ਅੰਗ : 654
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥
ਅਰਥ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥ ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ॥੧॥ ਰਹਾਉ ॥ ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ)। ਮੌਤ ਆਈ, ਤਾਂ ਸਭ ਇਹੀ ਆਖਦੇ ਹਨ – ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ॥੨॥ ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ ॥੩॥ ਕਬੀਰ ਜੀ ਆਖਦੇ ਹਨ – ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ)। ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ॥੪॥੨॥
वडहंसु महला ३ घरु १ ੴ सतिगुर प्रसादि ॥ मनि मैलै सभु किछु मैला तनि धोतै मनु हछा न होइ ॥ इह जगतु भरमि भुलाइआ विरला बूझै कोइ ॥१॥ जपि मन मेरे तू एको नामु ॥ सतगुरि दीआ मो कउ एहु निधानु ॥१॥ रहाउ ॥ सिधा के आसण जे सिखै इंद्री वसि करि कमाइ ॥ मन की मैलु न उतरै हउमै मैलु न जाइ ॥२॥ इसु मन कउ होरु संजमु को नाही विणु सतिगुर की सरणाइ ॥ सतगुरि मिलिऐ उलटी भई कहणा किछू न जाइ ॥३॥ भणति नानकु सतिगुर कउ मिलदो मरै गुर कै सबदि फिरि जीवै कोइ ॥ ममता की मलु उतरै इहु मनु हछा होइ ॥४॥१॥
राग वडहंस,घर १ में गुरु अमरदास जी की बाणी। अकालपुर्ख एक है और सतगुरु की कृपा द्वारा मिलता है। जो मनुख का मन (विकारों से) मैला हो जाता है तो सब कुछ मैला हो जाता है और सनान करने से मन पवित्र नहीं हो सकता। परन्तु यह संसार भ्रम में आ कर कुराह चला जा रहा है, कोई विरला ही (इस सचाई को समझता है॥१॥ हे मेरे मन! तू सिर्फ परमात्मा का एक नाम ही जपा कर। यह (नाम) खज़ाना मुझे गुरु ने दिया है॥१॥रहाउ॥ अगर मनुख करामाती जोगियों वाले आसन करने सीख ले और काम-वासना को जीत कर (आसनों के अभियास की) कमाई करने लग जाये, तो भी मन की मैल नहीं उतरती और (मन में से) अहंकार-हौमय की मैल नहीं जाती॥२॥ हे भाई! गुरू की शरण पड़े बिना और कोई यत्न इस मन को पवित्र नहीं कर सकता। अगर गुरू मिल जाए तो मन बिरती संसार से पलट जाती है (और मन की ऐसी ऊँची दशा बन जाती है जो) बयान नहीं की जा सकती।3। नानक कहता है– जो मनुष्य गुरू को मिल के (विकारों से) अछूता हो जाता है, और, फिर गुरू के शबद में जुड़ के आत्मिक जीवन हासिल कर लेता है (उसके अंदर से माया की) ममता की मैल उतर जाती है, उसका ये मन पवित्र हो जाता है।4।1।
ਅੰਗ : 558
ਵਡਹੰਸੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥ ਜਪਿ ਮਨ ਮੇਰੇ ਤੂ ਏਕੋ ਨਾਮੁ ॥ ਸਤਗੁਰਿ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ ॥ ਸਿਧਾ ਕੇ ਆਸਣ ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥ ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ ਜਾਇ ॥੨॥ ਇਸੁ ਮਨ ਕਉ ਹੋਰੁ ਸੰਜਮੁ ਕੋ ਨਾਹੀ ਵਿਣੁ ਸਤਿਗੁਰ ਕੀ ਸਰਣਾਇ ॥ ਸਤਗੁਰਿ ਮਿਲਿਐ ਉਲਟੀ ਭਈ ਕਹਣਾ ਕਿਛੂ ਨ ਜਾਇ ॥੩॥ ਭਣਤਿ ਨਾਨਕੁ ਸਤਿਗੁਰ ਕਉ ਮਿਲਦੋ ਮਰੈ ਗੁਰ ਕੈ ਸਬਦਿ ਫਿਰਿ ਜੀਵੈ ਕੋਇ ॥ ਮਮਤਾ ਕੀ ਮਲੁ ਉਤਰੈ ਇਹੁ ਮਨੁ ਹਛਾ ਹੋਇ ॥੪॥੧॥
ਅਰਥ: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜੇ ਮਨੁੱਖ ਦਾ ਮਨ (ਵਿਕਾਰਾਂ ਨਾਲ) ਮੈਲਾ ਹੈ ਤਾਂ ਸਭ ਕੁਝ ਮੈਲਾ ਹੈ ਅਤੇ ਇਸ਼ਨਾਨ ਕਰਾਣ ਨਾਲ ਮਨ ਪਵਿਤ੍ਰ ਨਹੀਂ ਹੋ ਸਕਦਾ। ਪਰ ਇਹ ਸੰਸਾਰ ਭੁਲੇਖੇ ਵਿਚ ਪੈ ਕੇ ਕੁਰਾਹੇ ਤੁਰਿਆ ਜਾ ਰਿਹਾ ਹੈ, ਕੋਈ ਵਿਰਲਾ ਹੀ (ਇਸ ਸੱਚਾਈ ਨੂੰ) ਸਮਝਦਾ ਹੈ ॥੧॥ ਹੇ ਮੇਰੇ ਮਨ! ਤੂੰ ਸਿਰਫ਼ ਪਰਮਾਤਮਾ ਦਾ ਇਕ ਨਾਮ ਹੀ ਜਪਿਆ ਕਰ। ਇਹ (ਨਾਮ-) ਖ਼ਜ਼ਾਨਾ ਮੈਨੂੰ ਗੁਰੂ ਨੇ ਬਖ਼ਸ਼ਿਆ ਹੈ ॥੧॥ ਰਹਾਉ॥ ਜੇ ਮਨੁੱਖ ਕਰਾਮਾਤੀ ਜੋਗੀਆਂ ਵਾਲੇ ਆਸਣ ਕਰਨੇ ਸਿੱਖ ਲਏ ਤੇ ਕਾਮ-ਵਾਸਨਾ ਨੂੰ ਜਿੱਤ ਕੇ (ਆਸਣਾਂ ਦੇ ਅੱਭਿਆਸ ਦੀ) ਕਮਾਈ ਕਰਨ ਲੱਗ ਪਏ, ਤਾਂ ਭੀ ਮਨ ਦੀ ਮੈਲ ਨਹੀਂ ਲਹਿੰਦੀ ਤੇ (ਮਨ ਵਿਚੋਂ) ਹਉਮੈ ਦੀ ਮੈਲ ਨਹੀਂ ਜਾਂਦੀ ॥੨॥ ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਹੋਰ ਕੋਈ ਜਤਨ ਇਸ ਮਨ ਨੂੰ ਪਵਿਤ੍ਰ ਨਹੀਂ ਕਰ ਸਕਦਾ। ਜੇ ਗੁਰੂ ਮਿਲ ਪਏ ਤਾਂ ਮਨ ਦੀ ਬ੍ਰਿਤੀ ਸੰਸਾਰ ਵਲੋਂ ਉਲਟ ਜਾਂਦੀ ਹੈ (ਤੇ ਮਨ ਦੀ ਐਸੀ ਉੱਚੀ ਦਸ਼ਾ ਬਣ ਜਾਂਦੀ ਹੈ ਜੋ) ਬਿਆਨ ਨਹੀਂ ਕੀਤੀ ਜਾ ਸਕਦੀ।੩। ਨਾਨਕ ਆਖਦਾ ਹੈ-ਜੇਹੜਾ ਮਨੁੱਖ ਗੁਰੂ ਨੂੰ ਮਿਲ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਂਦਾ ਹੈ, ਤੇ, ਫਿਰ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ (ਉਸ ਦੇ ਅੰਦਰੋਂ ਮਾਇਆ ਦੀ) ਮਮਤਾ ਦੀ ਮੈਲ ਲਹਿ ਜਾਂਦੀ ਹੈ, ਉਸ ਦਾ ਇਹ ਮਨ ਪਵਿਤ੍ਰ ਹੋ ਜਾਂਦਾ ਹੈ।੪।੧।
सलोकु मः ३ ॥ नानक नावहु घुथिआ हलतु पलतु सभु जाइ ॥ जपु तपु संजमु सभु हिरि लइआ मुठी दूजै भाइ ॥ जम दरि बधे मारीअहि बहुती मिलै सजाइ ॥१॥ मः ३ ॥ संता नालि वैरु कमावदे दुसटा नालि मोहु पिआरु ॥ अगै पिछै सुखु नही मरि जमहि वारो वार ॥ त्रिसना कदे न बुझई दुबिधा होइ खुआरु ॥ मुह काले तिना निंदका तितु सचै दरबारि ॥ नानक नाम विहूणिआ ना उरवारि न पारि ॥२॥
हे नानक! नाम से दूर हो चुके मनुख का लोक परलोक सब व्यर्थ जाता है, उनका जप ताप संजम सब नास हो जाता है, और माया के मोह में (उनकी मति) ठगी जाती है, जम द्वार पर बांध मारते हैं और (उनको)बहुत सजा मिलती है।१। निंदक मनुख संत जानो से वैर करते हैं और दुर्जनों से मोह प्रेम रखते हैं; उनको लोक परलोक में कहीं भी सुख नहीं मिलता, बार बार दुबिधा में खुआर (परेशान) हो हो करके, जन्म लेते हैं और मरते हैं; उनकी तृष्णा कभी कम नहीं होती; हरी के सच्चे दरबार में उन निंदा करने वालो के मुँह काले होते हैं। हे नानक! नाम से दूर रहने वालो को न ही इस लोक में और न ही परलोक में (सहारा) मिलता हैं।२।
ਅੰਗ : 648
ਸਲੋਕੁ ਮ: ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ: ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥
ਅਰਥ: ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ।੧। ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ)।੨।
सलोकु मः ३ ॥ नानक नावहु घुथिआ हलतु पलतु सभु जाइ ॥ जपु तपु संजमु सभु हिरि लइआ मुठी दूजै भाइ ॥ जम दरि बधे मारीअहि बहुती मिलै सजाइ ॥१॥ मः ३ ॥ संता नालि वैरु कमावदे दुसटा नालि मोहु पिआरु ॥ अगै पिछै सुखु नही मरि जमहि वारो वार ॥ त्रिसना कदे न बुझई दुबिधा होइ खुआरु ॥ मुह काले तिना निंदका तितु सचै दरबारि ॥ नानक नाम विहूणिआ ना उरवारि न पारि ॥२॥
हे नानक! नाम से दूर हो चुके मनुख का लोक परलोक सब व्यर्थ जाता है, उनका जप ताप संजम सब नास हो जाता है, और माया के मोह में (उनकी मति) ठगी जाती है, जम द्वार पर बांध मारते हैं और (उनको)बहुत सजा मिलती है।१। निंदक मनुख संत जानो से वैर करते हैं और दुर्जनों से मोह प्रेम रखते हैं; उनको लोक परलोक में कहीं भी सुख नहीं मिलता, बार बार दुबिधा में खुआर (परेशान) हो हो करके, जन्म लेते हैं और मरते हैं; उनकी तृष्णा कभी कम नहीं होती; हरी के सच्चे दरबार में उन निंदा करने वालो के मुँह काले होते हैं। हे नानक! नाम से दूर रहने वालो को न ही इस लोक में और न ही परलोक में (सहारा) मिलता हैं।२।
ਅੰਗ : 648
ਸਲੋਕੁ ਮ: ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ: ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥
ਅਰਥ: ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ।੧। ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ)।੨।
ਬਾਦਸ਼ਾਹ ਫਰਖੁਸੀਅਰ ਦੇ ਹੁਕਮ ਨਾਲ ਅਬਦੁੱ-ਸਮਦ ਖ਼ਾਨ ਨੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਸਿੰਘਾਂ ਸਮੇਤ ਗੁਰਦਾਸ ਨੰਗਲ ਦੀ ਗੜ੍ਹੀ ਵਿੱਚ ਘੇਰ ਲਿਆ ਇਹ ਘੇਰਾ (ਅਪਰੈਲ ਤੋ ਦਸੰਬਰ ਤੱਕ ) ਅੱਠ ਮਹੀਨਿਆਂ ਤੋਂ ਵੱਧ ਸਮਾਂ ਰਿਹਾ ਸਿੰਘਾਂ ਦਾ ਰਸਤ ਪਾਣੀ ਮੁੱਕ ਕੇ ਹਾਲ ਕੈਸੀ ਹੋ ਗਈ ਕਿ ਰੁੱਖਾਂ ਦੇ ਪੱਤੇ ਛਿਲਕੇ ਵੀ ਲਾਹ ਲਾਹ ਕੇ ਖਾ ਗਏ ਘੋੜੇ ਵੀ ਵੱਢ ਕੇ ਖਾ ਲਏ ਆਪਣੇ ਹੀ ਪੱਟ ਚੀਰ ਕੇ ਖਾ ਲਏ ਇੱਥੋਂ ਤਕ ਕਿ ਜੋ ਹੱਡੀਆਂ ਬਚੀਆਂ ਮਾਰੇ ਗਏ ਜਾਨਵਰਾਂ ਦੀਆਂ ਜਾਂ ਮਰ ਗਏ ਜਾਨਵਰਾਂ ਦੀਆਂ ਉ ਵੀ ਪੀਸ ਕੇ ਖਾ ਗਏ ਸੁੰਮਦਾਰ ਡੰਗਰਾਂ ਤੇ ਨਾ ਖਾਣ ਯੋਗ ਚੀਜ਼ਾਂ ਨੂੰ ਖਾਣ ਕਰਕੇ ਬਹੁਤ ਸਾਰੇ ਸਿੰਘ ਬਿਮਾਰੀ ਪੈ ਗਏ ਗੋਲਾ ਬਰੂਦ ਸਭ ਮੁੱਕ ਚੁੱਕਿਆ ਸੀ ਸਿੰਘਾਂ ਦਾ ਇੰਨਾ ਦਬਦਬਾ ਸੀ ਕੇ ਐਸੀ ਹਾਲਤ ਚ ਵੀ ਕਿਸੇ ਦੀ ਹਿੰਮਤ ਨਹੀਂ ਸੀ ਕਿ ਉਹ ਗੜ੍ਹੀ ਦੇ ਅੰਦਰ ਜਾ ਸਕੇ
ਅਬਦੁੱ-ਸਮਦ ਖਾਂ ਨੇ ਕਈ ਤਰ੍ਹਾਂ ਦੇ ਵਾਅਦੇ ਕੀਤੇ
7 ਦਸੰਬਰ ਨੂੰ 1715 ਨੂੰ ਸਿੰਘਾਂ ਨੇ ਗੜ੍ਹੀ ਖੋਲ੍ਹ ਦਿੱਤੀ ਮੁਗਲਾਂ ਨੇ ਸਭ ਵਾਹਦੇ ਭੁਲਕੇ ਬੰਦਾ ਸਿੰਘ…
ਤੇ ਸਾਥੀ ਸਿੰਘਾਂ ਨੂੰ ਗ੍ਰਿਫ਼ਤਾਰ ਕਰ ਲਿਆ ਅੰਦਰ ਵੜਦਿਆਂ ਸਾਰ ਭੁਖ ਪਿਆਸ ਨਾਲ ਪਿੰਜਰ ਬਣੇ 300ਦੇ ਕਰੀਬ ਸਿੰਘਾਂ ਨੂੰ ਕਤਲ ਕਰ ਦਿੱਤਾ ਸਾਰੀ ਗੜੀ ਲਹੂ ਨਾਲ ਭਰ ਗਈ ਉਨ੍ਹਾਂ ਦੇ ਢਿਡ ਪਾਡ਼ ਦਿੱਤੇ ਕੇ ਸ਼ਾਇਦ ਏ ਸੋਨੇ ਦੀਆਂ ਮੋਹਰਾਂ ਨਾ ਖਾ ਗਏ ਹੋਣ ਫਿਰ ਮਾਰੇ ਗਏ ਸਿੰਘਾਂ ਦੇ ਸਿਰ ਵੱਢ ਕੇ ਨੇਜਿਆ ਤੇ ਟੰਗ ਲਏ ਬੰਦਾ ਸਿੰਘ ਤੇ ਕੁਝ ਹੋਰ ਸਾਥੀ ਸਿੰਘਾਂ ਨੂੰ ਕੈਦ ਕਰਕੇ ਪਹਿਲਾਂ ਲਾਹੌਰ ਲਿਆਂਦਾ ਫਿਰ ਸਮੱਦ ਖਾਂ ਦੇ ਪੁੱਤ ਜਕਰੀਏ ਖਾਂ ਦੀ ਅਗਵਾਈ ਚ ਜਲੂਸ ਦੇ ਰੂਪ ਚ ਦਿੱਲੀ ਲੈ ਗਏ ਰਸਤੇ ਚ ਹੋਰ ਵੀ ਸਿੱਖ ਗ੍ਰਿਫ਼ਤਾਰ ਕਰਕੇ ਗਿਣਤੀ ਵਧਾਈ ਗਈ ਦਿੱਲੀ ਜਾਕੇ ਸਭ ਨੂੰ ਸ਼ਹੀਦ ਕਰ ਦਿੱਤਾ
ਅੱਜ ਦੇ ਦਿਨ 300 ਦੇ ਕਰੀਬ ਸਿੰਘ ਸ਼ਹੀਦ ਕੀਤੇ ਤੇ ਬੰਦਾ ਸਿੰਘ ਬਹਾਦਰ ਸਮੇਤ ਕਈ ਕੈਦ ਕੀਤੇ
ਸਮੂਹ ਸ਼ਹੀਦਾਂ ਦੇ ਚਰਨਾਂ ਤੇ ਵਾਰ ਵਾਰ ਨਮਸਕਾਰ
ਮੇਜਰ ਸਿੰਘ
ਗੁਰੂ ਕਿਰਪਾ ਕਰੇ
ਇਸ ਸੰਸਾਰ ਵਿੱਚ ਬਹੁਤ ਅਵਤਾਰ , ਪੈਗੰਬਰ , ਫਕੀਰ , ਔਲੀਏ ਹੋਏ ਸਾਰੇ ਹੀ ਸਤਿਕਾਰ ਯੋਗ ਹਨ । ਪਰ ਜੋ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਇਸ ਸੰਸਾਰ ਨੂੰ ਦੇਣ ਦੇ ਕੇ ਗਏ ਹਨ ਉਹ ਹੋਰ ਕੋਈ ਨਹੀ ਦੇ ਸਕਿਆ । ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਪਟਨੇ ਦੀ ਧਰਤੀ ਤੇ ਅਵਤਾਰ ਧਾਰਨ ਕੀਤਾ , ਆਪਣੇ ਪਿਛਲੇ ਜਨਮ ਤੇ ਉਸ ਬੰਦਗੀ ਕਰਨ ਵਾਲੇ ਅਸਥਾਨ ਦੀ ਜਾਣਕਾਰੀ ਦੇਣ ਵਾਲੇ ਗੁਰੂ ਨਾਨਕ ਸਾਹਿਬ ਜੀ ਦੀ ਦਸਵੀ ਜੋਤ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਹੀ ਹਨ । ਬਹੁਤ ਅਵਤਾਰ , ਪੀਰ , ਪੈਗੰਬਰ , ਹੋਏ ਪਰ ਕਿਸੇ ਨੇ ਵੀ ਆਪਣੇ ਪਿਛਲੇ ਜਨਮ ਜਾ ਆਪਣੀ ਬੰਦਗੀ ਵਾਲੇ ਅਸਥਾਨ ਦਾ ਜਿਕਰ ਨਹੀ ਕੀਤਾ । ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਸਦੇ ਹਨ ਕਿ ਪਿਛਲੇ ਕਈ ਜਨਮਾਂ ਤੋ ਹੀ ਸਾਡੇ ਮਾਤਾ ਪਿਤਾ ਜੀ ਨੇ ਅਕਾਲ ਪੁਰਖ ਜੀ ਦੀ ਬਹੁਤ ਬੰਦਗੀ ਕੀਤੀ , ਜਦੋ ਅਕਾਲ ਪੁਰਖ ਜੀ ਬੰਦਗੀ ਤੋ ਖੁਸ਼ ਹੋਏ ਤਾ ਆਪ ਅਕਾਲ ਪੁਰਖ ਜੀ ਨੇ ਮੇਰੇ ਮਾਤਾ ਪਿਤਾ ਜੀ ਨੂੰ ਦਰਸ਼ਨ ਦਿਤੇ ਤੇ ਕੁਝ ਮੰਗਣ ਲਈ ਆਖਿਆ। ਸਾਡੇ ਮਾਤਾ ਪਿਤਾ ਜੀ ਨੇ ਇਕ ਮਹਾਨ ਪੁਰਸ਼ ਦੀ ਪੁੱਤਰ ਰੂਪ ਵਿੱਚ ਮੰਗ ਕੀਤੀ । ਅਕਾਲ ਪੁਰਖ ਜੀ ਉਹਨਾ ਦੀ ਬੇਨਤੀ ਮੰਨ ਲਈ ਤੇ ਸਾਨੂੰ ਮਾਤਲੋਕ ਤੇ ਜਾਣ ਦਾ ਹੁਕਮ ਕੀਤਾ ਤੇ ਆਪਣਾ ਨਵਾ ਪੰਥ ਚਲਾਉਣ ਦਾ ਵੀ ਹੁਕਮ ਕੀਤਾ ਗੁਰੂ ਗੋਬਿੰਦ ਸਿੰਘ ਜੀ ਦਸਦੇ ਹਨ । ਮੈ ਦੁਸਟ ਦੁਮਨ ਦੇ ਰੂਪ ਵਿੱਚ ਹੇਮਕੁੰਟ ਦੇ ਪਰਬਤਾਂ ਵਿੱਚ ਉਸ ਅਕਾਲ ਪੁਰਖ ਜੀ ਦੀ ਬੰਦਗੀ ਵਿੱਚ ਲੀਨ ਸੀ । ਗੁਰੂ ਜੀ ਜਿਕਰ ਕਰਦੇ ਹਨ ਸਾਡਾ ਦਿਲ ਨਹੀ ਕਰਦਾ ਸੀ ਮਾਤਲੋਕ ਤੇ ਜਾਣ ਦਾ ਕਿਉਕਿ ਸਾਡੀ ਸੁਰਤ ਉਸ ਅਕਾਲ ਪੁਰਖ ਜੀ ਦੇ ਵਿੱਚ ਲੀਨ ਸੀ । ਪਰ ਫੇਰ ਅਕਾਲ ਪੁਰਖ ਜੀ ਦਾ ਹੁਕਮ ਵੀ ਨਹੀ ਸੀ ਮੋੜ ਸਕਦੇ , ਅਸੀ ਅਕਾਲ ਪੁਰਖ ਜੀ ਨੂੰ ਬੇਨਤੀ ਕੀਤੀ ਜੇ ਤੁਸੀ ਆਪ ਪੰਥ ਚਲਾਉਣ ਵਿੱਚ ਸਾਡੀ ਸਹਾਇਤਾ ਕਰੋਗੇ ਫੇਰ ਹੀ ਅਸੀ ਇਹ ਕਾਰਜ ਕਰ ਸਕਦੇ ਹਾ । ਇਹ ਸੁਣ ਕੇ ਅਕਾਲ ਪੁਰਖ ਜੀ ਬਹੁਤ ਖੁਸ਼ ਹੋਏ ਤੇ ਉਹਨਾ ਨੇ ਸਾਨੂੰ ਆਪਣਾ ਪੁੱਤਰ ਬਣਾ ਕੇ ਇਸ ਮਾਤ ਲੋਕ ਤੇ ਭੇਜਿਆ ਤੇ ਪੰਥ ਚਲਾਉਣ ਦੀ ਆਗਿਆ ਦਿੱਤੀ । ਏਧਰ ਮਾਤਲੋਕ ਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਮਾਤਾ ਨਾਨਕੀ ਜੀ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਗੁਜਰੀ ਜੀ ਦੀ ਗੋਂਦ ਉਤੇ ਮਿਹਰ ਕਰਨ ਲਈ ਕਿਹਾ , ਤਾ ਗੁਰੂ ਜੀ ਮਾਤਾ ਨਾਨਕੀ ਜੀ ਤੇ ਆਪਣੇ ਮਹਿਲ ਮਾਤਾ ਗੁਜਰੀ ਜੀ ਤੇ ਆਪਣੇ ਸਿਖਾ ਨਾਲ ਤਰਬੈਣੀ ਦੇ ਤੱਟ ਤੇ ਪਹੁੰਚ ਗਏ । ਸਿਖਾ ਨੂੰ ਇਸ ਅਸਥਾਨ ਤੇ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰ ਕੇ ਬਾਣੀ ਪੜਨ ਦਾ ਹੁਕਮ ਕੀਤਾ , ਮਾਤਾ ਨਾਨਕੀ ਜੀ ਤੇ ਆਪਣੇ ਮਹਿਲ ਮਾਤਾ ਗੁਜਰੀ ਜੀ ਨੂੰ ਗੁਰੂ ਸਹਿਬਾਨ ਜੀ ਦੀ ਬਾਣੀ ਸਰਵਨ ਕਰਨ ਦਾ ਉਪਦੇਸ਼ ਕੀਤਾ । ਵੱਡੇ ਗੁਰੂ ਸਾਹਿਬਾਨ ਜੀ ਤੇ ਭਗਤਾ ਦੀ ਰਸਨਾਂ ਤੋ ਉਚਾਰਨ ਕੀਤੀ ਬਾਣੀ ਸਰਵਨ ਕਰਦਿਆ ਤੇ ਪੁੰਨ ਦਾਨ ਕਰਦਿਆ ਤਰਬੈਣੀ ਘਾਟ ਉਤੇ ਗੁਰੂ ਗੋਬਿੰਦ ਸਿੰਘ ਜੀ ਮਾਤਾ ਗੁਜਰੀ ਜੀ ਕੁੱਖ ਵਿੱਚ ਪ੍ਰਵੇਸ਼ ਕੀਤਾ । ਗੁਰੂ ਤੇਗ ਬਹਾਦਰ ਜੀ ਜਦੋ ਪਟਨੇ ਦੀ ਧਰਤੀ ਤੇ ਪਹੁੰਚੇ ਤਾ ਸਾਹਿਬਜਾਦੇ ਦੇ ਆਗਮਨ ਨੂੰ ਜਾਣ ਕੇ ਮਾਤਾ ਨਾਨਕੀ ਜੀ ਆਪਣੇ ਮਹਿਲ ਮਾਤਾ ਗੁਜਰੀ ਜੀ ਤੇ ਮਾਮਾ ਕਿਰਪਾਲ ਚੰਦ ਜੀ ਤੇ ਕੁਝ ਸਿੱਖਾਂ ਨੂੰ ਪਟਨੇ ਦੀ ਧਰਤੀ ਤੇ ਛੱਡ ਕੇ ਆਪ ਅਸਾਂਮ ਦੀ ਯਾਤਰਾ ਤੇ ਜਾਣ ਦੀ ਤਿਆਰੀ ਕਰ ਲਈ । ਆਪਣੇ ਮਹਿਲ ਮਾਤਾ ਗੁਜਰੀ ਜੀ ਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਆਪਣੇ ਕੋਲ ਬੁਲਵਾਇਆ ਤੇ ਆਖਿਆ ਤੁਹਾਡੀ ਕੁੱਖ ਤੋ ਐਸਾ ਮਹਾਨ ਪੁਰਸ਼ ਜਨਮ ਲਵੇਗਾ ਜਿਨਾ ਵਰਗਾ ਨਾ ਇਸ ਸੰਸਾਰ ਤੇ ਪਹਿਲਾ ਪੈਦਾ ਹੋਇਆ ਹੈ ਤੇ ਨਾ ਹੀ ਅਗੇ ਪੈਦਾ ਹੋਵੇਗਾ । ਤੁਸਾ ਨੇ ਉਸ ਬਾਲਕ ਦਾ ਨਾਮ ਗੋਬਿੰਦ ਰਾਇ ਰੱਖਣਾ ਹੈ ਉਹ ਜੋ ਵੀ ਚੋਂਜ ਵਰਤਾਉਣਗੇ ਉਹ ਅਕਾਲ ਪੁਰਖ ਜੀ ਦੇ ਹੁਕਮ ਵਿੱਚ ਹੀ ਵਰਤਾਉਣਗੇ ਤੁਸੀ ਉਹਨਾ ਨੂੰ ਕਦੇ ਵੀ ਰੋਕਣਾ ਨਹੀ । ਅਸੀ ਹੁਣ ਸਿਖੀ ਦੇ ਪ੍ਰਚਾਰ ਲਈ ਜਾ ਰਹੇ ਹਾ ਤੁਸਾ ਨੇ ਕੋਈ ਫਿਕਰ ਨਹੀ ਕਰਨਾ ਗੁਰੂ ਨਾਨਕ ਸਾਹਿਬ ਆਪ ਸਭ ਦੇ ਅੰਗ ਸੰਗ ਹਨ । ਗੁਰੂ ਤੇਗ ਬਹਾਦਰ ਸਾਹਿਬ ਜੀ ਇਹ ਕਹਿ ਕੇ ਯਾਤਰਾ ਤੇ ਚਲੇ ਜਾਦੇ ਹਨ , ਆਖਿਰ ਉਹ ਘੜੀ ਆ ਹੀ ਜਾਦੀ ਹੈ ਜਦੋ ਸਾਹਿਬੇ ਕਮਾਲ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪਟਨੇ ਦੀ ਧਰਤੀ ਤੇ ਹੋਇਆ ਤੇ ਸਾਰੀ ਹੀ ਕਾਇਨਾਤ ਖੁਸ਼ੀਆਂ ਨਾਲ ਭਰ ਜਾਦੀ ਹੈ । ਐਸੇ ਮਹਾਨ ਗੁਰੂ ਸਹਿਬਾਨ ਦੇ ਪ੍ਰਕਾਸ਼ ਪੁਰਬ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ ।
ਜੋਰਾਵਰ ਸਿੰਘ ਤਰਸਿੱਕਾ
7277553000
ਗੁਰੂਦਵਾਰਾ ਸ਼੍ਰੀ ਸ਼ੇਰਸ਼ਿਕਾਰ ਸਾਹਿਬ, ਪਿੰਡ ਮਚਕੰਦ, ਜ਼ਿਲ੍ਹਾ ਢੋਲਪੁਰ ਰਾਜਸਥਾਨ ਵਿਚ ਸਥਿਤ ਹੈ. ਗਵਾਲੀਅਰ ਵੱਲ ਵਧਦੇ ਹੋਏ, ਬਾਦਸ਼ਾਹ ਸਾਹਿਬ ਨਾਲ ਗੁਰੂ ਸਾਹਿਬ ਨੇ ਮਚਕੰਦ ਪਹੁੰਚ ਕੇ ਭੱਤੀਪੁਰ ਪਿੰਡ ਵਿਚ ਠਹਿਰੇ. ਉਸ ਖੇਤਰ ਦੇ ਲੋਕਾਂ ਨੇ ਸ਼ਹਿਨਸ਼ਾਹ ਨੂੰ ਇੱਕ ਖੂੰਖਾਰ ਸ਼ੇਰ ਬਾਰੇ ਦੱਸਿਆ ਅਤੇ ਉਸਨੂੰ ਉਸ ਸ਼ੇਰ ਤੋਂ ਬਚਾਉਣ ਲਈ ਬੇਨਤੀ ਕੀਤੀ. ਜਹਾਂਗੀਰ ਨੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਜਾਨੋਂ ਮਾਰਨ ਦੀ ਯੋਜਨਾ ਬਣਾਈ ਸੀ, ਤੇ ਇਹ ਸਹੀ ਸਮਾਂ ਸੀ ਉਸ ਸ਼ੇਰ ਦੁਆਰਾ ਗੁਰੂ ਜੀ ਨੂੰ ਮਾਰਨ ਦਾ। ਜਦੋਂ ਬਾਦਸ਼ਾਹ ਅਤੇ ਗੁਰੂ ਸਾਹਿਬ ਜੀ ਸਿਪਾਹੀਆਂ ਦੇ ਨਾਲ ਸ਼ੇਰ ਦੀ ਭਾਲ ਵਿਚ ਇਸ ਖੇਤਰ ਚ ਪਹੁੰਚੇ ਤਾਂ ਸ਼ੇਰ ਨੇ ਸੈਨਿਕਾਂ’ ਤੇ ਹਮਲਾ ਕੀਤਾ. ਜਹਾਂਗੀਰ ਅਤੇ ਉਸ ਦੇ ਸਿਪਾਹੀ ਤਿਆਰ ਸਨ ਅਤੇ ਉਨ੍ਹਾਂ ਨੇ ਤੋਪਾਂ ਅਤੇ ਤੀਰ ਚਲਾਉਣੇ ਸ਼ੁਰੂ ਕਰ ਦਿੱਤੇ ਪਰ ਸਭ ਵਿਅਰਥ ਗਿਆ , ਸ਼ੇਰ ਬਹੁਤ ਦਲੇਰ ਸੀ ਅਤੇ ਛੇਤੀ ਹੀ ਜਹਾਂਗੀਰ ਵੱਲ ਵਧਦਾ ਰਿਹਾ. ਇਹ ਵੇਖ ਕੇ, ਜਹਾਂਗੀਰ ਬਹੁਤ ਡਰ ਗਿਆ ਅਤੇ ਮਦਦ ਲਈ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ. ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਆਏ ਅਤੇ ਜਹਾਂਗੀਰ ਅਤੇ ਸ਼ੇਰ ਦੇ ਵਿਚਕਾਰ ਖੜ੍ਹੇ ਹੋ ਗਏ ਅਤੇ ਸ਼ੇਰ ਨੂੰ ਕਿਹਾ ਕਿ ਏ ਕਾਲੇ ਯਮਨ ਪਹਿਲਾਂ ਵਾਰ ਕਰ ਲੈ ਕਿਧਰੇ ਕਿਧਰੇ ਤੇਰੇ ਮਨ ਦੀ ਇੱਛਾ ਬਾਕੀ ਨਾ ਰਹਿ ਜਾਵੇ “. ਸ਼ੇਰ ਨੇ ਆਪਣੀ ਪੂਰੀ ਤਾਕਤ ਨਾਲ ਗੁਰੂ ਸਾਹਿਬ ਉੱਪਰ ਹਮਲਾ ਕੀਤਾ. ਗੁਰੂ ਸਾਹਿਬ ਨੇ ਸ਼ੇਰ ਦੇ ਸਾਹਮਣੇ ਢਾਲ ਨੂੰ ਰੱਖ ਦਿੱਤਾ ਅਤੇ ਆਪਣੀ ਤਲਵਾਰ ਨਾਲ ਸ਼ੇਰ ਦੀ ਪਿੱਠ ਉੱਤੇ ਵਾਰ ਕੀਤਾ ਅਤੇ ਇਸਨੂੰ ਇਕ ਝਟਕੇ ਨਾਲ ਮਾਰ ਦਿੱਤਾ. ਜਹਾਂਗੀਰ ਨੂੰ ਹੁਣ ਅਹਿਸਾਸ ਹੋਇਆ ਕਿ ਗੁਰੂ ਸਾਹਿਬ ਕੇਵਲ ਰੂਹਾਨੀਅਤ ਵਲੋਂ ਪ੍ਰਭਾਵਸ਼ਾਲੀ ਨਹੀਂ ਸੀ ਸਗੋਂ ਸਰੀਰਕ ਤੌਰ ਤੇ ਵੀ ਨੇ। .
धनासरी महला ४ ॥ मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥ सभु को तुझ ही विचि है मेरे साहा तुझ ते बाहरि कोई नाहि ॥ सभि जीअ तेरे तू सभस दा मेरे साहा सभि तुझ ही माहि समाहि ॥३॥ सभना की तू आस है मेरे पिआरे सभि तुझहि धिआवहि मेरे साह ॥ जिउ भावै तिउ रखु तू मेरे पिआरे सचु नानक के पातिसाह ॥४॥७॥१३॥
अर्थ: हे मेरे पातशाह! (कृपा कर) मुझे तेरे दर्शन का आनंद प्राप्त हो जाए। हे मेरे पातशाह! मेरे दिल की पीड़ा को तूँ ही जानता हैं। कोई अन्य क्या जान सकता है ? ॥ रहाउ ॥ हे मेरे पातशाह! तूँ सदा कायम रहने वाला मालिक है, तूँ अटल है। जो कुछ तूँ करता हैं, वह भी उकाई-हीन है (उस में कोई भी उणता-कमी नहीं)। हे पातशाह! (सारे संसार में तेरे बिना) अन्य कोई नहीं है (इस लिए) किसी को झूठा नहीं कहा जा सकता ॥१॥ हे मेरे पातशाह! तूँ सब जीवों में मौजूद हैं, सारे जीव दिन रात तेरा ही ध्यान धरते हैं। हे मेरे पातशाह! सारे जीव तेरे से ही (मांगें) मांगते हैं। एक तूँ ही सब जीवों को दातें दे रहा हैं ॥२॥ हे मेरे पातशाह! प्रत्येक जीव तेरे हुक्म में है, कोई जीव तेरे हुक्म से बाहर नहीं हो सकता। हे मेरे पातशाह! सभी जीव तेरे पैदा किए हुए हैं,और, यह सभी तेरे में ही लीन हो जाते हैं ॥३॥ हे मेरे प्यारे पातशाह! तूँ सभी जीवों की इच्छाएं पूरी करता हैं सभी जीव तेरा ही ध्यान धरते हैं। हे नानक जी के पातशाह! हे मेरे प्यारे! जैसे तुझे अच्छा लगता है, वैसे मुझे (अपने चरणों में) रख। तूँ ही सदा कायम रहने वाला हैं ॥४॥७॥१३॥
ਅੰਗ : 670
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
ਅਰਥ: ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥ ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥ ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥ ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਜੀ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੪॥੭॥੧੩॥
सोरठि महला ५ ॥ मेरा सतिगुरु रखवाला होआ ॥ धारि क्रिपा प्रभ हाथ दे राखिआ हरि गोविदु नवा निरोआ ॥१॥ रहाउ ॥ तापु गइआ प्रभि आपि मिटाइआ जन की लाज रखाई ॥ साधसंगति ते सभ फल पाए सतिगुर कै बलि जांई ॥१॥ हलतु पलतु प्रभ दोवै सवारे हमरा गुणु अवगुणु न बीचारिआ ॥ अटल बचनु नानक गुर तेरा सफल करु मसतकि धारिआ ॥२॥२१॥४९॥
अर्थ :-हे भाई ! मेरा गुरु (मेरा) सहाई बना है, (गुरु की शरण की बरकत के साथ) भगवान ने कृपा कर के (अपने) हाथ दे के (बालक हरि गोबिंद को) बचा लिया है, (अब बालक) हरि गोबिंद बिलकुल राजी-बाजी हो गया है।1। (हे भाई ! बालक हरि गोबिंद का) ताप उतर गया है, भगवान ने आप उतारा है, भगवान ने अपने सेवक की इज्ज़त रख ली है । हे भाई ! गुरु की संगत से (मैंने) सारे फल प्राप्त कीये हैं, मैं (सदा) गुरु से (ही) कुरबान जाता हूँ।1। (हे भाई जो भी मनुख भगवान का पला पकड़े रखता है, उस का) यह लोक और परलोक दोनो ही परमात्मा सवार देता है, हम जीवों का कोई गुण या औगुण परमात्मा चित् में नहीं रखता । हे नानक ! (बोल-) हे गुरु ! तेरा (यह) बचन कभी टलने वाला नहीं (कि परमात्मा ही जीव का लोक परलोक में राखा है) । हे गुरु ! तूं अपना बरकत वाला हाथ (हम जीवों के) माथे पर रखता हैं।2।21।49।
ਅੰਗ : 620
ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥
ਅਰਥ: ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ ॥੧॥ ਰਹਾਉ॥ (ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ ॥੧॥ (ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ। ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ। ਨਾਨਕ ਆਖਦਾ ਹੈ ਕਿ ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ)। ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ ॥੨॥੨੧॥੪੯॥
सोरठि महला ९ ॥ मन की मन ही माहि रही ॥ ना हरि भजे न तीरथ सेवे चोटी कालि गही ॥१॥ रहाउ ॥ दारा मीत पूत रथ स्मपति धन पूरन सभ मही ॥ अवर सगल मिथिआ ए जानउ भजनु रामु को सही ॥१॥ फिरत फिरत बहुते जुग हारिओ मानस देह लही ॥ नानक कहत मिलन की बरीआ सिमरत कहा नही ॥२॥२॥
अर्थ: (हे भाई! देखो, माया धारी की मंद-भागता! उस के) मन की आश मन में ही रह गई। ना उस ने परमात्मा का भजन किया, ना ही उस ने संत जनों की सेवा की, और, मौत ने बोदी आ पकड़ी ॥१॥ रहाउ ॥ हे भाई! स्त्री, मित्र, पुत्र, गाड़ियाँ, माल-असबाब, धन-पदार्थ सारी ही धरती – यह सब कुछ नाशवान समझो। परमात्मा का भजन (ही) असली (मित्र) है ॥१॥ हे भाई! कई युग (जूनों में) भटक भटक कर तूँ थक गया था। (अब) तुझे मनुष्या शरीर मिला है। नानक जी कहते हैं – (हे भाई! परमात्मा को) मिलने की यही बारी है, अब तूँ सिमरन क्यों नहीं करता ? ॥२॥२॥
ਅੰਗ : 631
ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥
ਅਰਥ: (ਹੇ ਭਾਈ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ! ਉਸ ਦੇ) ਮਨ ਦੀ ਆਸ ਮਨ ਵਿਚ ਹੀ ਰਹਿ ਗਈ। ਨਾਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ, ਤੇ, ਮੌਤ ਨੇ ਬੋਦੀ ਆ ਫੜੀ ॥੧॥ ਰਹਾਉ ॥ ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਗੱਡੀਆਂ, ਮਾਲ-ਅਸਬਾਬ, ਧਨ-ਪਦਾਰਥ ਸਾਰੀ ਹੀ ਧਰਤੀ – ਇਹ ਸਭ ਕੁਝ ਨਾਸਵੰਤ ਸਮਝੋ। ਪਰਮਾਤਮਾ ਦਾ ਭਜਨ (ਹੀ) ਅਸਲ (ਸਾਥੀ) ਹੈ ॥੧॥ ਹੇ ਭਾਈ! ਕਈ ਜੁਗ (ਜੂਨਾਂ ਵਿਚ) ਭਟਕ ਭਟਕ ਕੇ ਤੂੰ ਥੱਕ ਗਿਆ ਸੀ। (ਹੁਣ) ਤੈਨੂੰ ਮਨੁੱਖਾ ਸਰੀਰ ਲੱਭਾ ਹੈ। ਨਾਨਕ ਜੀ ਆਖਦੇ ਹਨ – (ਹੇ ਭਾਈ! ਪਰਮਾਤਮਾ ਨੂੰ) ਮਿਲਣ ਦੀ ਇਹੀ ਵਾਰੀ ਹੈ, ਹੁਣ ਤੂੰ ਸਿਮਰਨ ਕਿਉਂ ਨਹੀਂ ਕਰਦਾ ? ॥੨॥੨॥