ਅੰਗ : 641
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥
ਅਰਥ: ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧। ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ ॥ ਰਹਾਉ॥ ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ), ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ ॥੨॥ ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩। ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪। ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ।੫। ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ।੬। ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ।੭। ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਹੇ ਨਾਨਕ! ਆਖ-ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ।੮। ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ।੧।੩।
ਆਪਣੇ ਗੁਰੂ ਤੋਂ ਮੁੱਖ ਮੋੜਨ ਲੱਗੇ ਕਦੇ ਵੀ
ਕਾਹਲੀ ਨਾ ਕਰਿਆ ਕਰੋ ਤੁਹਾਡੀ ਆਪਣੇ
ਗੁਰੂ ਨੂੰ ਕੀਤੀ ਹੋਈ ਅਰਦਾਸ ਇੱਕ ਬੀਜ
ਵਰਗੀ ਹੁੰਦੀ ਆ ਤੁਹਾਨੂੰ ਕੁਝ ਨਹੀਂ ਪਤਾ
ਕਿਹੜੇ ਦਿਨ ਇਸ ਬੀਜ ਨੇ ਪੁੰਗਰ ਕੇ
ਫੁੱਲ ਬਣ ਜਾਣਾ
सोरठि मः १ चउतुके ॥ माइ बाप को बेटा नीका ससुरै चतुरु जवाई ॥ बाल कंनिआ कौ बापु पिआरा भाई कौ अति भाई ॥ हुकमु भइआ बाहरु घरु छोडिआ खिन महि भई पराई ॥ नामु दानु इसनानु न मनमुखि तितु तनि धूड़ि धुमाई ॥१॥ मनु मानिआ नामु सखाई ॥ पाइ परउ गुर कै बलिहारै जिनि साची बूझ बुझाई ॥ रहाउ ॥ जग सिउ झूठ प्रीति मनु बेधिआ जन सिउ वादु रचाई ॥ माइआ मगनु अहिनिसि मगु जोहै नामु न लेवै मरै बिखु खाई ॥ गंधण वैणि रता हितकारी सबदै सुरति न आई ॥ रंगि न राता रसि नही बेधिआ मनमुखि पति गवाई ॥२॥ साध सभा महि सहजु न चाखिआ जिहबा रसु नही राई ॥ मनु तनु धनु अपुना करि जानिआ दर की खबरि न पाई ॥ अखी मीटि चलिआ अंधिआरा घरु दरु दिसै न भाई ॥ जम दरि बाधा ठउर न पावै अपुना कीआ कमाई ॥३॥ नदरि करे ता अखी वेखा कहणा कथनु न जाई ॥ कंनी सुणि सुणि सबदि सलाही अम्रितु रिदै वसाई ॥ निरभउ निरंकारु निरवैरु पूरन जोति समाई ॥ नानक गुर विणु भरमु न भागै सचि नामि वडिआई ॥४॥३॥
जो मनुष कभी माँ बाप का प्यारा बेटा था, कभी ससुर का दामाद था, कभी बेटे बेटियों के लिए प्यारा पिता था, और भाई का बहुत (स्नेही) भाई था, जब अकाल पुरख का हुकम हुआ तो उसने घर भर (सब कुछ) छोड़ दिया तो ऐसे एक पल में सब कुछ पराया हो गया। अपने मन के पीछे चलने वाले इंसान ने ना तो नाम जपा ना सेवा की और ना ही पवित्र आचरण बनाया और इस शारीर से सिर्फ़ इधर उधर के काम ही करता रहा ॥੧॥ जिस मनुष का मन गुरु के उपदेश में जुड़ जाता है वह परमात्मा के नाम को असली मित्र समझता है। में तो गुरु के चरनी लगता हु, गुरु से सदके जाता हु, जिस ने यह सची अकल दी है (की परमात्मा ही असली मित्र है ) ॥ रहाऊ ॥ मनमुख का मन जगत के साथ जूठे प्यार में जुड़ा रहता है, संत जनों के साथ वह लड़ाई करता रहता है । माया (के मोह) में मस्त वह दिन रात माया की राह देखता रहता है, परमात्मा का नाम कभी नहीं सिमरता, इस तरह (माया के मोह में ) जहर खा खा के आत्मक मोंत मर जाता है । वह गंधे गीतों (गाने सुनने ) में मस्त रहता है, गंधे गीत के साथ ही रहता है, परमात्मा की सिफत-सलाह वाली बाणी में उस का मन नहीं लगता है। ना ही परमात्मा के प्यार में रंगा जाता है,ना ही उस को नाम में खिचाव पैदा होता है । मनमुख इस तरह अपनी इज्जत गवाह लेता है ॥੨॥ साध-संगति में जा के मनमुख आत्मिक अडोलता का आनंद कभी नहीं पाता, उसकी जीभ को नाम जपने में थोड़ा सा भी स्वाद नहीं आता। मनमुख अपने मन को तन को धन को ही अपना समझे बैठता है परमात्मा के दर की उसे कोई समझ नहीं होती। मनमुख अंधा (जीवन सफर में) आँखे बँद करके ही चलता जाता है, हे भाई! परमात्मा का घर परमात्मा का दर उसे कभी दिखता ही नहीं। आखिर अपने किए का ये लाभ कमाता है कि यमराज के दरवाजे पर बँधा हुआ (मार खाता है, इस सजा से बचने के लिए) उसे कोई सहारा नहीं मिलता।3। (पर हम जीवों के भी क्या वश?) अगर प्रभू स्वयं मेहर की नजर करे तो ही मैं उसे आँखों से देख सकता हूँ, उसके गुणों का बयान नहीं किया जा सकता। (उसकी मेहर हो तो ही) कानों से उसकी सिफत सालाह सुन-सुन के गुरू के शबद के माध्यम से मैं उसकी सिफत सालाह कर सकता हूँ, और अटल आत्मिक जीवन देने वाला उसका नाम दिल में बसा सकता हूँ। हे नानक! प्रभू निरभय है निराकार है निर्वैर है उसकी ज्योति सारे जगत में पूर्ण रूप में व्यापक है, उसके सदा स्थिर रहने वाले नाम में टिकने से ही आदर मिलता है, पर गुरू की शरण के बिना मन की भटकन दूर नहीं होती (और भटकन दूर हुए बिना नाम में जुड़ा नहीं जा सकता)।4।3।
ਅੰਗ : 506
ਸੋਰਠਿ ਮ:੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥ ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥ ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥ ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥ ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥੪॥੩॥
ਅਰਥ: ਜੋ ਮਨੁੱਖ ਕਦੇ ਮਾਪਿਆਂ ਦਾ ਪਿਆਰਾ ਪੁੱਤਰ ਸੀ, ਕਦੇ ਸਹੁਰੇ ਦਾ ਸਿਆਣਾ ਜਵਾਈ ਸੀ, ਕਦੇ ਪੁੱਤਰ ਧੀ ਵਾਸਤੇ ਪਿਆਰਾ ਪਿਉ ਸੀ, ਅਤੇ ਭਰਾ ਦਾ ਬੜਾ (ਸਨੇਹੀ) ਭਰਾ ਸੀ, ਜਦੋਂ ਅਕਾਲ ਪੁਰਖ ਦਾ ਹੁਕਮ ਹੋਇਆ ਤਾਂ ਉਸ ਨੇ ਘਰ ਬਾਰ (ਸਭ ਕੁਝ) ਛੱਡ ਦਿੱਤਾ ਤੇ ਇੰਜ ਇਕ ਪਲਕ ਵਿਚ ਸਭ ਕੁਝ ਓਪਰਾ ਹੋ ਗਿਆ। ਆਪਣੇ ਮਨ ਦੇ ਪਿੱਛੇ ਹੀ ਤੁਰਨ ਵਾਲੇ ਬੰਦੇ ਨੇ ਨਾਹ ਨਾਮ ਜਪਿਆ ਨਾਹ ਸੇਵਾ ਕੀਤੀ ਅਤੇ ਨਾਹ ਪਵਿਤ੍ਰ ਆਚਰਨ ਬਣਾਇਆ ਤੇ ਇਸ ਸਰੀਰ ਦੀ ਰਾਹੀਂ ਖੇਹ-ਖ਼ੁਆਰੀ ਹੀ ਕਰਦਾ ਰਿਹਾ ॥੧॥ ਜਿਸ ਮਨੁੱਖ ਦਾ ਮਨ ਗੁਰੂ ਦੇ ਉਪਦੇਸ਼ ਵਿਚ ਪਤੀਜਦਾ ਹੈ ਉਹ ਪਰਮਾਤਮਾ ਦੇ ਨਾਮ ਨੂੰ ਅਸਲ ਮਿਤ੍ਰ ਸਮਝਦਾ ਹੈ। ਮੈਂ ਤਾਂ ਗੁਰੂ ਦੇ ਪੈਰੀਂ ਲੱਗਦਾ ਹਾਂ, ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਨੇ ਇਹ ਸੱਚੀ ਮੱਤ ਦਿੱਤੀ ਹੈ (ਕਿ ਪਰਮਾਤਮਾ ਹੀ ਅਸਲ ਮਿਤ੍ਰ ਹੈ) ॥ ਰਹਾਉ॥ ਮਨਮੁਖ ਦਾ ਮਨ ਜਗਤ ਨਾਲ ਝੂਠੇ ਪਿਆਰ ਵਿਚ ਪ੍ਰੋਇਆ ਰਹਿੰਦਾ ਹੈ, ਸੰਤ ਜਨਾਂ ਨਾਲ ਉਹ ਝਗੜਾ ਖੜਾ ਕਰੀ ਰੱਖਦਾ ਹੈ। ਮਾਇਆ (ਦੇ ਮੋਹ) ਵਿਚ ਮਸਤ ਉਹ ਦਿਨ ਰਾਤ ਮਾਇਆ ਦਾ ਰਾਹ ਹੀ ਤੱਕਦਾ ਰਹਿੰਦਾ ਹੈ, ਪਰਮਾਤਮਾ ਦਾ ਨਾਮ ਕਦੇ ਨਹੀਂ ਸਿਮਰਦਾ, ਇਸ ਤਰ੍ਹਾਂ (ਮਾਇਆ ਦੇ ਮੋਹ ਦੀ) ਜ਼ਹਿਰ ਖਾ ਖਾ ਕੇ ਆਤਮਕ ਮੌਤੇ ਮਰ ਜਾਂਦਾ ਹੈ। ਉਹ ਗੰਦੇ ਗੀਤਾਂ (ਗਾਵਣ ਸੁਣਨ) ਵਿਚ ਮਸਤ ਰਹਿੰਦਾ ਹੈ, ਗੰਦੇ ਗੀਤ ਨਾਲ ਹੀ ਹਿਤ ਕਰਦਾ ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ ਵਾਲੀ ਬਾਣੀ ਵਿਚ ਉਸ ਦੀ ਸੁਰਤ ਨਹੀਂ ਲੱਗਦੀ। ਨਾਹ ਉਹ ਪਰਮਾਤਮਾ ਦੇ ਪਿਆਰ ਵਿਚ ਰੰਗੀਜਦਾ ਹੈ, ਨਾਹ ਉਸ ਨੂੰ ਨਾਮ-ਰਸ ਵਿਚ ਖਿੱਚ ਪੈਂਦੀ ਹੈ। ਮਨਮੁਖ ਇਸੇ ਤਰ੍ਹਾਂ ਆਪਣੀ ਇੱਜ਼ਤ ਗਵਾ ਲੈਂਦਾ ਹੈ ॥੨॥ ਸਾਧ ਸੰਗਤਿ ਵਿਚ ਜਾ ਕੇ ਮਨਮੁਖ ਆਤਮਕ ਅਡੋਲਤਾ ਦਾ ਆਨੰਦ ਕਦੇ ਨਹੀਂ ਮਾਣਦਾ, ਉਸ ਦੀ ਜੀਭ ਨੂੰ ਨਾਮ ਜਪਣ ਦਾ ਸੁਆਦ ਕਦੇ ਰਤਾ ਭੀ ਨਹੀਂ ਆਉਂਦਾ। ਮਨਮੁਖ ਆਪਣੇ ਮਨ ਨੂੰ ਤਨ ਨੂੰ ਧਨ ਨੂੰ ਹੀ ਆਪਣਾ ਸਮਝੀ ਬੈਠਦਾ ਹੈ, ਪਰਮਾਤਮਾ ਦੇ ਦਰ ਦੀ ਉਸ ਨੂੰ ਕੋਈ ਖ਼ਬਰ-ਸੂਝ ਨਹੀਂ ਪੈਂਦੀ। ਮਨਮੁਖ ਅੰਨ੍ਹਾ (ਜੀਵਨ ਸਫ਼ਰ ਵਿਚ) ਅੱਖਾਂ ਮੀਟ ਕੇ ਹੀ ਤੁਰਿਆ ਜਾਂਦਾ ਹੈ, ਹੇ ਭਾਈ! ਪਰਮਾਤਮਾ ਦਾ ਘਰ ਪਰਮਾਤਮਾ ਦਾ ਦਰ ਉਸ ਨੂੰ ਕਦੇ ਦਿੱਸਦਾ ਹੀ ਨਹੀਂ। ਆਖ਼ਰ ਆਪਣੇ ਕੀਤੇ ਦਾ ਇਹ ਨਫ਼ਾ ਖੱਟਦਾ ਹੈ ਕਿ ਜਮਰਾਜ ਦੇ ਬੂਹੇ ਤੇ ਬੱਝਾ ਹੋਇਆ (ਚੋਟਾਂ ਖਾਂਦਾ ਹੈ, ਇਸ ਸਜ਼ਾ ਤੋਂ ਬਚਣ ਲਈ) ਉਸ ਨੂੰ ਕੋਈ ਸਹਾਰਾ ਨਹੀਂ ਲੱਭਦਾ।੩। (ਪਰ ਅਸਾਂ ਜੀਵਾਂ ਦੇ ਕੀਹ ਵੱਸ?) ਜੇ ਪ੍ਰਭੂ ਆਪ ਮੇਹਰ ਦੀ ਨਜ਼ਰ ਕਰੇ ਤਾਂ ਹੀ ਮੈਂ ਉਸ ਨੂੰ ਅੱਖਾਂ ਨਾਲ ਵੇਖ ਸਕਦਾ ਹਾਂ, ਉਸ ਦੇ ਗੁਣਾਂ ਦਾ ਬਿਆਨ ਨਹੀਂ ਕੀਤਾ ਜਾ ਸਕਦਾ। (ਉਸ ਦੀ ਮੇਹਰ ਹੋਵੇ ਤਾਂ ਹੀ) ਕੰਨਾਂ ਨਾਲ ਉਸ ਦੀ ਸਿਫ਼ਤਿ-ਸਾਲਾਹ ਸੁਣ ਸੁਣ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ ਸਿਫ਼ਤਿ-ਸਾਲਾਹ ਮੈਂ ਕਰ ਸਕਦਾ ਹਾਂ, ਤੇ ਅਟੱਲ ਆਤਮਕ ਜੀਵਨ ਦੇਣ ਵਾਲਾ ਉਸ ਦਾ ਨਾਮ ਹਿਰਦੇ ਵਿਚ ਵਸਾ ਸਕਦਾ ਹਾਂ। ਹੇ ਨਾਨਕ! ਪ੍ਰਭੂ ਨਿਰਭਉ ਹੈ ਨਿਰ-ਆਕਾਰ ਹੈ ਨਿਰਵੈਰ ਹੈ ਉਸ ਦੀ ਜੋਤਿ ਸਾਰੇ ਜਗਤ ਵਿਚ ਪੂਰਨ ਤੌਰ ਤੇ ਵਿਆਪਕ ਹੈ, ਉਸ ਦੇ ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਟਿਕਿਆਂ ਹੀ ਆਦਰ ਮਿਲਦਾ ਹੈ, ਪਰ ਗੁਰੂ ਦੀ ਸ਼ਰਨ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ (ਤੇ ਭਟਕਣਾ ਦੂਰ ਹੋਣ ਤੋਂ ਬਿਨਾ ਨਾਮ ਵਿਚ ਜੁੜ ਨਹੀਂ ਸਕੀਦਾ) ।੪।੩।
सोरठि मः ३ दुतुके ॥ सतिगुर मिलिऐ उलटी भई भाई जीवत मरै ता बूझ पाइ ॥ सो गुरू सो सिखु है भाई जिसु जोती जोति मिलाइ ॥१॥ मन रे हरि हरि सेती लिव लाइ ॥ मन हरि जपि मीठा लागै भाई गुरमुखि पाए हरि थाइ ॥ रहाउ ॥ बिनु गुर प्रीति न ऊपजै भाई मनमुखि दूजै भाइ ॥ तुह कुटहि मनमुख करम करहि भाई पलै किछू न पाइ ॥२॥ गुर मिलिऐ नामु मनि रविआ भाई साची प्रीति पिआरि ॥ सदा हरि के गुण रवै भाई गुर कै हेति अपारि ॥३॥ आइआ सो परवाणु है भाई जि गुर सेवा चितु लाइ ॥ नानक नामु हरि पाईऐ भाई गुर सबदी मेलाइ ॥४॥८॥
हे भाई! अगर गुरु मिल जाए तो मनुख आत्मिक जीवन की सूझ हासिल कर लेता है, मनुख की सुरत विकारो की तरफ से पलट जाती है, दुनिया के कार-विहारों को करता हुआ ही मनुख विकारों से अछूता हो जाता है। हे भाई! जिस मनुख की आत्मा को गुरु परमात्मा में मिला देता है, वह असली सिख बन जाता है।१। हे मन! सदा परमात्मा से सूरत जोड़े रख! बार बार जप जप कर के परमात्मा प्यारा लगने लग जाता है। हे भाई! गुरु की सरन आने वाला मनुख प्रभु की हजूरी में (स्थान) खोज ही लेता है।रहाउ। हे भाई! गुरू के बिना (मनुष्य का प्रभू में) प्यार पैदा नहीं होता, अपने मन के पीछे चलने वाले मनुष्य (प्रभू को छोड़ के) और ही प्यार में टिके रहते हैं। हे भाई! अपने मन के पीछे चलने वाले मनुष्य (जो भी धार्मिक) काम करते हैं वह (जैसे) फॅक ही कूटते हैं, (उनको, उन कर्मों में से) कुछ हासिल नहीं होता (जैसे फोक में से कुछ नहीं निकलता)।2। हे भाई! यदि गुरू मिल जाए, तो परमात्मा का नाम उसके मन में सदा बसा रहता है, मनुष्य सदा-स्थिर प्रभू की प्रीति में प्यार में मगन रहता है। हे भाई! गुरू के बख्शे अटूट प्यार की बरकति से वह सदा परमात्मा के गुण गाता रहता है।3। हे भाई! जो मनुष्य गुरू की बताई हुई सेवा में चिक्त जोड़ता है उसका जगत में आया हुआ सफल हो जाता है। हे नानक! गुरू के माध्यम से परमात्मा का नाम प्राप्त हो जाता है, गुरू के शबद की बरकति से प्रभू से मिलाप हो जाता है।4।8।
ਅੰਗ : 602
ਸੋਰਠਿ ਮ: ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥ ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥ ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ ॥੨॥ ਗੁਰ ਮਿਲਿਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥ ਸਦਾ ਹਰਿ ਕੇ ਗੁਣ ਰਵੈ ਭਾਈ ਗੁਰ ਕੈ ਹੇਤਿ ਅਪਾਰਿ ॥੩॥ ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥ ਨਾਨਕ ਨਾਮੁ ਹਰਿ ਪਾਈਐ ਭਾਈ ਗੁਰ ਸਬਦੀ ਮੇਲਾਇ ॥੪॥੮॥
ਅਰਥ: ਹੇ ਭਾਈ! ਜੇ ਗੁਰੂ ਮਿਲ ਪਏ, ਤਾਂ ਮਨੁੱਖ ਆਤਮਕ ਜੀਵਨ ਦੀ ਸਮਝ ਹਾਸਲ ਕਰ ਲੈਂਦਾ ਹੈ, ਮਨੁੱਖ ਦੀ ਸੁਰਤਿ ਵਿਕਾਰਾਂ ਵਲੋਂ ਪਰਤ ਪੈਂਦੀ ਹੈ, ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ ਮਨੁੱਖ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ। ਹੇ ਭਾਈ! ਜਿਸ ਮਨੁੱਖ ਦੀ ਆਤਮਾ ਨੂੰ ਗੁਰੂ ਪਰਮਾਤਮਾ ਵਿਚ ਮਿਲਾ ਦੇਂਦਾ ਹੈ, ਉਹ (ਅਸਲ) ਸਿੱਖ ਬਣ ਜਾਂਦਾ ਹੈ।੧। ਹੇ ਮਨ! ਸਦਾ ਪਰਮਾਤਮਾ ਨਾਲ ਸੁਰਤਿ ਜੋੜੀ ਰੱਖ। ਹੇ ਮਨ! ਮੁੜ ਮੁੜ ਜਪ ਜਪ ਕੇ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ (ਥਾਂ) ਲੱਭ ਲੈਂਦਾ ਹੈ।ਰਹਾਉ। ਹੇ ਭਾਈ! ਗੁਰੂ ਤੋਂ ਬਿਨਾ (ਮਨੁੱਖ ਦਾ ਪ੍ਰਭੂ ਵਿਚ) ਪਿਆਰ ਪੈਦਾ ਨਹੀਂ ਹੁੰਦਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪ੍ਰਭੂ ਨੂੰ ਛੱਡ ਕੇ) ਹੋਰ ਹੋਰ ਦੇ ਪਿਆਰ ਵਿਚ ਟਿਕਿਆ ਰਹਿੰਦਾ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਜੋ ਭੀ ਧਾਰਮਿਕ) ਕੰਮ ਕਰਦੇ ਹਨ ਉਹ (ਮਾਨੋ) ਤੁਹ ਹੀ ਕੁੱਟਦੇ ਹਨ, (ਉਹਨਾਂ ਨੂੰ ਉਹਨਾਂ ਕਰਮਾਂ ਵਿਚੋਂ) ਹਾਸਲ ਕੁਝ ਨਹੀਂ ਹੁੰਦਾ (ਜਿਵੇਂ ਤੁਹਾਂ ਵਿਚੋਂ ਕੁਝ ਨਹੀਂ ਮਿਲਦਾ) ।੨। ਹੇ ਭਾਈ! ਜੇ ਮਨੁੱਖ ਨੂੰ ਗੁਰੂ ਮਿਲ ਪਏ, ਤਾਂ ਪਰਮਾਤਮਾ ਦਾ ਨਾਮ ਉਸ ਦੇ ਮਨ ਵਿਚ ਸਦਾ ਵੱਸਿਆ ਰਹਿੰਦਾ ਹੈ, ਮਨੁੱਖ ਸਦਾ-ਥਿਰ ਪ੍ਰਭੂ ਦੀ ਪ੍ਰੀਤਿ ਵਿਚ ਪਿਆਰ ਵਿਚ ਮਗਨ ਰਹਿੰਦਾ ਹੈ। ਹੇ ਭਾਈ! ਗੁਰੂ ਦੇ ਬਖ਼ਸ਼ੇ ਅਤੁੱਟ ਪਿਆਰ ਦੀ ਬਰਕਤਿ ਨਾਲ ਉਹ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ।੩। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਦੱਸੀ ਸੇਵਾ ਵਿਚ ਚਿੱਤ ਜੋੜਦਾ ਹੈ ਉਸ ਦਾ ਜਗਤ ਵਿਚ ਆਉਣਾ ਸਫਲ ਹੋ ਜਾਂਦਾ ਹੈ। ਹੇ ਨਾਨਕ! ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਨਾਲ ਮਿਲਾਪ ਹੋ ਜਾਂਦਾ ਹੈ।੪।੮।
सोरठि महला ४ घरु १ ੴ सतिगुर प्रसादि ॥ आपे आपि वरतदा पिआरा आपे आपि अपाहु ॥ वणजारा जगु आपि है पिआरा आपे साचा साहु ॥ आपे वणजु वापारीआ पिआरा आपे सचु वेसाहु ॥१॥ जपि मन हरि हरि नामु सलाह ॥ गुर किरपा ते पाईऐ पिआरा अंम्रितु अगम अथाह ॥ रहाउ ॥ आपे सुणि सभ वेखदा पिआरा मुखि बोले आपि मुहाहु ॥ आपे उझड़ि पाइदा पिआरा आपि विखाले राहु ॥ आपे ही सभु आपि है पिआरा आपे वेपरवाहु ॥२॥ आपे आपि उपाइदा पिआरा सिरि आपे धंधड़ै लाहु ॥ आपि कराए साखती पिआरा आपि मारे मरि जाहु ॥ आपे पतणु पातणी पिआरा आपे पारि लंघाहु ॥३॥ आपे सागरु बोहिथा पिआरा गुरु खेवटु आपि चलाहु ॥ आपे ही चड़ि लंघदा पिआरा करि चोज वेखै पातिसाहु ॥ आपे आपि दइआलु है पिआरा जन नानक बखसि मिलाहु ॥४॥१॥
अर्थ :-हे (मेरे) मन ! सदा परमात्मा का नाम सुमिरन कर, सिफ़त-सालाह करा कर । (हे भाई !) गुरु की कृपा के साथ ही वह प्यारा भगवान मिल सकता है, जो आत्मिक जीवन देने वाला है, जो अपहुँच है, और, जो बहुत गहरा है ।रहाउ । हे भाई ! भगवान आप ही हर जगह मौजूद है (व्यापक होते हुए भी) भगवान आप ही निरलेप (भी) है । जगत-वणजारा भगवान आप ही है (जगत-बंजारे को रासि-पूँजी देने वाला भी) सदा कायम रहने वाला भगवान आप ही साहूकार है । भगवान आप ही वणज है, आप ही व्यापार करने वाला है, आप सदा-थिर रहने वाला सरमाया है ।1 । हे भाई ! भगवान आप ही (जीवों की अरदास) सुन के सब की संभाल करता है, आप ही मुक्ख से (जीवों को ढाढस देने के लिए) मीठा बोल बोलता है । प्यारा भगवान आप ही (जीवों को) कुराहे ड़ाल देता है, आप ही (जिंदगी का सही) मार्ग दिखाता है । हे भाई ! हर जगह भगवान आप ही आप है, (इतने खलजगन का स्वामी होता हुआ) भगवान बे-परवाह रहता है ।2 । हे भाई ! भगवान आप ही (सब जीवों को) पैदा करता है, आप ही हरेक जीव को माया के आहर में लगाए रखता है, भगवान आप ही (जीवों की) बणतर बनाता है, आप ही मारता है, (तो उस का पैदा किया जीव) मर जाता है । भगवान आप ही (संसार-नदी पर) पतण है, आप ही मलाह है, आप ही (जीवों को) पार निकालता है ।3 । हे भाई ! भगवान आप ही (संसार-) समुंद्र है, आप ही जहाज है, आप ही गुरु-मलाह हो के जहाज को चलाता है । भगवान आप ही (जहाज में) चड़ के पार निकलता है । भगवान-पातिशाह कौतक-तमाशे कर के आप ही (इतना तमाशों को) देख रहा है । हे नानक ! (बोल-) भगवान आप ही (सदा) दया का सोमा है, आप ही बख्शश कर के (अपने पैदा किये जीवों को अपने साथ) मिला लेता है ।4 ।1 ।
ਅੰਗ : 604
ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥
ਅਰਥ: ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ। (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ। ਰਹਾਉ। ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹੈ। ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ। ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ।1। ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ। ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ। ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ।2। ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ, ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ। ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ।3। ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ। ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ। ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ। ਹੇ ਨਾਨਕ! (ਆਖ—) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ।4।1।
ਕੁੰਭ ਕਮਲੁ ਜਲਿ ਭਰਿਆ ॥
ਜਲੁ ਮੇਟਿਆ ਊਭਾ ਕਰਿਆ ॥
ਕਹੁ ਕਬੀਰ ਜਨ ਜਾਨਿਆ ॥
ਜਉ ਜਾਨਿਆ ਤਉ ਮਨੁ ਮਾਨਿਆ ॥
ਆਪਣੀ ਚੌਥੀ ਉਦਾਸੀ ਵਿੱਚ ਗੁਰੂ ਨਾਨਕ ਸਾਹਿਬ ਕੂਫ਼ਾ ਸ਼ਹਿਰ ਪਹੁੰਚੇ| ਇਹ ਸ਼ਹਿਰ ਫ਼ਰਾਤ ਨਦੀ ਦੇ ਨਜ਼ਦੀਕ ਪੁਰਾਣਾ ਅਤੇ ਆਲੀਸ਼ਾਨ ਸ਼ਹਿਰ ਹੈ | ਇਹ ਸ਼ਹਿਰ ਹਜ਼ਰਤ ਮੁਹੰਮਦ ਸਾਹਿਬ ਦੇ ਬਜ਼ੁਰਗਾਂ ਵਿੱਚੋਂ ਇਮਾਮ ਮਾਯਵਿਆ ਦੀ ਰਿਹਾਇਸ਼ ਗਾਹ ਹੈ | ਇੱਥੇ ਹੀ ਤਾਜ਼ੀਆ ਨੇ ਹਜ਼ਰਤ ਅਲੀ ਦੇ ਬੇਟੇ ਹੂਸੈਨ ਨੂੰ ਪਰਿਵਾਰ ਸਮੇਤ ਸ਼ਹੀਦ ਕੀਤਾ ਸੀ | ਉਸ ਦਾ ਨਾਂ ‘ਕਰਬਲਾ’ ਕਰਕੇ ਮਸ਼ਹੂਰ ਹੈ , ਜੋ ਸ਼ਹਿਰ ਦੇ ਬਾਹਰ ਮੁਹੰਮਦੀ ਕੋਨੇ ਵਿੱਚ ਹੈ | ਇਸੇ ਨਾਲ ਹੀ ਕਬਰਸਤਾਨ ਦੇ ਵਿੱਚ ‘ਨਾਨਕ ਵਲੀ ਹਿੰਦ’ ਦਾ ਸ਼ਾਨਦਾਰ ਮੰਦਿਰ ਹੈ | ਤਾਜ਼ਦੀਨ ਅਨੁਸਾਰ ਇੱਥੇ ਬਾਬਾ ਗੁਰੂ ਨਾਨਕ ਨੇ 3 ਮਹੀਨੇ 27 ਦਿਨ ਇਲਾਹੀ ਬਾਣੀ ਦਾ ਪ੍ਰਚਾਰ ਕੀਤਾ | ਇਸ ਮੰਦਿਰ ਦਾ ਇੰਤਜ਼ਾਮ ਇਮਾਮ ਮਾਯਵਿਆ ਦੇ ਵੰਸ਼ ਕੋਲ ਹੈ | ਇਸ ਸ਼ਹਿਰ ਦੇ ਲੋਕ ਬੜੇ ਪਿਆਰ ਵਾਲੇ ਸਨ | ਬੜੇ ਪਿਆਰ ਨਾਲ ਕੀਰਤਨ ਸੁਣਦੇ ਅਤੇ ਗੁਰੂ ਨਾਨਕ ਸਾਹਿਬ ਨੰ ਸਵਾਲ ਪੁੱਛ ਕੇ ਆਪਣੇ ਦਿਲਾਂ ਦੇ ਸ਼ੰਕੇ ਦੂਰ ਕਰਦੇ |
ਉਸ ਸੰਗਤ ਵਿੱਚ ਇੱਕ ਔਰਤ , ਜੋ ਬੜੀ ਨੇਕ ਦਿਲ ਅਤੇ ਖੁਦਾ ਪ੍ਰਸਤ ਸੀ , ਵੀ ਆਉਂਦੀ ਸੀ ਅਤੇ ਇੱਕ ਨੁੱਕਰ ਵਿੱਚ ਬੈਠ ਕੇ ਅਰਬੀ ਜ਼ੁਬਾਨ ਵਿੱਚ ਹੋ ਰਹੇ ਕੀਰਤਨ ਨੂੰ ਬੜੇ ਪਿਆਰ ਨਾਲ ਸੁਣਦੀ |
ਤਾਜ਼ਦੀਨ ਨੇ ਆਪਣੀ ਕਿਤਾਬ ‘#ਸਿਹਾਯਤੋ_ਬਾਬਾ_ਨਾਨਕ_ਫਕੀਰ’ ਵਿੱਚ ਉਸਦਾ ਨਾਂ ਸਲੀਮਾਂ ਦਰਜ ਕੀਤਾ ਹੈ | ਉਸਦਾ ਖਾਵੰਦ ਊਠਾਂ ਦਾ ਸੌਦਾਗਰ ਸੀ | ਉਸ ਦਾ ਨਾਂ ਗ਼ੁਲਾਮ ਯਾਹੀਆ ਖਾਨ ਸੀ | ਸ਼ਾਮ ਦਾ ਵੇਲਾ ਸੀ | ਸਲੀਮਾ ਨੂੰ ਕੀਰਤਨ ਦੀ ਮਸਤੀ ਵਿੱਚ ਸਮਾਧੀ ਲੱਗੀ ਹੋਈ ਸੀ | ਤਾਜ਼ਦੀਨ ਨੂੰ ਬਾਬਾ ਜੀ ਨੇ ਸਲੀਮਾ ਨੂੰ ਖ਼ਬਰਦਾਰ ਕਰਨ ਲਈ ਆਖਿਆ | ਉਹ ਲਿਖਦੇ ਹਨ ਕਿ” ਮੈਂ ਹੈਰਾਨ ਹੋਇਆ ਕਿ ਪਹਿਲਾ ਤਾਂ ਬਾਬਾ ਜੀ ਨੇ ਇੰਝ ਕਰਨ ਲਈ ਕਦੀ ਨਹੀ ਆਖਿਆ | ਉਹ ਸ਼ਾਮ ਨੂੰ ਆਪ ਹੀ ਘਰ ਚਲੀ ਜਾਂਦੀ | ਹੁਕਮ ਪਾ ਕੇ ਮੈਂ ਉਸਦੇ ਲਾਗੇ ਜਾ ਕੇ ਉਸ ਨੂੰ ਅਵਾਜ ਮਾਰੀ ਤਾਂ ਉਹ ਹੁਸ਼ਿਆਰ ਹੋਈ | ਅੱਖਾਂ ਖੁੱਲ੍ਹੀਆਂ ਤਾਂ ਬਾਬਾ ਜੀ ਨੇ ਕਿਹਾ , ‘ ਬੇਟਾ ! ਜਲਦੀ ਘਰ ਜਾਓ ‘|
ਉਸਨੇ ਗੁਰੂ ਜੀ ਦੇ ਪੈਰਾਂ ਵਿੱਚ ਮੱਥਾ ਟੇਕਿਆ ਤੇ ਇੱਕ ਦਮ ਅੰਦਰ ਰੌਸ਼ਨੀ ਹੋ ਗਈ ਅਤੇ ਅੰਤਰਯਾਫ਼ਤਾ (ਹਰ ਇੱਕ ਦੇ ਅੰਦਰ ਦੀ ਬਾਤ ਦਾ ਪਤਾ ਲੱਗ ਜਾਣਾ ) ਹੋ ਗਈ | ਦਸ ਕਦਮ ਚੱਲਣ ਤੋਂ ਬਾਅਦ ਵਾਪਸ ਆ ਕੇ ਕਹਿਣ ਲੱਗੀ | ਮੇਰੇ ਪਤੀ ਤਜਾਰਤੀ ਦੇ ਦੌਰੇ ਤੋਂ ਵਾਪਸ ਆ ਗਏ ਹਨ |
ਕੱਲ੍ਹ ਉਹਨਾਂ ਨੂੰ ਨਾਲ ਲੈ ਕੇ ਅਵਾਂਗੀ | ਬਾਬਾ ਜੀ ਨੇ ਕਿਹਾ , ‘ਬੇਟਾ ਇਸ ਇਲਾਹੀ ਜ਼ਲਾਲ ਨੂੰ ਪ੍ਰਗਟ ਨਹੀ ਕੀਤਾ ਜਾਂਦਾ ‘ | ਆਪਣੇ ਅੰਦਰ ਹੀ ਜਰਨਾ ਹੈ | ਉਹ ਬਾਬਾ ਜੀ ਨੂੰ ਸਜਦਾ ਕਰਕੇ ਵਾਪਸ ਘਰ ਆਈ | ਅੱਗੇ ਉਸਦਾ ਪਤੀ ਅੱਗ ਬਗੂਲਾ ਹੋਇਆ ਬੈਠਾ ਸੀ ਕਿਉਂਕਿ ਉਸ ਦੇ ਘਰ ਆਉਣ ਉੱਤੇ ਸਲੀਮਾ ਘਰ ਨਹੀਂ ਸੀ ਅਤੇ ਕਈ ਲੋਕਾਂ ਨੇ ਉਸ ਨੂੰ ਦੱਸਿਆ ਸੀ ਕਿ ਤੇਰੀ ਔਰਤ ਸਾਰੇ ਸ਼ਰੀਏ ਅਹਿਕਾਮ ਨਮਾਜ਼ , ਕਲਮਾ ਛੱਡ ਕੇ ਕਬਰਸਤਾਨ ਵਿੱਚ ਬੈਠ ਕੇ ਇੱਕ ਹਿੰਦੀ ਫ਼ਕੀਰ, ਜੋ ਕਾਫ਼ਰ ਲੱਗਦਾ ਹੈ , ਦੇ ਕੋਲ ਦਿਨ ਰਾਤ ਬੈਠੀ ਰਹਿੰਦੀ ਹੈ ਬੇਪਰਦਾ ਹੋ ਕੇ | ਪਤੀ ਦੇ ਘਰ ਆਉਣ ਉੱਤੇ ਸਲੀਮਾ ਉਸਨੂੰ ਬੜੇ ਪਿਆਰ ਨਾਲ ਮਿਲੀ | ਪਰ ਉਸਨੇ ਉਸਨੂੰ ਬੜੀ ਕਹਿਰੀ ਨਜ਼ਰ ਨਾਲ ਦੇਖਿਆ | ਸਲੀਮਾ ਬੜੇ ਪਿਆਰ ਨਾਲ ਖਾਣਾ ਬਣਾਕੇ ਲੈ ਕੇ ਆਈ | ਉਸ ਨੂੰ ਖਾਣ ਲਈ ਕਿਹਾ ਤਾਂ ਅੱਗੋਂ ਉਸਨੇ ਕਿਹਾ ਤੂੰ ਮੇਰੀ ਇੱਜ਼ਤ ਨੂੰ ਮਿੱਟੀ ਵਿੱਚ ਮਿਲਾ ਦਿੱਤਾ | ਸਲੀਮਾ ਨੇ ਕਿਹਾ ਕਿ ਮੇਰੀ ਗਹਿਰੀ ਬੰਦਗੀ ਅਤੇ ਖੁਦਾਈ ਭਰੋਸੇ ਦੀ ਵਜ੍ਹਾ ਕਾਰਨ ਆਪ ਸਹੀ ਸਲਾਮਤ ਘਰ ਪਹੁੰਚ ਗਏ ਹੋ | ਨਹੀਂ ਤਾਂ ਆਪ ਨੂੰ ਮਿਸਰ ਦੀ ਅਦਾਲਤ ਦੇ ਫੈਸਲੇ ਅਨੁਸਾਰ ਕਤਲ ਦੇ ਬਦਲੇ ਕਤਲ ਹੋ ਜਾਣਾ ਸੀ | ਉਹ ਬੋਲਿਆ , ‘ਸਲੀਮਾ , ਮੈਂ ਤਾਂ ਇਸ ਬਾਤ ਦਾ ਕਿਸੇ ਕੋਲ ਜ਼ਿਕਰ ਨਹੀਂ ਕੀਤਾ ਤਾਂ ਤੈਨੂੰ ਕਿਵੇਂ ਪਤਾ ਚੱਲਿਆ ? ਸਲੀਮਾ ਫਿਰ ਬੋਲੀ , ਆਪ ਮਿਸਰ ਤੋਂ ਆ ਕੇ ਹੌਲੀ ਜਹੀ ਜ਼ਮੀਨ ਵਿੱਚੋਂ ਦੱਬੀਆਂ ਪੰਜ ਸੋ ਮੋਹਰਾਂ , ਜੋ ਆਪ ਨੂੰ ਭਤੀਜੇ ਮਜ਼ੀਦ ਨੇ ਅਮਾਨਤ ਦਿੱਤੀ ਸੀ ਕੱਢ ਕੇ ਉਸਨੂੰ ਦੇ ਗਏ ਸੋ | ਉਹ ਹੋਰ ਹੈਰਾਨ ਹੋ ਕੇ ਬੋਲਿਆ , “ਮੈਂ ਇਸਦਾ ਵੀ ਜਿਕਰ ਕਿਸੇ ਕੋਲ ਨਹੀਂ ਕੀਤਾ | ਸਲੀਮਾ , ਸੱਚ ਦੱਸ ਤੈਨੂੰ ਇਹ ਸਾਰਾ ਕਿਵੇਂ ਪਤਾ ਚੱਲਿਆ ? ਸਲੀਮਾ ਬੋਲੀ , “ਪਹਿਲੇ ਆਪ ਦੱਸੋ ਕੇ ਮਿਸ਼ਰ ਦੀ ਅਦਾਲਤ ਵਿੱਚ ਕਿਉਂ ਜਾਣਾ ਪਿਆ ” ? ਉਹ ਆਖਣ ਲੱਗਾ ,” ਮੈਂ ਮਿਸ਼ਰ ਸ਼ਹਿਰ ਦੇ ਬਾਹਰ ਸਵੇਰ ਦੀ ਨਮਾਜ਼ ਪੜ੍ਹਨ ਲਈ ਆਪਣੇ ਲਸ਼ਕਰ ਨੂੰ ਲੈ ਕੇ ਜਾ ਰਿਹਾ ਸਾਂ ਤਾਂ ਮੇਰੇ ਬਾਗੜੀਏ ਨਾਂ ਦੇ ਊਠ ਨੇ ਇੱਕ ਸੇਬ ਦੇ ਬਾਗ ਵਿੱਚ ਇੱਕ ਟਾਹਣੀ ਤੋੜ ਕੇ ਖਾ ਲਈ ,,,! ਬਾਗ਼ ਦੇ ਬੱੱਢੇ ਮਾਲਕ ਨੇ ਬਾਗ਼ ਦੇ ਵਿੱਚੋਂ ਨਿਕਲ ਕੇ ਊਠ ਦੇ ਸਿਰ ਵਿੱਚ ਵੱਡਾ ਸਾਰਾ ਪੱਥਰ ਮਾਰਿਆ ਤਾਂ ਊਠ ਮਰ ਗਿਆ | ਇਹ ਊਠ 50 ਊਠਾਂ ਦਾ ਪਿਤਾ ਹੋਣ ਕਰਕੇ ਮੈਂਨੂੰ ਬਹੁਤ ਪਿਆਰਾ ਸੀ | ਉਹੀ ਪੱਥਰ ਚੁੱਕ ਕੇ ਮੈਂ ਬੁੱਢੇ ਮਾਲਕ ਦੇ ਸਿਰ ਵਿੱਚ ਮਾਰਿਆ ਤਾਂ ਉਹ ਵੀ ਮਰ ਗਿਆ | ਮੈਂ ਆਪਣੇ ਕਾਫ਼ਲੇ ਨੂੰ ਲੈ ਕੇ ਭੱਜ ਰਿਹਾ ਸਾਂ ਕਿ ਪਿੱਛੋਂ ਬੁੱਢੇ ਦੇ ਪੋਤਿਆਂ ਨੇ ਮੈਂਨੂੰ ਫੜ ਲਿਆ ਅਤੇ ਕਤਲ ਦੇ ਬਦਲੇ ਕਤਲ ਦਾ ਹੁਕਮ ਹੋਇਆ | ਹਾਕਮ ਨੇ ਦੋਵਾਂ ਪਾਸਿਆ ਦੀ ਬਾਤ ਸੁਣ ਕੇ ਮੈਨੂੰ ਕਿਹਾ ਕੇ ਅਗਰ ਤੇਰੇ ਊਠ ਨੂੰ ਬਾਗ਼ ਦੇ ਮਾਲਕ ਨੇ ਮਾਰਿਆ ਸੀ ਤਾਂ ਉਸ ਦੀ ਕੀਮਤ ਵਸੀਲ ਕਰਨ ਦਾ ਦਾਅਵਾ ਕਰਦਾ ਤਾਂ ਤੈਨੂੰ ਊਠ ਦੀ ਕੀਮਤ ਦਿੱਤੀ ਜਾ ਸਕਦੀ ਸੀ | ਹੁਣ ਤੈਨੂੰ ਕਤਲ ਦੇ ਬਦਲੇ ਕਤਲ ਹੋਣਾ ਪਵੇਗਾ | ਮਿਸਰ ਦਾ ਕਾਨੂੰਨ ਹੈ | ਉਸ ਨੇ ਹਾਕਮ ਕੋਲ ਅਰਜ਼ ਕੀਤਾ ਕੇ ਮੇਰੇ ਕੋਲ ਯਾਤੀਮਾਂ ਦੀਆਂ 500 ਮੋਹਰਾਂ ਹਨ ,ਜਿਸਦਾ ਮੇਰੇ ਤੋਂ ਇਲਾਵਾ ਕਿਸੇ ਹੋਰ ਨੂੰ ਪਤਾ ਨਹੀਂ , ਜੇਕਰ ਮੈਨੂੰ ਤਿੰਨ ਦਿਨ ਦਾ ਸਮਾਂ ਦਿੱਤਾ ਜਾਵੇ ਤਾਂ ਇਹ ਅਮਾਨਤ ਦੇ ਕੇ ਵਾਪਸ ਆ ਜਾਵਾਂਗਾ |
ਹਾਕਮ ਨੇ ਕਿਹਾ “ਕੋਈ ਜਮਾਨਤ ਦੇ ਕੇ ਜਾ ਸਕਦੇ ਹੋ | ਸਲੀਮਾ ! ਅਦਾਲਤ ਖਚਾਖਚ ਭਰੀ ਹੋਈ ਸੀ | ਆਖ਼ਰ ਨੁੱਕਰ ਵਿੱਚ ਬੈਠੇ ਇਕ ਚਿੱਟੇ ਕੱਪੜਿਆਂ ਵਾਲੇ ਚਮਕਦੇ ਚਿਹਰੇ ਵਾਲੇ ਡੂੰਘੀ ਨਜ਼ਰ ਨਾਲ ਵੇਖ ਰਹੇ ਸਨ , ਜਿਵੇਂ ਕਹਿ ਰਹੇ ਹੋਣ ਕਿ ਮੈਂ ਜਮਾਨਤ ਦੇਣ ਨੂੰ ਤਿਆਰ ਹਾਂ | ਇਹੋ ਹੋਇਆ ਕਿ ਮੇਰੇ ਕੋਲ ਆਣ ਨਾਲ ਉਹਨਾਂ ਆਖਿਆ , ਮੈਂ ਜਮਾਨਤ ਦੇਣ ਲਈ ਤਿਆਰ ਹਾਂ | ਹਾਕਮ ਦੇ ਪੁੱਛਣ ਤੇ ਉਨ੍ਹਾਂ ਨੇ ਸਾਫ ਕਹਿ ਦਿੱਤਾ ਕਿ ਜੇਕਰ ਇਹ ਨਿਸਚਿਤ ਸਮੇਂ ਉੱਤੇ ਹਾਜ਼ਰ ਨਾ ਹੋਇਆ ਤਾਂ ਮੈਂ ਇਸਦੇ ਬਦਲੇ ਕਤਲ ਹੋਣ ਲਈ ਤਿਆਰ ਹਾਂ | ਇਸ ਉੱਤੇ ਮੈਂਨੂੰ ਤਿੰਨ ਦਿਨਾਂ ਦੀ ਮਹੁਲਤ (ਵਕਫ਼ਾ ਜਾਂ ਢਿੱਲ) ਮਿਲੀ| ਸਲੀਮਾ,,,! ਜੇਕਰ ਉਹ ਨੇਕ ਆਦਮੀ ਮੇਰੀ ਜਮਾਨਤ ਨਾਂ ਦਿੰਦਾ ਤਾਂ,,,| ਨਾ ਮੈਂ ਯਤੀਮਾਂ ਦੀ ਰੱਖੀ ਅਮਾਨਤ ਵਾਪਸ ਕਰ ਸਕਦਾ ਅਤੇ ਨਾ ਮੈਂ ਤੇਰੇ ਕੋਲ ਵਾਪਸ ਆ ਸਕਦਾ | ਜੇਕਰ ਮੋਹਰਾਂ ਕੱਢਦੇ ਸਮੇਂ ਮੈਂ ਤੈਨੂੰ ਮਿਲਦਾ ਤਾਂ ਤੂੰ ਮੈਨੂੰ ਵਾਪਸ ਨਹੀਂ ਜਾਣ ਦੇਣਾ ਸੀ ਅਤੇ ਬਦਲੇ ਵਿੱਚ ਮੇਰੇ ਉਸ ਨੇਕ ਜ਼ਮਾਨਤੀ ਨੂੰ ਕਤਲ ਹੋਣਾ ਪੈਦਾ, ਜੋ ਮੈਂ ਹਰਗਿਜ ਨਹੀਂ ਚਾਹੁੰਦਾ ਸਾਂ | ਸਲੀਮਾ,,,! ਮੈਂ ਮਜੀਦ ਨੂੰ ਮੋਹਰਾਂ ਦੇ ਕੇ ਬੜੀ ਤੇਜੀ ਨਾਲ ਊਠਾਂ ਨੂੰ ਦੋੜਾ ਕੇ ਜਦੋਂ ਅਦਾਲਤ ਵਿੱਚ ਪੁੱਜਾ ਤਾਂ ਨਿਸਚਿਤ ਸਮੇਂ ਤੋਂ ਇਕ ਘੜੀ ਸਮਾਂ ਉੱਤੇ ਹੋ ਗਿਆ ਸੀ ਅਤੇ ਮੁੱਦਈਆਂ (ਦਾਅਵਾ ਕਰਨ ਵਾਲੇ) ਨੇ ਹਾਕਮ ਨੂੰ ਕਹਿ ਦਿੱਤਾ ਸੀ ਕੇ ਉਹ ਕਦੀ ਵਾਪਸ ਨਹੀਂ ਆਵੇਗਾ | ਇਸ ਲਈ ਜ਼ਮਾਨਤੀ ਨੂੰ ਕਤਲ ਦੀ ਸਜਾ ਸੁਣਾਈ ਜਾਵੇ | ਜ਼ਮਾਨਤੀ ਨੇ ਛਾਤੀ ਠੋਕ ਕੇ ਆਖਿਆ ਕੇ ਮੁੱਦਈਆਂ ਨੂੰ ਇਨਸਾਫ਼ ਦਿੰਦੇ ਹੋਏ ਮੈਂ ਕਤਲ ਦੀ ਸਜਾ ਸੁਣਾਈ ਜਾਵੇ , ਮੈਂ ਕਤਲ ਹੋਣ ਲਈ ਤਿਆਰ ਹਾਂ | ਏਨੇ ਚਿਰ ਨੂੰ ਮੈਂ ਅਦਾਲਤ ਵਿੱਚ ਪਹੁੰਚ ਕੇ ਹਾਕਮ ਨੂੰ ‘ਇਸਲਾਮ ਵਾਲੇਕੁਮ’ ਬੁਲਾਈ | ਮੈਂਨੂੰ ਵੇਖ ਕੇ ਸਾਰੇ ਹੈਰਾਨ ਹੋ ਗਏ | ਮੈਂ ਹਾਕਮ ਨੂੰ ਕਿਹਾ ਕਿ ਇਨ੍ਹਾਂ ਮੁੱਦਈਆਂ ਨੂੰ ਇਨਸਾਫ਼ ਦੇਂਦੇ ਹੋਏ ਮੈਨੂੰ ਕਤਲ ਦੀ ਸਜਾ ਸੁਣਾਈ ਜਾਵੇ | ਇਹ ਸੁਣਕੇ ਹਾਕਮ ਕੁੱਝ ਦੇਰ ਚੁੱਪ ਰਹੇ , ਫਿਰ ਸੋਚ ਵਿਚਾਰ ਤੋਂ ਬਾਅਦ ਫੈਸਲਾ ਸੁਣਾਇਆ ਕਿ ਤੇਰੀ ਨੇਕਨੀਤੀ ਅਤੇ ਤੇਰੇ ਜ਼ਮਾਨਤੀ ਦੀ ਨੇਕੀ ਦੀ ਵਜ੍ਹਾ ਕਰਕੇ ਅਦਾਲਤ ਤੈਨੂੰ ਬਰੀ ਕਰਦੀ ਹੈ | ਸਲੀਮਾ,,! ਮੈਂ ਅਦਾਲਤ ਵਿੱਚੋਂ ਬਾਹਰ ਆ ਕੇ ਨੇਕ ਆਦਮੀ ਦਾ ਧੰਨਵਾਦ ਕਰਨ ਲਈ ਇੱਧਰ ਉਧਰ ਦੇਖਿਆ ਪਰ ਉਹ ਨਹੀਂ ਮਿਲਿਆ |
ਸਲੀਮਾ ਨੇ ਕਿਹਾ ਤੁਸੀ ਉਸ ਨੇਕ ਜ਼ਮਾਨਤੀ ਦੇ ਚਿਹਰੇ ਤੋਂ ਵਾਕਫ਼ ਹੋੋਵੋਗੇ ? ਕਿਉਂ ਨਹੀਂ , ਚੰਗੀ ਤਰ੍ਹਾਂ ਪਛਾਣ ਹੈ ,ਉਸ ਨੇਕ ਚਿਹਰੇ ਦੀ ਜਿਸਨੇ ਮੇਰੀ ਜਾਨ ਬਚਾਈ,,,|
ਸਲੀਮਾ ਨੇ ਆਖਿਆ, “ਆਪ ਨੇ ਖਾਣਾ ਖਾ ਲਿਆ ਹੈ , ਮੈਂ ਥੋੜੀ ਦੇਰ ਬਾਅਦ ਆ ਜਾਵਾਂਗੀ ?” ਉਸ ਨੇ ਪੁੱਛਿਆ,’ਕਿੱਥੇ ਜਾਣਾ ਹੈ?’ ਤਾਂ ਉਸਨੇ ਜਵਾਬ ਦਿੱਤਾ ‘ਅੱਲਾ ਲੋਕਾਂ ਦੇ ਦੀਦਾਰ ਲਈ|’ ਉਸਨੇ ਆਖਿਆ ‘ਮੈਂ ਸੁਣਿਆ ਹੈ ਕਿ ਉਹ ਹਿੰਦੀ ਹੈ ?’ ‘ਹਾਂ ,ਉਹ ਹਿੰਦੀ ਹੈ ਅਤੇ ਮੈਂ ਚਾਹੁੰਦੀ ਹਾਂ ਕਿ ਆਪ ਵੀ ਮੇਰੇ ਨਾਲ ਚੱਲੋ ,ਉਹਨਾਂ ਦੇ ਦੀਦਾਰ ਕਰੋ |’ ਉਸ ਨੇ ਜ਼ੋਰ ਨਾਲ ਕਿਹਾ ਕਿ ‘ਕਾਫ਼ਰਾਂ ਦੇ ਦੀਦਾਰ ਕਰਾਂ,,,!’ ਐਸਾ ਕਦੀ ਨਹੀਂ ਹੋ ਸਕਦਾ | ਮੇਰਾ ਭਰੋਸਾ ਖੁਦਾ ਅਤੇ ਉਸਦੇ ਨਬੀ ਪਾਕਿ ‘ਤੇ ਹੈ | ਸਲੀਮਾ ਨੇ ਕਿਹਾ, ਆਪਦੀ ਜੇਬ ਵਿੱਚ ਕੋਈ ਜ਼ਹਿਰੀਲੀ ਚੀਜ ਦਿਸ ਰਹੀ ਹੈ | ਖ਼ਬਰਦਾਰ,,,! ਜੇਬ ਵਿੱਚ ਹੱਥ ਨਾ ਪਾਉਣਾ | ਸਲੀਮਾ ਨੂੰ ਬੁਰਾ ਭਲਾ ਆਖਦੇ ਹੋਏ ਉਸਨੇ ਜੇਬ ਵਿੱਚ ਹੱਥ ਪਾਇਆ ਤਾਂ ਬਿੱਛੂ ਨੇ ਉਸਨੂੰ ਕੱਟ ਲਿਆ ਅਤੇ ਉਹ ਸ਼ੋਰ ਮਚਾਉਣ ਲੱਗ ਪਿਆ | ਸਲੀਮਾ ਨੇ ਉਸਦੀ ਉਂਗਲੀ ਨੂੰ ਮੂੰਹ ਵਿੱਚ ਪਾ ਕੇ ਸਾਰਾ ਜ਼ਹਿਰ ਚੂਸ ਲਿਆ ਤਾਂ ਉਹ ਬਿਲਕੁਲ ਠੀਕ ਹੋ ਗਿਆ | ਕਹਿਣ ਲੱਗਾ,’ਤੂੰ ਤਾਂ ਮੰਤਰ ਜਾਣ ਗਈ ਹੈ |’ਸਲੀਮਾ ਨੇ ਆਖਿਆ, ‘ਮੈਂ ਕੋਈ ਜੰਤਰ ਮੰਤਰ ਨਹੀਂ ਜਾਣਦੀ |’ ਇਹ ਤਾਂ ਸਾਰੀ ਉਹਨਾਂ ਅੱਲ੍ਹਾ ਲੋਕਾਂ ਦੀ ਬਖ਼ਸ਼ਿਸ਼ ਹੈ ਜਿੰਨ੍ਹਾਂ ਕੋਲ ਜਾਣ ਲਈ ਮੈਂਨੂੰ ਰੋਕ ਰਹੇ ਹੋ | ਉਹਨਾਂ ਕਿਹਾ , ‘ਅਜਿਹੇ ਹਨ ਤਾਂ ਮੈਂਨੂੰ ਵੀ ਨਾਲ ਲੈ ਕੇ ਚੱਲੋ |’ ਜਦੋਂ ਬਾਬਾ ਜੀ ਕੋਲ ਪਹੁੰਚੇ ਤਾਂ ਪਹਿਲਾ ਹੀ ਉਸਨੇ ਸਾਹਮਣੇ ਦੇਖਿਆ ਤਾਂ ਇੱਕ ਦਮ ਬੋਲ ਉੱਠਿਆ , ਸਲੀਮਾ,,,! ‘ਇਹ ਤਾਂ ਉਹੀ ਹਨ , ਸੱਚ ਮੁੱਚ ਉਹੀ ਹਨ, ਜਿਨ੍ਹਾਂ ਨੇ ਜ਼ਮਾਨਤ ਦੇ ਕੇ ਮੇਰੀ ਜਾਨ ਬਚਾਈ ਸੀ´ ਅਤੇ ਉਹ ਦੌੜ ਕੇ ਬਾਬਾ ਨਾਨਕ ਜੀ ਦੇ ਪੈਰਾਂ ਜਾ ਡਿੱਗਿਆ |
(ਗੁਰੂ ਨਾਨਕ ਸਾਹਿਬ ਦਾ ਅਰਬੀ ਦੇਸ਼ਾਂ ਦਾ ਸਫ਼ਰਨਾਮਾ)
सोरठि महला ५ घरु ३ चउपदे ੴ सतिगुर प्रसादि ॥ मिलि पंचहु नही सहसा चुकाइआ ॥ सिकदारहु नह पतीआइआ ॥ उमरावहु आगै झेरा ॥ मिलि राजन राम निबेरा ॥१॥ अब ढूढन कतहु न जाई ॥ गोबिद भेटे गुर गोसाई ॥ रहाउ ॥ आइआ प्रभ दरबारा ॥ ता सगली मिटी पूकारा ॥ लबधि आपणी पाई ॥ ता कत आवै कत जाई ॥२॥ तह साच निआइ निबेरा ॥ ऊहा सम ठाकुरु सम चेरा ॥ अंतरजामी जानै ॥ बिनु बोलत आपि पछानै ॥३॥ सरब थान को राजा ॥ तह अनहद सबद अगाजा ॥ तिसु पहि किआ चतुराई ॥ मिलु नानक आपु गवाई ॥४॥१॥५१॥
अर्थ: राग सोरठि, घर ३ में गुरू अर्जनदेव जी की चार-बंदों वाली बाणी। अकाल पुरख एक है और सतिगुरू की कृपा से मिलता है। हे भाई ! नगर के पैंचाँ को मिल के (कामादिक वैरीयो से हो रहा) सहम दूर नहीं किया जा सकता। सरदारों लोगों से भी तस्सली नहीं मिल सकती (कि यह वैरी तंग नहीं करेगे) सरकारी हाकिम के आगे भी यह झगड़ा (पेश करने से कुछ नहीं बनता) भगवान पातिशाह को मिल के फैसला हो जाता है (और, कामादिक वैरीयो का भय खत्म हो जाता है) ॥१॥ अब (कामादिक वैरीयो से हो रहे सहम से बचने के लिए) किसी ओर जगह (सहारा) खोजने की जरूरत ना रह गई, जब गोबिंद को, गुरु को सृष्टि के खसम को मिल गए ॥ रहाउ ॥ हे भाई ! जब मनुष्य भगवान की हजूरी में पहुंचता है (चित् जोड़ता है), तब इस की (कामादिक वैरीयो के विरुध) सारी शिकैत खत्म हो जाती है। तब मनुख वह वसत हासिल कर लेता है जो सदा इस की अपनी बनी रहती है, तब विकारों में फंस कर भटकने से बच जाता है ॥२॥ हे भाई ! भगवान की हजूरी में सदा कायम रहने वाले न्याय अनुसार (कामादिकाँ के साथ हो रही टकर का) फैसला हो जाता है। उस दरगाह में (जुल्मी का कोई लिहाज नहीं किया जाता) स्वामी और नौकर एक जैसा समझा जाता है। हरेक के दिल की जानने वाला भगवान (हजूरी में पहुंचे हुए सवाली के दिल की) जानता है, (उस के) बोले बिना वह भगवान आप (उस के दिल की पीड़ा को) समझ लेता है ॥३॥ हे भाई ! भगवान सारे लोकों का स्वामी है, उस के साथ मिलाप-अवस्था में मनुख के अंदर भगवान की सिफ़त-सालाह की बाणी एक-रस पूरा प्रभाव डाल लेती है (और, मनुख ऊपर कामादिक वैरी अपना जोर नहीं पा सकते)। (पर, हे भाई ! उस को मिलने के लिए) उस के साथ कोई चलाकी नहीं की जा सकती। नानक जी ! (कहो-हे भाई ! अगर उस को मिलना है, तो) आपा-भाव गवा के (उस को) मिल ॥४॥१॥५१॥
ਅੰਗ : 621
ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥
ਅਰਥ: ਰਾਗ ਸੋਰਠਿ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ।) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ।) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ॥੧॥ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ, ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ ॥ ਰਹਾਉ ॥ ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ, ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ ॥੨॥ ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾਂ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ ॥੩॥ ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ)। (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਨਾਨਕ ਜੀ! (ਆਖੋ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ ॥੪॥੧॥੫੧॥
सोरठि महला ५ घरु ३ चउपदे ੴ सतिगुर प्रसादि ॥ मिलि पंचहु नही सहसा चुकाइआ ॥ सिकदारहु नह पतीआइआ ॥ उमरावहु आगै झेरा ॥ मिलि राजन राम निबेरा ॥१॥ अब ढूढन कतहु न जाई ॥ गोबिद भेटे गुर गोसाई ॥ रहाउ ॥ आइआ प्रभ दरबारा ॥ ता सगली मिटी पूकारा ॥ लबधि आपणी पाई ॥ ता कत आवै कत जाई ॥२॥ तह साच निआइ निबेरा ॥ ऊहा सम ठाकुरु सम चेरा ॥ अंतरजामी जानै ॥ बिनु बोलत आपि पछानै ॥३॥ सरब थान को राजा ॥ तह अनहद सबद अगाजा ॥ तिसु पहि किआ चतुराई ॥ मिलु नानक आपु गवाई ॥४॥१॥५१॥
अर्थ: राग सोरठि, घर ३ में गुरू अर्जनदेव जी की चार-बंदों वाली बाणी। अकाल पुरख एक है और सतिगुरू की कृपा से मिलता है। हे भाई ! नगर के पैंचाँ को मिल के (कामादिक वैरीयो से हो रहा) सहम दूर नहीं किया जा सकता। सरदारों लोगों से भी तस्सली नहीं मिल सकती (कि यह वैरी तंग नहीं करेगे) सरकारी हाकिम के आगे भी यह झगड़ा (पेश करने से कुछ नहीं बनता) भगवान पातिशाह को मिल के फैसला हो जाता है (और, कामादिक वैरीयो का भय खत्म हो जाता है) ॥१॥ अब (कामादिक वैरीयो से हो रहे सहम से बचने के लिए) किसी ओर जगह (सहारा) खोजने की जरूरत ना रह गई, जब गोबिंद को, गुरु को सृष्टि के खसम को मिल गए ॥ रहाउ ॥ हे भाई ! जब मनुष्य भगवान की हजूरी में पहुंचता है (चित् जोड़ता है), तब इस की (कामादिक वैरीयो के विरुध) सारी शिकैत खत्म हो जाती है। तब मनुख वह वसत हासिल कर लेता है जो सदा इस की अपनी बनी रहती है, तब विकारों में फंस कर भटकने से बच जाता है ॥२॥ हे भाई ! भगवान की हजूरी में सदा कायम रहने वाले न्याय अनुसार (कामादिकाँ के साथ हो रही टकर का) फैसला हो जाता है। उस दरगाह में (जुल्मी का कोई लिहाज नहीं किया जाता) स्वामी और नौकर एक जैसा समझा जाता है। हरेक के दिल की जानने वाला भगवान (हजूरी में पहुंचे हुए सवाली के दिल की) जानता है, (उस के) बोले बिना वह भगवान आप (उस के दिल की पीड़ा को) समझ लेता है ॥३॥ हे भाई ! भगवान सारे लोकों का स्वामी है, उस के साथ मिलाप-अवस्था में मनुख के अंदर भगवान की सिफ़त-सालाह की बाणी एक-रस पूरा प्रभाव डाल लेती है (और, मनुख ऊपर कामादिक वैरी अपना जोर नहीं पा सकते)। (पर, हे भाई ! उस को मिलने के लिए) उस के साथ कोई चलाकी नहीं की जा सकती। नानक जी ! (कहो-हे भाई ! अगर उस को मिलना है, तो) आपा-भाव गवा के (उस को) मिल ॥४॥१॥५१॥
ਅੰਗ : 621
ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥
ਅਰਥ: ਰਾਗ ਸੋਰਠਿ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ।) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ।) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ॥੧॥ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ, ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ ॥ ਰਹਾਉ ॥ ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ, ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ ॥੨॥ ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾਂ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ ॥੩॥ ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ)। (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਨਾਨਕ ਜੀ! (ਆਖੋ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ ॥੪॥੧॥੫੧॥
सलोक ॥ मन इछा दान करणं सरबत्र आसा पूरनह ॥ खंडणं कलि कलेसह प्रभ सिमरि नानक नह दूरणह ॥१॥ हभि रंग माणहि जिसु संगि तै सिउ लाईऐ नेहु ॥ सो सहु बिंद न विसरउ नानक जिनि सुंदरु रचिआ देहु ॥२॥ पउड़ी ॥ जीउ प्रान तनु धनु दीआ दीने रस भोग ॥ ग्रिह मंदर रथ असु दीए रचि भले संजोग ॥ सुत बनिता साजन सेवक दीए प्रभ देवन जोग ॥ हरि सिमरत तनु मनु हरिआ लहि जाहि विजोग ॥ साधसंगि हरि गुण रमहु बिनसे सभि रोग ॥३॥
अर्थ: हे नानक जी! जो प्रभू हमें मन-इच्छत दातां देता है जो सब जगह (सब जीवों की) उम्मीदें पूरी करता है, जो हमारे झगड़े और कलेश नाश करने वाला है उस को याद कर, वह तेरे से दूर नहीं है ॥१॥ जिस प्रभू की बरकत से तुम सभी आनंद मानते हो, उस से प्रीत जोड़। जिस प्रभू ने तुम्हारा सुंदर शरीर बनाया है, हे नानक जी! रब कर के वह तुझे कभी भी न भूले ॥२॥ (प्रभू ने तुझे) जिंद प्राण शरीर और धन दिया और स्वादिष्ट पदार्थ भोगणें को दिए। तेरे अच्छे भाग बना कर, तुझे उस ने सुंदर घर, रथ और घोडे दिए। सब कुछ देने-वाले प्रभू ने तुझे पुत्र, पत्नी मित्र और नौकर दिए। उस प्रभू को सिमरनें से मन तन खिड़िया रहता है, सभी दुख खत्म हो जाते हैं। (हे भाई!) सत्संग में उस हरी के गुण चेते किया करो, सभी रोग (उस को सिमरनें से) नाश हो जाते हैं ॥३॥
ਅੰਗ : 706
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥
ਅਰਥ: ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥