धनासरी महला ५ ॥ तुम दाते ठाकुर प्रतिपालक नाइक खसम हमारे ॥ निमख निमख तुम ही प्रतिपालहु हम बारिक तुमरे धारे ॥१॥ जिहवा एक कवन गुन कहीऐ ॥ बेसुमार बेअंत सुआमी तेरो अंतु न किन ही लहीऐ ॥१॥ रहाउ ॥ कोटि पराध हमारे खंडहु अनिक बिधी समझावहु ॥ हम अगिआन अलप मति थोरी तुम आपन बिरदु रखावहु ॥२॥ तुमरी सरणि तुमारी आसा तुम ही सजन सुहेले ॥ राखहु राखनहार दइआला नानक घर के गोले ॥३॥१२॥
हे प्रभु! तू सब दातें (बख्शीश) देने वाला है, तू मालिक हैं, तू सब को पालने वाला है, तू हमारा आगू हैं (जीवन-मार्गदर्शन करने वाला है) तू हमारा खसम है । हे प्रभु! तू ही एक एक पल हमारी पालना करता है, हम (तेरे) बच्चे तेरे सहारे (जीवित) हैं।१। हे अनगिनत गुणों के मालिक! हे बेअंत मालिक प्रभु! किसी भी तरफ से तेरे गुणों का अंत नहीं खोजा जा सका। (मनुष्य की) एक जिव्हा से तेरा कौन कौन सा गुण बयान किया जाये।१।रहाउ। हे प्रभु! तू हमारे करोड़ों अपराध नाश करता है, तू हमें अनेक प्रकार से (जीवन जुगत) समझाता है। हम जीव आत्मिक जीवन की सूझ से परे हैं, हमारी अक्ल थोड़ी है बेकार है। (फिर भी) तूं अपना मूढ़-कदीमा वाला स्वभाव कायम रखता है ॥२॥ हे नानक! (कह–) हे प्रभू! हम तेरे ही आसरे-सहारे से हैं, हमें तेरी ही (सहायता की) आस है, तू ही हमारा सज्जन है, तू ही हमें सुख देने वाला है। हे दयावान! हे सबकी रक्षा करने के समर्थ! हमारी रक्षा कर, हम तेरे घर के गुलाम हैं।3।12।
ਅੰਗ : 673
ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥
ਅਰਥ: ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ), ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀਂ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧। ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀਂ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ ॥੨॥ ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।
सूही महला ५ ॥ अबिचल नगरु गोबिंद गुरू का नामु जपत सुखु पाइआ राम ॥ मन इछे सेई फल पाए करतै आपि वसाइआ राम ॥ करतै आपि वसाइआ सरब सुख पाइआ पुत भाई सिख बिगासे ॥ गुण गावहि पूरन परमेसुर कारजु आइआ रासे ॥ प्रभु आपि सुआमी आपे रखा आपि पिता आपि माइआ ॥ कहु नानक सतिगुर बलिहारी जिनि एहु थानु सुहाइआ ॥१॥
( गुरु की शरण आ कर जिन मनुखों ने) सब से बड़े गोबिंद का नाम जपते हुए आत्मिक आनंद प्राप्त कर लिया, (उनका सरीर) अबिनासी परमात्मा के रहने के लिए नगर बन गया। करतार ने (उस सरीर-नगर को) आप बसा दिया (अपने बसने के लिए तैयार कर लिया, उन्होंने सारे सुख-आनंद मनाये, (गुरु के वह) सिख (गुरु के वह) पुत्र (गुरु के वह) भाई सदा खिड़े-माथे रहते हैं। (वह बड़े भाग्य वाले मनुख) सर्ब-व्यापक परमात्मा के गुण गाते रहते हैं, (उन मनुखों का) जीवन मनोरथ सिरे चढ़ जाता है। (जो मनुख परमात्मा का नाम जपते हैं, जिन के सरीर को परमात्मा ने अपने बसने के लिए नगर बना लिया) मालिक प्रभु (उनके सिर पर) सदा आप ही सहाई बना रहता है (जैसे माँ-बाप अपने पुत्र का ध्यान रखते हैं, उसी प्रकार परमात्मा उन मनुखों के लिए) आप ही बाप, आप ही माँ बना रहता है। गुरु नानक जी कहते हैं की उस गुरु से सदा कुर्बान होते रहो, जिस ने (हरी-नाम-सिमरन की दात दे के किसी वड-भागी के) इस सरीर स्थान को सुंदर बना दिया॥१॥
ਅੰਗ : 783
ਸੂਹੀ ਮਹਲਾ ੫ ॥ ਅਬਿਚਲ ਨਗਰੁ ਗੋਬਿੰਦ ਗੁਰੂ ਕਾ ਨਾਮੁ ਜਪਤ ਸੁਖੁ ਪਾਇਆ ਰਾਮ ॥ ਮਨ ਇਛੇ ਸੇਈ ਫਲ ਪਾਏ ਕਰਤੈ ਆਪਿ ਵਸਾਇਆ ਰਾਮ ॥ ਕਰਤੈ ਆਪਿ ਵਸਾਇਆ ਸਰਬ ਸੁਖ ਪਾਇਆ ਪੁਤ ਭਾਈ ਸਿਖ ਬਿਗਾਸੇ ॥ ਗੁਣ ਗਾਵਹਿ ਪੂਰਨ ਪਰਮੇਸੁਰ ਕਾਰਜੁ ਆਇਆ ਰਾਸੇ ॥ ਪ੍ਰਭੁ ਆਪਿ ਸੁਆਮੀ ਆਪੇ ਰਖਾ ਆਪਿ ਪਿਤਾ ਆਪਿ ਮਾਇਆ ॥ ਕਹੁ ਨਾਨਕ ਸਤਿਗੁਰ ਬਲਿਹਾਰੀ ਜਿਨਿ ਏਹੁ ਥਾਨੁ ਸੁਹਾਇਆ ॥੧॥
ਅਰਥ: (ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਮਨੁੱਖਾਂ ਨੇ) ਸਭ ਤੋਂ ਵੱਡੇ ਗੋਬਿੰਦ ਦਾ ਨਾਮ ਜਪਦਿਆਂ ਆਤਮਕ ਆਨੰਦ ਪ੍ਰਾਪਤ ਕਰ ਲਿਆ, (ਉਹਨਾਂ ਦਾ ਸਰੀਰ) ਅਬਿਨਾਸੀ ਪਰਮਾਤਮਾ ਦੇ ਰਹਿਣ ਲਈ ਸ਼ਹਰ ਬਣ ਗਿਆ। ਕਰਤਾਰ ਨੇ (ਉਸ ਸਰੀਰ-ਸ਼ਹਰ ਨੂੰ) ਆਪ ਵਸਾ ਦਿੱਤਾ (ਆਪਣੇ ਵੱਸਣ ਲਈ ਤਿਆਰ ਕਰ ਲਿਆ) ਉਹਨਾਂ ਮਨੁੱਖਾਂ ਨੇ ਮਨ-ਮੰਗੀਆਂ ਮੁਰਾਦਾਂ ਸਦਾ ਹਾਸਲ ਕੀਤੀਆਂ। ਕਰਤਾਰ ਨੇ (ਜਿਨ੍ਹਾਂ ਮਨੁੱਖਾਂ ਦੇ ਸਰੀਰ ਨੂੰ) ਆਪਣੇ ਵੱਸਣ ਲਈ ਤਿਆਰ ਕਰ ਲਿਆ, ਉਹਨਾਂ ਨੇ ਸਾਰੇ ਸੁਖ-ਆਨੰਦ ਮਾਣੇ, (ਗੁਰੂ ਕੇ ਉਹ) ਸਿੱਖ (ਗੁਰੂ ਕੇ ਉਹ) ਪੁੱਤਰ (ਗੁਰੂ ਕੇ ਉਹ) ਭਰਾ ਸਦਾ ਖਿੜੇ-ਮੱਥੇ ਰਹਿੰਦੇ ਹਨ। (ਉਹ ਵਡ-ਭਾਗੀ ਮਨੁੱਖ) ਸਰਬ-ਵਿਆਪਕ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, (ਉਹਨਾਂ ਮਨੁੱਖਾਂ ਦਾ) ਜੀਵਨ ਮਨੋਰਥ ਸਿਰੇ ਚੜ੍ਹ ਜਾਂਦਾ ਹੈ। (ਜਿਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਜਿਨ੍ਹਾਂ ਦੇ ਸਰੀਰ ਨੂੰ ਪਰਮਾਤਮਾ ਨੇ ਆਪਣੇ ਵੱਸਣ ਲਈ ਸ਼ਹਰ ਬਣਾ ਲਿਆ) ਮਾਲਕ-ਪ੍ਰਭੂ (ਉਹਨਾਂ ਦੇ ਸਿਰ ਉੱਤੇ) ਸਦਾ ਆਪ ਹੀ ਰਾਖਾ ਬਣਿਆ ਰਹਿੰਦਾ ਹੈ (ਜਿਵੇਂ ਮਾਪੇ ਆਪਣੇ ਪੁੱਤਰ ਦਾ ਧਿਆਨ ਰੱਖਦੇ ਹਨ, ਤਿਵੇਂ ਪਰਮਾਤਮਾ ਉਹਨਾਂ ਮਨੁੱਖਾਂ ਲਈ) ਆਪ ਹੀ ਪਿਉ ਆਪ ਹੀ ਮਾਂ ਬਣਿਆ ਰਹਿੰਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ ਕਿ ਉਸ ਗੁਰੂ ਤੋਂ ਸਦਾ ਕੁਰਬਾਨ ਹੁੰਦਾ ਰਹੁ, ਜਿਸ ਨੇ (ਹਰਿ-ਨਾਮ-ਸਿਮਰਨ ਦੀ ਦਾਤ ਦੇ ਕੇ ਕਿਸੇ ਵਡ-ਭਾਗੀ ਦੇ) ਇਸ ਸਰੀਰ-ਥਾਂ ਨੂੰ ਸੁੰਦਰ ਬਣਾ ਦਿੱਤਾ ॥੧॥
धनासरी महला ५ ॥ जतन करै मानुख डहकावै ओहु अंतरजामी जानै ॥ पाप करे करि मूकरि पावै भेख करै निरबानै ॥१॥ जानत दूरि तुमहि प्रभ नेरि ॥ उत ताकै उत ते उत पेखै आवै लोभी फेरि ॥ रहाउ ॥ जब लगु तुटै नाही मन भरमा तब लगु मुकतु न कोई ॥ कहु नानक दइआल सुआमी संतु भगतु जनु सोई ॥२॥५॥३६॥
हे भाई! (लालची मनुख) अनको जातां करता है, लोगो को धोखा देता है, झूठे धार्मिक पहरावे बनाई रखता है, पाप करके (फिर उनसे मुकर जाता है) परन्तु सब के दिलों की जानने वाला प्रभु (सब कुछ) जनता है।१। हे प्रभु! तुम(सब जीवों के) नजदीक बसते हो, परन्तु (लालची पाखंडी मनुख) तुझे दूर (बस्ता) समझता है। लालची मनुख (लालच के चक्कर ) में फसा रहता है, (माया की खातिर) इधर उधर देखता है, उधर से उधर देखता है (उसका मन टिकता नहीं) ।रहाउ। हे भाई! जब तक मनुष्य के मन की (माया वाली) भटकना दूर नहीं होती, इस (लालच के पँजे से) आजाद नहीं हो सकता। हे नानक! कह– (पहरावों से भगत नहीं बन जाते) जिस मनुष्य पर मालिक-प्रभू खुद दयावान होता है (और, उसको नाम की दाति देता है) वही मनुष्य संत है भगत है।2।5।36।
ਅੰਗ : 680
ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥
ਅਰਥ: ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ)।ਰਹਾਉ। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।
सोरठि महला ५ ॥ राजन महि राजा उरझाइओ मानन महि अभिमानी ॥ लोभन महि लोभी लोभाइओ तिउ हरि रंगि रचे गिआनी ॥१॥ हरि जन कउ इही सुहावै ॥ पेखि निकटि करि सेवा सतिगुर हरि कीरतनि ही त्रिपतावै ॥ रहाउ ॥ अमलन सिउ अमली लपटाइओ भूमन भूमि पिआरी ॥ खीर संगि बारिकु है लीना प्रभ संत ऐसे हितकारी ॥२॥
(हे भाई!) जैसे राज के कामों में राजा मगन रहता है, जैसे मान बढ़ाने वाले कामों में आदर-मान का भूखा मनुख मस्त रहता है, जैसे लालची मनुख लालच बढ़ाने वाले कर्मों में फँसा रहता है, उसी प्रकार जीवन के सूझ वाला मनुख प्रेम-रंग में मस्त रहता है।१। परमात्मा के भागर को यही कर्म अच्छा लगता है। (भक्त परमात्मा को) अंग-संग देख कर, और, गुरु की सेवा करके परमात्मा की सिफत सलाह में प्रसन रहता है।रहाउ। हे भाई! नशे करने का प्रेमी मनुख नशों के साथ जुड़ा रहता है, जमीं के मालिकों को जमीन प्यारी लगती हैं, बच्चा दूध के साथ ही पचरता रहता है। इसी प्रकार संत जन परमात्मा के साथ प्यार करते हैं।२।
ਅੰਗ : 613
ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥
ਅਰਥ: (ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧। ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ। ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ।੨।
धनासरी महला ५ ॥ वडे वडे राजन अरु भूमन ता की त्रिसन न बूझी ॥ लपटि रहे माइआ रंग माते लोचन कछू न सूझी ॥१॥ बिखिआ महि किन ही त्रिपति न पाई ॥ जिउ पावकु ईधनि नही ध्रापै बिनु हरि कहा अघाई ॥ रहाउ ॥ दिनु दिनु करत भोजन बहु बिंजन ता की मिटै न भूखा ॥ उदमु करै सुआन की निआई चारे कुंटा घोखा ॥२॥ कामवंत कामी बहु नारी पर ग्रिह जोह न चूकै ॥ दिन प्रति करै करै पछुतापै सोग लोभ महि सूकै ॥३॥ हरि हरि नामु अपार अमोला अम्रितु एकु निधाना ॥ सूखु सहजु आनंदु संतन कै नानक गुर ते जाना ॥४॥६॥
अर्थ: (हे भाई! दुनिया में) बड़े बड़े राजे हैं, बड़े बड़े जिमींदार हैं, (माया के लिए) उनकी तृष्णा कभी भी खत्म नहीं होती, वह माया के अचंभों में मस्त रहते हैं, माया से चिपके रहते हैं। (माया के बिना) ओर कुछ उनको आँखों से दिखता ही नहीं ॥१॥ हे भाई! माया (के मोह) में (फंसे रह के) किसी मनुष्य ने माया की तृप्ति को प्राप्त नहीं किया है, जैसे आग को बालण देते जाओ वह तृप्त नहीं होती। परमात्मा के नाम के बिना मनुष्य कभी तृप्त नहीं हो सकता ॥ रहाउ ॥ हे भाई! जो मनुष्य हर रोज़ स्वादले भोजन खाता रहता है, उस की (स्वादले भोजनों की) भूख कभी नहीं खत्म होती। (स्वादले भोजनों की खातिर) वह मनुष्य कुत्ते की तरह दौड़-भज करता है, चारों ओर ढूंढ़ता फिरता है ॥२॥ हे भाई! काम-वश हुए विशई मनुष्य की चाहे कितनी ही स्त्री हों, पराए घर की तरफ उस की मंदी निगाह फिर भी नहीं हटती। वह हर रोज़ (विशे-पाप करता है, और, पछतावा (भी) है। सो, इस काम-वाशना में और पछतावे में उस का आतमिक जीवन सुखता जाता है ॥३॥ हे भाई! परमात्मा का नाम ही एक ऐसा बेअंत और कीमती ख़ज़ाना है जो आतमिक जीवन देता है। (इस नाम-ख़ज़ाने की बरकत से) संत जनों के हृदय-घर में आतमिक अडोलता बनी रहती है, सुख आनंद बना रहता है। पर, हे नानक जी! गुरू पासों ही इस ख़ज़ाने की जान-पहचान प्राप्त होती है ॥४॥६॥
ਅੰਗ : 672
ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥
ਅਰਥ: (ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ। ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ॥੧॥ ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ। ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ, ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ ॥ ਰਹਾਉ ॥ ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ ॥੨॥ ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ ॥੩॥ ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ। (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ ਜੀ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ ॥੪॥੬॥
धनासरी महला ५ ॥ वडे वडे राजन अरु भूमन ता की त्रिसन न बूझी ॥ लपटि रहे माइआ रंग माते लोचन कछू न सूझी ॥१॥ बिखिआ महि किन ही त्रिपति न पाई ॥ जिउ पावकु ईधनि नही ध्रापै बिनु हरि कहा अघाई ॥ रहाउ ॥ दिनु दिनु करत भोजन बहु बिंजन ता की मिटै न भूखा ॥ उदमु करै सुआन की निआई चारे कुंटा घोखा ॥२॥ कामवंत कामी बहु नारी पर ग्रिह जोह न चूकै ॥ दिन प्रति करै करै पछुतापै सोग लोभ महि सूकै ॥३॥ हरि हरि नामु अपार अमोला अम्रितु एकु निधाना ॥ सूखु सहजु आनंदु संतन कै नानक गुर ते जाना ॥४॥६॥
अर्थ: (हे भाई! दुनिया में) बड़े बड़े राजे हैं, बड़े बड़े जिमींदार हैं, (माया के लिए) उनकी तृष्णा कभी भी खत्म नहीं होती, वह माया के अचंभों में मस्त रहते हैं, माया से चिपके रहते हैं। (माया के बिना) ओर कुछ उनको आँखों से दिखता ही नहीं ॥१॥ हे भाई! माया (के मोह) में (फंसे रह के) किसी मनुष्य ने माया की तृप्ति को प्राप्त नहीं किया है, जैसे आग को बालण देते जाओ वह तृप्त नहीं होती। परमात्मा के नाम के बिना मनुष्य कभी तृप्त नहीं हो सकता ॥ रहाउ ॥ हे भाई! जो मनुष्य हर रोज़ स्वादले भोजन खाता रहता है, उस की (स्वादले भोजनों की) भूख कभी नहीं खत्म होती। (स्वादले भोजनों की खातिर) वह मनुष्य कुत्ते की तरह दौड़-भज करता है, चारों ओर ढूंढ़ता फिरता है ॥२॥ हे भाई! काम-वश हुए विशई मनुष्य की चाहे कितनी ही स्त्री हों, पराए घर की तरफ उस की मंदी निगाह फिर भी नहीं हटती। वह हर रोज़ (विशे-पाप करता है, और, पछतावा (भी) है। सो, इस काम-वाशना में और पछतावे में उस का आतमिक जीवन सुखता जाता है ॥३॥ हे भाई! परमात्मा का नाम ही एक ऐसा बेअंत और कीमती ख़ज़ाना है जो आतमिक जीवन देता है। (इस नाम-ख़ज़ाने की बरकत से) संत जनों के हृदय-घर में आतमिक अडोलता बनी रहती है, सुख आनंद बना रहता है। पर, हे नानक जी! गुरू पासों ही इस ख़ज़ाने की जान-पहचान प्राप्त होती है ॥४॥६॥
ਅੰਗ : 672
ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥
ਅਰਥ : (ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ। ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ॥੧॥ ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ। ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ, ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ ॥ ਰਹਾਉ ॥ ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ ॥੨॥ ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ ॥੩॥ ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ। (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ ਜੀ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ ॥੪॥੬॥
धनासरी महला ५ ॥ जिस कउ बिसरै प्रानपति दाता सोई गनहु अभागा ॥ चरन कमल जा का मनु रागिओ अमिअ सरोवर पागा ॥१॥ तेरा जनु राम नाम रंगि जागा ॥ आलसु छीजि गइआ सभु तन ते प्रीतम सिउ मनु लागा ॥ रहाउ ॥ जह जह पेखउ तह नाराइण सगल घटा महि तागा ॥ नाम उदकु पीवत जन नानक तिआगे सभि अनुरागा ॥२॥१६॥४७॥
अर्थ :-हे भाई ! उस मनुख को बद-किस्मत समझो, जिस को जीवन का स्वामी-भगवान विसर जाता है। जिस मनुख का मन परमात्मा के कोमल चरणों का प्रेमी हो जाता है, वह मनुख आत्मिक जीवन देने वाले नाम-जल का सरोवर खोज लेता है।1।हे भगवान ! तेरा सेवक तेरे नाम-रंग में टिक के (माया के मोह की तरफ से सदा) सुचेत रहता है। उस के शरीर में से सारा आलस खत्म हो जाता है, उस का मन, (हे भाई !) प्रीतम-भगवान के साथ जुड़ा रहता है।रहाउ। हे भाई ! (उस के सुमिरन की बरकत के साथ) मैं (भी) जिधर जिधर देखता हूँ, ऊपर ऊपर परमात्मा ही सारे शरीरो में मौजूद दिखता है जैसे धागा (सारे मोतियों में पिरोया होता है)। हे नानक ! भगवान के दास उस का नाम-जल पीते हुए ही ओर सारे मोह-प्यार छोड़ देते हैं।2।19।47।
ਅੰਗ : 682
ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥
ਅਰਥ : ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ। ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।2। 19। 47।
ਮਰਦਾਨੇ ਦੇ ਘਰਵਾਲੀ ਮਰਦਾਨੇ ਤੇ ਗਿਲਾ ਕਰਦੀ ਏ ਪਈ ਮੁਸਲਮਾਨ ਬੀਬੀਆਂ ਮੈਨੂੰ ਤਾਹਨਾ ਮਾਰਦੀਆਂ ਨੇ, ਤੇਰਾ ਆਦਮੀ ਮੁਸਲਮਾਨ ਹੋ ਕੇ ਇਕ ਹਿੰਦੂ ਫ਼ਕੀਰ ਦੇ ਪਿੱਛੇ ਰਬਾਬ ਚੁੱਕੀ ਫਿਰਦੈ।
ਤੇ ਮਰਦਾਨਾ ਆਪਣੇ ਘਰਵਾਲੀ ਨੂੰ ਕਹਿੰਦਾ ਹੈ, “ਤੇ ਫਿਰ ਤੂੰ ਕੀ ਆਖਿਅਾ, ਤੂੰ ਕੀ ਜਵਾਬ ਦਿੱਤਾ?”
“ਮੈਂ ਕੀ ਜਵਾਬ ਦੇਂਦੀ,ਠੀਕ ਮਾਰਦੀਆਂ ਨੇ ਤਾਹਨੇ,ਮੈਂ ਚੁੱਪ ਰਹਿ ਗਈ।ਵਾਕਈ ਉਹ ਬੇਦੀ ਕੁਲਭੂਸ਼ਨ ਨੇ,ਬੇਦੀਆਂ ਦੀ ਕੁਲ ਦੇ ਵਿਚੋਂ ਪੈਦਾ ਹੋਏ ਨੇ ਅਸੀਂ ਮੁਸਲਮਾਨ।”
“ਨਈਂ ਤੂੰ ਕਹਿਣਾ ਸੀ, ਮੈਂ ਜਿਸ ਦੇ ਪਿੱਛੇ ਰਬਾਬ ਚੁੱਕੀ ਫਿਰਦਾਂ ਉਹ ਹਿੰਦੂ ਮੁਸਲਮਾਨ ਨਹੀਂ ਏਂ, ਉਹ ਸਿਰਫ਼ ਅੱਲਾ ਤੇ ਰਾਮ ਦਾ ਰੂਪ ਏ। ਉਹ ਈਸ਼ਵਰ ਏ, ਗੁਰੂ ਏ। ਉਹ ਕਿਸੇ ਫਿਰਕੇ ਦੇ ਵਿਚ ਬੰਦ ਨਹੀਂ ਹੁੰਦਾ, ਕਿਸੇ ਦਾਇਰੇ ਦੀ ਗ੍ਰਿਫ਼ਤ ਦੇ ਵਿਚ ਨਹੀਂ ਆਉਂਦਾ।”
ਘਰਵਾਲੀ ਯਕੀਨ ਨਹੀਂ ਕਰਦੀ, ਕਹਿੰਦੀ,”ਅਗਰ ਅੈਸਾ ਹੈ, ਸਾਡੇ ਘਰ ਤੇ ਕਦੀ ਆਇਆ ਨਹੀਂ ਤੇ ਨਾ ਕਦੀ ਭੋਜਨ ਛਕਿਅੈ।ਅਗਰ ਅੈਹੋ ਜਿਹੀ ਗੱਲ ਹੈ, ਸਾਰੇ ਉਸ ਦੀ ਨਿਗਾਹ ‘ਚ ਇਕੋ ਹੀ ਨੇ ਤੇ ਕਿਸੇ ਦਿਨ ਸਾਡੇ ਘਰ ਵੀ ਆਉਣ।”
ਮਰਦਾਨਾ ਕਹਿੰਦੈ, “ਫਿਰ ਅੱਜ ਇੰਝ ਹੀ ਸਹੀ,ਤੂੰ ਬਣਾ ਲੰਗਰ,ਭੋਜਨ ਬਣਾ, ਜੋ ਕੁਝ ਹੈ ਘਰ ਦੇ ਵਿਚ ਬਣਾ, ਮੈਂ ਬਾਬੇ ਨੂੰ ਲੈ ਕੇ ਆਉਨਾ।”
ਘਰਵਾਲੀ ਕਹਿੰਦੀ,”ਮੈਂ ਬਣਾ ਤਾਂ ਦਿੰਦੀ ਹਾਂ,ਉਹ ਨਹੀਂ ਆਏਗਾ। ਉਹ ਬੇਦੀ ਕੁਲਭੂਸ਼ਨ, ਬੇਦੀਆਂ ਦਾ ਮੁੰਡਾ, ਬੜੀ ਉੱਚੀ ਕੁਲ ਏ, ਸਾਡੇ ਘਰ ਨਹੀਂ ਆਉਣ ਲੱਗੇ, ਫਿਰ ਮੇਰੇ ਹੱਥ ਦਾ ਭੋਜਨ, ਮੈ ਮੁਸਲਮਾਣੀ, ਅਸੀਂ ਮੁਸਲਮਾਨ।”
ਪਤਾ ਹੈ ਮਰਦਾਨਾ ਕੀ ਕਹਿੰਦਾ ਹੈ? ਮਰਦਾਨੇ ਨੇ ਵੀ ਕਹਿ ਦਿੱਤਾ, “ਜੇ ਨਾ ਆਏ ਤਾਂ ਯਾਰੀ ਟੁੱਟੀ, ਪਰ ਤੂੰ ਯਕੀਨ ਰੱਖ,ਯਾਰੀ ਨਹੀਂ ਟੁੱਟੇਗੀ।”
ਚੱਲਿਅੈ, ਪਰ ਇਹ ਸੋਚਣੀ ਵੀ ਏਂ ਕਿਧਰੇ ਮੈਨੂੰ ਆਪਣੇ ਘਰਵਾਲੀ ਦੇ ਕੋਲੋਂ ਸ਼ਰਮਸ਼ਾਰ ਨਾ ਹੋਣਾ ਪਏ, ਬਾਬਾ ਜਵਾਬ ਨਾ ਦੇ ਦਏ। ਇਹ ਸੋਚ ਕੇ ਜਾ ਰਿਹੈ। ਅਜੇ ੨੦੦ ਕਦਮ ਹੀ ਚੱਲਿਆ ਹੋਣੈ, ਬਾਬਾ ਜੀ ਰਸਤੇ ਵਿਚ ਮਿਲੇ। ਸਲਾਮ ਕੀਤੀ, ਸੱਜਦਾ ਕੀਤਾ, ਸੁਭਾਵਿਕ ਪੁੱਛ ਲਿਆ,
“ਬਾਬਾ ਜੀ! ਕਿਥੇ ਚੱਲੇ?”
ਤੇ ਸਤਿਗੁਰੂ ਕਹਿੰਦੇ ਨੇ,”ਮਰਦਾਨਿਆਂ, ਸਵੇਰੇ ਦਾ ਜੀਅ ਕਰ ਰਿਹਾ ਸੀ, ਦੁਪਹਿਰ ਦਾ ਲੰਗਰ ਤੇਰੇ ਕੋਲ ਛਕ ਲੈਨੇ ਆਂ, ਭੋਜਨ ਤੇਰੇ ਕੋਲ ਛਕ ਲਈਏ, ਚੱਲ।”
ਰੋ ਪਿਆ, ਚੀਕ ਨਿਕਲ ਗਈ ਮਰਦਾਨੇ ਦੀ,”ਬਾਬਾ! ਇਕ ਨਿੱਕਾ ਜਿਹਾ ਕਿਨਕਾ ਸ਼ੱਕ ਦਾ ਆ ਗਿਆ ਸੀ, ਦੂਰ ਹੋ ਗਿਅੈ। ਵਾਕਈ ਤੂੰ ਸਾਂਝੈਂ।”
ਗੁਰੂ ਤੇ ਉਹ ਹੈ,ਔਰ ਵਾਸਤਵ ਗੁਰੂ ਉਹ ਹੈ ਜੋ ਹਿਰਦੇ ਦੇ ਸ਼ੱਕ ਨੂੰ ਮਿਟਾ ਦੇਵੇ। ਜਿਸ ਦਾ ਨਾਮ,ਜਿਸ ਦਾ ਗਿਆਨ,ਜਿਸ ਦੀ ਹੋਂਦ ਅੰਦਰ ਦੇ ਸਾਰੇ ਸ਼ੱਕ ਧੋ ਦੇਵੇ।
“ਆਤਮੁ ਜੀਤਾ ਗੁਰਮਤੀ ਗੁਣ ਗਾਏ ਗੋਬਿੰਦ॥
ਸੰਤ ਪ੍ਰਸਾਦੀ ਭੈ ਮਿਟੇ ਨਾਨਕ ਬਿਨਸੀ ਚਿੰਦ॥”
{ਥਿਤੀ ਗਉੜੀ ਮ: ੫,ਅੰਗ ੨੯੯}
ਜਿਸ ਤਰਾਂ ਸੂਰਜ ਸਾਂਝਾ ਹੁੰਦੈ, ਇਸ ਤਰ੍ਹਾਂ ਹੀ ਅਵਤਾਰੀ ਪੁਰਸ਼ ਤੇ ਸੰਤ ਸਾਂਝੇ ਹੁੰਦੇ ਨੇ, ਔਰ ਜੋ ਸਾਂਝਾ ਨਹੀਂ ਉਸ ਨੂੰ ਸੰਤ ਕਹਿਣ ਦੀ, ਅਵਤਾਰ ਕਹਿਣ ਦੀ ਲੋੜ ਹੀ ਨਹੀਂ। ਉਹ ਸੂਰਜ ਨਹੀਂ ਹੋਵੇਗਾ, ਕਿਸੇ ਘਰ ਦਾ ਜਲਦਾ ਹੋਇਆ, ਟਿਮਟਿਮਾਂਦਾ ਹੋਇਆ ਦੀਵਾ ਹੀ ਹੋ ਸਕਦੈ,ਹੋਰ ਕੁਝ ਨਹੀਂ , ਵਕਤ ਨਾਲ ਬੁਝ ਜਾਏਗਾ।
ਗਿਆਨੀ ਸੰਤ ਸਿੰਘ ਜੀ ਮਸਕੀਨ
ਮਾਪਿਆਂ ਤੇ ਬੱਚਿਆਂ ਵਾਲਿਓ,
ਮੁੱਖ ਓਸ ਦੀ ਸਿਫ਼ਤ ਦੇ ਵੱਲ ਕਰੀਏ
ਸਾਰਾ ਪਰਿਵਾਰ ਜਿਨ੍ਹੇਂ ਹੱਸ ਵਾਰਿਆ,
ਆਓ ਓਸ ਗੁਰੂ ਦੀ ਗੱਲ ਕਰੀਏ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪੁੱਤ ਦੇ ਰੂਪ ਵਿੱਚ ਦੁਨੀਆਂ ਦੇ ਕਲਿਆਣ ਦਾ ਜੋ ਕੰਮ ਕੀਤਾ ਓਸ ਦੀ ਉਦਾਹਰਣ ਪੂਰੀ ਦੁਨੀਆ ਵਿੱਚ ਅੱਜ ਤੱਕ ਕਿਤੇ ਨਹੀਂ ਮਿਲਦੀ। 9 ਸਾਲ ਦੀ ਉਮਰ ਵਿੱਚ ਹੀ ਪਿਤਾ ਨੂੰ ਕੁਰਬਾਨੀ ਲਈ ਭੇਜਣਾ ਸਿਰਫ ਓਹਨਾ ਦੀ ਤਿਆਗ ਸ਼ਕਤੀ ਹੀ ਨਹੀਂ ਦਰਸਾਉਂਦਾ ਸਗੋਂ ਛੋਟੀ ਉਮਰ ਵਿੱਚ ਹੀ ਵੱਡੇ ਫੈਸਲੇ ਲੈਣ ਦੀ ਸਮਰੱਥਾ ਨੂੰ ਵੀ ਦੁਨੀਆਂ ਦੇ ਸਾਹਮਣੇ ਪੇਸ਼ ਕਰਦਾ ਹੈ।
ਧਰਮ ਬਚਾਵਣੇ ਲਈ ਜਾਓ ਪਿਤਾ ਜੀ,
ਸਬਕ ਪੜਾਵਨੇ ਲਈ ਜਾਓ ਪਿਤਾ ਜੀ
ਤੁਹਾਡੇ ਨਾਲੋਂ ਵੱਡਾ ਕੌਣ ਮਹਾਂਪੁਰਸ਼ ਹੈ,
ਸੀਸ ਕਟਾਵਨੇ ਲਈ ਜਾਓ ਪਿਤਾ ਜੀ।
ਇਸ ਦੇ ਨਾਲ ਹੀ ਗੁਰੂ ਸਾਹਿਬ ਜੀ ਨੇ ਆਪਣੇ ਮਾਤਾ ਮਾਤਾ ਗੁਜਰ ਕੌਰ ਜੀ ਨੂੰ ਵੀ ਹਰ ਜੰਗ ਵਿੱਚ ਆਪਣੇ ਨਾਲ ਰੱਖਿਆ। ਗੁਰੂ ਸਾਹਿਬ ਚਾਹੁੰਦੇ ਤਾਂ ਮਾਤਾ ਜੀ ਨੂੰ ਕਿਸੇ ਸੁਰੱਖਿਅਤ ਜਗ੍ਹਾ ਤੇ ਭੇਜ ਸਕਦੇ ਸਨ ਜਿਵੇਂ ਕਿ ਜਿਹੜੇ ਸਿੰਘਾਂ ਨੇ ਬੇਦਾਵਾ ਦਿੱਤਾ ਸੀ ਓਹ ਵੀ ਸੁਰੱਖਿਅਤ ਘਰਾਂ ਨੂੰ ਚਲੇ ਗਏ ਸਨ। ਪਰ ਗੁਰੂ ਸਾਹਿਬ ਜੀ ਨੇ ਮਾਤਾ ਜੀ ਨੂੰ ਜੰਗਾਂ ਵਿੱਚ ਵੀ ਆਪਣੇ ਨਾਲ ਰੱਖਿਆ ਤਾਂ ਕਿ ਕੋਈ ਇਹ ਨਾ ਕਹਿ ਸਕੇ ਕਿ ਗੁਰੂ ਸਾਹਿਬ ਜੀ ਨੇ ਵਖਰੇਵਾਂ ਕੀਤਾ ਹੈ ਅਤੇ ਆਪਣੇ ਪਰਿਵਾਰ ਨੂੰ ਬਚਾਉਣ ਦਾ ਯਤਨ ਕੀਤਾ ਹੈ। ਆਖਿਰ ਸਰਸਾਂ ਨਦੀ ਤੇ ਵਿਛੋੜਾ ਪੈਣ ਤੋਂ ਬਾਅਦ ਮਾਤਾ ਜੀ ਠੰਡੇ ਬੁਰਜ ਵਿਖੇ ਸਮਾਧੀ ਲੀਨ ਹੋ ਗਏ ਅਤੇ ਧਰਮ ਉੱਤੋਂ ਆਪਣੇ ਮਾਤਾ ਜੀ ਨੂੰ ਕੁਰਬਾਨ ਕਰਨਾ ਵੀ ਗੁਰੂ ਸਾਹਿਬ ਜੀ ਨੇ ਆਪਣੀ ਝੋਲੀ ਪਵਾਇਆ।
ਸਭ ਨਾਲੋਂ ਉੱਚਾ ਦਰਜਾ ਹੈ ਮਾਵਾਂ ਦਾ,
ਪਰ ਗੁਰੂ ਜੀ ਨੇ ਧਰਮ ਮਹਾਨ ਕਰਤਾ,
ਪੰਥ ਤੇ ਮਨੁੱਖਤਾ ਬਚਾਉਣ ਦੇ ਲਈ,
ਪਿਆਰੇ ਮਾਤਾ ਨੂੰ ਵੀ ਕੁਰਬਾਨ ਕਰਤਾ।
ਸਿਰਫ ਪੁੱਤ ਦੇ ਰੂਪ ਵਿੱਚ ਹੀ ਨਹੀਂ, ਗੁਰੂ ਗੋਬਿੰਦ ਸਿੰਘ ਜੀ ਵੱਲੋਂ ਪਿਤਾ ਦੇ ਰੂਪ ਜੋ ਕੁਰਬਾਨੀ ਕੀਤੀ ਗਈ ਓਹ ਵੀ ਦੁਨੀਆਂ ਵਿੱਚ ਕੋਈ ਹੋਰ ਨਹੀਂ ਕਰ ਸਕਿਆ। ਧਰਮ ਦੇ ਉੱਤੋਂ ਆਪਣੇ ਚਾਰੇ ਪੁੱਤਾਂ ਨੂੰ ਵਾਰ ਦੇਣਾ ਇਹ ਕਿਸੇ ਵੀ ਯੁੱਗ ਵਿੱਚ ਕਿਸੇ ਵੀ ਮਹਾਂਪੁਰਸ਼ ਦੇ ਹਿੱਸੇ ਨਹੀਂ ਆਇਆ।
ਲੋੜ ਪਈ ਜਦ ਪੰਥ ਨੂੰ ਕੁਰਬਾਨੀਆਂ ਦੀ,
ਪੁੱਤ ਚਾਰੇ ਦੇ ਚਾਰੇ ਹੀ ਵਾਰ ਦਿੱਤੇ।
ਨਾ ਰੱਖਿਆ ਇੱਕ ਵੀ ਬਚਾ ਕੇ ਤੇ,
ਓਹਨੇ ਸਾਰੇ ਦੇ ਸਾਰੇ ਹੀ ਵਾਰ ਦਿੱਤੇ,
ਸੋ ਗੁਰੂ ਪਿਆਰਿਓ ਇਸ ਤਰਾਂ ਗੁਰੂ ਸਾਹਿਬ ਜੀ ਨੇ ਮਨੁੱਖਤਾ ਲਈ ਜੋ ਕੁਰਬਾਨੀਆਂ ਕੀਤੀਆਂ ਓਸ ਦਾ ਕਰਜ਼ ਰਹਿੰਦੀ ਦੁਨੀਆਂ ਵਿੱਚ ਕੋਈ ਲੱਖਾਂ ਕਰੋੜਾਂ ਜਨਮ ਲੈ ਕੇ ਵੀ ਨਹੀਂ ਉਤਾਰ ਸਕਦਾ।
ਰਣਜੀਤ ਸਿੰਘ ਮੋਹਲੇਕੇ
80700-61000