सलोकु मः ३ ॥ ब्रहमु बिंदै तिस दा ब्रहमतु रहै एक सबदि लिव लाइ ॥ नव निधी अठारह सिधी पिछै लगीआ फिरहि जो हरि हिरदै सदा वसाइ ॥ बिनु सतिगुर नाउ न पाईऐ बुझहु करि वीचारु ॥ नानक पूरै भागि सतिगुरु मिलै सुखु पाए जुग चारि ॥१॥ मः ३ ॥ किआ गभरू किआ बिरधि है मनमुख त्रिसना भुख न जाइ ॥ गुरमुखि सबदे रतिआ सीतलु होए आपु गवाइ ॥ अंदरु त्रिपति संतोखिआ फिरि भुख न लगै आइ ॥ नानक जि गुरमुखि करहि सो परवाणु है जो नामि रहे लिव लाइ ॥२॥ पउड़ी ॥ हउ बलिहारी तिंन कंउ जो गुरमुखि सिखा ॥ जो हरि नामु धिआइदे तिन दरसनु पिखा ॥ सुणि कीरतनु हरि गुण रवा हरि जसु मनि लिखा ॥ हरि नामु सलाही रंग सिउ सभि किलविख क्रिखा ॥ धनु धंनु सुहावा सो सरीरु थानु है जिथै मेरा गुरु धरे विखा ॥१९॥
अर्थ :- जो मनुख केवल गुर-शब्द में वृती जोड़ के ब्रह्म को पहचाने, उस का ब्रह्मण-पन बना रहता है; जो मनुख हरि को हृदय में वसाए, नौ निधीआँ और अठारह सिधीआँ उस के पीछे घुमती हैं । विचार कर के समझो, सतिगुरु के बिना नाम नहीं मिलता, हे नानक ! पूरे किस्मत के साथ जिस को सतिगुरु मिले वह चारों युगों में (भावार्थ, सदा) सुख पाता है ।1 । जवान हो चाहे बुढा-मनमुख की तृष्णा भूख दूर नहीं होती, सतिगुरु के सनमुख हुए मनुख शब्द में रंगे हों कर के और अहंकार गँवा के अंदर से संतोखी होते हैं । (उन का) हृदय तृप्ति के कारण संतोखी होता है , और फिर (उनको माया की) भूख नहीं लगती । हे नानक ! गुरमुख मनुख जो कुछ करते हैं, वह कबूल होता है , क्योंकि वह नाम में वृती जोड़ी रखते हैं ।2। जो सिक्ख सतिगुरु के सनमुख हैं, मैं उन से सदके हूँ । जो हरि-नाम सिमरते हैं (जी चाहता है ) मैं उन का दर्शन करू, (उनसे) कीर्तन सुन के हरि के गुण गाऊं और हरि-जस मन में उकेर लूं, प्रेम के साथ हरि-नाम की सिफ़त करू और (अपने) सारे पाप काट दूँ । वह शरीर-जगह धन्य है, सुंदर है जहाँ प्यारा सतिगुरु पैर रखता है (भावार्थ, आ बसता है) ।19 ।
ਅੰਗ : 649
ਸਲੋਕੁ ਮਃ ੩ ॥ ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥ ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥ ਮਃ ੩ ॥ ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥ ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥ ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ ਆਇ ॥ ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥੨॥ ਪਉੜੀ ॥ ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥ ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥ ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥ ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥ ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥੧੯॥
ਅਰਥ: ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈ; ਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ। ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੇ ਨਾਨਕ! ਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁੰਆਂ ਜੁਗਾਂ ਵਿਚ (ਭਾਵ, ਸਦਾ) ਸੁਖ ਪਾਂਦਾ ਹੈ।1। ਜਵਾਨ ਹੋਵੇ ਭਾਵੇਂ ਬੁੱਢਾ—ਮਨਮੁਖ ਦੀ ਤ੍ਰਿਸ਼ਨਾ ਭੁੱਖ ਦੂਰ ਨਹੀਂ ਹੁੰਦੀ, ਸਤਿਗੁਰੂ ਦੇ ਸਨਮੁਖ ਹੋਏ ਮਨੁੱਖ ਸ਼ਬਦ ਵਿਚ ਰੱਤੇ ਹੋਣ ਕਰ ਕੇ ਤੇ ਅਹੰਕਾਰ ਗਵਾ ਕੇ ਅੰਦਰੋਂ ਸੰਤੋਖੀ ਹੁੰਦੇ ਹਨ। (ਉਹਨਾਂ ਦਾ) ਹਿਰਦਾ ਤ੍ਰਿਪਤੀ ਦੇ ਕਾਰਨ ਸੰਤੋਖੀ ਹੁੰਦਾ ਹੈ, ਤੇ ਫਿਰ (ਉਹਨਾਂ ਨੂੰ ਮਾਇਆ ਦੀ) ਭੁੱਖ ਨਹੀਂ ਲੱਗਦੀ। ਹੇ ਨਾਨਕ! ਗੁਰਮੁਖ ਮਨੁੱਖ ਜੋ ਕੁਝ ਕਰਦੇ ਹਨ, ਉਹ ਕਬੂਲ ਹੁੰਦਾ ਹੈ, ਕਿਉਂਕਿ ਉਹ ਨਾਮ ਵਿਚ ਬ੍ਰਿਤੀ ਜੋੜੀ ਰੱਖਦੇ ਹਨ।2। ਜੋ ਸਿੱਖ ਸਤਿਗੁਰੂ ਦੇ ਸਨਮੁਖ ਹਨ, ਮੈਂ ਉਹਨਾਂ ਤੋਂ ਸਦਕੇ ਹਾਂ। ਜੋ ਹਰੀ-ਨਾਮ ਸਿਮਰਦੇ ਹਨ (ਜੀ ਚਾਹੁੰਦਾ ਹੈ) ਮੈਂ ਉਹਨਾਂ ਦਾ ਦਰਸ਼ਨ ਕਰਾਂ, (ਉਹਨਾਂ ਪਾਸੋਂ) ਕੀਰਤਨ ਸੁਣ ਕੇ ਹਰੀ ਦੇ ਗੁਣ ਗਾਵਾਂ ਤੇ ਹਰੀ-ਜਸ ਮਨ ਵਿਚ ਉੱਕਰ ਲਵਾਂ, ਪ੍ਰੇਮ ਨਾਲ ਹਰੀ-ਨਾਮ ਦੀ ਸਿਫ਼ਤਿ ਕਰਾਂ ਤੇ (ਆਪਣੇ) ਸਾਰੇ ਪਾਪ ਕੱਟ ਦਿਆਂ। ਉਹ ਸਰੀਰ-ਥਾਂ ਧੰਨ ਹੈ, ਸੁੰਦਰ ਹੈ ਜਿਥੇ ਪਿਆਰਾ ਸਤਿਗੁਰੂ ਪੈਰ ਰੱਖਦਾ ਹੈ (ਭਾਵ, ਆ ਵੱਸਦਾ ਹੈ)। 19।
सलोकु मः ३ ॥ ब्रहमु बिंदै तिस दा ब्रहमतु रहै एक सबदि लिव लाइ ॥ नव निधी अठारह सिधी पिछै लगीआ फिरहि जो हरि हिरदै सदा वसाइ ॥ बिनु सतिगुर नाउ न पाईऐ बुझहु करि वीचारु ॥ नानक पूरै भागि सतिगुरु मिलै सुखु पाए जुग चारि ॥१॥ मः ३ ॥ किआ गभरू किआ बिरधि है मनमुख त्रिसना भुख न जाइ ॥ गुरमुखि सबदे रतिआ सीतलु होए आपु गवाइ ॥ अंदरु त्रिपति संतोखिआ फिरि भुख न लगै आइ ॥ नानक जि गुरमुखि करहि सो परवाणु है जो नामि रहे लिव लाइ ॥२॥ पउड़ी ॥ हउ बलिहारी तिंन कंउ जो गुरमुखि सिखा ॥ जो हरि नामु धिआइदे तिन दरसनु पिखा ॥ सुणि कीरतनु हरि गुण रवा हरि जसु मनि लिखा ॥ हरि नामु सलाही रंग सिउ सभि किलविख क्रिखा ॥ धनु धंनु सुहावा सो सरीरु थानु है जिथै मेरा गुरु धरे विखा ॥१९॥
अर्थ :- जो मनुख केवल गुर-शब्द में वृती जोड़ के ब्रह्म को पहचाने, उस का ब्रह्मण-पन बना रहता है; जो मनुख हरि को हृदय में वसाए, नौ निधीआँ और अठारह सिधीआँ उस के पीछे घुमती हैं । विचार कर के समझो, सतिगुरु के बिना नाम नहीं मिलता, हे नानक ! पूरे किस्मत के साथ जिस को सतिगुरु मिले वह चारों युगों में (भावार्थ, सदा) सुख पाता है ।1 । जवान हो चाहे बुढा-मनमुख की तृष्णा भूख दूर नहीं होती, सतिगुरु के सनमुख हुए मनुख शब्द में रंगे हों कर के और अहंकार गँवा के अंदर से संतोखी होते हैं । (उन का) हृदय तृप्ति के कारण संतोखी होता है , और फिर (उनको माया की) भूख नहीं लगती । हे नानक ! गुरमुख मनुख जो कुछ करते हैं, वह कबूल होता है , क्योंकि वह नाम में वृती जोड़ी रखते हैं ।2। जो सिक्ख सतिगुरु के सनमुख हैं, मैं उन से सदके हूँ । जो हरि-नाम सिमरते हैं (जी चाहता है ) मैं उन का दर्शन करू, (उनसे) कीर्तन सुन के हरि के गुण गाऊं और हरि-जस मन में उकेर लूं, प्रेम के साथ हरि-नाम की सिफ़त करू और (अपने) सारे पाप काट दूँ । वह शरीर-जगह धन्य है, सुंदर है जहाँ प्यारा सतिगुरु पैर रखता है (भावार्थ, आ बसता है) ।19 ।
ਲਾਸ਼ਾਂ ਉੱਪਰ ਫੌਜੀ ਨੱਚਦੇ, ਭੁੱਲਦੀ ਨਹੀਂਓ ਹਾਸੀ ਨੀ
ਭਾਂਬੜ ਬਣਕੇ ਸੀਨੇ ਮਚਦੀ ਦਿੱਲੀਏ ਜੂਨ ਚੌਰਾਸੀ ਨੀ!
ਪਾਪਾਂ ਦੀ ਜੰਞ ਦਿੱਲੀਓ ਆਈ, ਚੜ੍ਹ ਗਏ ਨੀਲੇ ਤਾਰੇ ਨੀ
ਫਿਰ ਬਾਹਾਂ ਬੰਨ੍ਹਕੇ, ਵਾਲੋਂ ਫੜਕੇ, ਸਿੰਘ ਬੇਦੋਸ਼ੇ ਮਾਰੇ ਨੀ
ਸਾਡੇ ਲਹੂ ਵਿੱਚ ਤਾਰੀ ਲਾਕੇ ਬਣਦੀ ਏ ਸੰਨਿਆਸੀ ਨੀ
ਭਾਂਬੜ ਬਣਕੇ ਸੀਨੇ ਮਚਦੀ ਦਿੱਲੀਏ ਜੂਨ ਚੌਰਾਸੀ ਨੀ!
ਤੇਰੀ ਨੀਅਤ ਖੋਟੀ ਹੋ ਗਈ, ਦਿਲ ਵਿੱਚ ਪਾਪ ਲੁਕਾਏ ਨੇ
ਚੌੰਕ ਚਾਂਦਨੀ ਦਾ ਕੈਸਾ ਇਹ ਕਰਜ ਉਤਾਰਨ ਆਏ ਨੇ
ਖੁਦ ਨੂੰ ਰਾਣੀ ਆਖਣ ਲੱਗੀ, ਕੱਲ ਤੱਕ ਸੀ ਤੂੰ ਦਾਸੀ ਨੀ
ਭਾਂਬੜ ਬਣਕੇ ਸੀਨੇ ਮਚਦੀ ਦਿੱਲੀਏ ਜੂਨ ਚੌਰਾਸੀ ਨੀ!
ਪੁੱਤ ਪੰਜਾਬ ਦੇ ਬਾਗੀ ਹੋਏ, ਜੁਲਮ ਸਹਿਣ ਤੋਂ ਆਕੀ ਨੇ
ਕਈਆਂ ਹੱਸ ਸ਼ਹੀਦੀ ਪਾਈ, ਕਈ ਮੈਦਾਨ ਚ ਬਾਕੀ ਨੇ
ਉਹ ਵੀ ਵਤਨੀਂ ਮੁੜ ਆਵਣਗੇ, ਹੋਗੇ ਜੋ ਪਰਵਾਸੀ ਨੀ
ਭਾਂਬੜ ਬਣਕੇ ਸੀਨੇ ਮਚਦੀ ਦਿੱਲੀਏ ਜੂਨ ਚੌਰਾਸੀ ਨੀ!
ਸਿਫ਼ਤੀ ਦੇ ਘਰ ਤੇਰੀ ਦੁਰਗਾ ਤਾਂਡਵ ਕਰਨਾ ਚਾਹੁੰਦੀ ਏ
ਸਾਰੀ ਦੁਨੀਆਂ ਤਾਈੰ ਆਪਣਾ ਅਸਲੀ ਰੂਪ ਦਿਖਾਉਦੀਂ ਏ
ਤੇਰੀ ਹਿੱਕ ਛਾਨਣੀ ਹੋਊ, ਤੂੰ ਕਿਹਾ ਮੌਤ ਨੂੰ ਮਾਸੀ ਨੀ
ਭਾਂਬੜ ਬਣਕੇ ਸੀਨੇ ਮਚਦੀ ਦਿੱਲੀਏ ਜੂਨ ਚੌਰਾਸੀ ਨੀ!
#neverforget1984
ਅੰਗ : 649
ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥ ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥1॥ ਮ:3 ॥ ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥ ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥ ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ ਆਇ ॥ ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥2॥ ਪਉੜੀ ॥ ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥ ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥ ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥ ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥ ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥19॥
ਅਰਥ: ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈ; ਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ। ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੇ ਨਾਨਕ! ਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁਆਂ ਜੁਗਾਂ ਵਿਚ ਭਾਵ, ਸਦਾ ਸੁਖ ਪਾਉਂਦਾ ਹੈ।1। ਜਵਾਨ ਹੋਵੇ ਭਾਵੇਂ ਬੁੱਢਾ ਮਨਮੁਖ ਦੀ ਤ੍ਰਿਸ਼ਨਾ ਭੁੱਖ ਦੂਰ ਨਹੀਂ ਹੁੰਦੀ; ਸਤਿਗੁਰੂ ਦੇ ਸਨਮੁਖ ਹੋਏ ਮਨੁੱਖ ਸ਼ਬਦ ਵਿਚ ਰੱਤੇ ਹੋਣ ਕਰ ਕੇ ਤੇ ਅਹੰਕਾਰ ਗਵਾ ਕੇ ਅੰਦਰੋਂ ਸੰਤੋਖੀ ਹੁੰਦੇ ਹਨ। ਉਹਨਾਂ ਦਾ ਹਿਰਦਾ ਤ੍ਰਿਪਤੀ ਦੇ ਕਾਰਨ ਸੰਤੋਖੀ ਹੁੰਦਾ ਹੈ, ਤੇ ਫਿਰ ੳਹਨਾਂ ਨੂੰ ਮਾਇਆ ਦੀ ਭੁੱਖ ਨਹੀਂ ਲੱਗਦੀ। ਹੇ ਨਾਨਕ! ਗੁਰਮੁਖ ਮਨੁੱਖ ਜੋ ਕੁਝ ਕਰਦੇ ਹਨ, ਉਹ ਕਬੂਲ ਹੁੰਦਾ ਹੈ, ਕਿਉਂਕਿ ਉਹ ਨਾਮ ਵਿਚ ਬ੍ਰਿਤੀ ਜੋੜੀ ਰੱਖਦੇ ਹਨ।2। ਜੋ ਸਿੱਖ ਸਤਿਗੁਰੂ ਦੇ ਸਨਮੁਖ ਹਨ, ਮੈਂ ਉਹਨਾਂ ਤੋਂ ਸਦਕੇ ਹਾਂ। ਜੋ ਹਰੀ-ਨਾਮ ਸਿਮਰਦੇ ਹਨ, ਜ਼ੀ ਚਾਹੁੰਦਾ ਹੈ ਮੈਂ ਉਹਨਾਂ ਦਾ ਦਰਸ਼ਨ ਕਰਾਂ, ਉਹਨਾਂ ਪਾਸੋਂ ਕੀਰਤਨ ਸੁਣ ਕੇ ਹਰੀ ਦੇ ਗੁਣ ਗਾਵਾਂ ਤੇ ਹਰੀ-ਜਸ ਮਨ ਵਿਚ ਉੱਕਰ ਲਵਾਂ, ਪ੍ਰੇਮ ਨਾਲ ਹਰੀ-ਨਾਮ ਦੀ ਸਿਫ਼ਤਿ ਕਰਾਂ ਤੇ ਆਪਣੇ ਸਾਰੇ ਪਾਪ ਕੱਟ ਦਿਆਂ। ਉਹ ਸਰੀਰ-ਥਾਂ ਧੰਨ ਹੈ, ਸੁੰਦਰ ਹੈ ਜਿਥੇ ਪਿਆਰਾ ਸਤਿਗੁਰੂ ਪੈਰ ਰੱਖਦਾ ਹੈ ਭਾਵ, ਆ ਵੱਸਦਾ ਹੈ।19।
5 ਜੂਨ ਦੀ ਰਾਤ ਪੈਣ ਤਕ ਕੋਈ ਫੌਜੀ ਅੰਦਰ ਨਹੀਂ ਵੜਨ ਦਿੱਤਾ ਫਿਰ ਰਾਤ ਨੂੰ 8 ਕੁ ਵਜੇ ਫੌਜ ਨੇ ਆਪਣੇ ਟ੍ਰੇਂਡ ਕਮਾਂਡੋ ਤਿੰਨ ਬਾਹੀਆਂ ਤੋਂ ਅੰਦਰ ਭੇਜੇ ਇਨ੍ਹਾਂ ਸਾਰੇ ਕਮਾਂਡੋਆਂ ਦੇ ਬੁਲਟ ਪਰੂਫ ਜੈਕਟਾਂ ਸਨ ਇਨ੍ਹਾਂ ਦੇ ਗੋਲੀ ਪੂਰਾ ਨਿਸ਼ਾਨਾ ਤਕ ਕੇ ਸਿਰ ਚ ਮਾਰਨੀ ਪੈਂਦੀ ਸੀ ਜਾਂ ਜਿੱਥੇ ਜੈਕੇਟ ਨਹੀਂ ਉੱਥੇ ਮਾਰਨੀ ਪੈਂਦੀ ਸੀ ਇਨ੍ਹਾਂ ਦੀ ਟ੍ਰੇਨਿੰਗ ਵੀ ਸਪੈਸ਼ਲ ਹੁੰਦੀ ਹੈ ਕਰੋੜਾਂ ਰੁਪਏ ਇਨ੍ਹਾਂ ਤੇ ਖਰਚ ਅਉਦਾ ਇਹ ਕਮਾਂਡੋ ਅੰਦਰ ਲੰਘ ਗਏ ਅੰਦਰਲੀ ਡਿਉੜੀ ਤਕ ਇਹ ਪਹੁੰਚ ਗਏ ਇਨ੍ਹਾਂ ਦੀਆਂ ਜੈਕੇਟਾਂ ਦਾ ਸਾਨੂੰ ਇੱਕ ਫਾਇਦਾ ਵੀ ਹੋਇਆ ਉਹ ਇਹ ਕਿ ਜਦੋਂ ਇਨ੍ਹਾਂ ਦੀ ਵਰਦੀ ਤੇ ਗੋਲੀ ਵੱਜਦੀ ਸੀ ਤਾਂ ਉਹਦੇ ਵਿੱਚੋਂ ਅੱਗ ਦਾ ਭੰਬੂਕਾ ਨਿਕਲਦਾ ਸੀ ਉਹ ਹਨੇਰੇ ਚ ਚਾਨਣ ਕਰ ਦਿੰਦਾ ਸੀ ਉਹਦੇ ਨਾਲ ਆਲੇ ਦੁਆਲੇ ਹੋਰ ਕਮਾਂਡੋ ਵੀ ਸਪੱਸ਼ਟ ਦਿਸ ਪੈਂਦੇ ਸਨ ਜੋ ਥੱਲੇ ਲੇਟੇ ਹੋਏ ਸੀ ਬਸ ਫਿਰ ਪਲਾਂ ਚ ਹੀ ਮੋਰਚਿਆਂ ਤੋਂ ਸਿੰਘਾਂ ਨੇ ਨਿਸ਼ਾਨੇ ਬੰਨ੍ਹ ਬੰਨ੍ਹ ਕੇ ਕਮਾਂਡੋ ਭੁੰਨ ਤੇ ਇਸ ਤਰ੍ਹਾਂ ਸਿੰਘਾਂ ਨੇ ਸਾਰੇ ਕਮਾਂਡੋ ਮਾਰਤੇ ਜੋ ਗਿਣਤੀ ਵਿੱਚ 400 ਦੇ ਕਰੀਬ ਸੀ ਉਨ੍ਹਾਂ ਦੇ ਮਰਨ ਤੋਂ ਬਾਅਦ ਭਾਰਤੀ ਫੌਜ ਵਿੱਚ ਤਰਥੱਲੀ ਮੱਚੀ ਸੀ ਤੇ ਦਿੱਲੀ ਤਕ ਚੀਕ ਚਿਹਾੜਾ ਪੈ ਗਿਆ ਸੀ ਫਿਰ ਰਾਤ ਨੂੰ ਗਿਆਰਾਂ ਕੁ ਵਜੇ ਦੇ ਕਰੀਬ ਟੈਂਕ ਅੰਦਰ ਭੇਜੇ
ਅੱਖੀਂ ਡਿੱਠਾ ਹਾਲ ਭਾਈ ਸੁਖਵੰਤ ਸਿੰਘ ਜਲਾਲਾਬਾਦ
#ਸਰੋਤ ਘੱਲੂਘਾਰਾ ਜੂਨ 84
ਮੇਜਰ ਸਿੰਘ
ਗੁਰੂ ਕਿਰਪਾ ਕਰੋ
धनासरी महला ५ ॥ वडे वडे राजन अरु भूमन ता की त्रिसन न बूझी ॥ लपटि रहे माइआ रंग माते लोचन कछू न सूझी ॥१॥ बिखिआ महि किन ही त्रिपति न पाई ॥ जिउ पावकु ईधनि नही ध्रापै बिनु हरि कहा अघाई ॥ रहाउ ॥ दिनु दिनु करत भोजन बहु बिंजन ता की मिटै न भूखा ॥ उदमु करै सुआन की निआई चारे कुंटा घोखा ॥२॥ कामवंत कामी बहु नारी पर ग्रिह जोह न चूकै ॥ दिन प्रति करै करै पछुतापै सोग लोभ महि सूकै ॥३॥ हरि हरि नामु अपार अमोला अम्रितु एकु निधाना ॥ सूखु सहजु आनंदु संतन कै नानक गुर ते जाना ॥४॥६॥
अर्थ: (हे भाई! दुनिया में) बड़े बड़े राजे हैं, बड़े बड़े जिमींदार हैं, (माया के लिए) उनकी तृष्णा कभी भी खत्म नहीं होती, वह माया के अचंभों में मस्त रहते हैं, माया से चिपके रहते हैं। (माया के बिना) ओर कुछ उनको आँखों से दिखता ही नहीं ॥१॥ हे भाई! माया (के मोह) में (फंसे रह के) किसी मनुष्य ने माया की तृप्ति को प्राप्त नहीं किया है, जैसे आग को बालण देते जाओ वह तृप्त नहीं होती। परमात्मा के नाम के बिना मनुष्य कभी तृप्त नहीं हो सकता ॥ रहाउ ॥ हे भाई! जो मनुष्य हर रोज़ स्वादले भोजन खाता रहता है, उस की (स्वादले भोजनों की) भूख कभी नहीं खत्म होती। (स्वादले भोजनों की खातिर) वह मनुष्य कुत्ते की तरह दौड़-भज करता है, चारों ओर ढूंढ़ता फिरता है ॥२॥ हे भाई! काम-वश हुए विशई मनुष्य की चाहे कितनी ही स्त्री हों, पराए घर की तरफ उस की मंदी निगाह फिर भी नहीं हटती। वह हर रोज़ (विशे-पाप करता है, और, पछतावा (भी) है। सो, इस काम-वाशना में और पछतावे में उस का आतमिक जीवन सुखता जाता है ॥३॥ हे भाई! परमात्मा का नाम ही एक ऐसा बेअंत और कीमती ख़ज़ाना है जो आतमिक जीवन देता है। (इस नाम-ख़ज़ाने की बरकत से) संत जनों के हृदय-घर में आतमिक अडोलता बनी रहती है, सुख आनंद बना रहता है। पर, हे नानक जी! गुरू पासों ही इस ख़ज़ाने की जान-पहचान प्राप्त होती है ॥४॥६॥
ਅੰਗ : 672
ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥
ਅਰਥ: (ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ। ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ॥੧॥ ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ। ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ, ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ ॥ ਰਹਾਉ ॥ ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ ॥੨॥ ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ ॥੩॥ ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ। (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ ਜੀ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ ॥੪॥੬॥
ਆਹ ਨਿਹੰਗ ਸਿੰਘ ਵੱਲੋਂ ਨੇਜ਼ਾ ਲੈ ਕੇ ਟੈਂਕ ਮੋਹਰੇ ਡੱਟਣ ਦੀ ਵਾਰਤਾ (ਜੇ ਮੈਨੂੰ ਭੁਲੇਖਾ ਨਾਂ ਲੱਗਦਾ ਹੋਵੇ ਤਾਂ) ਸ਼ਾਇਦ Bhagwan Singh Kar Sewa ਵਾਲ਼ਿਆਂ ਦੀ ਇੰਟਰਵਿਊ ਵਿੱਚ ਸੁਣੀ ਸੀ (ਜੋ ਕਿ ਉਹਨਾਂ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਆਪਣੀ ਅੱਖੀ ਡਿੱਠੀ ਸੀ) ਜਿਸ ਵਿੱਚ ਉਹਨਾਂ ਨੇ ਦੱਸਿਆ ਸੀ ਕਿ ਜਦੋਂ 6 ਜੂਨ ਸਵੇਰੇ ਲੰਗਰ ਹਾਲ ਦੇ ਸਾਹਮਣਿਓ ਇਕ ਟੈਂਕ ਦਰਬਾਰ ਸਾਹਿਬ ਦੀ ਪ੍ਰਕਰਮਾਂ ਵੱਲ ਨੂੰ ਵੱਧ ਰਿਹਾ ਸੀ ਤਾਂ ਲੰਗਰ ਹਾਲ ਦੀ ਬਿਲਡਿੰਗ ਵੱਲੋਂ ਇਕ ਨਿਹੰਗ ਸਿੰਘ ਨੇ ਬਿਜਲੀ ਦੀ ਫ਼ੁਰਤੀ ਵਾਂਗ ਇਕਦਮ ਟੈਂਕ ਦੇ ਮੋਹਰੇ ਆ ਕੇ ਉਸ ਉੱਤੇ ਆਪਣੇ ਨੇਜ਼ੇ ਨਾਲ਼ ਹਮਲਾ ਕਰ ਦਿੱਤਾ ਤਾਂ ਧਾੜਵੀ ਫ਼ੌਜ ਇਕਦਮ ਹੱਕੀ-ਬੱਕੀ ਰਹਿ ਗਈ ਹਾਲਾਂਕਿ ਇਸ ਗੁਰੂ ਦੇ ਸਿੰਘ ਨੂੰ ਛੇਤੀ ਹੀ ਭਾਰਤੀ ਦੁਸ਼ਟਾਂ ਨੇ ਸ਼ਹੀਦ ਕਰ ਦਿੱਤਾ ਪਰ ਇਹ ਉਸਦਾ ਜਜ਼ਬਾ ਕਮਾਲ ਦਾ ਸੀ ਕਿਉਂਕਿ ਉਸਨੂੰ ਪਤਾ ਸੀ ਕਿ ਉਹ ਟੈਂਕ ਨੂੰ ਰੋਕ ਨਹੀਂ ਸਕੇਗਾ ਤੇ ਛੇਤੀ ਹੀ ਸ਼ਹੀਦ ਹੋ ਜਾਵੇਗਾ ਪਰ ਇਹ ਜਜ਼ਬਾ ਦੁਸ਼ਮਣ ਦੇ ਮੰਨ ਵਿੱਚ ਦਹਿਲ ਪਾਉਣ ਲਈ ਕਾਫ਼ੀ ਸੀ ਕਿ ਸਿੰਘ ਕਿਸ ਕਦਰ ਆਪਣੇ ਗੁਰੂ-ਘਰ ਦੀ ਰਾਖੀ ਲਈ ਸਮਰਪਿਤ ਸਨ।
ਮੇਰੇ ਮਨ ਹਰਿ ਹਰਿ ਧਿਆਇ ਸੁਖੁ ਪਾਇਆ ॥
ਹਰਿ ਹਰਿ ਨਾਮੁ ਨਿਧਾਨੁ ਹੈ ਪਿਆਰਾ ਗੁਰਿ ਪੂਰੈ ਮੀਠਾ ਲਾਇਆ ॥ ਰਹਾਉ ॥
3 ਜੂਨ ਦਾ ਇਤਿਹਾਸ
ਇਸ ਦਿਨ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ
ਹੋਣ ਕਾਰਨ ਹਜ਼ਾਰਾਂ ਸੰਗਤਾਂ ਦਰਬਾਰ ਸਾਹਿਬ ਵਿੱਚ
ਸੀ ਜਿਹਨਾਂ ਨੂੰ ਬਾਹਰ ਨਹੀਂ ਜਾਣ ਦਿੱਤਾ ਗਿਆ ਅਤੇ
ਪੂਰੇ ਪੰਜਾਬ ਵਿੱਚ 36 ਘੰਟਿਆ ਦਾ ਕਰਫਿਊ ਲਗਾ ਦਿੱਤਾ
तिलंग महला ४ ॥ हरि कीआ कथा कहाणीआ गुरि मीति सुणाईआ ॥ बलिहारी गुर आपणे गुर कउ बलि जाईआ ॥१॥ आइ मिलु गुरसिख आइ मिलु तू मेरे गुरू के पिआरे ॥ रहाउ ॥ हरि के गुण हरि भावदे से गुरू ते पाए ॥ जिन गुर का भाणा मंनिआ तिन घुमि घुमि जाए ॥२॥ जिन सतिगुरु पिआरा देखिआ तिन कउ हउ वारी ॥ जिन गुर की कीती चाकरी तिन सद बलिहारी ॥३॥ हरि हरि तेरा नामु है दुख मेटणहारा ॥ गुर सेवा ते पाईऐ गुरमुखि निसतारा ॥४॥ जो हरि नामु धिआइदे ते जन परवाना ॥ तिन विटहु नानकु वारिआ सदा सदा कुरबाना ॥५॥ सा हरि तेरी उसतति है जो हरि प्रभ भावै ॥ जो गुरमुखि पिआरा सेवदे तिन हरि फलु पावै ॥६॥ जिना हरि सेती पिरहड़ी तिना जीअ प्रभ नाले ॥ ओइ जपि जपि पिआरा जीवदे हरि नामु समाले ॥७॥ जिन गुरमुखि पिआरा सेविआ तिन कउ घुमि जाइआ ॥ ओइ आपि छुटे परवार सिउ सभु जगतु छडाइआ ॥८॥ गुरि पिआरै हरि सेविआ गुरु धंनु गुरु धंनो ॥ गुरि हरि मारगु दसिआ गुर पुंनु वड पुंनो ॥९॥ जो गुरसिख गुरु सेवदे से पुंन पराणी ॥ जनु नानकु तिन कउ वारिआ सदा सदा कुरबाणी ॥१०॥
हे गुरसिख! मित्र गुरु ने (मुझे) परमात्मा की सिफत सलाह की बातें सुनाई हैं। मैं अपने गुरु से बार बार सदके कुर्बान जाता हूँ।१। हे मेरे गुरु के प्यारे सिख! मुझे आ के मिल, मुझे आ के मिल ।रहाउ। हे गुरसिख! परमात्मा के गुण (गाने) परमात्मा को पसंद आते हैं। मेने वेह गुण गाने, गुरु से सीखे हैं। मैं उन बड़े भाग्य वालो से बार बार कुर्बान जाता हूँ, जिन्होंने गुरु के हुकम को मीठा कर के माना है।२। हे गुरसिख! मैं उनके सदके जाता हूँ, जिन प्यारों ने गुरू का दर्शन किया है, जिन्होंने गुरू की (बताई) सेवा की है।3। हे हरी! तेरा नाम सारे दुख दूर करने के समर्थ है, (पर यह नाम) गुरू की शरण पड़ने से ही मिलता है। गुरू के सन्मुख रहने से ही (संसार-समुंद्र से) पार लांघा जा सकता है।4। हे गुरसिख! जो मनुष्य परमात्मा का नाम सिमरते हैं, वे मनुष्य (परमात्मा की हजूरी में) कबूल हो जाते हैं। नानक उन मनुष्यों से कुर्बान जाता है, सदा सदके जाता है।5। हे हरी! हे प्रभू! वही सिफत सालाह तेरी सिफत सालाह कही जा सकती है जो तुझे पसंद आ जाती है। (हे भाई!) जो मनुष्य गुरू के सन्मुख हो के प्यारे प्रभू की सेवा-भक्ति करते हैं, उनको प्रभू (सुख-) फल देता है।6। हे भाई! जिन लोगों का परमात्मा से प्यार पड़ जाता है, उनके दिल (सदा) प्रभू (के चरणों के) साथ ही (जुड़े रहते) हैं। वह मनुष्य प्यारे प्रभू को सिमर-सिमर के, प्रभू का नाम हृदय में संभाल के आत्मिक जीवन हासिल करते हैं।7। हे भाई! मैं उन मनुष्यों से सदके जाता हूँ, जिन्होंने गुरू की शरण पड़ कर प्यारे प्रभू की सेवा भक्ति की है। वह मनुष्य स्वयं (अपने) परिवार समेत (संसार-समुंद्र के विकारों से) बच गए, उन्होंने सारा संसार भी बचा लिया है।8। हे भाई! गुरू सराहनीय है, गुरू सराहना के योग्य है, प्यारे गुरू के द्वारा (ही) मैंने परमात्मा की सेवा-भक्ति आरम्भ की है। मुझे गुरू ने (ही) परमात्मा (के मिलाप) का रास्ता बताया है। गुरू का (मेरे पर ये) उपकार है, बड़ा उपकार है।9। हे भाई! गुरू के जो सिख गुरू की (बताई) सेवा करते हैं, वे भाग्यशाली हो गए हैं। दास नानक उनसे सदके जाता है, सदा ही कुर्बान जाता है।10।
ਅੰਗ : 725
ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥
ਅਰਥ: ਤਿਲੰਗ ਮਹਲਾ ੪ ॥ ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ । ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ ।੧। ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ ।ਰਹਾਉ। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ । ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ । ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ ।੨। ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ ।੩। ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ । ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ ।੪। ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ । ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ ।੫। ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ । (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ ।੬। ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ । ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ ।੭। ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ । ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ ।੮। ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ । ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ । ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ ।੯। ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ । ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ ।੧੦। ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ । ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ ਉਹਨਾਂ ਨੂੰ ਆਪ ਆਪਣੇ ਗਲ ਨਾਲ (ਸਦਾ) ਲਾ ਲਿਆ ਹੈ ।੧੧। ਹੇ ਪ੍ਰਭੂ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਤੇਰਾ) ਨਾਮ ਸਿਮਰਦੇ ਹਨ, ਉਹਨਾਂ ਦਾ ਮੈਨੂੰ ਦਰਸਨ ਬਖ਼ਸ਼ । ਮੈਂ ਉਹਨਾਂ ਦੇ ਚਰਨ ਧੋਂਦਾ ਰਹਾਂ, ਤੇ, ਉਹਨਾਂ ਦੀ ਚਰਨ-ਧੂੜ ਘੋਲ ਘੋਲ ਕੇ ਪੀਂਦਾ ਰਹਾਂ ।੧੨। ਹੇ ਭਾਈ! ਜੇਹੜੀਆਂ ਜੀਵ-ਇਸਤ੍ਰੀਆਂ ਪਾਨ ਸੁਪਾਰੀ ਆਦਿਕ ਖਾਂਦੀਆਂ ਰਹਿੰਦੀਆਂ ਹਨ, ਮੂੰਹ ਵਿਚ ਪਾਨ ਚਬਾਂਦੀਆਂ ਰਹਿੰਦੀਆਂ ਹਨ (ਭਾਵ, ਸਦਾ ਪਦਾਰਥਾਂ ਦੇ ਭੋਗਾਂ ਵਿਚ ਮਸਤ ਹਨ), ਤੇ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਕਦੇ ਭੀ ਨਾਹ ਸਿਮਰਿਆ, ਉਹਨਾਂ ਨੂੰ ਮੌਤ (ਦੇ ਗੇੜ) ਨੇ ਫੜ ਕੇ (ਸਦਾ ਲਈ) ਅੱਗੇ ਲਾ ਲਿਆ (ਉਹ ਚੌਰਾਸੀ ਦੇ ਗੇੜ ਵਿਚ ਪੈ ਗਈਆਂ) ।੧੩। ਹੇ ਭਾਈ! ਜਿਨ੍ਹਾਂ ਆਪਣੇ ਮਨ ਵਿਚ ਹਿਰਦੇ ਵਿਚ ਟਿਕਾ ਕੇ ਪਰਮਾਤਮਾ ਦਾ ਨਾਮ ਸਿਮਰਿਆ, ਉਹਨਾਂ ਗੁਰੂ ਦੇ ਪਿਆਰੇ ਗੁਰਸਿੱਖਾਂ ਦੇ ਨੇੜੇ ਮੌਤ (ਦਾ ਡਰ) ਨਹੀਂ ਆਉਂਦਾ ।੧੪। ਹੇ ਭਾਈ! ਪਰਮਾਤਮਾ ਦਾ ਨਾਮ ਖ਼ਜ਼ਾਨਾ ਹੈ, ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ (ਨਾਮ ਨਾਲ) ਸਾਂਝ ਪਾਂਦਾ ਹੈ । ਹੇ ਨਾਨਕ! (ਆਖ—) ਜਿਨ੍ਹਾਂ ਮਨੁੱਖਾਂ ਨੂੰ ਗੁਰੂ ਮਿਲ ਪੈਂਦਾ ਹੈ, ਉਹ (ਹਰੇਕ ਮਨੁੱਖ) ਹਰਿ-ਨਾਮ ਦੇ ਪ੍ਰੇਮ ਵਿਚ ਜੁੜ ਕੇ ਆਤਮਕ ਆਨੰਦ ਮਾਣਦਾ ਹੈ ।੧੫। ਹੇ ਭਾਈ! ਗੁਰੂ ਨੂੰ (ਹੀ ਨਾਮ ਦੀ ਦਾਤਿ) ਦੇਣ ਵਾਲਾ ਆਖਣਾ ਚਾਹੀਦਾ ਹੈ । ਗੁਰੂ ਤੁੱ੍ਰਠ ਕੇ (ਨਾਮ ਦੇਣ ਦੀ) ਕਿਰਪਾ ਕਰਦਾ ਹੈ । ਮੈਂ (ਤਾਂ) ਸਦਾ ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ, ਜਿਸ ਨੇ (ਮੈਨੂੰ) ਪਰਮਾਤਮਾ ਦਾ ਨਾਮ ਦਿੱਤਾ ਹੈ ।੧੬। ਹੇ ਭਾਈ! ਉਹ ਗੁਰੂ ਸਲਾਹੁਣ-ਜੋਗ ਹੈ, ਉਸ ਗੁਰੂ ਦੀ ਵਡਿਆਈ ਕਰਨੀ ਚਾਹੀਦੀ ਹੈ, ਜੇਹੜਾ ਪਰਮਾਤਮਾ ਦਾ ਨਾਮ ਜਪਣ ਦਾ ਉਪਦੇਸ਼ ਦੇਂਦਾ ਹੈ । ਮੈਂ (ਤਾਂ) ਗੁਰੂ ਨੂੰ ਵੇਖ ਵੇਖ ਕੇ ਗੁਰੂ ਦਾ (ਸੋਹਣਾ) ਸਰੀਰ ਵੇਖ ਕੇ ਖਿੜ ਰਿਹਾ ਹਾਂ ।੧੭। ਹੇ ਭਾਈ! ਗੁਰੂ ਦੀ ਜੀਭ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਉਚਾਰਦੀ ਹੈ, ਹਰਿ-ਨਾਮ (ਉਚਾਰਨ ਦੇ ਕਾਰਨ ਸੋਹਣੀ ਲੱਗਦੀ ਹੈ । ਜਿਨ੍ਹਾਂ ਭੀ ਸਿੱਖਾਂ ਨੇ (ਗੁਰੂ ਦਾ ਉਪਦੇਸ਼) ਸੁਣ ਕੇ ਗੁਰੂ ਉੱਤੇ ਯਕੀਨ ਲਿਆਂਦਾ ਹੈ, ਉਹਨਾਂ ਦੀ (ਮਾਇਆ ਦੀ) ਸਾਰੀ ਭੁੱਖ ਦੂਰ ਹੋ ਗਈ ਹੈ ।੧੮। ਹੇ ਭਾਈ! (ਹਰਿ-ਨਾਮ ਸਿਮਰਨ ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਕਿਹਾ ਜਾਂਦਾ ਹੈ । ਹੇ ਭਾਈ! ਦੱਸ, ਕਿਸ ਤਰੀਕੇ ਨਾਲ (ਇਸ ਰਸਤੇ ਉੱਤੇ) ਤੁਰ ਸਕੀਦਾ ਹੈ? ਹੇ ਪ੍ਰਭੂ! ਤੇਰਾ ਨਾਮ ਹੀ (ਰਸਤੇ ਦਾ) ਖ਼ਰਚ ਹੈ, ਇਹ ਖ਼ਰਚ ਪੱਲੇ ਬੰਨ੍ਹ ਕੇ (ਇਸ ਰਸਤੇ ਉੱਤੇ) ਤੁਰਨਾ ਚਾਹੀਦਾ ਹੈ ।੧੯। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਹੈ ਉਹ ਵੱਡੇ ਸਿਆਣੇ ਸ਼ਾਹ ਬਣ ਗਏ ਹਨ । ਮੈਂ ਸਦਾ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਗੁਰੂ ਦੇ ਬਚਨ ਦੀ ਰਾਹੀਂ (ਪਰਮਾਤਮਾ ਦੇ ਨਾਮ ਵਿਚ) ਲੀਨ ਹੋ ਸਕੀਦਾ ਹੈ ।੨੦। ਹੇ ਪ੍ਰਭੂ! ਤੂੰ ਮੇਰਾ ਮਾਲਕ ਹੈਂ ਤੂੰ ਮੇਰਾ ਸਾਹਿਬ ਹੈਂ, ਤੂੰ ਹੀ ਮੇਰਾ ਪਾਤਿਸ਼ਾਹ ਹੈਂ । ਜੇ ਤੈਨੂੰ ਪਸੰਦ ਆਵੇ, ਤਾਂ ਹੀ ਤੇਰੀ ਭਗਤੀ ਕੀਤੀ ਜਾ ਸਕਦੀ ਹੈ । ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ ।੨੧। ਹੇ ਨਾਨਕ! (ਆਖ—ਹੇ ਭਾਈ!) ਪਰਮਾਤਮਾ ਆਪ ਹੀ (ਨਿਰਗੁਣ ਸਰੂਪ ਵਿਚ) ਇਕੋ ਇਕ ਹਸਤੀ ਹੈ, ਤੇ, ਆਪ ਹੀ (ਸਰਗੁਣ ਸਰੂਪ ਵਿਚ) ਅਨੇਕਾਂ ਰੂਪਾਂ ਵਾਲਾ ਹੈ । ਜੇਹੜੀ ਗੱਲ ਉਸ ਨੂੰ ਚੰਗੀ ਲੱਗਦੀ ਹੈ, ਉਹੀ ਗੱਲ ਜੀਵਾਂ ਦੇ ਭਲੇ ਵਾਸਤੇ ਹੁੰਦੀ ਹੈ ।੨੨।੨।
ਭਗਤ ਕਬੀਰ ਜੀ ਅਕਸਰ ਬਨਾਰਸ਼ ਵਿੱਚ ਸ਼ਮਸਾਨਘਾਟ ਚਲੇ ਜਾਇਆ ਕਰਦੇ ਸਨ । ਇੱਕ ਦਿਨ ਭਗਤ ਕਬੀਰ ਜੀ ਦੇ ਮਾਤਾ ਜੀ ਨੇ ਬੜੇ ਪੁਰਜ਼ੌਰ ਢੰਗ ਨਾਲ ਰੌਕਿਆ…ਪੁੱਤਰ ਜਦ ਕਿਸ਼ੇ ਦਾ ਕੌਈ ਰਿਸਤੇਦਾਰ ਸਬੰਧੀ ਚਲਾਣਾ ਕਰ ਜਾਦੇਂ ਤਾਂ ਸਮਸਾਨਘਾਟ ਜਾਂਦੇ ਹਨ..ਤੂੰ ਤਾਂ ਰੌਜ ਹੀ ਚਲਾ ਜ਼ਾਦਾ ਏ…ਤਾਂ ਭਗਤ ਕਬੀਰ ਜੀ ਕਹਿਣ ਲੱਗੇ ਮਾਂ ਉਥੇ ਬੜੇ ਰਤਨ ਬਿਖਰੇ ਪਏ ਹੁੰਦੇ ਨੇ..ਲੌਕੀਂ ਮੌਹ ਦੇ ਮਾਰੇ ਅਗਿਆਨਤਾ ਦੇ ਮਾਰੇ ਉਨਾ ਰਤਨਾਂ ਨੂੰ ਉਥੇ ਛੱਡ ਕੇ ਚਲੇ ਜਾਦੇਂ ਹਨ । ਆਪਾਂ ਹਰ ਰੌਜ਼ ਉਥੌ ਝੌਲੀਆਂ ਭਰ ਕੇ ਲਿਆਉਦੇਂ ਹਾਂ । ਮਾਂ ਹੱਸ ਪਈ ਤੇ ਕਹਿਣ ਲੱਗੀ ਪੁੱਤਰ ਲਗਦਾ ਤੂੰ ਸੁਦਾਈ ਹੌ ਗਿਆ । ਘਰ ਵਿੱਚ ਤਾਂ ਕੁਛ ਖਾਣ ਨੂੰ ਨਹੀ..ਤੇ ਤੂੰ ਕਿਹੜੀ ਰਤਨਾਂ ਦੀ ਪੰਡ ਉਥੌ ਬੰਨ ਕੇ ਲਿਆਉਦਾਂ ਏ..
ਪਰ ਜਿਸ ਰਹੱਸ ਦੀ ਗੱਲ ਭਗਤ ਕਬੀਰ ਜੀ ਕਰ ਰਿਹਾ ਹੈ । ਉਸਨੂੰ ਸਮਝਣ ਵਾਸਤੇ ਭਗਤ ਕਬੀਰ ਵਰਗਾ ਹੀ ਹਿਰਦਾ ਚਾਹੀਦਾ ਹੈ । ਤਾਂ ਹੀ ਭਗਤ ਕਬੀਰ ਜੀ ਦੀ ਗੱਲ ਨੂੰ ਸਮਝਿਆ ਜਾ ਸਕਦਾ ਹੈ ।
ਇੱਕ ਦਿਨ ਮਾਂ ਨੇ ਪਿੱਛਾ ਕੀਤਾ । ਕੀ ਦੇਖਦੀ ਹੈ ਕਿ ਭਗਤ ਕਬੀਰ ਜੀ ਸਤਿਨਾਮ ਦੀ ਧੁਨ ਵਿੱਚ ਮਸਤ ਹੈ । ਅਨੇਕਾਂ ਹੀ ਮੁਰਦੇ ਸ਼ਮਸਾਨਘਾਟ ਤੇ ਜਲ ਰਹੇ ਸਨ । ਮਾਂ ਨੇ ਡਾਟਦਿਆਂ ਹੌਇਆ ਕਿਹਾ,ਪੁੱਤਰ ਤੂੰ ਤਾਂ ਕਹਿੰਦਾ ਸੀ ਮੈ ਤਾ ਰਤਨ ਚੁਨਣ ਆਉਦਾਂ ਹਾਂ,,,ਮੌਤੀ ਚੁਨਣ ਆਉਣਾਂ ਹਾਂ, ਇੱਥੇ ? ਕਿਹੜੀ ਮੌਤੀਆ ਦੀ ਖਾਨ ਹੈ ਇੱਥੇ ? ਜੌ ਤੂੰ ਕੱਢ ਕੇ ਲਿਆਂਦਾ ਹੈ ਰੌਜ । ਕਿੱਥੇ ਨੇ ਮੌਤੀ ਕਿੱਥੇ ਨੇ ਰਤਨ ।
ਤਾਂ ਭਗਤ ਕਬੀਰ ਜੀ ਕਹਿੰਦੇ ਨੇ ਮਾਂ ਜੌ ਮੇਰੀ ਰਸਨਾ ਸਤਿਨਾਮ ਸਤਿਨਾਮ ਜਪਦੀ ਪਈ ਏ,ਹਿਰਦੇ ਦੀ ਖਾਣ ਵਿੱਚੌਂ ਜੌ ਰਤਨ ਤੇ ਮੌਤੀ ਮੈਂ ਕੱਢ ਰਿਹਾ ਹਾਂ,ਇਹ ਤੈਨੂੰ ਦਿਖਾਈ ਨਹੀ ਦੇ ਰਹੇ ? ਮਾਂ ਆਖਿਰ ਮਾਂ ਸੀ,ਕਹਿਣ ਲੱਗੀ ਪੁੱਤਰ ਇਹ ਤਾਂ ਤੂੰ ਘਰ ਵੀ ਕਰ ਸਕਦਾ ਏਂ । ਭਗਤ ਕਬੀਰ ਜੀ ਕਹਿੰਦੇ ਨਹੀ ਮਾਂ ਘਰ ਵਿੱਚ ਮਨ ਨਹੀ ਮੰਨਦਾ..ਪਰਮਾਤਮਾ ਯਾਦ ਵੀ ਨਹੀ ਆਉਦਾਂ । ਕਿਉਕਿ ਘਰ ਵਿੱਚ ਜਿੰਦਗੀ ਯਾਦ ਆਉਦੀ ਹੈ,.ਪਰਿਵਾਰ ਯਾਦ ਆਉਦਾਂ ਏ… ਅਤੇ ਇੱਥੇ ਮੌਤ ਯਾਦ ਆਉਦੀਂ ਹੈ । ਮਾਂ ਜਦ ਮੈਂ ਜਲਦੇ ਹੌਏ ਮੁਰਦੇ ਵੇਖਦਾਂ ਹਾਂ ਤਾਂ ਆਪਣੇ ਮਨ ਨੂੰ ਸਮਝਾਉਦਾਂ ਹਾਂ ।
.
.
ਕਹਤ ਕਬੀਰ ਸੁਨਹੁ ਮਨ ਮੇਰੇ ।।
ਇਹੀ ਹਵਾਲ ਹੌਹਿਗੇ ਤੇਰੇ ।। (ਅੰਗ 330)
.
.
ਜਦ ਮੈਂ ਜਲਦੇ ਹੌਏ ਮੁਰਦੇ ਵੇਖਦਾਂ ਹਾਂ,,ਮੈਨੂੰ ਲੱਗਦਾ ਹੈ ਇੱਕ ਦਿਨ ਮੇਰਾ ਵੀ ਇਹੌ ਹਾਲ ਹੌਣਾ ਹੈ,ਤਾਂ ਮੈਂ ਇੱਕ ਦਮ ਸਤਿਨਾਮ ਦੀ ਧੁਨ ਨਾਲ ਜੁੜ ਜਾਦਾਂ ਹਾਂ। ਆਪਣਾ ਅੰਤ ਦਿਖਾਈ ਦਿੰਦਿਆਂ ਹੀ ਸੁਰਤ ਬੇਅੰਤ ਨਾਲ ਜੁੜ ਜਾਦੀਂ ਹੈ।
ਭੁੱਲ ਚੁੱਕ ਮੁਆਫ ਕਰਨਾ ਸੰਗਤ ਜੀ 🙏
( ਪੇਜ ਫੌਲੌ ਕਰਲਿਉ ਜੀ)
HRਮਨ 🙏