ਬੰਦਿ = ਬੰਦੀ ਤੋਂ, ਮਾਇਆ ਦੇ ਮੋਹ ਤੋਂ।
ਖਲਾਸੀ = ਮੁਕਤੀ, ਛੁਟਕਾਰਾ।
ਭਾਣੈ = ਅਕਾਲ ਪੁਰਖ ਦੀ ਰਜ਼ਾ ਵਿਚ ਤੁਰਿਆਂ।
ਹੋਇ = ਹੁੰਦਾ ਹੈ।
ਜਪੁਜੀ ਸਾਹਿਬ — ੧੨੮
जैतसरी महला ४ घरु १ चउपदे ੴसतिगुर प्रसादि ॥ मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु दि्रड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ जिन साधू चरण साध पग सेवे तिन सफलिओ जनमु सनाथा ॥ मो कउ कीजै दासु दास दासन को हरि दइआ धारि जगंनाथा ॥३॥ हम अंधुले गिआनहीन अगिआनी किउ चालह मारगि पंथा ॥ हम अंधुले कउ गुर अंचलु दीजै जन नानक चलह मिलंथा ॥४॥१॥
अर्थ: राग जैतसरी, घर १ में गुरु रामदास जी की चार-बन्दों वाली बाणी। अकाल पुरख एक है और सतिगुरु की कृपा द्वारा मिलता है। (हे भाई! जब) गुरु ने मेरे सिर ऊपर अपना हाथ रखा, तो मेरे हृदय में परमात्मा का रत्न (जैसा कीमती) नाम आ वसा। (हे भाई! जिस भी मनुष्य को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया ॥१॥ हे मेरे मन! (सदा) परमात्मा का नाम सिमरिया कर, (परमात्मा) सारे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुष्य जीवन व्यर्थ चला जाता है ॥ रहाउ ॥ हे भाई! जो मनुष्य अपने मन के पीछे चलते है वह गुरु (की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है ॥२॥ हे भाई! जो मनुष्य गुरू के चरनो का आसरा लेते हैं, वह गुरू वालेे बन जाते हैं, उनकी जिदंगी सफल हो जाती है। हे हरी! हे जगत के नाथ! मेरे पर मेहर कर, मुझे अपने दासों के दासों का दास बना ले ॥३॥ हे गुरू! हम माया मे अँधे हो रहे हैं, हम आतमिक जीवन की सूझ से अनजान हैं, हमे सही जीवन की सूझ नही है, हम आपके बताए हुए जीवन-राह पर चल नही सकते। दास नानक जी!(कहो-) हे गुरू! हम अँधियों के अपना पला दीजिए जिस से हम आपके बताए हुए रास्ते पर चल सकें ॥४॥१॥
ਅੰਗ : 696
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥
तिलंग महला १ घरु ३ ੴ सतिगुर प्रसादि ॥ इहु तनु माइआ पाहिआ पिआरे लीतड़ा लबि रंगाए ॥ मेरै कंत न भावै चोलड़ा पिआरे किउ धन सेजै जाए ॥१॥ हंउ कुरबानै जाउ मिहरवाना हंउ कुरबानै जाउ ॥ हंउ कुरबानै जाउ तिना कै लैनि जो तेरा नाउ ॥ लैनि जो तेरा नाउ तिना कै हंउ सद कुरबानै जाउ ॥१॥ रहाउ ॥ काइआ रंङणि जे थीऐ पिआरे पाईऐ नाउ मजीठ ॥ रंङण वाला जे रंङै साहिबु ऐसा रंगु न डीठ ॥२॥ जिन के चोले रतड़े पिआरे कंतु तिना कै पासि ॥ धूड़ि तिना की जे मिलै जी कहु नानक की अरदासि ॥३॥ आपे साजे आपे रंगे आपे नदरि करेइ ॥ नानक कामणि कंतै भावै आपे ही रावेइ ॥४॥१॥३॥
अर्थ: राग तिलंग, घर ३ में गुरु नानक देव जी की बाणी। अकाल पुरख एक है और सतिगुरु की कृपा द्वारा मिलता है। जिस जीव-स्त्री के इस संसार को माया (के मोह की लाग लगी हो, और फिर उस ने इस को पूरा जिव्हा के चस्के में रंग लिया हो, वह जीव-स्त्री खसम प्रभू के चरणों में नहीं पहुँच सकती, क्योंकि (जीवन का) यह चोला (यह शरीर, यह जीवन) खसम प्रभू को पसंद नहीं आता ॥१॥ हे मेहरबान प्रभू! मैं कुर्बान जाता हूँ, मैं सदके जाता हूँ उन से जो तेरा नाम सिमरते हैं। जो व्यक्ति तेरा नाम लेता है, मैं उस से सदा कुर्बान जाता हूँ ॥१॥ रहाउ ॥ (पर, हाँ!) अगर यह शरीर (निलारी की) मट्टी बन जाए, और हे सजन! अगर इस में मजीठ जैसे पक्के रंग वाला प्रभू का नाम रंग डाला जाए, फिर मालिक प्रभु स्वयं निलारी (बन के जीव-स्त्री के मन को) रंग (का गोता) दे, तो ऐसा रंग चड़ता है जो जो पहले कभी देखा न हो ॥੨॥ हे प्यारे (सजन!) जिन जीव स्त्रियों के (शरीर-) चोले (जीवन नाम-रंग से) रंगें गए हैं,खसम-प्रभू (सदा) उनके पास (वसता) है। हे सजन! नानक तरफों उन्हा पास बेनती कर, भला कहीं नानक को उनके चरनों की धूड़ मिल जाए ॥३॥ जिस जीव स्त्री पर प्रभू आप मेहर की नज़र करता है उसको वह आप ही संवारदा है और आप ही (नाम के) रंग में रंगता है। नानक जी! वह जीव-स्त्री खसम-प्रभू को प्यारी लगती है, उसको प्रभू आप ही अपने चरनों में जोड़ता है ॥४॥१॥३॥
ਅੰਗ : 721
ਤਿਲੰਗ ਮਹਲਾ ੧ ਘਰੁ ੩ ੴਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ ਕਾਇਆ ਰੰਙਿਣ ਜੇ ਥੀਅੈ ਪਿਆਰੇ ਪਾਈਅੈ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਅੈਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਿਣ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥
ਅਰਥ: ਰਾਗ ਤਿਲੰਗ, ਘਰ ੩ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ ॥੧॥ ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥ (ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ ॥੨॥ ਹੇ ਪਿਆਰੇ (ਸੱਜਣ!) ਜਿਨ੍ਹਾਂ ਜੀਵ-ਇਸਤ੍ਰੀਆਂ ਦੇ (ਸਰੀਰ-) ਚੋਲੇ (ਜੀਵਨ ਨਾਮ-ਰੰਗ ਨਾਲ) ਰੰਗੇ ਗਏ ਹਨ, ਖਸਮ-ਪ੍ਰਭੂ (ਸਦਾ) ਉਹਨਾਂ ਦੇ ਕੋਲ (ਵੱਸਦਾ) ਹੈ। ਹੇ ਸੱਜਣ! ਨਾਨਕ ਵਲੋਂ ਉਹਨਾਂ ਪਾਸ ਬੇਨਤੀ ਕਰ, ਭਲਾ ਕਿਤੇ ਨਾਨਕ ਨੂੰ ਉਹਨਾਂ ਦੇ ਚਰਨਾਂ ਦੀ ਧੂੜ ਮਿਲ ਜਾਏ ॥੩॥ ਜਿਸ ਜੀਵ-ਇਸਤ੍ਰੀ ਉਤੇ ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਉਹ ਆਪ ਹੀ ਸੰਵਾਰਦਾ ਹੈ ਆਪ ਹੀ (ਨਾਮ ਦਾ) ਰੰਗ ਚਾੜ੍ਹਦਾ ਹੈ। ਹੇ ਨਾਨਕ ਜੀ! ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਸ ਨੂੰ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ ॥੪॥੧॥੩॥
ਆਗੈ ਸੁਖੁ ਮੇਰੇ ਮੀਤਾ ।।
ਪਾਛੇ ਆਨਦੁ ਪ੍ਰਭਿ ਕੀਤਾ ।।
ਸਾਨੂੰ ਗੁਰੂ ਤੋਂ ਵੱਧ ਪਿਆਰਾ ਨਹੀਂ ਕੋਈ…..
ਧੌਣ ਗੁਰੂ ਬਿਨ ਝੁੱਕਣੀ ਨਹੀਂ 🙏
रागु सोरठि बाणी भगत रविदास जी की ੴ सतिगुर प्रसादि ॥ जउ हम बांधे मोह फास हम प्रेम बधनि तुम बाधे ॥ अपने छूटन को जतनु करहु हम छूटे तुम आराधे ॥१॥ माधवे जानत हहु जैसी तैसी ॥ अब कहा करहुगे ऐसी ॥१॥ रहाउ ॥ मीनु पकरि फांकिओ अरु काटिओ रांधि कीओ बहु बानी ॥ खंड खंड करि भोजनु कीनो तऊ न बिसरिओ पानी ॥२॥ आपन बापै नाही किसी को भावन को हरि राजा ॥ मोह पटल सभु जगतु बिआपिओ भगत नही संतापा ॥३॥ कहि रविदास भगति इक बाढी अब इह का सिउ कहीऐ ॥ जा कारनि हम तुम आराधे सो दुखु अजहू सहीऐ ॥४॥२॥
अर्थ :-हे माधो ! तेरे भक्त जिस प्रकार का प्यार तेरे साथ करते हैं वह तेरे से छुपा नहीं रह सकता (तूँ वह भली प्रकार जानता हैं), अजिही प्रीति के होते तूँ जरूर उनको मोह से बचाए रखता हैं।1।रहाउ। (सो, हे माधो !) अगर हम मोह की रस्सी में बंधे हुए थे, तो हमने तुझे अपने प्यार की रस्सी के साथ बाँध लिया है। हम तो (उस मोह की फांसी में से) तुझे सिमर के निकल आए हैं, तूँ हमारे प्यार की जकड़ में से कैसे निकलेंगा ?। (हमारा तेरे साथ प्रेम भी वह है जो मछली को पानी के साथ होता है, हम मर के भी तेरी याद नहीं छोडेगे) मछली (पानी में से) पकड़ के फांकाँ कर दें, टोटे कर दें और कई तरह उबाल लें, फिर रता रता कर के खा लें, फिर भी उस मछली को पानी नहीं भूलता (जिस खान वाले के पेट में जाती है उस को भी पानी की प्यास लगा देती है)।2। जगत का स्वामी हरि किसी के पिता की (की मलकीअत) नहीं है, वह तो प्रेम का बंधा हुआ है। (इस प्रेम से दूर हुआ सारा जगत) मोह के परदे में फँसा पड़ा है, पर (भगवान के साथ प्रेम करने वाले) भक्तों को (इस मोह का) कोई कलेश नहीं होता।3। रविदास कहते है-(हे माधो !) मैं एक तेरी भक्ति (अपने मन में) इतनी द्रिड़ह की है कि मुझे अब किसी के साथ यह गिला करने की जरूरत ही नहीं रह गई जु जिस मोह से बचने के लिए मैं तेरा सुमिरन कर रहा था, उस मोह का दु:ख मुझे अब तक सहारना पड़ रहा है (भावार्थ, उस मोह का तो अब मेरे अंदर नाम निशान ही नहीं रह गया)।4।2।
ਅੰਗ : 657
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥
ਅਰਥ: ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ), ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।1। ਰਹਾਉ। (ਸੋ, ਹੇ ਮਾਧੋ!) ਜੇ ਅਸੀਂ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀਂ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?। (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ)।2। ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ।3। ਰਵਿਦਾਸ ਆਖਦਾ ਹੈ—(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ)।4।2
टोडी महला ५ ॥ हरि बिसरत सदा खुआरी ॥ ता कउ धोखा कहा बिआपै जा कउ ओट तुहारी ॥ रहाउ ॥ बिनु सिमरन जो जीवनु बलना सरप जैसे अरजारी ॥ नव खंडन को राजु कमावै अंति चलैगो हारी ॥१॥ गुण निधान गुण तिन ही गाए जा कउ किरपा धारी ॥ सो सुखीआ धंनु उसु जनमा नानक तिसु बलिहारी ॥२॥२॥
अर्थ: हे भाई! परमात्मा (के नाम) को भुलाने से सदा (माया के हाथों मनुष्य की) बे-पत्ती ही होती है। हे प्रभू! जिस मनुष्य को तेरा सहारा हो, उस को (माया के किसी भी विकार से) धोखा नहीं हो सकता ॥ रहाउ ॥ हे भाई! परमात्मा का नाम सिमरन करने के बिना जितनी भी जिन्दगी गुजारनी है (वह वैसे ही होती है) जैसे सर्प (अपनी) उम्र गुजा़रता है (उम्र चाहे लम्बी होती है, परन्तु वह सदा अपने अंदर ज्हर पैदा करता रहता है)। (सिमरन से वंचित हुआ मनुष्य अगर) सारी धरती का राज भी करता रहे, तो भी आखिर मनुष्य जीवन की बाजी हार कर ही जाता है ॥१॥ (हे भाई!) गुणों के खजानें हरी के गुण उस मनुष्य ने ही गाए हैं जिस पर हरी ने मेहर की है। वह मनुष्य सदा सुखी जीवन बतीत करता है, उस की जिन्दगी मुबारिक होती है। हे नानक जी! (कहो-) ऐसे मनुष्य से सदके होना चाहिए ॥२॥२॥
ਅੰਗ : 711
ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥
ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ)। (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ ॥੧॥ (ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਹੇ ਨਾਨਕ ਜੀ! (ਆਖੋ-) ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ ॥੨॥੨॥
(ਸਿਖਾਂ ਦੇ ਹਮਾਇਤੀ ਅਤੇ ਮਿੱਤਰ ਦੀਵਾਨ ਕੌੜਾ ਮੱਲ ਜੀ ਨੂੰ ਕੋਟਿਨ-ਕੋਟਿ ਪ੍ਰਣਾਮ!)
ਦੀਵਾਨ ਕੌੜਾ ਮੱਲ ਲਾਹੌਰ ਦਾ ਇੱਕ ਦੀਵਾਨ ਸੀ ਜੋ ਸੂਬੇਦਾਰ ਮੀਰ ਮੰਨੂ ਦਾ ਸਮਕਾਲੀ ਸੀ। ਉਸਨੂੰ ਸਿੱਖ ਕੌਮ ਦਾ ਹਿਤੈਸ਼ੀ ਮੰਨਿਆ ਜਾਂਦਾ ਹੈ ਕਿਉਂਕਿ ਉਸਨੇ ਨਨਕਾਣਾ ਸਾਹਿਬ ਵਿੱਚ ਤਿੰਨ ਲੱਖ ਦੀ ਲਾਗਤ ਨਾਲ ਗੁਰਦੁਆਰਾ ਬਾਲ ਲੀਲਾ ਦੀ ਇਮਾਰਤ ਤੇ ਸਰੋਵਰ ਦੀ ਉਸਾਰੀ ਕਰਵਾਈ ਸੀ। ਸਿੱਖ ਇਤਿਹਾਸ ਵਿੱਚ ਉਸਨੂੰ ਮਿੱਠਾ ਮੱਲ ਵੀ ਕਿਹਾ ਜਾਂਦਾ ਹੈ।
ਦੀਵਾਨ ਕੌੜਾ ਮੱਲ ਦਾ ਜਨਮ ਪਾਕਿਸਤਾਨ ਦੇ ਜ਼ਿਲ੍ਹਾ ਝੰਗ ਦੇ ਕਸਬੇ ਸ਼ੋਰਕੋਟ ਦੇ ਨਜ਼ਦੀਕ ਕਿਸੇ ਪਿੰਡ ਵਿੱਚ ਹੋਇਆ ਸੀ। ਉਸ ਦੇ ਪਿਤਾ ਦਾ ਨਾਮ ਵਾਲਿਦ ਰਾਮ ਸੀ ਮੁਫ਼ਤੀ ਅਲਾਉਦੀਨ ਇਬਰਤਨਾਮੇ ਵਿੱਚ ਉਸ ਨੂੰ ਕੌੜਾ ਮੱਲ ਅਰੋੜਾ ਕਾਨੂੰਗੋ ਮੁਲਤਾਨੀ ਸੰਬੋਧਨ ਕਰਦਾ ਹੈ। ਇਸ ਤੋਂ ਲੱਗਦਾ ਹੈ ਕਿ ਉਹ ਵੀ ਆਪਣੇ ਬਾਪ ਦਾਦੇ ਵਾਂਗ ਮਾਲ ਮਹਿਕਮੇ ਦਾ ਅਧਿਕਾਰੀ ਸੀ। ਇੱਥੋਂ ਉਹ ਲਾਹੌਰ ਚਲਾ ਗਿਆ ਤੇ ਆਪਣੀ ਕਾਬਲੀਅਤ ਦੇ ਸਿਰ ਉੱਤੇ ਤਰੱਕੀ ਕਰਦਾ ਹੋਇਆ ਉੱਚ ਸੈਨਿਕ ਅਧਿਕਾਰੀ ਤੇ ਕੁਸ਼ਲ ਪ੍ਰਸ਼ਾਸਕ ਬਣਿਆ। ਉਸ ਬਾਰੇ ਸਭ ਤੋਂ ਪਹਿਲਾਂ ਵੇਰਵਾ ਲਿਖਾਰੀ ਸ਼ਾਹ ਨਵਾਜ਼ ਦੀ ਲਿਖਤ ਮਦੱਸਰ-ਉਲ-ਮਰਦ ਵਿੱਚ ਆਉਂਦਾ ਹੈ। ਉਸ ਮੁਤਾਬਕ ਕੌੜਾ ਮੱਲ ਨੇ ਸੂਬੇਦਾਰ ਜ਼ਕਰੀਆ ਖ਼ਾਨ ਦੇ ਹੁਕਮ ਨਾਲ ਮਸ਼ਹੂਰ ਡਾਕੂ ਪਨਾਹ ਭੱਟੀ ਨੂੰ 1738 ਵਿੱਚ ਮਾਰ ਦਿੱਤਾ। ਪਨਾਹ ਭੱਟੀ ਦਾ ਸਿੱਕਾ ਰਾਵੀ ਦਰਿਆ ਤੋਂ ਹਸਨ ਅਬਦਾਲ ਤਕ ਚੱਲਦਾ ਸੀ। ਖ਼ੁਸ਼ ਹੋ ਕੇ ਜ਼ਕਰੀਆ ਖ਼ਾਨ ਨੇ ਉਸ ਨੂੰ ਮੁਲਤਾਨ ਦਾ ਦੀਵਾਨ ਥਾਪ ਦਿੱਤਾ। ਜ਼ਕਰੀਆ ਖ਼ਾਨ ਦੇ ਮਰਨ ਉੱਤੇ ਯਾਹੀਆ ਖ਼ਾਨ ਲਾਹੌਰ ਤੇ ਉਸ ਦਾ ਛੋਟਾ ਭਰਾ ਸ਼ਾਹ ਨਵਾਜ਼ ਮੁਲਤਾਨ ਦਾ ਸੂਬੇਦਾਰ ਬਣ ਗਿਆ। 1746 ਵਿੱਚ ਜਦੋਂ ਲਖਪਤ ਰਾਏ ਨੇ ਆਪਣੇ ਭਰਾ ਜਸਪਤ ਰਾਏ ਦੇ ਕਤਲ ਦਾ ਬਦਲਾ ਲੈਣ ਲਈ ਲਾਹੌਰ ਵਿੱਚ ਵੱਸਦੇ ਵਪਾਰੀ, ਨੌਕਰੀ ਪੇਸ਼ਾ ਤੇ ਗ਼ਰੀਬ ਸਿੱਖ ਕਤਲ ਕਰਨੇ ਸ਼ੁਰੂ ਕੀਤੇ ਤਾਂ ਕੌੜਾ ਮੱਲ ਨੇ ਉਸ ਨੂੰ ਵਰਜਿਆ, ਪਰ ਉਹ ਨਾ ਟਲਿਆ। ਸਿੱਖਾਂ ਦਾ ਕਤਲੇਆਮ ਹੁੰਦਾ ਵੇਖ ਕੇ ਕੌੜਾ ਮੱਲ ਮੁਲਤਾਨ ਚਲਾ ਗਿਆ, ਜਿਥੇ ਸ਼ਾਹ ਨਵਾਜ਼ ਨੇ ਉਸ ਨੂੰ ਮੁੜ ਦੀਵਾਨ ਥਾਪ ਦਿੱਤਾ। 21 ਮਾਰਚ 1747 ਵਿੱਚ ਸ਼ਾਹ ਨਵਾਜ਼ ਨੇ ਯਾਹੀਆ ਖ਼ਾਨ ਨੂੰ ਹਰਾ ਕੇ ਲਾਹੌਰ ਉੱਤੇ ਕਬਜ਼ਾ ਕਰ ਕੇ ਕੌੜਾ ਮੱਲ ਨੂੰ ਲਾਹੌਰ ਦਾ ਦੀਵਾਨ ਥਾਪ ਦਿੱਤਾ ਤੇ ਲਖਪਤ ਰਾਏ ਨੂੰ ਕੈਦ ਕਰ ਲਿਆ। ਸ਼ਾਹ ਨਵਾਜ਼ 21 ਮਾਰਚ 1747 ਤੋਂ 11 ਜਨਵਰੀ 1748 ਤਕ ਲਾਹੌਰ ਦਾ ਸੂਬੇਦਾਰ ਰਿਹਾ। 11 ਜਨਵਰੀ 1748 ਨੂੰ ਉਹ ਅਬਦਾਲੀ ਹੱਥੋਂ ਹਾਰ ਕੇ ਦਿੱਲੀ ਭੱਜ ਗਿਆ। ਅਬਦਾਲੀ ਨੇ ਜੁਮਲਾ ਖ਼ਾਨ ਕਸੂਰੀ ਨੂੰ ਲਾਹੌਰ ਦਾ ਸੂਬੇਦਾਰ ਤੇ ਲਖਪਤ ਰਾਏ ਨੂੰ ਦੁਬਾਰਾ ਦੀਵਾਨ ਥਾਪ ਦਿੱਤਾ। ਅਬਦਾਲੀ 11 ਮਾਰਚ 1748 ਨੂੰ ਮਾਣੂਪੁਰ ਦੀ ਲੜਾਈ ਵਿੱਚ ਮੀਰ ਮੰਨੂ ਹੱਥੋਂ ਹਾਰ ਕੇ ਕਾਬਲ ਮੁੜ ਗਿਆ। ਅਪਰੈਲ 1748 ਨੂੰ ਮੀਰ ਮੰਨੂ ਲਾਹੌਰ ਤੇ ਮੁਲਤਾਨ ਦਾ ਸੂਬੇਦਾਰ ਬਣ ਕੇ ਲਾਹੌਰ ਪਹੁੰਚ ਗਿਆ ਤੇ ਕੌੜਾ ਮੱਲ ਨੂੰ ਦੀਵਾਨ ਥਾਪ ਦਿੱਤਾ। ਉਸ ਨੇ ਲਖਪਤ ਰਾਏ ਉੱਤੇ ਤਿੰਨ ਲੱਖ ਦਾ ਹਰਜ਼ਾਨਾ ਲਾਇਆ। ਹਰਜ਼ਾਨਾ ਨਾ ਭਰ ਸਕਣ ’ਤੇ ਲਖਪਤ ਰਾਏ ਤੇ ਹੋਰ ਪੁਰਾਣੇ ਅਫ਼ਸਰ ਕੈਦ ਕਰ ਲਏ ਗਏ। ਕੌੜਾ ਮੱਲ ਗੁਰੂਘਰ ਦਾ ਸ਼ਰਧਾਲੂ ਸੀ। ਉਹ ਲਖਪਤ ਰਾਏ ਦੁਆਰਾ ਛੋਟੇ ਘੱਲੂਘਾਰੇ ਸਮੇਂ ਸਿੱਖਾਂ ਦੇ ਕੀਤੇ ਗਏ ਕਤਲੇਆਮ ਤੋਂ ਦੁਖੀ ਸੀ। ਉਸ ਨੇ ਮੀਰ ਮੰਨੂ ਨੂੰ ਬੇਨਤੀ ਕੀਤੀ ਕਿ ਹਰਜ਼ਾਨਾ ਉਹ ਭਰ ਦਿੰਦਾ ਹੈ ਪਰ ਲਖਪਤ ਰਾਏ ਉਸ ਨੂੰ ਸੌਂਪ ਦਿੱਤਾ ਜਾਵੇ। ਮੀਰ ਮੰਨੂ ਮੰਨ ਗਿਆ। ਕੌੜਾ ਮੱਲ ਨੇ ਹਰਜ਼ਾਨਾ ਭਰ ਕੇ ਲਖਪਤ ਰਾਏ ਨੂੰ ਦਲ ਖ਼ਾਲਸਾ ਦੇ ਹਵਾਲੇ ਕਰ ਦਿੱਤਾ। ਸਿੱਖਾਂ ਨੇ ਲਖਪਤ ਰਾਏ ਨੂੰ ਗੰਦਗੀ ਨਾਲ ਭਰੇ ਤਹਿਖਾਨੇ ਵਿੱਚ ਬੰਦ ਕਰ ਦਿੱਤਾ, ਜਿੱਥੇ ਉਹ ਛੇ ਮਹੀਨੇ ਨਰਕ ਭੋਗ ਕੇ ਮਰਿਆ। ਅਬਦਾਲੀ ਦੇ ਹਮਲੇ ਦੇ ਰੌਲੇ ਗੌਲੇ ਵੇਲੇ ਮੁਲਤਾਨ ’ਤੇ ਜ਼ਾਹਿਦ ਖ਼ਾਨ ਸੱਦੋਜ਼ਈ ਨੇ ਕਬਜ਼ਾ ਕਰ ਲਿਆ। ਮੀਰ ਮੰਨੂ ਦੇ ਹੁਕਮਾਂ ’ਤੇ ਦੀਵਾਨ ਕੌੜਾ ਮੱਲ ਨੇ ਜ਼ਾਹਿਦ ਖ਼ਾਨ ਨੂੰ ਹਰਾ ਕੇ ਮੁਲਤਾਨ ’ਤੇ ਕਬਜ਼ਾ ਜਮਾ ਲਿਆ। ਇਸ ਪਿੱਛੋਂ ਉਸ ਨੇ ਜੰਮੂ ਦੇ ਡੋਗਰਿਆਂ ਨੂੰ ਦਬਾਇਆ। ਸਤੰਬਰ 1749 ਨੂੰ ਮੀਰ ਮੰਨੂ ਦੇ ਹੁਕਮ ’ਤੇ ਜਲੰਧਰ ਦੁਆਬ ਦੇ ਫ਼ੌਜਦਾਰ ਅਦੀਨਾ ਬੇਗ਼ ਤੇ ਲਾਹੌਰੀ ਫ਼ੌਜ ਨੇ ਅੰਮ੍ਰਿਤਸਰ ਵਿੱਚ ਕਿਲ੍ਹਾ ਰਾਮ ਰੌਣੀ ਨੂੰ ਘੇਰਾ ਪਾ ਲਿਆ। ਕਿਲ੍ਹੇ ਵਿੱਚ ਉਸ ਵੇਲੇ 500 ਸਿੰਘ ਸਨ। ਦੋ-ਤਿੰਨ ਮਹੀਨਿਆਂ ਵਿੱਚ 200-250 ਸਿੰਘ ਸ਼ਹੀਦ ਹੋ ਗਏ ਤੇ ਬਾਕੀ ਭੁੱਖਮਰੀ ਦੀ ਕਗਾਰ ’ਤੇ ਪਹੁੰਚ ਗਏ। ਉਸ ਵੇਲੇ ਜੱਸਾ ਸਿੰਘ ਰਾਮਗੜ੍ਹੀਆ ਅਦੀਨਾ ਬੇਗ਼ ਕੋਲ ਨੌਕਰੀ ਕਰਦਾ ਸੀ। ਉਹ ਆਪਣੇ ਸਾਥੀਆਂ ਸਮੇਤ ਕੁਝ ਰਸਦ ਲੈ ਕੇ ਕਿਲ੍ਹੇ ਅੰਦਰ ਪਹੁੰਚ ਗਿਆ। ਲਾਹੌਰੀ ਫ਼ੌਜ ਨਾਲ ਕੌੜਾ ਮੱਲ ਵੀ ਆਇਆ ਸੀ। ਜੱਸਾ ਸਿੰਘ ਨੇ ਅੰਦਰੋਂ ਕੌੜਾ ਮੱਲ ਨੂੰ ਸੁਨੇਹਾ ਭੇਜਿਆ ਕਿ ਇਸ ਵੇਲੇ ਉਹੀ ਸਿੱਖਾਂ ਦੀ ਮਦਦ ਕਰ ਸਕਦਾ ਹੈ। ਕੌੜਾ ਮੱਲ ਨੇ ਮੀਰ ਮੰਨੂ ਨੂੰ ਸਮਝਾਇਆ ਕਿ ਸਿੱਖਾਂ ਨਾਲ ਦੁਸ਼ਮਣੀ ਠੀਕ ਨਹੀਂ। ਮੀਰ ਮੰਨੂ ਨੇ ਨਵੰਬਰ 1748 ਨੂੰ ਘੇਰਾ ਚੁੱਕ ਲਿਆ। ਦਸੰਬਰ 1748 ਨੂੰ ਅਬਦਾਲੀ ਨੇ ਭਾਰਤ ’ਤੇ ਦੂਜਾ ਹਮਲਾ ਕੀਤਾ ਤੇ ਉਹ ਮੀਰ ਮੰਨੂ ਕੋਲੋਂ 14 ਲੱਖ ਖਰਾਜ ਵਸੂਲ ਕਰ ਕੇ ਤੇ ਸਾਲਾਨਾ ਖਰਾਜ ਨਿਸ਼ਚਿਤ ਕਰ ਕੇ ਲਾਹੌਰ ਤੋਂ ਵਾਪਸ ਮੁੜ ਗਿਆ। ਸ਼ਾਹ ਨਵਾਜ਼ ਨੇ ਮਈ 1749 ਨੂੰ ਮੁਲਤਾਨ ’ਤੇ ਕਬਜ਼ਾ ਜਮਾ ਲਿਆ। ਮੀਰ ਮੰਨੂ ਨੇ ਫ਼ੌਜ ਨਾਲ ਕੌੜਾ ਮੱਲ ਨੂੰ ਮੁਲਤਾਨ ਦਾ ਕਬਜ਼ਾ ਬਹਾਲ ਕਰਨ ਲਈ ਭੇਜ ਦਿੱਤਾ। ਕੌੜਾ ਮੱਲ ਨੇ 10000 ਸਿੱਖ ਆਪਣੀ ਮਦਦ ਲਈ ਨਾਲ ਲੈ ਲਏ। ਮੁਲਤਾਨ ਤੋਂ 4-5 ਕਿਲੋਮੀਟਰ ਬਾਹਰ ਜੰਗ ਹੋਈ। ਦੀਵਾਨ ਕੌੜਾ ਮੱਲ ਨੇ ਸਿੱਖ ਫ਼ੌਜ ਨੂੰ ਰਿਜ਼ਰਵ ਰੱਖਿਆ ਤੇ ਮੈਦਾਨ ਵਿੱਚ ਕੁੱਦ ਪਿਆ। ਸ਼ਾਹ ਨਵਾਜ਼ ਨੇ ਕੌੜਾ ਮੱਲ ਦੀ ਫ਼ੌਜ ਦਾ ਬੜਾ ਨੁਕਸਾਨ ਕੀਤਾ। ਬਾਜ਼ੀ ਹੱਥੋਂ ਨਿਕਲਦੀ ਵੇਖ ਕੇ ਕੌੜਾ ਮੱਲ ਦਲ ਖ਼ਾਲਸਾ ਕੋਲ ਪੁੱਜਿਆ ਤੇ ਬੋਲਿਆ, “ਜੇ ਅੱਜ ਪੰਥ ਦੇ ਹੁੰਦਿਆਂ ਵੀ ਮੇਰੀ ਹਾਰ ਹੋ ਗਈ ਤਾਂ ਫਿਰ ਮੈਂ ਕਿਸ ਦੀ ਸ਼ਰਨ ਵਿੱਚ ਜਾਵਾਂ?” ਸਿੱਖ ਜੱਸਾ ਸਿੰਘ ਆਹਲੂਵਾਲੀਆ ਤੇ ਭਾਈ ਸੁੱਖਾ ਸਿੰਘ ਮਾੜੀ ਕੰਬੋਕੀ ਦੀ ਅਗਵਾਈ ਹੇਠ ਸ਼ਾਹ ਨਵਾਜ਼ ’ਤੇ ਟੁੱਟ ਪਏ। ਪਲਾਂ ਵਿੱਚ ਲੜਾਈ ਦਾ ਪਾਸਾ ਪਲਟ ਗਿਆ। ਸਿੱਖਾਂ ਦੀ ਗੋਲੀਬਾਰੀ ਕਾਰਨ ਸ਼ਾਹ ਨਵਾਜ਼ ਜ਼ਖ਼ਮੀ ਹੋ ਕੇ ਘੋੜੇ ਤੋਂ ਥੱਲੇ ਡਿੱਗ ਪਿਆ ਤਾਂ ਇੱਕ ਸੂਰਮੇ ਭੀਮ ਸਿੰਘ ਨੇ ਉਸ ਦਾ ਸਿਰ ਵੱਢ ਦਿੱਤਾ। ਕੌੜਾ ਮੱਲ ਨੇ ਸ਼ਾਹ ਨਵਾਜ਼ ਦਾ ਸਿਰ ਮੀਰ ਮੰਨੂ ਕੋਲ ਲਾਹੌਰ ਭੇਜ ਦਿੱਤਾ ਤੇ ਧੜ ਸ਼ਮਸ਼ ਤਬਰੇਜ਼ ਦੇ ਮਕਬਰੇ ਦੇ ਅਹਾਤੇ ਵਿੱਚ ਦਫ਼ਨਾ ਦਿੱਤਾ। ਮੀਰ ਮੰਨੂ ਨੇ ਦੀਵਾਨ ਕੌੜਾ ਮੱਲ ਨੂੰ ਮੁਲਤਾਨ ਦਾ ਸੂਬੇਦਾਰ ਥਾਪ ਦਿੱਤਾ ਤੇ ਮਹਾਰਾਜ ਬਹਾਦਰ ਦਾ ਖ਼ਿਤਾਬ ਦਿੱਤਾ। ਦਸੰਬਰ 1751 ਨੂੰ ਅਬਦਾਲੀ ਆਪਣੇ ਤੀਜੇ ਹਮਲੇ ਦੌਰਾਨ ਲਾਹੌਰ ਨੇੜੇ ਪਹੁੰਚ ਗਿਆ। ਮੀਰ ਮੰਨੂ ਨੇ ਮਦਦ ਵਾਸਤੇ ਕੌੜਾ ਮੱਲ ਨੂੰ ਮੁਲਤਾਨ ਤੇ ਅਦੀਨਾ ਬੇਗ਼ ਨੂੰ ਜਲੰਧਰੋਂ ਬੁਲਾ ਲਿਆ। ਛੇ ਮਾਰਚ 1752 ਨੂੰ ਮੀਰ ਮੰਨੂ ਅਤੇ ਅਬਦਾਲੀ ਵਿੱਚ ਜੰਗ ਹੋਈ। ਅਦੀਨਾ ਬੇਗ਼, ਦੀਵਾਨ ਕੌੜਾ ਮੱਲ ਦੀ ਚੜ੍ਹਾਈ ਤੋਂ ਸੜਦਾ ਸੀ। ਰਣ ਤੱਤੇ ਵਿੱਚ ਕੌੜਾ ਮੱਲ ਦਾ ਹਾਥੀ ਕਬਰ ਵਿੱਚ ਪੈਰ ਪੈਣ ਕਾਰਨ ਡਿੱਗ ਪਿਆ। ਜਦ ਉਹ ਹਾਥੀ ਬਦਲਣ ਲੱਗਾ ਤਾਂ ਅਦੀਨਾ ਬੇਗ਼ ਨੇ ਇੱਕ ਕਸੂਰੀ ਪਠਾਣ ਤੋਂ ਉਸ ਦੇ ਮੱਥੇ ਵਿੱਚ ਗੋਲੀ ਮਰਵਾ ਦਿੱਤੀ। ਕੌੜਾ ਮੱਲ ਦੇ ਮਰਦੇ ਸਾਰ ਹੀ ਮੋਰਚਾ ਟੁੱਟ ਗਿਆ ਤੇ ਫ਼ੌਜ ਹਾਰ ਗਈ। ਆਖੀਰ ਕੌੜਾ ਮੱਲ 6 ਮਾਰਚ 1752 ਨੂੰ ਸ਼ਹੀਦ ਹੋ ਗਿਆ।
ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ॥
ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ ॥
ਮੇਰੇ ਸਤਿਗੁਰ ਪਿਤਾ
ਸਦੀਵ ਸਹਾਰਾ ਦੇਈ ਰੱਖਣਾ ਜੀ ।
सलोकु मः ४ ॥ अंतरि अगिआनु भई मति मधिम सतिगुर की परतीति नाही ॥ अंदरि कपटु सभु कपटो करि जाणै कपटे खपहि खपाही ॥ सतिगुर का भाणा चिति न आवै आपणै सुआइ फिराही ॥ किरपा करे जे आपणी ता नानक सबदि समाही ॥१॥ मः ४ ॥ मनमुख माइआ मोहि विआपे दूजै भाइ मनूआ थिरु नाहि ॥ अनदिनु जलत रहहि दिनु राती हउमै खपहि खपाहि ॥ अंतरि लोभु महा गुबारा तिन कै निकटि न कोई जाहि ॥ ओइ आपि दुखी सुखु कबहू न पावहि जनमि मरहि मरि जाहि ॥ नानक बखसि लए प्रभु साचा जि गुर चरनी चितु लाहि ॥२॥ पउड़ी ॥ संत भगत परवाणु जो प्रभि भाइआ ॥ सेई बिचखण जंत जिनी हरि धिआइआ ॥ अम्रितु नामु निधानु भोजनु खाइआ ॥ संत जना की धूरि मसतकि लाइआ ॥ नानक भए पुनीत हरि तीरथि नाइआ ॥२६॥
अर्थ: (मनमुख के) हिरदे में अज्ञान है, (उस की) अकल (मति) नादान होती है और सतगुरु ऊपर उस को सिदक नहीं होता; मन में धोखा (होने के कारन संसार में भी) वह सारा धोखा ही धोखा समझता है। (मनमुख मनुष्य खुद) दुःखी होते हैं ( व ओरों को) दुखी करते हैं; सतिगुरु का हुकम उनके चित मे नही आता (मतलब,भाणा नही मांनते) आेर अपनी मत के पीछे भटकते रहते हैं ; नानक जी! जे हरी अपनी कॄपा करे ,ता ही वह गुरू के शब्द मे लीन होते हैं ॥१॥ माया के मोह मे फसे हुए मनमुख का मन माया के प्यार मे एक जगह नही टिकता। हर समय दिन रात (माया मे) सड़ते रहते हैं। अहंकार मे आप दुखी होते हैं ओर दुसरो को करते हैं। उनके अंदर लोभ रूपी बडा अंधेरा होता है, कोई मनुष उनके पास नही जाता। वह अपने अाप ही दुखी रहते हैं,कभी सुखी नही होते, सदा जन्म मरन के चक्करों मे पडे रहते हैं। नानक जी! जे वह गुरू के चरनो मे चित जोडन तो सचा हरी उनको माफ कर दे ॥२॥ जो मनुष्य प्रभू को प्यारे हैं, वह संत हैं, वह भगत हैं वही कबूल हैं। वही मनुष्य सही है जो हरी नाम जपते हैं। आतमिक जीवन देन वाला नाम ख़जाना-रूपी भोजन खाते हैं, ओर संतो की चरन-धूड़ अपने माथे पर लगाते हैं। नानक जी!(इस तरह के मनुष्य) हरी (के भजन-रूपी) तीर्थ मे नहाते हैं ओर पवित्र हो जाते हैं ॥२६॥
ਅੰਗ : 652
ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥
ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਨਾਨਕ ਜੀ! ਜੇ ਹਰੀ ਆਪਣੀ ਮੇਹਰ ਕਰੇ,ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ॥੧॥ ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ। ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ। ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ। ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ। ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਨਾਨਕ ਜੀ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ ॥੨॥ ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ। ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ। ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਨਾਨਕ ਜੀ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ ॥੨੬॥
ਬਾਬਾ ਰਾਮ ਰਾਏ ਜੀ ਦਾ ਜਨਮ 1646 ‘ਚ ਸਿੱਖਾਂ ਦੇ ਸੱਤਵੇਂ ਗੁਰੂ ਹਰਿ ਰਾਏ ਜੀ ਦੇ ਘਰ ਸ਼ੀਸ਼ ਮਹੱਲ (ਕੀਰਤਪੁਰ) ਵਿਖੇ ਹੋਇਆ। ਉਹ ਗੁਰੂ ਜੀ ਦੇ ਵੱਡੇ ਸਪੁੱਤਰ ਸਨ ਤੇ ਛੋਟੀ ਉਮਰ ਤੋਂ ਹੀ ਯੋਗਾ ਅਭਿਆਸ ਕਰਦੇ ਸਨ। ਔਰੰਗਜ਼ੇਬ ਕੋਲ ਕਿਸੇ ਨੇ ਸ਼ਿਕਾਇਤ ਕੀਤੀ ਕਿ ਸਿੱਖਾਂ ਦੇ ਪਵਿੱਤਰ ਗ੍ਰੰਥ ‘ਚ ਮੁਸਲਮਾਨਾਂ ਦੇ ਖਿਲਾਫ ਲਿਖਿਆ ਗਿਆ ਹੈ, ਸੋ ਔਰੰਗਜ਼ੇਬ ਨੇ ਗੁਰੂ ਹਰਿ ਰਾਏ ਜੀ ਨੂੰ ਦਿੱਲੀ ਬੁਲਾਇਆ। ਗੁਰੂ ਜੀ ਆਪ ਤਾਂ ਨਾ ਗਏ ਪਰ ਉਨ੍ਹਾਂ ਬਾਬਾ ਰਾਮ ਰਾਏ ਜੀ ਨੂੰ ਕਿਹਾ ਕਿ ਉਹ ਉਨ੍ਹਾਂ ਦੀ ਥਾਂ ਦਿੱਲੀ ਜਾਣ, ਸੋ ਬਾਬਾ ਰਾਮ ਰਾਏ ਦਿੱਲੀ ਗਏ ਤੇ ਔਰਗੰਜ਼ੇਬ ਨੂੰ ਮਿਲੇ। ਔਰੰਗਜ਼ੇਬ ਨੇ ਬਾਬਾ ਰਾਮ ਰਾਏ ਨੂੰ ਕਿਹਾ ਕਿ ਗ੍ਰੰਥ ਸਾਹਿਬ ਵਿਚ ਮੁਸਲਮਾਨਾਂ ਦੇ ਖਿਲਾਫ ਕਿਉਂ ਲਿਖਿਆ ਗਿਆ ਹੈ ਤੇ ਉਸ ਨੇ ਰਾਗ ਆਸਾ ਦੇ ਹੇਠ ਲਿਖੇ ਸ਼ਬਦ ਦੀ ਉਦਾਹਰਣ ਦਿੱਤੀ :
ਮਿਟੀ ਮੁਸਲਮਾਨ ਕੀ ਪੈੜੇ ਪਈ ਕੁਮਿਆਰ
ਘੜਿ ਭਾਂਡੇ ਇੱਟਾਂ ਕੀਆ ਜਲਦੀ ਕਰੇ ਪੁਕਾਰ£
ਜਲਿ ਜਲਿ ਹੋਵੈ ਬਪੁੜੀ ਝੜਿ
ਝੜਿ ਪਵਹਿ ਅੰਗਿਆਰ
ਨਾਨਕ ਜਿਹਿ ਕਰਤੈ ਕਾਰਣੁ ਕੀਆ।
ਸੋ ਜਾਣੈ ਕਰਤਾਰੁ
(ਸ੍ਰੀ ਗੁਰੂ ਗ੍ਰੰਥ ਸਾਹਿਬ ਪੰਨਾ 466)
ਬਾਬਾ ਰਾਮ ਰਾਏ ਨੇ ਔਰੰਗਜ਼ੇਬ ਨੂੰ ਕਿਹਾ ਕਿ ਮੁਸਲਮਾਨ ਸ਼ਬਦ ਦੀ ਥਾਂ ਸ਼ਬਦ ਬੇਈਮਾਨ ਹੈ। ਲਿਖਾਰੀ ਦੀ ਗਲਤੀ ਨਾਲ ਸ਼ਬਦ ਮੁਸਲਮਾਨ ਲਿਖਿਆ ਗਿਆ ਹੈ।
ਇਸ ‘ਤੇ ਗੁਰੂ ਪਿਤਾ ਬਾਬਾ ਰਾਮ ਰਾਏ ਨਾਲ ਸਖਤ ਨਾਰਾਜ਼ ਹੋ ਗਏ ਤੇ ਉਨ੍ਹਾਂ ਨੂੰ ਕਿਹਾ ਕਿ ਉਹ ਉਨ੍ਹਾਂ ਨੂੰ ਮੂੰਹ ਨਾ ਦਿਖਾਉਣ। ਸੋ ਬਾਬਾ ਰਾਮ ਰਾਏ ਪੰਜਾਬ ਆਉਣ ਦੀ ਥਾਂ ਉੱਤਰਾਖੰਡ ਵੱਲ ਚਲੇ ਗਏ। ਸ਼੍ਰੀਨਗਰ (ਉੱਤਰਾਖੰਡ) ਦਾ ਰਾਜਾ ਫਤਿਹ ਸ਼ਾਹ ਉਨ੍ਹਾਂ ਦਾ ਲਿਹਾਜ਼ੀ ਸੀ। ਉਸ ਨੇ ਉਨ੍ਹਾਂ ਨੂੰ ਦੇਹਰਾਦੂਨ ਦੀ ਜਾਗੀਰ ਦੇ ਦਿੱਤੀ। ਦੇਹਰਾਦੂਨ ਦੀ ਥਾਂ ਉਸ ਸਮੇਂ ਸੰਘਣਾ ਜੰਗਲ ਸੀ ਤੇ ਸ਼ੇਰ-ਬਘੇਲੇ ਆਮ ਫਿਰਦੇ ਸਨ। ਬਾਬਾ ਜੀ ਨੇ ਇਥੇ 1676 ‘ਚ ਦੇਹਰਾਦੂਨ ਵਸਾਇਆ। ਕਿਹਾ ਜਾਂਦਾ ਹੈ ਕਿ ਜਿਸ ਥਾਂ ਬਾਬਾ ਜੀ ਦੇ ਘੋੜੇ ਨੇ ਪੌੜ ਮਾਰਿਆ, ਉਥੇ ਉਨ੍ਹਾਂ ਨੇ ਝੰਡਾ ਗੱਡ ਦਿੱਤਾ। ਹੋਲੀ ਤੋਂ ਪੰਜਵੇਂ ਦਿਨ (ਪੰਚਮੀ) ਨੂੰ ਬਾਬਾ ਜੀ ਇਸ ਥਾਂ ਪਹੁੰਚੇ ਤੇ ਇਸੇ ਦਿਨ ਉਨ੍ਹਾਂ ਦਾ ਜਨਮ ਦਿਨ ਵੀ ਹੈ। ਸੋ ਇਸ ਦਿਨ ਉਥੇ ਭਾਰੀ ਮੇਲਾ ਲੱਗਦਾ ਹੈ।
ਬਾਬਾ ਰਾਮ ਰਾਏ ਉੱਚ ਪੱਧਰ ਦੇ ਯੋਗੀ ਵੀ ਸਨ। ਯੋਗ ਦੀ ਸਭ ਤੋਂ ਉੱਚੀ ਅਵਸਥਾ ਨਿਰਵਿਕਲਪ ਸਮਾਧੀ ਦੀ ਹੁੰਦੀ ਹੈ। ਇਸ ਸਮਾਧੀ ‘ਚ ਯੋਗੀ ਆਪਣੇ ਸਰੀਰ ਨੂੰ ਛੱਡ ਕੇ ਬਾਹਰ ਚਲਾ ਜਾਂਦਾ ਹੈ ਤੇ ਕੁਝ ਸਮੇਂ ਬਾਅਦ ਆਪਣੇ ਸਰੀਰ ‘ਚ ਵਾਪਸ ਆ ਜਾਂਦਾ ਹੈ।
ਇਕ ਵਾਰ ਬਾਬਾ ਰਾਮ ਰਾਏ ਆਪਣੀ ਪਤਨੀ ਮਾਤਾ ਪੰਜਾਬ ਕੌਰ ਨੂੰ ਕਹਿਣ ਲੱਗੇ ਕਿ ਉਹ ਨਿਰਵਿਕਲਪ ਸਮਾਧੀ ‘ਚ ਜਾ ਰਹੇ ਹਨ, ਕੋਈ ਉਨ੍ਹਾਂ ਦੀ ਸਮਾਧੀ ਭੰਗ ਨਾ ਕਰੇ। ਉਹ ਆਪਣੇ ਕਮਰੇ ‘ਚ ਚਲੇ ਗਏ ਤੇ ਅੰਦਰੋਂ ਕਮਰਾ ਬੰਦ ਕਰ ਕੇ ਨਿਰਵਿਕਲਪ ਸਮਾਧੀ ‘ਚ ਚਲੇ ਗਏ। ਜਦੋਂ ਉਹ ਕਾਫੀ ਚਿਰ ਆਪਣੇ ਸਰੀਰ ਵਿਚ ਵਾਪਸ ਨਾ ਆਏ ਤਾਂ ਲੋਭੀ ਮਸੰਦਾਂ ਨੇ ਰੌਲਾ ਪਾ ਦਿੱਤਾ ਕਿ ਉਨ੍ਹਾਂ ਦੀ ਮੌਤ ਹੋ ਗਈ ਹੈ। ਮਸੰਦਾਂ ਦੀ ਨਿਗਾਹ ਉਨ੍ਹਾਂ ਦੀ ਜਾਗੀਰ ਅਤੇ ਜਾਇਦਾਦ ਵੱਲ ਸੀ। ਮਾਤਾ ਪੰਜਾਬ ਕੌਰ ਨੇ ਮੰਸਦਾਂ ਨੂੰ ਬਹੁਤ ਸਮਝਾਇਆ ਕਿ ਉਹ ਅੱਗੇ ਵੀ ਇਸ ਤਰ੍ਹਾਂ ਦੀ ਸਮਾਧੀ ਲਾਉਂਦੇ ਹਨ ਤੇ ਕੁਝ ਸਮੇਂ ਬਾਅਦ ਉਨ੍ਹਾਂ ਨੇ ਆਪਣੇ ਸਰੀਰ ‘ਚ ਵਾਪਸ ਆ ਜਾਣਾ ਹੈ ਪਰ ਮਸੰਦ ਨਾ ਮੰਨੇ। ਉਨ੍ਹਾਂ ਨੇ ਦਰਵਾਜ਼ਾ ਤੋੜ ਕੇ ਉਨ੍ਹਾਂ ਦੇ ਸਰੀਰ ਦਾ ਅੰਤਮ ਸੰਸਕਾਰ ਕਰ ਦਿੱਤਾ। ਕੁਝ ਸਮੇਂ ਬਾਅਦ ਬਾਬਾ ਜੀ ਵਾਪਸ ਆ ਗਏ ਤੇ ਆਪਣੇ ਸਰੀਰ ਦਾ ਅੰਤਮ ਸੰਸਕਾਰ ਦੇਖ ਕੇ ਤੜਫੇ। ਉਨ੍ਹਾਂ ਨੇ ਮਸੰਦਾਂ ਨੂੰ ਸਰਾਪ ਦਿੱਤਾ ਕਿ ਜਿਸ ਤਰ੍ਹਾਂ ਤੁਸੀਂ ਮੈਨੂੰ ਜਿਊਂਦੇ ਨੂੰ ਜਲਾਇਆ, ਉਸ ਤਰ੍ਹਾਂ ਤੁਸੀਂ ਵੀ ਜਿਊਂਦੇ ਜਲਾਏ ਜਾਵੋਗੇ। ਇਹ ਘਟਨਾ 1687 ‘ਚ ਵਾਪਰੀ।
ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਉਨ੍ਹੀਂ ਦਿਨੀਂ ਪਾਉਂਟਾ ਸਾਹਿਬ ‘ਚ ਨਿਵਾਸ ਰੱਖਦੇ ਸਨ। ਮਾਤਾ ਪੰਜਾਬ ਕੌਰ ਨੇ ਦਸਮ ਪਿਤਾ ਕੋਲ ਫਰਿਆਦ ਕੀਤੀ। ਗੁਰੂ ਜੀ ਦੇਹਰਾਦੂਨ ਆਏ ਤੇ ਮਸੰਦਾ ਨੂੰ ਜਿਊਂਦਿਆਂ ਨੂੰ ਹੀ ਤੇਲ ਦੇ ਤਪਦੇ ਕੜਾਹਿਆਂ ‘ਚ ਪਾ ਕੇ ਸਾੜਿਆ
ਵਾਹਿਗੁਰੂ ਜੀ ❤️🙏 ਵਾਹਿਗੁਰੂ ਜੀ ❤️🙏