ਅੰਗ : 674
ਧਨਾਸਿਰੀ ਮਹਲਾ ੫ ॥ ਅਬ ਹਰਿ ਰਾਖਨਹਾਰੁ ਚਿਤਾਰਿਆ ॥ ਪਤਿਤ ਪੁਨੀਤ ਕੀਏ ਖਿਨ ਭੀਤਰਿ ਸਗਲਾ ਰੋਗੁ ਬਿਦਾਰਿਆ ॥੧॥ ਰਹਾਉ ॥ ਗੋਸਟਿ ਭਈ ਸਾਧ ਕੈ ਸੰਗਮਿ ਕਾਮ ਕ੍ਰੋਧੁ ਲੋਭੁ ਮਾਰਿਆ ॥ ਸਿਮਰਿ ਸਿਮਰਿ ਪੂਰਨ ਨਾਰਾਇਨ ਸੰਗੀ ਸਗਲੇ ਤਾਰਿਆ ॥੧॥ ਅਉਖਧ ਮੰਤ੍ਰ ਮੂਲ ਮਨ ਏਕੈ ਮਨਿ ਬਿਸ੍ਵਾਸੁ ਪ੍ਰਭ ਧਾਰਿਆ ॥ ਚਰਨ ਰੇਨ ਬਾਂਛੈ ਨਿਤ ਨਾਨਕੁ ਪੁਨਹ ਪੁਨਹ ਬਲਿਹਾਰਿਆ ॥੨॥੧੬॥
ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਇਸ ਮਨੁੱਖਾ ਜਨਮ ਵਿਚ (ਵਿਕਾਰਾਂ ਤੋਂ) ਬਚਾ ਸਕਣ ਵਾਲੇ ਪਰਮਾਤਮਾ ਨੂੰ ਯਾਦ ਕਰਨਾ ਸ਼ੁਰੂ ਕਰ ਦਿੱਤਾ, ਪਰਮਾਤਮਾ ਨੇ ਇਕ ਛਿਨ ਵਿਚ ਉਹਨਾਂ ਨੂੰ ਵਿਕਾਰੀਆਂ ਤੋਂ ਪਵਿਤ੍ਰ ਜੀਵਨ ਵਾਲੇ ਬਣਾ ਦਿੱਤਾ, ਉਹਨਾਂ ਦਾ ਸਾਰਾ ਰੋਗ ਕੱਟ ਦਿੱਤਾ।1। ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਜਿਨ੍ਹਾਂ ਮਨੁੱਖਾਂ ਦਾ ਮੇਲ ਹੋ ਗਿਆ, (ਪਰਮਾਤਮਾ ਨੇ ਉਹਨਾਂ ਦੇ ਅੰਦਰੋਂ) ਕਾਮ ਕ੍ਰੋਧ ਲੋਭ ਮਾਰ ਮੁਕਾਇਆ। ਸਰਬ-ਵਿਆਪਕ ਪਰਮਾਤਮਾ ਦਾ ਨਾਮ ਮੁੜ ਮੁੜ ਸਿਮਰ ਕੇ ਉਹਨਾਂ ਨੇ ਆਪਣੇ ਸਾਰੇ ਸਾਥੀ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲਏ।1। ਹੇ ਮਨ! ਪਰਮਾਤਮਾ ਦਾ ਇਕ ਨਾਮ ਹੀ ਸਾਰੀਆਂ ਦਵਾਈਆਂ ਦਾ ਮੂਲ ਹੈ, ਸਾਰੇ ਮੰਤ੍ਰਾਂ ਦਾ ਮੂਲ ਹੈ। ਜਿਸ ਮਨੁੱਖ ਨੇ ਆਪਣੇ ਮਨ ਵਿਚ ਪਰਮਾਤਮਾ ਵਾਸਤੇ ਸਰਧਾ ਧਾਰ ਲਈ ਹੈ, ਨਾਨਕ ਉਸ ਮਨੁੱਖ ਦੇ ਚਰਨਾਂ ਦੀ ਧੂੜ ਸਦਾ ਮੰਗਦਾ ਹੈ, ਨਾਨਕ ਉਸ ਮਨੁੱਖ ਤੋਂ ਸਦਾ ਸਦਕੇ ਜਾਂਦਾ ਹੈ।2। 16।
अंग : 674
धनासिरी महला ५ ॥ अब हरि राखनहारु चितारिआ ॥ पतित पुनीत कीए खिन भीतरि सगला रोगु बिदारिआ ॥१॥ रहाउ ॥ गोसटि भई साध कै संगमि काम क्रोधु लोभु मारिआ ॥ सिमरि सिमरि पूरन नाराइन संगी सगले तारिआ ॥१॥ अउखध मंत्र मूल मन एकै मनि बिस्वासु प्रभ धारिआ ॥ चरन रेन बांछै नित नानकु पुनह पुनह बलिहारिआ ॥२॥१६॥
अर्थ: हे भाई ! जिन मनुष्यों ने इस मनुखा जन्म में (विकारों से) बचा सकने वाले परमात्मा को याद करना शुरू कर दिया, परमात्मा ने एक छिन में उनको विकारीआँ से पवित्र जीवन वाले बना दिया, उन का सारा रोग काट दिया।1।रहाउ। हे भाई ! गुरु की संगत में जिन मनुष्यों का मेल हो गया, (परमात्मा ने उन के अंदर से) काम क्रोध लोभ मार मुकाया। सर्व-व्यापक परमात्मा का नाम बार बार सिमर के उन्हों ने आपने सारे साथी भी (संसार-सागर से) पार निकाल लए।1। हे मन ! परमात्मा का एक नाम ही सभी दवाइयों का मूल है, सारे मंत्रों का मूल है। जिस मनुख ने आपने मन में परमात्मा के लिए श्रद्धा धार के लिए है, नानक उस मनुख के चरणों की धूल सदा माँगता है, नानक उस मनुख से सदा सदके जाता है।2।16।
ਅੰਗ : 612
ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥ ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥ ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥
ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ। ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ।1। ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨੰਦ ਬਣਿਆ ਰਹਿੰਦਾ ਹੈ। ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਸ ਉਤੇ (ਇਉਂ) ਜਾਣੋ (ਜਿਵੇਂ) ਲੱਖਾਂ ਤਕਲਫ਼ਿਾਂ ਆ ਪੈਂਦੀਆਂ ਹਨ। ਰਹਾਉ। ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੇ ਤੇਰਾ ਆਸਰਾ ਲਿਆ, ਉਹ ਤੇਰੀ ਸ਼ਰਨ ਵਿਚ ਰਹਿ ਕੇ ਸੁਖ ਮਾਣਦੇ ਹਨ। ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਸਰਬ-ਵਿਆਪਕ ਕਰਤਾਰ ਭੁੱਲ ਜਾਂਦਾ ਹੈ, ਉਹ ਮਨੁੱਖ ਦੁਖੀਆਂ ਵਿਚ ਗਿਣੇ ਜਾਂਦੇ ਹਨ।2। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਆਗਿਆ ਮੰਨ ਕੇ ਪਰਮਾਤਮਾ ਵਿਚ ਸੁਰਤਿ ਜੋੜ ਲਈ, ਉਹਨਾਂ ਨੇ ਬੜਾ ਆਨੰਦ ਬੜਾ ਰਸ ਮਾਣਿਆ। ਪਰ ਜੇਹੜੇ ਮਨੁੱਖ ਪਰਮਾਤਮਾ ਨੂੰ ਭੁਲਾ ਕੇ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ ਉਹ ਭਿਆਨਕ ਨਰਕ ਵਿਚ ਪਏ ਰਹਿੰਦੇ ਹਨ।3। ਹੇ ਨਾਨਕ! (ਜੀਵਾਂ ਦੇ ਕੀਹ ਵੱਸ?) ਜਿਸ ਕੰਮ ਵਿਚ ਪਰਮਾਤਮਾ ਕਿਸੇ ਜੀਵ ਨੂੰ ਲਾਂਦਾ ਹੈ ਉਸੇ ਕੰਮ ਵਿਚ ਹੀ ਉਹ ਲੱਗਾ ਰਹਿੰਦਾ ਹੈ,ਹਰੇਕ ਜੀਵ ਉਹੋ ਜਿਹੀ ਵਰਤੋਂ ਹੀ ਕਰਦਾ ਹੈ। ਜਿਨ੍ਹਾਂ ਮਨੁੱਖਾਂ ਨੇ (ਪ੍ਰਭੂ ਦੀ ਪ੍ਰੇਰਨਾ ਨਾਲ) ਸੰਤ ਜਨਾਂ ਦਾ ਆਸਰਾ ਲਿਆ ਹੈ ਉਹ ਅੰਦਰੋਂ ਪ੍ਰਭੂ ਦੇ ਚਰਨਾਂ ਵਿਚ ਹੀ ਮਸਤ ਰਹਿੰਦੇ ਹਨ।4। 4।15।
अंग : 612
सोरठि महला ५ ॥ चरन कमल सिउ जा का मनु लीना से जन त्रिपति अघाई ॥ गुण अमोल जिसु रिदै न वसिआ ते नर त्रिसन त्रिखाई ॥१॥ हरि आराधे अरोग अनदाई ॥ जिस नो विसरै मेरा राम सनेही तिसु लाख बेदन जणु आई ॥ रहाउ ॥ जिह जन ओट गही प्रभ तेरी से सुखीए प्रभ सरणे ॥ जिह नर बिसरिआ पुरखु बिधाता ते दुखीआ महि गनणे ॥२॥ जिह गुर मानि प्रभू लिव लाई तिह महा अनंद रसु करिआ ॥ जिह प्रभू बिसारि गुर ते बेमुखाई ते नरक घोर महि परिआ ॥३॥ जितु को लाइआ तित ही लागा तैसो ही वरतारा ॥ नानक सह पकरी संतन की रिदै भए मगन चरनारा ॥४॥४॥१५॥
अर्थ: हे भाई ! जिन मनुष्यों का मन भगवान के कमल के फूल फूलों जैसे कोमल चरणों के साथ परच जाता है, वह मनुख (माया की तरफ से) पूरे तौर पर संतोखी रहते हैं। पर जिस जिस मनुख के हृदय में परमात्मा के अमोलक गुण नहीं बसते , वह मनुख माया की त्रिशना में फसे रहते हैं।1। हे भाई ! परमात्मा का आराधन करने के साथ नरोए हो जाते हैं, आत्मिक अनंद बना रहता है। पर जिस मनुख को मेरा प्यारा भगवान भुल जाता है, उस ऊपर (इस प्रकार) जानो (जैसे) लाखों तकलीफें आ पड़ती हैं।रहाउ। हे भगवान ! जिन मनुष्यों ने तेरा सहारा लिया,वह तेरी शरण में रह के सुख मनाते हैं। पर,हे भाई ! जिन मनुष्यों को सर्व-व्यापक करतार भुल जाता है, वह मनुख दुखीयों में गिने जाते हैं।2। हे भाई ! जिन मनुष्यों ने गुरु की आज्ञा मान कर के परमात्मा में सुरति जोड़ ली, उन्हों ने बड़ा आनंद बड़ा रस मनाया। पर जो मनुख परमात्मा को भुला के गुरु की तरफ से मुँह मोड़ी रखते हैं वह भयानक नरक में पड़े रहते हैं।3। हे नानक ! (जीवों के क्या वश ?) जिस काम में परमात्मा किसी जीव को लगाता है उसे काम में ही वह लगा रहता है, हरेक जीव उसी प्रकार काम करता है। जिन मनुष्यों ने (भगवान की प्रेरणा के साथ) संत जनों का सहारा लिया है वह अंदर से भगवान के चरणों में ही मस्त रहते हैं।4।4।15।
ਅੰਗ : 628
ਸੋਰਠਿ ਮਹਲਾ ੫ ॥ ਐਥੈ ਓਥੈ ਰਖਵਾਲਾ ॥ ਪ੍ਰਭ ਸਤਿਗੁਰ ਦੀਨ ਦਇਆਲਾ ॥ ਦਾਸ ਅਪਨੇ ਆਪਿ ਰਾਖੇ ॥ ਘਟਿ ਘਟਿ ਸਬਦੁ ਸੁਭਾਖੇ ॥੧॥ ਗੁਰ ਕੇ ਚਰਣ ਊਪਰਿ ਬਲਿ ਜਾਈ ॥ ਦਿਨਸੁ ਰੈਨਿ ਸਾਸਿ ਸਾਸਿ ਸਮਾਲੀ ਪੂਰਨੁ ਸਭਨੀ ਥਾਈ ॥ ਰਹਾਉ ॥ ਆਪਿ ਸਹਾਈ ਹੋਆ ॥ ਸਚੇ ਦਾ ਸਚਾ ਢੋਆ ॥ ਤੇਰੀ ਭਗਤਿ ਵਡਿਆਈ ॥ ਪਾਈ ਨਾਨਕ ਪ੍ਰਭ ਸਰਣਾਈ ॥੨॥੧੪॥੭੮॥
ਅਰਥ: ਹੇ ਭਾਈ! ਮੈਂ (ਆਪਣੇ) ਗੁਰੂ ਦੇ ਚਰਨਾਂ ਤੋਂ ਸਦਕੇ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ ਹੀ) ਮੈਂ (ਆਪਣੇ) ਹਰੇਕ ਸਾਹ ਦੇ ਨਾਲ ਦਿਨ ਰਾਤ (ਉਸ ਪਰਮਾਤਮਾ ਨੂੰ) ਯਾਦ ਕਰਦਾ ਰਹਿੰਦਾ ਹਾਂ ਜੋ ਸਭਨਾਂ ਥਾਵਾਂ ਵਿਚ ਭਰਪੂਰ ਹੈ।ਰਹਾਉ। ਹੇ ਭਾਈ! ਗੁਰੂ ਪ੍ਰਭੂ ਗਰੀਬਾਂ ਉਤੇ ਦਇਆ ਕਰਨ ਵਾਲਾ ਹੈ, (ਸਰਨ ਪਿਆਂ ਦੀ) ਇਸ ਲੋਕ ਤੇ ਪਰਲੋਕ ਵਿਚ ਰਾਖੀ ਕਰਨ ਵਾਲਾ ਹੈ। (ਹੇ ਭਾਈ! ਪ੍ਰਭੂ) ਆਪਣੇ ਸੇਵਕਾਂ ਦੀ ਆਪ ਰਖਿਆ ਕਰਦਾ ਹੈ (ਸੇਵਕਾਂ ਨੂੰ ਇਹ ਨਿਸ਼ਚਾ ਰਹਿੰਦਾ ਹੈ ਕਿ) ਪ੍ਰਭੂ ਹਰੇਕ ਸਰੀਰ ਵਿਚ (ਆਪ ਹੀ) ਬਚਨ ਬੋਲ ਰਿਹਾ ਹੈ।੧। (ਹੇ ਭਾਈ! ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਆਪ ਮਦਦਗਾਰ ਬਣਦਾ ਹੈ (ਗੁਰੂ ਦੀ ਮੇਹਰ ਨਾਲ) ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਸਦਾ-ਥਿਰ ਰਹਿਣ ਵਾਲੀ ਸਿਫ਼ਤਿ ਸਾਲਾਹ ਦੀ ਦਾਤਿ ਮਿਲਦੀ ਹੈ। ਹੇ ਨਾਨਕ! ਆਖ-) ਹੇ ਪ੍ਰਭੂ! ਗੁਰੂ ਦੀ ਕਿਰਪਾ ਨਾਲ) ਤੇਰੀ ਸਰਨ ਪਿਆਂ ਤੇਰੀ ਭਗਤੀ ਤੇਰੀ ਸਿਫ਼ਤਿ-ਸਾਲਾਹ ਪ੍ਰਾਪਤ ਹੁੰਦੀ ਹੈ।੨।੧੪।੭੮।
अंग : 628
सोरठि महला ५ ॥ ऐथै ओथै रखवाला ॥ प्रभ सतिगुर दीन दइआला ॥ दास अपने आपि राखे ॥ घटि घटि सबदु सुभाखे ॥१॥ गुर के चरण ऊपरि बलि जाई ॥ दिनसु रैनि सासि सासि समाली पूरनु सभनी थाई ॥ रहाउ ॥ आपि सहाई होआ ॥ सचे दा सचा ढोआ ॥ तेरी भगति वडिआई ॥ पाई नानक प्रभ सरणाई ॥२॥१४॥७८॥
अर्थ: हे भाई! मैं (अपने) गुरू के चरणों से सदके जाता हूँ, (गुरू की कृपा से ही) मैं (अपने) हरेक सांस के साथ दिन रात (उस परमात्मा को) याद करता रहता हूँ जो सब जगहों में भरपूर है। रहाउ। हे भाई! गुरू प्रभू गरीबों पर दया करने वाला है, (शरण आए की) इस लोक और परलोक में रक्षा करने वाला है। (हे भाई! प्रभू) अपने सेवकों की स्वयं रक्षा करता है (सेवकों को ये भरोसा रहता है कि) प्रभू हरेक शरीर में (स्वयं ही) बचन बिलास कर रहा है।1। (हे भाई! गुरू की कृपा से) परमात्मा स्वयं मददगार बनता है (गुरू की मेहर से) सदा स्थिर रहने वाले प्रभू की सदा स्थिर रहने वाली सिफत सालाह की दाति मिलती है। हे नानक! (कह–) हे प्रभू! (गुरू की कृपा से) तेरी शरण में आने से, तेरी भक्ति, तेरी सिफत सालाह प्राप्त होती है।2।14।78।
ਅੰਗ : 753
ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥
ਅਰਥ: ਰਾਗ ਸੂਹੀ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਸਭ ਕੁਝ (ਸਾਰਾ ਰੌਸ਼ਨ ਆਤਮਕ ਜੀਵਨ) ਹੁੰਦਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਾਮ ਦੀ ਕਦਰ ਨਹੀਂ ਪੈਂਦੀ। ਗੁਰੂ ਦਾ ਸ਼ਬਦ ਵੱਡੇ ਰਸ ਵਾਲਾ ਹੈ ਮਿੱਠਾ ਹੈ, ਜਿਤਨਾ ਚਿਰ ਇਸ ਨੂੰ ਚੱਖਿਆ ਨਾਹ ਜਾਏ, ਸੁਆਦ ਦਾ ਪਤਾ ਨਹੀਂ ਲੱਗ ਸਕਦਾ। ਜੇਹੜਾ ਮਨੁੱਖ (ਗੁਰੂ ਦੇ ਸ਼ਬਦ ਦੀ ਰਾਹੀਂ) ਆਪਣੇ ਆਤਮਕ ਜੀਵਨ ਨੂੰ ਪਛਾਣਦਾ ਨਹੀਂ, ਉਹ ਆਪਣੇ ਮਨੁੱਖਾ ਜਨਮ ਨੂੰ ਕੌਡੀ ਦੇ ਵੱਟੇ (ਵਿਅਰਥ ਹੀ) ਗਵਾ ਲੈਂਦਾ ਹੈ। ਜਦੋਂ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਤਦੋਂ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਉਸ ਨੂੰ ਹਉਮੈ ਦਾ ਦੁੱਖ ਨਹੀਂ ਸਤਾ ਸਕਦਾ।੧। ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਸਰਨ ਆਏ ਮਨੁੱਖ ਦੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਪ੍ਰੀਤਿ ਜੋੜ ਦਿੱਤੀ (ਭਾਵ, ਜੋੜ ਦੇਂਦਾ ਹੈ)। ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ ਆਤਮਕ ਜੀਵਨ ਚਮਕ ਪੈਂਦਾ ਹੈ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ।੧।ਰਹਾਉ।
अंग : 753
रागु सूही महला ३ घरु १ असटपदीआ ੴ सतिगुर प्रसादि ॥ नामै ही ते सभु किछु होआ बिनु सतिगुर नामु न जापै ॥ गुर का सबदु महा रसु मीठा बिनु चाखे सादु न जापै ॥ कउडी बदलै जनमु गवाइआ चीनसि नाही आपै ॥ गुरमुखि होवै ता एको जाणै हउमै दुखु न संतापै ॥१॥ बलिहारी गुर अपणे विटहु जिनि साचे सिउ लिव लाई ॥ सबदु चीन्हि आतमु परगासिआ सहजे रहिआ समाई ॥१॥ रहाउ ॥
अर्थ: हे भाई! परमात्मा के नाम से सब कुछ(सारा आत्मिक जीवन रोशन) होता है, परन्तु गुरु की शरण आये बिना नाम की कदर नहीं पड़ती। गुरु का शब्द बड़े रस वाला मीठा है, जब तक इस को चखा न जाए, स्वाद का पता नहीं लग सकता। जो मनुख(गुरु के शब्द द्वारा) आपने आत्मिक जीवन को नहीं पहचानता, वेह अपने मनुख जीवन को कोडियों के भाव(वियर्थ ही) गवा लेता है। जब मनुख गुरु के बताये मार्ग पर चलता है, तब परमात्मा से उसकी गहरी साँझ पैदा होती है, और, उसे हौमय का दुःख तंग नहीं कर सकता।१। हे भाई! मैं अपने गुरु से सदके (कुर्बान) जाता हूँ, जिस ने (सरन आये मनुख की) सादे- थिर रहने वाले परमात्मा से प्रीत जोड़ दी (भावार्थ, जोड़ देता है) गुरु के शब्द से जुड़ कर मनुख आत्मिक जीवन चमक जाता है, मनुख आत्मिक अडोलता में लीं रहता है।रहाउ।
3 ਦਸੰਬਰ 18 ਮੱਘਰ ਨੂੰ ਸਿੱਖ ਕੌਮ ਦੇ ਮਹਾਨ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ ਹੈ
ਆਉ ਸੰਖੇਪ ਝਾਤ ਮਾਰੀਏ ਭਾਈ ਸਾਹਿਬ ਜੀ ਦੇ ਜੀਵਨ ਕਾਲ ਤੇ ਜੀ।
ਜਥੇਦਾਰ ਬਾਬਾ ਹਨੂੰਮਾਨ ਸਿੰਘ, 3 ਦਸੰਬਰ 18 ਮੱਘਰ 1755 ਵਿੱਚ ਜ਼ਿਲਾ ਫਿਰੋਜਪੁਰ ਦੇ ਜ਼ੀਰਾ ਦੇ ਪਿੰਡ ਨੌਰੰਗ ਸਿੰਘ ਵਾਲਾ ਵਿਖੇ ਮਾਤਾ ਹਰਨਾਮ ਕੌਰ ਅਤੇ ਪਿਤਾ ਗਰਜਾ ਸਿੰਘ ਦੇ ਘਰ ਹੋਇਆ ।
ਸ੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ਵਿਖੇ 29 ਮਾਰਚ,1734 ਨੂੰ ਈ: ਨੂੰ ਖ਼ਾਲਸੇ ਦਾ ਇਕ ਭਾਰੀ ਇਕੱਠ ਹੋਇਆ, ਜਿਸ ਵਿਚ 65 ਜਥੇ ਹਾਜ਼ਰ ਹੋਏ । ਇਹਨਾਂ ਸਾਰੇ ਜਥਿਆਂ ਨੂੰ ਇਕ ਦਲ ਵਿਚ ਇਕੱਠਾ ਕੀਤਾ ਗਿਆ । ਫਿਰ ਖ਼ਾਲਸਾ ਦਲ ਨੂੰ ਦੋ ਹਿੱਸਿਆਂ ‘ਬੁੱਢਾ ਦਲ’ ਤੇ ‘ਤਰੁਨਾ ਦਲ’ ਵਿਚ ਵੰਡਿਆ ਗਿਆ । ਵੱਡੀ ਉਮਰ ਦੇ ਸਿੰਘਾਂ ਦੇ ਦਲ ਨੂੰ ‘ਬੁੱਢਾ ਦਲ’ ਦਾ ਨਾਂ ਅਤੇ 40 ਸਾਲ ਤੋਂ ਘੱਟ ਉਮਰ ਦੇ ਸਿੰਘਾਂ ਦੇ ਦਲ ਨੂੰ ‘ਤਰੁਨਾ ਦਲ’ ਦਾ ਨਾਂ ਦਿੱਤਾ ਗਿਆ । ਬੁੱਢਾ ਦਲ ਦੀ ਕਮਾਨ ਪਹਿਲਾਂ ਜਥੇਦਾਰ ਅਕਾਲੀ ਫੂਲਾ ਸਿੰਘ ਜੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਛੇਵੇਂ ਜਥੇਦਾਰ ਨੇ ਸੰਭਾਲੀ ਤੇ ਉਹਨਾਂ ਤੋਂ ਉਪਰੰਤ ਜਥੇਦਾਰ ਹਨੂੰਮਾਨ ਸਿੰਘ ਜੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਤਵੇਂ ਜਥੇਦਾਰ ਨੇ ਜਿਹਨਾਂ ਦਾ ਜਨਮ ਪਿੰਡ ਨੌਰੰਗ ਵਾਲ, ਤਹਿਸੀਲ ਫਿਰੋਜ਼ਪੁਰ ਵਿਖੇ ਸੰਨ 1755 ਈ: ਵਿਚ ਹੋਇਆ
ਪਿੰਡ ਮੁੱਦਕੀ ਦੇ ਮੈਦਾਨ ਵਿਚ ਜੋ ਫਿਰੋਜ਼ਪੁਰ ਤੋਂ 15-16 ਮੀਲ ਦੀ ਦੂਰੀ ‘ਤੇ ਸਥਿਤ ਹੈ,ਅੰਗਰੇਜ਼ ਫ਼ੌਜ ਨੇ 12000 ਸੈਨਿਕ,48 ਤੋਪਾਂ ਤੇ 4 ਘੌੜਸਵਾਰ,ਤੋਪਖਾਨੇ ਤੇ ਦਸਤਿਆਂ ਸਮੇਤ ਚੜਾਈ ਕਰ ਦਿਤੀ । ਦੂਸਰੇ ਪਾਸੇ ਜਥੇਦਾਰ ਲਾਲ ਸਿੰਘ ਛੋਟੀ ਜਿਹੀ ਸਿੱਖ ਫ਼ੌਜ,2000 ਪੈਦਲ ਸੈਨਿਕ,3500ਘੋੜ ਸਵਾਰ ਅਤੇ 20 ਤੋਪਾਂ ਸਮੇਤ ਮੁੱਦਕੀ ਪਹੁੰਚ ਗਏ ਪਰ ਲੜਾਈ ਦੀ ਸ਼ੁਰੂਆਤ ਵਿਚ ਹੀ ਲਾਲ ਸਿੰਘ ਧੋਖਾ ਦੇ ਕੇ ਫਰਾਰ ਹੋ ਗਿਆ,ਜਿਸ ਕਾਰਨ ਸਿੱਖ ਫ਼ੌਜ ਨੂੰ ਹਾਰ ਦਾ ਮੂੰਹ ਦੇਖਣਾ ਪਿਆ । ਜਦੋਂ ਇਹ ਖ਼ਬਰ ਜਥੇਦਾਰ ਹਨੂੰਮਾਨ ਸਿੰਘ ਜੀ ਨੂੰ ਮਿਲੀ ਤਾਂ ਫਿਰ ਉਹ ਤੁਰੰਤ ਆਪਣੀ ਖ਼ਾਲਸਾ ਫ਼ੌਜ ਸਮੇਤ ਮੁੱਦਕੀ ਪਹੁੰਚੇ ਤੇ ਘਮਸਾਨ ਦਾ ਯੁੱਧ ਹੋਇਆ ਤੇ ਬਾਬਾ ਹਨੂੰਮਾਨ ਸਿੰਘ ਜੀ ਨੇ ਆਪਣੀ ਫ਼ੌਜ ਦੀ ਮਦਦ ਨਾਲ ਅੰਗਰੇਜ਼ ਫ਼ੌਜ ਦੇ ਮੁਖੀ ਟੁੰਡੇਲਾਟ ਨੂੰ ਵੀ ਉੱਥੋਂ ਭਜਾਇਆ ।
ਟੁੰਡੇਲਾਟ ਨੂੰ ਭਾਜ ਦੇ ਕੇ ਜਥੇਦਾਰ ਹਨੂੰਮਾਨ ਸਿੰਘ ਜੀ ਨੇ ਪਟਿਆਲੇ ਵੱਲ ਨੂੰ ਚਾਲੇ ਪਾ ਲਏ । ਉਹਨਾਂ ਨੇ ਪੈਦਲ ਸੈਨਿਕ ਤੇ ਘੋੜ ਸਵਾਰ ਲੈ ਕੇ ਟੋਬਾ ਨਿਹੰਗ ਸਿੰਘਾਂ ਬਗ਼ੀਚੀ ਬਾਬਾ ਰਾਜੂ ਸਿੰਘ ਜੀ ਸ਼ਹੀਦ ਨੇੜੇ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਵਿਖੇ ਉਤਾਰਾ ਕਰ ਲਿਆ । ਅਜੇ ਨਿਹੰਗ ਸਿੰਘ ਲੰਗਰ ਛਕਣ ਉਪਰੰਤ ਅਰਾਮ ਕਰਨ ਹੀ ਲੱਗੇ ਸਨ ਕਿ ਪਟਿਆਲੇ ਦੇ ਰਾਜੇ ਨੇ ਅੰਗਰੇਜ਼ਾਂ ਤੋਂ ਡਰਦੇ ਹੋਏ ਉਹਨਾਂ ਉੱਤੇ ਹੀ ਫ਼ੌਜ ਚਾੜ ਦਿੱਤੀ|ਤੋਪਾਂ ਨੇ ਅੱਗ ਵਰਾਉਣੀ ਸ਼ੁਰੂ ਕਰ ਦਿੱਤੀ । ਨਿਹੰਗ ਸਿੰਘਾਂ ਨੇ ਵਿਰੋਧੀ ਧਿਰ ਦਾ ਡਟ ਕੇ ਮੁਕਾਬਲਾ ਕੀਤਾ ਤੇ ਬਾਬਾ ਹਨੂੰਮਾਨ ਸਿੰਘ ਜੀ ਨੇ ਆਪ ਹੱਲਾ ਬੋਲ ਕੇ ਤੋਪ ਦੇ ਮੂੰਹ ਵਿਚ ਆਪਣਾ ਭੂਰਾ(ਕੰਬਲ)ਫਸਾ ਦਿੱਤਾ ਤੇ ਤੋਪਚੀ ਨੂੰ ਮਾਰ ਮੁਕਾਇਆ ਇੱਥੇ ਉਹਨਾਂ ਦੇ 1500 ਸਿੰਘ ਸ਼ਹੀਦ ਹੋਏ ਤੇ ਸ਼ਹੀਦ ਹੋਏ ਸਿੰਘਾਂ ਦਾ ਉਹਨਾਂ ਨੇ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਦੇ ਸਾਹਮਣੇ ਅੰਗੀਠਾ ਚਿਣ ਕੇ ਸਸਕਾਰ ਕਰ ਦਿੱਤਾ ਜਿੱਥੇ ਅਜਕਲ ਜੋਤ ਜਗਦੀ ਹੈ ।
ਇਸ ਉਪਰੰਤ ਬਾਬਾ ਹਨੂੰਮਾਨ ਸਿੰਘ ਜੀ ਆਪਣਾ ਜਥਾ ਲੈ ਕੇ ਘੁੜਾਮ ਵੱਲ ਚਲੇ ਗਏ, ਇੱਥੇ ਵੀ ਉਹਨਾਂ ਦਾ ਫ਼ੌਜ ਨਾਲ ਟਾਕਰਾ ਹੋਇਆ ਤੇ ਤੋਪ ਦੇ ਗੋਲੇ ਨਾਲ ਬਾਬਾ ਹਨੂੰਮਾਨ ਸਿੰਘ ਜੀ ਜ਼ਖਮੀ ਵੀ ਹੋੋੋਏ । ਇਸ ਤਰਾਂ ਫੌ਼ਜਾਂ ਦਾ ਟਾਕਰਾ ਕਰਦੇ ਹੋਏ ਉਹ ਰਾਜਪੁਰੇ ਵੱਲ ਆ ਗਏ ਤੇ ਇੱਥੇ ਵੀ ਉਹਨਾਂ ਦਾ ਇਕ ਫ਼ੌਜ ਨਾਲ ਟਾਕਰਾ ਹੋਇਆ ਜਿੱਥੇ ਹੁਣ ਗਗਨ ਚੌਂਕ ਬਾਈ ਪਾਸ ਬਾਬਾ ਮੌੜ ਸਥਿਤ ਹੈ ਇਹ ਦੋਵੇਂ ਜੰਗਾਂ ਉਨ੍ਹਾਂ ਦੀਆਂ ਕਿਸ ਨਾਲ ਤੇ ਕਿਉਂ ਹੋਈਆਂ ਇਹ ਅਜੇ ਖੋਜ ਦਾ ਵਿਸ਼ਾ ਹੈ । ਫਿਰ ਬਾਬਾ ਹਨੂੰਮਾਨ ਸਿੰਘ ਜੀ ਨੇ ਪਹਾੜਾਂ(ਉੱਤਰ ਦਿਸ਼ਾ) ਵੱਲ ਨੂੰ ਚਾਲੇ ਪਾ ਲਏ । ਦੁਸਮਣਾਂ ਨਾਲ ਲੜਦਿਆਂ-ਲੜਦਿਆਂ ਕੁਝ ਸਿੰਘ ਸ਼ਹੀਦ ਹੋ ਗਏ,ਕੁਝ ਜ਼ਖਮੀ ਤੇ ਕੁਝ ਵਿਛੜ ਗਏ । ਬਾਬਾ ਹਨੂੰਮਾਨ ਸਿੰਘ ਜੀ ਨੇ ਰਾਜਪੁਰੇ ਤੋਂ ਪਿੰਡ ਸੁਹਾਣਾ ਵੱਲ ਟਿਕਾਣਾ ਕੀਤਾ ਤੇ ਉੱਥੇ ਹੀ ਸ਼ਹੀਦ ਹੋ ਗਏ ਅੱਜਕਲ ਜ਼ਿਲ੍ਹਾ ਮੋਹਾਲੀ ਸਿੰਘਾਂ ਦੇ ਸਰੀਰਾਂ ਨੂੰ ਲੋਕਾਂ ਦੁਆਰਾ ਸਾਂਭ ਲਿਆ ਗਿਆ, ਉਹਨਾਂ ਦੇ ਅੰਗੀਠੇ ਬਣਾ ਦਿੱਤੇ ਗਏ । ਉਹਨਾਂ ਜ਼ਖਮੀ ਹੋ ਕੇ ਵਿਛੜੇ ਹੋਏ ਸਿੰਘਾਂ ਵਿਚੋਂ ਦੋ ਸਿੰਘ ‘ਬਾਬਾ ਅਮਰਜੀਤ ਸਿੰਘ ਜੀ'(ਜ਼ਿਲ੍ਹਾ ਅੰਮ੍ਰਿਤਸਰ)ਅਤੇ ‘ਬਾਬਾ ਜੰਗ ਸਿੰਘ ਜੀ'(ਗਾਂਵ ਰਾਜਪੁਰੇ ਕੇ ਨਜਦੀਕ ਪਰ ਪਿੰਡ ਦਾ ਨਾਮ ਨਹੀਂ ਲਿਖਿਆ) ਜ਼ਖਮੀ ਹਾਲਤ ਵਿਚ ਪਿੰਡ ਛੋਟੀ ਮੋਹੀ(ਮੋਹੀ ਖੁਰਦ)ਦੇ ਬਾਹਰਵਾਰ ਛੋਟੀ ਨਹਿਰ ਦੇ ਝਾਲ ਵਾਲੀ ਥਾਂ ‘ਤੇ ਪਿੰਡ ਵਾਸੀਆਂ ਨੂੰ ਮਿਲੇ । ਪਿੰਡ ਵਾਸੀਆਂ ਨੇ ਪਿੰਡ ਦੇ ਬਾਹਰਵਾਰ ਟਿਕਾਣਾ ਕਰ ਕੇ ਉਹਨਾਂ ਦੀ ਸਾਂਭ-ਸੰਭਾਲ ਕੀਤੀ ਤੇ ਉੱਥੇ ਹੀ ਦੋਵਾਂ ਸਿੰਘਾਂ ਨੇ 31ਦਸੰਬਰ,1846 ਈ: ਨੂੰ ਆਪਣੇ ਸਰੀਰ ਤਿਆਗ ਦਿੱਤੇ ਤੇ ਉਸੇ ਅਸਥਾਨ ‘ਤੇ ਉਹਨਾਂ ਦਾ ਸਸਕਾਰ ਕੀਤਾ ਗਿਆ । ਜਿੱਥੇ ਕਿ ਅੱਜ ਵੀ ਗੁਰਦੁਆਰਾ ਸਾਹਿਬ ਵਿਖੇ ਬੇਰੀ ਸਥਿਤ ਹੈ ।
ਜੋਰਾਵਰ ਸਿੰਘ ਤਰਸਿੱਕਾ ਭੁੱਲ ਚੁੱਕ ਦੀ ਮੁਆਫੀ।
ਅੰਗ : 672
ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥
ਅਰਥ: (ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ। ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ॥੧॥ ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ। ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ, ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ ॥ ਰਹਾਉ ॥ ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ ॥੨॥ ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ ॥੩॥ ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ। (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ ਜੀ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ ॥੪॥੬॥
अंग : 672
धनासरी महला ५ ॥ वडे वडे राजन अरु भूमन ता की त्रिसन न बूझी ॥ लपटि रहे माइआ रंग माते लोचन कछू न सूझी ॥१॥ बिखिआ महि किन ही त्रिपति न पाई ॥ जिउ पावकु ईधनि नही ध्रापै बिनु हरि कहा अघाई ॥ रहाउ ॥ दिनु दिनु करत भोजन बहु बिंजन ता की मिटै न भूखा ॥ उदमु करै सुआन की निआई चारे कुंटा घोखा ॥२॥ कामवंत कामी बहु नारी पर ग्रिह जोह न चूकै ॥ दिन प्रति करै करै पछुतापै सोग लोभ महि सूकै ॥३॥ हरि हरि नामु अपार अमोला अम्रितु एकु निधाना ॥ सूखु सहजु आनंदु संतन कै नानक गुर ते जाना ॥४॥६॥
अर्थ: (हे भाई! दुनिया में) बड़े बड़े राजे हैं, बड़े बड़े जिमींदार हैं, (माया के लिए) उनकी तृष्णा कभी भी खत्म नहीं होती, वह माया के अचंभों में मस्त रहते हैं, माया से चिपके रहते हैं। (माया के बिना) ओर कुछ उनको आँखों से दिखता ही नहीं ॥१॥ हे भाई! माया (के मोह) में (फंसे रह के) किसी मनुष्य ने माया की तृप्ति को प्राप्त नहीं किया है, जैसे आग को बालण देते जाओ वह तृप्त नहीं होती। परमात्मा के नाम के बिना मनुष्य कभी तृप्त नहीं हो सकता ॥ रहाउ ॥ हे भाई! जो मनुष्य हर रोज़ स्वादले भोजन खाता रहता है, उस की (स्वादले भोजनों की) भूख कभी नहीं खत्म होती। (स्वादले भोजनों की खातिर) वह मनुष्य कुत्ते की तरह दौड़-भज करता है, चारों ओर ढूंढ़ता फिरता है ॥२॥ हे भाई! काम-वश हुए विशई मनुष्य की चाहे कितनी ही स्त्री हों, पराए घर की तरफ उस की मंदी निगाह फिर भी नहीं हटती। वह हर रोज़ (विशे-पाप करता है, और, पछतावा (भी) है। सो, इस काम-वाशना में और पछतावे में उस का आतमिक जीवन सुखता जाता है ॥३॥ हे भाई! परमात्मा का नाम ही एक ऐसा बेअंत और कीमती ख़ज़ाना है जो आतमिक जीवन देता है। (इस नाम-ख़ज़ाने की बरकत से) संत जनों के हृदय-घर में आतमिक अडोलता बनी रहती है, सुख आनंद बना रहता है। पर, हे नानक जी! गुरू पासों ही इस ख़ज़ाने की जान-पहचान प्राप्त होती है ॥४॥६॥
ਅੰਗ : 673
ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥
ਅਰਥ: ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ), ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀਂ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧। ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀਂ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ ॥੨॥ ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।
अंग : 673
धनासरी महला ५ ॥ तुम दाते ठाकुर प्रतिपालक नाइक खसम हमारे ॥ निमख निमख तुम ही प्रतिपालहु हम बारिक तुमरे धारे ॥१॥ जिहवा एक कवन गुन कहीऐ ॥ बेसुमार बेअंत सुआमी तेरो अंतु न किन ही लहीऐ ॥१॥ रहाउ ॥ कोटि पराध हमारे खंडहु अनिक बिधी समझावहु ॥ हम अगिआन अलप मति थोरी तुम आपन बिरदु रखावहु ॥२॥ तुमरी सरणि तुमारी आसा तुम ही सजन सुहेले ॥ राखहु राखनहार दइआला नानक घर के गोले ॥३॥१२॥
अर्थ: हे प्रभु! तू सब दातें (बख्शीश) देने वाला है, तू मालिक हैं, तू सब को पालने वाला है, तू हमारा आगू हैं (जीवन-मार्गदर्शन करने वाला है) तू हमारा खसम है । हे प्रभु! तू ही एक एक पल हमारी पालना करता है, हम (तेरे) बच्चे तेरे सहारे (जीवित) हैं।१। हे अनगिनत गुणों के मालिक! हे बेअंत मालिक प्रभु! किसी भी तरफ से तेरे गुणों का अंत नहीं खोजा जा सका। (मनुष्य की) एक जिव्हा से तेरा कौन कौन सा गुण बयान किया जाये।१।रहाउ। हे प्रभु! तू हमारे करोड़ों अपराध नाश करता है, तू हमें अनेक प्रकार से (जीवन जुगत) समझाता है। हम जीव आत्मिक जीवन की सूझ से परे हैं, हमारी अक्ल थोड़ी है बेकार है। (फिर भी) तूं अपना मूढ़-कदीमा वाला स्वभाव कायम रखता है ॥२॥ हे नानक! (कह–) हे प्रभू! हम तेरे ही आसरे-सहारे से हैं, हमें तेरी ही (सहायता की) आस है, तू ही हमारा सज्जन है, तू ही हमें सुख देने वाला है। हे दयावान! हे सबकी रक्षा करने के समर्थ! हमारी रक्षा कर, हम तेरे घर के गुलाम हैं।3।12।
ਅੰਗ : 679
ਧਨਾਸਰੀ ਮਹਲਾ ੫ ॥ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥
ਅਰਥ: ਹੇ ਭਾਈ! ਦਿਲ ਦੇ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਉਸ ਪਰਮਾਤਮਾ ਦੀ ਸਰਨ ਵਿਚ ਟਿਕੇ ਰਹਿਣਾ, ਉਸ ਦਾ ਨਾਮ ਸਿਮਰਨਾ-ਇਸ ਤਰੀਕੇ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਵਿਚ ਲੀਨ ਹੋ ਜਾਈਦਾ ਹੈ।੧।ਰਹਾਉ। ਹੇ ਭਾਈ! ਇਸ ਜਗਤ ਵਿਚ ਉਹ ਮਨੁੱਖ ਸੂਰਮਾ ਆਖਿਆ ਜਾਂਦਾ ਹੈ ਜਿਸ ਨੂੰ (ਜਿਸ ਦੇ ਹਿਰਦੇ ਵਿਚ) ਪ੍ਰਭੂ ਦਾ ਪਿਆਰ ਪੈਦਾ ਹੋ ਜਾਂਦਾ ਹੈ। ਪੂਰਾ ਗੁਰੂ ਜਿਸ ਮਨੁੱਖ ਦਾ (ਮਦਦਗਾਰ ਬਣ ਜਾਂਦਾ) ਹੈ, ਉਹ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਸਾਰੀ (ਸ੍ਰਿਸ਼ਟੀ) ਉਸ ਦੇ ਵੱਸ ਵਿਚ ਆ ਜਾਂਦੀ ਹੈ (ਦੁਨੀਆ ਦਾ ਕੋਈ ਪਦਾਰਥ ਉਸ ਨੂੰ ਮੋਹ ਨਹੀਂ ਸਕਦਾ) ।੧। ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਜੇ ਤੇਰੇ ਦਾਸਾਂ ਦੇ ਚਰਨ ਮੇਰੇ ਹਿਰਦੇ ਵਿਚ ਵੱਸ ਪੈਣ, ਤਾਂ ਉਹਨਾਂ ਦੀ ਸੰਗਤਿ ਵਿਚ ਮੇਰਾ ਸਰੀਰ ਪਵਿਤ੍ਰ ਹੋ ਜਾਏ। (ਮੇਹਰ ਕਰ, ਮੈਨੂੰ) ਆਪਣੇ ਦਾਸਾਂ ਦੇ ਚਰਨਾਂ ਦੀ ਧੂੜ ਬਖ਼ਸ਼, ਮੈਂ ਨਾਨਕ ਵਾਸਤੇ (ਸਭ ਤੋਂ ਵੱਡਾ) ਇਹੀ ਸੁਖ ਹੈ।੨।੪।੩੫।
अंग : 679
धनासरी महला ५ ॥ जा कउ हरि रंगु लागो इसु जुग महि सो कहीअत है सूरा ॥ आतम जिणै सगल वसि ता कै जा का सतिगुरु पूरा ॥१॥ ठाकुरु गाईऐ आतम रंगि ॥ सरणी पावन नाम धिआवन सहजि समावन संगि ॥१॥ रहाउ ॥ जन के चरन वसहि मेरै हीअरै संगि पुनीता देही ॥ जन की धूरि देहु किरपा निधि नानक कै सुखु एही ॥२॥४॥३५॥
अर्थ: हे भाई! दिल में प्यार से परमात्मा की सिफत सालाह करनी चाहिए। उस परमात्मा की शरण में टिके रहना, उसका नाम सिमरना – इस तरीके से आत्मिक अडोलता में टिक के उस में लीन हो जाना है।1। रहाउ। हे भाई! इस जगत में वही मनुष्य शूरवीर कहलवाता है जिसके (हृदय-घर में) प्रभू के प्रति प्यार पैदा हो जाता है। पूरा गुरू जिस मनुष्य का (मददगार बन जाता) है, वह मनुष्य अपने मन को जीत लेता है, सारी (सृष्टि) उसके वश में आ जाती है (दुनिया का कोई पदार्थ उसको मोह नहीं सकता)।1। हे कृपा के खजाने प्रभू! अगर तेरे दासों के चरण मेरे हृदय में बस जाएं, तो उनकी संगति में मेरा शरीर पवित्र हो जाए। (मेहर कर, मुझे) अपने दासों की चरण-धूड़ बख्श, मुझ नानक के लिए (सबसे बड़ा) सुख यही है।2।4।35।
ਅੰਗ : 474
ਸਲੋਕੁ ਮਹਲਾ ੨ ॥ ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥ ਗਲਾ ਕਰੇ ਘਣੇਰੀਆ ਖਸਮ ਨ ਪਾਏ ਸਾਦੁ ॥ ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ॥ ਨਾਨਕ ਜਿਸ ਨੋ ਲਗਾ ਤਿਸੁ ਮਿਲੈ ਲਗਾ ਸੋ ਪਰਵਾਨੁ ॥੧॥ ਮਹਲਾ ੨ ॥ ਜੋ ਜੀਇ ਹੋਇ ਸੁ ਉਗਵੈ ਮੁਹ ਕਾ ਕਹਿਆ ਵਾਉ ॥ ਬੀਜੇ ਬਿਖੁ ਮੰਗੈ ਅੰਮ੍ਰਿਤੁ ਵੇਖਹੁ ਏਹੁ ਨਿਆਉ ॥੨॥ ਮਹਲਾ ੨ ॥ ਨਾਲਿ ਇਆਣੇ ਦੋਸਤੀ ਕਦੇ ਨ ਆਵੈ ਰਾਸਿ ॥ ਜੇਹਾ ਜਾਣੈ ਤੇਹੋ ਵਰਤੈ ਵੇਖਹੁ ਕੋ ਨਿਰਜਾਸਿ ॥ ਵਸਤੂ ਅੰਦਰਿ ਵਸਤੁ ਸਮਾਵੈ ਦੂਜੀ ਹੋਵੈ ਪਾਸਿ ॥ ਸਾਹਿਬ ਸੇਤੀ ਹੁਕਮੁ ਨ ਚਲੈ ਕਹੀ ਬਣੈ ਅਰਦਾਸਿ ॥ ਕੂੜਿ ਕਮਾਣੈ ਕੂੜੋ ਹੋਵੈ ਨਾਨਕ ਸਿਫਤਿ ਵਿਗਾਸਿ ॥੩॥ ਮਹਲਾ ੨ ॥ ਨਾਲਿ ਇਆਣੇ ਦੋਸਤੀ ਵਡਾਰੂ ਸਿਉ ਨੇਹੁ ॥ ਪਾਣੀ ਅੰਦਰਿ ਲੀਕ ਜਿਉ ਤਿਸ ਦਾ ਥਾਉ ਨ ਥੇਹੁ ॥੪॥ ਮਹਲਾ ੨ ॥ ਹੋਇ ਇਆਣਾ ਕਰੇ ਕੰਮੁ ਆਣਿ ਨ ਸਕੈ ਰਾਸਿ ॥ ਜੇ ਇਕ ਅਧ ਚੰਗੀ ਕਰੇ ਦੂਜੀ ਭੀ ਵੇਰਾਸਿ ॥੫॥ ਪਉੜੀ ॥ ਚਾਕਰੁ ਲਗੈ ਚਾਕਰੀ ਜੇ ਚਲੈ ਖਸਮੈ ਭਾਇ ॥ ਹੁਰਮਤਿ ਤਿਸ ਨੋ ਅਗਲੀ ਓਹੁ ਵਜਹੁ ਭਿ ਦੂਣਾ ਖਾਇ ॥ ਖਸਮੈ ਕਰੇ ਬਰਾਬਰੀ ਫਿਰਿ ਗੈਰਤਿ ਅੰਦਰਿ ਪਾਇ ॥ ਵਜਹੁ ਗਵਾਏ ਅਗਲਾ ਮੁਹੇ ਮੁਹਿ ਪਾਣਾ ਖਾਇ ॥ ਜਿਸ ਦਾ ਦਿਤਾ ਖਾਵਣਾ ਤਿਸੁ ਕਹੀਐ ਸਾਬਾਸਿ ॥ ਨਾਨਕ ਹੁਕਮੁ ਨ ਚਲਈ ਨਾਲਿ ਖਸਮ ਚਲੈ ਅਰਦਾਸਿ ॥੨੨॥
ਅਰਥ: ਜੋ ਕੋਈ ਨੌਕਰ ਆਪਣੇ ਮਾਲਕ ਦੀ ਨੌਕਰੀ ਭੀ ਕਰੇ, ਤੇ ਨਾਲ ਨਾਲ ਆਪਣੇ ਮਾਲਕ ਅੱਗੇ ਆਕੜ ਦੀਆਂ ਗੱਲਾਂ ਭੀ ਕਰੀ ਜਾਏ ਅਤੇ ਇਹੋ ਜਿਹੀਆਂ ਬਾਹਰਲੀਆਂ ਗੱਲਾਂ ਮਾਲਕ ਦੇ ਸਾਮ੍ਹਣੇ ਕਰੇ, ਤਾਂ ਉਹ ਨੌਕਰ ਮਾਲਕ ਦੀ ਖ਼ੁਸ਼ੀ ਹਾਸਲ ਨਹੀਂ ਕਰ ਸਕਦਾ। ਮਨੁੱਖ ਆਪਣਾ ਆਪ ਮਿਟਾ ਕੇ (ਮਾਲਕ ਦੀ) ਸੇਵਾ ਕਰੇ ਤਾਂ ਹੀ ਉਸ ਨੂੰ (ਮਾਲਕ ਦੇ ਦਰ ਤੋਂ) ਕੁਝ ਆਦਰ ਮਿਲਦਾ ਹੈ, ਤਾਂ ਹੀ, ਹੇ ਨਾਨਕ! ਉਹ ਮਨੁੱਖ ਆਪਣੇ ਉਸ ਮਾਲਕ ਨੂੰ ਮਿਲ ਪੈਂਦਾ ਹੈ ਜਿਸ ਦੀ ਸੇਵਾ ਵਿਚ ਲੱਗਾ ਹੋਇਆ ਹੈ। (ਆਪਣਾ ਆਪ ਗੁਆ ਕੇ ਸੇਵਾ ਵਿਚ) ਲੱਗਾ ਹੋਇਆ ਮਨੁੱਖ ਹੀ (ਮਾਲਕ ਦੇ ਦਰ ਤੇ) ਕਬੂਲ ਹੁੰਦਾ ਹੈ।1। ਜੋ ਕੁਝ ਮਨੁੱਖ ਦੇ ਦਿਲ ਵਿਚ ਹੁੰਦਾ ਹੈ, ਉਹੀ ਪਰਗਟ ਹਂੁੰਦਾ ਹੈ, (ਭਾਵ, ਜਿਹੋ ਜਿਹੀ ਮਨੁੱਖ ਦੀ ਨੀਯਤ ਹੁੰਦੀ ਹੈ, ਤਿਹੋ ਜਿਹਾ ਉਸ ਨੂੰ ਫਲ ਲੱਗਦਾ ਹੈ), (ਜੇ ਅੰਦਰ ਨੀਯਤ ਕੁਝ ਹੋਰ ਹੋਵੇ, ਤਾਂ ਉਸ ਦੇ ਉਲਟ) ਮੂੰਹੋਂ ਆਖ ਦੇਣਾ ਵਿਅਰਥ ਹੈ। ਇਹ ਕੇਡੀ ਅਚਰਜ ਗੱਲ ਹੈ ਕਿ ਮਨੁੱਖ ਬੀਜਦਾ ਤਾਂ ਜ਼ਹਿਰ ਹੈ (ਭਾਵ, ਨੀਯਤ ਤਾਂ ਵਿਕਾਰਾਂ ਵਲ ਹੈ) (ਪਰ ਉਸ ਦੇ ਫਲ ਵਜੋਂ) ਮੰਗਦਾ ਅੰਮ੍ਰਿਤ ਹੈ।2। ਅਰਥ: ਕੋਈ ਭੀ ਮਨੁੱਖ ਪਰਖ ਕੇ ਵੇਖ ਲਏ, ਕਿਸੇ ਅੰਞਾਣ ਨਾਲ ਲਾਈ ਹੋਈ ਮਿੱਤਰਤਾ ਕਦੇ ਸਿਰੇ ਨਹੀਂ ਚੜ੍ਹਦੀ, ਕਿਉਂਕਿ ਉਸ ਅੰਞਾਣ ਦਾ ਰਵੱਈਆ ਉਹੋ ਜਿਹਾ ਹੀ ਰਹਿੰਦਾ ਹੈ ਜਿਹੋ ਜਹੀ ਉਸ ਦੀ ਸਮਝ ਹੁੰਦੀ ਹੈ; (ਇਸੇ ਤਰ੍ਹਾਂ ਇਸ ਮੂਰਖ ਮਨ ਦੇ ਆਖੇ ਲੱਗਿਆਂ ਕਦੇ ਲਾਭ ਨਹੀਂ ਹੁੰਦਾ, ਇਹ ਮਨ ਆਪਣੀ ਸਮਝ ਅਨੁਸਾਰ ਵਿਕਾਰਾਂ ਵਲ ਹੀ ਲਈ ਫਿਰਦਾ ਹੈ) । ਕਿਸੇ ਇਕ ਚੀਜ਼ ਵਿਚ ਕੋਈ ਹੋਰ ਚੀਜ਼ ਤਾਂ ਹੀ ਪੈ ਸਕਦੀ ਹੈ, ਜੇ ਉਸ ਵਿਚੋਂ ਪਹਿਲੀ ਪਈ ਹੋਈ ਚੀਜ਼ ਕੱਢ ਲਈ ਜਾਏ; (ਇਸੇ ਤਰ੍ਹਾਂ ਇਸ ਮਨ ਨੂੰ ਪ੍ਰਭੂ ਵਲ ਜੋੜਨ ਲਈ ਇਹ ਜ਼ਰੂਰੀ ਹੈ ਕਿ ਇਸ ਦਾ ਪਹਿਲਾ ਸੁਭਾਉ ਤਬਦੀਲ ਕੀਤਾ ਜਾਏ) । ਖਸਮ ਨਾਲ ਹੁਕਮ ਕੀਤਾ ਹੋਇਆ ਕਾਮਯਾਬ ਨਹੀਂ ਹੋ ਸਕਦਾ, ਉਸ ਦੇ ਅੱਗੇ ਤਾਂ ਨਿਮ੍ਰਤਾ ਹੀ ਫਬਦੀ ਹੈ। ਹੇ ਨਾਨਕ! ਧੋਖੇ ਦਾ ਕੰਮ ਕੀਤਿਆਂ ਧੋਖਾ ਹੀ ਹੁੰਦਾ ਹੈ, (ਭਾਵ, ਜਿਤਨਾ ਚਿਰ ਮਨੁੱਖ ਦੁਨੀਆ ਦੇ ਧੰਦਿਆਂ ਵਿਚ ਲੱਗਾ ਰਹਿੰਦਾ ਹੈ, ਉਤਨਾ ਚਿਰ ਚਿੰਤਾ ਵਿਚ ਹੀ ਫਸਿਆ ਰਹਿੰਦਾ ਹੈ, ਮਨ) ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤਿਆਂ ਹੀ ਖਿੜਾਉ ਵਿਚ ਆਉਂਦਾ ਹੈ।3। ਜੇ ਕੋਈ ਅੰਞਾਣ ਹੋਵੇ ਤੇ ਉਹ ਕੋਈ ਕੰਮ ਕਰੇ, ਉਹ ਕੰਮ ਨੂੰ ਸਿਰੇ ਨਹੀਂ ਚਾੜ੍ਹ ਸਕਦਾ; ਜੇ ਭਲਾ ਉਹ ਕਦੇ ਕੋਈ ਮਾੜਾ-ਮੋਟਾ ਇਕ ਕੰਮ ਕਰ ਭੀ ਲਵੇ, ਤਾਂ ਭੀ ਦੂਜੇ ਕੰਮ ਨੂੰ ਵਿਗਾੜ ਦਏਗਾ।5। ਜੋ ਨੌਕਰ ਆਪਣੇ ਮਾਲਕ ਦੀ ਮਰਜ਼ੀ ਅਨੁਸਾਰ ਤੁਰੇ (ਤਾਂ ਹੀ ਸਮਝੋ, ਕਿ) ਉਹ ਮਾਲਕ ਦੀ ਨੌਕਰੀ ਕਰ ਰਿਹਾ ਹੈ, ਉਸ ਨੂੰ ਇਕ ਤਾਂ ਬੜੀ ਇੱਜ਼ਤ ਮਿਲਦੀ ਹੈ, ਦੂਜੇ ਤਨਖ਼ਾਹ ਭੀ ਮਾਲਕ ਪਾਸੋਂ ਦੂਣੀ ਲੈਂਦਾ ਹੈ। ਪਰ ਜੇ ਸੇਵਕ ਆਪਣੇ ਮਾਲਕ ਦੀ ਬਰਾਬਰੀ ਕਰਦਾ ਹੈ (ਭਾਵ, ਮਾਲਕ ਨਾਲ ਸਾਵਾਂ ਹੋਣ ਦਾ ਜਤਨ ਕਰਦਾ ਹੈ) , ਉਹ ਮਨ ਵਿਚ ਸ਼ਰਮਿੰਦਗੀ ਹੀ ਉਠਾਂਦਾ ਹੈ, ਆਪਣੀ ਪਹਿਲੀ ਤਨਖ਼ਾਹ ਭੀ ਗਵਾ ਬੈਠਦਾ ਹੈ ਤੇ ਸਦਾ ਮੂੰਹ ਤੇ ਜੁੱਤੀਆਂ ਖਾਂਦਾ ਹੈ। ਹੇ ਨਾਨਕ! ਜਿਸ ਮਾਲਕ ਦਾ ਦਿੱਤਾ ਖਾਈਏ, ਉਸ ਦੀ ਸਦਾ ਵਡਿਆਈ ਕਰਨੀ ਚਾਹੀਦੀ ਹੈ; ਮਾਲਕ ਉੱਤੇ ਹੁਕਮ ਨਹੀਂ ਕੀਤਾ ਜਾ ਸਕਦਾ, ਉਸ ਦੇ ਅੱਗੇ ਅਰਜ਼ ਕਰਨੀ ਹੀ ਫਬਦੀ ਹੈ।12।