*सोरठि महला ५ घरु ३ चउपदे*
*ੴ सतिगुर प्रसादि ॥*
*मिलि पंचहु नही सहसा चुकाइआ ॥ सिकदारहु नह पतीआइआ ॥ उमरावहु आगै झेरा ॥ मिलि राजन राम निबेरा ॥१॥ अब ढूढन कतहु न जाई ॥ गोबिद भेटे गुर गोसाई ॥ रहाउ ॥ आइआ प्रभ दरबारा ॥ ता सगली मिटी पूकारा ॥ लबधि आपणी पाई ॥ ता कत आवै कत जाई ॥२॥ तह साच निआइ निबेरा ॥ ऊहा सम ठाकुरु सम चेरा ॥ अंतरजामी जानै ॥ बिनु बोलत आपि पछानै ॥३॥ सरब थान को राजा ॥ तह अनहद सबद अगाजा ॥ तिसु पहि किआ चतुराई ॥ मिलु नानक* *आपु गवाई ॥४॥१॥५१॥*
*अर्थ: राग सोरठि, घर ३ में* *गुरू अर्जनदेव जी की चार-बंदों वाली बाणी।*
*अकाल पुरख एक है और सतिगुरू की कृपा से मिलता है।*
*हे भाई ! नगर के पैंचाँ को मिल के (कामादिक वैरीयो से हो रहा) सहम दूर नहीं किया जा सकता। सरदारों लोगों से भी तस्सली नहीं मिल सकती (कि यह वैरी तंग नहीं करेगे) सरकारी हाकिम के आगे भी यह झगड़ा (पेश करने से कुछ नहीं बनता) भगवान पातिशाह को मिल के फैसला हो जाता है (और, कामादिक वैरीयो का भय खत्म हो जाता है) ॥१॥ अब (कामादिक वैरीयो से हो रहे सहम से बचने के लिए) किसी ओर जगह (सहारा) खोजने की जरूरत ना रह गई, जब गोबिंद को, गुरु को सृष्टि के खसम को मिल गए ॥ रहाउ ॥ हे भाई ! जब मनुष्य भगवान की हजूरी में पहुंचता है (चित् जोड़ता है), तब इस की (कामादिक वैरीयो के विरुध) सारी शिकैत खत्म हो जाती है। तब मनुख वह वसत हासिल कर लेता है जो सदा इस की अपनी बनी रहती है, तब विकारों में फंस कर भटकने से बच जाता है ॥२॥ हे भाई ! भगवान की हजूरी में सदा कायम रहने वाले न्याय अनुसार (कामादिकाँ के साथ हो रही टकर का) फैसला हो जाता है। उस दरगाह में (जुल्मी का कोई लिहाज नहीं किया जाता) स्वामी और नौकर एक जैसा समझा जाता है। हरेक के दिल की जानने वाला भगवान (हजूरी में पहुंचे हुए सवाली के दिल की) जानता है, (उस के) बोले बिना वह भगवान आप (उस के दिल की पीड़ा को) समझ लेता है ॥३॥ हे भाई ! भगवान सारे लोकों का स्वामी है, उस के साथ मिलाप-अवस्था में मनुख के अंदर भगवान की सिफ़त-सालाह की बाणी एक-रस पूरा प्रभाव डाल लेती है (और, मनुख ऊपर कामादिक वैरी अपना जोर नहीं पा सकते)। (पर, हे भाई ! उस को मिलने के लिए) उस के साथ कोई चलाकी नहीं की जा सकती। नानक जी ! (कहो-हे भाई ! अगर उस को मिलना है, तो) आपा-भाव गवा के (उस को) मिल ॥४॥१॥५१॥*



Share On Whatsapp

Leave a comment




ਅੰਗ : 621

ਸੋਰਠਿ ਮਹਲਾ ੫ ਘਰੁ ੩ ਚਉਪਦੇ*
*ੴ ਸਤਿਗੁਰ ਪ੍ਰਸਾਦਿ ॥*
*ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥*

ਅਰਥ: ਰਾਗ ਸੋਰਠਿ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।*
*ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।*
*ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ।) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ।) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ॥੧॥ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ, ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ ॥ ਰਹਾਉ ॥ ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ, ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ ॥੨॥ ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾਂ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ ॥੩॥ ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ)। (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਨਾਨਕ ਜੀ! (ਆਖੋ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ ॥੪॥੧॥੫੧॥*



Share On Whatsapp

Leave a comment


रामकली महला ४ ॥
राम जना मिलि भइआ अनंदा हरि नीकी कथा सुनाइ ॥ दुरमति मैलु गई सभ नीकलि सतसंगति मिलि बुधि पाइ ॥१॥ राम जन गुरमति रामु बोलाइ ॥ जो जो सुणै कहै सो मुकता राम जपत सोहाइ ॥१॥ रहाउ ॥ जे वड भाग होवहि मुखि मसतकि हरि राम जना भेटाइ ॥ दरसनु संत देहु करि किरपा सभु दालदु दुखु लहि जाइ ॥२॥

हे भाई! प्रभु के सेवक को मिल कर ( मन में ) आनंद पैदा होता है। (प्रभु का सेवक ) प्रभु की सुन्दर सिफत-सलाह सुना कर ( सुनने वाले के दिल में आनंद पैदा कर देता है) । साध सांगत में मिल कर मानुष (श्रेठ) अकल सिख लेता है, (उस के अन्दर से ) बुरी सोच वाले साडी मैल दूर हो जाती है॥੧॥ हे प्रभु के भगत जनों! (मुझे) गुरु की सिखया दे कर प्रभु के नाम सिमरन के लिए मदद करो। जो जो मानुष प्रभु का नाम सुनता है (या) उचरता है, वह (दुर्मत से) स्वतन्त्र हो जाता है। प्रभु का नाम जप जप कर वह सुन्दर जीवन वाला बन जाता है॥੧॥ रहाऊ ॥ हे भाई ! अगर किसी मानुष के माथे पर अच्छे किस्मत जग जाये, तो परमात्मा उसे संत जनों के साथ मिलाता है। हे प्रभु! किरपा कर के ( मुझे) संत जनों का दर्शन दो, ( संत जनों का दर्शन कर के ) सारा दलिददर दूर हो जाता है ॥੨॥



Share On Whatsapp

Leave a comment


ਅੰਗ : 880

ਰਾਮਕਲੀ ਮਹਲਾ ੪ ॥
ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥ ਦੁਰਮਤਿ ਮੈਲੁ ਗਈ ਸਭ ਨੀਕਲਿ ਸਤਸੰਗਤਿ ਮਿਲਿ ਬੁਧਿ ਪਾਇ ॥੧॥ ਰਾਮ ਜਨ ਗੁਰਮਤਿ ਰਾਮੁ ਬੋਲਾਇ ॥ ਜੋ ਜੋ ਸੁਣੈ ਕਹੈ ਸੋ ਮੁਕਤਾ ਰਾਮ ਜਪਤ ਸੋਹਾਇ ॥੧॥ ਰਹਾਉ ॥ ਜੇ ਵਡ ਭਾਗ ਹੋਵਹਿ ਮੁਖਿ ਮਸਤਕਿ ਹਰਿ ਰਾਮ ਜਨਾ ਭੇਟਾਇ ॥ ਦਰਸਨੁ ਸੰਤ ਦੇਹੁ ਕਰਿ ਕਿਰਪਾ ਸਭੁ ਦਾਲਦੁ ਦੁਖੁ ਲਹਿ ਜਾਇ ॥੨॥

ਅਰਥ: ਹੇ ਭਾਈ! ਪ੍ਰਭੂ ਦੇ ਸੇਵਕਾਂ ਨੂੰ ਮਿਲ ਕੇ (ਮਨ ਵਿਚ) ਆਨੰਦ ਪੈਦਾ ਹੁੰਦਾ ਹੈ। (ਪ੍ਰਭੂ ਦਾ ਸੇਵਕ) ਪ੍ਰਭੂ ਦੀ ਸੋਹਣੀ ਸਿਫ਼ਤਿ-ਸਾਲਾਹ ਸੁਣਾ ਕੇ (ਸੁਣਨ ਵਾਲੇ ਦੇ ਹਿਰਦੇ ਵਿਚ ਆਨੰਦ ਪੈਦਾ ਕਰ ਦੇਂਦਾ ਹੈ)। ਸਾਧ ਸੰਗਤਿ ਵਿਚ ਮਿਲ ਕੇ ਮਨੁੱਖ (ਸ੍ਰੇਸ਼ਟ) ਅਕਲ ਸਿੱਖ ਲੈਂਦਾ ਹੈ, (ਉਸ ਦੇ ਅੰਦਰੋਂ) ਭੈੜੀ ਮਤਿ ਵਾਲੀ ਸਾਰੀ ਮੈਲ ਦੂਰ ਹੋ ਜਾਂਦੀ ਹੈ ॥੧॥ ਹੇ ਪ੍ਰਭੂ ਦੇ ਭਗਤ-ਜਨੋ! (ਮੈਨੂੰ) ਗੁਰੂ ਦੀ ਸਿਖਿਆ ਦੇ ਕੇ ਪ੍ਰਭੂ ਦਾ ਨਾਮ ਸਿਮਰਨ ਲਈ ਮਦਦ ਕਰੋ। ਜੇਹੜਾ ਜੇਹੜਾ ਮਨੁੱਖ ਪ੍ਰਭੂ ਦਾ ਨਾਮ ਸੁਣਦਾ ਹੈ (ਜਾਂ) ਉਚਾਰਦਾ ਹੈ, ਉਹ (ਦੁਰਮਤਿ ਤੋਂ) ਸੁਤੰਤਰ ਹੋ ਜਾਂਦਾ ਹੈ। ਪ੍ਰਭੂ ਦਾ ਨਾਮ ਜਪ ਜਪ ਕੇ ਉਹ ਸੋਹਣੇ ਜੀਵਨ ਵਾਲਾ ਬਣ ਜਾਂਦਾ ਹੈ ॥੧॥ ਰਹਾਉ॥ ਹੇ ਭਾਈ! ਜੇ ਕਿਸੇ ਮਨੁੱਖ ਦੇ ਮੱਥੇ ਉਤੇ ਚੰਗੇ ਭਾਗ ਜਾਗ ਪੈਣ, ਤਾਂ ਪਰਮਾਤਮਾ ਉਸ ਨੂੰ ਸੰਤ ਜਨਾਂ ਨਾਲ ਮਿਲਾਂਦਾ ਹੈ। ਹੇ ਪ੍ਰਭੂ! ਕਿਰਪਾ ਕਰ ਕੇ (ਮੈਨੂੰ) ਸੰਤ ਜਨਾਂ ਦਾ ਦਰਸ਼ਨ ਬਖ਼ਸ਼, (ਸੰਤ ਜਨਾਂ ਦਾ ਦਰਸ਼ਨ ਕਰ ਕੇ) ਸਾਰਾ ਦਰਿੱਦਰ ਦੁੱਖ ਦੂਰ ਹੋ ਜਾਂਦਾ ਹੈ ॥੨॥



Share On Whatsapp

View All 2 Comments
Dalbara Singh : waheguru ji 🙏
ਦਲਬੀਰ ਸਿੰਘ : 🙏🙏🌺🌸🌼ਦੁੱਖ ਕੱਟ ਦੁਨੀਆਂ ਦੇ ਕਰ ਦੂਰ ਹਨੇਰੇ ਅਰਦਾਸ ਦਾਤੇਆ ਚਰਨਾ ਵਿੱਚ ਤੇਰੇ .ਤੇਰੇ ਨਾਮ ਤੋਂ...



सोरठि महला ५ ॥
गई बहोड़ु बंदी छोड़ु निरंकारु दुखदारी ॥ करमु न जाणा धरमु न जाणा लोभी माइआधारी ॥ नामु परिओ भगतु गोविंद का इह राखहु पैज तुमारी ॥१॥ हरि जीउ निमाणिआ तू माणु ॥ निचीजिआ चीज करे मेरा गोविंदु तेरी कुदरति कउ कुरबाणु ॥ रहाउ ॥ जैसा बालकु भाइ सुभाई लख अपराध कमावै ॥ करि उपदेसु झिड़के बहु भाती बहुड़ि पिता गलि लावै ॥ पिछले अउगुण बखसि लए प्रभु आगै मारगि पावै ॥२॥ हरि अंतरजामी सभ बिधि जाणै ता किसु पहि आखि सुणाईऐ ॥ कहणै कथनि न भीजै गोबिंदु हरि भावै पैज रखाईऐ ॥ अवर ओट मै सगली देखी इक तेरी ओट रहाईऐ ॥३॥ होइ दइआलु किरपालु प्रभु ठाकुरु आपे सुणै बेनंती ॥ पूरा सतगुरु मेलि मिलावै सभ चूकै मन की चिंती ॥ हरि हरि नामु अवखदु मुखि पाइआ जन नानक सुखि वसंती ॥४॥१२॥६२॥

☬ अर्थ ☬
हे प्रभू! तूँ (आत्मिक जीवन की) लुप्त हो चुकी (रास-पूँजी) को वापिस दिलाने वाला हैं, तुँ (विकारों की) कैद से छुड़ाने वाला हैं, तेरा कोई खास स्वरूप बयान नहीं किया जा सकता, तूँ (जीवों को दुःख में धीरज देने वाला हैं। हे प्रभू! मैं कोई अच्छा कर्म कोई अच्छा धर्म करना नहीं जनता, मैं लोभ में फँसा रहता हूँ, मैं माया के मोह में ग्रस्त रहता हूँ। परन्तु हे प्रभू! मेरा नाम “गोबिंद का भगत” पड़ चुका है। सो, अब तूँ अपने नाम की आप लाज रख ॥१॥ हे प्रभू जी! तूँ उन लोगो को मान देता हैं, जिनका कोई मान नहीं करता। मैं तेरी ताकत से सदके जाता हूँ। हे भाई! मेरा गोबिंद नाकाम और नकारे गए लोगों को भी आदर के योग्य बना देता है ॥ रहाउ ॥ हे भाई! जैसे कोई बच्चा अपनी लग्न अनुसार स्वभाव अनुसार लाखों गलतियाँ करता है, उस का पिता उस को शिक्षा दे दे कर कई तरीकों से झिड़कता भी है, परन्तु फिर अपने गल से (उस को) लगा लेता है, इसी तरह प्रभू-पिता भी जीवों के पिछले गुनाह बख़्श लेता है, और आगे के लिए (जीवन के) ठीक रास्ते पर पा देता है ॥२॥ हे भाई! परमात्मा प्रत्येक के दिल की जानने वाला है, (जीवों की) प्रत्येक (आत्मिक) हालत को जानता है। (उस को छोड़ कर) अन्य किस पास (अपनी हालत) कह कर सुनाई जा सकती है ? हे भाई! परमात्मा केवल जुबानी बातों से ख़ुश नहीं होता। (कार्या कर के जो मनुष्य) परमात्मा को अच्छा लग जाता है, उस की वह इज़्ज़त रख लेता है। हे प्रभू! मैं अन्य सभी आसरे देख लिए हैं, मैं एक तेरा आसरा ही रखा हुआ है ॥३॥ हे भाई! मालिक-प्रभू दयावान हो कर कृपाल हो कर आप ही (जिस मनुष्य की) बेनती सुन लेता है, उसको पूरा गुरू मिला देता है (इस तरह, उस मनुष्य के) मन की प्रत्येक चिंता ख़त्म हो जाती है। दास नानक जी! (कहो – गुरू जिस मनुष्य के) मुँह में परमात्मा की नाम-दवाई पा देता है, वह मनुष्य आत्मिक आनंद में जीवन बितीत करता है ॥४॥१२॥६२॥



Share On Whatsapp

Leave a comment


ਅੰਗ : 624

ਸੋਰਠਿ ਮਹਲਾ ੫ ॥
ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥

ਅਰਥ: ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ ‘ਗੋਬਿੰਦ ਦਾ ਭਗਤ’ ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ ॥੧॥ ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ ॥ ਰਹਾਉ ॥ ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ ॥੨॥ ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ। (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ। (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ। ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ ॥੩॥ ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ। ਦਾਸ ਨਾਨਕ ਜੀ! (ਆਖੋ – ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ ॥੪॥੧੨॥੬੨॥



Share On Whatsapp

View All 2 Comments
Dalbara Singh : waheguru ji 🙏
ਦਲਬੀਰ ਸਿੰਘ : 🙏🙏🌷🌺🌼ਹੇ ਅਕਾਲ ਪੁਰਖ ਵਾਹਿਗੁਰੂ ਜੀਓ ਵਿੰਨ ਬੋਲਿਆਂ ਸਭ kish ਜਾਣਦਾ ਕਿਸ ਆਗੇ ਕੀਚੇ ਅਰਦਾਸ 🌼🌺🌸🙏🙏

धनासरी महला १ घरु २ असटपदीआ ੴ सतिगुर प्रसादि ॥ गुरु सागरु रतनी भरपूरे ॥ अम्रितु संत चुगहि नही दूरे ॥ हरि रसु चोग चुगहि प्रभ भावै ॥ सरवर महि हंसु प्रानपति पावै ॥१॥ किआ बगु बपुड़ा छपड़ी नाए ॥ कीचड़ि डूबै मैलु न जाए ॥१॥ रहाउ ॥ रखि रखि चरन धरे वीचारी ॥ दुबिधा छोडि भए निरंकारी ॥ मुकति पदारथु हरि रस चाखे ॥ आवण जाण रहे गुरि राखे ॥२॥ सरवर हंसा छोडि न जाए ॥ प्रेम भगति करि सहजि समाए ॥ सरवर महि हंसु हंस महि सागरु ॥ अकथ कथा गुर बचनी आदरु ॥३॥ सुंन मंडल इकु जोगी बैसे ॥ नारि न पुरखु कहहु कोऊ कैसे ॥ त्रिभवण जोति रहे लिव लाई ॥ सुरि नर नाथ सचे सरणाई ॥४॥ आनंद मूलु अनाथ अधारी ॥ गुरमुखि भगति सहजि बीचारी ॥ भगति वछल भै काटणहारे ॥ हउमै मारि मिले पगु धारे ॥५॥ अनिक जतन करि कालु संताए ॥ मरणु लिखाए मंडल महि आए ॥ जनमु पदारथु दुबिधा खोवै ॥ आपु न चीनसि भ्रमि भ्रमि रोवै ॥६॥ कहतउ पड़तउ सुणतउ एक ॥ धीरज धरमु धरणीधर टेक ॥ जतु सतु संजमु रिदै समाए ॥ चउथे पद कउ जे मनु पतीआए ॥७॥ साचे निरमल मैलु न लागै ॥ गुर कै सबदि भरम भउ भागै ॥ सूरति मूरति आदि अनूपु ॥ नानकु जाचै साचु सरूपु ॥८॥१॥

अर्थ: बिचारा बगुला छपड़ी में क्यों नहाता है? (कुछ नहीं मिलता, बल्कि छपड़ी में नहा के) कीचड़ में डूबता है, (उसकी ये) मैल दूर नहीं होती (जो मनुष्य गुरू समुन्द्र को छोड़ के देवी-देवताओं आदि अन्य के आसरे तलाशता है वह, मानो, छपड़ी में ही नहा रहा है। वहाँ से वह और भी ज्यादा माया-मोह की मैल चिपका लेता है)।1। रहाउ।गुरू (मानो) एक समुन्द्र (है जो प्रभू की सिफत सालाह से) नाको नाक भरा हुआ है। गुरमुख सिख (उस सागर में से) आत्मिक जीवन देने वाली खुराक (प्राप्त करते हैं जैसे हंस मोती) चुगते हैं, (और गुरू से) दूर नहीं रहते। प्रभू की मेहर के अनुसार संत-हंस हरी-नाम रस (की)चोग चुगते हैं। (गुरसिख) हंस (गुरू-) सरोवर में (टिका रहता है, और) जिंद के मालिक प्रभू को पा लेता है।1।गुरसिख बड़ा सचेत हो के पूरा विचारवान हो के (जीवन-यात्रा में) पैर रखता है। परमात्मा के बिना किसी और आसरे की तलाश छोड़ के परमात्मा का ही बन जाता है। परमात्मा के नाम का रस चख के गुरसिख वह पदार्थ हासिल कर लेता है जो माया के मोह से खलासी दिलवा देता है। जिसकी गुरू ने सहायता कर दी उसके जन्म-मरण के चक्कर समाप्त हो गए।2।(जैसे) हंस मानसरोवर को छोड़ के नहीं जाता (वैसे ही जो सिख गुरू का दर छोड़ के नहीं जाता वह) प्रेमा भक्ति की बरकति से अडोल आत्मिक अवस्था में लीन हो जाता है। जो गुरसिख-हंस गुरू-सरोवर में टिकता है, उसके अंदर गुरू-सरोवर अपना आप प्रगट करता है (उस सिख के अंदर गुरू बस जाता है) – यह कथा अकथ है (भाव, इस आत्मिक अवस्था का बयान नहीं किया जा सकता। सिर्फ ये कह सकते हैं कि) गुरू के बचनों पर चल के वह (लोक-परलोक में) आदर पाता है।3।अगर कोई विरला प्रभू चरणों में जुड़ा हुआ व्यक्ति शून्य अवस्था में टिकता है, उसके अंदर स्त्री-मर्द वाला भेद नहीं रह जाता (भाव, उसके काम चेष्टा अपना प्रभाव नहीं डालती)। बताओ, कोई ये संकल्प कर भी कैसे सकता है? क्योंकि वह तो सदा उस परमात्मा में सुरति जोड़े रखता है जिसकी ज्योति तीनों भवनों में व्यापक है और देवते मनुष्य नाथ आदि सभी जिस सदा-स्थिर की शरण लिए रखते हैं।4।(गुरमुख-हंस गुरू-सागर में टिक के उस प्राणपति-प्रभू को मिलता है) जो आत्मिक आनंद का श्रोत है जो निआसरों का आसरा है। गुरमुख उसकी भक्ति के द्वारा और उसके गुणों के विचार के माध्यम से अडोल आत्मिक अवस्था में टिके रहते हैं। वह प्रभू (अपने सेवकों की) भक्ति से प्रेम करता है, उनके सारे डर दूर करने के समर्थ है।गुरमुखि अहंकार को मार के और (साध-संगति में) टिक के उस आनंद-मूल प्रभू (के चरनों) में जुड़ते हैं।5।जो मनुष्य (बेचारे बगुले की तरह अहंकार की छपड़ी में ही नहाता है, और) अपने आत्मिक जीवन को नहीं पहचानता, वह (अहंकार में) भटक-भटक के दुखी होता है; परमात्मा के बिना किसी और आसरे की तलाश में वह अमूल्य मानस जनम गवा लेता है; अनेकों अन्य ही जतन करने के कारण (सहेड़ी हुई) आत्मिक मौत (का लेख ही अपने माथे पर) लिखा के इस जगत में आया (और यहाँ भी आत्मिक मौत ही गले पड़वाता रहा)।6।(पर) जो मनुष्य एक परमात्मा की सिफत सालाह ही (नित्य) उचारता है, पढ़ता है और सुनता है और धरती के आसरे प्रभू की टेक पकड़ता है वह गंभीर स्वभाव ग्रहण करता है वह (मनुष्य जीवन के) फर्ज को (पहचानता है)।अगर मनुष्य (गुरू की शरण में रह के) अपने मन को उस आत्मिक अवस्था में पहुँचा ले जहाँ माया के तीनों ही गुण जोर नहीं डाल सकते, तो (सहज ही) जत-सत और संजम उसके हृदय में लीन रहते हैं।7।सदा-स्थिर प्रभू में टिक के पवित्र हुए मनुष्य के मन को विकारों की मैल नहीं चिपकती। गुरू के शबद की बरकति से उसकी भटकना दूर हो जाती है उसका (दुनियावी) डर-सहम समाप्त हो जाता है।नानक (भी) उस सदा-स्थिर हस्ती वाले प्रभू (के दर से नाम की दाति) मांगता है जिस जैसा और कोई नहीं है जिसकी (सुंदर) सूरत और जिसका अस्तित्व आदि से ही चला आ रहा है।8।1।



Share On Whatsapp

Leave a comment




ਅੰਗ : 685

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ॥
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ।ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।(ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫ rr।ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬।(ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) ।ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭।ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ।ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ।੮।੧।



Share On Whatsapp

View All 2 Comments
ਦਲਬੀਰ ਸਿੰਘ : 🙏🙏🌺🌸🌼ਹੇ ਅਕਾਲ ਪੁਰਖ ਵਾਹਿਗੁਰੂ ਜੀਓ ਗੁਰੂ ਰਾਮ ਦਾਸ ਰਾਖੋ ਸਰਨਾਈ🌼🌺🌸🙏🙏
Dalbara Singh : waheguru ji 🙏

ਉਦਾਸੀਆਂ (ਯਾਤਰਾ) ਤੋ ਬਾਦ ਗੁਰੂ ਨਾਨਕ ਦੇਵ ਜੀ ਮਹਾਰਾਜ ਕਰਤਾਰਪੁਰ ਸਾਹਿਬ ਟਿਕ ਗਏ। ਜੀਵਨ ਦੇ ਕਰੀਬ 18 ਸਾਲ ਏਥੇ ਰਹੇ , ਏਥੇ ਈ ਹਲ ਵਾਹਿਆ ਖੇਤੀ ਕੀਤੀ। ਖੂਹ ਜੋਏ ਇੱਥੇ ਈ ਭਾਈ ਲਹਿਣਾ ਜੀ ਨੂੰ ਸਭ ਤਰ੍ਹਾਂ ਪਰਖ਼ ਕੇ ਗੁਰੂ ਅੰਗਦ ਬਣਾਇਆ ਅਤੇ ਗੁਰੂਤਾ ਗੱਦੀ ਦਿੱਤੀ।
ਫਿਰਿ ਬਾਬਾ ਆਇਆ ਕਰਤਾਰਪੁਰਿ
ਭੇਖੁ ਉਦਾਸੀ ਸਗਲ ਉਤਾਰਾ। (ਭਾਈ ਗੁਰਦਾਸ ਜੀ)
ਇੱਕ ਦਿਨ ਸਤਿਗੁਰਾਂ ਨੇ ਭਰੇ ਦਰਬਾਰ ਚ ਬਚਨ ਕਹੇ ਅਸੀਂ ਸਰੀਰ ਤਿਆਗ ਦੇਣਾ ਹੈ। ਅਕਾਲ ਪੁਰਖ ਦਾ ਸੱਦਾ ਆ ਗਿਆ। ਉਮਰ ਚਾਹੇ 70 ਸਾਲ ਤੋਂ ਟੱਪ ਗਈ ਸੀ ਪਰ ਸਤਿਗੁਰਾਂ ਦੀ ਸਿਹਤ ਇੰਨੀ ਵਧੀਆ ਸੀ ਕਿ ਸੁਣ ਕੇ ਕਿਸੇ ਨੂੰ ਭਰੋਸਾ ਹੀ ਨ ਆਇਆ ਕੇ ਸਰੀਰ ਤਿਆਗ ਦੇਣਗੇ। ਪੁੱਤਰਾਂ ਨੂੰ ਤੇ ਬਿਲਕੁਲ ਭਰੋਸਾ ਨਾ ਹੋਇਆ। ਉਹ ਤੇ ਸੱਦੇ ਤੇ ਵੀ ਨਾ ਆਏ। ਉਨ੍ਹਾਂ ਨੂੰ ਲੱਗਾ ਜਿਵੇਂ ਪਿਤਾ ਜੀ ਮਖ਼ੌਲ ਕਰਦੇ ਆ। ਜਿਸ ਨੇ ਵੀ ਸੁਣਿਆ ਦੂਰ ਦੂਰ ਤੋ ਸੰਗਤ ਅਉਣੀ ਸ਼ੁਰੂ ਹੋ ਗਈ। ਸਤਿਗੁਰੂ ਜੀ ਨੇ ਸੱਚਖੰਡ ਜਾਣ ਤੋਂ ਦੋ ਕ ਦਿਨ ਪਹਿਲਾਂ ਬਾਰਾਂਮਾਹ ਬਾਣੀ ਉਚਾਰਣ ਕੀਤੀ ਜੋ ਤੁਖਾਰੀ ਰਾਗ ਚ 1107 ਅੰਗ ਤੇ ਦਰਜ਼ ਹੈ।
ਗੁਰਦੇਵ ਨੇ ਭਾਈ ਸਧਾਰਨ ਜੀ ਨੂੰ ਹੁਕਮ ਕੀਤਾ ਕੇ ਸਸਕਾਰ ਦੀ ਤਿਆਰੀ ਕਰੋ। ਚੰਦਨ ਦੀ ਲਕੜ ਮੰਗਵਾਈ। ਥਾਂ ਸਾਫ ਕੀਤਾ। ਇੱਕ ਕਨਾਤ ਤਾਣੀ ਗਈ। ਸਾਰਾ ਦਿਨ ਲੰਘ ਗਿਆ। ਅਗਲੇ ਦਿਨ ਸਤਿਗੁਰੂ ਜੀ ਸਵਾ ਪਹਿਰ ਰਾਤ ਰਹਿੰਦੀ ਜਾਗੇ। ਇਸ਼ਨਾਨ ਕੀਤਾ , ਅੰਮ੍ਰਿਤ ਵੇਲੇ ਦਾ ਦੀਵਾਨ ਸਜਿਆ। ਕੀਰਤਨ ਹੋਇਆ। ਸਾਰੀ ਸੰਗਤ ਇਕਤਰ ਆ , ਸਮਾਪਤੀ ਤੋ ਬਾਦ ਸਭ ਸੰਗਤ ਨੂੰ ਖੁਲ੍ਹੇ ਦਰਸ਼ਨ ਦਿੱਤੇ। ਸਭ ਵਲ ਮਿਹਰ ਭਰੀ ਨਿਗਾ ਨਾਲ ਤੱਕਿਆ , ਸਭ ਨੂੰ ਮਨ ਇੱਛਤ ਦਾਤਾਂ ਨਾਲ ਨਿਵਾਜਿਆ। ਫਿਰ ਮਹਾਰਾਜ ਕਨਾਤ ਦੇ ਅੰਦਰ ਜਾ ਲੰਮੇ ਪੈ ਗਏ। ਚਿੱਟੀ ਚਾਦਰ ਉਪਰ ਲੈ ਲਈ , ਵੇਕ ਹੀ ਵੇਖ ਦੇ ਆਸਮਾਨ ਦਾ ਰੰਗ ਬਦਲ ਗਿਆ। ਸੰਗਤ ਦੇਖ ਕੇ ਹੈਰਾਨ ਸਭ ਦੇ ਮੁੰਹ ਚ ਧੰਨ ਗੁਰੂ ਨਾਨਕ ਧੰਨ ਗੁਰੂ ਨਾਨਕ ਦੀ ਅਵਾਜ ਸੀ।
ਏਧਰ ਬਾਹਰ ਹਿੰਦੂ ਤੇ…

ਮੁਸਲਮਾਨਾਂ ਚ ਰੌਲਾ ਪੈ ਗਿਆ ਹਿੰਦੂ ਕਹਿਣ ਅਸੀਂ ਸਸਕਾਰ ਕਰਨਾ , ਮੁਸਲਮਾਨ ਕਹਿਣ ਸਾਡੇ ਪੀਰ ਨੇ ਅਸੀ ਦਫਨਉਣਾ ਜਾਂ ਅੰਦਰ ਜਾ ਸਤਿਗੁਰੂ ਮਹਾਰਾਜੇ ਦੀ ਚਾਦਰ ਚੁੱਕੀ ਵੇਖਿਆ ਤਾਂ ਥੱਲੇ ਸਿਰਫ਼ ਦੋ ਫੁੱਲ ਮਿਲੇ , ਸਰੀਰ ਨਹੀ ਸੀ। ਚਾਦਰ ਹੀ ਬਚੀ . ਉਸ ਚਾਦਰ ਨੂੰ ਦੋ ਟੁਕੜੇ ਕਰ ਲਿਆ। ਹਿੰਦੂਆਂ ਨੇ ਸਸਕਾਰ ਕਰ ਕੇ ਦੇਹੁਰਾ ਬਣਾ ਦਿੱਤਾ ਮੁਸਲਮਾਨਾਂ ਨੇ ਦਫਨ ਕਰਕੇ ਕਬਰ ਬਣਾ ਦਿੱਤੀ , ਪਰ ਅਕਾਲ ਪੁਰਖ ਨੂੰ ਏ ਮੰਨਜੂਰ ਨਹੀ ਸੀ ਰਾਵੀ ਚ ਹੜ ਆਇਆ ਸਮਾਧ ਕਬਰ ਦੋਵੇ ਰੋੜ ਕੇ ਲੈ ਗਈ ਬਾਅਦ ਚ ਫਿਰ ਦੋਵੇਂ ਸਮਾਧ ਤੇ ਕਬਰ ਬਣਾਈਆਂ ਗਈਆਂ ਜੋ ਹੁਣ ਵੀ ਮੌਜੂਦ ਆ।
ਸਤਿਗੁਰਾਂ ਦੇ ਪੋਤਰੇ ਬਾਬਾ ਧਰਮਚੰਦ ਜੀ ਨੇ ਬਾਦ ਚ ਰਾਵੀ ਤੋ ਇਧਰ ਵੀ ਬਾਬਾ ਜੀ ਦਾ ਦੇਹੁਰਾ ਬਣਾਈਆ ਜਿਸ ਕਰਕੇ ਨਾਂ ਅਜ ਕਲ “ਡੇਰਾ ਬਾਬਾ ਨਾਨਕ” ਪਿਆ ਏਥੇ ਸਤਿਗੁਰੂ ਜੀ ਦਾ ਚੋਲਾ ਤੇ ਭੈਣ ਨਾਨਕੀ ਜੀ ਦਾ ਰੁਮਾਲ ਵੀ ਹੈ।
ਨੋਟ ਮਹਿਮਾਂ ਪ੍ਰਕਾਸ਼ ਅਨੁਸਾਰ ਗੁਰੂ ਬਾਬੇ ਦਾ ਸਸਕਾਰ ਹੋਇਆ ਲਿਖਿਆ ਹੈ। ਸੋਹਣਾ ਬਿਬਾਨ ਤਿਆਰ ਕੀਤਾ ਸਤਿਗੁਰਾਂ ਦੇ ਪਾਵਨ ਸਰੀਰ ਨੂੰ ਉਪਰ ਬਿਰਾਜਮਾਨ ਕੀਤਾ ਚਿੱਟੇ ਬਸਤਰ ਪਾਏ ਤੇ ਰਸਤੇ ਵਿਚ ਕੀਰਤਨ ਕਰਦਿਆਂ ਹੋਇਆ ਪਾਵਨ ਸਰੀਰ ਨੂੰ ਰਾਵੀ ਦੇ ਕੰਢੇ ਲੈ ਗਏ। ਉੱਥੇ ਚੰਦਨ ਦੀ ਚਿਖਾ ਤਿਆਰ ਕਰ ਕੇ ਸਰੀਰ ਦਾ ਸਸਕਾਰ ਕੀਤਾ।
ਚੰਦਨ ਚਿਤਾ ਪੁਨ ਬਨੀ ਸਵਾਰ ।
ਪਾਵਨ ਸਰੀਰ ਧਰ ਕੀਓ ਸਿਸਕਾਰ। (ਮਹਿਮਾ ਪ੍ਰਕਾਸ਼)
ਗੁਰੂ ਪਤੀ ਦਾ ਵਿਛੋੜਾ ਨ ਸਹਿੰਦੇ ਮਾਤਾ ਸੁਲਖਣੀ ਜੀ ਵੀ 15 ਦਿਨ ਬਾਦ ਗੁਰੂ ਚਰਨ ਚ ਜਾ ਬਿਰਾਜੇ। ਮਾਤਾ ਜੀ ਦਾ ਸਸਕਾਰ ਗੁਰੂ ਪੁਤਰਾਂ ਨੇ ਕੀਤਾ।
ਏਦਾਂ ਜਗਤ ਗੁਰੂ ਬਾਬਾ ਧੰਨ ਧੰਨ ਸਤਿਗੁਰੂ ਨਾਨਕ ਦੇਵ ਜੀ ਮਹਾਰਾਜ ਅੱਸੂ ਵਦੀ 10 ਸੰਮਤ ੧੫੯੬ (1539 ਈ:) ਨੂੰ ਕਰਤਾਰਪੁਰ ਸਾਹਿਬ ਰਾਵੀ ਦੇ ਕੰਢੇ ਅੱਜ ਦੇ ਦਿਨ ਜੋਤੀ ਜੋਤਿ ਸਮਾਏ ਕੋਟਾਨਿ ਕੋਟਿ ਨਮਸਕਾਰ
ਜੋਤਿ ਰੂਪਿ ਹਰਿ ਆਪਿ
ਗੁਰੂ ਨਾਨਕੁ ਕਹਾਯਉ ॥
ਮੇਜਰ ਸਿੰਘ
ਗੁਰੂ ਕਿਰਪਾ ਕਰੇ



Share On Whatsapp

Leave a Comment
Dalbir Singh : 🙏🙏ਸਤਿਨਾਮ ਸ੍ਰੀ ਵਾਹਿਗੁਰੂ ਜੀ🙏🙏

ਅੰਗ : 766

ਸੂਹੀ ਮਹਲਾ ੧ ॥*
*ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥ ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥ ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ ॥ ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥ ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੈ ਹੋਇ ਪਰਾਇਆ ॥ ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥ ਆਇ ਗਇਆ ਕੀ ਨ ਆਇਓ ਕਿਉ ਆਵੈ ਜਾਤਾ ॥ ਪ੍ਰੀਤਮ ਸਿਉ ਮਨੁ ਮਾਨਿਆ ਹਰਿ ਸੇਤੀ ਰਾਤਾ ॥ ਸਾਹਿਬ ਰੰਗਿ ਰਾਤਾ ਸਚ ਕੀ ਬਾਤਾ ਜਿਨਿ ਬਿੰਬ ਕਾ ਕੋਟੁ ਉਸਾਰਿਆ ॥ ਪੰਚ ਭੂ ਨਾਇਕੋ ਆਪਿ ਸਿਰੰਦਾ ਜਿਨਿ ਸਚ ਕਾ ਪਿੰਡੁ ਸਵਾਰਿਆ ॥ ਹਮ ਅਵਗਣਿਆਰੇ ਤੂ ਸੁਣਿ ਪਿਆਰੇ ਤੁਧੁ ਭਾਵੈ ਸਚੁ ਸੋਈ ॥ ਆਵਣ ਜਾਣਾ ਨਾ ਥੀਐ ਸਾਚੀ ਮਤਿ ਹੋਈ ॥੩॥ ਅੰਜਨੁ ਤੈਸਾ ਅੰਜੀਐ ਜੈਸਾ ਪਿਰ ਭਾਵੈ ॥ ਸਮਝੈ ਸੂਝੈ ਜਾਣੀਐ ਜੇ ਆਪਿ ਜਾਣਾਵੈ ॥ ਆਪਿ ਜਾਣਾਵੈ ਮਾਰਗਿ ਪਾਵੈ ਆਪੇ ਮਨੂਆ ਲੇਵਏ ॥ ਕਰਮ ਸੁਕਰਮ ਕਰਾਏ ਆਪੇ ਕੀਮਤਿ ਕਉਣ ਅਭੇਵਏ ॥ ਤੰਤੁ ਮੰਤੁ ਪਾਖੰਡੁ ਨ ਜਾਣਾ ਰਾਮੁ ਰਿਦੈ ਮਨੁ ਮਾਨਿਆ ॥ ਅੰਜਨੁ ਨਾਮੁ ਤਿਸੈ ਤੇ ਸੂਝੈ ਗੁਰ ਸਬਦੀ ਸਚੁ ਜਾਨਿਆ ॥੪॥ ਸਾਜਨ ਹੋਵਨਿ ਆਪਣੇ ਕਿਉ ਪਰ ਘਰ ਜਾਹੀ ॥ ਸਾਜਨ ਰਾਤੇ ਸਚ ਕੇ ਸੰਗੇ ਮਨ ਮਾਹੀ ॥ ਮਨ ਮਾਹਿ ਸਾਜਨ ਕਰਹਿ ਰਲੀਆ ਕਰਮ ਧਰਮ ਸਬਾਇਆ ॥ ਅਠਸਠਿ ਤੀਰਥ ਪੁੰਨ ਪੂਜਾ ਨਾਮੁ ਸਾਚਾ ਭਾਇਆ ॥ ਆਪਿ ਸਾਜੇ ਥਾਪਿ ਵੇਖੈ ਤਿਸੈ ਭਾਣਾ ਭਾਇਆ ॥ ਸਾਜਨ ਰਾਂਗਿ ਰੰਗੀਲੜੇ ਰੰਗੁ ਲਾਲੁ ਬਣਾਇਆ ॥੫॥ ਅੰਧਾ ਆਗੂ ਜੇ ਥੀਐ ਕਿਉ ਪਾਧਰੁ ਜਾਣੈ ॥ ਆਪਿ ਮੁਸੈ ਮਤਿ ਹੋਛੀਐ ਕਿਉ ਰਾਹੁ ਪਛਾਣੈ ॥ ਕਿਉ ਰਾਹਿ ਜਾਵੈ ਮਹਲੁ ਪਾਵੈ ਅੰਧ ਕੀ ਮਤਿ ਅੰਧਲੀ ॥ ਵਿਣੁ ਨਾਮ ਹਰਿ ਕੇ ਕਛੁ ਨ ਸੂਝੈ ਅੰਧੁ ਬੂਡੌ ਧੰਧਲੀ ॥ ਦਿਨੁ ਰਾਤਿ ਚਾਨਣੁ ਚਾਉ ਉਪਜੈ ਸਬਦੁ ਗੁਰ ਕਾ ਮਨਿ ਵਸੈ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਰਾਹੁ ਪਾਧਰੁ ਗੁਰੁ ਦਸੈ ॥੬॥ ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥ ਕਿਸੁ ਪਹਿ ਖੋਲ੍ਉ ਗੰਠੜੀ ਦੂਖੀ ਭਰਿ ਆਇਆ ॥ ਦੂਖੀ ਭਰਿ ਆਇਆ ਜਗਤੁ ਸਬਾਇਆ ਕਉਣੁ ਜਾਣੈ ਬਿਧਿ ਮੇਰੀਆ ॥ ਆਵਣੇ ਜਾਵਣੇ ਖਰੇ ਡਰਾਵਣੇ ਤੋਟਿ ਨ ਆਵੈ ਫੇਰੀਆ ॥ ਨਾਮ ਵਿਹੂਣੇ ਊਣੇ ਝੂਣੇ ਨਾ ਗੁਰਿ ਸਬਦੁ ਸੁਣਾਇਆ ॥ ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥੭॥ ਗੁਰ ਮਹਲੀ ਘਰਿ ਆਪਣੈ ਸੋ ਭਰਪੁਰਿ ਲੀਣਾ ॥ ਸੇਵਕੁ ਸੇਵਾ ਤਾਂ ਕਰੇ ਸਚ ਸਬਦਿ ਪਤੀਣਾ ॥ ਸਬਦੇ ਪਤੀਜੈ ਅੰਕੁ ਭੀਜੈ ਸੁ ਮਹਲੁ ਮਹਲਾ ਅੰਤਰੇ ॥ ਆਪਿ ਕਰਤਾ ਕਰੇ ਸੋਈ ਪ੍ਰਭੁ ਆਪਿ ਅੰਤਿ ਨਿਰੰਤਰੇ ॥ ਗੁਰ ਸਬਦਿ ਮੇਲਾ ਤਾਂ ਸੁਹੇਲਾ ਬਾਜੰਤ ਅਨਹਦ ਬੀਣਾ ॥ ਗੁਰ ਮਹਲੀ ਘਰਿ ਆਪਣੈ ਸੋ ਭਰਿਪੁਰਿ ਲੀਣਾ ॥੮॥ ਕੀਤਾ ਕਿਆ ਸਾਲਾਹੀਐ ਕਰਿ ਵੇਖੈ ਸੋਈ ॥ ਤਾ ਕੀ ਕੀਮਤਿ ਨਾ ਪਵੈ ਜੇ ਲੋਚੈ ਕੋਈ ॥ ਕੀਮਤਿ ਸੋ ਪਾਵੈ ਆਪਿ ਜਾਣਾਵੈ ਆਪਿ ਅਭੁਲੁ ਨ ਭੁਲਏ ॥ ਜੈ ਜੈ ਕਾਰੁ ਕਰਹਿ ਤੁਧੁ ਭਾਵਹਿ ਗੁਰ ਕੈ ਸਬਦਿ ਅਮੁਲਏ ॥ ਹੀਣਉ ਨੀਚੁ ਕਰਉ ਬੇਨੰਤੀ ਸਾਚੁ ਨ ਛੋਡਉ ਭਾਈ ॥ ਨਾਨਕ ਜਿਨਿ ਕਰਿ ਦੇਖਿਆ ਦੇਵੈ ਮਤਿ ਸਾਈ ॥੯॥੨॥੫॥

ਅਰਥ: (ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ) ਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ। ਪਰਮਾਤਮਾ ਦੇ ਗੁਣ ਗਾਵਣੇ, ਮਾਨੋ, ਇਕ ਪੌੜੀ ਹੈ ਜੋ ਗੁਰੂ ਨੇ ਦਿੱਤੀ ਹੈ ਤੇ ਇਸ ਪੌੜੀ* *ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤਕ ਪਹੁੰਚ ਸਕੀਦਾ ਹੈ, (ਇਸ ਪੌੜੀ ਤੇ ਚੜ੍ਹਨ ਦੀ ਬਰਕਤਿ ਨਾਲ ਮੇਰੇ ਅੰਦਰ) ਸਦਾ-ਥਿਰ ਰਹਿਣ ਵਾਲਾ ਆਨੰਦ ਬਣ ਰਿਹਾ ਹੈ। ਜੇਹੜਾ ਮਨੁੱਖ (ਇਸ ਪੌੜੀ ਦੀ ਬਰਕਤਿ ਨਾਲ) ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਪਹੁੰਚਦਾ ਹੈ ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ। ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਉਸ ਦੀ ਮਤਿ ਅਟੱਲ ਹੋ ਜਾਂਦੀ ਹੈ। ਪਰਮਾਤਮਾ ਅਟੱਲ ਹੈ। (ਜੇ ਗੁਣ ਗਾਵਣ ਵਾਲੀ ਮਤਿ ਨਹੀਂ ਬਣੀ, ਤਾਂ) ਕੋਈ ਇਸ਼ਨਾਨ, ਕੋਈ ਦਾਨ, ਕੋਈ ਚੁੰਚ-ਗਿਆਨਤਾ, ਤੇ ਕੋਈ ਤੀਰਥ-ਇਸ਼ਨਾਨ ਪਰਮਾਤਮਾ ਨੂੰ ਖ਼ੁਸ਼ ਨਹੀਂ ਕਰ ਸਕਦਾ। (ਗੁਣ ਗਾਵਣ ਵਾਲੇ ਮਨੁੱਖ ਦੇ ਮਨ ਵਿਚੋਂ) ਧੋਖੇ-ਫ਼ਰੇਬ, ਮੋਹ ਦੇ ਚਮਤ-ਕਾਰੇ, ਵਿਕਾਰ ਆਦਿਕ ਸਭ ਮੁੱਕ ਜਾਂਦੇ ਹਨ। ਉਸ ਦੇ ਅੰਦਰ ਨਾਹ ਝੂਠ ਰਹਿ ਜਾਂਦਾ ਹੈ, ਨਾਹ ਠੱਗੀ ਰਹਿੰਦੀ ਹੈ, ਨਾਹ ਮੇਰ-ਤੇਰ ਰਹਿੰਦੀ ਹੈ। (ਪ੍ਰਭੂ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪ੍ਰਭੂ ਦੇ) ਗੁਣ ਗਾਂਵਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪ੍ਰਭੂ ਹੀ ਪਿਆਰਾ ਲੱਗਦਾ ਜਾ ਰਿਹਾ ਹੈ ॥੧॥ ਉਸ ਮਾਲਕ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ ਜਗਤ ਪੈਦਾ ਕੀਤਾ ਹੈ। (ਸਿਫ਼ਤਿ-ਸਾਲਾਹ ਕਰਨ ਤੋਂ ਬਿਨਾ ਮਨੁੱਖ ਦੇ ਮਨ ਵਿਚ ਵਿਕਾਰਾਂ ਦੀ) ਮੈਲ ਲੱਗੀ ਰਹਿੰਦੀ ਹੈ, ਤੇ, ਜੇ ਮਨ (ਵਿਕਾਰਾਂ ਨਾਲ) ਮੈਲਾ ਟਿਕਿਆ ਰਹੇ ਤਾਂ ਕੋਈ ਭੀ ਨਾਮ-ਅੰਮ੍ਰਿਤ ਪੀ ਨਹੀਂ ਸਕਦਾ। (ਪਰ ਇਸ ਨਾਮ-ਅੰਮ੍ਰਿਤ ਦੀ ਪ੍ਰਾਪਤੀ ਵਾਸਤੇ ਭੀ ਮੁੱਲ ਦੇਣਾ ਪੈਂਦਾ ਹੈ) ਮੈਂ ਗੁਰੂ ਪਾਸੋਂ ਮੁੱਲ ਪੁਆਇਆ (ਤਾਂ ਉਸਨੇ ਦੱਸਿਆ ਕਿ) ਜਿਸ ਨੇ ਆਪਣਾ ਇਹ ਮਨ (ਗੁਰੂ ਦੇ) ਹਵਾਲੇ ਕੀਤਾ ਉਸ ਨੇ ਮੁੜ ਮੁੜ ਸਿਮਰ ਕੇ ਨਾਮ-ਅੰਮ੍ਰਿਤ ਪੀ ਲਿਆ। (ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਜਦੋਂ ਕਿਸੇ ਮਨੁੱਖ ਨੇ ਆਪਣਾ ਮਨ (ਮੈਲੇ ਪਾਸੇ ਵਲੋਂ ਹਟਾ ਕੇ) ਸਦਾ-ਥਿਰ ਪ੍ਰਭੂ ਵਿਚ ਜੋੜਿਆ ਤਾਂ ਉਸ ਨੇ ਆਤਮਕ ਅਡੋਲਤਾ ਵਿਚ ਟਿਕ ਕੇ ਆਪਣੇ ਪ੍ਰੀਤਮ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ। (ਪਰ) ਮੈਂ ਤਦੋਂ ਹੀ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਪ੍ਰਭੂ ਦੇ ਗੁਣ ਗਾ ਸਕਦਾ ਹਾਂ ਜੇ ਪ੍ਰਭੂ ਦੀ ਰਜ਼ਾ ਹੀ ਹੋਵੇ (ਜੇ ਉਸ ਨੂੰ ਮੈਂ ਚੰਗਾ ਲੱਗ ਪਵਾਂ)। ਪ੍ਰਭੂ ਤੋਂ ਓਪਰੇ ਓਪਰੇ ਰਿਹਾਂ ਪ੍ਰਭੂ ਨਾਲ ਮਿਲਾਪ ਨਹੀਂ ਹੋ ਸਕਦਾ। (ਸੋ, ਹੇ ਭਾਈ!) ਉਸ ਮਾਲਕ-ਪ੍ਰਭੂ ਦੀ (ਸਦਾ) ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ (ਇਹ) ਜਗਤ ਪੈਦਾ ਕੀਤਾ ਹੈ ॥੨॥ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਆ ਵੱਸੇ, ਉਸ ਨੂੰ ਹੋਰ ਕਿਸੇ ਪਦਾਰਥ ਦੀ ਲਾਲਸਾ ਨਹੀਂ ਰਹਿ ਜਾਂਦੀ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ। ਉਸ ਦਾ ਮਨ ਪ੍ਰੀਤਮ ਪ੍ਰਭੂ ਨਾਲ ਗਿੱਝ ਜਾਂਦਾ ਹੈ, ਪ੍ਰਭੂ ਦੇ ਪ੍ਰੇਮ ਨਾਲ ਰੰਗਿਆ ਜਾਂਦਾ ਹੈ। ਉਸ ਦਾ ਮਨ ਉਸ ਮਾਲਕ ਦੇ ਰੰਗ ਵਿਚ ਰੰਗਿਆ ਜਾਂਦਾ ਹੈ, ਉਹ ਉਸ ਸਦਾ-ਥਿਰ ਮਾਲਕ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰਦਾ ਰਹਿੰਦਾ ਹੈ ਜਿਸ ਨੇ ਪਾਣੀ ਦੀ ਬੂੰਦ ਤੋਂ ਸਰੀਰ-ਕਿਲ੍ਹਾ ਉਸਾਰ ਦਿੱਤਾ ਹੈ, ਜੋ ਪੰਜਾਂ ਤੱਤਾਂ ਦਾ ਮਾਲਕ ਹੈ, ਜੋ ਆਪ ਹੀ (ਸਰੀਰ ਜਗਤ ਦਾ) ਪੈਦਾ ਕਰਨ ਵਾਲਾ ਹੈ, ਜਿਸ ਨੇ ਆਪਣੇ ਰਹਿਣ ਲਈ ਮਨੁੱਖ ਦਾ ਸਰੀਰ ਸਜਾਇਆ ਹੈ। ਹੇ ਪਿਆਰੇ ਪ੍ਰਭੂ! ਤੂੰ (ਮੇਰੀ ਬੇਨਤੀ) ਸੁਣ। ਅਸੀਂ ਜੀਵ ਔਗੁਣਾਂ ਨਾਲ ਭਰੇ ਹੋਏ ਹਾਂ (ਤੂੰ ਆਪ ਹੀ ਆਪਣੀ ਸਿਫ਼ਤਿ-ਸਾਲਾਹ ਦੀ ਦਾਤ ਦੇ ਕੇ ਸਾਨੂੰ ਪਵਿਤ੍ਰ ਕਰਨ ਵਾਲਾ ਹੈਂ) ਜੇਹੜਾ ਜੀਵ (ਤੇਰੀ ਮੇਹਰ ਨਾਲ) ਤੈਨੂੰ ਪਸੰਦ ਆ ਜਾਂਦਾ ਹੈ ਉਹ ਤੇਰਾ ਹੀ ਰੂਪ ਹੋ ਜਾਂਦਾ ਹੈ। ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ, ਉਸ ਦੀ ਮਤਿ ਅਭੁੱਲ ਹੋ ਜਾਂਦੀ ਹੈ ॥੩॥ ਇਸਤ੍ਰੀ ਨੂੰ ਉਹੋ ਜਿਹਾ ਸੁਰਮਾ ਪਾਣਾ ਚਾਹੀਦਾ ਹੈ ਜਿਹੋ ਜਿਹਾ ਉਸ ਦੇ ਪਤੀ ਨੂੰ ਚੰਗਾ ਲੱਗੇ (ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਦੇ ਮਿਲਾਪ ਵਾਸਤੇ ਉਹੋ ਜਿਹਾ ਉੱਦਮ ਕਰਨਾ ਚਾਹੀਦਾ ਹੈ ਜੇਹੜਾ ਪ੍ਰਭੂ-ਪਤੀ ਨੂੰ ਪਸੰਦ ਆਵੇ)। (ਪਰ ਜੀਵ ਦੇ ਕੀਹ ਵੱਸ ਹੈ ?) ਜਦੋਂ ਪਰਮਾਤਮਾ ਆਪ ਸਮਝ ਬਖ਼ਸ਼ੇ, ਤਦੋਂ ਹੀ ਜੀਵ (ਸਹੀ ਰਸਤਾ) ਸਮਝ ਸਕਦਾ ਹੈ, ਤਦੋਂ ਹੀ ਜੀਵ ਨੂੰ ਸੂਝ ਆ ਸਕਦੀ ਹੈ, ਤਦੋਂ ਹੀ ਕੁਝ ਜਾਣਿਆ ਜਾ ਸਕਦਾ ਹੈ। ਪਰਮਾਤਮਾ ਆਪ ਹੀ ਸਮਝ ਦੇਂਦਾ ਹੈ, ਆਪ ਹੀ ਸਹੀ ਰਸਤੇ ਉਤੇ ਪਾਂਦਾ ਹੈ ਆਪ ਹੀ ਜੀਵ ਦੇ ਮਨ ਨੂੰ ਆਪਣੇ ਵਲ ਪ੍ਰੇਰਦਾ ਹੈ। ਸਾਧਾਰਨ ਕੰਮ ਤੇ ਚੰਗੇ ਕੰਮ ਪਰਮਾਤਮਾ ਆਪ ਹੀ ਜੀਵ ਪਾਸੋਂ ਕਰਾਂਦਾ ਹੈ; ਪਰ ਉਸ ਪ੍ਰਭੂ ਦਾ ਭੇਤ ਨਹੀਂ ਪਾਇਆ ਜਾ ਸਕਦਾ, ਕੋਈ ਉਸ ਦੀ ਕੀਮਤ ਨਹੀਂ ਜਾਣ ਸਕਦਾ। (ਪਰਮਾਤਮਾ ਦਾ ਪਿਆਰ ਪ੍ਰਾਪਤ ਕਰਨ ਲਈ) ਮੈਂ ਕੋਈ ਜਾਦੂ-ਟੂਣਾ ਕੋਈ ਮੰਤ੍ਰ ਆਦਿਕ ਪਖੰਡ ਕਰਨਾ ਨਹੀਂ ਜਾਣਦੀ। ਮੈਂ ਤਾਂ ਕੇਵਲ ਉਸ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ, ਮੇਰਾ ਮਨ ਉਸ ਦੀ ਯਾਦ ਵਿਚ ਗਿੱਝ ਗਿਆ ਹੈ।* *ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਵਾਸਤੇ ਉਸ ਦਾ ਨਾਮ ਹੀ ਸੁਰਮਾ ਹੈ, ਇਸ ਸੁਰਮੇ ਦੀ ਸੂਝ ਭੀ ਉਸੇ ਪਾਸੋਂ ਮਿਲਦੀ ਹੈ। (ਜਿਸ ਜੀਵ ਨੂੰ ਇਹ ਸੂਝ ਪੈ ਜਾਂਦੀ ਹੈ ਉਹ) ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਸਦਾ-ਥਿਰ ਪ੍ਰਭੂ ਨਾਲ ਡੂੰਘੀ ਸਾਂਝ ਪਾ ਲੈਂਦੀ ਹੈ ॥੪॥ ਸੱਜਣ-ਪ੍ਰਭੂ ਜੀ (ਜਿਨ੍ਹਾਂ ਸੁਭਾਗ ਬੰਦਿਆਂ ਦੇ) ਆਪਣੇ ਬਣ ਜਾਂਦੇ ਹਨ, ਉਹ ਬੰਦੇ ਪਰਾਏ ਘਰਾਂ ਵਿਚ ਨਹੀਂ ਜਾਂਦੇ (ਭਾਵ, ਪ੍ਰਭੂ ਦਾ ਸਿਮਰਨ ਛੱਡ ਕੇ ਹੋਰ ਹੋਰ ਅਖਾਉਤੀ ਧਰਮ-ਕਰਮ ਨਹੀਂ ਕਰਦੇ ਫਿਰਦੇ)। ਉਹ ਆਦਮੀ ਅੰਤਰ ਆਤਮੇ ਸਦਾ-ਥਿਰ ਸੱਜਣ-ਪ੍ਰਭੂ ਦੇ ਨਾਲ ਰੱਤੇ ਰਹਿੰਦੇ ਹਨ। ਉਹ ਆਪਣੇ ਮਨ ਵਿਚ ਸੱਜਣ-ਪ੍ਰਭੂ ਜੀ ਦੇ ਮਿਲਾਪ ਦਾ ਆਨੰਦ ਹੀ ਮਾਣਦੇ ਹਨ, ਇਹੀ ਉਹਨਾਂ ਵਾਸਤੇ ਸਾਰੇ ਧਾਰਮਿਕ ਕੰਮ ਹਨ। ਉਹਨਾਂ ਨੂੰ ਸਦਾ-ਥਿਰ ਪ੍ਰਭੂ ਦਾ ਨਾਮ ਪਿਆਰਾ ਲੱਗਦਾ ਹੈ-ਇਹੀ ਉਹਨਾਂ ਵਾਸਤੇ ਅਠਾਹਠ ਤੀਰਥਾਂ ਦਾ ਇਸ਼ਨਾਨ ਹੈ, ਇਹੀ ਉਹਨਾਂ ਵਾਸਤੇ ਪੁੰਨ-ਦਾਨ ਹੈ ਤੇ ਇਹੀ ਉਹਨਾਂ ਦੀ ਦੇਵ-ਪੂਜਾ ਹੈ। ਉਹਨਾਂ ਬੰਦਿਆਂ ਨੂੰ ਉਸੇ ਪ੍ਰਭੂ ਦੀ ਰਜ਼ਾ ਮਿੱਠੀ ਲੱਗਦੀ ਹੈ ਜੋ ਆਪ (ਜਗਤ ਨੂੰ) ਪੈਦਾ ਕਰਦਾ ਹੈ ਤੇ ਪੈਦਾ ਕਰ ਕੇ ਸੰਭਾਲ ਕਰਦਾ ਹੈ। ਸੱਜਣ-ਪ੍ਰਭੂ ਦੇ ਰੰਗ ਵਿਚ ਰੰਗੇ ਹੋਏ ਉਹਨਾਂ ਬੰਦਿਆਂ ਨੇ ਆਪਣੇ ਅੰਦਰ ਪ੍ਰਭੂ-ਪ੍ਰੇਮ ਦਾ ਲਾਲ ਰੰਗ ਬਣਾ ਰੱਖਿਆ ਹੈ ॥੫॥ ਜੇ ਕਿਸੇ ਮਨੁੱਖ ਦਾ ਆਗੂ ਉਹ ਮਨੁੱਖ ਬਣ ਜਾਏ ਜੋ ਆਪ ਹੀ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਪਿਆ ਹੈ, ਤਾਂ ਉਹ ਜੀਵਨ-ਸਫ਼ਰ ਦਾ ਸਿੱਧਾ ਰਸਤਾ ਨਹੀਂ ਸਮਝ ਸਕਦਾ, ਕਿਉਂਕਿ ਉਹ ਆਗੂ ਅਪ ਹੀ ਹੋਛੀ ਅਕਲ ਦੇ ਕਾਰਨ (ਕਾਮਾਦਿਕ ਵਿਕਾਰਾਂ ਦੇ ਹੱਥੋਂ) ਲੁਟਿਆ ਜਾ ਰਿਹਾ ਹੈ (ਉਸ ਦੀ ਅਗਵਾਈ ਵਿਚ ਤੁਰਨ ਵਾਲਾ ਵੀ) ਕਿਵੇਂ ਰਾਹ ਲੱਭ ਸਕਦਾ ਹੈ ? ਮਾਇਆ-ਮੋਹ ਵਿਚ ਅੰਨ੍ਹੇ ਹੋਏ ਮਨੁੱਖ ਦੀ ਆਪਣੀ ਹੀ ਅਕਲ ਡੌਰੀ-ਭੌਰੀ ਹੋਈ ਹੁੰਦੀ ਹੈ, ਉਹ ਆਪ ਹੀ ਸਹੀ ਰਸਤੇ ਉਤੇ ਤੁਰ ਨਹੀਂ ਸਕਦਾ, ਤੇ ਪਰਮਾਤਮਾ ਦਾ ਦਰ ਲੱਭ ਨਹੀਂ ਸਕਦਾ; ਪਰਮਾਤਮਾ ਦੇ ਨਾਮ ਤੋਂ ਵਾਂਜੇ ਹੋਣ ਕਰਕੇ ਉਸ ਨੂੰ (ਸਹੀ ਜੀਵਨ ਬਾਰੇ) ਕੁਝ ਨਹੀਂ ਸੁੱਝਦਾ, ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮਨੁੱਖ ਮਾਇਆ ਦੀ ਦੌੜ-ਭੱਜ ਵਿਚ ਡੁੱਬਾ ਰਹਿੰਦਾ ਹੈ। ਪਰ ਜਿਸ ਮਨੁੱਖ ਦੇ ਮਨ ਵਿਚ ਗੁਰੂ ਦਾ ਸ਼ਬਦ ਵੱਸਦਾ ਹੈ, ਉਸ ਦੇ ਹਿਰਦੇ ਵਿਚ ਦਿਨ ਰਾਤ ਨਾਮ ਦਾ ਚਾਨਣ ਹੋਇਆ ਰਹਿੰਦਾ ਹੈ, ਉਸ ਦੇ ਅੰਦਰ (ਸੇਵਾ-ਸਿਮਰਨ ਦਾ) ਉਤਸ਼ਾਹ ਪੈਦਾ ਹੋਇਆ ਰਹਿੰਦਾ ਹੈ। ਉਹ ਆਪਣੇ ਦੋਵੇਂ ਹੱਥ ਜੋੜ ਕੇ ਗੁਰੂ ਦੇ ਪਾਸ ਬੇਨਤੀ ਕਰਦਾ ਰਹਿੰਦਾ ਹੈ ਕਿਉਂਕਿ ਗੁਰੂ ਉਸ ਨੂੰ ਜੀਵਨ ਦਾ ਸਿੱਧਾ ਰਸਤਾ ਦੱਸਦਾ ਹੈ ॥੬॥ ਜੇ ਮਨੁੱਖ ਦਾ ਮਨ ਪ੍ਰਭੂ-ਚਰਨਾਂ ਤੋਂ ਵਿਛੁੜਿਆ ਰਹੇ ਤਾਂ ਉਸ ਨੂੰ ਸਾਰਾ ਜਗਤ ਬਿਗਾਨਾ ਜਾਪਦਾ ਹੈ (ਭਾਵ, ਉਸ ਦੇ ਅੰਦਰ ਵਿਤਕਰਾ ਬਣਿਆ ਰਹਿੰਦਾ ਹੈ)। (ਪ੍ਰਭੂ-ਚਰਨਾਂ ਤੋਂ ਵਿਛੁੜ ਕੇ) ਸਾਰਾ ਜਗਤ ਹੀ (ਭਾਵ, ਹਰੇਕ ਜੀਵ) ਦੁੱਖਾਂ ਨਾਲ (ਨਕਾ-ਨਕ) ਭਰਿਆ ਰਹਿੰਦਾ ਹੈ (ਉਹਨਾਂ ਵਿਚ ਮੈਨੂੰ ਕੋਈ ਐਸਾ ਨਹੀਂ ਦਿੱਸਦਾ ਜੋ ਨਾਮ ਤੋਂ ਵਾਂਜਿਆ ਰਹਿ ਕੇ ਸੁਖੀ ਦਿੱਸਦਾ ਹੋਵੇ, ਤੇ) ਜਿਸ ਅੱਗੇ ਮੈਂ ਆਪਣੇ ਦੁੱਖਾਂ ਦੀ ਗੰਢ ਖੋਹਲ ਸਕਾਂ (ਹਰੇਕ ਨੂੰ ਆਪੋ-ਧਾਪ ਪਈ ਰਹਿੰਦੀ ਹੈ)। (ਪ੍ਰਭੂ-ਚਰਨਾਂ ਤੋਂ ਵਿਛੁੜਿਆ ਹੋਇਆ) ਸਾਰਾ ਹੀ ਜਗਤ (ਹਰੇਕ ਜੀਵ) ਦੁੱਖਾਂ ਨਾਲ ਭਰਿਆ ਰਹਿੰਦਾ ਹੈ (ਹਰੇਕ ਦੇ ਅੰਦਰ ਇਤਨਾ ਸੁਆਰਥ ਹੁੰਦਾ ਹੈ ਕਿ ਕੋਈ ਕਿਸੇ ਦਾ ਦਰਦੀ ਨਹੀਂ ਬਣਦਾ), ਮੇਰੀ ਦੁੱਖੀ ਦਸ਼ਾ ਨੂੰ ਜਾਣਨ ਦੀ ਕੋਈ ਵੀ ਪਰਵਾਹ ਨਹੀਂ ਕਰਦਾ। (ਨਾਮ ਤੋਂ ਖੁੰਝੇ ਹੋਏ ਜੀਵਾਂ ਦੇ ਸਿਰ ਉਤੇ) ਬਹੁਤ ਭਿਆਨਕ ਜਨਮ ਮਰਨ (ਦੇ ਗੇੜ) ਬਣੇ ਰਹਿੰਦੇ ਹਨ, ਉਹਨਾਂ ਦੀਆਂ ਜਨਮ ਮਰਨ ਦੀਆਂ ਜਗਤ-ਫੇਰੀਆਂ ਮੁੱਕਦੀਆਂ ਨਹੀਂ। ਜਿਨ੍ਹਾਂ (ਭਾਗ-ਹੀਣ ਬੰਦਿਆਂ) ਨੂੰ ਗੁਰੂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਨਹੀਂ ਸੁਣਾਇਆ, ਜੋ ਨਾਮ ਤੋਂ ਸੱਖਣੇ ਰਹੇ ਹਨ ਉਹ ਦੁੱਖੀ ਜੀਵਨ ਹੀ ਬਿਤਾਂਦੇ ਗਏ। (ਕਿਉਂਕਿ) ਜੇ ਮਨੁੱਖ ਦਾ ਮਨ ਪ੍ਰਭੂ-ਚਰਨਾਂ ਤੋਂ ਵਿਛੁੜਿਆ ਰਹੇ ਤਾਂ ਉਸ ਨੂੰ ਸਾਰਾ ਜਗਤ ਬਿਗਾਨਾ ਜਾਪਦਾ ਹੈ (ਉਸ ਦੇ ਅੰਦਰ ਮੇਰ-ਤੇਰ ਬਣੀ ਰਹਿੰਦੀ ਹੈ) ॥੭॥ ਉੱਚੇ ਟਿਕਾਣੇ ਦਾ ਮਾਲਕ ਪ੍ਰਭੂ ਜਿਸ ਮਨੁੱਖ ਦੇ ਆਪਣੇ ਹਿਰਦੇ-ਘਰ ਵਿਚ ਆ ਵੱਸਦਾ ਹੈ ਉਹ ਮਨੁੱਖ ਉਸ ਸਰਬ-ਵਿਆਪਕ ਪ੍ਰਭੂ (ਦੀ ਯਾਦ) ਵਿਚ ਮਸਤ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦਾ ਸੇਵਕ ਬਣ ਜਾਂਦਾ ਹੈ ਪ੍ਰਭੂ ਦੀ ਸੇਵਾ-ਭਗਤੀ ਕਰਦਾ ਹੈ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ (ਉਸ ਦਾ ਮਨ) ਮਗਨ ਰਹਿੰਦਾ ਹੈ। ਉਹ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਗਿੱਝ ਜਾਂਦਾ ਹੈ, ਉਸ ਦਾ ਹਿਰਦਾ ਨਾਮ-ਰਸ ਨਾਲ ਭਿੱਜਿਆ ਰਹਿੰਦਾ ਹੈ, ਉਸ ਨੂੰ ਹਰੇਕ ਸਰੀਰ ਦੇ ਅੰਦਰ ਪ੍ਰਭੂ ਦਾ ਨਿਵਾਸ ਦਿੱਸਦਾ ਹੈ, (ਉਸ ਨੂੰ ਯਕੀਨ ਬਣਿਆ ਰਹਿੰਦਾ ਹੈ ਕਿ) ਪ੍ਰਭੂ ਆਪ ਹੀ ਸਭ ਕੁਝ ਕਰ ਰਿਹਾ ਹੈ,* *ਆਪ ਹੀ ਹਰੇਕ ਦੇ ਅੰਦਰ ਇਕ-ਰਸ ਵਿਆਪਕ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਜਦੋਂ ਉਸ ਮਨੁੱਖ ਦਾ ਪਰਮਾਤਮਾ ਨਾਲ ਮਿਲਾਪ ਹੋ ਜਾਂਦਾ ਹੈ ਤਦੋਂ ਉਸ ਦਾ ਜੀਵਨ ਸੌਖਾ ਹੋ ਜਾਂਦਾ ਹੈ (ਉਸ ਦੇ ਅੰਦਰ, ਮਾਨੋ,) ਇਕ-ਰਸ ਬੰਸਰੀ ਵੱਜਦੀ ਰਹਿੰਦੀ ਹੈ। ਉੱਚੇ ਟਿਕਾਣੇ ਦਾ ਮਾਲਕ-ਪ੍ਰਭੂ ਜਿਸ ਮਨੁੱਖ ਦੇ ਆਪਣੇ ਹਿਰਦੇ-ਘਰ ਵਿਚ ਪਰਗਟ ਹੋ ਜਾਂਦਾ ਹੈ ਉਹ ਮਨੁੱਖ ਉਸ ਸਰਬ-ਵਿਆਪਕ ਪ੍ਰਭੂ (ਦੀ ਯਾਦ) ਵਿਚ ਜੁੜਿਆ ਰਹਿੰਦਾ ਹੈ ॥੮॥ ਪਰਮਾਤਮਾ ਦੇ ਪੈਦਾ ਕੀਤੇ ਹੋਏ ਜੀਵ ਦੀਆਂ ਸਿਫ਼ਤਾਂ ਕਰਨ ਦਾ ਕੀਹ ਲਾਭ ? (ਸਿਫ਼ਤਿ-ਸਾਲਾਹ ਉਸ ਪਰਮਾਤਮਾ ਦੀ ਕਰਨੀ ਚਾਹੀਦੀ ਹੈ) ਜੋ ਜਗਤ ਪੈਦਾ ਕਰ ਕੇ ਆਪ ਹੀ ਸੰਭਾਲ ਭੀ ਕਰਦਾ ਹੈ। (ਪਰ ਉਸ ਪ੍ਰਭੂ ਦਾ ਮੁੱਲ ਨਹੀਂ ਪੈ ਸਕਦਾ, ਉਸ ਵਰਗਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ)। ਜੇ ਕੋਈ ਮਨੁੱਖ ਇਹ ਚਾਹੇ (ਕਿ ਪਰਮਾਤਮਾ ਦੇ ਗੁਣ ਬਿਆਨ ਕਰ ਕੇ ਮੈਂ ਉਸ ਦਾ ਮੁੱਲ ਪਾ ਸਕਾਂ ਤਾਂ ਇਹ ਨਹੀਂ ਹੋ ਸਕਦਾ) ਉਸ ਪ੍ਰਭੂ ਦਾ ਮੁੱਲ ਨਹੀਂ ਪੈ ਸਕਦਾ। ਜਿਸ ਮਨੁੱਖ ਨੂੰ ਪ੍ਰਭੂ ਆਪ ਸੂਝ ਬਖ਼ਸ਼ਦਾ ਹੈ, ਉਹ ਪ੍ਰਭੂ ਦੀ ਕਦਰ ਸਮਝ ਲੈਂਦਾ ਹੈ (ਤੇ ਦੱਸਦਾ ਹੈ ਕਿ) ਪ੍ਰਭੂ ਅਭੁੱਲ ਹੈ ਕਦੇ ਭੁੱਲ ਨਹੀਂ ਕਰਦਾ। (ਉਹ ਬੰਦਾ ਇਉਂ ਬੇਨਤੀ ਕਰਦਾ ਹੈ-) ਹੇ ਪ੍ਰਭੂ! ਜੇਹੜੇ ਬੰਦੇ ਤੈਨੂੰ ਪਿਆਰੇ ਲੱਗਦੇ ਹਨ ਉਹ ਗੁਰੂ ਦੇ ਅਮੋਲਕ ਸ਼ਬਦ ਵਿਚ ਜੁੜ ਕੇ ਤੇਰੀ ਸਿਫ਼ਤਿ-ਸਾਲਾਹ ਕਰਦੇ ਹਨ। ਹੇ ਭਾਈ! ਮੈਂ ਤੁੱਛ ਹਾਂ, ਮੈਂ ਨੀਵਾਂ ਹਾਂ, ਪਰ ਮੈਂ (ਪ੍ਰਭੂ-ਦਰ ਤੇ ਹੀ) ਬੇਨਤੀ ਕਰਦਾ ਹਾਂ, ਮੈਂ ਉਸ ਸਦਾ-ਥਿਰ ਪ੍ਰਭੂ (ਦੇ ਪੱਲੇ) ਨੂੰ ਨਹੀਂ ਛੱਡਦਾ। ਹੇ ਨਾਨਕ ਜੀ! (ਆਖੋ-) (ਮੇਰੀ ਕੋਈ ਪਾਂਇਆਂ ਨਹੀਂ ਕਿ ਮੈਂ ਸਿਫ਼ਤਿ-ਸਾਲਾਹ ਕਰਨ ਦਾ ਦਮ ਭਰ ਸਕਾਂ), ਜੇਹੜਾ ਪ੍ਰਭੂ ਪੈਦਾ ਕਰ ਕੇ ਸੰਭਾਲ ਕਰਦਾ ਹੈ ਉਹੀ (ਸਿਫ਼ਤਿ-ਸਾਲਾਹ ਕਰਨ ਦੀ) ਅਕਲ ਬਖ਼ਸ਼ਦਾ ਹੈ ॥੯॥੨॥੫॥*



Share On Whatsapp

Leave a Comment
ਦਲਬੀਰ ਸਿੰਘ : 🙏🙏🌸🌺🌼ਹੇ ਅਕਾਲ ਪੁਰਖ ਵਾਹਿਗੁਰੂ ਜੀਓ ਹੇ ਕਿਰਪਾਲੂ ਹੇ ਦਿਆਲੂ ਹੇ ਬਖ਼ਸ਼ਣ ਹਾਰੇ ਆਪ ਜੀ ਦਾ...



जउ हम बांधे मोह फास हम प्रेम बधनि तुम बाधे ॥ अपने छूटन को जतनु करहु हम छूटे तुम आराधे ॥१॥ माधवे जानत हहु जैसी तैसी ॥ अब कहा करहुगे ऐसी ॥१॥ रहाउ ॥ मीनु पकरि फांकिओ अरु काटिओ रांधि कीओ बहु बानी ॥ खंड खंड करि भोजनु कीनो तऊ न बिसरिओ पानी ॥२॥ आपन बापै नाही किसी को भावन को हरि राजा ॥ मोह पटल सभु जगतु बिआपिओ भगत नही संतापा ॥३॥ कहि रविदास भगति इक बाढी अब इह का सिउ कहीऐ ॥ जा कारनि हम तुम आराधे सो दुखु अजहू सहीऐ ॥४॥२॥ {पन्ना 658}

अर्थ: हे माधो! तेरे भक्त जैसा प्यार तेरे साथ करते हैं वह तुझसे छुपा नहीं रह सकता (तू अच्छी तरह जानता है), ऐसी प्रीति के होते हुए तूम जरूर उन्हें मोह से बचाए रखते हो।1। रहाउ।
(सो, हे माधो!) अगर हम मोह के बँधनों में बँधे हुए थे, तो हमने अब तुझे अपने प्यार की रस्सी से बाँध लिया है। हम तो (उस मोह के बँधनों से) तुझे सिमर के निकल आए हैं, तुम हमारे प्यार की जकड़ में से अब कैसे निकलोगे?
(हमारा तेरे साथ प्यार भी वह है जो मछली को पानी के साथ होता है, हमने तो मर के भी तेरी याद नहीं छोड़नी) मछली (पानी में से) पकड़ के टुकड़े-टुकड़े कर दें, हिस्से कर दें और कई प्रकार से पका लें, फिर रक्ती रक्ती करके खा लें, फिर भी उस मछली को पानी नहीं भूलता (जिस खाने वाले के पेट में जाती है उसको भी पानी की प्यास लगा देती है)।2।
जगत का मालिक हरी किसी के पिता की (जद्दी मल्कियत) नहीं है, वह तो प्रेम का बँधा हुआ है। (इस प्रेम से वंचित सारा जगत) मोह के पर्दे में फंसा पड़ा है, पर (प्रभू के साथ प्रेम करने वाले) भक्तों को (इस मोह का) कोई कलेश नहीं होता।3।
रविदास कहता है– (हे माधो!) मैं एक तेरी भक्ति (अपने हृदय में) इतनी दृढ़ की है कि मुझे अब किसी के साथ ये गिला करने की जरूरत नहीं रह गई कि जिस मोह से बचने के लिए मैं तेरा सिमरन कर रहा था, उस मोह का दुख मुझे अब तक सहना पड़ रहा है (भाव, उस मोह का तो अब मेरे अंद रनाम-निशान भी नहीं रह गया)।4।2।



Share On Whatsapp

Leave a comment


ਅੰਗ : 658

ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥

ਅਰਥ: ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ) , ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।੧।ਰਹਾਉ।
(ਸੋ, ਹੇ ਮਾਧੋ!) ਜੇ ਅਸੀ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?।
(ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ) ।੨।
ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ।੩।
ਰਵਿਦਾਸ ਆਖਦਾ ਹੈ-(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ) ।੪।੨।



Share On Whatsapp

Leave a comment


सलोक मः ५ ॥ करि किरपा किरपाल आपे बखसि लै ॥ सदा सदा जपी तेरा नामु सतिगुर पाइ पै ॥ मन तन अंतरि वसु दूखा नासु होइ ॥ हथ देइ आपि रखु विआपै भउ न कोइ ॥ गुण गावा दिनु रैणि एतै कमि लाइ ॥ संत जना कै संगि हउमै रोगु जाइ ॥ सरब निरंतरि खसमु एको रवि रहिआ ॥ गुर परसादी सचु सचो सचु लहिआ ॥ दइआ करहु दइआल अपणी सिफति देहु ॥ दरसनु देखि निहाल नानक प्रीति एह ॥१॥ मः ५ ॥ एको जपीऐ मनै माहि इकस की सरणाइ ॥ इकसु सिउ करि पिरहड़ी दूजी नाही जाइ ॥ इको दाता मंगीऐ सभु किछु पलै पाइ ॥ मनि तनि सासि गिरासि प्रभु इको इकु धिआइ ॥ अम्रितु नामु निधानु सचु गुरमुखि पाइआ जाइ ॥ वडभागी ते संत जन जिन मनि वुठा आइ ॥ जलि थलि महीअलि रवि रहिआ दूजा कोई नाहि ॥ नामु धिआई नामु उचरा नानक खसम रजाइ ॥२॥ पउड़ी ॥ जिस नो तू रखवाला मारे तिसु कउणु ॥ जिस नो तू रखवाला जिता तिनै भैणु ॥ जिस नो तेरा अंगु तिसु मुखु उजला ॥ जिस नो तेरा अंगु सु निरमली हूं निरमला ॥ जिस नो तेरी नदरि न लेखा पुछीऐ ॥ जिस नो तेरी खुसी तिनि नउ निधि भुंचीऐ ॥ जिस नो तू प्रभ वलि तिसु किआ मुहछंदगी ॥ जिस नो तेरी मिहर सु तेरी बंदिगी ॥८॥

अर्थ: हे कृपालु (प्रभू)! मेहर कर, और तू स्वयं ही मुझे बख्श ले, सतिगुरू के चरणों में गिर के मैं सदा ही तेरा नाम जपता रहॅूँ। (हे कृपालु!) मेरे मन में तन में आ बस (ता कि) मेरे दुख समाप्त हो जाएं; तू स्वयं मुझे अपना हाथ दे के रख, कोई डर मुझ पर अपना जोर ना डाल सके। (हे कृपालु!) मुझे इसी काम में लगाए रख कि मैं दिन-रात तेरे गुण गाता रहूँ, गुरमुखों की संगति में रह के मेरा अहंकार का रोग काटा जाए। (हे भाई! भले ही) पति-प्रभू सब जीवों में एक रस व्यापक है, पर उस सदा-स्थिर रहने वाले प्रभू को जिसने पाया है गुरू की मेहर से पाया है। हे दयालु प्रभू! दया कर, मुझे अपनी सिफत-सालाह बख्श, (मुझ) नानक की यही तमन्ना है कि तेरे दर्शन करके प्रफुल्लित रहूँ।1। एक प्रभु को ही मन में ध्याना चाहिए, एक प्रभु की ही शरण लेनी चाहिए। हे मन! एक प्रभु के साथ ही प्रेम डाल, उसके बिना और कोई जगह-ठिकाना नहीं है। एक प्रभु-दाते से ही माँगना चाहिए, हरेक चीज उसी से ही मिलती है। हे भाई! मन से शरीर से श्वास-श्वास खाते-पीते एक प्रभु को ही स्मरण कर। प्रभु का आत्मिक जीवन देने वाला नाम सदा कायम रहने वाला खजाना गुरु के द्वारा ही मिलता है। वह गुरमुख लोग बड़े ही भाग्यों वाले हैं जिनके मन में प्रभु आ बसता है। प्रभु जल में धरती में आकाश में (हर जगह) मौजूद है, उसके बिना (कहीं भी) कोई और नहीं है। हे नानक! (अरदास कर कि) मैं भी उस प्रभु का नाम स्मरण करूँ, नाम (मुँह से) उचारूँ और उस पति-प्रभु की रजा में रहूँ।2। (हे प्रभु!) जिस मनुष्य को तू रक्षक मिला है, उसको कोई (विकार आदि) मार नहीं सकता, क्योंकि उसने तो (सारा) जगत (ही) जीत लिया है। (हे प्रभु!) जिसको तेरा आसरा प्राप्त है वह (मानवता की जिम्मेवारी में) आजाद हो गया है, वह बड़े ही पवित्र जीवन वाला बन गया है। (हे प्रभु!) जिसको तेरी (मेहर की) नजर नसीब हुई है उसको (जिंदगी में किए कामों का) हिसाब नहीं पूछा जाता, क्योंकि हे प्रभु! जिसको तेरी खुशी प्राप्त हुई है उसने तेरे नाम-रूप नौ खजानों का आनंद ले लिया है। हे प्रभु! तू जिस व्यक्ति के पक्ष में है उसको किसी की अधीनता नहीं रहती (क्योंकि) जिस पर तेरी मेहर है वह तेरी भक्ति करता है।8।



Share On Whatsapp

Leave a comment




ਅੰਗ : 961

ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥ ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥ ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥ ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ ॥ ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥੧॥ ਮਃ ੫ ॥ ਏਕੋ ਜਪੀਐ ਮਨੈ ਮਾਹਿ ਇਕਸ ਕੀ ਸਰਣਾਇ ॥ ਇਕਸ ਸਿਉ ਕਰਿ ਪਿਰਹੜੀ ਦੂਜੀ ਨਾਹੀ ਜਾਇ ॥ ਇਕੋ ਦਾਤਾ ਮੰਗੀਐ ਸਭੁ ਕਿਛੁ ਪਲੈ ਪਾਇ ॥ ਮਨਿ ਤਨਿ ਸਾਸਿ ਗਿਰਾਸਿ ਪ੍ਰਭੁ ਇਕੋ ਇਕੁ ਧਿਆਇ ॥ ਅੰਮ੍ਰਿਤੁ ਨਾਮੁ ਨਿਧਾਨੁ ਸਚੁ ਗੁਰਮੁਖਿ ਪਾਇਆ ਜਾਇ ॥ ਵਡਭਾਗੀ ਤੇ ਸੰਤ ਜਨ ਜਿਨ ਮਨਿ ਵੁਠਾ ਆਇ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਦੂਜਾ ਕੋਇ ਨਾਹਿ ॥ ਨਾਮੁ ਧਿਆਈ ਨਾਮੁ ਉਚਰਾ ਨਾਨਕ ਖਸਮ ਰਜਾਇ ॥੨॥ ਪਉੜੀ ॥ ਜਿਸ ਨੋ ਤੂ ਰਖਵਾਲਾ ਮਾਰੇ ਤਿਸੁ ਕਉਣੁ ॥ ਜਿਸ ਨੋ ਤੂ ਰਖਵਾਲਾ ਜਿਤਾ ਤਿਨੈ ਭੈਣੁ ॥ ਜਿਸ ਨੋ ਤੇਰਾ ਅੰਗੁ ਤਿਸੁ ਮੁਖੁ ਉਜਲਾ ॥ ਜਿਸ ਨੋ ਤੇਰਾ ਅੰਗੁ ਸੁ ਨਿਰਮਲੀ ਹੂੰ ਨਿਰਮਲਾ ॥ ਜਿਸ ਨੋ ਤੇਰੀ ਨਦਰਿ ਨ ਲੇਖਾ ਪੁਛੀਐ ॥ ਜਿਸ ਨੋ ਤੇਰੀ ਖੁਸੀ ਤਿਨਿ ਨਉ ਨਿਧਿ ਭੁੰਚੀਐ ॥ ਜਿਸ ਨੋ ਤੂ ਪ੍ਰਭ ਵਲਿ ਤਿਸੁ ਕਿਆ ਮੁਹਛੰਦਗੀ ॥ ਜਿਸ ਨੋ ਤੇਰੀ ਮਿਹਰ ਸੁ ਤੇਰੀ ਬੰਦਿਗੀ ॥੮॥

ਅਰਥ: ਹੇ ਕਿਰਪਾਲ (ਪ੍ਰਭੂ)! ਮੇਹਰ ਕਰ, ਤੇ ਤੂੰ ਆਪ ਹੀ ਮੈਨੂੰ ਬਖ਼ਸ਼ ਲੈ, ਸਤਿਗੁਰੂ ਦੇ ਚਰਨਾਂ ਉਤੇ ਢਹਿ ਕੇ ਮੈਂ ਸਦਾ ਹੀ ਤੇਰਾ ਨਾਮ ਜਪਦਾ ਰਹਾਂ ।(ਹੇ ਕਿਰਪਾਲ!) ਮੇਰੇ ਮਨ ਵਿਚ ਤਨ ਵਿਚ ਆ ਵੱਸ (ਤਾਕਿ) ਮੇਰੇ ਦੁੱਖ ਮੁੱਕ ਜਾਣ; ਤੂੰ ਆਪ ਮੈਨੂੰ ਆਪਣੇ ਹੱਥ ਦੇ ਕੇ ਰੱਖ, ਕੋਈ ਡਰ ਮੇਰੇ ਉਤੇ ਜ਼ੋਰ ਨਾ ਪਾ ਸਕੇ ।(ਹੇ ਕਿਰਪਾਲ!) ਮੈਨੂੰ ਇਸੇ ਕੰਮ ਲਾਈ ਰੱਖ ਕਿ ਮੈਂ ਦਿਨ ਰਾਤ ਤੇਰੇ ਗੁਣ ਗਾਂਦਾ ਰਹਾਂ, ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਮੇਰਾ ਹਉਮੈ ਦਾ ਰੋਗ ਕੱਟਿਆ ਜਾਏ ।(ਹੇ ਭਾਈ! ਭਾਵੇਂ) ਖਸਮ-ਪ੍ਰਭੂ ਹੀ ਸਭ ਜੀਵਾਂ ਵਿਚ ਇਕ-ਰਸ ਵਿਆਪਕ ਹੈ, ਪਰ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਜਿਸ ਨੇ ਲੱਭਾ ਹੈ ਗੁਰੂ ਦੀ ਮੇਹਰ ਨਾਲ ਲੱਭਾ ਹੈ ।ਹੇ ਦਿਆਲ ਪ੍ਰਭੂ! ਦਇਆ ਕਰ, ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼, (ਮੈਨੂੰ) ਨਾਨਕ ਨੂੰ ਇਹੀ ਤਾਂਘ ਹੈ ਕਿ ਤੇਰਾ ਦਰਸਨ ਕਰ ਕੇ ਖਿੜਿਆ ਰਹਾਂ ।੧।ਇਕ ਪ੍ਰਭੂ ਨੂੰ ਹੀ ਮਨ ਵਿਚ ਧਿਆਉਣਾ ਚਾਹੀਦਾ ਹੈ, ਇਕ ਪ੍ਰਭੂ ਦੀ ਹੀ ਸਰਨ ਲੈਣੀ ਚਾਹੀਦੀ ਹੈ । ਹੇ ਮਨ! ਇਕ ਪ੍ਰਭੂ ਨਾਲ ਹੀ ਪ੍ਰੇਮ ਪਾ, ਉਸ ਤੋਂ ਬਿਨਾ ਹੋਰ ਕੋਈ ਥਾਂ ਟਿਕਾਣਾ ਨਹੀਂ ਹੈ । ਇਕ ਪ੍ਰਭੂ ਦਾਤੇ ਪਾਸੋਂ ਹੀ ਮੰਗਣਾ ਚਾਹੀਦਾ ਹੈ, ਹਰੇਕ ਚੀਜ਼ ਉਸੇ ਪਾਸੋਂ ਮਿਲਦੀ ਹੈ । ਹੇ ਭਾਈ! ਮਨ ਦੀ ਰਾਹੀਂ ਸਰੀਰ ਦੀ ਰਾਹੀਂ ਸੁਆਸ ਸੁਆਸ ਖਾਂਦਿਆਂ ਪੀਂਦਿਆਂ ਇਕ ਪ੍ਰਭੂ ਨੂੰ ਹੀ ਸਿਮਰ ।ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਕਾਇਮ ਰਹਿਣ ਵਾਲਾ ਖ਼ਜ਼ਾਨਾ ਗੁਰੂ ਦੀ ਰਾਹੀਂ ਹੀ ਮਿਲਦਾ ਹੈ । ਉਹ ਗੁਰਮੁਖਿ ਬੰਦੇ ਬੜੇ ਭਾਗਾਂ ਵਾਲੇ ਹਨ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਆ ਵੱਸਦਾ ਹੈ ।ਪ੍ਰਭੂ ਜਲ ਵਿਚ ਧਰਤੀ ਵਿਚ ਆਕਾਸ਼ ਵਿਚ (ਹਰ ਥਾਂ) ਮੌਜੂਦ ਹੈ, ਉਸ ਤੋਂ ਬਿਨਾ (ਕਿਤੇ ਭੀ) ਕੋਈ ਹੋਰ ਨਹੀਂ ਹੈ । ਹੇ ਨਾਨਕ! (ਅਰਦਾਸ ਕਰ ਕਿ) ਮੈਂ ਵੀ ਉਸ ਪ੍ਰਭੂ ਦਾ ਨਾਮ ਸਿਮਰਾਂ, ਨਾਮ (ਮੂੰਹ ਨਾਲ) ਉਚਾਰਾਂ ਤੇ ਉਸ ਖਸਮ-ਪ੍ਰਭੂ ਦੀ ਰਜ਼ਾ ਵਿਚ ਰਹਾਂ ।੨।(ਹੇ ਪ੍ਰਭੂ!) ਜਿਸ ਮਨੁੱਖ ਨੂੰ ਤੂੰ ਰਾਖਾ ਮਿਲਿਆ ਹੈਂ, ਉਸ ਨੂੰ ਕੋਈ (ਵਿਕਾਰ ਆਦਿਕ) ਮਾਰ ਨਹੀਂ ਸਕਦਾ, ਕਿਉਂਕਿ ਉਸ ਨੇ ਤਾਂ (ਸਾਰਾ) ਜਗਤ (ਹੀ) ਜਿੱਤ ਲਿਆ ਹੈ ।(ਹੇ ਪ੍ਰਭੂ!) ਜਿਸ ਨੂੰ ਤੇਰਾ ਆਸਰਾ ਪ੍ਰਾਪਤ ਹੈ ਉਹ (ਮਨੁੱਖਤਾ ਦੀ ਜ਼ਿੰਮੇਵਾਰੀ ਵਿਚ) ਸੁਰਖ਼ਰੂ ਹੋ ਗਿਆ ਹੈ, ਉਹ ਬੜੇ ਹੀ ਪਵਿਤ੍ਰ ਜੀਵਨ ਵਾਲਾ ਬਣ ਗਿਆ ਹੈ ।(ਹੇ ਪ੍ਰਭੂ!) ਜਿਸ ਨੂੰ ਤੇਰੀ (ਮੇਹਰ ਦੀ) ਨਜ਼ਰ ਨਸੀਬ ਹੋਈ ਹੈ ਉਸ ਨੂੰ (ਜ਼ਿੰਦਗੀ ਵਿਚ ਕੀਤੇ ਕੰਮਾਂ ਦਾ) ਹਿਸਾਬ ਨਹੀਂ ਪੁੱਛਿਆ ਜਾਂਦਾ, ਕਿਉਂਕਿ ਹੇ ਪ੍ਰਭੂ! ਜਿਸ ਨੂੰ ਤੇਰੀ ਖ਼ੁਸ਼ੀ ਪ੍ਰਾਪਤ ਹੋਈ ਹੈ ਉਸ ਨੇ ਤੇਰੇ ਨਾਮ-ਰੂਪ ਨੌ ਖ਼ਜ਼ਾਨੇ ਮਾਣ ਲਏ ਹਨ ।ਹੇ ਪ੍ਰਭੂ! ਜਿਸ ਬੰਦੇ ਦੇ ਧੜੇ ਤੇ ਤੂੰ ਹੈਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ (ਕਿਉਂਕਿ) ਜਿਸ ਉਤੇ ਤੇਰੀ ਮੇਹਰ ਹੈ ਉਹ ਤੇਰੀ ਭਗਤੀ ਕਰਦਾ ਹੈ ।੮।



Share On Whatsapp

Leave a Comment
Dalbara Singh : waheguru ji 🙏

रागु सोरठि बाणी भगत रविदास जी की ੴ सतिगुर प्रसादि ॥ जउ हम बांधे मोह फास हम प्रेम बधनि तुम बाधे ॥ अपने छूटन को जतनु करहु हम छूटे तुम आराधे ॥१॥ माधवे जानत हहु जैसी तैसी ॥ अब कहा करहुगे ऐसी ॥१॥ रहाउ ॥ मीनु पकरि फांकिओ अरु काटिओ रांधि कीओ बहु बानी ॥ खंड खंड करि भोजनु कीनो तऊ न बिसरिओ पानी ॥२॥ आपन बापै नाही किसी को भावन को हरि राजा ॥ मोह पटल सभु जगतु बिआपिओ भगत नही संतापा ॥३॥ कहि रविदास भगति इक बाढी अब इह का सिउ कहीऐ ॥ जा कारनि हम तुम आराधे सो दुखु अजहू सहीऐ ॥४॥२॥

अर्थ :-हे माधो ! तेरे भक्त जिस प्रकार का प्यार तेरे साथ करते हैं वह तेरे से छुपा नहीं रह सकता (तूँ वह भली प्रकार जानता हैं), अजिही प्रीति के होते तूँ जरूर उनको मोह से बचाए रखता हैं।1।रहाउ। (सो, हे माधो !) अगर हम मोह की रस्सी में बंधे हुए थे, तो हमने तुझे अपने प्यार की रस्सी के साथ बाँध लिया है। हम तो (उस मोह की फांसी में से) तुझे सिमर के निकल आए हैं, तूँ हमारे प्यार की जकड़ में से कैसे निकलेंगा ?। (हमारा तेरे साथ प्रेम भी वह है जो मछली को पानी के साथ होता है, हम मर के भी तेरी याद नहीं छोडेगे) मछली (पानी में से) पकड़ के फांकाँ कर दें, टोटे कर दें और कई तरह उबाल लें, फिर रता रता कर के खा लें, फिर भी उस मछली को पानी नहीं भूलता (जिस खान वाले के पेट में जाती है उस को भी पानी की प्यास लगा देती है)।2। जगत का स्वामी हरि किसी के पिता की (की मलकीअत) नहीं है, वह तो प्रेम का बंधा हुआ है। (इस प्रेम से दूर हुआ सारा जगत) मोह के परदे में फँसा पड़ा है, पर (भगवान के साथ प्रेम करने वाले) भक्तों को (इस मोह का) कोई कलेश नहीं होता।3। रविदास कहते है-(हे माधो !) मैं एक तेरी भक्ति (अपने मन में) इतनी द्रिड़ह की है कि मुझे अब किसी के साथ यह गिला करने की जरूरत ही नहीं रह गई जु जिस मोह से बचने के लिए मैं तेरा सुमिरन कर रहा था, उस मोह का दु:ख मुझे अब तक सहारना पड़ रहा है (भावार्थ, उस मोह का तो अब मेरे अंदर नाम निशान ही नहीं रह गया)।4।2।



Share On Whatsapp

Leave a comment


ਅੰਗ : 657

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥

ਅਰਥ: ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ), ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।1। ਰਹਾਉ। (ਸੋ, ਹੇ ਮਾਧੋ!) ਜੇ ਅਸੀਂ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀਂ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?। (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ)।2। ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ।3। ਰਵਿਦਾਸ ਆਖਦਾ ਹੈ—(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ)।4।2



Share On Whatsapp

Leave a comment





Next Page ›