Share On Whatsapp

Leave a comment






Share On Whatsapp

Leave a comment




Share On Whatsapp

Leave a comment


ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਸਿਕੰਦਰ ਲੋਧੀ ਦੇ ਸਮੇਂ ਮਾਨਵਤਾ ਦੇ ਸੁਧਾਰ ਲਈ ਪਹਿਲੀ ਪੂਰਬ ਦੀ ਯਾਤਰਾ ਕਰਦੇ ਹੋਏ ਲਗਭਗ ਸੰਨ 1506-1510 ਨੂੰ ਦਿੱਲੀ ਆਏ ਤਾਂ ਸਤਿਗੁਰੁ ਜੀ ਨੇ ਜੀ.ਟੀ.ਰੋਡ ਤੇ ਸਬਜ਼ੀ ਮੰਡੀ ਨੇੜੇ ਬਾਗ ਵਿੱਚ ਵਿਸ਼ਰਾਮ ਕੀਤਾ। ਸ਼ਾਹੀ ਸੜਕ ਹੋਣ ਕਰਕੇ ਲੰਬੇ ਸਫ਼ਰ ਦੇ ਮੁਸਾਫ਼ਿਰ ਭਾਰੀ ਗਿਣਤੀ ਵਿੱਚ ਇਥੋਂ ਲੰਘਦੇ ਸਨ। ਗੁਰੂ ਜੀ ਨੇ ਪਿਆਸੇ ਮੁਸਾਫਿਰਾਂ ਦੀ ਪਿਆਸ ਬੁਝਾਉਣ ਲਈ ਇੱਥੇ ਖੂਹ ਉੱਤੇ ਪਿਆਓ ਦਾ ਪ੍ਰਬੰਧ ਕੀਤਾ ਅਤੇ ਗੁਰੂ ਕਾ ਲੰਗਰ ਚਲਾਇਆ , ਦਿੱਲੀ ਦੇ ਲੋਕ ਗੁਰੂ ਸਾਹਿਬ ਜੀ ਦੇ ਦਰਸ਼ਨਾਂ ਲਈ ਭਾਰੀ ਗਿਣਤੀ ਵਿੱਚ ਆਉਣ ਲੱਗ ਪਏ ਅਤੇ ਸਤਿਗੁਰ ਜੀ ਦੇ ਦਰਸ਼ਨ ਕਰਕੇ ਆਪਣੇ ਤਪਦੇ ਹਿਰਦੇ ਨੂੰ ਠਾਰਦੇ , ਜਿਸ ਪਵਿੱਤਰ ਅਸਥਾਨ ਤੇ ਬੈਠ ਕੇ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਇਲਾਹੀ ਕੀਰਤਨ ਕਰਦੇ ਸਨ , ਉਸ ਜਗ੍ਹਾ ਨੂੰ ਅੱਜ ਸਾਰੇ ਗੁਰਦੁਆਰਾ ਨਾਨਕ ਪਿਆਓ ਸਾਹਿਬ ਜੀ ਦੇ ਨਾਮ ਨਾਲ ਜਾਣਦੇ ਹਨ। ਇਕ ਕਹਾਣੀ ਇਹ ਵੀ ਹੈ ਕਿ ਦਿੱਲੀ ਵਿਚ ਗੁਰੂ ਜੀ ਦੇ ਠਹਿਰਨ ਵੇਲੇ, ਇਹ ਅਫਵਾਹਾਂ ਫੈਲੀਆਂ ਕਿ ਗੁਰੂ ਨਾਨਕ ਦੇਵ ਜੀ ਨੇ ਪਰਮਾਤਮਾ ਦੀ ਕਿਰਪਾ ਨਾਲ ਇਕ ਮਰੇ ਹਾਥੀ ਨੂੰ ਜੀਉਂਦਾ ਕੀਤਾ ਸੀ. ਸਮਰਾਟ ਸਿਕੰਦਰ ਸ਼ਾਹ ਲੋਧੀ ਨੂੰ ਇਸ ਗੱਲ ਬਾਰੇ ਪਤਾ ਚੱਲਿਆ ਕਿ ਗੁਰੂ ਜੀ ਨੇ ਇੱਕ ਮਰੇ ਹੋਏ ਹਾਥੀ ਨੂੰ ਜੀਵਿਤ ਕੀਤਾ ਹੈ । ਇਹ ਕਿਹਾ ਜਾਂਦਾ ਹੈ ਕਿ ਜਦੋਂ ਉਸਦੇ ਇੱਕ ਪਸੰਦੀਦਾ ਸ਼ਾਹੀ ਹਾਥੀ ਦੀ ਮੌਤ ਹੋ ਗਈ ਤਾਂ ਉਸਨੇ ਗੁਰੂ ਜੀ ਨੂੰ ਬੁਲਾਇਆ ਅਤੇ ਉਹਨਾਂ ਨੂੰ ਆਪਣੇ ਹਾਥੀ ਨੂੰ ਵੀ ਸੁਰਜੀਤ ਕਰਨ ਦੀ ਬੇਨਤੀ ਕੀਤੀ.ਪਰ ਗੁਰੂ ਜੀ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ। ਸਿੱਟੇ ਵਜੋਂ ਗੁਰੂ ਜੀ ਨੂੰ ਤੁਰੰਤ ਕੈਦ ਕਰ ਲਿਆ ਗਿਆ।
ਇਕ ਅਜੀਬ ਗੱਲ ਉਦੋਂ ਵਾਪਰੀ ਜਦੋਂ ਗੁਰੂ ਨਾਨਕ ਦੇਵ ਜੀ ਨੂੰ ਕੈਦ ਕੀਤਾ ਗਿਆ ਸੀ, 3 ਜੁਲਾਈ, 1505 ਨੂੰ ਇਕ ਵੱਡੇ ਭੁਚਾਲ ਨੇ ਦਿੱਲੀ ਨੂੰ ਹਿਲਾ ਕੇ ਰੱਖ ਦਿੱਤਾ। ਇਕ ਪੁਰਾਣੇ ਲੇਖਕ ਅਨੁਸਾਰ, “ਪਹਾੜ ਪਲਟੇ ਹੋਏ ਸਨ ਅਤੇ ਉੱਚੀਆਂ ਇਮਾਰਤਾਂ ਜ਼ਮੀਨ ਉੱਤੇ ਸੁੱਟ ਦਿੱਤੇ ਗਏ ਸਨ”। ਕਈ ਲੋਕਾਂ ਨੇ ਇਹ ਸੋਚਿਆ ਕੇ ਗੁਰੂ ਨਾਨਕ ਦੇਵ ਜੀ ਨੂੰ ਕੈਦ ਕੀਤਾ ਗਿਆ ਹੈ ,ਉਹਨਾਂ ਨੇ ਰਾਜਾ ਅਤੇ ਸਾਮਰਾਜ ਨੂੰ ਸਰਾਪ ਦਿੱਤਾ ਸੀ। ਚਿਸ਼ਤੀ ਸੂਫੀ ਸੰਤਾਂ ਦੀ ਦਖਲ ਅੰਦਾਜ਼ੀ ਅਤੇ ਕੁਝ ਹੋਰ ਪ੍ਰਭਾਵਸ਼ਾਲੀ ਪ੍ਰਭਾਵ ਨੇ ਸਮਰਾਟ ਦਾ ਮਨ ਬਦਲ ਲਿਆ ਅਤੇ ਉਸਨੇ ਗੁਰੂ ਨਾਨਕ ਦੇਵ ਜੀ ਨੂੰ ਰਿਹਾ ਕਰਨ ਦਾ ਆਦੇਸ਼ ਦਿੱਤਾ ਅਤੇ ਗੁਰੂ ਨਾਨਕ ਦੇਵ ਜੀ ਦੇ ਕਹਿਣ ਤੇ ਕਈ ਹੋਰ ਕੈਦੀਆਂ ਨੂੰ ਵੀ ਰਿਹਾ ਕਰ ਦਿੱਤਾ ਗਿਆ। ਇਹ ਉਹ ਖੂਹ ਹੈ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਯਾਤਰੂਆਂ / ਲੰਘਣ ਵਾਲਿਆਂ ਦੀ ਸੇਵਾ ਕੀਤੀ ਅਤੇ ਉਨ੍ਹਾਂ ਦੀ ਪਿਆਸ ਬੁਝਾਉਣ ਲਈ ਪਾਣੀ ਦੀ ਸੇਵਾ ਕੀਤੀ। ਖੁਸ਼ਕਿਸਮਤ ਉਹ ਰੂਹਾਂ ਸਨ ਜਿਨ੍ਹਾਂ ਨੇ ਮਹਾਰਾਜ ਦੇ ਹੱਥੋਂ ਪਾਣੀ ਪੀਤਾ.



Share On Whatsapp

Leave a comment




जैतसरी महला ४ घरु १ चउपदे ੴसतिगुर प्रसादि ॥ मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु दि्रड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ जिन साधू चरण साध पग सेवे तिन सफलिओ जनमु सनाथा ॥ मो कउ कीजै दासु दास दासन को हरि दइआ धारि जगंनाथा ॥३॥ हम अंधुले गिआनहीन अगिआनी किउ चालह मारगि पंथा ॥ हम अंधुले कउ गुर अंचलु दीजै जन नानक चलह मिलंथा ॥४॥१॥

अर्थ: राग जैतसरी, घर १ में गुरु रामदास जी की चार-बन्दों वाली बाणी। अकाल पुरख एक है और सतिगुरु की कृपा द्वारा मिलता है। (हे भाई! जब) गुरु ने मेरे सिर ऊपर अपना हाथ रखा, तो मेरे हृदय में परमात्मा का रत्न (जैसा कीमती) नाम आ वसा। (हे भाई! जिस भी मनुष्य को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया ॥१॥ हे मेरे मन! (सदा) परमात्मा का नाम सिमरिया कर, (परमात्मा) सारे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुष्य जीवन व्यर्थ चला जाता है ॥ रहाउ ॥ हे भाई! जो मनुष्य अपने मन के पीछे चलते है वह गुरु (की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है ॥२॥ हे भाई! जो मनुष्य गुरू के चरनो का आसरा लेते हैं, वह गुरू वालेे बन जाते हैं, उनकी जिदंगी सफल हो जाती है। हे हरी! हे जगत के नाथ! मेरे पर मेहर कर, मुझे अपने दासों के दासों का दास बना ले ॥३॥ हे गुरू! हम माया मे अँधे हो रहे हैं, हम आतमिक जीवन की सूझ से अनजान हैं, हमे सही जीवन की सूझ नही है, हम आपके बताए हुए जीवन-राह पर चल नही सकते। दास नानक जी!(कहो-) हे गुरू! हम अँधियों के अपना पला दीजिए जिस से हम आपके बताए हुए रास्ते पर चल सकें ॥४॥१॥



Share On Whatsapp

Leave a comment


ਅੰਗ : 696

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥



Share On Whatsapp

Leave a Comment
SIMRANJOT SINGH : Waheguru Ji🙏🌹

सूही महला १ ॥ मेरा मनु राता गुण रवै मनि भावै सोई ॥ गुर की पउड़ी साच की साचा सुखु होई ॥ सुखि सहजि आवै साच भावै साच की मति किउ टलै ॥ इसनानु दानु सुगिआनु मजनु आपि अछलिओ किउ छलै ॥ परपंच मोह बिकार थाके कूड़ु कपटु न दोई ॥ मेरा मनु राता गुण रवै मनि भावै सोई ॥१॥

(परमात्मा के प्यार में) रंगा हुआ मेरा मन (जैसे जैसे परमात्मा के) गुण याद करता है (वैसे वैसे) मेरे मन में वह परमात्मा ही प्यारा लगता जा रहा है। परमात्मा के गुण गावने, मानो, एक सीढ़ी है जो गुरु ने दी है और इस सीढ़ी के द्वारा सदा-स्थिर रहने वाले परमात्मा तक पहुच सकता है, (इस सीढ़ी पर चड़ने की बरकत से मेरे अंदर) सदा-थिर रहने वाला आनंद बन रहा है। जो मनुख (इस सीढ़ी की बरकत से) आत्मिक आनंद में आत्मिक अडोलता में पहुचता है वह सदा-थिर प्रभु को प्यारा लगता है। सदा-थिर प्रभु के गुण गाने वाली उस की मति अटल हो जाती है। परमात्मा अटल है। (अगर गुण गाने वाली मति नहीं बनी, तो) कोई स्नान, कोई दान, कोई ज्ञानता, और कोई तीर्थ स्नान परमात्मा को कुश नहीं कर सकता। (गुण गाने वाले मनुख के मन में से) धोखा-फरेब, मोह के चमत्कार, विकार आदि सब ख़तम हो जाते है। उस के अंदर न झूठ रह जाता है, न ठगी रह जाती है, न मेर-तेर रह जाती है। (प्रभु के प्यार में) रंगा हुआ मेरा मन (जैसे जैसे प्रभु के) गुण गता है (वैसे वैसे) मेरे मन में वह प्रभु ही प्यारा लगने लग जाता है॥१॥



Share On Whatsapp

Leave a comment




ਅੰਗ : 766

ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥

ਅਰਥ: (ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ) ਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ। ਪਰਮਾਤਮਾ ਦੇ ਗੁਣ ਗਾਵਣੇ, ਮਾਨੋ, ਇਕ ਪੌੜੀ ਹੈ ਜੋ ਗੁਰੂ ਨੇ ਦਿੱਤੀ ਹੈ ਤੇ ਇਸ ਪੌੜੀ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤਕ ਪਹੁੰਚ ਸਕੀਦਾ ਹੈ, (ਇਸ ਪੌੜੀ ਤੇ ਚੜ੍ਹਨ ਦੀ ਬਰਕਤਿ ਨਾਲ ਮੇਰੇ ਅੰਦਰ) ਸਦਾ-ਥਿਰ ਰਹਿਣ ਵਾਲਾ ਆਨੰਦ ਬਣ ਰਿਹਾ ਹੈ। ਜੇਹੜਾ ਮਨੁੱਖ (ਇਸ ਪੌੜੀ ਦੀ ਬਰਕਤਿ ਨਾਲ) ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਪਹੁੰਚਦਾ ਹੈ ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ। ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਉਸ ਦੀ ਮੱਤ ਅਟੱਲ ਹੋ ਜਾਂਦੀ ਹੈ। ਪਰਮਾਤਮਾ ਅਟੱਲ ਹੈ। (ਜੇ ਗੁਣ ਗਾਵਣ ਵਾਲੀ ਮੱਤ ਨਹੀਂ ਬਣੀ, ਤਾਂ) ਕੋਈ ਇਸ਼ਨਾਨ, ਕੋਈ ਦਾਨ, ਕੋਈ ਚੁੰਚ-ਗਿਆਨਤਾ, ਤੇ ਕੋਈ ਤੀਰਥ-ਇਸ਼ਨਾਨ ਪਰਮਾਤਮਾ ਨੂੰ ਖ਼ੁਸ਼ ਨਹੀਂ ਕਰ ਸਕਦਾ। (ਗੁਣ ਗਾਵਣ ਵਾਲੇ ਮਨੁੱਖ ਦੇ ਮਨ ਵਿਚੋਂ) ਧੋਖੇ-ਫ਼ਰੇਬ, ਮੋਹ ਦੇ ਚਮਤ-ਕਾਰੇ, ਵਿਕਾਰ ਆਦਿਕ ਸਭ ਮੁੱਕ ਜਾਂਦੇ ਹਨ। ਉਸ ਦੇ ਅੰਦਰ ਨਾਹ ਝੂਠ ਰਹਿ ਜਾਂਦਾ ਹੈ, ਨਾਹ ਠੱਗੀ ਰਹਿੰਦੀ ਹੈ, ਨਾਹ ਮੇਰ-ਤੇਰ ਰਹਿੰਦੀ ਹੈ। (ਪ੍ਰਭੂ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪ੍ਰਭੂ ਦੇ) ਗੁਣ ਗਾਂਵਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪ੍ਰਭੂ ਹੀ ਪਿਆਰਾ ਲੱਗਦਾ ਜਾ ਰਿਹਾ ਹੈ ॥੧॥



Share On Whatsapp

Leave a Comment
SIMRANJOT SINGH : Waheguru Ji🙏🌹

राग धनासरी, घर ६ में गुरु अर्जन देव जी की बाणी। अकाल पुरख एक है और सतगुरु की कृपा द्वारा मिलता है। हे प्यारे संत जनो ! मेरी बेनती सुणो, परमात्मा (के सुमिरन) के बिना (माया के बंधनो से) किसी की भी खलासी नहीं होती ।रहाउ। हे मन ! (जीवन को) पवित्र करने वाले (हरि-सुमिरन के) काम करा कर, परमात्मा (का नाम ही संसार-सागर से) पार निकलने के लिए जहाज है । (दुनिया के) ओर सारे जंजाल तेरे किसी भी काम नहीं आएँगे । प्रकाश-रूप परमात्मा की सेवा-भक्ति ही (असल) जीवन है-यह सिख मुझे गुरु ने दी है ।1 ।

हे भाई ! उस (धन-पदार्थ) के साथ प्रेम नहीं होना चाहिए, जिस की कोई पहुँच ही नहीं । वह (धन-पदार्थ) अन्त समय के साथ नहीं जाता । अपने मन में हृदय में तूं परमात्मा का नाम सुमिरन कर । परमात्मा के साथ प्रेम करने वाले संत जनाँ (की संगत करा कर),क्योंकि उन (संत जनों की) संगत में तेरे (माया के) बंधन खत्म हो सकते हैं ।2। हे भाई ! परमात्मा का सहारा पकड़, (अपने) हृदय में (परमात्मा के) कोमल चरण (वसा) (परमात्मा के बिना) किसी ओर की आशा नहीं करनी चाहिए, कोई ओर सहारा नहीं ढूंढणा चाहिए । हे नानक ! वही मनुख भक्त है, वही गिआनवान है, वही सुरति-अभिआसी है, वही तपस्वी है, जिस ऊपर परमात्मा कृपा करता है।3 ।1।29|



Share On Whatsapp

Leave a comment


ਅੰਗ : 678

ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥

ਅਰਥ: ਰਾਗ ਧਨਾਸਰੀ, ਘਰ ੬ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ ॥ ਰਹਾਉ॥ ਹੇ ਮਨ! (ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ। (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ। ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ-ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ ॥੧॥ ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ। ਉਹ (ਧਨ-ਪਦਾਰਥ) ਅਖ਼ੀਰ ਵੇਲੇ ਨਾਲ ਨਹੀਂ ਜਾਂਦਾ। ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ। ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤ ਕਰਿਆ ਕਰ), ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ ॥੨॥ ਹੇ ਭਾਈ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੋਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ,ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ। ਹੇ ਨਾਨਕ! ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤ-ਅਭਿਆਸੀ ਹੈ, ਉਹੀ ਤਪਸ੍ਵੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ ॥੩॥੧॥੨੯॥



Share On Whatsapp

Leave a Comment
SIMRANJOT SINGH : Waheguru Ji 🙏🌹



सलोकु मः ३ ॥ पूरबि लिखिआ कमावणा जि करतै आपि लिखिआसु ॥ मोह ठगउली पाईअनु विसरिआ गुणतासु ॥ मतु जाणहु जगु जीवदा दूजै भाइ मुइआसु ॥ जिनी गुरमुखि नामु न चेतिओ से बहणि न मिलनी पासि ॥ दुखु लागा बहु अति घणा पुतु कलतु न साथि कोई जासि ॥ लोका विचि मुहु काला होआ अंदरि उभे सास ॥ मनमुखा नो को न विसही चुकि गइआ वेसासु ॥ नानक गुरमुखा नो सुखु अगला जिना अंतरि नाम निवासु ॥१॥ मः ३ ॥ से सैण से सजणा जि गुरमुखि मिलहि सुभाइ ॥ सतिगुर का भाणा अनदिनु करहि से सचि रहे समाइ ॥ दूजै भाइ लगे सजण न आखीअहि जि अभिमानु करहि वेकार ॥ मनमुख आप सुआरथी कारजु न सकहि सवारि ॥ नानक पूरबि लिखिआ कमावणा कोइ न मेटणहारु ॥२॥ पउड़ी ॥ तुधु आपे जगतु उपाइ कै आपि खेलु रचाइआ ॥ त्रै गुण आपि सिरजिआ माइआ मोहु वधाइआ ॥ विचि हउमै लेखा मंगीऐ फिरि आवै जाइआ ॥ जिना हरि आपि क्रिपा करे से गुरि समझाइआ ॥ बलिहारी गुर आपणे सदा सदा घुमाइआ ॥३॥

अर्थ: (पूर्व किए कर्मो अनुसार) आरम्भ से जो (संसार-रूप लेख) लिखा (भाव-लिखा) हुआ है और जो करतार ने आप लिख दिया है वह (जरूर) कमाना पड़ता है; (उस लेख अनुसार ही) मोह की ठगबूटी (जिस को) मिल गयी है उस को गुणों का खज़ाना हरी विसर गया है। (उस) संसार को जीवित न समझो (जो) माया के मोह मे मुर्दा पड़ा है, जिन्होंने सतगुरु के सनमुख हो कर नाम नहीं सिमरा, उनको प्रभु पास बैठना नहीं मिलता। वह मनमुख बहुत ही दुखी होते हैं, (क्योंकि जिन की खातिर माया के मोह में मुर्दा पड़े थे, वह) पुत्र स्त्री तो कोई साथ नहीं जाएगा, संसार के लोगों में भी उनका मुख काला हुआ (भाव, शर्मिंदा हुए) और रोते रहे, मनमुख का कोई विसाह नहीं करता, उनका इतबार खत्म हो जाता है। हे नानक जी! गुरमुखों को बहुत सुख होता है क्योंकि उनके हृदय में नाम का निवास होता है ॥१॥ सतिगुरु के सनमुख हुए जो मनुष्य (आपा भुला कर प्रभू में सुभावक ही) लीन हो जाते हैं वह भले लोग हैं और (हमारे) मित्र हैं; जो सदा सतिगुरू का हुक्म मानते है, वह सच्चे हरी में समाए रहते हैं। उन को संत जन नहीं कहते जो माया के मोह में लग कर अंहकार और विकार करते हैं। मनमुख अपने मतलब के प्यारे (होन कर के) किसे का काम नहीं सवार सकते; (पर) हे नानक जी! (उन के सिर क्या दोष ?) (पुर्व किए कार्य अनुसार) आरम्भ से लिखा हुआ (संस्कार-रूप लेख) कमाना पड़ता है, कोई मिटाने-योग नहीं ॥२॥ हे हरी! तूँ आप ही संसार रच कर आप ही खेल बनाई है; तूँ आप ही (माया के) तीन गुण बनाए हैं और आप ही माया का मोह (जगत में) अधिक कर दिया है। (इस मोह से पैदा) अंहकार में (लगने से) (दरगाह में) लेखा मांगते हैं और फिर जम्मना मरना पड़ता है; जिन पर हरी आप कृपा करता है उन को सतिगुरू ने (यह) समझ दे दी है। (इस लिए) मैं अपने सतिगुरू से सदके जाता हूँ और सदा बलिहारे जाता हूँ ॥३॥



Share On Whatsapp

Leave a comment


ਅੰਗ : 643

ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਿਣ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ ਵਿਚਿ ਹਉਮੈ ਲੇਖਾ ਮੰਗੀਅੈ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥

ਅਰਥ: (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ। ਹੇ ਨਾਨਕ ਜੀ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ॥੧॥ ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ। ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ। ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ ਜੀ! (ਉਹਨਾਂ ਦੇ ਸਿਰ ਕੀਹ ਦੋਸ਼ ?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ ॥੨॥ ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ। (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ। (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ ॥੩॥



Share On Whatsapp

View All 2 Comments
Harpinder Singh : Waheguru Ji🌹🙏🏻
SIMRANJOT SINGH : Waheguru Ji🙏🌹



Share On Whatsapp

Leave a comment




सोरठि महला ५ ॥ हमरी गणत न गणीआ काई अपणा बिरदु पछाणि ॥ हाथ देइ राखे करि अपुने सदा सदा रंगु माणि ॥१॥ साचा साहिबु सद मिहरवाण ॥ बंधु पाइआ मेरै सतिगुरि पूरै होई सरब कलिआण ॥ रहाउ ॥ जीउ पाइ पिंडु जिनि साजिआ दिता पैनणु खाणु ॥ अपणे दास की आपि पैज राखी नानक सद कुरबाणु ॥२॥१६॥४४॥

हे भाई! परमात्मा हम जीवों के किये बुरे-कर्मो का कोई ध्यान नहीं करता। वह अपने मूढ़-कदीमा के (प्यार वाले) सवभाव को याद रखता है, (वह, बल्कि, हमें गुरु मिला कर, हमें) अपना बना कर (अपने) हाथ दे के (हमे विकारों से) बचाता है। (जिस बड़े-भाग्य वाले को गुरु मिल जाता है , वह) सदा ही आत्मिक आनंद मानता रहता है॥१॥ हे भाई! सदा कायम रहने वाला मालिक-प्रभु सदा दयावान रहता है, (कुकर्मो की तरफ बड़ रहे मनुख को गुरु मिलाता है। जिस को पूरा गुरु मिल गया, उस के विकारों के रास्ते में) मेरे पूरे गुरु ने बंद लगा दिया ( और, इस प्रकार उस के अंदर) सारे आत्मिक आनंद पैदा हो गए॥रहाउ॥ हे भाई! जिस परमात्मा ने जान डालकर (हमारा) सरीर पैदा किया है, जो (हर समय) हमे खुराक और पोशाक दे रहा है, वह परमात्मा (संसार-समुन्द्र की विकार लहरों से) अपने सेवक की इज्ज़त (गुरु मिला कर) आप बचाता है। हे नानक! (कह की मैं उस परमात्मा से) सदा सदके जाता हूँ॥२॥१६॥४४॥



Share On Whatsapp

Leave a comment


ਅੰਗ : 619

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

ਅਰਥ: ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ॥ ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! (ਆਖ ਕਿ ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ॥੨॥੧੬॥੪੪॥



Share On Whatsapp

View All 2 Comments
SIMRANJOT SINGH : Waheguru Ji🙏🌹
Harpinder Singh : Waheguru Ji🌹🙏🏻


  ‹ Prev Page