ਜੋ ਪ੍ਰਮਾਤਮਾ ਤੇ ਸੱਚੇ ਦਿਲੋਂ ਭਰੋਸਾ ਕਰਦਾ
ਪ੍ਰਮਾਤਮਾ ਉਸਦੀ ਬੇੜੀ ਕਦੇ ਡੁੱਬਣ ਨਹੀਂ ਦਿੰਦਾ
ਯਾਦ ਕਰੋ ਉਹ ਦਿਨ ਅਨੰਦਪੁਰ ਸਾਹਿਬ ਨੂੰ ਅੱਠ ਮਹੀਨੇ ਤੋਂ ਘੇਰਾ,
ਭੁੱਖਣ ਭਾਣਾ ਗੁਰੂ ਪਰਿਵਾਰ, ਸਿੰਘ ਸਿੰਘਣੀਆਂ ਤੇ ਬੱਚੇ।
ਮਜ਼ਲੂਮਾਂ ਦੀ ਰਾਖੀ ਲਈ ਜੰਗ ਜਾਰੀ।ਸ਼ਹੀਦੀਆਂ ਹੋ ਰਹੀਆਂ,
ਇੱਕ ਇੰਚ ਵੀ ਪਿੱਛੇ ਨੀ ਹਟੇ, ਡਟ ਕੇ, ਨਾਲੇ ਹੱਸ ਕੇ,
ਸ਼ਹਾਦਤਾਂ ਪਾ ਗਏ।
ਗੁਰੁ ਪਰਮੇਸਰੁ ਏਕੁ ਹੈ ਸਭ ਮਹਿ ਰਹਿਆ ਸਮਾਇ।।
ਜਿਨ ਕਉ ਪੂਰਬਿ ਲਿਖਿਆ ਸੇਈ ਨਾਮੁ ਧਿਆਇ।।
ਤੇਰਾ ਦਰ ਜੰਨਤ ਤੋਂ ਸੋਹਣਾ ਏ….
ਜਿੱਥੇ ਦਰਦਾਂ ਤੋਂ ਆਰਾਮ ਮਿਲੇ!!
धनासरी महला ४ ॥ इछा पूरकु सरब सुखदाता हरि जा कै वसि है कामधेना ॥ सो ऐसा हरि धिआईऐ मेरे जीअड़े ता सरब सुख पावहि मेरे मना ॥१॥ जपि मन सति नामु सदा सति नामु ॥ हलति पलति मुख ऊजल होई है नित धिआईऐ हरि पुरखु निरंजना ॥ रहाउ ॥ जह हरि सिमरनु भइआ तह उपाधि गतु कीनी वडभागी हरि जपना ॥ जन नानक कउ गुरि इह मति दीनी जपि हरि भवजलु तरना ॥२॥६॥१२॥
हे मेरी जिंदे! जो हरी सब कामनाए पूरी करने वाला है, जो सरे सुख देने वाला है, जिस के बसमे (स्वर्ग में रहने वाली समझी गयी) कामधेन है उस ऐसी समर्था वाले परमात्मा का सुमिरन करना चाहिए। हे मेरे मन! (जब तू परमात्मा का सुमिरन करेगा) तब सारे सुख हासिल कर लेगा।१। हे मन! सदा-थिर प्रभु का नाम सदा जपा करो। हे भाई! सरब-व्यापक निर्लेप हरी का सदा ध्यान करना चाहिए, (इस प्रकार) लोक परलोक में इज्जत कमा लेनी चाहिए।रहाउ। हे भाई! जिस हृदय में परमात्मा की भक्ति होती है उसमें से हरेक किस्म का झगड़ा-बखेड़ा निकल जाता है। (फिर भी) बहुत भाग्य से ही परमात्मा का भजन हो सकता है। हे भाई! दास नानक को (तो) गुरू ने ये समझ दी है कि परमात्मा का नाम जप के संसार समुंद्र से पार लांघ जाना है।2।6।12।
ਅੰਗ : 669
ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥
ਅਰਥ: ਹੇ ਮੇਰੀ ਜਿੰਦੇ! ਜੇਹੜਾ ਹਰੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ, ਜੇਹੜਾ ਸਾਰੇ ਸੁਖ ਦੇਣ ਵਾਲਾ ਹੈ, ਜਿਸ ਦੇ ਵੱਸ ਵਿਚ (ਸ੍ਵਰਗ ਵਿਚ ਰਹਿਣ ਵਾਲੀ ਸਮਝੀ ਗਈ) ਕਾਮਧੇਨ ਹੈ ਉਸ ਅਜੇਹੀ ਸਮਰਥਾ ਵਾਲੇ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ। ਹੇ ਮੇਰੇ ਮਨ! (ਜਦੋਂ ਤੂੰ ਪਰਮਾਤਮਾ ਦਾ ਸਿਮਰਨ ਕਰੇਂਗਾ) ਤਦੋਂ ਸਾਰੇ ਸੁਖ ਹਾਸਲ ਕਰ ਲਏਂਗਾ।੧। ਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ। ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ।ਰਹਾਉ। ਹੇ ਭਾਈ! ਜਿਸ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਹੁੰਦੀ ਹੈ ਉਸ ਵਿਚੋਂ ਹਰੇਕ ਕਿਸਮ ਦਾ ਝਗੜਾ-ਬਖੇੜਾ ਚਾਲੇ ਪਾ ਜਾਂਦਾ ਹੈ। (ਫਿਰ ਭੀ) ਵੱਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਭਜਨ ਹੋ ਸਕਦਾ ਹੈ। ਹੇ ਭਾਈ! ਦਾਸ ਨਾਨਕ ਨੂੰ (ਤਾਂ) ਗੁਰੂ ਨੇ ਇਹ ਸਮਝ ਬਖ਼ਸ਼ੀ ਹੈ ਕਿ ਪਰਮਾਤਮਾ ਦਾ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੨।੬।੧੨।
गूजरी की वार महला ३ सिकंदर बिराहिम की वार की धुनी गाउणी ੴ सतिगुर प्रसादि ॥ सलोकु मः ३ ॥ इहु जगतु ममता मुआ जीवण की बिधि नाहि ॥ गुर कै भाणै जो चलै तां जीवण पदवी पाहि ॥ ओइ सदा सदा जन जीवते जो हरि चरणी चितु लाहि ॥ नानक नदरी मनि वसै गुरमुखि सहजि समाहि ॥१॥ मः ३ ॥ अंदरि सहसा दुखु है आपै सिरि धंधै मार ॥ दूजै भाइ सुते कबहि न जागहि माइआ मोह पिआर ॥ नामु न चेतहि सबदु न वीचारहि इहु मनमुख का आचारु ॥ हरि नामु न पाइआ जनमु बिरथा गवाइआ नानक जमु मारि करे खुआर ॥२॥
अर्थ :-अकाल पुरख एक है और सतगुरु की कृपा द्वारा मिलता है, सलोक गुरु अमर दास जी का। यह जगत (भावार्थ, हरेक जीव) (यह चीज ‘मेरी’ बन जाए, यह चीज ‘मेरी’ हो जाए-इस) अणपत में इतना फँसा पड़ा है कि इस को जीवन का ढंग नहीं रहा । जो जो मनुख सतिगुरु के कहे पर चलते है वह जीवन-जुगति सीख लेते हैं, जो मनुख भगवान के चरणों में चित् जोड़ते हैं, वह समझो, सदा ही जीवित हैं, (क्योंकि) हे नानक ! गुरु के सनमुख होने से मेहर का स्वामी भगवान मन में आ बसता है और गुरमुखि उस अवस्था में जा पहुँचते हैं जहाँ पदार्थों की तरफ मन डोलता नहीं ।1। जिन मनुष्यों का माया के साथ मोह प्यार है जो माया के प्यार में मस्त हो रहे हैं (इस गफलित में से) कभी जागते नहीं, उन के मन में तौखला और कलेश टिका रहता है, उन्हों ने दुनिया के झंबेलिआँ का यह खपाणा आपने सिर ऊपर आप सहेड़िआ हुआ है। अपने मन के पिछे चलने वाले मनुष्यों की रहिणी यह है कि वह कभी गुर-शब्द नहीं वीचारदे । हे नानक ! उनको परमात्मा का नाम नसीब नहीं हुआ, वह जन्म अजाईं गवाँदे हैं और जम उनको मार के खुआर करता है (भावार्थ, मौत हाथों सदा सहमे रहते हैं) ।2।
ਅੰਗ : 508
ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥
ਅਰਥ: ਰਾਗ ਗੂਜਰੀ ਵਿੱਚ, ਗੁਰੂ ਅਮਰਦਾਸ ਜੀ ਦੀ ਬਾਣੀ ‘ਵਾਰ’, ਇਸ ਨੂੰ ਸਿਕੰਦਰ ਬਿਰਾਹਿਮ ਦੀ ‘ਵਾਰ’ ਦੀ ਧੁਨ ਨਾਲ ਗਾਉਣਾ ਹੈ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕ ਗੁਰੂ ਅਮਰਦਾਸ ਜੀ ਦਾ।
ਇਹ ਜਗਤ ਅਣਪੱਤ (ਇਹ ਚੀਜ਼ ‘ਮੇਰੀ’ ਬਣ ਜਾਏ, ਇਹ ਚੀਜ਼ ‘ਮੇਰੀ’ ਹੋ ਜਾਏ) ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜਿਹੜੇ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦੇ ਹਨ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ। ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ। ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ ॥੧॥ ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਤੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ, ਜਿਨ੍ਹਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ ਤੇ ਨਾਮ ਨਹੀ ਜਪਦੇ, ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ) ॥੨॥
धनासरी महला ४ ॥ मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥ सभु को तुझ ही विचि है मेरे साहा तुझ ते बाहरि कोई नाहि ॥ सभि जीअ तेरे तू सभस दा मेरे साहा सभि तुझ ही माहि समाहि ॥३॥ सभना की तू आस है मेरे पिआरे सभि तुझहि धिआवहि मेरे साह ॥ जिउ भावै तिउ रखु तू मेरे पिआरे सचु नानक के पातिसाह ॥४॥७॥१३॥
अर्थ: हे मेरे पातशाह! (कृपा कर) मुझे तेरे दर्शन का आनंद प्राप्त हो जाए। हे मेरे पातशाह! मेरे दिल की पीड़ा को तूँ ही जानता हैं। कोई अन्य क्या जान सकता है ? ॥ रहाउ ॥ हे मेरे पातशाह! तूँ सदा कायम रहने वाला मालिक है, तूँ अटल है। जो कुछ तूँ करता हैं, वह भी उकाई-हीन है (उस में कोई भी उणता-कमी नहीं)। हे पातशाह! (सारे संसार में तेरे बिना) अन्य कोई नहीं है (इस लिए) किसी को झूठा नहीं कहा जा सकता ॥१॥ हे मेरे पातशाह! तूँ सब जीवों में मौजूद हैं, सारे जीव दिन रात तेरा ही ध्यान धरते हैं। हे मेरे पातशाह! सारे जीव तेरे से ही (मांगें) मांगते हैं। एक तूँ ही सब जीवों को दातें दे रहा हैं ॥२॥ हे मेरे पातशाह! प्रत्येक जीव तेरे हुक्म में है, कोई जीव तेरे हुक्म से बाहर नहीं हो सकता। हे मेरे पातशाह! सभी जीव तेरे पैदा किए हुए हैं,और, यह सभी तेरे में ही लीन हो जाते हैं ॥३॥ हे मेरे प्यारे पातशाह! तूँ सभी जीवों की इच्छाएं पूरी करता हैं सभी जीव तेरा ही ध्यान धरते हैं। हे नानक जी के पातशाह! हे मेरे प्यारे! जैसे तुझे अच्छा लगता है, वैसे मुझे (अपने चरणों में) रख। तूँ ही सदा कायम रहने वाला हैं ॥४॥७॥१३॥
ਅੰਗ : 670
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
ਅਰਥ: ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥ ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥ ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥ ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਜੀ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੪॥੭॥੧੩॥
3 ਦਸੰਬਰ 18 ਮੱਘਰ ਨੂੰ ਸਿੱਖ ਕੌਮ ਦੇ ਮਹਾਨ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ ਹੈ
ਆਉ ਸੰਖੇਪ ਝਾਤ ਮਾਰੀਏ ਭਾਈ ਸਾਹਿਬ ਜੀ ਦੇ ਜੀਵਨ ਕਾਲ ਤੇ ਜੀ।
ਜਥੇਦਾਰ ਬਾਬਾ ਹਨੂੰਮਾਨ ਸਿੰਘ, 3 ਦਸੰਬਰ 18 ਮੱਘਰ 1755 ਵਿੱਚ ਜ਼ਿਲਾ ਫਿਰੋਜਪੁਰ ਦੇ ਜ਼ੀਰਾ ਦੇ ਪਿੰਡ ਨੌਰੰਗ ਸਿੰਘ ਵਾਲਾ ਵਿਖੇ ਮਾਤਾ ਹਰਨਾਮ ਕੌਰ ਅਤੇ ਪਿਤਾ ਗਰਜਾ ਸਿੰਘ ਦੇ ਘਰ ਹੋਇਆ ।
ਸ੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ਵਿਖੇ 29 ਮਾਰਚ,1734 ਨੂੰ ਈ: ਨੂੰ ਖ਼ਾਲਸੇ ਦਾ ਇਕ ਭਾਰੀ ਇਕੱਠ ਹੋਇਆ, ਜਿਸ ਵਿਚ 65 ਜਥੇ ਹਾਜ਼ਰ ਹੋਏ । ਇਹਨਾਂ ਸਾਰੇ ਜਥਿਆਂ ਨੂੰ ਇਕ ਦਲ ਵਿਚ ਇਕੱਠਾ ਕੀਤਾ ਗਿਆ । ਫਿਰ ਖ਼ਾਲਸਾ ਦਲ ਨੂੰ ਦੋ ਹਿੱਸਿਆਂ ‘ਬੁੱਢਾ ਦਲ’ ਤੇ ‘ਤਰੁਨਾ ਦਲ’ ਵਿਚ ਵੰਡਿਆ ਗਿਆ । ਵੱਡੀ ਉਮਰ ਦੇ ਸਿੰਘਾਂ ਦੇ ਦਲ ਨੂੰ ‘ਬੁੱਢਾ ਦਲ’ ਦਾ ਨਾਂ ਅਤੇ 40 ਸਾਲ ਤੋਂ ਘੱਟ ਉਮਰ ਦੇ ਸਿੰਘਾਂ ਦੇ ਦਲ ਨੂੰ ‘ਤਰੁਨਾ ਦਲ’ ਦਾ ਨਾਂ ਦਿੱਤਾ ਗਿਆ । ਬੁੱਢਾ ਦਲ ਦੀ ਕਮਾਨ ਪਹਿਲਾਂ ਜਥੇਦਾਰ ਅਕਾਲੀ ਫੂਲਾ ਸਿੰਘ ਜੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਛੇਵੇਂ ਜਥੇਦਾਰ ਨੇ ਸੰਭਾਲੀ ਤੇ ਉਹਨਾਂ ਤੋਂ ਉਪਰੰਤ ਜਥੇਦਾਰ ਹਨੂੰਮਾਨ ਸਿੰਘ ਜੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਤਵੇਂ ਜਥੇਦਾਰ ਨੇ ਜਿਹਨਾਂ ਦਾ ਜਨਮ ਪਿੰਡ ਨੌਰੰਗ ਵਾਲ, ਤਹਿਸੀਲ ਫਿਰੋਜ਼ਪੁਰ ਵਿਖੇ ਸੰਨ 1755 ਈ: ਵਿਚ ਹੋਇਆ
ਪਿੰਡ ਮੁੱਦਕੀ ਦੇ ਮੈਦਾਨ ਵਿਚ ਜੋ ਫਿਰੋਜ਼ਪੁਰ ਤੋਂ 15-16 ਮੀਲ ਦੀ ਦੂਰੀ ‘ਤੇ ਸਥਿਤ ਹੈ,ਅੰਗਰੇਜ਼ ਫ਼ੌਜ ਨੇ 12000 ਸੈਨਿਕ,48 ਤੋਪਾਂ ਤੇ 4 ਘੌੜਸਵਾਰ,ਤੋਪਖਾਨੇ ਤੇ ਦਸਤਿਆਂ ਸਮੇਤ ਚੜਾਈ ਕਰ ਦਿਤੀ । ਦੂਸਰੇ ਪਾਸੇ ਜਥੇਦਾਰ ਲਾਲ ਸਿੰਘ ਛੋਟੀ ਜਿਹੀ ਸਿੱਖ ਫ਼ੌਜ,2000 ਪੈਦਲ ਸੈਨਿਕ,3500ਘੋੜ ਸਵਾਰ ਅਤੇ 20 ਤੋਪਾਂ ਸਮੇਤ ਮੁੱਦਕੀ ਪਹੁੰਚ ਗਏ ਪਰ ਲੜਾਈ ਦੀ ਸ਼ੁਰੂਆਤ ਵਿਚ ਹੀ ਲਾਲ ਸਿੰਘ ਧੋਖਾ ਦੇ ਕੇ ਫਰਾਰ ਹੋ ਗਿਆ,ਜਿਸ ਕਾਰਨ ਸਿੱਖ ਫ਼ੌਜ ਨੂੰ ਹਾਰ ਦਾ ਮੂੰਹ ਦੇਖਣਾ ਪਿਆ । ਜਦੋਂ ਇਹ ਖ਼ਬਰ ਜਥੇਦਾਰ ਹਨੂੰਮਾਨ ਸਿੰਘ ਜੀ ਨੂੰ ਮਿਲੀ ਤਾਂ ਫਿਰ ਉਹ ਤੁਰੰਤ ਆਪਣੀ ਖ਼ਾਲਸਾ ਫ਼ੌਜ ਸਮੇਤ ਮੁੱਦਕੀ ਪਹੁੰਚੇ ਤੇ ਘਮਸਾਨ ਦਾ ਯੁੱਧ ਹੋਇਆ ਤੇ ਬਾਬਾ ਹਨੂੰਮਾਨ ਸਿੰਘ ਜੀ ਨੇ ਆਪਣੀ ਫ਼ੌਜ ਦੀ ਮਦਦ ਨਾਲ ਅੰਗਰੇਜ਼ ਫ਼ੌਜ ਦੇ ਮੁਖੀ ਟੁੰਡੇਲਾਟ ਨੂੰ ਵੀ ਉੱਥੋਂ ਭਜਾਇਆ ।
ਟੁੰਡੇਲਾਟ ਨੂੰ ਭਾਜ ਦੇ ਕੇ ਜਥੇਦਾਰ ਹਨੂੰਮਾਨ ਸਿੰਘ ਜੀ ਨੇ ਪਟਿਆਲੇ ਵੱਲ ਨੂੰ ਚਾਲੇ ਪਾ ਲਏ । ਉਹਨਾਂ ਨੇ ਪੈਦਲ ਸੈਨਿਕ ਤੇ ਘੋੜ ਸਵਾਰ ਲੈ ਕੇ ਟੋਬਾ ਨਿਹੰਗ ਸਿੰਘਾਂ ਬਗ਼ੀਚੀ ਬਾਬਾ ਰਾਜੂ ਸਿੰਘ ਜੀ ਸ਼ਹੀਦ ਨੇੜੇ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਵਿਖੇ ਉਤਾਰਾ ਕਰ ਲਿਆ । ਅਜੇ ਨਿਹੰਗ ਸਿੰਘ ਲੰਗਰ ਛਕਣ ਉਪਰੰਤ ਅਰਾਮ ਕਰਨ ਹੀ ਲੱਗੇ ਸਨ ਕਿ ਪਟਿਆਲੇ ਦੇ ਰਾਜੇ ਨੇ ਅੰਗਰੇਜ਼ਾਂ ਤੋਂ ਡਰਦੇ ਹੋਏ ਉਹਨਾਂ ਉੱਤੇ ਹੀ ਫ਼ੌਜ ਚਾੜ ਦਿੱਤੀ|ਤੋਪਾਂ ਨੇ ਅੱਗ ਵਰਾਉਣੀ ਸ਼ੁਰੂ ਕਰ ਦਿੱਤੀ । ਨਿਹੰਗ ਸਿੰਘਾਂ ਨੇ ਵਿਰੋਧੀ ਧਿਰ ਦਾ ਡਟ ਕੇ ਮੁਕਾਬਲਾ ਕੀਤਾ ਤੇ ਬਾਬਾ ਹਨੂੰਮਾਨ ਸਿੰਘ ਜੀ ਨੇ ਆਪ ਹੱਲਾ ਬੋਲ ਕੇ ਤੋਪ ਦੇ ਮੂੰਹ ਵਿਚ ਆਪਣਾ ਭੂਰਾ(ਕੰਬਲ)ਫਸਾ ਦਿੱਤਾ ਤੇ ਤੋਪਚੀ ਨੂੰ ਮਾਰ ਮੁਕਾਇਆ ਇੱਥੇ ਉਹਨਾਂ ਦੇ 1500 ਸਿੰਘ ਸ਼ਹੀਦ ਹੋਏ ਤੇ ਸ਼ਹੀਦ ਹੋਏ ਸਿੰਘਾਂ ਦਾ ਉਹਨਾਂ ਨੇ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਦੇ ਸਾਹਮਣੇ ਅੰਗੀਠਾ ਚਿਣ ਕੇ ਸਸਕਾਰ ਕਰ ਦਿੱਤਾ ਜਿੱਥੇ ਅਜਕਲ ਜੋਤ ਜਗਦੀ ਹੈ ।
ਇਸ ਉਪਰੰਤ ਬਾਬਾ ਹਨੂੰਮਾਨ ਸਿੰਘ ਜੀ ਆਪਣਾ ਜਥਾ ਲੈ ਕੇ ਘੁੜਾਮ ਵੱਲ ਚਲੇ ਗਏ, ਇੱਥੇ ਵੀ ਉਹਨਾਂ ਦਾ ਫ਼ੌਜ ਨਾਲ ਟਾਕਰਾ ਹੋਇਆ ਤੇ ਤੋਪ ਦੇ ਗੋਲੇ ਨਾਲ ਬਾਬਾ ਹਨੂੰਮਾਨ ਸਿੰਘ ਜੀ ਜ਼ਖਮੀ ਵੀ ਹੋੋੋਏ । ਇਸ ਤਰਾਂ ਫੌ਼ਜਾਂ ਦਾ ਟਾਕਰਾ ਕਰਦੇ ਹੋਏ ਉਹ ਰਾਜਪੁਰੇ ਵੱਲ ਆ ਗਏ ਤੇ ਇੱਥੇ ਵੀ ਉਹਨਾਂ ਦਾ ਇਕ ਫ਼ੌਜ ਨਾਲ ਟਾਕਰਾ ਹੋਇਆ ਜਿੱਥੇ ਹੁਣ ਗਗਨ ਚੌਂਕ ਬਾਈ ਪਾਸ ਬਾਬਾ ਮੌੜ ਸਥਿਤ ਹੈ ਇਹ ਦੋਵੇਂ ਜੰਗਾਂ ਉਨ੍ਹਾਂ ਦੀਆਂ ਕਿਸ ਨਾਲ ਤੇ ਕਿਉਂ ਹੋਈਆਂ ਇਹ ਅਜੇ ਖੋਜ ਦਾ ਵਿਸ਼ਾ ਹੈ । ਫਿਰ ਬਾਬਾ ਹਨੂੰਮਾਨ ਸਿੰਘ ਜੀ ਨੇ ਪਹਾੜਾਂ(ਉੱਤਰ ਦਿਸ਼ਾ) ਵੱਲ ਨੂੰ ਚਾਲੇ ਪਾ ਲਏ । ਦੁਸਮਣਾਂ ਨਾਲ ਲੜਦਿਆਂ-ਲੜਦਿਆਂ ਕੁਝ ਸਿੰਘ ਸ਼ਹੀਦ ਹੋ ਗਏ,ਕੁਝ ਜ਼ਖਮੀ ਤੇ ਕੁਝ ਵਿਛੜ ਗਏ । ਬਾਬਾ ਹਨੂੰਮਾਨ ਸਿੰਘ ਜੀ ਨੇ ਰਾਜਪੁਰੇ ਤੋਂ ਪਿੰਡ ਸੁਹਾਣਾ ਵੱਲ ਟਿਕਾਣਾ ਕੀਤਾ ਤੇ ਉੱਥੇ ਹੀ ਸ਼ਹੀਦ ਹੋ ਗਏ ਅੱਜਕਲ ਜ਼ਿਲ੍ਹਾ ਮੋਹਾਲੀ ਸਿੰਘਾਂ ਦੇ ਸਰੀਰਾਂ ਨੂੰ ਲੋਕਾਂ ਦੁਆਰਾ ਸਾਂਭ ਲਿਆ ਗਿਆ, ਉਹਨਾਂ ਦੇ ਅੰਗੀਠੇ ਬਣਾ ਦਿੱਤੇ ਗਏ । ਉਹਨਾਂ ਜ਼ਖਮੀ ਹੋ ਕੇ ਵਿਛੜੇ ਹੋਏ ਸਿੰਘਾਂ ਵਿਚੋਂ ਦੋ ਸਿੰਘ ‘ਬਾਬਾ ਅਮਰਜੀਤ ਸਿੰਘ ਜੀ'(ਜ਼ਿਲ੍ਹਾ ਅੰਮ੍ਰਿਤਸਰ)ਅਤੇ ‘ਬਾਬਾ ਜੰਗ ਸਿੰਘ ਜੀ'(ਗਾਂਵ ਰਾਜਪੁਰੇ ਕੇ ਨਜਦੀਕ ਪਰ ਪਿੰਡ ਦਾ ਨਾਮ ਨਹੀਂ ਲਿਖਿਆ) ਜ਼ਖਮੀ ਹਾਲਤ ਵਿਚ ਪਿੰਡ ਛੋਟੀ ਮੋਹੀ(ਮੋਹੀ ਖੁਰਦ)ਦੇ ਬਾਹਰਵਾਰ ਛੋਟੀ ਨਹਿਰ ਦੇ ਝਾਲ ਵਾਲੀ ਥਾਂ ‘ਤੇ ਪਿੰਡ ਵਾਸੀਆਂ ਨੂੰ ਮਿਲੇ । ਪਿੰਡ ਵਾਸੀਆਂ ਨੇ ਪਿੰਡ ਦੇ ਬਾਹਰਵਾਰ ਟਿਕਾਣਾ ਕਰ ਕੇ ਉਹਨਾਂ ਦੀ ਸਾਂਭ-ਸੰਭਾਲ ਕੀਤੀ ਤੇ ਉੱਥੇ ਹੀ ਦੋਵਾਂ ਸਿੰਘਾਂ ਨੇ 31ਦਸੰਬਰ,1846 ਈ: ਨੂੰ ਆਪਣੇ ਸਰੀਰ ਤਿਆਗ ਦਿੱਤੇ ਤੇ ਉਸੇ ਅਸਥਾਨ ‘ਤੇ ਉਹਨਾਂ ਦਾ ਸਸਕਾਰ ਕੀਤਾ ਗਿਆ । ਜਿੱਥੇ ਕਿ ਅੱਜ ਵੀ ਗੁਰਦੁਆਰਾ ਸਾਹਿਬ ਵਿਖੇ ਬੇਰੀ ਸਥਿਤ ਹੈ ।
ਜੋਰਾਵਰ ਸਿੰਘ ਤਰਸਿੱਕਾ ਭੁੱਲ ਚੁੱਕ ਦੀ ਮੁਆਫੀ।
बैराड़ी महला ४ ॥ हरि जनु राम नाम गुन गावै ॥ जे कोई निंद करे हरि जन की अपुना गुनु न गवावै ॥१॥ रहाउ ॥ जो किछु करे सु आपे सुआमी हरि आपे कार कमावै ॥ हरि आपे ही मति देवै सुआमी हरि आपे बोलि बुलावै ॥१॥ हरि आपे पंच ततु बिसथारा विचि धातू पंच आपि पावै ॥ जन नानक सतिगुरु मेले आपे हरि आपे झगरु चुकावै ॥२॥३॥
अर्थ: परमात्मा का भगत हर समय परमात्मा के गुण गाता रहता है। अगर कोई मनुष्य उस भगत की निंदा (भी) करता है तो वह भगत अपना स्वभाव नहीं छोड़ता ॥१॥ रहाउ ॥ (भगत अपनी निंदा सुन के भी अपना स्वभाव नहीं छोड़ता, क्योंकि वह जनता है कि) जो कुछ कर रहा है मालिक प्रभु आप ही (जीवों में बैठ के) कर रहा है, वह आप ही हरेक काम कर रहा है। मालिक प्रभु आप ही (हरेक जीव को) समझ देता है, आप ही (हरेक जीव में बैठा) बोल रहा है, आप ही (हरेक जीव को) बोलने की प्रेरणा कर रहा है ॥१॥ (भगत जनता है कि) परमात्मा ने आप ही (अपने आप से) पांच तत्वों का जगत-बिखेरा हुआ है, आप ही इन पांच तत्वों में पांच विषय भरे हुए हैं। हे नानक जी! परमात्मा आप ही अपने सेवक को मिलाता है, और, आप ही (उस के अंदर से हरेक प्रकार की) खिचोतान ख़त्म करता है ॥२॥३॥
ਅੰਗ : 719
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥
ਅਰਥ: ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ ॥ (ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮੱਤ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ ॥੧॥ (ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ ਜੀ! ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ ॥੨॥੩॥