ਅੰਗ : 622
ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥
ਅਰਥ: ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ ॥੧॥ ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ ॥ ਰਹਾਉ ॥ ਹੇ ਭਾਈ! (ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ, ਉਸ (ਨਾਮ-ਦਾਰੂ) ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ। ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ॥੨॥ ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ। ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ। (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ) ॥੩॥ ਹੇ ਪ੍ਰਭੂ! ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤ-ਸਾਲਾਹ ਕਰ ਸਕਦਾ ਹਾਂ। ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ। ਹੇ ਨਾਨਕ ਜੀ! ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ। ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ ॥੪॥੬॥੫੬॥
ਬਠਿੰਡਾ ਜ਼ਿਲ੍ਹੇ ਵਿਚ ਫਫੜੇ ਪਿੰਡ ਵਿਚ ਸੰਨ 1553 ਈ . ਵਿਚ ਪੈਦਾ ਹੋਇਆ ਇਕ ਸਿੱਧੂ ਜੱਟ , ਜੋ ਸੁਲਤਾਨ ਸਖੀ ਸਰਵਰ ਦਾ ਉਪਾਸਕ ਸੀ ਅਤੇ ਸੁਲਤਾਨੀਆ ਅਖਵਾਉਂਦਾ ਸੀ । ਪਿੰਡ ਵਿਚ ਇਸ ਦੀ ਕਾਫ਼ੀ ਮਾਨਤਾ ਸੀ । ਇਹ ਹਰ ਸਾਲ ਬਹੁਤ ਸਾਰੇ ਸੁਲਤਾਨੀਆਂ ਨੂੰ ਲੈ ਕੇ ਨਗਾਹੇ ਦੀ ਯਾਤ੍ਰਾ ਉਤੇ ਜਾਂਦਾ ਸੀ । ਇਕ ਵਾਰ ਸੰਨ 1583 ਈ . ਵਿਚ ਇਹ ਆਪਣੀ ਟੋਲੀ ਨਾਲ ਅੰਮ੍ਰਿਤਸਰ ਪਾਸੋਂ ਲੰਘਿਆ ਅਤੇ ਗੁਰੂ ਅਰਜਨ ਦੇਵ ਜੀ ਦੇ ਦਰਸ਼ਨ ਕਰਨ ਨੂੰ ਮਨ ਕੀਤਾ । ਉਦੋਂ ਗੁਰੂ ਜੀ ਦਰਬਾਰ ਸਾਹਿਬ ਵਿਚ ਸਰੋਵਰ ਦੀ ਸੇਵਾ ਕਰਵਾ ਰਹੇ ਸਨ । ਗੁਰੂ ਜੀ ਦੇ ਦਰਸ਼ਨ ਕਰਦਿਆਂ ਹੀ ਇਸ ਨੇ ਆਪਣਾ ਆਪ ਗੁਰੂ ਜੀ ਨੂੰ ਅਰਪਿਤ ਕਰ ਦਿੱਤਾ । ਇਸ ਨੇ ਆਪਣੀ ਟੋਲੀ ਨੂੰ ਵਾਪਸ ਭੇਜ ਕੇ ਉਥੇ ਹੀ ਸਰੋਵਰ ਵਿਚੋਂ ਮਿੱਟੀ ਕੱਢਣ ਦਾ ਕੰਮ ਸ਼ੁਰੂ ਕਰ ਦਿੱਤਾ । ਫਿਰ ਇਹ ਇਟਾਂ ਦੇ ਭੱਠੇ ਉਤੇ ਕੰਮ ਕਰਨ ਲਗ ਗਿਆ । ਇੱਟਾਂ ਦੀ ਅਧਿਕ ਮਜ਼ਬੂਤੀ ਲਈ ਇਹ ਗੋਬਰ ਅਤੇ ਵਿਸ਼ਠਾ ਇਕੱਠਾ ਕਰਕੇ ਆਵੇ ਵਿਚ ਪਾਉਣ ਲਗ ਗਿਆ । ਭਾਈ ਬਹਿਲੋ ਜੀ ਗੁਰੂ ਅਰਜਨ ਦੇਵ ਜੀ ਨੇ ਜਦ ਸ੍ਰੀ ਅੰਮ੍ਰਿਤਸਰ ਆਸਣ ਲਾਏ ਤਾਂ ਹੁਕਮ ਹੋਇਆ ਕਿ ਜੋ ਸਰੋਵਰ ਦੀ ਟਹਲ ਕਰੇਗਾ ਸੋ ਨਿਹਾਲ ਹੋਵੇਗਾ । ਸੰਗਤਾਂ ਹਰ ਪਾਸਿਉਂ ਸ੍ਰੀ ਅੰਮ੍ਰਿਤਸਰ ਆ ਕੇ ਸੇਵਾ ਟਹਿਲ ਵਿਚ ਜੁੱਟ ਗਈਆਂ ! ਸੰਗਤਾਂ ਦੀ ਆਵਾਜਾਈ ਮੁਕਦੀ ਨਹੀਂ ਸੀ , ਪਰ ਭਾਈ ਬਹਿਲੋ ਇਕ ਐਸਾ ਸਿੱਖ ਹੈ ਜਿਸ ਸੇਵਾ ਦੀ ਹੱਦ ਦਰਸਾ ਕੇ ਗੁਰੂ ਮਹਾਰਾਜ ਕੋਲੋਂ ਸਭ ਤੋਂ ਪਹਿਲੋਂ ਹੋਣ ਦਾ ਵਰ ਤੋਂ ਬਖ਼ਸ਼ਿਸ਼ ਲਈ । ਮਹਿਮਾ ਪ੍ਰਕਾਸ਼ ਦੇ ਲਿਖਾਰੀ ਨੇ ਉਨ੍ਹਾਂ ਦਾ ਨਾਂ ਬਹਿਲੋਲ ਕਰ ਕੇ ਲਿਖਿਆ ਹੈ । ਜਾਤ ਉਹ ਵੀ ਫਫੜਾ ਹੀ ਲਿਖਦਾ ਹੈ । ਲੱਖੀ ਜੰਗਲ ਦੇ ਉਹ ਵਸਨੀਕ ਸਨ । ਜਦ ਬਖ਼ਸ਼ਿਸ਼ਾਂ ਲੈ ਕੇ ਪਿੰਡ ਮੁੜੇ ਤਾਂ ਇੰਝ ਪ੍ਰਤੀਤ ਹੁੰਦਾ ਹੈ ਕਿ ਗੁਰੂ ਜੀ ਨੇ ‘ ਬਹਲੋਂ ਕਹਿ ਕੇ ਨਿਵਾਜਿਆ । ਫਿਰ ਸਭ ਬਹਿਲੋਲ ਦੀ ਥਾਂ ਬਹਿਲੋ ਕਹਿਣ ਲੱਗ ਪਏ । ਭਇਆ ਬਖਸ਼ ਸਿਧ ਸਾਜ ! ਬਹਿਲੋਲ ਪੂਰਨ ਕਾਜ । ਧਰ ਭਾਈ ਬਹਲੇ ਨਾਮ ਰਿਧ ਸਿਧ ਲੀ ਤਾਮ i ਪਹਿਲਾਂ ਬਹਿਲੋ ਜੀ ਸਖੀ ਸਰਵਰ ਦੇ ਪੁਜਾਰੀ ਸਨ । ਭਟਕਣਾ ਮੁੱਕੀ ਨਹੀਂ ਸੀ । ਸਾਥ ਨਾਲ ਅੰਮ੍ਰਿਤਸਰ ਗੁਰੂ ਅਰਜਨ ਦੇਵ ਜੀ ਦੇ ਦਰਸ਼ਨਾਂ ਨੂੰ ਆਏ । ਭਟਕਣਾ ਦੇਖ ਮਹਾਰਾਜ ਨੇ ਕਿਹਾ , “ ਸਭ ਤੋਂ ਜ਼ਰੂਰੀ ਸ਼ਰਧਾ ਹੈ । ਇਹ ਭਗਤੀ ਵੀ ਛਿਲ ਨਿਆਈਂ ਹੈ : ਐਸੀ ਬਚਨਾਂ ਦੀ ਚੋਟ ਲੱਗੀ ਕਿ ਘਰ ਦਾ ਖ਼ਿਆਲ ਛੁੱਟ ਗਿਆ ! ਨੀਂਦ , ਭੁੱਖ , ਆਲਸ ਸਭ ਤਿਆਗ ਕੇ ਦਿਨ – ਰਾਤ ਸੇਵਾ ਵਿਚ ਜੁੱਟੇ ਰਹਿੰਦੇ । ਛੂਦਾ ਪਿਪਾਸਾ ਨੀਂਦ ਨ ਸਾਹ ਆਲਸ ਬਿਨ ਸੋਵਾ ਸਵਧਾਨਤ । ਪ੍ਰਸ਼ਾਦ ਲਈ ਰਸਦ ਘਰੋਂ ਲੈ ਕੇ ਆਂਦੇ । ਲੰਗਰ ਵਿਚੋਂ ਜੋ ਪ੍ਰਸ਼ਾਦ ਮੂੰਹ ਲਗਾਉਣਾ ਵੀ ਹੁੰਦਾ ਤਾਂ ਜੂਨੀਆਂ ਪੱਤਲਾਂ ਵਿਚੋਂ ਕਿਣਕਾ ਮਾਤਰ ਲੈ ਲੈਂਦੇ । ਇਸ ਲਗਨ ਨਾਲ ਸੇਵਾ ਕਰਦੇ ਕਿ ਸਭ ਹੈਰਾਨ ਹੁੰਦੇ । ਵੱਡੀ ਭਰਵੀਂ ਟੋਕਰੀ ਚੁੱਕ ਕੇ ਸਤਿਨਾਮ ਜਪਦੇ ਜਾਂਦੇ । ਮਸਤਕ ਖਿੜਿਆ ਰਹਿੰਦਾ । ਵਾਹਿਗੁਰੂ ਮੁੱਖ ਉਚੋ ਕੇਰੇ । ਸਿਰ ਮਾਈ ਭਾਰ ਠਾਢੇ ਫੇਰੇ । ਗੁਰੂ ਅਰਜਨ ਦੇਵ ਜੀ ਨੇ ਤਾਲ ਪੱਕਾ ਕਰਾਉਣ ਲਈ ਉਚੇਚਾ ਇੱਟਾਂ ਦਾ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਸਮੇਂ ਦੇ ਸਿੱਖ 31 ਆਵਾ ਲਗਾਇਆ ਸੀ । ਕਿਸੇ ਭਾਈ ਬਹਿਲੋ ਨੂੰ ਦੱਸ ਪਾਈ ਕਿ ਜੇ ‘ ਗੰਦ ਮੇਲਾ ਅਗਨੀ ਨਾਲ ਭੱਠੇ ਵਿਚ ਪਾਇਆ ਜਾਵੇ ਤਾਂ ਇੱਟਾਂ ਪੱਕੀਆਂ , ਸੁਰਖ਼ ਤੋਂ ਸੋਹਣੀਆਂ ਹੁੰਦੀਆਂ ਹਨ । ਬਿਸਟਾ ਸੇ ਕਰ ਇਨ ਮਹਿ ਪਾਇ } ਤੇ ਆਛੀ ਪਾਕੀ ਹੋਇ ਲਾਲ । ਘਸੇ ਨ ਛੁਟਹਿ ਤਤਕਾਲ । ਇਹ ਸੁਣਦੇ ਸਾਰ ਨਗਰ ਦੇ ਸੁਪੱਬਾਂ ( ਹਰੀਜਨਾਂ ) ਨੂੰ ਪ੍ਰੇਰਿਆ ਤੋਂ ਸਾਰਾ ਗੰਦ ਆਪ ਢੋਹ ਕੇ ਆਵੇ ਵਿਚ ਜਾ ਪਾਂਦੇ । ਗਿਆਨੀ ਗਿਆਨ ਸਿੰਘ ਜੀ ਦੇ ਸ਼ਬਦਾਂ ਵਿਚ : ਸੂਪ ( ਛੱਜ ) ਫਾਰੁਰੀ ਹਾਥ ਲੈ , ਚੁੱਕ ਮੈਲਾ ਭੂਰਾ ! ਵੀਚ ਪੰਜਾਵੇ ਪਾਵਹੀ , ਜੋ ਪੱਕੇ ਪੂਰਾ ਜਦ ਆਵਾ ਪੱਕਿਆ ਅਤੇ ਇੱਟਾਂ ਲਾਲ ਤੇ ਪੱਕੀਆਂ ਤੇ ਗੁਰੂ ਜੀ ਨੇ ਦੇਖੀਆਂ ਤਾਂ ਉਨ੍ਹਾਂ ਪੁੱਛਿਆ ਇਹ ਕਿਸ ਤਰ੍ਹਾਂ ਬਣਾਈਆਂ ਹਨ ਤਾਂ ਦੱਸਣ ਵਾਲੇ ਦੱਸਿਆ ਕਿ ਭਾਈ ਬਹਿਲੋ ਦੇ ਉਦਮ ਕਾਰਨ ਹੋਇਆ ਹੈ । ਤਾਂ ਗੁਰੂ ਜੀ ਨੇ ਭਾਈ ਜੀ ਸੰਗਤ ਵਿਚ ਬੁਲਾ ਕੇ ਅਸੀਸ ਤੇ ਵਰ ਦਿੱਤੇ ਤੇ ਫ਼ਰਮਾਇਆ : ਬਹੁ ਤੁਮਰੋ ਬਚਨ ਨ ਟਲੇ । ਭਾਈ ਬਹਲੋਂ , ਸਭ ਤੋਂ ਪਹਿਲਾਂ ਉਥੋਂ ਉਹ ਮਾਲਵਾ ਦੇ ਪ੍ਰਚਾਰ ਵਿਚ ਜੁੱਟ ਪਏ । ਸੰਗਤਾਂ ਨਾਲ ਆ ਕੇ ਸੇਵਾ ਵੀ ਕਰਦੇ ਰਹਿੰਦੇ । ਗੁਰੂ ਹਰਿਗੋਬਿੰਦ ਜੀ ਸਮੇਂ ਮਾਲਵੇ ਵਿਚੋਂ ਅੱਗੇ ਵੱਧ ਰਸਦ ਪਾਣੀ ਅਤੇ ਫ਼ੌਜ ਲਈ ਪਾਣੀ ਭੇਜਦੇ । ਆਪ ਪਿੰਡ – ਪਿੰਡ ਜਾ ਹੋਕਾ ਦਿੱਤਾ ਕਿ ਗੁਰੂ ਧਰਮ ਦੀ ਜੈਕਾਰ ਲਈ ਜੂਝੇ ਹਨ । ਜੋ ਕਿਸੇ ਦੇ ਪਾਸ ਹੈ ਭੇਟ ਕਰੋ । ਗੁਰੂ ਹਰਿਗੋਬਿੰਦ ਜੀ ਆਪ ਤੀਜੀ ਜੰਗ ਉਪਰੰਤ ਇਸ ਦੇ ਪਿੰਡ ਭਾਈ ਭਗਤਾ ਆਏ ( ਬਖ਼ਸ਼ਿਸ਼ਾਂ ਕੀਤੀਆਂ ਉਨ੍ਹਾਂ ਬੇਨਤੀ ਕਰਕੇ ਕਿਹਾ ਕਿ ਜਿਵੇਂ ਤੁਰਕਾਣੀ ਤੋਂ ਯੁੱਧ ਕਰਕੇ ਪਿੱਛਾ ਮੁਲਕ ਦਾ ਛੁਡਾਇਆ ਹੈ ਤਿਵੇਂ ਮਿਹਰ ਕਰਕੇ ਭਰਮਾਂ ਤੋਂ ਕੱਢੇ । ਭੂਤਾਂ ਤੇ ਵਹਿਮਾਂ ਤੋਂ ਵੀ ਛਡਵਾਓ ਗੁਰੂ ਜੀ ਨੇ ਕਿਹਾ ਕਿ ਨਾਮ ਦੇ ਛੱਟੇ ਮਾਰੀ ਚੱਲੇ ! ਇਸ ਤਰ੍ਹਾਂ ਭੂਤਾਂ ਪ੍ਰੇਤਾਂ ਦੇ ਵਹਿਮਾਂ ਤੋਂ ਭਟਕੇ ਹੋਇਆਂ ਨੂੰ ਸਿੱਖੀ ਵੱਲ ਪ੍ਰੇਰਿਆ । ਕੁੱਲ ਦੀਆਂ ਰਵਾਇਤਾਂ ਭੰਨੀਆਂ । ਭਾਈ ਬਹਿਲੋ ਨੂੰ ਬੜਾ ਮਾਣ ਦਿੱਤਾ । ਜਾਦੂ ਟੂਣੇ ਨੂੰ ਫ਼ਜੂਲ ਦੱਸਿਆ । ਨਾਮ ਨਿਰੰਜਨ ਨਰ ਨਰਾਇਣ । ਰਸਨਾ ਸਿਮਰਤ ਪਾਪ ਬਿਲਾਇ । ਇਸ ਤਰ੍ਹਾਂ ਗ਼ਲਤ ਰਵਾਇਤ ਨੂੰ ਵੀ ਦੂਰ ਕੀਤਾ ।
ਇਸ ਦੀ ਸੰਤਾਨ ‘ ਭਾਈ – ਕੇ ‘ ਅਖਵਾਈ ਅਤੇ ਇਸੇ ਕਰਕੇ ਇਸ ਦੇ ਪਿੰਡ ਦਾ ਨਾਂ ਵੀ “ ਫਫੜੇ ਭਾਈਕੇ ਜਾਂ ‘ ਭਾਈ ਕੇ ਫਫੜੇ ਪ੍ਰਚਲਿਤ ਹੋ ਗਿਆ । ਇਸ ਦੇ ਖ਼ਾਨਦਾਨ ਵਿਚ ਹੀ ਭਾਈ ਭਗਤਾ ਹੋਇਆ । ਗੁਰੂ ਗੋਬਿੰਦ ਸਿੰਘ ਜੀ ਨੇ ਇਸ ਦੇ ਵੰਸ਼ਜਾਂ ਨੂੰ ਵਰਸਾਇਆ । ਕਹਿੰਦੇ ਹਨ ਕਿ ਭਾਈ ਬਹਿਲੋ ਕਵਿਤਾ ਵੀ ਲਿਖਦਾ ਸੀ । ਇਸ ਦੇ ਇਕ ਵੰਸ਼ਜ ਭਾਈ ਪੰਜਾਬ ਸਿੰਘ ਨੇ ਇਹਨਾ ਦਾ ਇਕ ਕਾਵਿ – ਸੰਕਲਨ ਵੀ ਸੰਨ 1850 ਈ . ਵਿਚ ਤਿਆਰ ਕੀਤਾ ਸੀ ।
ਜੋਰਾਵਰ ਸਿੰਘ ਤਰਸਿੱਕਾ ।
ਕਾਰਣੁ ਕਰਤਾ ਜੋ ਕਰੈ ਸਿਰਿ ਧਰਿ ਮੰਨਿ ਕਰੈ ਸੁਕਰਾਣਾ।
ਰਾਜੀ ਹੋਇ ਰਜਾਇ ਵਿਚਿ ਦੁਨੀਆਂ ਅੰਦਰਿ ਜਿਉ ਮਿਹਮਾਣਾ।
ਗੁਰੁ ਨਾਨਕ ਜਾ ਕਉ ਭਇਆ ਦਇਆਲਾ ॥
ਸੋ ਜਨੁ ਹੋਆ ਸਦਾ ਨਿਹਾਲਾ ॥
ਬਾਬੁਲੁ ਮੇਰਾ ਵਡ ਸਮਰਥਾ
ਕਰਣ ਕਾਰਣ ਪ੍ਰਭੁ ਹਾਰਾ ॥
ਜਿਸੁ ਸਿਮਰਤ ਦੁਖੁ ਕੋਈ ਨ ਲਾਗੈ
ਭਉਜਲੁ ਪਾਰਿ ਉਤਾਰਾ ॥
जैतसरी महला ५ ॥ आए अनिक जनम भ्रमि सरणी ॥ उधरु देह अंध कूप ते लावहु अपुनी चरणी ॥१॥ रहाउ ॥ गिआनु धिआनु किछु करमु न जाना नाहिन निरमल करणी ॥ साधसंगति कै अंचलि लावहु बिखम नदी जाइ तरणी ॥१॥ सुख स्मपति माइआ रस मीठे इह नही मन महि धरणी ॥ हरि दरसन त्रिपति नानक दास पावत हरि नाम रंग आभरणी ॥२॥८॥१२॥
हे प्रभु! हम जीव कई जन्मो से गुज़र कर अब तेरी सरन में आये हैं। हमारे सरीर को (माया के मोह के) घोर अँधेरे कुँए से बचा ले, आपने चरणों में जोड़े रख।१।रहाउ। हे प्रभु! मुझे आत्मिक जीवन की कोई समझ नहीं है, मेरी सुरत तेरे चरणों में जुडी नहीं रहती, मुझे कोई अच्छा काम करना नहीं आता, मेरा आचरण भी पवित्र नहीं है। हे प्रभु! हे प्रभु मुझे साध सांगत के चरणों मे लगा दे, ताकि यह मुश्किल (संसार) नदी पार की जा सके।१। दुनिया के सुख, धन, माया के मीठे स्वाद-परमात्मा के दास इन पदार्थों को (अपने) मन में नहीं बसाते। हे नानक! परमात्मा के दर्शन से ही वह संतोख साहिल करते हैं, परमात्मा के नाम का प्यार ही उनके जीवन का गहना है॥२॥८॥१२॥
ਅੰਗ : 702
ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥
ਅਰਥ: ਹੇ ਪ੍ਰਭੂ! ਅਸੀਂ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ।੧। ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ- ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ। ਹੇ ਨਾਨਕ! ਪਰਮਾਤਮਾ ਦੇ ਦਰਸਨ ਨਾਲ ਹੀ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ॥੨॥੮॥੧੨॥
8 ਅਗਸਤ ਨੂੰ 100 ਸਾਲ ਹੋ ਚਲੇ ਹਨ ਗੁਰੂ ਕੇ ਬਾਗ ਮੋਰਚੇ ਲਗੇ ਨੂੰ ਪਰ ਅੱਜ ਵੀ ਯਾਦ ਸਾਡੇ ਦਿਲਾ ਦੇ ਵਿੱਚ ਤਾਜਾ ਹੈ । ਸਰਦਾਰ ਪਿਆਰਾ ਸਿੰਘ ਪਦਮ ਜੀ ਦਸਦੇ ਹਨ ਕਿਵੇ ਸਾਡੇ ਵੱਡਿਆ ਨੇ ਸ਼ਾਂਤਮਈ ਤਰੀਕੇ ਨਾਲ ਸ਼ਹਾਦਤਾਂ ਪ੍ਰਾਪਤ ਕੀਤੀਆਂ ਤੇ ਗ੍ਰਿਫਤਾਰੀਆਂ ਦਿੱਤੀਆ ਆਉ ਸੰਖੇਪ ਝਾਤ ਮਾਰੀਏ ਇਤਿਹਾਸ ਤੇ ਜੀ ।
ਗੁਰੂ ਕੇ ਬਾਗ ਦੇ ਗੁਰਦੁਆਰੇ ਦਾ ਮਹੰਤ ਸੁੰਦਰ ਦਾਸ ਸੀ, ਜਿਸ ਨਾਲ ਇਕ ਸਾਲ ਪਹਿਲਾਂ ਸਿੱਖ ਕਮੇਟੀ ਦਾ ਸਮਝੌਤਾ ਹੋ ਗਿਆ ਸੀ ਤੇ ਮਹੰਤ ਨੇ ਅੰਮ੍ਰਿਤਪਾਨ ਕਰਕੇ ਕਮੇਟੀ ਅਧੀਨ ਸੇਵਾ ਕਰਨਾ ਪ੍ਰਵਾਨ ਕਰ ਲਿਆ ਸੀ। ਸਿੰਘਾਂ ਉੱਤੇ ਸਰਕਾਰੀ ਸਖ਼ਤੀ ਦਾ ਦੌਰ ਵੇਖ ਕੇ ਮਹੰਤ ਵੀ ਆਪਣੀ ਤੋਰ ਬਦਲ ਬੈਠਾ। ਉਸ ਨੇ ਸਮਝਿਆ ਕਿ ਹੁਣ ਮੁੜ ਜਾਇਦਾਦ ਆਪਣੇ ਕਬਜ਼ੇ ਕੀਤੀ ਜਾ ਸਕੇਗੀ। ਪਹਿਲਾਂ ਵਾਂਗ 8 ਅਗਸਤ ਨੂੰ ਪੰਜ ਸਿੰਘ ਗੁਰੂ ਕੇ ਬਾਗ ਦੀ ਜ਼ਮੀਨ ਵਿੱਚੋਂ, ਜੋ ਸਮਝੌਤੇ ਅਨੁਸਾਰ ਕਮੇਟੀ ਦੇ ਪ੍ਰਬੰਧ ਹੇਠ ਆ ਚੁੱਕੀ ਸੀ, ਲੱਕੜਾਂ ਲੈਣ ਗਏ, ਕਿਸੇ ਨੇ ਕੁਛ ਨਾ ਆਖਿਆ ਤੇ ਨਾ ਹੀ ਮਹੰਤ ਨੇ ਰਿਪੋਰਟ ਕੀਤੀ। ਹਾਂ, ਇਸ ਗੱਲ ਦੀ ਇਤਲਾਹ ਬੇਦੀ ਬ੍ਰਿਜ ਲਾਲ ਨੇ ਪੁਲਿਸ ਨੂੰ ਪਹੁੰਚਾਈ, ਜਿਸ ’ਤੇ 9 ਅਗਸਤ ਨੂੰ ਪੁਲਿਸ ਇਨ੍ਹਾਂ ਪੰਜਾਂ ਸਿੰਘਾਂ ਨੂੰ ਗ੍ਰਿਫ਼ਤਾਰ ਕਰਕੇ ਲੈ ਗਈ ਤੇ 10 ਅਗਸਤ ਨੂੰ ਛੇ ਛੇ ਮਹੀਨੇ ਦੀ ਸਜ਼ਾ ਸੁਣਾ ਦਿੱਤੀ। ਸਰਕਾਰ ਨੇ ਅਜਿਹਾ ਕਿਉਂ ਕੀਤਾ ਜਦੋਂ ਕਿ ਕਮੇਟੀ ਦੇ ਆਦਮੀ ਗੁਰਦੁਆਰੇ ਦੀ ਮਲਕੀਅਤ ਵਿੱਚੋਂ ਹੀ ਗੁਰੂ ਕੇ ਲੰਗਰ ਲਈ ਲੱਕੜਾਂ ਲਿਆਉਂਦੇ ਸਨ, ਇਸ ਦਾ ਸਰਕਾਰ ਨੂੰ ਵੀ ਕੋਈ ਗਿਆਨ ਨਹੀਂ ਸੀ, ਪਰ ਸਰਕਾਰ ਤਾਂ ਜਾਣ ਬੁੱਝ ਕੇ ਲੱਤ ਅੜਾ ਰਹੀ ਸੀ ਤਾਂ ਕਿ ਅਕਾਲੀਆਂ ਨੂੰ ਕਿਵੇਂ ਨਾ ਕਿਵੇਂ ਜੇਲ੍ਹੀਂ ਭੇਜਿਆ ਜਾ ਸਕੇ। ਜੇ ਇਹ ਬੇਕਾਨੂੰਨੀ ਕਰ ਰਹੇ ਸਨ ਤਾਂ ਮਹੰਤ ਸੁੰਦਰ ਦਾਸ ਦੀ ਰਿਪੋਰਟ ’ਤੇ ਹੀ ਪੁਲਿਸ ਨੂੰ ਉੱਥੇ ਪਹੁੰਚਣ ਦੀ ਲੋੜ ਸੀ, ਪਰ ਅਸਲੀਅਤ ਇਹ ਹੈ ਕਿ ਗੋਰੀ ਸਰਕਾਰ ਦਾ ਆਪਣਾ ਹੀ ਸੀਨਾ ਕਾਲ਼ਾ ਸੀ ਤੇ ਉਹ ਕਿਸੇ ਨਾ ਕਿਸੇ ਬਹਾਨੇ ਨਾਮਿਲਵਰਤਨੀਏ ਸਿੱਖਾਂ ਨੂੰ ਦਬਕਾਉਣ ਧਮਕਾਉਣ ਦੀਆਂ ਵਿਉਂਤਾਂ ਬਣਾ ਰਹੀ ਸੀ। ਅਗਲੀਆਂ ਘਟਨਾਵਾਂ ਇਸ ਗੱਲ ਨੂੰ ਹੋਰ ਸਾਫ਼ ਕਰਦੀਆਂ ਹਨ।
10 ਤੋਂ 22 ਅਗਸਤ ਤੱਕ ਪੁਲਿਸ ਚੁੱਪ ਕਰਕੇ ਬੈਠੀ ਰਹੀ ਪਰ ਗ੍ਰਿਫ਼ਤਾਰੀ ਕੋਈ ਨਾ ਹੋਈ। ਅਖੀਰ ਉਤਲੇ ਹੁਕਮ ਅਨੁਸਾਰ 22 ਤਰੀਕ ਤੋਂ ਗ੍ਰਿਫ਼ਤਾਰੀਆਂ ਦਾ ਸਿਲਸਿਲਾ ਸ਼ੁਰੂ ਹੋਇਆ। ਮਿ: ਡੰਟ, ਡਿਪਟੀ ਕਮਿਸ਼ਨਰ ਅੰਮ੍ਰਿਤਸਰ 25 ਅਗਸਤ ਨੂੰ ਸ਼ਿਮਲੇ ਤੋਂ ਖ਼ਾਸ ਹਦਾਇਤਾਂ ਲੈ ਕੇ ਅੰਮ੍ਰਿਤਸਰ ਪਹੁੰਚ ਗਿਆ ਤੇ ਅੱਗੋਂ ਤੋਂ ਮਾਰ-ਕੁਟਾਈ ਦਾ ਕੰਮ ਵੀ ਸ਼ੁਰੂ ਹੋ ਗਿਆ। 26 ਅਗਸਤ 1922 ਨੂੰ ਸ਼੍ਰੋਮਣੀ ਕਮੇਟੀ ਦੇ ਮੀਟਿੰਗ ਕਰ ਰਹੇ ਅੰਤਰਿੰਗ ਮੈਂਬਰ ਸ. ਮਹਿਤਾਬ ਸਿੰਘ (ਪ੍ਰਧਾਨ), ਭਗਤ ਜਸਵੰਤ ਸਿੰਘ (ਜਨਰਲ ਸਕੱਤਰ), ਪ੍ਰੋ. ਸਾਹਿਬ ਸਿੰਘ (ਮੀਤ ਸਕੱਤਰ), ਸ. ਸਰਮੁਖ ਸਿੰਘ ਝਬਾਲ (ਪ੍ਰਧਾਨ ਅਕਾਲੀ ਦਲ), ਮਾਸਟਰ ਤਾਰਾ ਸਿੰਘ, ਬਾਬਾ ਕੇਹਰ ਸਿੰਘ ਪੱਟੀ, ਸ. ਰਵੇਲ ਸਿੰਘ ਵੀ ਫੜ ਲਏ ਗਏ। ਸਰਕਾਰ ਨੇ ਗੁਰੂ ਕੇ ਬਾਗ ਹੋਰ ਪੁਲਿਸ ਵਧਾ ਦਿੱਤੀ ਤੇ ਪਾੱਲਸੀ ਇਹ ਧਾਰਨ ਕੀਤੀ ਕਿ ਜੋ ਵੀ ਸਿੰਘ, ਲੱਕੜਾਂ ਲੈਣ ਜਾਂ ਵੈਸੇ ਆਏ, ਉਸ ਦੀ ਖ਼ੂਬ ਡਾਂਗਾਂ ਨਾਲ ਮਾਰ ਕੁਟਾਈ ਕੀਤੀ ਜਾਵੇ। ਸਿੰਘਾਂ ਨੇ ਅਕਾਲ ਤਖ਼ਤ ਸਾਮ੍ਹਣੇ ਭਰੇ ਦੀਵਾਨ ਵਿੱਚ ਐਲਾਨ ਕੀਤਾ ਕਿ ‘ਗੁਰੂ ਕਾ ਬਾਗ’ ਸਿੱਖ ਕੌਮ ਦੀ ਮਲਕੀਅਤ ਹੈ, ਜੇ ਸਰਕਾਰ ਨੇ ਆਪਣਾ ਦਖ਼ਲ ਨਾ ਛੱਡਿਆ ਤਾਂ ਇਸੇ ਤਰ੍ਹਾਂ ਸ਼ਾਂਤਮਈ ਸੱਤਿਆਗ੍ਰਹਿ ਦਾ ਅੰਦੋਲਨ ਜਾਰੀ ਰਹੇਗਾ।
ਇਸ ਸਮੇਂ ਸਿਵਲ ਨਾਫੁਰਮਾਨੀ ਦੀ ਲਹਿਰ ਸਰਕਾਰ ਨੇ ਦਬਾਅ ਛੱਡੀ ਸੀ, ਇਸ ਲਈ ਉਸ ਨੂੰ ਅਭਿਮਾਨ ਸੀ ਕਿ ਇਹ ਖਾਲਸਈ ਜੋਸ਼ ਵੀ ਮਾਰ-ਕੁਟਾਈ ਨਾਲ ਠੰਢਾ ਪਾ ਦਿੱਤਾ ਜਾਵੇਗਾ ਪਰ ਉਸ ਦਾ ਇਹ ਅਨੁਮਾਨ ਗ਼ਲਤ ਨਿਕਲਿਆ। 30 ਅਗਸਤ ਨੂੰ 60 ਕੁ ਸਿੱਖਾਂ ਦਾ ਜੱਥਾ ਗੁਰੂ ਕੇ ਬਾਗ ਵੱਲ ਰਵਾਨਾ ਹੋਇਆ, ਰਾਹ ਵਿੱਚ ਰਾਤ ਪੈ ਜਾਣ ’ਤੇ ਸਿੰਘ ਉੱਥੇ ਹੀ ਸੌਂ ਗਏ ਪਰੰਤੂ ਪੁਲਿਸ ਨੇ ਸੁੱਤੇ ਪਏ ਜੱਥੇ ਉੱਤੇ ਵੀ ਮਾਰ ਕੁਟਾਈ ਕੀਤੀ। 31 ਅਗਸਤ ਤੋਂ ਹਰ ਰੋਜ਼ ਸੌ ਸੌ ਸਿੰਘਾਂ ਦਾ ਜੱਥਾ ਅਕਾਲ ਤਖ਼ਤ ਤੋਂ ਅਰਦਾਸਾ ਸੋਧ ਕੇ ਜਾਣ ਲੱਗਾ। ਰਸਤੇ ਵਿੱਚ ਹੀ ਜੱਥੇ ਉੱਤੇ ਸਖ਼ਤ ਮਾਰ ਕੁਟਾਈ ਹੁੰਦੀ ਤੇ ਸਿੱਖਾਂ ਨੂੰ ਕੇਸਾਂ ਤੋਂ ਫੜ ਕੇ ਕੁੱਟ-ਕੁੱਟ ਬੇਹੋਸ਼ ਕਰ ਕੇ ਸੁੱਟ ਦਿੱਤਾ ਜਾਂਦਾ। ਬਾਅਦ ਵਿੱਚ ਕਮੇਟੀ ਵੱਲੋਂ ਮੋਟਰਾ ਕਾਰਾ ਜਾਂਦੀਆਂ ਤੇ ਜ਼ਖ਼ਮੀਆਂ ਨੂੰ ਹਸਪਤਾਲ ਲਿਆ ਕੇ ਉਨ੍ਹਾਂ ਦੀ ਸੇਵਾ-ਸੰਭਾਲ ਕੀਤੀ ਜਾਂਦੀ। ਇਸ ਸਮੇਂ ਤਿੰਨ ਹਸਪਤਾਲ ਕੰਮ ਕਰ ਰਹੇ ਸਨ, ਜਿਨ੍ਹਾਂ ਦਾ ਰੋਜ਼ਾਨਾ ਤਿੰਨ ਹਜ਼ਾਰ ਰੁਪਿਆ ਖ਼ਰਚ ਪੈਂਦਾ ਸੀ ਪਰ ਬਾਵਜੂਦ ਇੰਨੀ ਸਖ਼ਤੀ ਦੇ ਕਿਸੇ ਸਿੰਘ ਨੇ ਸ਼ਾਂਤਮਈ ਦੀ ਪ੍ਰਤਿੱਗਿਆ ਨਾ ਤੋੜੀ। 2 ਸਤੰਬਰ ਨੂੰ ਪੰਡਿਤ ਮਦਨ ਮੋਹਨ ਮਾਲਵੀ ਜੀ ਨੇ ਵੀ ਸਿੱਖਾਂ ਦੇ ਇਸ ਅਦੁੱਤੀ ਸੱਤਿਆਗ੍ਰਹਿ ਨੂੰ ਅੱਖੀਂ ਦੇਖ ਕੇ ਪ੍ਰਸੰਸਾ ਅਤੇ ਹਮਦਰਦੀ ਕੀਤੀ। 3 ਸਤੰਬਰ ਨੂੰ ਮੁਸਲਮਾਨਾਂ ਖ਼ੈਰ ਦੀਨ ਦੀ ਮਸਜਿਦ ਵਿੱਚ ਸੱਤਿਆਗ੍ਰਹੀ ਸਿੱਖਾਂ ਨਾਲ ਹਮਦਰਦੀ ਕਰਦਿਆਂ ਰੱਬ ਅੱਗੇ ਦੁਆ ਕੀਤੀ ਗਈ। 9 ਸਤੰਬਰ ਨੂੰ ਪੁਲਿਸ ਨੇ ਰਾਹ ਦੀ ਚੌਂਕੀ ਉੱਠਾ ਲਈ ਤੇ ਰਸਤੇ ਵਿੱਚ ਕੀਤੀ ਜਾਂਦੀ ਮਾਰ-ਕੁਟਾਈ ਬੰਦ ਕਰ ਦਿੱਤੀ ਤੇ ਜੱਥਾ ਸਿੱਧਾ ਗੁਰੂ ਕੇ ਬਾਗ ਵਿੱਚ ਪਹੁੰਚਿਆ। ਮਿਸਟਰ ਬੀ. ਟੀ. (ਡਿਪਟੀ ਸੁਪਰਡੰਟ ਪੁਲਿਸ) ਨੇ ਖ਼ੂਬ ਕੁਟਾਈ ਕਰਵਾਈ ਪਰ ਸਿੰਘਾਂ ਦੀ ਕੁਰਬਾਨੀ ਤੇ ਧਾਰਮਕ ਉਤਸ਼ਾਹ ਵੀ ਲਾਸਾਨੀ ਸੀ। ਉਹ ਡਾਂਗਾਂ ਦੀਆਂ ਮਾਰਾਂ ਖਾਂਦੇ ‘ਵਾਹਿਗੁਰੂ ਵਾਹਿਗੁਰੂ’ ਆਖਦੇ ਤੇ ਕਈ ਵੇਰ ਇਹ ਵੀ ਕਹਿੰਦੇ ‘ਹੋਰ ਗੱਫੇ ਬਖ਼ਸ਼ੋ।’ ਸਿੱਖਾਂ ਦੀ ਅਜਿਹੀ ਸਪਿਰਟ ਦੇਖ ਦੇਖ ਹਰ ਗ਼ੈਰ ਸਿੱਖ ਨੇ ਵੀ ਸਿੰਘਾਂ ਦੀ ਪ੍ਰਸੰਸਾ ਕੀਤੀ।
ਮੁਸਲਮ ਆਊਟ ਲੁਕ’ 7 ਸਤੰਬਰ 1922 ਦੇ ਪਰਚੇ ਵਿੱਚ ਲਿੱਖਦਾ ਹੈ, ਜਿਤਨੀ ਦੇਰ ਮਾਰ ਪੈਂਦੀ ਰਹੀ, ਨਗਾਰਾ ਵੱਜਦਾ ਰਿਹਾ, ਅਕਾਲੀ ਜ਼ਮੀਨ ’ਤੇ ਬੈਠ ਗਏ, ਉਨ੍ਹਾਂ ਦੀ ਪਿੱਠ, ਲੱਤਾ, ਗਿੱਟਿਆਂ ਤੇ ਕਈ ਹੋਰ ਹਿੱਸਿਆਂ ਤੇ ਡਾਂਗਾਂ ਮਾਰੀਆਂ ਗਈਆਂ। ਇਹ ਮਾਰ ਬਹੁਤ ਜ਼ਿਆਦਾ ਜ਼ਾਲਮਾਨਾ ਤੇ ਬੇਰਹਿਮੀ-ਭਰੀ ਸੀ, ਇਸ ਨੂੰ ਵੇਖਿਆ ਨਹੀਂ ਸੀ ਜਾ ਸਕਦਾ। ਇਸੇ ਤਰ੍ਹਾਂ ਡਾ. ਖਾਨ ਚੰਦ ਦੇਵਾ ਅਕਾਲੀਆਂ ਦੀ ਮਾਨਸਕ ਦ੍ਰਿੜ੍ਹਤਾ ਦੀ ਪ੍ਰਸੰਸਾ ਕਰਦੇ ਕਹਿੰਦੇ ਹਨ, ‘ਇਹ ਅਕਾਲੀ ਲਹੂ ਹੱਡੀਆਂ ਦੇ ਨਹੀਂ ਸੀ ਬਣੇ ਹੋਏ, ਨਾ ਹੀ ਇਨ੍ਹਾਂ ਵਿੱਚ ਆਮ ਮਨੁੱਖਾਂ ਵਾਲੀ ਰੂਹ ਸੀ। ਇਨ੍ਹਾਂ ਦੀ ਸਰੀਰ ਤੇ ਰੂਹਾਨੀ ਸ਼ਕਤੀ ਸੱਚ ਮੁੱਚ ਅੰਦਾਜ਼ੇ ਤੋਂ ਬਾਹਰ ਸੀ।’ ਇਸੇ ਤਰ੍ਹਾਂ ਖਿਲਾਫਤ ਕਮੇਟੀ ਦੇ ਮੁਖੀ ਮਿਰਜ਼ਾ ਯਾਕੂਬ ਬੇਗ ਜਿਨ੍ਹਾਂ ਕਾਫ਼ੀ ਅਰਸਾ ਜ਼ਖ਼ਮੀਆਂ ਦੀ ਡਾਕਟਰੀ ਸੇਵਾ ਕੀਤੀ, ਲਿਖਦੇ ਹਨ, ‘ਸਿੱਖ ਪੰਜਾਬ ਦੀਆਂ ਸਾਰੀਆਂ ਕੌਮਾਂ ਨਾਲੋਂ ਸਖ਼ਤ ਜਾਨ ਹਨ। ਜੇ ਇਤਨਾ ਕੁਟਾਪਾ ਕਿਸੇ ਹੋਰ ਕੌਮ ’ਤੇ ਪਿਆ ਹੁੰਦਾ ਤਾਂ ਉਹ ਬਹੁਤ ਦੁੱਖ ਮੰਨਦੀ। ਮੈਂ ਕਿਸੇ ਆਦਮੀ ਨੂੰ ਮਾਰ ਪੈਣ ਤੇ ‘ਹਾਇ ਹਾਇ’ ਕਰਦਿਆਂ ਨਹੀਂ ਦੇਖਿਆ ਤੇ ਨਾ ਹੀ ਕਿਸੇ ਨੇ ਕੁਟਾਈ ਤੋਂ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਪਰਤੱਖ ਤੱਕਿਆ ਕਿ ਪੁਲਿਸ ਅੰਦਰ ਜ਼ੁਲਮ ਅਤੇ ਅਕਾਲੀਆਂ ਵਿੱਚ ਰੱਬ ਵੱਸਦਾ ਸੀ।
12 ਸਤੰਬਰ ਨੂੰ ਪਾਦਰੀ ਸੀ. ਐਫ. ਐਂਡ੍ਰਿਊਜ਼ ਨੇ ਆਪ ਆ ਕੇ ਮਾਰ-ਕੁਟਾਈ ਹੁੰਦੀ ਤੱਕੀ ਤੇ ਇਸ ਬਾਰੇ ਗਵਰਨਰ ਪੰਜਾਬ ਨਾਲ ਮੁਲਾਕਾਤ ਕਰਦਿਆਂ ਕਿਹਾ ਕਿ ਸੈਂਕੜੇ ਈਸਾ ਮਸੀਹ ਰੋਜ਼ਾਨਾ ਤਸੀਹਿਆਂ ਦਾ ਸ਼ਿਕਾਰ ਹੋ ਰਹੇ ਹਨ, ਜੋ ਸੰਸਾਰ ਨੂੰ ਸ਼ਾਂਤਮਈ ਤੇ ਸਾਹਸ ਦਾ ਨਵਾਂ ਸਬਕ ਸਿਖਾ ਰਹੇ ਹਨ। 13 ਸਤੰਬਰ ਨੂੰ ਗਵਰਨਰ ਸਰ ਐਡਵਰਡ ਮੈਕਲੇਗਨ ਵੀ ਗੁਰੂ ਕੇ ਬਾਗ ਪਹੁੰਚਿਆ। ਉਸ ਦੇ ਹੁਕਮ ਨਾਲ ਅੱਗੇ ਤੋਂ ਮਾਰ ਕੁਟਾਈ ਬੰਦ ਹੋ ਗਈ ਤੇ ਗ੍ਰਿਫ਼ਤਾਰੀਆਂ ਹੋਣ ਲੱਗੀਆਂ। ਹੁਣ ਤੱਕ 1300 ਦੇ ਲਗਭਗ ਗ੍ਰਿਫ਼ਤਾਰੀ ਹੋ ਚੁੱਕੀ ਸਨ। ਪਹਿਲੇ 20-20 ਸਿੰਘਾਂ ਦਾ ਜੱਥਾ ਜਾਂਦਾ ਰਿਹਾ ਅਤੇ 10 ਅਕਤੂਬਰ ਤੋਂ ਸੌ ਸੌ ਦਾ ਜੱਥਾ ਰੋਜ਼ਾਨਾ ਜਾਣ ਲੱਗਾ। 25 ਅਕਤੂਬਰ ਨੂੰ ਰਸਾਲਦਾਰ ਅਨੂਪ ਸਿੰਘ ਜੀ ਜਥੇਦਾਰੀ ਹੇਠ ਸੌ ਫੌਜੀ ਸਿੱਖ ਪੈਨਸ਼ਨਰਾਂ ਦਾ ਜੱਥਾ ਗਿਆ। ਦੂਰ ਦੂਰ ਤੋਂ ਹਿੰਦੂ ਮੁਸਲਮਾਨ ਸਿੰਘਾਂ ਦੇ ਇਸ ਮੋਰਚੇ ਨੂੰ ਵੇਖਣ ਲਈ ਆਉਂਦੇ ਤੇ ਸਰਕਾਰ ਨੂੰ ਫਿਟਕਾਰਾਂ ਪਾਉਂਦੇ ਜਾਂਦੇ ਸਨ। ਸੱਯਦ ਬੁੱਧੂ ਸ਼ਾਹ ਦੀ ਸੰਤਾਨ ਨੇ ਵੀ ਇਸ ਸੱਤਿਆਗ੍ਰਹਿ ਲਈ ਆਪਣਾ ਆਪ ਪੇਸ਼ ਕੀਤਾ। ਗ੍ਰਿਫ਼ਤਾਰ ਹੋਣ ਵਾਲੇ ਸਿੰਘਾਂ ਨੂੰ ਸਰਕਾਰ ਭੁੱਖਣ-ਭਾਣੇ ਲਿਜਾ ਕੇ ਦੂਰ ਦੂਰ ਦੇ ਜੇਲ੍ਹ ਖਾਨਿਆਂ ਵਿੱਚ ਸੁੱਟਦੀ ਜਾ ਰਹੀ ਸੀ ਕਿਉਂਕਿ ਪੰਜਾਬ ਦੀਆਂ ਜੇਲ੍ਹਾਂ ਸਰਕਾਰੀ ਜ਼ੁਲਮ ਨਾਲ ਨੱਕੋ-ਨੱਕ ਭਰੀਆਂ ਪਈਆਂ ਸਨ। ਕੋਈ ਖ਼ਾਲੀ ਥਾਂ ਨਹੀਂ ਸੀ ਰਿਹਾ।
ਸਾਕੇ ਵਿੱਚ ਸਾਕਾ
30 ਅਕਤੂਬਰ 1922 ਨੂੰ ਗੁਰੂ ਕੇ ਬਾਗ ਦੇ ਮੋਰਚੇ ਦੇ ਸਿੰਘ ਕੈਦੀਆਂ ਦੀ ਗੱਡੀ ਅਟਕ ਜੇਲ੍ਹ ਵੱਲ ਲਿਜਾਈ ਜਾ ਰਹੀ ਸੀ। ਪੰਜਾ ਸਾਹਿਬ ਦੇ ਸਿੰਘਾਂ ਨੇ ਇਨ੍ਹਾਂ ਕੈਦੀ ਭਰਾਵਾਂ ਨੂੰ ਦੁੱਧ, ਪਾਣੀ ਛਕਾਉਣ ਦਾ ਵਿਚਾਰ ਬਣਾਇਆ। ਸਟੇਸ਼ਨ ਮਾਸਟਰ ਗੱਡੀ ਖੜ੍ਹੀ ਕਰਨਾ ਨਾ ਮੰਨਿਆ। ਕਈ ਸਿੰਘ ਗੱਡੀ ਮੂਹਰੇ ਬੈਠ ਗਏ, ਉਨ੍ਹਾਂ ਕਿਹਾ, ‘ਸਾਡਾ ਭਾਵੇਂ ਸਰੀਰ ਲੱਥ ਜਾਵੇ, ਅਸੀਂ ਆਪਣੇ ਭੁੱਖੇ ਭਰਾਵਾਂ ਦੀ ਜ਼ਰੂਰ ਟਹਿਲ ਕਰਨੀ ਹੈ।’ ਇੰਜਨ ਚੱਲਦਾ ਲੰਘ ਗਿਆ ਤੇ ਗੱਡੀ ਖੜ੍ਹੀ ਹੋ ਗਈ। ਭਾਈ ਪਰਤਾਪ ਸਿੰਘ ਖਜ਼ਾਨਚੀ ਗੁਰਦੁਆਰਾ ਪੰਜਾ ਸਾਹਿਬ ਤੇ ਭਾਈ ਕਰਮ ਸਿੰਘ ਜੋ ਯਾਤਰਾ ਲਈ ਆਏ ਸਨ, ਦੋਵੇਂ ਸਿੰਘ ਥਾਂ ’ਤੇ ਸ਼ਹੀਦ ਹੋ ਗਏ ਤੇ 6 ਸਿੰਘ ਬਹੁਤ ਜ਼ਖ਼ਮੀ ਹੋ ਗਏ।
ਇਉਂ ਹਰ ਥਾਂ ਸਿੰਘਾਂ ਦੇ ਮਨ ਵਿੱਚ ਕੁਰਬਾਨੀਆਂ ਦਾ ਚਾਅ ਠਾਠਾਂ ਮਾਰ ਰਿਹਾ ਸੀ। ਇਧਰ ਬੀ. ਟੀ. ਦੀਆਂ ਡਾਂਗਾਂ ਝੱਲੀਆਂ ਜਾ ਰਹੀਆਂ ਸਨ ਅਤੇ ਉਧਰ ਇੰਜਨ ਦਾ ਮੁਕਾਬਲਾ ਹੋ ਰਿਹਾ ਸੀ। ਸਿੱਖਾਂ ਨੂੰ ਜਾਨ ਨਾਲੋਂ ਧਰਮ ਦੀ ਕੀਮਤ ਸਾਫ਼ ਵੱਧ ਨਜ਼ਰ ਆਉਂਦੀ ਸੀ।
ਗੁਰੂ ਕੇ ਬਾਗ ਦਾ ਸੱਤਿਆਗ੍ਰਹਿ, ਮਾਰ ਕੁਟਾਈ ਤੇ ਗ੍ਰਿਫ਼ਤਾਰੀਆਂ ਦਾ ਸਿਲਸਿਲਾ 17 ਨਵੰਬਰ ਨੂੰ ਖ਼ਤਮ ਹੋਇਆ ਜਦੋਂ ਹਾਰੀ ਹੋਈ ਸਰਕਾਰ ਨੇ ਸਰ ਗੰਗਾ ਰਾਮ ਨੂੰ ਆਖਿਆ ਕਿ ਉਹ ਗੁਰੂ ਕੇ ਬਾਗ ਦੀ ਜ਼ਮੀਨ ਠੇਕੇ ’ਤੇ ਲੈ ਲਵੇ। ਇਹ ਤਾਂ ਇੱਕ ਬਹਾਨਾ ਸੀ। ਗੰਗਾ ਰਾਮ ਨੇ ਜ਼ਮੀਨ ਠੇਕੇ ’ਤੇ ਲਿਖਾ ਲਈ ਤੇ ਪੁਲਿਸ ਨੂੰ ਕਿਹਾ, ‘ਜਾਓ, ਮੈਨੂੰ ਤੁਹਾਡੀ ਲੋੜ ਨਹੀਂ।’ ਇਉਂ ਗੁਰੂ ਕੇ ਬਾਗ ਦਾ ਮੋਰਚਾ ਖ਼ਤਮ ਹੋਇਆ। ਕੁੱਲ 5605 ਸਿੰਘ ਕੈਦ ਹੋਏ, ਜਿਸ ਵਿੱਚ 30 ਸ਼੍ਰੋਮਣੀ ਕਮੇਟੀ ਦੇ ਮੈਂਬਰ ਸਨ। ਇਹ ਉਹ ਅਕਾਲੀ ਦਲ ਜਾ ਸ਼੍ਰੋਮਣੀ ਕਮੇਟੀ ਦੇ ਧਰਮੀ ਯੋਧੇ ਸਨ ਜਿਨਾ ਨੇ ਗੁਰੂ ਤੇ ਗੁਰੂ ਘਰਾ ਦੀ ਆਣ ਬਾਣ ਤੇ ਸ਼ਾਨ ਵਾਸਤੇ ਆਪਣਾ ਸਭ ਕੁਝ ਵਾਰ ਦਿੱਤਾ ਸੀ , ਭਲੇਖੇ ਨਾਲ ਹੁਣ ਵਾਲੇ ਬਾਦਲ ਪਰਿਵਾਰ ਨੂੰ ਨਾ ਯੋਧੇ ਸਮਝ ਲੈਣਾ।
ਜੋਰਾਵਰ ਸਿੰਘ ਤਰਸਿੱਕਾ ।
रागु बिलावलु महला ५ घरु २ यानड़ीए कै घरि गावणा ੴ सतिगुर प्रसादि ॥ मै मनि तेरी टेक मेरे पिआरे मै मनि तेरी टेक ॥ अवर सिआणपा बिरथीआ पिआरे राखन कउ तुम एक ॥१॥ रहाउ ॥ सतिगुरु पूरा जे मिलै पिआरे सो जनु होत निहाला ॥ गुर की सेवा सो करे पिआरे जिस नो होइ दइआला ॥ सफल मूरति गुरदेउ सुआमी सरब कला भरपूरे ॥ नानक गुरु पारब्रहमु परमेसरु सदा सदा हजूरे ॥१॥
राग बिलावालु, घर २ में गुरु अर्जनदेव जी की बाणी; इस शब्द को यानड़ीए की सुर में गाया जाए (जिस की पहली तुक है’इयानड़ीए मानड़ा काइ करेहि’)। अकाल पुरख एक है और सतगुरु की कृपा द्वारा मिलता है। हे प्यारे प्रभु! मेरे मान में (एक) तेरा ही सहारा है, तेरा ही सहारा है। हे प्यारे प्रभु! सिर्फ तुं ही (हम जीवों की) रक्षा करने में समर्थ है। इसके एल्व और और चतुराइयां (सोचना) किसी भी काम नहीं॥१॥रहाउ॥ हे भाई! जिस मनुख को पूरा गुरु मिल जाए, वह सदा खिड़ा रहता है। पर, हे भाई! वो ही मनुख गुरु की सरन पड़ता है, जिस ऊपर (प्रभु आप दयावान होता है। हे भाई! गुरु स्वामी मनुख जन्म का महोरथ पूरा करने में समर्थ है (क्योंकि) वह सारी ताकतों का मालिक है। हे नानक! गुरु परमात्मा का रूप है। (अपने सेवकों के) सदा ही अंग संग रहता है॥१॥
ਅੰਗ : 802
ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥
ਅਰਥ: ਰਾਗ ਬਿਲਾਵਲੁ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ; ਇਸ ਸ਼ਬਦ ਨੂੰ’ਯਾਨੜੀਏ’ ਦੀ ਸੁਰ ਵਿੱਚ ਗਾਇਆ ਜਾਵੇ (ਜਿਸ ਦੀ ਪਹਿਲੀ ਤੁਕ ਹੈ ‘ਇਆਨੜੀਏ ਮਾਨੜਾ ਕਾਇ ਕਰੇਹਿ’)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ,ਤੇਰਾ ਹੀ ਆਸਰਾ ਹੈ। ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ ਜੀਵਾਂ ਦੀ) ਰੱਖਿਆ ਕਰਨ ਜੋਗਾ ਹੈਂ। (ਤੈਨੂੰ ਭੁਲਾ ਕੇ ਰੱਖਿਆ ਵਾਸਤੇ) ਹੋਰ ਹੋਰ ਚਤੁਰਾਈਆਂ (ਸੋਚਣੀਆਂ) ਕਿਸੇ ਵੀ ਕੰਮ ਨਹੀਂ ॥੧॥ ਰਹਾਉ॥ ਹੇ ਭਾਈ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, ਉਹ ਸਦਾ ਖਿੜਿਆ ਰਹਿੰਦਾ ਹੈ। ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਜਿਸ ਉਤੇ (ਪ੍ਰਭੂ ਆਪ) ਦਇਆਵਾਨ ਹੁੰਦਾ ਹੈ। ਹੇ ਭਾਈ! ਗੁਰੂ ਸੁਆਮੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰਨ ਦੇ ਸਮਰੱਥ ਹੈ (ਕਿਉਂਕਿ) ਉਹ ਸਾਰੀਆਂ ਤਾਕਤਾਂ ਦਾ ਮਾਲਕ ਹੈ। ਹੇ ਨਾਨਕ! ਗੁਰੂ ਪਰਮਾਤਮਾ ਦਾ ਰੂਪ ਹੈ। (ਆਪਣੇ ਸੇਵਕਾਂ ਦੇ) ਸਦਾ ਹੀ ਅੰਗ-ਸੰਗ ਰਹਿੰਦਾ ਹੈ ॥੧॥
ਅੱਜ ਜੋ ਇਤਿਹਾਸ ਮੈ ਆਪ ਜੀ ਨਾਲ ਸਾਝਾ ਕਰਨ ਲੱਗਾ ਹੋ ਸਕਦਾ 99% ਸੰਗਤ ਨੂੰ ਇਸ ਬਾਰੇ ਨਾ ਪਤਾ ਹੋਵੇ । ਕਿਸ ਗੁਰੂ ਸਹਿਬਾਨ ਨੇ ਨਿਸ਼ਾਨ ਸਾਹਿਬ ਨੂੰ ਗੁਰੂ ਦੇ ਬਰਾਬਰ ਸੀਸ਼ ਝਕਾਉਣ ਦਾ ਹੁਕਮ ਕੀਤਾ ਸੀ । ਜਿਸ ਨਾਲ ਨਿਸ਼ਾਨ ਸਾਹਿਬ ਹਰ ਇਕ ਲਈ ਸਤਿਕਾਰ ਯੋਗ ਬਣ ਗਿਆ ਸੀ । ਆਉ ਸਾਰੇ ਜਰੂਰ ਪੜੋ ਤੇ ਹੋਰਨਾ ਨੂੰ ਵੀ ਪੜਾਉ ਜੀ ।
ਹਰ ਇਕ ਦੇਸ਼ ਦਾ ਆਪਣਾ ਝੰਡਾਂ ਜਾ ਨਿਸ਼ਾਨ ਹੁੰਦਾ ਜਿਸ ਨਿਸ਼ਾਨ ਨੂੰ ਦੇਖਦਿਆ ਹੀ ਪਤਾ ਲਗ ਜਾਦਾ ਇਹ ਕਿਸ ਦੇਸ ਦਾ ਝੰਡਾ ਹੈ ਤੇ ਹਰ ਦੇਸ ਆਪਣੇ ਝੰਡੇ ਦਾ ਸਤਿਕਾਰ ਆਪਣੀ ਜਾਨ ਤੋ ਵੱਧ ਕਰਦਾ ਹੈ । ਇਹ ਝੰਡੇ ਹੁਣ ਨਹੀ ਹੋਂਦ ਵਿੱਚ ਆਏ ਇਹ ਸਤਿਯੁਗ ਦੇ ਵੇਲੇ ਤੋ ਹੀ ਹੋਂਦ ਵਿੱਚ ਆ ਗਏ ਸਨ । ਜਦੋ ਵੀ ਕੋਈ ਦੇਸ਼ ਦੀ ਫੌਜ ਦੂਸਰੀ ਫੌਜ ਨਾਲ ਯੁੱਧ ਕਰਨ ਲਈ ਜਾਦੀ ਸੀ ਤਾ ਉਸ ਦਾ ਨਿਸ਼ਾਨ ਜਿਸ ਨੂੰ ਉਸ ਵੇਲੇ ਧਵੱਜ ਕਿਹਾ ਜਾਦਾ ਸੀ ਫੌਜ ਦੇ ਅਗਲੇ ਪਾਸੇ ਲੈ ਕੇ ਇਕ ਸਿਪਾਹੀ ਚਲਦਾ ਸੀ । ਜਿਸ ਤੋ ਪਤਾ ਲਗ ਜਾਦਾ ਸੀ ਕਿ ਇਹ ਕਿਸ ਰਾਜੇ ਦੀ ਤੇ ਕਿਸ ਦੇਸ ਦੀ ਫੌਜ ਆ ਰਹੀ ਹੈ । ਇਹ ਝੰਡੇ ਕਿਸੇ ਦੇਸ਼ ਜਾ ਕਿਸ ਰਾਜੇ ਦੀ ਫੌਜ ਦੀ ਨਿਸ਼ਾਨੀ ਹੁੰਦੇ ਸੀ । ਗੁਰੂ ਸਹਿਬਾਨ ਵੇਲੇ ਵੀ ਇਹ ਝੰਡਾ ਜਿਸ ਨੂੰ ਗੁਰੂ ਜੀ ਵਲੋ ਜਦੋ ਸਿੱਖ ਫੌਜ ਨੂੰ ਦਿੱਤਾ ਗਿਆ ਤਾ ਸਿੱਖਾ ਨੇ ਗੁਰੂ ਸਾਹਿਬ ਵਲੋ ਮਿਲੀ ਨਿਸ਼ਾਨੀ ਝੰਡੇ ਨੂੰ ਸਰਧਾ ਨਾਲ ਨਿਸ਼ਾਨ ਸਾਹਿਬ ਕਹਿ ਕੇ ਬਲੌਣ ਲਗੇ ਜੋ ਅੱਜ ਤਕ ਵੀ ਕਾਇਮ ਹੈ । ਜਿਸ ਦਾ ਸਤਿਕਾਰ ਇਕੱਲੇ ਸਿੱਖ ਕੌਮ ਹੀ ਨਹੀ ਸਗੋ ਸਾਰੇ ਦੇਸ ਕਰਦੇ ਹਨ ਗੁਰੂ ਜੀ ਦਾ ਇਹ ਨਿਸ਼ਾਨ ਸਾਹਿਬ ਇਕ ਐਸਾ ਨਿਸ਼ਾਨ ਹੈ ਜੋ ਹਰ ਦੇਸ ਵਿੱਚ ਸੋਭਾ ਪਾ ਰਿਹਾ ਹੈ ਨਹੀ ਤੇ ਹੋਰ ਦੇਸ ਦਾ ਨਿਸ਼ਾਨ ਦੂਸਰੇ ਦੇਸ ਨਹੀ ਲਾ ਸਕਦੇ । ਜਦੋ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਮਹਾਰਾਜ ਦਿੱਲੀ ਨੂੰ ਜਾ ਰਹੇ ਸਨ ਰਾਜਾ ਜੈ ਸਿੰਘ ਦੀ ਬੇਨਤੀ ਨੂੰ ਸਵੀਕਾਰ ਕਰਕੇ । ਤਾਂ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਜਦੋ ਪਜੋਖੜਾ ਸਾਹਿਬ ਵਾਲੇ ਅਸਥਾਨ ਤੇ ਪਹੁੰਚੇ ਤਾ ਸੰਗਤਾਂ ਬਹੁਤ ਭਾਰੀ ਗਿਣਤੀ ਵਿੱਚ ਗੁਰੂ ਜੀ ਦੇ ਦਰਸ਼ਨ ਕਰਨ ਵਾਸਤੇ ਪੰਜਾਬ ਤੋ ਆਉਦੀਆਂ । ਤੇ ਗੁਰੂ ਜੀ ਦੇ ਨਾਲ ਅਗੇ ਤੁਰ ਪੈਦੀਆਂ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਪਜੋਖੜਾ ਸਾਹਿਬ ਵਾਲੇ ਅਸਥਾਨ ਤੇ ਨਿਸ਼ਾਨ ਸਾਹਿਬ ਆਪਣੇ ਪਵਿੱਤਰ ਹੱਥਾ ਨਾਲ ਗੱਡ ਕੇ ਇਕ ਸਿੱਖ ਨੂੰ ਉਸ ਨਿਸ਼ਾਨ ਸਾਹਿਬ ਦੇ ਕੋਲ ਖੜਿਆਂ ਕਰ ਕੇ ਹੁਕਮ ਕੀਤਾ ਕਿ ਜੋ ਸੰਗਤ ਪਿਛੋ ਪੰਜਾਬ ਵਲੋ ਆ ਰਹੀ ਹੈ ਉਸ ਨੂੰ ਇਸ ਅਸਥਾਨ ਤੇ ਰੋਕ ਕੇ ਇਹ ਕਹਿਣਾ ਕਿ ਗੁਰੂ ਜੀ ਦਾ ਹੁਕਮ ਹੈ ਜੋ ਇਸ ਨਿਸ਼ਾਨ ਸਾਹਿਬ ਦੇ ਦਰਸ਼ਨ ਕਰੇਗਾ ਉਸ ਨੂੰ ਸਾਡੇ ਦਰਸ਼ਨਾਂ ਦਾ ਫਲ ਪ੍ਰਾਪਤ ਹੋਵੇਗਾ । ਸਾਰੀ ਸੰਗਤ ਨੂੰ ਆਖਣਾ ਇਸ ਨਿਸ਼ਾਨ ਸਾਹਿਬ ਨੂੰ ਸੀਸ ਝੁਕਾ ਕੇ ਵਾਪਸ ਮੁੜ ਜਾਣ ਇਹ ਕਹਿ ਕੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਦਿੱਲੀ ਨੂੰ ਚਾਲੇ ਪਾ ਦਿੱਤੇ । ਮਗਰੋ ਜੋ ਵੀ ਸੰਗਤ ਆਉਦੀ ਗੁਰੂ ਜੀ ਦਾ ਹੁਕਮ ਮੰਨ ਕੇ ਨਿਸ਼ਾਨ ਸਾਹਿਬ ਦੇ ਦਰਸ਼ਨ ਕਰਕੇ ਪਿਛੇ ਮੁੜ ਜਾਦੀਆ ਸਨ । ਅੱਜ ਵੀ ਪਜੋਖੜਾ ਸਾਹਿਬ ਦਰਬਾਰ ਅੰਦਰ ਜੋ ਨਿਸ਼ਾਨ ਸਾਹਿਬ ਹੈ ਇਹ ਉਹੋ ਹੀ ਜਗਾ ਤੇ ਹੈ ਜਿਸ ਅਸਥਾਨ ਤੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਆਪਣੇ ਹੱਥੀ ਨਿਸ਼ਾਨ ਸਾਹਿਬ ਲਾਇਆ ਸੀ ।
(ਜੋਰਾਵਰ ਸਿੰਘ ਤਰਸਿੱਕਾ)