रामकली महला ५ ॥ अंगीकारु कीआ प्रभि अपनै बैरी सगले साधे ॥ जिनि बैरी है इहु जगु लूटिआ ते बैरी लै बाधे ॥१॥ सतिगुरु परमेसरु मेरा ॥ अनिक राज भोग रस माणी नाउ जपी भरवासा तेरा ॥१॥ रहाउ ॥ चीति न आवसि दूजी बाता सिर ऊपरि रखवारा ॥ बेपरवाहु रहत है सुआमी इक नाम कै आधारा ॥२॥ पूरन होइ मिलिओ सुखदाई ऊन न काई बाता ॥ ततु सारु परम पदु पाइआ छोडि न कतहू जाता ॥३॥ बरनि न साकउ जैसा तू है साचे अलख अपारा ॥ अतुल अथाह अडोल सुआमी नानक खसमु हमारा ॥४॥५॥
अर्थ: हे भाई! मेरा तो गुरू रखवाला है, परमात्मा रक्षक है (वही) मुझे कामादिक वैरियों से बचाने वाला है। हे प्रभू! मुझे तेरा ही आसरा है (मेहर कर) मैं तेरा नाम जपता रहूँ (नाम की बरकति से ऐसा प्रतीत होता है कि) मैं राज (-पाट) के अनेकों भोगों के रस ले रहा हूँ।1। रहाउ। हे भाई! प्यारे प्रभू ने जिस मनुष्य को अपने चरणों से लगा लिया, उसके उसने (कामादिक) सारे ही वैरी वश में कर दिए। (कामादिक) जिस जिस वैरी ने ये जगत लूट लिया है, (प्रभू ने उसके) वह वैरी पकड़ के बाँध दिए।1। हे भाई! परमात्मा (जिस मनुष्य के) सिर पर रखवाला बनता है, उस मनुष्य के चिक्त में (परमात्मा के नाम के बिना, काम आदि का) कोई फुरना उठता ही नहीं। हे मालिक प्रभू! सिर्फ तेरे नाम के आसरे वह मनुष्य (दुनिया की अन्य गरजों से) बेपरवाह रहता है।2। हे भाई! जिसको सारे सुख देने वाला प्रभू मिल जाता है, वह (ऊँचे आत्मिक गुणों से) भरपूर हो जाता है। वह किसी बात से मुथाज नहीं रहता। वह मनुष्य जगत के मूल-प्रभू को पा लेता है, वह सबसे ऊँचा आत्मिक दर्जा पा लेता है, और, इसको छोड़ के किसी ओर तरफ नहीं भटकता।3। हे सदा कायम रहने वाले! हे अलख! हे बेअंत! मैं बयान नहीं कर सकता कि तू कैसा है । हे नानक! (कह-) हे बेमिसाल प्रभू! हे अथाह! हे अडोल मालिक! तू ही मेरा पति है।4।5।
ਅੰਗ : 884
ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥ ਸਤਿਗੁਰੁ ਪਰਮੇਸਰੁ ਮੇਰਾ ॥ ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥ ਚੀਤਿ ਨ ਆਵਸਿ ਦੂਜੀ ਬਾਤਾ ਸਿਰ ਊਪਰਿ ਰਖਵਾਰਾ ॥ ਬੇਪਰਵਾਹੁ ਰਹਤ ਹੈ ਸੁਆਮੀ ਇਕ ਨਾਮ ਕੈ ਆਧਾਰਾ ॥੨॥ ਪੂਰਨ ਹੋਇ ਮਿਲਿਓ ਸੁਖਦਾਈ ਊਨ ਨ ਕਾਈ ਬਾਤਾ ॥ ਤਤੁ ਸਾਰੁ ਪਰਮ ਪਦੁ ਪਾਇਆ ਛੋਡਿ ਨ ਕਤਹੂ ਜਾਤਾ ॥੩॥ ਬਰਨਿ ਨ ਸਾਕਉ ਜੈਸਾ ਤੂ ਹੈ ਸਾਚੇ ਅਲਖ ਅਪਾਰਾ ॥ ਅਤੁਲ ਅਥਾਹ ਅਡੋਲ ਸੁਆਮੀ ਨਾਨਕ ਖਸਮੁ ਹਮਾਰਾ ॥੪॥੫॥
ਅਰਥ: ਹੇ ਭਾਈ! ਮੇਰਾ ਤਾਂ ਗੁਰੂ ਰਾਖਾ ਹੈ, ਪਰਮਾਤਮਾ ਰਾਖਾ ਹੈ (ਉਹੀ ਮੈਨੂੰ ਕਾਮਾਦਿਕ ਵੈਰੀਆਂ ਤੋਂ ਬਚਾਣ ਵਾਲਾ ਹੈ। ਹੇ ਪ੍ਰਭੂ! ਮੈਨੂੰ ਤੇਰਾ ਹੀ ਆਸਰਾ ਹੈ (ਮੇਹਰ ਕਰ) ਮੈਂ ਤੇਰਾ ਨਾਮ ਜਪਦਾ ਰਹਾਂ (ਨਾਮ ਦੀ ਬਰਕਤ ਨਾਲ ਇਉਂ ਜਾਪਦਾ ਹੈ ਕਿ) ਮੈਂ ਰਾਜ ਦੇ ਅਨੇਕਾਂ ਭੋਗ ਤੇ ਰਸ ਮਾਣ ਰਿਹਾ ਹਾਂ।੧।ਰਹਾਉ।
ਹੇ ਭਾਈ! ਪਿਆਰੇ ਪ੍ਰਭੂ ਨੇ ਜਿਸ ਮਨੁੱਖ ਨੂੰ ਆਪਣੀ ਚਰਨੀਂ ਲਾ ਲਿਆ, ਉਸ ਦੇ ਉਸ ਨੇ (ਕਾਮਾਦਿਕ) ਸਾਰੇ ਹੀ ਵੈਰੀ ਵੱਸ ਵਿਚ ਕਰ ਦਿੱਤੇ। (ਕਾਮਾਦਿਕ) ਜਿਸ ਜਿਸ ਵੈਰੀ ਨੇ ਇਹ ਜਗਤ ਲੁੱਟ ਲਿਆ ਹੈ, (ਪ੍ਰਭੂ ਨੇ ਉਸ ਦੇ) ਉਹ ਸਾਰੇ ਵੈਰੀ ਫੜ ਕੇ ਬੰਨ੍ਹ ਦਿੱਤੇ।੧। ਹੇ ਭਾਈ! ਪਰਮਾਤਮਾ (ਜਿਸ ਮਨੁੱਖ ਦੇ) ਸਿਰ ਉੱਤੇ ਰਾਖਾ ਬਣਦਾ ਹੈ, ਉਸ ਮਨੁੱਖ ਦੇ ਚਿੱਤ ਵਿਚ (ਪਰਮਾਤਮਾ ਦੇ ਨਾਮ ਤੋਂ ਬਿਨਾ, ਕਾਮਾਦਿਕ ਦਾ) ਕੋਈ ਹੋਰ ਫੁਰਨਾ ਉਠਦਾ ਹੀ ਨਹੀਂ। ਹੇ ਮਾਲਕ-ਪ੍ਰਭੂ! ਸਿਰਫ਼ ਤੇਰੇ ਨਾਮ ਦੇ ਆਸਰੇ ਉਹ ਮਨੁੱਖ (ਦੁਨੀਆ ਦੀਆਂ ਹੋਰ ਗ਼ਰਜ਼ਾਂ ਵਲੋਂ) ਬੇ-ਪਰਵਾਹ ਰਹਿੰਦਾ ਹੈ।੨। ਹੇ ਭਾਈ! ਜਿਸ ਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਹ (ਉੱਚੇ ਆਤਮਕ ਗੁਣਾਂ ਨਾਲ) ਭਰਪੂਰ ਹੋ ਜਾਂਦਾ ਹੈ। ਉਹ ਕਿਸੇ ਗੱਲੇ ਮੁਥਾਜ ਨਹੀਂ ਰਹਿੰਦਾ। ਉਹ ਮਨੁੱਖ ਜਗਤ ਦੇ ਮੂਲ-ਪ੍ਰਭੂ ਨੂੰ ਲੱਭ ਲੈਂਦਾ ਹੈ, ਉਹ ਜੀਵਨ ਦਾ ਅਸਲ ਮਨੋਰਥ ਹਾਸਲ ਕਰ ਲੈਂਦਾ ਹੈ, ਉਹ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲੈਂਦਾ ਹੈ, ਤੇ, ਇਸ ਨੂੰ ਛੱਡ ਕੇ ਕਿਸੇ ਹੋਰ ਪਾਸੇ ਨਹੀਂ ਭਟਕਦਾ।੩।
ਹੇ ਸਦਾ ਕਾਇਮ ਰਹਿਣ ਵਾਲੇ! ਹੇ ਅਲੱਖ! ਹੇ ਬੇਅੰਤ! ਮੈਂ ਬਿਆਨ ਨਹੀਂ ਕਰ ਸਕਦਾ ਕਿ ਤੂੰ ਕਿਹੋ ਜਿਹਾ ਹੈਂ। ਹੇ ਨਾਨਕ! (ਆਖ-) ਹੇ ਬੇ-ਮਿਸਾਲ ਪ੍ਰਭੂ! ਹੇ ਅਥਾਹ! ਹੇ ਅਡੋਲ ਮਾਲਕ! ਤੂੰ ਹੀ ਮੇਰਾ ਖਸਮ ਹੈਂ।੪।੫।
धनासरी मः ५ ॥ जब ते दरसन भेटे साधू भले दिनस ओइ आए ॥ महा अनंदु सदा करि कीरतनु पुरख बिधाता पाए ॥१॥ अब मोहि राम जसो मनि गाइओ ॥ भइओ प्रगासु सदा सुखु मन महि सतिगुरु पूरा पाइओ ॥१॥ रहाउ ॥ गुण निधानु रिद भीतरि वसिआ ता दूखु भरम भउ भागा ॥ भई परापति वसतु अगोचर राम नामि रंगु लागा ॥२॥ चिंत अचिंता सोच असोचा सोगु लोभु मोहु थाका ॥ हउमै रोग मिटे किरपा ते जम ते भए बिबाका ॥३॥ गुर की टहल गुरू की सेवा गुर की आगिआ भाणी ॥ कहु नानक जिनि जम ते काढे तिसु गुर कै कुरबाणी ॥४॥४॥
अर्थ :-हे भाई ! मुझे पूरा गुरु मिल गया है, (इस लिए उस की कृपा के साथ) अब मैं परमात्मा की सिफ़त-सालाह (अपने) मन में गा रहा हूँ, (मेरे अंदर आत्मिक जीवन का) रोशनी हो गई है, मेरे मन में सदा आनंद बना रहता है।1।रहाउ। हे भाई ! जब से गुरु के दर्शन प्राप्त हुए हैं, मेरे इस प्रकार के अच्छे दिन आ गए कि परमात्मा की सिफ़त-सालाह कर कर के सदा मेरे अंदर सुख बना रहता है, मुझे सर्व-व्यापक करतार मिल गया है।1। (हे भाई ! गुरु की कृपा के साथ जब से) गुणों का खजाना परमात्मा मेरे हृदय में आ बसा है , तब से मेरा दु:ख भ्रम डर दूर हो गया है। परमात्मा के नाम में मेरा प्यार बन गया है, मुझे (वह उॅतम) चीज प्राप्त हो गई है जिस तक ज्ञान-इन्द्रियों की पहुंच नहीं हो सकती।2। (हे भाई ! गुरु के दर्शन की बरकत के साथ) मैं सभी चिंताँ और सोचों से बच गया हूँ, (मेरे अंदर से) गम खत्म हो गया है, लोभ खत्म हो गया है, मोह दूर हो गया है। (गुरु की) कृपा के साथ (मेरे अंदर से) हऊमै आदि रोग मिट गए हैं, मुझे यम-राज से भी कोई डर नहीं लगता।3। हे भाई ! अब मुझे गुरु की टहल-सेवा, गुरु की रजा ही प्यारी लगती है। हे नानक ! बोल-(हे भाई ! मैं उस गुरु से सदके जाता हूँ, जिस ने मुझे यमों से बचा लिया है।4।4।
ਅੰਗ : 671
ਧਨਾਸਰੀ ਮਃ ੫ ॥ ਜਬ ਤੇ ਦਰਸਨ ਭੇਟੇ ਸਾਧੂ ਭਲੇ ਦਿਨਸ ਓਇ ਆਏ ॥ ਮਹਾ ਅਨੰਦੁ ਸਦਾ ਕਰਿ ਕੀਰਤਨੁ ਪੁਰਖ ਬਿਧਾਤਾ ਪਾਏ ॥੧॥ ਅਬ ਮੋਹਿ ਰਾਮ ਜਸੋ ਮਨਿ ਗਾਇਓ ॥ ਭਇਓ ਪ੍ਰਗਾਸੁ ਸਦਾ ਸੁਖੁ ਮਨ ਮਹਿ ਸਤਿਗੁਰੁ ਪੂਰਾ ਪਾਇਓ ॥੧॥ ਰਹਾਉ ॥ ਗੁਣ ਨਿਧਾਨੁ ਰਿਦ ਭੀਤਰਿ ਵਸਿਆ ਤਾ ਦੂਖੁ ਭਰਮ ਭਉ ਭਾਗਾ ॥ ਭਈ ਪਰਾਪਤਿ ਵਸਤੁ ਅਗੋਚਰ ਰਾਮ ਨਾਮਿ ਰੰਗੁ ਲਾਗਾ ॥੨॥ ਚਿੰਤ ਅਚਿੰਤਾ ਸੋਚ ਅਸੋਚਾ ਸੋਗੁ ਲੋਭੁ ਮੋਹੁ ਥਾਕਾ ॥ ਹਉਮੈ ਰੋਗ ਮਿਟੇ ਕਿਰਪਾ ਤੇ ਜਮ ਤੇ ਭਏ ਬਿਬਾਕਾ ॥੩॥ ਗੁਰ ਕੀ ਟਹਲ ਗੁਰੂ ਕੀ ਸੇਵਾ ਗੁਰ ਕੀ ਆਗਿਆ ਭਾਣੀ ॥ ਕਹੁ ਨਾਨਕ ਜਿਨਿ ਜਮ ਤੇ ਕਾਢੇ ਤਿਸੁ ਗੁਰ ਕੈ ਕੁਰਬਾਣੀ ॥੪॥੪॥
ਅਰਥ: ਹੇ ਭਾਈ! ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, (ਇਸ ਵਾਸਤੇ ਉਸ ਦੀ ਕਿਰਪਾ ਨਾਲ) ਹੁਣ ਮੈਂ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਆਪਣੇ) ਮਨ ਵਿਚ ਗਾ ਰਿਹਾ ਹਾਂ, (ਮੇਰੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋ ਗਿਆ ਹੈ, ਮੇਰੇ ਮਨ ਵਿਚ ਸਦਾ ਆਨੰਦ ਬਣਿਆ ਰਹਿੰਦਾ ਹੈ।1। ਰਹਾਉ। ਹੇ ਭਾਈ! ਜਦੋਂ ਤੋਂ ਗੁਰੂ ਦੇ ਦਰਸਨ ਪ੍ਰਾਪਤ ਹੋਏ ਹਨ, ਮੇਰੇ ਇਹੋ ਜਿਹੇ ਚੰਗੇ ਦਿਨ ਆ ਗਏ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਕਰ ਕੇ ਸਦਾ ਮੇਰੇ ਅੰਦਰ ਸੁਖ ਬਣਿਆ ਰਹਿੰਦਾ ਹੈ, ਮੈਨੂੰ ਸਰਬ-ਵਿਆਪਕ ਕਰਤਾਰ ਮਿਲ ਪਿਆ ਹੈ।1। (ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਦੋਂ ਤੋਂ) ਗੁਣਾਂ ਦਾ ਖ਼ਜ਼ਾਨਾ ਪਰਮਾਤਮਾ ਮੇਰੇ ਹਿਰਦੇ ਵਿਚ ਆ ਵੱਸਿਆ ਹੈ, ਤਦੋਂ ਤੋਂ ਮੇਰਾ ਦੁੱਖ ਭਰਮ ਡਰ ਦੂਰ ਹੋ ਗਿਆ ਹੈ। ਪਰਮਾਤਮਾ ਦੇ ਨਾਮ ਵਿਚ ਮੇਰਾ ਪਿਆਰ ਬਣ ਗਿਆ ਹੈ, ਮੈਨੂੰ (ਉਹ ਉੱਤਮ) ਚੀਜ਼ ਪ੍ਰਾਪਤ ਹੋ ਗਈ ਹੈ ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਸੀ ਹੋ ਸਕਦੀ।2। (ਹੇ ਭਾਈ! ਗੁਰੂ ਦੇ ਦਰਸਨ ਦੀ ਬਰਕਤਿ ਨਾਲ) ਮੈਂ ਸਾਰੀਆਂ ਚਿੰਤਾਂ ਤੇ ਸੋਚਾਂ ਤੋਂ ਬਚ ਗਿਆ ਹਾਂ, (ਮੇਰੇ ਅੰਦਰੋਂ) ਗ਼ਮ ਮੁੱਕ ਗਿਆ ਹੈ, ਲੋਭ ਖ਼ਤਮ ਹੋ ਗਿਆ ਹੈ, ਮੋਹ ਦੂਰ ਹੋ ਗਿਆ ਹੈ। (ਗੁਰੂ ਦੀ) ਕਿਰਪਾ ਨਾਲ (ਮੇਰੇ ਅੰਦਰੋਂ) ਹਉਮੈ ਆਦਿਕ ਰੋਗ ਮਿਟ ਗਏ ਹਨ, ਮੈਂ ਜਮ-ਰਾਜ ਤੋਂ ਭੀ ਕੋਈ ਡਰ ਨਹੀਂ ਕਰਦਾ।3। ਹੇ ਭਾਈ! ਹੁਣ ਮੈਨੂੰ ਗੁਰੂ ਦੀ ਟਹਲ-ਸੇਵਾ, ਗੁਰੂ ਦੀ ਰਜ਼ਾ ਹੀ ਪਿਆਰੀ ਲੱਗਦੀ ਹੈ। ਹੇ ਨਾਨਕ! ਆਖ—(ਹੇ ਭਾਈ! ਮੈਂ ਉਸ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ ਮੈਨੂੰ ਜਮਾਂ ਤੋਂ ਬਚਾ ਲਿਆ ਹੈ।4। 4।
ਸੇਵਾ ਅਤੇ ਸਿਮਰਨ ਦੀ ਮੂਰਤ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਜਨਮ 1504 ਈਸਵੀ ਨੂੰ ਪਿਤਾ ਭਾਈ ਫੇਰੂ ਮੱਲ ਜੀ ਤੇ ਮਾਤਾ ਰਾਮੋਂ ਜੀ (ਮਾਤਾ ਦਇਆ ਕੌਰ) ਦੇ ਗ੍ਰਹਿ ਪਿੰਡ ਮੱਤੇ ਦੀ ਸਰਾਂ ਜ਼ਿਲ੍ਹਾ ਫਿਰੋਜ਼ਪੁਰ (ਹੁਣ ਮੁਕਤਸਰ) ਵਿਖੇ ਹੋਇਆ। ਆਪ ਦਾ ਨਾਂ ਲਹਿਣਾ ਰੱਖਿਆ ਗਿਆ। ਇਹ ਮੁਗ਼ਲ ਰਾਜ ਦਾ ਸਮਾਂ ਸੀ। ਆਪ ਦੇ ਪਿਤਾ ਬਹੁਤ ਨੇਕ ਦਿਲ, ਸਾਊ ਤੇ ਸ਼ਾਂਤ ਸੁਭਾਅ ਦੇ ਮਾਲਕ ਸਨ।
ਆਪ ਦੇ ਪਿਤਾ ਦੇਵੀ ਭਗਤ ਸਨ।ਤੇ ਹਰ ਸਾਲ ਸੰਗਤਾਂ ਨਾਲ ਦੇਵੀ ਦੇ ਦਰਸ਼ਨਾਂ ਲਈ ਜਾਂਦੇ ਸਨ। ਆਪ ਦੇ ਪਿਤਾ ਇਕ ਚੰਗੇ ਵਿਦਵਾਨ ਤੇ ਹਿਸਾਬੀ-ਕਿਤਾਬੀ ਪੁਰਸ਼ ਸਨ। ਆਪ ਨੇ ਵੀ ਆਪਣੇ ਪਿਤਾ ਪਾਸੋਂ ਵਿੱਦਿਆ ਪ੍ਰਾਪਤ ਕਰ ਕੇ ਹਿਸਾਬ, ਸੰਸਕ੍ਰਿਤ ਤੇ ਗੁਰਮੁੱਖੀ ਵਿਚ ਨਿਪੁੰਨਤਾ ਹਾਸਲ ਕਰ ਲਈ ਤੇ ਪਿਤਾ ਨਾਲ ਦੁਕਾਨਦਾਰੀ ਦੇ ਕੰਮ ‘ਚ ਹੱਥ ਵਟਾਉਂਦੇ ਸਨ। ਆਪ ਦਾ ਵਿਆਹ ਮਾਤਾ ਖੀਵੀ ਜੀ ਨਾਲ ਹੋਇਆ। ਮਾਤਾ ਖੀਵੀ ਜੀ ਵੀ ਬਹੁਤ ਨੇਕ ਦਿਲ, ਸ਼ਾਂਤ ਸੁਭਾਅ ਤੇ ਮਿੱਠ ਬੋਲੜੇ ਸਨ। ਭਾਈ ਲਹਿਣਾ ਜੀ ਦੇ ਘਰ ਮਾਤਾ ਖੀਵੀ ਜੀ ਦੀ ਕੁੱਖੋਂ ਦੋ ਪੁੱਤਰ ਦਾਤੂ ਜੀ, ਦਾਸੂ ਜੀ ਤੇ ਦੋ ਪੁੱਤਰੀਆਂ ਬੀਬੀ ਅਮਰੋ ਜੀ ਤੇ ਬੀਬੀ ਅਨੋਖੀ ਜੀ ਨੇ ਜਨਮ ਲਿਆ।
ਸੰਨ 1526 ਵਿਚ ਬਾਬਰ ਨੇ ਭਾਰਤ ‘ਤੇ ਹਮਲਾ ਕੀਤਾ ਤਾਂ ਆਪ ਦੇ ਪਿੰਡ ਮੱਤੇ ਦੀ ਸਰ੍ਹਾਂ ‘ਤੇ ਵੀ ਬਾਬਰ ਨੇ ਹਮਲਾ ਕਰ ਕੇ ਪਿੰਡ ਤਹਿਸ ਨਹਿਸ ਕਰ ਦਿੱਤਾ। ਤਬਾਹੀ ਤੋਂ ਬਾਅਦ ਜਦ ਫਿਰ ਪਿੰਡ ਵੱਸਿਆ ਤਾਂ ਇਸ ਪਿੰਡ ਦਾ ਨਾਂ ਬਦਲ ਕੇ ਨਾਗੇ ਦੀ ਸਰਾਇ ਹੋ ਗਿਆ। ਆਪ ਆਪਣੇ ਪਿਤਾ ਵਾਂਗ ਹਰ ਸਾਲ ਸੰਗਤਾਂ ਨਾਲ ਦੇਵੀ ਦੇ ਦਰਸ਼ਨਾਂ ਨੂੰ ਜਾਂਦੇ ਸਨ। ਇਕ ਦਿਨ ਆਪ ਦੀ ਦੁਕਾਨ ਅੱਗਿਓਂ ਗੁਰੂ ਨਾਨਕ ਸਾਹਿਬ ਦੇ ਸਿੱਖ ਭਾਈ ਜੋਧਾ ਜੀ ਤੇ ਭਾਈ ਫਿਰਨਾ ਜੀ ਆਸਾ ਦੀ ਵਾਰ ਦਾ ਪਾਠ ਕਰਦੇ ਹੋਏ ਲੰਘੇ ਤਾਂ ਆਪ ਦੇ ਪੁੱਛਣ ‘ਤੇ ਭਾਈ ਜੋਧਾ ਜੀ ਨੇ ਦੱਸਿਆ ਕਿ ਇਹ ਗੁਰੂ ਨਾਨਕ ਦੇਵ ਜੀ ਦੀ ਬਾਣੀ ਹੈ, ਜੋ ਇਸ ਸਮੇਂ ਕਰਤਾਰਪੁਰ ਵਿਖੇ ਜੀਵਾਂ ਦਾ ਉਦਾਰ ਕਰ ਰਹੇ ਹਨ। ਆਪ ਜੀ ਨੂੰ ਗੁਰੂ ਚਰਨਾਂ ਦੀ ਖਿੱਚ ਹੋਈ ਤੇ ਰਾਤ ਦਿਨ ਆਪ ਦਾ ਮਨ ਗੁਰੂ ਚਰਨਾਂ ਲਈ ਬਿਹਬਲ ਹੋ ਉ ੱਠਿਆ ਤੇ ਸੋਚਿਆ ਕਿ ਜਦ ਜਵਾਲਾ ਜੀ ਦੇ ਦਰਸ਼ਨਾਂ ਲਈ ਜਾਵਾਂਗਾ ਤਾਂ ਰਸਤੇ ‘ਚ ਗੁਰੂ ਨਾਨਕ ਦੇਵ ਜੀ ਦੇ ਵੀ ਦਰਸ਼ਨ ਜ਼ਰੂਰ ਕਰਾਂਗਾ।
ਜਦ ਆਪ ਦੇਵੀ ਦਰਸ਼ਨਾਂ ਲਈ ਸੰਗਤ ਦੇ ਨਾਲ ਤੁਰੇ ਤਾਂ ਕਰਤਾਰਪੁਰ ਪਹੁੰਚ ਕੇ ਆਪ ਨੇ ਸਾਥੀਆਂ ਨੂੰ ਅਰਾਮ ਕਰਨ ਲਈ ਕਿਹਾ ਤੇ ਆਪ ਗੁਰੂ ਦਰਸ਼ਨਾਂ ਲਈ ਤੁਰ ਪਏ। ਉੱਧਰ ਜਾਣੀ-ਜਾਣ ਸ੍ਰੀ ਗੁਰੂ ਨਾਨਕ ਦੇਵ ਜੀ ਵੀ ਆਪ ਨੂੰ ਅਗਲਵਾਂਡੀ ਲੈਣ ਲਈ ਘਰੋਂ ਤੁਰ ਪਏ। ਰਸਤੇ ਵਿਚ ਟਾਕਰਾ ਹੋ ਗਿਆ ਤਾਂ ਆਪ ਨੇ ਗੁਰੂ ਨਾਨਕ ਦੇਵ ਜੀ ਪਾਸੋਂ ਹੀ ਉਨ੍ਹਾਂ ਦੇ ਘਰ ਦਾ ਰਸਤਾ ਪੁੱਛਿਆ ਤਾਂ ਉਸ ਸਮੇਂ ਆਪ ਘੋੜੀ ‘ਤੇ ਬੈਠੇ ਹੋਏ ਸਨ। ਗੁਰੂ ਨਾਨਕ ਦੇਵ ਜੀ ਕਹਿਣ ਲੱਗੇ ‘ਮੇਰੇ ਮਗਰ ਮਗਰ ਆਉ।’ ਜਦ ਆਪ ਨੇ ਘਰ ਪਹੁੰਚ ਕੇ ਘੋੜੀ ਕਿੱਲੇ ਨਾਲ ਬੰਨ੍ਹੀ ਤੇ ਅੰਦਰ ਪਹੁੰਚ ਕੇ ਗੁਰੂ ਸਹਿਬ ਦੇ ਦਰਸ਼ਨ ਕੀਤੇ ਤਾਂ ਬੜੇ ਸ਼ਰਮਸਾਰ ਹੋਏ, ਮਾਫ਼ੀ ਮੰਗੀ ਕਿ ਮੇਰੇ ਕੋਲੋਂ ਭੁੱਲ ਹੋ ਗਈ, ਆਪ ਜੀ ਖਿਮਾ ਕਰੋ, ਮੈਂ ਘੋੜੀ ‘ਤੇ ਤੇ ਆਪ ਜੀ ਪੈਦਲ, ਮੈਂ ਅਣਜਾਣ ਸਾਂ।’ ਤਾਂ ਗੁਰੂ ਸਾਹਿਬ ਬੋਲੇ, ‘ਭਾਈ! ਤੇਰਾ ਨਾਉਂ ਕੀ ਹੈ?’ ਆਪ ਨੇ ਨਿਮਰਤਾ ਸਹਿਤ ਉੱਤਰ ਦਿੱਤਾ, ‘ਮੇਰਾ ਨਾਂ ਲਹਿਣਾ ਹੈ’ ਤਾਂ ਗੁਰੂ ਨਾਨਕ ਦੇਵ ਜੀ ਕਹਿਣ ਲੱਗੇ ‘ਭਾਈ, ਲਹਿਣੇਦਾਰ ਘੋੜੀਆਂ ‘ਤੇ ਹੀ ਆਉਂਦੇ ਹਨ।’
ਆਪ ਨੇ ਉਸ ਰਾਤ ਉੱਥੇ ਹੀ ਵਿਸ਼ਰਾਮ ਕੀਤਾ। ਰਾਤ ਸਮੇਂ ਆਪ ਨੂੰ ਸੁਪਨਾ ਆਇਆ ਕਿ ਜਿਸ ਦੇਵੀ ਦੇ ਦਰਸ਼ਨਾਂ ਨੂੰ ਆਪ ਜਾਂਦੇ ਸਨ, ਉਹ ਦੇਵੀ ਗੁਰੂ ਨਾਨਕ ਸਾਹਿਬ ਦੇ ਦਰਬਾਰ ਵਿਚ ਝਾੜੂ ਲਗਾ ਰਹੀ ਹੈ। ਭਾਈ ਲਹਿਣਾ ਜੀ ਦੇ ਪੁੱਛਣ ਤੇ ਉਸ ਦੇਵੀ ਨੇ ਦੱਸਿਆ ਕਿ ‘ਮੈਂ ਗੁਰੂ ਨਾਨਕ ਦੇ ਦਰਬਾਰ ਦੀ ਝਾੜੂ ਬਰਦਾਰ ਹਾਂ।’
ਤਬ ਦੇਵੀ ਮੁਖ ਬਚਨ ਪ੍ਰਗਾਸ।।
ਗੁਰੂ ਨਾਨਕ ਕੀ ਮੈਂ ਹੋਂ ਦਾਸੀ।।
ਇਸ ਤੋਂ ਬਾਅਦ ਆਪ ਗੁਰੂ ਘਰ ਦੇ ਹੀ ਹੋ ਕੇ ਰਹਿ ਗਏ। ਉੱਥੇ ਆਪ ਨੇ ਕਾਫ਼ੀ ਸਮਾਂ ਗੁਰੂ ਚਰਨਾਂ ਵਿਚ ਰਹਿ ਕੇ ਸੇਵਾ ਸਿਮਰਨ ਕੀਤਾ ਤੇ ਗੁਰੂ ਘਰ ਦੀ ਮਹਿਮਾ ਨੂੰ ਨੇੜਿਉਂ ਜਾਣਨ ਦਾ ਸੁਭਾਗ ਪ੍ਰਾਪਤ ਕੀਤਾ। ਜਾਣੀ-ਜਾਣ ਸਤਿਗੁਰੂ ਜੀ ਨੇ ਆਪ ਨੂੰ ਆਪਣੇ ਘਰ ਫੇਰਾ ਮਾਰ ਕੇ ਆਉਣ ਲਈ ਕਿਹਾ। ਆਪ ਨੇ ਘਰ ਵਾਪਸ ਪਹੁੰਚ ਕੇ ਦੁਕਾਨਦਾਰੀ ਦੀ ਜ਼ਿੰਮੇਵਾਰੀ ਵੱਡੇ ਪੁੱਤਰ ਨੂੰ ਸੌਂਪੀ ਤੇ ਬੀਬੀ ਅਮਰੋ ਜੀ ਦਾ ਵਿਆਹ ਪਿੰਡ ਬਾਸਰਕੇ ਗੁਰੂ ਅਮਰਦਾਸ ਜੀ ਦੇ ਛੋਟੇ ਭਰਾ ਮਾਣਕ ਚੰਦ ਜੀ ਦੇ ਸਪੁੱਤਰ ਬਾਬਾ ਜਸੂ ਜੀ ਨਾਲ ਕੀਤਾ ਤੇ ਵਾਪਸ ਗੁਰੂ ਚਰਨਾਂ ਵਿਚ ਆ ਗਏ। ਆਪ ਜੀ ਨੇ ਗੁਰੂ ਨਾਨਕ ਦੇਵ ਜੀ ਦੇ ਹਰ ਬਚਨ ਨੂੰ ਸਤਿ ਕਹਿ ਕੇ ਮੰਨਿਆ। ਭਾਈ ਲਹਿਣਾ ਜੀ ਹਰ ਪਰਖ ਵਿਚ ਖਰੇ ਉਤਰਦੇ ਰਹੇ।
ਭਾਈ ਲਹਿਣਾ ਜੀ ਨੇ ਗੁਰੂ ਘਰ ਦੀ ਸੱਤ ਸਾਲ ਸੇਵਾ ਕੀਤੀ। ਅੰਤ ਭਾਈ ਲਹਿਣਾ ਜੀ ਦੀ ਸੇਵਾ ਸਫਲ ਹੋਈ ਤੇ ਗੁਰੂ ਨਾਨਕ ਦੇਵ ਜੀ ਨੇ ਖ਼ੁਸ਼ ਹੋ ਕੇ 1539 ਨੂੰ ਇਕ ਨਾਰੀਅਲ ਤੇ ਪੰਜ ਪੈਸੇ ਮੱਥਾ ਟੇਕ ਕੇ ਗੁਰਿਆਈ ਦਾ ਤਿਲਕ ਤੇ ਆਪਣੇ ਅੰਗ ਲਗਾ ਕੇ ਉਨ੍ਹਾਂ ਨੂੰ ‘ਗੁਰੂ ਅੰਗਦ ਦੇਵ’ ਬਣਾ ਦਿੱਤਾ। ਗੁਰੂ ਨਾਨਕ ਦੇਵ ਜੀ ਦੇ ਕਹਿਣ ਅਨੁਸਾਰ ਆਪ ਵਾਪਸ ਖਡੂਰ ਸਾਹਬ ਜਾ ਕੇ ਰਹਿਣ ਲੱਗ ਪਏ। ਇਥੇ ਆਪ ਮਾਈ ਭਰਾਈ ਦੇ ਗ੍ਰਹਿ ਵਿਖੇ ਗੁਪਤਵਾਸ ਹੋ ਕੇ ਤਪ ਕਰਨ ਲੱਗੇ। ਸੰਗਤਾਂ ਆਪ ਦੇ ਦਰਸ਼ਨਾਂ ਨੂੰ ਬਿਹਬਲ ਹੋ ਉੱਠੀਆਂ। ਇਕ ਦਿਨ ਭਾਈ ਭਗੀਰਥ ਜੀ, ਭਾਈ ਬੂੜਾ ਜੀ, ਭਾਈ ਧੀਰੋ ਜੀ, ਭਾਈ ਅਜਿੱਤਾ ਰੰਧਾਵਾ ਜੀ ਤੇ ਭਾਈ ਸਾਧਾਰਨ ਜੀ, ਪੰਜ ਸਿੱਖਾਂ ਦੇ ਬੇਨਤੀ ਕਰਨ ਤੇ ਬਾਬਾ ਬੁੱਢਾ ਜੀ ਨੇ ਅੰਤਰ ਧਿਆਨ ਹੋ ਕੇ ਵੇਖਿਆ ਤਾਂ ਦੱਸਿਆ ਕਿ ਗੁਰੂ ਜੀ ਖਡੂਰ ਸਾਹਬ ਵਿਖੇ ਮਾਈ ਭਰਾਈ ਜੀ ਦੇ ਗ੍ਰਹਿ ਵਿਖੇ ਬਿਰਾਜਮਾਨ ਹਨ। ਸੰਗਤਾਂ ਗੁਰੂ ਜੀ ਦੇ ਦਰਸ਼ਨਾਂ ਨੂੰ ਉਮੜ ਪਈਆਂ ਤੇ ਸੰਗਤ ਦੀ ਬੇਨਤੀ ‘ਤੇ ਆਪ ਸੰਗਤ ਦੇ ਸਨਮੁੱਖ ਹੋਏ। ਸੰਗਤ ਬਾਬਾ ਬੁੱਢਾ ਜੀ ਨਾਲ ਮਿਲ ਕੇ ਗੁਰੂ ਨਾਨਕ ਸਾਹਿਬ ਦੀ ਬਾਣੀ ਦਾ ਜਾਪ ਕਰ ਰਹੀਆਂ ਸਨ। ਸੁਣ ਕੇ ਆਪ ਅਤਿ ਪ੍ਰਸੰਨ ਹੋਏ ਤੇ ਮਾਤਾ ਖੀਵੀ ਜੀ ਨੂੰ ਕਿਹਾ ਕਿ ਗੁਰੂ ਜੀ ਨੇ ਜੋ ਕੜਛਾ ਤੁਹਾਨੂੰ ਬਖ਼ਸ਼ਿਆ ਹੈ, ਉਸ ਨਾਲ ਲੰਗਰ ਬਣਾਉ, ਸੰਗਤਾਂ ਨੂੰ ਲੰਗਰ ਪਾਣੀ ਛਕਾਉ, ਕੋਈ ਭੁੱਖਾ ਨਾ ਜਾਵੇ।
ਗੁਰੂ ਅੰਗਦ ਦੇਵ ਜੀ ਨੇ ‘ਮਹਾਜਨੀ ਲਿਪੀ’ ‘ਚ ਸੁਧਾਰ ਕਰ ਕੇ ‘ਗੁਰਮੁੱਖੀ ਲਿਪੀ’ ਦੀ ਰਚਨਾ ਕੀਤੀ। ਗੁਰਮੁੱਖੀ ਲਿਪੀ ਦੇ ਪਾਸਾਰ ਤੇ ਪ੍ਰਚਾਰ ਲਈ ਗੁਰਮੁੱਖੀ ਵਰਣਮਾਲਾ ਵਿਚ ਬੱਚਿਆ ਲਈ ‘ਬਾਲ-ਬੋਧ’ ਦੀ ਰਚਨਾ ਕੀਤੀ। ਆਪ ਬਾਲਕਾਂ ਨੂੰ ਗੁਰਮੁੱਖੀ ਪੜ੍ਹਾਉਂਦੇ ਤੇ ਲਿਖਾਉਂਦੇ ਸਨ। ਇਥੇ ਹੀ ਆਪ ਨੇ ਸਰੀਰਕ ਕਸਰਤ ਨੂੰ ਉਤਸ਼ਾਹਿਤ ਕਰਨ ਲਈ ਇਕ ਅਖਾੜਾ ਬਣਵਾਇਆ। ਇਥੇ ਗੁਰਦੁਆਰਾ ਅਖਾੜਾ ਸਾਹਿਬ ਸੁਸ਼ੋਭਿਤ ਹੈ।
ਜਦ 1540 ਨੂੰ ਆਪ ਖਡੂਰ ਸਾਹਿਬ ਵਿਚ ਹੀ ਸਨ ਤਾਂ ਸ਼ੇਰ ਸ਼ਾਹ ਸੂਰੀ ਹੱਥੋਂ ਹਾਰ ਖਾ ਕੇ ਭੱਜੇ ਆਉਂਦੇ ਹਮਾਯੂੰ ਨੂੰ ਨਿਮਰਤਾ ਦਾ ਪਾਠ ਪੜ੍ਹਾ ਕੇ ਉਸ ਦਾ ਹੰਕਾਰ ਤੋੜਿਆ। ਗੁਰੂ ਅੰਗਦ ਦੇਵ ਜੀ ਨੇ ਆਪ 9 ਵਾਰਾਂ ਵਿਚ ਅੰਕਿਤ 63 ਸਲੋਕਾਂ ਦੀ ਰਚਨਾ ਕੀਤੀ, ਜੋ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹਨ।
धनासरी महला ४ ॥ मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥ सभु को तुझ ही विचि है मेरे साहा तुझ ते बाहरि कोई नाहि ॥ सभि जीअ तेरे तू सभस दा मेरे साहा सभि तुझ ही माहि समाहि ॥३॥ सभना की तू आस है मेरे पिआरे सभि तुझहि धिआवहि मेरे साह ॥ जिउ भावै तिउ रखु तू मेरे पिआरे सचु नानक के पातिसाह ॥४॥७॥१३॥
अर्थ: हे मेरे पातशाह! (कृपा कर) मुझे तेरे दर्शन का आनंद प्राप्त हो जाए। हे मेरे पातशाह! मेरे दिल की पीड़ा को तूँ ही जानता हैं। कोई अन्य क्या जान सकता है ? ॥ रहाउ ॥ हे मेरे पातशाह! तूँ सदा कायम रहने वाला मालिक है, तूँ अटल है। जो कुछ तूँ करता हैं, वह भी उकाई-हीन है (उस में कोई भी उणता-कमी नहीं)। हे पातशाह! (सारे संसार में तेरे बिना) अन्य कोई नहीं है (इस लिए) किसी को झूठा नहीं कहा जा सकता ॥१॥ हे मेरे पातशाह! तूँ सब जीवों में मौजूद हैं, सारे जीव दिन रात तेरा ही ध्यान धरते हैं। हे मेरे पातशाह! सारे जीव तेरे से ही (मांगें) मांगते हैं। एक तूँ ही सब जीवों को दातें दे रहा हैं ॥२॥ हे मेरे पातशाह! प्रत्येक जीव तेरे हुक्म में है, कोई जीव तेरे हुक्म से बाहर नहीं हो सकता। हे मेरे पातशाह! सभी जीव तेरे पैदा किए हुए हैं,और, यह सभी तेरे में ही लीन हो जाते हैं ॥३॥ हे मेरे प्यारे पातशाह! तूँ सभी जीवों की इच्छाएं पूरी करता हैं सभी जीव तेरा ही ध्यान धरते हैं। हे नानक जी के पातशाह! हे मेरे प्यारे! जैसे तुझे अच्छा लगता है, वैसे मुझे (अपने चरणों में) रख। तूँ ही सदा कायम रहने वाला हैं ॥४॥७॥१३॥
ਅੰਗ : 670
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
ਅਰਥ: ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥ ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥ ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥ ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਜੀ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੪॥੭॥੧੩॥
सलोक मः ३ ॥ त्रिसना दाधी जलि मुई जलि जलि करे पुकार ॥ सतिगुर सीतल जे मिलै फिरि जलै न दूजी वार ॥ नानक विणु नावै निरभउ को नही जिचरु सबदि न करे वीचारु ॥१॥ मः ३ ॥ भेखी अगनि न बुझई चिंता है मन माहि ॥ वरमी मारी सापु ना मरै तिउ निगुरे करम कमाहि ॥ सतिगुरु दाता सेवीऐ सबदु वसै मनि आइ ॥ मनु तनु सीतलु सांति होइ त्रिसना अगनि बुझाइ ॥ सुखा सिरि सदा सुखु होइ जा विचहु आपु गवाइ ॥ गुरमुखि उदासी सो करे जि सचि रहै लिव लाइ ॥ चिंता मूलि न होवई हरि नामि रजा आघाइ ॥ नानक नाम बिना नह छूटीऐ हउमै पचहि पचाइ ॥२॥ पउड़ी ॥ जिनी हरि हरि नामु धिआइआ तिनी पाइअड़े सरब सुखा ॥ सभु जनमु तिना का सफलु है जिन हरि के नाम की मनि लागी भुखा ॥ जिनी गुर कै बचनि आराधिआ तिन विसरि गए सभि दुखा ॥ ते संत भले गुरसिख है जिन नाही चिंत पराई चुखा ॥ धनु धंनु तिना का गुरू है जिसु अंम्रित फल हरि लागे मुखा ॥६॥
अर्थ :-दुनिया तृष्णा मे जली हुई दु:खी हो रही है, जल जल के पुकार रही है; अगर यह ठंडक पहुचाने वाले वाले गुरु से मिल जाए, तो फिर दूसरी बार ना जले; (क्योंकि) गुरू नानक जी स्वयं को कहते हैं, हे नानक ! जब तक गुरु के शब्द के द्वारा मनुख भगवान की विचार ना करे तब तक (नाम नहीं मिलता, और) नाम के बिना किसी का भी भय नहीं खत्म होता (यह भय और सहम ही बार बार तृष्णा के अधीन करता है) ।1 । भेख बनाने से (तृष्णा की) अग्नि नहीं बुझती,मन में चिंता टिकी रहती है; जैसे साँप की रुड बंद करने से साँप नहीं मरता, उसी प्रकार वह मनुख कर्म करते हैं जो गुरु की शरण नहीं आते (गुरु की शरण पड़ के आपा-भाव मिटाए बिना तृष्णा की अग्नि बुझती नहीं है) । अगर (नाम की दाति) देने वाले गुरु की बताई हुई कार करें तो गुरु का शब्द मन में आ बसता है, मन तन ठंढा ठार हो जाता है, तृष्णा की अग्नि बुझ जाती है और मन में शांती पैदा हो जाती है; (गुरु की सेवा में) जब मनुख अहंकार दूर करता है तो सब से श्रेष्ठ सुख मिलता है । गुरु के सनमुख हुआ वह मनुख ही (तृष्णा की तरफ से) त्याग करता है जो सच्चे नाम में सुरति जोड़ी रखता है, उस को चिंता उॅका ही नहीं होती, भगवान के साथ ही वह भली प्रकार तृप्त हुआ रहता है । गुरू नानक जी कहते हैं, हे नानक ! भगवान का नाम सुमिरन के बिना (तृष्णा की अग्नि से) बच नहीं सकते, (नाम के बिना) जीव अहंकार में पड़े जलते हैं । जिन मनुष्यों ने भगवान का नाम सुमिरा है, उनको सारे सुख मिल गए हैं, उन का सारा मनुखा जीवन सफल हुआ है जिन के मन में भगवान के नाम की भूख लगी हुई है (भावार्थ, ‘नाम’ जिनकी जिंदगी का सहारा हो जाता है) । जिस जिस ने गुरु के शब्द के द्वारा भगवान का सुमिरन किया है, उन के सारे दुःख दूर हो गए हैं । वह गुरसिक्ख अच्छे संत हैं जिन्होंने ने (भगवान के बिना) ओर किसी की रता भी आशा नहीं रखी; उन का गुरु भी धन्य है,किस्मत वाला है, जिस के मुख को (भगवान की सिफ़त-सालाह रूप) अमर करने वाले फल लगे हुए हैं (भावार्थ, जिस के मुक्ख से भगवान की प्रशंसा के बचन निकलते हैं) ।6।
ਅੰਗ : 588
ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥ ਮਃ ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥ ਪਉੜੀ ॥ ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥ ਸਭੁ ਜਨਮੁ ਤਿਨਾ ਕਾ ਸਫਲੁ ਹੈ ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥ ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ ॥ ਤੇ ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ ਚੁਖਾ ॥ ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥੬॥
ਅਰਥ: ਦੁਨੀਆ ਤ੍ਰਿਸ਼ਨਾ ਦੀ ਸਾੜੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈ; ਜੇ ਇਹ ਠੰਡ ਪਾਣ ਵਾਲੇ ਗੁਰੂ ਨੂੰ ਮਿਲ ਪਏ, ਤਾਂ ਫਿਰ ਦੂਜੀ ਵਾਰੀ ਨਾਹ ਸੜੇ; (ਕਿਉਂਕਿ) ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜਦ ਤਕ ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ ਪ੍ਰਭੂ ਦੀ ਵਿਚਾਰ ਨਾਹ ਕਰੇ ਤਦ ਤਕ (ਨਾਮ ਨਹੀਂ ਮਿਲਦਾ, ਤੇ) ਨਾਮ ਤੋਂ ਬਿਨਾ ਕਿਸੇ ਦਾ ਭੀ ਡਰ ਨਹੀਂ ਮੁੱਕਦਾ (ਇਹ ਡਰ ਤੇ ਸਹਿਮ ਹੀ ਮੁੜ ਮੁੜ ਤ੍ਰਿਸ਼ਨਾ ਦੇ ਅਧੀਨ ਕਰਦਾ ਹੈ)।1। ਭੇਖ ਧਾਰਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ, ਮਨ ਵਿਚ ਚਿੰਤਾ ਟਿਕੀ ਰਹਿੰਦੀ ਹੈ; ਜਿਵੇਂ ਸੱਪ ਦੀ ਰੁੱਡ ਬੰਦ ਕੀਤਿਆਂ ਸੱਪ ਨਹੀਂ ਮਰਦਾ, ਤਿਵੇਂ ਹੀ ਉਹ ਮਨੁੱਖ ਕਰਮ ਕਰਦੇ ਹਨ ਜੋ ਗੁਰੂ ਦੀ ਸ਼ਰਨ ਨਹੀਂ ਆਉਂਦੇ (ਗੁਰੂ ਦੀ ਸ਼ਰਨ ਪੈ ਕੇ ਆਪਾ-ਭਾਵ ਮਿਟਾਉਣ ਤੋਂ ਬਿਨਾ ਤ੍ਰਿਸ਼ਨਾ ਦੀ ਅੱਗ ਬੁੱਝਦੀ ਨਹੀਂ)। ਜੇ (ਨਾਮ ਦੀ ਦਾਤਿ) ਦੇਣ ਵਾਲੇ ਗੁਰੂ ਦੀ ਦੱਸੀ ਹੋਈ ਕਾਰ ਕਰੀਏ ਤਾਂ ਗੁਰੂ ਦਾ ਸ਼ਬਦ ਮਨ ਵਿਚ ਆ ਵੱਸਦਾ ਹੈ, ਮਨ ਤਨ ਠੰਢਾ ਠਾਰ ਹੋ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁਝ ਜਾਂਦੀ ਹੈ ਤੇ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ; (ਗੁਰੂ ਦੀ ਸੇਵਾ ਵਿਚ) ਜਦੋਂ ਮਨੁੱਖ ਅਹੰਕਾਰ ਦੂਰ ਕਰਦਾ ਹੈ ਤਾਂ ਸਭ ਤੋਂ ਸ੍ਰੇਸ਼ਟ ਸੁਖ ਮਿਲਦਾ ਹੈ। ਗੁਰੂ ਦੇ ਸਨਮੁਖ ਹੋਇਆ ਹੋਇਆ ਉਹ ਮਨੁੱਖ ਹੀ (ਤ੍ਰਿਸ਼ਨਾ ਵਲੋਂ) ਤਿਆਗ ਕਰਦਾ ਹੈ ਜੋ ਸੱਚੇ ਨਾਮ ਵਿਚ ਸੁਰਤਿ ਜੋੜੀ ਰੱਖਦਾ ਹੈ, ਉਸ ਨੂੰ ਚਿੰਤਾ ਉੱਕਾ ਹੀ ਨਹੀਂ ਹੁੰਦੀ, ਪ੍ਰਭੂ ਦੇ ਨਾਲ ਹੀ ਉਹ ਚੰਗੀ ਤਰ੍ਹਾਂ ਰੱਜਿਆ ਰਹਿੰਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਤ੍ਰਿਸ਼ਨਾ ਦੀ ਅੱਗ ਤੋਂ) ਬਚ ਨਹੀਂ ਸਕੀਦਾ, (ਨਾਮ ਤੋਂ ਬਿਨਾ) ਜੀਵ ਅਹੰਕਾਰ ਵਿਚ ਪਏ ਸੜਦੇ ਹਨ। ਜਿਨ੍ਹਾਂ ਮਨੁੱਖਾਂ ਨੇ ਪ੍ਰਭੂ ਦਾ ਨਾਮ ਸਿਮਰਿਆ ਹੈ, ਉਹਨਾਂ ਨੂੰ ਸਾਰੇ ਸੁਖ ਮਿਲ ਗਏ ਹਨ, ਉਹਨਾਂ ਦਾ ਸਾਰਾ ਮਨੁੱਖਾ ਜੀਵਨ ਸਫਲ ਹੋਇਆ ਹੈ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਭੁੱਖ ਲੱਗੀ ਹੋਈ ਹੈ (ਭਾਵ, ‘ਨਾਮ’ ਜਿਨ੍ਹਾਂ ਦੀ ਜ਼ਿੰਦਗੀ ਦਾ ਆਸਰਾ ਹੋ ਜਾਂਦਾ ਹੈ)। ਜਿਨ੍ਹਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦਾ ਸਿਮਰਨ ਕੀਤਾ ਹੈ, ਉਹਨਾਂ ਦੇ ਸਾਰੇ ਦੁਖ ਦੂਰ ਹੋ ਗਏ ਹਨ। ਉਹ ਗੁਰਸਿੱਖ ਚੰਗੇ ਸੰਤ ਹਨ ਜਿਨ੍ਹਾਂ ਨੇ (ਪ੍ਰਭੂ ਤੋਂ ਬਿਨਾ) ਹੋਰ ਕਿਸੇ ਦੀ ਰਤਾ ਭੀ ਆਸ ਨਹੀਂ ਰੱਖੀ; ਉਹਨਾਂ ਦਾ ਗੁਰੂ ਭੀ ਧੰਨ ਹੈ, ਭਾਗਾਂ ਵਾਲਾ ਹੈ, ਜਿਸ ਦੇ ਮੂੰਹ ਨੂੰ (ਪ੍ਰਭੂ ਦੀ ਸਿਫ਼ਤਿ-ਸਾਲਾਹ ਰੂਪ) ਅਮਰ ਕਰਨ ਵਾਲੇ ਫਲ ਲੱਗੇ ਹੋਏ ਹਨ (ਭਾਵ, ਜਿਸ ਦੇ ਮੂੰਹੋਂ ਪ੍ਰਭੂ ਦੀ ਵਡਿਆਈ ਦੇ ਬਚਨ ਨਿਕਲਦੇ ਹਨ)।6।
ਗੁਰੂ ਸ਼ਰਨ ਅਉਣ ਤੋ ਪਹਿਲਾ ਬਾਬਾ ਅਮਰਦਾਸ ਜੀ ਗੰਗਾ ਦੀ ਯਾਤਰਾ ਜਾਂਦੇ ਸੀ ਹਰ 6 ਮਹੀਨੇ ਬਾਦ ਦਾ ਗੇੜਾ ਸੀ।
20 ਵਾਰ ਯਾਤਰਾ ਗਏ ਇੱਕ ਵਾਰ ਗੰਗਾ ਤੋ ਵਾਪਸ ਆਉਣ ਡਏ ਸੀ, ਰਾਹ ਚ ਇੱਕ ਸਾਧੂ ਮਿਲਿਆ,ਘਰ ਨਾਲ ਲੈ ਆਏ,
ਗੱਲਾਂ ਬਾਤਾਂ ਕਰਦਿਆਂ ਸਾਧੂ,ਨੇ ਪੁੱਛਿਆ
ਤੁਹਾਡਾ ਗੁਰੂ ਕੌਣ ਹੈ ??
ਬਾਬਾ ਜੀ ਨੇ ਕਿਹਾ, ਅਜੇ ਤੱਕ ਕੋਈ ਗੁਰੂ ਨਹੀਂ ਧਾਰਿਆ,
ਸਾਧੂ ਨੇ ਤਾਅਨਾ ਮਾਰਿਆ ਤੁਸੀਂ ਨਿਗੁਰੇ ਹੋ ….
ਸਾਧੂ ਨੇ ਕਿਹਾ ਮੇਰੇ ਸਾਰੇ ਕਰਮ ਧਰਮ ਨਸ਼ਟ ਹੋਗੇ,
ਮੈ ਨਿਗੁਰੇ ਦਾ ਸੰਗ ਕਰਲਿਆ,
ਸਾਧੂ ਦੇ ਬੋਲ ਸੁਣ ਮਨ ਨੂੰ ਬੜੀ ਸੱਟ ਵੱਜੀ,ਮੈ ਏਨਾ ਬੁਰਾ ਕੇ ਮੇਰੇ ਸੰਗ ਨਾਲ ਕਿਸੇ ਦਾ ਧਰਮ ਨਸ਼ਟ ਹੋ ਜਾਦਾ …
ਹੁਣ ਬਸ ਇਕ ਵਿਚਾਰ ਕੇ ਗੁਰੂ ਧਾਰਨਾ, ਗੁਰੂ ਵਾਲੇ ਬਨਣਾ,
ਹਰ ਪੱਲ ਗੁਰੂ ਮਿਲਾਪ ਲਈ ਅਰਦਾਸਾਂ ……
ਗੁਰੂ ਅੰਗਦ ਦੇਵ ਮਹਾਰਾਜ ਜੀ ਦੀ ਸਪੁੱਤਰੀ ਬੀਬੀ ਅਮਰੋ ਜੀ ਜੋ ਬਾਬਾ ਅਮਰਦਾਸ ਜੀ ਦੇ ਭਰਾ ਭਾਈ ਮਾਣਕ ਚੰਦ ਦੇ ਪੁੱਤ ਬਾਬਾ ਜੱਸੂ ਜੀ ਨਾਲ ਵਿਆਹੀ ਹੋਈ ਸੀ, ਉਸ ਤੋਂ ਅੰਮ੍ਰਿਤ ਵੇਲੇ ਗੁਰੂ ਨਾਨਕ ਸਾਹਿਬ ਦੀ ਬਾਣੀ ਸੁਣੀ
ਮਾਰੂ ਰਾਗ ਦਾ ਸਬਦ ਸੀ
ਮਾਰੂ ਮਹਲਾ ੧ ਘਰੁ ੧ ॥
ਕਰਣੀ ਕਾਗਦੁ ਮਨੁ ਮਸਵਾਣੀ ਬੁਰਾ ਭਲਾ ਦੁਇ ਲੇਖ ਪਏ ॥
ਜਿਉ ਜਿਉ ਕਿਰਤੁ ਚਲਾਏ ਤਿਉ ਚਲੀਐ ਤਉ ਗੁਣ ਨਾਹੀ ਅੰਤੁ ਹਰੇ ॥੧॥…..
ਬਾਣੀ ਸੁਣ ਗੁਰੂ ਮਿਲਾਪ ਦੀ ਹੋਰ ਇੱਛਾ ਪੈਦਾ ਹੋਈ,ਬੀਬੀ ਅਮਰੋ ਜੀ ਹੁਣੀ ਬਾਬਾ ਅਮਰਦਾਸ ਜੀ,ਨੂੰ ਖਡੂਰ ਸਾਹਿਬ ਗੁਰੂ ਪਿਤਾ ਜੀ ਦੀ ਸ਼ਰਨ ਲੈ ਕੇ ਆਈ,ਗੁਰੂ ਅੰਗਦ ਦੇਵ ਮਹਾਰਾਜ ਜੀ ਦੇ ਚਰਨੀਂ ਲੱਗੇ ਤੇ ਸਦਾ ਲੀ ਗੁਰੂ ਦੇ ਹੋ ਕੇ ਰਹਿ ਗਏ।
12 ਸਾਲ ਦਿਨ ਰਾਤ ਸੇਵਾ ਕਰਦੇ ਰਹੇ,ਸੇਵਾ ਤੇ ਹੋਰ ਵੀ ਬੜੀ ਕਰਦੇ ਪਰ ਸਭ ਤੋਂ ਵੱਡੀ ਤੇ ਖਾਸ ਸੇਵਾ ਜੋ ਇਤਿਹਾਸ ਚ ਦਰਜ ਆ,
ਬਿਆਸ ਦਰਿਆ ਤੋਂ ਗਾਗਰ ਭਰ ਕੇ ਪਾਣੀ ਲਿਆ ਗੁਰੂ ਅੰਗਦ ਸਾਹਿਬ ਦਾ ਇਸ਼ਨਾਨ ਕਰਵਾਉਣਾ,ਭਾਵੇ ਮੀਹ ਹੋਵੇ ਜਾਂ ਹਨੇਰੀ ਗਰਮੀ ਹੋਵੇ ਜਾਂ ਠੰਡ ਜੇਠ ,ਪੋਹ ਹਰ ਹਾਲਤ ਚ ਏ ਸੇਵਾ ਜਾਰੀ ਰੱਖੀ, ਹਰ ਸਾਲ ਇਕ ਸਿਰਪਾਉ ਬਖਸ਼ਿਸ਼ ਮਿਲਦੀ।
ਅਖੀਰ ਸੇਵਾ ਤੋਂ ਪ੍ਰਸੰਨ ਹੋ ਕੇ ਚੇਤ ਸੁਦੀ ਏਕਮ ਬਿਕਰਮੀ ਸੰਮਤ 1609 ਈਸਵੀ ਸੰਨ 1552 ਨੂੰ ਅੱਜ ਦੇ ਦਿਨ ਦੂਸਰੇ ਗੁਰਦੇਵ ਧੰਨ ਗੁਰੂ ਅੰਗਦ ਦੇਵ ਮਹਾਰਾਜ ਜੀ ਨੇ ਸਭ ਸੰਗਤ ਦੇ ਸਾਮਣੇ ਭਰੇ ਦਰਬਾਰ ਚ ਪੰਜ ਪੈਸੇ ਤੇ ਨਾਰੀਅਲ ਰੱਖ ਕੇ ਤਿੰਨ ਪ੍ਰਕਰਮਾਂ ਕਰਕੇ ਮੱਥਾ ਟੇਕ,ਗੁਰ ਤਖ਼ਤ ਗੁਰੂ ਅਮਰਦਾਸ ਮਹਾਰਾਜ ਨੂੰ ਬਖ਼ਸ਼ਿਸ਼ ਕੀਤਾ ਨਾਲ 12 ਵਰ ਦਿੱਤੇ।
ਨਿਮਾਣਿਆ ਦੇ ਮਾਣ ਗੁਰੂ ਅਮਰਦਾਸ
ਨਿਤਾਣਿਆਂ ਦੇ ਤਾਣ ਗੁਰੂ ਅਮਰਦਾਸ
ਨਿਓਟਿਆਂ ਦੀ ਓਟ ਗੁਰੂ ਅਮਰਦਾਸ
ਨਿਧਰਿਆਂ ਦੀ ਧਰ ਗੁਰੂ ਅਮਰਦਾਸ
……
ਏਦਾ 12 ਬਖਸ਼ਿਸ਼ਾਂ ਕੀਤੀਆ
ਗੁਰੂ ਅਮਰਦਾਸ ਜੀ ਮਹਾਰਾਜ ਨੇ ਗੋਇੰਦਵਾਲ ਸਾਹਿਬ ਨਗਰ ਵਸਾਇਆ 22 ਸਾਲ ਗੁਰਗੱਦੀ ਤੇ ਬਿਰਾਜਮਾਨ ਰਹੇ।
ਤਖਤ ਤੇ ਬਿਰਾਜਮਾਨ ਹੋ ਗੋਇੰਦਵਾਲ ਚ 84 ਪੌੜੀਆਂ ਵਾਲੀ ਬਾਉਲੀ ਬਣਵਾਈ ਤੇ ਬਚਨ ਕਹੇ,
ਜੋ ਪਾਠ ਤੇ ਇਸ਼ਨਾਨ ਕਰੂੰ 84 ਕੱਟੀ ਜਾਊ।
ਆਪ ਨੇ ਪ੍ਰਚਾਰ ਦੇ ਵਾਸਤੇ 22 ਮੰਜੀਆਂ 52 ਪੀੜ੍ਹੇ ਸਥਾਪਤ ਕੀਤੇ ਸੰਗਤ ਦੇ ਨਾਲ ਨਾਲ ਪੰਗਤ ਨੂੰ ਇਨ੍ਹਾਂ ਲਾਜ਼ਮੀ ਕੀਤਾ।
ਜਦੋ ਬਾਦਸ਼ਾਹ ਅਕਬਰ ਦਰਸ਼ਨਾਂ ਕਰਨ ਆਇਆ ਤਾਂ ਪਹਿਲਾ ਪੰਗਤ ਵਿੱਚ ਬੈਠ ਕੇ ਪ੍ਰਸ਼ਾਦਾ ਛਕਣਾ ਦਾ ਹੁਕਮ ਹੋਇਆ ਆਪ ਨੇ ਸਤੀ ਪ੍ਰਥਾ ਬੰਦ ਕਰਵਾਈ। ਵਿਧਵਾ ਵਿਆਹ ਦੀ ਪ੍ਰਥਾ ਚਲਾਈ।
ਆਪ ਜੀ ਨੇ ਬਹੁਤ ਸਾਰੀ ਬਾਣੀ ਉਚਾਰਨ ਕੀਤੀ ਜਿਸ ਵਿਚੋਂ ਅਨੰਦ ਸਾਹਿਬ ਦੀ ਬਾਣੀ ਬੜੀ ਪ੍ਰਚੱਲਤ ਹੈ ਜੋ ਨਿਤਨੇਮ ਦਾ ਹਿੱਸਾ ਵੀ ਹੈ
ਭੱਟਾਂ ਨੇ ਆਪ ਦੀ ਮਹਿਮਾ ਚ 22 ਸਵੱਈਏ ਉਚਾਰਨ ਕੀਤੇ ਨੇ ਜੋ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਚ ਦਰਜ ਨੇ ।
ਤੀਜੇ ਪਾਤਸ਼ਾਹ ਧੰਨ ਗੁਰੂ ਅਮਰਦਾਸ ਮਹਾਰਾਜ ਜੀ ਦੇ ਗੁਰਤਾਗੱਦੀ ਦਿਹਾੜੇ ਦੀਆਂ ਲਖ ਲਖ ਵਧਾਈਆ ਜੀ