बेद पुरान सभै मत सुनि कै करी करम की आसा ॥ काल ग्रसत सभ लोग सिआने उठि पंडित पै चले निरासा ॥१॥ मन रे सरिओ न एकै काजा ॥ भजिओ न रघुपति राजा ॥१॥ रहाउ ॥ बन खंड जाइ जोगु तपु कीनो कंद मूलु चुनि खाइआ ॥ नादी बेदी सबदी मोनी जम के पटै लिखाइआ ॥२॥ भगति नारदी रिदै न आई काछि कूछि तनु दीना ॥ राग रागनी डि्मभ होइ बैठा उनि हरि पहि किआ लीना ॥३॥ परिओ कालु सभै जग ऊपर माहि लिखे भ्रम गिआनी ॥ कहु कबीर जन भए खालसे प्रेम भगति जिह जानी ॥४॥३॥

☬ अर्थ हिंदी ☬
हे मन! तूने प्रकाश-स्वरूप परमात्मा का भजन नहीं किया, तुझसे ये एक काम भी (जो करने वाला था) नहीं हो सकता।1। रहाउ।
जिन समझदार लोगों ने वेद-पुराण आदि के सारे मत सुन-सुन के कर्म-काण्ड की आस रखी, (ये आशा रखी कि कर्म काण्ड से जीवन सँवरेगा), वे सारे (आत्मिक) मौत में ग्रसे ही रहे। पंडित लोग भी आशा पूरी हुए बिना ही उठ के चले गए (जगत त्याग गए)।1।
कई लोगों ने जंगलों में जा के योग साधना की, तप किए, गाजर-मूली आदि चुन-खा के गुजारा किया; जोगी, कर्म काण्डी, ‘अलख’ कहने वाले जोगी, मोनधारी- ये सारे जम के लेखे में ही लिखे गए (भाव, इनके साधन मौत के डर से बचा नहीं सकते)।2।
जिन मनुष्यों ने शरीर पर तो (धार्मिक चिन्ह) चक्र आदि लगा लिए हैं, पर प्रेमा-भक्ति उसके हृदय में पैदा नहीं हुई, राग-रागनियां तो गाता है पर निरी पाखण्ड की मूर्ति ही बना बैठा है, ऐसे मनुष्य को परमात्मा से कुछ नहीं मिलता।3।
सारे जगत पर काल का सहम पड़ा हुआ है, भरमी-ज्ञानी भी उसी ही लेखे में लिखे गए हैं (वे भी मौत के सहम में ही हैं)। हे कबीर! कह– जिन मनुष्यों ने प्रेमा-भक्ति करनी समझ ली है वह (मौत के सहम से) आजाद हो गए हैं।4।3।
शबद का भाव: परमात्मा का भजन ही मनुष्य के करने के योग्य काम है। यही मौत के सहम से बचाता है। कर्म-काण्ड, जोग, तप आदि सिमरन के मुकाबले में तुच्छ हैं।



Share On Whatsapp

Leave a comment




ਅੰਗ : 654

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥

ਅਰਥ: ਹੇ ਮਨ! ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ, ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ।੧।ਰਹਾਉ।
ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ) , ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ। ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ।੧।
ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; ਜੋਗੀ, ਕਰਮ-ਕਾਂਡੀ, ‘ਅਲੱਖ’ ਆਖਣ ਵਾਲੇ ਜੋਗੀ, ਮੋਨਧਾਰੀ-ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ) ।੨।
ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ ਹਨ, ਪਰ ਪ੍ਰੇਮਾ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ, ਜੋ ਰਾਗ ਰਾਗਨੀਆਂ ਤਾਂ ਗਾਉਂਦਾ ਹੈ ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ।੩।
ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ) । ਹੇ ਕਬੀਰ! ਆਖ-ਜਿਨ੍ਹਾਂ ਮਨੁੱਖਾਂ ਨੇ ਪ੍ਰੇਮਾ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ।੪।੩।



Share On Whatsapp

Leave a Comment
Dalbir Singh : 🙏🙏🌼🌺🌸ਹੇ ਅਕਾਲਪੁਰਖ ਵਾਹਿਗੁਰੂ ਜੀਉ ਤੇਰੀ ਮਹਿਮਾ ਅਪਰ ਅਪਾਰ ਹੈ ਜੀ ਤੁਸੀਂ ਆਪਣੀ ਗਤ ਆਪਿ ਹੀ...

ਚਾਰ ਪੁੱਤ ਵਾਰੇ
ਪੰਜਵੀਂ ਮਾਂ ਵਾਰੀ
ਛੇਹਾ ਬਾਪ ਵਾਰਿਆ
ਸੱਤਵਾਂ ਆਪ ਵਾਰਿਆ
ਸੱਤ ਵਾਰ ਕੇ ਕਹਿੰਣਾ
ਭਾਣਾ ਮੀਠਾ ਲਾਗੇ ਤੇਰਾ
ਸਰਬੰਸਦਾਨੀਆ ਵੇ ਦੇਣਾ
ਕੋਣ ਦੇਓੁਗਾ ਤੇਰਾ
ਦੇਣਾ ਕੋਣ ਦੇਓੁਗਾ ਤੇਰਾ
ਸਤਿਨਾਮ ਸ਼੍ਰੀ ਵਾਹਿਗੁਰੂ ਜੀ ਸਤਿਨਾਮ ਸ਼੍ਰੀ ਵਾਹਿਗੁਰੂ ਜੀ
🙏🙏🙏🙏🙏🙏🙏🙏🙏🙏🙏🙏🙏🙏



Share On Whatsapp

Leave a comment


ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥
ਜੀਉ ਪਿੰਡ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥



Share On Whatsapp

Leave a comment




ਤੇਰੀ ਰਹਿਮਤ ਦਾ ਦਾਤਾ ਮੈ ਕਿੱਦਾਂ ਕਰਜ਼ ਉਤਾਰਾ,
ਵਾਲ ਵਿੰਗਾ ਤੂੰ ਹੋਣ ਨਾ ਦਵੇ ਆਉਣ ਤੂਫ਼ਾਨ ਹਜਾਰਾਂ।
ਵਾਹਿਗੁਰੂ ਸਚੇ ਪਾਤਸ਼ਾਹ ਤੇਰਾ ਸਹਾਰਾ ਸਾਨੂੰ ਤਾਂ🙏🙏



Share On Whatsapp

Leave a comment


गूजरी की वार महला ३ सिकंदर बिराहिम की वार की धुनी गाउणी ੴ सतिगुर प्रसादि ॥ सलोकु मः ३ ॥ इहु जगतु ममता मुआ जीवण की बिधि नाहि ॥ गुर कै भाणै जो चलै तां जीवण पदवी पाहि ॥ ओइ सदा सदा जन जीवते जो हरि चरणी चितु लाहि ॥ नानक नदरी मनि वसै गुरमुखि सहजि समाहि ॥१॥ मः ३ ॥ अंदरि सहसा दुखु है आपै सिरि धंधै मार ॥ दूजै भाइ सुते कबहि न जागहि माइआ मोह पिआर ॥ नामु न चेतहि सबदु न वीचारहि इहु मनमुख का आचारु ॥ हरि नामु न पाइआ जनमु बिरथा गवाइआ नानक जमु मारि करे खुआर ॥२॥

अर्थ :-अकाल पुरख एक है और सतगुरु की कृपा द्वारा मिलता है, सलोक गुरु अमर दास जी का। यह जगत (भावार्थ, हरेक जीव) (यह चीज ‘मेरी’ बन जाए, यह चीज ‘मेरी’ हो जाए-इस) अणपत में इतना फँसा पड़ा है कि इस को जीवन का ढंग नहीं रहा । जो जो मनुख सतिगुरु के कहे पर चलते है वह जीवन-जुगति सीख लेते हैं, जो मनुख भगवान के चरणों में चित् जोड़ते हैं, वह समझो, सदा ही जीवित हैं, (क्योंकि) हे नानक ! गुरु के सनमुख होने से मेहर का स्वामी भगवान मन में आ बसता है और गुरमुखि उस अवस्था में जा पहुँचते हैं जहाँ पदार्थों की तरफ मन डोलता नहीं ।1। जिन मनुष्यों का माया के साथ मोह प्यार है जो माया के प्यार में मस्त हो रहे हैं (इस गफलित में से) कभी जागते नहीं, उन के मन में तौखला और कलेश टिका रहता है, उन्हों ने दुनिया के झंबेलिआँ का यह खपाणा आपने सिर ऊपर आप सहेड़िआ हुआ है। अपने मन के पिछे चलने वाले मनुष्यों की रहिणी यह है कि वह कभी गुर-शब्द नहीं वीचारदे । हे नानक ! उनको परमात्मा का नाम नसीब नहीं हुआ, वह जन्म अजाईं गवाँदे हैं और जम उनको मार के खुआर करता है (भावार्थ, मौत हाथों सदा सहमे रहते हैं) ।2।



Share On Whatsapp

Leave a comment


ਅੰਗ : 508

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥

ਅਰਥ: ਰਾਗ ਗੂਜਰੀ ਵਿੱਚ, ਗੁਰੂ ਅਮਰਦਾਸ ਜੀ ਦੀ ਬਾਣੀ ‘ਵਾਰ’, ਇਸ ਨੂੰ ਸਿਕੰਦਰ ਬਿਰਾਹਿਮ ਦੀ ‘ਵਾਰ’ ਦੀ ਧੁਨ ਨਾਲ ਗਾਉਣਾ ਹੈ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕ ਗੁਰੂ ਅਮਰਦਾਸ ਜੀ ਦਾ।
ਇਹ ਜਗਤ ਅਣਪੱਤ (ਇਹ ਚੀਜ਼ ‘ਮੇਰੀ’ ਬਣ ਜਾਏ, ਇਹ ਚੀਜ਼ ‘ਮੇਰੀ’ ਹੋ ਜਾਏ) ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜਿਹੜੇ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦੇ ਹਨ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ। ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ। ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ ॥੧॥ ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਤੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ, ਜਿਨ੍ਹਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ ਤੇ ਨਾਮ ਨਹੀ ਜਪਦੇ, ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ) ॥੨॥



Share On Whatsapp

View All 2 Comments
ਦਲਬੀਰ ਸਿੰਘ : 🙏🙏🌼🌸🌺ek Onkar Satnam Sri Waheguru Ji Aap Da Lakh Lakh Sukar Hai Ji🌼🌸🌺🙏🙏
Jarnail Singh : ਵਾਹਿਗੁਰੂ ਸਾਹਿਬ ਜੀ



ਧੰਨ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਆਨੰਦ ਕਾਰਜ ਨੂੰ ਕਾਫ਼ੀ ਸਮਾਂ ਬਤੀਤ ਗਿਆ ਪਰ ਘਰ ਚ ਕੋਈ ਔਲਾਦ ਨਹੀਂ ਸੀ , ਪ੍ਰਿਥੀ ਚੰਦ ਦੀ ਘਰਵਾਲੀ ਬੀਬੀ ਕਰਮੋ ਨੇ ਇਕ ਦਿਨ ਮਿਹਣਾ ਮਾਰਿਆ ਇਹ ਤੇ ਔਂਤਰੇ ਨੇ ਇਨ੍ਹਾਂ ਦੇ ਕਿਹੜਾ ਕੋਈ ਔਲਾਦ ਹੈ , ਅਖੀਰ ਨੂੰ ਸਭ ਕੁਝ ਸਾਡੇ ਕੋਲ ਹੀ ਆਉਣਾ ਇਸ ਗੱਲ ਦਾ ਜਦੋਂ ਮਾਤਾ ਗੰਗਾ ਜੀ ਨੂੰ ਪਤਾ ਲੱਗਾ ਬੜੇ ਉਦਾਸ ਹੋਏ ਗੁਰੂਦੇਵ-ਪਤੀ ਕੋਲ ਬੇਨਤੀ ਕੀਤੀ ਤੁਸੀਂ ਸਾਰਿਆਂ ਦੀਆਂ ਝੋਲੀਆਂ ਭਰਦੇ ਹੋ ਦਾਸੀ ਤੇ ਵੀ ਕਿਰਪਾ ਕਰੋ ਹੁਣ ਤਾਂ ਸ਼ਰੀਕ ਵੀ ਮਿਹਣੇ ਮਾਰਨ ਲੱਗ ਪਏ ਨੇ ਨਾਲ ਸਾਰੀ ਗੱਲ ਦੱਸੀ।
ਸਤਿਗੁਰਾਂ ਨੇ ਕਿਹਾ ਬਾਬਾ ਬੁੱਢਾ ਜੀ ਨੇ ਗੁਰੂ ਨਾਨਕ ਸਾਹਿਬ ਦੇ ਦੀਦਾਰ ਕੀਤੇ ਨੇ ਸਿੱਖੀ ਕਮਾਈ ਹੈ ਤੁਸੀਂ ਉਨ੍ਹਾਂ ਦੇ ਕੋਲ ਬੇਨਤੀ ਕਰੋ ਤੁਹਾਡੀ ਜ਼ਰੂਰ ਇੱਛਾ ਪੂਰੀ ਹੋਵੇਗੀ
ਅਗਲੇ ਦਿਨ ਮਾਤਾ ਜੀ ਤਿਆਰੀ ਕਰ ਰੱਥ ਤੇ ਚੜ੍ਹ ਚੱਲ ਪਏ ਬਾਬਾ ਬੁੱਢਾ ਸਾਹਿਬ ਬੀੜ ਦੇ (ਨੇੜੇ ਝਬਾਲ) ਇਲਾਕੇ ਚ ਖੇਤੀਬਾੜੀ ਤੇ ਮਾਲ ਡੰਗਰ ਦੀ ਸੇਵਾ ਕਰਦੇ ਸੀ ਦੂਰੋਂ ਧੂੜ ਉੱਡਦੀ ਦੇਖ ਬਾਬਾ ਬੁੱਢਾ ਜੀ ਨੇ ਕਿਹਾ ਏ ਧੂੜਾਂ ਕਾਹਦੀਆਂ ਉੱਠਦੀਆਂ ਨੇਡ਼ਿਓਂ ਇਕ ਸਿੱਖ ਨੇ ਦਸਿਆ ਬਾਬਾ ਜੀ ਏ ਗੁਰੂ ਕੇ ਮਹਿਲ ਆ ਰਹੇ ਬਾਬਾ ਜੀ ਨੇ ਬਚਨ ਕਹੇ ਗੁਰੂ ਕਿਆਂ ਨੂੰ ਕਿਧਰੋਂ ਭਾਜੜਾਂ ਪੈ ਗਈਆਂ … ਮਾਤਾ ਗੰਗਾ ਜੀ ਜਦੋਂ ਪਹੁੰਚੇ ਉਨ੍ਹਾਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਬੜੇ ਉਦਾਸ ਹੋ ਗਏ ਫਿਰ ਵੀ ਬੇਨਤੀ ਕੀਤੀ ਤਾਂ ਬਾਬਾ ਬੁੱਢਾ ਜੀ ਨੇ ਕਿਹਾ ਸਾਰੇ ਖ਼ਜ਼ਾਨਿਆਂ ਦੇ ਮਾਲਕ ਗੁਰੂ ਅਰਜਨ ਦੇਵ ਜੀ ਨੇ ਮੈਂ ਤੇ ਨੌਕਰ ਹਾਂ
ਮਾਤਾ ਜੀ ਨੇ ਦਰਸ਼ਨ ਕੀਤੇ ਤੇ ਉਦਾਸ ਚਲੇ ਮੁੜ ਆਏ ਸਾਰੀ ਗੱਲ ਸਤਿਗੁਰਾਂ ਨੂੰ ਦੱਸੀ ਪਾਤਸ਼ਾਹ ਨੇ ਕਿਹਾ ਤੁਹਾਡੇ ਜਾਣ ਦਾ ਢੰਗ ਸਹੀ ਨਹੀਂ ਸੀ ਜਦੋਂ ਵੱਡਿਆਂ ਦੇ ਕੋਲ ਜਾਈਏ ਤੇ ੲੇਦਾਂ ਨਹੀਂ ਜਾਈਦਾ ਨੀਵੇਂ ਹੋ ਕੇ ਜਾਈਦਾ ਫਿਰ ਆਪ ਸਤਿਗੁਰਾਂ ਨੇ ਤਰੀਕਾ ਦੱਸਿਆ ਕਿ ਕੱਲ੍ਹ ਅੰਮ੍ਰਿਤ ਵੇਲੇ ਉੱਠਣਾ ਕੇਸੀ ਇਸ਼ਨਾਨ ਕਰਕੇ ਆਪ ਦਹੀਂ ਰਿੜਕ ਕੇ ਲੱਸੀ ਤਿਆਰ ਕਰਨੀ ਹਥੀਂ ਮਿੱਸੇ ਪ੍ਰਸ਼ਾਦੇ ਤਿਆਰ ਕਰਕੇ ਨਾਲ ਗੰਢਾ ਲੈ ਪੈਦਲ ਚੱਲ ਕੇ ਜਾਓ ਮਾਤਾ ਜੀ ਨੇ ਇਸੇ ਤਰ੍ਹਾਂ ਸਾਰੀ ਤਿਆਰੀ ਕੀਤੀ ਆਪ ਸਿਰ ਤੇ ਪ੍ਰਸ਼ਾਦਿਆਂ ਦਾ ਟੋਕਰਾ ਚੁੱਕ ਕੇ ਲੱਸੀ ਲੈ ਕੇ ਚੱਲੇ ਨਾਲ ਇੱਕ ਦਾਸੀ ਲੈ ਲਈ ਪਹੁੰਚਦਿਆਂ ਨੂੰ ਦਿਨ ਕਾਫੀ ਚੜ੍ਹ ਗਿਆ ਸੀ ਬਾਬਾ ਬੁੱਢਾ ਜੀ ਨੇ ਮਾਤਾ ਜੀ ਨੂੰ ਦੂਰੋਂ ਆਉਂਦਿਆਂ ਦੇਖ ਕੇ ਅੱਗੇ ਹੋ ਕੇ ਪਰਸ਼ਾਦਿਆਂ ਵਾਲਾ ਟੋਕਰਾ ਉਤਾਰਿਆ ਤੇ ਨਾਲ ਬਚਨ ਕਹੇ ਜਦੋਂ ਪੁੱਤ ਨੂੰ ਭੁੱਖ ਲੱਗਦੀ ਆ ਮਾਂ ਨੂੰ ਹੀ ਪਤਾ ਚਲਦਾ ਹੈ ਬਾਬਾ ਜੀ ਨੂੰ ਪ੍ਰਸ਼ਾਦਾ ਛਕਾਇਆ ਬੜੇ ਖ਼ੁਸ਼ ਪਰਸ਼ਾਦਾ ਛਕਦਿਆਂ ਬਾਬਾ ਬੁੱਢਾ ਜੀ ਨੇ ਜਦੋਂ ਗੰਢੇ ਤੇ ਮੁੱਕੀ ਮਾਰੀ ਤਾਂ ਨਾਲ ਬਚਨ ਕੀਤਾ ਤੁਹਾਡੇ ਘਰ ਇਸ ਤਰ੍ਹਾਂ ਦਾ ਸੂਰਬੀਰ ਯੋਧਾ ਪੈਦਾ ਹੋਊ ਜੋ ਗੰਢੇ ਵਾਂਗੂੰ ਵੈਰੀਆਂ ਦੇ ਸਿਰ ਭਨੂੰਗਾ
ਤੁਮਰੇ ਗ੍ਰਹਿ ਪ੍ਰਗਟੇ ਗਾ ਯੋਧਾ ।
ਜਾਕਾ ਬਲ ਗੁਨ ਕਿੰਨਹੁ ਨ ਸੋਧਾ।
ਏਦਾ ਨਾਲ ਬਾਬਾ ਜੀ ਪ੍ਰਸ਼ਾਦਾ ਛਕੀ ਜਾਂਦੇ ਨੇ ਨਾਲ ਨਾਲ ਅਸੀਸਾਂ ਦੇਈ ਜਾਂਦੇ ਨੇ ਬਾਬਾ ਬੁੱਢਾ ਸਾਹਿਬ ਜੀ ਦੀ…

ਅਸੀਸ ਲੈ ਕੇ ਮਾਤਾ ਗੰਗਾ ਜੀ ਘਰ ਆਏ
ਸਮੇ ਨਾਲ ਹਾੜ੍ਹ ਵਦੀ 1 ਸੰਨ 1595 ਈ: ਨੂੰ ਮਾਤਾ ਗੰਗਾ ਜੀ ਦੀ ਪਾਵਨ ਕੁਖੋ ਧੰਨ ਗੁਰੂ ਅਰਜਨ ਦੇਵ ਮਹਾਰਾਜ ਦੇ ਘਰ ਪਿੰਡ ਵਡਾਲੀ (ਜ਼ਿਲ੍ਹਾ ਅੰਮ੍ਰਿਤਸਰ) ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਹੋਇਆ ਸਾਹਿਬਜ਼ਾਦੇ ਦੇ ਆਗਮਨ ਦੀ ਖ਼ੁਸ਼ੀ ਵਿੱਚ ਇੱਕ ਛੇ ਹਲਟਾ ਖੂਹ ਲਗਵਾਇਆ ਇਸ ਕਰਕੇ ਅਸਥਾਨ ਨੂੰ ਛੇਹਰਟਾ ਸਾਹਿਬ ਵੀ ਕਹਿੰਦੇ ਆ ਖੂਹ ਹੁਣ ਵੀ ਮੌਜੂਦ ਆ
ਪੰਜਵੇ ਪਾਤਸ਼ਾਹ ਨੇ ਸ਼ੁਕਰਾਨੇ ਦੇ ਸ਼ਬਦ ਉਚਾਰੇ
ਜੰਮਿਆ ਪੂਤੁ ਭਗਤੁ ਗੋਵਿੰਦ ਕਾ ॥
ਪ੍ਰਗਟਿਆ ਸਭ ਮਹਿ ਲਿਖਿਆ ਧੁਰ ਕਾ ॥ ਰਹਾਉ ॥
🌹🌹
ਵਡਾਲੀ ਪਿੰਡ ਛੇਵੇਂ ਪਾਤਸ਼ਾਹ ਨੇ ਬਚਪਨ ਦੇ ਕੁੱਝ ਸਾਲ ਬਤੀਤ ਕੀਤੇ ਰਿਸ਼ਤੇ ਵਿੱਚ ਸਤਿਗੁਰਾਂ ਦਾ ਤਾਇਆ ਲੱਗਦੇ ਪ੍ਰਿਥੀ ਚੰਦ ਨੇ ਗੁਰੂ ਪੱਤਰ ਉਪਰ ਕਈ ਜਾਨ ਲੇਵਾ ਹਮਲੇ ਕੀਤੇ ਦਾਈ ਨੂੰ ਜ਼ਹਿਰ ਦੇ ਕੇ ਮਾਰਨ ਲਈ ਭੇਜਿਆ ਸਪੇਰਾ ਭੇਜਿਆ ਸਾਥੀ ਦੇ ਰਾਹੀਂ ਜ਼ਹਿਰ ਦੇਣ ਦਾ ਯਤਨ ਕੀਤਾ ਇਕ ਬ੍ਰਾਹਮਣ ਰਾਹੀਂ ਵੀ ਦਹੀਂ ਵਿੱਚ ਜ਼ਹਿਰ ਮਿਲਾ ਕੇ ਖਵਾਉਣ ਦਾ ਯਤਨ ਕੀਤਾ ਪਰ ਸਭ ਵਿਅਰਥ ਗਿਆ
ਛੇਵੇਂ ਪਾਤਸ਼ਾਹ ਨੂੰ ਬਚਪਨ ਚ ਸੀਤਲਾ( ਚੇਚਕ )ਦਾ ਰੋਗ ਵੀ ਹੋਇਆ ਦਵਾਈਆ ਅਤੇ ਦੁਆਵਾਂ ਦੇ ਨਾਲ ਰੋਗ ਦੂਰ ਹੋਇਆ ਪੰਜਵੇਂ ਪਾਤਸ਼ਾਹ ਨੇ ਸ਼ੁਕਰਾਨੇ ਦੇ ਸ਼ਬਦ ਉਚਾਰੇ
ਸੀਤਲਾ ਤੇ ਰਖਿਆ ਬਿਹਾਰੀ ॥
ਪਾਰਬ੍ਰਹਮ ਪ੍ਰਭ ਕਿਰਪਾ ਧਾਰੀ ॥੧॥
ਫਿਰ ਬਚਪਨ ਚ ਐਸਾ ਤਾਪ ਚੜ੍ਹਿਆ ਜੋ ਬੜਾ ਨੁਕਸਾਨ-ਦਾਇਕ ਹੋ ਸਕਦਾ ਸੀ ਪਰ ਗੁਰੂ ਕ੍ਰਿਪਾ ਨਾਲ ਉਹ ਵੀ ਲੱਥ ਗਿਆ ਪੰਜਵੇਂ ਪਾਤਸ਼ਾਹ ਫਿਰ ਸ਼ੁਕਰਾਨਾ ਕੀਤਾ
ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ
ਹਰਿ ਗੋਵਿਦੁ ਨਵਾ ਨਿਰੋਆ॥੧॥ ਰਹਾਉ ॥
🌹🌹
ਛੇਵੇਂ ਪਾਤਸ਼ਾਹ ਨੂੰ ਥੋੜ੍ਹਾ ਵੱਡਾ ਹੋਇਆ ਦੇਖ ਪੜ੍ਹਨ ਦੇ ਲਈ ਬਾਬਾ ਬੁੱਢਾ ਜੀ ਦੇ ਕੋਲ ਭੇਜਿਆ ਬਾਬਾ ਜੀ ਕੋਲੋਂ ਅੱਖਰੀ ਵਿੱਦਿਆ ਤੇ ਸ਼ਸਤਰ ਵਿੱਦਿਆ ਲਈ ਯੁੱਧ ਦੇ ਕੁੱਝ ਦਾਅ ਪੇਚ ਤੇ ਘੋੜ ਸਵਾਰੀ ਭਾਈ ਜੇਠਾ ਜੀ ਭਾਈ ਪਿਰਾਗਾ ਜੀ ਤੇ ਭਾਈ ਗੰਗਾ ਸਹਿਗਲ ਜੀ ਕੋਲੋਂ ਵੀ ਸਿੱਖੇ
ਛੇਵੇਂ ਗੁਰਦੇਵ ਦੇ ਤਿੰਨ ਵਿਆਹ ਹੋਏ ਮਾਤਾ ਦਮੋਦਰੀ ਜੀ ਮਾਤਾ ਮਰਵਾਹੀ ਜੀ ਮਾਤਾ ਨਾਨਕੀ ਜੀ ਨਾਲ ਆਪ ਜੀ ਦੇ 6 ਔਲਾਦਾਂ ਸੀ ਪੰਜ ਪੁੱਤਰ ਬਾਬਾ ਗੁਰਦਿੱਤਾ ਜੀ ਬਾਬਾ ਸੂਰਜ ਮੱਲ ਬਾਬਾ ਅਣੀਰਾਏ ਬਾਬਾ ਅਟੱਲ ਰਾਇ ਤੇ ਗੁਰੂ ਤੇਗ ਬਹਾਦਰ ਜੀ ਇਕ ਪੁੱਤਰੀ ਬੀਬੀ ਵੀਰੋ ਜੀ ਸਨ
ਪੰਜਵੇਂ ਪਾਤਸ਼ਾਹ ਦੀ ਸ਼ਹਾਦਤ ਤੋਂ ਬਾਅਦ ਗੁਰਤਾ ਗੱਦੀ ਤੇ ਬਿਰਾਜਮਾਨ ਹੋਏ ਤਾਂ ਦੋ ਸ੍ਰੀ ਸਾਹਿਬਾਂ ਮੀਰੀ ਤੇ ਪੀਰੀ ਦੀਆਂ ਧਾਰਨ ਕੀਤੀਆਂ ਸਤਿਗੁਰੂ ਜੀ ਸਰੀਰਕ ਤੌਰ ਤੇ ਇੰਨੇ ਬਲਵਾਨ ਸੀ ਕਿ ਇਕ ਘੋੜਾ ਲੰਬਾ ਸਮਾਂ ਸਵਾਰੀ ਨਹੀਂ ਸੀ ਝੱਲਦਾ ਇਸ ਲਈ ਇੱਕ ਘੋੜਾ ਨਾਲ ਖਾਲੀ ਚੱਲਦਾ ਸੀ ਜੋ ਰਸਤੇ ਵਿੱਚ ਬਦਲਿਆ ਜਾਂਦਾ ਭਾਈ ਗੁਰਦਾਸ ਜੀ ਲਿਖਦੇ ਨੇ
ਦਲਭੰਜਨ ਗੁਰੁ ਸੂਰਮਾ
ਵਡ ਜੋਧਾ ਬਹੁ ਪਰਉਪਕਾਰੀ ॥
🌹🌹
ਮੀਰੀ ਪੀਰੀ ਦੇ ਮਾਲਕ ਧੰਨ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ
ਮੇਜਰ ਸਿੰਘ
ਗੁਰੂ ਕਿਰਪਾ ਕਰੇ



Share On Whatsapp

Leave a comment


ਉਸ ਦਾਤੇ ਘਰ ਸਭ ਕੁਝ ਮਿਲਦਾ
ਰੱਖ ਸਬਰ ਸੰਤੋਖ ਤੇ ਆਸਾਂ
ਉਸ ਮਾਲਕ ਤੋਂ ਮੰਗਣਾ ਸਿੱਖਲੈ
ਕਰ ਨੀਵੇਂ ਹੋ ਅਰਦਾਸਾਂ
🙏🏻ਵਾਹਿਗੁਰੂ ਜੀ🙏🏻ਅੰਗ ਸੰਗ ਸਹਾਇ🙏🏻🌺🌸



Share On Whatsapp

View All 3 Comments
Rajinder Singh : ਧੰਨ ਗੁਰੂ ਰਾਮਦਾਸ ਸਾਹਿਬ ਜੀ
Dalbir Singh : 🙏🙏ਐ ਵਾਹਿਗੁਰੂ ਤੇਰਾ ਕੋਟਿਨ ਕੋਟਿ ਧੰਨਵਾਦ ਹੈ ਜੀ🙏🙏

ਤੇਰੀ ਭਗਤਿ ਭੰਡਾਰ ਅਸੰਖ
ਜਿਸੁ ਤੂ ਦੇਵਹਿ ਮੇਰੇ ਸੁਆਮੀ ਤਿਸੁ ਮਿਲਹਿ॥
ਜਿਸ ਕੈ ਮਸਤਕਿ ਗੁਰ ਹਾਥੁ
ਤਿਸੁ ਹਿਰਦੈ ਹਰਿ ਗੁਣ ਟਿਕਹਿ ॥



Share On Whatsapp

Leave a comment




ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥
ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥
ਜੀਵਨਾ ਹਰਿ ਜੀਵਨਾ ॥
ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ll



Share On Whatsapp

Leave a comment


जैतसरी महला ४ ॥ जिन हरि हिरदै नामु न बसिओ तिन मात कीजै हरि बांझा ॥ तिन सुंञी देह फिरहि बिनु नावै ओइ खपि खपि मुए करांझा ॥१॥ मेरे मन जपि राम नामु हरि माझा ॥ हरि हरि क्रिपालि क्रिपा प्रभि धारी गुरि गिआनु दीओ मनु समझा ॥ रहाउ ॥ हरि कीरति कलजुगि पदु ऊतमु हरि पाईऐ सतिगुर माझा ॥ हउ बलिहारी सतिगुर अपुने जिनि गुपतु नामु परगाझा ॥२॥

हे भाई! जिन मनुखों के हृदये में परमात्मा का नाम नहीं बस्ता, उनकी माँ को हरी बाँझ ही कर दिया कर (तो अच्छा है, क्योंकि) उनका सरीर हरी नाम से सूना रहता है, वह नाम के बिना ही रह रहे हैं, और कुछ कुछ खुआर हो हो कर आत्मिक मौत बुलाते रहते हैं॥१॥ हे मेरे मन! उस परमात्मा का नाम जपा कर, जो तेरे अंदर ही बस रहा है। हे भाई! कृपाल प्रभु ने (जिस मनुख ऊपर) कृपा की उस को गुरु ने आत्मिक जीवन की समझ दी उस का मन (नाम जपने की कदर) समझ गया॥रहाउ॥ हे भाई! जगत में परमात्मा की सिफत-सलाह ही सब से उच्चा दर्जा है, (पर) परमात्मा गुरु के द्वारा (ही) मिलता है। हे भाई! मैं अपने गुरु से कुर्बान जाता हूँ जिस ने मेरे अंदर ही छिपे बैठे परमात्मा के नाम प्रकट कर दिया॥२॥



Share On Whatsapp

Leave a comment


ਅੰਗ : 697

ਜੈਤਸਰੀ ਮਹਲਾ ੪ ॥ ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥ ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥੨॥

ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ, ਉਹਨਾਂ ਦੀ ਮਾਂ ਨੂੰ ਹਰੀ ਬਾਂਝ ਹੀ ਕਰ ਦਿਆ ਕਰੇ (ਤਾਂ ਚੰਗਾ ਹੈ, ਕਿਉਂਕਿ) ਉਹਨਾਂ ਦਾ ਸਰੀਰ ਹਰਿ-ਨਾਮ ਤੋਂ ਸੁੰਞਾ ਰਹਿੰਦਾ ਹੈ, ਉਹ ਨਾਮ ਤੋਂ ਵਾਂਜੇ ਹੀ ਤੁਰੇ ਫਿਰਦੇ ਹਨ, ਅਤੇ, ਉਹ ਕ੍ਰੁਝ ਕ੍ਰੁਝ ਕੇ ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ ॥੧॥ ਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਤੇਰੇ ਅੰਦਰ ਹੀ ਵੱਸ ਰਿਹਾ ਹੈ। ਹੇ ਭਾਈ! ਕ੍ਰਿਪਾਲ ਪ੍ਰਭੂ ਨੇ (ਜਿਸ ਮਨੁੱਖ ਉਤੇ) ਕਿਰਪਾ ਕੀਤੀ ਉਸ ਨੂੰ ਗੁਰੂ ਨੇ ਆਤਮਕ ਜੀਵਨ ਦੀ ਸੂਝ ਬਖ਼ਸ਼ੀ ਉਸ ਦਾ ਮਨ (ਨਾਮ ਜਪਣ ਦੀ ਕਦਰ) ਸਮਝ ਗਿਆ ॥ ਰਹਾਉ॥ ਹੇ ਭਾਈ! ਜਗਤ ਵਿਚ ਪਰਮਾਤਮਾ ਦੀ ਸਿਫ਼ਤ-ਸਾਲਾਹ ਹੀ ਸਭ ਤੋਂ ਉੱਚਾ ਦਰਜਾ ਹੈ, (ਪਰ) ਪਰਮਾਤਮਾ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ ਜਿਸ ਨੇ ਮੇਰੇ ਅੰਦਰ ਹੀ ਗੁੱਝੇ ਵੱਸਦੇ ਪਰਮਾਤਮਾ ਦਾ ਨਾਮ ਪਰਗਟ ਕਰ ਦਿੱਤਾ ॥੨॥



Share On Whatsapp

Leave a Comment
Dalbir Singh : 🙏🙏ਸਤਿਨਾਮ ਸ੍ਰੀ ਵਾਹਿਗੁਰੂ ਜੀ ਤੇਰਾ ਲੱਖ ਲੱਖ ਸ਼ੁਕਰ ਹੈ ਜੀ 🙏🙏



ਇਤਿਹਾਸਿਕ ਗੁਰਦੁਆਰਾ ਗਊ ਘਾਟ ਪਾਤਸ਼ਾਹੀ ਪਹਿਲੀ ਉਹ ਪਵਿੱਤਰ ਅਸਥਾਨ ਹੈ ਜਿਥੇ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ 1515ਈ: ਨੂੰ ਇਸ ਅਸਥਾਨ ਤੇ ਆਏ ਜੋ ਸਤਲੁਜ ਦਰਿਆ ਦੇ ਕਿਨਾਰੇ ਹੈ। ਇਥੇ ਬਿਰਾਜ ਕੇ ਗੁਰੂ ਜੀ ਰੱਬੀ ਬਾਣੀ ਰਾਹੀਂ ਨਿਰੰਕਾਰ ਦੀ ਸਿਫਤ ਸਲਾਹ ਵਿੱਚ ਮਗਨ ਹੋ ਗਏ। ਉਸ ਸਮੇਂ ਲੁਧਿਆਣੇ ਦਾ ਨਵਾਬ ਜਲਾਲ ਖਾਂ ਲੋਧੀ ਆਪਣੇ ਦਰਬਾਰੀਆਂ ਸਮੇਤ ਭੇਟਾ ਲੈ ਕੇ ਗੁਰੂ ਜੀ ਦੀ ਸ਼ਰਨ ਵਿੱਚ ਆਇਆ ਤੇ ਗੁਰੂ ਚਰਨਾਂ ਵਿੱਚ ਬੇਨਤੀ ਕੀਤੀ ਕਿ ਸੱਚੇ ਪਾਤਸ਼ਾਹ ਜੀਓ , ਇਹ ਸਤਲੁਜ ਦਰਿਆ ਸ਼ਹਿਰ ਨੂੰ ਢਾਹ ਲਾਈ ਜਾ ਰਿਹਾ ਹੈ , ਆਪ ਜੀ ਮੇਹਰ ਕਰੋ। ਉਸ ਸਮੇਂ ਗੁਰੂ ਜੀ ਨੇ ਬਚਨ ਕੀਤੇ ਕਿ ਤੁਸੀਂ ਪ੍ਰਜਾ ਨਾਲ ਇਨਸਾਫ ਕਰੋ। ਸਤਲੁਜ ਦਰਿਆ ਸ਼ਹਿਰ ਤੋਂ 7 ਕੋਹ ਦੂਰ ਹੱਟ ਜਾਵੇਗਾ ਅਤੇ ਇਥੋਂ ਬੁੱਢਾ ਹੋ ਕੇ ਚੱਲੇਗਾ। ਸਮਾਂ ਪਾ ਕੇ ਇਹ ਸ਼ਹਿਰ ਬਹੁਤ ਘੁੱਗ ਵਸੇਗਾ ਜਿਸ ਦਾ ਦੁਨੀਆ ਵਿੱਚ ਨਾਮ ਹੋਵੇਗਾ। ਗੁਰੂ ਸਾਹਿਬ ਦੇ ਕਹੇ ਬਚਨਾਂ ਅਨੁਸਾਰ ਲੁਧਿਆਣਾ ਸ਼ਹਿਰ ਘੁੱਗ ਵੱਸ ਰਿਹਾ ਹੈ ਇਸ ਦਾ ਨਾਮ ਦੁਨੀਆਂ ਵਿੱਚ ਮਸ਼ਹੂਰ ਹੈ ਅਤੇ ਸਤਲੁਜ ਦਰਿਆ ਵੀ ਸੱਤ ਕੋਹ ਦੂਰ ਚੱਲ ਰਿਹਾ ਹੈ। ਇਸ ਤਰਾਂ ਇਹ ਗੁਰੁਦਆਰਾ ਗਊ ਘਾਟ ਪਾਤਸ਼ਾਹੀ ਪਹਿਲੀ ਜੋ ਦਰਿਆ ਘਾਟ ਤੇ ਬਣਿਆ ਹੈ , ਦਾ ਨਾਮ ਗੁਰਦੁਆਰਾ ਗਊ ਘਾਟ ਪੈ ਗਿਆ।



Share On Whatsapp

Leave a Comment
gurdevsingh : Waheguru ji

सलोकु मः ३ ॥ सेखा चउचकिआ चउवाइआ एहु मनु इकतु घरि आणि ॥ एहड़ तेहड़ छडि तू गुर का सबदु पछाणु ॥ सतिगुर अगै ढहि पउ सभु किछु जाणै जाणु ॥ आसा मनसा जलाइ तू होइ रहु मिहमाणु ॥ सतिगुर कै भाणै भी चलहि ता दरगह पावहि माणु ॥ नानक जि नामु न चेतनी तिन धिगु पैनणु धिगु खाणु ॥१॥ मः ३ ॥ हरि गुण तोटि न आवई कीमति कहणु न जाइ ॥ नानक गुरमुखि हरि गुण रवहि गुण महि रहै समाइ ॥२॥ पउड़ी ॥ हरि चोली देह सवारी कढि पैधी भगति करि ॥ हरि पाटु लगा अधिकाई बहु बहु बिधि भाति करि ॥ कोई बूझै बूझणहारा अंतरि बिबेकु करि ॥ सो बूझै एहु बिबेकु जिसु बुझाए आपि हरि ॥ जनु नानकु कहै विचारा गुरमुखि हरि सति हरि ॥११॥



Share On Whatsapp

Leave a comment


ਅੰਗ : 646

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥

ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1। ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।2। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ)।11।



Share On Whatsapp

View All 2 Comments
Jarnail Singh : ਵਾਹਿਗੁਰੂ ਸਾਹਿਬ ਜੀ
Dalbir Singh : 🙏🙏ਹੇ ਵਾਹਿਗੁਰੂ ਜੀ ਤੁਸੀਂ ਆਪਣੀ ਵਡਿਆਈ ਆਪ ਹੀ ਜਾਣਦੇ ਹੋ ਹਮ ਅਵਗੁਣ ਭਰੇ ਏਕ ਗੁਣ...




  ‹ Prev Page Next Page ›