਅਰਜਨ ਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ। ਹੇ ਸੁਹਾਗਵਤੀ ਸਹੇਲੀਹੋ! (ਤੁਸੀਂ) ਦੱਸੋ (ਉਹ ਕਿਹੋ ਜਿਹਾ ਹੈ ?) ॥੧॥ ਰਹਾਉ ॥ ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ ॥੧॥ ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਨਾਨਕ ਜੀ ਆਖਦੇ ਹਨ-ਹੇ ਲੋਕੋ! ਸੁਣੋ, ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) ॥੨॥੧॥੨॥

Share On Whatsapp

View All 2 Comments
ਜਸਕਰਨ ਸਿੰਘ : ਵਾਹਿਗੁਰੂ ਜੀ
Dalbara Singh : waheguru ji🙏

अंग : 700
जैतसरी महला ५ घरु ३ दुपदे ੴ सतिगुर प्रसादि ॥ देहु संदेसरो कहीअउ प्रिअ कहीअउ ॥ बिसमु भई मै बहु बिधि सुनते कहहु सुहागनि सहीअउ ॥१॥ रहाउ ॥ को कहतो सभ बाहरि बाहरि को कहतो सभ महीअउ ॥ बरनु न दीसै चिहनु न लखीऐ सुहागनि साति बुझहीअउ ॥१॥ सरब निवासी घटि घटि वासी लेपु नही अलपहीअउ ॥ नानकु कहत सुनहु रे लोगा संत रसन को बसहीअउ ॥२॥१॥२॥
अर्थ: राग जैतसरी, घर ३ में गुरू अर्जन देव जी की दो-बंदों वाली बाणी। अकाल पुरख एक है और सतिगुरु की कृपा द्वारा मिलता है। (हे गुर-सिखों!) मुझे प्यारे प्रभू का मीठा संदेशा दो। मैं (उस प्यारे के बारे में) कई प्रकार (की बातें) सुन सुन के हैरान हो रही हूँ। हे सुहागवती सखियों! (तुम) बताओ (वह किस तरह का है ?) ॥१॥ रहाउ ॥ कोई कहता है, वह सब से बाहर ही वस्ता है, कोई कहता है, वह सब के अन्दर वस्ता है। उस का रंग नहीं दिखता, उस का कोई लक्षण नज़र नहीं आता। हे सुहागनों! तुम मुझे सच्ची बात समझाओ ॥१॥ वह परमात्मा सब में निवास रखने वाला है, प्रत्येक शरीर में वसने वाला है (फिर भी, उस को माया का) जरा भी लेप नहीं है। नानक जी कहते हैं-हे लोगों! सुनों, वह प्रभू संत जनों की जीभ (जिव्हा) पर वस्ता है (संत जन हर समय उसी का नाम जपते हैं) ॥२॥१॥२॥

Share On Whatsapp

Leave a comment

22 ਅਗਸਤ ਬਾਬਾ ਬਕਾਲਾ ਸਾਹਿਬ ਵਿਖੇ ਅੱਜ ਦੇ ਦਿਨ ਜੋ ਇਤਿਹਾਸਕ ਘਟਨਾ ਹੋਈ ਸਾਰੇ ਪੜੋ ਜੀ । ਮਾਰਚ 1664 ਵਿਚ ਅਠਵੇਂ ਪਾਤਸ਼ਾਹ ਗੁਰੂ ਹਰ ਕ੍ਰਿਸ਼ਨ ਸਾਹਿਬ ਦੇ ਜੋਤੀ ਜੋਤ ਸਮਾਉਂਦਿਆਂ ਹੀ ਗੁਰੂ ਗਦੀ ਦੇ 22 ਦਾਵੇਦਾਰ ਬਕਾਲੇ ਨਗਰ ਵਿੱਚ ਖੜੇ ਹੋ ਗਏ ਜਿਨ੍ਹਾ ਵਿਚੋਂ ਪ੍ਰਮੁਖ ਧੀਰ ਮਲ ਜੋ ਗੁਰੂ ਦੀ ਔਲਾਦ ਹੋਣ ਕਰਕੇ ਆਪਣੇ ਆਪ ਨੂੰ ਸਭ ਤੋਂ ਤਕੜਾ ਦਾਵੇਦਾਰ ਸਮਝ ਰਿਹਾ ਸੀ । ਇਹ ਤੇ ਇਸਦੇ ਚੇਲਿਆਂ ਨੇ ਸੰਗਤਾਂ ਨੂੰ ਹਰ ਤਰਹ ਗੁਮਰਾਹ ਕੀਤਾ ਤਕਰੀਬਨ ਡੇਢ ਸਾਲ ਦਾ ਵਕਤ ਰੋਲੇ ਰਪੇ ਵਿਚ ਹੀ ਗੁਜਰਿਆ । ਭਾਈ ਮਖਣ ਸਾਹ ਲੁਬਾਣਾ ਜੋ ਇਕ ਵਡੇ ਵਪਾਰੀ ਸਨ , ਪਿੰਡ ਟਾਂਡਾ ਦੇ ਰਹਿਣ ਵਾਲੇ ਸੀ ਜੋ ਬਾਅਦ ਵਿਚ ਪਰਿਵਾਰ ਸਮੇਤ ਵਪਾਰਿਕ ਦਰਿਸ਼ਟੀਕੋਣ ਵਜੋਂ ਆਕੇ ਦਿਲੀ ਵਸ ਗਏ ਇਹ ਗੁਰੂ ਘਰ ਦੇ ਅਨਿਨ ਸੇਵਕ ਸੀ ਭਾਈ ਮਖਣ ਸ਼ਾਹ ਦਾ ਬੇੜਾ ਇਕ ਵਾਰ ਸਮੁੰਦਰੀ ਤੂਫਾਨ ਵਿਚ ਘਿਰ ਗਿਆ ਉਨ੍ਹਾ ਨੇ ਅਕਾਲ ਪੁਰਖ ਅਗੇ ਅਰਦਾਸ ਕਰਦਿਆਂ 500 ਮੋਹਰਾਂ ਗੁਰੂ ਘਰ ਭੇਟ ਕਰਨ ਦੀ ਮਨੋਤ ਮੰਨੀ ਕੁਦਰਤ ਦੇ ਰੰਗ , ਬੇੜਾ ਠੀਕ-ਠਾਕ ਪਾਰ ਲੰਘ ਗਿਆ । ਮਖਣ ਸ਼ਾਹ ਲੁਬਾਣਾ ਆਪਣੇ ਪਰਿਵਾਰ ਸਮੇਤ ਗੁਰੂ -ਘਰ ਦੇ ਦਰਸ਼ਨ ਕਰਨ ਤੇ ਮਨੋਤ ਭੇਟਾ ਕਰਨ ਆਏ ਜਦ ਉਨ੍ਹਾ ਨੂੰ ਪਤਾ ਚਲਿਆ ਕੀ ਅਠਵੇਂ ਗੁਰੂ ਸਾਹਿਬ ਜੋਤੀ -ਜੋਤ ਸਮਾ ਗਏ ਹਨ ਤੇ ਨਾਂਵੇ ਗੁਰੂ ਬਕਾਲੇ ਵਿਚ ਹਨ ਤਾਂ ਉਹ ਬਕਾਲੇ ਪਹੁੰਚ ਗਏ । ਬਕਾਲੇ 22 ਮੰਜੀਆਂ ਤੇ ਬੈਠੇ 22 ਗੁਰੂ ਜੋ ਆਪਣੇ ਆਪ ਨੂੰ ਗੁਰੂ ਅਖਵਾਂਦੇ ਸਨ, ਦੇਖ ਹੈਰਾਨ ਹੋ ਗਏ ਸੋਚਿਆਂ 5-5 ਮੋਹਰਾਂ ਮਥਾ ਟੇਕਦਾ ਹਾਂ ਜਿਹੜਾ ਸਚਾ ਗੁਰੂ ਹੋਵੇਗਾ ਆਪਣੀ ਮਨੋਤ ਆਪ ਮੰਗ ਲਵੇਗਾ ਸਭ ਨੇ ਅਸੀਸਾਂ ਦਿਤੀਆਂ ਪਰ ਕਿਸੇ ਕੁਝ ਨਾ ਕਿਹਾ ਬੜਾ ਨਿਰਾਸ਼ ਹੋ ਗਿਆ ।
ਕਿਸੇ ਨੇ ਗੁਰੂ ਤੇਗ ਬਹਾਦਰ ਦੀ ਦਸ ਪਾਈ ਜਦ ਉਸਣੇ ਗੁਰੂ ਤੇਗ ਬਹਾਦਰ ਅਗੇ 5 ਮੋਹਰਾਂ ਮਥਾ ਟੇਕਿਆ ਤਾਂ ਉਨ੍ਹਾਂ ਨੇ 500 ਮੋਹਰਾਂ ਦੀ ਗਲ ਕਹਿ ਸੁਣਾਈ ਮਖਣ ਸ਼ਾਹ ਖੁਸੀ ਨਾਲ ਖਿੜ ਗਿਆ ,ਕੋਠੇ ਚੜ ਕੇ ਪਲੂ ਫੇਰਿਆ ਤੇ ਉਚੀ ਉਚੀ ਐਲਾਨਿਆ ,’ ਗੁਰੂ ਲਾਧੋ ਰੇ ਗੁਰੂ ਲਾਧੋ ਰੇ “ ਸੰਗਤਾ ਦਭੀ ਗੁਰੂਆਂ ਤੋਂ ਹਟ ਕੇ ਗੁਰੂ ਤੇਗ ਬਹਾਦਰ ਜੀ ਦੇ ਦਰਬਾਰ ਆਉਣਾ ਸ਼ੁਰੂ ਹੋ ਗਈਆਂ ।
ਧੀਰ ਮਲ ਇਹ ਸਭ ਦੇਖਕੇ ਬੋਖ੍ਲਾ ਗਿਆ ਉਸਨੇ ਗੁੰਡਿਆ ਦਾ ਜਥਾ ਤਿਆਰ ਕੀਤਾ ਸ਼ੀਂਹੇ ਨੇ ਧੀਰਮਲ ਦੇ ਹੁਕਮ ਨਾਲ ਗੁਰੂ ਤੇਗ ਬਹਾਦਰ ਜੀ ਤੇ ਗੋਲੀ ਚਲਾ ਦਿਤੀ ਪਰ ਉਸਦਾ ਨਿਸ਼ਾਨ ਖੁੰਜ ਗਿਆ ਗੋਲੀ ਗੁਰੂ ਜੀ ਦੇ ਮੱਥੇ ਨੂੰ ਖਹਿ ਕੇ ਲੱਗ ਗਈ । ਦੂਸਰੀ ਗੋਲੀ ਚਲਾਣ ਤੋਂ ਪਹਿਲਾ ਸਿਖਾਂ ਨੇ ਉਸਨੂੰ ਆਪਣੇ ਕਾਬੂ ਕਰ ਲਿਆ ਉਸਦੇ ਦੋ ਆਦਮੀਆਂ ਨੇ ਦਰਬਾਰ ਦਾ ਸਾਰਾ ਸਮਾਨ ਲੁਟ ਲਿਆ ਜਦੋਂ ਮੱਖਣ ਸ਼ਾਹ ਨੇ ਇਹ ਸਭ ਸੁਣਿਆ ਤਾ ਉਹ ਘਟਨਾ ਵਾਲੀ ਜਗਾ ਤੇ ਪਹੁੰਚ ਗਿਆ ਤੇ ਸਭ ਨੂੰ ਬੰਦੀ ਬਣਾ ਲਿਆ । ਧੀਰਮਲ ਦੇ ਘਰੋਂ ਲੁਟੇ ਹੋਏ ਸਮਾਨ ਦੇ ਨਾਲ ਨਾਲ ਜਿਤਨਾ ਉਸਨੇ ਸੰਗਤਾਂ ਨੂੰ ਗੁਮਰਾਹ ਕਰਕੇ ਕੀਮਤੀ ਸਮਾਣ ਇੱਕਠਾ ਕੀਤਾ ਸੀ ਜਿਸਤੇ ਮੱਖਣ ਸ਼ਾਹ ਗੁਰੂ ਸਾਹਿਬ ਦਾ ਹਕ ਸਮਝਦਾ ਸੀ ਚੁੱਕ ਕੇ ਗੁਰੂ ਦਰਬਾਰ ਵਿਚ ਪੇਸ਼ ਕੀਤਾ । ਗੁਰੂ ਤੇਗ ਬਹਾਦਰ ਸਾਹਿਬ ਨੇ ਸਭ ਰਹਿਮ ਕਰਦਿਆਂ ਸਭ ਨੂੰ ਛੋੜਨ ਦਾ ਹੁਕਮ ਦਿਤਾ ਤੇ ਜਿਤਨਾ ਸਮਾਨ ਸੀ ਆਪਣੇ ਸਮਾਨ ਸਮੇਤ ਸਭ ਨੂੰ ਧੀਰਮਲ ਨੂੰ ਵਾਪਸ ਕਰਨ ਲਈ ਕਿਹਾ ।
ਇਸ ਘਟਨਾ ਤੋਂ ਬਾਅਦ ਉਹ ਬਹੁਤ ਸਮਾ ਗੁਰੂ ਸਾਹਿਬ ਦੀ ਹਜੂਰੀ ਵਿਚ ਰਿਹਾ ਗੁਰੂ ਸਾਹਿਬ ਨੇ ਪ੍ਰਚਾਰ ਦੀ ਯਾਤਰਾ ਅਰੰਭੀ ਸੀ ਤਾਂ ਮਖਣ ਸ਼ਾਹ ਗੁਰੂ ਜੀ ਦੇ ਨਾਲ ਸਨ ਦਿਲੀ ਫੇਰੀ ਵਕਤ ਵੀ ਮਖਣ ਸ਼ਾਹ ਉਨਾ ਕੋਲ ਹੀ ਸਨ ।

Share On Whatsapp

Leave a Comment
Rajinder Singh : waheguru ji waheguru ji waheguru ji waheguru ji waheguru ji waheguru ji waheguru ji waheguru...

  ‹ Prev Page Next Page ›