ਸ਼੍ਰੀ ਗੁਰੂ ਹਰਿਰਾਇ ਜੀ ਦੇ
ਗੁਰਗੱਦੀ ਦਿਵਸ ਦੀਆਂ
ਸਮੂਹ ਸੰਗਤਾਂ ਨੂੰ ਲੱਖ-ਲੱਖ
ਵਧਾਈਆਂ ਹੋਵਣ ਵਾਹਿਗੁਰੂ ਜੀ



Share On Whatsapp

Leave a comment




ਅੰਗ : 706
सलोक ॥ रचंति जीअ रचना मात गरभ असथापनं ॥ सासि सासि सिमरंति नानक महा अगनि न बिनासनं ॥१॥ मुखु तलै पैर उपरे वसंदो कुहथड़ै थाइ ॥ नानक सो धणी किउ विसारिओ उधरहि जिस दै नाइ ॥२॥ पउड़ी ॥ रकतु बिंदु करि निमिआ अगनि उदर मझारि ॥ उरध मुखु कुचील बिकलु नरकि घोरि गुबारि ॥ हरि सिमरत तू ना जलहि मनि तनि उर धारि ॥ बिखम थानहु जिनि रखिआ तिसु तिलु न विसारि ॥ प्रभ बिसरत सुखु कदे नाहि जासहि जनमु हारि ॥२॥
ਅਰਥ: जो परमात्मा जीवों की बनतर बनाता है उनको माँ के पेट में जगह देता है, हे नानक! जीव उसको हरेक सांस के साथ-साथ याद करते हैं और (माँ के पेट की) बड़ी ( भयानक) आग उनका नाश नहीं कर सकती।1।
हे नानक! (कह– हे भाई!) जब तेरा मुँह नीचे को था, पैर ऊपर की तरफ थे, बड़ी मुश्किल जगह में तू बसता था तब जिस प्रभू के नाम की बरकति से तू बचा रहा, अब उस मालिक को तूने क्यों भुला दिया?।2। (हे जीव!) (माँ के) रक्त और (पिता के) वीर्य से (माँ के) पेट की आग में तू उगा। तेरा मुँह नीचे को था, गंदा और डरावना था, (जैसे) एक अंधेरे घोर नर्क में पड़ा हुआ था। जिस प्रभू को सिमर के तू जलता नहीं था- उसको (अब भी) मन से तन से हृदय में याद कर। जिस प्रभू ने तुझे मुश्किल जगह से बचाया, उसको रक्ती भर भी ना भुला।
प्रभू को भुलाने से कभी सुख नहीं मिलता, (अगर भुलाएगा तो) मानस जन्म (की बाजी) हार के जाएगा।2



Share On Whatsapp

Leave a comment


ਅੰਗ : 706
ਸਲੋਕ ॥ ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥ ਪਉੜੀ ॥ ਰਕਤੁ ਬਿੰਦੁ ਕਰਿ ਨਿੰਮਿਆ ਅਗਨਿ ਉਦਰ ਮਝਾਰਿ ॥ ਉਰਧ ਮੁਖੁ ਕੁਚੀਲ ਬਿਕਲੁ ਨਰਕਿ ਘੋਰਿ ਗੁਬਾਰਿ ॥ ਹਰਿ ਸਿਮਰਤ ਤੂ ਨਾ ਜਲਹਿ ਮਨਿ ਤਨਿ ਉਰ ਧਾਰਿ ॥ ਬਿਖਮ ਥਾਨਹੁ ਜਿਨਿ ਰਖਿਆ ਤਿਸੁ ਤਿਲੁ ਨ ਵਿਸਾਰਿ ॥ ਪ੍ਰਭ ਬਿਸਰਤ ਸੁਖੁ ਕਦੇ ਨਾਹਿ ਜਾਸਹਿ ਜਨਮੁ ਹਾਰਿ ॥੨॥
ਅਰਥ: ਜੋ ਪਰਮਾਤਮਾ ਜੀਵਾਂ ਦੀ ਬਣਤਰ ਬਣਾਉਂਦਾ ਹੈ ਤੇ ਉਹਨਾਂ ਨੂੰ ਮਾਂ ਦੇ ਪੇਟ ਵਿਚ ਥਾਂ ਦੇਂਦਾ ਹੈ, ਹੇ ਨਾਨਕ! ਜੀਵ ਉਸ ਨੂੰ ਹਰੇਕ ਸਾਹ ਦੇ ਨਾਲ ਨਾਲ ਯਾਦ ਕਰਦੇ ਰਹਿੰਦੇ ਹਨ ਤੇ (ਮਾਂ ਦੇ ਪੇਟ ਦੀ) ਵੱਡੀ (ਭਿਆਨਕ) ਅੱਗ ਉਹਨਾਂ ਦਾ ਨਾਸ ਨਹੀਂ ਕਰ ਸਕਦੀ।੧।
ਹੇ ਨਾਨਕ! ਆਖ-ਹੇ ਭਾਈ!) ਜਦੋਂ ਤੇਰਾ ਮੂੰਹ ਹੇਠਾਂ ਨੂੰ ਸੀ, ਪੈਰ ਉਤਾਂਹ ਨੂੰ ਸਨ, ਬੜੇ ਔਖੇ ਥਾਂ ਤੂੰ ਵੱਸਦਾ ਸੈਂ ਤਦੋਂ ਜਿਸ ਪ੍ਰਭੂ ਦੇ ਨਾਮ ਦੀ ਬਰਕਤਿ ਨਾਲ ਤੂੰ ਬਚਿਆ ਰਿਹਾ, ਹੁਣ ਉਸ ਮਾਲਕ ਨੂੰ ਤੂੰ ਕਿਉਂ ਭੁਲਾ ਦਿੱਤਾ?।੨। (ਹੇ ਜੀਵ!) (ਮਾਂ ਦੀ) ਰੱਤ ਤੇ (ਪਿਉ ਦੇ) ਵੀਰਜ ਤੋਂ (ਮਾਂ ਦੇ) ਪੇਟ ਦੀ ਅੱਗ ਵਿਚ ਤੂੰ ਉੱਗਿਆ। ਤੇਰਾ ਮੂੰਹ ਹੇਠਾਂ ਨੂੰ ਸੀ, ਗੰਦਾ ਤੇ ਡਰਾਉਣਾ ਸੈਂ, (ਮਾਨੋ) ਇਕ ਹਨੇਰੇ ਘੋਰ ਨਰਕ ਵਿਚ ਪਿਆ ਹੋਇਆ ਸੈਂ। ਜਿਸ ਪ੍ਰਭੂ ਨੂੰ ਸਿਮਰ ਕੇ ਤੂੰ ਨਹੀਂ ਸੈਂ ਸੜਦਾ-ਉਸ ਨੂੰ (ਹੁਣ ਭੀ) ਮਨੋਂ ਤਨੋਂ ਹਿਰਦੇ ਵਿਚ ਯਾਦ ਕਰ। ਜਿਸ ਪ੍ਰਭੂ ਨੇ ਤੈਨੂੰ ਔਖੇ ਥਾਂ ਤੋਂ ਬਚਾਇਆ, ਉਸ ਨੂੰ ਰਤਾ ਭੀ ਨਾਹ ਭੁਲਾ।
ਪ੍ਰਭੂ ਨੂੰ ਭੁਲਾਇਆਂ ਕਦੇ ਸੁਖ ਨਹੀਂ ਹੁੰਦਾ, (ਜੇ ਭੁਲਾਇਂਗਾ ਤਾਂ) ਮਨੁੱਖਾ ਜਨਮ (ਦੀ ਬਾਜ਼ੀ) ਹਾਰ ਕੇ ਜਾਵੇਂਗਾ।੨।



Share On Whatsapp

Leave a comment


ਮਨ ਰੇ ਕਹਾ ਭਇਓ ਤੈ ਬਉਰਾ।।
ਅਹਿਨਿਸਿ ਅਉਧ ਘਟੈ ਨਹੀ ਜਾਨੈ ਭਇਓ ਲੋਭ ਸੰਗਿ ਹਉਰਾ ।।



Share On Whatsapp

Leave a comment




ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ।”

ਹੇ ਨਾਨਕ! (ਆਖ) ਜੋ ਇਨਸਾਨ ਨਾਮ ਜਪਦਾ ਹੈ, ਉਸ ਦੀ ਆਤਮਕ ਅਵਸਥਾ ਚੜ੍ਹਦੀ ਕਲਾ ਵਿੱਚ ਰਹਿੰਦੀ ਹੈ। ਅਸੀਂ ਪ੍ਰਭੂ ਦੇ ਭਾਣੇ ਵਿੱਚ ਰਹਿ ਕੇ ਸਾਰੇ ਸੰਸਾਰ ਦੀ ਭਲਾਈ ਦੀ ਅਰਦਾਸ ਕਰੀਏ।



Share On Whatsapp

Leave a comment


ਅੰਗ : 706
सलोक ॥*
*मन इछा दान करणं सरबत्र आसा पूरनह ॥ खंडणं कलि कलेसह प्रभ सिमरि नानक नह दूरणह ॥१॥ हभि रंग माणहि जिसु संगि तै सिउ लाईऐ नेहु ॥ सो सहु बिंद न विसरउ नानक जिनि सुंदरु रचिआ देहु ॥२॥ पउड़ी ॥ जीउ प्रान तनु धनु दीआ दीने रस भोग ॥ ग्रिह मंदर रथ असु दीए रचि भले संजोग ॥ सुत बनिता साजन सेवक दीए प्रभ देवन जोग ॥ हरि सिमरत तनु मनु हरिआ लहि जाहि विजोग ॥ साधसंगि हरि गुण रमहु बिनसे सभि रोग ॥३॥

ਅਰਥ: हे नानक जी! जो प्रभू हमें मन-इच्छत दातां देता है जो सब जगह (सब जीवों की) उम्मीदें पूरी करता है, जो हमारे झगड़े और कलेश नाश करने वाला है उस को याद कर, वह तेरे से दूर नहीं है ॥१॥ जिस प्रभू की बरकत से तुम सभी आनंद मानते हो, उस से प्रीत जोड़। जिस प्रभू ने तुम्हारा सुंदर शरीर बनाया है, हे नानक जी! रब कर के वह तुझे कभी भी न भूले ॥२॥ (प्रभू ने तुझे) जिंद प्राण शरीर और धन दिया और स्वादिष्ट पदार्थ भोगणें को दिए। तेरे अच्छे भाग बना कर, तुझे उस ने सुंदर घर, रथ और घोडे दिए। सब कुछ देने-वाले प्रभू ने तुझे पुत्र, पत्नी मित्र और नौकर दिए। उस प्रभू को सिमरनें से मन तन खिड़िया रहता है, सभी दुख खत्म हो जाते हैं। (हे भाई!) सत्संग में उस हरी के गुण चेते किया करो, सभी रोग (उस को सिमरनें से) नाश हो जाते हैं ॥३॥



Share On Whatsapp

Leave a comment


ਅੰਗ : 706
ਸਲੋਕ ॥*
*ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥

ਅਰਥ: ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥



Share On Whatsapp

Leave a comment




ਅੰਗ : 671
धनासरी मः ५ ॥ जब ते दरसन भेटे साधू भले दिनस ओइ आए ॥ महा अनंदु सदा करि कीरतनु पुरख बिधाता पाए ॥१॥ अब मोहि राम जसो मनि गाइओ ॥ भइओ प्रगासु सदा सुखु मन महि सतिगुरु पूरा पाइओ ॥१॥ रहाउ ॥ गुण निधानु रिद भीतरि वसिआ ता दूखु भरम भउ भागा ॥ भई परापति वसतु अगोचर राम नामि रंगु लागा ॥२॥ चिंत अचिंता सोच असोचा सोगु लोभु मोहु थाका ॥ हउमै रोग मिटे किरपा ते जम ते भए बिबाका ॥३॥ गुर की टहल गुरू की सेवा गुर की आगिआ भाणी ॥ कहु नानक जिनि जम ते काढे तिसु गुर कै कुरबाणी ॥४॥४॥
ਅਰਥ: हे भाई! जब से गुरू के दर्शन प्राप्त हुए हैं, मेरे इस तरह के अच्छे दिन आ गए, कि परमात्मा की सिफ़त-सलाह कर कर के सदा मेरे अंदर सुख बना रहता है, मुझे सर्व-व्यापक करतार मिल गया है ॥१॥ हे भाई! मुझे पूरा गुरू मिल गया है, (इस लिए उस की कृपा के साथ) अब मैं परमात्मा की सिफ़त-सलाह (अपने) मन में गा रहा हूँ, (मेरे अंदर आत्मिक जीवन की) रोशनी हो गई है, मेरे मन में सदा आनंद बना रहता है ॥१॥ रहाउ ॥ (हे भाई! गुरू की कृपा के साथ जब से) गुणों का ख़ज़ाना परमात्मा मेरे हृदय में आ वसा है, तब से मेरा दु:ख भ्रम डर दूर हो गया है। परमात्मा के नाम में मेरा प्यार बन गया है, मुझे (वह उत्तम) चीज़ प्राप्त हो गई है जिस तक ज्ञान-इन्द्रियों की पहुँच नहीं हो सकती ॥२॥ (हे भाई! गुरू के दर्शन की बरकत के साथ) मैं सभी चिंताओं और सोचों से बच गया हूँ, (मेरे अंदर से) ग़म ख़त्म हो गया है, लोभ ख़त्म हो गया है, मोह दूर हो गया है। (गुरू की) कृपा के साथ (मेरे अंदर से) अहंकार आदि रोग मिट गए हैं, मुझे यम-राज से भी कोई डर नहीं लगता ॥३॥ हे भाई! अब मुझे गुरू की टहल-सेवा, गुरू की रज़ा ही प्यारी लगती है। नानक जी कहते हैं – (हे भाई! मैं उस गुरू से सदके जाता हूँ, जिस ने मुझे यमों से बचा लिया है ॥४॥४॥*



Share On Whatsapp

Leave a comment


ਅੰਗ : 671
ਧਨਾਸਰੀ ਮਃ ੫ ॥ ਜਬ ਤੇ ਦਰਸਨ ਭੇਟੇ ਸਾਧੂ ਭਲੇ ਦਿਨਸ ਓਇ ਆਏ ॥ ਮਹਾ ਅਨੰਦੁ ਸਦਾ ਕਰਿ ਕੀਰਤਨੁ ਪੁਰਖ ਬਿਧਾਤਾ ਪਾਏ ॥੧॥ ਅਬ ਮੋਹਿ ਰਾਮ ਜਸੋ ਮਨਿ ਗਾਇਓ ॥ ਭਇਓ ਪ੍ਰਗਾਸੁ ਸਦਾ ਸੁਖੁ ਮਨ ਮਹਿ ਸਤਿਗੁਰੁ ਪੂਰਾ ਪਾਇਓ ॥੧॥ ਰਹਾਉ ॥ ਗੁਣ ਨਿਧਾਨੁ ਰਿਦ ਭੀਤਰਿ ਵਸਿਆ ਤਾ ਦੂਖੁ ਭਰਮ ਭਉ ਭਾਗਾ ॥ ਭਈ ਪਰਾਪਤਿ ਵਸਤੁ ਅਗੋਚਰ ਰਾਮ ਨਾਮਿ ਰੰਗੁ ਲਾਗਾ ॥੨॥ ਚਿੰਤ ਅਚਿੰਤਾ ਸੋਚ ਅਸੋਚਾ ਸੋਗੁ ਲੋਭੁ ਮੋਹੁ ਥਾਕਾ ॥ ਹਉਮੈ ਰੋਗ ਮਿਟੇ ਕਿਰਪਾ ਤੇ ਜਮ ਤੇ ਭਏ ਬਿਬਾਕਾ ॥੩॥ ਗੁਰ ਕੀ ਟਹਲ ਗੁਰੂ ਕੀ ਸੇਵਾ ਗੁਰ ਕੀ ਆਗਿਆ ਭਾਣੀ ॥ ਕਹੁ ਨਾਨਕ ਜਿਨਿ ਜਮ ਤੇ ਕਾਢੇ ਤਿਸੁ ਗੁਰ ਕੈ ਕੁਰਬਾਣੀ ॥੪॥੪॥
ਅਰਥ: ਹੇ ਭਾਈ! ਜਦੋਂ ਤੋਂ ਗੁਰੂ ਦੇ ਦਰਸਨ ਪ੍ਰਾਪਤ ਹੋਏ ਹਨ, ਮੇਰੇ ਇਹੋ ਜਿਹੇ ਚੰਗੇ ਦਿਨ ਆ ਗਏ, ਕਿ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰ ਕਰ ਕੇ ਸਦਾ ਮੇਰੇ ਅੰਦਰ ਸੁਖ ਬਣਿਆ ਰਹਿੰਦਾ ਹੈ, ਮੈਨੂੰ ਸਰਬ-ਵਿਆਪਕ ਕਰਤਾਰ ਮਿਲ ਪਿਆ ਹੈ ॥੧॥ ਹੇ ਭਾਈ! ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, (ਇਸ ਵਾਸਤੇ ਉਸ ਦੀ ਕਿਰਪਾ ਨਾਲ) ਹੁਣ ਮੈਂ ਪਰਮਾਤਮਾ ਦੀ ਸਿਫ਼ਤ-ਸਾਲਾਹ (ਆਪਣੇ) ਮਨ ਵਿਚ ਗਾ ਰਿਹਾ ਹਾਂ, (ਮੇਰੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋ ਗਿਆ ਹੈ, ਮੇਰੇ ਮਨ ਵਿਚ ਸਦਾ ਆਨੰਦ ਬਣਿਆ ਰਹਿੰਦਾ ਹੈ ॥੧॥ ਰਹਾਉ ॥ (ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਦੋਂ ਤੋਂ) ਗੁਣਾਂ ਦਾ ਖ਼ਜ਼ਾਨਾ ਪਰਮਾਤਮਾ ਮੇਰੇ ਹਿਰਦੇ ਵਿਚ ਆ ਵੱਸਿਆ ਹੈ, ਤਦੋਂ ਤੋਂ ਮੇਰਾ ਦੁੱਖ ਭਰਮ ਡਰ ਦੂਰ ਹੋ ਗਿਆ ਹੈ। ਪਰਮਾਤਮਾ ਦੇ ਨਾਮ ਵਿਚ ਮੇਰਾ ਪਿਆਰ ਬਣ ਗਿਆ ਹੈ, ਮੈਨੂੰ (ਉਹ ਉੱਤਮ) ਚੀਜ਼ ਪ੍ਰਾਪਤ ਹੋ ਗਈ ਹੈ ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਸੀ ਹੋ ਸਕਦੀ ॥੨॥ (ਹੇ ਭਾਈ! ਗੁਰੂ ਦੇ ਦਰਸਨ ਦੀ ਬਰਕਤਿ ਨਾਲ) ਮੈਂ ਸਾਰੀਆਂ ਚਿੰਤਾਂ ਤੇ ਸੋਚਾਂ ਤੋਂ ਬਚ ਗਿਆ ਹਾਂ, (ਮੇਰੇ ਅੰਦਰੋਂ) ਗ਼ਮ ਮੁੱਕ ਗਿਆ ਹੈ, ਲੋਭ ਖ਼ਤਮ ਹੋ ਗਿਆ ਹੈ, ਮੋਹ ਦੂਰ ਹੋ ਗਿਆ ਹੈ। (ਗੁਰੂ ਦੀ) ਕਿਰਪਾ ਨਾਲ (ਮੇਰੇ ਅੰਦਰੋਂ) ਹਉਮੈ ਆਦਿਕ ਰੋਗ ਮਿਟ ਗਏ ਹਨ, ਮੈਂ ਜਮ-ਰਾਜ ਤੋਂ ਭੀ ਕੋਈ ਡਰ ਨਹੀਂ ਕਰਦਾ ॥੩॥ ਹੇ ਭਾਈ! ਹੁਣ ਮੈਨੂੰ ਗੁਰੂ ਦੀ ਟਹਲ-ਸੇਵਾ, ਗੁਰੂ ਦੀ ਰਜ਼ਾ ਹੀ ਪਿਆਰੀ ਲੱਗਦੀ ਹੈ। ਨਾਨਕ ਜੀ ਆਖਦੇ ਹਨ – (ਹੇ ਭਾਈ! ਮੈਂ ਉਸ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ ਮੈਨੂੰ ਜਮਾਂ ਤੋਂ ਬਚਾ ਲਿਆ ਹੈ ॥੪॥੪॥



Share On Whatsapp

Leave a comment


ਅੰਗ : 729
ਸੂਹੀ ਮਹਲਾ ੧ ਘਰੁ ੬*
*ੴ ਸਤਿਗੁਰ ਪ੍ਰਸਾਦਿ ॥*
*ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥

ਅਰਥ: ਰਾਗ ਸੂਹੀ, ਘਰ ੬ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਾਣੀ।*
*ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।*
*ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ॥੧॥ ਰਹਾਉ ॥ ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ॥੨॥ ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ॥੩॥ (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ॥੪॥ ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ ? ॥੫॥ ਹੇ ਨਾਨਕ ਜੀ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ॥੬॥੧॥੩॥



Share On Whatsapp

Leave a comment




ਅੰਗ : 729
सूही महला १ घरु ६*
*ੴ सतिगुर प्रसादि ॥*
*उजलु कैहा चिलकणा घोटिम कालड़ी मसु ॥ धोतिआ जूठि न उतरै जे सउ धोवा तिसु ॥१॥ सजण सेई नालि मै चलदिआ नालि चलंन्हि ॥ जिथै लेखा मंगीऐ तिथै खड़े दिसंनि ॥१॥ रहाउ ॥ कोठे मंडप माड़ीआ पासहु चितवीआहा ॥ ढठीआ कमि न आवन्ही विचहु सखणीआहा ॥२॥ बगा बगे कपड़े तीरथ मंझि वसंन्हि ॥ घुटि* *घुटि जीआ खावणे बगे ना कहीअन्हि ॥३॥ सिमल रुखु सरीरु मै मैजन देखि भुलंन्हि ॥ से फल कमि न आवन्ही ते गुण मै तनि हंन्हि ॥४॥ अंधुलै भारु उठाइआ डूगर वाट बहुतु ॥ अखी लोड़ी ना लहा हउ चड़ि लंघा कितु ॥५॥ चाकरीआ चंगिआईआ अवर सिआणप कितु ॥ नानक नामु समालि तूं बधा छुटहि जितु ॥६॥१॥३॥*

ਅਰਥ: राग सूही, घर ६ में गुरू नानक​ देव जी की बाणी।*
*अकाल पुरख एक है और सतिगुरू की कृपा द्वारा मिलता है।*
*मैंने​ काँसे (का) साफ और चमकीला (बर्तन) घसाया (तो उस में से) थोड़ी थोड़ी काली सियाही (लग गई)। अगर मैं सौ वारी भी उस काँसे के बर्तन को धोवा (साफ करू) तो भी (बाहरों) धोने से उस की (अंदरली) जूठ (कालिख) दूर नहीं होती ॥१॥ मेरे असल मित्र वही हैं जो (सदा) मेरे साथ रहन, और (यहाँ से) चलते समय भी मेरे साथ ही चलें, (आगे) जहाँ (किए कर्मो का) हिसाब माँगा जाता है वहाँ बेझिझक हो कर हिसाब दे सकें (भावार्थ, हिसाब देने में कामयाब हो सकें) ॥१॥ रहाउ ॥ जो घर मन्दिर महल चारों तरफ से तो चित्रे हुए हों, पर अंदर से खाली हों, (वह ढह जाते हैं और) ढहे हुए किसी काम नहीं आते ॥२॥ बगुलों के सफेद पंख होते हैं, वसते भी वह तीर्थों पर ही हैं। पर जीवों को (गला) घोट घोट के खा जाने वाले (अंदर से) साफ सुथरे नहीं कहे जाते ॥३॥ (जैसे) सिंबल का वृक्ष (है उसी प्रकार) मेरा शरीर है, (सिंबल के फलों को) देख कर तोते भ्रम खा जाते हैं, (सिंबल के) वह फल (तोतों के) काम नहीं आते, वैसे ही गुण मेरे शरीर में हैं ॥४॥ मैंने अंधे ने (सिर पर विकारों का) भार उठाया हुआ है, (आगे मेरा जीवन-पंध) बड़ा पहाड़ी मार्ग है। आँखों के साथ खोजने से भी मैं मार्ग-खहिड़ा खोज नहीं सकता (क्योंकि आँखें ही नहीं हैं। इस हालत में) किस तरीके के साथ (पहाड़ी पर) चड़ कर मैं पार निकलूँ ? ॥५॥ हे नानक जी! (पहाड़ी रस्ते जैसे बिखड़े जीवन-पंध में से पार निकलने के लिए) दुनिया के लोगों की खुश़ामदें, लोग-दिखावे और चतुराइयाँ किसी काम नहीं आ सकती। परमात्मा का नाम (अपने हृदय में) संभाल कर रख। (माया के मोह में) बंधा हुआ तूँ इस नाम (-सिमरन) के द्वारा ही (मोह के बंधनों से) मुक्ति पा सकेंगा ॥६॥१॥३॥*



Share On Whatsapp

Leave a comment


ਅੰਗ : 677
ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥ ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥ ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥੩॥ ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥ ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥੪॥੩॥੨੭॥
ਅਰਥ: ਹੇ ਭਾਈ! ਉਸ (ਪਰਮਾਤਮਾ) ਨੂੰ ਹੀ (ਅਸਲ) ਸਾਥੀ ਸਮਝਣਾ ਚਾਹੀਦਾ ਹੈ, (ਜੇਹੜਾ ਸਾਥੋਂ) ਇਸ ਲੋਕ ਵਿਚ ਪਰਲੋਕ ਵਿਚ (ਕਿਤੇ ਭੀ) ਵੱਖਰਾ ਨਹੀਂ ਹੁੰਦਾ। ਉਸ ਸੁਖ ਨੂੰ ਹੋਛਾ ਸੁਖ ਆਖਣਾ ਚਾਹੀਦਾ ਹੈ ਜੇਹੜਾ ਅੱਖ ਝਮਕਣ ਦੇ ਸਮੇ ਵਿਚ ਹੀ ਮੁੱਕ ਜਾਂਦਾ ਹੈ।ਰਹਾਉ।
ਹੇ ਭਾਈ! ਮੈਂ ਜਿੱਥੇ ਜਿੱਥੇ ਵੇਖਦਾ ਹਾਂ ਉੱਥੇ ਉੱਥੇ ਹੀ ਪਰਮਾਤਮਾ ਹਾਜ਼ਰ-ਨਾਜ਼ਰ ਹੈ, ਉਹ ਕਿਸੇ ਥਾਂ ਤੋਂ ਭੀ ਦੂਰ ਨਹੀਂ ਹੈ। ਹੇ (ਮੇਰੇ) ਮਨ! ਤੂੰ ਸਦਾ ਉਸ ਪ੍ਰਭੂ ਨੂੰ ਸਿਮਰਿਆ ਕਰ, ਜੇਹੜਾ ਸਭਨਾਂ ਵਿਚ ਵੱਸ ਰਿਹਾ ਹੈ।੧।
ਹੇ ਭਾਈ! ਮੇਰਾ ਉਹ ਪ੍ਰਭੂ ਭੋਜਨ ਦੇ ਕੇ (ਸਭ ਨੂੰ) ਪਾਲਦਾ ਹੈ, (ਉਸ ਦੀ ਕਿਰਪਾ ਨਾਲ) ਕਿਸੇ ਚੀਜ਼ ਦੀ ਥੁੜ ਨਹੀਂ ਰਹਿੰਦੀ। ਉਹ ਪ੍ਰਭੂ (ਸਾਡੇ) ਹਰੇਕ ਸਾਹ ਦੇ ਨਾਲ ਨਾਲ ਸਾਡੀ ਸੰਭਾਲ ਕਰਦਾ ਰਹਿੰਦਾ ਹੈ।੨।
ਹੇ ਭਾਈ! ਜੇਹੜਾ ਪ੍ਰਭੂ ਛਲਿਆ ਨਹੀਂ ਜਾ ਸਕਦਾ, ਨਾਸ ਨਹੀਂ ਕੀਤਾ ਜਾ ਸਕਦਾ, ਜਿਸ ਦੀ ਹਸਤੀ ਸਭ ਤੋਂ ਉੱਚੀ ਹੈ, ਤੇ ਹੈਰਾਨ ਕਰਨ ਵਾਲੀ ਹੈ, ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ, ਉਸ ਦੇ ਭਗਤ ਉਸ ਦਾ ਨਾਮ ਜਪ ਜਪ ਕੇ ਆਤਮਕ ਆਨੰਦ ਮਾਣਦੇ ਰਹਿੰਦੇ ਹਨ।੩।
ਹੇ ਦਇਆ ਦੇ ਘਰ ਪ੍ਰਭੂ! ਮੈਨੂੰ ਉਹ ਸਮਝ ਬਖ਼ਸ਼ ਜਿਸ ਦੀ ਬਰਕਤਿ ਨਾਲ ਮੈਂ ਤੈਨੂੰ ਹੀ ਸਿਮਰਦਾ ਰਹਾਂ। ਹੇ ਪ੍ਰਭੂ! ਨਾਨਕ (ਤੇਰੇ ਪਾਸੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ।੪।੩।੨੭।



Share On Whatsapp

Leave a comment


ਅੰਗ : 700
ਜੈਤਸਰੀ ਮਹਲਾ ੫ ਘਰੁ ੩ ਦੁਪਦੇ
ੴ ਸਤਿਗੁਰ ਪ੍ਰਸਾਦਿ॥
ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥

ਅਰਥ: ਹੇ ਸੁਹਾਗਵਤੀ ਸਹੇਲੀਹੋ! (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ । ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ ।੧।ਰਹਾਉ। ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ । ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ । ਹੇ ਸੁਹਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ ।੧। ਨਾਨਕ ਆਖਦਾ ਹੈ—ਹੇ ਲੋਕੋ! ਸੁਣੋ । ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ । ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) ।੨।੧।੨।



Share On Whatsapp

Leave a comment




ਅੰਗ : 680
ਧਨਾਸਰੀ ਮਹਲਾ ੫ ॥
ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

ਅਰਥ: ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ। (ਹਾਲਾਂਕਿ ਉਹ) ਤਿਆਗੀਆਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ ॥੧॥ ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਐਧਰ ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ॥ ਰਹਾਉ ॥ ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਨਾਨਕ ਜੀ ਆਖਦੇ ਹਨ – (ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ ॥੨॥੫॥੩੬॥



Share On Whatsapp

Leave a comment


ਅੰਗ : 680
धनासरी महला ५ ॥ जतन करै मानुख डहकावै ओहु अंतरजामी जानै ॥ पाप करे करि मूकरि पावै भेख करै निरबानै ॥१॥ जानत दूरि तुमहि प्रभ नेरि ॥ उत ताकै उत ते उत पेखै आवै लोभी फेरि ॥ रहाउ ॥ जब लगु तुटै नाही मन भरमा तब लगु मुकतु न कोई ॥ कहु नानक दइआल सुआमी संतु भगतु जनु सोई ॥२॥५॥३६॥
ਅਰਥ: हे भाई! (लालची मनुष्य) अनेकों यत्न करता है, लोगों को धोखा देता है, परन्तु सब के दिलों की जानने वाला परमात्मा (सब कुछ) जानता है। (बल्कि वह) त्यागियों वाले धार्मिक पहरावे बनाई रखता है, पाप करके (फिर उन पापों से) मुकर भी जाता है ॥१॥ हे प्रभू! तुम (सब जीवों के) नजदीक वसते हो, परन्तु (लालची पाखंडी मनुष्य) तुझे दूर (वसता) समझता है। लालची मनुष्य (लालच के) चक्कर में फंसा रहता है, (माया की खातिर) इधर उधर देखता है, उधर से उधर देखता है (उसका मन टिकता नहीं) ॥ रहाउ ॥ हे भाई! जब तक मनुष्य के मन की (माया वाली) भटकना दूर नहीं होती, यह (लालच के पंजों से) आज़ाद नहीं हो सकता। नानक जी कहते हैं – (पहरावों से भगत नहीं बन जाता) जिस मनुष्य पर मालिक-प्रभू दयावान होता है (और, उस को नाम की दात देता है) वही मनुष्य संत है भगत है ॥२॥५॥३६॥



Share On Whatsapp

Leave a comment


ਅੰਗ : 700
ਜੈਤਸਰੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥੧॥ ਰਹਾਉ ॥ ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥ ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥੧॥ ਮੁਕਤਿ ਮਾਲ ਕਨਿਕ ਲਾਲ ਹੀਰਾ ਮਨ ਰੰਜਨ ਕੀ ਮਾਇਆ ॥ ਹਾ ਹਾ ਕਰਤ ਬਿਹਾਨੀ ਅਵਧਹਿ ਤਾ ਮਹਿ ਸੰਤੋਖੁ ਨ ਪਾਇਆ ॥੨॥ ਹਸਤਿ ਰਥ ਅਸ੍ਵ ਪਵਨ ਤੇਜ ਧਣੀ ਭੂਮਨ ਚਤੁਰਾਂਗਾ ॥ ਸੰਗਿ ਨ ਚਾਲਿਓ ਇਨ ਮਹਿ ਕਛੂਐ ਊਠਿ ਸਿਧਾਇਓ ਨਾਂਗਾ ॥੩॥ ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ ਹਰਿ ਹਰਿ ਗਾਈਐ ॥ ਨਾਨਕ ਈਹਾ ਸੁਖੁ ਆਗੈ ਮੁਖ ਊਜਲ ਸੰਗਿ ਸੰਤਨ ਕੈ ਪਾਈਐ ॥੪॥੧॥
ਅਰਥ: ਹੇ ਭਾਈ! ਕੋਈ ਵਿਰਲਾ ਮਨੁੱਖ ਜਾਣਦਾ ਹੈ (ਕਿ) ਇਥੇ ਜਗਤ ਵਿਚ (ਅਸਲੀ) ਮਿੱਤਰ ਕੌਣ ਹੈ। ਜਿਸ ਮਨੁੱਖ ਉੱਤੇ (ਪਰਮਾਤਮਾ) ਦਇਆਵਾਨ ਹੁੰਦਾ ਹੈ, ਉਹੀ ਮਨੁੱਖ ਇਸ ਗੱਲ ਨੂੰ ਸਮਝਦਾ ਹੈ, (ਫਿਰ) ਉਸ ਮਨੁੱਖ ਦੀ ਜੀਵਨਿ-ਜੁਗਤਿ ਪਵਿੱਤ੍ਰ ਹੋ ਜਾਂਦੀ ਹੈ।੧।ਰਹਾਉ।
ਹੇ ਭਾਈ! ਮਾਂ ਪਿਉ, ਇਸਤ੍ਰੀ, ਪੁੱਤਰ, ਰਿਸ਼ਤੇਦਾਰ, ਪਿਆਰੇ ਮਿੱਤਰ ਅਤੇ ਭਰਾ-ਇਹ ਸਾਰੇ ਪਹਿਲੇ ਜਨਮਾਂ ਦੇ ਸੰਜੋਗਾਂ ਕਰਕੇ (ਇਥੇ) ਮਿਲ ਪਏ ਹਨ। ਅਖ਼ੀਰ ਵੇਲੇ ਇਹਨਾਂ ਵਿਚੋਂ ਕੋਈ ਭੀ ਸਾਥੀ ਨਹੀਂ ਬਣਦਾ।੧।
ਹੇ ਭਾਈ! ਮੋਤੀਆਂ ਦੀ ਮਾਲਾ, ਸੋਨਾ, ਲਾਲ, ਹੀਰੇ, ਮਨ ਨੂੰ ਖ਼ੁਸ਼ ਕਰਨ ਵਾਲੀ ਮਾਇਆ-ਇਹਨਾਂ ਵਿਚ (ਲੱਗਿਆਂ) ਸਾਰੀ ਉਮਰ 'ਹਾਇ, ਹਾਇ' ਕਰਦਿਆਂ ਗੁਜ਼ਰ ਜਾਂਦੀ ਹੈ, ਮਨ ਨਹੀਂ ਰੱਜਦਾ।੨।
ਹੇ ਭਾਈ! ਹਾਥੀ, ਰਥ, ਹਵਾ ਦੇ ਵੇਗ ਵਰਗੇ ਘੋੜੇ (ਹੋਣ) , ਧਨਾਢ ਹੋਵੇ, ਜ਼ਿਮੀ ਦਾ ਮਾਲਕ ਹੋਵੇ, ਚਾਰ ਕਿਸਮ ਦੀ ਫ਼ੌਜ ਦਾ ਮਾਲਕ ਹੋਵੇ-ਇਹਨਾਂ ਵਿਚੋਂ (ਭੀ) ਕੋਈ ਚੀਜ਼ ਭੀ ਨਾਲ ਨਹੀਂ ਜਾਂਦੀ, (ਇਹਨਾਂ ਦਾ ਮਾਲਕ ਮਨੁੱਖ ਇਥੋਂ) ਨੰਗਾ ਹੀ ਉੱਠ ਕੇ ਤੁਰ ਪੈਂਦਾ ਹੈ।੩।
ਹੇ ਨਾਨਕ! ਪਰਮਾਤਮਾ ਦੇ ਸੰਤ ਜਨ ਪਰਮਾਤਮਾ ਦੇ ਪਿਆਰੇ ਹੁੰਦੇ ਹਨ, ਉਹਨਾਂ ਦੀ ਸੰਗਤਿ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਇਸ ਲੋਕ ਵਿਚ ਸੁਖ ਮਿਲਦਾ ਹੈ, ਪਰਲੋਕ ਵਿਚ ਸੁਰਖ਼-ਰੂ ਹੋ ਜਾਈਦਾ ਹੈ। (ਪਰ ਇਹ ਦਾਤਿ) ਸੰਤ ਜਨਾਂ ਦੀ ਸੰਗਤਿ ਵਿਚ ਹੀ ਮਿਲਦੀ ਹੈ।੪।੧।



Share On Whatsapp

Leave a comment





  ‹ Prev Page Next Page ›