ਸੀ੍ ਗੁਰੂ ਅਰਜਨ ਦੇਵ ਜੀ ਨੂੰ ਜਿਸ ਦਿਨ ਤੱਤੀ ਤਵੀ ਤੇ ਬਿਠਾਇਆ ਗਿਆ ਤਾਂ ਉਸ ਸਾਮ ਨੂੰ ਗੁਰੂ ਜੀ ਨੂੰ ਵਾਪਸ ਜੇਲ ਵਿੱਚ ਪਾ ਦਿੱਤਾ ਬਹੁਤ ਸਖ਼ਤ ਪਹਿਰਾ ਲਗਾ ਦਿੱਤਾ ਕਿ ਕੋਈ ਵੀ ਗੁਰੂ ਜੀ ਨੂੰ ਨਾ ਮਿਲ ਸਕੇ ,ਉਸ ਸਮੇਂ ਚੰਦੂ ਲਾਹੌਰ ਦਾ ਨਵਾਬ ਸੀ । ਜਿਸ ਦੇ ਹੁਕਮ ਨਾਲ ਇਹ ਸਭ ਕੁੱਝ ਹੋਇਆ ਸੀ। ਉਸੇ ਰਾਤ ਨੂੰ ਚੰਦੂ ਦੀ ਘਰਵਾਲੀ ਚੰਦੂ ਦਾ ਪੁੱਤਰ ਕਰਮ ਚੰਦ ਅਤੇ ਚੰਦੂ ਦੀ ਨੂੰਹ ਸੀ੍ ਗੁਰੂ ਅਰਜਨ ਦੇਵ ਜੀ ਨੂੰ ਮਿਲਣ ਜੇਲ ਵਿੱਚ ਗਏ ਤਾਂ ਸਿਪਾਹੀ ਨੇ ਅੱਗੇ ਨਾ ਜਾਣ ਦਿੱਤਾ ਤਾਂ ਚੰਦੂ ਦੀ ਘਰਵਾਲੀ ਅਤੇ ਨੂੰਹ ਨੇ ਆਪਣੇ ਸਾਰੇ ਗਹਿਣੇ ਉਤਾਰ ਕੇ ਸਿਪਾਹੀਆਂ ਨੂੰ ਦੇ ਦਿੱਤੇ ਅਤੇ ਉਸ ਸੈਲ ਤੱਕ ਪਹੁੰਚ ਗਏ ਜਿਥੇ ਗੁਰੂ ਜੀ ਕੈਦ ਸੀ। ਜਦ ਚੰਦੂ ਦੇ ਪਰਿਵਾਰ ਨੇ ਗੁਰੂ ਜੀ ਦੀ ਹਾਲਤ ਦੇਖੀ ਤਾਂ ਸਾਰੇ ਰੋਣ ਲੱਗ ਪਏ ਕਿ ਐਡੇ ਵੱਡੇ ਮਹਾਂਪੁਰਸ਼ ਨਾਲ ਇਹੋ ਜਿਹਾ ਸਲੂਕ ?
ਤਦ ਚੰਦੂ ਦੀ ਘਰਵਾਲੀ ਨੇ ਕਿਹਾ ਕਿ ਗੁਰੂ ਜੀ ਮੈਂ ਤੁਹਾਡੇ ਲਈ ਠੰਡੇ ਮਿੱਠਾ ਜਲ (ਸਰਬਤ) ਲੈਕੇ ਆਈ ਹਾਂ। ਕ੍ਰਿਪਾ ਕਰਕੇ ਛਕੋ, ਇਹ ਕਹਿ ਕੇ ਉਸਨੇ ਸਰਬਤ ਵਾਲਾ ਗਲਾਸ ਗੁਰੂ ਜੀ ਅੱਗੇ ਕਰ ਦਿੱਤਾ , ਤਾਂ ਗੁਰੂ ਜੀ ਨੇ ਮਨਾਂ ਕਰ ਦਿੱਤਾ ਅਤੇ ਕਿਹਾ ਕਿ ਅਸੀਂ ਪ੍ਰਣ ਕਰ ਚੁੱਕੇ ਹਾਂ ਕਿ ਚੰਦੂ ਦੇ ਘਰ ਦਾ ਪਾਣੀ ਵੀ ਨਹੀਂ ਪੀਣਾ । ਇਹ ਸੁਣ ਕੇ ਚੰਦੂ ਦੇ ਘਰਵਾਲੀ ਦੀਆਂ ਅੱਖਾਂ ਭਰ ਆਈਆਂ ਤੇ ਕਹਿਣ ਲੱਗੀ ਕਿ ਮੈਂ ਤਾਂ ਸੁਣਿਆ ਸੀ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਘਰ ਤੋਂ ਕੋਈ ਖਾਲੀ ਹੱਥ ਨਹੀਂ ਜਾਂਦਾ ਪਰ ?
ਤਦ ਗੁਰੂ ਜੀ ਨੇ ਬਚਨ ਕੀਤਾ ਕਿ ਮਾਤਾ ਜੀ ਇਸ ਮੂੰਹ ਨਾਲ ਤਾਂ ਮੈਂ ਤੇਰਾ ਸਰਬਤ ਨਹੀ ਛੱਕਾਂਗਾਂ ਪਰ ਹਾਂ ਇੱਕ ਵਕਤ ਇਹੋ ਜਿਹਾ ਜਰੂਰ ਆਵੇਗਾ ਜਦੋਂ ਇਹ ਸਰਬਤ ਜੋ ਤੁਸੀ ਲੈਕੇ ਆਏ ਹੋ ਤੁਹਾਡੇ ਨਾਮ ਦਾ ਇਹ ਸਰਬਤ ਹਜ਼ਾਰਾਂ ਲੋਕ ਛਕਾਉਣਗੇ ਅਤੇ ਲੱਖਾਂ ਲੋਕੀ ਛੱਕਣਗੇ । ਤੁਹਾਡੀ ਸੇਵਾ ਸਫ਼ਲ ਹੋਵੇਗੀ । ਇਹ ਜੋ ਅੱਜ ਛਬੀਲ ਲਗਾਈ ਤੇ ਛਕਾਈ ਜਾਂਦੀ ਹੈ ਇਹ ਗੁਰੂ ਅਰਜਨ ਦੇਵ ਜੀ ਦਾ ਬਚਨ ਹੈ । ਇਹ ਹੈ ਛਬੀਲ ਦਾ ਇਤਿਹਾਸ ਜੋ ਅੱਜ ਪੰਜਾਬ ਦੇ ਹਰੇਕ ਪਿੰਡ ਅਤੇ ਸਹਿਰ ਵਿੱਚ ਲਗਾਈ ਅਤੇ ਛਕਾਈ ਜਾਂਦੀ ਹੈ।
ਚੰਦੂ ਦੀ ਨੂੰਹ ਨੇ ਗੁਰੂ ਜੀ ਨੂੰ ਬੇਨਤੀ ਕੀਤੀ ਕਿ ਮਹਾਰਾਜ ਕੱਲ ਨੂੰ ਤੁਹਾਡੀ ਸਹੀਦੀ ਹੋਣੀ ਹੈ ਮੇਰੀ ਤੁਹਾਡੇ ਕੋਲੋਂ ਇਕੋਂ ਮੰਗ ਹੈ ਕੱਲ ਨੂੰ ਜਦੋਂ ਤੁਸੀ ਸਰੀਰ ਰੂਪੀ ਚੋਲਾ ਛੱਡੋਂ ਤਾਂ ਮੈਂ ਵੀ ਆਪਣਾ ਸਰੀਰ ਛੱਡ ਦੇਵਾਂ ਮੈਂ ਲੋਕਾਂ ਕੋਲੋਂ ਇਹ ਤਾਅਨੇਂ ਨਹੀਂ ਸੁਣ ਸਕਦੀ ਕਿ ਉਹ ਦੇਖੋ ਚੰਦੂ ਦੀ ਨੂੰਹ ਜਾ ਰਹੀ ਹੈ ਜਿਸ ਦੇ ਸਹੁਰੇ ਨੇ ਸ਼੍ਰੀ ਗੁਰੂ ਅਰਜਨ ਦੇਵ ਜੀ ਨੂੰ ਸਹੀਦ ਕੀਤਾ ਸੀ। ਅਗਲੇ ਦਿਨ ਜਦ ਗੁਰੂ ਜੀ ਦੀ ਸਹੀਦੀ ਹੋਈ ਤਾਂ ਚੰਦੂ ਦੀ ਨੂੰਹ ਵੀ ਸਰੀਰ ਤਿਆਗ ਗਈ । ਇਹ ਹੁੰਦਾ ਹੈ ਆਪਣੇ ਗੁਰੂ ਨਾਲ ਸੱਚਾ ਪਿਆਰ , ਗੱਲਾਂ ਨਾਲ ਕਦੇ ਰੱਬ ਨੀ ਮਿਲਦਾ । ਇਥੇ ਤਾਂ 90-90 ਸਾਲ ਦੇ ਬਜੁਰਗ ਵੀ ਮਰਨ ਨੂੰ ਤਿਆਰ ਨਹੀ , ਪਰ ਧੰਨ ਹੈ ਚੰਦੂ ਦੀ ਨੂੰਹ 🙏
ਇਸ ਚੀਜ ਬਾਰੇ ਬਹੁਤ ਘੱਟ ਲੋਕਾਂ ਨੂੰ ਪਤਾ ਇਸ ਲਈ ਆਪ ਜੀ ਨੂੰ 🙏 ਬੇਨਤੀ ਹੈ ਕਿ ਅੱਗੇ ਜਰੂਰ ਸ਼ੇਅਰ ਕਰੋ ਤਾਂ ਕਿ ਅੱਜ ਦੇ ਨੌਜਵਾਨ ਵੀ ਜਾਣ ਸਕਣ ਗੁਰੂ ਇਤਿਹਾਸ । ਜੇ ਚੰਗਾ ਲੱਗਾ ਤਾਂ ਇੱਕ ਵਾਰੀ ਵਾਹਿਗੁਰੂ ਜਰੂਰ ਬੋਲੋ ਜੀ।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
ਜਿਸ ਕੇ ਸਿਰ ਉਪਰ ਤੂੰ ਸੁਆਮੀ ਸੋ ਦੁਖ ਕੈਸਾ ਪਾਵੈ 💙🙏
ਧਨ ਗੁਰੂ ਰਾਮਦਾਸ ਧਨ ਗੁਰੂ ਰਾਮਦਾਸ
ਬਾਬਾ ਬੁੱਢਾ ਜੀ ਗੁਰੂ ਨਾਨਕ ਸਾਹਿਬ ਜੀ ਦੀ ਸੇਵਾ ਵਿੱਚ ਏਨੇ ਲੀਨ ਹੋ ਗਏ ਸਨ ਉਹਨਾਂ ਨੂੰ ਵਿਆਹ ਬਾਰੇ ਕਦੇ ਖਿਆਲ ਹੀ ਨਹੀ ਆਇਆ । ਪਰ ਜਿਵੇ ਹਰ ਮਾਂ ਪਿਉ ਦੇ ਦਿਲ ਦੀ ਰੀਝ ਹੁੰਦੀ ਹੈ ਉਹਨਾਂ ਦਾ ਧੀ ਪੁੱਤਰ ਵਿਆਹਿਆ ਜਾਵੇ । ਉਹ ਜਲਦੀ ਤੋ ਜਲਦੀ ਕਿਸੇ ਦੋਹਤੇ ਦੋਹਤੀਆਂ – ਪੋਤੇ ਪੋਤੀਆਂ ਦਾ ਮੂੰਹ ਦੇਖ ਸਕਣ ਤੇ ਆਪਣੇ ਮਨ ਨੂੰ ਤਸੱਲੀ ਦੇ ਸਕਣ ਕਿ ਉਹਨਾਂ ਦੀ ਕੁਲ ਅਗੇ ਚਲ ਪਈ ਹੈ । ਏਸੇ ਮੋਹ ਵੱਸ ਹੋ ਬਾਬਾ ਬੁੱਢਾ ਜੀ ਨੂੰ ਜਵਾਨ ਹੁੰਦਿਆ ਦੇਖਕੇ ੳਹਨਾਂ ਦੇ ਪਿਤਾ ਸੁੱਘਾ ਜੀ ਤੇ ਮਾਤਾ ਗੌਰਾ ਜੀ ਦਾ ਖਿਆਲ ਰੁਕ ਨਾ ਸਕਿਆ। ਉਹਨਾ ਦੋਵਾ ਸੋਚਿਆ ਬਾਬਾ ਜੀ ਸੁਖ ਨਾਲ 17 ਕੁ ਸਾਲਾ ਦੇ ਹੋ ਗਏ ਹਨ ਇਸ ਲਈ ਇਹਨਾ ਦਾ ਵਿਆਹ ਕਰ ਦੇਣਾ ਚਾਹੀਦਾ ਹੈ । ਫੇਰ ਉਹਨਾ ਦੇ ਮਨ ਵਿੱਚ ਖਿਆਲ ਆਇਆ ਅਸੀ ਤਾ ਬਾਬਾ ਜੀ ਨੂੰ ਗੁਰੂ ਨਾਨਕ ਸਾਹਿਬ ਜੀ ਨੂੰ ਸੌਂਪ ਦਿੱਤਾ ਹੈ । ਇਹ ਤਾ ਗੁਰੂ ਨਾਨਕ ਸਾਹਿਬ ਦੀ ਮਹਾਨ ਕਿਰਪਾ ਅਥਵਾ ਲਿਹਾਜ ਹੈ ਕਿ ਬਾਬਾ ਬੁੱਢਾ ਜੀ ਨੂੰ ਉਹਨਾਂ ਮਾਂ ਪਿਉ ਨੂੰ ਮਿਲਣ ਤੇ ਉਹਨਾਂ ਦੇ ਕੰਮ ਕਾਜ ਕਰਨ ਦੀ ਆਗਿਆ ਦਿੱਤੀ ਹੋਈ ਸੀ । ਫੇਰ ਵੀ ਦੋਵੇ ਜੀਅ ਸਲਾਹ ਕਰਕੇ ਗੁਰੂ ਨਾਨਕ ਸਾਹਿਬ ਜੀ ਕੋਲ ਬਾਬਾ ਬੁੱਢਾ ਸਾਹਿਬ ਜੀ ਦੇ ਵਿਆਹ ਦੀ ਇਜਾਜ਼ਤ ਲੈਣ ਲਈ ਕਰਤਾਰਪੁਰ ਸਾਹਿਬ ( ਪਾਕਿਸਤਾਨ ) ਚਲੇ ਗਏ । ਭਾਈ ਸੁਘਾਂ ਜੀ ਤੇ ਮਾਤਾ ਗੌਰਾਂ ਜੀ ਨੇ ਪਹੁੰਚ ਕੇ ਗੁਰੂ ਨਾਨਕ ਸਾਹਿਬ ਜੀ ਦੇ ਚਰਨਾਂ ਤੇ ਮੱਥਾ ਟੇਕਿਆ ਤੇ ਸੰਗਤ ਵਿੱਚ ਬੈਠ ਕੇ ਕੀਰਤਨ ਸਰਵਨ ਕਰਨ ਲੱਗੇ । ਐਸਾ ਮਨ ਟਿਕਿਆ ਕੋਈ ਸੁਧ ਨਾ ਰਹੀ ਕੀਰਤਨ ਦੀ ਸਮਾਪਤੀ ਮਗਰੋ ਲੰਗਰ ਵਿਚ ਭਾਂਡੇ ਸਾਫ ਕਰਨ ਦੀ ਸੇਵਾ ਕੀਤੀ । ਦੋਵੇ ਜੀਅ ਆਪਸ ਵਿਚ ਕਹਿਣ ਲੱਗੇ ਅਸੀ ਕੁਝ ਚਿਰ ਕੀਰਤਨ ਸੁਣਿਆ ਤੇ ਸੇਵਾ ਕੀਤੀ ਹੈ ਸਾਡਾ ਮਨ ਇਕ ਦਮ ਸਾਂਤ ਹੋ ਗਿਆ ਹੈ ਜਿਹੜੇ ਰੋਜ ਕੀਰਤਨ ਸਰਵਨ ਕਰਦੇ ਤੇ ਸੇਵਾ ਕਰਦੇ ਹਨ ਉਹਨਾਂ ਦੀ ਅਵਸਥਾ ਕਿਥੇ ਹੋਵੇਗੀ । ਫੇਰ ਦੋਵੇ ਜੀਅ ਗੁਰੂ ਨਾਨਕ ਸਾਹਿਬ ਜੀ ਦੇ ਕੋਲ ਪਹੁੰਚੇ ਤੇ ਹੱਥ ਜੋੜ ਕੇ ਬੇਨਤੀ ਕੀਤੀ ਸਤਿਗੁਰੂ ਜੀ ਅਸੀ ਚਹੁੰਦੇ ਹਾ ਬੂੜੇ ਦਾ ਵਿਆਹ ਕਰ ਦਈਏ ਜੀ । ਤੁਹਾਡੀ ਇਜਾਜ਼ਤ ਲੈਣ ਵਾਸਤੇ ਆਏ ਹਾ ਤੁਸੀ ਜੋ ਹੁਕਮ ਕਰੋਗੇ ਉਦਾ ਹੀ ਹੋਵੇਗਾ । ਗੁਰੂ ਨਾਨਕ ਸਾਹਿਬ ਜੀ ਨੇ ਆਖਿਆ ਵਿਆਹ ਕਰਵਾਉਣਾ ਕੋਈ ਮਾੜਾ ਕਰਮ ਨਹੀ ਸਗੋ ਗ੍ਰਿਹਸਤੀ ਤਾ ਤਿਆਗੀ ਨਾਲੋ ਕਈ ਗੁਣਾ ਚੰਗਾ ਹੁੰਦਾ ਹੈ । ਗੁਰੂ ਨਾਨਕ ਸਾਹਿਬ ਜੀ ਤੋ ਇਜਾਜ਼ਤ ਲੈ ਕੇ ਬਾਬਾ ਬੁੱਢਾ ਜੀ ਨੂੰ ਨਾਲ ਲੈ ਕੇ ਮਾਤਾ ਪਿਤਾ ਜੀ ਕਥੂਨੰਗਲ ਪਹੁੰਚ ਗਏ। ਬਾਬਾ ਬੁੱਢਾ ਸਾਹਿਬ ਜੀ ਦਾ ਰੋਕਾ ਬਟਾਲਾ ਨਗਰ ਜਿਲਾ ਗੁਰਦਾਸਪੁਰ ਦੇ ਜਿੰਮੀਦਾਰ ਦੀ ਪੁੱਤਰੀ ਬੀਬੀ ਮਿਰੋਆ ਜੀ ਨਾਲ ਹੋਇਆ। ਜਦੋ ਵਿਆਹ ਦਾ ਦਿਨ ਮਿਥਿਆ ਤੇ ਬਾਬਾ ਬੁੱਢਾ ਸਾਹਿਬ ਜੀ ਤੇ ਪਰਿਵਾਰ ਗੁਰੂ ਨਾਨਕ ਸਾਹਿਬ ਜੀ ਦੇ ਕੋਲ ਪਹੁੰਚ ਕੇ ਵਿਆਹ ਵਿਚ ਸ਼ਾਮਲ ਹੋਣ ਦੀ ਬੇਨਤੀ ਕੀਤੀ । ਗੁਰੂ ਨਾਨਕ ਸਾਹਿਬ ਜੀ ਨੇ ਆਖਿਆ ਏਥੇ ਸੰਗਤ ਰੋਜ ਦਰਸ਼ਨ ਕਰਨ ਵਾਸਤੇ ਆਉਦੀ ਹੈ ਇਸ ਲਈ ਅਸੀ ਨਹੀ ਆ ਸਕਦੇ । ਗੁਰੂ ਨਾਨਕ ਸਾਹਿਬ ਜੀ ਨੇ ਆਪਣੇ ਛੋਟੇ ਪੁੱਤਰ ਲਛਮੀ ਦਾਸ ਤੇ ਉਹਨਾ ਦੀ ਪਤਨੀ ਬੀਬੀ ਲਕਸ਼ਮੀ ਜੀ ਨੂੰ ਵਿਆਹ ਵਿੱਚ ਸ਼ਾਮਲ ਹੋਣ ਲਈ ਭੇਜਿਆ । ਬਾਬਾ ਬੁੱਢਾ ਜੀ ਦੀਆਂ ਵਿਆਹ ਦੀਆਂ ਤਿਆਰੀਆ ਮੁਕੰਮਲ ਕਰਕੇ ਬਰਾਤ ਕਥੂਨੰਗਲ ਤੋ ਬਟਾਲੇ ਵਾਸਤੇ ਰਵਾਨਾ ਹੋਈ । ਇਸ ਬਰਾਤ ਵਿੱਚ ਬਾਬਾ ਲਛਮੀ ਦਾਸ ਉਹਨਾਂ ਦੀ ਪਤਨੀ ਬੀਬੀ ਲਕਸ਼ਮੀ ਜੀ , ਗੁਰੂ ਨਾਨਕ ਸਾਹਿਬ ਜੀ ਦੇ ਬਹੁਤ ਪਿਆਰ ਵਾਲੇ ਸਿੱਖ , ਤੇ ਪਰਿਵਾਰਕ ਜੀਅ ਸਾਮਿਲ ਹੋਏ । ਗੁਰੂ ਨਾਨਕ ਸਾਹਿਬ ਜੀ ਦੇ ਦਸੇ ਅਨੁਸਾਰ ਕੀਰਤਨ ਕਰਦੀਆਂ ਸੰਗਤਾ ਬਟਾਲਾ ਨਗਰ ਵਿੱਚ ਪਹੁੰਚੀਆਂ । ਬਰਾਤ ਦਾ ਭਰਵਾਂ ਸਵਾਗਤ ਕੀਤਾ ਗਿਆ ਗੁਰੂ ਨਾਨਕ ਸਾਹਿਬ ਜੀ ਦੇ ਚਲਾਈ ਮਰਯਾਦਾ ਅਨੁਸਾਰ ਵਿਆਹ ਬੀਬੀ ਮਿਰੋਆ ਜੀ ਨਾਲ ਹੋਇਆ। ਬਰਾਤ ਨੇ ਕੁਝ ਦਿਨ ਬਟਾਲੇ ਨਗਰ ਵਿੱਚ ਹੀ ਠਹਿਰਿਆ ਕੀਤਾ ਤੇ ਫੇਰ ਵਾਪਿਸ ਕਥੂਨੰਗਲ ਪਹੁੰਚ ਗਈ । ਬਾਬਾ ਬੁੱਢਾ ਸਾਹਿਬ ਜੀ ਗ੍ਰਿਹਸਤੀ ਧਰਮ ਨਿਭਾਉਣ ਦੇ ਨਾਲ – ਨਾਲ ਗੁਰੂ ਨਾਨਕ ਸਾਹਿਬ ਜੀ ਦੇ ਚਰਨਾਂ ਵਿੱਚ ਹਾਜਰੀ ਵੀ ਲਾ ਕੇ ਆਉਦੇ ਸਨ । ਬਾਬਾ ਬੁੱਢਾ ਸਾਹਿਬ ਜੀ ਦੇ ਘਰ ਜਦੋ ਦੋ ਪੁੱਤਰਾ ਨੇ ਜਨਮ ਲਿਆ ਤਾ ਬਾਬਾ ਜੀ ਦੇ ਪਿਤਾ ਸੁੱਘਾ ਜੀ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ । ਅਜੇ ਪਿਤਾ ਜੀ ਦੀ ਸਤਾਰਵੀ ਨਹੀ ਕੀਤੀ ਕਿ ਮਾਤਾ ਗੌਰਾ ਜੀ ਵੀ ਪਤੀ ਦੇ ਪਿਛੇ ਸੱਚਖੰਡ ਜਾ ਬਿਰਾਜੇ ਗੁਰੂ ਨਾਨਕ ਸਾਹਿਬ ਜੀ ਆਏ ਤੇ ਹੱਥੀ ਦਸਤਾਰ ਸਜਾ ਕੇ ਘਰ ਦੀ ਸਾਰੀ ਜਿਮੇਵਾਰੀ ਬਾਬਾ ਬੁੱਢਾ ਜੀ ਮੋਢਿਆਂ ਤੇ ਪਾ ਦਿੱਤੀ । ਬਾਬਾ ਬੁੱਢਾ ਜੀ ਨੇ ਹੱਥ ਜੋੜ ਕੇ ਬੇਨਤੀ ਕੀਤੀ ਸਚੇ ਪਾਤਸ਼ਾਹ ਘਰ ਦੀ ਜਿੰਮੇਵਾਰੀ ਨਿਭਾਉਦੇ ਹੋਏ ਆਪ ਤੋ ਦੂਰ ਨਾ ਹੋ ਜਾਵਾ । ਮਿਹਰ ਕਰਿਉ ਆਪ ਜੀ ਦੇ ਚਰਨਾਂ ਨਾਲ ਜੁੜਿਆ ਰਹਾ ਗੁਰੂ ਜੀ ਨੇ ਖੁਸ਼ ਹੋ ਕੇ ਆਖਿਆ ਬਾਬਾ ਜੀ ਮੈ ਤੁਹਾਡੇ ਤੋ ਦੂਰ ਨਾ ਹੋਸਾਂ । ਬਾਬਾ ਬੁੱਢਾ ਜੀ ਦੇ ਦੋ ਪੁੱਤਰ ਹੋਰ ਹੋਏ ਜਿਨਾ ਦੇ ਨਾਮ ਇਸ ਤਰਾ ਹੈ ਭਾਈ ਸਿਧਾਰੀ ਜੀ ਭਾਈ ਭਿਖਾਰੀ ਜੀ ਭਾਈ ਮਹਿਮੂ ਜੀ ਤੇ ਸਭ ਤੋ ਛੋਟੇ ਭਾਈ ਭਾਨਾ ਜੀ । ਬਾਬਾ ਬੁੱਢਾ ਜੀ ਨੇ ਆਪਣਾ ਜੀਵਨ ਮਨੁੱਖਤਾ ਦੀ ਸੇਵਾ ਵਿੱਚ ਲਗਾਇਆ ਅਤੇ ਗੁਰੂ ਜੀ ਦੇ ‘ਨਾਮ ਜਪਣ, ਕਿਰਤ ਕਰਨ ਅਤੇ ਵੰਡ ਕੇ ਛਕਣ’ ਦੇ ਉਪਦੇਸ਼ ਨੂੰ ਕਮਾ ਕੇ ਦਿਖਾਇਆ। ਗੁਰੂ ਨਾਨਕ ਦੇਵ ਜੀ ਉਹਨਾਂ ਉੱਪਰ ਬਹੁਤ ਪ੍ਰਸੰਨ ਸਨ ਅਤੇ ਜਦੋਂ ਗੁਰੂ ਜੀ ਨੇ ਗੁਰਗੱਦੀ ਗੁਰੂ ਅੰਗਦ ਦੇਵ ਜੀ ਨੂੰ ਸੌਂਪੀ, ਤਾਂ ਗੁਰੂ ਜੀ ਨੇ ਗੁਰਿਆਈ ਦੀ ਰਸਮ ਬਾਬਾ ਬੁੱਢਾ ਜੀ ਪਾਸੋਂ ਅਦਾ ਕਰਵਾਈ ਸੀ। ਮਗਰੋਂ ਤੀਜੀ, ਚੌਥੀ, ਪੰਜਵੀਂ ਤੇ ਛੇਵੀਂ ਪਾਤਸ਼ਾਹੀ ਨੂੰ ਗੁਰਤਾ ਦੀ ਰਸਮ ਵੀ ਬਾਬਾ ਬੁੱਢਾ ਜੀ ਹੀ ਕਰਦੇ ਰਹੇ।
ਸਿੱਖ ਇਤਿਹਾਸਕਾਰਾਂ ਅਨੁਸਾਰ ਜਦੋਂ ਤੀਜੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਰਾਹੀਂ ਬਾਦਸ਼ਾਹ ਅਕਬਰ ਵੱਲੋਂ ਚਿਤੌੜ ਦਾ ਕਿਲ੍ਹਾ ਫਤਿਹ ਕਰਨ ਉਪਰੰਤ ਪ੍ਰਗਣਾ ਝਬਾਲ (12 ਪਿੰਡ) ਗੁਰੂ ਘਰ ਨੂੰ ਭੇਂਟ ਕੀਤੇ ਤਾਂ ਉਹਨਾਂ ਨੇ ਬਾਬਾ ਬੁੱਢਾ ਜੀ ਨੂੰ ਇਸ ਜਗੀਰ ਦਾ ਕਾਰ-ਮੁਖਤਿਆਰ ਬਣਾ ਕੇ ਇੱਥੇ ਬੀੜ ਵਿਖੇ ਡੇਰਾ ਲਾਉਣ ਦਾ ਹੁਕਮ ਦਿੱਤਾ। ਬਾਬਾ ਬੁੱਢਾ ਜੀ ਨੇ ਝਬਾਲ-ਢੰਡ-ਕਸੇਲ ਦੇ ਮੱਧ ਜਿਹੇ ਇੱਕ ਵਿਰਾਨ ਜਿਹੇ ਅਸਥਾਨ ’ਤੇ ਡੇਰਾ ਲਾਇਆ ਸੀ। ਇਸ ਜੰਗਲ ਜਿਹੇ ਅਸਥਾਨ ’ਤੇ ਅੱਜ ਮੰਗਲ ਬਣਿਆ ਹੋਇਆ ਹੈ। ਸਿੱਖ ਇਤਿਹਾਸ ਅਨੁਸਾਰ ਧੰਨ ਧੰਨ ਬਾਬਾ ਬੁੱਢਾ ਜੀ ਨੇ ਮਾਤਾ ਗੰਗਾ ਜੀ ਨੂੰ ਪੁੱਤਰ ਦੀ ਦਾਤ ਲਈ ਅਸ਼ੀਰਵਾਦ ਦਿੱਤਾ ਅਤੇ ਕਿਹਾ ਮਾਤਾ ਜੀ ਆਪ ਜੀ ਦੇ ਘਰ ‘ਚ ਮਹਾਨ ਯੋਧਾ ਪੈਦਾ ਹੋਵੇਗਾ, ਜੋ ਮਨੁੱਖਤਾ ਅਤੇ ਧਰਮ ਦੀ ਰਾਖੀ ਲਈ ਮੁਗਲਾਂ ਦੇ ਸਿਰ ਕੁਚਲੇਗਾ। ਉਸ ਤੋਂ ਬਾਅਦ ਮਾਤਾ ਗੰਗਾ ਜੀ ਦੇ ਘਰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਜਨਮ ਲਿਆ।
ਦੂਸਰੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਤੋਂ ਲੈ ਕੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਤੱਕ ਗੁਰਿਆਈ ਰਸਮ ਨਿਭਾਉਣ ਦਾ ਸੁਭਾਗ ਬਾਬਾ ਬੁੱਢਾ ਜੀ ਨੂੰ ਪ੍ਰਾਪਤ ਹੋਇਆ ਹੈ। ਚੌਥੇ ਪੁੱਤਰ ਭਾਨਾਂ ਜੀ ਦੇ ਜਨਮ ਸਮੇਂ ਧੰਨ ਗੁਰੂ ਨਾਨਕ ਦੇਵ ਜੀ ਆਪ ਦੇ ਗ੍ਰਹਿ ਆਸ਼ੀਰਵਾਦ ਦੇਣ ਪਹੁੰਚੇ ਸਨ। ਆਪ ਜੀ ਦੇ ਪੁੱਤਰ ਭਾਨਾਂ ਜੀ ਦੇ ਨਾਂ ਅਤੇ ਆਪਣੇ ਨਗਰ ਤਲਵੰਡੀ ਦੇ ਨਾਂ ਤੇ ਇਸ ਨਗਰ ਦਾ ਨਾਂ ‘ਭਾਨਾਂ ਤਲਵੰਡੀ’ ਪਿਆ। ਬਾਬਾ ਭਾਨਾਂ ਜੀ ਨੇ ਆਪਣੀ ਜ਼ਿੰਦਗੀ ਦਾ ਕਾਫ਼ੀ ਸਮਾਂ ਛੇਵੇ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਸੇਵਾ ਵਿੱਚ ਬਤੀਤ ਕੀਤਾ। ਕੁੱਝ ਸਮੇਂ ਬਾਅਦ ਆਪ ਜੀ ਦੀ ਅੰਸ ਵੰਸ਼ ਵਿੱਚ ਬਾਬਾ ਝੰਡਾ ਜੀ ਨੇ ਜਨਮ ਲਿਆ ਅਤੇ ਧੰਨ ਸ੍ਰੀ ਗੁਰੂ ਰਾਮਦਾਸ ਮਹਾਰਾਜ ਜੀ ਇਸ ਨਗਰ ਵਿੱਚ ਬਾਬਾ ਬੁੱਢਾ ਜੀ ਦੇ ਗ੍ਰਹਿ ਵਿਖੇ ਆਸ਼ੀਰਵਾਦ ਦੇਣ ਲਈ ਆਏ ਸਨ।
ਉਸ ਸਮੇਂ ਧੰਨ ਬਾਬਾ ਬੁੱਢਾ ਜੀ ਨੇ ਗੁਰੂ ਰਾਮਦਾਸ ਜੀ ਨੂੰ ਬੇਨਤੀ ਕੀਤੀ ਕਿ ਨਗਰ ਦਾ ਨਾਮ ਆਪ ਜੀ ਦੇ ਨਾਮ ਤੇ ਰੱਖਣਾ ਹੈ। ਪਰ ਧੰਨ ਸ੍ਰੀ ਗੁਰੂ ਰਾਮਦਾਸ ਮਹਾਰਾਜ ਜੀ ਨੇ ਹੁਕਮ ਕੀਤਾ ਕਿ ਇਸ ਨਗਰ ਦਾ ਨਾਮ ‘ਝੰਡਾ ਰਮਦਾਸਪੁਰ’ ਰੱਖਿਆ ਜਾਵੇ ਅਤੇ ਹੁਣ ਇਸ ਨਗਰ ਦਾ ਨਾਮ ਰਮਦਾਸ ਜੀ ਦੇ ਨਾਮ ਕਰਕੇ ਪ੍ਰਸਿੱਧ ਹੈ। ਧੰਨ ਬਾਬਾ ਬੁੱਢਾ ਸਾਹਿਬ ਜੀ ਦੀ ਛੇਵੀਂ ਪੀੜ੍ਹੀ ਵਿੱਚੋਂ ਭਾਈ ਰਾਮ ਕੁਇਰ ਜੀ ਹੋਏ ਜੋ ਬਾਅਦ ਵਿੱਚ ਖੰਡੇ ਦੀ ਪਾਹੁਲ ਲੈ ਕੇ ਗੁਰਬਖਸ਼ ਸਿੰਘ ਨਾਮ ਨਾਲ ਪ੍ਰਸਿੱਧ ਹੋਏ। ਇਹਨਾਂ ਨੇ ਹੀ ਦਸ਼ਮ ਪਾਤਸ਼ਾਹ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਗੁਰਤਾ ਗੱਦੀ ਦਾ ਤਿਲਕ ਲਾਇਆ ਸੀ।
ਬ੍ਰਹਮ ਗਿਆਨੀ ਧੰਨ ਬਾਬਾ ਬੁੱਢਾ ਸਾਹਿਬ ਜੀ ਨੇ ਆਪਣੇ ਅੰਤਿਮ ਸਮੇਂ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਯਾਦ ਕੀਤਾ ਸੀ। ਉਸ ਸਮੇਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਚੱਲ ਕੇ ਬਾਬਾ ਬੁੱਢਾ ਜੀ ਦੇ ਗ੍ਰਹਿ ਰਮਦਾਸ ਵਿਖੇ ਪਹੁੰਚੇ ਸਨ। ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਬਾਬਾ ਬੁੱਢਾ ਜੀ ਦਾ ਸੀਸ ਆਪਣੀ ਗੋਦ ਵਿੱਚ ਲੈ ਕੇ ਪਲੋਸਦੇ ਹਨ ਅਤੇ ਬਾਬਾ ਬੁੱਢਾ ਸਾਹਿਬ ਜੀ ਸੰਮਤ 1688 ਬਿਕਰਮੀ (ਸੰਨ 1631 ਈ:) ਨੂੰ 125 ਸਾਲ ਦੀ ਉਮਰ ਵਿੱਚ ਆਖਰੀ ਸਵਾਸ ਤਿਆਗਦੇ ਹਨ। ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਆਪਣੇ ਹੱਥੀ ਬਾਬਾ ਬੁੱਢਾ ਜੀ ਦਾ ਅੰਤਿਮ ਸੰਸਕਾਰ ਕੀਤਾ ਸੀ। ਉਸ ਸਮੇਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨਾਲ ਬਾਬਾ ਬਿਧੀ ਚੰਦ ਜੀ, ਭਾਈ ਗੁਰਦਾਸ ਜੀ, ਭਾਈ ਲੰਗਾਹ ਜੀ, ਭਾਈ ਜੇਠਾ ਜੀ ਅਤੇ ਹੋਰ ਗੁਰਸਿੱਖ ਵੀ ਹਾਜ਼ਰ ਸਨ। ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸਤਾਰਾਂ ਦਿਨ ਨਗਰ ਰਮਦਾਸ ਵਿਖੇ ਰਹਿ ਕੇ ਬਾਬਾ ਬੁੱਢਾ ਸਾਹਿਬ ਜੀ ਦੀਆਂ ਅੰਤਿਮ ਰਸਮਾਂ ਪੂਰੀਆਂ ਕੀਤੀਆਂ ਸਨ। ਹੁਣ ਇਹ ਅਸਥਾਨ ਗੁਰਦੁਆਰਾ ਤੱਪ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਸੁਸ਼ੋਭਿਤ ਹੈ।
ਜੋਰਾਵਰ ਸਿੰਘ ਤਰਸਿੱਕਾ ।
ਇੱਧਰ ਉੱਧਰ ਲੱਭਦੇ ਰਹੇ
ਅੰਦਰ ਦੀਵੇ ਜਗਦੇ ਰਹੇ
ਉਹ ਮਾਰ ਚੌਕੜੀ ਅੰਦਰ ਬੈਠਾ
ਜੀਹਦੇ ਪਿੱਛੇ ਭੱਜਦੇ ਰਹੇ
ਬਖ਼ਸ਼ੋ ਜੀ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ
सोरठि महला ९ ॥ प्रीतम जानि लेहु मन माही ॥ अपने सुख सिउ ही जगु फांधिओ को काहू को नाही ॥१॥ रहाउ ॥ सुख मै आनि बहुतु मिलि बैठत रहत चहू दिसि घेरै ॥ बिपति परी सभ ही संगु छाडित कोऊ न आवत नेरै ॥१॥ घर की नारि बहुतु हितु जा सिउ सदा रहत संग लागी ॥ जब ही हंस तजी इह कांइआ प्रेत प्रेत करि भागी ॥२॥ इह बिधि को बिउहारु बनिओ है जा सिउ नेहु लगाइओ ॥ अंत बार नानक बिनु हरि जी कोऊ कामि न आइओ ॥३॥१२॥१३९॥
हे मित्र! (अपने) मन में यह बात पक्की तरह समझ ले, (कि) सारा संसार अपने सुख से ही बंधा हुआ है। कोई भी किसी का (अंत तक का साथी नहीं) बनता।१।रहाउ। हे सखा! (जब मनुख)! सुख में (होता है, तब) कई यार दोस्त मिल के (उसके पास)बैठते हैं, और, (उस को) चारों तरफ से घेरें रखतें हैं। (परन्तु जब उस पर कोई) मुसीबत आती है, तब सारे ही साथ छोड़ जाते हैं, (phir)कोई (उस के) पास नहीं आता।१।हे मित्र! घर की स्त्री (भी) जिससे बड़ा प्यार होता है, जो सदा (पति के) साथ लगी रहती है, जिस वक्त (पति की) जीवात्मा इस शरीर को छोड़ देती है, (स्त्री उससे ये कह के) परे हट जाती है कि ये मर चुका है मर चुका है।੨। हे नानक! (कह– हे मित्र! दुनिया का) इस तरह का व्यवहार बना हुआ है जिससे (मनुष्य ने) प्यार डाला हुआ है। (पर, हे मित्र! आखिरी समय में परमात्मा के बिना और कोई भी (मनुष्य की) मदद नहीं कर सकता।੩।੧੨।1੧੩੯।
ਅੰਗ : 634
ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥
ਅਰਥ : ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ)।੧।ਰਹਾਉ। ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨। ਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯।
ਪੂਰੀਆਂ ਕਰਦੇ ਰੱਬਾ ਕੀਤੀਆਂ ਅਰਦਾਸਾਂ ਨੂੰ
ਦੇਵੀਂ ਨਾ ਕਿਤੇ ਤੋੜ ਮਾਲਕਾ,ਲਾਈਆਂ ਉੱਚੀਆਂ ਆਸਾਂ ਨੂੰ.
ਦੁਖਾ ਵਿੱਚ ਵੀ ਉਹ ਹੋਵੇ ਮੇਰੇ ਨਾਲ,
ਸੁਖਾ ਵਿੱਚ ਵੀ ਉਹ ਹੋਵੇ ਮੇਰੇ ਨਾਲ,
ਕਿੰਨਾ ਕੂ ਹਾ ਮੈਂ ਖੁਸ਼ਕਿਸਮਤ ਇਹ ਮੈ ਹੀ ਜਾਣਦਾ ਹਾ,
ਕਿਉਂਕਿ ਮੇਰਾ ਵਾਹਿਗੁਰੂ ਹਰ ਵੇਲੇ ਹੁੰਦਾ ਮੇਰੇ ਨਾਲ !
ਬਿਲਗਾ ਇੱਕ ਛੋਟਾ ਜਿਹਾ ਸ਼ਹਿਰ ਹੈ ਜੋ ਪੰਜਾਬ ਰਾਜ ਦੇ ਜਲੰਧਰ ਜ਼ਿਲ੍ਹੇ ਵਿੱਚ ਸਥਿਤ ਹੈ।
ਬਿਲਗਾ ਵਿਖੇ 2 ਇਤਿਹਾਸਕ ਸਿੱਖ ਗੁਰਦੁਆਰੇ ਹਨ, ਦੋਵੇਂ ਸ੍ਰੀ ਗੁਰੂ ਅਰਜਨ ਸਾਹਿਬ ਜੀ ਨਾਲ ਸਬੰਧਤ ਹਨ।
ਗੁਰਦੁਆਰਾ ਸ੍ਰੀ ਗੁਰੂ ਅਰਜਨ ਸਾਹਿਬ ਬਿਲਗਾ
ਭਾਈ ਕਾਹਨ ਸਿੰਘ ਨਾਭਾ ਦੁਆਰਾ ਤਿਆਰ ਕੀਤੇ ਮਹਾਨ ਕੋਸ਼ ਅਨੁਸਾਰ, ਜਦੋਂ ਸ੍ਰੀ ਗੁਰੂ ਅਰਜਨ ਸਾਹਿਬ ਜੀ ਦਾ ਵਿਆਹ ਹੋਣ ਵਾਲਾ ਸੀ, ਗੁਰੂ ਅਰਜਨ ਦੇਵ ਜੀ ਗੋਇੰਦਵਾਲ ਸਾਹਿਬ ਤੋਂ ਯਾਤਰਾ ਕਰ ਕੇ 1 ਜੁਲਾਈ 1589 ਨੂੰ ਇਥੇ ਪਹੁੰਚੇ (ਹਾਲਾਂਕਿ ਗੁਰਦੁਆਰਾ ਬੋਰਡ ਨੇ ਤਰੀਕ ਨੂੰ ਗਲਤੀ ਨਾਲ 1590 ਲਿਖਿਆ ਹੈ)।
ਸ਼੍ਰੀ ਗੁਰੂ ਅਰਜਨ ਦੇਵ ਜੀ ਮਾਤਾ ਗੰਗਾ ਜੀ ਨਾਲ ਵਿਆਹ ਕਰਵਾਉਣ ਲਈ ਮੌ-ਸਾਹਿਬ ਦੀ ਯਾਤਰਾ ਕਰ ਰਹੇ ਸਨ। ਗੁਰੂ ਅਰਜਨ ਦੇਵ ਜੀ ਦੇ ਨਾਲ ਵਿਆਹ ਸਮੂਹ ਵਿੱਚ ਬਾਬਾ ਬੁੱਢਾ ਜੀ, ਭਾਈ ਮੰਜ ਜੀ, ਭਾਈ ਸ਼ਲੋ ਜੀ, ਮੀਆਂ ਮੀਰ ਜੀ, ਭਾਈ ਗੁਰਦਾਸ ਜੀ, ਭਾਈ ਸੰਗ ਜੀ ਅਤੇ ਹੋਰ ਸਿੱਖ ਸ਼ਾਮਲ ਸਨ.
ਉਸ ਸਮੇਂ, ਬਿਲਗਾ ਪਿੰਡ ਵਿੱਚ ਸਿਰਫ 7 ਝੌਪੜੀਆਂ ਸਨ. ਹਾਲਾਂਕਿ, ਪਿੰਡ ਵਾਸੀਆਂ ਨੇ 2 ਦਿਨਾਂ ਲਈ ਗੁਰੂ ਅਰਜਨ ਦੇਵ ਜੀ ਅਤੇ ਵਿਆਹ ਸਮੂਹ ਦੀ ਖੂਬ ਸੇਵਾ ਕੀਤੀ.
ਗੁਰੂ ਅਰਜਨ ਦੇਵ ਜੀ ਪਿੰਡ ਵਾਸੀਆਂ ਦੁਆਰਾ ਪਰਾਹੁਣਚਾਰੀ ਤੋਂ ਬਹੁਤ ਪ੍ਰਭਾਵਿਤ ਹੋਏ ਅਤੇ ਇਸ ਲਈ ਉਹਨਾਂ ਨੇ ਆਪਣੇ ਕੁਝ ਵਸਤਰ ਪਿੰਡ ਵਾਸੀਆਂ ਨੂੰ ਤੋਹਫੇ ਵਜੋਂ ਦਿੱਤੇ, ਇਹ ਵਸਤਰ ਅੱਜ ਵੀ ਇਥੇ ਗੁਰੁਦਆਰਾ ਸਾਹਿਬ ਵਿੱਚ ਰੱਖੇ ਹੋਏ ਹਨ।
ਮੁੱਖ ਗੁਰਦੁਆਰੇ ਵਿਚ ਇਕ ਖੂਹ ਹੈ, ਇਸ ਖੂਹ ਦੇ ਪਾਣੀ ਨਾਲ ਸ਼੍ਰੀ ਗੁਰੂ ਅਰਜਨ ਦੇਵ ਜੀ ਇਸ਼ਨਾਨ ਕਰਿਆ ਕਰਦੇ ਸਨ . ਹਰ ਸਾਲ, 18, 19, 20 ਹਾੜ੍ਹ ਨੂੰ ਇਥੇ ਇਕ ਮਹਾਨ ਦੀਵਾਨ ਹੁੰਦਾ ਹੈ ਜਿੱਥੇ (ਆਖਰੀ ਦਿਨ) ਗੁਰੂ ਅਰਜਨ ਦੇਵ ਜੀ ਦੇ ਵਸਤਰ ਪ੍ਰਦਰਸ਼ਤ ਹੁੰਦੇ ਹਨ.
ਗੁਰਦੁਆਰਾ ਸ੍ਰੀ ਪਿਪਲੀ ਸਾਹਿਬ ਬਿਲਗਾ
ਗੁਰਦੁਆਰਾ ਸ੍ਰੀ ਪਿਪਲੀ ਸਾਹਿਬ ਬਿਲਗਾ ਉਸ ਅਸਥਾਨ ਹੈ ਜਿਥੇ ਸ੍ਰੀ ਗੁਰੂ ਅਰਜਨ ਸਾਹਿਬ ਜੀ ਬਿਲਗਾ ਵਿਖੇ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਸਨ। ਉਸ ਵਕਤ ਪਿੰਡ ਦੇ ਆਸ ਪਾਸ ਜੰਗਲ ਸੀ। ਗੁਰੂ ਅਰਜਨ ਦੇਵ ਜੀ ਇਕ ਪਿਪਲੀ ਦੇ ਰੁੱਖ ਹੇਠ ਬੈਠਦੇ ਸਨ ਇਸ ਲਈ ਇਸਦਾ ਨਾਮ ਗੁਰਦੁਆਰਾ ਸ੍ਰੀ ਪਿੱਪਲੀ ਸਾਹਿਬ ਬਿਲਗਾ ਪੈ ਗਿਆ।
20 ਫਰਵਰੀ 1707 ਨੂੰ ਔਰੰਗਜ਼ੇਬ ਦੀ ਮੌਤ ਹੋਈ ਉਸ ਨੇ ਜਦੋ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਵਲੋ ਭੇਜਿਆ ਜ਼ਫਰਨਾਮਾਂ ਪੜ੍ਹਿਆ ਉਸ ਸਮੇ ਤੋ ਉਹ ਮੌਤ ਵੱਲ ਤੁਰ ਪਿਆ ਆਉ ਸੰਖੇਪ ਝਾਤ ਮਾਰੀਏ ਔਰੰਗਜ਼ੇਬ ਦੇ ਹਾਲ ਤੇ ।
ਉਸ ਰਾਤ ਜੋ ਜਫਰਨਾਮਾਂ ਸੁਣ ਕੇ ਬੀਤਿਆ
ਕਦੇ ਹਨੇਰੀ-ਝਖੜ , ਕਦੇ ਬਦਲਾਂ ਦੀ ਗੜ੍ਹ ਗੜ੍ਹ , ਕਦੇ ਦਰਵਾਜ਼ੇ ਖਿੜਕੀਆਂ ਦੀ ਤਾੜ ਤਾੜ ਬਾਦਸ਼ਾਹ ਔਰੰਗਜ਼ੇਬ ਦੇ ਮਨ ਵਿਚ ਖੋਰੂਂ ਪਾ ਰਹੀ ਸੀ । ਸਰੀਰ ਤਰੇਲੀਓ -ਤਰੇਲੀ ਸੁਰਾਹੀਆਂ ਦੀਆਂ ਸੁਰਾਹੀਆਂ , ਪਾਣੀ ਦੀਆ ਖਤਮ ਹੁੰਦੀਆਂ ਜਾ ਰਹੀਆ ਸੀ ਨੀਂਦ ਮੰਜੇ ਤੋਂ ਕੋਸੋਂ ਦੂਰ ਸੀ ਮਖਮਲੀ ਸੇਜ ਕੰਡਿਆਂ ਤੋ ਬਤਰ ਹੋ ਗਈ ਸੀ । ਸਿਰ ਦੀ ਟੋਪੀ ਕਈ ਵਾਰ ਸਿਰ ਤੇ ਟਿਕੀ ਤੇ ਕਈ ਵਾਰ ਡਿਗੀ ।
ਪਾਗਲਾਂ ਤੇ ਵਹਿਸ਼ੀਆਂ ਵਾਂਗ ਸਿਰ ਮਾਰਦਾ ਬਾਦਸ਼ਾਹ ਦਾ ਹਾਲ ਅਜ ਦੀ ਰਾਤ ਟੱਪਰੀਵਾਸਾ ਤੋਂ ਵੀ ਭੈੜਾ ਸੀ ਹੁੱਕੇ ਦੇ ਕਸ਼ ਖਿਚਦਿਆਂ ਉਸ ਨੂੰ ਜਬਰਦਸਤ ਖੰਘ ਛਿੜ ਪਈ ਐਸੀ ਖੰਘ ਜਿਵੇਂ ਖਹੂੰ ਖਹੂੰ ਕਰਦਿਆਂ ਮਹਿਲ ਦੀਆਂ ਦੀਵਾਰਾਂ ਹਿਲ ਹਿਲ ਉਹਦੇ ਉਪਰ ਢੇਹ-ਢੇਰੀ ਹੋ ਜਾਣਗੀਆਂ । ਜ਼ਫਰਨਾਮੇ ਦੀ ਇਕ ਇਕ ਸੱਤਰ ਉਸਦਾ ਸੀਨਾ ਕੋਹ ਰਹੀ ਸੀ ਕਾਫਰ ,ਦੱਗਾ – ਫਰੋਸ਼ , ਈਮਾਂ-ਸ਼ਿਕਨ ਸ਼ਬਦ ਉਸਦੀ ਰੂਹ ਨੂੰ ਖਰੋਚ ਰਹੇ ਸੀ । ਗੁਰੂ ਤੇਗ ਬਹਾਦਰ ਤੋਂ ਲੈਕੇ ਛੋਟੇ ਸਾਹਿਬਜ਼ਾਦਿਆਂ ਤਕ ਦੀਆਂ ਸ਼ਹਾਦਤਾਂ ਦੀਆਂ ਤਸਵੀਰਾਂ ਉਸਦੇ ਸਾਮਣੇ ਰੂਪਮਾਨ ਹੋਕੇ ਆ ਰਹੀਆਂ ਸਨ ।
ਚਾਂਦਨੀ ਚੌਕ ਦੇ ਸਾਮਣੇ ਚੌਕੜਾ ਲਾਈ ਬੈਠਾ ਗੁਰੂ ਤੇਗ ਬਹਾਦਰ ਉਸਤੇ ਜਿਵੇਂ ਜੋਰੋ-ਜੋਰ ਹਸ ਰਿਹਾ ਹੋਵੇ ,” ਔਰੰਗੇ ਦੇਖ ਤੇਨੂੰ ਕਿਹਾ ਸੀ ਨਾ ਕਿ ਤੇਰੀ ਰੂਹ ਤੋਂ ਪਾਪਾਂ ਦਾ ਭਾਰ ਚੁਕ ਨਹੀਂ ਹੋਣਾ ਦਸ ਭਲਾ ਅਜ ਕੋਣ ਹਾਰਿਆ ” ਤੂੰ ਤਾ ਜਿੱਤ ਜਿੱਤ ਕੇ ਵੀ ਲਗਾਤਾਰ ਹਾਰਦਾ ਆਇਆਂ ਏ ਉਸਨੇ ਗੁਰੂ ਦੇ ਸਾਏ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਕੁਝ ਵੀ ਹਥ ਪਲੇ ਨਾ ਪਿਆ ਸਿਧਾ ਸਪਾਟ ਮੱਥਾ ਫਰਸ਼ ਤੇ ਜਾ ਵਜਿਆ ਮਥੇ ਉਤੇ ਪਿਆ ਰੋੜਾ ਉਸਦੇ ਹਥ ਤੇ ਪੂਰੀ ਤਰਹ ਰੜਕ ਰਿਹਾ ਸੀ । ਮਥੇ ਤੇ ਹਥ ਘਸਾਉਂਦਾ, ਡਿਗਦਾ ਢਹਿੰਦਾ ਸ਼ੀਸ਼ੇਦਾਨੀ ਮੁਹਰੇ ਜਾ ਪਹੁੰਚਿਆ ,ਆਪਣੇ ਆਪ ਨੂੰ ਸ਼ੀਸ਼ੇ ਵਿਚ ਤਕਿਆ, ਉਹ ਤ੍ਰਭਕ ਗਿਆ । ਸ਼ੀਸ਼ੇ ਵਿਚ ਉਸ ਨੂੰ ਭਿਆਨਕ ਅਕਸ਼ ਦਿਖਿਆ ਇਕ ਕਾਤਲ, ਇਕ ਸ਼ਿਕਾਰੀ, ਰੱਬ ਦੇ ਘਰ ਦਾ ਦੁਸ਼ਮਨ ਤੇ ਜ਼ਾਲਮਾਂ ਦਾ ਹਿਮਾਇਤੀ ।
ਉਹ ਸ਼ੀਸ਼ੇ ਵਲੋਂ ਮੂੰਹ ਮੋੜ ਕੇ ਸੇਜ ਵਲ ਦੌੜਿਆ, ਉਸ ਨੂੰ ਲਗਾ ਜਿਵੇਂ ਕੋਈ ਉਸਦੀ ਰੂਹ ਘਸਾ -ਘਸ ਚੀਰ ਰਿਹਾ ਹੋਵੇ ਉਹ ਵਿਲਕਣ ਲਗਾ ਮਤੀਦਾਸ ਦੇ ਸਿਰ ਤੇ ਚਲਦਾ ਆਰਾ ਉਸ ਨੂੰ ਪ੍ਰੱਤਖ ਦਿਸਣ ਲਗਾ ਮਤੀ ਦਾਸ ਦਾ ਡਿਗਦਾ ਦੋ-ਫਾੜ ਸਰੀਰ ਉਹਨੇ ਸੰਭਾਲਣ ਦੀ ਕੋਸ਼ਿਸ਼ ਕੀਤੀ ਪਰ ਖਾਲੀ ਬਾਹਾਂ ਮਾਰਨ ਤੋ ਸਿਵਾ ਉਸਦੇ ਪਲੇ ਕੁਝ ਨਾ ਪਿਆ ਥਕ -ਹਾਰ ਕੇ ਉਸਨੇ ਮਤੀ ਦਾਸ ਦੇ ਚਰਨਾ ਤੇ ਢਹਿਣ ਦੀ ਕੋਸ਼ਿਸ਼ ਕੀਤੀ ,’ ਬਖਸ਼ ਮੇਰੇ ਗੁਨਾਹਾਂ ਨੂੰ ਵੀਰ ਪੁਰਸ਼ਾ ਬਖਸ਼ “ ਮਥੇ ਤੇ ਇਕ ਹੋਰ ਰੋੜੇ ਤੋਂ ਸਿਵਾ ਕੁਝ ਵੀ ਨਸੀਬ ਨਾ ਹੋਇਆ ਸ਼ੀਸ਼ੇ ਨੂੰ ਦੁਬਾਰਾ ਵੇਖਣ ਦਾ ਹੀਆ ਨਾ ਪਿਆ ਦੌੜ ਕੇ ਆਪਣੇ ਮੰਜੇ ਤੇ ਜਾ ਲੇਟਿਆ ਰਜਾਈ ਵਿਚ ਸਿਰ ਜਾ ਤੁਨਿਆ ਪਰ ਉਭੜਵਾਹੇ ਫਿਰ ਉਠ ਕੇ ਬਹਿ ਗਿਆ
ਜਿਸਮ ਤੇ ਲਪੇਟੀ ਰਜਾਈ ਉਸ ਨੂੰ ਅਗ ਵਰਗੀ ਜਾਪੀ ਸਚ-ਮੁਚ ਰਜਾਈ ਤੋਂ ਲਪਟਾਂ ਨਿਕਲ ਰਹੀਆਂ ਸਨ ਬਿਲਕੁਲ ਉਵੇਂ ਜਿਵੇਂ ਸਤੀਦਾਸ ਦੁਆਲੇ ਰੂੰ ਵਿਚੋਂ ਨਿਕਲੀਆਂ ਸਨ । ਉਸਨੇ ਭਜਣ ਦੀ ਕੋਸ਼ਿਸ਼ ਕੀਤੀ ਪਰ ਭਜ ਕੇ ਜਾਵੇ ਕਿਥੇ ਅਖੀਰ ਉਹ ਬਾਦਸ਼ਾਹ ਸੀ ਉਹ ਮੁਈਨੂਦੀਨ ਤੋਂ ਬੜੇ ਫਖਰ ਨਾਲ ਔਰੰਗਜੇਬ ਬਣਿਆ ਸੀ -ਜਿਸਦਾ ਮਤਲਬ ਤਖ਼ਤ ਦੀ ਸ਼ਾਨ । ਉਹ ਆਲਮਗੀਰ ਸੀ ਜਿਸਦਾ ਮਤਲਬ ਸੀ ਕੁਲ ਦੁਨੀਆਂ ਦਾ ਵਾਲੀ , ਉਹ ਅਜ ਦੁਨੀਆਂ ਨੂੰ ਪਿਠ ਕਿਵੇਂ ਦਿਖਾ ਸਕਦਾ ਹੈ । ਉਸਨੇ ਸੋਚਿਆ ਕੀ ਉਹ ਅੰਦਰੋ-ਅੰਦਰ ਸਾਰੇ ਮਾਮਲੇ ਨਬੇੜ ਲਵੇਗਾ ਤੇ ਮੁਆਫੀਆਂ ਮੰਗ ਕੇ ਸੁਰਖਰੂ ਹੋ ਜਾਵੇਗਾ ਖਾਲੀ ਇਕ ਰਾਤ ਦੀ ਤਾਂ ਗਲ ਸੀ ਉਹ ਭਜ ਕੇ ਸਤੀ ਦਾਸ ਦੇ ਨੇੜੇ ਪਹੁੰਚਿਆ ਹਥ ਮਾਰਕੇ ਅਗ ਦੀਆਂ ਲਪਟਾਂ ਬੁਝਾਣ ਦੀ ਕੋਸ਼ਿਸ਼ ਕੀਤੀ ਪਰ ਹਥ ਤਾਂ ਜਿਵੇਂ ਖਾਲੀ ਹਵਾ ਵਿਚ ਸ਼ੂਕ ਰਹੇ ਸਨ । ਹੁਣ ਓਹ ਰੋਣ -ਹਾਕਾ ਹੋ ਗਿਆ ਉਸਨੇ ਉਚੀ ਅਵਾਜ਼ ਵਿਚ ਚੀਕਾਂ ਮਾਰਨ ਦੀ ਕੋਸ਼ਿਸ਼ ਕੀਤੀ ਧੁਰ ਅੰਦਰੋਂ ਨਿਕਲੀਆਂ ਚੀਕਾਂ ਉਸਦੇ ਗਲੇ ਵਿਚ ਹੀ ਅਟਕ ਕੇ ਰਹਿ ਗਈਆਂ ਉਹ ਮਾਰਦਾ ਵੀ ਕਿਵੇਂ ਅਖੀਰ ਓਹ ਬਾਦਸ਼ਾਹ ਸੀ ।
ਉਹ ਪਾਣੀ ਦੀ ਸੁਰਾਹੀ ਵਲ ਦੋੜਿਆ ਪਾਣੀ ਦਾ ਭਰਵਾਂ ਗਲਾਸ ਉਸਨੇ ਆਪਣੇ ਅੰਦਰ ਵਗਾਹ ਮਾਰਿਆ , ਪਾਣੀ ਨੇ ਠੰਡ ਪਾਣ ਦੀ ਬਜਾਏ ਉਸਦੇ ਅੰਦਰ ਉਬਾਲੇ ਛੇੜ ਦਿਤੇ ਉਸ ਨੂੰ ਦੇਗ ਵਿਚ ਉਬਲਦਾ ਭਾਈ ਦਿਆਲਾ ਯਾਦ ਆਇਆ ਉਹ ਲੇਟਣ ਲਗਾ , ਉਹਦੀਆਂ ਅਖਾਂ ਅਗੇ ਭਾਈ ਦਿਆਲਾ ਦੀ ਸ਼ਾਂਤ ਮੂਰਤ , ਦੇਗ ਵਿਚ ਚੌਕੜਾ ਮਾਰ ਕੇ ਬੈਠਾ , ਨਾਮ-ਰੰਗ ਵਿਚ ਰੰਗਿਆ ਉਹਨੂੰ ਹਲੂਣ ਰਿਹਾ ਸੀ ਜਿਵੇਂ ਕਹਿ ਰਿਹਾ ਹੋਵੇ ,’ ਦੇਖ ਔਰੰਗੇ ਤੇਰੇ ਅੰਦਰ ਠੰਡੇ ਪਾਣੀ ਦਾ ਗਲਾਸ ਵੀ ਨਹੀਂ ਸਮਾ ਰਿਹਾ ਤੇ ਇਧਰ ਗੁਰੂ ਦੀ ਕਿਰਪਾ ਨਾਲ ਉਬਲਦੀ ਦੇਗ ਵੀ ਠੰਡਕ ਦੇ ਰਹੀ ਹੈ । ਉਹ ਲੇਟਦਾ ਹੋਇਆ ਅਚਾਨਕ ਸਿਰ ਮਾਰਦਾ ਉਠ ਖੜੋਤਾ ਉਸਦੀ ਨਿਗਾਹ ਸਾਮਣੇ ਪਈ ਤੇਗ ਤੇ ਜਾ ਪਈ ਉਹ ਤੇਗ ਵਲ ਵਧਿਆ ਉਸ ਨੂੰ ਖ਼ਿਆਲ ਆਇਆ ਕੀ ਇਸ ਕੁਲੇਹਿਣੀ ਰਾਤ ਨਾਲ ਮੁਕਾਬਲਾ ਕਰਨ ਦੀ ਬਜਾਏ ਤਾਂ ਮਰ ਜਾਣਾ ਬਿਹਤਰ ਹੈ । ਉਸ ਨੇ ਤਲਵਾਰ ਮਿਆਨ ਵਿਚੋ ਕਢੀ ,ਗਰਦਨ ਤੇ ਰਖੀ , ਫਿਰ ਉਸ ਨੂੰ ਖ਼ਿਆਲ ਆਇਆ ਹਥੀਂ ਮੌਤ ਸ਼ਹੇੜਨੀ ਕੁਫਰ ਹੈ ,ਪਾਪ ਹੈ, ਨਿਰੀ ਕਾਇਰਤਾ ਹੈ ਮੈਂ ਹਾਲਤ ਦਾ ਮੁਕਾਬਲਾ ਕਰਾਂਗਾ ਭੁਲ ਬਖਸ਼ਾਵਾਂਗਾ ਗੁਰ ਦੇ ਪੈਰ ਪਵਾਂਗਾ । ਦੋਜਖ ਦੀ ਸਜ਼ਾ ਤੋ ਬਚਾਂਗਾ ਵਜੂਦ ਦੇ ਨਿਰੰਤਰ ਕਾਂਬੇ ਨੇ ਉਸਦੀਆਂ ਅਖਾਂ ਮੂੰਦ ਦਿਤੀਆਂ ਉਸ ਨੂੰ ਗੁਰੂ ਤੇਗ ਬਹਾਦਰ ਦਾ ਇਕੋ ਝਟਕੇ ਨਾਲ ਸਰੀਰ ਅੱਲਗ ਹੁੰਦਾ ਦਿਖਾਈ ਦਿਤਾ ਸਰੀਰ ਦੇ ਦੋ ਹਿਸੇ ਦੋਨੋ ਬਿਲਕੁਲ ਸ਼ਾਂਤ ਤੇਗ ਚਲਦੇ ਵਕਤ ਕੋਈ ਹਿਲ ਨਾ ਜੁਲ ਇਕ ਅਕਿਹ ਸ਼ਾਂਤੀ ਉਸ ਨੂੰ ਆਪਣੇ ਅੰਦਰ ਗਿਲਾਨੀ ਮਹਿਸੂਸ ਹੋਈ । ਉਸਨੇ ਆਪਣੇ ਆਪ ਨੂੰ ਲਾਹਨਤ ਪਾਈ ਉਸ ਨੂੰ ਆਪਣੀ ਔਰੰਗਜੇਬੀ ਤੇ ਸ਼ਕ ਹੋਣ ਲਗਾ ਉਸਨੇ ਅਡੋਲ ਗੁਰੂ ਦੇ ਚਰਨਾ ਤੇ ਸੀਸ਼ ਨੀਵਾਣ ਦੀ ਕੋਸ਼ਿਸ਼ ਕੀਤੀ ਇਕ ਹੋਰ ਰੋੜਾ ਮੱਥੇ ਤੇ ਉਭਰ ਆਇਆ ਉਸਦਾ ਮੱਥਾ ਉਸਦੀ ਆਪਣੀ ਪਹਿਚਾਣ ਤੋਂ ਬਾਹਰ ਹੋ ਗਿਆ ਇਉਂ ਮਹਿਸੂਸ ਹੋਇਆ ਜਿਵੇ ਸ਼ੀਸ਼ਾ ਉਸਦਾ ਮੂੰਹ ਚਿੜਾ ਰਿਹਾ ਹੋਵੇ ਉਸਨੇ ਅੱਤਰ ਦੀ ਸ਼ੀਸ਼ੀ ਸ਼ੀਸ਼ੇ ਤੇ ਵਗਾਹ ਮਾਰੀ ਸ਼ੀਸ਼ੇ ਤੇ ਤਰੇੜਾਂ ਉਭਰ ਆਈਆਂ ਉਸ ਨੂੰ ਆਪਣਾ ਚੇਹਰਾ ਕਿਤੇ ਵਧ ਭਿਆਨਕ ਦਿਖਾਈ ਦੇਣ ਲਗਾ ਉਸਨੇ ਮੱਥੇ ਤੇ ਹਥ ਫੇਰਿਆ ਉਬੜ ਖਾਬੜ ਮਥੇ ਨੇ ਆਨੰਦਪੁਰ ਦੀਆਂ ਉਚੀਆਂ ਨੀਵੀਆਂ ਪਹਾੜੀਆਂ ਯਾਦ ਕਰਾ ਦਿਤੀਆ ।
ਆਨੰਦਪੁਰ ਨੂੰ ਪਾਇਆ ਛੇ ਮਹੀਨਿਆਂ ਤੋਂ ਵਡਾ ਘੇਰਾ ਯਾਦ ਆਇਆ ਉਸ ਨੂੰ ਸ਼ਰਮਿੰਦਗੀ ਮਹਿਸੂਸ ਹੋਈ ਪਹਾੜੀ ਰਾਜਿਆਂ ਨਾਲ ਦੋਸਤੀ ਦਾ ਚੇਤਾ ਆਇਆ ਬੁਤ ਪ੍ਰਸਤਾਂ ਨਾਲ ਕੀਤੀ ਸੰਧੀ ਨੇ ਉਸ ਨੂੰ ਹਲੂਣ ਕੇ ਰਖ ਦਿਤਾ ਉਹ ਆਪਣੇ ਆਪ ਨੂੰ ਮੁਹੰਮਦ ਸਾਹਿਬ ਦਾ ਵੀ ਦੋਸ਼ੀ ਮੰਨਣ ਲਗਾ ਉਹਨੇ ਸੋਚਿਆਂ ਹੁਣ ਤਾ ਪੱਕਾ ਉਹ ਦੋਜਖ ਵਾਸੀ ਬਣੇਗਾ ਦੁਨਿਆ ਦੀ ਕੋਈ ਤਾਕਤ ਮੈਨੂੰ ਦੋਜ਼ਖ ਵਿਚ ਸੜਨ ਤੋਂ ਬਚਾ ਨਹੀਂ ਸਕਦੀ ਬੁਤ ਪ੍ਰਸਥਾ ਨਾਲ ਸੰਧੀ ਤੇ ਬੁਤ-ਸ਼ਿਕਨਾਂ ਨਾਲ ਮਥਾ ,” ਓ ਅਲਾ ਤਾਲਾ ਮੈਨੂੰ ਕੀ ਹੋ ਗਿਆ ਸੀ ” ਉਸਨੇ ਜੋਰ ਨਾਲ ਕੰਧ ਤੇ ਮਥਾ ਮਾਰਿਆ ਇਕ ਗਰਮ ਤਤੀਰੀ ਉਸਦੇ ਪੈਰਾਂ ਤੇ ਵਜੀ ਉਹ ਤ੍ਰਭਕ ਪਿਆ ਉਸ ਨੂੰ ਆਪਣਾ ਖੂਨ ਕਾਲਾ ਸਿਆਹ ਜਾਪਿਆ ਦੁਬਾਰਾ ਕੰਧ ਤੇ ਮਥਾ ਮਾਰਨ ਦੀ ਕੋਸ਼ਿਸ਼ ਕੀਤੀ ਪਰ ਹਿੰਮਤ ਨਾ ਪਈ ਉਸ ਨੂੰ ਲਗਿਆ ਸ਼ਾਇਦ ਸਾਹਿਬਜ਼ਾਦੇ ਕਿਤੇ ਆਸ ਪਾਸ ਹੋਣ ਤੇ ਉਸਦੀ ਹਾਲਤ ਤੇ ਹੱਸ ਰਹੇ ਹੋਣ ਸ਼ੀਸ਼ਾ ਜੜੀ ਦੀਵਾਰ ਵਿਚੋ ਉਹ ਫਤਹਿ ਦਾ ਜੈਕਾਰਾ ਗਜਾਉਂਦੇ ਸਾਮਣੇ ਪ੍ਰਤਖ ਨਜਰ ਆ ਗਏ ਫੁਲਾਂ ਵਾਂਗ ਲਟਕਦੇ ਚੇਹਰੇ ਜਿਵੇਂ ਇਸਦੇ ਥੋਬੜ ਚਿਹਰੇ ਦਾ ਮਜ਼ਾਕ ਉੜਾ ਰਹੇ ਹੋਣ ਉਸ ਨੇ ਛੇਤੀ ਨਾਲ ਆਪਣਾ ਚੇਹਰਾ ਦੋਨਾ ਹਥਾ ਵਿਚ ਲਕੋ ਲਿਆ ਦੋਨੋ ਹਥ ਖੂਨ ਨਾਲ ਲਥ-ਪਥ ਹੋਏ ਸੀ । ਉਹ ਦੁਬਾਰਾ ਤ੍ਰਭਕ ਗਿਆ ਉਹਦੇ ਹਥ ਮਜਲੂਮਾ ਦੇ ਖੂਨ ਨਾਲ ਰੰਗੇ ਹੋਏ ਸੀ ਉਸ ਨੂੰ ਮਹਿਲ ਦੇ ਕਿਸੇ ਨੁਕਰੋਂ ਬੋਲੇ ਸੋ ਨਿਹਾਲ ਦੇ ਨਾਹਰੇ ਸੁਣਾਈ ਦੇਣ ਲਗੇ ਉਹ ਦੋੜ ਕੇ ਰੋਸ਼ਨਦਾਨ ਤੋਂ ਹੇਠਾਂ ਦੇਖਣ ਲਗ ਪਿਆ ਦੂਰੋਂ ਦਿਸਦੇ ਤਕ ਸੁੰਨ-ਸਾਨ ਰਾਤ ਜਿਵੇਂ ਉਸਂ ਨੂੰ ਨਿਗਲਣ ਲਈ ਕਾਹਲੀ ਹੋਵੇ ਉਹ ਛੇਤੀ ਨਾਲ ਹੇਠਾਂ ਉਤਰ ਆਇਆ ਉਸ ਨੂੰ ਅਜੇ ਵੀ ਸਵਾ ਸਵਾ ਲੱਖ ਨਾਲ ਇਕ ਇਕ ਸਿਖ ਲੜਦਾ ਨਜਰ ਆ ਰਿਹਾ ਸੀ । ਚਮਕੌਰ ਦੀ ਗੜੀ ਚੇਤੇ ਆ ਗਈ ਇਕ ਪਾਸੇ ਗਿਣਤੀ ਦੇ ਭੁਖੇ -ਭਾਣੇ ਚਾਲੀ ਸਿਖ ਤੇ ਦੂਜੇ ਪਾਸੇ 1000000 ਲਖ ਦੀ ਫੌਜ਼ ਉਸ ਨੂੰ ਲਗਿਆ ਜਿਵੇਂ ਇਕ ਇਕ ਸਿਖ ਕਿਲੇ ਨੂੰ ਢਾਹ ਕੇ ਉਸਦੇ ਵਜੂਦ ਵਿਚ ਦਾਖਲ ਹੋ ਰਿਹਾ ਹੈ । ਉਹ ਜਖਮੀ ਸੱਪ ਦੀ ਤਰਹ ਪਲਸੇਟੇ ਮਾਰਨ ਲਗਾ ਸਾਮਣੇ ਤਖਤ ਪੋਸ਼ ਤੇ ਗੁਰੂ ਗੋਬਿੰਦ ਸਿੰਘ ਦਾ ਖਤ ਵਿਚ ਲਿਖੀ ਉਹ ਸਤਰ ਯਾਦ ਆਉਣ ਲਗੀ ,’ ਕੀ ਹੋਇਆ ਜੇ ਤੂੰ ਮੇਰੇ ਚਾਰ ਸਾਹਿਬਜ਼ਾਦੇ ਮਾਰ ਦਿਤੇ ਹਨ ਕੁੰਡਲੀ ਵਾਲਾ ਸੱਪ ਅਜੇ ਵੀ ਬਾਕੀ ਹੈ । ਉਸ ਨੂੰ ਲਗਾ ਹੁਣੇ ਹੀ ਕੁੰਡਲੀ ਵਾਲਾ ਸੱਪ ਉਸ ਨੂੰ ਆਪਣੀ ਲਪੇਟ ਵਿਚ ਲੈ ਲਵੇਗਾ ਉਸ ਨੂੰ ਡੰਗ ਮਾਰੇਗਾ ਤੇ ਇਹ ਜ਼ਫਰਨਾਮਾ ਸਚਮੁਚ ਉਸਦੀ ਮੌਤ ਦਾ ਪੈਗਾਮ ਹੋਵੇਗਾ ।
ਉਸਦੀ ਚੀਕ ਨਿਕਲ ਗਈ ਭੈਭੀਤ ਹੋ ਗਿਆ ਚੋਬਦਾਰ ਹਾਜਰ ਸਨ ਬਾਦਸ਼ਾਹ ਦੀ ਮੰਦੀ ਹਾਲਤ ਦੇਖਕੇ ਚਿੰਤਾਜਨਕ ਹੋ ਗਏ ਵੈਦ , ਹਕੀਮ ਬੁਲਾਏ ਗਏ ਮਥੇ ਤੇ ਮਲਮ ਲਗਾਈ ਜਿਸਨੇ ਬਲਦੀ ਅੱਗ ਤੇ ਘਿਉ ਦਾ ਕੰਮ ਕੀਤਾ ਬਾਦਸ਼ਾਹ ਦਾ ਗੁਸਾ ਆਸਮਾਨ ਪਾੜਨ ਲਗਾ ਹਕੀਮ ਤੇ ਚੋਬਦਾਰ ਬਾਹਰ ਹੋ ਗਏ ਦਰਵਾਜ਼ਾ ਬੰਦ ਹੋ ਗਿਆ ਬਾਦਸ਼ਾਹ ਨੂੰ ਬੋਲੇ ਸੋ ਨਿਹਾਲ ਦੇ ਨਾਹਰੇ ਤੇ ਘੋੜਿਆਂ ਦੇ ਸੁੰਮਾ ਦੀ ਅਵਾਜ਼ ਜੋ ਹੋਰ ਨੇੜੇ , ਹੋਰ ਨੇੜੇ ਆਈ ਜਾ ਰਹੀ ਸੀ । ਉਸ ਨੂੰ ਜਾਪਿਆ ਜਿਵੇ ਘੋੜੇ ਦੇ ਸੁੰਮ ਤਾੜ ਤਾੜ ਉਸਦੀ ਛਾਤੀ ਤੇ ਚੜ ਗਏ ਹੋਣ ਉਹ ਦੋੜ ਕੇ ਰੋਸ਼ਨਦਾਨ ਕੋਲ ਆ ਗਿਆ ਉਸ ਨੂੰ ਲਗਿਆ ਸਿੰਘ ਹਥ ਵਿਚ ਤੇਗ ਤੇ ਨੇਜੇ ਫੜੀ ਚਾਂਦਨੀ ਚੌਕ ਵਲ ਵਧ ਰਹੇ ਹੋਣ ਅਚਾਨਕ ਉਸਦੀ ਅਖਾਂ ਦੀ ਲੋਅ ਤੇਜ਼ ਹੋ ਗਈ ਉਸ ਨੂੰ ਲਗਾ ਕੇ ਨੀਲੇ ਘੋੜੇ ਤੇ ਅਸਵਾਰ ਕਲਗੀਆਂ ਵਾਲੇ ਖੁਦ ਸਿੰਘਾਂ ਦੀ ਅਗਵਾਈ ਕਰ ਰਹੇ ਹੋਣ ਉਸਨੇ ਮੰਨ ਬਣਾਇਆ ,’
ਉਹ ਤੇਗ ਨਹੀਂ ਚੁਕੇਗਾ , ਓਹ ਇਤਿਹਾਸ ਨਹੀਂ ਦੁਹਰਾਇਗਾ ਉਹ ਇਸ ਦਰਵੇਸ਼ ਦੇ ਕਦਮਾਂ ਤੇ ਢਹਿ ਕੇ ਆਪਣੇ ਗੁਨਾਹਾਂ ਤੋਂ ਤੋਬਾ ਕਰ ਲਵੇਗਾ ਉਹ ਉਹਨਾ ਦੇ ਖੱਤ ਨੂੰ ਸੋਨੇ ਚਾਂਦੀ ਵਿਚ ਮੜਵਾਇਗਾ ਜਿਸ ਨੇ ਤੱਬਸਮ ਵਿਚ ਸੁਤੀ ਉਸਦੀ ਰੂਹ ਦੁਬਾਰਾ ਜਗਾ ਦਿਤੀ ਓਹ ਵਾਰੀ ਵਾਰੀ ਖਤ ਨੂੰ ਚੁੰਮ ਰਿਹਾ ਸੀ ਉਸ ਦੀਆਂ ਅਖਾਂ ਵਿਚੋਂ ਪਰਲ ਪਰਲ ਨੀਰ ਬਹਿ ਰਿਹਾ ਸੀ । ਉਹ ਦੁਬਾਰਾ ਸੇਜ ਤੇ ਆ ਟਿਕਿਆ ਉਹਨੇ ਖਤ ਨੂੰ ਪਲਕਾਂ ਤੇ ਟਿਕਾ ਲਿਆ ਉਸ ਨੂੰ ਡਾਢਾ ਸਕੂਨ ਮਿਲ ਰਿਹਾ ਸੀ ਪਹੁ ਫੁਟਾਲਾ ਹੋਣ ਲਗਾ ਚਿੜੀਆਂ ਦੇ ਚੂਕਨ ਦੀ ਅਵਾਜ਼ ਆਈ ਔਰੰਗਾ ਬੜੀ ਗੂੜੀ ਨੀਦ ਵਿਚ ਸੀ ਜਿਵੇਂ ਕਈ ਜਨਮਾਂ ਤੋ ਸੁਤਾ ਨਾ ਹੋਵੇ ।
ਜਫਰਨਾਮਾ ਪੜਨ ਤੋਂ ਬਾਅਦ ਹੀ ਉਸਨੇ ਇਕ ਹੁਕਨਾਮਾ ਜਾਰੀ ਕੀਤਾ ਸੀ ਕੀ ਗੁਰੂ ਗੋਬਿੰਦ ਸਿੰਘ ਜੀ ਜਿਥੇ ਵੀ ਰਹਿਣ , ਜੋ ਵੀ ਕਰਨ ਉਸ ਵਿਚ ਕੋਈ ਦਖਲ-ਅੰਦਾਜੀ ਨਹੀਂ ਹੋਣੀ ਚਾਹੀਦੀ ਔਰੰਗਜ਼ੇਬ ਨੇ ਗੁਰੂ ਗੋਬਿੰਦ ਸਿੰਘ ਜੀ ਨੂੰ ਮਿਲਣ ਦੀ ਬੇਨਤੀ ਕੀਤੀ ਜੋ ਗੁਰੂ ਗੋਬਿੰਦ ਸਿੰਘ ਜੀ ਨੇ ਪਰਵਾਨ ਕਰ ਲਈ ਪਰ ਗੁਰੂ ਜੀ ਨੂੰ ਮਿਲਣ ਤੋ ਪਹਿਲਾ ਹੀ ਔਰੰਗਜ਼ੇਬ ਦੀ ਮੌਤ ਹੋ ਗਈ । ਔਰੰਗਜ਼ੇਬ ਨੇ ਆਖਿਆ ਸੀ ਮੈ ਬਹੁਤ ਪਾਪੀ ਬਾਦਸ਼ਾਹ ਹਾ ਮੇਰੀ ਕਬਰ ਬਹੁਤ ਸਾਦੀ ਬਣਵਾਇਆ ਜੇ ਨਾ ਹੀ ਮੇਰੀ ਕਬਰ ਲਾਗੇ ਕੋਈ ਰੁੱਖ ਹੋਵੇ ਕਿਉਕਿ ਮੇਰੇ ਵਰਗੇ ਪਾਪੀ ਦੀ ਕਬਰ ਨੂੰ ਛਾਂ ਵੀ ਨਸੀਬ ਨਹੀ ਹੋਣੀ ਚਾਹੀਦੀ।
ਜੋਰਾਵਰ ਸਿੰਘ ਤਰਸਿੱਕਾ ।
ਇਕ ਮੁਸਲਮਾਨ ਔਰਤ ਹੋਈ ਹੈ ਜਿਸਦਾ ਨਾਮ ਇਤਿਹਾਸ ਵਿੱਚ ਰਾਬੀਆ ਜਾ ਰਹਿਬਾ ਕਰਕੇ ਆਉਦਾ ਹੈ ਇਸ ਦੀ ਬਹੁਤ ਪਿਆਰੀ ਤੇ ਮਿਠੀ ਅਵਾਜ ਸੀ । ਇਹ ਆਪਣੇ ਘਰ ਕੁਰਾਨ ਸਰੀਫ ਦੀਆਂ ਆਇਤਾ ਪੜਿਆ ਕਰਦੀ ਸੀ । ਇਸ ਦੀ ਅਵਾਜ ਏਨੀ ਜਿਆਦਾ ਸੁਰੀਲੀ ਸੀ ਜੋ ਵੀ ਇਸ ਦੀ ਅਵਾਜ ਸੁਣਦਾ ਇਸ ਵੱਲ ਖਿਚਿਆ ਆਉਦਾ ਸੀ । ਜਦੋ ਸੰਗਤ ਬਹੁਤ ਜਿਆਦਾ ਆਉਣ ਲੱਗ ਪਈ ਤਾ ਰਹਿਬਾ ਨੇ ਸਾਂਮ ਦੇ ਵੇਲੇ ਦਾ ਟਾਈਮ ਰੱਖ ਲਿਆ ਜਦੋ ਕੁਰਾਨ ਸਰੀਫ ਪੜਿਆ ਜਾਵੇ । ਰਹਿਬਾ ਹਰ ਰੋਜ ਸਾਮ ਨੂੰ ਕੁਰਾਨ ਸਰੀਫ ਦੀਆਂ ਆਇਤਾ ਬਹੁਤ ਸੁਰੀਲੀ ਅਵਾਜ ਵਿੱਚ ਪੜਨ ਲੱਗ ਪਈ । ਇਕ ਦਿਨ ਸਾਮ ਨੂੰ ਜਦੋ ਕੁਰਾਨ ਸਰੀਫ ਪੜਨ ਦਾ ਟਾਈਮ ਹੋਇਆ ਤਾ ਰਹਿਬਾ ਕੋਈ ਚੀਜ ਘਰ ਦੇ ਵਿਹੜੇ ਵਿੱਚ ਲੱਭਣ ਲੱਗੀ । ਜਦੋ ਕੁਝ ਸੰਗਤ ਆਈ ਤਾ ੳਹਨਾਂ ਨੇ ਰਹਿਬਾ ਨੂੰ ਪੁੱਛਿਆ ਕੀ ਗਵਾਚ ਗਿਆ , ਤਾ ਰਹਿਬਾ ਕਹਿਣ ਲੱਗੀ ਸੂਈ ਗਵਾਚ ਗਈ ਹੈ ਸਾਰੇ ਉਸ ਦੇ ਨਾਲ ਸੂਈ ਲੱਭਣ ਲੱਗ ਪਏ। ਹੋਰ ਵੀ ਸੰਗਤ ਆ ਗਈ ਜਦੋ ਵਿਹੜਾ ਭਰ ਗਿਆ ਸਾਰਿਆ ਨੂੰ ਪਤਾ ਲੱਗਾ ਤਾ ਵਿੱਚੋ ਕੁਝ ਸਿਆਣੇ ਬੰਦਿਆ ਨੇ ਪੁੱਛਿਆ ਰਹਿਬਾ ਏਦਾ ਤਾ ਸੂਈ ਨਹੀ ਲੱਭਣੀ । ਤੂ ਇਹ ਦੱਸ ਸੂਈ ਡਿੱਗੀ ਕਿਥੇ ਹੈ ਤਾ ਰਹਿਬਾ ਕਹਿਣ ਲੱਗੀ ਸੂਈ ਅੰਦਰ ਡਿੱਗੀ ਹੈ । ਇਹ ਸੁਣ ਕੇ ਸਾਰੇ ਹੱਸਣ ਲੱਗ ਪਏ ਕਹਿਣ ਲੱਗੇ ਸੂਈ ਅੰਦਰ ਡਿੱਗੀ ਹੈ ਸਾਰਿਆ ਨਾਲ ਲੱਭ ਬਾਹਰ ਰਹੀ ਹੈ । ਰਹਿਬਾ ਕਹਿਣ ਲੱਗੀ ਅੰਦਰ ਬਹੁਤ ਹਨੇਰਾਂ ਹੈ ਬਾਹਰ ਕੁਝ ਚਾਨਣ ਸੀ ਇਸ ਲਈ ਬਾਹਰ ਆਣ ਕੇ ਲੱਭਣ ਲੱਗ ਪਈ ਸੀ । ਸਾਰੇ ਕਹਿਣ ਲੱਗ ਪਏ ਏਦਾ ਨਹੀ ਹੁੰਦਾਂ ਜਿਥੇ ਚੀਜ ਹੋਵੇ ਉਥੋ ਹੀ ਮਿਲਦੀ ਹੈ ਜੇ ਅੰਦਰ ਹਨੇਰਾ ਹੈ ਤਾ ਅੰਦਰ ਅੱਗ ਬਾਲ ਕੇ ਰੌਸ਼ਨੀ ਕਰ ਸਭ ਕੁਝ ਦਿਖਾਈ ਪੈ ਜਾਵੇਗਾ । ਰਹਿਬਾ ਕਹਿਣ ਲੱਗੀ ਜੇ ਤਹਾਨੂੰ ਇਹ ਸਮਝ ਹੈ ਕਿ ਜਿਥੇ ਚੀਜ ਹੋਵੇ ਉਥੋ ਹੀ ਮਿਲਦੀ ਹੈ ਜੇ ਅੰਦਰ ਹਨੇਰਾ ਹੋਵੇ ਤਾ ਚਾਨਣ ਕੀਤਿਆਂ ਸਭ ਕੁਝ ਦਿਖਾਈ ਦੇਣ ਲੱਗ ਪੈਦਾ ਹੈ । ਤਾ ਤੁਸੀ ਬਾਹਰ ਕੀ ਲੱਭਦੇ ਫਿਰਦੇ ਹੋ ਪ੍ਰਮੇਸ਼ਰ ਤੇ ਅੰਦਰ ਹੀ ਹੈ ਤੇ ਹਨੇਰੇ ਵਿੱਚ ਦਿਖਾਈ ਨਹੀ ਦੇਦਾ ਇਸ ਲਈ ਤੁਸੀ ਕਿਉ ਨਹੀ ਅੰਦਰ ਚਾਨਣ ਕਰਕੇ ਉਸ ਪ੍ਰਮੇਸ਼ਰ ਨੂੰ ਲੱਭਣ ਦੀ ਕੋਸ਼ਿਸ਼ ਕਰਦੇ । ਸਾਰੇ ਬਹੁਤ ਸ਼ਰਮਸਾਰ ਹੋਏ ਰਹਿਬਾ ਕਹਿਣ ਲੱਗੀ ਚੰਗੇ ਕਿਰਦਾਰਾ ਵਾਲੇ ਇਨਸਾਨ ਬਣੋ ਹਰ ਇਕ ਦੀ ਮੱਦਦ ਕਰੋ ਉਸ ਸੱਚੇ ਰੱਬ ਨੂੰ ਹਮੇਸ਼ਾ ਆਪਣੇ ਚੇਤੇ ਵਿੱਚ ਰੱਖੋ । ਜਦੋ ਉਸ ਦਾ ਨਾਮ ਜਪਦਿਆਂ ਅੰਦਰ ਚਾਨਣ ਹੋ ਜਾਵੇਗਾ ਤਾ ਪ੍ਰਮੇਸ਼ਰ ਤਹਾਨੂੰ ਤੁਹਾਡੇ ਅੰਦਰ ਬੈਠਾ ਹੀ ਨਜਰ ਆਵੇਗਾ ।
ਜੋਰਾਵਰ ਸਿੰਘ ਤਰਸਿੱਕਾ ।
रागु धनासिरी महला ३ घरु ४ ੴ सतिगुर प्रसादि ॥ हम भीखक भेखारी तेरे तू निज पति है दाता ॥ होहु दैआल नामु देहु मंगत जन कंउ सदा रहउ रंगि राता ॥१॥ हंउ बलिहारै जाउ साचे तेरे नाम विटहु ॥ करण कारण सभना का एको अवरु न दूजा कोई ॥१॥ रहाउ ॥ बहुते फेर पए किरपन कउ अब किछु किरपा कीजै ॥ होहु दइआल दरसनु देहु अपुना ऐसी बखस करीजै ॥२॥ भनति नानक भरम पट खूल्हे गुर परसादी जानिआ ॥ साची लिव लागी है भीतरि सतिगुर सिउ मनु मानिआ ॥३॥१॥९॥
अर्थ: राग धनासरी, घर ४ में गुरू अमरदास जी की बाणी। अकाल पुरख एक है और सतिगुरू की कृपा द्वारा मिलता है। हे प्रभू! हम जीव तेरे (द्वार के) भिखारी हैं, तूँ स्वतंत्र रह कर सब को दातें देने वाला हैं। हे प्रभू! मेरे पर दयावान हो। मुझे भिखारी को अपना नाम दो (ता कि) मैं सदा तेरे प्रेम-रंग में रंगा रहूँ ॥१॥ हे प्रभू! मैं तेरे सदा कायम रहने वाले नाम से कुर्बान जाता हूँ। तूँ सारे संसार जगत का आधार हैं; तूँ ही सब जीवों को पैदा करने वाला हैं कोई अन्य (तेरे जैसा) नहीं है ॥१॥ रहाउ ॥ हे प्रभू! मुझे माया-नीच को (अब तक मरण के) अनेकों चक्र पड़ चुके हैं, अब तो मेरे पर कुछ मेहर कर। हे प्रभू! मेरे पर दयावान हो। मेरे पर इस तरह की बख़्श़श़ कर कि मुझे अपना दीदार बख़्श़ ॥२॥ हे भाई! नानक जी कहते हैं – गुरू की कृपा द्वारा जिस मनुष्य के भ्रम के परदे खुल जाते हैं, उस की (परमात्मा के साथ) गहरी सांझ बन जाती है। उस के हृदय में (परमात्मा के साथ) सदा कायम रहने वाली लगन लग जाती है, गुरू के द्वारा उस का मन संतुष्ट हो जाता है ॥३॥१॥९॥
ਅੰਗ : 666
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥
ਅਰਥ : ਰਾਗ ਧਨਾਸਰੀ, ਘਰ ੪ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ॥੨॥ ਹੇ ਭਾਈ! ਨਾਨਕ ਜੀ ਆਖਦੇ ਹਨ – ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ॥੩॥੧॥੯॥
ਵਾਹਿਗੁਰੂ ਦਾ ਜਾਪ ਗੁਰੂ ਨਾਨਕ ਅੱਗੇ ਕੀਤੀ ਅਰਦਾਸ
ਕਦੀ ਖਾਲੀ ਨਹੀ ਜਾਂਦੀ ਵਾਹਿਗੁਰੂ ਜੀਓ🙏
सोरठि ੴ सतिगुर प्रसादि ॥ बहु परपंच करि पर धनु लिआवै ॥ सुत दारा पहि आनि लुटावै ॥१॥ मन मेरे भूले कपटु न कीजै ॥ अंति निबेरा तेरे जीअ पहि लीजै ॥१॥ रहाउ ॥ छिनु छिनु तनु छीजै जरा जनावै ॥ तब तेरी ओक कोई पानीओ न पावै ॥२॥ कहतु कबीरु कोई नही तेरा ॥ हिरदै रामु की न जपहि सवेरा ॥३॥९॥
अर्थ: हे मेरे भूले हुए मन! (रोजी आदि के खातिर किसी के साथ) धोखा-फरेब ना किया कर। आखिर को (इन बुरे कर्मों का) लेखा तेरे अपने प्राणों से ही लिया जाना है।1। रहाउ।कई तरह की ठॅगीयां करके तू पराया माल लाता है, और ला के तू पुत्र व पत्नी पर आ लुटाता है।1। (देख, इन ठॅगियों में ही) सहजे सहजे तेरा अपना शरीर कमजोर होता जा रहा है, बुढ़ापे की निशानियां आ रही हैं (जब तू बुढ़ा हो गया, और हिलने के काबिल भी ना रहा) तब (इन में से, जिनकी खातिर तू ठॅगियां करता है) किसी ने तेरी चुल्ली में पानी भी नहीं डालना।2। (तुझे) कबीर कहता है– (हे जिंदे!) किसी ने भी तेरा (साथी) नहीं बनना। (एक प्रभू ही असल साथी है) तू समय रहते (अभी-अभी) उस प्रभू को क्यों नहीं सिमरती?।3।9।
ਅੰਗ : 656
ਰਾਗੁ ਸੋਰਠਿ ਬਾਣੀ ੴ ਸਤਿਗੁਰ ਪ੍ਰਸਾਦਿ ॥ ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥ ਸੁਤ ਦਾਰਾ ਪਹਿ ਆਨਿ ਲੁਟਾਵੈ ॥੧॥ ਮਨ ਮੇਰੇ ਭੂਲੇ ਕਪਟੁ ਨ ਕੀਜੈ ॥ ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥੧॥ ਰਹਾਉ ॥ ਛਿਨੁ ਛਿਨੁ ਤਨੁ ਛੀਜੈ ਜਰਾ ਜਨਾਵੈ ॥ ਤਬ ਤੇਰੀ ਓਕ ਕੋਈ ਪਾਨੀਓ ਨ ਪਾਵੈ ॥੨॥ ਕਹਤੁ ਕਬੀਰੁ ਕੋਈ ਨਹੀ ਤੇਰਾ ॥ ਹਿਰਦੈ ਰਾਮੁ ਕੀ ਨ ਜਪਹਿ ਸਵੇਰਾ ॥੩॥੯॥
ਅਰਥ : ਹੇ ਮੇਰੇ ਭੁੱਲੇ ਹੋਏ ਮਨ! ਰੋਜ਼ੀ ਆਦਿਕ ਦੀ ਖ਼ਾਤਰ ਕਿਸੇ ਨਾਲ) ਧੋਖਾ ਫ਼ਰੇਬ ਨਾਹ ਕਰਿਆ ਕਰ। ਆਖ਼ਰ ਨੂੰ (ਇਹਨਾਂ ਮੰਦ ਕਰਮਾਂ ਦਾ) ਲੇਖਾ ਤੇਰੀ ਆਪਣੀ ਜਿੰਦ ਤੋਂ ਹੀ ਲਿਆ ਜਾਣਾ ਹੈ।੧।ਰਹਾਉ। ਕਈ ਤਰ੍ਹਾਂ ਦੀਆਂ ਠੱਗੀਆਂ ਕਰ ਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ, ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ ਹਵਾਲੇ ਕਰ ਦੇਂਦਾ ਹੈਂ।੧। ਰਹਾਉ। ਕਈ ਤਰ੍ਹਾਂ ਦੀਆਂ ਠੱਗੀਆਂ ਕਰ ਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ, ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ ਹਵਾਲੇ ਕਰ ਦੇਂਦਾ ਹੈਂ।੧। (ਵੇਖ, ਇਹਨਾਂ ਠੱਗੀਆਂ ਵਿਚ ਹੀ) ਸਹਿਜੇ ਸਹਿਜੇ ਤੇਰਾ ਆਪਣਾ ਸਰੀਰ ਕਮਜ਼ੋਰ ਹੁੰਦਾ ਜਾ ਰਿਹਾ ਹੈ, ਬੁਢੇਪੇ ਦੀਆਂ ਨਿਸ਼ਾਨੀਆਂ ਆ ਰਹੀਆਂ ਹਨ (ਜਦੋਂ ਤੂੰ ਬੁੱਢਾ ਹੋ ਗਿਆ, ਤੇ ਹਿੱਲਣ-ਜੋਗਾ ਨਾਹ ਰਿਹਾ) ਤਦੋਂ (ਇਹਨਾਂ ਵਿਚੋਂ, ਜਿਨ੍ਹਾਂ ਦੀ ਖ਼ਾਤਰ ਠੱਗੀ ਕਰਦਾ ਹੈਂ) ਕਿਸੇ ਨੇ ਤੇਰੇ ਬੁੱਕ ਵਿਚ ਪਾਣੀ ਵੀ ਨਹੀਂ ਪਾਣਾ।੨। (ਤੈਨੂੰ) ਕਬੀਰ ਆਖਦਾ ਹੈ-(ਹੇ ਜਿੰਦੇ!) ਕਿਸੇ ਨੇ ਭੀ ਤੇਰਾ (ਸਾਥੀ) ਨਹੀਂ ਬਣਨਾ। (ਇੱਕ ਪ੍ਰਭੂ ਹੀ ਅਸਲ ਸਾਥੀ ਹੈ) ਤੂੰ ਵੇਲੇ ਸਿਰ (ਹੁਣੇ ਹੁਣੇ) ਉਸ ਪ੍ਰਭੂ ਨੂੰ ਕਿਉਂ ਆਪਣੇ ਹਿਰਦੇ ਵਿਚ ਨਹੀਂ ਸਿਮਰਦੀ?।੩।੯।