धनासरी महला ४ ॥ हरि हरि बूंद भए हरि सुआमी हम चात्रिक बिलल बिललाती ॥ हरि हरि क्रिपा करहु प्रभ अपनी मुखि देवहु हरि निमखाती ॥१॥ हरि बिनु रहि न सकउ इक राती ॥ जिउ बिनु अमलै अमली मरि जाई है तिउ हरि बिनु हम मरि जाती ॥ रहाउ ॥ तुम हरि सरवर अति अगाह हम लहि न सकहि अंतु माती ॥ तू परै परै अपर्मपरु सुआमी मिति जानहु आपन गाती ॥२॥ हरि के संत जना हरि जपिओ गुर रंगि चलूलै राती ॥ हरि हरि भगति बनी अति सोभा हरि जपिओ ऊतम पाती ॥३॥ आपे ठाकुरु आपे सेवकु आपि बनावै भाती ॥ नानकु जनु तुमरी सरणाई हरि राखहु लाज भगाती ॥४॥५॥

अर्थ: हे हरी! हे स्वामी! मैं पपीहा तेरे नाम-बूँद के लिए तड़प रहा हूँ। (मेहर कर), तेरा नाम मेरे लिए जीवन बूँद बन जाए। हे हरी! हे प्रभू! अपनी मेहर कर, आँख के झपकने जितने समय के लिए ही मेरे मुख में (अपने नाम की शांति) की बूँद पा दे ॥१॥ हे भाई! परमात्मा के नाम के बिना मैं पल भर के लिए भी नहीं रह सकता। जैसे (अफीम आदि) के नशे के बिना अमली (नशे का आदी) मनुष्य नहीं रह सकता, तड़प उठता है, उसी प्रकार परमात्मा के नाम के बिना मैं घबरा जाता हूँ ॥ रहाउ ॥ हे प्रभू! तूँ (गुणों का) बड़ा ही गहरा समुँद्र हैं, हम तेरी गहराई का अंत थोड़ा भर भी नहीं ढूंढ सकते। तूँ परे से परे हैं, तूँ बेअंत हैं। हे स्वामी! तूँ किस तरह का हैं कितना बड़ा हैं-यह भेद तूँ आप ही जानता हैं ॥२॥ हे भाई! परमात्मा के जिन संत जनों ने परमात्मा का नाम सिमरिया, वह गुरू के (बख़्से हुए) गहरे प्रेम-रंग में रंगे गए, उनके अंदर परमात्मा की भगती का रंग बन गया, उन को (लोक परलोक में) बड़ी शोभा मिली। जिन्होंने प्रभू का नाम सिमरिया, उन को उत्तम इज़्जत प्राप्त हुई ॥३॥ पर, हे भाई! भगती करने की योजना प्रभू आप ही बनाता है, वह आप ही मालिक है आप ही सेवक है। हे प्रभू! तेरा दास नानक तेरी शरण आया है। तूँ आप ही अपने भगतों की इज्ज़त रखता हैं ॥४॥५॥



Share On Whatsapp

Leave a comment




ਅੰਗ : 668

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥

ਅਰਥ: ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ ॥ ਰਹਾਉ ॥ ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀਂ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ ॥੨॥ ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ ॥੩॥ ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ ॥੪॥੫॥



Share On Whatsapp

View All 2 Comments
SIMRANJOT SINGH : Waheguru Ji🙏🌹
Harpinder Singh : Waheguru Ji Waheguru Ji Waheguru Ji Waheguru Ji Waheguru Jiwaheguru Ji Waheguru Ji Waheguru Ji...

रागु धनासिरी महला ३ घरु ४ ੴ सतिगुर प्रसादि ॥ हम भीखक भेखारी तेरे तू निज पति है दाता ॥ होहु दैआल नामु देहु मंगत जन कंउ सदा रहउ रंगि राता ॥१॥ हंउ बलिहारै जाउ साचे तेरे नाम विटहु ॥ करण कारण सभना का एको अवरु न दूजा कोई ॥१॥ रहाउ ॥ बहुते फेर पए किरपन कउ अब किछु किरपा कीजै ॥ होहु दइआल दरसनु देहु अपुना ऐसी बखस करीजै ॥२॥ भनति नानक भरम पट खूल्हे गुर परसादी जानिआ ॥ साची लिव लागी है भीतरि सतिगुर सिउ मनु मानिआ ॥३॥१॥९॥

अर्थ: राग धनासरी, घर ४ में गुरू अमरदास जी की बाणी। अकाल पुरख एक है और सतिगुरू की कृपा द्वारा मिलता है। हे प्रभू! हम जीव तेरे (द्वार के) भिखारी हैं, तूँ स्वतंत्र रह कर सब को दातें देने वाला हैं। हे प्रभू! मेरे पर दयावान हो। मुझे भिखारी को अपना नाम दो (ता कि) मैं सदा तेरे प्रेम-रंग में रंगा रहूँ ॥१॥ हे प्रभू! मैं तेरे सदा कायम रहने वाले नाम से कुर्बान जाता हूँ। तूँ सारे संसार जगत का आधार हैं; तूँ ही सब जीवों को पैदा करने वाला हैं कोई अन्य (तेरे जैसा) नहीं है ॥१॥ रहाउ ॥ हे प्रभू! मुझे माया-नीच को (अब तक मरण के) अनेकों चक्र पड़ चुके हैं, अब तो मेरे पर कुछ मेहर कर। हे प्रभू! मेरे पर दयावान हो। मेरे पर इस तरह की बख़्श़श़ कर कि मुझे अपना दीदार बख़्श़ ॥२॥ हे भाई! नानक जी कहते हैं – गुरू की कृपा द्वारा जिस मनुष्य के भ्रम के परदे खुल जाते हैं, उस की (परमात्मा के साथ) गहरी सांझ बन जाती है। उस के हृदय में (परमात्मा के साथ) सदा कायम रहने वाली लगन लग जाती है, गुरू के द्वारा उस का मन संतुष्ट हो जाता है ॥३॥१॥९॥



Share On Whatsapp

Leave a comment


ਅੰਗ : 666

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

ਅਰਥ: ਰਾਗ ਧਨਾਸਰੀ, ਘਰ ੪ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ॥੨॥ ਹੇ ਭਾਈ! ਨਾਨਕ ਜੀ ਆਖਦੇ ਹਨ – ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ॥੩॥੧॥੯॥



Share On Whatsapp

Leave a Comment
SIMRANJOT SINGH : Waheguru Ji🙏🌹



सोरठि महला ३ घरु १ तितुकी ੴ सतिगुर प्रसादि ॥ भगता दी सदा तू रखदा हरि जीउ धुरि तू रखदा आइआ ॥ प्रहिलाद जन तुधु राखि लए हरि जीउ हरणाखसु मारि पचाइआ ॥ गुरमुखा नो परतीति है हरि जीउ मनमुख भरमि भुलाइआ ॥१॥ हरि जी एह तेरी वडिआई ॥ भगता की पैज रखु तू सुआमी भगत तेरी सरणाई ॥ रहाउ ॥ भगता नो जमु जोहि न साकै कालु न नेड़ै जाई ॥ केवल राम नामु मनि वसिआ नामे ही मुकति पाई ॥ रिधि सिधि सभ भगता चरणी लागी गुर कै सहजि सुभाई ॥२॥

राग सोरठि, घर १ में गुरु अमरदास जी की तीन-तुकी बाणी। अकाल पुरख एक है और सतगुरु की कृपा द्वारा मिलता है। हे हरी! तूं अपने भगतों की इज्जत सदा रखता है, जब से जगत बना है तब से (भगतों की इज्जत) रखता आ रहा है। हे हरी! प्रहलाद भगत जैसे अनेकों सेवकों के तुने इज्जत राखी है, तुने हर्नाकश्यप को मार डाला। हे हरी! जो मनुख गुरु के सन्मुख रहते हैं उनको निश्चय होता है (की भगवान् भगतों की इज्जत बचाता है, परन्तु) अपने मन के पीछे चलने वाले मनुख भटक कर कुराह पड़े रहते हैं।१। हे हरी! हे स्वामी! भगत तेरी सरन पड़े रहते हैं, तूं भगतों की इज्जत रख। हे हरी! (भगतों की इज्जत) तेरी ही इज्जत है।रहाउ। हे भाई! भगतों को मौत डरा नहीं सकती, मौत का डर भगतों के नजदीक नहीं आ सकता (क्यों-की मौत के डर की जगह) परमात्मा का नाम हर समय मन में बस्ता है, नाम की बरकत से ही वह (मौत के डर से मुक्ति पा लेते हैं। भगत गुरु के द्वारा (गुरु की सरन आ कर) आत्मिक अदोलता में प्रभु-प्रेम में (टिके रहते है, इस लिए) सब करामाती शक्तियां भगतों के चरणों में लगी रहती हैं।२।



Share On Whatsapp

Leave a comment


ਅੰਗ : 637

ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥

ਅਰਥ: ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਤਿਨ-ਤੁਕੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧। ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ। ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।



Share On Whatsapp

View All 2 Comments
SIMRANJOT SINGH : Waheguru Ji🙏
SIMRANJOT SINGH : Waheguru Ji🙏🌹

ਪੰਜਾਬ ਦੇ ਬਹੁਤੇ ਪਿੰਡ ਗੁਰੂ ਦੇ ਵਸਾਏ ਹੋਏ ਸਨ , ਪੰਜਾਬ ਤਾਂ ਜੀਉਂਦਾ ਹੀ ਗੁਰਾਂ ਦੇ ਨਾਂ ਤੇ ਹੈ । ਗੁਰੂ ਦੇ ਸਿੱਖ ਵੀ ਗੁਰੂ ਜੀ ਦਾ ਬੜਾ ਆਦਰ , ਸਤਿਕਾਰ ਕਰਦੇ । ਗੁਰੂ ਜੀ ਦੀ ਆਗਿਆ ਹਰ ਵਕਤ ਮੰਨਣ ਨੂੰ ਤਿਆਰ ਰਹਿੰਦੇ । ਹਰ ਪਿੰਡ ਵਿਚ ਕੋਈ ਨਾ ਕੋਈ ਗੁਰੂ ਦਾ ਅਨਿਨ ਸਿੱਖ ਮਿਲ ਹੀ ਜਾਂਦਾ ਸੀ । ਪੰਜਾਬ ਗੁਰੂ ਦੀ ਵਡਿਆਈ ਭਾਈ ਗੁਰਦਾਸ ਜੀ ਨੇ ਲਿਖੀ ਹੈ । ਮੁਹਸਨ ਫ਼ਾਨੀ ਇਸ ਦੀ ਗਵਾਹੀ ਭਰਦਾ ਹੈ । ਝਬਾਲ ਪਿੰਡ ਵੀ ਐਸਾ ਸੀ ਜੋ ਅੰਮ੍ਰਿਤਸਰ ਤੋਂ ਅੱਠ ਕੋਹ ਦੱਖਣ ਵੱਲ ਹੈ ਜਿਸ ਵਿਚ ਗੁਰੂ ਦੇ ਸ਼ਰਧਾਲੂਆਂ ਦੀ ਗਿਣਤੀ ਦਾ ਕੋਈ ਹਿਸਾਬ ਨਹੀਂ । ਏਸੇ ਝਬਾਲ ਸ਼ਹਿਰ ਦੇ ਵਸਨੀਕ ਚੌਧਰੀ ਲੰਗਾਹ ਸਨ । ਚੌਧਰੀ ਲੰਗਾਹ ਗੁਰੂ ਅਰਜਨ ਦੇਵ ਜੀ ਦੇ ਵੇਲੇ ਸਿੱਖ ਬਣੇ : ਚੌਧਰੀ ਲੰਗਾਹ ਪੱਟੀ ਦੇ ਪਰਗਨੇ ਦਾ ਚੌਧਰੀ ਢਿੱਲੋਂ ਜੱਟ ਸੀ ਜੋ ਅਬੁੱਲ ਖੈਰ ਦਾ ਪੁੱਤਰ ਸੀ । ਚੌਧਰੀ ਲੰਗਾਹ ਦੇ ਤਿੰਨ ਪੁੱਤਰ ਸਕੰਦਰ , ਜਸਮਤ ਤੇ ਮੁਬਾਰਕ ਸਨ ਤੇ ਇਕ ਬੇਟੀ ਓਮਰੀ ਸੀ । ਅਬੁੱਲ ਖੈਰ ਸੁਲਤਾਨ ਸਖੀ ਸਰਵਰ ਦਾ ਉਪਾਸਕ ਸੀ ਇਸ ਕਾਰਣ ਉਸ ਦਾ ਨਾਂ ਮੁਸਲਮਾਨਾਂ ਵਾਲਾ ਸੀ। ਉਸ ਤੋਂ ਬਾਅਦ ਉਸਦਾ ਪੁੱਤਰ ਭਾਈ ਲੰਗਾਹ ਪੱਟੀ ਪਰਗਨੇ ਦੇ 84 ਪਿੰਡਾਂ ਦਾ ਚੌਧਰੀ ਬਣਿਆ। ਇਕ ਵਾਰ ਇਹ ਬੀਮਾਰ ਪੈ ਗਿਆ ਅਤੇ ਸਖੀ ਸਰਵਰ ਦੀਆਂ ਮੰਨਤਾਂ ਦੇ ਬਾਵਜੂਦ ਇਹ ਠੀਕ ਨ ਹੋਇਆ। ਫਿਰ ਕਿਸੇ ਸਿੱਖ ਦੇ ਸੰਪਰਕ ਵਿਚ ਆਉਣ ਕਰਕੇ ਸਿੱਖ ਧਰਮ ਵਿਚ ਵਿਸ਼ਵਾਸ ਪ੍ਰਗਟ ਕੀਤਾ ਅਤੇ ਇਸ ਦੀ ਬੀਮਾਰੀ ਖ਼ਤਮ ਹੋ ਗਈ। ਜਦੋਂ ਪੂਰੀ ਤਰ੍ਹਾਂ ਠੀਕ ਹੋ ਗਿਆ ਤਾਂ ਗੁਰੂ ਅਰਜਨ ਦੇਵ ਜੀ ਦੇ ਦਰਸ਼ਨ ਲਈ ਅੰਮ੍ਰਿਤਸਰ ਆਇਆ। ਉਦੋਂ ਸਰੋਵਰ ਦੀ ਖੁਦਾਈ ਅਤੇ ਹਰਿਮੰਦਿਰ ਸਾਹਿਬ ਦੀ ਉਸਾਰੀ ਦਾ ਕੰਮ ਚਲ ਰਹੀ ਸੀ। ਇਸ ਨੇ ਉਸ ਮਹਾਨ ਕਾਰਜ ਵਿਚ ਸ਼ਰੀਰਿਕ ਅਤੇ ਮਾਇਕ ਦੋਹਾਂ ਤਰ੍ਹਾਂ ਦੀ ਸੇਵਾ ਕੀਤੀ। ਇਸ ਦੇ ਸੇਵਾ ਭਾਵ ਨੂੰ ਦੇਖ ਗੁਰੂ ਜੀ ਨੇ ਇਸ ਨੂੰ ਆਪਣੇ ਇਲਾਕੇ ਦਾ ਮਸੰਦ ਥਾਪਿਆ। ਜਦੋਂ ਗੁਰੂ ਜੀ ਲਾਹੌਰ ਗਏ, ਤਾਂ ਉਨ੍ਹਾਂ ਦੇ ਨਾਲ ਗਏ ਪੰਜ ਸਿੱਖਾਂ ਵਿਚ ਇਹ ਵੀ ਸ਼ਾਮਲ ਸੀ। ਇਸ ਨੇ ਗੁਰੂ ਜੀ ਦਾ ਲਾਹੌਰ ਵਿਚ ਸਸਕਾਰ ਕੀਤਾ।
ਫਿਰ ਭਾਈ ਲੰਗਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਸੇਵਾ ਵਿੱਚ ਰਹਿਣ ਲੱਗਾ। ਇਹ ਤੇਗ ਦਾ ਵੀ ਬੜਾ ਧਨੀ ਸੀ, ਇਸ ਲਈ ਸ੍ਰੀ ਗੁਰੂ ਹਰਿਗੋਬਿੰਦ ਜੀ ਨੇ ਭਾਈ ਲੰਗਾਹ ਨੂੰ ਫੌਜ਼ ਦੈ ਇੱਕ ਜੱਥੇ ਦਾ ਜੱਥੇਦਾਰ ਥਾਪਿਆ। ਜਦੋਂ ਛੇਵੇਂ ਗੁਰੂ ਸਾਹਿਬ ਲਾਹੌਰ ਗਏ ਤਾਂ ਉਨ੍ਹਾਂ ਨੇ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਵਾਲੀ ਥਾਂ ਉਤੇ ਇਕ ਸਮਾਰਕ ਬਣਵਾਇਆ ਅਤੇ ਉਸ ਦੀ ਸੇਵਾ ਸੰਭਾਲ ਦੀ ਜ਼ਿੰਮੇਵਾਰੀ ਇਸ ਨੂੰ ਸੌਂਪੀ। ਭਾਈ ਲੰਗਾਹ ਦਾ ਦੇਹਾਂਤ ਬਿਆਸ ਨਦੀ ਦੇ ਕੰਢੇ ਢਿਲਵਾਂ ਪਿੰਡ ਵਿਚ ਹੋਇਆ।
ਮਾਈ ਭਾਗੋ ਵੀ ਇਸ ਦੇ ਛੋਟੇ ਭਰਾ ਪੀਰੋ ਸ਼ਾਹ ਦੀ ਪੋਤੀ ਸੀ, ਜੋ ਚਾਲ੍ਹੀ ਮੁਕਤਿਆਂ ਨੂੰ ਦਸਮ ਗੁਰੂ ਤੋਂ ਬਖ਼ਸ਼ਵਾਉਣ ਲਈ ਖਿਦਰਾਣੇ ਦੀ ਢਾਬ ਪਾਸ ਪਹੁੰਚੀ।
ਚੌਧਰੀ ਲੰਗਾਹ ਦਾ ਗੁਰੂ ਅਰਜਨ ਦੇਵ ਜੀ ਨਾਲ ਅਥਾਹ ਪਿਆਰ ਹੋਣ ਕਾਰਨ ਰੋਜ਼ ਦਰਸ਼ਨਾਂ ਨੂੰ ਜਾਂਦੇ । ਪਿੰਡਾਂ ਦਹੀਂ ਗੁਰੂ ਅਰਜਨ ਜੀ ਲਈ ਉਚੇਚੇ ਗੋਇੰਦਵਾਲ ਲੈ ਕੇ ਜਾਂਦੇ ਤੇ ਰੋਜ਼ ਵਾਪਸ ਮੁੜ ਕੇ ਅੰਨ ਮੂੰਹ ਲਗਾਂਦੇ । ਐਸੀ ਸ਼ਰਧਾ ਤੇ ਪਿਆਰ ਸੀ । ਇਕ ਦਿਨ ਗੁਰੂ ਅਰਜਨ ਜੀ ਬਗੈਰ ਦੱਸੇ ਹੀ ਸ੍ਰੀ ਅੰਮ੍ਰਿਤਸਰ ਵੱਲ ਚੱਲ ਪਏ । ਜਦ ਚੌਧਰੀ ਲੰਗਾਹ ਅੰਮ੍ਰਿਤਸਰ ਪੁੱਜੇ ਤਾਂ ਗੁਰੂ ਜੀ ਤਰਨ ਤਾਰਨ ਜਾ ਚੁੱਕੇ ਸਨ । ਉਹ ਅੰਮ੍ਰਿਤਸਰ ਤੋਂ ਤਰਨ ਤਾਰਨ ਵਾਪਸ ਟੁਰ ਪਏ । ਗੁਰੂ ਜੀ ਨੇ ਭਾਈ ਲੰਗਾਹ ਦੀ ਘਾਲ ਉੱਤੇ ਖ਼ੁਸ਼ ਹੋ ਕੇ ਕਿਹਾ ਕਿ ਅਸੀਂ ਆਪ ਆ ਦਰਸ਼ਨ ਦੇ ਦਿਆ ਕਰਾਂਗੇ ਤੁਸੀਂ ਹੁਣ ਇਤਨੀ ਖੇਚਲ ਨਹੀਂ ਕਰਨੀ । ਉਸ ਨੇ ਸਤਿਗੁਰੂ ਜੀ ਦੇ ਮਾਲ ਡੰਗਰ ਲਈ ਆਪਣੀ ਬੀੜ ਦਾ ਇਕ ਹਿੱਸਾ ਅੱਡ ਕਰ ਦਿੱਤਾ । ਉੱਥੇ ਹੀ ਬਾਬਾ ਬੁੱਢਾ ਜੀ ਰਹਿਣ ਲੱਗ ਪਏ । ਇਕ ਵਾਰ ਚੌਧਰੀ ਲੰਗਾਹ ਸਖ਼ਤ ਬੀਮਾਰ ਹੋ ਗਿਆ । ਗੁਰੂ ਜੀ ਆਪ ਪੁੱਜੇ ਤੇ ਮਿਹਰ ਭਰੀ ਨਜ਼ਰ ਮਾਰੀ ਤੇ ਉਹ ਅਰੋਗ ਹੋਇਆ ਗੁਰੂ ਹਰਿਗੋਬਿੰਦ ਜੀ ਦੇ ਸਮੇਂ ਵੀ ਭਾਈ ਲੰਗਾਹ ਦਾ ਪਿਆਰ ਗੁਰੂ ਘਰ ਨਾਲ ਬਣਿਆ ਰਿਹਾ । ਗੁਰੂ ਹਰਿਗੋਬਿੰਦ ਜੀ ਜਦ ਬੀਬੀ ਨਾਨਕੀ ਨੂੰ ਲੈਕੇ ਕੇ ਵਾਪਸ ਸ੍ਰੀ ਅੰਮ੍ਰਿਤਸਰ ਆ ਰਹੇ ਸਨ ਤਾਂ ਪਤਾ ਲੱਗਾ ਕਿ ਭਾਈ ਲੰਗਾਹ ਲਾਹੌਰ ਤੋਂ ਆਏ ਹਨ । ਆਪ ਜੀ ਨੇ ਉਸੇ ਸਮੇਂ ਡੋਲੇ ਨੂੰ ਰੋਕਣ ਦਾ ਹੁਕਮ ਦਿੱਤਾ । ਭਾਈ ਲੰਗਾਹ ਦਾ ਇਤਨਾ ਸਤਿਕਾਰ ਇਸ ਲਈ ਸੀ ਕਿਉਂਕਿ ਉਨ੍ਹਾਂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦ ਹੋਣ ਸਮੇਂ ਵੀ ਸਾਥ ਨਹੀਂ ਸੀ ਛੱਡਿਆ । ਭਾਈ ਲੰਗਾਹ ਨੇ ਚਰਨ ਛੂਹ ਕੇ ਦੱਸਿਆ ਕਿ ਲਾਹੌਰ ਬਉਲੀ ਸਾਹਿਬ ਦੋਖੀਆਂ ਨੇ ਢਾਹ ਦਿੱਤੀ ਹੈ ਅਤੇ ਉਹਦੇ ਉੱਤੇ ਮਕਾਨ ਉਸਾਰ ਦਿੱਤੇ ਹਨ । ਲੋਪ ਬਾਵਲੀ ਗੁਰ ਕੀ ਕੀਨੀ । ਢਾਹਿ ਡਾਰ ਹਡ ਪੂਰਨ ਦੀ ? ਲੰਗਾਹ ਜੀ ਨੇ ਇਹ ਵੀ ਦੱਸਿਆ ਕਿ ਕਾਜ਼ੀ ਨੇ ਬੜਾ ਉਪੱਦਰ ਚੁੱਕਿਆ ਹੋਇਆ ਹੈ । ਮਹਾਰਾਜ ਨੇ ਉਸ ਸਮੇਂ ਕਿਹਾ ਕਿ ਆਉਣ ਵਾਲੇ ਸਮੇਂ ਸੁਖਾਲੇ ਹੋਣਗੇ । ਜਦ ਗੁਰੂ ਹਰਿਗੋਬਿੰਦ ਜੀ ਹਾਫਿਜ਼ਾਬਾਦ ਤੋਂ ਮੰਦਰਾਂ ਤੋਂ ਭਾਈ – ਕੋ – ਮਟਵੀ ਪੁੱਜੇ ਤਾਂ ਭਾਈ – ਕੇ – ਮਟਵੀਂ ਭਾਈ ਲੰਗਾਹ ਇਹ ਖ਼ਬਰ ਲੈ ਕੇ ਆਇਆ ਕਿ ਵਿਚ ਕੁਝ ਲੋਕੀਂ ਜਹਾਂਗੀਰ ਦੇ ਕੰਨ ਭਰ ਰਹੇ ਹਨ । ਕਾਜ਼ੀ ਰੁਸਤਮ ਖ਼ਾਨ ਤੇ ਕਾਜ਼ੀ ਨੂਰ ਉਲਾ ਮੁਹਰੀ ਹਨ । ਵਜ਼ੀਰ ਖ਼ਾਨ ਦੀ ਹੋਂਦ ਉਨ੍ਹਾਂ ਦੀ ਦਾਲ ਗਲਣ ਨਹੀਂ ਦਿੰਦੀ ਪਰ ਜਵਾਬੀ ਟਾਕਰਾ ਕਰਨਾ ਜ਼ਰੂਰੀ ਹੈ । ਪਰ ਗੁਰੂ ਮਹਾਰਾਜ ਨੇ ਇਹ ਆਖ ਕੇ ਭਾਈ ਲੰਗਾਹ ਦੀ ਤਸੱਲੀ ਕਰਾਈ ਕਿ ਹੁਣ ਜਹਾਂਗੀਰ ਕਿਸੇ ਦੀ ਨਹੀਂ ਸੁਣੇਗਾ ਤੇ ਨਾ ਹੀ ਕਿਸੇ ਦੀ ਜੁਰੱਅਤ ਹੈ ਹਮਲਾ ਕਰਨ ਦੀ । ਉੱਥੇ ਹੀ ਇਹ ਖ਼ਬਰ ਵੀ ਪੁੱਜੀ ਕਿ ਜਹਾਂਗੀਰ ਨੇ ਕਾਜ਼ੀ – ਨੂਰ – ਉਲਾ ਨੂੰ ਹਟਾ ਦਿੱਤਾ ਹੈ । ਉਥੋਂ ਗੁਰੂ ਹਰਿਗੋਬਿੰਦ ਜੀ ਨਨਕਾਣਾ ਸਾਹਿਬ ਪੁੱਜੇ । ਰਾਇ ਬੁਲਾਰ ਦੀ ਸੰਤਾਨ ਦਰਸ਼ਨਾਂ ਲਈ ਆਈ। ਆਪ ਜੀ ਨੇ ਜਨਮ ਅਸਥਾਨ ਬਣਾਉਣ ਲਈ ਟੱਕ ਵੀ ਲਗਾਇਆ । ਫੇਰ ਪੱਧਰੀ ਤੇ ਲਾਹੌਰ ਤੋਂ ਹੁੰਦੇ ਹੋਏ ਅੰਮ੍ਰਿਤਸਰ ਪੁੱਜੇ । ਪਹਿਲੀ ਜੰਗ ਦੇ ਦੌਰਾਨ ਜਦ ਸ਼ਾਹੀ ਫੌਜਾਂ ਅੱਗੇ ਹੀ ਅੱਗੇ ਵਧ ਰਹੀਆਂ ਸਨ ਤੇ ਬੀਬੀ ਵੀਰੋ ਜੀ ਦੀ ਜੰਝ ਵੀ ਅੰਮ੍ਰਿਤਸਰ ਵੱਲ ਚੱਲ ਪਈ ਸੀ । ਐਸੇ ਸਮੇਂ ਵਿਚ ਜਦ ਯੁੱਧ ਦੌਰਾਨ ਕਿਲ੍ਹੇ ਦੀ ਇਕ ਦੀਵਾਰ ਗਿਰਾਉਣ ਵਿਚ ਕਾਮਯਾਬ ਹੋ ਗਏ ਤਾਂ ਦੀਵਾਰ ਡਿੱਗਦੀ ਦੇਖ ਗੁਰੂ ਜੀ ਨੇ ਪ੍ਰੋਹਤ ਸਿੰਘ , ਬਾਬਕ ਰਬਾਬੀ , ਜਮਾਲ ਖ਼ਾਨ ਤੇ ਭਾਈ ਭਾਗ ਨੂੰ ਹੁਕਮ ਦਿੱਤਾ ਕਿ ਗੁਰੂ ਮਹਲ ਜਾਣ ਤੇ ਉੱਥੇ ਉਨ੍ਹਾਂ ਨੂੰ ਆਖਣ ਕਿ ਉਹ ਝਬਾਲ ਨੂੰ ਚੱਲ ਪੈਣ । ਝਬਾਲ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਜੋ ਸੁਰੱਖਿਅਤ ਸਥਾਨ ਨਜ਼ਰ ਵਿਚ ਆਇਆ ਸੀ ਉਹ ਭਾਈ ਲੰਗਾਹ ਦੀ ਹਵੇਲੀ ਹੀ ਸੀ । ਜੰਝ ਵੱਲ ਵੀ ਪੈਗਾਮ ਭੇਜ ਦਿੱਤਾ ਕਿ “ ਵੱਲੇ ਪਿੰਡ ਜਾ ਕੇ ਕਹਿ ਆਉਣ ਕਿ ਜੰਝ ਸਿੱਧੀ ਝਬਾਲ ਹੀ ਪੁੱਜੇ । ਰਾਤ ਪੈ ਜਾਣ ਕਰਕੇ ਜੰਗ ਰੁਕ ਗਈ ਸੀ । ਸਿੱਖਾਂ ਨੇ ਰਾਤ ਭਰ ਵਿਚ ਦੀਵਾਰ ਦੀ ਉਸਾਰੀ ਕੀਤੀ ਅਤੇ ਅਗਲੇ ਦਿਨ ਪ੍ਰੋਗਰਾਮ ਬਣਾਉਣ ਲੱਗੇ । ਜੰਗ ਦੀ ਖ਼ਬਰ ਇਲਾਕੇ ਵਿਚ ਫੈਲ ਗਈ ਤੇ ਕੱਬੇਵਾਲ ਦੇ ਸਭ ਜਵਾਨ ਜੋ ਹੱਥ ਵਿਚ ਆਇਆ ਲੈ ਅੰਮ੍ਰਿਤਸਰ ਵੱਲ ਚੱਲ ਪਏ । ਉਧਰ ਮੁਖ਼ਲਿਸ ਖ਼ਾਨ ਦੀ ਮਦਦ ਉੱਤੇ ਲਾਹੌਰ ਤੋਂ ਕਲੰਦਰ ਖ਼ਾਨ ਦੁਰਾਨੀ ਤੋਂ ਬਹਾਦਰ ਖ਼ਾਨ ਪੁੱਜ ਗਏ । ਮੁਖ਼ਲਿਸ ਖ਼ਾਨ ਆਪ ਛੇਤੀ ਲੜਾਈ ਤੋਂ ਪੱਲਾ ਛੁਡਾਉਣਾ ਚਾਹੁੰਦਾ ਸੀ । ਪਰ ਗੁਰੂ ਹਰਿਗੋਬਿੰਦ ਜੀ ਨੂੰ ਈਨ ਮੰਨਵਾ ਕੇ ਛੱਡਣਾ ਚਾਹੁੰਦਾ ਸੀ ਪਰ ਗੁਰੂ ਹਰਿਗੋਬਿੰਦ ਜੀ ਸਾਹਮਣੇ ਉਸ ਦੀ ਇਕ ਨਾ ਚੱਲੀ । ਜੰਗ ਜਿੱਤਣ ਉਪਰੰਤ ਤੁਰੰਤ ਗੁਰੂ ਜੀ ਝਬਾਲ ਪੁੱਜੇ ਕਿਉਂਕਿ ਜੰਝ ਝਬਾਲ ਪੁੱਜ ਗਈ ਸੀ ਤੇ ਦੂਜੇ ਦਿਨ ਸਵੇਰੇ ਬੀਬੀ ਵੀਰੋ ਦਾ ਅਨੰਦ ਕਾਰਜ ਹੋਣਾ ਸੀ । ਸਵਾ ਪਹਿਰ ਰਹਿੰਦੀ ਰਾਤ ਨੂੰ ਸਤਿਗੁਰੂ ਜੀ ਝਬਾਲ ਅੱਪੜੇ । ਅੰਮ੍ਰਿਤ ਵੇਲੇ ਬੀਬੀ ਵੀਰੋ ਦਾ ਅਨੰਦ ਕਾਰਜ ਕੀਤਾ ! ਸਵੇਰ ਚੜ੍ਹਦਿਆਂ ਹੀ ਡੋਲੀ ਤੋਰ ਦਿੱਤੀ । ਆਪ ਜੀ ਵੀ ਸਣੇ ਪਰਿਵਾਰ ਗੋਇੰਦਵਾਲ ਵੱਲ ਚਲੇ ਗਏ । ਅੱਜ ਵੀ ਉਸ ਦਿਨ ਵਾਂਗ ਚੌਹਾਂ ਲਾਵਾਂ ਦਾ ਪਾਠ ਕਰਕੇ ਝਬਾਲ ਵਿਖੇ ਇਸ ਕਾਰਜ ਦੀ ਯਾਦਗਾਰ ਮਨਾਈ ਜਾਂਦੀ ਹੈ । ਸਿੱਖ ਇਤਿਹਾਸ ਦਾ ਇਹ ਪਹਿਲਾ ਅਨੰਦ ਕਾਰਜ ਕਿਹਾ ਜਾ ਸਕਦਾ ਹੈ । ਇਹ ਅਨੰਦ ਕਾਰਜ ਚੌਧਰੀ ਲੰਗਾਹ ਨੇ ਆਪਣੇ ਮਹੱਲਾਂ ਵਿਚ ਕਰਵਾਇਆ ਸੀ । ਉੱਥੇ ਅੱਜਕੱਲ੍ਹ ਗੁਰਦੁਆਰਾ ਹੈ । ਚੌਧਰੀ ਲੰਗਾਹ ਨਾਲ ਬਾਅਦ ਵਿਚ ਕੀ ਬੀਤੀ , ਇਸ ਬਾਰੇ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ ਕਿਉਂਕਿ ਛੇਤੀ ਹੀ ਚੌਧਰੀ ਅਕਾਲ ਚਲਾਣਾ ਕਰ ਗਏ ਪਰ ਉਸ ਮਰਦ ਨੇ ਸਿੱਖੀ ਨਿਭਾ ਕੇ ਦੱਸੀ । ਇਸੇ ਖ਼ਾਨਦਾਨ ਵਿਚ ਮਾਈ ਭਾਗੋ ਦਾ ਜਨਮ ਹੋਇਆ ਜਿਸ ਬੇਦਾਵਾ ਦੇ ਆਏ ਸਿੰਘਾਂ ਨੂੰ ਫਿਟਕਾਰ ਪਾ ਫੇਰ ਗੁਰੂ ਦੇ ਲੜ ਲਗਾਇਆ ਸੀ ਅਤੇ ਟੁੱਟੀ ਗੰਢੀ ।
ਜੋਰਾਵਰ ਸਿੰਘ ਤਰਸਿੱਕਾ ।



Share On Whatsapp

Leave a comment




ਅੱਜ ਮੈ ਉਸ ਮਹਾਬਲੀ ਯੋਧੇ ਸਤਿਗੁਰੂ ਹਰਿਰਾਇ ਸਾਹਿਬ ਜੀ ਦੀ ਇਕ ਘਟਨਾ ਸਾਂਝੀ ਕਰਨ ਲੱਗਾ ਜੋ ਬਹੁਤ ਘੱਟ ਸੰਗਤ ਨੂੰ ਪਤਾ ਹੋਵੇਗੀ ।
ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਆਪਣੇ ਹੱਥੀ ਮਹਿਰਾਜ ਰਾਓ ਦੇ ਵੰਸ਼ ਨੂੰ ਵਸਾਇਆਂ ਸੀ ਛੇਵੇਂ ਗੁਰੂ ਜੀ ਨੂੰ ਅਰਜ਼ ਕੀਤੀ ਕਿ ਉਨ੍ਹਾਂ ਨੂੰ ਪਿੰਡ ਬੰਨ੍ਹਣ ਲਈ ਜ਼ਮੀਨ ਦਿਵਾਈ ਜਾਵੇ। ਗੁਰੂ ਜੀ ਨੇ ਇਲਾਕੇ ਦੇ ਚੌਧਰੀ ਲਾਲਾ ਕੌੜਾ ਅਤੇ ਬਘੇਲੇ ਨੂੰ ਕਿਹਾ ਕਿ ਇਨ੍ਹਾਂ ਨੂੰ ਜ਼ਮੀਨ ਦੇ ਦਿੱਤੀ ਜਾਵੇ ਪਰ ਲਾਲਾ ਕੌੜੇ ਨੇ ਗੁਰੂ ਜੀ ਦੀ ਗੱਲ ਨਾ ਮੰਨੀ। ਫੇਰ ਗੁਰੂ ਜੀ ਨੇ ਬਚਨ ਕੀਤਾ ‘‘ਕਾਲਿਆ, ਤੱਤੀਏਂ ਤੌੜੀਏ ਉੱਠ ਕੇ ਚਲੇ ਜਾਓ। ਜਿਧਰੋਂ ਆਏ ਹੋ ਓਧਰ ਹੀ ਚਲੇ ਜਾਣਾ, ਜਿੱਥੇ ਦਿਨ ਛਿਪ ਗਿਆ ਉੱਥੇ ਹੀ ਬੈਠ ਜਾਣਾ।’’ ਉਦੋਂ ਚੇਤ ਦਾ ਮਹੀਨਾ 1684 ਬਿਕਰਮੀ ਸੰਮਤ ਸੀ। ਬਾਬਾ ਮੋਹਣ ਅਤੇ ਉਸ ਦੇ ਚਾਰ ਪੁੱਤਰ ਕੁੱਲ ਚੰਦ, ਦਿਆ ਚੰਦ (ਕਾਲਾ), ਰੂਪ ਚੰਦ ਤੇ ਕਰਮ ਚੰਦ ਪਰਿਵਾਰ ਸਮੇਤ ਰਾਮਸਰਾ ਛੱਪੜ ਕੋਲ ਮੋੜ੍ਹੀ ਗੱਡ ਕੇ ਬਹਿ ਗਏ। ਦੂਜੇ ਦਿਨ ਜਦੋਂ ਲਾਲੇ ਕੌੜੇ ਨੂੰ ਇਸ ਦਾ ਪਤਾ ਲੱਗਾ ਤਾਂ ਉਨ੍ਹਾਂ ਮੋੜ੍ਹੀ ਪੁੱਟ ਕੇ ਖੂਹ ਵਿੱਚ ਸੁੱਟ ਦਿੱਤੀ। ਬਾਬੇ ਕਾਲੇ ਨੇ ਇਹ ਗੱਲ ਛੇਵੇਂ ਗੁਰੂ ਨੂੰ ਦੱਸੀ ਤਾਂ ਗੁਰੂ ਜੀ ਨੇ ਫ਼ਿਕਰ ਨਾ ਕਰਨ ਲਈ ਕਿਹਾ। ਇਸ ਮਗਰੋਂ ਦੋਹਾਂ ਧਿਰਾਂ ਵਿੱਚ ਲੜਾਈ ਵੀ ਹੋਈ ਸੀ ਤੇ ਛੇਵੇਂ ਗੁਰੂ ਦੀ ਮਿਹਰ ਸਦਕਾ ਪਿੰਡ ਮਹਿਰਾਜ ਬੱਝ ਗਿਆ। ਕੌੜੇ ਦਿਆ ਤੇ ਮਹਿਰਾਜ ਦਿਆਂ ਵਿੱਚ ਨਫ਼ਰਤ ਕਾਇਮ ਰਹੀ ਏਧਰ ਗੁਰਤਾਗੱਦੀ ਤੇ ਸੱਤਵੇ ਗੁਰੂ ਹਰਿਰਾਇ ਸਾਹਿਬ ਜੀ ਬਿਰਾਜਮਾਨ ਹੋ ਗਏ ਸਨ । ਕੌੜੇ ਕਿਆ ਦੀ ਵੰਸ਼ ਵਿੱਚ ਇਕ ਮਹਾਬਲੀ ਯੋਧਾ ਪੈਦਾਂ ਹੋਇਆ ਜਿਸ ਦਾ ਨਾਮ ਜੈਦਪੁਰਾਣਾ ਸੀ ਉਸ ਦਾ ਸਾਹਮਣਾ ਇਸ ਧਰਤੀ ਤੇ ਕੋਈ ਯੋਧਾ ਨਹੀ ਕਰ ਸਕਦਾ ਸੀ ਸਾਰੇ ਯੋਧੇ ਉਸ ਤੋ ਭੈ ਖਾਦੇ ਸਨ । ਉਧਰ ਮਹਿਰਾਜ ਦਾ ਚੌਧਰੀ ਦਿਆਚੰਦ ਜੋ ਕਾਲਾ ਕਰਕੇ ਇਤਿਹਾਸ ਵਿੱਚ ਮਸਹੂਰ ਹੋਇਆ, ਗੁਰੂ ਹਰਿਰਾਇ ਸਾਹਿਬ ਜੀ ਦੇ ਕੋਲ ਆਇਆ । ਗੁਰੂ ਜੀ ਉਸ ਸਮੇ ਮਹਿਰਾਜ ਵਿਖੇ ਆਏ ਹੋਏ ਸਨ , ਕਾਲੇ ਨੇ ਜਦੋ ਜੈਦਪੁਰਾਣੇ ਦੀ ਬਹਾਦਰੀ ਗੁਰੂ ਹਰਿਰਾਇ ਸਾਹਿਬ ਜੀ ਨੂੰ ਦਸੀ । ਤੇ ਨਾਲ ਹੀ ਗੁਰੂ ਜੀ ਨੂੰ ਜੈਦਪੁਰਾਣੇ ਦੇ ਏਨਾ ਬਲੀ ਹੋਣ ਦਾ ਕਾਰਨ ਪੁੱਛਿਆ, ਗੁਰੂ ਹਰਿਰਾਇ ਸਾਹਿਬ ਜੀ ਕਹਿਣ ਲੱਗੇ ਚੌਧਰੀ ਕਾਲਾ ਜੀ ਸੁਣੋ ਉਸ ਦੇ ਯੋਧੇ ਹੋਣ ਦੀ ਕਹਾਣੀ । ਇਕ ਦਿਨ ਜੈਦਪਾਰਾਣੇ ਦੀ ਮਾਤਾ ਸਵੇਰ ਵੇਲੇ ਕੋਠੇ ਤੇ ਬੈਠੀ ਸੀ ਉਸ ਕੋਠੇ ਦੇ ਲਾਗੋ ਦੀ ਇਕ ਨਦੀ ਵਗਦੀ ਸੀ । ਉਸ ਨਦੀ ਵਿੱਚ ਬੱਬਰ ਸ਼ੇਰ ਪਾਣੀ ਪੀਣ ਵਾਸਤੇ ਆਇਆ ਜਦੋ ਜੈਦਪੁਰਾਣੇ ਦੀ ਮਾਂ ਨੇ ਨਦੀ ਵੱਲ ਵੇਖਿਆ ਤਾ ਉਸ ਨੇ ਪਾਣੀ ਵਿੱਚ ਚੜਦੇ ਸੂਰਜ ਦੀ ਚਮਕ ਵੇਖੀ ਉਸੇ ਹੀ ਵੇਲੇ ਬੱਬਰ ਸ਼ੇਰ ਨੂ ਭਬਕ ਮਾਰੀ ਰੱਬ ਦੀ ਮਰਜੀ ਉਸੇ ਸਮੇ ਜੈਦਪੁਰਾਣੇ ਨੇ ਆਪਣੀ ਮਾਂ ਦੀ ਕੁੱਖ ਵਿੱਚ ਪ੍ਰਵੇਸ਼ ਕੀਤਾ । ਚੜਦੇ ਸੂਰਜ ਦੀ ਚਮਕ ਤੇ ਸ਼ੇਰ ਦੀ ਭਬਕ ਸੁਣਨ ਨਾਲ ਮਾਂ ਦੇ ਗਰਭ ਵਿੱਚ ਆਉਣ ਨਾਲ ਇਹ ਜੈਦਪੁਰਾਣਾ ਏਨਾ ਜਿਆਦਾ ਸ਼ਕਤੀਸ਼ਾਲੀ ਬਣਿਆ ਹੈ । ਚੌਧਰੀ ਕਾਲਾ ਇਹ ਸੁਣ ਕੇ ਬਹੁਤ ਹੈਰਾਨ ਹੋਇਆ , ਤੇ ਗੁਰੂ ਹਰਿਰਾਇ ਸਾਹਿਬ ਜੀ ਜੈਦਪੁਰਾਣੇ ਨੂੰ ਮਾਰਨ ਦੀ ਬੇਨਤੀ ਕਰਨ ਲੱਗਾ । ਇਹ ਵੇਖ ਕੇ ਗੁਰੂ ਹਰਿਰਾਇ ਸਾਹਿਬ ਜੀ ਨੇ ਕਾਲੇ ਨੂੰ ਧੀਰਜ ਦੇਂਦਿਆਂ ਆਖਿਆ ਚੌਧਰੀ ਜੀ ਤੁਸੀ ਉਸ ਤੇ ਚੜਾਈ ਕਰੋ ਗੁਰੂ ਨਾਨਕ ਸਾਹਿਬ ਜੀ ਤਹਾਨੂੰ ਜਰੂਰ ਜਿੱਤ ਬਖਸ਼ਣਗੇ । ਜਦੋ ਚੌਧਰੀ ਕਾਲੇ ਨੇ ਜੈਦਪੁਰਾਣੇ ਤੇ ਚੜਾਈ ਕੀਤੀ ਉਸ ਸਮੇਂ ਘਮਾਸਾਨ ਦੀ ਜੰਗ ਹੋਈ ਜੈਦਪੁਰਾਣੇ ਨੇ ਬਰਸ਼ੀ ਨਾਲ ਕਾਲੇ ਤੇ ਵਾਰ ਕੀਤਾ ਜਿਸ ਨਾਲ ਕਾਲੇ ਦੇ ਦੋ ਦੰਦ ਟੁੱਟ ਗਏ । ਪਰ ਚੌਧਰੀ ਕਾਲੇ ਦੇ ਅਗਲੇ ਹੀ ਵਾਰ ਨਾਲ ਜੈਦਪੁਰਾਣਾ ਮਾਰਿਆ ਗਿਆ, ਜੰਗ ਜਿੱਤ ਕੇ ਜਦੋ ਚੌਧਰੀ ਕਾਲਾ ਗੁਰੂ ਹਰਿਰਾਇ ਸਾਹਿਬ ਪਾਸ ਆਇਆ ਤੇ ਬਹੁਤ ਖੁਸ਼ ਹੋਇਆ । ਚੌਧਰੀ ਕਾਲਾ ਗੁਰੂ ਹਰਿਰਾਇ ਸਾਹਿਬ ਜੀ ਨੂੰ ਆਖਣ ਲੱਗਾ ਗੁਰੂ ਮਹਾਰਾਜ ਜੀ ਜਿਸ ਜੈਦਪੁਰਾਣੇ ਨੂੰ ਜਿੱਤਣਾ ਸਾਰਿਆ ਲਈ ਨਾਂ ਬਰਾਬਰ ਸੀ ਪਰ ਮੈ ਉਸ ਨੂੰ ਬਹੁਤ ਛੇਤੀ ਮਾਰ ਦਿੱਤਾ । ਜੈਦਪੁਰਾਣਾ ਤੇ ਮੇਰੇ ਸਿਰਫ ਦੋ ਦੰਦ ਹੀ ਤੋੜ ਸਕਿਆ , ਇਹ ਸੁਣ ਕੇ ਗੁਰੂ ਹਰਿਰਾਇ ਸਾਹਿਬ ਜੀ ਕਹਿਣ ਲਗੇ ਚੌਧਰੀ ਜੀ ਤੁਸੀ ਨਹੀ ਜਾਣਦੇ ਹੋ ਕਿ ਜੈਦਪੁਰਾਣਾ ਕਿਨਾ ਬਲੀ ਸੀ । ਜਦੋ ਜੈਦਪੁਰਾਣਾ ਤੇਰੇ ਨਾਲ ਲੜ ਰਿਹਾ ਸੀ ਅਸਾ ਨੇ ਚਾਰ ਬੀਰ ਉਸ ਵੱਲ ਭੇਜੇ ਸਨ ਦੋ ਬੀਰ ਉਸ ਦੀ ਬਾਹਵਾਂ ਤੇ ਦੋ ਬੀਰ ਉਸ ਦੀਆਂ ਲੱਤਾ ਫੜ ਕੇ ਖੜੇ ਸਨ । ਅਸੀ ਚੌਧਰੀ ਜੀ ਖ਼ੁਦ ਗੁਪਤ ਰੂਪ ਵਿੱਚ ਤੁਹਾਡੇ ਅੱਗੇ ਲੋਹੇ ਦੀ ਅਹਿਰਨ ਫੜ ਕੇ ਖੜੇ ਸੀ , ਚਾਰ ਬੀਰਾ ਦੇ ਫੜਿਆ ਤੋ ਹੀ ਜੈਦਪੁਰਾਣੇ ਨੇ ਏਨਾ ਭਾਰੀ ਵਾਰ ਕੀਤਾ ਕਿ ਲੋਹੇ ਦੀ ਅਹਿਰਨ ਪਾੜ ਕੇ ਉਸ ਦੀ ਬਰਸ਼ੀ ਸਾਡੇ ਹੱਥ ਵਿੱਚ ਜਾ ਲੱਗੀ । ਤੇ ਸਾਡਾ ਹੱਥ ਤੇਰੇ ਮੂੰਹ ਤੇ ਵੱਜਾ ਜਿਸ ਨਾਲ ਤੇਰੇ ਇਹ ਦੋ ਦੰਦ ਟੁੱਟ ਗਏ , ਉਸ ਬਰਸ਼ੀ ਦੇ ਵਾਰ ਨਾਲ ਸਾਡਾ ਵੀ ਹੱਥ ਜ਼ਖਮੀ ਹੋ ਗਿਆ ਗੁਰੂ ਜੀ ਨੇ ਕਾਲੇ ਨੂੰ ਦਿਖਾਇਆ । ਚੌਧਰੀ ਕਾਲਾ ਇਹ ਸਭ ਸੁਣ ਕੇ ਹੈਰਾਨ ਹੋ ਗਿਆ ਤੇ ਗੁਰੂ ਹਰਿਰਾਇ ਸਾਹਿਬ ਜੀ ਦੇ ਚਰਨਾਂ ਤੇ ਢਹਿ ਪਿਆ । ਗੁਰੂ ਜੀ ਮੈਨੂੰ ਮੁਆਫ ਕਰ ਦਿਉ ਮੈ ਸਮਝ ਨਹੀ ਸਕਿਆ, ਜੇ ਤੁਸੀ ਮੇਰੀ ਮੱਦਤ ਨਾਂ ਕਰਦੇ ਅੱਜ ਮੈ ਆਪ ਜੀ ਦੇ ਚਰਨਾਂ ਨਾ ਹੁੰਦਾ । ਸੰਗਤ ਜੀ ਇਸ ਤੋ ਸਿਖਿਆ ਮਿਲਦੀ ਹੈ ਇਹ ਨਾ ਸਮਝੋ ਕਿ ਗੁਰੂ ਜੀ ਸਾਨੂੰ ਸਰੀਰ ਕਰਕੇ ਨਹੀ ਦਿਖਾਈ ਦੇਂਦੇ , ਤੁਸੀ ਗੁਰੂ ਜੀ ਅੱਗੇ ਅਰਦਾਸ ਕਰ ਕੇ ਦੇਖਿਉ ਗੁਰੂ ਜੀ ਗੁਪਤ ਰੂਪ ਵਿੱਚ ਹਮੇਸ਼ਾ ਦੁੱਖ ਸੁੱਖ ਵੇਲੇ ਤੁਹਾਡੇ ਨਾਲ ਖੜੇ ਹੋਣਗੇ ।
ਜੋਰਾਵਰ ਸਿੰਘ ਤਰਸਿੱਕਾ



Share On Whatsapp

Leave a Comment
kulwant Gurusaria : ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ

सोरठि ੴ सतिगुर प्रसादि ॥ बहु परपंच करि पर धनु लिआवै ॥ सुत दारा पहि आनि लुटावै ॥१॥ मन मेरे भूले कपटु न कीजै ॥ अंति निबेरा तेरे जीअ पहि लीजै ॥१॥ रहाउ ॥ छिनु छिनु तनु छीजै जरा जनावै ॥ तब तेरी ओक कोई पानीओ न पावै ॥२॥ कहतु कबीरु कोई नही तेरा ॥ हिरदै रामु की न जपहि सवेरा ॥३॥९॥

अर्थ: हे मेरे भूले हुए मन! (रोजी आदि के खातिर किसी के साथ) धोखा-फरेब ना किया कर। आखिर को (इन बुरे कर्मों का) लेखा तेरे अपने प्राणों से ही लिया जाना है।1। रहाउ।कई तरह की ठॅगीयां करके तू पराया माल लाता है, और ला के तू पुत्र व पत्नी पर आ लुटाता है।1। (देख, इन ठॅगियों में ही) सहजे सहजे तेरा अपना शरीर कमजोर होता जा रहा है, बुढ़ापे की निशानियां आ रही हैं (जब तू बुढ़ा हो गया, और हिलने के काबिल भी ना रहा) तब (इन में से, जिनकी खातिर तू ठॅगियां करता है) किसी ने तेरी चुल्ली में पानी भी नहीं डालना।2। (तुझे) कबीर कहता है– (हे जिंदे!) किसी ने भी तेरा (साथी) नहीं बनना। (एक प्रभू ही असल साथी है) तू समय रहते (अभी-अभी) उस प्रभू को क्यों नहीं सिमरती?।3।9।



Share On Whatsapp

Leave a comment


ਅੰਗ : 656

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥ ਸੁਤ ਦਾਰਾ ਪਹਿ ਆਨਿ ਲੁਟਾਵੈ ॥੧॥ ਮਨ ਮੇਰੇ ਭੂਲੇ ਕਪਟੁ ਨ ਕੀਜੈ ॥ ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥੧॥ ਰਹਾਉ ॥ ਛਿਨੁ ਛਿਨੁ ਤਨੁ ਛੀਜੈ ਜਰਾ ਜਨਾਵੈ ॥ ਤਬ ਤੇਰੀ ਓਕ ਕੋਈ ਪਾਨੀਓ ਨ ਪਾਵੈ ॥੨॥ ਕਹਤੁ ਕਬੀਰੁ ਕੋਈ ਨਹੀ ਤੇਰਾ ॥ ਹਿਰਦੈ ਰਾਮੁ ਕੀ ਨ ਜਪਹਿ ਸਵੇਰਾ ॥੩॥੯॥

ਅਰਥ: ਹੇ ਮੇਰੇ ਭੁੱਲੇ ਹੋਏ ਮਨ! ਰੋਜ਼ੀ ਆਦਿਕ ਦੀ ਖ਼ਾਤਰ ਕਿਸੇ ਨਾਲ) ਧੋਖਾ ਫ਼ਰੇਬ ਨਾਹ ਕਰਿਆ ਕਰ। ਆਖ਼ਰ ਨੂੰ (ਇਹਨਾਂ ਮੰਦ ਕਰਮਾਂ ਦਾ) ਲੇਖਾ ਤੇਰੀ ਆਪਣੀ ਜਿੰਦ ਤੋਂ ਹੀ ਲਿਆ ਜਾਣਾ ਹੈ।੧।ਰਹਾਉ। ਕਈ ਤਰ੍ਹਾਂ ਦੀਆਂ ਠੱਗੀਆਂ ਕਰ ਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ, ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ ਹਵਾਲੇ ਕਰ ਦੇਂਦਾ ਹੈਂ।੧। ਰਹਾਉ। ਕਈ ਤਰ੍ਹਾਂ ਦੀਆਂ ਠੱਗੀਆਂ ਕਰ ਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ, ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ ਹਵਾਲੇ ਕਰ ਦੇਂਦਾ ਹੈਂ।੧। (ਵੇਖ, ਇਹਨਾਂ ਠੱਗੀਆਂ ਵਿਚ ਹੀ) ਸਹਿਜੇ ਸਹਿਜੇ ਤੇਰਾ ਆਪਣਾ ਸਰੀਰ ਕਮਜ਼ੋਰ ਹੁੰਦਾ ਜਾ ਰਿਹਾ ਹੈ, ਬੁਢੇਪੇ ਦੀਆਂ ਨਿਸ਼ਾਨੀਆਂ ਆ ਰਹੀਆਂ ਹਨ (ਜਦੋਂ ਤੂੰ ਬੁੱਢਾ ਹੋ ਗਿਆ, ਤੇ ਹਿੱਲਣ-ਜੋਗਾ ਨਾਹ ਰਿਹਾ) ਤਦੋਂ (ਇਹਨਾਂ ਵਿਚੋਂ, ਜਿਨ੍ਹਾਂ ਦੀ ਖ਼ਾਤਰ ਠੱਗੀ ਕਰਦਾ ਹੈਂ) ਕਿਸੇ ਨੇ ਤੇਰੇ ਬੁੱਕ ਵਿਚ ਪਾਣੀ ਵੀ ਨਹੀਂ ਪਾਣਾ।੨। (ਤੈਨੂੰ) ਕਬੀਰ ਆਖਦਾ ਹੈ-(ਹੇ ਜਿੰਦੇ!) ਕਿਸੇ ਨੇ ਭੀ ਤੇਰਾ (ਸਾਥੀ) ਨਹੀਂ ਬਣਨਾ। (ਇੱਕ ਪ੍ਰਭੂ ਹੀ ਅਸਲ ਸਾਥੀ ਹੈ) ਤੂੰ ਵੇਲੇ ਸਿਰ (ਹੁਣੇ ਹੁਣੇ) ਉਸ ਪ੍ਰਭੂ ਨੂੰ ਕਿਉਂ ਆਪਣੇ ਹਿਰਦੇ ਵਿਚ ਨਹੀਂ ਸਿਮਰਦੀ?।੩।੯।



Share On Whatsapp

View All 2 Comments
SIMRANJOT SINGH : Waheguru Ji🙏🌹
Budh parkash Singh : Waheguru ji



वडहंसु महला १ घरु २ ॥ मोरी रुण झुण लाइआ भैणे सावणु आइआ ॥ तेरे मुंध कटारे जेवडा तिनि लोभी लोभ लुभाइआ ॥ तेरे दरसन विटहु खंनीऐ वंञा तेरे नाम विटहु कुरबाणो ॥ जा तू ता मै माणु कीआ है तुधु बिनु केहा मेरा माणो ॥ चूड़ा भंनु पलंघ सिउ मुंधे सणु बाही सणु बाहा ॥ एते वेस करेदीए मुंधे सहु रातो अवराहा ॥ ना मनीआरु न चूड़ीआ ना से वंगुड़ीआहा ॥ जो सह कंठि न लगीआ जलनु सि बाहड़ीआहा ॥ सभि सहीआ सहु रावणि गईआ हउ दाधी कै दरि जावा ॥ अमाली हउ खरी सुचजी तै सह एकि न भावा ॥ माठि गुंदाईं पटीआ भरीऐ माग संधूरे ॥ अगै गई न मंनीआ मरउ विसूरि विसूरे ॥ मै रोवंदी सभु जगु रुना रुंनड़े वणहु पंखेरू ॥ इकु न रुना मेरे तन का बिरहा जिनि हउ पिरहु विछोड़ी ॥ सुपनै आइआ भी गइआ मै जलु भरिआ रोइ ॥ आइ न सका तुझ कनि पिआरे भेजि न सका कोइ ॥ आउ सभागी नीदड़ीए मतु सहु देखा सोइ ॥ तै साहिब की बात जि आखै कहु नानक किआ दीजै ॥ सीसु वढे करि बैसणु दीजै विणु सिर सेव करीजै ॥ किउ न मरीजै जीअड़ा न दीजै जा सहु भइआ विडाणा ॥१॥३॥

हे बहिन! सावन (का महिना) आ गया है (सावन की काली घटा देख के सुंदर) मोरों ने मीठे गीत गाने शुरू कर दिए हैं(और पैलें डालनी(नाचना) शुरू कर दी हैं। (हे प्रभु!) तुम्हारी यह सुंदर कुदरत मेरे जैसे जिव-इस्त्री के लिए मनो कटार है (जो मेरे अंदर बिरहा की चोट लगा रही है) फंदा है, इस ने मुझे तेरे दीदार की प्यारी को मोह लिया है (और मुझे तेरे चरणों में खींचे जा रही है)। (हे प्रभु!) तेरे इस सुंदर सरूप से जो अब दिख रहा है मैं सदके हूँ (तुम्हारा यह रूप मुझे तुम्हारा नाम याद करवा रहा है, और) मैं तेरे नाम से कुर्बान हूँ। (हे प्रभु!) क्योंकि तूँ(इस कुदरत में मुझे दिख रहा है) मैंने यह कहने का साहस किया है (की तेरी यह कुदरत सुहावनी है)। अगर कुदरत में तू न दिखे तो यह कहने में क्या स्वाद रह जाये की तेरी कुदरत सुन्दर है? हे भोली स्त्री! (तूने पति को मिलने के लिए अपनी बाँहों में चूड़ा डाला, व और भी कई श्रृंगार किए, पर) हे इतने सारे श्रृंगार करने वाली नारी! अगर तेरा पति (फिर भी) औरों से ही प्यार करता रहा (तो इतने सारे श्रृंगारों के क्या लाभ? फिर) पलंघ से मार-मार के अपना चूड़ा तोड़ दे, पलंघ की बाहियां ही तोड़ डाल और अपनी सजाई हुई बाँहें ही तोड़ डाल क्योंकि ना उन बाँहों को सजाने वाला मनियार ही तेरा कुछ सवार सका, ना ही उसकी दी हुई चूड़ियाँ और कंगन किसी काम आए। जल जाएं वे (सजी हुई) बाँहें जो पति के गले से ना लग सकीं। (भाव, अगर जीव-स्त्री सारी उम्र धार्मिक भेष करने में ही गुजार दे, इसको धर्मोपदेश देने वाला भी अगर बाहरी भेष की तरफ ही उसे प्रेरित करता रहे, तो ये सारे उद्यम व्यर्थ चले गए। क्योंकि, धार्मिक वेश-भूसा से ईश्वर को प्रसन्न नहीं किया जा सकता। उससे तो सिर्फ आत्मिक मिलाप ही हो सकता है)। (प्रभू-चरणों में जुड़ने वाली) सारी सहेलियाँ (तो) प्रभू पति को प्रसन्न करने के यतन कर रही हैं (पर, मैं जो निरे दिखावे के ही धर्म-वेष करती रही) मैं कर्म जली किसके दर पर जाऊँ? हे सखी! मैं (इन धर्म-भेषों पर ही टेक रख के) अपनी ओर से तो बड़ी अच्छी करतूत वाली बनी बैठी हूँ। पर, (हे) प्रभू पति! किसी एक भी गुण के कारण मैं तुझे पसंद नहीं आ रही। मैं सवार-सवार के चोटियाँ गूँदती हूँ, मेरी पटियों के चीर में सिंदूर भी भरा जाता है, पर तेरी हजूरी में मैं फिर भी प्रवान नहीं हो रही, (इस वास्ते) झुर झुर के मर रही हूँ। (प्रभू-पति से विछुड़ के) मैं इतनी दुखी हो रही हूँ (कि) सारा जगत मेरे पर तरस कर रहा है, जंगल के पक्षी भी (मेरी दुखी हालत पर) तरस कर रहे हैं। सिर्फ ये मेरे अंदर का विछोड़ा ही है जो तरस नहीं करता (जो मेरी खलासी नहीं करता), इसने मुझे प्रभू-पति से विछोड़ा हुआ है। (हे पति!) मुझे तू सपने में मिला (सपना खत्म हुआ, और तू) फिर चला गया, (विछोड़े के दुख में) मैं आूंसू भर के रोई। हे प्यारे! मैं (निमाणी) तेरे पास पहुँच नहीं सकती, मैं (गरीब) किसी को तेरे पास भेज नहीं सकती (जो मेरी हालत तुझे बताए। नींद के आगे ही तरले करती हूँ-) हे सौभाग्यशाली सुंदर नींद! तू (मेरे पास आ) शायद (तेरे द्वारा ही) मैं अपने पति-प्रभू का दीदार कर सकूँ। हे नानक! (प्रभू-दर पर) कह– हे मेरे मालिक! अगर कोई गुरमुखि मुझे तेरी कोई बात सुनाए तो मैं उसके आगे कौन सी भेटा रखूँ! अपना सिर काट के मैं उसके बैठने के लिए आसन बना दूँ (भाव,) स्वै भाव दूर करके मैं उसकी सेवा करूँ। जब हमारा प्रभू-पति (हमारी मूर्खता के कारण) हमसे अलग हो जाए (तो उसे दुबारा अपना बनाने के लिए यही एक तरीका है कि) हम स्वैभाव मार दें, और अपनी जिंद उस पर सदके कर दें।1।3।



Share On Whatsapp

Leave a comment


ਅੰਗ : 557

ਵਡਹੰਸੁ ਮਹਲਾ ੧ ਘਰੁ ੨ ॥ ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥ ਤੇਰੇ ਮੁੰਧ ਕਟਾਰੇ ਜੇਵਡਾ ਤਿਨਿ ਲੋਭੀ ਲੋਭ ਲੁਭਾਇਆ ॥ ਤੇਰੇ ਦਰਸਨ ਵਿਟਹੁ ਖੰਨੀਐ ਵੰਞਾ ਤੇਰੇ ਨਾਮ ਵਿਟਹੁ ਕੁਰਬਾਣੋ ॥ ਜਾ ਤੂ ਤਾ ਮੈ ਮਾਣੁ ਕੀਆ ਹੈ ਤੁਧੁ ਬਿਨੁ ਕੇਹਾ ਮੇਰਾ ਮਾਣੋ॥ ਚੂੜਾ ਭੰਨੁ ਪਲੰਘ ਸਿਉ ਮੁੰਧੇ ਸਣੁ ਬਾਹੀ ਸਣੁ ਬਾਹਾ ॥ ਏਤੇ ਵੇਸ ਕਰੇਦੀਏ ਮੁੰਧੇ ਸਹੁ ਰਾਤੋ ਅਵਰਾਹਾ ॥ ਨਾ ਮਨੀਆਰੁ ਨ ਚੂੜੀਆ ਨਾ ਸੇ ਵੰਗੁੜੀਆਹਾ ॥ ਜੋ ਸਹ ਕੰਠਿ ਨ ਲਗੀਆ ਜਲਨੁ ਸਿ ਬਾਹੜੀਆਹਾ ॥ ਸਭਿ ਸਹੀਆ ਸਹੁ ਰਾਵਣਿ ਗਈਆ ਹਉ ਦਾਧੀ ਕੈ ਦਰਿ ਜਾਵਾ ॥ ਅੰਮਾਲੀ ਹਉ ਖਰੀ ਸੁਚਜੀ ਤੈ ਸਹ ਏਕਿ ਨ ਭਾਵਾ ॥ ਮਾਠਿ ਗੁੰਦਾਈ ਪਟੀਆ ਭਰੀਐ ਮਾਗ ਸੰਧੂਰੇ ॥ ਅਗੈ ਗਈ ਨ ਮੰਨੀਆ ਮਰਉ ਵਿਸੂਰਿ ਵਿਸੂਰੇ ॥ ਮੈ ਰੋਵੰਦੀ ਸਭੁ ਜਗੁ ਰੁਨਾ ਰੁੰਨੜੇ ਵਣਹੁ ਪੰਖੇਰੂ ॥ ਇਕੁ ਨ ਰੁਨਾ ਮੇਰੇ ਤਨ ਕਾ ਬਿਰਹਾ ਜਿਨਿ ਹਉ ਪਿਰਹੁ ਵਿਛੋੜੀ ॥ ਸੁਪਨੈ ਆਇਆ ਭੀ ਗਇਆ ਮੈ ਜਲੁ ਭਰਿਆ ਰੋਇ ॥ ਆਇ ਨ ਸਕਾ ਤੁਝ ਕਨਿ ਪਿਆਰੇ ਭੇਜਿ ਨ ਸਕਾ ਕੋਇ ॥ ਆਉ ਸਭਾਗੀ ਨੀਦੜੀਏ ਮਤੁ ਸਹੁ ਦੇਖਾ ਸੋਇ ॥ ਤੈ ਸਾਹਿਬ ਕੀ ਬਾਤ ਜਿ ਆਖੈ ਕਹੁ ਨਾਨਕ ਕਿਆ ਦੀਜੈ ॥ ਸੀਸੁ ਵਢੇ ਕਰਿ ਬੈਸਣੁ ਦੀਜੈ ਵਿਣੁ ਸਿਰ ਸੇਵ ਕਰੀਜੈ ॥ ਕਿਉ ਨ ਮਰੀਜੈ ਜੀਅੜਾ ਨ ਦੀਜੈ ਜਾ ਸਹੁ ਭਇਆ ਵਿਡਾਣਾ ॥੧॥੩॥

ਅਰਥ: ਹੇ ਭੈਣ! ਸਾਵਨ (ਦਾ ਮਹੀਨਾ) ਆ ਗਿਆ ਹੈ (ਸਾਵਨ ਦੀਆਂ ਕਾਲੀਆਂ ਘਟਾਂ ਵੇਖ ਕੇ ਸੋਹਣੇ) ਮੋਰਾਂ ਨੇ ਮਿੱਠੇ ਗੀਤ ਸ਼ੁਰੂ ਕਰ ਦਿੱਤੇ ਹਨ (ਤੇ ਪੈਲਾਂ ਪਾਣੀਆਂ ਸ਼ੁਰੂ ਕਰ ਦਿੱਤੀਆਂ ਹਨ)। (ਹੇ ਪ੍ਰਭੂ!) ਤੇਰੀ ਇਹ ਸੋਹਣੀ ਕੁਦਰਤਿ ਮੈਂ ਜੀਵ-ਇਸਤ੍ਰੀ ਵਾਸਤੇ, ਮਾਨੋ, ਕਟਾਰ ਹੈ (ਜੋ ਮੇਰੇ ਅੰਦਰ ਬਿਰਹੋਂ ਦੀ ਚੋਟ ਲਾ ਰਹੀ ਹੈ) ਫਾਹੀ ਹੈ, ਇਸ ਨੇ ਮੈਨੂੰ ਤੇਰੇ ਦੀਦਾਰ ਦੀ ਪ੍ਰੇਮਣ ਨੂੰ ਮੋਹ ਲਿਆ ਹੈ (ਤੇ ਮੈਨੂੰ ਤੇਰੇ ਚਰਨਾਂ ਵਿਚ ਖਿੱਚੀ ਜਾ ਰਹੀ ਹੈ)। (ਹੇ ਪ੍ਰਭੂ!) ਤੇਰੇ ਇਸ ਸੋਹਣੇ ਸਰੂਪ ਤੋਂ ਜੋ ਹੁਣ ਦਿੱਸ ਰਿਹਾ ਹੈ ਮੈਂ ਸਦਕੇ ਹਾਂ ਸਦਕੇ ਹਾਂ (ਤੇਰਾ ਇਹ ਸਰੂਪ ਮੈਨੂੰ ਤੇਰਾ ਨਾਮ ਚੇਤੇ ਕਰਾ ਰਿਹਾ ਹੈ, ਤੇ) ਮੈਂ ਤੇਰੇ ਨਾਮ ਤੋਂ ਕੁਰਬਾਨ ਹਾਂ। (ਹੇ ਪ੍ਰਭੂ!) ਚੂੰਕਿ ਤੂੰ (ਇਸ ਕੁਦਰਤਿ ਵਿਚ ਮੈਨੂੰ ਦਿੱਸ ਰਿਹਾ ਹੈਂ) ਮੈਂ ਇਹ ਆਖਣ ਦਾ ਹੌਸਲਾ ਕੀਤਾ ਹੈ (ਕਿ ਤੇਰੀ ਇਹ ਕੁਦਰਤਿ ਸੁਹਾਵਣੀ ਹੈ)। ਜੇ ਕੁਦਰਤਿ ਵਿਚ ਤੂੰ ਨ ਦਿੱਸੇਂ ਤਾਂ ਇਹ ਆਖਣ ਵਿਚ ਕੀਹ ਸਵਾਦ ਰਹਿ ਜਾਏ ਕਿ ਕੁਦਰਤਿ ਸੋਹਣੀ ਹੈ? ਹੇ ਭੋਲੀ ਇਸਤ੍ਰੀਏ! ਤੂੰ ਪਤੀ ਨੂੰ ਮਿਲਣ ਲਈ ਆਪਣੀਆਂ ਬਾਹਾਂ ਵਿਚ ਚੂੜਾ ਪਾਇਆ, ਤੇ ਹੋਰ ਭੀ ਕਈ ਸਿੰਗਾਰ ਕੀਤੇ, ਪਰ) ਹੇ ਇਤਨੇ ਸਿੰਗਾਰ ਕਰਦੀਏ ਨਾਰੇ! ਜੇ ਤੇਰਾ ਪਤੀ (ਫਿਰ ਭੀ) ਹੋਰਨਾਂ ਨਾਲ ਹੀ ਪਿਆਰ ਕਰਦਾ ਰਿਹਾ (ਤਾਂ ਇਹਨਾਂ ਸਿੰਗਾਰਾਂ ਦਾ ਕੀਹ ਲਾਭ?, ਫਿਰ) ਪਲੰਘ ਨਾਲ ਮਾਰ ਕੇ ਆਪਣਾ ਚੂੜਾ ਭੰਨ ਦੇ, ਪਲੰਘ ਦੀਆਂ ਹੀਆਂ ਭੀ ਭੰਨ ਦੇ ਤੇ ਆਪਣੀਆਂ ਸਜਾਈਆਂ ਬਾਹਾਂ ਭੀ ਭੰਨ ਦੇ ਕਿਉਂਕਿ ਨਾਹ ਇਹਨਾਂ ਬਾਹਾਂ ਨੂੰ ਸਜਾਣ ਵਾਲਾ ਮਨਿਆਰ ਹੀ ਤੇਰਾ ਕੁਝ ਸਵਾਰ ਸਕਿਆ, ਨਾਹ ਹੀ ਉਸ ਦੀਆਂ ਦਿੱਤੀਆਂ ਚੂੜੀਆਂ ਤੇ ਵੰਗਾਂ ਕਿਸੇ ਕੰਮ ਆਈਆਂ। ਸੜ ਜਾਣ ਉਹ (ਸਜਾਈਆਂ) ਬਾਹਾਂ ਜੋ ਖਸਮ ਦੇ ਗਲ ਨਾਹ ਲੱਗ ਸਕੀਆਂ। (ਭਾਵ, ਜੇ ਜੀਵ-ਇਸਤ੍ਰੀ ਸਾਰੀ ਉਮਰ ਧਾਰਮਿਕ ਭੇਖ ਕਰਨ ਵਿਚ ਹੀ ਗੁਜ਼ਾਰ ਦੇਵੇ, ਇਸ ਨੂੰ ਧਰਮ-ਉਪਦੇਸ਼ ਦੇਣ ਵਾਲਾ ਭੀ ਜੇ ਬਾਹਰਲੇ ਭੇਖ ਵਲ ਹੀ ਪ੍ਰੇਰਦਾ ਰਹੇ, ਤਾਂ ਇਹ ਸਾਰੇ ਉੱਦਮ ਵਿਅਰਥ ਚਲੇ ਗਏ, ਕਿਉਂਕਿ ਧਾਰਮਿਕ ਭੇਖਾਂ ਨਾਲ ਪਰਮਾਤਮਾ ਨੂੰ ਪ੍ਰਸੰਨ ਨਹੀਂ ਕਰ ਸਕੀਦਾ। ਉਸ ਦੇ ਨਾਲ ਤਾਂ ਸਿਰਫ਼ ਆਤਮਕ ਮਿਲਾਪ ਹੀ ਹੋ ਸਕਦਾ ਹੈ) । (ਪ੍ਰਭੂ-ਚਰਨਾਂ ਵਿਚ ਜੁੜਨ ਵਾਲੀਆਂ) ਸਾਰੀਆਂ ਸਹੇਲੀਆਂ (ਤਾਂ) ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਦੇ ਜਤਨ ਕਰ ਰਹੀਆਂ ਹਨ (ਪਰ ਮੈਂ ਜੇਹੜੀ ਨਿਰੇ ਵਿਖਾਵੇ ਦੇ ਹੀ ਧਰਮ-ਭੇਖ ਕਰਦੀ ਰਹੀ) ਮੈਂ ਸੜੇ ਕਰਮਾਂ ਵਾਲੀ ਕਿਸ ਦੇ ਦਰ ਤੇ ਜਾਵਾਂ? ਹੇ ਸਖੀ! ਮੈਂ (ਇਹਨਾਂ ਧਰਮ-ਭੇਖਾਂ ਤੇ ਹੀ ਟੇਕ ਰੱਖ ਕੇ) ਆਪਣੇ ਵਲੋਂ ਤਾਂ ਬੜੀ ਚੰਗੀ ਕਰਤੂਤ ਵਾਲੀ ਬਣੀ ਬੈਠੀ ਹਾਂ। ਪਰ, ਪ੍ਰਭੂ ਪਤੀ! ਕਿਸੇ ਇੱਕ ਭੀ ਗੁਣ ਕਰ ਕੇ ਮੈਂ ਤੈਨੂੰ ਪਸੰਦ ਨਹੀਂ ਆ ਰਹੀ। ਮੈਂ ਸਵਾਰ ਸਵਾਰ ਕੇ ਪੱਟੀਆਂ ਗੁੰਦਾਂਦੀ ਹਾਂ, ਮੇਰੀਆਂ ਪੱਟੀਆਂ ਦੇ ਚੀਰ ਵਿਚ ਸੰਧੂਰ ਭੀ ਭਰਿਆ ਜਾਂਦਾ ਹੈ, ਪਰ ਤੇਰੀ ਹਜ਼ੂਰੀ ਵਿਚ ਮੈਂ ਫਿਰ ਭੀ ਪ੍ਰਵਾਨ ਨਹੀਂ ਹੋ ਰਹੀ, (ਇਸ ਵਾਸਤੇ) ਝੂਰ ਝੂਰ ਕੇ ਮਰ ਰਹੀ ਹਾਂ। (ਪ੍ਰਭੂ-ਪਤੀ ਤੋਂ ਵਿਛੁੜ ਕੇ) ਮੈਂ ਇਤਨੀ ਦੁਖੀ ਹੋ ਰਹੀ ਹਾਂ (ਕਿ) ਸਾਰਾ ਜਗਤ ਮੇਰੇ ਉਤੇ ਤਰਸ ਕਰ ਰਿਹਾ ਹੈ, ਜੰਗਲ ਦੇ ਪੰਛੀ ਭੀ (ਮੇਰੀ ਦੁਖੀ ਹਾਲਤ ਤੇ) ਤਰਸ ਕਰ ਰਹੇ ਹਨ। ਸਿਰਫ਼ ਇਹ ਮੇਰੇ ਅੰਦਰਲਾ ਵਿਛੋੜਾ ਹੀ ਹੈ ਜੋ ਤਰਸ ਨਹੀਂ ਕਰਦਾ (ਜੋ ਮੇਰੀ ਖ਼ਲਾਸੀ ਨਹੀਂ ਕਰਦਾ) , ਇਸੇ ਨੇ ਮੈਨੂੰ ਪ੍ਰਭੂ-ਪਤੀ ਤੋਂ ਵਿਛੋੜਿਆ ਹੋਇਆ ਹੈ। (ਹੇ ਪਤੀ!) ਮੈਨੂੰ ਤੂੰ ਸੁਪਨੇ ਵਿਚ ਮਿਲਿਆ (ਸੁਪਨਾ ਮੁੱਕਿਆ, ਤੇ ਤੂੰ) ਫਿਰ ਚਲਾ ਗਿਆ, (ਵਿਛੋੜੇ ਦੇ ਦੁੱਖ ਵਿਚ) ਮੈਂ ਹੰਝੂ ਭਰ ਕੇ ਰੋਈ। ਹੇ ਪਿਆਰੇ! ਮੈਂ (ਨਿਮਾਣੀ) ਤੇਰੇ ਪਾਸ ਅੱਪੜ ਨਹੀਂ ਸਕਦੀ, ਮੈਂ (ਗ਼ਰੀਬ) ਕਿਸੇ ਨੂੰ ਤੇਰੇ ਪਾਸ ਘੱਲ ਨਹੀਂ ਸਕਦੀ (ਜੋ ਮੇਰੀ ਹਾਲਤ ਤੈਨੂੰ ਦੱਸੇ। ਨੀਂਦ ਅੱਗੇ ਹੀ ਤਰਲੇ ਕਰਦੀ ਹਾਂ-) ਹੇ ਭਾਗਾਂ ਵਾਲੀ ਸੋਹਣੀ ਨੀਂਦ! ਤੂੰ (ਮੇਰੇ ਕੋਲ ਆ) ਸ਼ਾਇਦ (ਤੇਰੀ ਰਾਹੀਂ ਹੀ) ਮੈਂ ਆਪਣੇ ਖਸਮ-ਪ੍ਰਭੂ ਦਾ ਦੀਦਾਰ ਕਰ ਸਕਾਂ। ਹੇ ਨਾਨਕ! ਪ੍ਰਭੂ-ਦਰ ਤੇ) ਆਖ-ਹੇ ਮੇਰੇ ਮਾਲਕ! ਜੇ ਕੋਈ ਗੁਰਮੁਖਿ ਮੈਨੂੰ ਤੇਰੀ ਕੋਈ ਗੱਲ ਸੁਣਾਵੇ ਤਾਂ ਮੈਂ ਉਸ ਅੱਗੇ ਕੇਹੜੀ ਭੇਟ ਧਰਾਂ! ਆਪਣਾ ਸਿਰ ਵੱਢ ਕੇ ਮੈਂ ਉਸ ਦੇ ਬੈਠਣ ਲਈ ਆਸਣ ਬਣਾ ਦਿਆਂ (ਭਾਵ,) ਆਪਾ-ਭਾਵ ਦੂਰ ਕਰ ਕੇ ਮੈਂ ਉਸ ਦੀ ਸੇਵਾ ਕਰਾਂ। ਜਦੋਂ ਸਾਡਾ ਪ੍ਰਭੂ-ਪਤੀ (ਸਾਡੀ ਮੂਰਖਤਾ ਦੇ ਕਾਰਨ) ਸਾਥੋਂ ਓਪਰਾ ਹੋ ਜਾਏ (ਤਾਂ ਉਸ ਨੂੰ ਮੁੜ ਆਪਣਾ ਬਨਾਣ ਲਈ ਇਹੀ ਇਕ ਤਰੀਕਾ ਹੈ ਕਿ) ਅਸੀ ਆਪਾ-ਭਾਵ ਮਾਰ ਦੇਈਏ, ਤੇ ਆਪਣੀ ਜਿੰਦ ਉਸ ਤੋਂ ਸਦਕੇ ਕਰ ਦੇਈਏ।੧।੩।



Share On Whatsapp

Leave a Comment
SIMRANJOT SINGH : Waheguru Ji🙏🌹

रागु धनासिरी महला ३ घरु ४ ੴ सतिगुर प्रसादि ॥ हम भीखक भेखारी तेरे तू निज पति है दाता ॥ होहु दैआल नामु देहु मंगत जन कंउ सदा रहउ रंगि राता ॥१॥ हंउ बलिहारै जाउ साचे तेरे नाम विटहु ॥ करण कारण सभना का एको अवरु न दूजा कोई ॥१॥ रहाउ ॥ बहुते फेर पए किरपन कउ अब किछु किरपा कीजै ॥ होहु दइआल दरसनु देहु अपुना ऐसी बखस करीजै ॥२॥ भनति नानक भरम पट खूल्हे गुर परसादी जानिआ ॥ साची लिव लागी है भीतरि सतिगुर सिउ मनु मानिआ ॥३॥१॥९॥

अर्थ: राग धनासरी, घर ४ में गुरू अमरदास जी की बाणी। अकाल पुरख एक है और सतिगुरू की कृपा द्वारा मिलता है। हे प्रभू! हम जीव तेरे (द्वार के) भिखारी हैं, तूँ स्वतंत्र रह कर सब को दातें देने वाला हैं। हे प्रभू! मेरे पर दयावान हो। मुझे भिखारी को अपना नाम दो (ता कि) मैं सदा तेरे प्रेम-रंग में रंगा रहूँ ॥१॥ हे प्रभू! मैं तेरे सदा कायम रहने वाले नाम से कुर्बान जाता हूँ। तूँ सारे संसार जगत का आधार हैं; तूँ ही सब जीवों को पैदा करने वाला हैं कोई अन्य (तेरे जैसा) नहीं है ॥१॥ रहाउ ॥ हे प्रभू! मुझे माया-नीच को (अब तक मरण के) अनेकों चक्र पड़ चुके हैं, अब तो मेरे पर कुछ मेहर कर। हे प्रभू! मेरे पर दयावान हो। मेरे पर इस तरह की बख़्श़श़ कर कि मुझे अपना दीदार बख़्श़ ॥२॥ हे भाई! नानक जी कहते हैं – गुरू की कृपा द्वारा जिस मनुष्य के भ्रम के परदे खुल जाते हैं, उस की (परमात्मा के साथ) गहरी सांझ बन जाती है। उस के हृदय में (परमात्मा के साथ) सदा कायम रहने वाली लगन लग जाती है, गुरू के द्वारा उस का मन संतुष्ट हो जाता है ॥३॥१॥९॥



Share On Whatsapp

Leave a comment




ਅੰਗ : 666

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

ਅਰਥ: ਰਾਗ ਧਨਾਸਰੀ, ਘਰ ੪ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ॥੨॥ ਹੇ ਭਾਈ! ਨਾਨਕ ਜੀ ਆਖਦੇ ਹਨ – ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ॥੩॥੧॥੯॥



Share On Whatsapp

Leave a Comment
SIMRANJOT SINGH : Waheguru Ji🙏🌹



Share On Whatsapp

Leave a comment




Share On Whatsapp

Leave a comment





Next Page ›