ਅੰਗ : 616
ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥
ਅਰਥ: ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧। ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ, ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ।੨। (ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ। (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ।੩। ਹੇ ਨਾਨਕ! ਆਖ-) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ।੪।੧੫।੨੬।
सोरठि महला ५ ॥ हमरी गणत न गणीआ काई अपणा बिरदु पछाणि ॥ हाथ देइ राखे करि अपुने सदा सदा रंगु माणि ॥१॥ साचा साहिबु सद मिहरवाण ॥ बंधु पाइआ मेरै सतिगुरि पूरै होई सरब कलिआण ॥ रहाउ ॥ जीउ पाइ पिंडु जिनि साजिआ दिता पैनणु खाणु ॥ अपणे दास की आपि पैज राखी नानक सद कुरबाणु ॥२॥१६॥४४॥
हे भाई! परमात्मा हम जीवों के किये बुरे-कर्मो का कोई ध्यान नहीं करता। वह अपने मूढ़-कदीमा के (प्यार वाले) सवभाव को याद रखता है, (वह, बल्कि, हमें गुरु मिला कर, हमें) अपना बना कर (अपने) हाथ दे के (हमे विकारों से) बचाता है। (जिस बड़े-भाग्य वाले को गुरु मिल जाता है , वह) सदा ही आत्मिक आनंद मानता रहता है॥१॥ हे भाई! सदा कायम रहने वाला मालिक-प्रभु सदा दयावान रहता है, (कुकर्मो की तरफ बड़ रहे मनुख को गुरु मिलाता है। जिस को पूरा गुरु मिल गया, उस के विकारों के रास्ते में) मेरे पूरे गुरु ने बंद लगा दिया ( और, इस प्रकार उस के अंदर) सारे आत्मिक आनंद पैदा हो गए॥रहाउ॥ हे भाई! जिस परमात्मा ने जान डालकर (हमारा) सरीर पैदा किया है, जो (हर समय) हमे खुराक और पोशाक दे रहा है, वह परमात्मा (संसार-समुन्द्र की विकार लहरों से) अपने सेवक की इज्ज़त (गुरु मिला कर) आप बचाता है। हे नानक! (कह की मैं उस परमात्मा से) सदा सदके जाता हूँ॥२॥१६॥४४॥
ਅੰਗ : 619
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥
ਅਰਥ: ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ॥ ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! (ਆਖ ਕਿ ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ॥੨॥੧੬॥੪੪॥
ਧੰਨ ਧੰਨ ਸ਼੍ਰੀ ਗੁਰੂ ਅੰਗਦ ਦੇਵ ਸਾਹਿਬ ਮਹਾਰਾਜਾ ਜੀ
ਸਤਿਨਾਮ ਸ਼੍ਰੀ ਵਾਹਿਗੁਰੂ ਜੀ ਸਤਿਨਾਮ ਸ਼੍ਰੀ ਵਾਹਿਗੁਰੂ ਜੀ
ਸਤਿਨਾਮ ਸ਼੍ਰੀ ਵਾਹਿਗੁਰੂ ਜੀ ਸਤਿਨਾਮ ਸ਼੍ਰੀ ਵਾਹਿਗੁਰੂ ਜੀ
ਸਤਿਨਾਮ ਸ਼੍ਰੀ ਵਾਹਿਗੁਰੂ ਜੀ ਸਤਿਨਾਮ ਸ਼੍ਰੀ ਵਾਹਿਗੁਰੂ ਜੀ
ਸਤਿਨਾਮ ਸ਼੍ਰੀ ਵਾਹਿਗੁਰੂ ਜੀ ਸਤਿਨਾਮ ਸ਼੍ਰੀ ਵਾਹਿਗੁਰੂ ਜੀ
ਸਤਿਨਾਮ ਸ਼੍ਰੀ ਵਾਹਿਗੁਰੂ ਜੀ ਸਤਿਨਾਮ ਸ਼੍ਰੀ ਵਾਹਿਗੁਰੂ ਜੀ
🙏🙏🙏🙏🙏🙏🙏🙏🙏🙏🙏🙏🙏🙏
ਤੂੰ ਮੇਰਾ ਰਾਖਾ ਸਭਨੀ ਥਾਈ
ਤਾ ਭਓੁ ਕੇਹਾ ਕਾੜਾ ਜੀਓੁ ||੧||
ਵਾਹੇਗੁਰੂ ਜੀ 🙏🙏
ਅੱਜ 9 ਮਈ ਨੂੰ ਦੂਸਰੇ ਪਾਤਸ਼ਾਹ
ਸਾਹਿਬ ਸ਼੍ਰੀ ਗੁਰੂ ਅੰਗਦ ਦੇਵ ਜੀ ਦਾ
ਪ੍ਰਕਾਸ਼ ਪੁਰਬ ਹੈ ਜੀ
ਵਾਹਿਗੁਰੂ ਜੀ ਬੋਲਕੇ ਸ਼ੇਅਰ ਕਰੋ ਜੀ।
धनासरी महला ४ ॥ कलिजुग का धरमु कहहु तुम भाई किव छूटह हम छुटकाकी ॥ हरि हरि जपु बेड़ी हरि तुलहा हरि जपिओ तरै तराकी ॥१॥ हरि जी लाज रखहु हरि जन की ॥ हरि हरि जपनु जपावहु अपना हम मागी भगति इकाकी ॥ रहाउ ॥ हरि के सेवक से हरि पिआरे जिन जपिओ हरि बचनाकी ॥ लेखा चित्र गुपति जो लिखिआ सभ छूटी जम की बाकी ॥२॥ हरि के संत जपिओ मनि हरि हरि लगि संगति साध जना की ॥ दिनीअरु सूरु त्रिसना अगनि बुझानी सिव चरिओ चंदु चंदाकी ॥३॥ तुम वड पुरख वड अगम अगोचर तुम आपे आपि अपाकी ॥ जन नानक कउ प्रभ किरपा कीजै करि दासनि दास दसाकी ॥४॥६॥
अर्थ :-हे भगवान जी ! (दुनिया के विकारों के झंझटों में से) अपने सेवक की इज्ज़त बचा ले। हे हरि ! मुझे अपना नाम जपने की समरथा दे। मैं (तेरे से) सिर्फ तेरी भक्ति का दान मांग रहा हूँ।रहाउ। हे भाई ! मुझे वह धर्म बता जिस के साथ जगत के विकारों के झंझटों से बचा जा सके। मैं इन झंझटों से बचना चाहता हूँ। बता; मैं कैसे बचूँ? (उत्तर-) परमात्मा के नाम का जाप कश्ती है,नाम ही तुलहा है। जिस मनुख ने हरि-नाम जपा वह तैराक बन के (संसार-सागर से) पार निकल जाता है।1। हे भाई ! जिन मनुष्यों ने गुरु के वचनों के द्वारा परमात्मा का नाम जपा, वह सेवक परमात्मा को प्यारे लगते हैं। चित्र गुप्त ने जो भी उन (के कर्मो) का लेख लिख रखा था, धर्मराज का वह सारा हिसाब ही खत्म हो जाता है।2। हे भाई ! जिन संत जनों ने साध जनों की संगत में बैठ के अपने मन में परमात्मा के नाम का जाप किया, उन के अंदर कलिआण रूप (परमात्मा प्रकट हो गया, मानो) ठंडक पहुचाने वाला चाँद चड़ गया, जिस ने (उन के मन में से) तृष्णा की अग्नि बुझा दी; (जिस ने विकारों का) तपता सूरज (शांत कर दिया)।3। हे भगवान ! तूं सब से बड़ा हैं, तूं सर्व-व्यापक हैं; तूं अपहुंच हैं; ज्ञान-इन्द्रियों के द्वारा तेरे तक पहुंच नहीं हो सकती। तूं (हर जगह) आप ही आप हैं। हे भगवान ! अपने दास नानक ऊपर कृपा कर, और, अपने दासो के दासो का दास बना ले।4।6।
ਅੰਗ : 668
ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥
ਅਰਥ: ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ। ਰਹਾਉ। ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।1। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।2। ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ,ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ)।3। ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।4।6।
ਅੰਗਦ ਦੇਵ ਜੀ ਨੂੰ ਗੁਰੂ ਬਣਾਉਣ ਵਲੋਂ ਪਹਿਲਾਂ ਗੁਰੂ ਨਾਨਕ ਦੇਵ ਜੀ ਨੇ ਕੀ ਕੀਤਾ ?
ਉਨ੍ਹਾਂ ਦੀ ਕਾਫ਼ੀ ਔਖੀ ਪਰੀਕਸ਼ਾਵਾਂ ਸ਼੍ਰੀ ਗੁਰੂ ਅੰਗਦ ਦੇਵ ਜੀ ਦੀ ਪਹਿਲੀ ਪਰੀਖਿਆ
ਰਾਵੀ ਨਦੀ ਉੱਤੇ ਸਰਦੀ ਵਿੱਚ ਰੂਕਣਾ, ਸਭ ਪਰਤ ਗਏ, ਪਰ ਅੰਗਦ ਦੇਵ ਰੂਕੇ ਰਹੇ।
. ਸ਼੍ਰੀ ਗੁਰੂ ਅੰਗਦ ਦੇਵ ਜੀ ਦੀ ਦੂਜੀ ਪਰੀਖਿਆ
ਮੀਂਹ ਵਿੱਚ ਦਿਵਾਰ ਡਿੱਗਣ ਉੱਤੇ ਆਪ ਦੀਵਾਰ ਦੀ ਜਗ੍ਹਾ ਆ ਗਏ ਸਨ, ਲੇਕਿਨ ਗੁਰੂ ਨਾਨਕ ਦੇਵ ਜੀ ਨੂੰ ਜਗਾਇਆ ਨਹੀਂ ।
. ਸ਼੍ਰੀ ਗੁਰੂ ਅੰਗਦ ਦੇਵ ਜੀ ਦੀ ਤੀਜੀ ਪਰੀਖਿਆ ਕੀ
ਰਾਤ ਨੂੰ ਦੀਵਾਰ ਬਣਾਉਣ ਉੱਤੇ ਸਾਰਿਆਂ ਨੇ ਮਨਾ ਕਰ ਦਿੱਤਾ, ਪਰ ਅੰਗਦ ਦੇਵ ਜੀ ਨੇ ਬਣਾਈ। ਗੁਰੂ ਨਾਨਕ ਦੇਵ ਜੀ ਨੇ 4 ਵਾਰ ਢਹਾ ਕੇ ਬਣਵਾਈ। ਫਿਰ ਵੀ ਤੁਸੀਂ ਬਣਾਈ।
. ਸ਼੍ਰੀ ਗੁਰੂ ਅੰਗਦ ਦੇਵ ਜੀ ਦੀ ਚੌਥੀ ਪਰੀਖਿਆ
ਅੱਧੀ ਰਾਤ ਨੂੰ ਕੱਪੜੇ ਧੋਣ ਲਈ ਬੋਲਿਆ, ਸਾਰਿਆਂ ਨੇ ਮਨਾ ਕਰ ਦਿੱਤਾ ਕਿ ਸਵੇਰੇ ਹੋਣ ਉੱਤੇ ਹੀ ਧੋਣਗੇ, ਪਰ ਅੰਗਦ ਦੇਵ ਜੀ ਨੇ ਕੱਪੜੇ ਧੋਤੇ, ਸੁਖਾਣ ਲਈ ਬਾਹਰ ਆਏ, ਤਾਂ ਅੱਧੀ ਰਾਤ ਨੂੰ ਸੂਰਜ ਨਿਕਲਿਆ ਹੋਇਆ ਸੀ। ਉਨ੍ਹਾਂਨੇ ਕੱਪੜੇ ਸੁਖਾ ਲਏ।
. ਸ਼੍ਰੀ ਗੁਰੂ ਅੰਗਦ ਦੇਵ ਜੀ ਦੀ ਪੰਜਵੀ ਪਰੀਖਿਆ
ਇੱਕ ਵਾਰ ਬਿੱਲੀ ਨੇ ਫਰਸ਼ ਗੰਦਾ ਕਰ ਦਿੱਤਾ, ਸਾਰਿਆਂ ਨੇ ਸਾਫ਼ ਕਰਣ ਵਲੋਂ ਮਨਾ ਕਰ ਦਿਆ ਕਿ ਮੇਹਤਰ ਨੂੰ ਬੁਲਵਾ ਲਓ, ਤੱਦ ਗੁਰੂ ਨਾਨਕ ਦੇਵ ਜੀ ਨੇ ਅੰਗਦ…
ਜੀ ਵਲੋਂ ਕਿਹਾ, ਉਨ੍ਹਾਂਨੇ ਤੁਰੰਤ ਸਾਫ਼ ਕਰ ਦਿੱਤਾ।
ਸ਼੍ਰੀ ਗੁਰੂ ਅੰਗਦ ਦੇਵ ਜੀ ਦੀ ਛੇਵੀਂ ਪਰੀਖਿਆ
ਇੱਕ ਵਾਰ ਗੁਰੂ ਨਾਨਕ ਦੇਵ ਜੀ ਨੇ ਜਾਨਬੁਝ ਕੇ ਇੱਕ ਕਟੋਰਾ ਗੰਦੇ ਨਾਲੇ ਵਿੱਚ ਸੁੱਟਿਆ ਅਤੇ ਕੱਢਣ ਨੂੰ ਕਿਹਾ, ਸਾਰਿਆਂ ਨੇ ਮਨਾ ਕਰ ਦਿੱਤਾ, ਪਰ ਅੰਗਦ ਦੇਵ ਜੀ ਗੰਦੇ ਨਾਲੇ ਵਲੋਂ ਕਟੋਰਾ ਕੱਢ ਕੇ ਲਿਆਏ।
ਸ਼੍ਰੀ ਗੁਰੂ ਅੰਗਦ ਦੇਵ ਜੀ ਦੀ ਸੱਤਵੀਂ ਪਰੀਖਿਆ
ਇੱਕ ਵਾਰ ਗੁਰੂ ਨਾਨਕ ਦੇਵ ਜੀ ਨੇ ਸਾਰਿਆਂ ਨੂੰ ਬੱਲਦੀ ਹੋਈ ਚਿਤਾ ਵਿੱਚ ਬੈਠਣ ਨੂੰ ਕਿਹਾ, ਸਾਰੇ ਭਾੱਜ ਗਏ, ਪਰ ਅੰਗਦ ਦੇਵ ਜੀ ਨਹੀਂ ਭੱਜੇ।ਗੁਰੂ ਅੰਗਦ ਦੇਵ ਜੀ ਜਦੋਂ ਬੱਲਦੀ ਚਿਤਾ ਉੱਤੇ ਬੈਠੇ, ਤਾਂ ਬੱਲਦੀ ਚਿਤਾ, ਬਰਫ ਵਰਗੀ ਠੰਡੀ ਹੋ ਗਈ।
ਸ਼੍ਰੀ ਗੁਰੂ ਅੰਗਦ ਦੇਵ ਜੀ ਦੀ ਅਠਵੀਂ ਪਰੀਖਿਆ
ਇੱਕ ਵਾਰ ਗੁਰੂ ਨਾਨਕ ਦੇਵ ਜੀ ਨੇ ਸਾਰਿਆਂ ਨੂੰ ਮੁਰਦਾ ਖਾਣ ਨੂੰ ਕਿਹਾ, ਸਾਰੇ ਭਾੱਜ ਗਏ, ਪਰ ਅੰਗਦ ਦੇਵ ਜੀ ਨੇ ਕਿਹਾ– “ਹੇ ਗੁਰੂ ਜੀ ਕਿੱਥੋ ਖਾਨਾ ਸ਼ੁਰੂ ਕਰਾਂ, ਸਿਰ ਵਲੋਂ ਜਾਂ ਪੈਰਾਂ ਵਲੋਂ”।
ਗੁਰੂ ਅੰਗਦ ਦੇਵ ਜੀ ਜਦੋਂ ਮੁਰਦਾ ਖਾਣ ਲੱਗੇ, ਤਾਂ ਕੀ ਚਮਤਕਾਰ ਹੋਇਆ ?
ਮੁਰਦੇ ਦੀ ਜਗ੍ਹਾ ਉੱਤੇ ਕੜਾਹ ਪ੍ਰਸ਼ਾਦ ਬੰਣ ਗਿਆ ਸੀ।
ਸਤਿਗੁਰੂ ਅੰਗਦ ਦੇਵ ਸਾਹਿਬ ਜੀ ਦੇ ਸਮੇਂ ਸ੍ਰੀ ਖਡੂਰ ਸਾਹਿਬ ਜੀ ਵਿਚ ਮਲੂਕਾ ਨਾਮ ਦਾ ਵਿਅਕਤੀ ਜੋ ਪਿੰਡ ਦਾ ਚੌਧਰੀ ਰਹਿੰਦਾ ਸੀ । ਕਈ ਵਿਦਵਾਨਾਂ ਨੇ ਇਸਦਾ ਨਾਮ ਚੌਧਰੀ ਜਵਾਹਰ ਮੱਲ ਲਿਖਿਆ ਹੈ । ਇਸ ਦੀ ਹਵੇਲੀ ਸਤਿਗੁਰਾਂ ਦੇ ਮੱਲ ਅਖਾੜਾ ਸਾਹਿਬ ਦੇ ਪਾਸ ਹੀ ਸੀ । ਇਸ ਨੂੰ ਸ਼ਰਾਬ ਪੀਣ ਦੀ ਬੜੀ ਭੈੜੀ ਆਦਤ ਸੀ । ਇਸ ਕਰਕੇ ਇਸ ਨੂੰ ਮਿਰਗੀ ਦੀ ਦੁਖਦਾਇਕ ਬਿਮਾਰੀ ਸੀ , ਜੋ ਬੜੇ – ਬੜੇ ਇਲਾਜ ਕਰਕੇ ਵੀ ਨਾ ਹਟੀ । ਇਹ ਬਿਮਾਰੀ ‘ ਤੋਂ ਤੰਗ ਆ ਗਿਆ ਕਿਸੇ ਨੇ ਦੱਸਿਆ ਗੁਰੂ ਅੰਗਦ ਦੇਵ ਜੀ ਦੀ ਸ਼ਰਨ ਵਿੱਚ ਜਾ ਉਹ ਤੇਰੀ ਬਿਮਾਰੀ ਠੀਕ ਕਰ ਸਕਦੇ ਹਨ ।ਮਲੂਕੇ ਚੌਧਰੀ ਨੇ ਸੱਚੇ ਪਾਤਸ਼ਾਹ ਜੀ ਦੇ ਹਜ਼ੂਰ ਆ ਕੇ ਬੇਨਤੀ ਕੀਤੀ ।
ਆਪ ਤਪਾ ਜੀ ਪਰਮ ਕਿਰਪਾਲੁ ॥ ਸਭ ਭਾਖਹਿ ਤੁਮ ਸੁਜਸੁ ਬਿਸਾਲ ॥
ਦੋਵੇਂ ਹੱਥ ਜੋੜ ਕੇ ਬੇਨਤੀ ਕੀਤੀ , ਹੇ ਗ਼ਰੀਬ ਨਿਵਾਜ ਜੀ ! ਮੇਰੀ ਮਿਰਗੀ ਦੀ ਬਿਮਾਰੀ ਹਟਾਓ ।
ਰੋਗ ਅਧਿਕ ਮੇਰੇ ਤਨ ਮਾਂਹੀ ॥ ਕਰਹੁ ਕ੍ਰਿਪਾ ਜਿਮ ਇਹੁ ਮਿਟ ਜਾਹੀ ॥੨੩ ॥
ਸਤਿਗੁਰੂ ਸਾਹਿਬ ਜੀ ਨੇ ਸਹਿਜ ਸੁਭਾਅ ਕਿਹਾ ਕਿ ਭਾਈ ਸ਼ਰਾਬ ਪੀਣੀ ਛੱਡ ਦੇਵੇਂ ਤਾਂ ਤੇਰੀ ਮਿਰਗੀ ਦੀ ਬਿਮਾਰੀ ਹਟ ਜਾਏਗੀ , ਪਰ ਇਹ ਗੱਲ ਚੇਤੇ ਰੱਖੀਂ , ਜਿਸ ਦਿਨ ਸ਼ਰਾਬ ਪੀਵੇਂਗਾ , ਐਸੀ ਮਿਰਗੀ ਆਵੇਗੀ ਕਿ ਉੱਠ ਨਹੀਂ ਸਕੇਂਗਾ , ਉਥੇ ਹੀ ਮਰ ਜਾਵੇਗਾ । ਇਹ ਸਤਿਗੁਰੂ ਸਾਹਿਬ ਜੀ ਨੇ ਬਚਨ ਕਰ ਦਿੱਤੇ । ਮਲੂਕੇ ਨੇ ਇਹ ਬਚਨ ਸੁਣ ਕੇ ਸ਼ਰਾਬ ਛੱਡ ਦਿੱਤੀ । ਅੱਠ ਸਾਲ ਜਿਉਂਦਾ ਰਿਹਾ ਤੇ ਮਿਰਗੀ ਦੀ ਬਿਮਾਰੀ ਨਾ ਆਈ । ਇਕ ਦਿਨ ਉਸ ਨੂੰ ਗ਼ਲਤ ਸਾਥੀਆਂ ਦਾ ਸੰਗ ਹੋ ਗਿਆ ਤਾਂ ਉਨ੍ਹਾਂ ਨੇ ਕਿਹਾ ਹੁਣ ਤਾਂ ਬਿਮਾਰੀ ਹਟ ਗਈ ਹੈ , ਮੌਜ ਲੈ , ਸਾਉਣ ਦੀਆਂ ਘਟਾਂ ਝੂਮ- ਝੂਮ ਕੇ ਆਈਆਂ । ਠੰਢੀ – ਠੰਢੀ ਪਉਣ ਚੱਲੀ , ਨਿੱਕੀ – ਨਿੱਕੀ ਬੂੰਦਾ ਬਾਂਦੀ ਹੋ ਰਹੀ ਸੀ । ਇਹ ਰਹਿ ਨਾ ਸਕਿਆ । ਨੌਕਰ ਨੂੰ ਕਿਹਾ , “ ਲਿਆ ਓਇ ਸ਼ਰਾਬ ! ‘ ‘ ਜਦੋਂ ਸ਼ਰਾਬ ਪੀ ਕੇ ਨੇਤਰਾਂ ਨੂੰ ਤਰਾਰ ਜਿਹਾ ਆਇਆ ਤਾਂ ਚੁਬਾਰੇ ‘ ਤੇ ਚੜ੍ਹ ਕੇ ਆਖਿਆ , “ ਹੇ ਗੁਰੂ ਜੀ ! ਅੱਜ ਨਹੀਂ ਰਹਿ ਸਕਿਆ । ਅੱਜ ਮੈਂ ਪੀ ਲਈ ਹੈ , ਵੇਖੋ ਅੱਜ ਸ਼ਰਾਬ ਨੇ ਮੇਰਾ ਕੁਝ ਨਹੀਂ ਵਿਗਾੜਿਆ , ਤੁਹਾਡਾ ਬਚਨ ਵੀ ਝੂਠ ਪੈ ਗਿਆ ਹੈ । ” ਉਸ ਵਕਤ ਸਤਿਗੁਰੂ ਸਾਹਿਬ ਜੀ ਦਾ ਦੀਵਾਨ ਗੁਰਦੁਆਰਾ ਮੱਲ ਅਖਾੜਾ ਸਾਹਿਬ ਜੀ ਵਿਖੇ ਲੱਗਾ ਹੋਇਆ ਸੀ । ਸਤਿਗੁਰਾਂ ਨੇ ਇਸ ਦੀ ਇਹ ਗੱਲ ਸੁਣ ਕੇ ਕਿਹਾ , “ ਮਿਰਗੀ ਵੀ ਹੁਕਮ ਦੀ ਬੱਧੀ ਹੋਈ ਸੀ । ਜੇ ਤੂ ਸਾਡਾ ਬਚਨ ਤੋੜ ਕੇ ਸ਼ਰਾਬ ਪੀ ਲਈ ਹੈ ਤੇ ਲੈ ਫੇਰ ਮਿਰਗੀ ਵੀ ਆਈ ” ਇਹ ਬਚਨ ਕਹਿਣ ਦੀ ਦੇਰ ਸੀ ਮਿਰਗੀ ਦਾ ਦੌਰਾ ਮਲੂਕੇ ਚੌਧਰੀ ਨੂੰ ਆਣ ਪਇਆ ਚੁਬਾਰੇ ਤੋਂ ਡਿੱਗ ਕੇ ਮੌਤ ਹੋ ਗਈ । ਇਸ ਲਈ ਜੇ ਗੁਰੂ ਦੀ ਮਿਹਰ ਨਾਲ ਤੁਹਾਡੇ ਦੁੱਖ ਦੂਰ ਹੋ ਗਏ ਹੋਣ ਤਾ ਗੁਰੂ ਦੇ ਬਚਨਾਂ ਤੇ ਤੁਰਨ ਦਾ ਵੀ ਯਤਨ ਕਰਿਆ ਕਰੋ ਗੁਰੂ ਜੀ ਦੇ ਬਚਨ ਜਨਮ ਮਰਨ ਦਾ ਗੇੜ ਖ਼ਤਮ ਕਰ ਦੇਂਦੇ ਹਨ।
ਜੋਰਾਵਰ ਸਿੰਘ ਤਰਸਿੱਕਾ ।
ਦੀਨ ਦੁਨੀ ਦੇ ਮਾਲਿਕ ਧੰਨ ਗੁਰੂ ਅੰਗਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ ।
ਅਸੀ ਸਾਰੇ ਗੁਰੂ ਅੱਗੇ ਇਕ ਅਰਦਾਸ ਕਰਦੇ ਹਾਂ ਹੇ ਸਤਿਗੁਰੂ ਜੀ ਸਾਨੂੰ ਆਪਣੇ ਗੁਰਸਿੱਖਾਂ ਦੇ ਚਰਨਾਂ ਦੀ ਧੂੜ ਬਖਸ਼ਿਸ਼ ਕਰੋ ਜੀ । ਅਸੀ ਪੂਰਨ ਗੁਰਸਿੱਖਾਂ ਦੇ ਚਰਨਾਂ ਦੀ ਧੂੜ ਨੂੰ ਵੀ ਤਰਸਦੇ ਹਾਂ ਹੋ ਸਕਦਾ ਕਿਧਰੇ ਸਾਨੂੰ ਐਸਾ ਗੁਰਸਿੱਖ ਮਿਲ ਜਾਵੇ ਜਿਹੜਾ ਗੁਰੂ ਦੇ ਦਰ ਤੇ ਪਰਵਾਨ ਹੋਵੇ । ਉਸ ਗੁਰਸਿੱਖ ਦੇ ਦਰਸ਼ਨ ਕਰਕੇ ਸਾਡਾ ਵੀ ਜੀਵਨ ਗੁਰੂ ਜੀ ਦੇ ਦਰਸਾਏ ਰਾਹ ਤੇ ਚੱਲ ਪਵੇ। ਪਰ ਸੋਚੋ ਜੇ ਪੂਰਾ ਗੁਰੂ ਨਾਨਕ ਸਾਹਿਬ ਜੀ ਕਹਿ ਦੇਵੇ ਭਾਈ ਲਹਿਣਾ ਜੀ ਅੱਜ ਤੋ ਤੁਸੀ ਸਾਡੇ ਸਰੀਰ ਦਾ ਹੀ ਅੰਗ ਬਣ ਗਏ ਜੇ ਤੁਹਾਡੇ ਵਿੱਚ ਤੇ ਸਾਡੇ ਵਿੱਚ ਕੋਈ ਭੇਦ ਨਹੀ ਰਿਹਾ । ਸੋਚੋ ਉਸ ਸਮੇ ਦਾ ਵਿਖਿਆਣ ਕੋਈ ਵੇਦ ਜਾ ਗ੍ਰੰਥ ਕੀ ਕਰ ਸਕਦਾ ਹੈ । ਪਰ ਭਾਈ ਲਹਿਣੇ ਤੋ ਗੁਰੂ ਅੰਗਦ ਸਾਹਿਬ ਤਕ ਦਾ ਸਫਰ ਕੋਈ ਸੋਖਾ ਨਹੀ ਸੀ ਜਿਹੜੀ ਸੇਵਾ , ਸਿਦਕ , ਨਿਮਰਤਾ ਤੇ ਆਗਿਆਕਾਰ ਦੀ ਮੂਰਤ ਗੁਰੂ ਅੰਗਦ ਸਾਹਿਬ ਜੀ ਮਹਾਰਾਜ ਨੇ ਪੇਸ਼ ਕੀਤੀ ਕੋਈ ਨਹੀ ਕਰ ਸਕਦਾ । ਜੇ ਗੁਰੂ ਨਾਨਕ ਸਾਹਿਬ ਜੀ ਨੇ ਕਹਿ ਦਿੱਤਾ ਭਾਈ ਲਹਿਣਾ ਜੀ ਇਸ ਚਿੱਕੜ ਵਿੱਚ ਲੋਟਾ ਡਿਗ ਪਿਆ ਕੱਢ ਲਿਆਉ । ਕਿਸੇ ਵੱਲ ਨਹੀ ਤੱਕਿਆ ਲੋਕ ਕੀ ਕਹਿਣਗੇ ਜਾ ਕੱਪੜੇ ਗੰਦੇ ਹੋ ਜਾਣਗੇ ਬੱਸ ਹੁਕਮ ਵੱਲ ਦੇਖਿਆ ਜੋ ਗੁਰੂ ਨਾਨਕ ਸਾਹਿਬ ਜੀ ਨੇ ਦਿੱਤਾ ਸੀ ਛਾਲ ਮਾਰ ਕੇ ਚਿੱਕੜ ਵਿਚੋ ਲੋਟਾ ਕੱਢ ਲਿਆਦਾ । ਜੇ ਨਵੇ ਕੱਪੜੇ ਪਹਿਣ ਕੇ ਭਾਈ ਲਹਿਣਾ ਜੀ ਆਏ ਗੁਰੂ ਨਾਨਕ ਸਾਹਿਬ ਜੀ ਨੇ ਗਿਲੇ ਕੱਖ ਭਾਈ ਲਹਿਣਾ ਜੀ ਦੇ ਸੀਸ ਤੇ ਚੁਕਾ ਦਿੱਤੇ । ਨਵੇ ਕੱਪੜਿਆਂ ਤੇ ਗੰਦੇ ਛਿੱਟੇ ਪੈ ਕੇ ਕੱਪੜੇ ਖਰਾਬ ਹੋ ਗਏ ਜਦੋ ਗੁਰੂ ਨਾਨਕ ਸਾਹਿਬ ਜੀ ਘਰ ਆਏ ਮਾਤਾ ਸੁਲੱਖਣੀ ਜੀ ਨੇ ਗੁਰੂ ਨਾਨਕ ਸਾਹਿਬ ਜੀ ਨੂੰ ਆਖਿਆ ਤੁਸੀ ਭਾਈ ਲਹਿਣਾ ਜੀ ਦੇ ਨਵੇ ਕੱਪੜੇ ਚਿਕੜ ਨਾਲ ਖਰਾਬ ਕਰਵਾ ਦਿੱਤੇ । ਗੁਰੂ ਨਾਨਕ ਸਾਹਿਬ ਜੀ ਨੇ ਹੱਸ ਕੇ ਆਖਿਆ ਇਹ ਚਿਕੜ ਨਹੀ ਕੇਸਰ ਦਾ ਛਿੜਕਾ ਕੀਤਾ ਭਾਈ ਲਹਿਣਾ ਜੀ ਦੇ ਉਤੇ । ਏਨੀ ਔਖੀ ਸੇਵਾ ਤੇ ਆਗਿਆਕਾਰੀ ਸੁਭਾਅ ਤੇ ਗੁਰੂ ਅੰਗਦ ਸਾਹਿਬ ਜੀ ਹੀ ਪੂਰੇ ਉਤਰ ਸਕਦੇ ਸਨ ਹੋਰ ਕੋਈ ਨਹੀ । ਨਾ ਗੁਰੂ ਪੁੱਤਰ ਤੇ ਨਾ ਕੋਈ ਹੋਰ ਸੇਵਾਦਾਰ ਉਹਨਾ ਵਾਂਗ ਗੁਰੂ ਨਾਨਕ ਸਾਹਿਬ ਜੀ ਦਾ ਹੁਕਮ ਮੰਨ ਸਕਦਾ ਸੀ । ਜਦੋ ਗੁਰੂ ਨਾਨਕ ਸਾਹਿਬ ਜੀ ਦੇ ਨਾਲ ਭਾਈ ਲਹਿਣਾ ਜੀ ਨੇ ਤੁਰਨਾ ਇਹ ਵੀ ਖਿਆਲ ਰੱਖਣਾ ਮੇਰੀ ਤੇ ਗੱਲ ਦੂਰ ਦੀ ਕਿਤੇ ਮੇਰੀ ਬਾਂਹ ਵੀ ਗੁਰੂ ਨਾਨਕ ਸਾਹਿਬ ਤੋ ਅੱਗੇ ਨਾ ਹੋ ਜਾਵੇ । ਏਵੇ ਨਹੀ ਗੁਰੂ ਨਾਨਕ ਸਾਹਿਬ ਜੀ ਦਾ ਰੂਪ ਹੋ ਕੇ ਗੁਰੂ ਨਾਨਕ ਸਾਹਿਬ ਜੀ ਦੇ ਸਰੀਰ ਦਾ ਅੰਗ ਬਣ ਕੇ ਗੁਰਗੱਦੀ ਤੇ ਬੈਠ ਕੇ ਗੁਰੂ ਅੰਗਦ ਸਾਹਿਬ ਜੀ ਬਣ ਗਏ। ਹੋਰ ਵੀ ਮਹਾਨ ਕੌਤਕ ਤੇ ਸੇਵਾ ਦਾ ਸਿਖਰ ਜੋ ਗੁਰੂ ਅੰਗਦ ਸਾਹਿਬ ਜੀ ਨੇ ਪ੍ਰਾਪਤ ਕੀਤਾ ਜੇ ਪੂਰਾ ਲਿਖਾ ਹੋ ਸਕਦਾ ਕਈ ਜਨਮਾਂ ਵਿੱਚ ਵੀ ਪੂਰੇ ਨਾ ਲਿਖ ਪਾਵਾਂ । ਗੁਰੂ ਦੀ ਜੀਵਨੀ ਸਾਡੇ ਵਰਗੇ ਅਧੂਰੇ ਕੀ ਲਿਖ ਸਕਦੇ ਹਨ ਬਸ ਮੈ ਏਨਾ ਹੀ ਕਹਿ ਸਕਦਾ ਉਹਨਾ ਵਰਗੇ ਉਹੋ ਹੀ ਸਨ ਐਸੇ ਦੀਨ ਦੁਨੀਆ ਦੇ ਮਾਲਿਕ ਗੁਰੂ ਅੰਗਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਫੇਰ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ ।
ਜੋਰਾਵਰ ਸਿੰਘ ਤਰਸਿੱਕਾ ।
धनासरी महला ५ घरु १२ ੴ सतिगुर प्रसादि ॥ बंदना हरि बंदना गुण गावहु गोपाल राइ ॥ रहाउ ॥ वडै भागि भेटे गुरदेवा ॥ कोटि पराध मिटे हरि सेवा ॥१॥ चरन कमल जा का मनु रापै ॥ सोग अगनि तिसु जन न बिआपै ॥२॥ सागरु तरिआ साधू संगे ॥ निरभउ नामु जपहु हरि रंगे ॥३॥ पर धन दोख किछु पाप न फेड़े ॥ जम जंदारु न आवै नेड़े ॥४॥ त्रिसना अगनि प्रभि आपि बुझाई ॥ नानक उधरे प्रभ सरणाई ॥५॥१॥५५॥
अर्थ :राग धनासरी, घर १२ में गुरू अर्जन देव जी की बाणी। अकाल पुरख एक है और सतिगुरू की कृपा द्वारा मिलता है हे भाई! परमात्मा को सदा नमस्कार करा करो, प्रभू पातिश़ाह के गुण गाते रहो ॥ रहाउ ॥ हे भाई! जिस मनुष्य को बड़ी किस्मत से गुरू मिल जाता है, (गुरू के द्वारा) परमात्मा की सेवा-भगती करने से उस के करोड़ों पाप मिट जाते हैं ॥१॥ हे भाई! जिस मनुष्य का मन परमात्मा के सुंदर चरणों (के प्रेम-रंग) में रंग जाता है, उस मनुष्य ऊपर चिंता की आग ज़ोर नहीं पा सकती ॥२॥ हे भाई! गुरू की संगत में (नाम जपने की बरकत से) संसार-समुँद्र से पार निकल जाते हैं। प्रेम से निरभउ प्रभू का नाम जपा करो ॥३॥ हे भाई! (सिमरन का सदका) पराए धन (आदि) के कोई अैब पाप मंदे कर्म नहीं होते, भयानक यम भी नज़दीक नहीं आते (मौत का डर नहीं लगता, आत्मिक मौत नज़दीक़ नहीं आती ॥४॥ हे भाई! (जो मनुष्य प्रभू के गुण गाते हैं) उन की तृष्णा की आग प्रभू ने आप बुझा दी है। हे नानक जी! प्रभू की श़रण पड़ कर (अनेकों जीव तृष्णा की आग में से) बच निकलते हैं ॥५॥१॥५५॥
ਅੰਗ : 683
ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥
ਅਰਥ: ਰਾਗ ਧਨਾਸਰੀ, ਘਰ ੧੨ ਵਿੱਚ ਗੁਰੂ ਅਰਜਨ ਦੇਵ ਜੀ ਦੀ ਬਾਣੀ ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ ॥ ਰਹਾਉ ॥ ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ ॥੧॥ ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ ॥੨॥ ਹੇ ਭਾਈ! ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ ॥੩॥ ਹੇ ਭਾਈ! (ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ॥੪॥ ਹੇ ਭਾਈ! (ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ ਜੀ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ ॥੫॥੧॥੫੫॥