ਭਾਰਤ ਸਰਕਾਰ ਨੂੰ ਬੇਨਤੀ ਹੈ ਕਿ
ਸ੍ਰੀ ਅੰਮ੍ਰਿਤਸਰ ਅਤੇ ਸ੍ਰੀ ਆਨੰਦਪੁਰ ਸਾਹਿਬ ਨੂੰ
ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਜਾਵੇ.
ਜਾ ਕੈ ਘਰਿ ਸਭੁ ਕਿਛੁ ਹੈ ਭਾਈ
ਨਉੁ ਨਿਧਿ ਭਰੇ ਭੰਡਾਰ ॥
ਤਿਸ ਕੀ ਕੀਮਤਿ ਨਾ ਪਵੈ ਭਾਈ
ਊਚਾ ਅਗਮ ਅਪਾਰ ॥
13 ਪੋਹ – 28 ਦਸੰਬਰ ਦਿਨ ਬੁੱਧਵਾਰ
ਛੋਟੇ ਸਾਹਿਬਜ਼ਾਦੇ
ਧੰਨ ਧੰਨ ਬਾਬਾ ਜ਼ੋਰਾਵਰ ਸਿੰਘ ਜੀ
ਧੰਨ ਧੰਨ ਬਾਬਾ ਫਤਿਹ ਸਿੰਘ ਜੀ ਅਤੇ
ਮਾਤਾ ਗੁਜਰੀ ਜੀ ਦੀ ਮਹਾਨ ਸ਼ਹਾਦਤ
ਨੂੰ ਕੋਟਿ ਕੋਟਿ ਪ੍ਰਣਾਮ
ਜਦੋਂ ਹਰ ਤਾਕਤ ਫ਼ੇਲ੍ਹ ਹੋ ਜਾਵੇ ਤਾਂ,
ਇੱਕ ਨਿਤਨੇਮ ਦੀ ਤਾਕਤ ਹਮੇਸ਼ਾ ਸਾਡੇ ਨਾਲ ਰਹਿੰਦੀ ਹੈ🌿
ਕੰਮ ਲੈ ਲਿਆ ਕਰ ਬੰਦਿਆ ਇਹ ਅਕਲ ਸਿਆਣੀ ਤੋਂ
ਦੁਨੀਆਂ ਦੀ ਹਰ ਖ਼ੁਸ਼ੀ ਮਿਲ਼ਦੀ ਗੁਰਾਂ ਦੀ ਬਾਣੀ ਚੋ…
#ਵਾਹਿਗੁਰੂ ਜੀ 🙏🙏
ਬਾਬੇ ਨਾਨਕ ਦੀ ਕਿਰਪਾ ਨਾਲ ਨਵੀਂ ਸਵੇਰ ਸਭ ਲਈ ਖੁਸ਼ੀਆਂ ਤੇ ਤੰਦਰੁਸਤੀ ਲੈ ਕੇ ਆਵੇ…
ਬਾਬਾ ਨਾਨਕ ਸਭ ਦੀਆਂ ਆਸਾਂ ਮੁਰਾਦਾਂ ਪੂਰੀਆਂ ਕਰਨ ਤੇ ਸਭ ਨੂੰ ਖੁਸ਼ ਰੱਖਣ
ਸਤਿਨਾਮ ਸ਼੍ਰੀ ਵਾਹਿਗੁਰੂ ਜੀ 🙏🙏
ਕਤਾਰ ਟੁੱਟੇ ਨਾ ਮੁੱਛ ਫੁੱਟ ਚੋਭਰਾਂ ਦੀ
ਚੜਾਵੇ ਸਿਰਾਂ ਦੇ ਤਖ਼ਤ ਤੇ ਚੜੀ ਜਾਂਦੇ
ਆਪਾਂ ਵਾਰਨ ਦਾ ਹੁੰਦਾ ਹੈ ਚਾਅ ਕਿੰਨਾਂ
ਇੱਕ ਦੂਜੇ ਤੋਂ ਮੂਹਰੇ ਹੋ ਹੋ ਖੜੀ ਜਾਂਦੇ
ਜਪੁ ਜੀ , ਜਾਪੁ ਤੇ ਕੋਈ ਵਾਰ ਚੰਡੀ
ਅੱਖਾਂ ਮੀਚ ਕੇ ਕੰਠ ਹੀ ਪੜੀ ਜਾਂਦੇ
ਭਰੇ ਸੰਤਾਂ ਦੇ ਹੱਥੋਂ ਮੈਗਜੀਨ ਜਿਹੜੇ
ਮੱਥਾ ਟੇਕ ਕੇ ਸੂਰਮੇ ਨੇ ਫੜੀ ਜਾਂਦੇ
ਬਾਜਾਂ ਵਾਲਿਆਂ ਕੈਸੀ ਤੂੰ ਕੌਮ ਸਾਜੀ
ਲੱਖਾਂ ਨਾਲ ਨੇ ਮੂਠੀ ਭਰ ਲੜੀ ਜਾਂਦੇ
ਫੌਜੀ ਅੱਗੇ ਨੂੰ ਜਾਣ ਤੋੰ ਪੈਰ ਖਿੱਚਣ
ਸਿੰਘ ਟੈਕਾਂ ਦੇ ਮੂਹਰੇ ਵੀ ਖੜੀ ਜਾਂਦੇ।
– ਸਤਵੰਤ ਸਿੰਘ
ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗਰੂ ਜੀ ਕੀ ਫਤਿਹ ।।
ਸੰਤਾ ਕੇ ਕਾਰਜਿ ਆਪਿ ਖਲੋਇਆ
ਹਰਿ ਕੰਮੁ ਕਰਾਵਣਿ ਆਇਆ ਰਾਮ ॥
ਇਹ ਮੇਰੇ ਸੀਨੇ ਤੀਰ ਨਹੀਂ ਵੱਜੇ
ਇਹ ਤਾਂ ਸਿੱਖੀ ਦੇ ਬੂਟੇ ਨੂੰ ਪਾਣੀ ਪਾ ਰਿਹਾ
ਪਾਣੀ ਦਾ ਰੰਗ ਲਾਲ ਹੈ
ਇਹ ਕਲਗ਼ੀਧਰ ਦਾ ਬਾਲ ਹੈ
ਇਹ ਸਿੱਖੀ ਦੀ ਮਿਸਾਲ ਹੈ
ਜਿਸ ਜਿਸ ਤੇ ਗੁਰੂ ਰਾਮਦਾਸ ਜੀ ਦੀ ਕਿਰਪਾ ਹੈ ,
ਉਹ ਵਾਹਿਗੁਰੂ ਜਪੋ ਜੀ ਸਵਾਸ ਸਵਾਸ ਰਾਮਦਾਸ ਗੁਰੂ ਜੀ
🙏🙏
29 ਜੁਲਾਈ , 2024
ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ
ਪ੍ਰਕਾਸ਼ ਪੁਰਬ ਦੀਆਂ ਸਰਬੱਤ ਸੰਗਤਾਂ
ਨੂੰ ਲੱਖ ਲੱਖ ਮੁਬਾਰਕਾਂ
ਦੂਖ ਦੀਨ ਨ ਭਾਉ ਬਿਆਪੈ ਮਿਲੈ ਸੁਖ ਬਿਸ੍ਰਾਮੁ ॥
ਗੁਰ ਪ੍ਰਸਾਦਿ ਨਾਨਕੁ ਬਖਾਨੈ ਹਰਿ ਭਜਨੁ ਤਤੁ ਗਿਆਨੁ ॥
ਪੰਜ ਪਿਆਰਿਆ ਦੇ ਨਾਮ ਵਿੱਚ ਗਹੀਰੀ ਸਿੱਖਿਆ ਮਿਲਦੀ ਹੈ ।
ਭਾਈ ਦਇਆ ਸਿੰਘ ਜੀ: ਸਭ ਤੋਂ ਪਹਿਲਾ ਮਨ ਵਿੱਚ ਦਇਆ ਜ਼ਰੂਰੀ ਹੈ ।।।
ਭਾਈ ਧਰਮ ਸਿੰਘ ਜੀ :ਫਿਰ ਬੰਦਾ ਧਰਮ ਦੇ ਰਸਤੇ ਤੇ ਚਲਦਾ ਹੈ.
ਭਾਈ ਹਿੰਮਤ ਸਿੰਘ ਜੀ :ਫਿਰ ਬੰਦਾ ਹਿੰਮਤ ਨਾਲ ਇਸ ਰਸਤੇ ਤੇ ਚਲਦਾ ਹੈ।।
ਭਾਈ ਮੋਹਕਮ ਸਿੰਘ ਜੀ: ਫਿਰ ਉਸ ਦਾ ਦੁਨੀਆ ਨਾਲੋਂ ਮੋਹ ਟੁੱਟ ਜਾਂਦਾ ਹੈ
ਭਾਈ ਸਾਹਿਬ ਸਿੰਘ ਜੀ :ਫਿਰ ਉਹ ਆਪਣੇ ਸਾਹਿਬ ਨਾਲ਼ ਅਭੇਦ ਹੋ ਜਾਂਦਾ ਹੈ
ਬਾਬਾ ਬੁੱਢਾ ਸਾਹਿਬ ਜੀ ਆਪ ਜੀ ਦੇ ਜੀਵਨ ਵਿੱਚ
ਨਾਮ ਬਾਣੀ ਅਤੇ ਖੁਸ਼ੀਆਂ ਦਾ ਪ੍ਰਕਾਸ਼ ਕਰਨ ਜੀ ।।
ਵਾਹਿਗੁਰੂ ਜੀ ਹਮੇਸ਼ਾ ਤੁਹਾਡੇ ਅੰਗ ਸੰਗ ਰਹਿਣ ਜੀ ।।
🙏🙏🙏🙏🙏🙏🙏🙏🙏🙏🙏🙏
ਖਾਲਸਾ
≈≈≈≈≈≈≈≈≈≈≈≈≈≈≈≈≈≈≈
ਇੱਕ ਮੁੱਠੀ ਛੋਲਿਆਂ ਦੀ ਖਾ ਘੋੜੇ ਦੀ ਕਾਠੀ ਤੇ
ਬੀਆ ਬਾਨ ਜੰਗਲਾਂ ਚ ਗੱਜੇ ਖਾਲਸਾ,
ਤੇੜ ਕੱਛਹਿਰਾ ਮੋਢੇ ਤੇ ਹਥਿਆਰ ਰੱਖੇ
ਵੈਰੀ ਅਤੇ ਮੌਤ ਨੂੰ ਡਰਾਵੇ ਖਾਲਸਾ,
ਜੰਗਲਾਂ ਚ ਕਰੇ ਰਾਜ,ਤਖ਼ਤ ਤੇ ਬੈਠੇ
ਮੁਗ਼ਲਾਂ ਨੂੰ ਭਾਜੜਾ ਪਵਾਵੇ ਖਾਲਸਾ,
ਬਾਣੀ ਅਤੇ ਬਾਣੇ ਚ ਪਰਪੱਕ ਪੂਰਾ
ਸ਼ਰਣ ਆਏ ਨੂੰ ਦੇਗ ਚੜ੍ਹ ਆਏ ਨੂੰ ਝਟਕਾਏ ਖਾਲਸਾ,
ਗਊ ਗਰੀਬ ਦੀ ਕਰੇ ਰਾਖੀ
ਹਾਕਮ ਤੋਂ ਲੁੱਟ ਦੀਨ ਨੂੰ ਖਜਾਨਾ ਲੁਟਾਏ ਖਾਲਸਾ,
ਘੋੜੇ ਦੀ ਕਾਠੀ ਤੇ ਲਾਵੇ ਦਰਬਾਰ
ਰਾਜ ਕਰੇਗਾ ਖਾਲਸਾ ਦੇ ਜੈਕਾਰੇ ਗਜਾਏ ਖਾਲਸਾ,
ਮਸਤਾਨੇ ਲੰਗਰਾਂ ਚ ਵੀ ਬੇਪ੍ਰਵਾਹ
ਦਰ ਆਏ ਭੁੱਖਿਆ ਦੀ ਭੁੱਖ ਮਿਟਾਏ ਖਾਲਸਾ,
ਸਿੰਘਾਂ ਦੇ ਸਿਰਾਂ ਦੇ ਪੈਣ ਮੁੱਲ
ਵੈਰੀਆਂ ਦੀ ਹਿੱਕ ਵਿੱਚ ਜਾ ਕੇ ਵੱਜੇ ਖਾਲਸਾ,
ਮੁਗ਼ਲਾਂ ਨੂੰ ਭੁਲੇਖਾ ਸਿੰਘ ਹੋ ਗਏ ਖ਼ਤਮ
ਬਾਬਾ ਬੋਤਾ ਸਿੰਘ ਗਰਜ਼ਾ ਸਿੰਘ ਲਾਏ ਚੁੰਗੀ ਖਾਲਸਾ,
ਇੱਕ ਨਿਸ਼ਾਨ ਇੱਕ ਵਿਧਾਨ ਤੇ ਡੱਟ ਕੇ
ਛੱਡ ਧੜੇਬੰਦੀਆਂ ਬੋਲ ਹੱਲਾ, ਦਿੱਲੀ ਫਤਹਿ ਕਰੇ ਖਾਲਸਾ,
ਘੋੜੇ ਦੀ ਕਾਠੀ ਤੋਂ ਖਾਲਸਾ ਰਾਜ
ਦਿੱਲੀ ਤੋਂ ਅਫ਼ਗਾਨ ਖਾਲਸਾਈ ਝੰਡਾ ਝੂਲਾਏ ਖਾਲਸਾ |
….. ਹਰਜੀਤ ਸਿੰਘ ✍️