जैतसरी महला ४ घरु २ ੴ सतिगुर प्रसादि ॥ हरि हरि सिमरहु अगम अपारा ॥ जिसु सिमरत दुखु मिटै हमारा ॥ हरि हरि सतिगुरु पुरखु मिलावहु गुरि मिलिऐ सुखु होई राम ॥१॥ हरि गुण गावहु मीत हमारे ॥ हरि हरि नामु रखहु उर धारे ॥ हरि हरि अंम्रित बचन सुणावहु गुर मिलिऐ परगटु होई राम ॥२॥ मधुसूदन हरि माधो प्राना ॥ मेरै मनि तनि अंम्रित मीठ लगाना ॥ हरि हरि दइआ करहु गुरु मेलहु पुरखु निरंजनु सोई राम ॥३॥ हरि हरि नामु सदा सुखदाता ॥ हरि कै रंगि मेरा मनु राता ॥ हरि हरि महा पुरखु गुरु मेलहु गुर नानक नामि सुखु होई राम ॥४॥१॥७॥
अर्थ: हे भाई! उस अपहुँच और बेअंत परमात्मा का नाम सिमरा करो, जिसको सिमरने से हम जीवों का हरेक दुख दूर हो सकता है। हे हरी! हे प्रभू! हमें गुरू महांपुरुष मिला दे। अगर गुरू मिल जाए, तो आत्मिक आनंद प्राप्त हो जाता है।1। हे मेरे मित्रो! परमात्मा की सिफत सालाह के गीत गाया करो, परमात्मा का नाम अपने हृदय में टिकाए रखो। परमात्मा की सिफत सालाह के आत्मिक जीवन देने वाले बोल (मुझे भी) सुनाया करो। (हे मित्रो! गुरू की शरण पड़े रहो), अगर गुरू मिल जाए, तो परमात्मा हृदय में प्रगट हो जाता है।2। हे दूतों के नाश करने वाले! हे माया के पति! हे मेरी जिंद (के सहारे)! मेरे मन में, मेरे हृदय में, आत्मिक जीवन देने वाला तेरा नाम मीठा लग रहा है। हे हरी! हे प्रभू! (मेरे पर) मेहर कर, मुझे वह महापुरुष गुरू मिला जो माया के प्रभाव से ऊपर है।3। हे भाई! परमात्मा का नाम सदा सुख देने वाला है। मेरा मन उस परमात्मा के प्यार में मस्त रहता है। हे नानक! (कह–) हे हरी! मुझे गुरू महापुरुख मिला। हे गुरू! (तेरे बख्शे) हरी-नाम में जुड़ने से आत्मिक आनंद मिलता है।4।1।7।
ਅੰਗ : 698
ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਅੈ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਅੈ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥
ਅਰਥ : ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ । ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ । ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ।੧। ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ । ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ । (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ), ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ ।੨। ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ)! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ । ਹੇ ਹਰੀ! ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ ।੩। ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ । ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ । ਹੇ ਨਾਨਕ! (ਆਖ—) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ । ਹੇ ਗੁਰੂ! (ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ ।੪।੧।੭।
ਬੰਦਾ ਬਹਾਦਰ ਨੂੰ ਸੰਗਲਾਂ ਵਿਚ ਜਕੜ ਕੇ ਲੋਹੇ ਦੇ ਪਿੰਜਰੇ ਵਿਚ ਰਖਕੇ, ਉਤੇ ਨੰਗੀਆਂ ਤਲਵਾਰਾ ਵਾਲਾ ਪਹਿਰੇਦਾਰ, ਤਕਰੀਬਨ 200 ਸਿਖਾਂ ਦੇ ਸਿਰ ਨੇਜਿਆਂ ਤੇ ਟੰਗ ਕੇ ਲਾਹੌਰ ਲਿਜਾਏ ਗਏ। , ਜਕਰੀਆ ਖਾਨ ਦਾ ਹੁਕਮ ਹੋਇਆ ਕੀ ਇਨਾ ਸਿਖਾਂ ਦੀ ਦਿੱਲੀ ਸ਼ਹਿਰਾਂ ਤੇ ਬਾਜ਼ਾਰਾਂ ਵਿਚ ਨੁਮਾਈਸ਼ ਲਗਾਈ ਜਾਏ। ਜਕਰੀਆ ਖਾਨ ਦਿਲੀ ਦੀ ਨੁਮਾਇਸ਼ ਵਾਸਤੇ ਇਹ 200 ਸਿਰ ਬਹੁਤ ਥੋੜੇ ਲਗੇ। ਕਤਲੇਆਮ ਦਾ ਦੌਰ ਫਿਰ ਸ਼ੁਰੂ ਹੋਇਆ। ਇਸ ਲਈ ਹੋਰ ਹਜਾਰਾਂ ਬੇਗੁਨਾਹ ਸਿਖਾਂ ਨੂੰ ਫੜ ਕੇ ਕਤਲ ਕੀਤਾ ਗਿਆ। ਵਢੇ ਹੋਏ ਸਿਰਾਂ ਨੂੰ ਗਡਿਆ ਵਿਚ ਭਰ ਕੇ ਜਕਰੀਆ ਖਾਨ ਤੇ ਕਮਰੂਦੀਨ ਦੀ ਅਗਵਾਈ ਹੇਠ ਦਿਲੀ ਨੂੰ ਤੁਰ ਪਏ।
27 ਫਰਵਰੀ 1716 ਨੂੰ 740 ਅਨੁਆਈ, 26 ਨਿਕਟਵਰਤੀ ਸਿਖ ਤੇ 3000 ਸ਼ਹੀਦ ਸਿਖ ਦਿੱਲੀ ਪਹੁੰਚੇ। ਦਿੱਲੀ ਤੋ ਬਾਹਰ ਅਗਰਾਬਾਦ ਤੋ ਸ਼ਾਹੀ ਮਹਲ ਤਕ ਜਲੂਸ ਦੀ ਸ਼ਕਲ ਵਿਚ ਲਿਆਂਦਾ ਗਿਆ ਜਿਸਦੀ ਜਿਮੇਵਾਰੀ ਇਤਮਾਦੂ-ਦੋਲਾ-ਮੁਹੰਮਦ ਅਮੀਨ ਖਾਨ ਨੂੰ ਦਿਤੀ ਗਈ। ਇਸਨੇ ਬੜੇ ਬੇਹੁਦਾ ਢੰਗ ਨਾਲ ਬਾਬਾ ਬੰਦਾ ਤੇ ਉਸਦੇ ਸਾਥਿਆ ਨੂੰ ਦਿਲੀ ਸ਼ਾਹੀ ਮਹਲ ਤਕ ਜਲੂਸ ਦੀ ਸ਼ਕਲ ਵਿਚ ਲਿਆਂਦਾ। ਸਭ ਤੋ ਅਗੇ 3000 ਸਿਖਾਂ ਦੇ ਸਿਰ ਜਿਨਾ ਦੇ ਕੇਸ ਹਵਾ ਵਿਚ ਲਹਿਰਾ ਰਹੇ ਸੀ, ਨੇਜਿਆਂ ਤੇ ਟੰਗੇ ਹੋਏ ਸੀ ਤੇ ਇਕ ਮਰੀ ਹੋਈ ਬਿਲੀ ਬਾਂਸ ਤੇ। ਇਸਦੇ ਪਿਛੇ ਬੰਦਾ ਬਹਾਦਰ ਇਕ ਲੋਹੇ ਦੇ ਪਿੰਜਰੇ ਵਿਚ ਡਕ ਕੇ ਹਾਥੀ ਤੇ ਬਿਠਾਇਆ ਹੋਇਆ ਸੀ। ਮਹੌਲ ਨੂੰ ਹਾਸੋ ਹੀਣਾ ਕਰਨ ਲਈ ਉਸਦੇ ਦੇ ਸਿਰ ਤੇ ਸੁਨਹਿਰੀ ਤਾਜ ਵਾਲੀ ਤਿਲੇ ਨਾਲ ਮੜੀ ਹੋਈ ਪਗ ਪਵਾਈ ਹੋਈ ਸੀ। , ਪਿਛੇ ਮੁਹੰਮਦ ਖਾਨ ਦਾ ਇਕ ਤੁਰਕੀ ਅਫਸਰ ਸੰਜੋਆ ਪਾਕੇ ਨੰਗੀ ਤਲਵਾਰ ਪਕੜ ਕੇ ਖੜਾ ਸੀ। ਪਿਛੇ ਸਾਰੇ ਸਿਖ ਦੋ ਦੋ ਇਕੱਠੇ ਜਕੜ ਇਕ ਦੂਜੇ ਵਲ ਪਿਠ ਕਰਕੇ ਊਠਾਂ ਤੇ ਲਦੇ ਹੋਏ ਸੀ। ਉਨਾਂ ਉਤੇ ਵੀ ਬੜੀਆਂ ਅਨੋਖੀਆਂ ਪੱਗਾ ਪੁਆਈਆਂ ਹੋਈਆਂ ਸੀ। ਸੜਕਾਂ ਦੇ ਦੋਹੀਂ ਤਰਫ਼ ਮੁਗਲ ਸਿਪਾਹੀ ਤੇ ਦਿਲੀ ਨਿਵਾਸੀ ਖੜੇ ਹੋਏ ਸਨ। ਕੋਈ ਹਸਦਾ, ਕੋਈ ਮਖੌਲ ਕਰਦਾ ਤੇ ਕੋਈ ਪਥਰ ਵੀ ਮਾਰਦਾ ਪਰ ਸਿਖ ਅਡੋਲ ਤੇ ਸ਼ਾਂਤ ਸਨ। ਇਕ ਮੁਗਲ ਸਰਦਾਰ ਬੰਦਾ ਸਿੰਘ ਦੇ ਮੂੰਹ ਦਾ ਜਲਾਲ ਦੇਖਕੇ ਇਹ ਕਹਿਣੋ ਰਹਿ ਨਾ ਸਕਿਆ, ‘ ਸੁਭਾਨ ਅੱਲਾ। ਕੈਸਾ ਦੀਦਾਰ ਔਰ ਇਤਨੇ ਅਤਿਆਚਾਰ : ਬੰਦੇ ਨੇ ਸੁਣਿਆ ਤੇ ਬੜੇ ਠਰੰਮੇ ਨਾਲ ਉੱਤਰ ਦਿਤਾ, ” ਜਦੋਂ ਜੁਲਮਾਂ ਤੇ ਸਿਤੰਮਾਂ ਦੀ ਅਤ ਹੋ ਜਾਏ, ਹਾਕਮ ਬਘਿਆੜ ਬਣ ਜਾਣ ਤਾਂ ਰਬ ਮੇਰੇ ਜਿਹਾਂ ਨੂ ਜਾਲਮਾਂ ਦੀਆ ਜੜਾ ਪੁਟਣ ਨੂੰ ਭੇਜਦਾ ਹੈ। ਤੇ ਜੱਦੋਂ ਕੰਮ ਪੂਰਾ ਹੋ ਜਾਏ ਤਾ ਓਹ ਤੁਹਾਡੇ ਜਿਹਾਂ ਨੂੰ ਭੇਜਦਾ ਹੈ ਜਾਮ-ਏ- ਸ਼ਹਾਦਤ ਪਿਲਾਣ ਲਈ। ਤਾਕਿ ਸ਼ਹੀਦ ਦਾ ਨਾਮ ਰਹਿੰਦੀ ਦੁਨਿਆ ਤਕ ਕਾਇਮ ਰਹੇ।
ਦਿੱਲੀ ਦੇ ਮੁਸਲਮਾਨਾ ਵਾਸਤੇ ਇਹ ਬੜਾ ਮਨੋਰੰਜਕ ਨਜ਼ਾਰਾ ਸੀ। ਦਿੱਲੀ ਦੀਆਂ ਗਲੀਆਂ ਬਾਜ਼ਾਰਾਂ ਵਿਚ ਇਤਨਾ ਵਡਾ ਜਲੂਸ ਕਦੀ ਕਿਸੀ ਨੇ ਨਹੀ ਦੇਖਿਆ। ਸਿਖ ਵੀ ਚੜਦੀ ਕਲਾ ਵਿਚ ਸਨ। ਉਨਾਂ ਦੇ ਚੇਹਰਿਆਂ ਤੇ ਦੀਨਤਾ, ਉਦਾਸੀ, ਜਾ ਸ਼ਰਮਿੰਦਗੀ ਦਾ ਨਾਮੋ ਨਿਸ਼ਾਨ ਤਕ ਨਹੀ ਸੀ। ਸ਼ਾਂਤ ਤੇ ਅਡੋਲ ਵਾਹਿਗੁਰੂ ਦਾ ਜਾਪ ਕਰਦੇ ਜਾ ਰਹੇ ਸਨ। ਬੰਦਾ ਬਹਾਦਰ ਤੇ ਉਸਦੇ 27 ਨਿਕਟਵਰਤੀਆਂ ਨੂੰ ਮੀਰ-ਅਓਸ਼ -ਇਬਰਾਹਿਮ -ਓ -ਦੀਨ ਖਾਨ ਦੇ ਹਵਾਲੇ ਕਰ ਦਿਤਾ। ਬਾਕੀ ਦੇ ਸਿਖ ਕਤਲ ਕਰਨ ਲਈ ਦਿਲੀ ਦੇ ਕੋਤਵਾਲ ਸਰਬਰਾ ਖਾਨ ਦੇ ਹਵਾਲੇ ਕਰ ਦਿਤੇ ਗਏ। ਬੰਦੀ ਬਣਾਏ ਸਿਖਾਂ ਤੇ ਅਕਿਹ ਤੇ ਅਸਹਿ ਜ਼ੁਲਮ ਕੀਤੇ ਗਏ, ਉਨਾਂ ਨੂੰ ਲਗਾ ਸ਼ਾਇਦ ਇਤਨੇ ਤਸੀਹੇ ਦੇਖ ਕੇ ਓਹ ਕੰਬ ਜਾਣ, ਈਨ ਮਨ ਲੈਣ, ਆਪਣਾ ਧਰਮ ਬਦਲ ਲੈਣ, ਪਰ ਓਹ ਸਫਲ ਨਾ ਹੋ ਸਕੇ। ਬੰਦਾ ਬਹਾਦੁਰ ਤੇ ਹੋਰ ਮੁਖੀ ਸਰਦਾਰਾਂ ਨੂੰ ਉਸਨੇ ਤਿੰਨ ਮਹੀਨੇ ਕੈਦ ਵਿਚ ਰਖਿਆ। ਕੇਹੜਾ ਜੁਲਮ ਉਨ੍ਹਾ ਤੇ ਨਹੀਂ ਕੀਤਾ ਹੋਵੇਗਾ। ਸੁਸ਼ੀਲ ਕੌਰ ਜੋ ਕੀ ਬਹੁਤ ਖੂਬਸੂਰਤ ਸੀ, ਬਾਦਸ਼ਾਹ ਦੀ ਉਸਤੇ ਨਜਰ ਸੀ ਜਿਸ ਲਈ ਉਸ ਨੂੰ ਹੈਰਮ ਦੀ ਸ਼ਾਨੋ ਸ਼ੌਕਤ ਮਾਹੋਲ ਵਿਚ ਰਖਿਆ ਗਿਆ। ਸੁਸ਼ੀਲ ਕੌਰ ਨੂੰ ਹਰ ਤਰਹ ਦੇ ਲਾਲਚ ਦਿਤੇ ਗਏ ਕਈ ਪੈਂਤਰੇ ਬਦਲੇ ਪਰ ਕੋਈ ਕੰਮ ਨਹੀਂ ਆਇਆ।
ਇਸਦੇ ਨਾਲ ਨਾਲ ਸਿਖਾਂ ਦਾ ਕਤਲੇਆਮ ਵੀ ਸ਼ੁਰੂ ਹੋ ਗਿਆ। 1716 ਤੋਂ 7 ਦਿਨ ਰੋਜ਼ 100 -100 ਸਿੰਘਾ ਨੂੰ ਲਾਲਚ ਦੇਣ ਤੋ ਬਾਅਦ ਸ਼ਹੀਦ ਕੀਤਾ ਜਾਂਦਾ ਅੰਗਰੇਜ਼ ਸਰਕਾਰ ਦੇ ਰਿਕਾਰਡ ਵਿਚ ਮਿਸਟਰ ਸਰਮਨ ਲਿਖਦੇ ਹਨ ਕੀ ਹਰ ਸਿਖ ਨੂੰ ਕਤਲ ਕਰਨ ਲਈ ਕੋਤਵਾਲੀ ਦੇ ਚਬੂਤਰੇ ਵਿਚ ਲਿਆਣ ਤੋਂ ਪਹਿਲੇ ਪੇਸ਼ਕਸ ਕੀਤੀ ਜਾਂਦੀ, ਜਾਨ ਬਖਸ਼ੀ, ਦੋਲਤ ਤੇ ਅਹੁਦਿਆਂ ਦੀ, ਪਰ ਇਕ ਸਿਖ ਵੀ ਲਾਲਚ ਵਿਚ ਨਹੀ ਆਇਆ। ਹਰ ਸਿਖ ਇਕ ਦੂਜੇ ਤੋਂ ਪਹਿਲੇ ਸ਼ਹੀਦ ਹੋਣ ਲਈ ਆਪਸ ਵਿਚ ਲੜਦੇ ।
ਇਕ ਬਜੁਰਗ ਮਾਂ ਆਪਣੇ ਬਚੇ ਲਈ ਫਰਿਆਦ ਕਰਣ ਆਈ ਕਿ ਇਹ ਸਿਖ ਨਹੀਂ ਹੈ ਗਲਤੀ ਨਾਲ ਪਕੜਿਆ ਗਿਆ ਹੈ ਇਸਦੀ ਜਾਨ ਬਖਸ਼ ਦਿਓ। ਬਾਦਸ਼ਾਹ ਨੇ ਬਚੇ ਨੂੰ ਛਡਣ ਦਾ ਪਰਵਾਨਾ ਲਿਖ ਦਿਤਾ। ਮਾਂ ਖੁਸ਼ੀ ਖੁਸ਼ੀ ਪਰਵਾਨਾ ਲੈਕੇ ਕੋਤਵਾਲੀ ਪਹੁੰਚੀ ਤੇ ਸਰਬਰਾ ਖਾਨ ਨੂੰ ਬਾਦਸ਼ਾਹ ਦਾ ਲਿਖਿਆ ਪਰਵਾਨਾ ਵਿਖਾਇਆ ਉਸ ਵਕਤ ਬਚੇ ਦੀ ਵਾਰੀ ਸੀ ਕਤਲ ਹੋਣ ਦੀ, ਓਹ ਕੋਤਵਾਲੀ ਦੇ ਚਬੂਤਰੇ ਤੇ ਖੜਾ ਸੀ, ਜਲਾਦ ਉਸਦਾ ਸਿਰ ਕਲਮ ਕਰਨ ਲਈ ਤਿਆਰ ਸੀ, ਸਰਬਰਾ ਖਾਨ ਨੇ ਇਕਦਮ ਜਲਾਦ ਨੂੰ ਰੋਕਿਆ ਤੇ ਕਹਿਣ ਲਗਾ ਕਿ ਇਸ ਬਚੇ ਨੂੰ ਕਤਲ ਨਾ ਕਰੋ ਇਹ ਸਿਖ ਨਹੀ ਹੈ। ਬਚਾ ਥਲੇ ਉਤਰਿਆ ਮਾਂ ਨੂੰ ਦੇਖਿਆ ਤੇ ਦੌੜ ਕੇ ਵਾਪਸ ਕੋਤਵਾਲੀ ਦੀ ਛਤ ਤੇ ਚੜ ਗਿਆ ਕੀ ਮੇਰੀ ਮਾਂ ਝੂਠ ਬੋਲਦੀ ਹੈ। ਮੈਂ ਗੁਰੂ ਗੋਬਿੰਦ ਸਿੰਘ ਦਾ ਸਿਖ ਹਾਂ ਪਰ ਇਹ ਮੇਰੀ ਮਾਂ ਨਹੀਂ ਹੋ ਸਕਦੀ। ਇਕ ਸਿਖ ਵੀ ਆਪਣੇ ਧਰਮ ਤੋਂ ਡੋਲਿਆ ਨਹੀਂ।
ਤੀਸਰੇ ਦਿਨ ਫ੍ਰ੍ਕ੍ਸੀਅਰ ਨੇ ਪੁਛਿਆ ਕੀ ਕਿਤਨੇ ਸਿਖ ਕਤਲ ਕੀਤੇ ਜਾ ਚੁਕੇ ਹਨ ਤਾਂ ਸਰਬਰਾ ਖਾਨ ਨੇ ਕਿਹਾ ਕੀ 300 ਫਰਖਸੀਅਰ ਨੇ ਕਿਹਾ ਕੀ ਕਿਤਨਿਆਂ ਨੇ ਇਸਲਾਮ ਕਬੂਲ ਕੀਤਾ ਹੈ ਤਾਂ ਉਸਨੇ ਜਵਾਬ ਦਿਤਾ ਕਿਸੇ ਇਕ ਨੇ ਵੀ ਨਹੀਂ। ਬੜਾ ਹੈਰਾਨ ਹੋਇਆ ਕਹਿਣ ਲਗਾ ਕਿ ਮੇਰਾ ਮਕਸਦ ਉਨ੍ਹਾ ਨੂੰ ਕਤਲ ਕਰਨਾ ਨਹੀਂ ਝੁਕਾਣਾ ਹੈ। ਇਨਾ ਦੀ ਰੋਟੀ ਬੰਦ ਕਰ ਦਿਓ। ਤਿਨ ਦਿਨ ਭੁਖਿਆਂ ਰਖ ਕੇ ਚੌਥੇ ਦਿਨ ਜਕਰੀਆਂ ਖਾਨ ਆਪ ਤ੍ਰਿਪੋਲੀਆ ਦੀ ਜੈਲ ਵਿਚ ਗਿਆ ਰੋਟੀਆਂ ਲੈਕੇ। ਪਹਿਲਾ ਇਕ ਬਜੂਰਗ ਦੇ ਹਥ ਵਿਚ ਰੋਟੀ ਦਿਤੀ। ਬਜੁਰਗ ਨੇ ਰੋਟੀ ਵਲ ਦੇਖ਼ਿਆ ਨਾਲ ਨੌਜਵਾਨ ਬੈਠਾ ਸੀ ਉਸਨੂੰ ਕਹਿਣ ਲਗਾ ਇਹ ਰੋਟੀ ਤੂੰ ਖਾ ਲੈ, ਮੇਰੀ ਤਾਂ ਉਮਰ ਹੋ ਚੁਕੀ ਹੈ। ਜਵਾਨ ਦੇ ਨਾਲ ਇਕ ਛੋਟੀ ਉਮਰ ਦਾ ਬਚਾ ਬੈਠਾ ਸੀ ਉਸਨੂੰ ਕਹਿਣ ਲਗਾ ਕੀ ਮੈਂ ਤਾਂ ਜਵਾਨ ਹਾਂ ਇਕ ਦੋ ਦਿਨ ਹੋਰ ਭੁਖਾ ਰਹਿ ਸਕਦਾ ਹਾਂ ਇਹ ਰੋਟੀ ਤੂੰ ਖਾ ਲੈ। ਇਸਤਰਾਂ ਇਹ ਰੋਟੀ ਘੁਮਦੀ ਘੁਮਾਦੀ ਓਸੇ ਬਜੂਰਗ ਕੋਲ ਵਾਪਸ ਆ ਗਈ। ਉਸਨੇ ਜਕਰੀਆਂ ਖਾਨ ਦੇ ਸਾਮਣੇ ਰੋਟੀ ਵਗਾਹ ਮਾਰੀ, ’ਫੜ ਆਪਣੀ ਰੋਟੀ ਜਿਸ ਗੁਰੂ ਨੇ ਆਪਣੇ ਬਚੇ ਕਟਵਾਕੇ ਸਿਖ ਪੰਥ ਦੀ ਝੋਲੀ ਵਿਚ ਪਾਏ ਹਨ ਓਹ ਕੌਮ ਤੇਰੀ ਰੋਟੀ ਅਗੇ ਝੁਕ ਜਾਏਗੀ ? ਫਰਖਸਿਅਰ ਨੇ ਜਮੀਨ ਤੇ ਹਥ ਲਗਾ ਕੇ ਕੰਨਾ ਨੂੰ ਹਥ ਲਗਾਇਆ। ਬਾਕੀ ਦੇ ਚਾਰ ਸੋ ਸਿਖ ਚਾਰ ਦਿਨਾਂ ਵਿਚ ਕਤਲ ਕਰ ਦਿਤੇ ਗਏ। ਇਕ ਅੰਗਰੇਜ਼ ਲ੍ਹਿਖਾਰੀ ਲਾਵਰੇਨ੍ਸ ਹੇਨਰੀ ਲਿਖਦਾ ਹੈ ਜੋ ਉਸ ਵਕਤ ਮੌਕੇ ਵਾਰਦਾਤ ਤੇ ਸੀ ਕੀ ਇੰਜ ਲਗ ਰਿਹਾ ਹੈ ਜਿਵੈਂ ਹਰ ਕਰਾਈਸਟ ਆਪਣੇ ਧਰਮ ਦੀ ਖਤਿਰ ਸੂਲੀ ਤੇ ਚੜ ਰਿਹਾ ਹੋਵੇ”।
9 ਜੂਨ 1716 ਨੂੰ ਬਾਬਾ ਬੰਦਾ ਸਿੰਘ ਬਹਾਦਰ ਤੇ ਉਸਦੇ ਮੁਖੀਆਂ ਦੀ ਵਾਰੀ ਆਈ। ਇਨਾਂ ਨੂੰ ਕੁਤੁਬ ਮੀਨਾਰ ਦੇ ਨੇੜੇ ਕੁਤਬੂਦੀਨ ਬ੍ਖਤੀਆਰ ਕਾਕੀ ਦੀ ਦਰਗਾਹ ਵਿਚ ਲਿਆਂਦਾ ਗਿਆ। ਬੰਦਾ ਸਿੰਘ ਨੂੰ ਕੋਤਵਾਲੀ ਕਿਓਂ ਨਹੀ ਕਤਲ ਕੀਤਾ, ਬ੍ਖਤੀਅਰ ਕਾਕੀ ਦੀ ਦਰਗਾਹ ਹੀ ਕਿਓਂ ਚੁਣੀ ਗਈ, ਇਸਦਾ ਵੀ ਇਕ ਕਾਰਨ ਸੀ। ਦਰਬਾਰੇ ਕਾਜੀ, ਦਾ ਮਾਨਨਾ ਸੀ ਕੀ ਬਹਾਦਰ ਸ਼ਾਹ ਦੀ ਮੌਤ ਕਿਓਂਕਿ ਬੰਦਾ ਬਹਾਦਰ ਦੇ ਡਰ ਤੇ ਸਹਿਮ ਤੋਂ ਹੋਈ ਹੈ, ਇਸਦੀ ਰੂਹ ਨੂੰ ਤਾ ਹੀ ਸਕੂਨ ਮਿਲ ਸਕਦਾ ਹੈ ਜੇਕਰ ਬੰਦਾ ਬਹਾਦਰ ਨੂੰ ਇਸਦੀ ਕਬਰ ਦੇ ਸਾਮਣੇ ਕਤਲ ਕੀਤਾ ਜਾਏ।
ਕਾਕੀ ਬ੍ਖਤੀਅਰ ਦੀ ਦਰਗਾਹ ਵਿਚ ਸਾਰੇ ਕੈਦੀਆਂ ਨੂੰ ਬਿਠਾਇਆ ਗਿਆ, ਬੰਦਾ ਬਹਾਦੁਰ ਵਿਚਕਾਰ ਬੈਠਾ ਸੀ ਸਾਮਣੇ ਬਾਦਸ਼ਾਹ ਫਰਖਸੀਅਰ ਤਖਤ ਤੇ ਬੈਠਾ ਸੀ। ਬਾਦਸ਼ਾਹ ਪੁਛਣ ਲਗਾ ਕੀ ਤੁਹਾਡੇ ਵਿਚੋਂ ਬਾਜ ਸਿੰਘ ਕੌਣ ਹੈ। ਮੈਨੂੰ ਬਾਜ ਸਿੰਘ ਕਹਿੰਦੇ ਹਨ। ਸੁਣਿਆ ਤੂੰ ਬਹੁਤ ਦਲੇਰ ਜਰਨੈਲ ਹੈਂ, ਹੁਣ ਤੇਰੀ ਦਲੇਰੀ ਕਿਥੇ ਗਈ ? ਬਾਜ ਸਿੰਘ ਨੇ ਕਿਹਾ ਕਿ ਮੇਰੀਆਂ ਪੈਰਾਂ ਵਿਚ ਬੇੜੀਆਂ ਤੇ ਹਥ ਵਿਚ ਹਥ ਕੜੀਆਂ ਹਨ ਜੇ ਤੂੰ ਮੇਰੀ ਦਲੇਰੀ ਦੇਖਣਾ ਚਾਹੰਦਾ ਹੈਂ ਤਾਂ ਮੇਰੇ ਪੈਰਾਂ ਦੀ ਇਕ ਬੇੜੀ ਜਾਂ ਇਕ ਹਥਕੜੀ ਖੋਲ ਦੇ। ਬਾਦਸ਼ਾਹ ਨੇ ਸੋਚਿਆ ਕੀ ਮੇਰੇ 1300 ਅੰਗ ਰ੍ਖਸ਼ਕ ਮੇਰੇ ਨਾਲ ਹਨ 26000 ਹਜ਼ਾਰ ਦੀ ਫੌਜ਼ ਆਸ-ਪਾਸ ਖੜੀ ਹੈ ਇਹ ਮਹੀਨੇ ਤੋਂ ਭੁਖਾ, ਬਿਨਾ ਕਿਸੇ ਹਥਿਆਰ ਤੋਂ ਕੀ ਕਰ ਲਵੇਗਾ,? ਸਿਪਾਹੀ ਨੂੰ ਹੁਕਮ ਕੀਤਾ ਇਸਦੀ ਇਕ ਹਥਕੜੀ ਖੋਲ ਦਿਓ। ਜੀਓੰ ਹੀ ਸਿਪਾਹੀ ਨੇ ਹਥਕੜੀ ਖੋਲੀ ਬਾਜ ਸਿੰਘ ਨੇ ਜੋਰ ਦੇ ਝਟਕੇ ਨਾਲ ਸਿਪਾਹੀ ਦੀ ਤਲਵਾਰ ਖੋਹ ਕੇ ਬੇਮਿਆਨ ਕੀਤਾ ਤੇ ਸਿਪਾਹੀ ਦਾ ਸਿਰ ਕਲਮ ਕਰ ਦਿਤਾ 13 ਸਿਪਾਹੀ ਹੋਰ ਕਤਲ ਕਰ ਦਿਤੇ। ਫ੍ਕ੍ਸੀਅਰ ਇਤਨਾ ਡਰ ਗਿਆ ਕੀ ਤਖਤ ਛਡ ਕੇ ਨਸ ਉਠਿਆ। ਸਿਪਾਹੀਆਂ ਨੇ ਬਾਜ ਸਿੰਘ ਨੂੰ ਬੜੀ ਮੁਸ਼ਕਲ ਨਾਲ ਕਾਬੂ ਕੀਤਾ।
ਕਤਲ ਕਰਨ ਤੋ ਪਹਿਲਾਂ ਇਕ ਵਾਰੀ ਫਿਰ ਦੀਨ-ਏ -ਇਸਲਾਮ ਕਬੂਲ ਕਰਨ ਦੀ ਸ਼ਰਤ ਰਖੀ ਪਰ ਇਹ ਖਾਹਿਸ਼ ਉਨਾਂ ਦੀ ਦਿਲ ਵਿਚ ਹੀ ਰਹਿ ਗਈ। ਪਹਿਲਾਂ ਬਾਬਾ ਬਿਨੋਦ ਸਿੰਘ, ਬਾਬਾ ਬਾਜ ਸਿੰਘ, ਬਾਬਾ ਫਤਹਿ ਤੇ ਬਾਬਾ ਆਲੀ ਸਿੰਘ ਸ਼ਹੀਦ ਕੀਤਾ। ਬਾਬਾ ਬੰਦਾ ਸਿੰਘ ਨੇ ਆਖਾਂ ਬੰਦ ਕਰ ਲਈਆਂ ਤਾ ਫਰਖਸਿਅਰ ਨੇ ਕਿਹਾ, ਕੀ ਗਲ ਸਾਥੀਆਂ ਦੀ ਮੌਤ ਨਹੀਂ ਦੇਖੀ ਜਾ ਰਹੀ ਤਾਂ ਬੰਦੇ ਨੇ ਕਿਹਾ ਕੀ ਮੈਂ ਤਾਂ ਅਕਾਲ ਪੁਰਖ ਅਗੇ ਅਰਦਾਸ ਕਰ ਰਿਹਾ ਸੀ ਕੇ ਜੇਹੜੇ ਮੇਰੇ ਤੋਂ ਪਿਛੋ ਆਏ ਹਨ ਓਹ ਤੇਰੀ ਗੋਦ ਵਿਚ ਪਹਿਲੇ ਚਲੇ ਗਏ, ਮੇਰੇ ਤੋ ਐਸੀ ਕੀ ਭੁਲ ਹੋ ਗਈ ਹੈ ਕੀ ਮੈਂ ਅਜੇ ਇਥੇ ਬੈਠਾਂ ਹਾਂ।
ਬਾਬਾ ਬੰਦਾ ਸਿੰਘ ਦਾ ਪੁਤਰ ਉਸਦੀ ਝੋਲੀ ਵਿਚ ਪਾਕੇ ਸ਼ਹੀਦ ਕਰਨ ਨੂੰ ਕਿਹਾ। ਬੰਦਾ ਸਿੰਘ ਨੇ ਕਿਹਾ, ” ਸਾਡੇ ਗੁਰੂ ਸਾਹਿਬ ਦਾ ਹੁਕਮ ਹੈ ਕੀ ਮਾਸੂਮਾ ਤੇ ਮਜਲੂਮਾ ਤੇ ਵਾਰ ਨਹੀ ਕਰਨਾ ਅਗਰ ਮੇਰੇ ਪੁਤਰ ਦੀ ਜਗਹ ਤੇਰਾ ਪੁਤਰ ਵੀ ਮੇਰੀ ਝੋਲੀ ਵਿਚ ਹੁੰਦਾ ਤਾ ਉਸਦਾ ਵੀ ਮੈਂ ਕਤਲ ਨਾਂ ਕਰਦਾ। ਬਾਬਾ ਅਜੈ ਸਿੰਘ ਨੂੰ ਨੇਜੇ ਉਪਰੋਂ ਉਛਾਲ ਕੇ ਦੋ ਟੋਟੇ ਕਰਵਾ ਦਿਤੇ, ਉਸ ਮਾਸੂਮ ਦਾ ਧੜਕਦਾ ਕਲੇਜਾ ਕਢ ਕੇ ਬੰਦਾ ਸਿੰਘ ਦੇ ਮੂੰਹ ਵਿਚ ਤੁਨਿ ਆ. ਉਸਦੇ ਜਿਸਮ ਦਾ ਖੂਨ ਬੰਦੇ ਸਿੰਘ ਦੇ ਮੂੰਹ ਤੇ ਮਲਿਆ। ਬੰਦਾ ਸਿੰਘ ਦੀਆਂ ਅਖਾਂ ਫਿਰ ਬੰਦ ਸਨ। ਫਿਰ ਫਰਖਸੀਅਰ ਨੇ ਪੁਛਿਆ ਕੀ ਪੁਤਰ ਦੀ ਮੌਤ ਨਹੀ ਦੇਖੀ ਜਾ ਰਹੀ ਤਾਂ ਬੰਦੇ ਬਹਾਦਰ ਨੇ ਕਿਹਾ ਕੀ ਹੁਣ ਮੈਂ ਕਲਗੀਧਰ ਪਾਤਸ਼ਾਹ ਅਗੇ ਤੇਰਾ ਸ਼ੁਕਰਾਨਾ ਕਰ ਰਿਹਾਂ ਹਾਂ ਕੀ ਜਿਸ ਗੁਰੂ ਨੇ ਚਾਰ ਪੁਤਰ ਖਾਲਸੇ ਦੀ ਝੋਲੀ ਵਿਚ ਪਾਏ ਹਨ ਅਜ ਤੇਰੀ ਖਾਤਿਰ ਮੈਂ ਆਪਣੇ ਪੁਤਰ ਨੂੰ ਝੋਲੀ ਵਿਚ ਪਾਕੇ ਉਸਦੀ ਗੋਦ ਵਿਚ ਜਾ ਰਿਹਾਂ ਹਾਂ। ਧੰਨ ਜਿਗਰਾ ਓਹ ਫਿਰ ਵੀ ਸ਼ਾਂਤ ਤੇ ਅਡੋਲ ਰਹੇ। ਜਕਰੀਆਂ ਖਾਨ ਨੇ ਪੁਛਿਆ ਕੀ ਹੁਣ ਤੈਨੂੰ ਕਿਸ ਤਰਹ ਦੀ ਮੌਤ ਚਾਹੀਦੀ ਹੈ ਤਾਂ ਬੰਦਾ ਸਿੰਘ ਨੇ ਕਿਹਾ ਕੀ ਜੇ ਤੂ ਮੇਰਾ ਸਬਰ ਪਰਖਣਾ ਹੈ ਤਾਂ ਤੂੰ ਆਪਣੇ ਜੁਲਮ ਦੀ ਹਦ ਪਰਖ ਲੈ। ਅਖੀਰ ਇਕ ਇਕ ਕਰਕੇ ਬੰਦੇ ਦੀਆਂ ਅਖਾਂ ਕਢੀਆਂ, ਫਿਰ ਲਤਾਂ ਤੇ ਬਾਹਾਂ ਵਡੀਆਂ, ਸਰੀਰ ਦਾ ਮਾਸ ਤਪਦੇ ਨਾਸੂਰਾਂ ਨਾਲ ਨੋਚਿਆ। ਪਰ ਓਹ ਅਕਾਲ ਪੁਰਖ ਦਾ ਸਿਮਰਨ ਕਰਦੇ ਰਹੇ। ਬੰਦਾ ਸਿੰਘ ਬਹਾਦਰ ਦੁਨੀਆਂ ਦਾ ਪਹਿਲਾ ਬਾਦਸ਼ਾਹ ਤੇ ਫੌਜੀ ਜਰਨੈਲ ਸੀ ਜਿਸਨੇ ਆਪਣੇ ਪੁਤਰ ਦੇ ਕਲੇਜੇ ਦਾ ਸਵਾਦ ਚਖਿਆ ਸੀ। ਬੰਦਾ ਸਿੰਘ ਬਹਾਦਰ ਇਕ ਮਹਾਨ ਕੌਮੀ ਜਰਨੈਲ ਹੋਣ ਦੇ ਨਾਲ ਨਾਲ ਪੂਰਨ ਗੁਰਸਿੱਖ ਸਨ ਜਿਨਾਂ ਨੇ ਯੁਧ ਕਰਦਿਆਂ ਤੇ ਜਿੱਤਾ ਹਾਸਲ ਕਰਨ ਉਪਰੰਤ, ਸ਼ਹੀਦ ਹੋਣ ਤਕ ਵੀ ਸਿਖੀ ਆਦਰਸ਼ਾਂ ਤੋਂ ਮੂੰਹ ਨਹੀ ਮੋੜਿਆ ਅਤੇ ਖਾਲਸਾ ਪੰਥ ਦੇ ਲੰਬੇ ਇਤਿਹਾਸ ਇਕ ਹੋਰ ਸੁਨਿਹਿਰੀ ਪੰਨਾ ਜੋੜ ਦਿਤਾ। ਭਗਤ ਕਬੀਰ ਜੀ ਦਾ ਸਲੋਕ ਇਥੇ ਕਿਤਨਾ ਢੁਕਦਾ ਹੈ।
ਸੂਰਾ ਸੋ ਪਹਿਚਾਨਿਐ ਜੁ ਲਰੈ ਦਿਨ ਕੇ ਹੇਤ
ਪੁਰਜਾ ਪੁਰਜਾ ਕਟ ਮਰੈ ਕਬਹੂ ਨ ਛਾਡੈ ਖੇਤੁ
ਸਹੀਦ ਕੀਤੇ ਸਿੰਘਾਂ ਦਾ ਮਾਸ ਕੂੜਿਆਂ ਦੇ ਢੇਰ ਵਿਚ ਸੁਟ ਦਿਤਾ। ਕਟੇ ਸਿਰਾਂ ਵਿਚ ਭੂਸਾ ਭਰ ਕੇ ਦਰਖਤਾਂ ਤੇ ਲਟਕਾ ਦਿਤੇ ਜਾਂ ਦਰਵਾਜਿਆਂ ਤੇ ਟੰਗ ਦਿਤੇ। ਇਤਨੀ ਦਹਸ਼ਤ ਫੈਲਾਈ ਕੀ ਮੁੜ ਕੇ ਕੋਈ ਹਕੂਮਤ ਦੀ ਹੁਕਮ ਅਦੂਲੀ ਨਾ ਕਰ ਸਕੇ। ਇਥੇ ਹੀ ਬਸ ਨਹੀਂ ਹੋਈ , ਇਸ ਤੋ ਬਾਦ ਵੀ ਸਿੰਘਾਂ ਦੀਆ ਬੇਇਨਤਹਾ ਸ਼ਹੀਦੀਆਂ ਹੋਈਆਂ, ਛੋਟੇ ਤੇ ਵਡੇ ਘਲੂਕਾਰੇ, ਸਮੇ ਦੀਆਂ ਹਕੂਮਤਾਂ ਵਲੋਂ ਸਿਖਾਂ ਦਾ ਖ਼ੁਰਾ ਖੋਜ ਮਿਟਾਣ ਲਈ ਮੁਹਿਮਾਂ ਚਲਾਈਆਂ ਗਈਆਂ ਪਰ ਸਿਖ ਹਮੇਸ਼ਾਂ ਚੜਦੀ ਕਲਾ ਵਿਚ ਰਹੇ ਤੇ ਡਟ ਕੇ ਮੁਕਾਬਲਾ ਕਰਦੇ ਰਹੇ।
ਬਾਬਾ ਬੰਦਾ ਸਿੰਘ ਦੇ ਕਾਰਨਾਮਿਆਂ ਤੋਂ ਸਿਖ ਜਗਤ ਨੂੰ ਬੜੀਆਂ ਉਮੀਦਾਂ ਸਨ, ਪਰ ਸਮੇ ਨੇ ਸਾਥ ਨਹੀਂ ਦਿਤਾ, ਉਨ੍ਹਾ ਦਾ ਜੀਵਨ ਵਿਚੇ ਹੀ ਟੁਟ ਗਿਆ ਜਿਸਦੇ ਮੁਖ ਕਾਰਨ ਸੀ ਰਾਜੇ ਰਜਵਾੜਿਆਂ ਨੇ ਉਨਾ ਦਾ ਸਾਥ ਨਾਂ ਦੇਣਾ ਤੇ ਬਾਬਾ ਵਿਨੋਦ ਸਿੰਘ ਨਾਲ ਆਪਸੀ ਮਤ -ਭੇਦ। ਚਾਹੇ ਬੰਦਾ ਬਹਾਦੁਰ ਆਪਣੇ ਮਿਸ਼ਨ ਵਿਚ ਪੂਰੀ ਤਰਹ ਸਫਲ ਨਹੀਂ ਹੋਏ, ਪਰ ਜੋ ਸੁਤੰਤ੍ਰਤਾ ਦੀ ਚਿੰਗਿਆੜੀ ਜੋ ਗੁਰੂ ਗੋਬਿੰਦ ਸਿੰਘ ਜੀ ਨੇ ਸੁਲਗਾਈ ਸੀ, ਉਹ ਨੂੰ ਹਵਾ ਬੰਦਾ ਬਹਾਦਰ ਨੇ ਦਿਤੀ ਜਿਸਦਾ ਭਾਬੜ ਕਈ ਸਾਲਾਂ ਬਾਅਦ ਮਚਿਆ ਤੇ ਪੰਜਾਬ ਨੂੰ ਮੁਗਲਾਂ ਤੋ ਅਜਾਦ ਕਰਵਾਕੇ ਠੰਡਾ ਹੋਇਆ।
ਪ੍ਰੋ ਹਰੀ ਰਾਮ ਗੁਪਤਾ ਲਿਖਦੇ ਹਨ ਕੀ ਦੁਨੀਆਂ ਦੇ ਇਤਿਹਾਸ ਵਿਚ ਬੰਦਾ ਸਿੰਘ ਬਹਾਦਰ ਦਾ ਸਥਾਨ ਸਿਕੰਦਰ ਤੇ ਨੇਪੋਲੀਅਨ ਚਰਚਿਲ ਨਾਲੋਂ ਘਟ ਨਹੀ ਬਲਕਿ ਬਹੁਤ ਅਗੇ ਸੀ । ਕਿਓਕੀ ਇਨ੍ਹਾਂ ਕੋਲ ਮੁਲਕ ਦੀ ਮੁਕੰਬਲ ਜਨ ਸ਼ਕਤੀ ਧੰਨ ਸ਼ਕਤੀ ਤੇ ਰਾਜ ਸ਼ਕਤੀ ਸੀ, ਵਡੀਆਂ ਵਡੀਆਂ ਜੰਗਜੂ ਤੇ ਯੁਧ ਵਿਦਿਆ ਵਿਚ ਪੂਰੀ ਤਰਹਿ ਨਿਪੁੰਨ ਸੀ। ਓਹ ਮੁਲਕ ਦੇ ਬਾਦਸ਼ਾਹ ਜਾ ਰਾਜਨੀਤਕ ਨੇਤਾ ਸਨ, ਉਨਾ ਕੋਲ ਆਧੁਨਿਕ ਹਥਿਆਰ ਸੀ ਤੇ ਪੂਰਾ ਦੇਸ਼ ਉਨਾ ਦੇ ਨਾਲ ਸੀ। ਬੰਦਾ ਸਿੰਘ ਬਹਾਦਰ ਕੋਲ ਸਿਰਫ ਹਿੰਮਤ, ਦਲੇਰੀ, ਮਕਸਦ ਤੇ ਗੁਰੂ ਗੋਬਿੰਦ ਸਿੰਘ ਜੀ ਦਾ ਆਸ਼ੀਰਵਾਦ ਸੀ ਜਿਸ ਨਾਲ 18 ਵੀ ਸਦੀ ਦੇ ਮੁਢਲੇ ਦੌਰ ਦੇ ਇਸ ਮਹਾਨ ਯੋਧੇ ਨੇ 700 ਸਾਲ ਦੀ ਗੁਲਾਮੀ ਮਗਰੋਂ ਪਹਿਲੀ ਵਾਰੀ ਆਜ਼ਾਦੀ ਦਾ ਦੀਵਾ ਬਾਲਕੇ ਇਤਿਹਾਸ ਨੂੰ ਰੋਸ਼ਨ ਕੀਤਾ।
ਰਬਿੰਦਰ ਨਾਥ ਟੈਗੋਰ ਨੇ ਬੰਦਾ ਬਹਾਦਰ ਦੀ ਮਹਾਨ ਸ਼ਹਾਦਤ ਬਾਰੇ ਕਵਿਤਾ ਲਿਖੀ ਹੈ, ਬੰਦੀ- ਮੀਰ ਜੇ ਬੰਗਾਲ ਦੇ ਸਕੂਲਾਂ ਵਿਚ ਅਜ ਵੀ ਪੜਾਈ ਜਾਂਦੀ ਹੈ।
ਪਰ ਬਹੁਤ ਸਾਰੇ ਮੁਸਲਮਾਨ ਇਤਿਹਾਸ ਕਾਰਾਂ ਨੇ ਇਨਾਂ ਨਾਲ ਇਨਸਾਫ਼ ਨਹੀਂ ਕੀਤਾ। ਸਮਕਾਲੀ ਇਤਿਹਾਸਕਾਰ ਖਾਫ਼ੀ ਖਾਨ ਤੇ ਮੁਹਮੰਦ ਲਤੀਫ ਵਰਗਿਆਂ ਨੇ ਇਨ੍ਹਾ ਨੂੰ, ਨਿਰਦੇਈ ਜਾਲਮ, ਵਹਿਸ਼ੀ, ਮਨੁਖਤਾ ਤੋ ਗਿਰਿਆ ਹੋਇਆ, ਲਹੂ ਪੀਣਾ, ਮਜਹਬੀ ਮੁਤਸਬੀ ਤੇ ਇਨਸਾਨੀ ਰੂਪ ਵਿਚ ਸ਼ੈਤਾਨ ਕਰ ਕੇ ਲਿਖਿਆ ਹੈ ਇਨ੍ਹਾ ਨੇ ਇਥੋਂ ਤਕ ਲਿਖ ਦਿਤਾ ਹੈ ਕੀ ਬੰਦੇ ਬਹਾਦੁਰ ਦਾ ਮਕਸਦ ਮੁਸਲਮਾਨਾ ਨੂੰ ਨੇਸਤੋਨਬੂਤ ਕਰਨ ਦਾ ਸੀ। ਕੁਝ ਅਧ ਪੜੇ ਭਾਰਤੀ ਇਤਿਹਾਸਕਾਰਾਂ ਨੇ ਵੀ ਇਨ੍ਹਾ ਤੇ ਮਜਹਬੀ, ਮੁਤਸਬੀ ਤੇ ਗੁਰੂ ਸਹਿਬ ਦੇ ਹੁਕਮਾ ਤੋਂ ਬਾਗੀ ਹੋਣ ਦੇ ਦੋਸ਼ ਲਗਾਏ ਹਨ, ਪਰ ਇਹ ਸਚ ਨਹੀਂ ਹੈ। ਹਾਂ ਇਹ ਸਚ ਹੈ ਕੀ ਗੁਰੂ ਸਾਹਿਬ ਨੇ ਉਸ ਨੂੰ ਬਦਲਾ ਲੈਣ ਲਈ ਨਹੀ ਸੀ ਭੇਜਿਆ, ਬਲਿਕ ਜਾਲਮ ਨੂੰ ਸੋਧਣ ਤੇ ਜੁਲਮ ਦਾ ਨਾਸ ਕਰਨ ਲਈ ਤੋਰਿਆ ਸੀ। ਪਰ ਓਹ ਇਕ ਇਨਸਾਨ ਸੀ, ਗੁਰੂ ਸਾਹਿਬ ਨੂੰ ਬਹੁਤ ਪਿਆਰ ਤੇ ਸਤਕਾਰ ਕਰਦਾ ਸੀ, ਗੁਰੂ ਸਾਹਿਬ ਦੇ ਬਚਿਆਂ ਨਾਲ ਮੁਗਲ ਹਕੂਮਤ ਤਰਫੋਂ ਕੀਤੀਆਂ ਵਹਿਸ਼ੀਆਨਾ ਜਿਆਦਤੀਆਂ ਲਈ ਰੋਹ ਤੇ ਰੋਸ ਉਸਦੇ ਅੰਦਰ ਸੀ ਜਿਸ ਕਰਕੇ ਉਸ ਕੋਲੋਂ ਇਹ ਗਲਤੀ ਹੋਈ। ਇਸ ਗਲਤੀ ਲਈ ਉਸਨੇ ਅਰਦਾਸ ਕਰਕੇ ਗੁਰੂ ਸਾਹਿਬ ਤੋ ਭੁਲ ਵੀ ਬਖਸ਼ਾਈ। ਪਰ ਜੋ ਤਰੀਕਾ ਜੁਲਮ ਕਰਨ ਦਾ ਜਾਲਮਾ ਨੇ ਅਪਣਾਇਆ ਹੋਇਆ ਸੀ, ਉਸ ਨੂੰ ਅਗਰ ਇਕ ਇਨਸਾਨ ਦੀ ਨਜਰ ਤੋਂ ਦੇਖੀਏ ਤਾਂ ਬਿਲਕੁਲ ਸਹੀ ਸੀ।
ਜੋਰਾਵਰ ਸਿੰਘ ਤਰਸਿੱਕਾ ।
ਵਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ
12 ਫਰਵਰੀ 2023
ਬਾਬਾ ਅਜੀਤ ਸਿੰਘ ਜੀ ਦੇ
ਜਨਮ ਦਿਹਾੜੇ ਦੀਆਂ ਆਪ ਸਭ ਨੂੰ
ਲੱਖ ਲੱਖ ਵਧਾਈਆਂ ਹੋਵਣ ਜੀ
🙏🙏
रामकली महला ५ ॥ जो तिसु भावै सो थीआ ॥ सदा सदा हरि की सरणाई प्रभ बिनु नाही आन बीआ ॥१॥ रहाउ ॥ पुतु कलत्रु लखिमी दीसै इन महि किछू न संगि लीआ ॥ बिखै ठगउरी खाइ भुलाना माइआ मंदरु तिआगि गइआ ॥१॥ निंदा करि करि बहुतु विगूता गरभ जोनि महि किरति पइआ ॥ पुरब कमाणे छोडहि नाही जमदूति ग्रासिओ महा भइआ ॥२॥ बोलै झूठु कमावै अवरा त्रिसन न बूझै बहुतु हइआ ॥ असाध रोगु उपजिआ संत दूखनि देह बिनासी महा खइआ ॥३॥ जिनहि निवाजे तिन ही साजे आपे कीने संत जइआ ॥ नानक दास कंठि लाइ राखे करि किरपा पारब्रहम मइआ ॥४॥४४॥५५॥
अर्थ: हे भाई! जो कुछ प्रभू को अच्छा लगता है वही हो रहा है। (इस वास्ते) सदा ही उस प्रभू की शरण पड़ा रह। प्रभू के बिना कोई और दूसरा (कुछ करने के योग्य) नहीं है।1। रहाउ। हे भाई! पुत्र, स्त्री, माया – ये जो कुछ दिखाई दे रहा है, इनमें से कुछ भी (अंत के समय जीव) अपने साथ नहीं ले के जाता। विषौ-विकारों की ठॅगबूटी खा के जीव गलत रास्ते पर पड़ा रहता है, आखिर में ये माया, ये सुंदर घर (सब कुछ) छोड़ के चला जाता है।1। हे भाई! जीव दूसरों की निंदा कर कर के बहुत ख्वार होता रहता है, और अपने इस किए अनुसार जनम-मरण के चक्कर में जा पड़ता है। (ये आम असूल की बात है कि) पूर्बले किए कर्मों के संस्कार जीव को छोड़ते नहीं हैं, और बहुत भयानक जमदूत इसे काबू में किए रखता है।2। (माया के मोह की ठॅगबूटी खा के माया की खातिर जीव) झूठ बोलता है (मुँह से बोलता और है, और,) करता कुछ और है, इसकी माया की भूख मिटती नहीं, माया की ‘हाय हाय’ सदा इसको लगी रहती है। संत जनों की निंदा करने के कारण (माया की तृष्णा का) ला-इलाज रोग (जीव के अंदर) पैदा हो जाता है इस बड़े क्षय रोग में ही इसका शरीर नाश हो जाता है।3। (पर, हे भाई! संत जनों की निंदा से जीव को कुछ भी हासिल नहीं होता) प्रभू ने स्वयं ही संत जनों को जीत का मालिक बनाया होता है, उन्हें उसी प्रभू ने पैदा किया हुआ है जिसने उनको आदर-सम्मान दिया हुआ है। हे नानक! परमात्मा मेहर करके दया करके अपने दासों को खुद ही अपने गले से लगाए रखता है।4।44।55।
ਗੁਰੂ ਕਲਗੀਧਰ ਪਿਤਾ ਜੀ ਦੇ ਸਭ ਤੋਂ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਦਾ ਜਨਮ 29 ਮਾਘ 1686 ਈ: ਨੂੰ ਮਾਤਾ ਸੁੰਦਰੀ ਜੀ ਦੀ ਪਾਵਨ ਕੁੱਖੋ ਹੋਇਆ। ਜਦੋ ਸਹਿਬਜ਼ਾਦਾ ਜੀ ਦਾ ਜਨਮ ਹੋਇਆ ਉਸ ਵੇਲੇ ਭੰਗਾਣੀ ਦੀ ਜੰਗ ਜਿੱਤੀ ਸੀ। ਇਕ ਤੇ ਜੰਗ ਜਿੱਤਣ ਦੀ ਖੁਸ਼ੀ ਇਧਰ ਸਾਹਿਬਜ਼ਾਦੇ ਦਾ ਜਨਮ ਸਤਿਗੁਰਾਂ ਨੂੰ ਖ਼ਬਰ ਮਿਲੀ , ਨਾਮ ਰੱਖਿਆ ਅਜੀਤ ਸਿੰਘ (ਕੁਝ ਲਿਖਤਾ ਚ ਜੀਤ ਸਿੰਘ ਤੇ ਰਣਜੀਤ ਸਿੰਘ ਵੀ ਲਿਖਿਆ ਹੈ ਸਾਲ ਦਾ ਵੀ ਮੱਤਭੇਦ ਆ ) .
ਸਾਹਿਬਜ਼ਾਦਾ ਜੀ ਮਹਾਨ ਸੂਰਬੀਰ ਯੋਧੇ ਸੰਤ ਸਿਪਾਹੀ ਸਨ। ਆਨੰਦਪੁਰ ਸਾਹਿਬ ਦੀਆਂ ਜੰਗਾਂ ਚ ਹਿੱਸਾ ਲਿਆ ਵੈਰੀਆਂ ਦੇ ਆਹੂ ਲਾਹੇ। ਇੱਕ ਵਾਰ ਕਿਸੇ ਬ੍ਰਾਹਮਣ ਨੇ ਪੁਕਾਰ ਕੀਤੀ , ਜੀ ਮੇਰੀ ਘਰਵਾਲੀ ਨੂੰ ਪਠਾਨ ਚੁੱਕ ਕੇ ਲੈ ਗਿਆ। ਸਤਿਗੁਰਾਂ ਨੇ ਸਾਹਿਬਜ਼ਾਦਾ ਅਜੀਤ ਸਿੰਘ ਦੀ ਅਗਵਾਈ ਵਿੱਚ ਜਥਾ ਭੇਜਿਆ। ਬਾਹਮਣ ਦੇ ਘਰ ਵਾਲੀ ਛੁਡਾਈ ਤੇ ਨਾਲ ਹੀ ਉਹ ਬੱਸੀ ਦੇ ਪਠਾਨ ਨੂੰ ਡੰਡ ਦਿੱਤਾ।
ਆਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਣ ਸਮੇਂ ਸਾਹਿਬਜ਼ਾਦਾ ਜੀ ਨੇ ਬੜੀ ਜੁੰਮੇਵਾਰੀ ਨਿਭਾਈ। ਹਰ ਵੇਲੇ ਗੁਰੂ ਪਿਤਾ ਦੇ ਹੁਕਮ ਦੀ ਪਾਲਣਾ ਕਰਦੇ। ਜਦੋਂ ਹਿੰਦੂ ਰਾਜੇ ਮੁਗਲ ਨਵਾਬ ਕਸਮਾਂ ਤੋੜ ਕੇ ਸਿਰ ਚੜ੍ਹ ਆਏ ਤਾਂ ਪਰਿਵਾਰ ਵਿਛੋੜਾ ਹੋਇਆ। ਸਰਸਾ ਦੇ ਕੰਢੇ ਭਿਆਨਕ ਜੰਗ ਸਮੇ ਵੈਰੀ ਸਾਹਮਣੇ ਆਪਣੇ ਜਥੇ ਸਮੇਤ ਦੀਵਾਰ ਬਣ ਖੜ ਗਏ। ਸਰਸਾ ਪਾਰ ਕੀਤੀ।
1704 ਨੂੰ ਚਮਕੌਰ ਦੀ ਜੰਗ ਵਿੱਚ ਜੋ ਸੂਰਬੀਰਤਾ ਦਿਖਾਈ , ਉਹ ਲਾਸਾਨੀ ਅਤੇ ਅਦੁੱਤੀ ਹੈ। ਗੁਰ ਪਿਤਾ ਦਾ ਥਾਪੜਾ ਲੈ ਕੇ ਜਦੋਂ ਜੰਗ ਵਿਚ ਆਏ। ਤੀਰਾਂ ਦੀ ਵਰਖਾਂ ਤੋ ਬਾਅਦ ਹੱਥ ਵਿੱਚ ਬਰਛੀ ਲੈ ਲਈ।
ਕਵੀ ਸੈਨਾਪਤਿ ਜੀ ਲਿਖਦੇ , ਜਦੋਂ ਸਾਹਿਬਜ਼ਾਦਾ ਜੀ ਬਰਛੀ ਨਾਲ ਵੈਰੀ ਦੇ ਸੀਨੇ ਪਰਾਉਦੇ ਸੀ ਤਾਂ ਦੁਸ਼ਮਣ ਦੇਖ ਦੇਖ ਥਰ ਥਰ ਕੰਬਦੇ ਕਹਿੰਦੇ ਯਾ ਖੁਦਾ ਬਚਾ ਇਸ ਤੋ।
ਦੋਹਰਾ
ਲੇਤ ਪਰੋਏ ਪਠਾਨ ਕੋ ਸਬਹਨ ਸਾਂਗ ਦਿਖਰਾਇ
ਦੇਖ ਹੀ ਸਭ ਕਹਿਤ ਹੈਂ ਅਰੇ ਖੁਦਾਇ ਖੁਦਾਇ
ਆਪਣੇ ਵੱਡੇ ਫ਼ਰਜ਼ੰਦ ਨੂੰ ਜੰਗ ਚ ਜੂਝਦਿਆਂ ਦੇਖ ਚਮਕੌਰ ਗੜੀ ਤੇ ਖੜ੍ਹੇ ਪੁੱਤਰਾਂ ਦੇ ਦਾਨੀ ਕਲਗੀਆਂ ਵਾਲੇ ਸਤਿਗੁਰਾਂ ਨੇ ਉੱਚੀ ਆਵਾਜ਼ ਚ ਕਿਹਾ ਸੀ।
ਸਾਬਾਸ਼ ਪਿਸਰ ਕਿਆ ਖ਼ੂਬ ਲੜੇ ਹੋ
ਹਾਂ ਕਿਉਂ ਨਾ ਹੋ ਗੋਬਿੰਦ ਕੇ ਫਰਜੰਦ ਬੜੇ ਹੋ
(ਜੋਗੀ ਅੱਲਾ ਯਾਰ ਖਾਂ)
ਪੁੱਤਰ ਜੀ ਸ਼ਾਬਾਸ਼ ਸ਼ਾਬਾਸ਼ ਬਹੁਤ ਖ਼ੂਬ ਯੁਧ ਕੀਤਾ।
ਤੁਹਾਡਾ ਜੂਝਣਾ ਵੀ ਏਦਾ ਹੀ ਬਣਦਾ ਹੈ
ਕਿਉਂਕਿ ਤੁਸੀਂ ਸਾਡੇ ਵੱਡੇ ਫ਼ਰਜ਼ੰਦ ਹੋ ਵੱਡੇ ਪੁੱਤਰ ਹੋ।
ਏਸੇ ਮਹਾਂਬਲੀ ਸੂਰਬੀਰ ਸੰਤ ਸਿਪਾਹੀ ਕਲਗੀਆਂ ਵਾਲੇ ਸਤਿਗੁਰਾਂ ਦੇ ਵੱਡੇ ਫਰਜੰਦ ਮਾਤਾ ਸੁੰਦਰੀ ਜੀ ਦੇ ਲਾਲ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਦਿਹਾੜੇ ਦੀਆਂ ਲੱਖ ਲੱਖ ਵਧਾਈ।
ਮੇਜਰ ਸਿੰਘ
ਗੁਰੂ ਕਿਰਪਾ
ਅੰਗ : 900
ਰਾਮਕਲੀ ਮਹਲਾ ੫ ॥
ਜੋ ਤਿਸੁ ਭਾਵੈ ਸੋ ਥੀਆ ॥ ਸਦਾ ਸਦਾ ਹਰਿ ਕੀ ਸਰਣਾਈ ਪ੍ਰਭ ਬਿਨੁ ਨਾਹੀ ਆਨ ਬੀਆ ॥੧॥ ਰਹਾਉ ॥ ਪੁਤੁ ਕਲਤ੍ਰੁ ਲਖਿਮੀ ਦੀਸੈ ਇਨ ਮਹਿ ਕਿਛੂ ਨ ਸੰਗਿ ਲੀਆ ॥ ਬਿਖੈ ਠਗਉਰੀ ਖਾਇ ਭੁਲਾਨਾ ਮਾਇਆ ਮੰਦਰੁ ਤਿਆਗਿ ਗਇਆ ॥੧॥ ਨਿੰਦਾ ਕਰਿ ਕਰਿ ਬਹੁਤੁ ਵਿਗੂਤਾ ਗਰਭ ਜੋਨਿ ਮਹਿ ਕਿਰਤਿ ਪਇਆ ॥ ਪੁਰਬ ਕਮਾਣੇ ਛੋਡਹਿ ਨਾਹੀ ਜਮਦੂਤਿ ਗ੍ਰਾਸਿਓ ਮਹਾ ਭਇਆ ॥੨॥ ਬੋਲੈ ਝੂਠੁ ਕਮਾਵੈ ਅਵਰਾ ਤ੍ਰਿਸਨ ਨ ਬੂਝੈ ਬਹੁਤੁ ਹਇਆ ॥ ਅਸਾਧ ਰੋਗੁ ਉਪਜਿਆ ਸੰਤ ਦੂਖਨਿ ਦੇਹ ਬਿਨਾਸੀ ਮਹਾ ਖਇਆ ॥੩॥ ਜਿਨਹਿ ਨਿਵਾਜੇ ਤਿਨ ਹੀ ਸਾਜੇ ਆਪੇ ਕੀਨੇ ਸੰਤ ਜਇਆ ॥ ਨਾਨਕ ਦਾਸ ਕੰਠਿ ਲਾਇ ਰਾਖੇ ਕਰਿ ਕਿਰਪਾ ਪਾਰਬ੍ਰਹਮ ਮਇਆ ॥੪॥੪੪॥੫੫॥
ਅਰਥ : ਰਾਮਕਲੀ ਮਹਲਾ ੫ ॥
ਹੇ ਭਾਈ! ਜੋ ਕੁਝ ਪ੍ਰਭੂ ਨੂੰ ਚੰਗਾ ਲੱਗਦਾ ਹੈ ਉਹੀ ਹੋ ਰਿਹਾ ਹੈ । (ਇਸ ਵਾਸਤੇ) ਸਦਾ ਹੀ ਉਸ ਪ੍ਰਭੂ ਦੀ ਸਰਨ ਪਿਆ ਰਹੁ । ਪ੍ਰਭੂ ਤੋਂ ਬਿਨਾ ਕੋਈ ਹੋਰ ਦੂਜਾ (ਕੁਝ ਕਰਨ-ਜੋਗਾ) ਨਹੀਂ ਹੈ ।੧।ਰਹਾਉ। ਹੇ ਭਾਈ! ਪੁੱਤਰ, ਇਸਤ੍ਰੀ, ਮਾਇਆ—ਇਹ ਜੋ ਕੁਝ ਦਿੱਸ ਰਿਹਾ ਹੈ, ਇਹਨਾਂ ਵਿਚੋਂ ਕੁਝ ਭੀ (ਅੰਤ ਵੇਲੇ ਜੀਵ) ਆਪਣੇ ਨਾਲ ਨਹੀਂ ਲੈ ਜਾਂਦਾ । ਵਿਸ਼ੇ-ਵਿਕਾਰਾਂ ਦੀ ਠਗਬੂਟੀ ਖਾ ਕੇ ਜੀਵ ਕੁਰਾਹੇ ਪਿਆ ਰਹਿੰਦਾ ਹੈ, ਆਖ਼ਰ ਇਹ ਮਾਇਆ, ਇਹ ਸੋਹਣਾ ਘਰ (ਸਭ ਕੁਝ) ਛੱਡ ਕੇ ਤੁਰ ਜਾਂਦਾ ਹੈ ।੧। ਹੇ ਭਾਈ! ਜੀਵ ਦੂਜਿਆਂ ਦੀ ਨਿੰਦਾ ਕਰ ਕਰ ਕੇ ਬਹੁਤ ਖ਼ੁਆਰ ਹੁੰਦਾ ਰਹਿੰਦਾ ਹੈ, ਤੇ ਆਪਣੇ ਇਸ ਕੀਤੇ ਅਨੁਸਾਰ ਜਨਮ ਮਰਨ ਦੇ ਗੇੜ ਵਿਚ ਜਾ ਪੈਂਦਾ ਹੈ । (ਇਹ ਆਮ ਅਸੂਲ ਦੀ ਗੱਲ ਹੈ ਕਿ) ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰ ਜੀਵ ਨੂੰ ਛੱਡਦੇ ਨਹੀਂ ਹਨ, ਤੇ ਵੱਡਾ ਭਿਆਨਕ ਜਮਦੂਤ ਇਸ ਨੂੰ ਕਾਬੂ ਕਰੀ ਰੱਖਦਾ ਹੈ ।੨। (ਮਾਇਆ ਦੇ ਮੋਹ ਦੀ ਠਗਬੂਟੀ ਖਾ ਕੇ ਮਾਇਆ ਦੀ ਖ਼ਾਤਰ ਜੀਵ) ਝੂਠ ਬੋਲਦਾ ਹੈ (ਮੂੰਹੋਂ ਆਖਦਾ ਹੋਰ ਹੈ, ਤੇ) ਕਮਾਂਦਾ ਕੁਝ ਹੋਰ ਹੈ, ਇਸ ਦੀ ਮਾਇਆ ਦੀ ਤਿ੍ਰਸ਼ਨਾ ਬੁੱਝਦੀ ਨਹੀਂ, ਮਾਇਆ ਦੀ ‘ਹਾਇ ਹਾਇ’ ਸਦਾ ਇਸ ਨੂੰ ਲੱਗੀ ਰਹਿੰਦੀ ਹੈ । ਸੰਤ ਜਨਾਂ ਦੀ ਨਿੰਦਾ ਕਰਨ ਦੇ ਕਾਰਨ (ਮਾਇਆ ਦੀ ਤਿ੍ਰਸ਼ਨਾ ਦਾ) ਲਾ-ਇਲਾਜ ਰੋਗ (ਜੀਵ ਦੇ ਅੰਦਰ) ਪੈਦਾ ਹੋ ਜਾਂਦਾ ਹੈ, ਇਸ ਵੱਡੇ ਖਈ ਰੋਗ ਦੇ ਵਿਚ ਹੀ ਇਸ ਦਾ ਸਰੀਰ ਨਾਸ ਹੋ ਜਾਂਦਾ ਹੈ ।੩। (ਪਰ, ਹੇ ਭਾਈ! ਸੰਤ ਜਨਾਂ ਦੀ ਨਿੰਦਾ ਤੋਂ ਜੀਵ ਨੂੰ ਹਾਸਲ ਕੁਝ ਨਹੀਂ ਹੁੰਦਾ) ਪ੍ਰਭੂ ਨੇ ਆਪ ਹੀ ਸੰਤ ਜਨਾਂ ਨੂੰ ਜਿੱਤ ਦਾ ਮਾਲਕ ਬਣਾਇਆ ਹੁੰਦਾ ਹੈ, ਉਹਨਾਂ ਨੂੰ ਉਸੇ ਪ੍ਰਭੂ ਨੇ ਪੈਦਾ ਕੀਤਾ ਹੋਇਆ ਹੈ ਜਿਸ ਨੇ ਉਹਨਾਂ ਨੂੰ ਆਦਰ-ਸਤਕਾਰ ਦਿੱਤਾ ਹੋਇਆ ਹੈ । ਹੇ ਨਾਨਕ! ਪਰਮਾਤਮਾ ਮਿਹਰ ਕਰ ਕੇ ਦਇਆ ਕਰ ਕੇ ਆਪਣੇ ਦਾਸਾਂ ਨੂੰ ਆਪ ਹੀ ਆਪਣੇ ਗਲ ਨਾਲ ਲਾਈ ਰੱਖਦਾ ਹੈ ।੪।੪੪।੫੫।
जैतसरी महला ५ घरु ३ दुपदे ੴ सतिगुर प्रसादि ॥ देहु संदेसरो कहीअउ प्रिअ कहीअउ ॥ बिसमु भई मै बहु बिधि सुनते कहहु सुहागनि सहीअउ ॥१॥ रहाउ ॥ को कहतो सभ बाहरि बाहरि को कहतो सभ महीअउ ॥ बरनु न दीसै चिहनु न लखीऐ सुहागनि साति बुझहीअउ ॥१॥ सरब निवासी घटि घटि वासी लेपु नही अलपहीअउ ॥ नानकु कहत सुनहु रे लोगा संत रसन को बसहीअउ ॥२॥१॥२॥
अर्थ: राग जैतसरी, घर ३ में गुरू अर्जन देव जी की दो-बंदों वाली बाणी। अकाल पुरख एक है और सतिगुरु की कृपा द्वारा मिलता है। (हे गुर-सिखों!) मुझे प्यारे प्रभू का मीठा संदेशा दो। मैं (उस प्यारे के बारे में) कई प्रकार (की बातें) सुन सुन के हैरान हो रही हूँ। हे सुहागवती सखियों! (तुम) बताओ (वह किस तरह का है ?) ॥१॥ रहाउ ॥ कोई कहता है, वह सब से बाहर ही वस्ता है, कोई कहता है, वह सब के अन्दर वस्ता है। उस का रंग नहीं दिखता, उस का कोई लक्षण नज़र नहीं आता। हे सुहागनों! तुम मुझे सच्ची बात समझाओ ॥१॥ वह परमात्मा सब में निवास रखने वाला है, प्रत्येक शरीर में वसने वाला है (फिर भी, उस को माया का) जरा भी लेप नहीं है। नानक जी कहते हैं-हे लोगों! सुनों, वह प्रभू संत जनों की जीभ (जिव्हा) पर वस्ता है (संत जन हर समय उसी का नाम जपते हैं) ॥२॥१॥२॥
ਅੰਗ : 700
ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥
ਅਰਥ : ਰਾਗ ਜੈਤਸਰੀ, ਘਰ ੩ ਵਿੱਚ ਗੁਰੂ ਅਰਜਨ ਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ। ਹੇ ਸੁਹਾਗਵਤੀ ਸਹੇਲੀਹੋ! (ਤੁਸੀਂ) ਦੱਸੋ (ਉਹ ਕਿਹੋ ਜਿਹਾ ਹੈ ?) ॥੧॥ ਰਹਾਉ ॥ ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ ॥੧॥ ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਨਾਨਕ ਜੀ ਆਖਦੇ ਹਨ-ਹੇ ਲੋਕੋ! ਸੁਣੋ, ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) ॥੨॥੧॥੨॥
बिलावलु महला ५ छंत ੴ सतिगुर प्रसादि ॥ मंगल साजु भइआ प्रभु अपना गाइआ राम ॥ अबिनासी वरु सुणिआ मनि उपजिआ चाइआ राम ॥ मनि प्रीति लागै वडै भागै कब मिलीऐ पूरन पते ॥ सहजे समाईऐ गोविंदु पाईऐ देहु सखीए मोहि मते ॥ दिनु रैणि ठाढी करउ सेवा प्रभु कवन जुगती पाइआ ॥ बिनवंति नानक करहु किरपा लैहु मोहि लड़ि लाइआ ॥१॥
राग बिलावलु में गुरु अर्जनदेव जी की बाणी ‘छंत’ अकाल पुरख एक है और सतिगुरु की कृपा द्वारा मिलता है। हे सखी! प्यारे प्रभु की सिफत सलाह का गीत गाने से (मन में) ख़ुशी का रंग ढंग बन जाता है। उस कभी न मरने वाले खसम-प्रभु (का नाम) सुनने से मन में चाव पैदा होता है। (जब) बड़ी किस्मत से (किसी जिव-स्त्री के) मन में परमात्मा-पति का प्यार पैदा होता है, (तब वह जिव स्त्री उतावली हो जाती है) सारे गुणों के मालिक प्रभु-पति को कब मिला जा सकेगा। (उस को आगे यह उत्तर मिलता है- कि) अगर आत्मिक अड़ोलता में लीन रहें तो परमात्मा-पति मिल जाता है। (वह भाग्यवान जीव इस्त्री बार बार पूछती है) हे सखी! मुझे मति दे, कि किस प्रकार से प्रभु-पति से मिल सकूँ (हे सखी! बता) मैं दिन-रात खड़ी तेरी सेवा करुँगी। (गुरू नानक जी कहते हैं की )नानक (भी) बेनती करता है-(हे प्रभु! मेरे ऊपर) कृपा कर, (मुझे अपने) लड़ लगाई रख।१।
ਅੰਗ : 845
ਬਿਲਾਵਲੁ ਮਹਲਾ ੫ ਛੰਤ
ੴ ਸਤਿਗੁਰ ਪ੍ਰਸਾਦਿ ॥
ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥ ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥ ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥ ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥ ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥ ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥ ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥ ਗੁਰ ਚਰਣੀ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥ ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥ ਆਨੰਦ ਅਨਦਿਨੁ ਵਜਹਿ ਵਾਜੇ ਅਹੰ ਮਤਿ ਮਨ ਕੀ ਤਿਆਗੀ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਸੰਤਸੰਗਿ ਲਿਵ ਲਾਗੀ ॥੪॥੧॥
ਅਰਥ: ਬਿਲਾਵਲੁ ਮਹਲਾ ੫ ਛੰਤ
ੴ ਸਤਿਗੁਰ ਪ੍ਰਸਾਦਿ ॥
ਹੇ ਸਹੇਲੀਏ! ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵਿਆਂ (ਮਨ ਵਿਚ) ਖ਼ੁਸ਼ੀ ਦਾ ਰੰਗ-ਢੰਗ ਬਣ ਜਾਂਦਾ ਹੈ । ਉਸ ਕਦੇ ਨਾਹ ਮਰਨ ਵਾਲੇ ਖਸਮ-ਪ੍ਰਭੂ (ਦਾ ਨਾਮ) ਸੁਣਿਆਂ ਮਨ ਵਿਚ ਚਾਉ ਪੈਦਾ ਹੋ ਜਾਂਦਾ ਹੈ । (ਜਦੋਂ) ਵੱਡੀ ਕਿਸਮਤ ਨਾਲ (ਕਿਸੇ ਜੀਵ-ਇਸਤ੍ਰੀ ਦੇ) ਮਨ ਵਿਚ ਪਰਮਾਤਮਾ-ਪਤੀ ਦਾ ਪਿਆਰ ਪੈਦਾ ਹੁੰਦਾ ਹੈ, (ਤਦੋਂ ਉਹ ਉਤਾਵਲੀ ਹੋ ਹੋ ਪੈਂਦੀ ਹੈ ਕਿ ਉਸ) ਸਾਰੇ ਗੁਣਾਂ ਦੇ ਮਾਲਕ ਪ੍ਰਭੂ-ਪਤੀ ਨੂੰ ਕਦੋਂ ਮਿਲਿਆ ਜਾ ਸਕੇਗਾ । (ਉਸ ਨੂੰ ਅੱਗੋਂ ਇਹ ਉੱਤਰ ਮਿਲਦਾ ਹੈ—ਜੇ) ਆਤਮਕ ਅਡੋਲਤਾ ਵਿਚ ਲੀਨ ਰਹੀਏ ਤਾਂ ਪਰਮਾਤਮਾ-ਪਤੀ ਮਿਲ ਪੈਂਦਾ ਹੈ । (ਉਹ ਭਾਗਾਂ ਵਾਲੀ ਜੀਵ-ਇਸਤ੍ਰੀ ਮੁੜ ਮੁੜ ਪੁੱਛਦੀ ਹੈ—) ਹੇ ਸਹੇਲੀਏ! ਮੈਨੂੰ ਮਤਿ ਦੇਹਿ, ਕਿ ਕਿਸ ਤਰੀਕੇ ਨਾਲ ਪ੍ਰਭੂ-ਪਤੀ ਮਿਲ ਸਕਦਾ ਹੈ (ਹੇ ਸਹੇਲੀਏ! ਦੱਸ) ਮੈਂ ਦਿਨ ਰਾਤ ਖਲੋਤੀ ਤੇਰੀ ਸੇਵਾ ਕਰਾਂਗੀ । ਨਾਨਕ (ਭੀ) ਬੇਨਤੀ ਕਰਦਾ ਹੈ—(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ, (ਮੈਨੂੰ ਆਪਣੇ) ਲੜ ਨਾਲ ਲਾਈ ਰੱਖ ।੧। ਹੇ ਭਾਈ! (ਪਰਮਾਤਮਾ ਦਾ ਨਾਮ ਕੀਮਤੀ ਰਤਨ ਹੈ, ਜਿਹੜਾ ਮਨੁੱਖ ਇਹ) ਹਰਿ-ਨਾਮ ਵਿਹਾਝਦਾ ਹੈ, (ਉਸ ਦੇ ਅੰਦਰ) ਧੀਰਜ ਪੈਦਾ ਹੋ ਜਾਂਦੀ ਹੈ । ਪਰ ਇਹ ਨਾਮ-ਰਤਨ (ਕੋਈ ਵਿਰਲਾ) ਖੋਜ ਕਰਨ ਵਾਲਾ ਮਨੁੱਖ ਭਾਲ ਕਰ ਕੇ ਸੰਤ ਜਨਾਂ ਪਾਸੋਂ ਹੀ ਹਾਸਲ ਕਰਦਾ ਹੈ । ਜਿਸ ਵਡ-ਭਾਗੀ ਮਨੁੱਖ ਨੂੰ ਪਿਆਰੇ ਸੰਤ ਜਨ ਮਿਲ ਪੈਂਦੇ ਹਨ, (ਉਹੀ) ਮਿਹਰ ਕਰ ਕੇ (ਉਸ ਨੂੰ) ਅਕੱਥ ਪ੍ਰਭੂ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਂਦੇ ਹਨ । ਹੇ ਭਾਈ! (ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਸੁਰਤਿ ਜੋੜ ਕੇ, ਮਨ ਲਾ ਕੇ ਪ੍ਰਭੂ-ਚਰਨਾਂ ਨਾਲ ਪਿਆਰ ਪਾ ਕੇ (ਪਰਮਾਤਮਾ ਦਾ) ਨਾਮ ਸਿਮਰਿਆ ਕਰ । ਪ੍ਰਭੂ ਦੇ ਦਰ ਤੇ (ਦੋਵੇਂ) ਹੱਥ ਜੋੜ ਕੇ ਅਰਦਾਸ ਕਰਿਆ ਕਰ । (ਜਿਹੜਾ ਮਨੁੱਖ ਨਿੱਤ ਅਰਦਾਸ ਕਰਦਾ ਰਹਿੰਦਾ ਹੈ, ਉਸ ਨੂੰ ਮਨੁੱਖਾ ਜੀਵਨ ਦੀ) ਖੱਟੀ (ਵਜੋਂ) ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦੀ ਦਾਤਿ) ਮਿਲਦੀ ਹੈ । ਹੇ ਅਪਹੁੰਚ ਤੇ ਆਥਾਹ ਪ੍ਰਭੂ! ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ—ਮੈਂ ਤੇਰਾ ਦਾਸ ਹਾਂ, ਤੂੰ ਮੇਰਾ ਮਾਲਕ ਹੈਂ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਬਖ਼ਸ਼) ।੨। (ਕੁੜੀ ਮੁੰਡੇ ਦੇ ਵਿਆਹ ਦਾ ਮੁਹੂਰਤ ਮਿਥਿਆ ਜਾਂਦਾ ਹੈ । ਲਾੜੇ ਦੇ ਨਾਲ ਜਾਂਞੀ ਆਉਂਦੇ ਹਨ, ਲੜਕੀ ਵਾਲਿਆਂ ਦੇ ਘਰ ਢੁਕਦੇ ਹਨ, ਲੜਕੀ ਦੇ ਸਨ-ਬੰਧੀਆਂ ਦੇ ਮਨ ਵਿਚ ਉਸ ਵੇਲੇ ਖ਼ੁਸ਼ੀ ਹੁੰਦੀ ਹੈ । ਜਾਂਞੀਆਂ ਨੂੰ ਉਹ ਕਈ ਸੁਆਦਲੇ ਭੋਜਨ ਖੁਆਂਦੇ ਹਨ । ਪਾਂਧਾ ਲਾਵਾਂ ਪੜ੍ਹ ਕੇ ਲੜਕੇ ਲੜਕੀ ਦਾ ਮੇਲ ਕਰ ਦੇਂਦਾ ਹੈ) । (ਇਸੇ ਤਰ੍ਹਾਂ ਸਾਧ ਸੰਗਤਿ ਦੀ ਬਰਕਤ ਨਾਲ ਜੀਵ-ਇਸਤ੍ਰੀ ਅਤੇ ਪ੍ਰਭੂ-ਪਤੀ ਦੇ ਮਿਲਾਪ ਦਾ) ਕਦੇ ਨਾਹ ਖੁੰਝਣ ਵਾਲਾ ਮੁਹੂਰਤ ਸੋਧਿਆ ਜਾਂਦਾ ਹੈ । (ਸਾਧ ਸੰਗਤਿ ਦੀ ਕਿਰਪਾ ਨਾਲ ਜੀਵ-ਇਸਤ੍ਰੀ ਦਾ) ਪੂਰਨ ਪਰਮਾਤਮਾ ਨਾਲ ਮਿਲਾਪ (ਵਿਆਹ) ਹੋ ਜਾਂਦਾ ਹੈ, (ਜੀਵ-ਇਸਤ੍ਰੀ ਦੇ ਹਿਰਦੇ ਵਿਚ) ਸਾਰੇ ਸੁਖ ਆ ਵੱਸਦੇ ਹਨ (ਪ੍ਰਭੂ-ਪਤੀ ਨਾਲੋਂ ਉਸਦਾ) ਵਿਛੋੜਾ ਮੁੱਕ ਜਾਂਦਾ ਹੈ । ਸੰਤ ਜਨ ਮਿਲ ਕੇ (ਸਾਧ ਸੰਗਤਿ ਵਿਚ) ਆਉਂਦੇ ਹਨ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ (ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ ਇਹ ਸਤਸੰਗੀ) ਅਸਚਰਜ ਜਾਂਞੀ ਬਣ ਜਾਂਦੇ ਹਨ । (ਸੰਤ ਜਨ) ਮਿਲ ਕੇ (ਸਾਧ ਸੰਗਤਿ ਵਿਚ) ਇਕੱਠੇ ਹੁੰਦੇ ਹਨ, ਆਤਮਕ ਅਡੋਲਤਾ ਵਿਚ (ਟਿਕਦੇ ਹਨ, ਮਾਨੋ, ਲੜਕੀ ਵਾਲਿਆਂ ਦੇ ਘਰ) ਢੁਕਾਉ ਹੋ ਰਿਹਾ ਹੈ, (ਜਿਵੇਂ,) ਲੜਕੀ ਦੇ ਸਨਬੰਧੀਆਂ ਦੇ ਮਨ ਵਿਚ ਚਾਉ ਪੈਦਾ ਹੁੰਦਾ ਹੈ (ਤਿਵੇਂ, ਜਿੰਦ ਦੇ ਸਾਥੀਆਂ ਦੇ ਮਨ ਵਿਚ, ਸਾਰੇ ਗਿਆਨ-ਇੰਦ੍ਰਿਆਂ ਦੇ ਅੰਦਰ ਉਤਸ਼ਾਹ ਪੈਦਾ ਹੁੰਦਾ ਹੈ) । (ਸਾਧ ਸੰਗਤਿ ਦੇ ਪਰਤਾਪ ਨਾਲ ਜੀਵ-ਇਸਤ੍ਰੀ ਦੀ) ਜਿੰਦ ਪ੍ਰਭੂ ਦੀ ਜੋਤਿ ਵਿਚ ਮਿਲ ਕੇ ਤਾਣੇ-ਪੇਟੇ ਵਾਂਗ ਇਕ-ਮਿਕ ਹੋ ਜਾਂਦੀ ਹੈ (ਜਿਵੇਂ ਜਾਂਞੀਆਂ ਮਾਂਞੀਆਂ ਨੂੰ) ਸਾਰੇ ਸੁਆਦਲੇ ਭੋਜਨ ਛਕਾਏ ਜਾਂਦੇ ਹਨ, (ਤਿਵੇਂ ਜੀਵ-ਇਸਤ੍ਰੀ ਨੂੰ) ਪਰਮਾਤਮਾ ਦਾ ਨਾਮ-ਭੋਜਨ ਪ੍ਰਾਪਤ ਹੁੰਦਾ ਹੈ । ਨਾਨਕ ਬੇਨਤੀ ਕਰਦਾ ਹੈ—(ਇਹ ਸਾਰੀ ਗੁਰੂ ਦੀ ਹੀ ਮਿਹਰ ਹੈ) ਗੁਰੂ-ਸੰਤ ਨੇ (ਸਰਨ ਪਈ) ਸਾਰੀ ਲੁਕਾਈ ਨੂੰ ਸਾਰੇ ਜਗਤ ਦਾ ਮੂਲ ਸਭਨਾਂ ਤਾਕਤਾਂ ਦਾ ਮਾਲਕ ਪਰਮਾਤਮਾ ਮਿਲਾਇਆ ਹੈ ।੩। (ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਚਰਨੀਂ ਲੱਗਦੀ ਹੈ, ਉਸ ਦੇ (ਹਿਰਦੇ-) ਘਰ ਵਿਚ ਪ੍ਰਭੂ-ਪਤੀ ਆ ਬੈਠਦਾ ਹੈ, ਉਸ ਦਾ (ਸਰੀਰ-) ਭਵਨ ਸੋਹਣਾ ਹੋ ਜਾਂਦਾ ਹੈ, ਉਸ ਦੀ (ਹਿਰਦਾ-) ਧਰਤੀ ਭਾਗਾਂ ਵਾਲੀ ਬਣ ਜਾਂਦੀ ਹੈ । (ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਚਰਨੀਂ ਲੱਗਦੀ ਹੈ, ਉਹ ਆਤਮਕ ਅਡੋਲਤਾ ਵਿਚ (ਟਿਕ ਕੇ ਵਿਕਾਰਾਂ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੀ ਹੈ, ਉਸ ਦੀਆਂ ਸਾਰੀਆਂ ਇੱਛਾਂ ਪੂਰੀਆਂ ਹੋ ਜਾਂਦੀਆਂ ਹਨ । ਸਾਧ ਸੰਗਤਿ ਦੀ ਚਰਨ-ਧੂੜ ਦੇ ਪਰਤਾਪ ਨਾਲ (ਉਸ ਦੇ ਅੰਦਰੋਂ) ਮਮਤਾ ਵਧਾਣ ਵਾਲੀ ਆਸ ਖ਼ਤਮ ਹੋ ਜਾਂਦੀ ਹੈ, ਉਸ ਨੂੰ ਚਿਰਾਂ ਦੇ ਵਿਛੁੜੇ ਹੋਏ ਪ੍ਰਭੂ-ਕੰਤ ਜੀ ਮਿਲ ਪੈਂਦੇ ਹਨ । ਨਾਨਕ ਬੇਨਤੀ ਕਰਦਾ ਹੈ—(ਗੁਰੂ ਦੀ ਚਰਨੀਂ ਲੱਗੀ ਹੋਈ ਜੀਵ-ਇਸਤ੍ਰੀ ਦੇ ਅੰਦਰ) ਹਰ ਵੇਲੇ ਆਤਮਕ ਆਨੰਦ ਦੇ ਵਾਜੇ ਵੱਜਦੇ ਰਹਿੰਦੇ ਹਨ (ਜਿਸ ਦਾ ਸਦਕਾ ਉਹ ਆਪਣੇ) ਮਨ ਦੀ ਹਉਮੈ ਵਾਲੀ ਮਤਿ ਤਿਆਗ ਦੇਂਦੀ ਹੈ ਸਾਧ ਸੰਗਤਿ ਵਿਚ ਰਹਿ ਕੇ ਉਸ ਦੀ ਸੁਰਤਿ ਮਾਲਕ-ਪ੍ਰਭੂ ਵਿਚ ਲੱਗੀ ਰਹਿੰਦੀ ਹੈ, ਉਹ ਜੀਵ-ਇਸਤ੍ਰੀ ਮਾਲਕ-ਪ੍ਰਭੂ ਦੀ ਸਰਨ ਪਈ ਰਹਿੰਦੀ ਹੈ ।੪।੧।