ਅੰਗ : 654
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥
ਅਰਥ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥ ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ॥੧॥ ਰਹਾਉ ॥ ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ)। ਮੌਤ ਆਈ, ਤਾਂ ਸਭ ਇਹੀ ਆਖਦੇ ਹਨ – ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ॥੨॥ ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ ॥੩॥ ਕਬੀਰ ਜੀ ਆਖਦੇ ਹਨ – ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ)। ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ॥੪॥੨॥



Share On Whatsapp

View All 2 Comments
SinderPal Singh janagal : Sat shari akal ji kinda ji sab thek thak ji
Baljinder Saab Singh : 🙏🤲Waheguru Ji🙏Dhan Dhan🙏Shri Guru🙏Ramdas Ji🙏Dhan Dhan🙏Baba🙏Deep Singh Ji🙏Waheguru Ji🙏Sarbat da🙏Bhla Karo Ji🙏Waheguru Ji🙏Sarbat Di🙏Chardi kla🙏Karo...



अंग : 654
रागु सोरठि बाणी भगत कबीर जी की घरु १ जब जरीऐ तब होइ भसम तनु रहै किरम दल खाई ॥ काची गागरि नीरु परतु है इआ तन की इहै बडाई ॥१॥ काहे भईआ फिरतौ फूलिआ फूलिआ ॥ जब दस मास उरध मुख रहता सो दिनु कैसे भूलिआ ॥१॥ रहाउ ॥ जिउ मधु माखी तिउ सठोरि रसु जोरि जोरि धनु कीआ ॥ मरती बार लेहु लेहु करीऐ भूतु रहन किउ दीआ ॥२॥ देहुरी लउ बरी नारि संगि भई आगै सजन सुहेला ॥ मरघट लउ सभु लोगु कुट्मबु भइओ आगै हंसु अकेला ॥३॥ कहतु कबीर सुनहु रे प्रानी परे काल ग्रस कूआ ॥ झूठी माइआ आपु बंधाइआ जिउ नलनी भ्रमि सूआ ॥४॥२॥
अर्थ: राग सोरठि, घर १ में भगत कबीर जी की बाणी। (मरने के बाद) अगर शरीर (चित्ता में) जलाया जाए तो वह राख हो जाता है, अगर (कबर में) टिका रहे तो चींटियों का दल इस को खा जाता है। (जैसे) कच्चे घड़े में पानी पड़ता है (और घड़ा गल कर पानी बाहर निकल जाता है उसी प्रकार स्वास ख़त्म हो जाने पर शरीर में से भी जिंद बाहर निकल जाती है, सो,) इस शरीर का इतना सा ही मान है (जितना कच्चे घड़े का) ॥१॥ हे भाई! तूँ किस बात के अहंकार में भरा फिरता हैं ? तुझे वह समय क्यों भूल गया है जब तूँ (माँ के पेट में) दस महीने उल्टा टिका रहा था ॥१॥ रहाउ ॥ जैसे मक्खी (फूलों का) रस जोड़ जोड़ कर शहद इकट्ठा करती है, उसी प्रकार मूर्ख व्यक्ति उत्तसुक्ता कर कर के धन जोड़ता है (परन्तु आखिर वह बेगाना ही हो गया)। मौत आई, तो सब यही कहते हैं – ले चलो, ले चलो, अब यह बीत चूका है, बहुता समय घर रखने से कोई लाभ नहीं ॥२॥ घर की (बाहरी) दहलीज़ तक पत्नी (उस मुर्दे के) साथ जाती है, आगे सज्जन मित्र चुक लेते हैं, श्मशान तक परिवार के बन्दे और अन्य लोग जाते हैं, परन्तु परलोक में तो जीव-आत्मा अकेली ही जाती है ॥३॥ कबीर जी कहते हैं – हे बन्दे! सुन, तूँ उस खूह में गिरा पड़ा हैं जिस को मौत ने घेरा हुआ है (भावार्थ, मौत अवश्य आती है)। परन्तु, तूँ अपने आप को इस माया से बाँध रखा है जिस से साथ नहीं निभना, जैसे तोता मौत के डर से अपने आप को नलनी से चंबोड रखता है (टिप्पणी: नलनी साथ चिंबड़ना तोते की फांसी का कारण बनता, माया के साथ चिंबड़े रहना मनुष्य की आत्मिक मौत का कारण बनता है) ॥४॥२॥



Share On Whatsapp

Leave a comment


ਅੰਗ : 796
ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ ਦੂਖ ਨਿਵਾਰੇ ॥੧॥ ਰਹਾਉ ॥
ਅਰਥ: ਰਾਗ ਬਿਲਾਵਲੁ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜੇ ਇਸ ਸਰੀਰ ਦੀ ਰਾਹੀਂ ਇਸ ਜਨਮ ਵਿਚ ਖਸਮ-ਪ੍ਰਭੂ ਦਾ ਮਿਲਾਪ ਹਾਸਲ ਨਹੀਂ ਕੀਤਾ, ਤਾਂ ਇਹ ਸਰੀਰ ਫਿਟਕਾਰ-ਜੋਗ ਹੈ, (ਨੱਕ ਕੰਨ ਅੱਖਾਂ ਆਦਿਕ ਸਾਰੇ) ਪਰਵਾਰ ਸਮੇਤ ਫਿਟਕਾਰ-ਜੋਗ ਹੈ। (ਮਨੁੱਖ ਦਾ ਸਭ ਕੁਝ) ਖਾਣਾ ਫਿਟਕਾਰ-ਜੋਗ ਹੈ, ਸੌਣਾ (ਸੁਖ-ਆਰਾਮ) ਫਿਟਕਾਰ-ਜੋਗ ਹੈ, ਸਰੀਰ ਉਤੇ ਕੱਪੜਾ ਪਹਿਨਣਾ ਫਿਟਕਾਰ-ਜੋਗ ਹੈ। (ਇਹ ਮਨੁੱਖਾ ਸਰੀਰ ਪ੍ਰਭੂ ਦੇ ਦੇਸ ਵਿਚ ਪਹੁੰਚਣ ਲਈ ਪੌੜੀ ਹੈ) ਜੇ ਇਹ ਪੌੜੀ (ਹੱਥੋਂ) ਨਿਕਲ ਜਾਏ ਤਾਂ ਮੁੜ ਹੱਥ ਵਿਚ ਨਹੀਂ ਆਉਂਦੀ। ਮਨੁੱਖ ਆਪਣਾ ਬੜਾ ਕੀਮਤੀ ਜੀਵਨ ਗਵਾ ਲੈਂਦਾ ਹੈ ॥੧॥ ਮਾਇਆ ਦਾ ਮੋਹ, ਜਿਸ ਨੇ (ਜੀਵਾਂ ਨੂੰ) ਪਰਮਾਤਮਾ ਦੇ ਚਰਨ (ਮਨ ਵਿਚ ਵਸਾਣੇ) ਭੁਲਾ ਦਿੱਤੇ ਹਨ, (ਪਰਮਾਤਮਾ ਦੇ ਚਰਨਾਂ ਵਿਚ) ਸੁਰਤ ਜੋੜਨ ਨਹੀਂ ਦੇਂਦਾ। ਹੇ ਪ੍ਰਭੂ! ਤੂੰ ਆਪ ਹੀ ਜਗਤ ਨੂੰ ਆਤਮਕ ਜੀਵਨ ਦੇਣ ਵਾਲਾ ਹੈਂ। ਜੇਹੜੇ ਬੰਦੇ ਤੇਰੇ ਸੇਵਕ ਬਣਦੇ ਹਨ, ਉਹਨਾਂ ਦੇ ਤੂੰ (ਮੋਹ ਤੋਂ ਪੈਦਾ ਹੋਣ ਵਾਲੇ ਸਾਰੇ) ਦੁੱਖ ਦੂਰ ਕਰ ਦਿੱਤੇ ਹਨ ॥੧॥ ਰਹਾਉ॥



Share On Whatsapp

Leave a comment


अंग : 796
बिलावलु महला ३ घरु १ ੴ सतिगुर प्रसादि ॥ ध्रिगु ध्रिगु खाइआ ध्रिगु ध्रिगु सोइआ ध्रिगु ध्रिगु कापड़ु अंगि चड़ाइआ ॥ ध्रिगु सरीरु कुट्मब सहित सिउ जितु हुणि खसमु न पाइआ ॥ पउड़ी छुड़की फिरि हाथि न आवै अहिला जनमु गवाइआ ॥१॥ दूजा भाउ न देई लिव लागणि जिनि हरि के चरण विसारे ॥ जगजीवन दाता जन सेवक तेरे तिन के तै दूख निवारे ॥१॥ रहाउ ॥
अर्थ: राग बिलावलु, घर 1 में गुरु अमरदास जी की बाणी। अकाल पुरख एक है सतगुरु की कृपा द्वारा मिलता है। अगर इस शरीर के द्वारा इस जन्म में खसम-प्रभु का मिलाप हासिल नहीं किया, तो यह सरीर फिटकारने योग्य है, (नाक कान आँखे आदिक सभी) परिवार सहित फिटकार-योग्य हैं। (मनुख का सब कुछ) खाना फिटकार योग्य है, सोना (सुख-आराम) फिटकार योग्य है, सरीर ऊपर कपडा पहनना फिटकार-योग्य है। (यह मनुख शारीर प्रभु के देश पहुचने के लिए एक सीडी है) जो यह सीडी (हाथ से) निकल जाए तो फिर हाथ नहीं आती। मनुख अपना बड़ा कीमती जीवन गँवा लेता है॥1॥ माया का मोह जिस ने (जीव को) परमात्मा के चरण (मन में बसाने) भुला दिए हैं, (परमात्मा के चरणों में) सुरत जोड़ने नहीं देता। हे प्रभु! तूं आप ही जगत को आत्मिक जीवन देने वाला है। जो बंदे तेरे सेवक बनते है, उनके (मोह से पैदा होने वाले सारे) दुःख आपने दूर कर दिए है॥1॥रहाउ॥



Share On Whatsapp

Leave a comment




ਅੰਗ : 684
ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥
ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩।ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।



Share On Whatsapp

Leave a Comment
Harwinder Singh : Waheguru ji

अंग : 684
धनासरी महला ५ ॥ त्रिपति भई सचु भोजनु खाइआ ॥ मनि तनि रसना नामु धिआइआ ॥१॥ जीवना हरि जीवना ॥ जीवनु हरि जपि साधसंगि ॥१॥ रहाउ ॥ अनिक प्रकारी बसत्र ओढाए ॥ अनदिनु कीरतनु हरि गुन गाए ॥२॥ हसती रथ असु असवारी ॥ हरि का मारगु रिदै निहारी ॥३॥ मन तन अंतरि चरन धिआइआ ॥ हरि सुख निधान नानक दासि पाइआ ॥४॥२॥५६॥
अर्थ: हे भाई! साध-संगति में (बैठ के) परमात्मा का नाम जपा करो- यही है असल जीवन, यही है असल जिंदगी।1। रहाउ।हे भाई! जिस मनुष्य ने अपने मन में, हृदय में, जीभ से परमात्मा का नाम सिमरना शुरू कर दिया, जिसने सदा-स्थिर हरी नाम (की) खुराक खानी शुरू कर दी उसको (माया की तृष्णा की ओर से) शांति आ जाती है।1।जो मनुष्य हर वक्त परमात्मा की सिफत सालाह करता है, प्रभु के गुण गाता है, उसने (मानो) कई किस्मों के (रंग-बिरंगे) कपड़े पहन लिए हैं (और वह इन सुंदर पोशाकों का आनंद ले रहा है)।2।हे भाई! जो मनुष्य अपने हृदय में परमात्मा के मिलाप का राह ताकता रहता है, वह (जैसे) हाथी, रथों, घोड़ों की सवारी (के सुख मजे ले रहा है)।3।हे नानक! जिस मनुष्य ने अपने मन में हृदय में परमात्मा के चरणों का ध्यान धरना शुरू कर दिया है, उस दास ने सुखों के खजाने प्रभु को पा लिया है।4।2।56।



Share On Whatsapp

Leave a comment


अंग : 692
ੴ सतिगुर प्रसादि ॥*
*दिन ते पहर पहर ते घरीआं आव घटै तनु छीजै ॥ कालु अहेरी फिरै बधिक जिउ कहहु कवन बिधि कीजै ॥१॥ सो दिनु आवन लागा ॥ मात पिता भाई सुत बनिता कहहु कोऊ है का का ॥१॥ रहाउ ॥ जब लगु जोति काइआ महि बरतै आपा पसू न बूझै ॥ लालच करै जीवन पद कारन लोचन कछू न सूझै ॥२॥ कहत कबीर सुनहु रे प्रानी छोडहु मन के भरमा ॥ केवल नामु जपहु रे प्रानी परहु एक की सरनां ॥३॥२॥

अर्थ: दिनों से प्रहर एवं प्रहरों से घड़ियों होकर मनुष्य की आयु कम होती जाती है और उसका शरीर कमजोर होता रहता है। काल रूपी शिकारी उसके आस-पास हत्यारे की तरह फिरता रहता है। बताओ, मृत्यु से बचने के लिए वह कौन-सी विधि का प्रयोग करे ? ॥१॥ वह दिन निकट आने वाला है, जब मृत्यु ने उसके प्राण छीन लेने हैं। बताओ, माता-पिता, भाई, पुत्र एवं स्त्री इन में से कौन किस का है ?॥१॥ रहाउ॥ जब तक जीवन की ज्योति अर्थात् आत्मा शरीर में रहती है, तब तक यह पशु जैसा मूर्ख मनुष्य अपने आत्म-स्वरूप को नहीं समझता। वह और अधिक जीवन जीने की लालच करता है परन्तु उसे अपनी ऑखों से कुछ भी नहीं सूझता ॥२॥ कबीर जी कहते हैं कि हे प्राणी ! सुनो, अपने मन के सारे भृम छोड़ दो। हे प्राणी ! एक परमेश्वर की शरण में जाओ और केवल उसके नाम का ही भजन करो ॥३॥२॥



Share On Whatsapp

Leave a comment




ਅੰਗ : 692
ੴ ਸਤਿਗੁਰ ਪ੍ਰਸਾਦਿ ॥*
*ਦਿਨ ਤੇ ਪਹਰ ਪਹਰ ਤੇ ਘਰੀਆਂ ਆਵ ਘਟੈ ਤਨੁ ਛੀਜੈ ॥ ਕਾਲੁ ਅਹੇਰੀ ਫਿਰੈ ਬਧਿਕ ਜਿਉ ਕਹਹੁ ਕਵਨ ਬਿਧਿ ਕੀਜੈ ॥੧॥ ਸੋ ਦਿਨੁ ਆਵਨ ਲਾਗਾ ॥ ਮਾਤ ਪਿਤਾ ਭਾਈ ਸੁਤ ਬਨਿਤਾ ਕਹਹੁ ਕੋਊ ਹੈ ਕਾ ਕਾ ॥੧॥ ਰਹਾਉ ॥ ਜਬ ਲਗੁ ਜੋਤਿ ਕਾਇਆ ਮਹਿ ਬਰਤੈ ਆਪਾ ਪਸੂ ਨ ਬੂਝੈ ॥ ਲਾਲਚ ਕਰੈ ਜੀਵਨ ਪਦ ਕਾਰਨ ਲੋਚਨ ਕਛੂ ਨ ਸੂਝੈ ॥੨॥ ਕਹਤ ਕਬੀਰ ਸੁਨਹੁ ਰੇ ਪ੍ਰਾਨੀ ਛੋਡਹੁ ਮਨ ਕੇ ਭਰਮਾ ॥ ਕੇਵਲ ਨਾਮੁ ਜਪਹੁ ਰੇ ਪ੍ਰਾਨੀ ਪਰਹੁ ਏਕ ਕੀ ਸਰਨਾਂ ॥੩॥੨॥

ਅਰਥ: ਦਿਨਾਂ ਤੋਂ ਪਹਿਰ ਤੇ ਪਹਿਰਾਂ ਤੋਂ ਘੜੀਆਂ (ਗਿਣ ਲਉ, ਇਸੇ ਤਰ੍ਹਾਂ ਥੋੜਾ ਥੋੜਾ ਸਮਾ ਕਰ ਕੇ) ਉਮਰ ਘਟਦੀ ਜਾਂਦੀ ਹੈ, ਤੇ ਸਰੀਰ ਕਮਜ਼ੋਰ ਹੁੰਦਾ ਜਾਂਦਾ ਹੈ, (ਸਭ ਜੀਵਾਂ ਦੇ ਸਿਰ ਉੱਤੇ) ਕਾਲ-ਰੂਪ ਸ਼ਿਕਾਰੀ ਇਉਂ ਫਿਰਦਾ ਹੈ ਜਿਵੇਂ (ਹਿਰਨ ਆਦਿਕਾਂ ਦਾ ਸ਼ਿਕਾਰ ਕਰਨ ਵਾਲੇ) ਸ਼ਿਕਾਰੀ । ਦੱਸੋ, (ਇਸ ਸ਼ਿਕਾਰੀ ਤੋਂ ਬਚਣ ਲਈ ਕਿਹੜਾ ਜਤਨ ਕੀਤਾ ਜਾ ਸਕਦਾ ਹੈ? ॥੧॥ (ਹਰ ਇਕ ਜੀਵ ਦੇ ਸਿਰ ਉੱਤੇ) ਉਹ ਦਿਨ ਆਉਂਦਾ ਜਾਂਦਾ ਹੈ (ਜਦੋਂ ਕਾਲ-ਸ਼ਿਕਾਰੀ ਆ ਪਕੜਦਾ ਹੈ); ਮਾਂ, ਪਿਉ, ਭਰਾ, ਪੁੱਤਰ, ਵਹੁਟੀ-ਇਹਨਾਂ ਵਿਚੋਂ ਕੋਈ (ਉਸ ਕਾਲ ਦੇ ਅੱਗੇ) ਕਿਸੇ ਦੀ ਸਹਾਇਤਾ ਨਹੀਂ ਕਰ ਸਕਦਾ ॥੧॥ ਰਹਾਉ ॥ ਜਦ ਤਕ ਸਰੀਰ ਵਿਚ ਆਤਮਾ ਮੌਜੂਦ ਰਹਿੰਦਾ ਹੈ, ਪਸ਼ੂ-(ਮਨੁੱਖ) ਆਪਣੇ ਅਸਲੇ ਨੂੰ ਸਮਝਦਾ ਨਹੀਂ, ਹੋਰ ਹੋਰ ਜੀਊਣ ਲਈ ਲਾਲਚ ਕਰਦਾ ਹੈ, ਇਸ ਨੂੰ ਅੱਖੀਂ (ਇਹ) ਨਹੀਂ ਦਿੱਸਦਾ (ਕਿ ਕਾਲ-ਅਹੇਰੀ ਤੋਂ ਛੁਟਕਾਰਾ ਨਹੀਂ ਹੋ ਸਕੇਗਾ) ॥੨॥ ਕਬੀਰ ਜੀ ਆਖਦੇ ਹਨ-ਹੇ ਭਾਈ! ਸੁਣੋ, ਮਨ ਦੇ (ਇਹ) ਭੁਲੇਖੇ ਦੂਰ ਕਰ ਦਿਉ (ਕਿ ਸਦਾ ਇੱਥੇ ਬਹਿ ਰਹਿਣਾ ਹੈ)। ਹੇ ਜੀਵ? (ਹੋਰ ਲਾਲਸਾ ਛੱਡ ਕੇ) ਸਿਰਫ਼ ਪ੍ਰਭੂ ਨਾਮ ਸਿਮਰੋ, ਤੇ ਉਸ ਇੱਕ ਦੀ ਸ਼ਰਨ ਆਓ ॥੩॥੨॥



Share On Whatsapp

View All 2 Comments
Harwinder Singh : Waheguru ji
SinderPal Singh janagal : wahe guru mehar kre ji Sat shari akal ji kinda sab thek thak ji

ਅੰਗ : 692
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥
ਅਰਥ: ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ,ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।1। ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ)। (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।1। ਰਹਾਉ। (ਪਰ) ਕਬੀਰ ਆਖਦਾ ਹੈ—ਹੇ ਲੋਕੋ! ਸੁਣੋ,ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ)।2।3।



Share On Whatsapp

Leave a comment


अंग : 692
जो जनु भाउ भगति कछु जानै ता कउ अचरजु काहो ॥ जिउ जलु जल महि पैसि न निकसै तिउ ढुरि मिलिओ जुलाहो ॥१॥ हरि के लोगा मै तउ मति का भोरा ॥ जउ तनु कासी तजहि कबीरा रमईऐ कहा निहोरा ॥१॥ रहाउ ॥ कहतु कबीरु सुनहु रे लोई भरमि न भूलहु कोई ॥ किआ कासी किआ ऊखरु मगहरु रामु रिदै जउ होई ॥२॥३॥
अर्थ: जैसे पानी पानी में मिल के (फिर) अलग नहीं हो सकता, उसी प्रकार (कबीर) जुलाह (भी) आपा-भाव मिटा के परमात्मा में मिल गया है। इस में कोई अनोखी बात नहीं है,जो भी मनुख भगवान-प्रेम और भगवान-भक्ति के साथ साँझ बनाता है (उस का भगवान के साथ एक-रूप हो जाना कोई बड़ी बात नहीं है।1। हे संत जनो ! (लोकों के विचार में) मैं मति का कमला ही सही (भावार्थ, लोक मुझे काहे मूर्ख कहें कि मैं काँशी छोड़ के मगहर आ गया हूँ)। (पर,) हे कबीर ! अगर तूं काँशी में (रहता हुआ) शरीर छोडें (और मुक्ति मिल जाए) तो परमात्मा का इस में क्या उपकार समझा जाएगा ?क्योंकि काँशी में तो वैसे ही इन लोकों के विचार अनुसार मरन लगने से मुक्ति मिल जाती है, तो फिर सुमिरन का क्या लाभ ?।1।रहाउ। (पर) कबीर कहता है-हे लोको ! सुनो, कोई मनुख किसी भ्रम में ना पड़ जाए (कि काँशी में मुक्ति मिलती है, और मगहर में नहीं मिलती), अगर परमात्मा (का नाम) हृदय में हो, तो काँशी क्या और कलराठा मगहर क्या (दोनो जगह भगवान में लीन हो सकते है)।2।3।



Share On Whatsapp

Leave a comment




ਅੰਗ : 713
ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥
ਅਰਥ: ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ) ।੧।ਰਹਾਉ।
ਹੇ ਪ੍ਰਭੂ! ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ। ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ। ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ।੧।
ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ। ਹੇ ਦਾਸ ਨਾਨਕ! ਤੂੰ ਭੀ ਅਰਜ਼ੋਈ ਕਰ ਤੇ ਆਖ-) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ।੨।੪।੯।



Share On Whatsapp

Leave a comment


अंग : 713
टोडी महला ५ ॥ सतिगुर आइओ सरणि तुहारी ॥ मिलै सूखु नामु हरि सोभा चिंता लाहि हमारी ॥१॥ रहाउ ॥ अवर न सूझै दूजी ठाहर हारि परिओ तउ दुआरी ॥ लेखा छोडि अलेखै छूटह हम निरगुन लेहु उबारी ॥१॥ सद बखसिंदु सदा मिहरवाना सभना देइ अधारी ॥ नानक दास संत पाछै परिओ राखि लेहु इह बारी ॥२॥४॥९॥
अर्थ: हे गुरू! मैं तेरी शरण आया हूँ। मेरी चिंता दूर कर (मेहर कर, तेरे दर से मुझे) परमात्मा का नाम मिल जाए, (यही मेरे वास्ते) सुख (है, यही मेरे वास्ते) शोभा (है)।1। रहाउ।
हे प्रभू! (मैं अन्य आसरों की तरफ से) हार के तेरे दर पर आ पड़ा हूँ, अब मुझे और कोई आसरा नहीं सूझता। हे प्रभू! हम जीवों के कर्मों का लेखा ना कर, हम तभी सुर्खरू हो सकते हैं, अगर हमारे कर्मों का लेखा ना किया जाए। हे प्रभू! हम गुणहीन जीवों को (विकारों से तू खुद) बचा ले।1।
हे भाई! परमात्मा सदा बख्शिशें करने वाला है, सदा मेहर करने वाला है, वह सब जीवों को आसरा देता है। हे दास नानक! (तू भी आरजू कर और कह–) मैं गुरू की शरण आ पड़ा हूँ, मुझे इस जनम में (विकारों से) बचाए रख।2।4।9।



Share On Whatsapp

Leave a comment


ਅੰਗ : 632
ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥
ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ ॥ ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ ॥੧॥ ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ ॥੨॥ ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ। ਨਾਨਕ ਜੀ ਆਖਦੇ ਹਨ – (ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ ॥੩॥੪॥



Share On Whatsapp

View All 4 Comments
SinderPal Singh janagal : wahe guru mehar kre ji Sat shari akal ji
manpreet singh : waheguru ji mehar kre



अंग : 632
सोरठि महला ९ ॥ मन रे प्रभ की सरनि बिचारो ॥ जिह सिमरत गनका सी उधरी ता को जसु उर धारो ॥१॥ रहाउ ॥ अटल भइओ ध्रूअ जा कै सिमरनि अरु निरभै पदु पाइआ ॥ दुख हरता इह बिधि को सुआमी तै काहे बिसराइआ ॥१॥ जब ही सरनि गही किरपा निधि गज गराह ते छूटा ॥ महमा नाम कहा लउ बरनउ राम कहत बंधन तिह तूटा ॥२॥ अजामलु पापी जगु जाने निमख माहि निसतारा ॥ नानक कहत चेत चिंतामनि तै भी उतरहि पारा ॥३॥४॥
अर्थ: हे मन! परमात्मा की शरण आ कर उस के नाम का ध्यान धरा करो। जिस परमात्मा का सिमरन करते हुए गनका (विकारों में डूबने) से बच गई थी तूँ भी, (हे भाई!) उस की सिफ़त-सलाह अपने हृदय में वसाई रख ॥१॥ रहाउ ॥ हे भाई! जिस परमात्मा के सिमरन के द्वारा ध्रूअ सदा के लिए अटल हो गया है और उस ने निर्भयता का आतमिक दर्जा हासिल कर लिया था, तूँ ने उस परमात्मा को क्यों भुलाया हुआ है, वह तो इस तरह के दुखों का नाश करने वाला है ॥१॥ हे भाई! जिस समय ही (गज ने) कृपा के समुँद्र परमात्मा का आसरा लिया वह गज (हाथी) तेंदुए की फाही से निकल गया था। मैं कहाँ तक परमात्मा के नाम की वडियाई बताऊं ? परमात्मा का नाम सिमर कर उस (हाथी) के बंधन टूट गए थे ॥२॥ हे भाई! सारा जगत जानता है कि अजामल विकारी था (परमात्मा के नाम का सिमरन कर के) आँखों के झमकन जितने समय मे ही उसका पार-उतारा हो गया था। नानक जी कहते हैं – (हे भाई! तूँ) सभी इच्छों को पूर्ण करने वालेे परमात्मा का नाम सिमरिया कर। तूँ भी (संसार-समुँद्र को) पार कर जाएंगा ॥३॥४॥



Share On Whatsapp

Leave a comment


ਅੰਗ : 658
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥
ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥

ਅਰਥ: ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ), ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।1। ਰਹਾਉ। (ਸੋ, ਹੇ ਮਾਧੋ!) ਜੇ ਅਸੀਂ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀਂ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?। (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ)।2। ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ।3। ਰਵਿਦਾਸ ਆਖਦਾ ਹੈ—(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ)।4।2।



Share On Whatsapp

Leave a Comment
Harwinder Singh : waheguru ji

अंग : 658
रागु सोरठि बाणी भगत रविदास जी की ੴ सतिगुर प्रसादि ॥ जउ हम बांधे मोह फास हम प्रेम बधनि तुम बाधे ॥ अपने छूटन को जतनु करहु हम छूटे तुम आराधे ॥१॥ माधवे जानत हहु जैसी तैसी ॥ अब कहा करहुगे ऐसी ॥१॥ रहाउ ॥ मीनु पकरि फांकिओ अरु काटिओ रांधि कीओ बहु बानी ॥ खंड खंड करि भोजनु कीनो तऊ न बिसरिओ पानी ॥२॥ आपन बापै नाही किसी को भावन को हरि राजा ॥ मोह पटल सभु जगतु बिआपिओ भगत नही संतापा ॥३॥ कहि रविदास भगति इक बाढी अब इह का सिउ कहीऐ ॥ जा कारनि हम तुम आराधे सो दुखु अजहू सहीऐ ॥४॥२॥
अर्थ: हे माधो ! तेरे भक्त जिस प्रकार का प्यार तेरे साथ करते हैं वह तेरे से छुपा नहीं रह सकता (तूँ वह भली प्रकार जानता हैं), अजिही प्रीति के होते तूँ जरूर उनको मोह से बचाए रखता हैं।1।रहाउ। (सो, हे माधो !) अगर हम मोह की रस्सी में बंधे हुए थे, तो हमने तुझे अपने प्यार की रस्सी के साथ बाँध लिया है। हम तो (उस मोह की फांसी में से) तुझे सिमर के निकल आए हैं, तूँ हमारे प्यार की जकड़ में से कैसे निकलेंगा ?। (हमारा तेरे साथ प्रेम भी वह है जो मछली को पानी के साथ होता है, हम मर के भी तेरी याद नहीं छोडेगे) मछली (पानी में से) पकड़ के फांकाँ कर दें, टोटे कर दें और कई तरह उबाल लें, फिर रता रता कर के खा लें, फिर भी उस मछली को पानी नहीं भूलता (जिस खान वाले के पेट में जाती है उस को भी पानी की प्यास लगा देती है)।2। जगत का स्वामी हरि किसी के पिता की (की मलकीअत) नहीं है, वह तो प्रेम का बंधा हुआ है। (इस प्रेम से दूर हुआ सारा जगत) मोह के परदे में फँसा पड़ा है, पर (भगवान के साथ प्रेम करने वाले) भक्तों को (इस मोह का) कोई कलेश नहीं होता।3। रविदास कहते है-(हे माधो !) मैं एक तेरी भक्ति (अपने मन में) इतनी द्रिड़ह की है कि मुझे अब किसी के साथ यह गिला करने की जरूरत ही नहीं रह गई जु जिस मोह से बचने के लिए मैं तेरा सुमिरन कर रहा था, उस मोह का दु:ख मुझे अब तक सहारना पड़ रहा है (भावार्थ, उस मोह का तो अब मेरे अंदर नाम निशान ही नहीं रह गया)।4।2।



Share On Whatsapp

Leave a comment





  ‹ Prev Page Next Page ›