ਮਾਲਵੇ ਦਾ ਪਿੰਡ ਹੈ “ਗੰਡੂ” ਜਾਂ “ਗੰਡੂਆ”। ਇਸ ਪਿੰਡ ਦਾ ਇੱਕ ਸਿੱਖ ਹੋਇਆ ਹੈ ਭਾਈ ਮੁਗਲੂ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਅੰਮ੍ਰਿਤਸਰ ਵਿਖੇ ਪਹਿਲੀ ਜੰਗ ਵਿੱਚ ਇਹ ਸਿੱਖ ਜਖਮੀ ਹੋ ਗਿਆ। ਗੁਰੂ ਸਾਹਿਬ ਜੀ ਨੇ ਬੇਹੋਸ਼ ਡਿੱਗੇ ਹੋਏ ਇਸ ਸਿੱਖ ਦਾ ਚਿਹਰਾ ਸਾਫ ਕੀਤਾ ਅਤੇ ਮੂੰਹ ਵਿੱਚ ਜਲ ਪਾਇਆ ਤਾਂ ਭਾਈ ਮੁਗਲੂ ਨੂੰ ਹੋਸ਼ ਆ ਗਈ। ਗੁਰੂ ਜੀ ਨੇ ਕਿਹਾ ਭਾਈ ਮੁਗਲੂ ਜੀ ਕੁਝ ਮੰਗ ਲਵੋ। ਭਾਈ ਮੁਗਲੂ ਜੀ ਕਹਿਣ ਲੱਗੇ ਗੁਰੂ ਜੀ ਜੇ ਤਾਂ ਇਹ ਮੇਰਾ ਆਖਰੀ ਵਖਤ ਹੈ ਤਾਂ ਤੁਹਾਡਾ ਕੋਟ ਕੋਟ ਸ਼ੁਕਰ ਹੈ ਪਰ ਜੇ ਮੈਂ ਅਜੇ ਹੋਰ ਜੀਣਾ ਹੈ ਤਾਂ ਮੇਰੀ ਇਹੀ ਮੰਗ ਹੈ ਕਿ ਮੇਰੇ ਸੁਆਸ ਇਸ ਤਰਾਂ ਤੁਹਾਡੀ ਗੋਦ ਵਿੱਚ ਹੀ ਨਿਕਲਣ। ਗੁਰੂ ਸਾਹਿਬ ਜੀ ਨੇ ਬਚਨ ਕੀਤਾ ਭਾਈ ਮੁਗਲੂ ਜੀ ਤੁਸੀਂ ਅਜੇ ਜੀਣਾ ਹੈ, ਅਜੇ ਸੁਆਸ ਨਹੀਂ ਛੱਡਣੇ। ਭਾਈ ਮੁਗਲੂ ਜੀ ਕਹਿਣ ਲੱਗੇ ਫਿਰ ਗੁਰੂ ਜੀ ਮੈਂ ਸਰੀਰ ਤੁਹਾਡੀ ਗੋਦ ਵਿੱਚ ਹੀ ਛੱਡਾਂ। ਗੁਰੂ ਜੀ ਕਹਿਣ ਲੱਗੇ ਭਾਈ ਮੁਗਲੂ ਜੀ ਜਦੋਂ ਨੂੰ ਤੁਸੀਂ ਸਰੀਰ ਛੱਡਣਾ ਹੈ ਉਸ ਤੋਂ ਪਹਿਲਾਂ ਅਸੀਂ ਆਪਣਾ ਚੋਲਾ ਤਿਆਗ ਦੇਣਾ ਹੈ। ਭਾਈ ਮੁਗਲੂ ਜੀ ਕਹਿਣ ਲੱਗੇ ਗੁਰੂ ਜੀ ਚੋਲਾ ਤਿਆਗ ਦੇਣਾ ਹੈ ਪਰ ਜੋਤ ਤਾਂ ਤੁਹਾਡੀ ਏਥੇ ਹੀ ਹੋਵੇਗੀ, ਕਿਰਪਾ ਰੱਖਿਓ ਕਿ ਆਖਰੀ ਸਾਹ ਤੁਹਾਡੀ ਗੋਦ ਵਿੱਚ ਹੀ ਲਵਾਂ। ਗੁਰੂ ਸਾਹਿਬ ਜੀ ਨੇ ਸਿੱਖ ਨੂੰ ਬਚਨ ਕੀਤਾ ਕਿ ਭਾਈ ਮੁਗਲੂ ਜੀ ਸਾਡਾ ਬਚਨ ਹੈ ਕਿ ਤੁਸੀਂ ਜਿੱਥੇ ਵੀ ਹੋਵੋਗੇ ਤੁਹਾਡੇ ਆਖਰੀ ਸਾਹ ਗੁਰੂ ਨਾਨਕ ਦੀ ਗੋਦ ਵਿੱਚ ਹੀ ਨਿਕਲਣਗੇ।
ਸਮਾਂ ਆਇਆ ਕਿ ਜਦੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਾਲਵੇ ਦੇ ਪਿੰਡਾਂ ਵਿੱਚ ਲੋਕਾਂ ਨੂੰ ਦਰਸ਼ਨ ਦੇ ਕੇ ਨਿਹਾਲ ਕਰ ਰਹੇ ਸਨ। ਭਾਈ ਮੁਗਲੂ ਨੂੰ ਜਦ ਆਪਣੇ ਆਖਰੀ ਸਾਹ ਪ੍ਰਤੀਤ ਹੋਏ ਤਾਂ ਭਾਈ ਸਾਹਿਬ ਨੇ ਪਿੰਡ ਦੇ ਲੋਕਾਂ ਨੂੰ ਦੱਸ ਦਿੱਤਾ ਕਿ ਸਵੇਰ ਅੰਮ੍ਰਿਤ ਵੇਲੇ ਤੱਕ ਅਸੀਂ ਆਪਣੇ ਸੁਆਸ ਤਿਆਗ ਜਾਣੇ ਹਨ ਅਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਸਵੇਰੇ ਆਪਣੇ ਪਿੰਡ ਆ ਰਹੇ ਹਨ। ਪਿੰਡ ਵਾਲਿਆਂ ਨੇ ਯਕੀਨ ਨਾ ਕੀਤਾ। ਭਾਈ ਸਾਹਿਬ ਨੇ ਆਪਣੇ ਪਰਿਵਾਰ ਨੂੰ ਵੀ ਕਹਿ ਦਿੱਤਾ ਕਿ ਅੱਜ ਘਰ ਦੇ ਦਰਵਾਜੇ ਬੰਦ ਨਾ ਕੀਤੇ ਜਾਣ ਸਵੇਰੇ ਗੁਰੂ ਸਾਹਿਬ ਜੀ ਆ ਰਹੇ ਹਨ।
ਸਵੇਰੇ ਅੰਮ੍ਰਿਤ ਵੇਲੇ ਗੁਰੂ ਸਾਹਿਬ ਜੀ ਸਿੱਖ ਦੇ ਘਰ ਆਣ ਪਹੁੰਚੇ ਅਤੇ ਕਿਹਾ ਕਿ ਭਾਈ ਮੁਗਲੂ ਜੀ ਅਸੀਂ ਤੁਹਾਡੇ ਨਾਲ ਕੀਤਾ ਹੋਇਆ ਵਾਅਦਾ ਪੂਰਾ ਕਰਨ ਆਏ ਹਾਂ। ਗੁਰੂ ਸਾਹਿਬ ਘੋੜੇ ਤੋਂ ਉੱਤਰੇ ਅਤੇ ਭਾਈ ਮੁਗਲੂ ਨੂੰ ਆਪਣੀ ਗੋਦ ਵਿੱਚ ਲਿਆ। ਗੁਰੂ ਜੀ ਨੇ ਭਾਈ ਮੁਗਲੂ ਦੇ ਸਿਰ ਤੇ ਹੱਥ ਰੱਖਿਆ ਅਤੇ ਕਿਹਾ ਬੋਲੋ ਵਾਹਿਗੁਰੂ। ਭਾਈ ਮੁਗਲੂ ਜੀ ਨੇ ਵਾਹਿਗੁਰੂ ਕਿਹਾ ਅਤੇ ਆਪਣੇ ਸੁਆਸ ਤਿਆਗ ਗਏ।
(ਰਣਜੀਤ ਸਿੰਘ ਮੋਹਲੇਕੇ)
( ਪੁਰਾਤਨ ਬੋਲੇ ) ਇਕ ਵਾਰ ਜਰੂਰ ਪੂਰਾ ਪੜਿਆ ਕਰੋ ਜੀ ਬਹੁਤ ਮਿਹਨਤ ਨਾਲ ਲੱਭ ਕੇ ਸੰਗਤ ਵਾਸਤੇ ਲੈ ਕੇ ਆਉਦੇ ਆ ਜੀ ।
ਇਕ ਵਾਰੀ ਡੇਰੇ ਦੇ ਜੱਥੇਦਾਰ ਨੇ ਇਕ ਨਿਹੰਗ ਸਿੰਘ ਨੂੰ ਕਿਤੇ ਘੱਲਿਆ ਸਮਾਨ ਲਿਓਣ ਲਈ ਤੇ ਉਹ ਦੇਰ ਰਾਤ ਨੂੰ ਪਹੁੰਚਿਆ , ਤੇ ਜੱਥੇਦਾਰ ਦੇ ਪੁੱਛਣ ਤੇ ਨਿਹੰਗ ਸਿੰਘ ਦੱਸਣ ਲੱਗਾ ਕਿ ਕਿਉਂ ਆਇਆ ਲੇਟ..।
ਨਿਹੰਗ ਸਿੰਘ ਕਹਿਣ ਲੱਗਾ “ਫੌਜਾਂ ਸੰਧਿਆ ਦਾ ਪਾਠ ਸੋਧ ਕੇ ਸ਼ੈਤਾਨੀ ਚਰਖੇ ਸਵਾਰ ਹੋ ਕੇ ਗੋਬਿੰਦੀਆ, ਬਟੇਰਾ,ਸਿਰ ਖਿੰਡੀ, ਕਰਾੜੀ ,ਰੂਪੇ ਤੇ ਹੋਰ ਰਸਤਾ ਬਸਤਾ ਲੈ ਕਰਕੇ ਪ੍ਰਸਥਾਨ ਕਰਦੀਆਂ ਸੀ ,ਇੰਦ੍ਰਾਣੀ ਜੋਰਾ ਤੇ ਸਵਾ ਲੱਖ ਕੋਲ ਅਕਲਦਾਨ , ਫੌਜਾ ਦੇਖਿਆ ਕੁਝ ਸਿਰਘਸੇ ਲੈ ਅਕਾਸ਼ਪੁਰੀ, ਖੋਤੀ ਚੁੰਘਦੇ ਤੇ ਸ਼ਾਹ-ਜਹਾਨ ਖਾਂਦੇ ਆਣ ਦੱਸ ਨੰਬਰੀਏ ਕੋਲ ਮਸਤਾਨੇ ਨੂੰ ਮਸ਼ਕਰੀ ਕੀਤੀ. ਫੌਜਾ ਹਟਾਇਆ ਤੇ ਅਣਥੱਕੀ ਸਵਾਰੀ ਦੇ ਦਰਸ਼ਨ ਵੀ ਕਰਾਏ, ਚੁਬਾਰੇ ਚੜੇ , ਗੁਪਤੇ ਮੁਗਲ ਮਾਰਨੋ ਨਾ ਟੱਲੇ. ਫੌਜਾ ਫਿਰ ਸਰਬਰਸ ਦੇਣ ਦਾ ਹੁਕਮ ਮਿਥਿਆ ,ਫ਼ਤਿਹ ਗਜਾਈ ਸਲੋਤਰ ਨਾਲ ਚਾਟਾ ਛਾਕਾ ਦਿੱਤਾ .ਇਕ ਕਲਗੇ ਦਾ ਘੁਲਾੜੀ ਖੋਲ ਤਾਂ ਤੇ ਇਕ ਬਟੇਰੇ ਆਗੂ ਖਿਲਾਰ ਤਾਂ ਬਾਕੀ ਗਿੱਦੜ ਹਿਰਨ ਹੋਗੇ, ਮਗਰੋਂ ਚੀਤਾ ਭਜਾਇਆ, ਕਾਲੀ ਦੇਵੀ ਕਾਰਨ ਕੜਾਕਾ ਵਜਿਆ ਤੇ ਫੌਜਾ ਬੋਹੜ ਆਈਆ “
ਜੱਥੇਦਾਰ ਦੀ ਸਾਬਾਸ਼ ਮਗਰੋਂ “ ਫੌਜਾ ਸਮੁੰਦਰ ਤੇ ਸਬਜ ਪਲਾਉ ਛੱਕ, ਧਰਮਰਾਜ ਦੀ ਧੀ ਕਾਰਨ ਅਫਲਤੂਨੀ ਲੈ ਅੜਿੰਗ ਬੜਿੰਗ ਹੋ ਗਈਆ”
ਪੁਰਾਤਨ ਸਿੱਖ ਬੋਲੇ
***************
ਡੰਡਾ- ਅਕਲਦਾਨ
ਜੁੱਤੀ- ਅਣਥੱਕ ਸਵਾਰੀ, ਚਰਨਦਾਸੀ
ਛੱਜ – ਅਦਾਲਤੀਆ
ਰਜਾਈ- ਅਫਲਾਤੂਨੀ
ਸੌਣਾ – ਅੜਿੰਗ ਬੜਿੰਗ
ਬੁਖਾਰ- ਆਕੜਭੰਨ
ਦੁੱਧ – ਸਮੁੰਦਰ
ਲੂਣ – ਸਰਬਰਸ
ਸੋਟਾ – ਸਲੋਤਰ
ਥੋੜਾ – ਸਵਾਇਆ
ਇੱਕ- ਸਵਾ ਲੱਖ
ਸਿਰ ਮੁਨਿਆ -ਸਿਰਘਸਾ
ਮੂਲੀ- ਕਰਾੜੀ
ਭੁੱਖ – ਕੜਾਕਾ
ਚਾਕੂ- ਕੋਤਵਾਲ
ਲੱਸੀ – ਖਾਰਾ ਸਮੁੰਦਰ
ਬੀੜੀ ਪੀਣਾ – ਗਧੀ ਚੁੰਘਣਾ
ਡਰਾਕਲ – ਗਿੱਦੜ
ਗੂੰਗਾ – ਗੁਪਤਾ
ਸੂਈ – ਚਲਾਕਣ
ਪਿਸ਼ਾਬ ਕਰਨਾ – ਚੀਤਾ ਭਜਾਉਣਾ
ਸ਼ੀਸ਼ਾ – ਚੁਗਲ
ਗਧਾ – ਥਾਣੇਦਾਰ
ਕੜਛੀ -ਦਿਆਲ ਕੌਰ
ਨੀਂਦ – ਧਰਮਰਾਜ ਦੀ ਧੀ
ਅੱਧੀ ਰੋਟੀ- ਫੱਟੜ ਪ੍ਰਸ਼ਾਦਾ
ਮੱਕੀ -ਬਸੰਤ ਕੌਰ
ਬੈਂਗਣ-ਬਟੇਰਾ
ਗੰਜਾ – ਕਲਗਾ ਸਿੰਘ
ਅੰਨ੍ਹਾ -ਸੂਰਮਾ ਸਿੰਘ
ਇੰਜਣ -ਤੇਜਾ ਸਿੰਘ
ਰੇਲ ਗੱਡੀ – ਭੂਤਨੀ
ਬੱਸ – ਨੱਕ ਵੱਢੀ
ਮੱਛੀ – ਜਲ ਤੋਰੀ
ਮੁਰਗਾ – ਕਾਜ਼ੀ
ਕੁੱਤਾ -ਕੁਤਬਦੀਨ
ਸਾਈਕਲ – ਸ਼ੈਤਾਨੀ ਚਰਖਾ
ਨਲਕਾ – ਦਸ ਨੰਬਰੀਆ
ਧੌਲੇ – ਹੀਰੇ
ਮਿਰਚ – ਲੜਾਕੀ
ਗੰਢਾ = ਰੂਪਾ
ਖੰਡ =ਸਿਰ ਖਿੰਡੀ
ਗੁੜ = ਸਿਰ ਜੋੜ
ਗਾਜਰਾਂ = ਗੋਬਿੰਦੀਆ
ਫਾਹੁੜਾ = ਕਦਰਦਾਨ
ਦੰਦਾ ਦਾ ਬੀੜ = ਘੁਲਾੜੀ
ਮੈਲਾ ਕਛਹਿਰਾ = ਮਸਤਾਨਾ
ਗੰਦ ਪਿਆ ਹੋਵੇ = ਮੁਗਲ ਮਰਿਆ ਪਿਆ
ਨਾਲਾ ਬਦਲਣਾ = ਛਾਉਣੀ ਬਦਲਣੀ
ਜੰਗਲ ਪਾਣੀ ਜਾਣਾ = ਗੱਡਾ ਲਾਹ ਕੇ ਆਉਣਾ
ਬੇਹੀ ਰੋਟੀ = ਮਿੱਠਾ ਪ੍ਰਸ਼ਾਦਾ
ਆਉਲਾ = ਰੋੜੂ ਪ੍ਰਸ਼ਾਦ ,,,,,,,,,,,
ਜਦੋਂ ਫੌਜ ਜੰਗ ‘ਚ ਟੱਕਰ ਲੈਂਦੀ ਆ,
ਬੋਲੀ ਆਪੋ ਆਪਣੀ ਬਣਾਉਣੀ ਪੈਂਦੀ ਆ,,
ਅਜੀਬ ਗੱਲ ਰਲਦੀ ਕਿਸੇ ਦੇ ਸੱਗੇ ਨਾ,
ਐਸਾ ਟੱਪਾ ਬੋਲਣਾ ਸਮਝ ਲੱਗੇ ਨਾ,,
ਡਰ ਭੱਜ ਜਾਂਦੇ ਖਾਨ ਵਾਲੇ ਹਿੰਗਾਂ ਦੇ,
ਸੁਣੋ ਕੋਡ ਵਾਰਡ ਨਿਹੰਗ ਸਿੰਘਾਂ ਦੇ,,
ਅੱਖੀਆਂ ਨੂੰ ਨੇਤਰ ਕਮਰ ਤਿੱਕ ਨੂੰ,
ਸਵਾ ਲੱਖ ਆਖਦੇ ਸਿਰਫ ਇੱਕ ਨੂੰ,,
ਦਿਆਲ ਕੌਰ ਕੜਛੀ ਵਸਾਵਾ ਤਵੇ ਨੂੰ,
ਭੁਝੰਗੀ ਕਹਿ ਬੁਲਾਉਂਦੇ ਆ ਜਵਾਨ ਲਵੇ ਨੂੰ,,
ਚਰਨਦਾਸੀ ਆਖਣ ਜੁੱਤੀ ਜਾਂ ਜੋੜੇ ਨੂੰ,
ਘੋੜੀ ਨੂੰ ਅਰਕਣਾ ਅਰਕ ਘੋੜੇ ਨੂੰ,,
ਬੋਲੇ ਨੂੰ ਚੁਬਾਰੇ ਚੜ੍ਹਿਆ ਆਖ ਛੱਡਿਆ,
ਸੁਰਗਾਦਵਾਰੀ ਜੀਹਦਾ ਨੱਕ ਵੱਢਿਆ,,
ਤਬਦੀਨ ਕੁੱਤਾ ਤੇ ਪੰਡਤ ਗੌੜ ਜੀ,
ਜੂੰਆਂ ਜੇ ਲੜਨ ਹੁੰਦੀ ਘੋੜ ਦੌੜ ਜੀ,,
ਪੈਜੇ ਕਦੇ ਪੁੱਠੀ ਜੇ ਪੁਸ਼ਾਕ ਪਾਉਣੀ ਆ,
ਉਹਨੂੰ ਕਹਿੰਦੇ ਕੀਤੀ ਤਬਦੀਲ ਛਾਉਣੀ ਆ,,
ਦਾਤਣ…
ਨੂੰ ਮੁੱਖ ਮੰਜਣ ਅਲਾਪਦੇ,
ਵਿਗੜੇ ਵਏ ਯਾਰ ਨਾ ਏਹ ਸਕੇ ਬਾਪ ਦੇ,,
ਸਾਉਣ ਤਾਂਈ ਕਹਿੰਦੇ ਇੰਗ ਤੇ ਵੜਿੰਗ ਹੈ,
ਆਉਂਦੇ ਨਾਂਹੀ ਸੂਤ ਹੁੰਦੇ ਜੇ ਤੜਿੰਗ ਹੈ,,
ਗੱਡੇ ਨੂੰ ਜ਼ਹਾਜ਼ ਰੇਲ ਤਾਂਈ ਭੂਤਨੀ,
ਚਾਦਰੇ ਨੂੰ ਤੰਬਾ ਜਾਂਘੀਏ ਨੂੰ ਸੂਤਣੀ,,
ਕਾਰ ਤਾਂਈ ਰੰਡੀ ਸਾਇਕਲ ਨੂੰ ਚਰਖਾ,
ਮੁੜ੍ਹਕੇ ਆਏ ਨੂੰ ਕਹਿੰਦੇ ਆਗੀ ਵਰਖਾ,,
ਭੋਇੰ ਸੂਰ ਗੋਗਲੂ ਤੇ ਮੂਲੀ ਸੂਰੀ ਆ,
ਆਲੂਆਂ ਨੂੰ ਆਂਡੇ ਗੱਲਬਾਤ ਪੂਰੀ ਆ,,
ਦਾਤੀ ਬਘਿਆੜੀ ਤੇ ਖੁਰਪੇ ਨੂੰ ਸ਼ੇਤਰਾ,
ਕਾਣੇ ਨੂੰ ਕਹਿਣ ਸਵਾ ਲੱਖ ਨੇਤਰਾ,,
ਗੂੰਗੇ ਨੂੰ ਕਵੀਸ਼ਰ ਸੁਚੱਲ ਡੁੱਡੇ ਨੂੰ,
ਗਧਾ ਠਾਣੇਦਾਰ ਜਵਾਨ ਬੁੱਢੇ ਨੂੰ,,
ਜਾਣਾ ਹੋਵੇ ਬਾਹਰ ਜੇ ਜੰਗਲ ਬਾਜੀ ਨੂੰ,
ਕਹਿਣ ਦੇਣ ਚੱਲੇ ਆ ਰਸਦ ਕਾਜ਼ੀ ਨੂੰ,,
ਮਾਰਕੇ ਭੰਨਣ ਜੇ ਕਿਸੇ ਦਾ ਗਾਟਾ ਜੀ,
ਉਹਨੂੰ ਕਹਿੰਦੇ ਗਰਮ ਛਕਾਤਾ ਚਾਹਟਾ ਜੀ,,
ਪਤਾਲਪੁਰੀ ਕਹਿੰਦੇ ਆ ਨਰੋਈ ਕਹੀ ਨੂੰ,
ਸ਼ੀਸ਼ ਮਹਿਲ ਕਹਿਣ ਸਾਰੀ ਛੱਤ ਢਹੀ ਨੂੰ,,
ਬਾਹਲੀ ਫੌਜ ਵੇਖ ਆਪ ਜੇ ਡਰਨ ਤਾਂ,
ਉਹਨੂੰ ਕਹਿੰਦੇ ਖਾਲਸਾ ਹੋ ਗਿਆ ਹਰਨ ਤਾਂ,,
ਗੂੜ੍ਹੀ ਨੀਂਦ ਸੌਣਾ ਜੱਗ ਨੂੰ ਵਿਸਾਰਨਾ,
ਅਨਹਦ ਸ਼ਬਦ ਘਰਾੜੇ ਮਾਰਨਾ,,
ਹੰਕਾਰਿਆ ਹੋਇਆ ਆਖਣ ਕਛਿਹਰੇ ਪਾਟੇ ਨੂੰ,
ਕਹਿੰਦੇ ਕੁੰਭਕਰਨ ਨਰੋਏ ਬਾਟੇ ਨੂੰ,,
ਅਕਾਸ਼ਪਰੀ ਬੱਕਰੀ ‘ਚਟੰਗਾ ਬੱਕਰਾ,
ਭੇਡ ਤਾਂਈ ਪਰੀ ਤੇ ਦਿਓਤ ਛੱਤਰਾ,,
ਅਕਾਸ਼ ਦੀਵੇ ਕਹਿੰਦੇ ਸੂਰਜ ਤੇ ਚੰਦ ਨੂੰ,
ਸਿਆਣਾ ਸੋਥਾ ਕਹਿੰਦੇ ਆ ਅਕਲਮੰਦ ਨੂੰ,,
ਆਕੀ ਹੋਇਆ ਕਹਿੰਦੇ ਜੇਹੜਾ ਜੇਲ੍ਹ ਜਾ ਵੜਿਆ,
ਆਕੜਭੰਨ ਆਗਿਆ ਬੁਖਾਰ ਜੇ ਚੜ੍ਹਿਆ,,
ਐਰਾਪਾਤਾ ਝੋਟਾ ਮਹਿਖਾਸੁਰ ਸਾਨ੍ਹ ਨੂੰ,
ਮੁਸਲਾ ਤੁਰਕ ਕਹਿੰਦੇ ਆ ਪਠਾਣ ਨੂੰ,,
ਮਿਰਚਾਂ ਲੜਾਕੀਆਂ ਨਿਸ਼ਾਨ ਝੰਡੇ ਨੂੰ,
ਲੂਣ ਨੂੰ ਸਰਬਰਸ ਰੂਪਾ ਗੰਢੇ ਨੂੰ,,
ਚਾਲੇ ਪਾ ਗਿਆ ਕਹਿੰਦੇ ਮਰ ਮੁੱਕ ਪੈਣ ਨੂੰ,
ਆਹਦੇ ਆ ਚੰਨਣ ਕੁਰ ਲਾਲਟੈਣ ਨੂੰ,,
ਮੁੱਠੀ ਚਾਪੀ ਕਹਿਣ ਕੁੱਟਕੇ ਪਿੰਜਣ ਨੂੰ,
ਤੇਜਾ ਸਿੰਘ ਕਹਿੰਦੇ ਰੇਲ ਦੇ ਇੰਜਣ ਨੂੰ,,
ਜਦੋਂ ਮੁੱਕ ਜਾਂਦੀ ਖਾਣ ਦੀ ਰਸਦ ਜੀ,
ਓਦੋਂ ਕਹਿੰਦੇ ਹੋਗਿਆ ਲੰਗਰ ਮਸਤ ਜੀ,,
ਘਰ ਘਰ ਮੰਗ ਗਲੀ ਗਲੀ ਗਾਹੀ ਆ,
ਅੱਜ ਕਹਿਣ ਕੀਤੀ ਖੂਬ ਉਗਰਾਹੀ ਆ,,
ਸੱਜਣ ਕਹਿਣ ਚੋਰ ਡਾਕੂ ਠੱਗ ਨੂੰ,
ਹਜ਼ੂਰੀਆ ਰੁਮਾਲਾ ਦਸਤਾਰ ਪੱਗ ਨੂੰ,,
ਇੰਦਰ ਰਾਣੀ ਕਹਿੰਦੇ ਆ ਸ਼ਰਦ ਪਾਉਣ ਨੂੰ,
ਮੁਹੰਮਦੀ ਗੁਸਲ ਕਹਿਣ ਨੰਗਾ ਨਹਾਉਣ ਨੂੰ,,
ਰੂਪ ਕੌਰ ਕਣਕ ਬਦਾਮ ਛੋਲੇਆਂ ਨੂੰ,
ਲਾਚੀਦਾਣਾ ਬਾਜਰਾ ਪਛਾਣੋਂ ਬੋਲੇਆਂ ਨੂੰ,,
ਸਣ ਦੀ ਸੂਬੀ ਨੂੰ ਨਾਲਾ ਕਹਿਣ ਰੇਸ਼ਮੀ,
ਸਾਧਣੀ ਨੂੰ ਆਖਣ ਗਿੱਦੜ ਭੇਸਮੀਂ,,
ਗਿੱਦੜਰੰਗਾ ਆਖਣ ਉਦਾਸੀ ਸਾਧ ਨੂੰ,
ਬਰਮਰਸ ਕਹਿਕੇ ਚੂਪਣ ਕਮਾਦ ਨੂੰ,,
ਮਾਰੂ ਗੌਣ ਕਹਿਣ ਰੋਣ ਤੇ ਪਿੱਟਣ ਨੂੰ,
ਟੀਟ ਬਹੁਟੀ ਕਹਿੰਦੇ ਟਿੱਬੇ ਦੀ ਟਿੱਟਣ ਨੂੰ,,
ਖਧੀ ਨੀਲ ਬਰਫੀ ਬਿੱਲੀ ਨੂੰ ਮਲਕਾ,
ਲੂੰਬੜ ਨੂੰ ਕਹਿੰਦੇ ਆ ਵਕੀਲ ਝੱਲ ਕਾ,,
ਘੱਗਰੇ ਦਾ ਨਾਮ ਧੂੜਕੋਟ ਲੈਂਦੇ ਆ,
ਸੁੱਥਣ ਨੂੰ ਰਫਲ ਦੁਨਾਲੀ ਕਹਿੰਦੇ ਆ,,
ਜਦੋਂ ਆਉਂਦੀ ਆਟਾ ਪੀਸਣੇ ਦੀ ਵਾਰੀ ਆ,
ਅੱਜ ਕਹਿਣ ਕੀਤੀ ਫਿਰਨੀ ਦੀ ਸਵਾਰੀ ਆ,,
ਮੱਛੀ ਜਲ ਤੋਰੀ ਭੇਜੀ ਆਗੀ ਹਰ ਦੀ,
ਪਸ ਤੋਂ ਬਣਾਲੀ ਆ ਸਿੰਘਾਂ ਨੇ ਕਰਦੀ,,
ਰਹਿੰਦੀ ਜੀਹਨੂੰ ਪੀਕੇ ਤੇ ਟਿਕਾਣੇ ਮੱਤ ਨੀਂ,
ਆਖਦੇ ਸ਼ਰਾਬ ਤਾਂਈ ਪੰਜ ਰਤਨੀਂ,,
ਹੋਲਾਂ ਨੂੰ ਅਲੈਚੀਆਂ ਸਮੁੰਦ ਸ਼ੀਰ ਨੂੰ,
ਕੁਣਕਾ ਕੜਾਹ ਨੂੰ ਤਸ਼ਮਾਹੀ ਖੀਰ ਨੂੰ,,
ਹਜ਼ਾਰ ਮੇਖੀ ਆਖਣ ਫਟੀ ਵਈ ਜੁੱਲੀ ਨੂੰ,
ਟੱਪ ਨੂੰ ਮਹੱਲ ਦਰਵਾਜ਼ਾ ਕੁੱਲੀ ਨੂੰ,,
ਬਸ ਸਿੰਘਾਂ ਮੁਕਾਦੇ ਛੇੜੇ ਨੂੰ,
ਨਹੀਂ ਮੁੱਕਣ ਵਾਲਾ ਛੇੜ ਲਿਆ ਤੂੰ ਜੇਹੜੇ ਨੂੰ,,
ਬਾਬੂ, ਮਾਘੀ ਚੰਦ ਲਿਖ ਲਿਖ ਥੱਕਗੇ,
ਬੋਲੇ ਨਾ ਮੁੱਕਣ ਸੂਬੇਦਾਰ ਥੱਕਗੇ,,,
ਜੋਰਾਵਰ ਸਿੰਘ ਤਰਸਿੱਕਾ ।
ਇਸ ਪਵਿੱਤਰ ਅਸਥਾਨ ਤੇ ਬੈਠ ਕੇ ਕਲਗੀਧਰ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਆਪ ਸੁਭਾਏਮਾਨ ਹੋ ਕੇ ਕੁਦਰਤ ਦੇ ਨਜ਼ਾਰੇ ਵੇਖਦੇ ਅਤੇ ਸੀਸ ਤੇ ਦਸਤਾਰ ਸਜਾਇਆ ਕਰਦੇ ਸਨ। ਸੁੰਦਰ ਦਸਤਾਰਾਂ ਸਜਾਉਣ ਵਾਲਿਆਂ ਨੂੰ ਇਨਾਮ ਵੰਡਿਆ ਕਰਦੇ ਸਨ। ਭੰਗਾਣੀ ਸਾਹਿਬ ਦੇ ਯੁੱਧ ਦੀ ਜਿੱਤ ਤੋਂ ਬਾਅਦ ਜਦੋਂ ਗੁਰੂ ਸਾਹਿਬ ਜੀ ਇਸ ਅਸਥਾਨ ਤੇ ਆਪਣੇ ਕੇਸਾਂ ਵਿੱਚ ਕੰਘਾ ਕਰ ਰਹੇ ਸਨ ਤਾਂ ਪੀਰ ਬੁੱਧੂ ਸ਼ਾਹ ਜੀ ਸਢੌਰੇ ਵਾਲੇ (ਜਿਨ੍ਹਾਂ ਦੇ ਆਪਣੇ 2 ਪੁੱਤਰ, ਭਰਾ ਅਤੇ ਮੁਰੀਦ ਭੰਗਾਣੀ ਸਾਹਿਬ ਦੇ ਯੁੱਧ ਵਿੱਚ ਸ਼ਹੀਦੀ ਪ੍ਰਾਪਤ ਕਰ ਗਏ ਸਨ ) . ਗੁਰੂ ਜੀ ਤੋਂ ਵਾਪਿਸ ਜਾਣ ਦੀ ਆਗਿਆ ਲੈਣ ਆਏ ਤਾਂ ਗੁਰੂ ਜੀ ਨੇ ਕਿਹਾ ਪੀਰ ਜੀ ਅਸੀਂ ਆਪ ਜੀ ਦੀ ਸੇਵਾ ਤੋਂ ਬਹੁਤ ਪ੍ਰਸੰਨ ਹਾਂ ਜੋ ਮੰਗਣਾ ਹੈ ਮੰਗੋ ਤਾਂ ਪੀਰ ਜੀ ਨੇ ਕਿਹਾ ਕਿ ਜੇ ਤੁੱਠੇ (ਪ੍ਰਸੰਨ) ਹੋ ਤਾਂ ਕੇਸਾਂ ਵਿੱਚ ਕੰਘਾ ਜੋ ਆਪ ਜੀ ਕਰ ਰਹੇ ਹੋ ਕੇਸਾਂ ਸਮੇਤ ਮੈਨੂੰ ਬਖਸ਼ੋ ਜੀ। ਗੁਰੂ ਜੀ ਨੇ ਪ੍ਰਸੰਨ ਹੋ ਕੇ ਆਪਣੀ ਅੱਧੀ ਦਸਤਾਰ ਅਤੇ ਕੇਸਾਂ ਸਮੇਤ ਕੰਘਾ ਪੀਰ ਜੀ ਨੂੰ ਸਿਰੋਪਾਉ ਦੇ ਤੌਰ ਤੇ ਬਖਸ਼ਿਸ਼ ਕੀਤਾ।
धनासरी महला ५ ॥ वडे वडे राजन अरु भूमन ता की त्रिसन न बूझी ॥ लपटि रहे माइआ रंग माते लोचन कछू न सूझी ॥१॥ बिखिआ महि किन ही त्रिपति न पाई ॥ जिउ पावकु ईधनि नही ध्रापै बिनु हरि कहा अघाई ॥ रहाउ ॥ दिनु दिनु करत भोजन बहु बिंजन ता की मिटै न भूखा ॥ उदमु करै सुआन की निआई चारे कुंटा घोखा ॥२॥ कामवंत कामी बहु नारी पर ग्रिह जोह न चूकै ॥ दिन प्रति करै करै पछुतापै सोग लोभ महि सूकै ॥३॥ हरि हरि नामु अपार अमोला अम्रितु एकु निधाना ॥ सूखु सहजु आनंदु संतन कै नानक गुर ते जाना ॥४॥६॥
अर्थ: (हे भाई! दुनिया में) बड़े बड़े राजे हैं, बड़े बड़े जिमींदार हैं, (माया के लिए) उनकी तृष्णा कभी भी खत्म नहीं होती, वह माया के अचंभों में मस्त रहते हैं, माया से चिपके रहते हैं। (माया के बिना) ओर कुछ उनको आँखों से दिखता ही नहीं ॥१॥ हे भाई! माया (के मोह) में (फंसे रह के) किसी मनुष्य ने माया की तृप्ति को प्राप्त नहीं किया है, जैसे आग को बालण देते जाओ वह तृप्त नहीं होती। परमात्मा के नाम के बिना मनुष्य कभी तृप्त नहीं हो सकता ॥ रहाउ ॥ हे भाई! जो मनुष्य हर रोज़ स्वादले भोजन खाता रहता है, उस की (स्वादले भोजनों की) भूख कभी नहीं खत्म होती। (स्वादले भोजनों की खातिर) वह मनुष्य कुत्ते की तरह दौड़-भज करता है, चारों ओर ढूंढ़ता फिरता है ॥२॥ हे भाई! काम-वश हुए विशई मनुष्य की चाहे कितनी ही स्त्री हों, पराए घर की तरफ उस की मंदी निगाह फिर भी नहीं हटती। वह हर रोज़ (विशे-पाप करता है, और, पछतावा (भी) है। सो, इस काम-वाशना में और पछतावे में उस का आतमिक जीवन सुखता जाता है ॥३॥ हे भाई! परमात्मा का नाम ही एक ऐसा बेअंत और कीमती ख़ज़ाना है जो आतमिक जीवन देता है। (इस नाम-ख़ज़ाने की बरकत से) संत जनों के हृदय-घर में आतमिक अडोलता बनी रहती है, सुख आनंद बना रहता है। पर, हे नानक जी! गुरू पासों ही इस ख़ज़ाने की जान-पहचान प्राप्त होती है ॥४॥६॥
ਅੰਗ : 672
ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥
ਅਰਥ: (ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ। ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ॥੧॥ ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ। ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ, ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ ॥ ਰਹਾਉ ॥ ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ ॥੨॥ ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ ॥੩॥ ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ। (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ ਜੀ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ ॥੪॥੬॥
सलोकु मः ३ ॥ पूरबि लिखिआ कमावणा जि करतै आपि लिखिआसु ॥ मोह ठगउली पाईअनु विसरिआ गुणतासु ॥ मतु जाणहु जगु जीवदा दूजै भाइ मुइआसु ॥ जिनी गुरमुखि नामु न चेतिओ से बहणि न मिलनी पासि ॥ दुखु लागा बहु अति घणा पुतु कलतु न साथि कोई जासि ॥ लोका विचि मुहु काला होआ अंदरि उभे सास ॥ मनमुखा नो को न विसही चुकि गइआ वेसासु ॥ नानक गुरमुखा नो सुखु अगला जिना अंतरि नाम निवासु ॥१॥ मः ३ ॥ से सैण से सजणा जि गुरमुखि मिलहि सुभाइ ॥ सतिगुर का भाणा अनदिनु करहि से सचि रहे समाइ ॥ दूजै भाइ लगे सजण न आखीअहि जि अभिमानु करहि वेकार ॥ मनमुख आप सुआरथी कारजु न सकहि सवारि ॥ नानक पूरबि लिखिआ कमावणा कोइ न मेटणहारु ॥२॥ पउड़ी ॥ तुधु आपे जगतु उपाइ कै आपि खेलु रचाइआ ॥ त्रै गुण आपि सिरजिआ माइआ मोहु वधाइआ ॥ विचि हउमै लेखा मंगीऐ फिरि आवै जाइआ ॥ जिना हरि आपि क्रिपा करे से गुरि समझाइआ ॥ बलिहारी गुर आपणे सदा सदा घुमाइआ ॥३॥
अर्थ: (पूर्व किए कर्मो अनुसार) आरम्भ से जो (संसार-रूप लेख) लिखा (भाव-लिखा) हुआ है और जो करतार ने आप लिख दिया है वह (जरूर) कमाना पड़ता है; (उस लेख अनुसार ही) मोह की ठगबूटी (जिस को) मिल गयी है उस को गुणों का खज़ाना हरी विसर गया है। (उस) संसार को जीवित न समझो (जो) माया के मोह मे मुर्दा पड़ा है, जिन्होंने सतगुरु के सनमुख हो कर नाम नहीं सिमरा, उनको प्रभु पास बैठना नहीं मिलता। वह मनमुख बहुत ही दुखी होते हैं, (क्योंकि जिन की खातिर माया के मोह में मुर्दा पड़े थे, वह) पुत्र स्त्री तो कोई साथ नहीं जाएगा, संसार के लोगों में भी उनका मुख काला हुआ (भाव, शर्मिंदा हुए) और रोते रहे, मनमुख का कोई विसाह नहीं करता, उनका इतबार खत्म हो जाता है। हे नानक जी! गुरमुखों को बहुत सुख होता है क्योंकि उनके हृदय में नाम का निवास होता है ॥१॥ सतिगुरु के सनमुख हुए जो मनुष्य (आपा भुला कर प्रभू में सुभावक ही) लीन हो जाते हैं वह भले लोग हैं और (हमारे) मित्र हैं; जो सदा सतिगुरू का हुक्म मानते है, वह सच्चे हरी में समाए रहते हैं। उन को संत जन नहीं कहते जो माया के मोह में लग कर अंहकार और विकार करते हैं। मनमुख अपने मतलब के प्यारे (होन कर के) किसे का काम नहीं सवार सकते; (पर) हे नानक जी! (उन के सिर क्या दोष ?) (पुर्व किए कार्य अनुसार) आरम्भ से लिखा हुआ (संस्कार-रूप लेख) कमाना पड़ता है, कोई मिटाने-योग नहीं ॥२॥ हे हरी! तूँ आप ही संसार रच कर आप ही खेल बनाई है; तूँ आप ही (माया के) तीन गुण बनाए हैं और आप ही माया का मोह (जगत में) अधिक कर दिया है। (इस मोह से पैदा) अंहकार में (लगने से) (दरगाह में) लेखा मांगते हैं और फिर जम्मना मरना पड़ता है; जिन पर हरी आप कृपा करता है उन को सतिगुरू ने (यह) समझ दे दी है। (इस लिए) मैं अपने सतिगुरू से सदके जाता हूँ और सदा बलिहारे जाता हूँ ॥३॥
ਅੰਗ : 643
ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਿਣ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ ਵਿਚਿ ਹਉਮੈ ਲੇਖਾ ਮੰਗੀਅੈ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥
ਅਰਥ: (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ। ਹੇ ਨਾਨਕ ਜੀ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ॥੧॥ ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ। ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ। ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ ਜੀ! (ਉਹਨਾਂ ਦੇ ਸਿਰ ਕੀਹ ਦੋਸ਼ ?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ ॥੨॥ ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ। (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ। (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ ॥੩॥
आसा ॥ आनीले कु्मभ भराईले ऊदक ठाकुर कउ इसनानु करउ ॥ बइआलीस लख जी जल महि होते बीठलु भैला काइ करउ ॥१॥जत्र जाउ तत बीठलु भैला ॥ महा अनंद करे सद केला ॥१॥ रहाउ॥आनीले फूल परोईले माला ठाकुर की हउ पूज करउ ॥ पहिले बासु लई है भवरह बीठल भैला काइ करउ ॥२॥आनीले दूधु रीधाईले खीरं ठाकुर कउ नैवेदु करउ ॥ पहिले दूधु बिटारिओ बछरै बीठलु भैला काइ करउ ॥३॥ईभै बीठलु ऊभै बीठलु बीठल बिनु संसारु नही ॥ थान थनंतरि नामा प्रणवै पूरि रहिओ तूं सरब मही ॥४॥२॥
अर्थ: घड़ा ला के (उस में) पानी भरा के (अगर) मैं मूर्ति को स्नान कराऊँ (तो वह स्नान स्वीकार नहीं, पानी झूठा है, क्योंकि) पानी में बयालिस लाख (जूनियों के) जीव रहते हैं। (पर मेरा) निर्लिप प्रभु तो पहले ही (उन जीवों में) बसता था (और स्नान कर रहा था, तो फिर मूर्ति को) मैं किस लिए स्नान करवाऊँ?।1।मैं जिधर जाता हूँ, उधर ही निर्लिप प्रभु मौजूद है (सब जीवों में व्यापक हो के) बड़े आनंद-चोज-तमाशे कर रहा है।1। रहाउ।फूल ला के और उसकी माला परो के अगर मैं मूर्ति की पूजा करूँ (तो वह फूल झूठे होने के कारण वह पूजा स्वीकार नहीं, क्योंकि उन फूलों की) सुगंधि तो पहले भौरे ने ले ली; (पर मेरा) बीठल तो पहले ही (उस भौरे में) बसता था (और सुगंधि ले रहा था, तो फिर इन फूलों से) मूर्ति की पूजा मैं किस लिए करूँ?।2।दूध ला के खीर पका के अगर मैं यह खाने वाला उत्तम पदार्थ मूर्ति के आगे भेटा रखूँ (तो दूध झूठा होने के कारण भोजन स्वीकार नहीं, क्योंकि दूध दूहने के समय) पहले बछड़े ने दूध झूठा कर दिया था; (पर मेरा) बीठल तो पहले ही (उस बछड़े में) बसता था (और दूध पी रहा था, तो इस मूर्ति के आगे) मैं क्यों नैवेद भेटा करूँ?।3।जगत में) नीचे ऊपर (हर जगह) बीठल ही बीठल है, बीठल से वंचित जगत रह ही नहीं सकता। नामदेव उस बीठल के आगे विनती करता है: (हे बीठल!) तू सारी सृष्टि में हर जगह पर भरपूर है।4।2।
ਅੰਗ : 485
ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥ ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥ ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥੩॥ ਈਭੈ ਬੀਠਲੁ ਊਭੈ ਬੀਠਲੁ ਬੀਠਲ ਬਿਨੁ ਸੰਸਾਰੁ ਨਹੀ ॥ ਥਾਨ ਥਨੰਤਰਿ ਨਾਮਾ ਪ੍ਰਣਵੈ ਪੂਰਿ ਰਹਿਓ ਤੂੰ ਸਰਬ ਮਹੀ ॥੪॥੨॥
ਅਰਥ: ਘੜਾ ਲਿਆ ਕੇ (ਉਸ ਵਿਚ) ਪਾਣੀ ਭਰਾ ਕੇ (ਜੇ) ਮੈਂ ਮੂਰਤੀ ਨੂੰ ਇਸ਼ਨਾਨ ਕਰਾਵਾਂ (ਤਾਂ ਉਹ ਇਸ਼ਨਾਨ ਪਰਵਾਨ ਨਹੀਂ, ਪਾਣੀ ਜੂਠਾ ਹੈ, ਕਿਉਂਕਿ) ਪਾਣੀ ਵਿਚ ਬਿਤਾਲੀ ਲੱਖ (ਜੂਨਾਂ ਦੇ) ਜੀਵ ਰਹਿੰਦੇ ਹਨ। (ਪਰ ਮੇਰਾ) ਨਿਰਲੇਪ ਪ੍ਰਭੂ ਤਾਂ ਪਹਿਲਾਂ ਹੀ (ਉਹਨਾਂ ਜੀਵਾਂ ਵਿਚ) ਵੱਸਦਾ ਸੀ (ਤੇ ਇਸ਼ਨਾਨ ਕਰ ਰਿਹਾ ਸੀ; ਤਾਂ ਫਿਰ ਮੂਰਤੀ ਨੂੰ) ਮੈਂ ਕਾਹਦੇ ਲਈ ਇਸ਼ਨਾਨ ਕਰਾਵਾਂ?।1।ਮੈਂ ਜਿੱਧਰ ਜਾਂਦਾ ਹਾਂ, ਉੱਧਰ ਹੀ ਨਿਰਲੇਪ ਪ੍ਰਭੂ ਮੌਜੂਦ ਹੈ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਬੜੇ ਅਨੰਦ ਚੋਜ ਤਮਾਸ਼ੇ ਕਰ ਰਿਹਾ ਹੈ।1। ਰਹਾਉ।ਫੁੱਲ ਲਿਆ ਕੇ ਤੇ ਮਾਲਾ ਪ੍ਰੋ ਕੇ ਜੇ ਮੈਂ ਮੂਰਤੀ ਦੀ ਪੂਜਾ ਕਰਾਂ (ਤਾਂ ਉਹ ਫੁੱਲ ਜੂਠੇ ਹੋਣ ਕਰ ਕੇ ਉਹ ਪੂਜਾ ਪਰਵਾਨ ਨਹੀਂ, ਕਿਉਂਕਿ ਉਹਨਾਂ ਫੁੱਲਾਂ ਦੀ) ਸੁਗੰਧੀ ਪਹਿਲਾਂ ਭੌਰੇ ਨੇ ਲੈ ਲਈ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਭੌਰੇ ਵਿਚ) ਵੱਸਦਾ ਸੀ (ਤੇ ਸੁਗੰਧੀ ਲੈ ਰਿਹਾ ਸੀ, ਤਾਂ ਫਿਰ ਇਹਨਾਂ ਫੁੱਲਾਂ ਨਾਲ) ਮੂਰਤੀ ਦੀ ਪੂਜਾ ਮੈਂ ਕਾਹਦੇ ਲਈ ਕਰਾਂ?।2।ਦੁੱਧ ਲਿਆ ਕੇ ਖੀਰ ਰਿੰਨ੍ਹਾ ਕੇ ਜੇ ਮੈਂ ਇਹ ਖਾਣ ਵਾਲਾ ਉੱਤਮ ਪਦਾਰਥ ਮੂਰਤੀ ਅੱਗੇ ਭੇਟ ਰੱਖਾਂ (ਤਾਂ ਦੁੱਧ ਜੂਠਾ ਹੋਣ ਕਰ ਕੇ ਭੋਜਨ ਪਰਵਾਨ ਨਹੀਂ, ਕਿਉਂਕਿ ਚੋਣ ਵੇਲੇ) ਪਹਿਲਾਂ ਵੱਛੇ ਨੇ ਦੁੱਧ ਜੂਠਾ ਕਰ ਦਿੱਤਾ ਸੀ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਵੱਛੇ ਵਿਚ) ਵੱਸਦਾ ਸੀ (ਤੇ ਦੁੱਧ ਪੀ ਰਿਹਾ ਸੀ, ਤਾਂ ਇਸ ਮੂਰਤੀ ਅੱਗੇ) ਮੈਂ ਕਿਉਂ ਨੈਵੇਦ ਭੇਟ ਧਰਾਂ?।3।(ਜਗਤ ਵਿਚ) ਹੇਠਾਂ ਉਤਾਂਹ (ਹਰ ਥਾਂ) ਬੀਠਲ ਹੀ ਬੀਠਲ ਹੈ, ਬੀਠਲ ਤੋਂ ਸੱਖਣਾ ਜਗਤ ਰਹਿ ਹੀ ਨਹੀਂ ਸਕਦਾ। ਨਾਮਦੇਵ ਉਸ ਬੀਠਲ ਅੱਗੇ ਬੇਨਤੀ ਕਰਦਾ ਹੈ– (ਹੇ ਬੀਠਲ!) ਤੂੰ ਸਾਰੀ ਸ੍ਰਿਸ਼ਟੀ ਵਿਚ ਹਰ ਥਾਂ ਵਿਚ ਭਰਪੂਰ ਹੈਂ।4।2।
रागु सोरठि बाणी भगत कबीर जी की घरु १ ੴ सतिगुर प्रसादि ॥ संतहु मन पवनै सुखु बनिआ ॥ किछु जोगु परापति गनिआ ॥ रहाउ ॥ गुरि दिखलाई मोरी ॥ जितु मिरग पड़त है चोरी ॥ मूंदि लीए दरवाजे ॥ बाजीअले अनहद बाजे ॥१॥ कु्मभ कमलु जलि भरिआ ॥ जलु मेटिआ ऊभा करिआ ॥ कहु कबीर जन जानिआ ॥ जउ जानिआ तउ मनु मानिआ ॥२॥१०॥
अर्थ: राग सोरठि, घर १ में भगत कबीर जी की बाणी। अकाल पुरख एक है और सतिगुरू की कृपा द्वारा मिलता है। हे संत जनों। (मेरे) पवन (जैसे चंचल) मन को (अब) सुख मिल गया है, (अब यह मन प्रभू का मिलाप) हासिल करने योग्य थोडा बहुत समझा जा सकता है ॥ रहाउ ॥ (क्योंकि) सतिगुरू ने (मुझे मेरी वह) कमज़ोरी दिखा दी है, जिस कारण (कामादिक) पशु अडोल ही (मुझे) आ दबाते थे। (सो, मैं गुरू की मेहर से शरीर के) दरवाज़े (ज्ञान-इन्द्रियाँ: पर निंदा, पर तन, पर धन आदिक की तरफ़ से) बंद कर लिए हैं, और (मेरे अंदर प्रभू की सिफ़त-सलाह के) बाजे एक-रस बजने लग गए हैं ॥१॥ (मेरा) हृदय-कमल रूप घड़ा (पहले विकारों के) पानी से भरा हुआ था, (अब गुरू की बरकत से मैंने वह) पानी गिरा दिया है, और (हृदय को) ऊँचा कर दिया है। कबीर जी कहते हैं – (अब) मैंने दास ने (प्रभू के साथ) जान-पहचान कर ली है, और जब से यह साँझ पड़ी है, मेरा मन (उस प्रभू में ही) लीन हो गया है ॥२॥१०॥
ਅੰਗ : 656
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥
ਅਰਥ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ॥੧॥ (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਕਬੀਰ ਜੀ ਆਖਦੇ ਹਨ – (ਹੁਣ) ਮੈਂ ਦਾਸ ਨੇ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ॥੨॥੧੦॥