ਜੋ ਉਪਜਿਓ ਸੋ ਬਿਨਸਿ ਹੈ ਪਰੋ ਆਜੁ ਕੈ ਕਾਲਿ ।।
ਨਾਨਕ ਹਰਿ ਗੁਨ ਗਾਇ ਲੇ ਛਾਡਿ ਸਗਲ ਜੰਜਾਲ ॥
🙏🙏🙏🙏🙏
ਇੱਕ ਗੁਰਦੁਆਰੇ ਦੇ ਬਾਹਰ
ਬਹੁਤ ਸੋਹਣਾ ਲਿਖਿਆ ਸੀ
ਬੰਦਿਆ ਜੇ ਤੂੰ ਗੁਨਾਹ ਕਰ ਕਰ ਕੇ
ਥੱਕ ਗਿਆ ਹੈ ਤਾਂ ਅੰਦਰ ਆ ਜਾ…
“ਬਾਬੇ ਨਾਨਕ ਦੀ ਰਹਿਮਤ” ਅੱਜ ਵੀ
ਤੇਰਾ ਇੰਤਜ਼ਾਰ ਕਰਦੀ ਨਹੀਂ ਥੱਕੀ
ਮੈ ਚਾਰੇ ਕੁੰਡਾ ਭਾਲੀਆ ਤੁਧੁ ਜੇਵਡੁ ਨ ਸਾਈਆ ॥
ੴ ਸਤਿਨਾਮ 🧡 ਵਾਹਿਗੁਰੂ ੴ
ਬੀਬੀ ਭਾਨੀ ਸਿੱਖ ਜਗਤ ਦੀ ਬਹੁਤ ਹੀ ਮਹਾਨ ਸ਼ਖਸੀਅਤ ਹੈ। ਬੀਬੀ ਭਾਨੀ ਜੀ ਨੇ ਪਿਤਾ ਦੀ ਸੇਵਾ ਕਰ ਕੇ ਇਹ ਪੂਰਨ ਵਿੱਚ ਸਿੱਧ ਕਰ ਦਿੱਤਾ ਕਿ ਬੇਟੀ ਅਤੇ ਬੇਟੇ ਵਿੱਚ ਕੋਈ ਵੀ ਫ਼ਰਕ ਨਹੀਂ ਹੈ।
ਬੀਬੀ ਜੀ ਬਚਪਨ ਤੋਂ ਹੀ ਪ੍ਰਭੁ-ਭਗਤੀ ਵਿੱਚ ਲੱਗ ਗਏ ਸਨ। ਆਪ ਸੁਭਾਅ ਦੇ ਅਤਿ ਸੁਸ਼ੀਲ, ਸੰਜਮੀ ਅਤੇ ਨਿੰਮ੍ਰਤਾ ਵਾਲੇ ਸਨ, ਸ੍ਰੇਸ਼ਟ ਬੁੱਧੀ ਦੇ ਮਾਲਕ ਸਨ। ਅਸੀਂ ਇਹ ਵੀ ਕਹਿ ਸਕਦੇ ਹਾਂ ਕਿ ਸਿੱਖ ਇਤਿਹਾਸ ਵਿੱਚ ਕੇਵਲ ਬੀਬੀ ਭਾਨੀ ਜੀ ਹੀ ਹਨ ਜੋ ਗੁਰ ਬੇਟੀ ਵੀ ਹਨ, ਗੁਰ ਪਤਨੀ ਵੀ, ਗੁਰ ਜਨਣੀ, ਗੁਰੂ ਦੀ ਦਾਦੀ ਅਤੇ ਪੜਦਾਦੀ ਸਨ।
ਆਪ ਦਾ ਜਨਮ 19 ਜਨਵਰੀ, 1535 ਨੂੰ ਸਿੱਖਾਂ ਦੇ ਤੀਜੇ ਗੁਰੂ ਗੁਰੂ ਅਮਰਦਾਸ ਜੀ ਦੇ ਘਰ ਮਾਤਾ ਮਨਸਾ ਦੇਵੀ ਦੀ ਕੁਖੋਂ ਬਾਸਰਕੇ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਹੋਇਆ।
ਆਪ ਗੁਰੂ ਜੀ ਦੀ ਛੋਟੀ ਪੁੱਤਰੀ ਸਨ। ਆਪ ਦੇ ਭਰਾਵਾਂ ਦਾ ਨਾਮ ਭਾਈ ਮੋਹਨ ਜੀ ਅਤੇ ਭਾਈ ਮੋਹਰ ਜੀ ਅਤੇ ਵੱਡੀ ਭੈਣ ਦਾ ਨਾਮ ਬੀਬੀ ਦਾਨੀ ਜੀ ਸਨ। ਆਪ ਦਾ ਵਿਆਹ ਭਾਈ ਜੇਠਾ ਜੀ ਗੁਰੂ ਰਾਮਦਾਸ ਜੀ ਨਾਲ ਹੋਇਆ। ਆਪ ਦੇ ਘਰ ਤਿੰਨ ਪੁੱਤਰ ਪ੍ਰਿਥੀ ਚੰਦ 1558,
ਮਹਾਦੇਵ 1560
ਧੰਨ ਧੰਨ ਗੁਰੂ ਅਰਜਨ ਦੇਵ ਜੀ 1563
ਦਾ ਜਨਮ ਹੋਇਆ।
ਧੰਨ ਧੰਨ ਸ਼੍ਰੀ ਗੁਰੂ ਰਾਮ ਦਾਸ ਸਾਹਿਬ ਜੀ ਦੇ 1580 ਵਿਚ ਜੋਤੀ ਜੋਤ ਸਮਾਉਣ ਉਪਰੰਤ ਬੀਬੀ ਭਾਨੀ ਤਰਨ ਤਾਰਨ ਵਿਚ ਟਿਕ ਕੇ 18 ਸਾਲ ਕੋਹੜੀਆਂ ਦੀ ਸੇਵਾ ਕਰਦੇ ਰਹੇ ।
ਬੀਬੀ ਭਾਨੀ ਜੀ 9 ਅਪਰੈਲ,1598 ਈਸਵੀ ਨੂੰ ਅਕਾਲ ਚਲਾਣਾ ਕਰ ਗਏ ।ਧੰਨਵਾਦ ਸਹਿਤ।
🙏ਗੁਰਲਾਲ ਸਿੰਘ ਕੰਗ ਰਾਊ ਵਾਲੀਆ🙏
ਤਵੀ ਨੂੰ ਪੁੱਛਿਆ, ਤੈਨੂੰ ਡਰ ਨਹੀਂ ਲੱਗਿਆ ? ਤਵੀ ਨੇ
ਦੱਸਿਆ, ਕਿ ਜ਼ਾਲਮਾਂ ਦੀ ਅੱਗ ਨਾਲ ਮੈਂ ਬਹੁਤ ਸੜ
ਬਲ ਗਈ ਸੀ , ਪਰ ਜਦੋਂ ਸ਼ਹੀਦਾਂ ਦੇ ਸਰਤਾਜ ਧੰਨ
ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਮੇਰੇ ਉੱਪਰ ਬੈਠ ਗਿਆ
ਤਾਂ ਮੈਂ ਠੰਡੀ ਠਾਰ ਹੋ ਗਈ ਤੇ ਮੈਂ ਭਾਗਾਂ ਵਾਲੀ ਹੋ ਗਈ।
ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ
ਕੋਟਿ ਕੋਟਿ ਪ੍ਰਣਾਮ
सोरठि महला ५ ॥ मिरतक कउ पाइओ तनि सासा बिछुरत आनि मिलाइआ ॥ पसू परेत मुगध भए स्रोते हरि नामा मुखि गाइआ ॥१॥ पूरे गुर की देखु वडाई ॥ ता की कीमति कहणु न जाई ॥ रहाउ ॥ दूख सोग का ढाहिओ डेरा अनद मंगल बिसरामा ॥ मन बांछत फल मिले अचिंता पूरन होए कामा ॥२॥ ईहा सुखु आगै मुख ऊजल मिटि गए आवण जाणे ॥ निरभउ भए हिरदै नामु वसिआ अपुने सतिगुर कै मनि भाणे ॥३॥ ऊठत बैठत हरि गुण गावै दूखु दरदु भ्रमु भागा ॥ कहु नानक ता के पूर करमा जा का गुर चरनी मनु लागा ॥४॥१०॥२१॥
अर्थ: हे भाई! (गुरु आतमिक तौर पर) मरे हुए मनुष्य के शरीर में नाम-जिन्द डाल देता है, (प्रभू से) विछुड़े हुए मनुष्य को लिया कर (प्रभू के साथ) मिला देता है। पशू (-स्वभाव मनुष्य) प्रेत (-स्वभाव मनुष्य) मुर्ख मनुष्य (गुरु की कृपा से परमात्मा का नाम) सुनने वाले बन जाते हैं, परमात्मा का नाम मुख से गाने लग जाते हैं ॥१॥ हे भाई! पूरे गुरु की आतमिक उच्चता बड़ी अश्रचर्ज है, उस का मुल्य नहीं बताया जा सकता ॥ रहाउ ॥ (हे भाई! जो मनुष्य गुरु की शरण आ पड़ता है, गुरु उस को नाम-जिन्द दे के उस के अंदर से) दुखों का ग़मों का डेरा ही ढेर कर देता है उस के अंदर आनंद खुशियों का टिकाना बना देता है। उस मनुष्य को अचानक मन-इच्छत फल प्राप्त हो जाते हैं उस के सारे कार्य पूरे हो जाते हैं ॥२॥ हे भाई! जो मनुष्य अपने गुरु के मन को पसंद आ जाते हैं, उन को इस लोग में सुख प्राप्त होता है, परलोक में भी वह सतिकारे जाते हैं, उन के जन्म मरण के चक्र खत्म हो जाते हैं। उन को कोई डर नहीं रहता (क्योंकि गुरू की कृपा द्वारा) उन के हृदय में परमात्मा का नाम आ वसता है ॥३॥ वह मनुष्य उठता बैठता हर समय परमात्मा की सिफ़त-सालाह के गीत गाता रहता है, उस के अंदरों प्रत्येक दुःख तकलीफ भटकना खत्म हो जाती है। नानक जी कहते हैं- जिस मनुष्य का मन गुरू के चरणों में जुड़ा रहता है, उस के सारे कार्य सफल हो जाते हैं ॥४॥१०॥२१॥
ਅੰਗ : 619
ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥
ਅਰਥ: ਹੇ ਭਾਈ! (ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ। ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ ॥੧॥ ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ ॥ ਰਹਾਉ ॥ (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅੰਦਰ ਆਨੰਦ ਖ਼ੁਸ਼ੀਆਂ ਦਾ ਟਿਕਾਣਾ ਬਣਾ ਦੇਂਦਾ ਹੈ। ਉਸ ਮਨੁੱਖ ਨੂੰ ਅਚਨਚੇਤ ਮਨ-ਇੱਛਤ ਫਲ ਮਿਲ ਜਾਂਦੇ ਹਨ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ॥੨॥ ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦੇ ਮਨ ਵਿਚ ਭਾ ਜਾਂਦੇ ਹਨ, ਉਹਨਾਂ ਨੂੰ ਇਸ ਲੋਕ ਵਿਚ ਸੁਖ ਪ੍ਰਾਪਤ ਰਹਿੰਦਾ ਹੈ, ਪਰਲੋਕ ਵਿਚ ਭੀ ਉਹ ਸੁਰਖ਼-ਰੂ ਹੋ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ। ਉਹਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ॥੩॥ ਉਹ ਮਨੁੱਖ ਉੱਠਦਾ ਬੈਠਦਾ ਹਰ ਵੇਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਸ ਦੇ ਅੰਦਰੋਂ ਹਰੇਕ ਦੁੱਖ ਪੀੜ ਭਟਕਣਾ ਖ਼ਤਮ ਹੋ ਜਾਂਦੀ ਹੈ। ਨਾਨਕ ਜੀ ਆਖਦੇ ਹਨ- ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ ॥੪॥੧੦॥੨੧॥
सोरठि महला ४ ॥ आपे कंडा आपि तराजी प्रभि आपे तोलि तोलाइआ ॥ आपे साहु आपे वणजारा आपे वणजु कराइआ ॥ आपे धरती साजीअनु पिआरै पिछै टंकु चड़ाइआ ॥१॥ मेरे मन हरि हरि धिआइ सुखु पाइआ ॥ हरि हरि नामु निधानु है पिआरा गुरि पूरै मीठा लाइआ ॥ रहाउ ॥ आपे धरती आपि जलु पिआरा आपे करे कराइआ ॥ आपे हुकमि वरतदा पिआरा जलु माटी बंधि रखाइआ ॥ आपे ही भउ पाइदा पिआरा बंनि बकरी सीहु हढाइआ ॥२॥ आपे कासट आपि हरि पिआरा विचि कासट अगनि रखाइआ ॥ आपे ही आपि वरतदा पिआरा भै अगनि न सकै जलाइआ ॥ आपे मारि जीवाइदा पिआरा साह लैदे सभि लवाइआ ॥३॥ आपे ताणु दीबाणु है पिआरा आपे कारै लाइआ ॥ जिउ आपि चलाए तिउ चलीऐ पिआरे जिउ हरि प्रभ मेरे भाइआ ॥ आपे जंती जंतु है पिआरा जन नानक वजहि वजाइआ ॥४॥४॥
अर्थ: वह तराजू भी प्रभू आप ही है, उस तराजू की सुई भी प्रभू आप ही है, प्रभू ने आप ही वट्टे से (इस सृष्टि को) तोला हुआ है (अपने हुक्म में रखा हुआ है)। प्रभू आप ही (इस धरती पर व्यापार करने वाला) साहूकार है, आप ही (जीव-रूप हो कर) व्यापार करने वाला है, आप ही व्यापार कर रहा है। हे भाई! प्रभू ने आप ही धरती पैदा की हुई है (अपनी मर्यादा रूप तराजू के) पिछले छाबे में चार मासे का तोल रख कर (प्रभू ने आप ही इस सृष्टि को अपनी मर्यादा में रखा हुआ है। यह काम उस प्रभू के लिए बहुत साधारण और आसान है) ॥१॥ हे मेरे मन! सदा परमात्मा का सिमरन कर, (जिस किसी ने परमात्मा को सिमरिया है, उस ने) सुख पाया है। हे भाई! परमात्मा का नाम (सभी) सुखों का ख़ज़ाना है (जो मनुष्य गुरू की शरण आया है) पूरे गुरू ने उस को परमात्मा का नाम मीठा अनुभव करा दिया है ॥ रहाउ ॥ हे भाई! प्रभू प्यारा आप ही धरती पैदा करने वाला है, आप ही पानी पैदा करने वाला है, आप ही सब कुछ करता है आप ही (जीवों से सब कुछ) कराता है। आप ही अपने हुक्म अनुसार हर जगह कार्य चला रहा है, पानी को मिट्टी से (उस ने अपने हुक्म में ही) बांध रखा है (पानी मिट्टी को रोड़ नहीं सकता।) (पानी में उस ने) आप ही अपना डर पा रखा है, (मानों बकरी शेर को बांध कर फिरा रही है ॥२॥ हे भाई! प्रभू आप ही लकड़ी (पैदा करने वाला) है, (आप ही आग बनाने वाला है) लकड़ी में उस ने अाप ही आग टिका रखी है। प्रभू प्यारा आप ही अपना हुक्म चला रहा है (उस के हुक्म में) आग (लकड़ को) जला नहीं सकती। प्रभू आप ही मार के जीवालण वाला है। सारे जीव उस के प्रेरे होए ही स्वास ले रहे हैं ॥३॥ हे भाई! प्रभू आप ही ताकत है, आप ही (ताकत वरतने वाला) हाकम है, (सारे जगत को उस ने) आप ही कार्य में लगाया हुआ है। हे प्यारे सजन! जैसे प्रभू आप जीवों को चलाता है, जैसे मेरे हरी-प्रभू को अच्छा लगता है, वैसे ही चला सकता है। दास नानक जी! प्रभू आप ही (जीव-) वाजा (बनाने वाला) है, आप वाजा वजाने वाला है, सारे जीव-वाजे उसे के वजाए वज रहे हैं ॥४॥४॥
ਅੰਗ : 605
ਸੋਰਠਿ ਮਹਲਾ ੪ ॥ ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥ ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥ ਮੇਰੇ ਮਨ ਹਰਿ ਹਰਿ ਧਿਆਇ ਸੁਖੁ ਪਾਇਆ ॥ ਹਰਿ ਹਰਿ ਨਾਮੁ ਨਿਧਾਨੁ ਹੈ ਪਿਆਰਾ ਗੁਰਿ ਪੂਰੈ ਮੀਠਾ ਲਾਇਆ ॥ ਰਹਾਉ ॥ ਆਪੇ ਧਰਤੀ ਆਪਿ ਜਲੁ ਪਿਆਰਾ ਆਪੇ ਕਰੇ ਕਰਾਇਆ ॥ ਆਪੇ ਹੁਕਮਿ ਵਰਤਦਾ ਪਿਆਰਾ ਜਲੁ ਮਾਟੀ ਬੰਧਿ ਰਖਾਇਆ ॥ ਆਪੇ ਹੀ ਭਉ ਪਾਇਦਾ ਪਿਆਰਾ ਬੰਨਿ ਬਕਰੀ ਸੀਹੁ ਹਢਾਇਆ ॥੨॥ ਆਪੇ ਕਾਸਟ ਆਪਿ ਹਰਿ ਪਿਆਰਾ ਵਿਚਿ ਕਾਸਟ ਅਗਨਿ ਰਖਾਇਆ ॥ ਆਪੇ ਹੀ ਆਪਿ ਵਰਤਦਾ ਪਿਆਰਾ ਭੈ ਅਗਨਿ ਨ ਸਕੈ ਜਲਾਇਆ ॥ ਆਪੇ ਮਾਰਿ ਜੀਵਾਇਦਾ ਪਿਆਰਾ ਸਾਹ ਲੈਦੇ ਸਭਿ ਲਵਾਇਆ ॥੩॥ ਆਪੇ ਤਾਣੁ ਦੀਬਾਣੁ ਹੈ ਪਿਆਰਾ ਆਪੇ ਕਾਰੈ ਲਾਇਆ ॥ ਜਿਉ ਆਪਿ ਚਲਾਏ ਤਿਉ ਚਲੀਐ ਪਿਆਰੇ ਜਿਉ ਹਰਿ ਪ੍ਰਭ ਮੇਰੇ ਭਾਇਆ ॥ ਆਪੇ ਜੰਤੀ ਜੰਤੁ ਹੈ ਪਿਆਰਾ ਜਨ ਨਾਨਕ ਵਜਹਿ ਵਜਾਇਆ ॥੪॥੪॥
ਅਰਥ: ਉਹ ਤੱਕੜੀ ਭੀ ਪ੍ਰਭੂ ਆਪ ਹੀ ਹੈ, ਉਸ ਤੱਕੜੀ ਦੀ ਸੂਈ (ਬੋਦੀ) ਭੀ ਪ੍ਰਭੂ ਆਪ ਹੀ ਹੈ, ਪ੍ਰਭੂ ਨੇ ਆਪ ਹੀ ਵੱਟੇ ਨਾਲ (ਇਸ ਸ੍ਰਿਸ਼ਟੀ ਨੂੰ) ਤੋਲਿਆ ਹੋਇਆ ਹੈ (ਆਪਣੇ ਹੁਕਮ ਵਿਚ ਰੱਖਿਆ ਹੋਇਆ ਹੈ)। ਪ੍ਰਭੂ ਆਪ ਹੀ (ਇਸ ਧਰਤੀ ਉਤੇ ਵਣਜ ਕਰਨ ਵਾਲਾ) ਸ਼ਾਹਕਾਰ ਹੈ, ਆਪ ਹੀ (ਜੀਵ-ਰੂਪ ਹੋ ਕੇ) ਵਣਜ ਕਰਨ ਵਾਲਾ ਹੈ, ਆਪ ਹੀ ਵਣਜ ਕਰ ਰਿਹਾ ਹੈ। ਹੇ ਭਾਈ! ਪ੍ਰਭੂ ਨੇ ਆਪ ਹੀ ਧਰਤੀ ਪੈਦਾ ਕੀਤੀ ਹੋਈ ਹੈ (ਆਪਣੀ ਮਰਯਾਦਾ ਰੂਪ ਤੱਕੜੀ ਦੇ) ਪਿਛਲੇ ਛਾਬੇ ਵਿਚ ਚਾਰ ਮਾਸੇ ਦਾ ਵੱਟਾ ਰੱਖ ਕੇ (ਪ੍ਰਭੂ ਨੇ ਆਪ ਹੀ ਇਸ ਸ੍ਰਿਸ਼ਟੀ ਨੂੰ ਆਪਣੀ ਮਰਯਾਦਾ ਵਿਚ ਰੱਖਿਆ ਹੋਇਆ ਹੈ। ਇਹ ਕੰਮ ਉਸ ਪ੍ਰਭੂ ਵਾਸਤੇ ਬਹੁਤ ਸਾਧਾਰਨ ਤੇ ਸੌਖਾ ਜਿਹਾ ਹੈ) ॥੧॥ ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਸਿਮਰਨ ਕਰ, (ਜਿਸ ਕਿਸੇ ਨੇ ਸਿਮਰਿਆ ਹੈ, ਉਸ ਨੇ) ਸੁਖ ਪਾਇਆ ਹੈ। ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ) ਸੁਖਾਂ ਦਾ ਖ਼ਜ਼ਾਨਾ ਹੈ (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪਿਆ ਹੈ) ਪੂਰੇ ਗੁਰੂ ਨੇ ਉਸ ਨੂੰ ਪਰਮਾਤਮਾ ਦਾ ਨਾਮ ਮਿੱਠਾ ਅਨੁਭਵ ਕਰਾ ਦਿੱਤਾ ਹੈ ॥ ਰਹਾਉ ॥ ਹੇ ਭਾਈ! ਪ੍ਰਭੂ ਪਿਆਰਾ ਆਪ ਹੀ ਧਰਤੀ ਪੈਦਾ ਕਰਨ ਵਾਲਾ ਹੈ, ਆਪ ਹੀ ਪਾਣੀ ਪੈਦਾ ਕਰਨ ਵਾਲਾ ਹੈ, ਆਪ ਹੀ ਸਭ ਕੁਝ ਕਰਦਾ ਹੈ ਆਪ ਹੀ (ਜੀਵਾਂ ਪਾਸੋਂ ਸਭ ਕੁਝ) ਕਰਾਂਦਾ ਹੈ। ਆਪ ਹੀ ਆਪਣੇ ਹੁਕਮ ਅਨੁਸਾਰ ਹਰ ਥਾਂ ਕਾਰ ਚਲਾ ਰਿਹਾ ਹੈ, ਪਾਣੀ ਨੂੰ ਮਿੱਟੀ ਨਾਲ (ਉਸ ਨੇ ਆਪਣੇ ਹੁਕਮ ਵਿਚ ਹੀ) ਬੰਨ੍ਹ ਰੱਖਿਆ ਹੈ (ਪਾਣੀ ਮਿੱਟੀ ਨੂੰ ਰੋੜ੍ਹ ਨਹੀਂ ਸਕਦਾ।) (ਪਾਣੀ ਵਿਚ ਉਸ ਨੇ) ਆਪ ਹੀ ਆਪਣਾ ਡਰ ਪਾ ਰੱਖਿਆ ਹੈ, (ਮਾਨੋ) ਬੱਕਰੀ ਸ਼ੇਰ ਨੂੰ ਬੰਨ੍ਹ ਕੇ ਫਿਰਾ ਰਹੀ ਹੈ ॥੨॥ ਹੇ ਭਾਈ! ਪ੍ਰਭੂ ਆਪ ਹੀ ਲੱਕੜੀ (ਪੈਦਾ ਕਰਨ ਵਾਲਾ) ਹੈ, (ਆਪ ਹੀ ਅੱਗ ਬਣਾਣ ਵਾਲਾ ਹੈ) ਲੱਕੜੀ ਵਿਚ ਉਸ ਨੇ ਆਪ ਹੀ ਅੱਗ ਟਿਕਾ ਰੱਖੀ ਹੈ। ਪ੍ਰਭੂ ਪਿਆਰਾ ਆਪ ਹੀ ਆਪਣਾ ਹੁਕਮ ਵਰਤਾ ਰਿਹਾ ਹੈ (ਉਸ ਦੇ ਹੁਕਮ ਵਿਚ) ਅੱਗ (ਲੱਕੜ ਨੂੰ) ਸਾੜ ਨਹੀਂ ਸਕਦੀ। ਪ੍ਰਭੂ ਆਪ ਹੀ ਮਾਰ ਕੇ ਜੀਵਾਲਣ ਵਾਲਾ ਹੈ। ਸਾਰੇ ਜੀਵ ਉਸ ਦੇ ਪ੍ਰੇਰੇ ਹੋਏ ਹੀ ਸਾਹ ਲੈ ਰਹੇ ਹਨ ॥੩॥ ਹੇ ਭਾਈ! ਪ੍ਰਭੂ ਆਪ ਹੀ ਤਾਕਤ ਹੈ, ਆਪ ਹੀ (ਤਾਕਤ ਵਰਤਣ ਵਾਲਾ) ਹਾਕਮ ਹੈ, (ਸਾਰੇ ਜਗਤ ਨੂੰ ਉਸ ਨੇ) ਆਪ ਹੀ ਕਾਰ ਵਿਚ ਲਾਇਆ ਹੋਇਆ ਹੈ। ਹੇ ਪਿਆਰੇ ਸੱਜਣ! ਜਿਵੇਂ ਪ੍ਰਭੂ ਆਪ ਜੀਵਾਂ ਨੂੰ ਤੋਰਦਾ ਹੈ, ਜਿਵੇਂ ਮੇਰੇ ਹਰੀ-ਪ੍ਰਭੂ ਨੂੰ ਭਾਉਂਦਾ ਹੈ, ਤਿਵੇਂ ਹੀ ਚੱਲ ਸਕੀਦਾ ਹੈ। ਹੇ ਦਾਸ ਨਾਨਕ ਜੀ! ਪ੍ਰਭੂ ਆਪ ਹੀ (ਜੀਵ-) ਵਾਜਾ (ਬਣਾਣ ਵਾਲਾ) ਹੈ, ਆਪ ਵਾਜਾ ਵਜਾਣ ਵਾਲਾ ਹੈ, ਸਾਰੇ ਜੀਵ-ਵਾਜੇ ਉਸੇ ਦੇ ਵਜਾਏ ਵੱਜ ਰਹੇ ਹਨ ॥੪॥੪॥
ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥
ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥
सलोक मः १
भै विचि पवणु वहै सदवाउ ॥ भै विचि चलहि लख दरीआउ ॥ भै विचि अगनि कढै वेगारि ॥ भै विचि धरती दबी भारि ॥ भै विचि इंदु फिरै सिर भारि ॥ भै विचि राजा धरम दुआरु ॥ भै विचि सूरजु भै विचि चंदु ॥ कोह करोड़ी चलत न अंतु ॥ भै विचि सिध बुध सुर नाथ ॥ भै विचि आडाणे आकास ॥ भै विचि जोध महाबल सूर ॥ भै विचि आवहि जावहि पूर ॥ सगलिआ भउ लिखिआ सिरि लेखु ॥ नानक निरभउ निरंकारु सचु एकु ॥१॥
अर्थ :-हवा सदा ही भगवान के भय में चल रही है। लाखों नदियाँ भी भय में ही बह रही हैं। आग जो सेवा कर रही है, यह भी भगवान के भय में ही है। सारी धरती भगवान के भय के कारण ही इतने भार के निचे दबी पड़ी है। भगवान के भय में इंद्र राजा सिर के बल घूम रहा है (भावार्थ, मेघ उस भगवान की रजा में ही उॅड रहे हैं)। धर्म-राज का दरबार भी भगवान के भय में है। सूरज भी और चंद्रमा भी भगवान के हुक्म में हैं, करोड़ों कोस चलते हुए भी उन के रास्ते में रुकावट नहीं आती। सिध, बुध, देवते और नाथ-सारे भगवान के भय में हैं। यह उॅपर तने हुए अकाश (जो दीखते हैं, यह भी) भय में ही हैं। बड़े बड़े बल वाले योद्धे और सूरमे सब भगवान के भय में हैं। पूरे के पूरे जीव जो जगत में जन्मते और मरते हैं, सब भय में हैं। सारे ही जीवों के माथे पर भउ-रूप लेख लिखा हुआ है, भावार्थ, भगवान का नियम ही ऐसा है कि सारे उस के भय में हैं। हे नानक ! केवल एक सच्चा निरंकार ही भय-रहित है।1।
ਅੰਗ : 464
ਸਲੋਕ ਮਃ ੧
ਭੈ ਵਿਚਿ ਪਵਣੁ ਵਹੈ ਸਦਵਾਉ ॥ ਭੈ ਵਿਚਿ ਚਲਹਿ ਲਖ ਦਰੀਆਉ ॥ ਭੈ ਵਿਚਿ ਅਗਨਿ ਕਢੈ ਵੇਗਾਰਿ ॥ ਭੈ ਵਿਚਿ ਧਰਤੀ ਦਬੀ ਭਾਰਿ ॥ ਭੈ ਵਿਚਿ ਇੰਦੁ ਫਿਰੈ ਸਿਰ ਭਾਰਿ ॥ ਭੈ ਵਿਚਿ ਰਾਜਾ ਧਰਮ ਦੁਆਰੁ ॥ ਭੈ ਵਿਚਿ ਸੂਰਜੁ ਭੈ ਵਿਚਿ ਚੰਦੁ ॥ ਕੋਹ ਕਰੋੜੀ ਚਲਤ ਨ ਅੰਤੁ ॥ ਭੈ ਵਿਚਿ ਸਿਧ ਬੁਧ ਸੁਰ ਨਾਥ ॥ ਭੈ ਵਿਚਿ ਆਡਾਣੇ ਆਕਾਸ ॥ ਭੈ ਵਿਚਿ ਜੋਧ ਮਹਾਬਲ ਸੂਰ ॥ ਭੈ ਵਿਚਿ ਆਵਹਿ ਜਾਵਹਿ ਪੂਰ ॥ ਸਗਲਿਆ ਭਉ ਲਿਖਿਆ ਸਿਰਿ ਲੇਖੁ ॥ ਨਾਨਕ ਨਿਰਭਉ ਨਿਰੰਕਾਰੁ ਸਚੁ ਏਕੁ ॥੧॥
ਅਰਥ: ਹਵਾ ਸਦਾ ਹੀ ਰੱਬ ਦੇ ਡਰ ਵਿਚ ਚੱਲ ਰਹੀ ਹੈ। ਲੱਖਾਂ ਦਰੀਆਉ ਭੀ ਭੈ ਵਿਚ ਹੀ ਵਗ ਰਹੇ ਹਨ। ਅੱਗ ਜੋ ਸੇਵਾ ਕਰ ਰਹੀ ਹੈ, ਇਹ ਭੀ ਰੱਬ ਦੇ ਭੈ ਵਿਚ ਹੀ ਹੈ। ਸਾਰੀ ਧਰਤੀ ਰੱਬ ਦੇ ਡਰ ਦੇ ਕਾਰਨ ਹੀ ਭਾਰ ਹੇਠ ਨੱਪੀ ਪਈ ਹੈ। ਰੱਬ ਦੇ ਭੈ ਵਿਚ ਇੰਦਰ ਰਾਜਾ ਸਿਰ ਦੇ ਭਾਰ ਫਿਰ ਰਿਹਾ ਹੈ (ਭਾਵ, ਮੇਘ ਉਸ ਦੀ ਰਜ਼ਾ ਵਿਚ ਹੀ ਉੱਡ ਰਹੇ ਹਨ)। ਧਰਮ-ਰਾਜ ਦਾ ਦਰਬਾਰ ਭੀ ਰੱਬ ਦੇ ਡਰ ਵਿਚ ਹੈ। ਸੂਰਜ ਭੀ ਤੇ ਚੰਦ੍ਰਮਾ ਭੀ ਰੱਬ ਦੇ ਹੁਕਮ ਵਿਚ ਹਨ, ਕ੍ਰੋੜਾਂ ਕੋਹਾਂ ਚਲਦਿਆਂ ਦੇ ਪੈਂਡੇ ਦਾ ਓੜਕ ਨਹੀਂ ਆਉਂਦਾ। ਸਿੱਧ, ਬੁਧ, ਦੇਵਤੇ ਤੇ ਨਾਥ—ਸਾਰੇ ਰੱਬ ਦੇ ਭੈ ਵਿਚ ਹਨ। ਇਹ ਉੱਪਰ ਤਣੇ ਹੋਏ ਅਕਾਸ਼ (ਜੋ ਦਿੱਸਦੇ ਹਨ, ਇਹ ਭੀ) ਭੈ ਵਿਚ ਹੀ ਹਨ। ਬੜੇ ਬੜੇ ਬਲ ਵਾਲੇ ਜੋਧੇ ਤੇ ਸੂਰਮੇ ਸਭ ਰੱਬ ਦੇ ਭੈ ਵਿਚ ਹਨ। ਪੂਰਾਂ ਦੇ ਪੂਰ ਜੀਵ ਜੋ ਜਗਤ ਵਿਚ ਜੰਮਦੇ ਤੇ ਮਰਦੇ ਹਨ, ਸਭ ਭੈ ਵਿਚ ਹਨ। ਸਾਰੇ ਹੀ ਜੀਵਾਂ ਦੇ ਮੱਥੇ ਤੇ ਭਉ-ਰੂਪ ਲੇਖ ਲਿਖਿਆ ਹੋਇਆ ਹੈ, ਭਾਵ, ਪ੍ਰਭੂ ਦਾ ਨਿਯਮ ਹੀ ਐਸਾ ਹੈ ਕਿ ਸਾਰੇ ਉਸ ਦੇ ਭੈ ਵਿਚ ਹਨ। ਹੇ ਨਾਨਕ! ਕੇਵਲ ਇਕ ਸੱਚਾ ਨਿਰੰਕਾਰ ਹੀ ਭੈ-ਰਹਿਤ ਹੈ।1।
हम सरि दीनु दइआल न तुम सरि अब पतिआरू किया कीजे ॥ बचनी तोर मोर मनु माने जन कऊ पूरण दीजे ॥१॥ हउ बलि बलि जाउ रमईआ कारने ॥ कारन कवन अबोल ॥ रहाउ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसनु देखे ॥२॥१॥
(हे माधो मेरे जैसा कोई दीन और कंगाल नहीं हे और तेरे जैसा कोई दया करने वाला नहीं, (मेरी कंगालता का) अब और परतावा करने की जरुरत नहीं (हे सुंदर राम!) मुझे दास को यह सिदक बक्श की मेरा मन तेरी सिफत सलाह की बाते करने में ही लगा रहे।१। हे सुंदर राम! में तुझसे सदके हूँ, तू किस कारण मेरे साथ नहीं बोलता?||रहाउ|| रविदास कहते हैं- हे माधो! कई जन्मो से मैं तुझ से बिछुड़ा आ रहा हूँ (कृपा कर, मेरा) यह जनम तेरी याद में बीते; तेरा दीदार किये बहुत समां हो गया है, (दर्शन की) आस में जीवित हूँ॥२॥१॥
ਅੰਗ : 694
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥
ਪਰਮਾਤਮਾ ਤੋਂ ਪਹਿਲਾਂ ਵੀ ਕੁਝ ਨਹੀਂ
ਪਰਮਾਤਮਾ ਤੋਂ ਬਾਅਦ ਵੀ ਕੁਝ ਨਹੀਂ
ਜਦੋਂ ਸਾਰੀ ਦੁਨੀਆਂ ਸਾਥ ਛੱਡ ਜਾਵੇ ਨਾ
ਤੇ ਸਮਝ ਲਵੋ ਰੱਬ ਨੇ ਬਾਂਹ ਫੜ ਲਈ ਹੈ