अंग : 702
जैतसरी महला ५ ॥ आए अनिक जनम भ्रमि सरणी ॥ उधरु देह अंध कूप ते लावहु अपुनी चरणी ॥१॥ रहाउ ॥ गिआनु धिआनु किछु करमु न जाना नाहिन निरमल करणी ॥ साधसंगति कै अंचलि लावहु बिखम नदी जाइ तरणी ॥१॥ सुख स्मपति माइआ रस मीठे इह नही मन महि धरणी ॥ हरि दरसन त्रिपति नानक दास पावत हरि नाम रंग आभरणी ॥२॥८॥१२॥
अर्थ: हे प्रभु! हम जीव कई जन्मो से गुज़र कर अब तेरी सरन में आये हैं। हमारे सरीर को (माया के मोह के) घोर अँधेरे कुँए से बचा ले, आपने चरणों में जोड़े रख।१।रहाउ। हे प्रभु! मुझे आत्मिक जीवन की कोई समझ नहीं है, मेरी सुरत तेरे चरणों में जुडी नहीं रहती, मुझे कोई अच्छा काम करना नहीं आता, मेरा आचरण भी पवित्र नहीं है। हे प्रभु! हे प्रभु मुझे साध सांगत के चरणों मे लगा दे, ताकि यह मुश्किल (संसार) नदी पार की जा सके।१। दुनिया के सुख, धन, माया के मीठे स्वाद-परमात्मा के दास इन पदार्थों को (अपने) मन में नहीं बसाते। हे नानक! परमात्मा के दर्शन से ही वह संतोख साहिल करते हैं, परमात्मा के नाम का प्यार ही उनके जीवन का गहना है॥२॥८॥१२॥
ਅੰਗ : 788
ਸਲੋਕ ਮਃ ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥ ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥ ਤਨੁ ਮਨੁ ਸਉਪੇ ਕੰਤ ਕਉ ਤਉ ਨਾਨਕ ਭੋਗੁ ਕਰੇਇ ॥੧॥ ਮਃ ੩ ॥ ਕਾਜਲ ਫੂਲ ਤੰਬੋਲ ਰਸੁ ਲੇ ਧਨ ਕੀਆ ਸੀਗਾਰੁ ॥ ਸੇਜੈ ਕੰਤੁ ਨ ਆਇਓ ਏਵੈ ਭਇਆ ਵਿਕਾਰੁ ॥੨॥ ਮਃ ੩ ॥ ਧਨ ਪਿਰੁ ਏਹਿ ਨ ਆਖੀਅਨਿ ਬਹਨਿ ਇਕਠੇ ਹੋਇ ॥ ਏਕ ਜੋਤਿ ਦੁਇ ਮੂਰਤੀ ਧਨ ਪਿਰੁ ਕਹੀਐ ਸੋਇ ॥੩॥ ਪਉੜੀ ॥ ਭੈ ਬਿਨੁ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥ ਸਤਿਗੁਰਿ ਮਿਲਿਐ ਭਉ ਊਪਜੈ ਭੈ ਭਾਇ ਰੰਗੁ ਸਵਾਰਿ ॥ ਤਨੁ ਮਨੁ ਰਤਾ ਰੰਗ ਸਿਉ ਹਉਮੈ ਤ੍ਰਿਸਨਾ ਮਾਰਿ ॥ ਮਨੁ ਤਨੁ ਨਿਰਮਲੁ ਅਤਿ ਸੋਹਣਾ ਭੇਟਿਆ ਕ੍ਰਿਸਨ ਮੁਰਾਰਿ ॥ ਭਉ ਭਾਉ ਸਭੁ ਤਿਸ ਦਾ ਸੋ ਸਚੁ ਵਰਤੈ ਸੰਸਾਰਿ ॥੯॥
ਅਰਥ: ਹੇ ਇਸਤ੍ਰੀ! ਤਦੋਂ ਸਿੰਗਾਰ ਬਣਾ ਜਦੋਂ ਪਹਿਲਾਂ ਖਸਮ ਨੂੰ ਪ੍ਰਸੰਨ ਕਰ ਲਏਂ, (ਨਹੀਂ ਤਾਂ) ਮਤਾਂ ਖਸਮ ਸੇਜ ਤੇ ਆਵੇ ਹੀ ਨਾਹ ਤੇ ਸਿੰਗਾਰ ਐਵੇਂ ਵਿਅਰਥ ਹੀ ਚਲਾ ਜਾਏ। ਹੇ ਇਸਤ੍ਰੀ! ਜੇ ਖਸਮ ਦਾ ਮਨ ਮੰਨ ਜਾਏ ਤਾਂ ਹੀ ਸਿੰਗਾਰ ਬਣਿਆ ਸਮਝ, ਇਸਤ੍ਰੀ ਦਾ ਸਿੰਗਾਰ ਕੀਤਾ ਹੋਇਆ ਤਾਂ ਹੀ ਕਬੂਲ ਹੈ ਜੇ ਖਸਮ ਉਸ ਨੂੰ ਪਿਆਰ ਕਰੇ। ਹੇ ਨਾਨਕ! ਜੇ ਜੀਵ-ਇਸਤ੍ਰੀ ਪ੍ਰਭੂ ਦੇ ਡਰ (ਵਿਚ ਰਹਿਣ) ਨੂੰ ਸਿੰਗਾਰ ਤੇ ਪਾਨ ਦਾ ਰਸ ਬਣਾਂਦੀ ਹੈ, ਪ੍ਰਭੂ ਦੇ ਪਿਆਰ ਨੂੰ ਭੋਜਨ (ਭਾਵ, ਜ਼ਿੰਦਗੀ ਦਾ ਆਧਾਰ) ਬਣਾਂਦੀ ਹੈ, ਤੇ ਆਪਣਾ ਤਨ ਮਨ ਖਸਮ-ਪ੍ਰਭੂ ਦੇ ਹਵਾਲੇ ਕਰ ਦੇਂਦੀ ਹੈ (ਭਾਵ, ਪੂਰਨ ਤੌਰ ਤੇ ਪ੍ਰਭੂ ਦੀ ਰਜ਼ਾ ਵਿਚ ਤੁਰਦੀ ਹੈ) ਉਸ ਨੂੰ ਖਸਮ-ਪ੍ਰਭੂ ਮਿਲਦਾ ਹੈ।੧। ਇਸਤ੍ਰੀ ਨੇ ਸੁਰਮਾ, ਫੁੱਲ ਤੇ ਪਾਨਾਂ ਦਾ ਰਸ ਲੈ ਕੇ ਸਿੰਗਾਰ ਕੀਤਾ, (ਪਰ ਜੇ) ਖਸਮ ਸੇਜ ਤੇ ਨਾਹ ਆਇਆ ਤਾਂ ਇਹ ਸਿੰਗਾਰ ਸਗੋਂ ਵਿਕਾਰ ਬਣ ਗਿਆ (ਕਿਉਂਕਿ ਵਿਛੋੜੇ ਦੇ ਕਾਰਣ ਇਹ ਦੁਖਦਾਈ ਹੋ ਗਿਆ) ।੨। ਜੋ (ਸਿਰਫ਼ ਸਰੀਰਕ ਤੌਰ ਤੇ) ਰਲ ਕੇ ਬਹਿਣ ਉਹਨਾਂ ਨੂੰ ਅਸਲ ਇਸਤ੍ਰੀ ਖਸਮ ਨਹੀਂ ਆਖੀਦਾ; ਜਿਨ੍ਹਾਂ ਦੇ ਦੋਹਾਂ ਜਿਸਮਾਂ ਵਿਚ ਇੱਕੋ ਆਤਮਾ ਹੋ ਜਾਏ ਉਹ ਹੈ ਇਸਤ੍ਰੀ ਤੇ ਉਹ ਹੈ ਪਤੀ।੩। ਪ੍ਰਭੂ ਦੇ ਡਰ (ਵਿਚ ਰਹਿਣ) ਤੋਂ ਬਿਨਾ ਉਸ ਦੀ ਭਗਤੀ ਨਹੀਂ ਹੋ ਸਕਦੀ ਤੇ ਉਸ ਦੇ ਨਾਮ ਵਿਚ ਪਿਆਰ ਨਹੀਂ ਬਣ ਸਕਦਾ (ਭਾਵ, ਉਸ ਦਾ ਨਾਮ ਪਿਆਰਾ ਨਹੀਂ ਲੱਗ ਸਕਦਾ) ; ਇਹ ਡਰ ਤਾਂ ਹੀ ਪੈਦਾ ਹੁੰਦਾ ਹੈ ਜੇ ਗੁਰੂ ਮਿਲੇ, (ਇਸ ਤਰ੍ਹਾਂ) ਡਰ ਦੀ ਰਾਹੀਂ ਤੇ ਪਿਆਰ ਦੀ ਰਾਹੀਂ (ਭਗਤੀ ਦਾ) ਰੰਗ ਸੋਹਣਾ ਚੜ੍ਹਦਾ ਹੈ। (ਪ੍ਰਭੂ ਦੇ ਡਰ ਤੇ ਪਿਆਰ ਦੀ ਸਹੈਤਾ ਨਾਲ) ਹਉਮੈ ਤੇ ਤ੍ਰਿਸ਼ਨਾ ਨੂੰ ਮਾਰ ਕੇ ਮਨੁੱਖ ਦਾ ਮਨ ਤੇ ਸਰੀਰ (ਪ੍ਰਭੂ ਦੀ ਭਗਤੀ ਦੇ) ਰੰਗ ਨਾਲ ਰੰਗੇ ਜਾਂਦੇ ਹਨ; ਪ੍ਰਭੂ ਨੂੰ ਮਿਲਿਆਂ ਮਨ ਤੇ ਸਰੀਰ ਪਵਿਤ੍ਰ ਤੇ ਸੁੰਦਰ ਹੋ ਜਾਂਦੇ ਹਨ।
अंग : 788
सलोक मः ३ ॥ कामणि तउ सीगारु करि जा पहिलां कंतु मनाइ ॥ मतु सेजै कंतु न आवई एवै बिरथा जाइ ॥ कामणि पिर मनु मानिआ तउ बणिआ सीगारु ॥ कीआ तउ परवाणु है जा सहु धरे पिआरु ॥ भउ सीगारु तबोल रसु भोजनु भाउ करेइ ॥ तनु मनु सउपे कंत कउ तउ नानक भोगु करेइ ॥१॥ मः ३ ॥ काजल फूल त्मबोल रसु ले धन कीआ सीगारु ॥ सेजै कंतु न आइओ एवै भइआ विकारु ॥२॥ मः ३ ॥ धन पिरु एहि न आखीअनि बहनि इकठे होइ ॥ एक जोति दुइ मूरती धन पिरु कहीऐ सोइ ॥३॥ पउड़ी ॥ भै बिनु भगति न होवई नामि न लगै पिआरु ॥ सतिगुरि मिलिऐ भउ ऊपजै भै भाइ रंगु सवारि ॥ तनु मनु रता रंग सिउ हउमै त्रिसना मारि ॥ मनु तनु निरमलु अति सोहणा भेटिआ क्रिसन मुरारि ॥ भउ भाउ सभु तिस दा सो सचु वरतै संसारि ॥९॥
अर्थ: हे स्त्री! तब श्रृंगार कर जब पहले पति को रिझा ले, (नहीं तो) कहीं ऐसा ना हो कि पति सेज पर आए ही ना और (तेरा किया हुआ) श्रंृगार ऐसे व्यर्थ चला जाए। हे स्त्री! अगर पति का मन मान जाए तो ही किए हुए श्रृंगार को सफल समझ। स्त्री का किया हुआ श्रृंगार तभी कबूल है अगर पति उसको प्यार करे। हे नानक! अगर जीव स्त्री प्रभू के डर (में रहने) को श्रृंगार और पान का रस बनाती है, प्रभू के प्यार को भोजन (भाव, जिंदगी का आधार) बनाती है, और अपना तन मन पति प्रभू के हवाले कर देती है (भाव, पूर्ण तौर पर प्रभू की रजा में चलती है) उसको ही पति-प्रभू मिलता है।1। स्त्री ने सुर्मा, फूल और पान का रस ले के श्रृंगार किया, (पर अगर) पति सेज पर ना आया तो ये (किया हुआ) श्रृंगार बल्कि बेकार हो गया (क्योंकि विछोड़े के कारण ये दुखद हो गया)।2। जो (सिर्फ शारीरिक तौर पर) मिल के बैठैं उन्हें असल पति-पत्नी नहीं कहा जाता, जिनके दोनों जिस्मों में एक ही आत्मा हो जाए (दरअसल) वही असली पत्नी है और असल पति है।3। प्रभू के डर (में रहे) बिना उसकी भक्ति नहीं हो सकती और उसके नाम में प्यार नहीं बन सकता (भाव, उसका नाम प्यारा नहीं लग सकता); ये डर तब ही पैदा होता है अगर गुरू मिले, (इस तरह) डर से प्यार से (भक्ति का) रंग बढ़िया चढ़ता है। (प्रभू के डर और प्यार की सहायता से) अहंकार और तृष्णा को मार के मनुष्य का मन और शरीर (प्रभू की भगती के) रंग से रंगे जाते हैं; प्रभू को मिलके शरीर और मन पवित्र व सुंदर हो जाते हैं। ये डर और प्रेम सब कुछ जिस प्रभू का (बख्शा हुआ मिलता) है वह खुद जगत में (हर जगह) मौजूद है।9।
22 ਅਗਸਤ ਬਾਬਾ ਬਕਾਲਾ ਸਾਹਿਬ ਵਿਖੇ ਅੱਜ ਦੇ ਦਿਨ ਜੋ ਇਤਿਹਾਸਕ ਘਟਨਾ ਹੋਈ ਸਾਰੇ ਪੜੋ ਜੀ । ਮਾਰਚ 1664 ਵਿਚ ਅਠਵੇਂ ਪਾਤਸ਼ਾਹ ਗੁਰੂ ਹਰ ਕ੍ਰਿਸ਼ਨ ਸਾਹਿਬ ਦੇ ਜੋਤੀ ਜੋਤ ਸਮਾਉਂਦਿਆਂ ਹੀ ਗੁਰੂ ਗਦੀ ਦੇ 22 ਦਾਵੇਦਾਰ ਬਕਾਲੇ ਨਗਰ ਵਿੱਚ ਖੜੇ ਹੋ ਗਏ ਜਿਨ੍ਹਾ ਵਿਚੋਂ ਪ੍ਰਮੁਖ ਧੀਰ ਮਲ ਜੋ ਗੁਰੂ ਦੀ ਔਲਾਦ ਹੋਣ ਕਰਕੇ ਆਪਣੇ ਆਪ ਨੂੰ ਸਭ ਤੋਂ ਤਕੜਾ ਦਾਵੇਦਾਰ ਸਮਝ ਰਿਹਾ ਸੀ । ਇਹ ਤੇ ਇਸਦੇ ਚੇਲਿਆਂ ਨੇ ਸੰਗਤਾਂ ਨੂੰ ਹਰ ਤਰਹ ਗੁਮਰਾਹ ਕੀਤਾ ਤਕਰੀਬਨ ਡੇਢ ਸਾਲ ਦਾ ਵਕਤ ਰੋਲੇ ਰਪੇ ਵਿਚ ਹੀ ਗੁਜਰਿਆ । ਭਾਈ ਮਖਣ ਸਾਹ ਲੁਬਾਣਾ ਜੋ ਇਕ ਵਡੇ ਵਪਾਰੀ ਸਨ , ਪਿੰਡ ਟਾਂਡਾ ਦੇ ਰਹਿਣ ਵਾਲੇ ਸੀ ਜੋ ਬਾਅਦ ਵਿਚ ਪਰਿਵਾਰ ਸਮੇਤ ਵਪਾਰਿਕ ਦਰਿਸ਼ਟੀਕੋਣ ਵਜੋਂ ਆਕੇ ਦਿਲੀ ਵਸ ਗਏ ਇਹ ਗੁਰੂ ਘਰ ਦੇ ਅਨਿਨ ਸੇਵਕ ਸੀ ਭਾਈ ਮਖਣ ਸ਼ਾਹ ਦਾ ਬੇੜਾ ਇਕ ਵਾਰ ਸਮੁੰਦਰੀ ਤੂਫਾਨ ਵਿਚ ਘਿਰ ਗਿਆ ਉਨ੍ਹਾ ਨੇ ਅਕਾਲ ਪੁਰਖ ਅਗੇ ਅਰਦਾਸ ਕਰਦਿਆਂ 500 ਮੋਹਰਾਂ ਗੁਰੂ ਘਰ ਭੇਟ ਕਰਨ ਦੀ ਮਨੋਤ ਮੰਨੀ ਕੁਦਰਤ ਦੇ ਰੰਗ , ਬੇੜਾ ਠੀਕ-ਠਾਕ ਪਾਰ ਲੰਘ ਗਿਆ । ਮਖਣ ਸ਼ਾਹ ਲੁਬਾਣਾ ਆਪਣੇ ਪਰਿਵਾਰ ਸਮੇਤ ਗੁਰੂ -ਘਰ ਦੇ ਦਰਸ਼ਨ ਕਰਨ ਤੇ ਮਨੋਤ ਭੇਟਾ ਕਰਨ ਆਏ ਜਦ ਉਨ੍ਹਾ ਨੂੰ ਪਤਾ ਚਲਿਆ ਕੀ ਅਠਵੇਂ ਗੁਰੂ ਸਾਹਿਬ ਜੋਤੀ -ਜੋਤ ਸਮਾ ਗਏ ਹਨ ਤੇ ਨਾਂਵੇ ਗੁਰੂ ਬਕਾਲੇ ਵਿਚ ਹਨ ਤਾਂ ਉਹ ਬਕਾਲੇ ਪਹੁੰਚ ਗਏ । ਬਕਾਲੇ 22 ਮੰਜੀਆਂ ਤੇ ਬੈਠੇ 22 ਗੁਰੂ ਜੋ ਆਪਣੇ ਆਪ ਨੂੰ ਗੁਰੂ ਅਖਵਾਂਦੇ ਸਨ, ਦੇਖ ਹੈਰਾਨ ਹੋ ਗਏ ਸੋਚਿਆਂ 5-5 ਮੋਹਰਾਂ ਮਥਾ ਟੇਕਦਾ ਹਾਂ ਜਿਹੜਾ ਸਚਾ ਗੁਰੂ ਹੋਵੇਗਾ ਆਪਣੀ ਮਨੋਤ ਆਪ ਮੰਗ ਲਵੇਗਾ ਸਭ ਨੇ ਅਸੀਸਾਂ ਦਿਤੀਆਂ ਪਰ ਕਿਸੇ ਕੁਝ ਨਾ ਕਿਹਾ ਬੜਾ ਨਿਰਾਸ਼ ਹੋ ਗਿਆ ।
ਕਿਸੇ ਨੇ ਗੁਰੂ ਤੇਗ ਬਹਾਦਰ ਦੀ ਦਸ ਪਾਈ ਜਦ ਉਸਣੇ ਗੁਰੂ ਤੇਗ ਬਹਾਦਰ ਅਗੇ 5 ਮੋਹਰਾਂ ਮਥਾ ਟੇਕਿਆ ਤਾਂ ਉਨ੍ਹਾਂ ਨੇ 500 ਮੋਹਰਾਂ ਦੀ ਗਲ ਕਹਿ ਸੁਣਾਈ ਮਖਣ ਸ਼ਾਹ ਖੁਸੀ ਨਾਲ ਖਿੜ ਗਿਆ ,ਕੋਠੇ ਚੜ ਕੇ ਪਲੂ ਫੇਰਿਆ ਤੇ ਉਚੀ ਉਚੀ ਐਲਾਨਿਆ ,’ ਗੁਰੂ ਲਾਧੋ ਰੇ ਗੁਰੂ ਲਾਧੋ ਰੇ “ ਸੰਗਤਾ ਦਭੀ ਗੁਰੂਆਂ ਤੋਂ ਹਟ ਕੇ ਗੁਰੂ ਤੇਗ ਬਹਾਦਰ ਜੀ ਦੇ ਦਰਬਾਰ ਆਉਣਾ ਸ਼ੁਰੂ ਹੋ ਗਈਆਂ ।
ਧੀਰ ਮਲ ਇਹ ਸਭ ਦੇਖਕੇ ਬੋਖ੍ਲਾ ਗਿਆ ਉਸਨੇ ਗੁੰਡਿਆ ਦਾ ਜਥਾ ਤਿਆਰ ਕੀਤਾ ਸ਼ੀਂਹੇ ਨੇ ਧੀਰਮਲ ਦੇ ਹੁਕਮ ਨਾਲ ਗੁਰੂ ਤੇਗ ਬਹਾਦਰ ਜੀ ਤੇ ਗੋਲੀ ਚਲਾ ਦਿਤੀ ਪਰ ਉਸਦਾ ਨਿਸ਼ਾਨ ਖੁੰਜ ਗਿਆ ਗੋਲੀ ਗੁਰੂ ਜੀ ਦੇ ਮੱਥੇ ਨੂੰ ਖਹਿ ਕੇ ਲੱਗ ਗਈ । ਦੂਸਰੀ ਗੋਲੀ ਚਲਾਣ ਤੋਂ ਪਹਿਲਾ ਸਿਖਾਂ ਨੇ ਉਸਨੂੰ ਆਪਣੇ ਕਾਬੂ ਕਰ ਲਿਆ ਉਸਦੇ ਦੋ ਆਦਮੀਆਂ ਨੇ ਦਰਬਾਰ ਦਾ ਸਾਰਾ ਸਮਾਨ ਲੁਟ ਲਿਆ ਜਦੋਂ ਮੱਖਣ ਸ਼ਾਹ ਨੇ ਇਹ ਸਭ ਸੁਣਿਆ ਤਾ ਉਹ ਘਟਨਾ ਵਾਲੀ ਜਗਾ ਤੇ ਪਹੁੰਚ ਗਿਆ ਤੇ ਸਭ ਨੂੰ ਬੰਦੀ ਬਣਾ ਲਿਆ । ਧੀਰਮਲ ਦੇ ਘਰੋਂ ਲੁਟੇ ਹੋਏ ਸਮਾਨ ਦੇ ਨਾਲ ਨਾਲ ਜਿਤਨਾ ਉਸਨੇ ਸੰਗਤਾਂ ਨੂੰ ਗੁਮਰਾਹ ਕਰਕੇ ਕੀਮਤੀ ਸਮਾਣ ਇੱਕਠਾ ਕੀਤਾ ਸੀ ਜਿਸਤੇ ਮੱਖਣ ਸ਼ਾਹ ਗੁਰੂ ਸਾਹਿਬ ਦਾ ਹਕ ਸਮਝਦਾ ਸੀ ਚੁੱਕ ਕੇ ਗੁਰੂ ਦਰਬਾਰ ਵਿਚ ਪੇਸ਼ ਕੀਤਾ । ਗੁਰੂ ਤੇਗ ਬਹਾਦਰ ਸਾਹਿਬ ਨੇ ਸਭ ਰਹਿਮ ਕਰਦਿਆਂ ਸਭ ਨੂੰ ਛੋੜਨ ਦਾ ਹੁਕਮ ਦਿਤਾ ਤੇ ਜਿਤਨਾ ਸਮਾਨ ਸੀ ਆਪਣੇ ਸਮਾਨ ਸਮੇਤ ਸਭ ਨੂੰ ਧੀਰਮਲ ਨੂੰ ਵਾਪਸ ਕਰਨ ਲਈ ਕਿਹਾ ।
ਇਸ ਘਟਨਾ ਤੋਂ ਬਾਅਦ ਉਹ ਬਹੁਤ ਸਮਾ ਗੁਰੂ ਸਾਹਿਬ ਦੀ ਹਜੂਰੀ ਵਿਚ ਰਿਹਾ ਗੁਰੂ ਸਾਹਿਬ ਨੇ ਪ੍ਰਚਾਰ ਦੀ ਯਾਤਰਾ ਅਰੰਭੀ ਸੀ ਤਾਂ ਮਖਣ ਸ਼ਾਹ ਗੁਰੂ ਜੀ ਦੇ ਨਾਲ ਸਨ ਦਿਲੀ ਫੇਰੀ ਵਕਤ ਵੀ ਮਖਣ ਸ਼ਾਹ ਉਨਾ ਕੋਲ ਹੀ ਸਨ ।
ਅੰਗ : 619
ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥
ਅਰਥ: (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ। (ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) ॥੧॥ ਹੇ ਭਾਈ! ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ (ਉਸ ਦੀ ਸ਼ਰਨ ਪ੍ਰਾਪਤ ਕਰ।) ॥ ਰਹਾਉ॥ (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ। ਹੇ ਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ ॥੨॥੧੨॥੪੦॥
अंग : 619
सोरठि महला ५ ॥ सूख मंगल कलिआण सहज धुनि प्रभ के चरण निहारिआ ॥ राखनहारै राखिओ बारिकु सतिगुरि तापु उतारिआ ॥१॥ उबरे सतिगुर की सरणाई ॥ जा की सेव न बिरथी जाई ॥ रहाउ ॥ घर महि सूख बाहरि फुनि सूखा प्रभ अपुने भए दइआला ॥ नानक बिघनु न लागै कोऊ मेरा प्रभु होआ किरपाला ॥२॥१२॥४०॥
अर्थ: ( हे भाई! गुरु की शरण आ कर जिस मनुष ने) परमात्मा के चरणों का दर्शन कर लिया, उस के अंदर सुख खुशी आनंद और आत्मक अडोलता की लहर चल पड़ी। ( जो भी मनुष गुरु की शरण आ पड़ा) गुरु ने उस का ताप (दुःख-कलेश) खत्म कर दिया, रक्षा करने का समर्थय रखने वाले गुरु ने उस बालक को (विघ्नों से) बचा लिया (उस को इस प्रकार बचाया जैसे पिता अपने पुत्र की रक्षा करता है) ॥१॥ हे भाई! उस गुरु की शरण जो मनुख आते हैं (आत्मिक जीवन के रास्तेमें आने वाली रुकावटों से ) बच जाते हैं जिस गुरु कि की हुई सेवा खाली नहीं जाती (उस की शरण प्राप्त कर।)॥रहाउ॥ (हे भाई! जो मनुख गुरु की शरण आते हैं उन के) हृदय में आत्मिक आनंद बना रहता है, उस ऊपर प्रभू सदा दयावान रहता है। बाहर (दुनिया से बरत-विहार करते) भी उस को आत्मिक सुख मिलता रहता है, उस ऊपर परभू सदा दयावान रहता है। हे नानक! उस मनुख की जिंदगी के रास्ते में कोई रुकावट नहीं आती, उस ऊपर परमात्मा किरपाल हुआ रहता है॥२॥१२॥४०॥
ਅੰਗ : 737
ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥ ਗਰਬਿ ਗਹੇਲੀ ਮਹਲੁ ਨ ਪਾਵੈ ॥ ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥ ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥ ਬਿਨਉ ਕਰੀ ਜੇ ਜਾਣਾ ਦੂਰਿ ॥ ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥ ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥
ਅਰਥ: ਹੇ ਸਹੇਲੀਏ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਸੁਹਾਗ-ਭਾਗ ਵਾਲੀ bਹੈ, ਜੇਹੜੀ ਪ੍ਰਭੂ-ਪਤੀ ਨਾਲ ਸਾਂਝ ਬਣਾਂਦੀ ਹੈ, ਜੇਹੜੀ ਅਹੰਕਾਰ ਛੱਡ ਕੇ ਪ੍ਰਭੂ-ਪਤੀ ਦਾ ਹੁਕਮ ਮੰਨਦੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਪਭੂ-ਪਤੀ (ਦੇ ਪਿਆਰ-ਰੰਗ) ਵਿਚ ਰੰਗੀ ਹੋਈ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਰਹਿੰਦੀ ਹੈ ॥੧॥ ਹੇ ਸਹੇਲੀਏ! ਪਰਮਾਤਮਾ ਨੂੰ ਮਿਲਣ ਦੀ ਨਿਸ਼ਾਨੀ (ਮੈਥੋਂ) ਸੁਣ ਲੈ। (ਉਹ ਨਿਸ਼ਾਨੀ ਉਹ ਤਰੀਕਾ ਇਹ ਹੈ ਕਿ) ਲੋਕ-ਲਾਜ ਦੀ ਖ਼ਾਤਰ ਕੰਮ ਕਰਨੇ ਛੱਡ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਹ ॥੧॥ ਰਹਾਉ॥ (ਇਕ ਸਤਸੰਗੀ) ਸਹੇਲੀ (ਦੂਜੇ ਸਤਸੰਗੀ) ਸਹੇਲੀ ਨੂੰ (ਪ੍ਰਭੂ-ਪਤੀ ਦੇ ਮਿਲਾਪ ਦੇ ਤਰੀਕੇ ਬਾਰੇ) ਸਮਝਾਂਦੀ ਹੈ (ਤੇ ਆਖਦੀ ਹੈ ਕਿ) ਜੇਹੜੀ ਜੀਵ-ਇਸਤ੍ਰੀ ਉਹੀ ਕੁਝ ਕਰਦੀ ਹੈ ਜੋ ਪ੍ਰਭੂ-ਪਤੀ ਨੂੰ ਪਸੰਦ ਆ ਜਾਂਦਾ ਹੈ, ਉਹ ਸੁਹਾਗ-ਭਾਗ ਵਾਲੀ ਜੀਵ-ਇਸਤ੍ਰੀ ਉਸ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ ॥੨॥ (ਪਰ) ਜੇਹੜੀ ਜੀਵ-ਇਸਤ੍ਰੀ ਅਹੰਕਾਰ ਵਿਚ ਫਸੀ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੇ ਚਰਨਾਂ ਵਿਚ ਥਾਂ ਪ੍ਰਾਪਤ ਨਹੀਂ ਕਰ ਸਕਦੀ। ਜਦੋਂ (ਜ਼ਿੰਦਗੀ ਦੀ) ਰਾਤ ਬੀਤ ਜਾਂਦੀ ਹੈ, ਤਦੋਂ ਉਹ ਪਛੁਤਾਂਦੀ ਹੈ। ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੀ ਉਹ ਮੰਦ-ਭਾਗਣ ਜੀਵ-ਇਸਤ੍ਰੀ ਸਦਾ ਦੁੱਖ ਪਾਂਦੀ ਰਹਿੰਦੀ ਹੈ।੩। ਹੇ ਭਾਈ! ਲੋਕ-ਲਾਜ ਦੀ ਖ਼ਾਤਰ ਮੈਂ ਤਾਂ ਹੀ ਪਰਮਾਤਮਾ ਦੇ ਦਰ ਤੇ) ਅਰਦਾਸ ਕਰਾਂ, ਜੇ ਮੈਂ ਉਸ ਨੂੰ ਕਿਤੇ ਦੂਰ ਵੱਸਦਾ ਸਮਝਾਂ। ਉਹ ਨਾਸ-ਰਹਿਤ ਪਰਮਾਤਮਾ ਤਾਂ ਹਰ ਥਾਂ ਵਿਆਪਕ ਹੈ। ਦਾਸ ਨਾਨਕ (ਤਾਂ ਉਸ ਨੂੰ ਆਪਣੇ) ਅੰਗ-ਸੰਗ (ਵੱਸਦਾ) ਵੇਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ।੪।੩।
अंग : 737
सूही महला ५ ॥ धनु सोहागनि जो प्रभू पछानै ॥ मानै हुकमु तजै अभिमानै ॥ प्रिअ सिउ राती रलीआ मानै ॥१॥ सुनि सखीए प्रभ मिलण नीसानी ॥ मनु तनु अरपि तजि लाज लोकानी ॥१॥ रहाउ ॥ सखी सहेली कउ समझावै ॥ सोई कमावै जो प्रभ भावै ॥ सा सोहागणि अंकि समावै ॥२॥ गरबि गहेली महलु न पावै ॥ फिरि पछुतावै जब रैणि बिहावै ॥ करमहीणि मनमुखि दुखु पावै ॥३॥ बिनउ करी जे जाणा दूरि ॥ प्रभु अबिनासी रहिआ भरपूरि ॥ जनु नानकु गावै देखि हदूरि ॥४॥३॥
अर्थ: हे सहेली! वह जीव-स्त्री प्रशंसा योग्य है, सुहाग-भाग्य वाली है, जो प्रभु-पति के साथ साँझ बनाती है, जो अहंकार छोड़ कर के प्रभु-पति का हुकम मानती रहती है। वह जीव-स्त्री प्रभु-पति (के प्यार) में रंगी हुई उस के मिलाप का आनंद मनाती रहती है॥1॥ हे सखी! परमात्मा मिल्न्बे की निशानी (मुझसे) सुन ले। (वह निशानी वह तरीका है कि ) लाज की खातिर छोड़ कर अपना मन अपना सरीर परमात्मा के हवाले कर दे॥1॥रहाउ॥ (एक सत्संगी) सहेली (दूसरी सत्संगी) सहेली को (प्रभु-पति के मिलाप के तरीके के बारे में) समझाती है (और कहती है कि) जो जीव-स्त्री वही कुछ करती है जो प्रभु-पति को पसंद आ जाता है, वह सोहाग-भाग वाली जीव-स्त्री उस प्रभु के चरणों में लीन रहती है।2। (पर) जो जीव-स्त्री अहंकार में फसी रहती है, वह प्रभु-पति के चरणों में जगह प्राप्त नहीं कर सकती। जब (जिंदगी की) रात बीत जाती है, तब वह पछताती है। अपने मन के पीछे चलने वाली वह दुर्भाग्यपूर्ण जीव-स्त्री सदा दुख पाती रहती है।3। हे भाई! (लोक-सम्मान की खातिर मैं तब ही परमात्मा के दर पर) अरदास करूँ, अगर मैं उसको कहीं दूर बसता समझूँ। वह नाश-रहित परमात्मा तो हर जगह व्यापक है। दास नानक (तो उसको अपने) अंग-संग (बसता) देख के उसकी महिमा करता है।4।3।
ਅੰਗ : 598
ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥
ਅਰਥ: ਹੇ ਮੇਰੇ ਮਨ! ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ। ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ। ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ।ਰਹਾਉ। (ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ।੧। (ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ। ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ। (ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ।੨। (ਹੇ ਭਾਈ!) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ? ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ।੩। (ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ। ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ। ਹੇ ਦਾਸ ਨਾਨਕ! ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ-) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ।੪।੯।
अंग : 598
सोरठि महला १ ॥ जिसु जल निधि कारणि तुम जगि आए सो अम्रितु गुर पाही जीउ ॥ छोडहु वेसु भेख चतुराई दुबिधा इहु फलु नाही जीउ ॥१॥ मन रे थिरु रहु मतु कत जाही जीउ ॥ बाहरि ढूढत बहुतु दुखु पावहि घरि अम्रितु घट माही जीउ ॥ रहाउ॥ अवगुण छोडि गुणा कउ धावहु करि अवगुण पछुताही जीउ ॥ सर अपसर की सार न जाणहि फिरि फिरि कीच बुडाही जीउ ॥२॥ अंतरि मैलु लोभ बहु झूठे बाहरि नावहु काही जीउ ॥ निरमल नामु जपहु सद गुरमुखि अंतर की गति ताही जीउ ॥३॥ परहरि लोभु निंदा कूड़ु तिआगहु सचु गुर बचनी फलु पाही जीउ ॥ जिउ भावै तिउ राखहु हरि जीउ जन नानक सबदि सलाही जीउ ॥४॥९॥
अर्थ: (हे भाई!) जिस अमृत के खजाने की खातिर तुम जगत में आए हो वह अमृत गुरु की ओर से मिलता है; पर धार्मिक भेस का पहरावा छोड़, मन की चालाकी भी छोड़ दे (बाहर की सूरति धर्मियों वाली और अंदर से दुनिया को ठगने वाली चालाकी) इस दुविधा भरी चाल में उलझे रह के ये अमृत फल की प्राप्ति नहीं हो सकती।1। हे मेरे मन! (अंदर ही प्रभु चरणों में) टिका रह, (देखना, नाम-अमृत की तलाश में) कहीं बाहर ना भटकते फिरना। अगर तू बाहर ढूँढने निकल पड़ा, तो बहुत दुख पाएगा। अटल आत्मिक जीवन देने वाला रस तेरे घर में ही है, हृदय में ही है। रहाउ। (हे भाई!) अवगुण छोड़ के गुण हासिल करने का प्रयत्न करो। अगर अवगुण ही करते रहोगे तो पछताना पड़ेगा। (हे मन!) तू बार-बार मोह के कीचड़ में डूब रहा है, तू अच्छे-बुरे की परख करनी नहीं जानता।2। (हे भाई!) अगर अंदर (मन में) लोभ की मैल है (और लोभ के अधीन हो के) कई ठगी के काम करते हो, तो बाहर (तीर्थ आदि पर) स्नान करने के क्या लाभ? अंदर की ऊँची अवस्था तभी बनेगी जब गुरु के बताए हुए रास्ते पर चल के सदा प्रभु का पवित्र नाम जपोगे।3। (हे मन!) लोभ त्याग, निंदा और झूठ त्याग। गुरु के वचन में चलने से ही सदा स्थिर रहने वाला अमृत-फल मिलेगा। हे दास नानक! (प्रभु दर पर अरदास कर और कह:) हे हरि! जैसे तेरी रजा हो वैसे ही मुझे रख (पर ये मेहर कर कि गुरु के) शब्द में जुड़ के मैं तेरी महिमा करता रहूँ।4।9।
ਅੰਗ : 626
ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥
ਅਰਥ: ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ,ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ(ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਉਹ ਮਨੁੱਖ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ, ਜੇਹੜਾ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ॥੧॥ ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ ॥ ਰਹਾਉ॥ ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! (ਆਖ ਕਿ ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ॥੨॥੫॥੬੯॥
अंग : 626
सोरठि महला ५ ॥ गुर अपुने बलिहारी ॥ जिनि पूरन पैज सवारी ॥ मन चिंदिआ फलु पाइआ ॥ प्रभु अपुना सदा धिआइआ ॥१॥ संतहु तिसु बिनुअवरु न कोई ॥ करण कारण प्रभु सोई ॥ रहाउ ॥ प्रभि अपनै वर दीने ॥ सगल जीअ वसि कीने ॥ जन नानक नामु धिआइआ ॥ ता सगले दूख मिटाइआ ॥२॥५॥६९॥
अर्थ: हे संत जनों! मैं अपने गुरु से कुर्बान जाता हूँ, जिसने (प्रभु के नाम की दात दे के) पूरी तरह (मेरी इज्ज़त रख ली है। हे भाई! वह मनुख मन-चाही मुराद प्राप्त कर लेता है, जो मनुख सदा अपने प्रभु का ध्यान करता है॥१॥ हे संत जनों! उस परमात्मा के बिना (जीवों का) कोई और (रखवाला) नहीं। वोही परमात्मा जगत का मूल है॥रहाउ॥ हेसंत जनों! प्यारे प्रभु ने (जीवों को) सभी बखशिशेंकी हुई हैं, सरे जीवों को उस ने अपने बस में कररखा है। हे दास नानक! (कह की जब भी किसी ने) परमात्मा का नाम सुमिरा, तभी उस ने अपने सारेदुःख दूर कर लिए॥।२॥५॥६९॥
ਅੰਗ : 704
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥
ਅਰਥ: ਰਾਗ ਜੈਤਸਰੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕੁ। ਹੇ ਨਾਨਕ! (ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ ॥੧॥
अंग : 704
जैतसरी महला ५ घरु २ छंत ੴ सतिगुर प्रसादि ॥ सलोकु ॥ ऊचा अगम अपार प्रभु कथनु न जाइ अकथु ॥ नानक प्रभ सरणागती राखन कउ समरथु ॥१॥ छंतु ॥ जिउ जानहु तिउ राखु हरि प्रभ तेरिआ ॥ केते गनउ असंख अवगण मेरिआ ॥ असंख अवगण खते फेरे नितप्रति सद भूलीऐ ॥ मोह मगन बिकराल माइआ तउ प्रसादी घूलीऐ ॥ लूक करत बिकार बिखड़े प्रभ नेर हू ते नेरिआ ॥ बिनवंति नानक दइआ धारहु काढि भवजल फेरिआ ॥१॥
अर्थ: राग जैतसरी, घर २ में गुरु अर्जनदेव जी की बानी ‘छंद’ ।अकाल पुरख एक है और सतगुरु की कृपा द्वारा प्राप्त होता है। सलोकु। हे नानक! (कह) हे प्रभु! में तेरी सरन आया हूँ, तुम (सरन आए की) रक्षा करने की ताकत रखते हो। हे सब से ऊचे! हे अपहुच! हे बयंत! तू सब का मालिक है, तेरा सरूप बयां नहीं किया जा सकता, बयां से परे है।१। छंत। हे हरी! हे प्रभु! मैं तेरा हूँ, जैसे जानो वेसे (माया के मोह से) मेरी रक्षा करो। मैं (अपने) कितने अवगुण गिनू? मेरे अंदर अनगिनत अवगुण हैं। हे प्रभु! मेरे अनगिनत ही अवगुण हैं, पापों के घेरे में फसा रहता हूँ, रोज ही उकाई खा जाते हैं। भयानक माया के मोह में मस्त रहते हैं, तेरी कृपा से ही बच पाते हैं। हम जीव दुखदाई विकार (अपने तरफ से) परदे में करते हैं, परन्तु, हे प्रभु! तुम हमारे पास से भी पास बसते हो। नानक बनती करता है हे प्रभु! हमारे ऊपर कृपार कर, हम जीवों को संसार-सागर के (माया के) घेर से निकल ले॥१॥
ਅੰਗ : 628
ਸੋਰਠਿ ਮਹਲਾ ੫ ॥ ਐਥੈ ਓਥੈ ਰਖਵਾਲਾ ॥ ਪ੍ਰਭ ਸਤਿਗੁਰ ਦੀਨ ਦਇਆਲਾ ॥ ਦਾਸ ਅਪਨੇ ਆਪਿ ਰਾਖੇ ॥ ਘਟਿ ਘਟਿ ਸਬਦੁ ਸੁਭਾਖੇ ॥੧॥ ਗੁਰ ਕੇ ਚਰਣ ਊਪਰਿ ਬਲਿ ਜਾਈ ॥ ਦਿਨਸੁ ਰੈਨਿ ਸਾਸਿ ਸਾਸਿ ਸਮਾਲੀ ਪੂਰਨੁ ਸਭਨੀ ਥਾਈ ॥ ਰਹਾਉ ॥ ਆਪਿ ਸਹਾਈ ਹੋਆ ॥ ਸਚੇ ਦਾ ਸਚਾ ਢੋਆ ॥ ਤੇਰੀ ਭਗਤਿ ਵਡਿਆਈ ॥ ਪਾਈ ਨਾਨਕ ਪ੍ਰਭ ਸਰਣਾਈ ॥੨॥੧੪॥੭੮॥
ਅਰਥ: ਹੇ ਭਾਈ! ਮੈਂ (ਆਪਣੇ) ਗੁਰੂ ਦੇ ਚਰਨਾਂ ਤੋਂ ਸਦਕੇ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ ਹੀ) ਮੈਂ (ਆਪਣੇ) ਹਰੇਕ ਸਾਹ ਦੇ ਨਾਲ ਦਿਨ ਰਾਤ (ਉਸ ਪਰਮਾਤਮਾ ਨੂੰ) ਯਾਦ ਕਰਦਾ ਰਹਿੰਦਾ ਹਾਂ ਜੋ ਸਭਨਾਂ ਥਾਵਾਂ ਵਿਚ ਭਰਪੂਰ ਹੈ।ਰਹਾਉ। ਹੇ ਭਾਈ! ਗੁਰੂ ਪ੍ਰਭੂ ਗਰੀਬਾਂ ਉਤੇ ਦਇਆ ਕਰਨ ਵਾਲਾ ਹੈ, (ਸਰਨ ਪਿਆਂ ਦੀ) ਇਸ ਲੋਕ ਤੇ ਪਰਲੋਕ ਵਿਚ ਰਾਖੀ ਕਰਨ ਵਾਲਾ ਹੈ। (ਹੇ ਭਾਈ! ਪ੍ਰਭੂ) ਆਪਣੇ ਸੇਵਕਾਂ ਦੀ ਆਪ ਰਖਿਆ ਕਰਦਾ ਹੈ (ਸੇਵਕਾਂ ਨੂੰ ਇਹ ਨਿਸ਼ਚਾ ਰਹਿੰਦਾ ਹੈ ਕਿ) ਪ੍ਰਭੂ ਹਰੇਕ ਸਰੀਰ ਵਿਚ (ਆਪ ਹੀ) ਬਚਨ ਬੋਲ ਰਿਹਾ ਹੈ।੧। (ਹੇ ਭਾਈ! ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਆਪ ਮਦਦਗਾਰ ਬਣਦਾ ਹੈ (ਗੁਰੂ ਦੀ ਮੇਹਰ ਨਾਲ) ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਸਦਾ-ਥਿਰ ਰਹਿਣ ਵਾਲੀ ਸਿਫ਼ਤਿ ਸਾਲਾਹ ਦੀ ਦਾਤਿ ਮਿਲਦੀ ਹੈ। ਹੇ ਨਾਨਕ! ਆਖ-) ਹੇ ਪ੍ਰਭੂ! ਗੁਰੂ ਦੀ ਕਿਰਪਾ ਨਾਲ) ਤੇਰੀ ਸਰਨ ਪਿਆਂ ਤੇਰੀ ਭਗਤੀ ਤੇਰੀ ਸਿਫ਼ਤਿ-ਸਾਲਾਹ ਪ੍ਰਾਪਤ ਹੁੰਦੀ ਹੈ।੨।੧੪।੭੮।
अंग : 628
सोरठि महला ५ ॥ ऐथै ओथै रखवाला ॥ प्रभ सतिगुर दीन दइआला ॥ दास अपने आपि राखे ॥ घटि घटि सबदु सुभाखे ॥१॥ गुर के चरण ऊपरि बलि जाई ॥ दिनसु रैनि सासि सासि समाली पूरनु सभनी थाई ॥ रहाउ ॥ आपि सहाई होआ ॥ सचे दा सचा ढोआ ॥ तेरी भगति वडिआई ॥ पाई नानक प्रभ सरणाई ॥२॥१४॥७८॥
अर्थ: हे भाई! मैं (अपने) गुरू के चरणों से सदके जाता हूँ, (गुरू की कृपा से ही) मैं (अपने) हरेक सांस के साथ दिन रात (उस परमात्मा को) याद करता रहता हूँ जो सब जगहों में भरपूर है। रहाउ। हे भाई! गुरू प्रभू गरीबों पर दया करने वाला है, (शरण आए की) इस लोक और परलोक में रक्षा करने वाला है। (हे भाई! प्रभू) अपने सेवकों की स्वयं रक्षा करता है (सेवकों को ये भरोसा रहता है कि) प्रभू हरेक शरीर में (स्वयं ही) बचन बिलास कर रहा है।1। (हे भाई! गुरू की कृपा से) परमात्मा स्वयं मददगार बनता है (गुरू की मेहर से) सदा स्थिर रहने वाले प्रभू की सदा स्थिर रहने वाली सिफत सालाह की दाति मिलती है। हे नानक! (कह–) हे प्रभू! (गुरू की कृपा से) तेरी शरण में आने से, तेरी भक्ति, तेरी सिफत सालाह प्राप्त होती है।2।14।78।