ਅੰਗ : 684
ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥
ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩।ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।
अंग : 684
धनासरी महला ५ ॥ त्रिपति भई सचु भोजनु खाइआ ॥ मनि तनि रसना नामु धिआइआ ॥१॥ जीवना हरि जीवना ॥ जीवनु हरि जपि साधसंगि ॥१॥ रहाउ ॥ अनिक प्रकारी बसत्र ओढाए ॥ अनदिनु कीरतनु हरि गुन गाए ॥२॥ हसती रथ असु असवारी ॥ हरि का मारगु रिदै निहारी ॥३॥ मन तन अंतरि चरन धिआइआ ॥ हरि सुख निधान नानक दासि पाइआ ॥४॥२॥५६॥
अर्थ: हे भाई! साध-संगति में (बैठ के) परमात्मा का नाम जपा करो- यही है असल जीवन, यही है असल जिंदगी।1। रहाउ।हे भाई! जिस मनुष्य ने अपने मन में, हृदय में, जीभ से परमात्मा का नाम सिमरना शुरू कर दिया, जिसने सदा-स्थिर हरी नाम (की) खुराक खानी शुरू कर दी उसको (माया की तृष्णा की ओर से) शांति आ जाती है।1।जो मनुष्य हर वक्त परमात्मा की सिफत सालाह करता है, प्रभु के गुण गाता है, उसने (मानो) कई किस्मों के (रंग-बिरंगे) कपड़े पहन लिए हैं (और वह इन सुंदर पोशाकों का आनंद ले रहा है)।2।हे भाई! जो मनुष्य अपने हृदय में परमात्मा के मिलाप का राह ताकता रहता है, वह (जैसे) हाथी, रथों, घोड़ों की सवारी (के सुख मजे ले रहा है)।3।हे नानक! जिस मनुष्य ने अपने मन में हृदय में परमात्मा के चरणों का ध्यान धरना शुरू कर दिया है, उस दास ने सुखों के खजाने प्रभु को पा लिया है।4।2।56।
ਅੰਗ : 686
ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥
ਅਰਥ: ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ।੧। ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ।੧।ਰਹਾਉ। ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ। ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ)। ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ।੨।
अंग : 686
धनासरी महला १ ॥ सहजि मिलै मिलिआ परवाणु ॥ ना तिसु मरणु न आवणु जाणु ॥ ठाकुर महि दासु दास महि सोइ ॥ जह देखा तह अवरु न कोइ ॥१॥ गुरमुखि भगति सहज घरु पाईऐ ॥ बिनु गुर भेटे मरि आईऐ जाईऐ ॥१॥ रहाउ ॥ सो गुरु करउ जि साचु द्रिड़ावै ॥ अकथु कथावै सबदि मिलावै ॥ हरि के लोग अवर नही कारा ॥ साचउ ठाकुरु साचु पिआरा ॥२॥
अर्थ: जो मनुख गुरु के द्वारा अडोल अवस्था में रह के प्रभु के चरणों में जुड़ता है, उस का प्रभु चरणों में जुड़ना काबुल होता है। उस मनुख को न आत्मिक मौत्त आती है, न ही जनम मरण। ऐसा प्रभु का दास प्रभु में लीन रहता है, प्रभु इस प्रकार के सेवक में प्रकट हो जाता है। वह सेवक जिधर देखता है उस को परमातम के बिना और कोई नहीं दीखता है। गुरु की सरन आ के परमात्मा की भक्ति करके वह (आत्मिक) टिकाना मिल जाता है जहाँ मन सदा अडोल अवस्था में टिका रहता है। (परन्तु) गुरु को मिलने के बिना आत्मिक मौत मर कर, जनम-मरण के चक्र में फसा रहता है।१।रहाउ। मैं (भी) वोही गुरु धारण करना कहता हूँ जो सदा-थिर प्रभु को (मेरे हृदय में) पक्की तरह टिका दे, जो मुझसे अकथ गुरु की सिफत-सलाह करावे, और अपने शब्द के द्वारा मुझे प्रभु-चरणों में जोड़ दे। परमात्मा के भगत को (सिफत-सलाह के बिना) कोई और कार नहीं (सूझती)। भगत सदा-थिर प्रभु के ही याद करता है, सदा-थिर प्रभु उस को प्यारा लगता है।२।
ਅੰਗ : 709
ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥
ਅਰਥ: ਸਲੋਕ ॥ ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।
अंग : 709
सलोक ॥ संत उधरण दइआलं आसरं गोपाल कीरतनह ॥ निरमलं संत संगेण ओट नानक परमेसुरह ॥१॥ चंदन चंदु न सरद रुति मूलि न मिटई घांम ॥ सीतलु थीवै नानका जपंदड़ो हरि नामु ॥२॥ पउड़ी ॥ चरन कमल की ओट उधरे सगल जन ॥ सुणि परतापु गोविंद निरभउ भए मन ॥ तोटि न आवै मूलि संचिआ नामु धन ॥ संत जना सिउ संगु पाईऐ वडै पुन ॥ आठ पहर हरि धिआइ हरि जसु नित सुन ॥१७॥
अर्थ: जो संत जन गोपाल प्रभू के कीर्तन को अपने जीवन का सहारा बना लेते हैं, दयाल प्रभू उन संतों को (माया की तपस से) बचा लेता है, उन संतों की संगति करने से पवित्र हो जाते हैं। हे नानक! (तू भी ऐसे गुरमुखों की संगति में रह के) परमेश्वर का पल्ला पकड़।1। चाहे चंदन (का लेप किया) हो चाहे चंद्रमा (की चाँदनी) हो, और चाहे ठंडी ऋतु हो – इनसे मन की तपस बिल्कुल भी समाप्त नहीं हो सकती। हे नानक! प्रभू का नाम सिमरने से ही मनुष्य (का मन) शांत होता है।2। प्रभू के सुंदर चरणों का आसरा ले के सारे जीव (दुनिया की तपस से) बच जाते हैं। गोबिंद की महिमा सुन के (बँदगी वालों के) मन निडर हो जाते हैं। वे प्रभू का नाम-धन इकट्ठा करते हैं और उस धन में कभी घाटा नहीं पड़ता। ऐसे गुरमुखों की संगति बड़े भाग्यों से मिलती है, ये संत जन आठों पहर प्रभू को सिमरते हैं और सदा प्रभू का यश सुनते हैं।17।
ਅੰਗ : 709
ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥
ਅਰਥ: ਸਲੋਕ ॥ ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।
अंग : 709
सलोक ॥ संत उधरण दइआलं आसरं गोपाल कीरतनह ॥ निरमलं संत संगेण ओट नानक परमेसुरह ॥१॥ चंदन चंदु न सरद रुति मूलि न मिटई घांम ॥ सीतलु थीवै नानका जपंदड़ो हरि नामु ॥२॥ पउड़ी ॥ चरन कमल की ओट उधरे सगल जन ॥ सुणि परतापु गोविंद निरभउ भए मन ॥ तोटि न आवै मूलि संचिआ नामु धन ॥ संत जना सिउ संगु पाईऐ वडै पुन ॥ आठ पहर हरि धिआइ हरि जसु नित सुन ॥१७॥
अर्थ: जो संत जन गोपाल प्रभू के कीर्तन को अपने जीवन का सहारा बना लेते हैं, दयाल प्रभू उन संतों को (माया की तपस से) बचा लेता है, उन संतों की संगति करने से पवित्र हो जाते हैं। हे नानक! (तू भी ऐसे गुरमुखों की संगति में रह के) परमेश्वर का पल्ला पकड़।1। चाहे चंदन (का लेप किया) हो चाहे चंद्रमा (की चाँदनी) हो, और चाहे ठंडी ऋतु हो – इनसे मन की तपस बिल्कुल भी समाप्त नहीं हो सकती। हे नानक! प्रभू का नाम सिमरने से ही मनुष्य (का मन) शांत होता है।2। प्रभू के सुंदर चरणों का आसरा ले के सारे जीव (दुनिया की तपस से) बच जाते हैं। गोबिंद की महिमा सुन के (बँदगी वालों के) मन निडर हो जाते हैं। वे प्रभू का नाम-धन इकट्ठा करते हैं और उस धन में कभी घाटा नहीं पड़ता। ऐसे गुरमुखों की संगति बड़े भाग्यों से मिलती है, ये संत जन आठों पहर प्रभू को सिमरते हैं और सदा प्रभू का यश सुनते हैं।17।
ਅੰਗ : 630
ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥
ਅਰਥ: ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧। ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ। ਪਰ, ਹੇ ਭਾਈ! (ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! (ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯।
अंग : 630
सोरठि महला ५ ॥ सरब सुखा का दाता सतिगुरु ता की सरनी पाईऐ ॥ दरसनु भेटत होत अनंदा दूखु गइआ हरि गाईऐ ॥१॥ हरि रसु पीवहु भाई ॥ नामु जपहु नामो आराधहु गुर पूरे की सरनाई ॥ रहाउ ॥ तिसहि परापति जिसु धुरि लिखिआ सोई पूरनु भाई ॥ नानक की बेनंती प्रभ जी नामि रहा लिव लाई ॥२॥२५॥८९॥
अर्थ: हे भाई! गुरु सरे सुखों का देने वाला है, उस (गुरु) की सरन में आना चाहिए। गुरु का दर्शन करने से आत्मिक आनंद प्राप्त होता है, हरेक दुःख दूर हो जाता है, (गुरु की शरण आ के) परमात्मा की सिफत-सलाह करनी चाहिए।१। हे भाई! गुरु की सरन आ के परमात्मा का नाम सुमीरन करो, हर समय सुमिरन करो, परमात्मा के नाम का अमिरत पीते रहा करो।रहाउ। परन्तु हे भाई! ( यह नाम की डाट गुरु के दर से) उस मनुख को मिलत है जिस की किस्मत में परमत्मा की हजूरी से इस की प्राप्ति लिखी होती है। वह मनुख सारे गुणों वाला हो जाता है। हे प्रभु जी! (तेरे दास) नानक की (भी तेरे दर पर यह) बेनती है-में तेरे नाम में अपनी सुरती जोड़े रखु।२।२५।८९।
ਅੰਗ : 545
ਬਿਹਾਗੜਾ ਮਹਲਾ ੫ ॥ ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥ ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥ ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ ॥੧॥
ਅਰਥ: ਸੰਤ ਜਨ ਜਿੰਦ ਦੇ ਆਸਰੇ ਪਰਮਾਤਮਾ ਨੂੰ (ਸਦਾ) ਭਾਲਦੇ ਫਿਰਦੇ ਹਨ, ਪਿਆਰੇ ਪ੍ਰਭੂ ਨੂੰ ਮਿਲਣ ਤੋਂ ਬਿਨਾ ਉਹਨਾਂ ਦਾ ਸਰੀਰ ਲਿੱਸਾ ਪੈ ਜਾਂਦਾ ਹੈ ਉਹਨਾਂ ਦਾ ਸਰੀਰਕ ਬਲ ਘਟ ਜਾਂਦਾ ਹੈ। ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਮਿਲ, ਦਇਆ ਕਰ ਕੇ ਮੈਨੂੰ ਆਪਣੇ ਲੜ ਲਾ ਲੈ। ਹੇ ਮੇਰੇ ਸੁਆਮੀ! ਮੈਨੂੰ ਆਪਣਾ ਨਾਮ ਦੇਹ, ਮੈਂ (ਤੇਰੇ ਨਾਮ ਨੂੰ ਸਦਾ) ਜਪਦਾ ਰਹਾਂ, ਤੇਰਾ ਦਰਸ਼ਨ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਸਭ ਤਾਕਤਾਂ ਦੇ ਮਾਲਕ! ਹੇ ਸਰਬ-ਵਿਆਪਕ! ਹੇ ਸਦਾ ਅਟੱਲ ਰਹਿਣ ਵਾਲੇ! ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ( ਗੁਰੂ ਨਾਨਕ ਜੀ ਕਹਿੰਦੇ ਹਨ) ਨਾਨਕ ਬੇਨਤੀ ਕਰਦਾ ਹੈ ਕਿ ਹੇ ਜਿੰਦ ਤੋਂ ਪਿਆਰੇ, ਮੇਹਰ ਕਰ ਕੇ ਮੈਨੂੰ ਆ ਮਿਲ! ॥੧॥
अंग : 545
बिहागड़ा महला ५ ॥ खोजत संत फिरहि प्रभ प्राण अधारे राम ॥ ताणु तनु खीन भइआ बिनु मिलत पिआरे राम ॥ प्रभ मिलहु पिआरे मइआ धारे करि दइआ लड़ि लाइ लीजीऐ ॥ देहि नामु अपना जपउ सुआमी हरि दरस पेखे जीजीऐ ॥ समरथ पूरन सदा निहचल ऊच अगम अपारे ॥ बिनवंति नानक धारि किरपा मिलहु प्रान पिआरे ॥१॥
अर्थ: संत जन जीवन के सहारे परमात्मा को (सदा) खोजते रहते हैं, प्यारे प्रभु को मिलने के बिना उनका शरीर कमजोर हो जाता है उनका शारीरिक बल कम हो जाता है। हे प्यारे प्रभु! कृपा कर के मुझे मिल, दया करके मुझे अपने लड़ लगा ले। हे मेरे स्वामी! मुझे अपना नाम देह, मैं (तेरे नाम का सदा) जपता रहूँ, तेरा दर्शन कर के मेरे अंदर आत्मिक जीवन पैदा हो जाता है। सब ताकतों के मालिक! हे सर्ब व्यापक! हे सदा अटल रहने वाले! हे सब से ऊँचे! हे अपहुंच! हे बयंत! (गुरू नानक जी कहते हैं) नानक विनती करता है की हे जीवन से प्यारे, कृपा कर के मुझे आ मिल! ॥१॥
ਅੰਗ : 623
ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥ ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥ ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥
ਅਰਥ: (ਹੇ ਭਾਈ! ਸਾਧ ਸੰਗਤਿ ਵਿਚ ਜਿਸ ਮਨੁੱਖ ਦਾ) ਆਤਮਕ ਇਸ਼ਨਾਨ ਗੁਰੂ ਨੇ ਸਫਲ ਕਰ ਦਿੱਤਾ, ਉਹ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪ ਜਪ ਕੇ (ਆਪਣੇ ਸਾਰੇ) ਪਾਪ ਨਾਸ ਕਰ ਲੈਂਦਾ ਹੈ। ਸਰਬ-ਵਿਆਪਕ ਕਰਤਾਰ ਆਪ ਉਸ ਦੀ ਸਹੈਤਾ ਕਰਦਾ ਹੈ, (ਉਸ ਦੀ ਆਤਮਕ ਰਾਸਿ-ਪੂੰਜੀ ਦਾ) ਰਤਾ ਭਰ ਭੀ ਨੁਕਸਾਨ ਨਹੀਂ ਹੁੰਦਾ।੧। ਹੇ ਸੰਤ ਜਨੋ! ਸਾਧ ਸੰਗਤਿ (ਇਕ) ਸੁੰਦਰ (ਅਸਥਾਨ) ਹੈ। ਜੇਹੜਾ ਮਨੁੱਖ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ (ਮਨ ਨੂੰ ਨਾਮ-ਜਲ ਨਾਲ ਪਵਿਤ੍ਰ ਕਰਦਾ ਹੈ) , ਉਸ ਦੀ ਜਿੰਦ ਦਾ (ਵਿਕਾਰਾਂ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ, ਉਹ ਆਪਣੀ ਸਾਰੀ ਕੁਲ ਨੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧।ਰਹਾਉ। ਹੇ ਭਾਈ! ਜੇਹੜਾ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ ਟਿਕ ਕੇ) ਆਪਣੇ ਪਰਮਾਤਮਾ ਦਾ ਆਰਾਧਨ ਕਰਦਾ ਹੈ, (ਉਹ ਮਨੁੱਖ ਇਸ ਸਤਸੰਗ-ਸਰੋਵਰ ਵਿਚ ਆਤਮਕ) ਇਸ਼ਨਾਨ ਕਰ ਕੇ ਆਪਣੀ ਆਤਮਕ ਜੀਵਨ ਦੀ ਰਾਸਿ-ਪੂੰਜੀ ਨੂੰ ਪੂਰਨ ਤੌਰ ਤੇ ਬਚਾ ਲੈਂਦਾ ਹੈ। ਸਾਰਾ ਜਗਤ ਉਸ ਦੀ ਸੋਭਾ ਦਾ ਗੀਤ ਗਾਂਦਾ ਹੈ, ਉਹ ਮਨੁੱਖ ਮਨ-ਚਿਤਵੇ ਫਲ ਹਾਸਲ ਕਰ ਲੈਂਦਾ ਹੈ।੨। ਹੇ ਭਾਈ! ਜੇਹੜਾ ਮਨੁੱਖ ਸੰਤਾਂ ਦੇ ਸਰੋਵਰ ਵਿਚ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ, ਉਹ ਮਨੁੱਖ ਸਭ ਤੋਂ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ।੩। ਹੇ ਭਾਈ! ਪਰਮਾਤਮਾ ਨਾਲ ਮਿਲਾਪ ਦੀ ਇਸ ਵਿਚਾਰ ਨੂੰ ਉਹ ਮਨੁੱਖ ਸਮਝਦਾ ਹੈ, ਜਿਸ ਉੱਤੇ ਪਰਮਾਤਮਾ ਆਪ ਦਇਆਵਾਨ ਹੁੰਦਾ ਹੈ। ਹੇ ਨਾਨਕ! (ਆਖ-) ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੀ ਸ਼ਰਨ ਪਿਆ ਰਹਿੰਦਾ ਹੈ, ਉਹ ਆਪਣਾ ਹਰੇਕ ਕਿਸਮ ਦਾ ਚਿੰਤਾ-ਫ਼ਿਕਰ ਦੂਰ ਕਰ ਲੈਂਦਾ ਹੈ।੪।੭।੫੭।
अंग : 623
सोरठि महला ५ ॥ विचि करता पुरखु खलोआ ॥ वालु न विंगा होआ ॥ मजनु गुर आंदा रासे ॥ जपि हरि हरि किलविख नासे ॥१॥ संतहु रामदास सरोवरु नीका ॥ जो नावै सो कुलु तरावै उधारु होआ है जी का ॥१॥ रहाउ ॥ जै जै कारु जगु गावै ॥ मन चिंदिअड़े फल पावै ॥ सही सलामति नाइ आए ॥ अपणा प्रभू धिआए ॥२॥ संत सरोवर नावै ॥ सो जनु परम गति पावै ॥ मरै न आवै जाई ॥ हरि हरि नामु धिआई ॥३॥ इहु ब्रहम बिचारु सु जानै ॥ जिसु दइआलु होइ भगवानै ॥ बाबा नानक प्रभ सरणाई ॥ सभ चिंता गणत मिटाई ॥४॥७॥५७॥
अर्थ: (हे भाई! साध-संगति में जिस मनुष्य का) आत्मिक स्नान गुरू ने सफल कर दिया, वह मनुष्य सदा परमात्मा का नाम जप-जप के (अपने सारे) पाप नाश कर लेता है। सर्व-व्यापक करतार खुद उसकी सहायता करता है, (उसकी आत्मिक राशि-पूँजी का) रक्ती भर भी नुकसान नहीं होता।1। हे संत जनो! साध-संगति (एक) सुंदर (स्थान) है। जो मनुष्य (साध-संगति में) आत्मिक स्नान करता है (मन को नाम-जल से पवित्र करता है), उसके जीवन का (विकारों से) पार-उतारा हो जाता है, वह अपनी सारी कुल को भी (संसार समुंद्र से) पार लंघा लेता है।1। रहाउ। हे भाई! (जो मनुष्य राम के दासों के सरोवर में टिक के) अपने परमात्मा की आराधना करता है, (वह मनुष्य इस सत्संग-सरोवर में आत्मिक) स्नान कर के अपनी आत्मिक जीवन की राशि-पूँजी को पूर्ण-तौर पर बचा लेता है। सारा जगत उसकी शोभा के गीत गाता है, वह मनुष्य मन-वांछित फल हासिल कर लेता है।2। हे भाई! जो मनुष्य संतो के सरोवर में (साध-संगति में) आत्मिक स्नान करता है, वह मनुष्य सबसे उच्च आत्मिक अवस्था हासिल कर लेता है। जो मनुष्य सदा परमात्मा का नाम सिमरता रहता है, वह जनम-मरण के चक्कर में नहीं पड़ता।3। हे भाई! परमात्मा के मिलाप की इस विचार को वही मनुष्य समझता है जिस पर परमात्मा खुद दयावान होता है। हे नानक! (कह–) हे भाई! जो मनुष्य परमात्मा की शरण पड़ा रहता है, वह अपनी हरेक किस्म की चिंता-फिक्र दूर कर लेता है।4।7।57।
ਅੰਗ : 584
ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥ ਕਾਇਆ ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ ॥ ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥ ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥ ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥ ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥੨॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥ ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥ ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥ ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥ ਤਿਸੁ ਜੇਵਡੁ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ ॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥ ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ ॥ ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥ ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ ॥ ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ ॥ ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਨਾਨਕ ਸਚਿ ਸਮਾਏ ॥ ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ ਲਾਗਉ ਪਾਏ ॥੪॥੪॥
ਅਰਥ: ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਦਬਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ) ਜਿਨ੍ਹਾਂ ਮਨੁੱਖਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ, ਉਹ (ਇਸ ਸਰੀਰ ਦੇ ਮੋਹ ਵਿਚ ਫਸ ਕੇ) ਮਰਦਾ ਹੈ ਜੰਮਦਾ ਹੈ, ਜੰਮਦਾ ਹੈ ਮਰਦਾ ਹੈ। ਗੁਰੂ ਦੀ ਸਰਨ ਨਾਹ ਪੈਣ ਵਾਲੇ ਮਨੁੱਖ (ਸਰੀਰਕ ਮੋਹ ਵਿਚ ਫਸ ਕੇ) ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ, ਅੰਤ ਵੇਲੇ ਜਾਂਦੇ ਹੋਏ ਹੱਥ ਮਲਦੇ ਹੀ ਜਾਂਦੇ ਹਨ, ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਉਹਨਾਂ ਨੂੰ (ਕਦੇ) ਸੁਖ ਨਸੀਬ ਨਹੀਂ ਹੁੰਦਾ। ਹੇ ਭਾਈ! ਇਸ ਲੋਕ ਵਿਚ ਮਨੁੱਖ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਇਸ ਲੋਕ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ। ਜਮ ਰਾਜ ਦੀ ਪੁਰੀ ਵਿਚ ਭੀ (ਪਰਲੋਕ ਵਿਚ ਭੀ ਉਸ ਦੇ ਆਤਮਕ ਜੀਵਨ ਵਾਸਤੇ) ਘੁੱਪ ਹਨੇਰਾ ਬਹੁਤ ਹਨੇਰਾ ਹੀ ਟਿਕਿਆ ਰਹਿੰਦਾ ਹੈ, (ਇਸ ਦੁਨੀਆ ਵਾਲਾ ਕੋਈ) ਭੈਣ ਭਰਾ ਉਸ ਲੋਕ ਵਿਚ ਸਹਾਇਤਾ ਨਹੀਂ ਕਰ ਸਕਦਾ। ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਜਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ) ।੧। ਹੇ ਭਾਈ! ਮਨੁੱਖ ਦਾ) ਇਹ ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੁੰਦਾ ਹੈ, ਜਦੋਂ ਗੁਰੂ (ਮਨੁੱਖ ਨੂੰ) ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ। (ਤਦੋਂ ਮਨੁੱਖ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਤੇ, ਇਸ ਦੇ ਅੰਦਰੋਂ ਮਾਇਆ ਦੀ ਖ਼ਾਤਰ ਭਟਕਣਾ ਦੂਰ ਹੋ ਜਾਂਦੀ ਹੈ। ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਆਨੰਦ ਮਾਣਦਾ ਹੈ। ਇਸ ਆਨੰਦ ਵਿਚ ਦਿਨ ਰਾਤ ਸਦਾ ਟਿਕਿਆ ਰਹਿੰਦਾ ਹੈ, ਤੇ, ਇਸ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜਿਆ ਹੋਇਆ ਹੈ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ। (ਮਨੁੱਖ ਦਾ ਇਹ) ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੋ ਜਾਂਦਾ ਹੈ, ਜਦੋਂ ਗੁਰੂ ਮਨੁੱਖ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ।੨। ਹੇ ਭਾਈ! ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜੇ ਗੁਰੂ (ਸਿਫ਼ਤਿ-ਸਾਲਾਹ ਕਰਨ ਦੀ) ਅਕਲ ਦੇ ਦੇਵੇ। ਗੁਰੂ ਦੀ ਸਰਨ ਤੋਂ ਬਿਨਾ (ਜੀਵ-ਇਸਤ੍ਰੀਆਂ ਮਾਇਆ ਦੀ) ਭਟਕਣਾ ਵਿਚ ਪੈ ਕੇ ਕੁਰਾਹੇ ਪੈ ਜਾਂਦੀਆਂ ਹਨ, ਤੇ, ਪਰਲੋਕ ਵਿਚ ਜਾ ਕੇ ਸ਼ਰਮ-ਸਾਰ ਹੁੰਦੀਆਂ ਹਨ। ਪਰਲੋਕ ਵਿਚ ਜਾ ਕੇ ਉਹ ਮੂੰਹ ਨਹੀਂ ਵਿਖਾ ਸਕਦੀਆਂ। ਹੇ ਭਾਈ! ਜੇਹੜੀ ਜੀਵ-ਇਸਤ੍ਰੀ ਔਗੁਣ ਵਿਚ ਫਸ ਜਾਂਦੀ ਹੈ, ਉਹ ਆਖ਼ਰ ਪਛੁਤਾਂਦੀ ਹੈ, ਉਹ ਸਦਾ ਦੁੱਖ ਹੀ ਦੁੱਖ ਸਹੇੜਦੀ ਹੈ। ਪਰਮਾਤਮਾ ਦੇ ਨਾਮ ਵਿਚ ਰੰਗੀਆਂ ਹੋਈਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਚਰਨਾਂ ਵਿਚ ਲੀਨ ਹੋ ਕੇ ਗੂੜ੍ਹੇ ਪ੍ਰੇਮ-ਰੰਗ ਵਿਚ (ਮਸਤ ਰਹਿੰਦੀਆਂ ਹਨ) । ਹੇ ਭਾਈ! ਉਸ ਪਰਮਾਤਮਾ ਦੇ ਬਰਾਬਰ ਦਾ (ਜਗਤ ਵਿਚ) ਹੋਰ ਕੋਈ ਨਹੀਂ ਦਿੱਸਦਾ (ਇਸ ਵਾਸਤੇ ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਅੱਗੇ (ਕੋਈ ਦੁਖ ਸੁਖ) ਦੱਸਿਆ ਨਹੀਂ ਜਾ ਸਕਦਾ। (ਪਰ) ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜੇ ਗੁਰੂ (ਸਿਫ਼ਤਿ-ਸਾਲਾਹ ਕਰਨ ਦੀ) ਸਮਝ ਬਖ਼ਸ਼ ਦੇਵੇ।੩। ਜਿਨ੍ਹਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ। ਉਹ ਮਨੁੱਖ ਅਡੋਲ-ਚਿੱਤ ਹੋ ਜਾਂਦੇ ਹਨ, ਪਵਿਤ੍ਰ ਹੋ ਜਾਂਦੇ ਹਨ, ਉਹਨਾਂ ਦਾ ਦਰਸ਼ਨ ਕੀਤਿਆਂ (ਵਿਕਾਰਾਂ ਦੀ) ਸਾਰੀ ਮੈਲ ਦੂਰ ਹੋ ਜਾਂਦੀ ਹੈ। ਉਹਨਾਂ ਦਾ ਦੀਦਾਰ ਕਰਨ ਨਾਲ (ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ਹੈ। (ਜੇਹੜਾ ਮਨੁੱਖ ਉਹਨਾਂ ਦਾ ਦਰਸ਼ਨ ਕਰਦਾ ਹੈ, ਉਹ ਮਨੁੱਖ) ਸਦਾ-ਥਿਰ ਪ੍ਰਭੂ ਦੇ ਨਾਮ-ਸਰੋਵਰ ਵਿਚ ਇਸ਼ਨਾਨ ਕਰਦਾ ਹੈ, ਉਹ ਸਦਾ-ਥਿਰ ਹਰੀ ਵਿਚ ਲੀਨ ਹੋ ਜਾਂਦਾ ਹੈ, ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਮਾਇਆ ਦੀ ਕਾਲਖ ਤੋਂ ਰਹਿਤ (ਕਰਨ ਵਾਲਾ) ਹੈ, ਪਰ ਪ੍ਰਭੂ (ਸਿਆਣਪ ਚਤੁਰਾਈ ਦੀ ਰਾਹੀਂ) ਅਪਹੁੰਚ ਹੈ, ਗਿਆਨ-ਇੰਦ੍ਰਿਆਂ ਦੀ ਭੀ ਉਸ ਤਕ ਪਹੁੰਚ ਨਹੀਂ। ਜਿਨ੍ਹਾਂ ਨੂੰ ਗੁਰੂ ਨੇ (ਪ੍ਰਭੂ ਦੀ) ਸੂਝ ਦਿੱਤੀ, ਉਹ, ਹੇ ਨਾਨਕ! ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਹਰ ਵੇਲੇ ਨਾਮ-ਰੰਗ ਵਿਚ ਰੰਗੇ ਹੋਏ ਪ੍ਰਭੂ ਦੀ ਭਗਤੀ ਕਰਦੇ ਰਹਿੰਦੇ ਹਨ। ਹੇ ਭਾਈ! ਜਿਨ੍ਹਾਂ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਦਾ ਉੱਦਮ ਫੜ ਲਿਆ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ।੪।੪।
अंग : 584
वडहंसु महला ३ ॥ इहु सरीरु जजरी है इस नो जरु पहुचै आए ॥ गुरि राखे से उबरे होरु मरि जमै आवै जाए ॥ होरि मरि जमहि आवहि जावहि अंति गए पछुतावहि बिनु नावै सुखु न होई ॥ ऐथै कमावै सो फलु पावै मनमुखि है पति खोई ॥ जम पुरि घोर अंधारु महा गुबारु ना तिथै भैण न भाई ॥ इहु सरीरु जजरी है इस नो जरु पहुचै आई ॥१॥ काइआ कंचनु तां थीऐ जां सतिगुरु लए मिलाए ॥ भ्रमु माइआ विचहु कटीऐ सचड़ै नामि समाए ॥ सचै नामि समाए हरि गुण गाए मिलि प्रीतम सुखु पाए ॥ सदा अनंदि रहै दिनु राती विचहु हंउमै जाए ॥ जिनी पुरखी हरि नामि चितु लाइआ तिन कै हंउ लागउ पाए ॥ कांइआ कंचनु तां थीऐ जा सतिगुरु लए मिलाए ॥२॥ सो सचा सचु सलाहीऐ जे सतिगुरु देइ बुझाए ॥ बिनु सतिगुर भरमि भुलाणीआ किआ मुहु देसनि आगै जाए ॥ किआ देनि मुहु जाए अवगुणि पछुताए दुखो दुखु कमाए ॥ नामि रतीआ से रंगि चलूला पिर कै अंकि समाए ॥ तिसु जेवडु अवरु न सूझई किसु आगै कहीऐ जाए ॥ सो सचा सचु सलाहीऐ जे सतिगुरु देइ बुझाए ॥३॥ जिनी सचड़ा सचु सलाहिआ हंउ तिन लागउ पाए ॥ से जन सचे निरमले तिन मिलिआ मलु सभ जाए ॥ तिन मिलिआ मलु सभ जाए सचै सरि नाए सचै सहजि सुभाए ॥ नामु निरंजनु अगमु अगोचरु सतिगुरि दीआ बुझाए ॥ अनदिनु भगति करहि रंगि राते नानक सचि समाए ॥ जिनी सचड़ा सचु धिआइआ हंउ तिन कै लागउ पाए ॥४॥४॥
अर्थ: यह सरीर नास हो जाने वाला है, इस को बुढ़ापा आ दबाता है। जिनकी गुरु ने रक्षा की, वह (मोह में गर्क होने से)बच जाते हैं पर और जनम मरण में रहते हैं। और अंत समय पछताते हैं; हरी नाम के बिना आत्मिक जीवन का सुख नहीं मिलता। इस लोक में जीव जो करनी कमाता है वोही फल भोगता है। अपने मन के पीछे चलने वाला (प्रभु दरबार में) अपनी इज्जत गवा लेता है। (उनके लिए) जम राज की पूरी में भी घोर अँधेरा, घोर अँधेरा ही बना रहता है, उधर बहिन या भाई कोई सहायता नहीं कर सकता। यह सरीर पुराना हो जाने वाला है, इस को भुदापा (जरूर) आ जाता है॥1॥ हे भाई! (मनुष्य का) ये शरीर तब सोने जैसा पवित्र होता है जब गुरु (मनुष्य को) परमात्मा के चरणों में जोड़ देता है। (तब मनुष्य) सदा-स्थिर रहने वाले परमात्मा के नाम में लीन हो जाता है, और इसके अंदर माया के प्रति भटकना दूर हो जाती है। मनुष्य सदा-स्थिर प्रभु के नाम में लीन हो जाता है, परमात्मा के गुण गाता रहता है, प्रभु-प्रीतम को मिल के आनंद लेता है। इस आनंद में दिन-रात टिका रहता है और इसके अंदर से अहंकार दूर हो जाता है। हे भाई! जिस मनुष्यों ने परमात्मा के नाम में चिक्त जोड़ा हुआ है, मैं उनके चरण लगता हूँ। (मनुष्य का ये) शरीर तब सोने की तरह पवित्र हो जाता है, जब गुरु मनुष्य को परमात्मा के चरणों में जोड़ देता है।2। हे भाई! उस सदा रहने वाले परमात्मा की महिमा तब ही की जा सकती है, अगर गुरु (महिमा करने की) बुद्धि दे। गुरु की शरण के बिना (जीव-सि्त्रयाँ माया की) भटकना में गलत रास्ते पर पड़ जाती हैं, और परलोक में जा के शर्म-सार होती हैं। परलोक में जा के वे मुँह नहीं दिखा सकतीं। हे भाई! जो जीव-स्त्री अवगुण में फंस जाती है, वह आखिर पछताती है, वह सदा दुख ही दुख सहेड़ती है। परमात्मा के नाम में रंगी हुई जीव-स्त्रीयां परमात्मा के चरणों में लीन हो के गाढ़े प्रेम-रंग में (मस्त रहती हैं)। हे भाई! उस परमात्मा के बराबर का (जगत में) कोई और नहीं दिखता (इस वास्ते परमात्मा के बिना) किसी और के आगे (कोई दुख-सुख) बताया नहीं जा सकता। (पर) उस सदा कायम रहने वाले परमात्मा की महिमा तभी की जा सकती है, अगर गुरु (महिमा करने की) समझ बख्श दे।3। जिन्होंने सदा स्थिर-प्रभु की महिमा की, मैं उनके चरणों में लगता हूँ। वह मनुष्य अडोल-चिक्त हो जाते हैं, पवित्र हो जाते हैं, उनके दर्शन करने से (विकारों की) सारी मैल उतर जाती है। (जो मनुष्य उनका दर्शन करता है, वह मनुष्य) सदा-स्थिर प्रभु के नाम सरोवर मे स्नान करता है, वह सदा-स्थिर हरि में लीन हो जाता है, आत्मिक अडोलता में टिक जाता है, प्रेम-रंग में मस्त रहता है। हे भाई! परमात्मा का नाम माया की कालिख से रहित (करने वाला) है, पर प्रभु (समझदारी चतुराई से) नहीं पाया जा सकता (पहुँच से परे है), ज्ञान-इंद्रिय की भी उस तक पहुँच नहीं। जिनको गुरु ने (प्रभु की) सूझ दी, वे, हे नानक! सदा-स्थिर प्रभु में लीन हो के हर वक्त नाम-रंग में रंगे हुए प्रभु की भक्ति करते रहते हैं। हे भाई! जिन्होंने सदा कायम रहने वाले परमात्मा की महिमा करने का उद्यम पकड़ लिया, मैं उनके चरणों में लगता हूँ।4।4।