ਅੱਜ ਦੇ ਦਿਨ 9 ਅਪ੍ਰੈਲ 1691ਈ:
ਸਾਹਿਬਜਾਦਾ ਜੁਝਾਰ ਸਿੰਘ ਜੀ ਦੇ
ਜਨਮ ਦਿਹਾੜੇ ਤੇ ਆਪ ਜੀ ਨੂੰ
ਲੱਖ ਲੱਖ ਵਧਾਈਆਂ ਜੀ
ਆਖਰੀ ਰਿਪੋਰਟ ਭਾਗ-1.ਉਸ ਦਿਨ ਸਿੱਖਾਂ ਦੇ ਗੁਰੂ ਦੇ ਚਿਹਰੇ ਤੇ ਇੰਨਾ ਜਲਾਲ ਸੀ ਕਿ ਕੋਈ ਆਮ ਬੰਦਾ ਉਹਨਾਂ ਦੇ ਸਾਹਮਣੇ ਖੜ੍ਹਾ ਨਹੀਂ ਹੋ ਸਕਦਾ ਸੀ,ਗੁਰੂ ਜੀ ਦਰਬਾਰ ਵਿੱਚ ਆਏ,ਤਲਵਾਰ ਮਿਆਨ ਵਿੱਚੋਂ ਕੱਢੀ ਅਤੇ ਇੱਕ ਸੀਸ ਦੀ ਮੰਗ ਕੀਤੀ,ਬਿਨਾਂ ਕਿਸੇ ਸੋਚ ਵਿਚਾਰ ਅਤੇ ਹਿੱਲਜੁਲ ਦੇ ਭਾਈ ਦਇਆ ਰਾਮ ਜੀ ਉੱਠੇ,ਗੁਰੂ ਸਾਹਿਬ ਜੀ ਨੇ 35-40 ਹਜਾਰ ਸੰਗਤ ਦੇ ਸਾਹਮਣੇ ਹੀ ਇੱਕੋ ਵਾਰ ਚ ਭਾਈ ਦਇਆ ਸਿੰਘ ਜੀ ਦਾ ਸੀਸ ਧੜ ਨਾਲੋਂ ਅਲੱਗ ਕਰ ਦਿੱਤਾ,ਸੰਗਤ ਵਿੱਚ ਸਨਸਨੀ ਫੈਲ ਗਈ,ਹਰ ਪਾਸੇ ਡਰ ਦਾ ਮਾਹੌਲ ਬਣ ਗਿਆ,ਗੁਰੂ ਸਾਹਿਬ ਜੀ ਨੇ ਫਿਰ ਕੜਕਵੀਂ ਅਵਾਜ ਚ ਕਿਹਾ ਮੈਨੂੰ ਇੱਕ ਹੋਰ ਸੀਸ ਦੀ ਲੋੜ ਹੈ,ਧਰਮ ਚੰਦ ਝੱਟ ਉੱਠਿਆ ਅਤੇ ਗੁਰੂ ਸਾਹਿਬ ਜੀ ਨੂੰ ਨਮਸਕਾਰ ਕੀਤੀ,ਗੁਰੂ ਸਾਹਿਬ ਜੀ ਨੇ ਇੱਕੋ ਝਟਕੇ ਚ ਉਹਨਾਂ ਦਾ ਸੀਸ ਵੀ ਅਲੱਗ ਕਰ ਦਿੱਤਾ,ਇੱਕ ਇੱਕ ਕਰਕੇ ਗੁਰੂ ਸਾਹਿਬ ਨੇ ਪੰਜ ਸੀਸ ਕੱਟ ਦਿੱਤੇ,ਪੰਜਾਂ ਪਿਆਰਿਆਂ ਦੇ ਲਹੂ ਨਾਲ ਭਿੱਜੇ ਹੋਏ ਸਰੀਰ ਮੈਂ ਆਪਣੇ ਅੱਖੀਂ ਦੇਖੇ,ਚਾਰੇ ਪਾਸੇ ਭਗਦੜ ਮਚ ਗਈ,ਕੁੱਝ ਸਿੱਖ(ਮਸੰਦ)ਭੱਜੇ ਭੱਜੇ ਮਾਤਾ ਗੁਜਰ ਕੌਰ ਜੀ ਕੋਲ ਪਹੁੰਚ ਗਏ ਤੇ ਸਾਰੀ ਗੱਲ ਜਾ ਦੱਸੀ ਕਿ ਪੰਜਾਂ ਸਿੱਖਾਂ ਦੇ ਸੀਸ ਕੱਟ ਕੇ ਉਹਨਾਂ ਦੇ ਕੱਪੜੇ ਅਤੇ ਦਰਬਾਰ ਦਾ ਫਰਸ਼ ਵੀ ਧੋ ਦਿੱਤਾ ਹੈ ਤੇ ਖੂਨ ਦਾ ਇੱਕ ਦਾਗ ਤੱਕ ਨਹੀਂ ਛੱਡਿਆ,ਮਸੰਦਾਂ ਨੇ ਮਾਤਾ ਜੀ ਨੂੰ ਕਿਹਾ ਕੇ ਗੁਰੂ ਗੋਬਿੰਦ ਸਿੰਘ ਜੀ ਨੂੰ ਫੜ੍ਹ ਕੇ ਇੱਕ ਕਮਰੇ ਚ ਬੰਦ ਕਰ ਦਿਓ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਜੀ ਨੂੰ ਗੁਰਗੱਦੀ ਤੇ ਬਿਠਾ ਦਿਓ,ਉੱਧਰ ਗੁਰੂ ਜੀ ਨੇ ਪੰਜਾਂ ਦੇ ਸਿਰ ਅਤੇ ਧੜ ਆਪਸ ਚ ਰਲਾ ਮਿਲਾ ਕੇ ਉੱਪਰ ਚਿੱਟੀ ਚਾਦਰ ਪਾ ਦਿੱਤੀ,ਫੇਰ ਇੱਕ ਲੋਹੇ ਦਾ ਬਾਟਾ ਮੰਗਵਾਇਆ,ਉਸ ਵਿੱਚ ਸਤਲੁਜ ਦਾ ਜਲ ਪਾ ਕੇ ਅੰਮ੍ਰਿਤ ਤਿਆਰ ਕਰਨ ਲੱਗੇ,ਬਾਟੇ ਚ ਤਲਵਾਰ ਫੇਰਦੇ ਹੋਏ ਬਾਣੀ ਪੜ੍ਹੀ,ਕੋਈ ਅੱਧਾ ਪੌਣਾ ਪਹਿਰ ਅੰਮ੍ਰਿਤ ਤਿਆਰ ਹੁੰਦਾ ਰਿਹਾ,ਫੇਰ ਇੱਕ ਔਰਤ ਨੇ ਆ ਕੇ ਅੰਮ੍ਰਿਤ ਚ ਪਤਾਸੇ ਪਾ ਦਿੱਤੇ,ਹੁਣ ਅੰਮ੍ਰਿਤ ਤਿਆਰ ਹੋ ਚੁੱਕਾ ਸੀ,ਪਹਿਲਾਂ ਭਾਈ ਦਇਆ ਸਿੰਘ ਜੀ ਦੇ ਮੂੰਹ ਤੋਂ ਚਾਦਰ ਚੱਕੀ ਅਤੇ ਅੰਮ੍ਰਿਤ ਮੂੰਹ ਚ ਪਾਇਆ,ਉਹਨਾਂ ਦੇ ਵਾਲਾਂ,ਅੱਖਾਂ ਤੇ ਸਰੀਰ ਤੇ ਛਿੜਕਿਆ ਤੇ ਕਿਹਾ,”ਬੋਲ,ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕਿ ਫਤਹਿ”ਇਹ ਸੁਣਦੇ ਸਾਰ ਹੀ ਭਾਈ ਦਇਆ ਸਿੰਘ ਜੀ ਉੱਠ ਕੇ ਖੜ੍ਹੇ ਹੋ ਗਏ ਅਤੇ ਉੱਚੀ ਅਵਾਜ ਚ ਬੋਲੇ,”ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕਿ ਫ਼ਤਹਿ”ਹਜਾਰਾਂ ਲੋਕਾਂ ਦੇ ਹੁੰਦਿਆਂ ਵੀ ਕਿਸੇ ਦੀ ਸਾਹ ਦੀ ਆਵਾਜ਼ ਤੱਕ ਵੀ ਸੁਣਾਈ ਨਹੀਂ ਦੇ ਰਹੀ ਸੀ,ਸਭ ਗੁਰੂ ਸਾਹਿਬ ਜੀ ਦੀ ਇਸ ਕਰਾਮਾਤ ਨੂੰ ਦੇਖ ਕੇ ਮੁਗਧ ਹੋਏ ਬੈਠੇ ਸਨ,ਇੱਕ ਇੱਕ ਕਰਕੇ ਸਾਰੇ ਮੁੜ ਜਿਉਂਦੇ ਕਰ ਦਿੱਤੇ ਤੇ ਗੁਰੂ ਸਾਹਿਬ ਉਹਨਾਂ ਨੂੰ ਤੰਬੂ ਚ ਲੈ ਗਏ,ਕੁੱਝ ਦੇਰ ਬਾਅਦ ਇਹ ਪੰਜੋ ਸਿੱਖ ਨਵੇਂ ਲਿਬਾਸ ਚ ਪੰਜ ਪਿਆਰਿਆਂ ਦੇ ਰੂਪ ਚ ਗੁਰੂ ਸਾਹਿਬ ਜੀ ਦੇ ਪਿੱਛੇ ਪਿੱਛੇ ਬਾਹਰ ਆਏ,ਫੇਰ ਗੁਰੂ ਸਾਹਿਬ ਨੇ ਉਹਨਾਂ ਕੋਲੋਂ ਅੰਮ੍ਰਿਤ ਮੰਗਿਆ ਤਾਂ ਉਹਨਾਂ ਨੇ ਕਿਹਾ ਕਿ ਅਸੀਂ ਤਾਂ ਸੀਸ ਦੇ ਕੇ ਅੰਮ੍ਰਿਤ ਲਿਆ ਹੈ ਤੁਸੀਂ ਇਸ ਅੰਮ੍ਰਿਤ ਬਦਲੇ ਕੀ ਦਿਓਗੇ?ਗੁਰੂ ਪਾਤਸ਼ਾਹ ਨੇ ਕਿਹਾ,”ਮੈਂ ਸਮਾਂ ਆਉਣ ਤੇ ਆਪਣਾ ਸਰਬੰਸ ਵਾਰ ਦਿਆਂਗਾ” ਫੇਰ ਇੱਕ ਇੱਕ ਕਰਕੇ ਸਾਰੀ ਸੰਗਤ ਅੰਮ੍ਰਿਤ ਛਕਣ ਲੱਗੀ, ਮੈਂ ਇਹ ਸਭ ਦੇਖ ਕੇ ਆਪਣੇ ਆਪਨੂੰ ਧਿੱਕਾਰਿਆ,ਭੁੱਬਾਂ ਮਾਰ ਕੇ ਰੋਇਆ,ਮੈਂ ਜਿਸਨੂੰ ਆਪਣਾ ਦੁਸ਼ਮਣ ਮੰਨਦਾ ਸੀ ਤੇ ਕਾਫ਼ਿਰ ਕਹਿੰਦਾ ਸੀ ਉਹ ਤਾਂ ਹਾਜਰ ਹਜੂਰ ਪਰਮਾਤਮਾ ਹੈ,ਮੈਂ ਵੀ ਗੁਰੂ ਕੋਲੋਂ ਅੰਮ੍ਰਿਤ ਮੰਗਿਆ,ਗੁਰੂ ਜੋ ਪਹਿਲਾਂ ਤੋਂ ਹੀ ਮੇਰਾ ਪਾਖੰਡ ਅਤੇ ਫਰੇਬ ਜਾਣਦਾ ਸੀ ਮੈਨੂੰ ਰੋਂਦੇ ਕੁਰਲਾਉਂਦੇ ਨੂੰ ਉਸਨੇ ਗਲ ਨਾਲ ਲਾਇਆ ਤੇ ਥਾਪੜਾ ਦਿੱਤਾ,ਅੰਮ੍ਰਿਤ ਛਕਾ ਕੇ ਮੈਨੂੰ ਅਬੂ ਉਲ ਤੁਰਾਨੀ ਤੋਂ ਅਜਮੇਰ ਸਿੰਘ ਬਣਾ ਦਿੱਤਾ,ਗੁਰੂ ਜੀ ਗੋਬਿੰਦ ਰਾਏ ਤੋਂ ਗੋਬਿੰਦ ਸਿੰਘ ਬਣ ਗਏ,ਮੈਂ ਗੁਰੂ ਦੀ ਫੌਜ ਵਿੱਚ ਭਰਤੀ ਹੋ ਗਿਆ ਤੇ ਜ਼ੁਲਮ ਦੇ ਖਿਲਾਫ ਕਈ ਜੰਗਾਂ ਲੜੀਆਂ,ਉਸ ਦਿਨ ਮੈਂ ਔਰੰਗਜ਼ੇਬ ਨੂੰ ਇਹ ਆਪਣੀ ਜਿੰਦਗੀ ਦੀ ਆਖਰੀ ਰਿਪੋਰਟ ਭੇਜੀ ਅਤੇ ਨਾਲ ਤਾੜਨਾ ਕਰ ਕੇ ਲਿਖਿਆ,”ਖ਼ਬਰਦਾਰ,ਜੋ ਜਿਉਂਦੇ ਜਾਗਦੇ ਰੱਬ ਨਾਲ ਤੂੰ ਮੱਥਾ ਲਾਇਆ,ਜ਼ੁਲਮ ਨਾ ਕਮਾ,ਜੇ ਮੇਰੀ ਸਿਫਾਰਸ਼ ਤੇ ਅਮਲ ਨਾ ਕੀਤਾ ਤਾਂ ਖ਼ਾਨਦਾਨ,ਸਲਤਨਤ ਸਭ ਤਬਾਹ ਹੋ ਜਾਵੇਗੀ”ਇਹ ਮੁਸਲਮਾਨ ਜਸੂਸ ਦੋ ਸਾਲ ਤੋਂ ਇੱਕ ਬ੍ਰਾਹਮਣ ਦੇ ਭੇਖ ਚ ਗੁਲਾਬੇ ਮਾਲੀ ਦੇ ਘਰ ਚ ਰਹਿ ਰਿਹਾ ਸੀ-ਔਰੰਗਜ਼ੇਬ ਨੇ ਹੰਕਾਰ ਦੇ ਮਾਰੇ ਇਸ ਰਿਪੋਰਟ ਤੇ ਅਮਲ ਨਹੀਂ ਕੀਤਾ ਅਤੇ ਉਸਦਾ ਨਾਮੋ ਨਿਸ਼ਾਨ ਇਸ ਦੁਨੀਆਂ ਤੋਂ ਖਤਮ ਹੋ ਗਿਆ!
ਬਹੁਤ ਸਮਾਂ ਅਤੇ ਮਿਹਨਤ ਕਰਕੇ ਤੱਥਾਂ ਦੀ ਪੁਣ ਛਾਣ ਕਰਨ ਤੋਂ ਬਾਅਦ ਤੁਹਾਡੇ ਤੱਕ ਸਹੀ ਇਤਿਹਾਸ ਪਹੁੰਚਾਉਣ ਦੀਕੋਸ਼ਿਸ਼ krda ਹਾਂ ਜੀ YouTube Ekasjatha News ਨੂੰ follow ਜਰੂਰ ਕਰ ਲੈਣਾ ਜੀ ਜੇ ਪੋਸਟ ਪੜ੍ਹ ਕੇ ਹਿਰਦੇ ਚ ਆਨੰਦ ਉਤਪੰਨ ਹੋਇਆ ਹੋਵੇ ਤਾਂ share ਕਰ ਦੇਣਾ ਜੀ!ਬਾਕੀ ਭਾਗ 2 ਵਿੱਚ ਜਲਦੀ ਹੀ ਲਿਖਾਂਗਾ ਜੀ,ਦਾਸ- ਇਤਿਹਾਸ ਦਸਦੇ ਕੁਛ ਗਲਤ ਲਿਖਿਆ ਗਿਆ ਹੋਵੇ ਤਾਂ ਮਾਫੀ ਚਾਹੁੰਦਾ ਹਾਂ ਜੀ!
Note-ਜਸੂਸ ਦੀ ਬੋਲੀ ਵਿੱਚ ਬਹੁਤ ਗਲਤ ਭਾਸ਼ਾ ਦਾ ਇਸਤੇਮਾਲ ਕੀਤਾ ਗਿਆ ਸੀ ਪਰ ਲਿਖਿਆ ਇਹੋ ਕੁੱਝ ਸੀ ਜੋ ਦਾਸ ਨੇ ਸਰਲ ਭਾਸ਼ਾ ਚ ਲਿਖਿਆ ਹੈ kiunki ਮੈਂ ਗੁਰੂ ਸਾਹਿਬ ਲਈ ਉਸ ਭਾਸ਼ਾ ਦਾ ਇਸਤਮਾਲ ਨਹੀਂ ਕਰ ਸਕਦਾ ਜੀ!
सलोकु मरदाना १ ॥ कलि कलवाली कामु मदु मनूआ पीवणहारु ॥ क्रोध कटोरी मोहि भरी पीलावा अहंकारु ॥ मजलस कूड़े लब की पी पी होइ खुआरु ॥ करणी लाहणि सतु गुड़ु सचु सरा करि सारु ॥ गुण मंडे करि सीलु घिउ सरमु मासु आहारु ॥ गुरमुखि पाईऐ नानका खाधै जाहि बिकार ॥१॥
कलयुगी सवभाव (मानो) (शराब निकालने वाली) मटकी है ; काम (मानो) शराब है और इस को पीने वाला (मनुख का) मन है। मोह से भरी हुए क्रोध की (मानो) टोकरी है और अहंकार (मानो) पिलाने वाला है। कूड़े लभ की (मानो) मजलिस है (जिस में बैठ कर) मन (काम की शराब को) पी पी कर खुआर (परेशान) होता है। अच्छी करनी को (शराब निकालने वाली) लाहन, सच बोलने को गुड बना कर सच्चे नाम को श्रेष्ठ शराब बना! गुणों को रोटी,, शीतल सवभाव को घी, शर्म को मास वाली (यह सारी) खुराक बना! हे नानक! यह खुराक सतगुरु के सन्मुख होने से मिलती है और इस के खाने से विकार दूर हो जाते हैं॥१॥
ਅੰਗ : 553
ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥
ਅਰਥ: ਕਲਜੁਗੀ ਸੁਭਾਉ (ਮਾਨੋ) (ਸ਼ਰਾਬ ਕੱਢਣ ਵਾਲੀ) ਮੱਟੀ ਹੈ ; ਕਾਮ (ਮਾਨੋ) ਸ਼ਰਾਬ ਹੈ ਤੇ ਇਸ ਨੂੰ ਪੀਣ ਵਾਲਾ (ਮਨੁੱਖ ਦਾ) ਮਨ ਹੈ। ਮੋਹ ਨਾਲ ਭਰੀ ਹੋਈ ਕ੍ਰੋਧ ਦੀ (ਮਾਨੋ) ਕਟੋਰੀ ਹੈ ਤੇ ਅਹੰਕਾਰ (ਮਾਨੋ) ਪਿਲਾਉਣ ਵਾਲਾ ਹੈ। ਕੂੜੇ ਲੱਬ ਦੀ (ਮਾਨੋ) ਮਜਲਸ ਹੈ (ਜਿਸ ਵਿਚ ਬਹਿ ਕੇ) ਮਨ (ਕਾਮ ਦੀ ਸ਼ਰਾਬ ਨੂੰ) ਪੀ ਪੀ ਕੇ ਖ਼ੁਆਰ ਹੁੰਦਾ ਹੈ। ਚੰਗੀ ਕਰਣੀ ਨੂੰ (ਸ਼ਰਾਬ ਕੱਢਣ ਵਾਲੀ) ਲਾਹਣ, ਸੱਚ ਬੋਲਣ ਨੂੰ ਗੁੜ ਬਣਾ ਕੇ ਸੱਚੇ ਨਾਮ ਨੂੰ ਸ੍ਰੇਸ਼ਟ ਸ਼ਰਾਬ ਬਣਾ! ਗੁਣਾਂ ਨੂੰ ਮੰਡੇ, ਸੀਤਲ ਸੁਭਾਉ ਨੂੰ ਘਿਉ ਤੇ ਸ਼ਰਮ ਨੂੰ ਮਾਸ ਵਾਲੀ (ਇਹ ਸਾਰੀ) ਖ਼ੁਰਾਕ ਬਣਾ! ਹੇ ਨਾਨਕ! ਇਹ ਖ਼ੁਰਾਕ ਸਤਿਗੁਰੂ ਦੇ ਸਨਮੁਖ ਹੋਇਆਂ ਮਿਲਦੀ ਹੈ ਤੇ ਇਸ ਦੇ ਖਾਧਿਆਂ ਸਾਰੇ ਵਿਕਾਰ ਦੂਰ ਹੋ ਜਾਂਦੇ ਹਨ ॥੧॥
रागु धनासिरी महला ३ घरु ४ ੴ सतिगुर प्रसादि ॥ हम भीखक भेखारी तेरे तू निज पति है दाता ॥ होहु दैआल नामु देहु मंगत जन कंउ सदा रहउ रंगि राता ॥१॥ हंउ बलिहारै जाउ साचे तेरे नाम विटहु ॥ करण कारण सभना का एको अवरु न दूजा कोई ॥१॥ रहाउ ॥ बहुते फेर पए किरपन कउ अब किछु किरपा कीजै ॥ होहु दइआल दरसनु देहु अपुना ऐसी बखस करीजै ॥२॥ भनति नानक भरम पट खूल्हे गुर परसादी जानिआ ॥ साची लिव लागी है भीतरि सतिगुर सिउ मनु मानिआ ॥३॥१॥९॥
अर्थ: राग धनासरी, घर ४ में गुरू अमरदास जी की बाणी। अकाल पुरख एक है और सतिगुरू की कृपा द्वारा मिलता है। हे प्रभू! हम जीव तेरे (द्वार के) भिखारी हैं, तूँ स्वतंत्र रह कर सब को दातें देने वाला हैं। हे प्रभू! मेरे पर दयावान हो। मुझे भिखारी को अपना नाम दो (ता कि) मैं सदा तेरे प्रेम-रंग में रंगा रहूँ ॥१॥ हे प्रभू! मैं तेरे सदा कायम रहने वाले नाम से कुर्बान जाता हूँ। तूँ सारे संसार जगत का आधार हैं; तूँ ही सब जीवों को पैदा करने वाला हैं कोई अन्य (तेरे जैसा) नहीं है ॥१॥ रहाउ ॥ हे प्रभू! मुझे माया-नीच को (अब तक मरण के) अनेकों चक्र पड़ चुके हैं, अब तो मेरे पर कुछ मेहर कर। हे प्रभू! मेरे पर दयावान हो। मेरे पर इस तरह की बख़्श़श़ कर कि मुझे अपना दीदार बख़्श़ ॥२॥ हे भाई! नानक जी कहते हैं – गुरू की कृपा द्वारा जिस मनुष्य के भ्रम के परदे खुल जाते हैं, उस की (परमात्मा के साथ) गहरी सांझ बन जाती है। उस के हृदय में (परमात्मा के साथ) सदा कायम रहने वाली लगन लग जाती है, गुरू के द्वारा उस का मन संतुष्ट हो जाता है ॥३॥१॥९॥
ਅੰਗ : 666
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥
ਅਰਥ: ਰਾਗ ਧਨਾਸਰੀ, ਘਰ ੪ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ॥੨॥ ਹੇ ਭਾਈ! ਨਾਨਕ ਜੀ ਆਖਦੇ ਹਨ – ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ॥੩॥੧॥੯॥
धनासरी महला ४ ॥ हरि हरि बूंद भए हरि सुआमी हम चात्रिक बिलल बिललाती ॥ हरि हरि क्रिपा करहु प्रभ अपनी मुखि देवहु हरि निमखाती ॥१॥ हरि बिनु रहि न सकउ इक राती ॥ जिउ बिनु अमलै अमली मरि जाई है तिउ हरि बिनु हम मरि जाती ॥ रहाउ ॥ तुम हरि सरवर अति अगाह हम लहि न सकहि अंतु माती ॥ तू परै परै अपर्मपरु सुआमी मिति जानहु आपन गाती ॥२॥ हरि के संत जना हरि जपिओ गुर रंगि चलूलै राती ॥ हरि हरि भगति बनी अति सोभा हरि जपिओ ऊतम पाती ॥३॥ आपे ठाकुरु आपे सेवकु आपि बनावै भाती ॥ नानकु जनु तुमरी सरणाई हरि राखहु लाज भगाती ॥४॥५॥
अर्थ: हे हरी! हे स्वामी! मैं पपीहा तेरे नाम-बूँद के लिए तड़प रहा हूँ। (मेहर कर), तेरा नाम मेरे लिए जीवन बूँद बन जाए। हे हरी! हे प्रभू! अपनी मेहर कर, आँख के झपकने जितने समय के लिए ही मेरे मुख में (अपने नाम की शांति) की बूँद पा दे ॥१॥ हे भाई! परमात्मा के नाम के बिना मैं पल भर के लिए भी नहीं रह सकता। जैसे (अफीम आदि) के नशे के बिना अमली (नशे का आदी) मनुष्य नहीं रह सकता, तड़प उठता है, उसी प्रकार परमात्मा के नाम के बिना मैं घबरा जाता हूँ ॥ रहाउ ॥ हे प्रभू! तूँ (गुणों का) बड़ा ही गहरा समुँद्र हैं, हम तेरी गहराई का अंत थोड़ा भर भी नहीं ढूंढ सकते। तूँ परे से परे हैं, तूँ बेअंत हैं। हे स्वामी! तूँ किस तरह का हैं कितना बड़ा हैं-यह भेद तूँ आप ही जानता हैं ॥२॥ हे भाई! परमात्मा के जिन संत जनों ने परमात्मा का नाम सिमरिया, वह गुरू के (बख़्से हुए) गहरे प्रेम-रंग में रंगे गए, उनके अंदर परमात्मा की भगती का रंग बन गया, उन को (लोक परलोक में) बड़ी शोभा मिली। जिन्होंने प्रभू का नाम सिमरिया, उन को उत्तम इज़्जत प्राप्त हुई ॥३॥ पर, हे भाई! भगती करने की योजना प्रभू आप ही बनाता है, वह आप ही मालिक है आप ही सेवक है। हे प्रभू! तेरा दास नानक तेरी शरण आया है। तूँ आप ही अपने भगतों की इज्ज़त रखता हैं ॥४॥५॥
ਅੰਗ : 668
ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥
ਅਰਥ: ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ ॥ ਰਹਾਉ ॥ ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀਂ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ ॥੨॥ ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ ॥੩॥ ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ ॥੪॥੫॥
टोडी महला ५ ॥ साधसंगि हरि हरि नामु चितारा ॥ सहजि अनंदु होवै दिनु राती अंकुरु भलो हमारा ॥ रहाउ ॥ गुरु पूरा भेटिओ बडभागी जा को अंतु न पारावारा ॥ करु गहि काढि लीओ जनु अपुना बिखु सागर संसारा ॥१॥ जनम मरन काटे गुर बचनी बहुड़ि न संकट दुआरा ॥ नानक सरनि गही सुआमी की पुनह पुनह नमसकारा ॥२॥९॥२८॥
हे भाई! जो मनुख गुरु की सांगत में टिक के परमात्मा का नाम सिमरन करता रहता है (उस के अन्दर आत्मिक अदोलता पैदा हो जाती है, उस) आत्मिक अदोलता के कारण (उस के अन्दर) दिन रात (हर समय) आनंद बना रहता है। ( हे भाई! साध संगरकी बरकत से) हम जीवों के पिछले किये कर्मो का भला अंगूर फूट पड़ता है। हे भाई! जिस परमात्मा के गुणों का अंत नहीं पाया जा सकता, जिस की हस्ती का आर पार का किनारा नहीं मिल सकता, वह परमात्मा अपने सेवक को (उसका) हाथ पकड़ के खाली संसार समुन्दर से बहार निकाल लेता है, (जिस सेवक को) बड़ी किस्मत से पूरा गुरु प्राप्त होता है ।१। हे भाई! गुरू के बचनों पर चलने से जनम-मरण में डालने वाली फाहियां कट जाती हैं, कष्टों भरे चौरासी के चक्करों का दरवाजा दोबारा नहीं देखना पड़ता। हे नानक! (कह– हे भाई! गुरू की संगति की बरकति से) मैंने भी मालिक-प्रभू का आसरा लिया है, मैं (उसके दर पर) बार बार सिर निवाता हूँ।2।9।27।
ਅੰਗ : 717
ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥
ਅਰਥ: ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ।੧। ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ। ਹੇ ਨਾਨਕ! ਆਖ-ਹੇ ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ ਨਿਵਾਂਦਾ ਹਾਂ।੨।੯।੨੭।
टोडी महला ५ ॥ साधसंगि हरि हरि नामु चितारा ॥ सहजि अनंदु होवै दिनु राती अंकुरु भलो हमारा ॥ रहाउ ॥ गुरु पूरा भेटिओ बडभागी जा को अंतु न पारावारा ॥ करु गहि काढि लीओ जनु अपुना बिखु सागर संसारा ॥१॥ जनम मरन काटे गुर बचनी बहुड़ि न संकट दुआरा ॥ नानक सरनि गही सुआमी की पुनह पुनह नमसकारा ॥२॥९॥२८॥
हे भाई! जो मनुख गुरु की सांगत में टिक के परमात्मा का नाम सिमरन करता रहता है (उस के अन्दर आत्मिक अदोलता पैदा हो जाती है, उस) आत्मिक अदोलता के कारण (उस के अन्दर) दिन रात (हर समय) आनंद बना रहता है। ( हे भाई! साध संगरकी बरकत से) हम जीवों के पिछले किये कर्मो का भला अंगूर फूट पड़ता है। हे भाई! जिस परमात्मा के गुणों का अंत नहीं पाया जा सकता, जिस की हस्ती का आर पार का किनारा नहीं मिल सकता, वह परमात्मा अपने सेवक को (उसका) हाथ पकड़ के खाली संसार समुन्दर से बहार निकाल लेता है, (जिस सेवक को) बड़ी किस्मत से पूरा गुरु प्राप्त होता है ।१। हे भाई! गुरू के बचनों पर चलने से जनम-मरण में डालने वाली फाहियां कट जाती हैं, कष्टों भरे चौरासी के चक्करों का दरवाजा दोबारा नहीं देखना पड़ता। हे नानक! (कह– हे भाई! गुरू की संगति की बरकति से) मैंने भी मालिक-प्रभू का आसरा लिया है, मैं (उसके दर पर) बार बार सिर निवाता हूँ।2।9।27।
ਅੰਗ : 717
ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥
ਅਰਥ: ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ।੧। ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ। ਹੇ ਨਾਨਕ! ਆਖ-ਹੇ ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ ਨਿਵਾਂਦਾ ਹਾਂ।੨।੯।੨੭।
सलोकु मः ३ ॥ सतिगुर ते जो मुह फिरे से बधे दुख सहाहि ॥ फिरि फिरि मिलणु न पाइनी जमहि तै मरि जाहि ॥ सहसा रोगु न छोडई दुख ही महि दुख पाहि ॥ नानक नदरी बखसि लेहि सबदे मेलि मिलाहि ॥१॥ मः ३ ॥ जो सतिगुर ते मुह फिरे तिना ठउर न ठाउ ॥ जिउ छुटड़ि घरि घरि फिरै दुहचारणि बदनाउ ॥ नानक गुरमुखि बखसीअहि से सतिगुर मेलि मिलाउ ॥२॥ पउड़ी ॥ जो सेवहि सति मुरारि से भवजल तरि गइआ ॥ जो बोलहि हरि हरि नाउ तिन जमु छडि गइआ ॥ से दरगह पैधे जाहि जिना हरि जपि लइआ ॥ हरि सेवहि सेई पुरख जिना हरि तुधु मइआ ॥ गुण गावा पिआरे नित गुरमुखि भ्रम भउ गइआ ॥७॥
हिंदी में अर्थ :- जो मनुख सतगुर से मनमुख में, वेह (अंत में) बहुत दुःख सहते हैं, प्रभु को मिल नहीं सकते, बार बार पैदा होते हैं व् मरते हैं, चिंता का रोग उन्हें कभी नहीं छोड़ता, सदा दुखी रहते हैं, हे नानक, कृपा-दृष्टि वाला प्रभु यदि उनको बक्श ले तो सतगुरु के शब्द के द्वारा उन्हें मिल जाते हैं।१। जो मनुख सग्तुरु से मनमुख हैं उनकी कोई जगह टिकाना नहीं; उनका विभ्चरण किसी छोड़ी हुई स्त्री जैसा है, जो घर घर में बदनाम होती है। है नानक! जो गुरु के सन्मुख हो के बक्शे जाते हैं, वह सतगुरु की संगत मैं मिल जाते हैं॥२॥ जो मनुष्य सच्चे हरि को सेवते हैं, वे संसार समुंदर को पार कर लेते हैं; जो मनुष्य हरि का नाम स्मरण करते हैं, उन्हें जम छोड़ जाता है; जिन्होंने हरि का नाम जपा है, उन्हें दरगाह में आदर मिलता है; (पर) हे हरि! जिस पर तेरी मेहर होती है, वही मनुष्य तेरी भक्ति करते हैं। सतिगुरु के सन्मुख हो के भ्रम और डर दूर हो जाते हैं, (मेहर कर) हे प्यारे! मैं भी सदा तेरे गुण गाऊँ।7।
ਅੰਗ : 645
ਸਲੋਕੁ ਮ: ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮ: ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥
ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤ ਵਿਚ ਮਿਲ ਜਾਂਦੇ ਹਨ ॥੨॥ ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।