ਅੰਗ : 673
ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮਾ੍ਰੇ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ॥ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥
ਅਰਥ: (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ॥੧॥ ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ॥੧॥ ਰਹਾਉ ॥ ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ॥੨॥ ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ ॥੩॥ ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਹੇ ਨਾਨਕ ਜੀ! ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ॥੪॥੧੦॥
धनासरी महला ४ घरु १ चउपदे ੴ सतिगुर प्रसादि ॥ जो हरि सेवहि संत भगत तिन के सभि पाप निवारी ॥ हम ऊपरि किरपा करि सुआमी रखु संगति तुम जु पिआरी ॥१॥ हरि गुण कहि न सकउ बनवारी ॥ हम पापी पाथर नीरि डुबत करि किरपा पाखण हम तारी ॥ रहाउ ॥ जनम जनम के लागे बिखु मोरचा लगि संगति साध सवारी ॥ जिउ कंचनु बैसंतरि ताइओ मलु काटी कटित उतारी ॥२॥ हरि हरि जपनु जपउ दिनु राती जपि हरि हरि हरि उरि धारी ॥ हरि हरि हरि अउखधु जगि पूरा जपि हरि हरि हउमै मारी ॥३॥ हरि हरि अगम अगाधि बोधि अपरंपर पुरख अपारी ॥ जन कउ क्रिपा करहु जगजीवन जन नानक पैज सवारी ॥४॥१॥
अर्थ: राग धनासरी,घर १ में गुरू रामदास जी की चार-बँदां वाली बाणी। अकाल पुरख एक है और सतगुरु की कृपा द्वारा प्राप्त होता है। हे प्रभु! जो तुम्हारा संत भगत तुम्हारा नाम सिमरन करते हैं, तुम उनके (पूर्व कर्मो) के पाप दूर करने वाले हो। हे मालक प्रभु! हमारे ऊपर भी मेहर कर, (हमें उस) साध सांगत मैं रख जो तुम्हे प्यारी लगती है।।१।। हे हरी! हे प्रभु! में तेरे गुण बयां नहीं कर सकता। हम जीव पापी हैं, पापों में डूबे रहते हैं, जैसे पत्थर पानी में डूबे रहते हैं। मेहर कर, हम पत्थरों (पत्थर दिलो) को संसार समुंदर से पार कर दो जी।।रहाउ।। हे भाई! जैसे सोना अग्नि में तापने से उस की सारी मैल कट जाती है, उत्तार दी जाती है, उसी प्रकार जीवों के अनेकों जन्मो के चिपके हुए पापों का जहर, पापों का जंगल संगत की सरन आ कर ख़तम हो जाता है।।२।। (हे भाई!) मैं (भी) दिन रात परमातमा के नाम का जाप जपता हूँ,नाम जप के उस को अपने हिरदे में वसाई रखता हूँ। हे भाई! परमातमा का नाम जगत में एेसी दवाई है जो अपना असर करना कभी नहीं छोड़ती। यह नाम जप के (अंदरों) हउमै खत्म हो सकती है।।३।। हे अपहुँच! हे मनुषों की समझ से परे! हे परे से परे ! हे सरब-वियापक! हे बेअंत! हे जगत के जीवन! अपने दासों पर मेहर कर,और (इस विकार-भरे संसार-समुंदर में) नानक जी!(कह-) दासों की लाज रख ले ।।४।।१।।
ਅੰਗ : 666
ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥
ਅਰਥ: ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ॥੧॥ ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀਂ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ ॥ਰਹਾਉ॥ ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ ॥੨॥ (ਹੇ ਭਾਈ!) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ ॥੩॥ ਨਾਨਕ ਜੀ ! (ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ ॥੪॥੧॥
ਅੰਗ : 653
ਸਲੋਕੁ ਮ:੪ ॥
ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥ ਮ: ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥ ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥ ਕਿਆ ਹੋਵੈ ਕਿਸੈ ਹੀ ਦੈ ਕੀਤੈ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥ ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੂੜੁ ਬੋਲੇ ਕਿਸੈ ਨ ਭਾਵੈ ॥ ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥ ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ ਅਗੋ ਦੇ ਜਨੁ ਨਾਨਕੁ ਆਖਿ ਸੁਣਾਵੈ ॥੨॥ ਪਉੜੀ ॥ ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥ ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥ ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥ ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥ ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭॥
ਅਰਥ: ਸਲੋਕੁ ਮ; ੪ ॥
ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈ; ਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈ; ਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ ।ਜੇ ਗੁਰੂ ਮਿਲ ਪਏ ਤਾਂ ਨਾਮ (ਹਿਰਦੇ ਵਿਚ) ਪੁੰਗਰਦਾ ਹੈ, ਤ੍ਰਿਸ਼ਨਾ ਦੂਰ ਹੋ ਜਾਂਦੀ ਹੈ (ਮਾਇਆ ਦੀ) ਭੁੱਖ ਸਾਰੀ ਦੂਰ ਹੋ ਜਾਂਦੀ ਹੈ । ਹੇ ਨਾਨਕ! ਨਾਮ ਵਿਚ ਰੰਗੇ ਜਾਣ ਕਰਕੇ ਨਾਮ ਹੀ (ਹਿਰਦੇ-ਰੂਪ) ਪੱਲੇ ਵਿਚ ਉੱਕਰਿਆ ਜਾਂਦਾ ਹੈ ।੧।ਜੋ ਮਨੁੱਖ ਗੁਰੂ ਪਰਮੇਸਰ ਵਲੋਂ ਮਾਰਿਆ ਹੋਇਆ ਹੈ (ਭਾਵ, ਜਿਸਨੂੰ ਰੱਬ ਵਾਲੇ ਪਾਸੇ ਤੋਂ ਉੱਕਾ ਹੀ ਨਫ਼ਰਤ ਹੈ) ਉਹ ਭਰਮ ਵਿਚ ਭਟਕਦਾ ਹੋਇਆ ਆਪਣੇ ਟਿਕਾਣੇ ਤੋਂ ਹਿੱਲ ਜਾਂਦਾ ਹੈ । ਉਸ ਦੇ ਪਿੱਛੇ ਲੋਕ ਫੱਕੜੀ ਵਜਾਂਦੇ ਹਨ, ਤੇ ਅੱਗੇ (ਜਿਥੇ ਜਾਂਦਾ ਹੈ) ਮੁਕਾਲਖ ਖੱਟਦਾ ਹੈ ।ਉਸ ਦੇ ਮੂੰਹੋਂ ਨਿਰਾ ਬਕਵਾਸ ਹੀ ਨਿਕਲਦਾ ਹੈ ਉਹ ਸਦਾ ਨਿੰਦਾ ਕਰ ਕੇ ਹੀ ਦੁੱਖੀ ਹੁੰਦਾ ਰਹਿੰਦਾ ਹੈ । ਕਿਸੇ ਦੇ ਭੀ ਕੀਤਿਆਂ ਕੁਝ ਨਹੀਂ ਹੋ ਸਕਦਾ (ਭਾਵ, ਕੋਈ ਉਸ ਨੂੰ ਸੁਮੱਤ ਨਹੀਂ ਦੇ ਸਕਦਾ), ਕਿਉਂਕਿ ਮੁੱਢ ਤੋਂ (ਕੀਤੇ ਮੰਦੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੁਣ ਭੀ) ਇਹੋ ਜਿਹੀ (ਭਾਵ, ਨਿੰਦਾ ਦੀ ਮੰਦੀ) ਕਮਾਈ ਕਰਨੀ ਪਈ ਹੈ ।ਉਹ (ਮਨਮੁਖ) ਜਿਥੇ ਜਾਂਦਾ ਹੈ ਉਥੇ ਹੀ ਝੂਠਾ ਹੁੰਦਾ ਹੈ, ਝੂਠ ਬੋਲਦਾ ਹੈ ਤੇ ਕਿਸੇ ਨੂੰ ਚੰਗਾ ਨਹੀਂ ਲੱਗਦਾ । ਹੇ ਸੰਤ ਜਨੋਂ! ਪਿਆਰੇ ਮਾਲਕ ਪ੍ਰਭੂ ਦੀ ਵਡਿਆਈ ਵੇਖੋ, ਕਿ ਜਿਹੋ ਜਿਹੀ ਕੋਈ ਕਮਾਈ ਕਰਦਾ ਹੈ, ਉਹੋ ਜਿਹਾ ਉਸ ਨੂੰ ਫਲ ਮਿਲਦਾ ਹੈ । ਇਹ ਸੱਚੀ ਵਿਚਾਰ ਸੱਚੀ ਦਰਗਾਹ ਵਿਚ ਹੁੰਦੀ ਹੈ, ਦਾਸ ਨਾਨਕ ਪਹਿਲਾਂ ਹੀ ਤੁਹਾਨੂੰ ਆਖ ਕੇ ਸੁਣਾ ਰਿਹਾ ਹੈ (ਤਾਂ ਜੁ ਭਲਾ ਬੀਜ ਬੀਜ ਕੇ ਭਲੇ ਫਲ ਦੀ ਆਸ ਹੋ ਸਕੇ) ।੨।ਸੱਚੇ ਸਤਿਗੁਰੂ ਨੇ (ਸਤਸੰਗ-ਰੂਪ) ਪਿੰਡ ਵਸਾਇਆ ਹੈ, (ਉਸ ਪਿੰਡ ਲਈ ਸਤਸੰਗੀ) ਰਾਖੇ ਭੀ ਸਤਿਗੁਰੂ ਨੇ ਹੀ ਦਿੱਤੇ ਹਨ, ਜਿਨ੍ਹਾਂ ਦੇ ਮਨ ਗੁਰੂ ਦੇ ਚਰਨਾਂ ਵਿਚ ਜੁੜੇ ਹਨ, ਉਹਨਾਂ ਦੀ ਆਸ ਪੂਰਨ ਹੋ ਗਈ ਹੈ (ਭਾਵ, ਤ੍ਰਿਸ਼ਨਾ ਮਿਟ ਗਈ ਹੈ); ਦਿਆਲ ਤੇ ਬੇਅੰਤ ਗੁਰੂ ਨੇ ਉਹਨਾਂ ਦੇ ਸਾਰੇ ਪਾਪ ਨਾਸ ਕਰ ਦਿੱਤੇ ਹਨ; ਆਪਣੀ ਮੇਹਰ ਕਰ ਕੇ ਸਤਿਗੁਰੂ ਨੇ ਉਹਨਾਂ ਨੂੰ ਆਪਣਾ ਬਣਾ ਲਿਆ ਹੈ । ਹੇ ਨਾਨਕ! ਮੈਂ ਸਦਾ ਉਸ ਸਤਿਗੁਰੂ ਤੋਂ ਸਦਕੇ ਹਾਂ, ਜਿਸ ਵਿਚ ਇਤਨੇ ਗੁਣ ਹਨ ।੨੭।
ਸ਼੍ਰੀ ਗੁਰੂ ਹਰਿ ਰਾਇ ਜੀ ਦਾ ਜੋਤੀ ਜੋਤ ਸਮਾਣ ਦਾ ਗੁਰਪੂਰਬ ਹੈ,
ਅਤੇ ਸ਼੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦਾ ਗੁਰਗੱਦੀ ਦਿਵਸ ਹੈ।
ਗੁਰਿਆਈ ਦੀ ਪ੍ਰ੍ਰ੍ਰਾਪਤੀ:
ਸਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਜੀ ਨੇ ਆਪਣਾ ਜੋਤੀ-ਜੋਤਿ ਸਮਾਉਣ ਦਾ ਸਮਾਂ ਨੇੜੇ ਆਇਆ ਜਾਣ ਕੇ ਆਪਣੇ ਛੋਟੇ ਪੁੱਤਰ ਨੂੰ ਹਰ ਤਰ੍ਹਾਂ ਨਾਲ ਯੋਗ ਸਮਝਿਆ ਅਤੇ ਗੁਰਬਾਣੀ ਦੇ ਮਹਾਂਵਾਕ-
‘ਤਖਤਿ ਬਹੈ ਤਖਤੇ ਕੀ ਲਾਇਕ’
ਅਨੁਸਾਰ, ੬ ਅਕਤੂਬਰ, ੧੬੬੧ ਈ. (੬ ਕਤਕ ੧੭੧੮ ਬਿਕ੍ਰਮੀ) ਨੂੰ ਸਾਰੀ ਸੰਗਤ ਦੇ ਸਨਮੁਖ ਸ੍ਰੀ ਹਰਿਕ੍ਰਿਸ਼ਨ ਜੀ ਨੂੰ ਗੁਰਿਆਈ ਸੌਂਪ ਦਿੱਤੀ। ਆਪ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੋਤਿ ਤੇ ਜੁਗਤਿ ਦਾ ਗੁਰੂ-ਵਾਰਿਸ ਸਥਾਪਤ ਕਰਦਿਆਂ ਇਹ ਵਰਦਾਨ ਵੀ ਦਿੱਤਾ ਕਿ ਜਿਹੜਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਾਤਸ਼ਾਹ ਦੇ ਦਰਸ਼ਨ ਕਰੇਗਾ, ਉਸ ਦੇ ਦੁੱਖ-ਦਲਿੱਦਰ ਤੇ ਰੋਗ-ਸੰਤਾਪ ਸਹਿਜੇ ਹੀ ਮਿਟ ਜਾਣਗੇ; ਸੁਖਸਹਿਜ ਤੇ ਅਨੰਦ ਉਸ ਦਾ ਧਨ ਬਣ ਜਾਵੇਗਾ। ਆਪ ਦਾ ਦਰਸ਼ਨ-ਦੀਦਾਰ ਨਿਸਚੇ ਹੀ ‘ਸਭਿ ਦੁਖਿ ਜਾਇ’ ਦਾ ਪ੍ਰਤੱਖ ਪ੍ਰਮਾਣ ਹੈ।੫ ਇਸ ਤਰ੍ਹਾਂ ਸਵਾ ਪੰਜ ਸਾਲ ਦੀ ਉਮਰ ਵਿਚ ਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਸਮਰੱਥ ਤੇ ਯੋਗ ‘ਗੁਰੂ’ ਦੇ ਰੂਪ ਵਿਚ ਪ੍ਰਗਟ ਹੋਏ ਅਤੇ ਸਿੱਖਾਂ ਦੇ ਅਠਵੇਂ ਗੁਰੂ-ਜੋਤੀ ਦੇ ਵਾਰਸ ਹੋਏ ਹਨ। ਆਪ ਸਭ ਤੋਂ ਛੋਟੀ ਉਮਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਤਮਿਕ ਰੱਬੀ ਖਜ਼ਾਨੇ ਦੇ ਮਾਲਕ ਬਣੇ
सोरठि महला ५ घरु १ असटपदीआ ੴ सतिगुर प्रसादि ॥ सभु जगु जिनहि उपाइआ भाई करण कारण समरथु ॥ जीउ पिंडु जिनि साजिआ भाई दे करि अपणी वथु ॥ किनि कहीऐ किउ देखीऐ भाई करता एकु अकथु ॥ गुरु गोविंदु सलाहीऐ भाई जिस ते जापै तथु ॥१॥ मेरे मन जपीऐ हरि भगवंता ॥ नाम दानु देइ जन अपने दूख दरद का हंता ॥ रहाउ ॥ मेरे मन जपीऐ हरि भगवंता ॥ नाम दानु देइ जन अपने दूख दरद का हंता ॥ रहाउ ॥ जा कै घरि सभु किछु है भाई नउ निधि भरे भंडार ॥ तिस की कीमति ना पवै भाई ऊचा अगम अपार ॥ जीअ जंत प्रतिपालदा भाई नित नित करदा सार ॥ सतिगुरु पूरा भेटीऐ भाई सबदि मिलावणहार ॥२॥
राग सोरठि, घर १ में गुरु अर्जनदेव जी की आठ बन्दों वाली बाणी। अकाल पुरख एक है और सतगुरु की कृपा द्वारा मिलता है। हे भाई! जिस परमात्मा ने आप ही सारा जगत पैदा किया है, जो सरे जगत का मूल है, जो सारी ताकतों का मालिक है, जिस ने अपनी ताकत दे कर (मनुख की) जान और सरीर पैदा किया है, वह करतार (तो) किसी भी तरह बयां नहीं किया जा सकता। हे भाई! उस करतार का सवरूप बताया नहीं जा सकता। उस को कैसे देखा जाये? हे भाई! गोबिंद के रूप गुरु की सिफत करनी चाहिये, क्योंकि गुरु से ही सरे जगत के मूल की सूझ पाई जा सकती है॥१॥ हे मेरे मन! (सदा) हरी परमात्मा का नाम जपना चाहिए। वह भगवन अपने सेवक को अपने नाम की दात देता है। वह सारे दुःख और पीड़ा का नास करने वाला है॥रहाउ॥ हे भाई! जिस प्रभू के घर में हरेक चीज मौजूद है, जिस के घर में जगत के सारे नौ ही खजाने विद्यमान हैं, जिसके घर में भंडारे भरे पड़े हैं, उसका मूल्य नहीं आंका जा सकता। वह सबसे ऊँचा है, वह अपहुँच है, वह बेअंत है। हे भाई! वह प्रभू सारे जीवों की पालना करता है, वह सदा ही (सब जीवों की) संभाल करता है। (उसका दर्शन करने के लिए) हे भाई! पूरे गुरू को मिलना चाहिए, (गुरू ही अपने) शबद में जोड़ के परमात्मा के साथ मिला सकने वाला है।२।
ਅੰਗ : 639
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥
ਅਰਥ: ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ ॥੧॥ ਹੇ ਮੇਰੇ ਮਨ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ ॥ ਰਹਾਉ॥ ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।
सलोक मः ३ ॥ सभु किछु हुकमे आवदा सभु किछु हुकमे जाइ ॥ जे को मूरखु आपहु जाणै अंधा अंधु कमाइ ॥ नानक हुकमु को गुरमुखि बुझै जिस नो किरपा करे रजाइ ॥१॥ मः ३ ॥ सो जोगी जुगति सो पाए जिस नो गुरमुखि नामु परापति होइ ॥ तिसु जोगी की नगरी सभु को वसै भेखी जोगु न होइ ॥ नानक ऐसा विरला को जोगी जिसु घटि परगटु होइ ॥२॥
अर्थ: हरेक चीज प्रभु के हुकम में ही आती है और हुकम में ही चली जाती है।अगर कोई मुरख अपने आप की (बड़ा) समझ लेता है (तो समझो) वह अँधा अंधों वाले काम करता है। हे नानक! जिस मनुख पर अपनी रजा में प्रभु कृपा करता है, वह कोई विरला गुरमुख हुकम की पहचान करता है॥१॥ जिस मनुख को सतगुरु के सन्मुख हो कर नाम की प्राप्ति होती है, (समझो) वह सच्चा जोगी है, जिस को जोग की समझ आ गयी है। ऐसे जोगी के सरीर (रूप) नगर में हरेक (गुण) बस्ता है परन्तु सिर्फ भेष कर के जोगी बन्ने वाला प्रभु-मिलाप नहीं कर सकता। हे नानक! जिस के हृदये में प्रभु प्रतख हो जाता है, ऐसा जोगी कोई एकाध ही होता है॥२॥
ਅੰਗ : 556
ਸਲੋਕ ਮ: ੩ ॥ ਸਭੁ ਕਿਛੁ ਹੁਕਮੇ ਆਵਦਾ ਸਭੁ ਕਿਛੁ ਹੁਕਮੇ ਜਾਇ ॥ ਜੇ ਕੋ ਮੂਰਖੁ ਆਪਹੁ ਜਾਣੈ ਅੰਧਾ ਅੰਧੁ ਕਮਾਇ ॥ ਨਾਨਕ ਹੁਕਮੁ ਕੋ ਗੁਰਮੁਖਿ ਬੁਝੈ ਜਿਸ ਨੋ ਕਿਰਪਾ ਕਰੇ ਰਜਾਇ ॥੧॥ਮ: ੩ ॥ ਸੋ ਜੋਗੀ ਜੁਗਤਿ ਸੋ ਪਾਏ ਜਿਸ ਨੋ ਗੁਰਮੁਖਿ ਨਾਮੁ ਪਰਾਪਤਿ ਹੋਇ ॥ ਤਿਸੁ ਜੋਗੀ ਕੀ ਨਗਰੀ ਸਭੁ ਕੋ ਵਸੈ ਭੇਖੀ ਜੋਗੁ ਨ ਹੋਇ ॥ ਨਾਨਕ ਐਸਾ ਵਿਰਲਾ ਕੋ ਜੋਗੀ ਜਿਸੁ ਘਟਿ ਪਰਗਟੁ ਹੋਇ ॥੨॥
ਅਰਥ: ਹਰੇਕ ਚੀਜ਼ ਪ੍ਰਭੂ ਦੇ ਹੁਕਮ ਵਿਚ ਹੀ ਆਉਂਦੀ ਹੈ ਤੇ ਹੁਕਮ ਵਿਚ ਹੀ ਚਲੀ ਜਾਂਦੀ ਹੈ।ਜੇ ਕੋਈ ਮੂਰਖ ਆਪਣੇ ਆਪ ਨੂੰ (ਵੱਡਾ) ਸਮਝ ਲੈਂਦਾ ਹੈ (ਤਾਂ ਸਮਝੋ) ਉਹ ਅੰਨ੍ਹਾ ਅੰਨ੍ਹਿਆਂ ਵਾਲਾ ਕੰਮ ਕਰਦਾ ਹੈ। ਹੇ ਨਾਨਕ! ਜਿਸ ਮਨੁੱਖ ਤੇ ਆਪਣੀ ਰਜ਼ਾ ਵਿਚ ਪ੍ਰਭੂ ਕਿਰਪਾ ਕਰਦਾ ਹੈ, ਉਹ ਕੋਈ ਵਿਰਲਾ ਗੁਰਮੁਖ ਹੁਕਮ ਦੀ ਪਛਾਣ ਕਰਦਾ ਹੈ ॥੧॥ ਜਿਸ ਮਨੁੱਖ ਨੂੰ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਦੀ ਪ੍ਰਾਪਤੀ ਹੁੰਦੀ ਹੈ, (ਸਮਝੋ) ਉਹ ਸੱਚਾ ਜੋਗੀ ਹੈ, ਜਿਸ ਨੂੰ ਜੋਗ ਦੀ ਜਾਚ ਆਈ ਹੈ। ਐਸੇ ਜੋਗੀ ਦੇ ਸਰੀਰ (ਰੂਪ) ਨਗਰ ਵਿਚ ਹਰੇਕ (ਗੁਣ) ਵੱਸਦਾ ਹੈ ਪਰ ਸਿਰਫ਼ ਭੇਖ ਕਰ ਕੇ ਜੋਗੀ ਬਨਣ ਵਾਲਾ ਪ੍ਰਭੂ-ਮੇਲ ਨਹੀਂ ਕਰ ਸਕਦਾ। ਹੇ ਨਾਨਕ! ਜਿਸ ਦੇ ਹਿਰਦੇ ਵਿਚ ਪ੍ਰਭੂ ਪ੍ਰਤੱਖ ਹੋ ਜਾਂਦਾ ਹੈ, ਇਹੋ ਜਿਹਾ ਕੋਈ ਵਿਰਲਾ ਜੋਗੀ ਹੁੰਦਾ ਹੈ ॥੨॥
23 ਅਕਤੂਬਰ 2024
ਬਾਬਾ ਬੁੱਢਾ ਸਾਹਿਬ ਜੀ ਦੇ
ਪ੍ਰਕਾਸ਼ ਪੁਰਬ ਦੀਆਂ ਸਮੂਹ
ਸੰਗਤਾਂ ਨੂੰ ਲੱਖ ਲੱਖ ਵਧਾਈਆਂ
ਵਾਹਿਗੁਰੂ ਜੀ
23 ਅਕਤੂਬਰ 2024
ਬਾਬਾ ਅਟਲ ਰਾਏ ਜੀ ਦੇ
ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ
ਵਾਹਿਗੁਰੂ ਜੀ
सोरठि महला ५ घरु ३ चउपदे ੴ सतिगुर प्रसादि ॥ मिलि पंचहु नही सहसा चुकाइआ ॥ सिकदारहु नह पतीआइआ ॥ उमरावहु आगै झेरा ॥ मिलि राजन राम निबेरा ॥१॥ अब ढूढन कतहु न जाई ॥ गोबिद भेटे गुर गोसाई ॥ रहाउ ॥ आइआ प्रभ दरबारा ॥ ता सगली मिटी पूकारा ॥ लबधि आपणी पाई ॥ ता कत आवै कत जाई ॥२॥ तह साच निआइ निबेरा ॥ ऊहा सम ठाकुरु सम चेरा ॥ अंतरजामी जानै ॥ बिनु बोलत आपि पछानै ॥३॥ सरब थान को राजा ॥ तह अनहद सबद अगाजा ॥ तिसु पहि किआ चतुराई ॥ मिलु नानक आपु गवाई ॥४॥१॥५१॥
अर्थ: राग सोरठि, घर ३ में गुरू अर्जनदेव जी की चार-बंदों वाली बाणी। अकाल पुरख एक है और सतिगुरू की कृपा से मिलता है। हे भाई ! नगर के पैंचाँ को मिल के (कामादिक वैरीयो से हो रहा) सहम दूर नहीं किया जा सकता। सरदारों लोगों से भी तस्सली नहीं मिल सकती (कि यह वैरी तंग नहीं करेगे) सरकारी हाकिम के आगे भी यह झगड़ा (पेश करने से कुछ नहीं बनता) भगवान पातिशाह को मिल के फैसला हो जाता है (और, कामादिक वैरीयो का भय खत्म हो जाता है) ॥१॥ अब (कामादिक वैरीयो से हो रहे सहम से बचने के लिए) किसी ओर जगह (सहारा) खोजने की जरूरत ना रह गई, जब गोबिंद को, गुरु को सृष्टि के खसम को मिल गए ॥ रहाउ ॥ हे भाई ! जब मनुष्य भगवान की हजूरी में पहुंचता है (चित् जोड़ता है), तब इस की (कामादिक वैरीयो के विरुध) सारी शिकैत खत्म हो जाती है। तब मनुख वह वसत हासिल कर लेता है जो सदा इस की अपनी बनी रहती है, तब विकारों में फंस कर भटकने से बच जाता है ॥२॥ हे भाई ! भगवान की हजूरी में सदा कायम रहने वाले न्याय अनुसार (कामादिकाँ के साथ हो रही टकर का) फैसला हो जाता है। उस दरगाह में (जुल्मी का कोई लिहाज नहीं किया जाता) स्वामी और नौकर एक जैसा समझा जाता है। हरेक के दिल की जानने वाला भगवान (हजूरी में पहुंचे हुए सवाली के दिल की) जानता है, (उस के) बोले बिना वह भगवान आप (उस के दिल की पीड़ा को) समझ लेता है ॥३॥ हे भाई ! भगवान सारे लोकों का स्वामी है, उस के साथ मिलाप-अवस्था में मनुख के अंदर भगवान की सिफ़त-सालाह की बाणी एक-रस पूरा प्रभाव डाल लेती है (और, मनुख ऊपर कामादिक वैरी अपना जोर नहीं पा सकते)। (पर, हे भाई ! उस को मिलने के लिए) उस के साथ कोई चलाकी नहीं की जा सकती। नानक जी ! (कहो-हे भाई ! अगर उस को मिलना है, तो) आपा-भाव गवा के (उस को) मिल ॥४॥१॥५१॥
ਅੰਗ : 621
ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥
ਅਰਥ: ਰਾਗ ਸੋਰਠਿ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ।) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ।) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ॥੧॥ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ, ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ ॥ ਰਹਾਉ ॥ ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ, ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ ॥੨॥ ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾਂ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ ॥੩॥ ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ)। (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਨਾਨਕ ਜੀ! (ਆਖੋ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ ॥੪॥੧॥੫੧॥
“ਭਾਈ ਸਾਹਿਬ ਕ੍ਰਿਪਾ ਕਰਕੇ ਭਾਈ ਮੰਝ ਜੀ ਵਾਲੀ ਸਾਖੀ ਦੁਬਾਰਾ ਸੁਣਾਓ”, ਇਕ ਭੁਝੰਗੀ ਲੱਕੜਾਂ ਦੀ ਪੰਡ ਸੁੱਟਦਾ, ਲਾਂਗਰੀ ਭਾਈ ਹਰੀ ਸਿੰਘ ਨੂੰ ਕਹਿਣ ਲੱਗਾ।
ਉਹਨਾਂ ਲੱਕੜਾਂ ਚੁੱਲ੍ਹੇ ਵਿਚ ਅੱਗੇ ਕਰਦਿਆਂ ਸਾਖੀ ਸ਼ੁਰੂ ਕੀਤੀ, “ਕਹਿੰਦੇ, “ਮਹਾਰਾਜ ਸਿੱਖੀ ਲੋਚਦਾਂ ਜੇ ਮੇਰੀ ਝੋਲੀ ਵੀ ਪਾ ਦਿਓ ਤਾਂ” ਸੁਖਮਨੀ ਦੇ ਦਾਤੇ ਬੋਲੇ, “ਪੁਰਖ਼ਾ, ਸਿੱਖੀ ਤੇ ਸਿੱਖੀ ਨਹੀਂ ਟਿਕਦੀ, ਮਨ ਦੇ ਮੈਦਾਨ ‘ਚੋਂ ਕਬਰਾਂ ਢਾਹ ਕੇ ਆ। ਹੱਥ ਦੋ ਹੀ ਨੇ ਤੇ ਉਹਨਾਂ ਵਿਚ ਤੂੰ ਕੋਈ ਹੋਰ ਪੱਲੇ ਫੜ੍ਹੀ ਬੈਠਾ ਹੈਂ। ਬਾਕੀ ਲੜ੍ਹ ਛੱਡ ਤੇ ਹੱਥ ਖਾਲੀ ਕਰ ਤਾਂ ਹੀ ਅਕਾਲ ਦਾ ਲੜ੍ਹ ਫੜਿਆ ਜਾਏਗਾ।”
ਤੇ ਉਹ ਤੁਰ ਪਏ। ਹੁਣ ਸਿੱਖੀ ਝੋਲੀ ਪਵਾਉਣੀ ਸੀ ਤਾਂ ਪਹਿਲਾਂ ਤੋਂ ਹੀ ਭਰੀ ਹੋਈ ਝੋਲੀ ਖਾਲੀ ਵੀ ਤਾਂ ਕਰਨੀ ਪੈਣੀ ਸੀ। ਇੱਟਾਂ, ਮਿੱਟੀ, ਗਾਰੇ ਦੀਆਂ ਕਬਰਾਂ ਦੇ ਨਾਲ ਨਾਲ ਮਨ ਵਿਚ ਉਸਰੀਆਂ ਕਬਰਾਂ ਵੀ ਢਾਹੀਆਂ। ਗੁਰੂ ਘਰ ਦੀ ਸੇਵਾ ਆਰੰਭ ਕੀਤੀ। ਗੁਰੂ ਕਿਆਂ ਲੰਗਰਾਂ ਲਈ ਸੁਲਤਾਨਵਿੰਡ ਦੇ ਜੰਗਲਾਂ ‘ਚੋਂ ਲੱਕੜਾਂ ਇਕੱਤਰ ਕਰਦੇ ਸਨ।
ਲੱਕੜਾਂ ਦੀ ਪੰਡ ਸਿਰ ‘ਤੇ ਹੈ। ਮੁਸਲਾਧਾਰ ਮੀਂਹ ਤੇ ਝੱਖੜ ਅੱਗੇ ਖਲੋਤਾ ਹੈ। ਸਤਿਗੁਰਾਂ ਦਾ ਧਿਆਨ ਕਰਕੇ ਗੁਰੂ ਕਾ ਸਿੱਖ ਪੰਡ ਨੂੰ ਕਸ ਕੇ ਫੜ੍ਹਦਿਆਂ ਤੂਫਾਨ ਨਾਲ ਮੱਥਾ ਲਾਉਣ ਤੁਰ ਪਿਆ ਹੈ। ਲੰਗਰਾਂ ਦੇ ਕੜਾਹਿਆਂ ਹੇਠ ਕੁਰਬਾਨ ਹੋ ਕੇ ਮੁਕਤ ਹੋ ਜਾਣ ਲਈ ਲੱਕੜਾਂ ਵੀ ਕਾਹਲੀਆਂ ਹਨ, ਹੋਰ ਉਹਨਾਂ ਕੋਲ ਗੁਰੂ ਤੋਂ ਕੁਰਬਾਨ ਕਰਨ ਲਈ ਹੈ ਵੀ ਕੀ, ਆਪਣੇ ਆਪੇ ਤੋਂ ਬਿਨਾ।
“ਸਾਡੀ ਟੇਕ ਤੇਰੇ ’ਤੇ ਹੈ ਗੁਰੂ ਕਿਆ ਸਿੱਖਾ, ਅਸੀਂ ਮੁਕਤ ਹੋਣਾ ਹੈ ਜਾਂ ਅੱਜ ਏਸ ਮੀਂਹ ਵਿਚ ਹੜ੍ਹ ਜਾਣਾ ਹੈ, ਇਹ ਤੇਰੇ ਹੱਥ ਹੈ। ਸਾਨੂੰ ਅੱਜ ਤੇਰੇ ਸਿਦਕ ਦੀ ਲੋੜ ਹੈ। ਮਸਾਂ ਅੱਜ ਸਾਡੀ ਮਿੱਤ ਆਈ ਹੈ ਗੁਰੂ ਕੇ ਲੰਗਰਾਂ ਦੀ ਸੇਵਾ ਲੁੱਟਣ ਦੀ। ਆਸ ਹੈ ਤੂੰ ਸਾਨੂੰ ‘ਮੰਜ਼ਿਲ’ ‘ਤੇ ਜਰੂਰ ਪੁਚਾਏਂਗਾ”, ਪੰਡ ਵਿਚੋਂ ਲੱਕੜਾਂ ਬੋਲ ਰਹੀਆਂ ਸਨ।
“ਸਤਿਗੁਰੂ ਮਿਹਰ ਕਰਨ, ਤੁਸੀਂ ਜਰੂਰ ਪਹੁੰਚੋਗੀਆਂ”, ਭਾਈ ਮੰਝ ਜੀ ਨੇ ਜਵਾਬ ਦਿੱਤਾ।
ਤੇ ਏਨੇ ਨੂੰ ਤੂਫਾਨ ਨੇ ਇਕ ਹੱਲਾ ਕੀਤਾ ਤੇ ਉਹ ਖੂਹ ਵਿਚ ਡਿੱਗ ਪਏ। ਗਲ਼ ਗਲ਼ ਪਾਣੀ, ਸਿਰ ਉੱਤੇ ਪੰਡ।
“ਮੈਨੂੰ ਡਰ ਹੈ ਕਿਤੇ ਤੁਸੀਂ ਗਿੱਲੀਆਂ ਨਾ ਹੋ ਜਾਓ”, ਭਾਈ ਸਾਹਿਬ ਬੋਲੇ।
“ਗਿੱਲੀਆਂ ਸੁੱਕੀਆਂ ਦਾ ਫਿਕਰ ਆਮ ਚੁੱਲਿਆਂ ‘ਚ ਹੁੰਦਾ ਹੈ ਗੁਰੂ ਕਿਆ ਸਿੱਖਾ। ਸਤਿਗੁਰ ਦੇ ਲੰਗਰਾਂ ਦੇ ਚੁੱਲ੍ਹੇ, ਭਉ ਤੇ ਭਾਓ ਨਾਲ ਬਲਦੇ ਨੇ। ‘ਉਸ’ ਦੀਆਂ ਨਜ਼ਰਾਂ ਪਲਾਂ ਵਿਚ ਸੁੱਕਿਆਂ ਨੂੰ ਹਰੇ ਤੇ ਹਰਿਆਂ ਤੇ ਗਿੱਲਿਆਂ ਨੂੰ ਸੁੱਕੇ ਕਰ ਦਿੰਦੀਆਂ ਹਨ।”
ਪਰ ਭਾਈ ਸਾਹਿਬ ਖੂਹ ਦੇ ਪਾਣੀ ਤੋਂ ਲੱਕੜਾਂ ਨੂੰ ਫਿਰ ਵੀ ਬਚਾ ਕੇ ਰੱਖ ਰਹੇ ਹਨ।
“ਝਖੜੁ ਝਾਗੀ ਮੀਹੁ ਵਰਸੈ ਭੀ ਗੁਰੁ ਦੇਖਣ ਜਾਈ ॥
ਸਮੁੰਦੁ ਸਾਗਰੁ ਹੋਵੈ ਬਹੁ ਖਾਰਾ ਗੁਰਸਿਖੁ ਲੰਘਿ ਗੁਰ ਪਹਿ ਜਾਈ ॥
” ਭਾਈ ਮੰਝ ਜੀ ਸ਼ਬਦ ਗਾ ਰਹੇ ਹਨ।
ਉਹਨਾਂ ਨੂੰ ਢੂੰਡਣ ਤੁਰੇ ਕੁਝ ਸਿੱਖਾਂ ਨੂੰ ਉਹਨਾਂ ਦੀ ਆਵਾਜ਼ ਸੁਣਾਈ ਦਿੰਦੀ ਹੈ। ਉਹ ਰੱਸੇ ਦਾ ਪ੍ਰਬੰਧ ਕਰਨ ਜਾਂਦੇ ਹਨ ਤੇ ਗੁਰ ਦਰਬਾਰ ਵਿਚ ਵੀ ਖ਼ਬਰ ਪਹੁੰਚ ਜਾਂਦੀ ਹੈ। ਸਤਿਗੁਰੂ ਆਪ ਸੰਗਤ ਦੇ ਨਾਲ ਆਉਂਦੇ ਹਨ। ਰੱਸਾ ਲਮਕਾਇਆ ਜਾਂਦਾ ਹੈ ਤੇ ਹੇਠਾਂ ਖਲੋਤਾ ਗੁਰੂ ਕਾ ਲਾਲ ਰੱਸੇ ਨਾਲ ਲੱਕੜਾਂ ਬੰਨ੍ਹ ਦਿੰਦਾ ਹੈ। ਦੂਜੀ ਵਾਰ ਰੱਸਾ ਲਮਕਾ ਕੇ ਉਸ ਨੂੰ ਬਾਹਰ ਕੱਢਿਆ ਗਿਆ ਤਾਂ ਉਹ ਬਾਹਰ ਨਿਕਲਦਾ ਹੀ ਗੁਰੂ ਕੇ ਚਰਨਾ ਵਿਚ ਢਹਿ ਪਿਆ,
“ਪਖਾ ਫੇਰੀ ਪਾਣੀ ਢੋਵਾ ਜੋ ਦੇਵਹਿ ਸੋ ਖਾਈ ॥
ਨਾਨਕੁ ਗਰੀਬੁ ਢਹਿ ਪਇਆ ਦੁਆਰੈ ਹਰਿ ਮੇਲਿ ਲੈਹੁ ਵਡਿਆਈ ॥”
ਮੁਆਫੀ ਦਿਓ ਸਤਿਗੁਰੂ, ਲੰਗਰ ਨੂੰ ਮੇਰੇ ਕਰਕੇ ਦੇਰ ਹੋ ਗਈ”, ਅੱਖਾਂ ਵਿਚੋਂ ਨੀਰ ਵਹਾਉਂਦੇ ਹੋਏ ਭਾਈ ਮੰਝ ਜੀ ਬੋਲੇ।
“ਅਸੀਂ ਤੇਰੇ ਤੇ ਤਰੁੱਠੇ ਹਾਂ ਪੁਰਖ਼ਾ”, ਸਤਿਗੁਰਾਂ ਭਾਈ ਮੰਝ ਜੀ ਨੂੰ ਉਠਾਉਂਦਿਆਂ ਕਿਹਾ।
“ਆਪ ਜੀ ਰਹਿਮਤਾਂ ਕਰਨ ਵਾਲੇ ਹੋ”
“ਕੀ ਲੋਚਾ ਹੈ, ਨਿਸੰਗ ਦਸ”, ਮਹਾਰਾਜ ਫੇਰ ਬੋਲੇ।
“ਆਪ ਬਿਹਤਰ ਜਾਣਦੇ ਹੋ ਸਤਿਗੁਰੂ, ਮੰਗ ਅੱਜ ਵੀ ਉਹੋ ਹੈ, ਸਿੱਖੀ ਬਖ਼ਸ਼ ਦਿਓ, ਕਿਨਕੇ ਮਾਤਰ ਹੀ ਬਖ਼ਸ਼ ਦਿਓ”, ਅੱਖਾਂ ਭਰਦਿਆਂ ਭਾਈ ਸਾਹਿਬ ਬੋਲੇ।
“ਸਿੱਖੀ ਬਖ਼ਸ਼ੀ ਨਹੀਂ ਜਾਂਦੀ ਪੁਰਖਾ, ਤੇਰੇ ਜਹੇ ਸਿੱਖ ਸਿੱਖੀ ਕਮਾਉਂਦੇ ਹਨ, ਅੱਜ ਤੂੰ ਸਿੱਖੀ ਕਮਾ ਲਈ ਹੈ।”, ਏਨਾ ਕਹਿੰਦਿਆਂ ਸਤਿਗੁਰੂ ਫੇਰ ਬੋਲੇ,
“ਮੰਝ ਪਿਆਰਾ ਗੁਰੂ ਕੋ ਗੁਰੂ ਮੰਝ ਪਿਆਰਾ।
ਮੰਝ ਗੁਰੂ ਕਾ ਬੋਹਿਥਾ ਜਗ ਲੰਘਣ ਹਾਰਾ।”
ਗੁਰੂ ਦੀ ਨਜ਼ਰ, ਗੁਰੂ ਦੀ ਉਂਗਲ, ਇਸ਼ਾਰਾ, ਜਿਸ ਸਿੱਖ ਵੱਲ ਹੋ ਗਿਆ ਉਸਦੀਆਂ ਕੁਲਾਂ ਤਰ ਗਈਆਂ। ਸੋਚੋ ਕਿੰਨੇ ਕੁ ਸਿੱਖ ਹੋਣਗੇ, ਜਿਹਨਾਂ ਦੇ ਸਤਿਗੁਰਾਂ ਨੇ ਨਾਮ ਲਏ ਹੋਣਗੇ”, ਲਾਂਗਰੀ ਭਾਈ ਹਰੀ ਸਿੰਘ ਸਾਖੀ ਸਮਾਪਤ ਕਰਦਿਆਂ ਬੋਲੇ।
“ਧੰਨ ਧੰਨ ਭਾਈ ਮੰਝ ਜੀ”, ਕਹਿੰਦਾ ਭੁਝੰਗੀ ਲੱਕੜਾਂ ਦੀ ਹੋਰ ਪੰਡ ਲੈਣ ਲਈ ਤੁਰ ਪਿਆ।
ਸਿੰਘਾਂ ਨੇ ਕਿਲ੍ਹੇ ਦੇ ਚਾਰ ਵੱਡੇ ਬੁਰਜ ਉਸਾਰ ਲਏ। ਇਕ ਵੱਡਾ ਮੁੱਖ ਦਰਵਾਜ਼ਾ ਹੈ ਤੇ ਕੁਝ ਛੋਟੇ ਗੁਪਤ ਦਰਵਾਜ਼ੇ ਵੀ ਰੱਖੇ ਗਏ ਹਨ। ਕਿਲ੍ਹੇ ਦੇ ਬਾਹਰ ਇਕ ਵੱਡੀ ਖਾਈ ਵੀ ਬਣਾਈ ਗਈ, ਜਿਸ ਵਿਚ ਪਾਣੀ ਭਰਿਆ ਗਿਆ। ਬਾਹਰ ਬਣਾਈ ਗਈ ਇਸੇ ਰੌਣੀ ਜਾਂ ਖਾਈ ਕਰਕੇ ਹੀ ਇਸ ਕਿਲ੍ਹੇ ਦਾ ਨਾਮ ਰਾਮਰੌਣੀ ਪਿਆ। ਇਹੀ ਉਹ ਥਾਂ ਹੈ, ਜਿੱਥੇ ਸਿੰਘਾਂ ਨੇ ਜੂਝ ਕੇ ਸ਼ਹੀਦ ਹੋਣ ਦਾ ਟੀਚਾ ਮਿੱਥਿਆ ਹੈ। ਬਾਹਰੋਂ ਆਉਣ ਵਾਲੇ ਸਿੰਘਾਂ ਨੂੰ ਜੋ ਕੁਝ ਵੀ ਮਿਲਿਆ ਉਹ ਕਿਲ੍ਹੇ ਵਿਚ ਲਿਆ ਕੇ ਪੰਥ ਦੇ ਭੇਟ ਕਰ ਰਹੇ ਹਨ। ਦਿਨ ਰਾਤ ਇਕ ਕਰਕੇ ਸਿੰਘਾਂ ਨੇ ਰਾਮਰੌਣੀ ਕਿਲ੍ਹਾ ਉਸਾਰ ਲਿਆ ਹੈ। ਪੰਜ ਕੁ ਸੌ ਸਿੰਘਾਂ ਦੇ ਰੁਕਣ ਦੀ ਥਾਂ ਹੈ ਕਿਲ੍ਹੇ ਵਿਚ। ਬੁਰਜਾਂ ਵਿਚ ਬੈਠੇ ਸਿੰਘਾਂ ਨੇ ਜੈਕਾਰੇ ਗਜਾਏ, ਮੁਗਲਾਂ ਦੇ ਸ਼ਾਹੀ ਕਿਲ੍ਹਿਆਂ ਦੀਆਂ ਕੰਧਾਂ ਕੰਬਣ ਲੱਗੀਆਂ।
ਸਿੰਘਾਂ ਵੱਲੋਂ ਉਸਾਰੇ ਜਾ ਰਹੇ ਕਿਲ੍ਹੇ ਦੀ ਸੂਹ ਕਿਉਂਕਿ ਲਾਹੌਰ ਦੀਆਂ ਗਲ਼ੀਆਂ ਤੱਕ ਵੀ ਪੁੱਜ ਗਈ ਸੀ, ਸੋ ਸਾਰੇ ਸਿੰਘ ਮੁਕਾਬਲੇ ਲਈ ਆਪੋ ਆਪਣੇ ਮੋਰਚੇ ਮੱਲ ਕੇ ਬੈਠ ਗਏ ਹਨ। ਸਭ ਨੇ ਸ਼ਹਾਦਤ ਪਾਉਣ ਦਾ ਪ੍ਰਣ ਕਰ ਲਿਆ ਹੈ।
“ਸਿੰਘਾਂ ਨੇ ਰਾਮਸਰ ਕੋਲ ਕਿਲ੍ਹਾ ਉਸਾਰ ਲਿਆ ਹੈ ਹਜ਼ੂਰ”, ਇਕ ਸੂਹੀਏ ਨੇ ਮੀਰ ਮੰਨੂੰ ਨੂੰ ਜਾ ਦੱਸਿਆ।
“ਕਿਲ੍ਹਾ ਕਾਹਦਾ ਚਾਰ ਕੱਚੀਆਂ ਕੰਧਾਂ ਕੱਢੀਆਂ ਨੇ ਹਜੂਰ ਆਪਣੇ ਰਹਿਣ ਲਈ”, ਦੀਵਾਨ ਕੌੜਾ ਮੱਲ ਨੇ ਮੌਕਾ ਸੰਭਾਲਿਆ।
“ਪਰ ਜਿਹਨਾਂ ਨੇ ਜੰਗਲਾਂ ਵਿਚ ਰਹਿੰਦਿਆਂ ਹਕੂਮਤ ਦੇ ਨੱਕ ਵਿਚ ਦਮ ਕਰੀ ਰੱਖਿਆ ਹੈ, ਹੁਣ ਜਦ ਬਾਹਰ ਆ ਗਏ ਹਨ ਤਾਂ ਭਲੀ ਨਹੀਂ ਗੁਜਾਰਨਗੇ। ਰਾਜ ਕੋਲ ਹੈ ਨਹੀਂ ਕੋਈ ਤੇ ਕਿਲ੍ਹੇ ਉਸਾਰ ਰਹੇ ਹਨ। ਅਸੀਂ ਕਦ ਇਹ ਬਰਦਾਸ਼ਤ ਕਰਾਂਗੇ ਕਿ ਸਾਡੀ ਸਲਤਨਤ ਵਿਚ ਸਾਡੀਆਂ ਹੱਦਾਂ ਵਿਚ ਕੋਈ ਹੋਰ ਕਿਲ੍ਹਾ ਉਸਾਰ ਲਵੇ”
ਹੁਣ ਮੀਰ ਮੰਨੂੰ ਇਹ ਕਿੱਥੋਂ ਜਾਣੇ ਕਿ ਸਿੰਘ ਤਾਂ ਜੰਮੇ ਹੀ ਬਾਦਸ਼ਾਹ ਹਨ। ਉਹ ਤਾਂ ਘੋੜਿਆਂ ‘ਤੇ ਬੈਠੇ ਵੀ ‘ਪਾਤਸ਼ਾਹ’ ਹੀ ਹਨ।
“ਪਰ ਜਦ ਕੋਈ ਬਗਾਵਤ ਕਰਨਗੇ ਤਾਂ ਦੇਖ ਲਵਾਂਗੇ ਸੂਬੇਦਾਰ ਸਾਹਬ।
ਐਵੇਂ ਕਿਉਂ ਬੈਠਿਆਂ ਨੂੰ ਛੇੜਣਾ”, ਦੀਵਾਨ ਸਾਹਬ ਨੇ ਗੱਲ ਫੇਰ ਦੱਬਣੀ ਚਾਹੀ।
“ਨਹੀਂ ਨਹੀਂ, ਅਦੀਨਾ ਬੇਗ ਨੂੰ ਬੁਲਾਵਾ ਭੇਜੋ ਤੇ ਫੌਜ ਤਿਆਰ ਕਰੋ ਤੁਰੰਤ” ਮੀਰ ਮੰਨੂੰ ਨੇ ਅਦੀਨਾ ਬੇਗ ਦੀ ਅਗਵਾਈ ਵਿਚ ਸਦੀਕ ਅਲੀ ਤੇ ਦੀਵਾਨ ਕੌੜਾ ਮੱਲ ਨੂੰ ਅੰਮ੍ਰਿਤਸਰ ਵੱਲ ਕਿਲ੍ਹੇ ਨੂੰ ਘੇਰਾ ਪਾਉਣ ਲਈ ਤੋਰਿਆ। ਕੁਝ ਪਹਾੜੀ ਰਾਜਿਆਂ ਨੂੰ ਵੀ ਮਦਦ ਲਈ ਬੁਲਾ ਲਿਆ ਗਿਆ।
ਦੁਆਬੇ ਦੇ ਸੂਬੇਦਾਰ ਅਦੀਨਾ ਬੇਗ ਨੇ ਸੋਚਿਆ ਕਿ ਹਮਲਾ ਕਰਨ ਤੋਂ ਪਹਿਲਾਂ ਕਿਉਂ ਨਾ ਸਿੰਘਾਂ ਨਾਲ ਗੱਲਬਾਤ ਕਰਕੇ ਦੇਖੀ ਜਾਏ। ਇਕ ਤਾਂ ਉਹ ਸਿਰਲੱਥ ਸਿੰਘਾਂ ਦੀ ਬਹਾਦਰੀ ਤੋਂ ਭਲੀ ਭਾਤ ਜਾਣੂ ਸੀ ਤੇ ਦੂਜਾ ਉਹ ਬਿਨਾ ਜੰਗ ਦੇ ਹੱਲ ਨਿਕਲ ਜਾਣ ਵਿਚ ਦੋਹਾਂ ਧਿਰਾਂ ਦੀ ਭਲਾਈ ਮੰਨਦਾ ਸੀ। ਉਸ ਨੇ ਸੁਨੇਹਾਂ ਦੇ ਕੇ ਸਰਦਾਰ ਜੱਸਾ ਸਿੰਘ ਕੋਲ ਆਪਣੇ ਆਦਮੀ ਭੇਜੇ।
ਸੁਨੇਹਾਂ ਇਹ ਸੀ,
“ਸਤਿਕਾਰ ਯੋਗ ਸਰਦਾਰ ਜੱਸਾ ਸਿੰਘ ਜੀ, ਖਾਲਸੇ ਦੇ ਜੁਝਾਰੂਪੁਣੇ ਤੋਂ ਹਕੂਮਤ ਚੰਗੀ ਤਰ੍ਹਾਂ ਜਾਣੂ ਹੈ ਤੇ ਸਾਡੇ ਜੰਗਜੂ ਸੁਭਾਅ ਨਾਲ ਵੀ ਤੁਸੀਂ ਵਾਕਫ ਹੀ ਹੋ। ਜੇ ਤੁਸੀਂ ਮੁਲਖ ਚਾਹੁੰਦੇ ਹੋ ਤਾਂ ਉਹ ਵੀ ਲਾਹੌਰੋਂ ਲਿਖਵਾ ਕੇ ਭੇਜ ਸਕਦਾ ਹਾਂ। ਦੋ ਬਹਾਦਰ ਕੌਮਾਂ ਜੰਗ ਵਿਚ ਇਕ ਦੂਜੇ ਦਾ ਨੁਕਸਾਨ ਕਰਨ, ਇਸ ਤੋਂ ਪਹਿਲਾਂ ਅਸੀਂ ਸੋਚਦੇ ਹਾਂ ਕਿ ਮੁਲਾਕਾਤ ਕਰਕੇ ਕਿਉਂ ਨਾ ਮਸਲਾ ਗੱਲਬਾਤ ਰਾਹੀਂ ਸੁਲਝਾ ਲਿਆ ਜਾਏ। ਇਹ ਗੱਲ ਦੋਹਾਂ ਧਿਰਾਂ ਦੇ ਪੱਖ ਵਿਚ ਹੈ।”
ਸੁਨੇਹਾਂ ਸੁਣ ਕੇ ਸਰਦਾਰ ਜੱਸਾ ਸਿੰਘ ਨੇ ਜਵਾਬ ਭੇਜਿਆ,
“ਯੋਧਿਆਂ ਦੀਆਂ ਮੁਲਾਕਾਤਾਂ ਜੰਗ ਦੇ ਮੈਦਾਨ ਵਿਚ ਹੁੰਦੀਆਂ ਹੀ ਸੋਭਦੀਆਂ ਹਨ ਅਦੀਨਾ ਬੇਗ। ਮਹਿਲਾਂ ਵਿਚ ਬੈਠ ਕੇ ਤਾਂ ਸਮਝੌਤੇ ਕੀਤੇ ਜਾਂਦੇ ਹਨ। ਫੈਸਲੇ ਕਰਨ ਲਈ ਤਾਂ ਲਹੂ ਵਹਾਉਣਾ ਹੀ ਪੈਂਦਾ ਹੈ। ਕਿਰਪਾਨਾਂ ਦੀ ਟਨਕਾਰ ਹੀ ਸਾਡੀ ਗੱਲਬਾਤ ਹੈ। ਤੁਹਾਨੂੰ ਚਾਲਾਂ ਚੱਲਣੀਆਂ ਆਉਂਦੀਆਂ ਹਨ ਤੇ ਸਾਨੂੰ ਜੰਗ ਲੜ੍ਹਣਾ। ਮੌਤ ਵਰਨ ਲਈ ਘੋੜਿਆਂ ਉੱਤੇ ਬੈਠੇ ਤਿਆਰ ਬਰ ਤਿਆਰ ਸੂਰਮਿਆਂ ਨਾਲ ਸੁਲਹ ਦੀਆਂ ਗੱਲਾਂ ਨਹੀਂ ਕਰੀਦੀਆਂ। ਬਾਕੀ ਰਹੀ ਮੁਲਖ ਦੀ ਗੱਲ, ਸਾਡੀ ਟੇਕ ਪੰਥ ਦੇ ਵਾਲੀ ਉੱਤੇ ਹੈ, ਮੁਲਖ ਦੇ ਦੇਵੇ ਭਾਵੇਂ ਸ਼ਹਾਦਤ। ਦੋਵੇਂ ਖਿੜੇ ਮੱਥੇ ਪ੍ਰਵਾਨ ਨੇ”
ਇਸ ਤਰ੍ਹਾਂ ਦੇ ਦੋ ਸੁਨੇਹੇਂ ਅਦੀਨਾ ਬੇਗ ਨੇ ਹੋਰ ਘੱਲੇ। ਪਰ ਬਾਕੀ ਦੋਹਾਂ ਦਾ ਸਰਦਾਰ ਨੇ ਇਕੋ ਜਵਾਬ ਦਿੱਤਾ,
“ਰਾਜ ਕਰੇਗਾ ਖਾਲਸਾ ਆਕੀ ਰਹੇ ਨਾ ਕੋਇ ਖਵਾਰ ਹੋਇ ਸਭ ਮਿਲੈਗੇ ਬਚੇ ਸ਼ਰਨ ਜੋ ਹੋਇ”
ਅਗਲਾ ਭਾਗ ………
┈ ┈┉❀🍃🌺🍃❀┉┈ ┈
ਹੋਈ ਭੁੱਲ ਚੁੱਕ ਦੀ ਖਿਮਾ🙏🏼
ਗੱਜ ਵੱਜ ਕੇ ਫ਼ਤਿਹ ਬੁਲਾਓ।
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਿਹ॥
ਭੜੋਲੇ ਭਰੇ ਰਹਿਣ, ਚੱੜਦੀ ਕਲ੍ਹਾ ਬਣੀ ਰਹੇ🙏🏼
सूही महला १ घरु ६ ੴ सतिगुर प्रसादि ॥ उजलु कैहा चिलकणा घोटिम कालड़ी मसु ॥ धोतिआ जूठि न उतरै जे सउ धोवा तिसु ॥१॥ सजण सेई नालि मै चलदिआ नालि चलंन्हि ॥ जिथै लेखा मंगीऐ तिथै खड़े दिसंनि ॥१॥ रहाउ ॥ कोठे मंडप माड़ीआ पासहु चितवीआहा ॥ ढठीआ कमि न आवन्ही विचहु सखणीआहा ॥२॥ बगा बगे कपड़े तीरथ मंझि वसंन्हि ॥ घुटि घुटि जीआ खावणे बगे ना कहीअन्हि ॥३॥ सिमल रुखु सरीरु मै मैजन देखि भुलंन्हि ॥ से फल कमि न आवन्ही ते गुण मै तनि हंन्हि ॥४॥ अंधुलै भारु उठाइआ डूगर वाट बहुतु ॥ अखी लोड़ी ना लहा हउ चड़ि लंघा कितु ॥५॥ चाकरीआ चंगिआईआ अवर सिआणप कितु ॥ नानक नामु समालि तूं बधा छुटहि जितु ॥६॥१॥३॥
अर्थ: राग सूही, घर ६ में गुरू नानक देव जी की बाणी अकाल पुरख एक है और सतिगुरू की कृपा द्वारा मिलता है। मैंने काँसे (का) साफ और चमकीला (बर्तन) घसाया (तो उस में से) थोड़ी थोड़ी काली सियाही (लग गई)। अगर मैं सौ वारी भी उस काँसे के बर्तन को धोवा (साफ करू) तो भी (बाहरों) धोने से उस की (अंदरली) जूठ (कालिख) दूर नहीं होती ॥१॥ मेरे असल मित्र वही हैं जो (सदा) मेरे साथ रहन, और (यहाँ से) चलते समय भी मेरे साथ ही चलें, (आगे) जहाँ (किए कर्मो का) हिसाब माँगा जाता है वहाँ बेझिझक हो कर हिसाब दे सकें (भावार्थ, हिसाब देने में कामयाब हो सकें) ॥१॥ रहाउ ॥ जो घर मन्दिर महल चारों तरफ से तो चित्रे हुए हों, पर अंदर से खाली हों, (वह ढह जाते हैं और) ढहे हुए किसी काम नहीं आते ॥२॥ बगुलों के सफेद पंख होते हैं, वसते भी वह तीर्थों पर ही हैं। पर जीवों को (गला) घोट घोट के खा जाने वाले (अंदर से) साफ सुथरे नहीं कहे जाते ॥३॥ (जैसे) सिंबल का वृक्ष (है उसी प्रकार) मेरा शरीर है, (सिंबल के फलों को) देख कर तोते भ्रम खा जाते हैं, (सिंबल के) वह फल (तोतों के) काम नहीं आते, वैसे ही गुण मेरे शरीर में हैं ॥४॥ मैंने अंधे ने (सिर पर विकारों का) भार उठाया हुआ है, (आगे मेरा जीवन-पंध) बड़ा पहाड़ी मार्ग है। आँखों के साथ खोजने से भी मैं मार्ग-खहिड़ा खोज नहीं सकता (क्योंकि आँखें ही नहीं हैं। इस हालत में) किस तरीके के साथ (पहाड़ी पर) चड़ कर मैं पार निकलूँ ? ॥५॥ हे नानक जी! (पहाड़ी रस्ते जैसे बिखड़े जीवन-पंध में से पार निकलने के लिए) दुनिया के लोगों की खुश़ामदें, लोग-दिखावे और चतुराइयाँ किसी काम नहीं आ सकती। परमात्मा का नाम (अपने हृदय में) संभाल कर रख। (माया के मोह में) बंधा हुआ तूँ इस नाम (-सिमरन) के द्वारा ही (मोह के बंधनों से) मुक्ति पा सकेंगा ॥६॥१॥३॥
ਅੰਗ : 729
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੀ੍ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿ੍ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿ੍ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿ੍॥ ਸੇ ਫਲ ਕੰਮਿ ਨ ਆਵਨੀ੍ ਤੇ ਗੁਣ ਮੈ ਤਨਿ ਹੰਨਿ੍ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥
ਅਰਥ: ਰਾਗ ਸੂਹੀ, ਘਰ ੬ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ॥੧॥ ਰਹਾਉ ॥ ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ॥੨॥ ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ॥੩॥ (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ॥੪॥ ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ ? ॥੫॥ ਹੇ ਨਾਨਕ ਜੀ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ॥੬॥੧॥੩॥