ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥
ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥



Share On Whatsapp

Leave a Comment
Manjeet kaur : weha guru ji



सोरठि महला ३ दुतुकी ॥ निगुणिआ नो आपे बखसि लए भाई सतिगुर की सेवा लाइ ॥ सतिगुर की सेवा ऊतम है भाई राम नामि चितु लाइ ॥१॥ हरि जीउ आपे बखसि मिलाइ ॥ गुणहीण हम अपराधी भाई पूरै सतिगुरि लए रलाइ ॥ रहाउ ॥ कउण कउण अपराधी बखसिअनु पिआरे साचै सबदि वीचारि ॥ भउजलु पारि उतारिअनु भाई सतिगुर बेड़ै चाड़ि ॥२॥ मनूरै ते कंचन भए भाई गुरु पारसु मेलि मिलाइ ॥ आपु छोडि नाउ मनि वसिआ भाई जोती जोति मिलाइ ॥३॥ हउ वारी हउ वारणै भाई सतिगुर कउ सद बलिहारै जाउ ॥ नामु निधानु जिनि दिता भाई गुरमति सहजि समाउ ॥४॥

अर्थ :-हे भाई ! हम जीव अवगुणों से भरे हैं, विकारी हैं। पूरे गुरु ने (जिन को अपनी संगत में) मिला लिया है, उनको परमात्मा आप ही कृपा कर के (अपने चरणों में) जोड़ लेता है।रहाउ। हे भाई ! अवगुणों से भरे जीवों को सतिगुरु की सेवा में लगा के परमात्मा आप ही बख्श लेता है। हे भाई ! गुरु की शरण-सेवा बड़ी श्रेष्ठ है, गुरु (शरण पड़े मनुख का) मन परमात्मा के नाम में जोड़ देता है।1। हे प्यारे ! परमात्मा ने अनेकों ही अपराधीआँ को गुरु के सच्चे शब्द के द्वारा (आत्मिक जीवन की) विचार में (जोड़ के) बख्शा है। हे भाई ! गुरु के (शब्द-) जहाज में चड़ा कर के उस परमात्मा ने (अनेकों जीवों को) संसार-सागर से पार निकाला है।2। हे भाई ! जिन मनुष्यों को पारस-गुरु (अपनी संगत में) मिला के (प्रभू-चरणो में) जोड़ देता है, वह मनुख गले हुए लोहे से सोना बन जाते हैं। हे भाई ! आपा-भाव त्याग के उन के मन में परमात्मा का नाम आ बसता है। गुरु उन की सुरति को भगवान की जोति में मिला देता है।3। हे भाई ! मैं कुरबान जाता हूँ, मैं कुरबान जाता हूँ, मैं गुरु से सदा ही कुरबान जाता हूँ। हे भाई ! जिस गुरु ने (मुझे) परमात्मा का नाम-खजाना दिया है, उस गुरु की मति ले के मैं आत्मिक अढ़ोलता में टिका रहता हूँ।4।



Share On Whatsapp

Leave a comment


ਅੰਗ : 638

ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥

ਅਰਥ: ਹੇ ਭਾਈ! ਅਸੀਂ ਜੀਵ ਗੁਣਾਂ ਤੋਂ ਸੱਖਣੇ ਹਾਂ, ਵਿਕਾਰੀ ਹਾਂ। ਪੂਰੇ ਗੁਰੂ ਨੇ (ਜਿਨ੍ਹਾਂ ਨੂੰ ਆਪਣੀ ਸੰਗਤਿ ਵਿਚ) ਰਲਾ ਲਿਆ ਹੈ, ਉਹਨਾਂ ਨੂੰ ਪਰਮਾਤਮਾ ਆਪ ਹੀ ਮੇਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ। ਰਹਾਉ। ਹੇ ਭਾਈ! ਗੁਣਾਂ ਤੋਂ ਸੱਖਣੇ ਜੀਵਾਂ ਨੂੰ ਸਤਿਗੁਰੂ ਦੀ ਸੇਵਾ ਵਿਚ ਲਾ ਕੇ ਪਰਮਾਤਮਾ ਆਪ ਹੀ ਬਖ਼ਸ਼ ਲੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ-ਸੇਵਾ ਬੜੀ ਸ੍ਰੇਸ਼ਟ ਹੈ, ਗੁਰੂ (ਸ਼ਰਨ ਪਏ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੋੜ ਦੇਂਦਾ ਹੈ।1। ਹੇ ਪਿਆਰੇ! ਪਰਮਾਤਮਾ ਨੇ ਅਨੇਕਾਂ ਹੀ ਅਪਰਾਧੀਆਂ ਨੂੰ ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਵਿਚਾਰ ਵਿਚ (ਜੋੜ ਕੇ) ਬਖ਼ਸ਼ਿਆ ਹੈ। ਹੇ ਭਾਈ! ਗੁਰੂ ਦੇ (ਸ਼ਬਦ-) ਜਹਾਜ਼ ਵਿਚ ਚਾੜ੍ਹ ਕੇ ਉਸ ਪਰਮਾਤਮਾ ਨੇ (ਅਨੇਕਾਂ ਜੀਵਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਇਆ ਹੈ।2। ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਾਰਸ-ਗੁਰੂ (ਆਪਣੀ ਸੰਗਤਿ ਵਿਚ) ਮਿਲਾ ਕੇ (ਪ੍ਰਭੂ-ਚਰਨਾਂ ਵਿਚ) ਜੋੜ ਦੇਂਦਾ ਹੈ, ਉਹ ਮਨੁੱਖ ਸੜੇ ਹੋਏ ਲੋਹੇ ਤੋਂ ਸੋਨਾ ਬਣ ਜਾਂਦੇ ਹਨ। ਹੇ ਭਾਈ! ਆਪਾ-ਭਾਵ ਤਿਆਗ ਕੇ ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ। ਗੁਰੂ ਉਹਨਾਂ ਦੀ ਸੁਰਤਿ ਨੂੰ ਪ੍ਰਭੂ ਦੀ ਜੋਤਿ ਵਿਚ ਮਿਲਾ ਦੇਂਦਾ ਹੈ।3। ਹੇ ਭਾਈ! ਮੈਂ ਕੁਰਬਾਨ ਜਾਂਦਾ ਹਾਂ, ਮੈਂ ਕੁਰਬਾਨ ਜਾਂਦਾ ਹਾਂ, ਮੈਂ ਗੁਰੂ ਤੋਂ ਸਦਾ ਹੀ ਕੁਰਬਾਨ ਜਾਂਦਾ ਹਾਂ। ਹੇ ਭਾਈ! ਜਿਸ ਗੁਰੂ ਨੇ (ਮੈਨੂੰ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਦਿੱਤਾ ਹੈ, ਉਸ ਗੁਰੂ ਦੀ ਮਤਿ ਲੈ ਕੇ ਮੈਂ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹਾਂ।4।



Share On Whatsapp

View All 4 Comments
Dalbir Singh : 🙏🙏ਹੇ ਅਕਾਲ ਪੁਰਖ ਵਾਹਿਗੁਰੂ ਜੀਓ ਤੁਹਾਡਾ ਲੱਖ ਲੱਖ ਸ਼ੁਕਰ ਹੈ ਜੀ ਜ਼ਿਵ ਰੱਖੇ ਤਿੱਵ ਰਹਿਏ...
Dalbir Singh : 🙏🙏🌼🌺🌸ਜਿਨਾਂ ਸਾਸ ਗ੍ਰਾਸ ਨਾ ਵਿਸਰੇ ਹਿਰਿ ਨਾਮਾ ਪੂਰਨ ਸੇਈ ਮੰਤ ਧੰਨ ਸੇ ਸਈ ਨਾਨਕਾ ਪੂਰਨ...

ਅੰਗ : 709

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

ਅਰਥ: ਸਲੋਕ ॥ ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।



Share On Whatsapp

View All 2 Comments
ਦਲਬੀਰ ਸਿੰਘ : 🙏🙏🌸🌺🌼🌷he Akal Purakh Waheguru Jio Tuhade Bachaian Nu Aap Ji Da He Aasra Ha Aap...
ਦਰਬਾਰਾ ਸਿੰਘ : ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ ਸਾਡੇ ਉੱਤੇ ਵੀ ਕਿਰਪਾ ਕਰੋ ਅਸੀਂ ਵੀ ਤੇਰਾ ਨਾਮ...



सलोक ॥ संत उधरण दइआलं आसरं गोपाल कीरतनह ॥ निरमलं संत संगेण ओट नानक परमेसुरह ॥१॥ चंदन चंदु न सरद रुति मूलि न मिटई घांम ॥ सीतलु थीवै नानका जपंदड़ो हरि नामु ॥२॥ पउड़ी ॥ चरन कमल की ओट उधरे सगल जन ॥ सुणि परतापु गोविंद निरभउ भए मन ॥ तोटि न आवै मूलि संचिआ नामु धन ॥ संत जना सिउ संगु पाईऐ वडै पुन ॥ आठ पहर हरि धिआइ हरि जसु नित सुन ॥१७॥

अर्थ: जो संत जन गोपाल प्रभू के कीर्तन को अपने जीवन का सहारा बना लेते हैं, दयाल प्रभू उन संतों को (माया की तपस से) बचा लेता है, उन संतों की संगति करने से पवित्र हो जाते हैं। हे नानक! (तू भी ऐसे गुरमुखों की संगति में रह के) परमेश्वर का पल्ला पकड़।1। चाहे चंदन (का लेप किया) हो चाहे चंद्रमा (की चाँदनी) हो, और चाहे ठंडी ऋतु हो – इनसे मन की तपस बिल्कुल भी समाप्त नहीं हो सकती। हे नानक! प्रभू का नाम सिमरने से ही मनुष्य (का मन) शांत होता है।2। प्रभू के सुंदर चरणों का आसरा ले के सारे जीव (दुनिया की तपस से) बच जाते हैं। गोबिंद की महिमा सुन के (बँदगी वालों के) मन निडर हो जाते हैं। वे प्रभू का नाम-धन इकट्ठा करते हैं और उस धन में कभी घाटा नहीं पड़ता। ऐसे गुरमुखों की संगति बड़े भाग्यों से मिलती है, ये संत जन आठों पहर प्रभू को सिमरते हैं और सदा प्रभू का यश सुनते हैं।17।



Share On Whatsapp

Leave a comment


सलोक ॥ मन इछा दान करणं सरबत्र आसा पूरनह ॥ खंडणं कलि कलेसह प्रभ सिमरि नानक नह दूरणह ॥१॥ हभि रंग माणहि जिसु संगि तै सिउ लाईऐ नेहु ॥ सो सहु बिंद न विसरउ नानक जिनि सुंदरु रचिआ देहु ॥२॥ पउड़ी ॥ जीउ प्रान तनु धनु दीआ दीने रस भोग ॥ ग्रिह मंदर रथ असु दीए रचि भले संजोग ॥ सुत बनिता साजन सेवक दीए प्रभ देवन जोग ॥ हरि सिमरत तनु मनु हरिआ लहि जाहि विजोग ॥ साधसंगि हरि गुण रमहु बिनसे सभि रोग ॥३॥

अर्थ: हे नानक जी! जो प्रभू हमें मन-इच्छत दातां देता है जो सब जगह (सब जीवों की) उम्मीदें पूरी करता है, जो हमारे झगड़े और कलेश नाश करने वाला है उस को याद कर, वह तेरे से दूर नहीं है ॥१॥ जिस प्रभू की बरकत से तुम सभी आनंद मानते हो, उस से प्रीत जोड़। जिस प्रभू ने तुम्हारा सुंदर शरीर बनाया है, हे नानक जी! रब कर के वह तुझे कभी भी न भूले ॥२॥ (प्रभू ने तुझे) जिंद प्राण शरीर और धन दिया और स्वादिष्ट पदार्थ भोगणें को दिए। तेरे अच्छे भाग बना कर, तुझे उस ने सुंदर घर, रथ और घोडे दिए। सब कुछ देने-वाले प्रभू ने तुझे पुत्र, पत्नी मित्र और नौकर दिए। उस प्रभू को सिमरनें से मन तन खिड़िया रहता है, सभी दुख खत्म हो जाते हैं। (हे भाई!) सत्संग में उस हरी के गुण चेते किया करो, सभी रोग (उस को सिमरनें से) नाश हो जाते हैं ॥३॥



Share On Whatsapp

Leave a comment


ਅੰਗ : 706

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥

ਅਰਥ: ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥



Share On Whatsapp

View All 3 Comments
ਦਲਬੀਰ ਸਿੰਘ : 🙏🙏🌷🌼🌺satnam Sri Wahegiru Ji 🌸🌺❤️🌷🙏🙏
ਦਰਬਾਰਾ ਸਿੰਘ : ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ ਸਾਡੇ ਵੀ ਦੁੱਖਾਂ ਦਾ ਨਾਸ਼ ਕਰਨ ਅਸੀਂ ਵੀ ਸੁਖਾਲੇ...



जैतसरी महला ५ घरु ३ दुपदे ੴ सतिगुर प्रसादि ॥ देहु संदेसरो कहीअउ प्रिअ कहीअउ ॥ बिसमु भई मै बहु बिधि सुनते कहहु सुहागनि सहीअउ ॥१॥ रहाउ ॥ को कहतो सभ बाहरि बाहरि को कहतो सभ महीअउ ॥ बरनु न दीसै चिहनु न लखीऐ सुहागनि साति बुझहीअउ ॥१॥ सरब निवासी घटि घटि वासी लेपु नही अलपहीअउ ॥ नानकु कहत सुनहु रे लोगा संत रसन को बसहीअउ ॥२॥१॥२॥

अर्थ: राग जैतसरी, घर ३ में गुरू अर्जन देव जी की दो-बंदों वाली बाणी। अकाल पुरख एक है और सतिगुरु की कृपा द्वारा मिलता है। (हे गुर-सिखों!) मुझे प्यारे प्रभू का मीठा संदेशा दो। मैं (उस प्यारे के बारे में) कई प्रकार (की बातें) सुन सुन के हैरान हो रही हूँ। हे सुहागवती सखियों! (तुम) बताओ (वह किस तरह का है ?) ॥१॥ रहाउ ॥ कोई कहता है, वह सब से बाहर ही वस्ता है, कोई कहता है, वह सब के अन्दर वस्ता है। उस का रंग नहीं दिखता, उस का कोई लक्षण नज़र नहीं आता। हे सुहागनों! तुम मुझे सच्ची बात समझाओ ॥१॥ वह परमात्मा सब में निवास रखने वाला है, प्रत्येक शरीर में वसने वाला है (फिर भी, उस को माया का) जरा भी लेप नहीं है। नानक जी कहते हैं-हे लोगों! सुनों, वह प्रभू संत जनों की जीभ (जिव्हा) पर वस्ता है (संत जन हर समय उसी का नाम जपते हैं) ॥२॥१॥२॥



Share On Whatsapp

Leave a comment


ਅੰਗ : 700

ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥

ਅਰਥ: ਰਾਗ ਜੈਤਸਰੀ, ਘਰ ੩ ਵਿੱਚ ਗੁਰੂ ਅਰਜਨ ਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ। ਹੇ ਸੁਹਾਗਵਤੀ ਸਹੇਲੀਹੋ! (ਤੁਸੀਂ) ਦੱਸੋ (ਉਹ ਕਿਹੋ ਜਿਹਾ ਹੈ ?) ॥੧॥ ਰਹਾਉ ॥ ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ ॥੧॥ ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਨਾਨਕ ਜੀ ਆਖਦੇ ਹਨ-ਹੇ ਲੋਕੋ! ਸੁਣੋ, ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) ॥੨॥੧॥੨॥



Share On Whatsapp

Leave a Comment
Savdeep Singh : ਵਾਹਿਗੁਰੂ ਜੀ

रामकली महला ५ ॥ जो तिसु भावै सो थीआ ॥ सदा सदा हरि की सरणाई प्रभ बिनु नाही आन बीआ ॥१॥ रहाउ ॥ पुतु कलत्रु लखिमी दीसै इन महि किछू न संगि लीआ ॥ बिखै ठगउरी खाइ भुलाना माइआ मंदरु तिआगि गइआ ॥१॥ निंदा करि करि बहुतु विगूता गरभ जोनि महि किरति पइआ ॥ पुरब कमाणे छोडहि नाही जमदूति ग्रासिओ महा भइआ ॥२॥ बोलै झूठु कमावै अवरा त्रिसन न बूझै बहुतु हइआ ॥ असाध रोगु उपजिआ संत दूखनि देह बिनासी महा खइआ ॥३॥ जिनहि निवाजे तिन ही साजे आपे कीने संत जइआ ॥ नानक दास कंठि लाइ राखे करि किरपा पारब्रहम मइआ ॥४॥४४॥५५॥

अर्थ: हे भाई! जो कुछ प्रभू को अच्छा लगता है वही हो रहा है। (इस लिए) सदा ही उस प्रभू की शरण पड़ा रह। प्रभू के बिना कोई और दूसरा (कुछ करने के योग्य) नहीं है।1। रहाउ। हे भाई! पुत्र, स्त्री, माया, ये जो कुछ भी दिखाई दे रहा है, इनमें से कुछ भी (अंत समय जीव) अपने साथ नहीं ले कर जाता। विष्य-विकारों की ठॅगबूटी खा कर के जीव गलत रास्ते पर पड़ा रहता है, आखिर में ये माया, ये सुंदर घर (सब कुछ) छोड़ के चला जाता है।1। हे भाई! जीव दूसरों की निंदा कर कर के बहुत परेशान होता रहता है, और अपने इस किए कर्म अनुसार जनम-मरण के चक्र में जा फसता है। (ये स्वाभाविक असूल की बात है कि) पुर्व किए कर्मों के संस्कार जीव को छोड़ते नहीं हैं, और बहुत भयानक यमदूत इसे काबू में किए रखता है।2। (माया के मोह की ठगबूटी खा कर माया की खातिर जीव) झूठ बोलता है (मुँह से बोलता कुछ और है, और,) करता कुछ और है, इसकी माया की भूख मिटती नहीं, माया की ‘हाय हाय’ सदा इसको लगी रहती है। संत जनों की निंदा करने के कारण (माया की तृष्णा का) ला-इलाज रोग (जीव के अंदर) पैदा हो जाता है इस बड़े क्षय रोग में ही इसका शरीर नाश हो जाता है।3। (पर, हे भाई! संत जनों की निंदा से जीव को कुछ भी हासिल नहीं होता) प्रभू ने स्वयं ही संत जनों को जीत का मालिक बनाया होता है, उन्हें उसी प्रभू ने पैदा किया हुआ है जिसने उनको आदर-सम्मान दिया हुआ है। गुरू नानक जी कहते हैं, हे नानक! परमात्मा मेहर करके दया करके अपने भक्तों को खुद ही अपने गले से लगाए रखता है।4।44।55।



Share On Whatsapp

Leave a comment




ਅੰਗ : 900

ਰਾਮਕਲੀ ਮਹਲਾ ੫ ॥ ਜੋ ਤਿਸੁ ਭਾਵੈ ਸੋ ਥੀਆ ॥ ਸਦਾ ਸਦਾ ਹਰਿ ਕੀ ਸਰਣਾਈ ਪ੍ਰਭ ਬਿਨੁ ਨਾਹੀ ਆਨ ਬੀਆ ॥੧॥ ਰਹਾਉ ॥ ਪੁਤੁ ਕਲਤ੍ਰੁ ਲਖਿਮੀ ਦੀਸੈ ਇਨ ਮਹਿ ਕਿਛੂ ਨ ਸੰਗਿ ਲੀਆ ॥ ਬਿਖੈ ਠਗਉਰੀ ਖਾਇ ਭੁਲਾਨਾ ਮਾਇਆ ਮੰਦਰੁ ਤਿਆਗਿ ਗਇਆ ॥੧॥ਨਿੰਦਾ ਕਰਿ ਕਰਿ ਬਹੁਤੁ ਵਿਗੂਤਾ ਗਰਭ ਜੋਨਿ ਮਹਿ ਕਿਰਤਿ ਪਇਆ ॥ ਪੁਰਬ ਕਮਾਣੇ ਛੋਡਹਿ ਨਾਹੀ ਜਮਦੂਤਿ ਗ੍ਰਾਸਿਓ ਮਹਾ ਭਇਆ ॥੨॥ਬੋਲੈ ਝੂਠੁ ਕਮਾਵੈ ਅਵਰਾ ਤ੍ਰਿਸਨ ਨ ਬੂਝੈ ਬਹੁਤੁ ਹਇਆ ॥ ਅਸਾਧ ਰੋਗੁ ਉਪਜਿਆ ਸੰਤ ਦੂਖਨਿ ਦੇਹ ਬਿਨਾਸੀ ਮਹਾ ਖਇਆ ॥੩॥ਜਿਨਹਿ ਨਿਵਾਜੇ ਤਿਨ ਹੀ ਸਾਜੇ ਆਪੇ ਕੀਨੇ ਸੰਤ ਜਇਆ ॥ ਨਾਨਕ ਦਾਸ ਕੰਠਿ ਲਾਇ ਰਾਖੇ ਕਰਿ ਕਿਰਪਾ ਪਾਰਬ੍ਰਹਮ ਮਇਆ ॥੪॥੪੪॥੫੫॥

ਅਰਥ: ਹੇ ਭਾਈ! ਜੋ ਕੁਝ ਪ੍ਰਭੂ ਨੂੰ ਚੰਗਾ ਲੱਗਦਾ ਹੈ ਉਹੀ ਹੋ ਰਿਹਾ ਹੈ। (ਇਸ ਵਾਸਤੇ) ਸਦਾ ਹੀ ਉਸ ਪ੍ਰਭੂ ਦੀ ਸਰਨ ਪਿਆ ਰਹੁ। ਪ੍ਰਭੂ ਤੋਂ ਬਿਨਾ ਕੋਈ ਹੋਰ ਦੂਜਾ (ਕੁਝ ਕਰਨ-ਜੋਗਾ) ਨਹੀਂ ਹੈ।੧।ਰਹਾਉ। ਹੇ ਭਾਈ! ਪੁੱਤਰ, ਇਸਤ੍ਰੀ, ਮਾਇਆ-ਇਹ ਜੋ ਕੁਝ ਦਿੱਸ ਰਿਹਾ ਹੈ, ਇਹਨਾਂ ਵਿਚੋਂ ਕੁਝ ਭੀ (ਅੰਤ ਵੇਲੇ ਜੀਵ) ਆਪਣੇ ਨਾਲ ਨਹੀਂ ਲੈ ਜਾਂਦਾ। ਵਿਸ਼ੇ-ਵਿਕਾਰਾਂ ਦੀ ਠਗਬੂਟੀ ਖਾ ਕੇ ਜੀਵ ਕੁਰਾਹੇ ਪਿਆ ਰਹਿੰਦਾ ਹੈ, ਆਖ਼ਰ ਇਹ ਮਾਇਆ, ਇਹ ਸੋਹਣਾ ਘਰ (ਸਭ ਕੁਝ) ਛੱਡ ਕੇ ਤੁਰ ਜਾਂਦਾ ਹੈ।੧। ਹੇ ਭਾਈ! ਜੀਵ ਦੂਜਿਆਂ ਦੀ ਨਿੰਦਾ ਕਰ ਕਰ ਕੇ ਬਹੁਤ ਖ਼ੁਆਰ ਹੁੰਦਾ ਰਹਿੰਦਾ ਹੈ, ਤੇ ਆਪਣੇ ਇਸ ਕੀਤੇ ਅਨੁਸਾਰ ਜਨਮ ਮਰਨ ਦੇ ਗੇੜ ਵਿਚ ਜਾ ਪੈਂਦਾ ਹੈ। (ਇਹ ਆਮ ਅਸੂਲ ਦੀ ਗੱਲ ਹੈ ਕਿ) ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰ ਜੀਵ ਨੂੰ ਛੱਡਦੇ ਨਹੀਂ ਹਨ, ਤੇ ਵੱਡਾ ਭਿਆਨਕ ਜਮਦੂਤ ਇਸ ਨੂੰ ਕਾਬੂ ਕਰੀ ਰੱਖਦਾ ਹੈ। (ਮਾਇਆ ਦੇ ਮੋਹ ਦੀ ਠਗਬੂਟੀ ਖਾ ਕੇ ਮਾਇਆ ਦੀ ਖ਼ਾਤਰ ਜੀਵ) ਝੂਠ ਬੋਲਦਾ ਹੈ (ਮੂੰਹੋਂ ਆਖਦਾ ਹੋਰ ਹੈ, ਤੇ) ਕਮਾਂਦਾ ਕੁਝ ਹੋਰ ਹੈ, ਇਸ ਦੀ ਮਾਇਆ ਦੀ ਤ੍ਰਿਸ਼ਨਾ ਬੁੱਝਦੀ ਨਹੀਂ, ਮਾਇਆ ਦੀ ‘ਹਾਇ ਹਾਇ’ ਸਦਾ ਇਸ ਨੂੰ ਲੱਗੀ ਰਹਿੰਦੀ ਹੈ। ਸੰਤ ਜਨਾਂ ਦੀ ਨਿੰਦਾ ਕਰਨ ਦੇ ਕਾਰਨ (ਮਾਇਆ ਦੀ ਤ੍ਰਿਸ਼ਨਾ ਦਾ) ਲਾ-ਇਲਾਜ ਰੋਗ (ਜੀਵ ਦੇ ਅੰਦਰ) ਪੈਦਾ ਹੋ ਜਾਂਦਾ ਹੈ, ਇਸ ਵੱਡੇ ਖਈ ਰੋਗ ਦੇ ਵਿਚ ਹੀ ਇਸ ਦਾ ਸਰੀਰ ਨਾਸ ਹੋ ਜਾਂਦਾ ਹੈ।੩। (ਪਰ, ਹੇ ਭਾਈ! ਸੰਤ ਜਨਾਂ ਦੀ ਨਿੰਦਾ ਤੋਂ ਜੀਵ ਨੂੰ ਹਾਸਲ ਕੁਝ ਨਹੀਂ ਹੁੰਦਾ) ਪ੍ਰਭੂ ਨੇ ਆਪ ਹੀ ਸੰਤ ਜਨਾਂ ਨੂੰ ਜਿੱਤ ਦਾ ਮਾਲਕ ਬਣਾਇਆ ਹੁੰਦਾ ਹੈ, ਉਹਨਾਂ ਨੂੰ ਉਸੇ ਪ੍ਰਭੂ ਨੇ ਪੈਦਾ ਕੀਤਾ ਹੋਇਆ ਹੈ ਜਿਸ ਨੇ ਉਹਨਾਂ ਨੂੰ ਆਦਰ-ਸਤਕਾਰ ਦਿੱਤਾ ਹੋਇਆ ਹੈ। ਹੇ ਨਾਨਕ! ਪਰਮਾਤਮਾ ਮਿਹਰ ਕਰ ਕੇ ਦਇਆ ਕਰ ਕੇ ਆਪਣੇ ਦਾਸਾਂ ਨੂੰ ਆਪ ਹੀ ਆਪਣੇ ਗਲ ਨਾਲ ਲਾਈ ਰੱਖਦਾ ਹੈ।੪।੪੪।੫੫।



Share On Whatsapp

Leave a Comment
Dalbir Singh : 🙏🙏🌼🌺🌸🌷ਹੇ ਅਕਾਲ ਪੁਰਖ ਵਾਹਿਗੁਰੂ ਜੀਓ ਸਾਡੀ ਆਪ ਜੀ ਦੇ ਚਰਨਾ ਵਿੱਚ ਇਹ ਹੀ ਅਰਦਾਸ ਹੈ...

सलोकु मः ३ ॥ नानक नावहु घुथिआ हलतु पलतु सभु जाइ ॥ जपु तपु संजमु सभु हिरि लइआ मुठी दूजै भाइ ॥ जम दरि बधे मारीअहि बहुती मिलै सजाइ ॥१॥ मः ३ ॥ संता नालि वैरु कमावदे दुसटा नालि मोहु पिआरु ॥ अगै पिछै सुखु नही मरि जमहि वारो वार ॥ त्रिसना कदे न बुझई दुबिधा होइ खुआरु ॥ मुह काले तिना निंदका तितु सचै दरबारि ॥ नानक नाम विहूणिआ ना उरवारि न पारि ॥२॥

हे नानक! नाम से दूर हो चुके मनुख का लोक परलोक सब व्यर्थ जाता है, उनका जप ताप संजम सब नास हो जाता है, और माया के मोह में (उनकी मति) ठगी जाती है, जम द्वार पर बांध मारते हैं और (उनको)बहुत सजा मिलती है।१। निंदक मनुख संत जानो से वैर करते हैं और दुर्जनों से मोह प्रेम रखते हैं; उनको लोक परलोक में कहीं भी सुख नहीं मिलता, बार बार दुबिधा में खुआर (परेशान) हो हो करके, जन्म लेते हैं और मरते हैं; उनकी तृष्णा कभी कम नहीं होती; हरी के सच्चे दरबार में उन निंदा करने वालो के मुँह काले होते हैं। हे नानक! नाम से दूर रहने वालो को न ही इस लोक में और न ही परलोक में (सहारा) मिलता हैं।२।



Share On Whatsapp

Leave a comment


ਅੰਗ : 648

ਸਲੋਕੁ ਮ: ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ: ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥

ਅਰਥ: ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ।੧। ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ)।੨।



Share On Whatsapp

Leave a comment




29 ਜੁਲਾਈ , 2024
ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ
ਪ੍ਰਕਾਸ਼ ਪੁਰਬ ਦੀਆਂ ਸਰਬੱਤ ਸੰਗਤਾਂ
ਨੂੰ ਲੱਖ ਲੱਖ ਮੁਬਾਰਕਾਂ



Share On Whatsapp

Leave a Comment
Rajinder Kaur : waheguru ji ka khalsa Waheguru ji ki Fateh ji 🙏🏻

ਪੰਜੋਖਰਾ ਵਿਖੇ ਲਾਲ ਚੰਦ ਨਾਂਅ ਦਾ ਅਭਿਮਾਨੀ ਬ੍ਰਾਹਮਣ ਰਹਿੰਦਾ ਸੀ। ਉਸ ਨੇ ਸਿੱਖਾਂ ਨੂੰ ਸੁਣਾ ਕੇ ਕਿਹਾ ਕਿ ਦੁਆਪਰ ਦੇ ਅਵਤਾਰ ਸ੍ਰੀ ਕ੍ਰਿਸ਼ਨ ਨੇ ਤਾਂ ਗੀਤਾ ਦੀ ਰਚਨਾ ਕੀਤੀ ਸੀ ਤੇ ਇਹ 7-8 ਸਾਲ ਦਾ ਬੱਚਾ ਖੁਦ ਨੂੰ ਗੁਰੂ ਹਰਿਕ੍ਰਿਸ਼ਨ ਸਾਹਿਬ ਅਖਵਾਉਂਦਾ ਹੈ। ਮੈਂ ਇਨ੍ਹਾਂ ਨੂੰ ਤਾਂ ਗੁਰੂ ਮੰਨਾਂਗਾ, ਜੇ ਇਹ ਗੀਤਾ ਦੇ ਕਿਸੇ ਸਲੋਕ ਦਾ ਅਰਥ ਕਰਕੇ ਵਿਖਾਉਣ। ਗੁਰੂ ਜੀ ਨੇ ਉਸ ਦੀ ਤਸੱਲੀ ਕਰਾਉਣ ਲਈ ਕਿਹਾ ਕਿ ਉਹ ਪਿੰਡ ਵਿੱਚੋਂ ਆਪਣੀ ਮਰਜ਼ੀ ਦਾ ਕੋਈ ਬੰਦਾ ਲੈ ਆਵੇ, ਗੀਤਾ ਦੇ ਅਰਥ ਤਾਂ ਉਹੀ ਕਰ ਦੇਵੇਗਾ।
ਪੰਡਿਤ ਪਿੰਡ ‘ਚੋਂ ਇਕ ਗੂੰਗੇ ਤੇ ਬੋਲੇ ਛੱਜੂ ਝਿਉਰ ਨੂੰ ਲੈ ਆਇਆ। ਗੁਰੂ ਜੀ ਨੇ ਉਸ ਦੇ ਸਿਰ ਉੱਤੇ ਆਪਣੀ ਛੜੀ ਰੱਖੀ ਤੇ ਪੰਡਿਤ ਨੂੰ ਕਿਹਾ, ‘ਪੁੱਛੋ, ਜੋ ਪੁੱਛਣਾ ਚਾਹੁੰਦੇ ਹੋ।’ ਪੰਡਿਤ ਨੇ ਜਿੰਨੇ ਵੀ ਸਵਾਲ ਕੀਤੇ, ਗੁਰੂ ਬਖ਼ਸ਼ਿਸ਼ ਨਾਲ ਛੱਜੂ ਨੇ ਸਾਰਿਆਂ ਦੇ ਸਹੀ ਜਵਾਬ ਦਿੱਤੇ। ਪੰਡਿਤ ਦੀ ਤਸੱਲੀ ਹੋ ਗਈ ਤੇ ਉਹ ਗੁਰੂ ਜੀ ਦਾ ਸ਼ਰਧਾਲੂ ਬਣ ਗਿਆ। ਗਿਆਨ-ਚਰਚਾ ਵਾਲੀ ਇਸ ਥਾਂ ‘ਤੇ ਗੁਰਦੁਆਰਾ ਪੰਜੋਖਰਾ ਸਾਹਿਬ ਸੁਸ਼ੋਭਿਤ ਹੈ। ਇਸ ਪ੍ਰਸੰਗ ਨੂੰ ਪੰਥ ਪ੍ਰਸਿੱਧ ਕਵੀ ਡਾ: ਹਰੀ ਸਿੰਘ ਜਾਚਕ ਨੇ ਇਕ ਲੰਬੀ ਕਵਿਤਾ ਵਿਚ ਇਉਂ ਬਿਆਨਿਆ ਹੈ-
ਦਿੱਬ ਦ੍ਰਿਸ਼ਟੀ ਨਾਲ ਛੱਜੂ ਨੇ ਮੁੱਖ ਵਿੱਚੋਂ,
ਪਾਵਨ ਗੀਤਾ ਦਾ ਅਰਥ ਵੀਚਾਰ ਕੀਤਾ।
ਕੌਤਕ ਤੱਕ ਸਾਰਾ ਲਾਲ ਚੰਦ ਪੰਡਿਤ,
ਚਰਨਾਂ ਵਿਚ ਢਹਿ ਕੇ ਨਮਸਕਾਰ ਕੀਤਾ।
(ਵਿਰਸੇ ਦੇ ਅੰਗ ਸੰਗ, ਪੰਨਾ 41)

ਗੁਰੂ ਜੀ ਥਾਨੇਸਰ, ਕੁਰੂਕਸ਼ੇਤਰ, ਪਾਣੀਪਤ ਤੋਂ ਹੁੰਦੇ ਹੋਏ ਦਿੱਲੀ ਵਿਖੇ ਰਾਜਾ ਜੈ ਸਿੰਘ ਦੇ ਬੰਗਲੇ ਵਿਚ ਪਹੁੰਚੇ। ਇਹੋ ਬੰਗਲਾ ਅੱਜਕਲ੍ਹ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਜੋਂ ਪੂਰੀ ਦੁਨੀਆ ਵਿਚ ਵਿਖਿਆਤ ਹੈ।
ਰਾਜੇ ਦੀ ਰਾਣੀ ਨੇ ਗੁਰੂ-ਦਰਸ਼ਨਾਂ ਦੀ ਇੱਛਾ ਪ੍ਰਗਟ ਕੀਤੀ ਪਰ ਨਾਲ ਹੀ ਬਾਲ-ਗੁਰੂ ਦੀ ਪਰਖ ਕਰਨੀ ਚਾਹੀ। ਉਸ ਨੇ ਕੁਝ ਗੋਲੀਆਂ ਨੂੰ ਨਾਲ ਲਿਆ ਤੇ ਸਭ ਨੇ ਇਕੋ ਜਿਹੇ ਕੱਪੜੇ ਪਾ ਕੇ ਗੁਰੂ ਜੀ…

ਨੂੰ ਨਮਸਕਾਰ ਕੀਤੀ। ਜਾਣੀਜਾਣ ਸਤਿਗੁਰੂ ਨੇ ਪੂਰੇ ਇਕੱਠ ਵਿੱਚੋਂ ਰਾਣੀ ਨੂੰ ਪਛਾਣ ਲਿਆ ਤਾਂ ਰਾਣੀ ਦੀ ਸ਼ਰਧਾ ਹੋਰ ਵੀ ਪੱਕੀ ਹੋ ਗਈ।

ਦਿੱਲੀ ਵਿਚ ਗੁਰੂ ਜੀ ਨੇ ਔਰੰਗਜ਼ੇਬ ਨੂੰ ਦਰਸ਼ਨ ਦੇਣ ਤੋਂ ਕੋਰੀ ਨਾਂਹ ਕਰ ਦਿੱਤੀ। ਕਿਹਾ ਜਾਂਦਾ ਹੈ ਕਿ ਬਾਦਸ਼ਾਹ ਅੱਧੀ ਘੜੀ ਬੰਗਲਾ ਸਾਹਿਬ ਦੇ ਸਾਹਮਣੇ ਖੜ੍ਹਾ ਰਿਹਾ। ਅਗਲੇ ਦਿਨ ਬਾਦਸ਼ਾਹ ਨੇ ਆਪਣੇ ਪੁੱਤਰ ਨੂੰ ਭੇਜਿਆ। ਗੁਰੂ ਜੀ ਨੇ ਉਸ ਨੂੰ ਆਤਮਿਕ ਉਪਦੇਸ਼ ਦਿੱਤਾ।

ਜਦੋਂ ਗੁਰੂ ਜੀ ਦਿੱਲੀ ਵਿਚ ਪਹੁੰਚੇ ਸਨ ਤਾਂ ਉਥੇ ਚੇਚਕ ਦੀ ਬਿਮਾਰੀ ਫੈਲੀ ਹੋਈ ਸੀ। ਲੋਕੀਂ ਬਿਮਾਰੀ ਕਾਰਨ ਮਰ ਰਹੇ ਸਨ। ਸਭ ਪਾਸੇ ਹਾਹਾਕਾਰ ਮਚੀ ਹੋਈ ਸੀ। ਗੁਰੂ ਜੀ ਨੇ ਆਪਣੀ ਪ੍ਰਵਾਹ ਨਾ ਕੀਤੀ ਤੇ ਪੀੜਤਾਂ ਦੀ ਹੱਥੀਂ ਸੇਵਾ ਵਿਚ ਜੁਟ ਗਏ। ਉਹ ਲੋਕਾਂ ਦੇ ਘਰਾਂ ਤੇ ਮਹੱਲਿਆਂ ਵਿਚ ਵੀ ਗਏ। ਇਉਂ ਚੇਚਕ ਦੀ ਬਿਮਾਰੀ ਨੇ ਆਪ ਨੂੰ ਵੀ ਘੇਰ ਲਿਆ। ਗੁਰੂ ਜੀ ਨੇ ਸੱਚਖੰਡ ਵਾਪਸੀ ਦਾ ਸਮਾਂ ਨੇੜੇ ਜਾਣ ਕੇ ਨੇੜੇ ਬੈਠੀਆਂ ਸੰਗਤਾਂ ਨੂੰ ਆਖ਼ਰੀ ਬਚਨ ਕਹੇ, ‘ਬਾਬਾ ਬਕਾਲੇ।’ ਅਰਥਾਤ ਸਾਡੇ ਤੋਂ ਬਾਅਦ ਗੁਰਗੱਦੀ ਸੰਭਾਲਣ ਵਾਲੇ ਮਹਾਂਪੁਰਖ ਬਕਾਲੇ ਵਿਚ ਹਨ। ਉਨ੍ਹਾਂ ਦਾ ਇਸ਼ਾਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਵੱਲ ਸੀ, ਜੋ ਰਿਸ਼ਤੇ ਵਿਚ ਉਨ੍ਹਾਂ ਦੇ ਦਾਦਾ ਲਗਦੇ ਸਨ। 30 ਮਾਰਚ, 1664 ਈ: ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਿੱਲੀ ਵਿਖੇ ਹੀ ਜੋਤੀ ਜੋਤਿ ਸਮਾ ਗਏ। ਜਿਥੇ ਆਪ ਦਾ ਸਸਕਾਰ ਕੀਤਾ ਗਿਆ, ਉਥੇ ਅੱਜਕਲ੍ਹ ਗੁਰਦੁਆਰਾ ਬਾਲਾ ਸਾਹਿਬ ਸੁਭਾਇਮਾਨ ਹੈ। ਆਪ ਦੀ ਵਿਲੱਖਣ ਪ੍ਰਤਿਭਾ ਅਤੇ ਦਰਦੀਆਂ ਦਾ ਦਰਦ ਵੰਡਾਉਣ ਕਰਕੇ ਹੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ‘ਚੰਡੀ ਦੀ ਵਾਰ’ ਦੀ ਅਰੰਭਕ ਪਉੜੀ ਵਿਚ ਫ਼ਰਮਾਇਆ ਹੈ-

ਸ੍ਰੀ ਹਰਿਕ੍ਰਿਸ਼ਨ ਧਿਆਈਐ
ਜਿਸੁ ਡਿਠੈ ਸਭਿ ਦੁਖੁ ਜਾਇ॥



Share On Whatsapp

Leave a comment


ਸ੍ਰੀ ਹਰਿਕ੍ਰਿਸ਼ਨ ਧਿਆਈਐ; ਜਿਸ ਡਿਠੈ ਸਭਿ ਦੁਖ ਜਾਇ ॥
ਹਰ ਗੁਰਸਿੱਖ ਜਦੋਂ ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ ਕਰਦਾ ਹੈ ਤਾਂ ਉਹ ਇਨ੍ਹਾਂ ਸ਼ਬਦਾਂ ਦਾ ਉਚਾਰਨ ਕਰਦਾ ਹੋਇਆ ਬਹੁਤ ਪਿਆਰ, ਸ਼ਰਧਾ ਤੇ ਸਤਿਕਾਰ ਨਾਲ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਅੱਗੇ ਸ਼ਰਧਾ ਦੇ ਫੁੱਲ ਪੇਸ਼ ਕਰਦਾ ਹੈ। ਅਰਦਾਸ ਦੇ ਇਹ ਬੋਲ ਅਜਿਹੇ ਹਨ, ਜਿਹੜੇ ਪ੍ਰੇਰਨਾ ਦਿੰਦੇ ਹਨ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਆਦਰਸ਼ ਜੀਵਨ ਨੂੰ ਜ਼ਰੂਰ ਯਾਦ ਕਰਨਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦੇ ਦਰਸ਼ਨ ਕੀਤਿਆਂ ਸਮੁੱਚੀ ਮਨੁੱਖਤਾ ਦੇ ਸਭ ਤਰ੍ਹਾਂ ਦੇ ਦੁੱਖਾਂ ਦੀ ਨਵਿਰਤੀ ਹੁੰਦੀ ਹੈ। ਇਨ੍ਹਾਂ ਵਿਚਾਰਾਂ ਰਾਹੀਂ ‘ਬਾਲਾ ਪ੍ਰੀਤਮ’ ਗੁਰੂ ਦੀ ਮਾਨਤਾ, ਮਹਾਨਤਾ ਤੇ ਗੌਰਵਤਾ ਦਾ ਪਤਾ ਲੱਗਦਾ ਹੈ।
ਇਤਿਹਾਸਕ ਪੱਖ ਤੋਂ ਵੇਖੀਏ ਤਾਂ ਇੱਕ ਪਾਸੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਹੁਕਮ ਸੀ ਕਿ ਜੇ ਕੋਈ ਰਾਮ ਰਾਇ ਦੇ ਮੱਥੇ ਲੱਗੇਗਾ ਉਹ ਸਿੱਖ ਨਹੀਂ ਤੇ ਦੂਜੇ ਪਾਸੇ ਜੋ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਦਰਸ਼ਨ ਕਰੇਗਾ, ਉਸ ਦੇ ਦੁੱਖ ਦੂਰ ਹੋ ਜਾਣਗੇ। ਰਾਮ ਰਾਇ ਖੁਸ਼ਾਮਦ ਕਰ ਨੀਂਵਾਂ ਹੋ ਗਿਆ ਹੈ ਤੇ ਸ੍ਰੀ (ਗੁਰੂ) ਹਰਿਕ੍ਰਿਸ਼ਨ ਜੀ ਰੱਬੀ ਗੀਤ (ਗੁਣ) ਗਾ ਕੇ ਉੱਚੇ ਰੁਤਬੇ ’ਤੇ ਪਹੁੰਚ ਗਏ। ਬਾਕੀ ਗੁਰੂ ਸਾਹਿਬਾਨ ਨਾਲੋਂ ਵੱਖਰੀ ਸਿਫ਼ਤ ਦਾ ਕਾਰਨ ਰਾਮਰਾਇ ਦੁਆਰਾ ਦਿੱਲੀ ਜਾ ਕੇ ਔਰੰਗਜ਼ੇਬ ਦੇ ਸਾਹਮਣੇ ਗੁਰਬਾਣੀ ਦੀ ਤੁਕ ‘‘ਮਿਟੀ ਮੁਸਲਮਾਨ ਕੀ’’ ਨੂੰ ਬਦਲ ਕੇ ‘ਮਿਟੀ ਬੇਈਮਾਨ ਕੀ’ ਕਰਨ ਦਾ ਵੱਡਾ ਅਪਰਾਧ ਕੀਤਾ ਤੇ ਪਿਤਾ ਗੁਰੂ ਸ੍ਰੀ ਹਰਿ ਰਾਇ ਜੀ ਨੇ ਬਚਨ ਕੀਤਾ ਕਿ ਉਸ ਨੇ ਬਾਣੀ ਦਾ ਸਤਿਕਾਰ ਨਹੀਂ ਕੀਤਾ, ਇਸ ਲਈ ਉਹ ਹੁਣ ਸਾਡੇ ਮੱਥੇ ਨਾ ਲੱਗੇ। ਇਤਿਹਾਸ ਵਿੱਚ ਜ਼ਿਕਰ ਆਉਂਦਾ ਹੈ ਕਿ ਜਦੋਂ ਔਰੰਗਜ਼ੇਬ ਨੇ ਸ੍ਰੀ ਗੁਰੂ ਹਰਿ ਰਾਇ ਜੀ ਨੂੰ ਦਿੱਲੀ ਆਉਣ ਲਈ ਸੱਦਾ ਘੱਲਿਆ ਤਾਂ ਉਨ੍ਹਾਂ ਨੇ ਆਪਣੀ ਥਾਂ ਆਪਣੇ ਵੱਡੇ ਪੁੱਤਰ ਸ੍ਰੀ ਰਾਮ ਰਾਇ ਜੀ ਨੂੰ ਭੇਜਿਆ, ਜੋ ਦਿੱਲੀ ’ਚ ਮਿਲੇ ਪਿਆਰ ਸਤਿਕਾਰ ਜਾਂ ਡਰ ਨੂੰ ਵੇਖਦਿਆਂ ਕੁਝ ਅਜਿਹਾ ਕਰ ਬੈਠਾ ਜੋ ਗੁਰੂ ਘਰ ਦੀ ਮਰਿਆਦਾ ਦੇ ਵਿਪਰੀਤ ਸੀ। ਗੁਰੂ-ਪਿਤਾ ਨੇ ਪੁੱਤਰ ਨੂੰ ਸਮਝਾਇਆ ਸੀ ਕਿ ਦਿੱਲੀ ਜਾ ਕੇ ਔਰੰਗਜ਼ੇਬ ਜੋ ਪੁੱਛੇ ਨਿਡਰ ਹੋ ਕੇ ਸੱਚੀ ਗੱਲ ਬੋਲਣਾ ਤੇ ਕੋਈ ਵਾਧੂ ਹਰਕਤ ਨਾ ਕਰਨਾ। ਮਹਿਮਾ ਪ੍ਰਕਾਸ ਦੇ ਬੋਲ ਹਨ,
ਸੁਨੋ ਪੁੱਤਰ ਮੈਂ ਬਚਨ ਜੋ ਕਹੋਂ। ਤੁਮਰੇ ਸੰਗ ਸਦਾ ਮੈਂ ਰਹੋਂ।
ਦਿੱਲੀ ਪਤ ਸੋ ਜਾਇ ਤੁਮ ਮਿਲੋ। ਕੁਛ ਸ਼ੰਕ ਭੈ ਨਾਹੀਂ ਮਨ ਮੈ ਗਿਲੋ।
ਤੁਮਾਰਾ ਬਚਨ ਸਫਲ ਸਭ ਹੋਏ। ਤੁਮ ਸਮਾਨ ਬਲੀ ਨਹੀਂ ਕੋਏ।
ਜੋ ਪੂਛੈ ਸੋ ਸਤ ਕਹਿ ਦੀਜੇ। ਕਛੁ ਕਰਾਮਾਤ ਪ੍ਰਗਟ ਨਹੀਂ ਕੀਜੇ। (ਸਾਖੀ ੧੮)
ਪਰ ਬਾਬਾ ਰਾਮ ਰਾਇ ਨੇ ਦਿੱਲੀ ਜਾ ਕੇ, ਪਿਤਾ ਗੁਰੂ ਦੇ ਬਚਨ ਭੁੱਲ ਕੇ, ਔਰੰਗਜ਼ੇਬ ਦੇ ਕਹਿਣ ’ਤੇ ੫੨ ਤੋਂ ਵੱਧ ਕਰਾਮਾਤਾਂ ਵਿਖਾਈਆਂ, ਮੰਨਿਆ ਗਿਆ ਅਤੇ ਬਾਦਸ਼ਾਹ ਦੀ ਖੁਸ਼ਾਮਦ ਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਬਾਣੀ ਦੀ ਤੁਕ ਵੀ ਬਦਲ ਦਿੱਤੀ। ਇਸ ਕਾਰਨ ਗੁਰਦੇਵ-ਪਿਤਾ ਨੇ ਉਸ ਨੂੰ ਸਦਾ ਲਈ ਤਿਆਗ ਦਿੱਤਾ। ਸ੍ਰੀ ਰਾਮ ਰਾਇ ਦੇ ਮੁਕਾਬਲੇ ’ਤੇ ਸ੍ਰੀ ਹਰਿਕ੍ਰਿਸ਼ਨ ਜੀ ਨੇ ਬਚਪਨ ਵਿੱਚ ਹੀ ਆਪਣੀ ‘ਅਕਾਲੀ’ ਬੋਲਬਿਰਤੀ ਦਾ ਜੋ ਪ੍ਰਗਟਾਵਾ ਕੀਤਾ, ਆਪਣੇ ਆਪ ਨੂੰ ਹਉਂ ਤੋਂ ਮੁਕਤ, ਨਿਰਭਉ ਤੇ ਨਿਰਵੈਰ ਸਾਬਤ ਕੀਤਾ, ਗੁਰੂ-ਦਰਬਾਰ ਨੂੰ ‘ਆਪਾ’ ਸਮਰਪਣ ਕਰ ਕੇ, ਸਮਾਜਿਕ ਤੇ ਰਾਜਸੀ ਸਥਿਤੀ ਵਿੱਚ ਵੀ ਆਪਣੇ ਆਪ ਨੂੰ ‘ਭੁਜਬਲਬੀਰ’ ਸਿਰਜਣ ਦਾ ਜੋ ਪ੍ਰਭਾਵ ਦਿੱਤਾ, ਉਸ ਦਾ ਹੀ ਵੱਡਾ ਫਲ਼ ਇਹ ਮੂਰਤੀਮਾਨ ਹੋਇਆ ਕਿ ਸ੍ਰੀ ਗੁਰੂ ਹਰਿ ਰਾਇ ਸਾਹਿਬ ਨੇ ਵੱਡੇ ਪੁੱਤਰ ਰਾਮ ਰਾਇ ਨੂੰ ਗੁਰਿਆਈ ਤੋਂ ਵੰਚਿਤ ਕਰ ਦਿੱਤਾ ਤੇ ਛੋਟੇ ਸਪੁੱਤਰ ਸ੍ਰੀ ਹਰਿਕ੍ਰਿਸ਼ਨ ਜੀ ਨੂੰ ਗੁਰਿਆਈ ਯੋਗ ਸਮਝ ਕੇ (ਸਵਾ) ਪੰਜ ਸਾਲ ਦੀ ਉਮਰ ਵਿੱਚ ਹੀ ਗੁਰੂ ਸਿੰਘਾਸਨ ਉੱਤੇ ਬਿਠਾ ਦਿੱਤਾ। ਅਜਿਹੇ ਮਹਾਨ ਗੁਰੂ ਜੀ ਦੇ ਜੀਵਨ ਤੇ ਸ਼ਖ਼ਸੀਅਤ ਬਾਰੇ ਵਿਚਾਰਦੇ ਹਾਂ।
ਜੀਵਨ: ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗ੍ਰਹਿ ਵਿਖੇ ਮਾਤਾ ਕ੍ਰਿਸ਼ਨ ਕੌਰ ਜੀ ਦੀ ਪਾਵਨ ਕੁੱਖ ਤੋਂ ੨ ਅਗਸਤ ਸੰਨ ੧੬੫੬ (ਸਾਵਣ ਬਿਕ੍ਰਮੀ ੧੭੧੩) ਨੂੰ ਕੀਰਤਪੁਰ ਸਾਹਿਬ ਦੇ ਪਵਿੱਤਰ ਸਥਾਨ ’ਤੇ ਹੋਇਆ। ਆਪ ਜੀ ਦੇ ਦਾਦਾ ਬਾਬਾ ਗੁਰਦਿੱਤਾ ਜੀ ਤੇ ਪੜਦਾਦਾ ਸ੍ਰੀ ਗੁਰੂ ਹਰਿਗੋਬਿੰਦ ਜੀ ਸਨ। ਸ੍ਰੀ ਰਾਮ ਰਾਇ ਵੱਡਾ ਭਰਾ ਸੀ।
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੂੰ ਧੁਰ-ਦਰਗਾਹੋਂ ਦੈਵੀ ਗੁਣਾਂ ਵਾਲੀ ਆਤਮਿਕ ਉੱਚਤਾ ਪ੍ਰਾਪਤ ਹੋਈ ਸੀ ਅਤੇ ਜਨਮ ਤੋਂ ਹੀ ਗੁਰਮਤਿ ਦੀ ਸਿੱਖਿਆ-ਦੀਖਿਆ ਮਿਲਣ ਲੱਗ ਪਈ ਸੀ। ਆਪ ਨੇ ਛੋਟੀ ਉਮਰ ਵਿੱਚ ਹੀ ਪਿਤਾ ਜੀ ਦੀ ਸੰਗਤ ਵਿੱਚ ਰਹਿ ਕੇ ਸਭ ਤਰ੍ਹਾਂ ਦੀ ਉਚੇਰੀ ਵਿੱਦਿਆ, ਗੁਰਬਾਣੀ ਤੇ ਗੁਰਮਤਿ ਸਿਧਾਂਤਾਂ ਦੀ ਸੂਝ ਅਤੇ ਦੂਜੇ ਧਰਮਾਂ ਦਾ ਗਿਆਨ ਗ੍ਰਹਿਣ ਕਰ ਲਿਆ ਸੀ। ਆਪ ਅੰਤਰ-ਬੋਧ ਦੇ ਧਾਰਨੀ ਅਤੇ ਬ੍ਰਹਮ-ਗਿਆਨ ਨਾਲ ਓਤ-ਪੋਤ ਸਨ। ਵੇਖਣ-ਸੁਣਨ ਵਾਲੇ ਮਹਾਨ ਵਿਦਵਾਨ ਵੀ ਬਾਲਕ ਦੀ ਦੈਵੀ ਉੱਚਤਾ ਤੇ ਅਲੌਕਿਕ ਸੂਝ-ਬੂਝ ਤੋਂ ਹੈਰਾਨ ਹੋ ਜਾਂਦੇ ਸਨ। ਬਾਲਕ ਸ੍ਰੀ ਹਰਿਕ੍ਰਿਸ਼ਨ ਜੀ ਦਾ ਹਿਰਦਾ ਬਹੁਤ ਕੋਮਲ ਸੀ, ਉਨ੍ਹਾਂ ਵਿੱਚ ਪਰਉਪਕਾਰ ਦੀ ਨੀਤੀ ਨੂੰ ਚੰਗੀ ਤਰ੍ਹਾਂ ਸਮਝਦੇ ਸਨ। ਸ੍ਰੀ ਗੁਰੂ ਹਰਿ ਰਾਇ ਜੀ ਨੂੰ ਆਪਣੇ ਛੋਟੇ ਪੁੱਤਰ ਵਿੱਚ ਗੁਰੂ-ਜੋਤਿ ਦੇ ਅੰਸ਼; ਜੋ ਉਨ੍ਹਾਂ ਨੇ ਪਿਤਾ, ਦਾਦਾ ਤੇ ਪੜਦਾਦਾ ਜੀ ਕੋਲੋਂ ਵਿਰਸੇ ਵਿੱਚ ਪ੍ਰਾਪਤ ਕੀਤੇ ਸਨ; ਦਿਖਾਈ ਦੇ ਰਹੇ ਸਨ।
ਗੁਰਿਆਈ ਦੀ ਪ੍ਰਾਪਤੀ: ਸਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਜੀ ਨੇ ਆਪਣਾ ਜੋਤੀ-ਜੋਤਿ ਸਮਾਉਣ ਦਾ ਸਮਾਂ ਨੇੜੇ ਆਇਆ ਸਮਝ ਕੇ ਆਪਣੇ ਛੋਟੇ ਪੁੱਤਰ ਨੂੰ ਹਰ ਤਰ੍ਹਾਂ ਨਾਲ ਯੋਗ ਸਮਝਿਆ ਅਤੇ ਗੁਰਬਾਣੀ ਦੇ ਮਹਾਂਵਾਕ- ‘‘ਤਖਤਿ ਬਹੈ, ਤਖਤੈ ਕੀ ਲਾਇਕ॥’’ ਅਨੁਸਾਰ ਅਕਤੂਬਰ ੧੬੬੧ ਈ. ( ਕੱਤਕ ੧੭੧੮ ਬਿਕ੍ਰਮੀ) ਨੂੰ ਸਾਰੀ ਸੰਗਤ ਦੇ ਸਨਮੁਖ ਸ੍ਰੀ ਹਰਿਕ੍ਰਿਸ਼ਨ ਜੀ ਨੂੰ ਗੁਰਿਆਈ ਸੌਂਪ ਦਿੱਤੀ। ਆਪ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੋਤਿ ਅਤੇ ਜੁਗਤਿ ਦਾ ਗੁਰੂ-ਵਾਰਿਸ ਸਥਾਪਤ ਕਰਦਿਆਂ ਇਹ ਵਰਦਾਨ ਵੀ ਦਿੱਤਾ ਕਿ ਜਿਹੜਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਾਤਸ਼ਾਹ ਦੇ ਦਰਸ਼ਨ ਕਰੇਗਾ, ਉਸ ਦੇ ਦੁੱਖ-ਦਲਿੱਦਰ ਤੇ ਰੋਗ-ਸੰਤਾਪ ਸਹਿਜੇ ਹੀ ਮਿਟ ਜਾਣਗੇ; ਸੁਖ, ਸਹਿਜ ਤੇ ਅਨੰਦ ਉਸ ਦਾ ਧਨ ਬਣ ਜਾਵੇਗਾ। ਆਪ ਦਾ ਦਰਸ਼ਨ-ਦੀਦਾਰ ਨਿਸ਼ਚੇ ਹੀ ‘‘ਸਭਿ ਦੁਖਿ ਜਾਇ’’ ਦਾ ਪ੍ਰਤੱਖ ਪ੍ਰਮਾਣ ਹੈ। ਇਸ ਤਰ੍ਹਾਂ ਸਵਾ ਪੰਜ ਸਾਲ ਦੀ ਉਮਰ ਵਿੱਚ ਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਸਮਰੱਥ ਤੇ ਯੋਗ ‘ਗੁਰੂ’ ਦੇ ਰੂਪ ਵਿੱਚ ਪ੍ਰਗਟ ਹੋਏ ਅਤੇ ਸਿੱਖਾਂ ਦੇ ਅਠਵੇਂ ਗੁਰੂ-ਜੋਤੀ ਦੇ ਵਾਰਸ ਹੋਏ ਹਨ। ਆਪ ਸਭ ਤੋਂ ਛੋਟੀ ਉਮਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਤਮਕ ਰੱਬੀ ਖ਼ਜ਼ਾਨੇ ਦੇ ਮਾਲਕ ਬਣੇ।
ਇੱਥੇ ਇਹ ਸਪਸ਼ਟ ਕਰਨਾ ਜ਼ਰੂਰੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ‘ਅਨੰਤ ਜੋਤਿ’ ਹੀ ਗੁਰੂ ਰੂਪ ਹੋ ਕੇ ਗੁਰੂ ਸਾਹਿਬਾਨ ਵਿੱਚ ਵਿਚਰਦੀ ਹੋਈ ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ ਵਿੱਚ ਪ੍ਰਵੇਸ਼ ਕਰ ਗਈ। ਇਸ ਲਈ ਉਨ੍ਹਾਂ ਦੀ ਜੀਵਨ-ਜੋਤਿ ਤੇ ਜੁਗਤਿ ਪੂਰਬਲੇ ਗੁਰੂ ਸਾਹਿਬਾਨ ਵਾਲੀ ਹੀ ਸੀ। ਭਾਈ ਸੱਤਾ ਜੀ ਤੇ ਭਾਈ ਬਲਵੰਡ ਜੀ ਅਨੁਸਾਰ ਜਦੋਂ ਇਹ ‘ਅਨੰਤ ਜੋਤਿ’ ਇੱਕ ਗੁਰੂ ਤੋਂ ਦੂਸਰੇ ਵਿੱਚ ਪ੍ਰਵੇਸ਼ ਕਰਦੀ ਹੈ, ਉਸ ਵਿੱਚ ਮੁਕੰਮਲ ਰੂਪ ਵਿੱਚ ਹਲੂਲ (ਲੀਨ) ਹੋ ਜਾਂਦੀ ਹੈ ਤਾਂ ਕੇਵਲ ਕਾਇਆਂ ਹੀ ਪਲਟਦੀ ਹੈ। ਇਸ ਦੀ ਜੁਗਤ ਅਤੇ ਵਰਤਾਰਾ ਉਹੀ ਰਹਿੰਦਾ ਹੈ, ਜੋ ਅਨੰਤ ਦਾ ਹੋ ਸਕਦਾ ਹੈ- ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੀ (ਯਾਦ ਰਹੇ ਕਿ ਗੁਰਬਾਣੀ ਵਿੱਚ ‘ਨਾਨਕ’ ਸ਼ਬਦ, ਸਰੀਰ ਗੁਰੂ ਸਰੂਪ ਲਈ ਨਹੀਂ, ਸਗੋਂ ‘ਸ਼ਬਦ ਜੋਤਿ’ ਦੇ ਪ੍ਰਤੀਕਾਤਮਿਕ ਰੂਪ ਵਿੱਚ ਵਰਤਿਆ ਗਿਆ ਹੈ) ਇਸ ਤਰ੍ਹਾਂ ਇਹ ਜੋਤਿ ਨਵੇਂ ਹੋਣ ਵਾਲੇ ਗੁਰੂ, ਜਿਸ ਵਿੱਚ ਇਹ ਹਲੂਲ ਕਰ ਗਈ ਹੋਵੇ, ਉਸ ਦੀ ਉਮਰ ਦੇ ਲਿਹਾਜ਼ ਤੋਂ ਉੱਪਰ ਰਹਿੰਦੀ ਹੈ। ਜੋਤਿ ਤਾਂ ਸਦੀਵੀ ਹੈ, ਇਸ ਦੀ ਕੋਈ ਉਮਰ ਨਹੀਂ ਹੁੰਦੀ। ਗੁਰੂ-ਸਰੂਪ ਦੇ ਸਰੀਰ ਦੇ ਬਚਪਨ ਜਾਂ ਬੁਢਾਪੇ ਦਾ ਇਸ ਉੱਤੇ ਕੋਈ ਅਸਰ ਨਹੀਂ ਹੁੰਦਾ। ਜੇਕਰ ਇਹ ਜੋਤਿ ੭੦-੭੨ ਸਾਲ ਦੀ ਉਮਰ ਦੇ ਵਿੱਚ ਸ੍ਰੀ ਗੁਰੂ ਅਮਰਦਾਸ ਜੀ ਅੰਦਰ ਪ੍ਰਵੇਸ਼ ਕਰਦੀ ਹੈ ਤਾਂ ਉਹ ਗਿਆਨਵਾਨ, ਸਮਾਜ ਸੁਧਾਰਕ ਤੇ ਅਜਿਹੀਆਂ ਸ਼ਕਤੀਆਂ ਦੇ ਮਾਲਕ ਹੋ ਨਿਬੜਦੇ ਹਨ, ਜਿਨ੍ਹਾਂ ਦਾ ਬਿਆਨ ਕਥਨ ਤੋਂ ਬਾਹਰ ਹੈ (ਗੁਰ ਅਮਰਦਾਸ ਕੀ ਅਕਥ ਕਥਾ ਹੈ, ਇਕ ਜੀਹ ਕਛੁ ਕਹੀ ਨ ਜਾਈ ॥ ਭਟ ਕੀਰਤ/੧੪੦੬) ਅਤੇ ਇਸੇ ਤਰ੍ਹਾਂ ਇਹ ਜੋਤਿ, ਸਵਾ ਪੰਜ ਸਾਲ ਦੀ ਬਾਲ ਉਮਰ ਵਿੱਚ ਪ੍ਰਵੇਸ਼ ਕਰ ਜਾਂਦੀ ਹੈ ਤਾਂ ਉਹ ਹੱਦ ਦਰਜੇ ਦਾ ਸੂਝਵਾਨ, ਗਿਆਨ ਦਾ ਦਾਤਾ, ਦੂਖ ਨਿਵਾਰਨ ਤੇ ਨਿਰਭਉ ਭੁਜਬਲਬੀਰ ਹੋ ਨਿਬੜਦਾ ਹੈ। ਉਸ ਵਿੱਚ ਉਸੇ ਤਰ੍ਹਾਂ ਦੀ ਪ੍ਰੋੜ੍ਹਤਾ, ਦੂਰ-ਅੰਦੇਸ਼ੀ, ਦਿੱਬ-ਦ੍ਰਿਸ਼ਟੀ ਤੇ ਗਿਆਨ ਪ੍ਰਕਾਸ਼ ਕਰਨ ਦੀ ਸਮਰੱਥਾ ਹੋਵੇਗੀ, ਜਿਵੇਂ ਸ੍ਰੀ ਗੁਰੂ ਨਾਨਕ ਦੇਵ ਜੀ ਵਿੱਚ ਸੀ ਤੇ ਇਹ ਬਾਲਕ ਵੀ ਉਸੇ ਤਰ੍ਹਾਂ ਦਾ ਨਿਰਭਉ ਤੇ ਨਿਧੜਕ ਹੋਵੇਗਾ, ਜਿਸ ਤਰ੍ਹਾਂ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਸਨ। ਜੇਕਰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਬਾਬਰ ਨੂੰ ਜਾਬਰ ਕਿਹਾ ਸੀ ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਨੇ ਔਰੰਗਜ਼ੇਬ ਵਰਗੇ ਸ਼ਕਤੀਵਾਨ, ਸ਼ਹਿਨਸ਼ਾਹ-ਏ-ਹਿੰਦ ਨੂੰ ਮੂੰਹ ਲਾਉਣ ਤੋਂ ਇਨਕਾਰ ਕਰ ਦਿੱਤਾ ਸੀ।
ਸਿੱਖ ਧਰਮ ਦੇ ਵਿਕਾਸ ਵਿਚ ਯੋਗਦਾਨ:
ਜਿਸ ਸਿਆਣਪ, ਦੂਰ-ਦਰਸ਼ਤਾ, ਨਿਪੁੰਨਤਾ, ਦ੍ਰਿੜ੍ਹਤਾ, ਲਗਨ ਤੇ ਜ਼ਿੰਮੇਵਾਰੀ ਨਾਲ ਆਪ ਜੀ ਨੇ ਸਿੱਖੀ ਦੀ ਸੇਵਾ ਤੇ ਅਗਵਾਈ ਕੀਤੀ, ਉਸ ਦਾ ਖਿਆਲ ਕਰ ਕੇ ਸਧਾਰਨ ਪ੍ਰਾਣੀ ਦੀ ਬੁੱਧੀ ਚੱਕ੍ਰਿਤ ਹੋ ਜਾਂਦੀ ਹੈ।… ਛੋਟੀ ਉਮਰ ਵਿੱਚ ਆਪ ਉਨ੍ਹਾਂ ਸਰਬ ਸਮਰੱਥਾਵਾਂ ਦੇ ਸੁਆਮੀ ਸਨ, ਜੋ ਅਕਾਲ ਪੁਰਖ ਦੇ ‘ਜੋਤ ਸਰੂਪ’ ਆਪ ਤੋਂ ਪਹਿਲੇ ਸੱਤ ਗੁਰੂ ਸਾਹਿਬਾਨ ਵਿੱਚ ਵਿਦਮਾਨ ਸਨ। ਇਸ ਬਾਰੇ ਗਿਆਨੀ ਗਿਆਨ ਸਿੰਘ ਜੀ ‘ਪੰਥ ਪ੍ਰਕਾਸ਼’ ਵਿੱਚ ਲਿਖਦੇ ਹਨ :
ਜੇਤਕ ਥੀ ਗੁਰੁ ਘਰ ਕੀ ਰੀਤੀ। ਅਸ਼ਟਮ ਗੁਰੁ ਸਬ ਗਹੀ ਬਿਨੀਤੀ।
ਜਦ੍ਯਪਿ ਹੁਤੇ ਬਾਲ ਬਯ ਸੋਈ। ਤਦ੍ਯਪਿ ਬੁਧਿ ਬ੍ਰਿਧਨ ਸਮ ਹੋਈ।
ਸਭ ਬਿਵਹਾਰ ਔਰ ਪਰਮਾਰਥ। ਪੂਰਨ ਕਰੇ ਸਿਖਨ ਕੇ ਸ੍ਵਾਰਥ।
ਅਜ਼ਮਤ ਔਰ ਅਰੂਜ ਅਪਾਰਾ। ਅਸ਼ਟਮ ਗੁਰ ਬਹੁ ਬਿਧ ਬਿਸਤਾਰਾ।
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੁਆਰਾ ਛੋਟੀ ਉਮਰ ਵਿੱਚ ਸੁਯੋਗ ਢੰਗ ਨਾਲ ਸਿੱਖਾਂ ਦੀ ਅਧਿਆਤਮਿਕ ਰਹਿਨੁਮਾਈ ਕਰਨੀ, ਆਪ ਜੀ ਦੀ ਰੂਹਾਨੀ ਕਲਾ ਦਾ ਇਕ ਮਹਾਨ ਕ੍ਰਿਸ਼ਮਾ ਹੈ। ਆਪ ਨੇ ਦੂਰ-ਦੁਰਾਡੇ ਰਹਿਣ ਵਾਲੀਆਂ ਸਿੱਖ ਸੰਗਤਾਂ ਦੀ ਚੰਗੀ ਅਗਵਾਈ ਕੀਤੀ। ਦੂਰ ਪ੍ਰਦੇਸਾਂ ਵਿੱਚ ਧਰਮ ਪ੍ਰਚਾਰਕ ਨਿਯੁਕਤ ਕੀਤੇ ਅਤੇ ਆਪ ਵੀ ਸੱਚ ਦੇ ਢੁੰਢਾਊਆਂ ਨੂੰ ਉਪਦੇਸ਼ ਦਿੱਤੇ। ਪ੍ਰਸਿੱਧ ਇਤਿਹਾਸਕਾਰ ਡੰਕਨ ਗ੍ਰੀਨਲੀਜ਼ ਦੇ ਸ਼ਬਦਾਂ ਵਿਚ:
At this very early age he was called to lead and to teach the wide-spread and vigorous Sikh community. He did his work well. He sent out missionaries to the furthest outposts of the Religion and he himself taught with all confidence those who asked him of the truth.
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਮੁਖਾਰਬਿੰਦ ਤੋਂ ਜੋ ਅੰਮ੍ਰਿਤ ਰੂਪ ਆਤਮ ਉਨ੍ਹਾਂ ਨੂੰ ਮੁਨਵਰ (ਰੌਸ਼ਨ) ਕਰੀ ਜਾਂਦਾ ਸੀ। ਗੁਰੂ ਜੀ ਦੇ ਅਤੀ ਕੋਮਲ ਬਾਲਾ ਸਰੀਰ ਤੋਂ ਰੂਹਾਨੀ ਆਭਾ ਪੂਰੇ ਜੋਬਨ ਵਿੱਚ ਚਮਕਾਰੇ ਮਾਰਦੀ ਸੀ।
ਬੇਸ਼ੱਕ ਆਪ ਬਾਲ ਅਵਸਥਾ ਵਿੱਚ ਸਨ ਪਰ ਯੋਗਤਾ ਅਤੇ ਕਰਨੀ ਕਰ ਕੇ ਸੰਪੂਰਨ ਸਨ। ਫ਼ਾਰਸੀ ਦੀ ਇਹ ਅਖਾਉਤ ਅਠਵੇਂ ਪਾਤਸ਼ਾਹ ’ਤੇ ਠੀਕ ਢੁੱਕਦੀ ਹੈ-‘ਬਜ਼ੁਰਗੀ ਬ-ਅਕਲ, ਨ ਬਸਾਲ’ ਭਾਵ ਵਡਿਆਈ ਨਿਰਮਲ ਬੁੱਧੀ ਤੇ ਗੁਣਾਂ ਉੱਤੇ ਨਿਰਭਰ ਹੈ, ਨਾ ਕਿ ਵੱਡੀ ਉਮਰ ਉੱਤੇ। ਆਪ ਜੀ ਨੇ ਗੁਰੂ-ਘਰ ਦੀ ਸਾਰੀ ਮਰਯਾਦਾ ਗੁਰਮਤਿ ਅਨੁਸਾਰ ਨਿਭਾਈ ਤੇ ਸਿੱਖਾਂ ਨੂੰ ਸੁਯੋਗ ਰਹਿਨੁਮਾਈ ਦਿੱਤੀ। ਆਪ ਦੇ ਮਕਨਾਤੀਸੀ (ਚੁੰਬਕੀ) ਸ਼ਬਦਾਂ ਦੇ ਪ੍ਰਭਾਵ ਅਤੇ ਪ੍ਰਚਾਰ ਸਦਕਾ ਸਿੱਖੀ ਨੇ ਦੇਸ਼-ਪਰਦੇਸ ਵਿੱਚ ਮਕਬੂਲਤਾ ਹਾਸਲ ਕੀਤੀ। ਭਾਈ ਜੈਤਾ ਜੀ ਤੇ ਭਾਈ ਲੱਖੀ ਸ਼ਾਹ ਜੀ ਵਰਗੇ ਅਨੇਕਾਂ ਆਪਾ-ਵਾਰਨ ਵਾਲੇ ਸ਼ਰਧਾਲੂ ਸਿੱਖ ਸਜ ਗਏ। ਬਹੁਤ ਥੋੜ੍ਹੇ ਸਮੇਂ ਵਿੱਚ ਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੀ ਕੀਰਤੀ ਦੂਰ-ਦੂਰ ਤੱਕ ਫੈਲ ਗਈ।
ਰਾਮ ਰਾਇ ਵੱਲੋਂ ਵਿਰੋਧਤਾ:
ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੀ ਵਧ ਰਹੀ ਵਡਿਆਈ ਨੂੰ ਵੇਖ ਕੇ ਰਾਮ ਰਾਇ ਈਰਖਾ ਦੀ ਅੱਗ ਵਿੱਚ ਸੜਨ ਲੱਗਾ ਤੇ ਉਸ ਨੇ ਛੋਟੇ ਭਰਾ ਦੀ ਵਿਰੋਧਤਾ ਕਰਨੀ ਸ਼ੁਰੂ ਕਰ ਦਿੱਤੀ। ਦਿੱਲੀ ਦਰਬਾਰ ਵਿੱਚ ਜਾ ਕੇ ਔਰੰਗਜ਼ੇਬ ਅੱਗੇ ਫ਼ਰਿਆਦ ਕੀਤੀ ਕਿ ‘ਵੱਡਾ ਹੋਣ ਕਾਰਨ ਗੁਰਤਾਗੱਦੀ ’ਤੇ ਮੇਰਾ ਹੱਕ ਹੈ। ਮੇਰੇ ਨਾਲ ਪਿਤਾ ਨੇ ਧੱਕਾ ਕੀਤਾ ਹੈ। ਬਾਦਸ਼ਾਹ ਆਲਮਗੀਰ ! ਮੈਂ ਆਪ ਜੀ ਦਾ ਵਫ਼ਾਦਾਰ ਹਾਂ ਤੇ ਅੱਗੇ ਤੋਂ ਵੀ ਤੁਸਾਂ ਦਾ ਰਿਣੀ ਰਹਾਂਗਾ। ਗੁਰਤਾ ਦਾ ਹੱਕ ਮੇਰਾ ਹੈ।’
ਔਰੰਗਜ਼ੇਬ ਬੜਾ ਚਲਾਕ ਸੀ। ਉਸ ਨੇ ਸੋਚਿਆ ਜੇ ਮੇਰੇ ਵਫ਼ਾਦਾਰ ਨੂੰ ਗੁਰਤਾਗੱਦੀ ਮਿਲ ਜਾਵੇਗੀ, ਮੈਂ ਸਾਰੀ ਲੋਕਾਈ ਦਾ ਧਰਮ-ਪਰਿਵਰਤਨ ਬੜੀ ਆਸਾਨੀ ਨਾਲ ਕਰ ਸਕਦਾ ਹਾਂ। ਸ਼ਾਹੀ ਹੁਕਮ ਭੇਜ ਦਿੱਤਾ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਿੱਲੀ ਆਉਣ ਤੇ ਬਾਦਸ਼ਾਹ ਨਾਲ ਵਿਚਾਰ-ਵਟਾਂਦਰਾ ਕਰਨ। ਜਦੋਂ ਸ੍ਰੀ ਰਾਮ ਰਾਇ ਦੀ ਸ਼ਿਕਾਇਤ ਸੁਣ ਕੇ ਔਰੰਗਜ਼ੇਬ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਨੂੰ ਦਿੱਲੀ ਦਰਬਾਰ ਵਿੱਚ ਹਾਜ਼ਰ ਹੋਣ ਲਈ ਸ਼ਾਹੀ ਕਾਸਦ ਨੂੰ ਚਿੱਠੀ ਦੇ ਕੇ ਕੀਰਤਪੁਰ ਸਾਹਿਬ ਭੇਜਿਆ ਤਾਂ ਆਪ ਜੀ ਨੇ ਗੁਰੂ ਪਿਤਾ ਦੇ ਅੰਤਮ ਸੰਦੇਸ਼ ‘ਨਹਿ ਮਲੇਛ ਕੋ ਦਰਸ਼ਨ ਦੇ ਹੈਂ’ ਨੂੰ ਸਮਰਪਿਤ ਹੋ ਕੇ ਔਰੰਗਜ਼ੇਬ ਨੂੰ ਦਿੱਲੀ ਜਾ ਕੇ ਮਿਲਣ ਤੋਂ ਸਾਫ਼ ਇਨਕਾਰ ਕਰ ਦਿੱਤਾ। ‘ਸੂਰਜ ਪ੍ਰਕਾਸ਼’ ਦੇ ਕਰਤਾ ਨੇ ਇਸ ਘਟਨਾ ਨੂੰ ਇਉਂ ਬਿਆਨ ਕੀਤਾ ਹੈ:
ਸੁਨ ਕੇ ਸ੍ਰੀ ਹਰਿ ਕ੍ਰਿਸਨ ਸੁਜਾਨਾ। ਸਭਨ ਸੁਨਾਵਤ ਬਾਕ ਬਖਾਨਾ।
ਨਹਿ ਮਲੇਛ ਕੋ ਦਰਸ਼ਨ ਦੇ ਹੈ। ਹੋਇ ਸਮੀਪ ਤਿਸ ਕੋ ਨਹਿ ਲੈ ਹੈ।
ਇਹੀ ਨੇਮ ਪਿਤ ਕੀਨ ਹਮਾਰੇ। ਤਿਸ ਪ੍ਰਕਾਰ ਹਮ ਭੀ ਉਰ ਧਾਰੇ।
ਪਰ ਜਦੋਂ ਰਾਜਾ ਜੈ ਸਿੰਘ ਨੇ ਦਿੱਲੀ ਦੀਆਂ ਸੰਗਤਾਂ ਵੱਲੋਂ ਦਿੱਲੀ ਚਰਨ ਪਾਉਣ ਲਈ ਬੇਨਤੀ ਕੀਤੀ ਤਾਂ ਆਪ ਨੇ ਸੰਗਤਾਂ ਦੀ ਅਰਜ਼ੋਈ ਨੂੰ ਪਰਵਾਨ ਕਰਦਿਆਂ ਦਿੱਲੀ ਆ ਪਏ।
ਹੰਕਾਰੀ ਪੰਡਿਤ ਦਾ ਹੰਕਾਰ ਤੋੜਨਾ:
ਦਿੱਲੀ ਵੱਲ ਜਾਂਦੇ ਰਾਹ ਵਿੱਚ ਪੰਜੋਖਰੇ ਦੇ ਸਥਾਨ ’ਤੇ ਪੜਾਅ ਦੌਰਾਨ ਹੰਕਾਰੀ ਪੰਡਿਤ ਲਾਲ ਚੰਦ ਗੁਰੂ-ਪਾਤਸ਼ਾਹ ਕੋਲ ਆਇਆ ਤੇ ਕਹਿਣ ਲੱਗਾ ਕਿ ‘ਨਾਮ ਤਾਂ ਹਰਿਕ੍ਰਿਸ਼ਨ ਰੱਖਿਆ ਹੈ ਪਰ ‘ਗੀਤਾ-ਗਿਆਨ’ ਦਾ ਤਾਂ ਤੁਹਾਨੂੰ ਕੋਈ ਅਨੁਭਵ ਨਹੀਂ। ਸ਼੍ਰੀ ਕ੍ਰਿਸ਼ਨ ਜੀ ਨੇ ਤਾਂ ਗੀਤਾ ਰਚੀ ਸੀ, ਤੁਸੀਂ ਗੀਤਾ ਦੇ ਅਰਥ ਹੀ ਕਰ ਕੇ ਦੱਸੋ।’ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਨੇ ਇੱਕ ਛੱਜੂ ਨਾਮੀ ਗੂੰਗੇ ਬੋਲੇ ਸਾਧਾਰਨ ਇਨਸਾਨ ਉਤੇ ਮਿਹਰ ਦੀ ਨਿਗਾ ਕਰ ਕੇ ਪੰਡਤ ਜੀ ਨੂੰ ਗੀਤਾ ਦੇ ਅਰਥ ਕਰ ਕੇ ਸਮਝਾਉਣ ਲਈ ਕਿਹਾ। ਉਸ ਨੇ ਸਹਿਜੇ ਹੀ ਬਿਬੇਕ ਬੁੱਧੀ ਸਹਿਤ ਗੀਤਾ ਦੇ ਅਰਥ ਕਰ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਪੰਡਿਤ ਲਾਲ ਚੰਦ ਚਰਨੀਂ ਢਹਿ ਪਿਆ ਤੇ ਮਾਫ਼ੀ ਮੰਗੀ। ਇਉਂ ਅਠਵੇਂ ਗੁਰਦੇਵ ਨੇ ਲਾਲ ਚੰਦ ਪੰਡਿਤ ਦਾ ਹੰਕਾਰ ਤੋੜਿਆ। ਪੰਜੋਖਰੇ ਦੀਆਂ ਸੰਗਤਾਂ ਨੂੰ ਨਿਹਾਲ ਕੀਤਾ ਤੇ ਦਿੱਲੀ ਵੱਲ ਚੱਲ ਪਏ।
ਦਿੱਲੀ ਵਿੱਚ ਸਿੱਖ ਧਰਮ ਦਾ ਪ੍ਰਚਾਰ ਤੇ ਵਿਸਥਾਰ:
ਦਿੱਲੀ ਪਹੁੰਚਣ ’ਤੇ ਰਾਜਾ ਜੈ ਚੰਦ ਤੇ ਸਿੱਖ ਸੰਗਤਾਂ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਭਾਰੀ ਸਵਾਗਤ ਕੀਤਾ। ਰਾਜਾ ਜੈ ਸਿੰਘ, ਜੋ ਗੁਰੂ-ਘਰ ਦਾ ਪੱਕਾ ਸ਼ਰਧਾਲੂ ਸੀ, ਨੇ ਆਪ ਦਾ ਉਤਾਰਾ ਆਪਣੇ ਬੰਗਲੇ ਵਿੱਚ ਕਰਵਾਇਆ। ਉਹ ਨਿੱਜੀ ਤੌਰ ’ਤੇ ਗੁਰੂ ਜੀ ਦੀ ਸੇਵਾ ਵਿੱਚ ਹਾਜ਼ਰ ਰਿਹਾ। ਇੱਕ ਦਿਨ ਰਾਜਾ ਜੈ ਚੰਦ ਦੀ ਰਾਣੀ ਨੇ ਸਤਿਗੁਰਾਂ ਦੇ ਦੀਦਾਰ ਦੀ ਤਾਂਘ ਪ੍ਰਗਟ ਕੀਤੀ ਤਾਂ ਰਾਜੇ ਨੇ ਗੁਰੂ ਜੀ ਨੂੰ ਮਹਿਲ ਵਿੱਚ ਬੁਲਾ ਲਿਆ। ਰਾਣੀ ਨੇ ਗੁਰੂ ਜੀ ਦੀ ਦਿੱਬਦ੍ਰਿਸ਼ਟੀ ਨੂੰ ਪਰਖਣ ਲਈ ਆਪ ਗੋਲੀਆਂ ਵਾਲੇ ਕੱਪੜੇ ਪਾ ਲਏ ਤੇ ਉਨ੍ਹਾਂ ਵਿੱਚ ਹੀ ਬੈਠ ਗਈ। ਗੁਰੂ ਜੀ ਨੇ ਆਪਣੀ ਛੜੀ, ਰਾਣੀ ਦੇ ਸਿਰ ’ਤੇ ਰੱਖ ਕੇ ਚਿਹਰੇ ਵੱਲ ਗਹੁ ਨਾਲ ਵੇਖਿਆ ਤੇ ਕਿਹਾ, ‘ਇਹ ਹੈ ਪਟਰਾਣੀ’। ਗੁਰੂ ਜੀ ਨੇ ਰਾਣੀ ਤੇ ਰਾਜੇ ਦੇ ਮਨੋਰਥ ਪੂਰੇ ਕੀਤੇ। ਰਾਜਾ ਜੈ ਚੰਦ ਬਾਲ-ਗੁਰੂ ਦੀ ਆਤਮਿਕ ਉੱਚਤਾ ਤੋਂ ਬਹੁਤ ਪ੍ਰਭਾਵਤ ਹੋਇਆ। ਉਸ ਨੇ ਇਹੋ ਪ੍ਰਭਾਵ ਬਾਦਸ਼ਾਹ ਔਰੰਗਜ਼ੇਬ ਨੂੰ ਵੀ ਜਾ ਕੇ ਦੱਸਿਆ ਤਾਂ ਬਾਦਸ਼ਾਹ ਨੇ ਵੱਡੇ ਭਰਾ ਦੀ ਗੁਰਗੱਦੀ ਦੇ ਹੱਕ ਲਈ, ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਵਿਰੁਧ ਦਿੱਤੀ ਦਰਖ਼ਾਸਤ ਖਾਰਜ ਕਰ ਦਿੱਤੀ। ਸਿੱਟਾ ਇਹ ਹੋਇਆ ਕਿ ਰਾਮ ਰਾਇ ਜੀ ਦੀ ਸੋਚੀ ਹੋਈ ਸਾਜ਼ਿਸ਼ ਸਿਰੇ ਨਾ ਚੜ੍ਹ ਸਕੀ।
ਰਾਜਾ ਜੈ ਸਿੰਘ ਦੇ ਬੰਗਲੇ ’ਤੇ ਰੋਜ਼ਾਨਾ ਹਰਿ-ਜਸ ਤੇ ਕੀਰਤਨ ਹੋਣ ਲੱਗਾ। ਦਿੱਲੀ ਦੀਆਂ ਸੰਗਤਾਂ ਹੁੰਮ-ਹੁਮਾ ਕੇ ਸਤਿਗੁਰਾਂ ਦੇ ਦਰਸ਼ਨ ਕਰਨ ਲਈ ਆਣ ਜੁੜਦੀਆਂ ਤੇ ਸਤਿਸੰਗ ਦਾ ਲਾਭ ਉੱਠਾ ਕੇ ਨਿਹਾਲ ਹੁੰਦੀਆਂ। ਗੁਰੂ ਜੀ ਨਾਮ ਬਾਣੀ ਦੇ ਉਪਦੇਸ਼ ਦੁਆਰਾ ਸੰਸਾਰੀ ਜੀਵਾਂ ਦੇ ਤਨ-ਮਨ ਦੇ ਅਸਾਧ ਰੋਗ ਦੂਰ ਕਰਦੇ ਸਨ।
ਗੁਰੂ ਜੀ ਨੇ ਵਰਣ ਵੰਡ ਦੇ ਸਿਧਾਂਤ ਦਾ ਸਖ਼ਤੀ ਨਾਲ ਵਿਰੋਧ ਕੀਤਾ, ਚੰਗੇ ਕਰਮ ਕਰਨ ਦੀ ਪ੍ਰੇਰਨਾ ਦਿੱਤੀ, ਇਸਤ੍ਰੀ ਨੂੰ ਸਮਾਜ ਵਿੱਚ ਸਤਿਕਾਰ ਦਿੱਤਾ, ਕੁੜੀ ਮਾਰਨ ਵਾਲਿਆਂ ਦਾ ਗੁਰੂ-ਦਰਬਾਰ ਵਿੱਚ ਆਉਣਾ ਮਨ੍ਹਾ ਕਰ ਦਿੱਤਾ, ਨਸ਼ਿਆਂ ਦੀ ਵਰਤੋਂ ਨਾ ਕਰਨ ’ਤੇ ਜ਼ੋਰ ਦਿੱਤਾ, ਆਦਿ। ਆਪ ਜੀ ਨੇ ਉਨ੍ਹਾਂ ਸਾਰੇ ਉਦੇਸ਼ਾਂ ਤੇ ਆਦਰਸ਼ਾਂ ਉੱਤੇ ਨਿੱਡਰਤਾ ਨਾਲ ਪਹਿਰਾ ਦਿੱਤਾ, ਜਿਹੜੇ ਗੁਰਮਤਿ ਨੇ ਸਿੱਖ ਲਹਿਰ ਲਈ ਮਿਥੇ ਹੋਏ ਸਨ। ਕਿਉਕਿ ਜੋਤਿ ਤੇ ਜੁਗਤਿ ਇੱਕੋ ਸੀ, ਬਾਣੀ ਤੇ ਬੋਲ ਇੱਕੋ ਸੀ, ਦ੍ਰਿਸ਼ਟ ਤੇ ਚਿੰਤਨ ਇੱਕੋ ਸੀ, ਆਦੇਸ਼ ਤੇ ਉਪਦੇਸ਼ ਇੱਕੋ ਜਿਹਾ ਸੀ, ਇਸ ਲਈ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਨੇ ਸਮਕਾਲੀ ਸਮਾਜਕ ਸਥਿਤੀ ਨੂੰ ਸੋਧਣ ਵਾਸਤੇ ਜਿਹੜੇ ਉਪਦੇਸ਼ ਦਿੱਤੇ, ਉਹ ਇੰਨੇ ਸੁਧਾਰ ਵਾਲੇ, ਸਾਰਥਕ ਤੇ ਸਿਰਜਣਾਤਮਕ ਸਨ ਕਿ ਸਮਕਾਲੀ ਸਮਾਜ ਨੂੰ ਪਵਿੱਤਰ ਤੇ ਆਦਰਸ਼ਕ ਜੀਵਨ ਵਾਲਾ ਸਿਰਜਣ ਵਿੱਚ ਵੀ ਉਹ ਬੜੇ ਸਹਾਇਕ ਹੋਏ। ਨਿਰਸੰਦੇਹ, ਸਿੱਖ ਧਰਮ ਦੇ ਪ੍ਰਚਾਰ ਤੇ ਵਿਸਥਾਰ ਵਾਸਤੇ ਆਪ ਜੀ ਨੇ ਇਤਿਹਾਸਕ ਰੋਲ ਅਦਾ ਕੀਤਾ।
ਇਹਨੀਂ ਦਿਨੀਂ ਦਿੱਲੀ ਵਿੱਚ ਚੇਚਕ ਤੇ ਹੈਜ਼ੇ ਦੀ ਭਿਆਨਕ ਬਿਮਾਰੀ ਫੈਲੀ ਹੋਈ ਸੀ। ਆਪ ਪਾਸ ਰੋਗੀ ਆਉਂਦੇ ਸਨ। ਗੁਰੂ ਜੀ ਆਪ ਵੀ ਲੋਕਾਂ ਦੀਆਂ ਪੀੜਾਂ ਹਰਨ ਲਈ ਘਰਾਂ ਵਿੱਚ ਜਾਂਦੇ ਤੇ ਆਪਣੇ ਹੱਥੀਂ ਸੇਵਾ ਕਰ ਕੇ ਦੁਖੀਆਂ ਦੇ ਦੁੱਖ ਦੂਰ ਕਰਦੇ ਰਹੇ ਸਨ। ਦਿਨ-ਰਾਤ ਚੇਚਕ ਨਾਲ ਪੀੜਤ ਰੋਗੀਆਂ ਵਿੱਚ ਵਿਚਰਨ ਕਾਰਨ ਅਤੇ ਅਕਾਲ ਪੁਰਖ ਦੇ ਭਾਣੇ ਅਨੁਸਾਰ ਗੁਰੂ ਜੀ ’ਤੇ ਇਸ ਬਿਮਾਰੀ ਦਾ ਹਮਲਾ ਹੋ ਗਿਆ। ਰੋਗ ਵਧ ਜਾਣ ਕਾਰਨ ਸਿੱਖ ਸੰਗਤਾਂ ਵਿੱਚ ਘਬਰਾਹਟ ਪੈਦਾ ਹੋ ਗਈ। ਆਪ ਜੀ ਨੇ ਸ਼ਹਿਰ ਤੋਂ ਬਾਹਰਵਾਰ ਖੁਲ੍ਹੀ ਥਾਂ ’ਤੇ ਜਾਣ ਦੀ ਇੱਛਾ ਪ੍ਰਗਟ ਕੀਤੀ। ਆਪ ਜਮਨਾ ਦਰਿਆ ਦੇ ਕੰਢੇ ’ਤੇ ਰਮਣੀਕ ਸਥਾਨ ਉੱਪਰ ਚੱਲੇ ਗਏ ਤੇ ਕਾਦਰ ਦੀ ਕੁਦਰਤ ਵਿੱਚ ਅੰਤਲਾ ਸਮਾਂ ਬਿਤਾਇਆ। ਇੱਕ ਦਿਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਮਾਤਾ ਜੀ ਤੇ ਸੰਗਤਾਂ ਨੂੰ ਦੱਸਿਆ ਕਿ ਉਨ੍ਹਾਂ ਦਾ ਜੋਤੀ-ਜੋਤਿ ਸਮਾਉਣ ਦਾ ਸਮਾਂ ਨੇੜੇ ਆ ਗਿਆ ਹੈ। ਫਿਰ ਸਿੱਖ ਸੰਗਤਾਂ ਨੂੰ ਉਪਦੇਸ਼ ਦਿੱਤਾ ਕਿ ਮੇਰੇ ਪਿੱਛੋਂ ਕਿਸੇ ਨੇ ਰੋਣਾ ਨਹੀਂ, ਸਗੋਂ ਭਾਣੇ ਵਿੱਚ ਰਹਿ ਕੇ ਪਰਮਾਤਮਾ ਦਾ ਸਿਮਰਨ ਤੇ ਕੀਰਤਨ ਕਰਨਾ ਹੈ। ਅੰਤ, ਸਿੱਖ ਸੰਗਤਾਂ ਨੂੰ ‘ਬਾਬਾ….ਬਕਾਲੇ’ ਦਾ ਸੰਕੇਤ ਦੇ ਕੇ ਆਪ ‘‘ਜਿਉ ਜਲ ਮਹਿ, ਜਲੁ ਆਇ ਖਟਾਨਾ ॥ ਤਿਉ ਜੋਤੀ ਸੰਗਿ, ਜੋਤਿ ਸਮਾਨਾ ॥’’ (ਮ: ੫/੨੭੮) ਗੁਰਵਾਕ ਅਨੁਸਾਰ ੩੦ ਮਾਰਚ ੧੬੬੪ ਈ. (੩ ਵਿਸਾਖ ੧੭੨੧ ਬਿ.) ਨੂੰ ਜੋਤੀ ਜੋਤ ਸਮਾ ਗਏ।
ਗੁਰੂ ਜੀ ਦਾ ‘ਬਾਬਾ…. ਬਕਾਲੇ’ ਦੇ ਸ਼ਬਦਾਂ ਵਿੱਚ ਬਹੁਤ ਡੂੰਘਾ ਰਹੱਸ ਤੇ ਗਹਿਰੀ ਰਮਜ਼ ਸੀ। ਗੁਰੂ ਜੀ ਨੇ ‘ਬਾਬਾ’ ਇਸ ਲਈ ਕਿਹਾ ਕਿਉਂਕਿ ਗੁਰਗੱਦੀ ਦੇ ਜ਼ਿੰਮੇਵਾਰ, ਸ੍ਰੀ ਗੁਰੂ ਤੇਗ ਬਹਾਦਰ ਜੀ ਸਨ, ਜੋ ਅਠਵੇਂ ਪਾਤਸ਼ਾਹ ਦੇ ਰਿਸ਼ਤੇ ਵਿੱਚ ਬਾਬਾ ਜੀ ਲਗਦੇ ਸਨ। ‘ਬਕਾਲੇ’ ਦਾ ਭਾਵ ਹੈ ਪਿੰਡ ਦਾ ਨਾਂ ਬਕਾਲਾ। ਵਿਦਵਾਨਾਂ ਦੀ ਰਾਇ ਹੈ ਕਿ ਬਾਲਾ-ਪ੍ਰੀਤਮ ਗੁਰੂ ਸਿੱਖਾਂ ਦੀ ਪਰਖ ਕਰਨੀ ਚਾਹੁੰਦੇ ਸਨ ਕਿ ਕੀ ਉਨ੍ਹਾਂ ਵਿੱਚ ਦੰਭ ਤੇ ਪਾਖੰਡ ਵਿੱਚੋਂ ਸੱਚ ਦੀ ਪਛਾਣ ਕਰਨ ਦੀ ਸੂਝ ਆ ਗਈ ਹੈ ਅਤੇ ਕੀ ਉਹ ਸੱਚੇ ਗੁਰੂ ਨੂੰ ਪਛਾਨਣ ਯੋਗ ਹੋ ਗਏ ਹਨ ? ਸਿੱਖ ਇਤਿਹਾਸ ਗਵਾਹ ਹੈ ਕਿ ਬਕਾਲੇ ਦੇ ਸਥਾਨ ’ਤੇ ਇਹ ਪਰਖ ਪੂਰੀ ਹੋਈ ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੌਵੇਂ ਗੁਰੂ ਦੇ ਰੂਪ ਵਿੱਚ ਪਰਗਟ ਹੋਏ। ਭਾਈ ਮੱਖਣ ਸ਼ਾਹ ਨੇ ਸੱਚੇ ਗੁਰੂ ਨੂੰ ਲੱਭਣ ਉਪਰੰਤ ਕੋਠੇ ’ਤੇ ਚੜ੍ਹ ਕੇ ‘ਲਾਧੋ ਰੇ, ਗੁਰ ਲਾਧੋ ਰੇ’ ਦਾ ਹੋਕਾ ਦਿੱਤਾ। ਸਿੱਖ ਸੰਗਤਾਂ ਨੂੰ ਅਥਾਹ ਖੁਸ਼ੀ ਹੋਈ ਕਿ ਸੱਚ ਉਜਾਗਰ ਹੋ ਗਿਆ ਹੈ ਤੇ ਉਨ੍ਹਾਂ ਦੀ ਬਾਂਹ ਫੜਨ ਵਾਲਾ ਮਿਲ ਗਿਆ ਹੈ।
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀ ਵਿਲੱਖਣ ਸ਼ਖ਼ਸੀਅਤ:
ਸਿੱਖ ਗੁਰੂ ਪਰੰਪਰਾ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੀ ਮਹਾਨ ਸ਼ਖ਼ਸੀਅਤ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਰੱਬੀ ਜੋਤਿ ਦੀ ਨਦਰਿ ਇੱਕ ਬਾਲਕ ਨੂੰ ਵੀ ਇਲਾਹੀ ਜੋਤਿ ਦਾ ਵਾਰਸ ਬਣਾ ਸਕਦੀ ਹੈ। ਪਾਠਕਾਂ ਨਾਲ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀ ਵਿਲੱਖਣ ਸ਼ਖ਼ਸੀਅਤ ਬਾਰੇ ਪ੍ਰੋ. ਜੋਗਿੰਦਰ ਸਿੰਘ ਦੇ ਲਿਖੇ ਸ਼ਬਦ (ਹੂ-ਬ-ਹੂ) ਸਾਂਝੇ ਕਰਦਾ ਹਾਂ: ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ‘ਜੀਵਨ’ ਬੜਾ ਵਚਿੱਤਰ, ਵਿਸ਼ੇਸ਼ਤਾ ਵਾਲਾ ਤੇ ਪ੍ਰਭਾਵਸ਼ਾਲੀ ਹੈ। ਜੇਕਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਨੁਭਵ ਤੇ ਬਾਣੀ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਬੜੇ ਸਮਰੱਥ, ਉੱਜਲ-ਦੀਦਾਰ ਤੇ ਸਭ ਦੁੱਖਾਂ ਦੀ ਨਵਿਰਤੀ ਕਰਨ ਵਾਲੇ ਹਨ ਤਾਂ ਸਮਕਾਲੀ ਭਾਈ ਗੁਰਦਾਸ ਜੀ ਦੀ ਦ੍ਰਿਸ਼ਟੀ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਭਰਮ ਅਤੇ ਭੈ ਤੋਂ ਮੁਕਤ ਵੀ ਹਨ। ਬਲਬੀਰ ਇੰਨੇ ਹਨ ਕਿ ਜੇ ਸਮਕਾਲੀ ਬਾਦਸ਼ਾਹ ਔਰੰਗਜ਼ੇਬ ਨਾਲ ਵਾਦ ਰਚਾਉਣ ਦਾ ਸਮਾਂ ਬਣਿਆ ਹੈ ਤਾਂ ਪੂਰੇ ਸੂਰਮਿਆਂ ਤੇ ਬਹਾਦਰਾਂ ਵਾਂਗ ਨਾ ਜ਼ਾਲਮ ਔਰੰਗਜ਼ੇਬ ਨੂੰ ਦਰਸ਼ਨ ਦਿੱਤੇ ਹਨ ਤੇ ਨਾ ਹੀ ਉਸ ਦੀ ਹਕੂਮਤ ਦਾ ਕੋਈ ਡਰ ਸਵੀਕਾਰ ਕੀਤਾ ਹੈ। ਸਹੀ ਅਰਥਾਂ ਵਿੱਚ ਇਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀ ਜੀਵਨ-ਵਚਿੱਤਰਤਾ ਹੈ ਕਿ ਬਾਲ ਉਮਰ ਵਿੱਚ ਦੁਖੀ ਤੇ ਰੋਗੀ ਮਨੁੱਖ ਦਾ ਭਰਪੂਰ ਹਮਦਰਦ ਹੋਣਾ ਅਤੇ ਸਮਕਾਲੀ ਤੇ ਜ਼ਾਲਮ ਹਕੂਮਤ ਦੇ ਭੈ ਤੋਂ ਆਜ਼ਾਦ ਹੋ ਕੇ ਗੁਰੂ-ਪਰੰਪਰਾ ਵਾਂਗ ਬਲਬੀਰ ਹੋ ਕੇ ਆਪਣੀ ਜੀਵਨ-ਕ੍ਰਿਆ ਨੂੰ ਉਜਾਗਰ ਕਰਨਾ ਹੀ ਨਹੀਂ, ਸਗੋਂ ਆਪਣੇ ਚਿੰਤਨ ਤੇ ਉਪਦੇਸ਼ਾਂ ਦਾ ਇੱਕ ਸਫ਼ਲ ਆਗੂ ਵਾਂਗ ਖੁੱਲ੍ਹ ਕੇ ਪ੍ਰਚਾਰ ਕਰਨਾ ਵੀ ਸੀ। ਉਨ੍ਹਾਂ ਨੇ ਪੰਜ ਸਾਲ ਦੀ ਉਮਰ ਵਿੱਚ ਗੁਰੂ-ਜੋਤਿ ਦੀ ਦਾਤਿ-ਵਡਿਆਈ ਪ੍ਰਾਪਤ ਕਰ ਕੇ, ਗੁਰੂ-ਸਿੰਘਾਸਣ ਉੱਤੇ ਬੈਠ ਕੇ, ਸਿੱਖ ਧਰਮ, ਸਿੱਖ ਸੰਗਤ, ਸਿੱਖ-ਸੰਸਥਾਵਾਂ ਤੇ ਸਿੱਖ-ਲਹਿਰ ਨੂੰ ਸਮਰੱਥ ਗੁਰੂ ਵਜੋਂ ਅਗਵਾਈ ਪ੍ਰਦਾਨ ਕੀਤੀ। ਗੁਰ-ਇਤਿਹਾਸ ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਤਿੰਨ ਸਾਲ ਦਾ ਗੁਰੂ-ਗੱਦੀ ਕਾਲ ਸਾਖੀ ਹੈ ਕਿ ਪੰਜ ਅਤੇ ਅੱਠ ਸਾਲ ਦੀ ਉਮਰ ਵਿੱਚ ਬਲਬੀਰ ਤੇ ਸਮਰੱਥ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਨੇ ਗੁਰੂ ਪਰੰਪਰਾ ਅਨੁਸਾਰ ਗੁਰੂ-ਦਰ-ਘਰ ਦੀ ਸੇਵਾ-ਸੰਭਾਲ ਵੀ ਕੀਤੀ, ਸਿੱਖ ਸੰਗਤ ਨੂੰ ਨਾਨਕ-ਨਾਮ ਤੇ ਧਰਮ-ਆਦਰਸ਼ਾਂ ਨਾਲ ਪੂਰੀ ਤਰ੍ਹਾਂ ਜੋੜੀ ਵੀ ਰੱਖਿਆ, ਸਮਾਜਿਕ ਤੇ ਰਾਜਨੀਤਕ ਜਾਗ੍ਰਿਤੀ ਲਈ ਸਰੀਰਕ ਬੰਧਨਾਂ ਤੋਂ ਆਜ਼ਾਦ ਹੋ ਕੇ, ਪੜਦਾਦਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਾਂਗ ਭੈ-ਮੁਕਤ ਵਾਤਾਵਰਨ ਵੀ ਸਿਰਜਦੇ ਰਹੇ ਤੇ ਜੇ ਸਮਕਾਲੀ ਬਾਦਸ਼ਾਹ ਔਰੰਗਜ਼ੇਬ ਨੇ ਆਤਮਿਕ ਗਤੀ ਜਾਂ ਰਾਜਨੀਤਕ-ਸਾਂਝ ਲਈ ਦਰਸ਼ਨ-ਦੀਦਾਰ ਦੀ ਇੱਛਾ ਵੀ ਪ੍ਰਗਟਾਈ ਤਾਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਨੇ ਅਤਿਆਚਾਰੀ ਤੇ ਜ਼ਾਲਮ ਕਹਿ ਕੇ, ਔਰੰਗਜ਼ੇਬ ਨੂੰ ਦਰਸ਼ਨ ਦੇਣ ਜਾਂ ਮਿਲਣ ਤੋਂ ਵੀ ਇਨਕਾਰ ਕਰ ਦਿੱਤਾ। ਨਿਸ਼ਚੇ ਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਜੀਵਨ ਬੜਾ ਵਚਿੱਤਰ ਤੇ ਗੁਰੂ-ਪਰੰਪਰਾ ਵਿੱਚ ਵਿਲੱਖਣ ਵਿਸ਼ੇਸ਼ਤਾ ਰੱਖਣ ਵਾਲਾ ਹੈ। ਗੁਰੂ ਹਰਿਕ੍ਰਿਸ਼ਨ ਸਾਹਿਬ ਦੀ ਵਿਲੱਖਣ ਵਿਸ਼ੇਸ਼ਤਾ ਦਾ ਇੱਕ ਆਧਾਰ ਇਹ ਵੀ ਹੈ ਕਿ ਗੁਰੂ-ਜੀਵਨ ਤੇ ਗੁਰੂ-ਗੱਦੀ ਕਾਲ ਵਿੱਚ ਗੁਰੂ ਹਰਿਕ੍ਰਿਸ਼ਨ ਸਾਹਿਬ ਸਭ ਤੋਂ ਘੱਟ ਉਮਰ ਦੇ ਹਨ। ਉਮਰ ਹੀ ਘੱਟ ਨਹੀਂ, ਗੁਰੂ-ਸਿੰਘਾਸਣ ਉੱਤੇ ਬੈਠ ਕੇ ਸਿੱਖ ਸੰਗਤਾਂ ਨੂੰ ਆਤਮਿਕ, ਸਮਾਜਿਕ ਅਤੇ ਰਾਜਨੀਤਕ ਅਗਵਾਈ ਪ੍ਰਦਾਨ ਕਰਨ ਦਾ ਸਮਾਂ ਵੀ ਸਭ ਗੁਰੂ-ਪ੍ਰਤਿਭਾਵਾਂ ਨਾਲੋਂ ਘੱਟ ਮਿਲਾ ਹੈ।…ਉਨ੍ਹਾਂ ਨੇ ਬਾਲ-ਉਮਰ ਤੋਂ ਘੱਟ ਗੁਰੂ-ਕਾਲ ਵਿੱਚ ਵੀ ਗੁਰੂ-ਸਮਰੱਥਾ, ਗੁਰੂ-ਦ੍ਰਿਸ਼ਟੀ, ਗੁਰੂ-ਮਾਣ ਤੇ ਗੁਰੂ-ਪ੍ਰਭਾਵ ਨੂੰ ਵੀ ਸਥਾਪਤ ਰੱਖਿਆ ਤੇ ਸਮਕਾਲੀ ਵਿਰੋਧਤਾ ਨਾਲ ਭਰੇ ਅਤੇ ਵਿਰੋਧੀ ਹਾਲਾਤ ਤੋਂ ਸਿੱਖ ਧਰਮ ਤੇ ਸਿੱਖ ਲਹਿਰ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਵੀ ਰੱਖਿਆ। ਜੋਤੀ-ਜੋਤਿ ਸਮਾਉਣ ਵੇਲੇ ‘ਬਾਬਾ ਬਕਾਲੇ’ ਦਾ ਸੰਕੇਤ ਕਰ ਕੇ ਜਿਸ ਯੋਗਤਾ, ਸਿਆਣਪ ਤੇ ਦੂਰ-ਦ੍ਰਿਸ਼ਟੀ ਨਾਲ ਗੁਰੂ-ਜੋਤਿ ਦਾ ਅਧਿਕਾਰੀ ਤੇ ਗੁਰੂ-ਸੰਸਥਾ ਦੇ ਨੌਵੇਂ ਵਾਰਸ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਬਣਾਇਆ, ਇਹ ਰਹੱਸ ਵੀ ਸਪਸ਼ਟ ਕਰਦਾ ਹੈ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਬਿਬੇਕ ਬੁੱਧ ਵਾਲੇ ਤੇ ਜਾਗਦੇ ਯੋਧੇ ਸਨ। ਉਹ ਧੀਰਮੱਲੀਆਂ, ਰਾਮਰਾਈਆਂ, ਸੋਢੀਆਂ ਤੇ ਸ਼ਾਹੀ ਏਜੰਟਾਂ ਦੀ ਵਿਰੋਧਤਾ ਤੇ ਵੰਗਾਰਾਂ ਤੋਂ ਸਦਾ ਬੇਮੁਹਤਾਜ ਰਹੇ। ਸਹੀ ਅਰਥਾਂ ਵਿੱਚ ਇਹ ਸਾਰੀ ਗੁਰੂ-ਕ੍ਰਿਆ ਵੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਨੂੰ ਵਿਲੱਖਣ ਵਿਸ਼ੇਸ਼ਤਾ ਵਾਲੀ ਸਥਾਪਿਤ ਕਰਦੀ ਹੈ।
ਭਾਈ ਗੁਰਦਾਸ ਜੀ (ਦੂਜੇ) ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਸਰੂਪ ਨੂੰ ‘ਅਸਟਮ ਬਲਬੀਰਾ’ ਆਖਿਆ ਹੈ, ਜਿਸ ਦਾ ਅਰਥ ਹੈ ਕਿ ਅਠਵੇਂ ਪਾਤਸ਼ਾਹ ਅਧਿਆਤਮਿਕ ਪੱਖੋਂ ਬਹੁਤ ਬਲਵਾਨ ਹਨ :
ਹਰਿਕਿਸਨ ਭਯੋ ਅਸਟਮ ਬਲਬੀਰਾ। ਜਿਨ ਪਹੁੰਚਿ ਦੇਹਲੀ ਤਜਿਓ ਸਰੀਰਾ।
ਬਾਲ ਰੂਪ ਧਰਿਓ ਸ੍ਵਾਂਗ ਰਚਾਇ। ਤਬ ਸਹਿਜੇ ਤਨ ਕੋ ਛੋਡਿ ਸਿਧਾਇ।
ਇਉ ਮੁਗਲਨ ਸੀਸ ਪਰੀ ਬਹੁ ਛਾਰਾ। ਵੈ ਖੁਦ ਪਤਿ ਸੋ ਪਹੁੰਚੇ ਦਰਬਾਰਾ।
ਆਰੰਗੇ ਇਹ ਬਾਦ ਰਚਾਇਓ। ਤਿਨ ਅਪਨਾ ਕੁਲ ਸਭ ਨਾਸ ਕਰਾਇਓ। (ਭਾਈ ਗੁਰਦਾਸ ਜੀ/ਵਾਰ ੪੧ ਪਉੜੀ ੨੨)
ਭਾਈ ਨੰਦ ਲਾਲ ਜੀ ਦੀਆਂ ਨਜ਼ਰਾਂ ਵਿੱਚ :
ਗੁਰੂ ਹਰਿਕਿਸ਼ਨ ਆਂ ਹਮਾਂ ਫਜਲੋ ਜ਼ੂਦ। ਹਕਸ਼ ਅਜ਼ ਹਮਾਂ ਖ਼ਾਸਗਾਂ ਬਰ ਸਤੂਦ। ਮਿਆਨਿ ਹੱਕ ਵਓ ਫ਼ਸਾਲ-ਉਲ ਵਰੱਕ। ਵਜੂਦਸ਼ ਹਮਾਂ ਫ਼ਸਲੋ ਅਫ਼ਜਾਲਿ ਹੱਕ। ਹਮਾਂ ਸਾਇਲਿ ਲੁਤਫ਼ਿ ਹੱਕ ਪਰਵਰਸ਼। ਜ਼ਮੀਨੋ ਜ਼ਮਾਂ ਜੁਮਲਾ ਫ਼ਰਮਾ ਬਰਸ਼। ਤੁਫ਼ੈਦਸ਼ ਦੁ ਆਲਮ ਬਵਦ ਕਾਮਯਾਬ। ਅਜ਼ੋ ਗਸ਼ਤਾ ਹਰ ਜ਼ੱਰਰਾ ਖ਼ੁਰਸ਼ੈਦ ਤਾਬ।
ਅਰਥਾਤ- ਪਿਆਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀ ਉਪਮਾ ਅਪਰ ਅਪਾਰ ਹੈ- ਉਹ ਬਖਸ਼ਿਸ਼ਾਂ ਦੇ ਭੰਡਾਰੇ ਤੇ ਦਾਤਾਂ ਵੰਡਣ ਵਾਲੇ ਹਨ। ਧਰਤੀ, ਅਕਾਸ਼, ਸੂਰਜ, ਚੰਦ ਤੇ ਤਾਰਿਆਂ ਦੇ ਮਾਲਕ ਆਪ ਨਿਰੰਕਾਰ ਹਨ। ਜਿਸ ’ਤੇ ਉਨ੍ਹਾਂ ਦੀ ਸੁਵੱਲੀ ਨਜ਼ਰ ਹੋ ਜਾਂਦੀ ਹੈ, ਉਸ ਦੇ ਲੋਕ-ਪਰਲੋਕ ਸੁਧਰ ਜਾਂਦੇ ਹਨ।
‘ਮਹਿਮਾ ਪ੍ਰਕਾਸ਼’ ਦਾ ਕਰਤਾ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੀ ਉਪਮਾ ਇਨ੍ਹਾਂ ਸ਼ਬਦਾਂ ਵਿੱਚ ਕਰਦਾ ਹੈ :
‘ਮਨ ਇਛਿਆ ਧਰ ਦਰਸਨ ਜੋ ਕਰੇ। ਪਾਏ ਪਦਾਰਥ ਪੂਰੀ ਪਰੇ। ਲੀਲਾ ਸਮੇ ਦਰਸਨ ਜੋ ਕਰੇ। ਅਰਥ ਪਰਮਾਰਥ ਜੋ ਮਨ ਧਰੇ। ਗੁਰ ਅੰਤਰਜਾਮੀ ਸਭ ਕੀ ਜਾਨੇ। ਕਰ ਕਿਰਪਾ ਕਰ ਬਚਨ ਬਖਾਨੇ। ਤਾਤਕਾਲ ਪੂਰਨ ਹੋਇ ਆਸ। ਅਦਭੁਤ ਲੀਲਾ ਪਰਮ ਬਿਲਾਸ।’
ਭਾਈ ਸੰਤੋਖ ਸਿੰਘ ਜੀ ਨੇ ਅਠਵੇਂ ਪਾਤਸ਼ਾਹ ਦੀ ਉਸਤਤੀ ਕਰਦਿਆਂ ਲਿਖਿਆ ਹੈ :
‘ਸੁੰਦਰ ਸੂਰਤਿ ਮਾਧੁਰੀ ਮੂਰਤਿ, ਪੂਰਤਿ ਕਾਮਨਾ ਸਿਖਯਨ ਕੀ। ਸ਼ਾਂਤੀ ਸਰੂਪ ਧਰੇ ਪ੍ਰਭੁ ਪੂਬ, ਆਠਮ ਦੇਹਿ ਸੁ ਨੌਤਨ ਕੀ। ਜਯੋ ਮਹਿਪਾਲਕ ਪੋਸ਼ਿਸ਼ ਕੋ ਤਜਿ, ਪੈ ਪਹਿਰੈ ਹਿਤ ਭਾਤਨ ਕੀ। ਸ੍ਰੀ ਹਰਿ ਕ੍ਰਿਸ਼ਨ ਤਥਾ ਦੁਤ ਪਾਤ, ਸੰਗਤਿ ਪ੍ਰੀਤਿ ਕਰੇ ਮਨ ਕੀ। … ਦੁਖ ਹਰਿ ਲੇਤ, ਸੁਖ ਬਾਂਛਤ ਕੋ ਦੇਤਿ ਗੁਰ, ਸਤਿਨਾਮ ਹੇਤੁ ਲਾਇ ਚੇਤਨਾ ਚਿਤਾਵਈ। ਮਨ ਕੇ ਬਿਕਾਰ ਨਾਸ ਕਰੇ ਏਕ ਬਾਰ ਗਨ, ਧੀਰਜ ਧਰਮ ਦਯਾ ਗੁਨ ਕੋ ਬਧਾਵਈ। ਸਮਤਾ ਸੰਤੋਖ, ਸੰਤੋਖ ਸਿੰਘ ਰਿਦੇ ਬਾਸ, ਸਿਖੀ ਕੋ ਪ੍ਰਕਾਸ਼ ਨੀਕੋ ਸੁਗਮ ਬਤਾਵਈ। ਜਾਨ ਸਿਖ ਆਪਨੇ ਹਰਤਿ ਤੀਨੋ ਤਾਪ ਨੇ, ਬਿਨਾ ਹੀ ਤਪ ਤਾਪਨੋ ਸੁ ਫਲ ਮਹਾਂ ਪਾਵਈ।’ (ਸੂਰਜ ਪ੍ਰਕਾਸ਼, ਰਾਸਿ ੧੦:੨੮)
ਗਿ. ਸੰਤੋਖ ਸਿੰਘ ਆਨੰਦਪੁਰੀ ਨੇ ਬਾਲ ਗੁਰੂ ਦੀ ਅਨੂਪਮ ਸ਼ਖ਼ਸੀਅਤ ਦਾ ਸ਼ਬਦ-ਚਿਤ੍ਰਣ ਇਉਂ ਕੀਤਾ ਹੈ :
‘ਸੂਰਜ ਵੱਤ ਝਿਲਮਿਲ ਝਲਕਦਾ, ਚੰਦਰਮਾ ਵੱਤ ਸੀਤਲਾਇ।… ਮੁਸਕਾਏ ਖਿੜੇ ਗੁਲਾਬ ਜਿਉਂ, ਚੌਤਰਫ ਸੁਗੰਧ ਫੈਲਾਇ। ਗੁਰੂ ਜਿਤ ਵੱਲ ਤੱਕੇ ਦਯਾ ਧਾਰ, ਦੁੱਖ ਦਰਿੱਦਰ ਦਰਦ ਵੰਝਾਇ।… ਲਘੁ ਆਯੂ, ਬੁੱਧਿ ਬਲਵਾਨ ਹੈ, ਸਭ ਸੰਗਤ ਸੀਸ ਨਿਵਾਇ। ਸ੍ਰੀ ਹਰਿਕ੍ਰਿਸ਼ਨ ਧਿਆਈਐ, ਜਿਸ ਡਿਠੇ ਸਭਿ ਦੁਖਿ ਜਾਇ॥’’
ਸਿੱਖਾਂ ਦੀ ਨਿੱਤ ਦੀ ਅਰਦਾਸ ’ਚ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਪ੍ਰਤੀ ‘ਧਿਆਈਐ’ ਅਤੇ ‘ਡਿਠੇ ਸਭਿ ਦੁਖਿ ਜਾਇ’ ਦੋ ਪਦ ਜੋੜ ਕੇ ਉਨ੍ਹਾਂ ਦੀ ਬਲਬੀਰ ਤੇ ਸਿਰਜਨਾਤਮਿਕ ਸ਼ਖ਼ਸੀਅਤ ਦੀ ਜੋ ਮਹਿਮਾ ਗਾਇਨ ਕੀਤੀ ਹੈ, ਜੇ ਸਮੁੱਚੀ ਮਾਨਸ ਜਾਤਿ ਉਸ ਮਹਿਮਾ ਗਾਇਨ ਵਿੱਚ ਇਕ-ਸੁਰ ਹੋ ਸਕੇ ਤਾਂ ਨਿਸ਼ਚੇ ਹੀ ਸਭ ਦੁੱਖ ਦੂਰ ਹੋ ਜਾਣਗੇ। ਸਭ ਦੁਖ ਜਾਣ ਨਾਲ ਹੀ ਸੁਖ, ਸਹਿਜ ਤੇ ਅਨੰਦ ਦੀ ਪ੍ਰਾਪਤੀ ਹੋਵੇਗੀ। ਅਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਦਰਸ਼ਨ-ਦੀਦਾਰ ਸੁਖ, ਸਹਿਜ ਤੇ ਅਨੰਦ ਪ੍ਰਾਪਤੀ ਦਾ ਵੀ ਦਰਸ਼ਨ ਦੀਦਾਰ ਹੈ।



Share On Whatsapp

Leave a comment





Next Page ›