ਅੰਗ : 719
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥
ਅਰਥ: ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ ॥ (ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮੱਤ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ ॥੧॥ (ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ ਜੀ! ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ ॥੨॥੩॥
बिलावलु ॥ राखि लेहु हम ते बिगरी ॥ सीलु धरमु जपु भगति न कीनी हउ अभिमान टेढ पगरी ॥१॥ रहाउ ॥ अमर जानि संची इह काइआ इह मिथिआ काची गगरी ॥ जिनहि निवाजि साजि हम कीए तिसहि बिसारि अवर लगरी ॥१॥ संधिक तोहि साध नही कहीअउ सरनि परे तुमरी पगरी ॥ कहि कबीर इह बिनती सुनीअहु मत घालहु जम की खबरी ॥२॥६॥
हे प्रभु! मेरी लाज रख ले। मुझसे बहुत बुरा काम हुआ ही कि ना तो मैंने अच्छा सवभाव बनाया, ना ही मैंने जीवन का फर्ज कमाया, और ना तेरी बंदगी कि, तेरी भक्ति की। मैं सदा अहंकार करता रहा, और गलत रहा पड़ा रहा हूँ (टेढ़ा-पण पकड़ा हुआ है)।१।रहाउ। इस सरीर को कभी ना मरने वाला समझ कर मैं इस को सदा पलता रहा, (यह सोच कभी ना आई की ) यह सरीर कच्चे घड़े की तरह नाशवंत है। जिस प्रभु ने कृपा कर के मेरा यह सुंदर सरीर बना कर मुझे पैदा किया, उस को बिसार के मैं और दूसरी तरफ लगा रहा।१। (सो) कबीर कहता है-(हे प्रभु!) में तेरा चोर हूँ, में भाल नहीं कहलवा सकता। फिर बी (हे प्रभु!) मैं तेरे चरणों की सरन आ पड़ा हूँ, मेरी यह अरजोई सुन, मुझे यमों की सोई मत भेजना (भावार्थ, मुझे जनम मरण के चक्र में ना पड़ने देना)।२।६।
ਅੰਗ : 856
ਬਿਲਾਵਲੁ ॥ ਰਾਖਿ ਲੇਹੁ ਹਮ ਤੇ ਬਿਗਰੀ ॥ ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥ ਅਮਰ ਜਾਨਿ ਸੰਚੀ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ ॥ ਜਿਨਹਿ ਨਿਵਾਜਿ ਸਾਜਿ ਹਮ ਕੀਏ ਤਿਸਹਿ ਬਿਸਾਰਿ ਅਵਰ ਲਗਰੀ ॥੧॥ ਸੰਧਿਕ ਤੋਹਿ ਸਾਧ ਨਹੀ ਕਹੀਅਉ ਸਰਨਿ ਪਰੇ ਤੁਮਰੀ ਪਗਰੀ ॥ ਕਹਿ ਕਬੀਰ ਇਹ ਬਿਨਤੀ ਸੁਨੀਅਹੁ ਮਤ ਘਾਲਹੁ ਜਮ ਕੀ ਖਬਰੀ ॥੨॥੬॥
ਅਰਥ: ਹੇ ਪ੍ਰਭੂ! ਮੇਰੀ ਲਾਜ ਰੱਖ ਲੈ। ਮੈਥੋਂ ਬੜਾ ਮਾੜਾ ਕੰਮ ਹੋਇਆ ਹੈ ਕਿ ਨਾਹ ਮੈਂ ਚੰਗਾ ਸੁਭਾਵ ਬਣਾਇਆ, ਨਾਹ ਮੈਂ ਜੀਵਨ ਦਾ ਫ਼ਰਜ਼ ਕਮਾਇਆ, ਤੇ ਨਾਹ ਤੇਰੀ ਬੰਦਗੀ, ਤੇਰੀ ਭਗਤੀ ਕੀਤੀ। ਮੈਂ ਸਦਾ ਅਹੰਕਾਰ ਕਰਦਾ ਰਿਹਾ, ਤੇ ਵਿੰਗੇ ਰਾਹ ਪਿਆ ਰਿਹਾ ਹਾਂ (ਟੇਢਾ-ਪਨ ਫੜਿਆ ਹੋਇਆ ਹੈ)।੧।ਰਹਾਉ। ਇਸ ਸਰੀਰ ਨੂੰ ਕਦੇ ਨਾਹ ਮਰਨ ਵਾਲਾ ਸਮਝ ਕੇ ਮੈਂ ਸਦਾ ਇਸ ਨੂੰ ਹੀ ਪਾਲਦਾ ਰਿਹਾ, (ਇਹ ਸੋਚ ਹੀ ਨਾਹ ਫੁਰੀ ਕਿ) ਇਹ ਸਰੀਰ ਤਾਂ ਕੱਚੇ ਘੜੇ ਵਾਂਗ ਨਾਸਵੰਤ ਹੈ। ਜਿਸ ਪ੍ਰਭੂ ਨੇ ਮਿਹਰ ਕਰ ਕੇ ਮੇਰਾ ਇਹ ਸੁਹਣਾ ਸਰੀਰ ਬਣਾ ਕੇ ਮੈਨੂੰ ਪੈਦਾ ਕੀਤਾ, ਉਸ ਨੂੰ ਵਿਸਾਰ ਕੇ ਮੈਂ ਹੋਰਨੀਂ ਪਾਸੀਂ ਲੱਗਾ ਰਿਹਾ।੧। (ਸੋ) ਕਬੀਰ ਆਖਦਾ ਹੈ-(ਹੇ ਪ੍ਰਭੂ!) ਮੈਂ ਤੇਰਾ ਚੋਰ ਹਾਂ, ਮੈਂ ਭਲਾ ਨਹੀਂ ਅਖਵਾ ਸਕਦਾ। ਫਿਰ ਭੀ (ਹੇ ਪ੍ਰਭੂ!) ਮੈਂ ਤੇਰੇ ਚਰਨਾਂ ਦੀ ਸ਼ਰਨ ਆ ਪਿਆ ਹਾਂ; ਮੇਰੀ ਇਹ ਅਰਜ਼ੋਈ ਸੁਣ, ਮੈਨੂੰ ਜਮਾਂ ਦੀ ਸੋਇ ਨਾਹ ਘੱਲੀਂ (ਭਾਵ, ਮੈਨੂੰ ਜਨਮ ਮਰਨ ਦੇ ਗੇੜ ਵਿਚ ਨਾਹ ਪੈਣ ਦੇਈਂ)।੨।੬।
सोरठि महला ९ ॥
इह जगि मीतु न देखिओ कोई ॥ सगल जगतु अपनै सुखि लागिओ दुख मै संगि न होई ॥१॥ रहाउ ॥ दारा मीत पूत सनबंधी सगरे धन सिउ लागे ॥ जब ही निरधन देखिओ नर कउ संगु छाडि सभ भागे ॥१॥ कहंउ कहा यिआ मन बउरे कउ इन सिउ नेहु लगाइओ ॥ दीना नाथ सकल भै भंजन जसु ता को बिसराइओ ॥२॥ सुआन पूछ जिउ भइओ न सूधउ बहुतु जतनु मै कीनउ ॥ नानक लाज बिरद की राखहु नामु तुहारउ लीनउ ॥३॥९॥
हे बही! इस जगत में कोई (अंत तक साथ निभाने वाला) मित्र (मैने) नहीं देखा। सारा संसार अपने सुख में ही जुटता पड़ा है। दुःख में (कोई किसी का) साथी नहीं बनता।१।रहाउ। हे भाई! स्त्री, मित्र, पुत्र, रिश्तेदार-यह सरे धन से (ही) मोह करते हैं। जब यह मनुख को कंगाल देखते हैं, (तभी) साथ छोड़ कर भाग जाते हैं।१।हे भाई! मैं इस पागल मन को क्या समझाऊँ? (इसने) इन (कच्चे साथियों) के साथ प्यार डाला हुआ है। (जो परमात्मा) गरीबों का रखवाला और सारे डर नाश करने वाला है उसकी सिफत सालाह (इसने) भुलाई हुई है।2। हे भाई! जैसे कुत्ते की पूँछ सीधी नहीं होती (इसी तरह इस मन की परमात्मा की याद के प्रति लापरवाही हटती नहीं) मैंने बहुत यत्न किया है। हे नानक! (कह– हे प्रभू! अपने) बिरदु भरे प्यार वाले स्वभाव की लाज रख (मेरी मदद कर, तो ही) मैं तेरा नाम जप सकता हूँ।3।9।
ਅੰਗ : 633
ਸੋਰਠਿ ਮਹਲਾ ੯ ॥
ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥
ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧। ਹੇ ਭਾਈ! ਮੈਂ ਇਸ ਪਾਗਲ ਮਨ ਨੂੰ ਕੀ ਸਮਝਾਵਾਂ? (ਉਸ ਨੂੰ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪੈ ਗਿਆ ਹੈ। (ਉਸ ਨੇ) ਗਰੀਬਾਂ ਦਾ ਰਾਖਾ ਅਤੇ ਸਾਰੇ ਡਰਾਂ ਦਾ ਨਾਸ ਕਰਨ ਵਾਲੇ (ਪਰਮਾਤਮਾ ਦੀ) ਸਿਫ਼ਤਿ-ਸਾਲਾਹ ਦਾ ਗੁਣ ਭੁਲਾ ਦਿੱਤਾ ਹੈ।੨। ਹੇ ਭਾਈ! ਜਿਵੇਂ ਕੁੱਤੇ ਦੀ ਪੂਛ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਪਰਮਾਤਮਾ ਦੀ ਯਾਦ ਪ੍ਰਤੀ ਇਸ ਮਨ ਦੀ ਬੇਪ੍ਰਵਾਹੀ ਦੂਰ ਨਹੀਂ ਹੁੰਦੀ) ਮੈਂ ਬਹੁਤ ਜਤਨ ਕੀਤਾ ਹੈ। ਨਾਨਕ! (ਆਖ—ਹੇ ਪ੍ਰਭੂ! ਮੇਰੇ ਪੰਛੀ-ਰੂਪ ਪਿਆਰੇ ਸੁਭਾਅ ਦੀ ਲਾਜ ਰੱਖ) (ਮੇਰੀ ਸਹਾਇਤਾ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਾਂਗਾ।੩।੯।
सलोक मः ५ ॥ करि किरपा किरपाल आपे बखसि लै ॥ सदा सदा जपी तेरा नामु सतिगुर पाइ पै ॥ मन तन अंतरि वसु दूखा नासु होइ ॥ हथ देइ आपि रखु विआपै भउ न कोइ ॥ गुण गावा दिनु रैणि एतै कमि लाइ ॥ संत जना कै संगि हउमै रोगु जाइ ॥ सरब निरंतरि खसमु एको रवि रहिआ ॥ गुर परसादी सचु सचो सचु लहिआ ॥ दइआ करहु दइआल अपणी सिफति देहु ॥ दरसनु देखि निहाल नानक प्रीति एह ॥१॥ मः ५ ॥ एको जपीऐ मनै माहि इकस की सरणाइ ॥ इकसु सिउ करि पिरहड़ी दूजी नाही जाइ ॥ इको दाता मंगीऐ सभु किछु पलै पाइ ॥ मनि तनि सासि गिरासि प्रभु इको इकु धिआइ ॥ अम्रितु नामु निधानु सचु गुरमुखि पाइआ जाइ ॥ वडभागी ते संत जन जिन मनि वुठा आइ ॥ जलि थलि महीअलि रवि रहिआ दूजा कोई नाहि ॥ नामु धिआई नामु उचरा नानक खसम रजाइ ॥२॥ पउड़ी ॥ जिस नो तू रखवाला मारे तिसु कउणु ॥ जिस नो तू रखवाला जिता तिनै भैणु ॥ जिस नो तेरा अंगु तिसु मुखु उजला ॥ जिस नो तेरा अंगु सु निरमली हूं निरमला ॥ जिस नो तेरी नदरि न लेखा पुछीऐ ॥ जिस नो तेरी खुसी तिनि नउ निधि भुंचीऐ ॥ जिस नो तू प्रभ वलि तिसु किआ मुहछंदगी ॥ जिस नो तेरी मिहर सु तेरी बंदिगी ॥८॥
अर्थ: हे कृपालु (प्रभू)! मेहर कर, और तू स्वयं ही मुझे बख्श ले, सतिगुरू के चरणों में गिर के मैं सदा ही तेरा नाम जपता रहॅूँ।
(हे कृपालु!) मेरे मन में तन में आ बस (ता कि) मेरे दुख समाप्त हो जाएं; तू स्वयं मुझे अपना हाथ दे के रख, कोई डर मुझ पर अपना जोर ना डाल सके। (हे कृपालु!) मुझे इसी काम में लगाए रख कि मैं दिन-रात तेरे गुण गाता रहूँ, गुरमुखों की संगति में रह के मेरा अहंकार का रोग काटा जाए। (हे भाई! भले ही) पति-प्रभू सब जीवों में एक रस व्यापक है, पर उस सदा-स्थिर रहने वाले प्रभू को जिसने पाया है गुरू की मेहर से पाया है। हे दयालु प्रभू! दया कर, मुझे अपनी सिफत-सालाह बख्श, (मुझ) नानक की यही तमन्ना है कि तेरे दर्शन करके प्रफुल्लित रहूँ ॥१॥ एक प्रभू को ही मन में ध्याना चाहिए, एक प्रभू की ही शरण लेनी चाहिए। हे मन! एक प्रभू के साथ ही प्रेम डाल, उसके बिना और कोई जगह-ठिकाना नहीं है। एक प्रभू-दाते से ही माँगना चाहिए, हरेक चीज उसी से ही मिलती है। हे भाई! मन से शरीर से श्वास-श्वास खाते-पीते एक प्रभू को ही सिमर। प्रभू का आत्मिक जीवन देने वाला नाम सदा कायम रहने वाला खजाना गुरू के द्वारा ही मिलता है। वह गुरमुख लोग बड़े ही भाग्यों वाले हैं जिनके मन में प्रभू आ बसता है। प्रभू जल में धरती में आकाश में (हर जगह) मौजूद है, उसके बिना (कहीं भी) कोई और नहीं है। हे नानक! (अरदास कर कि) मैं भी उस प्रभू का नाम सिमरूँ, नाम (मुँह से) उचारूँ और उस पति-प्रभू की रजा में रहूँ ॥२॥ (हे प्रभू!) जिस मनुष्य को तू रक्षक मिला है, उसको कोई (विकार आदि) मार नहीं सकता, क्योंकि उसने तो (सारा) जगत (ही) जीत लिया है। (हे प्रभू!) जिसको तेरा आसरा प्राप्त है वह (मानवता की जिम्मेवारी में) सुर्खरू हो गया है, वह बड़े ही पवित्र जीवन वाला बन गया है। (हे प्रभू!) जिसको तेरी (मेहर की) नजर नसीब हुई है उसको (जिंदगी में किए कामों का) हिसाब नहीं पूछा जाता, क्योंकि हे प्रभू! जिसको तेरी खुशी प्राप्त हुई है उसने तेरे नाम-रूप नौ खजानों का आनंद ले लिया है। हे प्रभू! तू जिस व्यक्ति के पक्ष में है उसको किसी की मुथाजी नहीं रहती (क्योंकि) जिस पर तेरी मेहर है वह तेरी भक्ति करता है ॥८॥
ਅੰਗ : 961
ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥ ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥ ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥ ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ ॥ ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥੧॥ ਮਃ ੫ ॥ ਏਕੋ ਜਪੀਐ ਮਨੈ ਮਾਹਿ ਇਕਸ ਕੀ ਸਰਣਾਇ ॥ ਇਕਸੁ ਸਿਉ ਕਰਿ ਪਿਰਹੜੀ ਦੂਜੀ ਨਾਹੀ ਜਾਇ ॥ ਇਕੋ ਦਾਤਾ ਮੰਗੀਐ ਸਭੁ ਕਿਛੁ ਪਲੈ ਪਾਇ ॥ ਮਨਿ ਤਨਿ ਸਾਸਿ ਗਿਰਾਸਿ ਪ੍ਰਭੁ ਇਕੋ ਇਕੁ ਧਿਆਇ ॥ ਅੰਮ੍ਰਿਤੁ ਨਾਮੁ ਨਿਧਾਨੁ ਸਚੁ ਗੁਰਮੁਖਿ ਪਾਇਆ ਜਾਇ ॥ ਵਡਭਾਗੀ ਤੇ ਸੰਤ ਜਨ ਜਿਨ ਮਨਿ ਵੁਠਾ ਆਇ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਦੂਜਾ ਕੋਈ ਨਾਹਿ ॥ ਨਾਮੁ ਧਿਆਈ ਨਾਮੁ ਉਚਰਾ ਨਾਨਕ ਖਸਮ ਰਜਾਇ ॥੨॥ ਪਉੜੀ ॥ ਜਿਸ ਨੋ ਤੂ ਰਖਵਾਲਾ ਮਾਰੇ ਤਿਸੁ ਕਉਣੁ ॥ ਜਿਸ ਨੋ ਤੂ ਰਖਵਾਲਾ ਜਿਤਾ ਤਿਨੈ ਭੈਣੁ ॥ ਜਿਸ ਨੋ ਤੇਰਾ ਅੰਗੁ ਤਿਸੁ ਮੁਖੁ ਉਜਲਾ ॥ ਜਿਸ ਨੋ ਤੇਰਾ ਅੰਗੁ ਸੁ ਨਿਰਮਲੀ ਹੂੰ ਨਿਰਮਲਾ ॥ ਜਿਸ ਨੋ ਤੇਰੀ ਨਦਰਿ ਨ ਲੇਖਾ ਪੁਛੀਐ ॥ ਜਿਸ ਨੋ ਤੇਰੀ ਖੁਸੀ ਤਿਨਿ ਨਉ ਨਿਧਿ ਭੁੰਚੀਐ ॥ ਜਿਸ ਨੋ ਤੂ ਪ੍ਰਭ ਵਲਿ ਤਿਸੁ ਕਿਆ ਮੁਹਛੰਦਗੀ ॥ ਜਿਸ ਨੋ ਤੇਰੀ ਮਿਹਰ ਸੁ ਤੇਰੀ ਬੰਦਿਗੀ ॥੮॥
ਅਰਥ: ਹੇ ਕਿਰਪਾਲ (ਪ੍ਰਭੂ) ! ਮੇਹਰ ਕਰ, ਤੇ ਤੂੰ ਆਪ ਹੀ ਮੈਨੂੰ ਬਖ਼ਸ਼ ਲੈ, ਸਤਿਗੁਰੂ ਦੇ ਚਰਨਾਂ ਉਤੇ ਢਹਿ ਕੇ ਮੈਂ ਸਦਾ ਹੀ ਤੇਰਾ ਨਾਮ ਜਪਦਾ ਰਹਾਂ।
(ਹੇ ਕਿਰਪਾਲ!) ਮੇਰੇ ਮਨ ਵਿਚ ਤਨ ਵਿਚ ਆ ਵੱਸ (ਤਾਕਿ) ਮੇਰੇ ਦੁੱਖ ਮੁੱਕ ਜਾਣ; ਤੂੰ ਆਪ ਮੈਨੂੰ ਆਪਣੇ ਹੱਥ ਦੇ ਕੇ ਰੱਖ, ਕੋਈ ਡਰ ਮੇਰੇ ਉਤੇ ਜ਼ੋਰ ਨਾ ਪਾ ਸਕੇ। (ਹੇ ਕਿਰਪਾਲ!) ਮੈਨੂੰ ਇਸੇ ਕੰਮ ਲਾਈ ਰੱਖ ਕਿ ਮੈਂ ਦਿਨ ਰਾਤ ਮੇਰੇ ਗੁਣ ਗਾਂਦਾ ਰਹਾਂ, ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਮੇਰਾ ਹਉਮੈ ਦਾ ਰੋਗ ਕੱਟਿਆ ਜਾਏ। (ਹੇ ਭਾਈ! ਭਾਵੇਂ) ਖਸਮ-ਪ੍ਰਭੂ ਹੀ ਸਭ ਜੀਵਾਂ ਵਿਚ ਇਕ-ਰਸ ਵਿਆਪਕ ਹੈ, ਪਰ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਜਿਸ ਨੇ ਲੱਭਾ ਹੈ ਗੁਰੂ ਦੀ ਮੇਹਰ ਨਾਲ ਲੱਭਾ ਹੈ। ਹੇ ਦਿਆਲ ਪ੍ਰਭੂ! ਦਇਆ ਕਰ, ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼, (ਮੈਨੂੰ) ਨਾਨਕ ਨੂੰ ਇਹੀ ਤਾਂਘ ਹੈ ਕਿ ਤੇਰਾ ਦਰਸਨ ਕਰ ਕੇ ਖਿੜਿਆ ਰਹਾਂ ॥੧॥ ਇਕ ਪ੍ਰਭੂ ਨੂੰ ਹੀ ਮਨ ਵਿਚ ਧਿਆਉਣਾ ਚਾਹੀਦਾ ਹੈ, ਇਕ ਪ੍ਰਭੂ ਦੀ ਹੀ ਸਰਨ ਲੈਣੀ ਚਾਹੀਦੀ ਹੈ। ਹੇ ਮਨ! ਇਕ ਪ੍ਰਭੂ ਨਾਲ ਹੀ ਪ੍ਰੇਮ ਪਾ, ਉਸ ਤੋਂ ਬਿਨਾ ਹੋਰ ਕੋਈ ਥਾਂ ਟਿਕਾਣਾ ਨਹੀਂ ਹੈ। ਇਕ ਪ੍ਰਭੂ ਦਾਤੇ ਪਾਸੋਂ ਹੀ ਮੰਗਣਾ ਚਾਹੀਦਾ ਹੈ, ਹਰੇਕ ਚੀਜ਼ ਉਸੇ ਪਾਸੋਂ ਮਿਲਦੀ ਹੈ। ਹੇ ਭਾਈ! ਮਨ ਦੀ ਰਾਹੀਂ ਸਰੀਰ ਦੀ ਰਾਹੀਂ ਸੁਆਸ ਸੁਆਸ ਖਾਂਦਿਆਂ ਪੀਂਦਿਆਂ ਇਕ ਪ੍ਰਭੂ ਨੂੰ ਹੀ ਸਿਮਰ। ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਕਾਇਮ ਰਹਿਣ ਵਾਲਾ ਖ਼ਜ਼ਾਨਾ ਗੁਰੂ ਦੀ ਰਾਹੀਂ ਹੀ ਮਿਲਦਾ ਹੈ। ਉਹ ਗੁਰਮੁਖਿ ਬੰਦੇ ਬੜੇ ਭਾਗਾਂ ਵਾਲੇ ਹਨ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਆ ਵੱਸਦਾ ਹੈ। ਪ੍ਰਭੂ ਜਲ ਵਿਚ ਧਰਤੀ ਵਿਚ ਆਕਾਸ਼ ਵਿਚ (ਹਰ ਥਾਂ) ਮੌਜੂਦ ਹੈ, ਉਸ ਤੋਂ ਬਿਨਾ (ਕਿਤੇ ਭੀ) ਕੋਈ ਹੋਰ ਨਹੀਂ ਹੈ। ਹੇ ਨਾਨਕ! (ਅਰਦਾਸ ਕਰ ਕਿ) ਮੈਂ ਵੀ ਉਸ ਪ੍ਰਭੂ ਦਾ ਨਾਮ ਸਿਮਰਾਂ, ਨਾਮ (ਮੂੰਹ ਨਾਲ) ਉਚਾਰਾਂ ਤੇ ਉਸ ਖਸਮ-ਪ੍ਰਭੂ ਦੀ ਰਜ਼ਾ ਵਿਚ ਰਹਾਂ ॥੨॥ (ਹੇ ਪ੍ਰਭੂ!) ਜਿਸ ਮਨੁੱਖ ਨੂੰ ਤੂੰ ਰਾਖਾ ਮਿਲਿਆ ਹੈਂ, ਉਸ ਨੂੰ ਕੋਈ (ਵਿਕਾਰ ਆਦਿਕ) ਮਾਰ ਨਹੀਂ ਸਕਦਾ, ਕਿਉਂਕਿ ਉਸ ਨੇ ਤਾਂ (ਸਾਰਾ) ਜਗਤ (ਹੀ) ਜਿੱਤ ਲਿਆ ਹੈ। (ਹੇ ਪ੍ਰਭੂ!) ਜਿਸ ਨੂੰ ਤੇਰਾ ਆਸਰਾ ਪ੍ਰਾਪਤ ਹੈ ਉਹ (ਮਨੁੱਖਤਾ ਦੀ ਜ਼ਿੰਮੇਵਾਰੀ ਵਿਚ) ਸੁਰਖ਼ਰੂ ਹੋ ਗਿਆ ਹੈ, ਉਹ ਬੜੇ ਹੀ ਪਵਿਤ੍ਰ ਜੀਵਨ ਵਾਲਾ ਬਣ ਗਿਆ ਹੈ। (ਹੇ ਪ੍ਰਭੂ!) ਜਿਸ ਨੂੰ ਤੇਰੀ (ਮੇਹਰ ਦੀ) ਨਜ਼ਰ ਨਸੀਬ ਹੋਈ ਹੈ ਉਸ ਨੂੰ (ਜ਼ਿੰਦਗੀ ਵਿਚ ਕੀਤੇ ਕੰਮਾਂ ਦਾ) ਹਿਸਾਬ ਨਹੀਂ ਪੁੱਛਿਆ ਜਾਂਦਾ, ਕਿਉਂਕਿ ਹੇ ਪ੍ਰਭੂ! ਜਿਸ ਨੂੰ ਤੇਰੀ ਖ਼ੁਸ਼ੀ ਪ੍ਰਾਪਤ ਹੋਈ ਹੈ ਉਸ ਨੇ ਤੇਰੇ ਨਾਮ-ਰੂਪ ਨੌ ਖ਼ਜ਼ਾਨੇ ਮਾਣ ਲਏ ਹਨ। ਹੇ ਪ੍ਰਭੂ! ਜਿਸ ਬੰਦੇ ਦੇ ਧੜੇ ਤੇ ਤੂੰ ਹੈਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ (ਕਿਉਂਕਿ) ਜਿਸ ਉਤੇ ਤੇਰੀ ਮੇਹਰ ਹੈ ਉਹ ਤੇਰੀ ਭਗਤੀ ਕਰਦਾ ਹੈ ॥੮॥
ਸ਼ਹੀਦੀ ਦਿਵਸ
ਬਾਬਾ ਬੰਦਾ ਸਿੰਘ ਬਹਾਦਰ ਜੀ
24 ਜੂਨ , 2024
ਸਿੱਖ ਕੌਮ ਦੇ ਮਹਾਨ ਜਰਨੈਲ ਅਤੇ ਮਜ਼ਲੂਮਾਂ
ਦੇ ਰੱਖਿਅਕ ਬਾਬਾ ਬੰਦਾ ਸਿੰਘ ਜੀ ਬਹਾਦਰ
ਜੀ ਦੇ ਸ਼ਹੀਦੀ ਦਿਵਸ ਤੇ ਉਹਨਾਂ ਨੂੰ
ਕੋਟਿ – ਕੋਟਿ ਪ੍ਰਣਾਮ
रागु सोरठि बाणी भगत भीखन की
ੴ सतिगुर प्रसादि ॥
ऐसा नामु रतनु निरमोलकु पुंनि पदारथु पाइआ ॥ अनिक जतन करि हिरदै राखिआ रतनु न छपै छपाइआ ॥१॥ हरि गुन कहते कहनु न जाई ॥ जैसे गूंगे की मिठिआई ॥१॥ रहाउ ॥ रसना रमत सुनत सुखु स्रवना चित चेते सुखु होई ॥ कहु भीखन दुइ नैन संतोखे जह देखां तह सोई ॥२॥२॥
ਅੰਗ : 659
ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ
ੴ ਸਤਿਗੁਰ ਪ੍ਰਸਾਦਿ ॥
ਐਸਾ ਨਾਮੁ ਰਤਨੁ ਨਿਰਮੋਲਕੁ ਪੁੰਨਿ ਪਦਾਰਥੁ ਪਾਇਆ ॥ ਅਨਿਕ ਜਤਨ ਕਰਿ ਹਿਰਦੈ ਰਾਖਿਆ ਰਤਨੁ ਨ ਛਪੈ ਛਪਾਇਆ ॥੧॥ ਹਰਿ ਗੁਨ ਕਹਤੇ ਕਹਨੁ ਨ ਜਾਈ ॥ ਜੈਸੇ ਗੂੰਗੇ ਕੀ ਮਿਠਿਆਈ ॥੧॥ ਰਹਾਉ ॥ ਰਸਨਾ ਰਮਤ ਸੁਨਤ ਸੁਖੁ ਸ੍ਰਵਨਾ ਚਿਤ ਚੇਤੇ ਸੁਖੁ ਹੋਈ ॥ ਕਹੁ ਭੀਖਨ ਦੁਇ ਨੈਨ ਸੰਤੋਖੇ ਜਹ ਦੇਖਾਂ ਤਹ ਸੋਈ ॥੨॥੨॥
ਅਰਥ: ਪਰਮਾਤਮਾ ਦਾ ਨਾਮ ਇਕ ਐਸਾ ਅਮੋਲਕ ਪਦਾਰਥ ਹੈ ਜੋ ਭਾਗਾਂ ਨਾਲ ਮਿਲਦਾ ਹੈ। ਇਸ ਰਤਨ ਨੂੰ ਜੇ ਅਨੇਕਾਂ ਜਤਨ ਕਰ ਕੇ ਭੀ ਹਿਰਦੇ ਵਿਚ (ਗੁਪਤ) ਰੱਖਏ, ਤਾਂ ਭੀ ਲੁਕਾਇਆਂ ਇਹ ਲੁਕਦਾ ਨਹੀਂ।੧। (ਉਂਞ ਉਹ ਸੁਆਦ) ਦੱਸਿਆ ਨਹੀਂ ਜਾ ਸਕਦਾ (ਜੋ) ਪਰਮਾਤਮਾ ਦੇ ਗੁਣ ਗਾਉਂਦਿਆਂ (ਆਉਂਦਾ ਹੈ), ਜਿਵੇਂ ਗੁੰਗੇ ਮਨੁੱਖ ਦੀ ਖਾਧੀ ਮਠਿਆਈ (ਦਾ ਸੁਆਦ ਕਿਸੇ ਹੋਰ ਨੂੰ ਪਤਾ ਨਹੀਂ ਲੱਗ ਸਕਦਾ, ਗੁੰਗਾ ਦੱਸ ਨਹੀਂ ਸਕਦਾ)।੧।ਰਹਾਉ। (ਇਹ ਰਤਨ-ਨਾਮ) ਜਪਦਿਆਂ ਜੀਭ ਨੂੰ ਸੁਖ ਮਿਲਦਾ ਹੈ, ਸੁਣਦਿਆਂ ਕੰਨਾਂ ਨੂੰ ਸੁਖ ਮਿਲਦਾ ਹੈ ਤੇ ਚੇਤਦਿਆਂ ਚਿੱਤ ਨੂੰ ਸੁਖ ਪ੍ਰਾਪਤ ਹੁੰਦਾ ਹੈ। ਹੇ ਭੀਖਨ! (ਤੂੰ ਭੀ) ਆਖ-(ਇਹ ਨਾਮ ਸਿਮਰਦਿਆਂ) ਮੇਰੀਆਂ ਦੋਹਾਂ ਅੱਖਾਂ ਵਿਚ (ਐਸੀ) ਠੰਢ ਪਈ ਹੈ ਕਿ ਮੈਂ ਜਿੱਧਰ ਤੱਕਦਾ ਹਾਂ ਉਸ ਪਰਮਾਤਮਾ ਨੂੰ ਹੀ ਵੇਖਦਾ ਹਾਂ।੨।੨।
8 ਮਹੀਨਿਆ ਦੇ ਘੇਰੇ ਤੋ ਬਾਦ ਗੁਰਦਾਸਪੁਰ ਗੜੀ ਤੋ ਬਾਬਾ ਬੰਦਾ ਸਿੰਘ ਜੀ ਦੇ ਨਾਲ ਫੜ ਕੇ ਲਿਆਂਦੇ 700+ ਸਿੰਘਾਂ ਨੂੰ ਦਿੱਲੀ ਦੇ ਬਾਦਸ਼ਾਹ ਫ਼ਰਖਸ਼ੀਅਰ ਦੇ ਹੁਕਮ ਨਾਲ ਜਦੋਂ ਸ਼ਹੀਦ ਕਰ ਦਿੱਤਾ ਤਾਂ ਬੰਦਾ ਸਿੰਘ ਜੀ ਤੇ ਨਾਲ ਦੇ ਕੁਝ ਮੁਖੀ ਸਿੰਘਾਂ ਨੂੰ ਕਈ ਦਿਨ ਤਸੀਹੇ ਦੇ ਦੇ ਕੇ ਪੁੱਛਿਆ ਗਿਆ ਖ਼ਜ਼ਾਨਾ ਕਿੱਥੇ ਦਬਿਆ ਹੈ ?? ਪਰ ਉਨ੍ਹਾਂ ਕੁਝ ਨਾ ਦੱਸਿਆ ਕਿਉਂਕਿ ਖ਼ਜ਼ਾਨਾ ਤੇ ਕੋਈ ਹੈ ਹੀ ਨਹੀਂ ਸੀ , ਉਨ੍ਹਾਂ ਕਦੇ ਦੱਬਿਆ ਨਹੀਂ, ਸਭ ਕੁਝ ਸਿੰਘਾਂ ਚ ਵੰਡ ਦਿੰਦੇ ਸੀ।
ਫਿਰ ਇੱਕ ਦਿਨ ਬਾਕੀ 26 ਜਰਨੈਲਾਂ ਦੇ ਸਮੇਤ ਬਾਬਾ ਜੀ ਨੂੰ ਕੁਤਬ ਮੀਨਾਰ ਦੇ ਕੋਲ ਲਿਆਂਦਾ ਗਿਆ , ਦੋ ਸ਼ਰਤਾਂ ਰੱਖੀਆਂ ਮੁਸਲਮਾਨ ਹੋ ਜਾਓ ਜਾਂ ਮੌਤ ਕਬੂਲ ਕਰੋ। ਬੰਦਾ ਸਿੰਘ ਜੀ ਨੇ ਮੌਤ ਕਬੂਲ ਕੀਤੀ। ਉਨ੍ਹਾਂ ਦੀ ਗੋਦ ਚ ਚਾਰ ਸਾਲ ਦਾ ਪੁੱਤਰ ਅਜੈਪਾਲ ਸਿੰਘ ਰੱਖਿਆ। ਹੱਥ ਖੰਜਰ ਫੜਾ ਕੇ ਕਿਹਾ ਇਸ ਦਾ ਕਤਲ ਕਰ। ਬਾਬਾ ਜੀ ਨੇ ਨਾਂਹ ਕਰ ਦਿੱਤੀ , ਉਸੇ ਵੇਲੇ ਜਲਾਦ ਨੇ ਖੰਜਰ ਦੇ ਨਾਲ ਬਾਬਾ ਜੀ ਦੇ ਪੁੱਤਰ ਅਜੈ ਸਿੰਘ ਦਾ ਸੀਨਾ ਚੀਰ ਕੇ ਦਿਲ ਕੱਢਿਆ ਤੇ ਧੜਕਦਾ ਹੋਇਆ ਦਿਲ ਬੰਦਾ ਸਿੰਘ ਬਹਾਦਰ ਦੇ ਮੂੰਹ ਵਿੱਚ ਤੁੰਨਿਆ।
ਬਾਬਾ ਜੀ ਦੇ ਕੇਸਾਂ ਨੂੰ ਉੱਪਰ ਪਿੰਜਰੇ ਦੇ ਨਾਲ ਬੰਨ੍ਹਿਆ ਸੀ ਬਾਹਾਂ ਵੀ ਬੰਨ੍ਹ ਕੇ ਮਾਸ ਨੂੰ ਜਮੂਰਾਂ ਦੇ ਨਾਲ ਨੋਚਿਆ। ਫਿਰ ਸਾਰੇ ਸਰੀਰ ਤੇ ਲੋਹੇ ਦੀਆਂ ਗਰਮ ਸੀਖਾਂ ਲਗਾਈਆਂ ਤੇ ਗਰਮ ਸੀਖਾ ਸਰੀਰ ਵਿੱਚੋਂ ਦੀ ਲੰਘਾਈਆਂ ਗਈਆਂ , ਪਰ ਉਹ ਗੁਰੂ ਦਾ ਲਾਲ ਅਡੋਲ ਚਿੱਤ ਬੈਠਾ ਸੀ ਉਨ੍ਹਾਂ ਦੇ ਮੁੱਖ ਚ ਕੇਵਲ ਵਾਹਿਗੁਰੂ ਸ਼ਬਦ ਸੀ , ਏਨੇ ਦਰਦ ਵਿਚ ਵੀ ਚਿਹਰੇ ਦਾ ਨੂਰ ਦੇਖ ਉਸ ਵੇਲੇ ਦਾ ਪ੍ਰਧਾਨ ਵਜੀਰ ਅਮੀਨ ਖ਼ਾਨ ਬੜਾ ਹੈਰਾਨ ਸੀ ….
ਜਲਾਦ ਨੇ ਬਾਬਾ ਦੀ ਸੱਜੀ ਅੱਖ ਕੱਢੀ , ਫਿਰ ਖੱਬੀ ਕੱਢੀ , ਸੱਜਾ ਪੈਰ ਵੱਢਿਆ , ਫਿਰ ਖੱਬਾ ਵੱਢਿਆ। ਵਾਰੀ ਵਾਰੀ ਦੋਨੋਂ ਹੱਥ ਕੱਟੇ। ਬਹੁਤ ਖੂਨ ਵਹਿ ਗਿਆ। ਫਿਰ ਬੰਦਾ ਸਿੰਘ ਬਹਾਦਰ ਜੀ ਦਾ ਸਿਰ ਕਲਮ ਕਰ ਦਿੱਤਾ। ਸਾਰੇ ਸਰੀਰ ਦੀ ਬੋਟੀ ਬੋਟੀ ਕਰਕੇ ਕਾਵਾਂ ਕੁੱਤਿਆਂ ਦੇ ਖਾਣ ਲਈ ਸੁੱਟ ਦਿੱਤੀ। ਬਾਕੀ ਦੇ ਨਾਲ ਫੜੇ ਜਰਨੈਲਾਂ ਨੂੰ ਵੀ ਇਸੇ ਤਰ੍ਹਾਂ ਤਸੀਹੇ ਦੇ ਦੇ ਕੇ ਸ਼ਹੀਦ ਕੀਤਾ ਪਰ ਇੰਨੇ ਤਸੀਹਿਆਂ ਦੇ ਵਿਚ ਵੀ ਉਨ੍ਹਾਂ ਦੇ ਮੁਖ ਤੇ ਵਾਹਿਗੁਰੂ ਤੋਂ ਬਗੈਰ ਹੋਰ ਕੁਝ ਨਹੀਂ ਸੀ।
ਦੇਖਣ ਵਾਲੇ ਚਾਹੇ ਮੁਸਲਮਾਨ ,ਹਿੰਦੂ ,ਇਸਾਈ ਜਾਂ ਹੋਰ ਧਰਮਾਂ ਵਾਲੇ ਸੀ ਸਭ ਨੇ ਮੰਨਿਆ ਕਿ ਇਹ ਰੂਹਾਨੀ ਸ਼ਹਾਦਤ ਹੈ ਕੋਈ ਆਮ ਮਨੁੱਖ ਇਸ ਤਰ੍ਹਾਂ ਦੇ ਇੰਨੇ ਦਰਦਨਾਕ ਤਸੀਹਿਆਂ ਨੂੰ ਏਨੇ ਸ਼ਾਂਤਮਈ ਢੰਗ ਨਾਲ ਨਹੀਂ ਸਹਿਣ ਕਰ ਸਕਦਾ।
ਬਾਬਾ ਜੀ ਦੀ ਯਾਦ ਵਿੱਚ ਅਸਥਾਨ ਹੈ ਗੁਰਦੁਆਰਾ ਸ਼ਹੀਦ ਅਸਥਾਨ ਬਾਬਾ ਬੰਦਾ ਸਿੰਘ ਬਹਾਦਰ ( ਨੇੜੇ ਕੁਤਬ ਮੀਨਾਰ ਦਿੱਲੀ )
ਸਰਹਿੰਦ ਵਿਜੇਤਾ ਪਹਿਲੇ ਸਿੱਖ ਜਰਨੈਲ ਗੁਰੂ ਕਾ ਲਾਲ ਬਾਬਾ ਬੰਦਾ ਸਿੰਘ ਬਹਾਦਰ ਉਨ੍ਹਾਂ ਦੇ ਪੁੱਤਰ ਬਾਬਾ ਅਜੈਪਾਲ ਸਿੰਘ ਤੇ ਨਾਲ ਦੇ ਸਮੂਹ ਸ਼ਹੀਦਾਂ ਨੂੰ ਕੋਟਾਨ ਕੋਟ ਪ੍ਰਣਾਮ।
ਮੇਜਰ ਸਿੰਘ
ਗੁਰੂ ਕਿਰਪਾ ਕਰੇ
बिलावलु महला ४ असटपदीआ घरु ११ ੴ सतिगुर प्रसादि ॥ आपै आपु खाइ हउ मेटै अनदिनु हरि रस गीत गवईआ ॥ गुरमुखि परचै कंचन काइआ निरभउ जोती जोति मिलईआ ॥१॥ मै हरि हरि नामु अधारु रमईआ ॥ खिनु पलु रहि न सकउ बिनु नावै गुरमुखि हरि हरि पाठ पड़ईआ ॥१॥ रहाउ ॥ एकु गिरहु दस दुआर है जा के अहिनिसि तसकर पंच चोर लगईआ ॥ धरमु अरथु सभु हिरि ले जावहि मनमुख अंधुले खबरि न पईआ ॥२॥कंचन कोटु बहु माणकि भरिआ जागे गिआन तति लिव लईआ ॥ तसकर हेरू आइ लुकाने गुर कै सबदि पकड़ि बंधि पईआ ॥३॥ हरि हरि नामु पोतु बोहिथा खेवटु सबदु गुरु पारि लंघईआ ॥ जमु जागाती नेड़ि न आवै ना को तसकरु चोरु लगईआ ॥४॥हरि गुण गावै सदा दिनु राती मै हरि जसु कहते अंतु न लहीआ ॥ गुरमुखि मनूआ इकतु घरि आवै मिलउ गुोपाल नीसानु बजईआ ॥५॥ नैनी देखि दरसु मनु त्रिपतै स्रवन बाणी गुर सबदु सुणईआ ॥ सुनि सुनि आतम देव है भीने रसि रसि राम गोपाल रवईआ ॥६॥ त्रै गुण माइआ मोहि विआपे तुरीआ गुणु है गुरमुखि लहीआ ॥ एक द्रिसटि सभ सम करि जाणै नदरी आवै सभु ब्रहमु पसरईआ ॥७॥ राम नामु है जोति सबाई गुरमुखि आपे अलखु लखईआ ॥ नानक दीन दइआल भए है भगति भाइ हरि नामि समईआ ॥८॥१॥४॥
हे भाई! सुंदर राम का हरी-नाम मेरे लिए(मेरी जिंदगी का) सहारा (बन गया) है, (अब) मैं उसके नाम के बिना एक छिन एक पल भी नहीं रह सकता। गुरू की शरण आकर (मैं तो) हरी-नाम का पाठ (ही) पढ़ता रहता हूँ।1। रहाउ। हे भाई! जो मनुष्य हर वक्त हरी-नाम रस के गीत गाता रहता है, जो मनुष्य गुरू की शरण पड़ के (हरी-नाम में) पसीजा रहता है, वह मनुष्य (परमात्मा के) स्वयं में अपना स्वयं विलीन कर के (अपने अंदर से) अहंकार मिटा लेता है, (विकारों से बचे रहने के कारण) उसका शरीर सोने जैसा शुद्ध हो जाता है, उसकी जिंद निर्भय प्रभू की ज्योति में लीन रहती है।1। हे भाई! (मनुष्य का ये शरीर) एक ऐसा घर है जिसके दस दरवाजे हैं, (इन दरवाजों से) दिन-रात- (काम क्रोध लोभ मोह अहंकार) पाँच चोर सेंध लगाए रखते हैं, (इसके अंदर से) आत्मिक जीवन वाला सारा धन चुरा के ले जाते हैं। (आत्मिक जीवन द्वारा) अंधे हो चुके मन के मुरीद मनुष्य को (अपने लूटे जाने का) पता नहीं लगता।2। हे भाई! (यह मानव शरीर, जैसे) सोने का किला (उच्च आत्मिक गुणों के) मोतियों से भरा हुआ है, (इन हीरों को चुराने के लिए लूटने के लिए कामादिक) चोर डाकू आकर (इसमें) छुपे रहते हैं। जो मनुष्य आत्मिक जीवन के स्त्रोत प्रभू में सुरति जोड़ के सचेत रहते हैं, वह मनुष्य गुरू के शब्द के द्वारा (इन चोर-डाकूओं को) पकड़ के बाँध लेते हैं।3।हे भाई! परमात्मा का नाम जहाज है जहाज़। (उस जहाज़ का) मल्लाह (गुरू का) शब्द है, (जो मनुष्य इस जहाज़ का आसरा लेता है, उसको) गुरू (विकारों भरे संसार-समुंद्र से) पार निकाल लेता है। जमराज मूसलिया (भी उसके) नजदीक नहीं आता, (कामादिक) कोई चोर भी सेंध नहीं लगा सकता।4। हे भाई! (मेरा मन अब) सदा दिन रात परमात्मा के गुण गाता रहता है, मैं प्रभू की सिफत-सालाह करते-करते (सिफत का) अंत नहीं पा सकता। गुरू की शरण पड़ कर (मेरा यह) मन प्रभू के चरणों में ही टिका रहता है, मैं लोक लाज दूर करके जगत पालक प्रभू को मिला रहता हूँ।5। हे भाई! आँखों से (हर जगह प्रभू के) दर्शन करके (मेरा) मन (और वासना से) तृप्त रहता है, (मेरे) कान गुरू की बाणी गुरू के शबद को (ही) सुनते रहते हैं। (प्रभू की सिफत सालाह) सुन-सुन के (मेरी) जिंद (नाम-रस में) भीगी रहती है, (मैं) बड़े आनंद से राम-गोपाल के गुण गाता रहता हूँ।6। हे भाई! माया के तीन गुणों के असर तले रहने वाले जीव (सदा) माया के मोह में फसे रहते हैं। गुरू के सन्मुख रहने वाला मनुष्य (वह) चौथा पद प्राप्त कर लेता है (जहाँ माया का प्रभाव नहीं पड़ सकता)। (गुरू के सन्मुख रहने वाला मनुष्य) एक (प्यार-भरी) निगाह से सारी दुनिया को एक जैसा जानता है, उसको (यह प्रत्यक्ष) दिखाई देता है (कि) हर जगह परमात्मा ही पसरा हुआ है।7। हे भाई! गुरू के सन्मुख रहने वाला मनुष्य (ये) समझ लेता है कि अलख प्रभू स्वयं ही स्वयं (हर जगह मौजूद) है, हर जगह परमात्मा का ही नाम है, सारी दुनिया में परमात्मा की ही ज्योति है। हे नानक! दीनों पर दया करने वाले प्रभू जी जिन पर मेहरवान होते हैं, वह मनुष्य भक्ति-भावना से परमात्मा के नाम में लीन रहते हैं।8।1।
ਅੰਗ : 833
ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧ ੴ ਸਤਿਗੁਰ ਪ੍ਰਸਾਦਿ ॥ ਆਪੈ ਆਪੁ ਖਾਇ ਹਉ ਮੇਟੈ ਅਨਦਿਨੁ ਹਰਿ ਰਸ ਗੀਤ ਗਵਈਆ ॥ ਗੁਰਮੁਖਿ ਪਰਚੈ ਕੰਚਨ ਕਾਇਆ ਨਿਰਭਉ ਜੋਤੀ ਜੋਤਿ ਮਿਲਈਆ ॥੧॥ ਮੈ ਹਰਿ ਹਰਿ ਨਾਮੁ ਅਧਾਰੁ ਰਮਈਆ ॥ ਖਿਨੁ ਪਲੁ ਰਹਿ ਨ ਸਕਉ ਬਿਨੁ ਨਾਵੈ ਗੁਰਮੁਖਿ ਹਰਿ ਹਰਿ ਪਾਠ ਪੜਈਆ ॥੧॥ ਰਹਾਉ ॥ ਏਕੁ ਗਿਰਹੁ ਦਸ ਦੁਆਰ ਹੈ ਜਾ ਕੇ ਅਹਿਨਿਸਿ ਤਸਕਰ ਪੰਚ ਚੋਰ ਲਗਈਆ ॥ ਧਰਮੁ ਅਰਥੁ ਸਭੁ ਹਿਰਿ ਲੇ ਜਾਵਹਿ ਮਨਮੁਖ ਅੰਧੁਲੇ ਖਬਰਿ ਨ ਪਈਆ ॥੨॥ ਕੰਚਨ ਕੋਟੁ ਬਹੁ ਮਾਣਕਿ ਭਰਿਆ ਜਾਗੇ ਗਿਆਨ ਤਤਿ ਲਿਵ ਲਈਆ ॥ ਤਸਕਰ ਹੇਰੂ ਆਇ ਲੁਕਾਨੇ ਗੁਰ ਕੈ ਸਬਦਿ ਪਕੜਿ ਬੰਧਿ ਪਈਆ ॥੩॥ ਹਰਿ ਹਰਿ ਨਾਮੁ ਪੋਤੁ ਬੋਹਿਥਾ ਖੇਵਟੁ ਸਬਦੁ ਗੁਰੁ ਪਾਰਿ ਲੰਘਈਆ ॥ ਜਮੁ ਜਾਗਾਤੀ ਨੇੜਿ ਨ ਆਵੈ ਨਾ ਕੋ ਤਸਕਰੁ ਚੋਰੁ ਲਗਈਆ ॥੪॥ਹਰਿ ਗੁਣ ਗਾਵੈ ਸਦਾ ਦਿਨੁ ਰਾਤੀ ਮੈ ਹਰਿ ਜਸੁ ਕਹਤੇ ਅੰਤੁ ਨ ਲਹੀਆ ॥ ਗੁਰਮੁਖਿ ਮਨੂਆ ਇਕਤੁ ਘਰਿ ਆਵੈ ਮਿਲਉ ਗੋੁਪਾਲ ਨੀਸਾਨੁ ਬਜਈਆ ॥੫॥ ਨੈਨੀ ਦੇਖਿ ਦਰਸੁ ਮਨੁ ਤ੍ਰਿਪਤੈ ਸ੍ਰਵਨ ਬਾਣੀ ਗੁਰ ਸਬਦੁ ਸੁਣਈਆ ॥ ਸੁਨਿ ਸੁਨਿ ਆਤਮ ਦੇਵ ਹੈ ਭੀਨੇ ਰਸਿ ਰਸਿ ਰਾਮ ਗੋਪਾਲ ਰਵਈਆ ॥੬॥ਤ੍ਰੈ ਗੁਣ ਮਾਇਆ ਮੋਹਿ ਵਿਆਪੇ ਤੁਰੀਆ ਗੁਣੁ ਹੈ ਗੁਰਮੁਖਿ ਲਹੀਆ ॥ ਏਕ ਦ੍ਰਿਸਟਿ ਸਭ ਸਮ ਕਰਿ ਜਾਣੈ ਨਦਰੀ ਆਵੈ ਸਭੁ ਬ੍ਰਹਮੁ ਪਸਰਈਆ ॥੭॥ ਰਾਮ ਨਾਮੁ ਹੈ ਜੋਤਿ ਸਬਾਈ ਗੁਰਮੁਖਿ ਆਪੇ ਅਲਖੁ ਲਖਈਆ ॥ ਨਾਨਕ ਦੀਨ ਦਇਆਲ ਭਏ ਹੈ ਭਗਤਿ ਭਾਇ ਹਰਿ ਨਾਮਿ ਸਮਈਆ ॥੮॥੧॥੪॥
ਅਰਥ: ਹੇ ਭਾਈ! ਸੋਹਣੇ ਰਾਮ ਦਾ ਹਰਿ-ਨਾਮ ਮੇਰੇ ਵਾਸਤੇ (ਮੇਰੀ ਜ਼ਿੰਦਗੀ ਦਾ) ਆਸਰਾ (ਬਣ ਗਿਆ) ਹੈ, (ਹੁਣ) ਮੈਂ ਉਸ ਦੇ ਨਾਮ ਤੋਂ ਬਿਨਾ ਇਕ ਖਿਨ ਇਕ ਪਲ ਭੀ ਨਹੀਂ ਰਹਿ ਸਕਦਾ। ਗੁਰੂ ਦੀ ਸਰਨ ਪੈ ਕੇ (ਮੈਂ ਤਾਂ) ਹਰਿ-ਨਾਮ ਦਾ ਪਾਠ (ਹੀ) ਪੜ੍ਹਦਾ ਰਹਿੰਦਾ ਹਾਂ।੧।ਰਹਾਉ। ਹੇ ਭਾਈ! ਜਿਹੜਾ ਮਨੁੱਖ ਹਰ ਵੇਲੇ ਹਰਿ-ਨਾਮ ਰਸ ਦੇ ਗੀਤ ਗਾਂਦਾ ਰਹਿੰਦਾ ਹੈ, ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਹਰਿ-ਨਾਮ ਵਿਚ) ਪਰਚਿਆ ਰਹਿੰਦਾ ਹੈ, ਉਹ ਮਨੁੱਖ (ਪਰਮਾਤਮਾ ਦੇ) ਆਪੇ ਵਿਚ ਆਪਣਾ ਆਪ ਲੀਨ ਕਰ ਕੇ (ਆਪਣੇ ਅੰਦਰੋਂ) ਹਉਮੈ ਮਿਟਾ ਲੈਂਦਾ ਹੈ, (ਵਿਕਾਰਾਂ ਤੋਂ ਬਚੇ ਰਹਿਣ ਕਰਕੇ) ਉਸ ਦਾ ਸਰੀਰ ਸੋਨੇ ਵਰਗਾ ਸੁੱਧ ਹੋ ਜਾਂਦਾ ਹੈ, ਉਸ ਦੀ ਜਿੰਦ ਨਿਰਭਉ ਪ੍ਰਭੂ ਦੀ ਜੋਤਿ ਵਿਚ ਲੀਨ ਰਹਿੰਦੀ ਹੈ।੧। ਹੇ ਭਾਈ! ਮਨੁੱਖ ਦਾ ਇਹ ਸਰੀਰ) ਇਕ ਅਜਿਹਾ ਘਰ ਹੈ ਜਿਸ ਦੇ ਦਸ ਦਰਵਾਜ਼ੇ ਹਨ, (ਇਹਨਾਂ ਦਰਵਾਜ਼ਿਆਂ ਦੀ ਰਾਹੀਂ) ਦਿਨ ਰਾਤ (ਕਾਮ ਕ੍ਰੋਧ ਲੋਭ ਮੋਹ ਅਹੰਕਾਰ) ਪੰਜ ਚੋਰ ਸੰਨ੍ਹ ਲਾਈ ਰੱਖਦੇ ਹਨ, (ਇਸ ਦੇ ਅੰਦਰੋਂ) ਆਤਮਕ ਜੀਵਨ ਵਾਲਾ ਸਾਰਾ ਧਨ ਚੁਰਾ ਕੇ ਲੈ ਜਾਂਦੇ ਹਨ। (ਆਤਮਕ ਜੀਵਨ ਵਲੋਂ) ਅੰਨ੍ਹੇ ਹੋ ਚੁਕੇ ਮਨ ਦੇ ਮੁਰੀਦ ਮਨੁੱਖ ਨੂੰ (ਆਪਣੇ ਲੁੱਟੇ ਜਾਣ ਦਾ) ਪਤਾ ਹੀ ਨਹੀਂ ਲੱਗਦਾ।੨। ਹੇ ਭਾਈ! ਇਹ ਮਨੁੱਖਾ ਸਰੀਰ, ਮਾਨੋ,) ਸੋਨੇ ਦਾ ਕਿਲ੍ਹਾ (ਉੱਚੇ ਆਤਮਕ ਗੁਣਾਂ ਦੇ) ਮੋਤੀਆਂ ਨਾਲ ਭਰਿਆ ਹੋਇਆ ਹੈ, (ਇਹਨਾਂ ਹੀਰਿਆਂ ਨੂੰ ਚੁਰਾਣ ਲਈ ਲੁੱਟਣ ਲਈ ਕਾਮਾਦਿਕ) ਚੋਰ ਡਾਕੂ ਆ ਕੇ (ਇਸ ਵਿਚ) ਲੁਕੇ ਰਹਿੰਦੇ ਹਨ। ਜਿਹੜੇ ਮਨੁੱਖ ਆਤਮਕ ਜੀਵਨ ਦੇ ਸੋਮੇ ਪ੍ਰਭੂ ਵਿਚ ਸੁਰਤਿ ਜੋੜ ਕੇ ਸੁਚੇਤ ਰਹਿੰਦੇ ਹਨ, ਉਹ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਇਹਨਾਂ ਚੋਰਾਂ ਡਾਕੂਆਂ ਨੂੰ) ਫੜ ਕੇ ਬੰਨ੍ਹ ਲੈਂਦੇ ਹਨ।੩। ਹੇ ਭਾਈ! ਪਰਮਾਤਮਾ ਦਾ ਨਾਮ ਜਹਾਜ਼ ਹੈ ਜਹਾਜ਼, (ਉਸ ਜਹਾਜ਼ ਦਾ) ਮਲਾਹ (ਗੁਰੂ ਦਾ) ਸ਼ਬਦ ਹੈ, (ਜਿਹੜਾ ਮਨੁੱਖ ਇਸ ਜਹਾਜ਼ ਦਾ ਆਸਰਾ ਲੈਂਦਾ ਹੈ, ਉਸ ਨੂੰ) ਗੁਰੂ (ਵਿਕਾਰਾਂ-ਭਰੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ। ਜਮਰਾਜ-ਮਸੂਲੀਆ (ਭੀ ਉਸ ਦੇ) ਨੇੜੇ ਨਹੀਂ ਆਉਂਦਾ, (ਕਾਮਾਦਿਕ) ਕੋਈ ਚੋਰ ਭੀ ਸੰਨ੍ਹ ਨਹੀਂ ਲਾ ਸਕਦਾ।੪।ਹੇ ਭਾਈ! ਮੇਰਾ ਮਨ ਹੁਣ) ਸਦਾ ਦਿਨ ਰਾਤ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਮੈਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਿਆਂ ਕਰਦਿਆਂ (ਸਿਫ਼ਤਿ ਦਾ) ਅੰਤ ਨਹੀਂ ਲੱਭ ਸਕਦਾ। ਗੁਰੂ ਦੀ ਸਰਨ ਪੈ ਕੇ (ਮੇਰਾ ਇਹ) ਮਨ ਪ੍ਰਭੂ-ਚਰਨਾਂ ਵਿਚ ਹੀ ਟਿਕਿਆ ਰਹਿੰਦਾ ਹੈ, ਮੈਂ ਲੋਕ-ਲਾਜ ਦੂਰ ਕਰ ਕੇ ਜਗਤ-ਪਾਲਕ ਪ੍ਰਭੂ ਨੂੰ ਮਿਲਿਆ ਰਹਿੰਦਾ ਹਾਂ।੫। ਹੇ ਭਾਈ! ਅੱਖਾਂ ਨਾਲ (ਹਰ ਥਾਂ ਪ੍ਰਭੂ ਦਾ) ਦਰਸਨ ਕਰ ਕੇ (ਮੇਰਾ) ਮਨ (ਹੋਰ ਵਾਸਨਾਂ ਵਲੋਂ) ਰੱਜਿਆ ਰਹਿੰਦਾ ਹੈ, (ਮੇਰਾ) ਕੰਨ ਗੁਰੂ ਦੀ ਬਾਣੀ ਗੁਰੂ ਦੇ ਸ਼ਬਦ ਨੂੰ (ਹੀ) ਸੁਣਦੇ ਰਹਿੰਦੇ ਹਨ। (ਪ੍ਰਭੂ ਦੀ ਸਿਫ਼ਤਿ- ਸਾਲਾਹ) ਸੁਣ ਸੁਣ ਕੇ (ਮੇਰੀ) ਜਿੰਦ (ਨਾਮ-ਰਸ ਵਿਚ) ਭਿੱਜੀ ਰਹਿੰਦੀ ਹੈ, (ਮੈਂ) ਬੜੇ ਆਨੰਦ ਨਾਲ ਰਾਮ-ਗੋਪਾਲ ਦੇ ਗੁਣ ਗਾਂਦਾ ਰਹਿੰਦਾ ਹਾਂ।੬। ਹੇ ਭਾਈ! ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲੇ ਜੀਵ (ਸਦਾ) ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਉਹ) ਚੌਥਾ ਪਦ ਪ੍ਰਾਪਤ ਕਰ ਲੈਂਦਾ ਹੈ (ਜਿਥੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ) । (ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ) ਇਕ (ਪਿਆਰ-) ਨਿਗਾਹ ਨਾਲ ਸਾਰੀ ਲੁਕਾਈ ਨੂੰ ਇਕੋ ਜਿਹੀ ਜਾਣਦਾ ਹੈ, ਉਸ ਨੂੰ (ਇਹ ਪ੍ਰਤੱਖ) ਦਿੱਸ ਪੈਂਦਾ ਹੈ (ਕਿ) ਹਰ ਥਾਂ ਪਰਮਾਤਮਾ ਹੀ ਪਸਰਿਆ ਹੋਇਆ ਹੈ।੭। ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਇਹ) ਸਮਝ ਲੈਂਦਾ ਹੈ ਕਿ ਅਲੱਖ ਪ੍ਰਭੂ ਆਪ ਹੀ ਆਪ (ਹਰ ਥਾਂ ਮੌਜੂਦ) ਹੈ, ਹਰ ਥਾਂ ਪਰਮਾਤਮਾ ਦਾ ਹੀ ਨਾਮ ਹੈ, ਸਾਰੀ ਲੁਕਾਈ ਵਿਚ ਪਰਮਾਤਮਾ ਦੀ ਹੀ ਜੋਤਿ ਹੈ। ਹੇ ਨਾਨਕ! ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ ਜੀ ਜਿਨ੍ਹਾਂ ਉਤੇ ਦਇਆਵਾਨ ਹੁੰਦੇ ਹਨ, ਉਹ ਮਨੁੱਖ ਭਗਤੀ-ਭਾਵਨਾ ਦੀ ਰਾਹੀਂ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦੇ ਹਨ।੮।੧।
ਅੰਗ : 670
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
ਅਰਥ: ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥ ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥ ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥ ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਜੀ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੪॥੭॥੧੩॥
धनासरी महला ४ ॥ मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥ सभु को तुझ ही विचि है मेरे साहा तुझ ते बाहरि कोई नाहि ॥ सभि जीअ तेरे तू सभस दा मेरे साहा सभि तुझ ही माहि समाहि ॥३॥ सभना की तू आस है मेरे पिआरे सभि तुझहि धिआवहि मेरे साह ॥ जिउ भावै तिउ रखु तू मेरे पिआरे सचु नानक के पातिसाह ॥४॥७॥१३॥*
*☬ अर्थ ☬*
*हे मेरे पातशाह! (कृपा कर) मुझे तेरे दर्शन का आनंद प्राप्त हो जाए। हे मेरे पातशाह! मेरे दिल की पीड़ा को तूँ ही जानता हैं। कोई अन्य क्या जान सकता है ? ॥ रहाउ ॥ हे मेरे पातशाह! तूँ सदा कायम* *रहने वाला मालिक है, तूँ अटल है। जो कुछ तूँ करता हैं, वह भी उकाई-हीन है (उस में कोई भी उणता-कमी नहीं)। हे पातशाह! (सारे संसार में तेरे बिना) अन्य कोई नहीं है (इस लिए) किसी को झूठा नहीं कहा जा सकता ॥१॥ हे मेरे पातशाह! तूँ सब जीवों में मौजूद हैं, सारे जीव दिन रात तेरा ही ध्यान धरते हैं। हे मेरे पातशाह! सारे जीव तेरे से ही (मांगें) मांगते हैं। एक तूँ ही सब जीवों को दातें दे रहा हैं ॥२॥ हे मेरे पातशाह! प्रत्येक जीव तेरे हुक्म में है, कोई जीव तेरे हुक्म से बाहर नहीं हो सकता। हे मेरे पातशाह! सभी जीव तेरे पैदा किए हुए हैं,और, यह सभी तेरे में ही लीन हो जाते हैं ॥३॥ हे मेरे प्यारे पातशाह! तूँ सभी जीवों की इच्छाएं पूरी करता हैं सभी जीव तेरा ही ध्यान धरते हैं। हे नानक जी के पातशाह! हे मेरे प्यारे! जैसे तुझे अच्छा लगता है, वैसे मुझे (अपने चरणों में) रख। तूँ ही सदा कायम रहने वाला हैं ॥४॥७॥१३॥*
राग धनासरी, घर ६ में गुरु अर्जन देव जी की बाणी। अकाल पुरख एक है और सतगुरु की कृपा द्वारा मिलता है। हे प्यारे संत जनो ! मेरी बेनती सुणो, परमात्मा (के सुमिरन) के बिना (माया के बंधनो से) किसी की भी खलासी नहीं होती ।रहाउ। हे मन ! (जीवन को) पवित्र करने वाले (हरि-सुमिरन के) काम करा कर, परमात्मा (का नाम ही संसार-सागर से) पार निकलने के लिए जहाज है । (दुनिया के) ओर सारे जंजाल तेरे किसी भी काम नहीं आएँगे । प्रकाश-रूप परमात्मा की सेवा-भक्ति ही (असल) जीवन है-यह सिख मुझे गुरु ने दी है ।1 ।
हे भाई ! उस (धन-पदार्थ) के साथ प्रेम नहीं होना चाहिए, जिस की कोई पहुँच ही नहीं । वह (धन-पदार्थ) अन्त समय के साथ नहीं जाता । अपने मन में हृदय में तूं परमात्मा का नाम सुमिरन कर । परमात्मा के साथ प्रेम करने वाले संत जनाँ (की संगत करा कर),क्योंकि उन (संत जनों की) संगत में तेरे (माया के) बंधन खत्म हो सकते हैं ।2। हे भाई ! परमात्मा का सहारा पकड़, (अपने) हृदय में (परमात्मा के) कोमल चरण (वसा) (परमात्मा के बिना) किसी ओर की आशा नहीं करनी चाहिए, कोई ओर सहारा नहीं ढूंढणा चाहिए । हे नानक ! वही मनुख भक्त है, वही गिआनवान है, वही सुरति-अभिआसी है, वही तपस्वी है, जिस ऊपर परमात्मा कृपा करता है।3 ।1।29|