अंग : 474
सलोकु महला २ ॥ चाकरु लगै चाकरी नाले गारबु वादु ॥ गला करे घणेरीआ खसम न पाए सादु ॥ आपु गवाइ सेवा करे ता किछु पाए मानु ॥ नानक जिस नो लगा तिसु मिलै लगा सो परवानु ॥१॥ महला २ ॥ जो जीइ होइ सु उगवै मुह का कहिआ वाउ ॥ बीजे बिखु मंगै अंम्रितु वेखहु एहु निआउ ॥२॥ महला २ ॥ नालि इआणे दोसती कदे न आवै रासि ॥ जेहा जाणै तेहो वरतै वेखहु को निरजासि ॥ वसतू अंदरि वसतु समावै दूजी होवै पासि ॥ साहिब सेती हुकमु न चलै कही बणै अरदासि ॥ कूड़ि कमाणै कूड़ो होवै नानक सिफति विगासि ॥३॥ महला २ ॥ नालि इआणे दोसती वडारू सिउ नेहु ॥ पाणी अंदरि लीक जिउ तिस दा थाउ न थेहु ॥४॥ महला २ ॥ होइ इआणा करे कमु आणि न सकै रासि ॥ जे इक अध चंगी करे दूजी भी वेरासि ॥५॥ पउड़ी ॥ चाकरु लगै चाकरी जे चलै खसमै भाइ ॥ हुरमति तिस नो अगली ओहु वजहु भि दूणा खाइ ॥ खसमै करे बराबरी फिरि गैरति अंदरि पाइ ॥ वजहु गवाए अगला मुहे मुहि पाणा खाइ ॥ जिस दा दिता खावणा तिसु कहीऐ साबासि ॥ नानक हुकमु न चलई नालि खसम चलै अरदासि ॥२२॥
अर्थ: जो कोई नौकर अपने स्वामी की नौकरी भी करे, और उसके साथ के साथ अपने स्वामी के आगे अकड़ की बाते भी करता जाए और इस प्रकार की बाहरली बातें स्वामी के सामने करे, तो वह नौकर स्वामी की खुशी हासिल नहीं कर सकता। मनुख अपना आप मिटा के (स्वामी की) सेवा करे तो ही उस को (स्वामी के दर से) कुछ आदर मिलता है, तो ही, हे नानक ! वह मनुख अपने उस स्वामी को मिल सकता है जिस की सेवा में लगा हुआ है। (अपना आप गँवा के सेवा में) लगा हुआ मनुख ही (स्वामी के दर पर) कबूल होता है।1। जो कुछ मनुख के दिल में होता है, वही प्रकट होता है, (भावार्थ, जैसी मनुख की नीयत होती है, वैसा ही उस को फल लगता है), (अगर अंदर नीयत कुछ ओर हो, तो उस के उलट) मुख से कह देना व्यर्थ है। यह कैसी अचरज की बात है कि मनुख बीजता तो ज़हर है (भावार्थ, नीयत तो विकारों की तरफ है) (पर उस के फल के रूप में) माँगता अमृत है।2।कोई भी मनुष्य परख के देख ले, किसी अंजान से लगाई हुई मित्रता कभी सिरे नहीं चढ़ती, क्योंकि उस अंजान का रवईआ वैसा ही रहता है जैसी उसकी समझ होती है; (इसी तरह उस मूर्ख मन के आगे लगने का कभी कोई लाभ नहीं होता, ये मन अपनी समझ अनुसार विकारों में ही लिए फिरता है)। किसी एक चीज में कोई और चीज तभी पड़ सकती है अगर उसमें से पहली पड़ी हुई चीज निकाल ली जाए; (इस तरह इस मन को प्रभु की तरफ जोड़ने के लिए जरूरी है कि इसका पहला स्वभाव तबदील किया जाए)। पति से हूकम किया हुआ कामयाब नहीं हो सकता, उसके आगे तो विनम्रता ही फबती है। हे नानक! धोखे का काम करने से धोखा ही होता है, (भाव, जितनी देर मनुष्य दुनिया के धंधों में लगा रहता है, तब तक चिन्ता में ही फसा रहता है, मन) प्रभु की महिमा करके ही खिड़ाव में आता है, सही मायने में प्रसन्नता पाता है।3। अंजान से मित्रता व अपने से बड़े के साथ प्यार- ये ऐसे ही हैं जैसे पानी में लकीर, उस लकीर का कोई निशान नहीं रहता।4। अगर कोई अंजान हो और वह कोई काम करे, वह काम सिरे नहीं चढ़ सकता; अगर कोई एक-आध काम वह ठीक कर भी ले तो दूसरे काम को बिगाड़ देगा।5। जो नौकर अपने मालिक की मर्जी के मुताबिक चले (तभी समझो, कि) वह मालिक की नौकरी कर रहा है, एक तो उसे बड़ी इज्जत मिलती है, दूसरा तनख्वाह भी मालिक से दोगुनी लेता है। पर, अगर सेवक अपने मालिक की बराबरी करता है, वह मन में शर्मिंदगी ही उठाता है, अपनी पहली तनख्वाह भी गवा बैठता है और सदा मुंह पर जूतियां खाता है। हे नानक! जिस मालिक का दिया हुआ खाएं, उसकी सदा उपमा करनी चाहिए; मालिक पर हुक्म नहीं किया जा सकता, उसके आगे अर्ज करनी ही फबती है।22।
ਅੰਗ : 611
ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋਪਾਲਾ ॥੪॥੧੦॥
ਅਰਥ: ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀਂ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ॥੧॥ ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ ॥ ਰਹਾਉ ॥ ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ), ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ ॥੨॥ ਹੇ ਭਾਈ! ਉਸ (ਪ੍ਰਭੂ ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ, ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ ॥੩॥ ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, ਗੋਪਾਲ ਜੀ! (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ ॥੪॥੧੦॥
अंग : 611
सोरठि महला ५ ॥ खोजत खोजत खोजि बीचारिओ राम नामु ततु सारा ॥ किलबिख काटे निमख अराधिआ गुरमुखि पारि उतारा ॥१॥ हरि रसु पीवहु पुरख गिआनी ॥ सुणि सुणि महा त्रिपति मनु पावै साधू अम्रित बानी ॥ रहाउ ॥ मुकति भुगति जुगति सचु पाईऐ सरब सुखा का दाता ॥ अपुने दास कउ भगति दानु देवै पूरन पुरखु बिधाता ॥२॥ स्रवणी सुणीऐ रसना गाईऐ हिरदै धिआईऐ सोई ॥ करण कारण समरथ सुआमी जा ते ब्रिथा न कोई ॥३॥ वडै भागि रतन जनमु पाइआ करहु क्रिपा किरपाला ॥ साधसंगि नानकु गुण गावै सिमरै सदा गोपाला ॥४॥१०॥
अर्थ: हे भाई! बड़ी लंबी खोज करके हम इस नतीजे पर पहुँचे हैं कि परमात्मा का नाम (-सिमरन करना ही मनुष्य के जीवन की) सब से बड़ी असलियत है। गुरू की श़रण पड़ कर ही हरी-नाम सिमरन से (यह नाम) पलक झपकते ही (सारे) पाप कट देता है, और, (संसार-समुँद्र से) पार कर देता है॥१॥ आत्मिक जीवन की समझ वाले हे मनुष्य! (सदा) परमात्मा का नाम रस पिया कर। (हे भाई!) गुरू की आत्मिक जीवन देने वाली बाणी के द्वारा (परमात्मा का) नाम बार बार सुन कर (मनुष्य का) मन सब से ऊँचा संतोष हासिल कर लेता है ॥ रहाउ ॥ हे भाई! सारे सुखों का देने वाला, सदा कायम रहने वाला परमात्मा अगर मिल जाए, तो यही है विकारों से मुक्ति (का मूल), यही है (आत्मा की) ख़ुराक, यही है जीने का सही ढंग। वह सर्व-व्यापक सिरजनहार प्रभू भक्ति का (यह) दान अपने सेवक को (ही) बख्श़श़ करता है ॥२॥ हे भाई! उस (प्रभू के) ही (नाम) को काँनों से सुनना चाहिए, जीभ से गाना चाहिए, हृदय में अराधना चाहिए, जिस जगत के मूल सब ताकतों के मालिक के दर से कोई जीव ख़ाली-हाथ नहीं जाता ॥३॥ हे कृपाल! बड़ी किस्मत से यह श्रेष्ठ मनुष्या जन्म मिला है (अब) मेहर कर, गोपाल जी! (तेरा सेवक) नानक साध संगत में रह कर तेरे गुण गाता रहे, तेरा नाम सदा सिमरता रहे ॥४॥१०॥
ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਸਿੱਖ ਇਤਿਹਾਸ ‘ਚ ਚਮਕਦੇ ਧਰੂ ਤਾਰੇ ਵਾਂਗ ਹਨ। ਉਨ੍ਹਾਂ ਦਾ ਜਨਮ 15 ਮੱਘਰ (30 ਨਵੰਬਰ 1696) ਈ: ਨੂੰ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਘਰ ਮਾਤਾ ਜੀਤੋ ਜੀ ਦੀ ਕੁੱਖੋ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਇਆ।
ਇਤਿਹਾਸ ਮੁਤਾਬਕ ਜਦੋਂ ਗੁਰੂ ਸਾਹਿਬ ਨੂੰ ਸ੍ਰੀ ਆਨੰਦਪੁਰ ਸਾਹਿਬ ਛੱਡ ਕੇ ਜਾਣਾ ਪਿਆ ਤਾਂ ਸਰਸਾ ਨਦੀ ਦੇ ਕੰਢੇ ਉਨ੍ਹਾਂ ਨੂੰ ਅਨੇਕਾਂ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਹੀ ਉਨ੍ਹਾਂ ਦਾ ਸਾਰਾ ਪਰਿਵਾਰ ਵਿਛੜ ਗਿਆ ਸੀ। ਇਸ ਦੌਰਾਨ ਹੀ ਮਾਤਾ ਸੁੰਦਰ ਕੌਰ ਜੀ ਭਾਈ ਦਇਆ ਸਿੰਘ ਦੀ ਹਿਫਾਜਤ ‘ਚ ਦਿੱਲੀ ਜਾ ਪੁੱਜੇ ਅਤੇ ਮਾਤਾ ਗੁਜਰ ਕੌਰ ਜੀ ਦੋਵੇਂ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਨੂੰ ਉਨ੍ਹਾਂ ਦੇ ਘਰੇਲੂ ਰਸੋਈਏ ਗੰਗੂ ਬ੍ਰਹਾਮਣ ਦੇ ਘਰ ਜਾਣਾ ਪਿਆ। ਗੰਗੂ ਉਨ੍ਹਾਂ ਨੂੰ ਆਪਣੇ ਘਰ ਪਿੰਡ ਸਹੇੜੀ ਲੈ ਆਇਆ, ਜਿਸ ਤੋਂ ਬਾਅਦ ਉਸ ਦੀ ਨੀਅਤ ਬਦਲ ਗਈ।
ਇਤਿਹਾਸਕਾਰਾਂ ਮੁਤਾਬਕ ਉਹ ਮਾਤਾ ਜੀ ਦੇ ਕੋਲ ਬਹੁਤ ਸਾਰੀ ਨਕਦੀ ਅਤੇ ਹੋਰ ਕੀਮਤੀ ਸਾਮਾਨ ਦੇਖ ਕੇ ਬੇਈਮਾਨ ਹੋ ਗਿਆ। ਇਸ ਦੇ ਨਾਲ-ਨਾਲ ਉਹ ਗੁਰੂ ਜੀ ਦੇ ਪਰਿਵਾਰ ਨੂੰ ਸਰਹਿੰਦ ਦੇ ਸੂਬੇ ਨੂੰ ਫੜਵਾ ਕੇ ਇਨਾਮ ਅਤੇ ਸ਼ੌਹਰਤ ਲੈਣ ਦੇ ਲਾਲਚ ‘ਚ ਵੀ ਆ ਗਿਆ। ਉਸ ਨੇ ਮਾਤਾ ਗੁਜਰੀ ਸਮੇਤ ਦੋਹਾਂ ਸਹਿਬਜ਼ਾਦਿਆਂ ਨੂੰ ਸੂਬੇ ਦੇ ਹਵਾਲੇ ਕਰਵਾ ਦਿੱਤਾ।
ਇਥੇ ਹੀ ਉਨ੍ਹਾਂ ਨੂੰ ਸਰਹਿੰਦ ਦੇ ਇਕ ਠੰਡੇ ਬੁਰਜ ‘ਚ ਕੈਦ ਕਰ ਦਿੱਤਾ ਗਿਆ। ਡਰਾਉਣ ਧਮਾਉਕਾਉਣ ਅਤੇ ਠੰਡੇ ਬੁਰਜ ਦੇ ਤਸੀਹੇ ਦੇਣ ਤੋਂ ਬਾਅਦ ਦੋਹਾਂ ਸਾਹਿਬਜ਼ਾਦਿਆਂ ਨੂੰ ਵਜੀਦ ਖਾਂ ਸੂਬਾ ਸਰਹਿੰਦ ਦੀ ਕਚਹਿਰੀ ‘ਚ ਪੇਸ਼ ਕੀਤਾ ਗਿਆ। ਸੂਬਾ ਸਰਹਿੰਦ ਨੇ ਕਾਜੀਆਂ ਨਾਲ ਸਲਾਹ ਮਸ਼ਵਰਾ ਕਰਕੇ ਇਨ੍ਹਾਂ ਤਿੰਨਾਂ ਨੂੰ ਸਜਾ ਦੇਣ ਬਾਰੇ ਰਾਇ ਪੁੱਛੀ। ਉਨ੍ਹਾਂ ਨੇ ਫੈਸਲਾ ਦਿੱਤਾ ਕਿ ਜਾਂ ਤਾਂ ਇਹ ਇਸਲਾਮ ਕਬੂਲ ਕਰ ਲੈਣ ਜਾਂ ਮੌਤ ਲਈ ਤਿਆਰ ਹੋ ਜਾਣ।
ਇਤਿਹਾਸ ਮੁਤਾਬਕ ਜਦੋਂ ਸਾਹਿਬਜ਼ਾਦਿਆਂ ਨੇ ਦੀਨ ਕਬੂਲ ਨਾ ਕੀਤਾ ਤਾਂ ਕਾਜੀਆਂ ਇਨ੍ਹਾਂ ਨੂੰ ਨੀਹਾਂ ‘ਚ ਚਿਣੇ ਜਾਣ ਦਾ ਫੈਸਲਾ ਦੇ ਦਿੱਤਾ। ਇਸ ਦੌਰਾਨ ਮਲੇਰਕੋਟਲਾ ਦਾ ਨਵਾਬ ਵੀ ਇਸ ਸਭਾ ‘ਚ ਹਾਜ਼ਰ ਸੀ, ਉਸ ਨੇ ਹਾਅ ਦਾ ਨਾਅਰਾ ਮਾਰਿਆ ਅਤੇ ਇਸ ਫੈਸਲੇ ਦਾ ਵਿਰੋਧ ਕੀਤਾ। ਉਸ ਨੇ ਕਿਹਾ ਕਿ ਤੁਹਾਡਾ ਵਿਰੋਧ ਗੁਰੂ ਗੋਬਿੰਦ ਸਿੰਘ ਨਾਲ ਹੈ ਨਾ ਕਿ ਇਨ੍ਹਾਂ ਮਾਸੂਮ ਬੱਚਿਆ ਨਾਲ। ਇਸ ਲਈ ਇਨ੍ਹਾਂ ਬੱਚਿਆਂ ਨੂੰ ਸਜਾ ਦੇਣਾ ਸਰਾਸਰ ਗਲਤ ਹੈ। ਕਿਹਾ ਜਾਂਦਾ ਹੈ ਕਿ ਵਜੀਦ ਖਾਂ ਮਲੇਰਕੋਟਲੇ ਦੇ ਨਵਾਬ ਦੀ ਇਸ ਦਲੀਲ ਨਾਲ ਰਜ਼ਾਮੰਦ ਹੋ ਗਿਆ ਪਰ ਸੁੱਚਾ ਨੰਦ ਦੀਵਾਨ ਬੋਲਿਆ ਕਿ ਨਵਾਬ ਸਾਹਿਬ ਜੀ ਤੁਸੀਂ ਇਹ ਭੁੱਲ ਰਹੇ ਹੋ ਕਿ ਜੰਮਦੀਆਂ ਸੂਲਾਂ ਦੇ ਮੂੰਹ ਤਿੱਖੇ ਹੁੰਦੇ ਹਨ ਅਤੇ ਸੱਪਾਂ ਦੇ ਬੱਚੇ ਵੀ ਸੱਪ ਹੀ ਹੁੰਦੇ ਹਨ।”
ਉਸ ਨੇ ਕਿਹਾ ਕਿ ਦੁਸ਼ਮਣ ਦੇ ਪੁੱਤਰਾਂ ‘ਤੇ ਤਰਸ ਕਰਕੇ ਛੱਡ ਦੇਣਾ ਕਿੱਥੋਂ ਦੀ ਸਿਆਣਪ ਹੈ। ਉਸ ਨੇ ਕਿਹਾ ਕਿ ਜੇਕਰ ਇਸ ਵੇਲੇ ਤੁਸੀਂ ਇੰਨ੍ਹਾਂ ਨੂੰ ਐਵੇਂ ਛੱਡ ਦਿੱਤਾ ਤਾਂ ਇਹ ਕੱਲ੍ਹ ਨੂੰ ਫਿਰ ਇੱਕਠੇ ਹੋ ਕੇ ਬਗਾਵਤ ਕਰਨਗੇ। ਸੁੱਚਾ ਨੰਦ ਦੇ ਇਸ ਮਸ਼ਵਰੇ ਦੀ ਕਾਜ਼ੀਆਂ ਨੇ ਵੀ ਹਾਮੀ ਭਰੀ ਅਤੇ ਮੌਤ ਜਾਂ ਇਸਲਾਮ ਕਬੂਲ ਕਰਨ ਲਈ ਫਤਵਾ ਸੁਣਾ ਦਿੱਤਾ ਗਿਆ। ਸਾਹਿਬਜ਼ਾਦਿਆਂ ਨੇ ਵੀ ਬੜੀ ਨਿਡਰਤਾ ਨਾਲ ਫਤਵੇ ਨੂੰ ਕਬੂਲ ਕੀਤਾ ਅਤੇ ਕਿਹਾ ਕਿ;
”ਅਸੀਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੁੱਤਰ ਹਾਂ ਅਸੀਂ ਮੌਤ ਤੋਂ ਨਹੀਂ ਡਰਦੇ।
ਭਾਵੇਂ ਤੁਸੀਂ ਆਪਣਾ ਸਾਰਾ ਤਾਣ ਲਗਾ ਕੇ ਦੇਖ ਲਵੋ ਪਰ ਅਸੀਂ ਜਬਰ ਅੱਗੇ ਨਹੀਂ ਝੁਕਾਂਗੇ।
ਉਨ੍ਹਾਂ ਕਿਹਾ ਕਿ ਸਾਨੂੰ ਮੌਤ ਦੀ ਪਰਵਾਹ ਨਹੀਂ, ਸਾਨੂੰ ਜਾਨ ਨਾਲੋਂ ਵੀ ਧਰਮ ਪਿਆਰਾ ਹੈ।”
ਉਸ ਵੇਲੇ ਸਾਹਿਬਜ਼ਾਦਾ ਜੋਰਾਵਰ ਸਿੰਘ ਜੀ ਦੀ ਉਮਰ ਸਿਰਫ 9 ਸਾਲ ਦੀ ਸੀ। ਸਹਿਬਜ਼ਾਦਿਆਂ ਦੀ ਇਸ ਦ੍ਰਿੜਤਾ ਨੂੰ ਦੇਖ ਦੋਹਾਂ ਸਹਿਬਜ਼ਾਦਿਆ ਨੂੰ ਨੀਹਾਂ ‘ਚ ਚਿਣ ਕੇ ਸ਼ਹੀਦ ਕਰਨ ਦਾ ਫਤਵਾ ਜਾਰੀ ਕੀਤਾ ਗਿਆ। ਇਤਿਹਾਸ ਮੁਤਾਬਕ 13 ਪੋਹ 1705 ਈਸਵੀ ਨੂੰ ਦੋਹਾਂ ਸਾਹਿਬਜ਼ਾਦਿਆਂ ਨੂੰ ਨੀਹਾਂ ‘ਚ ਚਿਣਵਾ ਕੇ ਸ਼ਹੀਦ ਕਰ ਦਿੱਤਾ ਗਿਆ।
अंग : 695
धंना ॥ गोपाल तेरा आरता ॥ जो जन तुमरी भगति करंते तिन के काज सवारता ॥१॥ रहाउ ॥ दालि सीधा मागउ घीउ ॥ हमरा खुसी करै नित जीउ ॥ पन्हीआ छादनु नीका ॥ अनाजु मगउ सत सी का ॥१॥ गऊ भैस मगउ लावेरी ॥ इक ताजनि तुरी चंगेरी ॥ घर की गीहनि चंगी ॥ जनु धंना लेवै मंगी ॥२॥४॥
अर्थ: हे पृथ्वी को पालने वाले प्रभू! मैं तेरे दर का मंगता हूँ (मेरी जरूरतें पूरी कर); जो जो मनुष्य तेरी भक्ति करते हैं तू उनके काम सिरे चढ़ाता है।1। रहाउ। मैं (तेरे दर से) दाल, आटा और घी माँगता हूँ, जो मेरी जिंद को नित्य सुखी रखे, जूती व बढ़िया कपड़ा भी माँगता हूँ, और सात जोताई वाला अन्न भी (तुझी से) माँगता हूँ।1। हे गोपाल! मैं गाय भैंस लावेरी भी माँगता हूँ, और एक बढ़िया अरबी घोड़ी भी चाहिए। मैं तेरा दास धंना तुझसे माँग के घर की अच्छी स्त्री भी लेता हूँ।2।1।
ਅੰਗ : 695
ਧੰਨਾ ॥ ਗੋਪਾਲ ਤੇਰਾ ਆਰਤਾ ॥ ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥ ਦਾਲਿ ਸੀਧਾ ਮਾਗਉ ਘੀਉ ॥ ਹਮਰਾ ਖੁਸੀ ਕਰੈ ਨਿਤ ਜੀਉ ॥ ਪਨ੍ਹ੍ਹੀਆ ਛਾਦਨੁ ਨੀਕਾ ॥ ਅਨਾਜੁ ਮਗਉ ਸਤ ਸੀ ਕਾ ॥੧॥ ਗਊ ਭੈਸ ਮਗਉ ਲਾਵੇਰੀ ॥ ਇਕ ਤਾਜਨਿ ਤੁਰੀ ਚੰਗੇਰੀ ॥ ਘਰ ਕੀ ਗੀਹਨਿ ਚੰਗੀ ॥ ਜਨੁ ਧੰਨਾ ਲੇਵੈ ਮੰਗੀ ॥੨॥੪॥
ਅਰਥ: ਧੰਨਾ ॥ ਹੇ ਪ੍ਰਿਥਵੀ ਦੇ ਪਾਲਣ ਵਾਲੇ ਪ੍ਰਭੂ! ਮੈਂ ਤੇਰੇ ਦਰ ਦਾ ਮੰਗਤਾ ਹਾਂ (ਮੇਰੀਆਂ ਲੋੜਾਂ ਪੂਰੀਆਂ ਕਰ); ਜੋ ਜੋ ਮਨੁੱਖ ਤੇਰੀ ਭਗਤੀ ਕਰਦੇ ਹਨ ਤੂੰ ਉਹਨਾਂ ਦੇ ਕੰਮ ਸਿਰੇ ਚਾੜ੍ਹਦਾ ਹੈਂ ।੧।ਰਹਾਉ। ਮੈਂ (ਤੇਰੇ ਦਰ ਤੋਂ) ਦਾਲ, ਆਟਾ ਤੇ ਘਿਉ ਮੰਗਦਾ ਹਾਂ, ਜੋ ਮੇਰੀ ਜਿੰਦ ਨੂੰ ਨਿੱਤ ਸੁਖੀ ਰੱਖੇ, ਜੁੱਤੀ ਤੇ ਸੋਹਣਾ ਕੱਪੜਾ ਭੀ ਮੰਗਦਾ ਹਾਂ, ਤੇ ਸੱਤਾਂ ਸੀਆਂ ਦਾ ਅੰਨ ਭੀ (ਤੈਥੋਂ ਹੀ) ਮੰਗਦਾ ਹਾਂ ।੧। ਹੇ ਗੋਪਾਲ! ਮੈਂ ਗਾਂ ਮਹਿੰ ਲਵੇਰੀ (ਭੀ) ਮੰਗਦਾ ਹਾਂ, ਤੇ ਇਕ ਚੰਗੀ ਅਰਬੀ ਘੋੜੀ ਭੀ ਚਾਹੀਦੀ ਹੈ । ਮੈਂ ਤੇਰਾ ਦਾਸ ਧੰਨਾ ਤੈਥੋਂ ਮੰਗ ਕੇ ਘਰ ਦੀ ਚੰਗੀ ਇਸਤ੍ਰੀ ਭੀ ਲੈਂਦਾ ਹਾਂ ।੨।੪।
ਅੰਗ : 696
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥
अंग : 696
जैतसरी महला ४ घरु १ चउपदे ੴसतिगुर प्रसादि ॥ मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु दि्रड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ जिन साधू चरण साध पग सेवे तिन सफलिओ जनमु सनाथा ॥ मो कउ कीजै दासु दास दासन को हरि दइआ धारि जगंनाथा ॥३॥ हम अंधुले गिआनहीन अगिआनी किउ चालह मारगि पंथा ॥ हम अंधुले कउ गुर अंचलु दीजै जन नानक चलह मिलंथा ॥४॥१॥
अर्थ: राग जैतसरी, घर १ में गुरु रामदास जी की चार-बन्दों वाली बाणी। अकाल पुरख एक है और सतिगुरु की कृपा द्वारा मिलता है। (हे भाई! जब) गुरु ने मेरे सिर ऊपर अपना हाथ रखा, तो मेरे हृदय में परमात्मा का रत्न (जैसा कीमती) नाम आ वसा। (हे भाई! जिस भी मनुष्य को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया ॥१॥ हे मेरे मन! (सदा) परमात्मा का नाम सिमरिया कर, (परमात्मा) सारे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुष्य जीवन व्यर्थ चला जाता है ॥ रहाउ ॥ हे भाई! जो मनुष्य अपने मन के पीछे चलते है वह गुरु (की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है ॥२॥ हे भाई! जो मनुष्य गुरू के चरनो का आसरा लेते हैं, वह गुरू वालेे बन जाते हैं, उनकी जिदंगी सफल हो जाती है। हे हरी! हे जगत के नाथ! मेरे पर मेहर कर, मुझे अपने दासों के दासों का दास बना ले ॥३॥ हे गुरू! हम माया मे अँधे हो रहे हैं, हम आतमिक जीवन की सूझ से अनजान हैं, हमे सही जीवन की सूझ नही है, हम आपके बताए हुए जीवन-राह पर चल नही सकते। दास नानक जी!(कहो-) हे गुरू! हम अँधियों के अपना पला दीजिए जिस से हम आपके बताए हुए रास्ते पर चल सकें ॥४॥१॥
ਅੰਗ : 673
ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥
ਅਰਥ: ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ), ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀਂ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧। ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀਂ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ ॥੨॥ ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।
अंग : 673
धनासरी महला ५ ॥ तुम दाते ठाकुर प्रतिपालक नाइक खसम हमारे ॥ निमख निमख तुम ही प्रतिपालहु हम बारिक तुमरे धारे ॥१॥ जिहवा एक कवन गुन कहीऐ ॥ बेसुमार बेअंत सुआमी तेरो अंतु न किन ही लहीऐ ॥१॥ रहाउ ॥ कोटि पराध हमारे खंडहु अनिक बिधी समझावहु ॥ हम अगिआन अलप मति थोरी तुम आपन बिरदु रखावहु ॥२॥ तुमरी सरणि तुमारी आसा तुम ही सजन सुहेले ॥ राखहु राखनहार दइआला नानक घर के गोले ॥३॥१२॥
अर्थ: हे प्रभु! तू सब दातें (बख्शीश) देने वाला है, तू मालिक हैं, तू सब को पालने वाला है, तू हमारा आगू हैं (जीवन-मार्गदर्शन करने वाला है) तू हमारा खसम है । हे प्रभु! तू ही एक एक पल हमारी पालना करता है, हम (तेरे) बच्चे तेरे सहारे (जीवित) हैं।१। हे अनगिनत गुणों के मालिक! हे बेअंत मालिक प्रभु! किसी भी तरफ से तेरे गुणों का अंत नहीं खोजा जा सका। (मनुष्य की) एक जिव्हा से तेरा कौन कौन सा गुण बयान किया जाये।१।रहाउ। हे प्रभु! तू हमारे करोड़ों अपराध नाश करता है, तू हमें अनेक प्रकार से (जीवन जुगत) समझाता है। हम जीव आत्मिक जीवन की सूझ से परे हैं, हमारी अक्ल थोड़ी है बेकार है। (फिर भी) तूं अपना मूढ़-कदीमा वाला स्वभाव कायम रखता है ॥२॥ हे नानक! (कह–) हे प्रभू! हम तेरे ही आसरे-सहारे से हैं, हमें तेरी ही (सहायता की) आस है, तू ही हमारा सज्जन है, तू ही हमें सुख देने वाला है। हे दयावान! हे सबकी रक्षा करने के समर्थ! हमारी रक्षा कर, हम तेरे घर के गुलाम हैं।3।12।
ਅੰਗ : 843
ਬਿਲਾਵਲੁ ਮਹਲਾ ੧ ਛੰਤ ਦਖਣੀ ੴ ਸਤਿਗੁਰ ਪ੍ਰਸਾਦਿ ॥ ਮੁੰਧ ਨਵੇਲੜੀਆ ਗੋਇਲਿ ਆਈ ਰਾਮ ॥ ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ ॥ ਲਿਵ ਲਾਇ ਹਰਿ ਸਿਉ ਰਹੀ ਗੋਇਲਿ ਸਹਜਿ ਸਬਦਿ ਸੀਗਾਰੀਆ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਮਿਲਹੁ ਸਾਚਿ ਪਿਆਰੀਆ ॥ ਧਨ ਭਾਇ ਭਗਤੀ ਦੇਖਿ ਪ੍ਰੀਤਮ ਕਾਮ ਕ੍ਰੋਧੁ ਨਿਵਾਰਿਆ ॥ ਨਾਨਕ ਮੁੰਧ ਨਵੇਲ ਸੁੰਦਰਿ ਦੇਖਿ ਪਿਰੁ ਸਾਧਾਰਿਆ ॥੧॥ ਸਚਿ ਨਵੇਲੜੀਏ ਜੋਬਨਿ ਬਾਲੀ ਰਾਮ ॥ ਆਉ ਨ ਜਾਉ ਕਹੀ ਅਪਨੇ ਸਹ ਨਾਲੀ ਰਾਮ ॥ ਨਾਹ ਅਪਨੇ ਸੰਗਿ ਦਾਸੀ ਮੈ ਭਗਤਿ ਹਰਿ ਕੀ ਭਾਵਏ ॥ ਅਗਾਧਿ ਬੋਧਿ ਅਕਥੁ ਕਥੀਐ ਸਹਜਿ ਪ੍ਰਭ ਗੁਣ ਗਾਵਏ ॥ ਰਾਮ ਨਾਮ ਰਸਾਲ ਰਸੀਆ ਰਵੈ ਸਾਚਿ ਪਿਆਰੀਆ ॥ ਗੁਰਿ ਸਬਦੁ ਦੀਆ ਦਾਨੁ ਕੀਆ ਨਾਨਕਾ ਵੀਚਾਰੀਆ ॥੨॥ ਸ੍ਰੀਧਰ ਮੋਹਿਅੜੀ ਪਿਰ ਸੰਗਿ ਸੂਤੀ ਰਾਮ ॥ ਗੁਰ ਕੈ ਭਾਇ ਚਲੋ ਸਾਚਿ ਸੰਗੂਤੀ ਰਾਮ ॥ ਧਨ ਸਾਚਿ ਸੰਗੂਤੀ ਹਰਿ ਸੰਗਿ ਸੂਤੀ ਸੰਗਿ ਸਖੀ ਸਹੇਲੀਆ ॥ ਇਕ ਭਾਇ ਇਕ ਮਨਿ ਨਾਮੁ ਵਸਿਆ ਸਤਿਗੁਰੂ ਹਮ ਮੇਲੀਆ ॥ ਦਿਨੁ ਰੈਣਿ ਘੜੀ ਨ ਚਸਾ ਵਿਸਰੈ ਸਾਸਿ ਸਾਸਿ ਨਿਰੰਜਨੋ ॥ ਸਬਦਿ ਜੋਤਿ ਜਗਾਇ ਦੀਪਕੁ ਨਾਨਕਾ ਭਉ ਭੰਜਨੋ ॥੩॥ ਜੋਤਿ ਸਬਾਇੜੀਏ ਤ੍ਰਿਭਵਣ ਸਾਰੇ ਰਾਮ ॥ ਘਟਿ ਘਟਿ ਰਵਿ ਰਹਿਆ ਅਲਖ ਅਪਾਰੇ ਰਾਮ ॥ ਅਲਖ ਅਪਾਰ ਅਪਾਰੁ ਸਾਚਾ ਆਪੁ ਮਾਰਿ ਮਿਲਾਈਐ ॥ ਹਉਮੈ ਮਮਤਾ ਲੋਭੁ ਜਾਲਹੁ ਸਬਦਿ ਮੈਲੁ ਚੁਕਾਈਐ ॥ ਦਰਿ ਜਾਇ ਦਰਸਨੁ ਕਰੀ ਭਾਣੈ ਤਾਰਿ ਤਾਰਣਹਾਰਿਆ ॥ ਹਰਿ ਨਾਮੁ ਅੰਮ੍ਰਿਤੁ ਚਾਖਿ ਤ੍ਰਿਪਤੀ ਨਾਨਕਾ ਉਰ ਧਾਰਿਆ ॥੪॥੧॥
ਅਰਥ: ਰਾਗ ਬਿਲਾਵਲੁ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ ‘ਛੰਤ-ਦਖਣੀ’। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਥੋੜ੍ਹੇ ਦਿਨਾਂ ਦੇ ਵਸੇਬੇ ਵਾਲੇ ਇਸ ਜਗਤ ਵਿਚ ਆ ਕੇ ਜਿਹੜੀ ਜੀਵ-ਇਸਤ੍ਰੀ ਵਿਕਾਰਾਂ ਤੋਂ ਬਚੀ ਰਹਿੰਦੀ ਹੈ, ਜਿਸ ਨੇ ਪਰਮਾਤਮਾ (ਦੇ ਚਰਨਾਂ) ਵਿਚ ਸੁਰਤ ਜੋੜੀ ਹੋਈ ਹੈ ਤੇ ਸਰੀਰ ਦਾ ਮੋਹ ਤਿਆਗ ਦਿੱਤਾ ਹੈ, ਜਿਹੜੀ ਪ੍ਰਭੂ-ਚਰਨਾਂ ਵਿਚ ਪ੍ਰੀਤ ਜੋੜ ਕੇ ਇਸ ਜਗਤ ਵਿਚ ਜੀਵਨ ਬਿਤਾਂਦੀ ਹੈ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਆਪਣਾ ਜੀਵਨ ਸੋਹਣਾ ਬਣਾ ਲੈਂਦੀ ਹੈ। ਉਹ (ਸਦਾ ਦੋਵੇਂ) ਹੱਥ ਜੋੜ ਕੇ ਗੁਰੂ ਦੇ ਪਾਸ ਬੇਨਤੀ ਕਰਦੀ ਰਹਿੰਦੀ ਹੈ (ਕਿ, ਹੇ ਗੁਰੂ! ਮੈਨੂੰ) ਮਿਲ (ਤਾ ਕਿ ਮੈਂ ਤੇਰੀ ਕਿਰਪਾ ਨਾਲ) ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜ ਕੇ ਉਸ ਨੂੰ ਪਿਆਰ ਕਰ ਸਕਾਂ। ਅਜਿਹੀ ਜੀਵ-ਇਸਤ੍ਰੀ ਪ੍ਰੀਤਮ-ਪ੍ਰਭੂ ਦੀ ਭਗਤੀ ਦੀ ਰਾਹੀਂ ਪ੍ਰੀਤਮ-ਪ੍ਰਭੂ ਦੇ ਪ੍ਰੇਮ ਵਿਚ ਟਿਕ ਕੇ ਉਸ ਦਾ ਦਰਸਨ ਕਰ ਕੇ ਕਾਮ ਕ੍ਰੋਧ (ਆਦਿਕ ਵਿਕਾਰਾਂ ਨੂੰ ਆਪਣੇ ਅੰਦਰੋਂ) ਦੂਰ ਕਰ ਲੈਂਦੀ ਹੈ। ਹੇ ਨਾਨਕ! ਪਵਿਤ੍ਰ ਤੇ ਸੋਹਣੇ ਜੀਵਨ ਵਾਲੀ ਉਹ ਜੀਵ-ਇਸਤ੍ਰੀ ਪ੍ਰਭੂ-ਪਤੀ ਦਾ ਦੀਦਾਰ ਕਰ ਕੇ (ਉਸ ਦੀ ਯਾਦ ਨੂੰ) ਆਪਣੇ ਹਿਰਦੇ ਦਾ ਆਸਰਾ ਬਣਾ ਲੈਂਦੀ ਹੈ ॥੧॥ ਹੇ ਸਦਾ-ਥਿਰ ਪ੍ਰਭੂ ਵਿਚ ਜੁੜ ਕੇ ਵਿਕਾਰਾਂ ਤੋਂ ਬਚੀ ਜੀਵ-ਇਸਤ੍ਰੀਏ! ਜਵਾਨੀ ਵਿਚ ਭੀ ਭੋਲੇ ਸੁਭਾਉ ਵਾਲੀ (ਬਣੀ ਰਹੁ) (ਅਹੰਕਾਰ ਛੱਡ ਕੇ) ਆਪਣੇ ਖਸਮ-ਪ੍ਰਭੂ (ਦੇ ਚਰਨਾਂ) ਵਿਚ ਟਿਕੀ ਰਹੁ (ਵੇਖੀਂ, ਉਸ ਦਾ ਪੱਲਾ ਛੱਡ ਕੇ) ਕਿਸੇ ਹੋਰ ਥਾਂ ਨਾਹ ਭਟਕਦੀ ਫਿਰੀਂ। ਉਹੀ ਦਾਸੀ (ਸੁਭਾਗ ਹੈ ਜੋ) ਆਪਣੇ ਖਸਮ ਦੀ ਸੰਗਤਿ ਵਿਚ ਰਹਿੰਦੀ ਹੈ। (ਹੇ ਸਹੇਲੀਏ!) ਮੈਨੂੰ ਭੀ ਪ੍ਰਭੂ-ਪਤੀ ਦੀ ਭਗਤੀ ਹੀ ਪਿਆਰੀ ਲਗਦੀ ਹੈ। (ਜੇਹੜੀ ਜੀਵ-ਇਸਤ੍ਰੀ) ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰਭੂ ਦੇ ਗੁਣ ਗਾਂਦੀ ਹੈ (ਉਹ ਦਾਸੀ ਆਪਣੇ ਖਸਮ-ਪ੍ਰਭੂ ਦੀ ਸੰਗਤਿ ਵਿਚ ਸੋਭਦੀ ਹੈ)। (ਸੋ, ਸਹੇਲੀਏ! ਗੁਰੂ ਦੇ ਬਖ਼ਸ਼ੇ) ਗਿਆਨ ਦੀ ਰਾਹੀਂ (ਗੁਣਾਂ ਦੇ) ਅਥਾਹ (ਸਮੁੰਦਰ-) ਪ੍ਰਭੂ ਵਿਚ (ਚੁੱਭੀ ਲਾ ਕੇ) ਉਸ ਪ੍ਰਭੂ ਦਾ ਗੁਣਾਨੁਵਾਦ ਕਰਨਾ ਚਾਹੀਦਾ ਹੈ। ਉਹ ਪ੍ਰਭੂ ਐਸੇ ਸਰੂਪ ਵਾਲਾ ਹੈ ਜਿਸ ਦਾ ਬਿਆਨ ਨਹੀਂ ਹੋ ਸਕਦਾ। ਰਸਾਂ ਦਾ ਸੋਮਾ ਰਸਾਂ ਦਾ ਮਾਲਕ ਪ੍ਰਭੂ ਉਸ ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਦਾ ਹੈ ਜੋ ਉਸ ਦੇ ਸਦਾ-ਥਿਰ ਨਾਮ ਵਿਚ ਪਿਆਰ ਪਾਂਦੀ ਹੈ। ਹੇ ਨਾਨਕ! ਜਿਸ ਸੁਭਾਗ ਜੀਵ-ਇਸਤ੍ਰੀ ਨੂੰ ਗੁਰੂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਦਿੱਤਾ, ਜਿਸ ਨੂੰ ਇਹ ਉੱਚੀ ਦਾਤ ਬਖ਼ਸ਼ੀ, ਉਹ ਉੱਚੀ ਵਿਚਾਰ ਦੀ ਮਾਲਕ ਬਣ ਜਾਂਦੀ ਹੈ ॥੨॥
अंग : 843
बिलावलु महला १ छंत दखणी ੴ सतिगुर प्रसादि ॥ मुंध नवेलड़ीआ गोइलि आई राम ॥ मटुकी डारि धरी हरि लिव लाई राम ॥ लिव लाइ हरि सिउ रही गोइलि सहजि सबदि सीगारीआ ॥ कर जोड़ि गुर पहि करि बिनंती मिलहु साचि पिआरीआ ॥ धन भाइ भगती देखि प्रीतम काम क्रोधु निवारिआ ॥ नानक मुंध नवेल सुंदरि देखि पिरु साधारिआ ॥१॥ सचि नवेलड़ीए जोबनि बाली राम ॥ आउ न जाउ कही अपने सह नाली राम ॥ नाह अपने संगि दासी मै भगति हरि की भावए ॥ अगाधि बोधि अकथु कथीऐ सहजि प्रभ गुण गावए ॥ राम नाम रसाल रसीआ रवै साचि पिआरीआ ॥ गुरि सबदु दीआ दानु कीआ नानका वीचारीआ ॥२॥ स्रीधर मोहिअड़ी पिर संगि सूती राम ॥ गुर कै भाइ चलो साचि संगूती राम ॥ धन साचि संगूती हरि संगि सूती संगि सखी सहेलीआ ॥ इक भाइ इक मनि नामु वसिआ सतिगुरू हम मेलीआ ॥ दिनु रैणि घड़ी न चसा विसरै सासि सासि निरंजनो ॥ सबदि जोति जगाइ दीपकु नानका भउ भंजनो ॥३॥ जोति सबाइड़ीए त्रिभवण सारे राम ॥ घटि घटि रवि रहिआ अलख अपारे राम ॥ अलख अपार अपारु साचा आपु मारि मिलाईऐ ॥ हउमै ममता लोभु जालहु सबदि मैलु चुकाईऐ ॥ दरि जाइ दरसनु करी भाणै तारि तारणहारिआ ॥ हरि नामु अम्रितु चाखि त्रिपती नानका उर धारिआ ॥४॥१॥
अर्थ: राग बिलावल में गुरु नानक देव जी की वाणी। शंत दखनी। अकाल एक है और सतगुरु की कृपा द्वारा मिलता है। थोड़े दिनों के वसावे वाले इस जगत में आकर जो जीव स्त्री विकारों से बची रहती है, जिसने परमात्मा के चरणों में अपने सुरत जोड़ी हुई होती है, और शरीर का मोह त्याग देती है। जो प्रभु चरणों में प्रीत जोड़कर इस जगत में जीवन व्यतीत करती है। वह आत्मिक अडोलता में रहकर सतगुरु के शब्द की बरकत के साथ अपना जीवन सुंदर बना लेती है। वह सदा दोनों हाथ जोड़कर गुरु के पास विनती करती रहती है, कि हे गुरू मुझे मिल ताकि मैं तेरी कृपा से सदा थीर प्रभु के नाम में जुड़ कर उसको प्यार कर सकूं। ऐसी जीव स्त्री प्रीतम प्रभु की भक्ति के द्वारा प्रीतम प्रभु के प्रेम में रहकर, टिक् कर, उसका दर्शन करके काम क्रोध आदि विकारों को अपने अंदर से दूर कर लेती है।१।
ਭਾਈ ਮਰਦਾਨਾ ਜੀ 28 ਨਵੰਬਰ ਨੂੰ ਖੁਰਮ ਦਰਿਆ ਦੇ ਕੰਡੇ ਅਫ਼ਗਾਨਿਸਤਾਨ ਵਿੱਚ ਆਪਣਾ ਪੰਜ ਭੂਤਕ ਸਰੀਰ ਤਿਆਗ ਕੇ ਅਕਾਲ ਪੁਰਖ ਜੀ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ ।
ਜਦੋਂ ਵੀ ਕਿਤੇ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ ਦੀ ਗੱਲ ਚੱਲਦੀ ਹੋਵੇ ਤਾਂ ਭਾਈ ਮਰਦਾਨੇ ਦਾ ਜਿਕਰ ਨਾ ਹੋਵੇ ਇਹ ਹੋ ਨਹੀਂ ਸਕਦਾ।ਸਭ ਤੋਂ ਵੱਧ ਗੁਰੂ ਬਾਬੇ ਨਾਨਕ ਨਾਲ ਰਹਿਣ ਦਾ ਸੁਭਾਗ ਵੀ ਭਾਈ ਮਰਦਾਨੇ ਨੂੰ ਹੀ ਪ੍ਰਾਪਤ ਹੋਇਆ ਹੈ। ਕਈ ਸਦੀਆਂ ਤੱਕ ਭਾਈ ਮਰਦਾਨਾ ਜੀ ਨੂੰ ਭੁਖੇ,ਤਿਹਾਏ,ਡਰਪੋਕ ਤੇ ਆਮ ਜਿਹਾ ਮਰਾਸੀ ਸਮਝਿਆ ਜਾਂਦਾ ਰਿਹਾ ਹੈ ਪਰ ਜਦੋਂ ਉਨ੍ਹਾਂ ਦਾ ਜੀਵਨ ਦੇਖੀਏ ਤਾਂ ਪਤਾ ਲੱਗਦਾ ਕਿ ਉਹ ਨਿਰਕਪਟ,ਸੂਰਮਾ,ਸਮੇਂ ਨਾਲ ਲੜਨ ਵਾਲਾ,ਦੁੱਖਾਂ ਨੂੰ ਹੱਸ ਕੇ ਝੱਲਣ ਵਾਲਾ,ਰਾਗ ਵਿੱਦਿਆ ਵਿੱਚ ਪ੍ਰਬੀਨ,ਗੁਰੂ ਦਾ ਹੁਕਮ ਮੰਨਣ ਵਾਲਾ,ਨਿਰਭੈ ਤੇ ਗੁਰੂ ਨਾਨਕ ਸਾਹਿਬ ਜੀ ਦਾ ਅਜਿਹਾ ਸਾਥੀ ਸੀ ਜਿਸ ਨੇ ਹਰ ਦੁੱਖ ਤੇ ਆਈ ਔਕੜ ਦਾ ਡੱਟ ਕੇ ਮੁਕਾਬਲਾ ਕੀਤਾ।
ਗੁਰੂ ਨਾਨਕ ਦੇ ਇਸ ਸਾਥੀ ਦਾ ਜਿਕਰ ਭਾਈ ਗੁਰਦਾਸ ਜੀ ਨੇ ਆਪਣੀ ਵਾਰ ਵਿੱਚ ਵੀ ਕੀਤਾ :-
“ਇਕ ਬਾਬਾ ਅਕਾਲ ਰੂਪ ,ਦੂਜਾ ਰਬਾਬੀ ਮਰਦਾਨਾ ।”
ਭਾਈ ਮਰਦਾਨਾ ਜੀ ਮਹਾਰਾਜ ਤੋਂ ਦਸ ਸਾਲ ਵੱਡੇ ਸਨ।ਭਾਈ ਕਾਨ੍ਹ ਸਿੰਘ ਜੀ ਦੇ ਮਹਾਨ ਕੋਸ਼ ਅਨੁਸਾਰ ਭਾਈ ਮਰਦਾਨਾ ਜੀ ਦਾ ਜਨਮ ਤਲਵੰਡੀ ਵਿਖੇ ਸੰਨ 1459ਈ: ਨੂੰ ਹੋਇਆ।ਭਾਈ ਮਰਦਾਨਾ ਬਚਪਨ ਦਾ ਪਾਵਨ ਨਾਂ ‘ਦਾਨਾ’ ਸੀ ।’ਮਰਦਾਨਾ’ ਉਨ੍ਹਾਂ ਨੂੰ ਗੁਰੂ ਨਾਨਕ ਸਾਹਿਬ ਜੀ ਵਲੋਂ ਮਿਲਿਆ ਖ਼ਿਤਾਬ ਸੀ।ਭਾਈ ਦਾਨਾ ਜੀ ਦੇ ਪਿਤਾ ਦਾ ਨਾਂ ਭਾਈ ਬਦਰੇ ਤੇ ਮਾਤਾ ਦਾ ਨਾਂ ਮਾਈ ਲੱਖੋ ਸੀ।
ਭਾਈ ਮਰਦਾਨਾ ਜੀ ਨੂੰ ਰਾਗ ਵਿੱਦਿਆ ਪੁਰਖਿਆਂ ਵਿਚੋਂ ਹੀ ਮਿਲੀ ਸੀ।ਸੁਰੀਲਾ ਗਲਾ ਰਬ ਦੀ ਦੇਣ ਸੀ ਤੇ ਰਾਗ-ਗਾਇਕੀ ਦੀ ਸੂਝ ਪਿਤਾ-ਪੁਰਖੀ ਤੋਂ ਪ੍ਰਾਪਤ ਹੋਈ।ਬਹੁਤ ਘੱਟ ਲੋਕ ਜਾਣਦੇ ਹਨ ਕਿ ਸੰਸਾਰ ਪ੍ਰਸਿੱਧ ਗਾਇਕ ਤਾਨਸੇਨ ਦੇ ਗੁਰੂ ਹਰਿਦਾਸ ਜੀ ਮਰਦਾਨਾ ਜੀ ਦੇ ਸ਼ਾਗਿਰਦ ਸਨ।ਦਰਅਸਲ ਉਦੋਂ ਆਮ ਹੀ ਮੰਨਿਆ ਜਾਂਦਾ ਸੀ ਕਿ ਮਿਰਾਸੀ ਜਨਮ ਤੋਂ ਹੀ ਗਾਇਕ ਹੁੰਦਾ ਹੈ ਪਰੰਤੂ ਸੰਗੀਤਕਾਰ ਬਣਨ ਲਈ ਸ਼ਾਸਤਰੀ ਸੰਗੀਤ ਜਾਂ ਉਚੇਰਾ ਹੁਨਰ ਪ੍ਰਾਪਤ ਕਰਨ ਲਈ ਵਿਦਿਆ ਆਪਣੇ ਬਜ਼ੁਰਗਾਂ ਜਾਂ ਉਸਤਾਦ ਘਰਾਣਿਆਂ ਤੋਂ ਲੈਣੀ ਹੀ ਪੈਂਦੀ ਸੀ। ਭਾਈ ਮਰਦਾਨਾ ਜੀ ਦੀ ਪਤਨੀ ਦਾ ਕੀ ਨਾਮ ਸੀ ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲਦੀ ਇਸ ਬਾਰੇ ਜਰੂਰ ਜਿਕਰ ਆਉਂਦਾ ਹੈ ਕਿ ਉਹ ਵਿਆਹੇ ਹੋਏ ਸਨ ਤੇ ਉਨ੍ਹਾਂ ਦੇ ਤਿੰਨ ਬੱਚੇ ਸਨ।ਦੋ ਪੁੱਤਰ ਸ਼ਹਿਜ਼ਾਦਾ ਅਤੇ ਰਜਾਦਾ ਅਤੇ ਇਕ ਪੁੱਤਰੀ ਸੀ। ਰਬਾਬੀ ਹੋਣ ਕਰਕੇ ਗੁਰੂ ਨਾਨਕ ਸਾਹਿਬ ਜੀ ਦੇ ਵਿਆਹ ਤੇ ਮਰਦਾਨੇ ਨੇ ਆਪਣੇ ਗਾਇਨ ਨਾਲ ਬੜਾ ਰੰਗ ਲਾਇਆ। ਇਸ ਵਿਆਹ ਦੇ ਮੌਕੇ ਤੇ ਹੀ ਗੁਰੂ ਸਾਹਿਬ ਨੇ ਉਸਨੂੰ ਇਕ ਨਵੀਂ ਰਬਾਬ ਲੈ ਕੇ ਦਿਤੀ ਸੀ।ਰਬਾਬ ਅਰਬੀ ਸ਼ਬਦ ਹੈ।ਇਹ ਅਰਬ ਤੇ ਈਰਾਨ ਦੇ ਸੂਫੀ ਫਕੀਰਾਂ ਦੀ ਸਾਂਝੀ ਉਪਜ ਦਾ ਫਲ ਹੈ।ਭਾਈ ਕਾਨ੍ਹ ਸਿੰਘ ਅਨੁਸਾਰ ਰਬਾਬ ਦਾ ਅਸਲ ਨਾਮ ਰਾਵਣ ਵੀਣਾ ਹੈ। ਰਬਾਬ ਮਿਰਾਸੀਆਂ ਦਾ ਪੁਰਾਣਾ ਸੰਗੀਤਕ ਸਾਜ਼ ਹੈ।
ਖੋਜਕਾਰਾਂ ਨੇ ਰਬਾਬ ਬਾਰੇ ਲਿਖਿਆ ਹੈ ਕਿ ਰਬਾਬ ਤੰਤੀ ਸਾਜ਼ ਹੈ।ਇਸਦੇ ਦੋ ਪ੍ਰਕਾਰ ਹੁੰਦੇ ਹਨ।ਨਿਬੱਧ ਅਤੇ ਅਨਿਬੱਧ। ਨਿਬੱਧ ਰਬਾਬ ਵਿੱਚ ਸੁਰਾਂ ਚਿੰਨ੍ਹਾਂ ਦੇ ਪਰਦੇ ਤੰਦਾਂ ਨਾਲ ਬੱਝੇ ਹੁੰਦੇ ਹਨ।ਅਨਿਬੱਧ ਰਬਾਬ ਵਿੱਚ ਸੁਰਾਂ ਦੇ ਪਰਦੇ ਬੱਝੇ ਨਹੀ ਹੁੰਦੇ।ਰਬਾਬ ਨੂੰ ਵਜਾਉਣ ਲਈ ਆਮ ਤੌਰ ਤੇ ਲਕੜੀ ਜਾਂ ਹਾਥੀ ਦੰਦ ਦਾ ਤਿਕੋਣਾ ਟੁਕੜਾ ਵਰਤਿਆ ਜਾਂਦਾ ਹੈ।ਇਸ ਨੂੰ ਜਵਾਂ,ਜ਼ਰਬ ਤੇ ਮਿਜ਼ਰਾਬ ਵੀ ਕਹਿੰਦੇ ਹਨ।
ਇਸ ਨੂੰ ਵਜਾਉਣ ਲਈ ਸੱਜੇ ਹੱਥ ਦੇ ਅੰਗੂਠੇ ਤੇ ਪਹਿਲੀ ਤੇ ਦੂਜੀ ਉਂਗਲੀ ਨਾਲ ਫੜਕੇ ਤਾਰਾਂ ਉੱਤੇ ਟੁਣਕਰ ਕੀਤਾ ਜਾਂਦਾ ਹੈ ਤੇ ਖੱਬੇ ਹੱਥ ਦੀਆਂ ਉਂਗਲੀਆਂ ਨਾਲ ਤਾਰ ਨੂੰ ਡਾਂਡ ਉੱਤੇ ਦਬਾਕੇ ਸੁਰਾਂ ਨੂੰ ਪੈਦਾ ਕੀਤਾ ਜਾਂਦਾ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਰਬਾਬ ਦੀ ਉਦਾਹਰਨ ਛੇ ਵਾਰ ਹੋਈ ਮਿਲਦੀ ਹੈ।
ਭਾਈ ਮਨੀ ਸਿੰਘ ਜੀ ਨੇ ਭਾਈ ਮਰਦਾਨਾ ਜੀ ਦਾ ਗੁਰੂ ਪਾਤਸ਼ਾਹ ਨਾਲ ਪਹਿਲਾ ਮੇਲ ਲਗਭਗ ਸੰਨ 1480 ਵਿੱਚ ਹੋਇਆ ਦੱਸਿਆ ਹੈ।ਉਸ ਸਮੇਂ ਗੁਰੂ ਨਾਨਕ ਸਾਹਿਬ ਜੀ ਦੀ ਉਮਰ ਗਿਆਰਾਂ ਸਾਲ ਦੀ ਸੀ ਤੇ ਭਾਈ ਮਰਦਾਨਾ ਜੀ ਇੱਕੀ ਸਾਲ ਦੇ ਸਨ।ਗੁਰੂ ਪਾਤਸ਼ਾਹ ਤੇ ਭਾਈ ਮਰਦਾਨੇ ਦਾ ਮੇਲ ਤਲਵੰਡੀ ਵਿੱਚ ਹੀ ਹੋਇਆ।ਭਾਈ ਮਰਦਾਨਾ ਵੀ ਰਾਇ ਭੌਂਇ ਦੀ ਤਲਵੰਡੀ ਦਾ ਜੰਮਪਲ ਸੀ।
ਤਲਵੰਡੀ ਦੀ ਹੀ ਸਾਖੀ ਹੈ ਕਿ ਇਕ ਵਾਰ ਗੁਰੂ ਨਾਨਕ ਜੀ ਇਕ ਰੁੱਖ ਹੇਠਾਂ ਆਰਾਮ ਕਰਦੇ ਪਏ ਸਨ ਕਿ ਉਧਰੋਂ ਕਿਸੇ ਪਾਸਿਉਂ ਰਬਾਬ ਵਜਾਉਣ ਦੀ ਆਵਾਜ਼ ਉਨ੍ਹਾਂ ਦੇ ਕੰਨ ਵਿੱਚ ਪਈ।ਉਹ, ਉੱਠ ਕੇ ਰਬਾਬ ਵਜਾਉਣ ਵਾਲੇ ਕੋਲ ਗਏ ਤੇ ਪੁੱਛਿਆ, “ਭਾਈ, ਤੇਰਾ ਨਾਉਂ ਕਿਆ ਹੈ ? ਤਾਂ ਉਸ ਨੇ ਕਿਹਾ, “ਜੀ ਮੇਰਾ ਨਾਉਂ ‘ਦਾਨਾ, ਮਰਾਸੀ ਲੋਕੀ ਕਹਿੰਦੇ ਹਨ। ਗੁਰੂ ਨਾਨਕ ਜੀ ਨੇ ਇਹ ਸੁਣ ਕੇ ਕਿਹਾ: “ਤੂੰ ਰਬਾਬ ਭਲਾ ਵਜਾਉਂਦਾ ਹੈਂ ਤੇ ਤੈਨੂੰ ਰਾਗਾਂ ਦੀ ਵੀ ਸੋਝੀ ਹੈ, ਪਰ ਜੇ ਤੂੰ ਸਾਡੀ ਸੰਗਤ ਕਰੇ ਤੇ ਇਹ ਰਾਗ ਸ਼ਬਦ ਪਾ ਕੇ ਗਾਵੇ ਤਾਂ ਤੇਰਾ ਦੀਨ ਦੁਨੀ ਵਿਚ ਉਧਾਰ ਹੋਵੇਗਾ। ਦਾਨਾ ਜੀ ਨੇ ਕਿਹਾ ਅਸੀਂ ਤਾਂ ਧਨੀ ਲੋਕਾਂ ਨੂੰ ਰਾਗ ਸੁਣਾ ਕੇ ਚਾਰ ਪੈਸੇ ਲਿਆਉਂਦੇ ਹਾਂ। ਜੇ ਤੇਰੇ ਨਾਲ ਲੱਗਾਂਗੇ, ਤਾਂ ਪਰਿਵਾਰ ਵਾਲੇ ਸਭ ਭੁੱਖ ਨਾਲ ਮਰ ਜਾਣਗੇ ਤੇ ਭੁੱਖਿਆਂ ਤੋਂ ਨਿਮਾਜ਼ ਰੋਜ਼ਾ ਵੀ ਨਹੀਂ ਹੋਣਾ। ਇਹ ਸੁਣ ਸਾਹਿਬ ਬਚਨ ਕੀਤਾ, ‘ਦਾਨਿਆ, ਤੂੰ ਦਿਵਾਨਾ ਹੋਇਆ ਹੈਂ, ਸਭ ਦੀ ਪਾਲਣਾ ਈਸ਼ਵਰ ਕਰਦਾ ਹੈ। ਨਮਾਜ਼ ਤੇ ਰੋਜ਼ਾ ਖ਼ੁਦਾ ਦੇ ਘਰੋਂ ਬਖ਼ਸ਼ਿਸ਼ ਹੈ । ਜਦੋਂ ਲੇਖਾ ਹੋਇਆ ਤਾਂ ਹਾਮੀ ਕਿਸੇ ਨਹੀਂ ਭਰਨੀ। ਫਿਰ ਗੁਰੂ ਨਾਨਕ ਜੀ ਨੇ ਸਮਝਾਉਂਦੇ ਹੋਏ ਕਿਹਾ : ਦਾਨਿਆਂ, ਜੇ ਹੁਣ ਤੂੰ ਮਰਦਾਨਾ (ਸੂਰਮਾ) ਹੋਵੇਂ, ਸ਼ਬਦ ਪਾ ਕੇ ਰਾਗ ਨੂੰ ਗਾਵੇਂ ਤਾਂ ਤੇਰਾ ਦੋਹਾਂ ਲੋਕਾਂ ਦਾ ਕਾਰਜ ਹੋਵੇਗਾ। ਦਾਨਾ, ਮਰਦਾਨਾ ਬਣ ਕੇ ਧਰਤੀ ਦੇ ਲੋਕਾਂ ਨੂੰ ਸੋਧਣ ਲਈ ਗੁਰੂ ਨਾਨਕ ਜੀ ਨਾਲ ਤਿਆਰ ਹੋਇਆ । ਕੀਰਤਨ ਨੇ ਜਨਮ ਲਿਆ। ਬਾਬੇ ਦੇ ਸ਼ਬਦ ਤੇ ਮਰਦਾਨੇ ਦੀ ਰਬਾਬ ਨੇ ਅਜਿਹੀ ਕਰਾਮਾਤ ਕੀਤੀ ਜਿਸ ਦਾ ਸਾਨੀ ਸੰਸਾਰ ਵਿੱਚ ਕੋਈ ਨਹੀਂ। ਭਾਈ ਮਰਦਾਨਾ ਜੀ ਨੇ ਪੁੱਛਿਆ ਵੀ, ‘ਬਾਬਾ, ਇਹ ਜੋ ਕੀਰਤਨ ਅਸੀਂ ਗਾਉਂਦੇ ਹਾਂ , ਕੀ ਇਹੀ ਸ਼ਬਦ ਹੈ? ਇਸ ਸ਼ਬਦ ਨਾਲ ਹੀ ਮੁਕਤੀ ਹੋਵੇਗੀ?ਗੁਰੂ ਨਾਨਕ ਜੀ ਨੇ ਕਿਹਾ ” ਇਹੀ ਸ਼ਬਦ ਕੀਰਤ ਹੈ।ਜੇ ਕੋਈ ਸੁਰਤਿ ਨਾਲ ਸਮਝੇ ਤਾਂ ਉਹ ਮੁਕਤ ਹੋ ਸਕਦਾ ਹੈ।ਸਾਖੀਆਂ ਵਿੱਚ ਕਈ ਰੌਚਿਕ ਦ੍ਰਿਸ਼ ਹਨ।
ਭਾਈ ਮਰਦਾਨਾ ਉਹ ਪਹਿਲਾ ਸ੍ਰੋਤਾ ਹੈ ਜਿਸਨੇ ਬਾਬਾ ਨਾਨਕ ਦੇ ਮੁਖੋਂ ਉਚਾਰਿਤ ਬਾਣੀ ਸੁਣੀ।ਜਦੋਂ ਗੁਰੂ ਨਾਨਕ ਸਾਹਿਬ ਜੀ ਭਾਈ ਮਰਦਾਨਾ ਜੀ ਨੂੰ ਕਹਿੰਦੇ ਸਨ। ” ਮਰਦਾਨਿਆ-ਰਬਾਬ ਵਜਾਇ ਬਾਣੀ ਆਈ ਏ” ਇਹ ਸਿਰਜਣਾ ਦੇ ਪਲ ਹੁੰਦੇ ਸਨ।
ਪ੍ਰਥਮ ਸ੍ਰੋਤਾ,ਪ੍ਰਥਮ ਵਾਦਕ ਤੇ ਪ੍ਰਥਮ ਗਵਈਆ ਹੋਣ ਦਾ ਮਾਣ ਕੇਵਲ ਮਰਦਾਨਾ ਜੀ ਨੂੰ ਪ੍ਰਾਪਤ ਹੋਇਆ।ਗੁਰਮਤਿ ਸੰਗੀਤ ਦੀਆਂ ਬਰੀਕੀਆਂ,ਸੂਖਮ ਤਰੰਗਾਂ ਦਾ ਸੁਮੇਲ ਸੰਗੀਤ ਤੇ ਬਾਣੀ ਦੀ ਇਕਸੁਰਤਾ ਦੀ ਸਿਖਲਾਈ ਪ੍ਰਾਪਤ ਕਰਨ ਦਾ ਪਹਿਲਾ ਅਵਸਰ ਭਾਈ ਮਰਦਾਨਾ ਜੀ ਨੂੰ ਮਿਲਿਆ।ਗੁਰੂ ਸਾਹਿਬ ਕਰਤਾਰੀ ਸਮਰੱਥਾ ਤੇ ਕਾਢਾਂ ਦੇ ਸੁਆਮੀ ਸਨ ਤੇ ਭਾਈ ਮਰਦਾਨਾ ਜੀ ਸਿੱਖਣਹਾਰ ਸੀ।
ਲੋਕ-ਸ਼ੈਲੀਆਂ ਦੀ ਵਿਸ਼ੇਸ਼ ਧੁਨ ਤੇ ਗਾਇਨ ਦਾ ਤਰੀਕਾ ਤੇ ਰਾਗ ਨਾਲ ਮਿਲ ਕੇ ਗਾਉਣ ਦਾ ਚੱਜ ਭਾਈ ਮਰਦਾਨਾ ਜੀ ਨੇ ਗੁਰੂ ਜੀ ਤੋਂ ਸਿੱਖਿਆ। ਪਹਿਰੇ,ਥਿਤੀ ਤੇ ਬਾਰਾਂਮਾਹ ਤਿੰਨੇ ਰੂਪ ਕਾਲ-ਚੇਤਨਾ ਨਾਲ ਓਤਪ੍ਰੋਤ ਹਨ।ਤਿੰਨਾਂ ਦੀ ਗਾਇਨ ਸ਼ੈਲੀ ਆਪਣੀ ਹੀ ਹੈ।ਇਸੇ ਤਰ੍ਹਾਂ ਛੰਤ,ਸੋਹਿਲਾ,ਅਲਾਹੁਣੀਆਂ,ਕੁਚਜੀ,ਸੁਚਜੀ ਨੂੰ ਵਿਸ਼ੇਸ਼ ਰਾਗ-ਬੰਦਿਸ਼ ਨਾਲ ਮਿਲਾਕੇ ਵਿਧੀ ਵੀ ਕੇਵਲ ਗੁਰੂ ਨਾਨਕ ਸਾਹਿਬ ਜੀ ਹੀ ਸਿਖਾ ਸਕਦੇ ਸਨ।
ਦਰਅਸਲ ਭਾਈ ਮਰਦਾਨਾ ਜੀ ਰਾਗਾਂ ਦਾ ਪਾਰੰਗਤ ਕਲਾਕਾਰ ਸੀ। ਗੁਰੂ ਨਾਨਕ ਸਾਹਿਬ ਜੀ ਭਾਈ ਮਰਦਾਨੇ ਦੀ ਕਲਾਕਾਰੀ ਤੇ ਬੜਾ ਰੀਝਦੇ।ਜਦੋਂ ਭਾਈ ਜੀ ਰਾਗ ਤੇ ਬਾਣੀ ਦਾ ਸੁਮੇਲ ਕਰਕੇ ਸੰਗੀਤਕ ਟੁੰਬ ਦੇਂਦਾ ਤਾਂ ਹਿਰਦੇ ਪ੍ਰਫੁੱਲਤ ਹੋ ਵਿਸਮਾਦੀ ਰੰਗ ਵਿੱਚ ਰੰਗੇ ਜਾਂਦੇ ਸਨ।ਹਰ ਪਾਸੇ ਮਸਤੀ ਛਾ ਜਾਇਆ ਕਰਦੀ।ਰਾਗ, ਰਾਗਾਂ ਦੀਆਂ ਕਿਸਮਾਂ,ਰਹਾਉ,ਘਰ,ਲੋਕ ਗਾਇਨ ਸ਼ੈਲੀਆਂ ਨੂੰ ਰਾਗ ਵਿਸ਼ੇਸ਼ ਦੇ ਅਧੀਨ ਰੱਖਕੇ ਕਿਵੇਂ ਗਾਇਆ ਜਾਣਾ ਚਾਹੀਦਾ ਹੈ? ਗੁਰੂ ਬਾਬੇ ਨਾਨਕ ਨੇ ਭਾਈ ਮਰਦਾਨਾ ਜੀ ਨੂੰ ਸੁਸਿਖਿਅਤ ਕਲਾਕਾਰ ਦੇ ਰੂਪ ਵਿੱਚ ਉਭਾਰਿਆ।
ਭਾਈ ਮਰਦਾਨਾ ਅਤੇ ਗੁਰੂ ਨਾਨਕ ਸਾਹਿਬ ਜੀ ਦੀਆਂ ਗੋਸ਼ਟਾਂ ‘ਸਾਖੀਆਂ’ ਵਿੱਚ ਆਉਂਦੀਆ ਹਨ।ਇਹ ਗੋਸ਼ਟਾਂ ਪ੍ਰਮਾਰਥ ਦਾ ਖਜ਼ਾਨਾ ਹਨ। ਗੁਰੂ ਦਾ ਹੁਕਮ ਮੰਨਣ ਲਈ ਭਾਈ ਜੀ ਹਮੇਸ਼ਾ ਤਿਆਰ ਰਹਿੰਦੇ ਸਨ।ਜੋ ਗੁਰੂ ਨਾਨਕ ਜੀ ਕਹਿੰਦੇ ਮਰਦਾਨਾ ਓਹੀ ਕਰਦਾ।
ਜਦੋਂ ਗੁਰੂ ਸਾਹਿਬ ਜਬਲਪੁਰ ਵੱਲ ਨੂੰ ਤੁਰੇ ਤਾਂ ਪੱਚੀ ਤੀਹ ਮੀਲ ਦੇ ਫਾਸਲੇ ਤੇ ਇਕ ਅਜਿਹਾ ਭਿਆਨਕ ਜੰਗਲ ਆਇਆ ਜਿਸ ਵਿੱਚ ਕਈ ਆਦਮ ਖੋਰ (ਜੰਗਲੀ) ਮਨੁੱਖ ਰਹਿੰਦੇ ਸਨ, ਥੋੜ੍ਹੀ ਦੂਰ ਅੱਗੇ ਇੱਕ ਝੀਲ ਸੀ।ਜਿਸ ਦੇ ਕਿਨਾਰੇ ਗੁਰੂ ਸਾਹਿਬ ਜੀ ਆਸਣ ਲਾ ਕੇ ਟਿੱਕ ਗਏ। ਭਾਈ ਮਰਦਾਨਾ ਜੀ ਨੇ ਭੁੱਖ ਦੀ ਨਵਿਰਤੀ ਦੀ ਲਈ ਆਗਿਆ ਲਈ ਤੇ ਲਾਗੇ ਚਾਗੇ ਕਿਸੇ ਫਲ ਦੀ ਭਾਲ ਵਿੱਚ ਤੁਰ ਪਿਆ।ਅੱਗੋਂ ਕਈ ਕੇਲਿਆਂ ਦੇ ਬੂਟੇ ਵੀ ਉਸਨੂੰ ਦਿਖਾਈ ਦਿੱਤੇ।ਜਿਨ੍ਹਾਂ ਦੇ ਪੱਕੇ ਹੋਏ ਵੱਡੇ ਵੱਡੇ ਗੁੱਛੇ ਲਟਕ ਰਹੇ ਸਨ।ਭਾਈ ਮਰਦਾਨਾ ਜੀ ਨੇ ਅਜੇ ਇੱਕ ਗੁੱਛੇ ਨੂੰ ਹੱਥ ਪਾਇਆ ਹੀ ਸੀ ਕਿ ਪਿੱਠ ਵੱਲੋਂ ਕਿਸੇ ਨੇ ਹੱਥ ਮਾਰ ਕੇ ਉਸਨੂੰ ਆ ਦਬੋਚਿਆ ਅਤੇ ਤੇਲ ਦੇ ਤਪੇ ਕੜ੍ਹਾਹੇ ਕੋਲ ਲੈ ਗਿਆ। ਭਾਈ ਮਰਦਾਨਾ ਜੀ ਦੀ ਦੇਰੀ ਤੇ ਗੁਰੂ ਸਾਹਿਬ ਕਾਹਲੀ ਨਾਲ ਉੱਠੇ ਤੇ ਕੌਡੇ ਕੋਲ ਪਹੁੰਚ ਗਏ। ਕੌਡੇ ਨੇ ਮਨ ਹੀ ਮਨ ਇੱਕ ਹੋਰ ਸ਼ਿਕਾਰ ਹੱਥ ਲੱਗਣ ਦੀ ਖੁਸ਼ੀ ਮਨਾਈ।ਜਦ ਉਹ ਭਾਈ ਮਰਦਾਨੇ ਨੂੰ ਕੜਾਹੇ ‘ਚ ਸੁੱਟਣ ਲੱਗਿਆ ਤਾਂ ਕਰੜੇ ਪੰਜਿਆਂ ਵਿੱਚ ਜਕੜੇ ਹੋਏ ਭਾਈ ਮਰਦਾਨੇ ਨੇ ਗੁਰੂ ਨਾਨਕ ਜੀ ਦੇ ਨਾਮ ਦੀ ਰਟ ਲਗਾਉਂਦਿਆ ਤਰਲੇ ਭਰੀ ਪੁਕਾਰ ਕੀਤੀ।ਗੁਰੂ ਜੇ ਨੇ ਸ਼ਬਦ ਉਚਾਰਨ ਕੀਤਾ।ਜਿੰਨੀ ਦੇਰ ਤਕ ਸ਼ਬਦ ਦੀ ਆਵਾਜ਼ ਕੌਡੇ ਦੇ ਕੰਨੀ ਪੈਂਦੀ ਰਹੀ ਤਾਂ ਉਹ ਬੁੱਤ ਬਣ ਕੇ ਸੁਣਦਾ ਰਿਹਾ।ਸ਼ਬਦ ਪੂਰਾ ਹੋ ਜਾਣ ਦੇ ਤੇ ਮਹਾਰਾਜ ਨੇ ਕਿਹਾ “ਮਰਦਾਨਿਆ! ਨਿਡਰ ਹੋ ਜਾਹ ਤੇ ਸਤਿ ਕਰਤਾਰ ਆਖ ਕੇ ਕੜ੍ਹਾਹੇ ਨੂੰ ਹੱਥ ਪੇ ਦੇਹ।ਹੁਕਮ ਮੰਨ ਕੇ ਜਦੋਂ ਮਰਦਾਨੇ ਹੱਥ ਪਾਇਆ ਤਾਂ ਗਰਮ ਤੇਲ ਪਾਣੀ ਵਾਂਗ ਠੰਡਾ ਹੋ ਗਿਆ।ਕੌਡੇ ਦਾ ਰਾਕਸ਼ਾ ਵਾਲਾ ਵਰਤਾਉ ਦੂਰ ਕਰਕੇ ਗੁਰੂ ਜੀ ਨੇ ਸਾਊ ਮਨੁੱਖ ਬਣਨ ਦੀ ਸਿਖਿਆ ਦਿੱਤੀ। ਹਰ ਜਗ੍ਹਾ ਤੇ ਇਹੀ ਜਿਕਰ ਆਉਂਦਾ ਹੈ ਕਿ ਰਬਾਬ ਤੇ ਸ਼ਬਦਾਂ ਦੀ ਅਵਾਜ਼ ਸੁਣ ਕੇ ਲੋਕੀਂ ਬਾਬੇ ਵੱਲ ਖਿੱਚੇ ਆਉਂਦੇ ਸਨ।ਮੱਕਾ,ਮਦੀਨਾ,ਬਗ਼ਦਾਦ ਹੋਰ ਇਸਲਾਮੀ ਦੇਸ਼ਾਂ ਵਿੱਚ ਰਬਾਬ ਨਾਲ ਕੀਰਤਨ ਕਰਕੇ,ਨਾ ਸਿਰਫ ਸਭ ਨੂੰ ਹੈਰਾਨ ਕੀਤਾ ਸਗੋਂ ਜੁਰਅੱਤ ਦੀ ਹੱਦ ਦੱਸੀ।ਇਸਲਾਮੀ ਮੁਲਕਾਂ ਵਿੱਚ ਮਰਦਾਨਾ ਜੀ ਨੇ ‘ਪਾਤਾਲਾ ਪਾਤਾਲ ਲਖ ਆਗਾਸਾ ਆਗਾਸ ‘ ਗਾਏ।ਹੀਰੇ,ਰਤਨ ਜਵਾਹਰਾਂ ਵੱਲ ਕਦੇ ਮੂੰਹ ਨਾ ਕੀਤਾ।ਗੁਰੂ ਬਾਬਾ ਤੇ ਭਾਈ ਮਰਦਾਨਾ ਜੀ ਨੇ ਅਤੀ ਦੁਸ਼ਟਿ ਮਨੁੱਖਾਂ ਕੋਲ ਜਾ ਕੇ ਉਨ੍ਹਾਂ ਨੂੰ ਸੱਚ ਦਾ ਰਾਹ ਦਿਖਾਇਆ।ਗੁਰੂ ਬਾਬਾ ਜੀ ਮਨੁੱਖਤਾ ਨੂੰ ਸਮਝਾਉਣ ਲਈ ਧੁਰ ਕੀ ਬਾਣੀ ਦਾ ਉਚਾਰਨ ਕਰਦੇ, ਭਾਈ ਮਰਦਾਨੇ ਨੂੰ ਕਿਹਾ ਕਰਦੇ “ਮਰਦਾਨਿਆ! ਰਬਾਬ ਵਜਾਏ ਬਾਣੀ ਆਈ ਐ।”
ਗੁਰੂ ਜੀ ਨੇ ਭਾਈ ਮਰਦਾਨਾ ਜੀ ਦਾ ਅੰਤਲਾ ਸਮਾਂ ਨੇੜੇ ਆ ਜਾਣ ਕੇ ਮਰਦਾਨਾ ਜੀ ਦੀ ਪਰਖ ਲੈਣ ਦੇ ਇਰਾਦੇ ਨਾਲ ਕਿਹਾ “ਮਰਦਾਨਿਆ!ਜੇ ਚਾਹੇਂ ਤਾਂ ਤੇਰੀ ਦੇਹੀ ਨੂੰ ਬ੍ਰਾਹਮਣ ਵਾਂਗੰ ਦਰਿਆ ਵਿੱਚ ਸੁੱਟ ਦਈਏ।ਮਰਦਾਨਿਆ ਜੇ ਤੇਰੀ ਇੱਛਾ ਹੋਵੇ ਤਾਂ ਖੱਤਰੀ ਵਾਂਗ ਸਾੜ ਦਈਏ,ਜਾਂ ਵੈਸ਼ ਵਾਂਗੂੰ ‘ਹਵਾ’ ‘ਚ ਸੁਟਵਾ ਦਈਏ,ਜੇ ਤੇਰਾ ਚਿਤ ਹੋਵੇ ਤਾਂ ਸ਼ੂਦਰ ਵਾਂਗ ਦਬਵਾ ਦੇਈਏ।”
ਮਰਦਾਨਾ ਜੀ ਨੇ ਉੱਤਰ ਦਿੰਦੇ ਕਿਹਾ:”ਵਾਹ ,ਬਾਬਾ ਵਾਹ।ਅਜੇ ਵੀ ਸਰੀਰਾਂ ਦੇ ਚੱਕਰਾਂ ਵਿਚ ।ਤੁਹਾਡੇ ਉਪਦੇਸ਼ ਕਰ ਤਾਂ ਦੇਹੀ ਦਾ ਖਿਆਲ ਹੀ ਮੁਕ ਗਿਆ ਹੈ।ਮੈਂ ਤਾ ਆਪਣੀ ਆਤਮਾ ਨੂੰ ਕੇਵਲ ਸਰੀਰ ਦਾ ਸਾਥੀ ਸਮਝਦਾ ਹਾਂ।” ਫਿਰ ਗੁਰੂ ਬਾਬੇ ਕਿਹਾ “ਮਰਦਾਨਿਆ!ਮੇਰਾ ਚਿੱਤ ਕਰਦਾ ਹੈ ਕਿ ਤੇਰੀ ਸਮਾਧ ਬਣਾ ਕੇ ਤੈਨੂੰ ਜਗਤ ਵਿੱਚ ਪ੍ਰਸਿੱਧ ਕਰ ਦਈਏ।”
ਮਰਦਾਨਾ ਜੀ ਨੇ ਗੰਭੀਰ ਹੋ ਕਿਹਾ “ਬਾਬਾ ਬੜੀ ਮੁਸ਼ਕਿਲ ਨਾਲ ਤਾਂ ਸਰੀਰ ਰੂਪੀ ਸਮਾਧ ਵਿੱਚੋਂ ਨਿਕਲਣ ਲੱਗੇ ਹਾਂ ਇਸ ਨੂੰ ਫਿਰ ਪੱਥਰ ਦੀ ਸਮਾਧ ਵਿੱਚ ਕਿਉਂ ਪਾਉਂਦੇ ਹੋ।”
ਗੁਰੂ ਬਾਬੇ ਨੇ ਅਗਾਂਹ ਵਧ ਕੇ ਮਰਦਾਨੇ ਨੂੰ ਛਾਤੀ ਨਾਲ ਲਗਾਇਆ ਤੇ ਕਿਹਾ “ਤੂੰ ਬ੍ਰਹਮ ਨੂੰ ਪਛਾਣ ਲਿਆ ਹੈ,ਮਰਦਾਨਿਆ ।”
ਗੁਰੂ ਜੀ ਦਾ ਨੀਵੀਂ ਜਾਤ ਦੇ ਇਕ ਡੂਮ ਨੂੰ ਆਪਣਾ ਸਾਥੀ ਬਣਾਉਣਾ ਉੱਚੀਆਂ ਜਾਤਾਂ ਦੇ ਅਭਿਮਾਨੀਆਂ ਉੱਤੇ ਇਕ ਤਗੜੀ ਚੋਟ ਸੀ।ਗੁਰੂ ਬਾਬੇ ਨੇ ਨੀਵਿਆਂ ਨੂੰ ਰੱਜ ਕੇ ਪਿਆਰ ਕੀਤਾ ਤੇ ਉੱਚਾ ਚੁਕ ਕੇ ‘ਮਰਦਾਨਾ’ ਬਣਾਇਆ। ਸਿੱਖੀ ਰਬਾਬ ਤੋਂ ਸ਼ੁਰੂ ਹੋ ਕੇ ਨਗਾਰੇ ਤੇ ਜਾ ਕੇ ਸੰਪੂਰਨ ਹੋਈ।
ਅੰਗ : 700
ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥
ਅਰਥ: ਰਾਗ ਜੈਤਸਰੀ, ਘਰ ੩ ਵਿੱਚ ਗੁਰੂ ਅਰਜਨ ਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ। ਹੇ ਸੁਹਾਗਵਤੀ ਸਹੇਲੀਹੋ! (ਤੁਸੀਂ) ਦੱਸੋ (ਉਹ ਕਿਹੋ ਜਿਹਾ ਹੈ ?) ॥੧॥ ਰਹਾਉ ॥ ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ ॥੧॥ ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਨਾਨਕ ਜੀ ਆਖਦੇ ਹਨ-ਹੇ ਲੋਕੋ! ਸੁਣੋ, ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) ॥੨॥੧॥੨॥
अंग : 700
जैतसरी महला ५ घरु ३ दुपदे ੴ सतिगुर प्रसादि ॥ देहु संदेसरो कहीअउ प्रिअ कहीअउ ॥ बिसमु भई मै बहु बिधि सुनते कहहु सुहागनि सहीअउ ॥१॥ रहाउ ॥ को कहतो सभ बाहरि बाहरि को कहतो सभ महीअउ ॥ बरनु न दीसै चिहनु न लखीऐ सुहागनि साति बुझहीअउ ॥१॥ सरब निवासी घटि घटि वासी लेपु नही अलपहीअउ ॥ नानकु कहत सुनहु रे लोगा संत रसन को बसहीअउ ॥२॥१॥२॥
अर्थ: राग जैतसरी, घर ३ में गुरू अर्जन देव जी की दो-बंदों वाली बाणी। अकाल पुरख एक है और सतिगुरु की कृपा द्वारा मिलता है। (हे गुर-सिखों!) मुझे प्यारे प्रभू का मीठा संदेशा दो। मैं (उस प्यारे के बारे में) कई प्रकार (की बातें) सुन सुन के हैरान हो रही हूँ। हे सुहागवती सखियों! (तुम) बताओ (वह किस तरह का है ?) ॥१॥ रहाउ ॥ कोई कहता है, वह सब से बाहर ही वस्ता है, कोई कहता है, वह सब के अन्दर वस्ता है। उस का रंग नहीं दिखता, उस का कोई लक्षण नज़र नहीं आता। हे सुहागनों! तुम मुझे सच्ची बात समझाओ ॥१॥ वह परमात्मा सब में निवास रखने वाला है, प्रत्येक शरीर में वसने वाला है (फिर भी, उस को माया का) जरा भी लेप नहीं है। नानक जी कहते हैं-हे लोगों! सुनों, वह प्रभू संत जनों की जीभ (जिव्हा) पर वस्ता है (संत जन हर समय उसी का नाम जपते हैं) ॥२॥१॥२॥
ਅੰਗ : 698
ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਅੈ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਅੈ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥
ਅਰਥ: ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ । ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ । ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ।੧। ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ । ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ । (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ), ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ ।੨। ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ)! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ । ਹੇ ਹਰੀ! ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ ।੩। ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ । ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ । ਹੇ ਨਾਨਕ! (ਆਖ—) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ । ਹੇ ਗੁਰੂ! (ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ ।੪।੧।੭।