ਅੰਗ : 647

ਸਲੋਕੁ ਮਃ ੩ ॥
ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥॥

ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ । ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) । ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ ।੧। ਮਃ ੩ ॥ ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨ੍ਹਿਆਂ ਨੂੰ ਕੋਈ ਸਮਝ ਨਹੀਂ ਆਉਂਦੀ । (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ । ਹੇ ਪੰਡਿਤ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ) ਤੇ ਨਾਹ ਹੀ ਨਾਮ-ਧਨ ਮਿਲਦਾ ਹੈ; ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ; ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ । ਹੇ ਨਾਨਕ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦਾ ਹੈ ।੨। ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ।ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।



Share On Whatsapp

Leave a comment




आसा ॥ आनीले कु्मभ भराईले ऊदक ठाकुर कउ इसनानु करउ ॥ बइआलीस लख जी जल महि होते बीठलु भैला काइ करउ ॥१॥ जत्र जाउ तत बीठलु भैला ॥ महा अनंद करे सद केला ॥१॥ रहाउ ॥ आनीले फूल परोईले माला ठाकुर की हउ पूज करउ ॥ पहिले बासु लई है भवरह बीठल भैला काइ करउ ॥२॥ आनीले दूधु रीधाईले खीरं ठाकुर कउ नैवेदु करउ ॥ पहिले दूधु बिटारिओ बछरै बीठलु भैला काइ करउ ॥३॥ ईभै बीठलु ऊभै बीठलु बीठल बिनु संसारु नही ॥ थान थनंतरि नामा प्रणवै पूरि रहिओ तूं सरब मही ॥४॥२॥ {पन्ना 485}

अर्थ: घड़ा ला के (उस में) पानी भरा के (अगर) मैं मूर्ति को स्नान कराऊँ (तो वह स्नान परवान नहीं, पानी झूठा है, क्योंकि) पानी में बयालिस लाख (जूनियों के) जीव रहते हैं। (पर मेरा) निर्लिप प्रभू तो पहले ही (उन जीवों में) बसता था (और स्नान कर रहा था, तो फिर मूर्ति को) मैं किस लिए स्नान करवाऊँ?।1।
मैं जिधर जाता हूँ, उधर ही निर्लिप प्रभू मौजूद है (सब जीवों में व्यापक हो के) बड़े आनंद-चोज-तमाशे कर रहा है।1। रहाउ।
फूल ला के और उसकी माला परो के अगर मैं मूर्ति की पूजा करूँ (तो वह फूल झूठे होने के कारण वह पूजा परवान नहीं, क्योंकि उन फूलों की) सुगंधि तो पहले भौरे ने ले ली; (पर मेरा) बीठल तो पहले ही (उस भौरे में) बसता था (और सुगंधि ले रहा था, तो फिर इन फूलों से) मूर्ति की पूजा मैं किस लिए करूँ?।2।
दूध ला के खीर पका के अगर मैं यह खाने वाला उत्तम पदार्थ मूर्ति के आगे भेटा रखूँ (तो दूध झूठा होने के कारण भोजन परवान नहीं, क्योंकि दूध दूहने के समय) पहले बछड़े ने दूध झूठा कर दिया था; (पर मेरा) बीठल तो पहले ही (उस बछड़े में) बसता था (और दूध पी रहा था, तो इस मूर्ति के आगे) मैं क्यों नैवेद भेटा करूँ?।3।
(जगत में) नीचे ऊपर (हर जगह) बीठल ही बीठल है, बीठल से वंचित जगत रह ही नहीं सकता। नामदेव उस बीठल के आगे विनती करता है– (हे बीठल!) तू सारी सृष्टि में हर जगह पर भरपूर है।4।2।



Share On Whatsapp

Leave a comment


ਅੰਗ : 485

ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥ ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥ ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥੩॥ ਈਭੈ ਬੀਠਲੁ ਊਭੈ ਬੀਠਲੁ ਬੀਠਲ ਬਿਨੁ ਸੰਸਾਰੁ ਨਹੀ ॥ ਥਾਨ ਥਨੰਤਰਿ ਨਾਮਾ ਪ੍ਰਣਵੈ ਪੂਰਿ ਰਹਿਓ ਤੂੰ ਸਰਬ ਮਹੀ ॥੪॥੨॥

ਅਰਥ: ਘੜਾ ਲਿਆ ਕੇ (ਉਸ ਵਿਚ) ਪਾਣੀ ਭਰਾ ਕੇ (ਜੇ) ਮੈਂ ਮੂਰਤੀ ਨੂੰ ਇਸ਼ਨਾਨ ਕਰਾਵਾਂ (ਤਾਂ ਉਹ ਇਸ਼ਨਾਨ ਪਰਵਾਨ ਨਹੀਂ, ਪਾਣੀ ਜੂਠਾ ਹੈ, ਕਿਉਂਕਿ) ਪਾਣੀ ਵਿਚ ਬਿਤਾਲੀ ਲੱਖ (ਜੂਨਾਂ ਦੇ) ਜੀਵ ਰਹਿੰਦੇ ਹਨ। (ਪਰ ਮੇਰਾ) ਨਿਰਲੇਪ ਪ੍ਰਭੂ ਤਾਂ ਪਹਿਲਾਂ ਹੀ (ਉਹਨਾਂ ਜੀਵਾਂ ਵਿਚ) ਵੱਸਦਾ ਸੀ (ਤੇ ਇਸ਼ਨਾਨ ਕਰ ਰਿਹਾ ਸੀ; ਤਾਂ ਫਿਰ ਮੂਰਤੀ ਨੂੰ) ਮੈਂ ਕਾਹਦੇ ਲਈ ਇਸ਼ਨਾਨ ਕਰਾਵਾਂ?।1।
ਮੈਂ ਜਿੱਧਰ ਜਾਂਦਾ ਹਾਂ, ਉੱਧਰ ਹੀ ਨਿਰਲੇਪ ਪ੍ਰਭੂ ਮੌਜੂਦ ਹੈ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਬੜੇ ਅਨੰਦ ਚੋਜ ਤਮਾਸ਼ੇ ਕਰ ਰਿਹਾ ਹੈ।1। ਰਹਾਉ।
ਫੁੱਲ ਲਿਆ ਕੇ ਤੇ ਮਾਲਾ ਪ੍ਰੋ ਕੇ ਜੇ ਮੈਂ ਮੂਰਤੀ ਦੀ ਪੂਜਾ ਕਰਾਂ (ਤਾਂ ਉਹ ਫੁੱਲ ਜੂਠੇ ਹੋਣ ਕਰ ਕੇ ਉਹ ਪੂਜਾ ਪਰਵਾਨ ਨਹੀਂ, ਕਿਉਂਕਿ ਉਹਨਾਂ ਫੁੱਲਾਂ ਦੀ) ਸੁਗੰਧੀ ਪਹਿਲਾਂ ਭੌਰੇ ਨੇ ਲੈ ਲਈ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਭੌਰੇ ਵਿਚ) ਵੱਸਦਾ ਸੀ (ਤੇ ਸੁਗੰਧੀ ਲੈ ਰਿਹਾ ਸੀ, ਤਾਂ ਫਿਰ ਇਹਨਾਂ ਫੁੱਲਾਂ ਨਾਲ) ਮੂਰਤੀ ਦੀ ਪੂਜਾ ਮੈਂ ਕਾਹਦੇ ਲਈ ਕਰਾਂ?।2।
ਦੁੱਧ ਲਿਆ ਕੇ ਖੀਰ ਰਿੰਨ੍ਹਾ ਕੇ ਜੇ ਮੈਂ ਇਹ ਖਾਣ ਵਾਲਾ ਉੱਤਮ ਪਦਾਰਥ ਮੂਰਤੀ ਅੱਗੇ ਭੇਟ ਰੱਖਾਂ (ਤਾਂ ਦੁੱਧ ਜੂਠਾ ਹੋਣ ਕਰ ਕੇ ਭੋਜਨ ਪਰਵਾਨ ਨਹੀਂ, ਕਿਉਂਕਿ ਚੋਣ ਵੇਲੇ) ਪਹਿਲਾਂ ਵੱਛੇ ਨੇ ਦੁੱਧ ਜੂਠਾ ਕਰ ਦਿੱਤਾ ਸੀ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਵੱਛੇ ਵਿਚ) ਵੱਸਦਾ ਸੀ (ਤੇ ਦੁੱਧ ਪੀ ਰਿਹਾ ਸੀ, ਤਾਂ ਇਸ ਮੂਰਤੀ ਅੱਗੇ) ਮੈਂ ਕਿਉਂ ਨੈਵੇਦ ਭੇਟ ਧਰਾਂ?।3।
(ਜਗਤ ਵਿਚ) ਹੇਠਾਂ ਉਤਾਂਹ (ਹਰ ਥਾਂ) ਬੀਠਲ ਹੀ ਬੀਠਲ ਹੈ, ਬੀਠਲ ਤੋਂ ਸੱਖਣਾ ਜਗਤ ਰਹਿ ਹੀ ਨਹੀਂ ਸਕਦਾ। ਨਾਮਦੇਵ ਉਸ ਬੀਠਲ ਅੱਗੇ ਬੇਨਤੀ ਕਰਦਾ ਹੈ– (ਹੇ ਬੀਠਲ!) ਤੂੰ ਸਾਰੀ ਸ੍ਰਿਸ਼ਟੀ ਵਿਚ ਹਰ ਥਾਂ ਵਿਚ ਭਰਪੂਰ ਹੈਂ।4।2।



Share On Whatsapp

Leave a comment


ਜੈਤੋ ਦੇ ਮੋਰਚੇ ਨੂੰ ਭਾਰਤੀ ਆਜ਼ਾਦੀ ਦੀ ਪਹਿਲੀ ਲੜਾਈ ਵਜੋਂ ਵੀ ਯਾਦ ਕੀਤਾ ਜਾਂਦਾ ਹੈ। ਸਿੱਖ ਇਤਿਹਾਸ ਦਾ ਇਹ ਸ਼ਾਂਤਮਈ ਮੋਰਚਾ ਸਾਰੇ ਸਿੱਖ ਮੋਰਚਿਆਂ ਤੋਂ ਲੰਮਾਂ ਸਮਾਂ ਪੌਣੇ ਦੋ ਸਾਲ ਤੋਂ ਵੀ ਵੱਧ ਜਾਰੀ ਰਿਹਾ। ਇਸ ਮੋਰਚੇ ਦੀ ਸਭ ਤੋਂ ਵੱਡੀ ਪ੍ਰਾਪਤੀ ਇਹ ਰਹੀ ਕਿ ਉਸ ਵੇਲੇ ਦੀ ਅੰਗਰੇਜ਼ੀ ਹਕੂਮਤ ਨੂੰ ਗੁਰਦੁਆਰਾ ਐਕਟ ਬਣਾਉਣ ਲਈ ਮਜਬੂਰ ਹੋਣਾ ਪਿਆ। ਇਸ ਗੁਰਦੁਆਰਾ ਐਕਟ ਦੇ ਅਧੀਨ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੌਜੂਦਾ ਸਰੂਪ ਹੋਂਦ ਵਿੱਚ ਆਇਆ। ਇਹ ਕਮੇਟੀ ਅੱਜ ਸਿੱਖ ਜਗਤ ਦੀ ਸਭ ਤੋਂ ਵੱਡੀ ਸੰਸਥਾ ਹੈ ਜੋ ਸਿੱਖ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਹੈ।

ਇਸ ਮੋਰਚੇ ਦਾ ਆਰੰਭ 8 ਜੂਨ 1923 ਨੂੰ ਉਸ ਵੇਲੇ ਹੋਇਆ ਜਦੋਂ ਅੰਗਰੇਜ਼ੀ ਹਕੂਮਤ ਨੇ ਨਾਭਾ ਰਿਆਸਤ ਦੇ ਮਹਾਰਾਜਾ ਰਿਪੁਦਮਨ ਸਿੰਘ ਨੂੰ ਗੱਦੀ ਤੋਂ ਜਬਰੀ ਲਾਹ ਕੇ ਰਿਆਸਤ ਵਿੱਚੋਂ ਕੱਢ ਦਿੱਤਾ। ਇਸ ਘਟਨਾ ਵਿਰੁੱਧ ਸਾਰੇ ਸਿੱਖ ਜਗਤ ਵਿੱਚ ਰੋਸ ਦੀ ਲਹਿਰ ਫੈਲਣੀ ਕੁਦਰਤੀ ਸੀ ਕਿਉਂਕਿ ਮਹਾਰਾਜਾ ਨਾਭਾ ਸਿੱਖਾਂ ਵਿੱਚ ਬਹੁਤ ਹਰਮਨ ਪਿਆਰੇ ਹੋ ਚੁੱਕੇ ਸਨ। ਸਿੱਖਾਂ ਵੱਲੋਂ ਉਨ੍ਹਾਂ ਦੀ ਬਰਤਰਫੀ ਦਾ ਵਿਰੋਧ ਕੀਤਾ ਜਾਣ ਲੱਗਿਆ। ਅੰਗਰੇਜ਼ੀ ਹਕੂਮਤ ਦੀ ਇਸ ਕਾਰਵਾਈ ਵਿਰੁੱਧ ਰੋਸ ਪ੍ਰਗਟ ਕਰਨ ਲਈ 5 ਅਗਸਤ 1923 ਨੂੰ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੈਠਕ ਹੋਈ ਜਿਸ ਵਿੱਚ ਮਹਾਰਾਜਾ ਰਿਪੁਦਮਨ ਸਿੰਘ ਪ੍ਰਤੀ ਹਮਦਰਦੀ ਦਾ ਮਤਾ ਪਾਸ ਕੀਤਾ ਗਿਆ। 9 ਸਤੰਬਰ ਨੂੰ ਮਹਾਰਾਜੇ ਦੇ ਹੱਕ ਵਿੱਚ ਨਾਭਾ ਦਿਵਸ ਮਨਾਉਣ ਦਾ ਐਲਾਨ ਕੀਤਾ ਗਿਆ। ਅੰਗਰੇਜ਼ੀ ਹਕੂਮਤ ਵੱਲੋਂ ਮਹਾਰਾਜਾ ਰਿਪੁਦਮਨ ਦੇ ਸਬੰਧ ਵਿੱਚ ਕੋਈ ਵੀ ਮਤਾ ਪਾਸ ਕਰਨ ਦੀ ਆਗਿਆ ਨਾ ਹੋਣ ਦੇ ਬਾਵਜੂਦ ਸਿੱਖ ਸੰਗਤਾਂ ਵੱਲੋਂ 9 ਸਤੰਬਰ ਨੂੰ ਪੰਜਾਬ ਭਰ ਵਿੱਚ ਥਾਂ-ਥਾਂ ਮੁਜ਼ਾਹਰੇ ਕੀਤੇ ਗਏ ਅਤੇ ਮਹਾਰਾਜਾ ਦੀ ਬਹਾਲੀ ਦੇ ਮਤੇ ਪਾਸ ਕੀਤੇ ਗਏ। ਜੈਤੋ ਮੰਡੀ ਵਿੱਚ ਵੀ ਅਜਿਹਾ ਮੁਜ਼ਾਹਰਾ ਕਰਨ ਉਪਰੰਤ ਗੁਰਦੁਆਰਾ ਗੰਗਸਰ ਸਾਹਿਬ ਵਿਖੇ ਦੀਵਾਨ ਸਜਾਇਆ ਗਿਆ ਅਤੇ ਅਖੰਡ ਪਾਠਾਂ ਦੀ ਲੜੀ ਆਰੰਭੀ ਗਈ।

ਸਿੱਖਾਂ ਦੇ ਇਸ ਰੋਸ ਤੋਂ ਅੰਗਰੇਜ਼ੀ ਹਕੂਮਤ ਬੇਹੱਦ ਖਫ਼ਾ ਹੋਈ। ਜੈਤੋ ਵਿਖੇ ਅਖੰਡ ਪਾਠਾਂ ਦੀ ਲੜੀ ਨੂੰ ਹਕੂਮਤ ਨੇ ਵੱਡੀ ਬਗਾਵਤ ਵਜੋਂ ਲਿਆ। 14 ਸਤੰਬਰ ਨੂੰ ਜਦੋਂ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਵਿੱਚ ਦੀਵਾਨ ਸਜਿਆ ਹੋਇਆ ਸੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਅਖੰਡ ਪਾਠ ਚੱਲ ਰਿਹਾ ਸੀ ਤਾਂ ਅੰਗਰੇਜ਼ੀ ਹਕੂਮਤ ਦੇ ਹਥਿਆਰਬੰਦ ਸਿਪਾਹੀਆਂ ਨੇ ਗੁਰਦੁਆਰੇ ਅੰਦਰ ਦਾਖਲ ਹੋ ਕੇ ਉੱਥੇ ਇਕੱਤਰ ਹੋਏ ਲੋਕਾਂ ਅਤੇ ਸੇਵਾਦਾਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪਾਠ ਕਰ ਰਹੇ ਗ੍ਰੰਥੀ ਸਿੰਘ ਨੂੰ ਬਾਹਰ ਖਿੱਚ ਲਿਆਂਦਾ। ਇਸ ਤਰ੍ਹਾਂ ਅਖੰਡ ਪਾਠ ਨੂੰ ਖੰਡਿਤ ਕਰ ਦਿੱਤਾ ਗਿਆ।

ਅਖੰਡ ਪਾਠ ਦਾ ਖੰਡਿਤ ਕੀਤਾ ਜਾਣਾ ਸਿੱਖਾਂ ਮਰਿਆਦਾ ਦੀ ਘੋਰ ਉਲੰਘਣਾ ਸੀ। ਇਸ ਘਟਨਾ ਨੇ ਮਹਾਰਾਜੇ ਦੇ ਰਾਜਸੀ ਸਵਾਲ ਨੂੰ ਧਾਰਮਿਕ ਸਵਾਲ ਬਣਾ ਦਿੱਤਾ। ਇਸ ਤਰ੍ਹਾਂ ਜੈਤੋ ਮੋਰਚੇ ਦਾ ਆਰੰਭ ਹੋਇਆ ਜਿਸ ਦਾ ਮੁੱਖ ਨਿਸ਼ਾਨਾ ਖੰਡਿਤ ਅਖੰਡ ਪਾਠ ਨੂੰ ਮੁੜ ਅਖੰਡਿਤ ਰੂਪ ਵਿੱਚ ਸ਼ੁਰੂ ਕਰਨਾ ਸੀ। ਸਿੱਖਾਂ ਦੀ ਧਾਰਮਿਕ ਜਥੇਬੰਦੀ ਨੇ ਇਸ ਮੋਰਚੇ ਦੀ ਕਮਾਨ ਸੰਭਾਲਦਿਆਂ ਅੰਮ੍ਰਿਤਸਰ ਤੋਂ ਹਰ ਰੋਜ਼ 25-25 ਸਿੰਘਾਂ ਦੇ ਜਥੇ ਜੈਤੋ ਵੱਲ ਭੇਜਣੇ ਆਰੰਭ ਕਰ ਦਿੱਤੇ। 25 ਸਿੰਘਾਂ ਦਾ ਇੱਕ ਜਥਾ ਹਰ ਰੋਜ਼ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਤੋਂ ਚੱਲ ਕੇ ਜਦੋਂ ਜੈਤੋ ਪਹੁੰਚਦਾ ਤਾਂ ਹਕੂਮਤ ਵੱਲੋਂ ਇਨ੍ਹਾਂ ਸਿੰਘਾਂ ਨੂੰ ਗ੍ਰਿਫ਼ਤਾਰ ਕਰਕੇ ਜੰਗਲਾਂ ਵਿੱਚ ਲਿਜਾ ਕੇ ਛੱਡ ਦਿੱਤਾ ਜਾਂਦਾ। ਇਸ ਮੋਰਚੇ ਦੀ ਚਰਚਾ ਪੰਜਾਬ ਤੋਂ ਬਾਹਰ ਵੀ ਹੋਣ ਲੱਗੀ। ਦਿੱਲੀ ਵਿੱਚ ਹੋਏ ਇੰਡੀਅਨ ਨੈਸ਼ਨਲ ਕਾਂਗਰਸ ਦੇ ਇੱਕ ਸਮਾਗਮ ਵਿੱਚ ਮਹਾਰਾਜਾ ਨਾਭਾ ਨੂੰ ਗੱਦੀਓਂ ਲਾਹੇ ਜਾਣ ਬਾਰੇ ਅਤੇ ਜੈਤੋ ਦੇ ਧਾਰਮਿਕ ਮੋਰਚੇ ਬਾਰੇ ਕਾਂਗਰਸ ਵੱਲੋਂ ਹਮਦਰਦੀ ਪ੍ਰਗਟ ਕੀਤੀ ਗਈ। ਕਾਂਗਰਸ ਵੱਲੋਂ ਪੰਡਿਤ ਜਵਾਹਰ ਲਾਲ ਨਹਿਰੂ, ਪ੍ਰਿੰਸੀਪਲ ਗਿਡਵਾਨੀ ਅਤੇ ਮਿਸਟਰ ਕੇ. ਸਨਾਤਮ ਨੂੰ ਸਾਰੀ ਸਥਿਤੀ ਦਾ ਜਾਇਜ਼ਾ ਲੈਣ ਲਈ ਜੈਤੋ ਮੰਡੀ ਭੇਜਿਆ ਗਿਆ। ਇਨ੍ਹਾਂ ਤਿੰਨਾਂ ਆਗੂਆਂ ਨੂੰ ਜੈਤੋ ਪੁੱਜਣ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਇਨ੍ਹਾਂ ਨੂੰ ਇੱਕ ਰਾਤ ਜੈਤੋ ਕਿਲ੍ਹੇ ਦੀ ਕੋਠੜੀ ਵਿੱਚ ਬੰਦ ਕਰਨ ਉਪਰੰਤ ਅਗਲੇ ਦਿਨ ਨਾਭਾ ਜੇਲ੍ਹ ਵਿੱਚ ਭੇਜ ਦਿੱਤਾ। 29 ਸਤੰਬਰ, 1923 ਨੂੰ ਸ਼੍ਰੋਮਣੀ ਗੁਰਦੁਆਰਾ ਕਮੇਟੀ ਵੱਲੋਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਹਕੂਮਤ ਦੀ ਦਖਲਅੰਦਾਜ਼ੀ ਨਾ ਸਹਿਣ ਕਰਨ ਦਾ ਮਤਾ ਪਾਸ ਕੀਤਾ ਗਿਆ। ਹਰ ਰੋਜ਼ 25-25 ਸਿੰਘਾਂ ਦੇ ਜਥੇ ਭੇਜਣ ਨਾਲ ਕੋਈ ਤਸੱਲੀਬਖਸ਼ ਸਿੱਟਾ ਨਿਕਲਦਾ ਨਾ ਵੇਖ ਕੇ ਇਸ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਗਿਆ। ਇਸ ਤਹਿਤ 500-500 ਸਿੰਘਾਂ ਦੇ ਜਥੇ ਭੇਜਣ ਦਾ ਫੈਸਲਾ ਕੀਤਾ ਗਿਆ। 500 ਸਿੰਘਾਂ ਦੇ ਪਹਿਲੇ ਜਥੇ ਨੂੰ 21 ਫਰਵਰੀ, 1924 ਨੂੰ ਜੈਤੋ ਪੁੱਜ ਕੇ ਗੁਰਦੁਆਰਾ ਗੰਗਸਰ ਸਾਹਿਬ ਨੂੰ ਕਬਜ਼ੇ ਵਿੱਚ ਲੈਣ ਅਤੇ ਅਖੰਡ ਪਾਠ ਸ਼ੁਰੂ ਕਰਨ ਦਾ ਆਦੇਸ਼ ਦਿੱਤਾ ਗਿਆ।

ਇਹ ਵਿਸ਼ਾਲ ਜਥਾ ਨਾਭਾ, ਪਟਿਆਲਾ, ਫ਼ਰੀਦਕੋਟ ਅਤੇ ਸੰਗਰੂਰ ਦੇ ਪਿੰਡਾਂ ਵਿੱਚ ਪੜਾਅ ਤੈਅ ਕਰਦਾ ਹੋਇਆ 20 ਫਰਵਰੀ ਨੂੰ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬਰਗਾੜੀ ਵਿਖੇ ਪੁੱਜਿਆ। 21 ਫਰਵਰੀ ਨੂੰ ਸਵੇਰੇ ਕੀਰਤਨ ਕਰਨ ਉਪਰੰਤ ਇਹ ਜਥਾ ਜੈਤੋ ਵੱਲ ਕੂਚ ਕਰਨ ਲੱਗਿਆ। ਜਥੇ ਦੇ 500 ਸਿੰਘਾਂ ਤੋਂ ਇਲਾਵਾ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਵੀ ਸ਼ਰਧਾਵਸ ਜਥੇ ਦੇ ਨਾਲ ਚੱਲ ਰਹੀ ਸੀ। ਵੱਡੀ ਗਿਣਤੀ ਵਿੱਚ ਦਰਸ਼ਕ ਵੀ ਸਨ ਜਿਨ੍ਹਾਂ ਵਿੱਚ ਬੀਬੀਆਂ ਵੀ ਸ਼ਾਮਲ ਸਨ। ਕਾਂਗਰਸੀ ਨੇਤਾ ਡਾਕਟਰ ਕਿਚਲੂ, ਪ੍ਰਿੰਸੀਪਲ ਗਿਡਵਾਨੀ ਅਤੇ ਨਿਊਯਾਰਕ ਟਾਈਮਜ਼ ਦੇ ਪ੍ਰਤੀਨਿਧ ਮਿਸਟਰ ਜ਼ਿੰਮਦ ਕਾਰ ਵਿੱਚ ਸਵਾਰ ਹੋ ਕੇ ਜਥੇ ਦੇ ਨਾਲ-ਨਾਲ ਚੱਲ ਰਹੇ ਸਨ, ਪਰ ਇਨ੍ਹਾਂ ਨੇਤਾਵਾਂ ਨੂੰ ਨਾਭਾ ਰਿਆਸਤ ਦੀ ਹੱਦ ਤੋਂ ਅੱਗੇ ਨਹੀਂ ਜਾਣ ਦਿੱਤਾ ਗਿਆ।

ਜਥੇ ਦੇ ਅੱਗੇ ਪੰਜ ਸਿੰਘ ਨਿਸ਼ਾਨ ਸਾਹਿਬ ਲੈ ਕੇ ਚੱਲ ਰਹੇ ਸਨ ਅਤੇ ਵਿਚਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸੀ। ਅੰਗਰੇਜ਼ੀ ਹਕੂਮਤ ਨੇ ਜਥੇ ਨੂੰ ਗੁਰਦੁਆਰਾ ਟਿੱਬੀ ਸਾਹਿਬ ਤੋਂ 150 ਗਜ਼ ਕੁ ਦੀ ਵਿੱਥ ‘ਤੇ ਰੋਕਿਆ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਅਗਾਂਹ ਵਧੇ ਤਾਂ ਗੋਲੀ ਚਲਾ ਦਿੱਤੀ ਜਾਵੇਗੀ। ਪਰ ਜਥਾ ਸਭ ਕੁਝ ਅਣਸੁਣਿਆ ਕਰਕੇ ਸ਼ਾਂਤਮਈ ਅੱਗੇ ਵਧਦਾ ਰਿਹਾ ਜਿਸ ‘ਤੇ ਵਿਲਸਨ ਜਾਨਸਟਨ ਨੇ ਪੁਲੀਸ ਨੂੰ ਗੋਲੀ ਚਲਾਉਣ ਦਾ ਹੁਕਮ ਦੇ ਦਿੱਤਾ ਅਤੇ ਸੈਂਕੜੇ ਸਿੰਘਾਂ ਨੂੰ ਸ਼ਹੀਦ ਕਰ ਦਿੱਤਾ। ਸ਼੍ਰੋਮਣੀ ਕਮੇਟੀ ਅਨੁਸਾਰ ਇਸ ਘਟਨਾ ਵਿੱਚ 300 ਸਿੰਘ ਗੋਲੀ ਦਾ ਸ਼ਿਕਾਰ ਹੋਏ ਜਿਨ੍ਹਾਂ ਵਿੱਚੋਂ 100 ਸਿੰਘ ਸ਼ਹਾਦਤ ਹਾਸਲ ਕਰ ਗਏ। ਇਸ ਘਟਨਾ ਨੇ ਸਿੱਖਾਂ ਅੰਦਰ ਨਵਾਂ ਜੋਸ਼ ਤੇ ਰੋਹ ਭਰ ਦਿੱਤਾ। ਉਨ੍ਹਾਂ ਵਿੱਚ ਇਸ ਮੋਰਚੇ ਵਿੱਚ ਸ਼ਹਾਦਤ ਪਾਉਣ ਦਾ ਚਾਅ ਠਾਠਾਂ ਮਾਰਨ ਲੱਗਾ। ਲੋਕ ਸ਼ਹੀਦੀ ਜਥਿਆਂ ਵਿੱਚ ਵਧ ਚੜ੍ਹ ਕੇ ਸ਼ਾਮਲ ਹੋਣ ਲੱਗੇ।

ਪਹਿਲੇ ਸ਼ਹੀਦੀ ਜਥੇ ‘ਤੇ ਗੋਲੀ ਚਲਾਏ ਜਾਣ ਦੇ ਬਾਵਜੂਦ ਸਿੱਖਾਂ ਦੇ ਹੌਸਲੇ ਨਾ ਸਿਰਫ਼ ਕਾਇਮ ਰਹੇ, ਸਗੋਂ ਸਿੱਖਾਂ ਵਿੱਚ ਰੋਹ ਤੇ ਜੋਸ਼ ਦਾ ਵਾਧਾ ਹੋਇਆ। ਦੂਜਾ 500 ਸਿੰਘਾਂ ਦਾ ਜਥਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 28 ਫਰਵਰੀ, 1924 ਨੂੰ ਰਵਾਨਾ ਹੋਇਆ। ਤੀਜਾ ਜਥਾ 22 ਮਾਰਚ 1924 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਚੱਲ ਕੇ 7 ਅਪਰੈਲ, 1924 ਨੂੰ ਜੈਤੋ ਪਹੁੰਚਿਆ ਜਿਥੇ ਫ਼ੌਜ ਅਤੇ ਪੁਲੀਸ ਵੱਲੋਂ ਇਨ੍ਹਾਂ ਸਿੰਘਾਂ ਨੂੰ ਹੱਥਕੜੀਆਂ ਲਾ ਕੇ ਅਤੇ ਰੱਸਿਆਂ ਨਾਲ ਜਕੜ ਕੇ ਜੈਤੋ ਕਿਲ੍ਹੇ ਅੰਦਰ ਡੱਕ ਦਿੱਤਾ ਗਿਆ। ਉਨ੍ਹਾਂ ਨੂੰ ਮਗਰੋਂ ਨਾਭਾ ਬੀੜ ਜੇਲ੍ਹ ਵਿੱਚ ਭੇਜ ਦਿੱਤਾ। ਪੰਜਵਾਂ ਸ਼ਹੀਦੀ ਜਥਾ ਲਾਇਲਪੁਰ ਤੋਂ 12 ਅਪਰੈਲ, 1924 ਨੂੰ ਪੈਦਲ ਰਵਾਨਾ ਹੋਇਆ ਤੇ ਸ੍ਰੀ ਅਕਾਲ ਤਖ਼ਤ ਉੱਤੇ ਹਾਜ਼ਰ ਹੋਣ ਮਗਰੋਂ ਜੈਤੋ ਵੱਲ ਚੱਲ ਪਿਆ। 29 ਜੂਨ, 1924 ਨੂੰ ਬੰਗਾਲ ਦੇ 100 ਸਿੰਘਾਂ ਦਾ ਜਥਾ ਕਲਕੱਤੇ ਤੋਂ ਚੱਲਿਆ। ਕੈਨੇਡਾ ਤੋਂ 11 ਸਿੱਖਾਂ ਦਾ ਜਥਾ 17 ਜੁਲਾਈ 1924 ਨੂੰ ਚੱਲ ਕੇ ਸਮੁੰਦਰੀ ਜਹਾਜ਼ ਰਾਹੀਂ 14 ਸਤੰਬਰ ਨੂੰ ਕਲਕੱਤਾ ਪੁੱਜਿਆ। ਇਹ 28 ਸਤੰਬਰ ਨੂੰ ਅ੍ਰੰਮਿਤਸਰ ਪਹੁੰਚਿਆ ਅਤੇ 2 ਜਨਵਰੀ, 1925 ਨੂੰ ਜੈਤੋ ਵੱਲ ਚੱਲ ਪਿਆ।

ਸਿੱਖ ਜਗਤ ਦੇ ਰੋਸ ਅਤੇ ਰੋਹ ਅੱਗੇ ਅੰਤ ਅੰਗਰੇਜ਼ੀ ਹਕੂਮਤ ਨੂੰ ਝੁਕਣਾ ਪਿਆ। ਹਕੂਮਤ ਵੱਲੋਂ ਜੈਤੋ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਕਰਨ ‘ਤੇ ਲਾਈ ਪਾਬੰਦੀ 21 ਜੁਲਾਈ 1925 ਨੂੰ ਵਾਪਸ ਲੈ ਲਈ ਗਈ। ਇਸ ਇਤਿਹਾਸਕ ਮੋਰਚੇ ਨੂੰ ਸਫਲਤਾ ਮਿਲਣ ਉਪਰੰਤ ਸਿੱਖ ਸੰਗਤ ਨੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਵਿਖੇ ਮੁੜ ਅਖੰਡ ਪਾਠ ਸ਼ੁਰੂ ਕਰਕੇ ਭੋਗ ਪਾਏ। ਸ਼ਹੀਦੀ ਜਥੇ ਉੱਪਰ ਜਿਸ ਸਥਾਨ ‘ਤੇ ਗੋਲੀ ਚਲਾਈ ਗਈ ਸੀ, ਉਸ ਜਗ੍ਹਾ ਉੱਪਰ ਗੁਰਦੁਆਰਾ ਟਿੱਬੀ ਸਾਹਿਬ ਉਸਾਰਿਆ ਗਿਆ ਹੈ। ਇਸ ਗੁਰਦੁਆਰਾ ਸਾਹਿਬ ਵਿਖੇ ਹਰ ਸਾਲ ਅਖੰਡ ਪਾਠਾਂ ਦੀ ਇਕੋਤਰੀ ਚਲਾਈ ਜਾਂਦੀ ਹੈ। 21 ਫਰਵਰੀ ਨੂੰ ਸ਼ਹੀਦੀ ਜੋੜ ਮੇਲ ਮਨਾਇਆ ਜਾਂਦਾ ਹੈ ਜਿਸ ਵਿੱਚ ਸ਼ਾਮਲ ਹੋ ਕੇ ਸੰਗਤਾਂ ਸ਼ਹੀਦਾਂ ਨੂੰ ਨਤਮਸਤਕ ਹੁੰਦੀਆਂ ਹਨ।



Share On Whatsapp

Leave a comment




ਅੰਗ : 694

ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਪਤਿਤ ਪਾਵਨ ਮਾਧਉ ਬਿਰਦੁ ਤੇਰਾ ॥ ਧੰਨਿ ਤੇ ਵੈ ਮੁਨਿ ਜਨ ਜਿਨ ਧਿਆਇਓ ਹਰਿ ਪ੍ਰਭੁ ਮੇਰਾ ॥੧॥ ਮੇਰੈ ਮਾਥੈ ਲਾਗੀ ਲੇ ਧੂਰਿ ਗੋਬਿੰਦ ਚਰਨਨ ਕੀ ॥ ਸੁਰਿ ਨਰ ਮੁਨਿ ਜਨ ਤਿਨਹੂ ਤੇ ਦੂਰਿ ॥੧॥ ਰਹਾਉ ॥ ਦੀਨ ਕਾ ਦਇਆਲੁ ਮਾਧੌ ਗਰਬ ਪਰਹਾਰੀ ॥ ਚਰਨ ਸਰਨ ਨਾਮਾ ਬਲਿ ਤਿਹਾਰੀ ॥੨॥੫॥

ਅਰਥ: ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਹੇ ਮਾਧੋ! (ਵਿਕਾਰਾਂ ਵਿਚ) ਡਿੱਗੇ ਹੋਏ ਬੰਦਿਆਂ ਨੂੰ (ਮੁੜ) ਪਵਿੱਤਰ ਕਰਨਾ ਤੇਰਾ ਮੁੱਢ ਕਦੀਮਾਂ ਦਾ ਸੁਭਾਉ ਹੈ । (ਹੇ ਭਾਈ!) ਉਹ ਮੁਨੀ ਲੋਕ ਭਾਗਾਂ ਵਾਲੇ ਹਨ, ਜਿਨ੍ਹਾਂ ਪਿਆਰੇ ਹਰੀ ਪ੍ਰਭੂ ਨੂੰ ਸਿਮਰਿਆ ਹੈ ।੧। (ਉਸ ਗੋਬਿੰਦ ਦੀ ਮਿਹਰ ਨਾਲ) ਮੇਰੇ ਮੱਥੇ ਉੱਤੇ (ਭੀ) ਉਸ ਦੇ ਚਰਨਾਂ ਦੀ ਧੂੜ ਲੱਗੀ ਹੈ (ਭਾਵ, ਮੈਨੂੰ ਭੀ ਗੋਬਿੰਦ ਦੇ ਚਰਨਾਂ ਦੀ ਧੂੜ ਮੱਥੇ ਉੱਤੇ ਲਾਉਣੀ ਨਸੀਬ ਹੋਈ ਹੈ); ਉਹ ਧੂੜ ਦੇਵਤੇ ਤੇ ਮੁਨੀ ਲੋਕਾਂ ਦੇ ਭੀ ਭਾਗਾਂ ਵਿਚ ਨਹੀਂ ਹੋ ਸਕੀ ।੧।ਰਹਾਉ। ਹੇ ਮਾਧੋ! ਤੂੰ ਦੀਨਾਂ ਉੱਤੇ ਦਇਆ ਕਰਨ ਵਾਲਾ ਹੈਂ । ਤੂੰ (ਅਹੰਕਾਰੀਆਂ ਦਾ) ਅਹੰਕਾਰ ਦੂਰ ਕਰਨ ਵਾਲਾ ਹੈਂ । ਮੈਂ ਨਾਮਦੇਵ ਤੇਰੇ ਚਰਨਾਂ ਦੀ ਸ਼ਰਨ ਆਇਆ ਹਾਂ ਅਤੇ ਤੈਥੋਂ ਸਦਕੇ ਹਾਂ ।੨।੫।
ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫ਼ਤਿਹ ਜੀ 🙏



Share On Whatsapp

Leave a comment


ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਜੋ ਗੁਰੂ ਨਾਨਕ ਸਾਹਿਬ ਦਾ ਜਨਮ ਅਸਥਾਨ ਹੈ, ਦਾ ਪ੍ਰਬੰਧ ਸੰਨ 1920 ਵਿੱਚ ਮਹੰਤ ਨਰਾਇਣ ਦਾਸ ਚਲਾਉਂਦਾ ਸੀ, ਜਿਹੜਾ ਸਾਰੀ ਮਹੰਤ ਸ਼੍ਰੇਣੀ ਵਿਚੋਂ ਅਤਿ ਦਰਜੇ ਦਾ ਸ਼ਰਾਬੀ ਅਤੇ ਭੈੜੇ ਆਚਰਣ ਵਾਲਾ ਸੀ। ਉਸ ਨੇ ਪਵਿੱਤਰ ਗੁਰਧਾਮ ਨੂੰ ਅਯਾਸ਼ੀ ਦਾ ਅੱਡਾ ਬਣਾਇਆ ਹੋਇਆ ਸੀ। ਉਸ ਨੇ 1917 ਈ. ਵਿੱਚ ਗੁਰਦੁਆਰੇ ਦੀ ਹਦੂਦ ਅੰਦਰ ਵੇਸਵਾ ਦਾ ਨਾਚ ਕਰਾਇਆ। ਗੁਰਦੁਆਰੇ ਦੀ ਹਦੂਦ ਅੰਦਰ ਸ਼ਰ੍ਹੇਆਮ ਸ਼ਰਾਬ ਦਾ ਦੌਰ ਚਲੌਦਾ ਰਹਿੰਦਾ ਸੀ ਅਤੇ ਉਸ ਦੇ ਚੇਲੇ ਖ਼ਤਰਨਾਕ ਹੱਦ ਤਕ ਵਿਗੜੇ ਹੋਏ ਸਨ। ਸੰਨ 1918 ਨੂੰ ਇੱਕ ਰਿਟਾਇਰਡ ਸਿੰਧੀ ਅਫਸਰ ਆਪਣੇ ਪਰਵਾਰ ਸਮੇਤ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਨੂੰ ਆਇਆ ਤਾਂ ਰਾਤ ਸਮੇਂ ਉਸ ਦੀ 13 ਸਾਲਾ ਲੜਕੀ ਦਾ ਮਹੰਤ ਦੇ ਇੱਕ ਚੇਲੇ ਨੇ ਬਲਾਤਕਾਰ ਕੀਤਾ। ਉਸੇ ਸਾਲ ਹੀ ਪੂਰਨਮਾਸ਼ੀ ਨੂੰ ਜ਼ਿਲ੍ਹਾ ਲਾਇਲਪੁਰ ਦੇ ਜੜ੍ਹਾਂ ਵਾਲੇ ਇਲਾਕੇ ਦੀਆਂ ਛੇ ਬੀਬੀਆਂ ਗੁਰਦੁਆਰੇ ਦੇ ਦਰਸ਼ਨਾਂ ਨੂੰ ਆਈਆਂ ਤਾਂ ਮਹੰਤ ਦੇ ਚੇਲਿਆਂ ਨੇ ਉਨ੍ਹਾਂ ਦਾ ਵੀ ਇਹੋ ਹਸ਼ਰ ਕੀਤਾ। ਜਦ ਕੁਝ ਸਿੱਖਾਂ ਨੇ ਮਹੰਤ ਕੋਲ ਇਸ ਗੱਲ ਦਾ ਰੋਸ ਕੀਤਾ ਤਾਂ ਅੱਗੋਂ ਉਸ ਨੇ ਇਹ ਕਿਹਾ ਕਿ ਗੁਰਦੁਆਰਾ ਸਾਡੀ ਨਿੱਜੀ ਦੁਕਾਨ ਹੈ, ਇਥੇ ਤੁਸੀਂ ਆਪਣੀਆਂ ਇਸਤਰੀਆਂ ਨੂੰ ਨਾ ਭੇਜਿਆ ਕਰੋ। ਇਸ ਮਹੰਤ ਦੀ ਵਧ ਰਹੀ ਗੁੰਡਾਗਰਦੀ ਨੂੰ ਵੇਖਦੇ ਹੋਏ 26 ਜਨਵਰੀ 1921 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿੱਚ ਇਹ ਗੁਰਮਤਾ ਪਾਸ ਕੀਤਾ ਗਿਆ ਕਿ 4, 5 ਅਤੇ 6 ਮਾਰਚ 1921 ਈ. ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਸਿੱਖ ਪੰਥ ਦਾ ਇੱਕ ਭਾਰੀ ਇਕੱਠ ਕੀਤਾ ਜਾਵੇ, ਜਿਸ ਵਿੱਚ ਗੁਰਦੁਆਰਿਆਂ ਦੇ ਪ੍ਰਬੰਧ ਲਈ ਤਜਵੀਜ਼ਾਂ ਹੋਣੀਆਂ ਸਨ। ਖਾਸ ਕਰਕੇ ਸ੍ਰੀ ਨਨਕਾਣਾ ਸਾਹਿਬ ਦੇ ਮਹੰਤ ਬਾਰੇ ਵਿਚਾਰ ਕੀਤੀ ਜਾਣੀ ਸੀ ਕਿ ਉਸ ਨੂੰ ਆਪਣੇ ਆਪ ਦਾ ਅਤੇ ਗੁਰਦੁਆਰੇ ਦੇ ਪ੍ਰਬੰਧ ਦਾ ਸੁਧਾਰ ਕਰਨ ਲਈ ਕਿਹਾ ਜਾਵੇ।
ਦੂਜੇ ਪਾਸੇ ਜਦ ਮਹੰਤ ਨਰੈਣੂ ਨੂੰ ਇਸ ਫੈਸਲੇ ਦੀ ਸੂਹ ਮਿਲੀ ਤਾਂ ਉਸ ਨੇ ਵੀ ਇੱਕ ਸਨਾਤਨ ਸਿੱਖ ਕਾਨਫਰੰਸ ਲਾਹੌਰ ਵਿਖੇ 19, 20 ਅਤੇ 21 ਫਰਵਰੀ ਨੂੰ ਬਾਬਾ ਕਰਤਾਰ ਸਿੰਘ ਬੇਦੀ ਦੀ ਪ੍ਰਧਾਨਗੀ ਹੇਠ ਸੱਦ ਲਈ, ਜਿਸ ਵਿੱਚ ਬਹੁਤ ਸਾਰੇ ਗੁਰਦੁਆਰਿਆਂ ਦੇ ਮਹੰਤਾਂ ਅਤੇ ਸਰਬਰਾਹਾਂ ਨੂੰ ਸੱਦਾ ਦਿੱਤਾ ਗਿਆ ਇਹ ਵਿਚਾਰ ਕਰਨ ਲਈ ਕਿ ਇਨ੍ਹਾਂ ਅਕਾਲੀ ਸੁਧਾਰਕਾਂ ਦਾ ਡੱਟ ਕੇ ਮੁਕਾਬਲਾ ਕਿਵੇਂ ਕਰਨਾ ਹੈ? ਮਹੰਤ ਸਾਜ਼ਿਸ਼ਾਂ ਕਰਨ ਵਿੱਚ ਬੜਾ ਮਾਹਰ ਸੀ। ਉਹ ਇੱਕ ਪਾਸੇ ਇਹ ਕਹਿ ਰਿਹਾ ਸੀ ਕਿ ਮੈਂ ਸ਼੍ਰੋਮਣੀ ਕਮੇਟੀ ਦੀ ਹਰ ਸ਼ਰਤ ਮੰਨਣ ਲਈ ਤਿਆਰ ਹਾਂ, ਦੂਸਰੇ ਪਾਸੇ ਉਸ ਨੇ ਇਲਾਕੇ ਦੇ ਰਾਂਝੇ ਅਤੇ ਰੀਹਾਨੇ ਵਰਗੇ ਚੋਟੀ ਦੇ ਬਦਮਾਸ਼ਾਂ, ਗੁੰਡਿਆਂ ਨੂੰ ਇਕੱਠਾ ਕਰਕੇ ਇਹ ਗੋਂਦ ਗੁੰਦੀ ਕਿ 4, 5 ਅਤੇ 6 ਮਾਰਚ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਇਕੱਠੇ ਹੋਏ ਪੰਥਕ ਆਗੂਆਂ ਨੂੰ ਹਮਲਾ ਕਰਕੇ ਖਤਮ ਕਰ ਦੇਣਾ ਹੈ। ਇਸ ਲਈ ਉਸ ਨੇ ਕਈ ਪਠਾਣਾਂ ਨੂੰ ਨੌਕਰ ਵੀ ਰੱਖ ਲਿਆ ਅਤੇ ਬਹੁਤ ਸਾਰੇ ਟਕੂਏ, ਛਵ੍ਹੀਆਂ, ਗੰਡਾਸੇ, ਬੰਦੂਕਾਂ ਅਤੇ ਪਿਸਤੌਲਾਂ ਆਦਿ ਹਥਿਆਰ ਇਕੱਠੇ ਕਰ ਲਏ। ਭਾਰੀ ਗਿਣਤੀ ਵਿੱਚ ਗੋਲੀ ਸਿੱਕਾ, ਮਿੱਟੀ ਦਾ ਤੇਲ ਅਤੇ ਲੱਕੜਾਂ ਦਾ ਜਖ਼ੀਰਾ ਜਮ੍ਹਾਂ ਕਰ ਲਿਆ।
ਮਹੰਤ ਨਰੈਣੂ ਦੀ ਇਸ ਕੋਝੀ ਹਰਕਤ ਦੀ ਸੂਹ ਭਾਈ ਵਰਿਆਮ ਸਿੰਘ ਦੇ ਰਾਹੀਂ, ਜਿਸ ਨੂੂੰ ਸੂਹੀਏ ਦੇ ਤੌਰ ਤੇ ਮਹੰਤ ਕੋਲ ਛੱਡਿਆ ਹੋਇਆ ਸੀ, ਭਾਈ ਕਰਤਾਰ ਸਿੰਘ ਝੱਬਰ ਹੋਰਾਂ ਨੂੰ ਲੱਗੀ ਕਿ ਮਹੰਤ ਦੀ ਨੀਅਤ ਸਾਫ ਨਹੀਂ ਅਤੇ ਉਹ ਪੰਥਕ ਆਗੂਆਂ ਨੂੰ ਖਤਮ ਕਰਨਾ ਚਾਹੁੰਦਾ ਹੈ। ਉਸ ਨੇ ਇਲਾਕੇ ਦੇ ਮੁਖੀ ਸਿੰਘਾਂ ਜਿਵੇਂ ਭਾਈ ਲਛਮਣ ਸਿੰਘ ਧਾਰੋਵਾਲੀ, ਭਾਈ ਬੂਟਾ ਸਿੰਘ ਲਾਇਲਪੁਰੀ ਆਦਿ ਨਾਲ ਸਲਾਹ ਕੀਤੀ ਕਿ ਮਾਰਚ ਦੀ ਸਿੱਖ ਕਾਨਫਰੰਸ ਤੋਂ ਪਹਿਲਾਂ ਹੀ ਮਹੰਤ ਨਾਲ ਸਿੱਝ ਲਿਆ ਜਾਵੇ। ਇਸ ਨੇ ਆਪਣੀ ਹਰਕਤ ਤੋਂ ਬਾਜ਼ ਨਹੀਂ ਆਉਣਾ। ਇਸ ਲਈ ਗੁਰਦੁਆਰੇ ਤੇ ਅਚਾਨਕ ਉਸ ਵੇਲੇ ਕਬਜ਼ਾ ਕਰ ਲਿਆ ਜਾਵੇ, ਜਦੋਂ ਮਹੰਤ ਲਾਹੌਰ ਵਿਖੇ ਹੋ ਰਹੀ ਸਨਾਤਨ ਕਾਨਫਰੰਸ ਵਿੱਚ ਗਿਆ ਹੋਵੇ।
੧੭ ਫਰਵਰੀ ੧੯੨੧
17 ਫਰਵਰੀ 1921 ਈ. ਨੂੰ ਗੁ: ਸੱਚਾ ਸੌਦਾ ਚੂਹੜਕਾਣਾ ਵਿਖੇ ਮੀਟਿੰਗ ਕਰਕੇ ਮਤਾ ਪਕਾਇਆ ਗਿਆ ਕਿ 19 ਫਰਵਰੀ ਦੀ ਸ਼ਾਮ ਨੂੰ ਭਾਈ ਲਛਮਣ ਸਿੰਘ ਅਤੇ ਭਾਈ ਕਰਤਾਰ ਸਿੰਘ ਝੱਬਰ ਪਿੰਡਾਂ ਵਿਚੋਂ ਸਿੰਘਾਂ ਦਾ ਜਥਾ ਇਕੱਤਰ ਕਰਕੇ ਸ੍ਰੀ ਨਨਕਾਣਾ ਸਾਹਿਬ ਵੱਲ ਚਾਲੇ ਪਾ ਦੇਣ। 19 ਫਰਵਰੀ ਦੀ ਸ਼ਾਮ ਨੂੰ ਭਾਈ ਲਛਮਣ ਸਿੰਘ ਦਾ ਜਥਾ ਚੰਦਰਕੋਟ ਦੀ ਝਾਲ ਤੇ ਪਹੁੰਚ ਜਾਵੇ, ਉਥੇ ਹੀ ਭਾਈ ਕਰਤਾਰ ਸਿੰਘ ਝੱਬਰ ਦਾ ਜਥਾ ਉਸ ਨੂੰ ਮਿਲ ਪਵੇਗਾ ਅਤੇ ਫਿਰ ਇਕੱਠੇ ਹੋ ਕੇ ਸ੍ਰੀ ਨਨਕਾਣਾ ਸਾਹਿਬ ਵੱਲ ਕੂਚ ਕੀਤਾ ਜਾਵੇ। ਇਹ ਸਾਰੇ ਫੈਸਲੇ ਦੀ ਖ਼ਬਰ ਪੰਥਕ ਆਗੂਆਂ ਤੋਂ ਗੁਪਤ ਰੱਖੀ ਗਈ।
20 ਫਰਵਰੀ
20 ਫਰਵਰੀ ਨੂੰ ਭਾਈ ਲਛਮਣ ਸਿੰਘ ਡੇਢ ਕੁ ਸੌ ਸਿੰਘਾਂ ਦਾ ਜਥਾ ਲੈ ਕੇ ਚੱਲ ਪਿਆ ਅਤੇ ਭਾਈ ਕਰਤਾਰ ਸਿੰਘ ਝੱਬਰ ਨੇ ਵੀ ਗੁਰਦੁਆਰਾ ਸੱਚਾ ਸੌਦਾ ਵਿਖੇ 2200 ਸਿੰਘਾਂ ਦਾ ਜਥਾ ਇਕੱਠਾ ਕਰ ਲਿਆ। ਦੂਜੇ ਪਾਸੇ 20 ਫਰਵਰੀ ਨੂੰ ਹੀ ਲਾਹੌਰ ਵਿਖੇ ਅਕਾਲੀ ਅਖ਼ਬਾਰ ਦੇ ਦਫ਼ਤਰ ਵਿੱਚ ਪੰਥਕ ਮੁਖੀਆਂ ਦੀ ਇਕੱਤਰਤਾ ਹੋਣੀ ਸੀ, ਜਿਸ ਵਿੱਚ ਮਾਸਟਰ ਤਾਰਾ ਸਿੰਘ, ਸ. ਤੇਜਾ ਸਿੰਘ ਸਮੁੰਦਰੀ, ਸ. ਹਰਚਰਨ ਸਿੰਘ, ਗਿਆਨੀ ਸਰਦੂਲ ਸਿੰਘ ਕਵੀਸ਼ਰ, ਮਾਸਟਰ ਸੁੰਦਰ ਸਿੰਘ ਲਾਇਲਪੁਰੀ, ਸ. ਜਸਵੰਤ ਸਿੰਘ ਝਬਾਲ ਅਤੇ ਭਾਈ ਦਲੀਪ ਸਿੰਘ ਇਕੱਠੇ ਹੋਏ ਤਾਂ ਉਥੇ ਪੰਥਕ ਆਗੂਆਂ ਨੂੰ ਭਾਈ ਕਰਤਾਰ ਸਿੰਘ ਝੱਬਰ ਹੋਰਾਂ ਦੇ ਫੈਸਲੇ ਦਾ ਪਤਾ ਲੱਗਾ। ਉਨ੍ਹਾਂ ਨੇ ਫੈਸਲਾ ਕੀਤਾ ਕਿ ਪਹਿਲਾਂ ਮਿੱਥੇ ਹੋਏ ਪ੍ਰੋਗਰਾਮ ਤੋਂ ਪਹਿਲੋਂ ਕੋਈ ਵੀ ਜਥਾ ਸ੍ਰੀ ਨਨਕਾਣਾ ਸਾਹਿਬ ਨਾ ਭੇਜਿਆ ਜਾਵੇ। ਭਾਈ ਕਰਤਾਰ ਸਿੰਘ ਝੱਬਰ ਅਤੇ ਭਾਈ ਲਛਮਣ ਸਿੰਘ ਨੂੰ ਰੋਕਣ ਲਈ ਦੋ ਆਦਮੀ ਭੇਜੇ, ਜਿਹੜੇ ਭਾਈ ਕਰਤਾਰ ਸਿੰਘ ਝੱਬਰ ਨੂੰ ਗੁਰਦੁਆਰਾ ਸੱਚਾ ਸੌਦਾ ਜਾ ਕੇ ਮਿਲੇ ਅਤੇ ਪੰਥਕ ਆਗੂਆਂ ਦੇ ਫੈਸਲੇ ਬਾਰੇ ਦੱਸ ਕੇ ਉਨ੍ਹਾਂ ਨੂੰ ਸ੍ਰੀ ਨਨਕਾਣਾ ਸਾਹਿਬ ਨਾ ਜਾਣ ਲਈ ਮਨਾ ਲਿਆ। ਪਰ ਝੱਬਰ ਨੇ ਕਿਹਾ ਕਿ ਜੇ ਹੋਰ ਜਥੇ ਸ੍ਰੀ ਨਨਕਾਣਾ ਸਾਹਿਬ ਪੁੱਜ ਗਏ ਤਾਂ ਉਨ੍ਹਾਂ ਦੇ ਨੁਕਸਾਨ ਦਾ ਜ਼ਿੰਮੇਵਾਰ ਕੌਣ ਹੋਵੇਗਾ ਤਾਂ ਉਨ੍ਹਾਂ ਜਥਿਆਂ ਨੂੰ ਰੋਕਣ ਦੀ ਜ਼ਿੰਮੇਵਾਰੀ ਭਾਈ ਦਲੀਪ ਸਿੰਘ ਸਾਹੋਵਾਲ ਨੇ ਆਪਣੇ ਸਿਰ ਲਈ ਅਤੇ ਆਪਣੇ ਕੁਝ ਆਦਮੀ ਸ੍ਰੀ ਨਨਕਾਣਾ ਸਾਹਿਬ ਨੂੰ ਆਉਂਦੇ ਰਾਹਾਂ ਤੇ ਖਿੰਡਾ ਦਿੱਤੇ ਤਾਂ ਜੋ ਆਉਣ ਵਾਲੇ ਜਥਿਆਂ ਨੂੰ ਪੰਥਕ ਆਗੂਆਂ ਦੇ ਫੈਸਲੇ ਬਾਰੇ ਦੱਸ ਕੇ ਵਾਪਸ ਮੋੜ ਦੇਣ। ਆਪ ਭਾਈ ਦਲੀਪ ਸਿੰਘ, ਭਾਈ ਲਛਮਣ ਸਿੰਘ ਦੇ ਜਥੇ ਨੂੰ ਰੋਕਣ ਲਈ ਚੰਦਰਕੋਟ ਦੀ ਝਾਲ ਤੇ ਪਹੁੰਚੇ ਤਾਂ ਉਥੇ ਭਾਈ ਲਛਮਣ ਸਿੰਘ ਦਾ ਜਥਾ ਨਾ ਮਿਲਿਆ। ਭਾਈ ਦਲੀਪ ਸਿੰਘ ਨੇ ਸੋਚਿਆ ਕਿ ਹੋ ਸਕਦਾ ਹੈ, ਉਨ੍ਹਾਂ ਨੂੰ ਸੁਨੇਹਾ ਮਿਲ ਗਿਆ ਹੋਵੇ ਅਤੇ ਉਹ ਵਾਪਸ ਮੁੜ ਗਏ ਹੋਣ। ਫਿਰ ਵੀ ਉਨ੍ਹਾਂ ਨੇ ਭਾਈ ਵਰਿਆਮ ਸਿੰਘ ਦੀ ਡਿਊਟੀ ਭਾਈ ਲਛਮਣ ਸਿੰਘ ਦੇ ਜਥੇ ਨੂੰ ਰੋਕਣ ਦੀ ਲਾਈ ਅਤੇ ਆਪ ਸ. ਉਤਮ ਸਿੰਘ ਦੇ ਕਾਰਖਾਨੇ ਵਿੱਚ ਆ ਗਏ। ਭਾਈ ਲਛਮਣ ਸਿੰਘ ਦੇ ਜਥੇ ਨੇ ਅਰਦਾਸਾ ਸੋਧ ਕੇ ਸ੍ਰੀ ਨਨਕਾਣਾ ਸਾਹਿਬ ਵੱਲ ਚਾਲੇ ਪਾ ਦਿੱਤੇ ਸਨ ਅਤੇ ਰਸਤੇ ਵਿੱਚ ਉਨ੍ਹਾਂ ਦਾ ਮੇਲ ਭਾਈ ਵਰਿਆਮ ਸਿੰਘ ਨਾਲ ਹੋਇਆ। ਉਸ ਨੇ ਭਾਈ ਲਛਮਣ ਸਿੰਘ…

ਦੇ ਜਥੇ ਨੂੰ ਪੰਥਕ ਆਗੂਆਂ ਦੇ ਫੈਸਲੇ ਦੀ ਚਿੱਠੀ ਦਿਖਾ ਕੇ ਅਤੇ ਮਹੰਤ ਦੀ ਘਿਨਾਉਣੀ ਸਾਜ਼ਿਸ਼ ਦੱਸ ਕੇ ਵਾਪਸ ਮੁੜਨ ਦੀ ਬੇਨਤੀ ਕੀਤੀ। ਭਾਈ ਲਛਮਣ ਸਿੰਘ ਹੋਰੀਂ ਨਾ ਮੰਨੇ, ਉਹ ਕਹਿਣ ਲੱਗੇ ਅਸੀਂ ਸ੍ਰੀ ਨਨਕਾਣਾ ਸਾਹਿਬ ਨੂੰ ਮਹੰਤ ਕੋਲੋਂ ਅਜ਼ਾਦ ਕਰਾਉਣ ਲਈ ਅਰਦਾਸਾ ਸੋਧ ਕੇ ਤੁਰੇ ਹਾਂ, ਹੁਣ ਵਾਪਸ ਨਹੀਂ ਮੁੜ ਸਕਦੇ, ਚਾਹੇ ਸਿੱਟਾ ਕੁਝ ਵੀ ਹੋਵੇ। ਅਰਦਾਸਾ ਸੋਧ ਕੇ ਪਿੱਛੇ ਹੱਟਣਾ ਗਿੱਦੜਾਂ ਦਾ ਕੰਮ ਹੈ, ਸ਼ੇਰਾਂ ਦਾ ਨਹੀਂ। ਇਹ ਕਹਿ ਕੇ ਜਥਾ ਅੱਗੇ ਚੱਲ ਪਿਆ।
21 ਫਰਵਰੀ
21 ਫਰਵਰੀ ਨੂੰ ਸਵੇਰੇ ਛੇ ਵਜੇ ਭਾਈ ਲਛਮਣ ਸਿੰਘ ਦਾ ਜਥਾ ਸ਼ਬਦ ਪੜ੍ਹਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਦਾਖਲ ਹੋਇਆ। ਭਾਈ ਲਛਮਣ ਸਿੰਘ ਜੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠ ਗਏ ਅਤੇ ਆਸਾ ਕੀ ਵਾਰ ਦਾ ਕੀਰਤਨ ਆਰੰਭ ਕਰ ਦਿੱਤਾ। ਕੁਝ ਸਮੇਂ ਬਾਅਦ ਮਹੰਤ ਆਪਣੇ ਗੁੰਡਿਆਂ ਸਮੇਤ ਸ਼ਰਾਬੀ ਹਾਲਤ ਵਿੱਚ ਆਇਆ। ਉਸ ਨੇ ਸਿੰਘਾਂ ਦਾ ਘਾਣ ਕਰਨ ਲਈ ਪਹਿਲਾਂ ਹੀ ਪੂਰੀ ਤਿਆਰੀ ਕੀਤੀ ਹੋਈ ਸੀ। ਉਸ ਨੇ ਦਰਸ਼ਨੀ ਡਿਉਢੀ ਦਾ ਮੇਨ ਗੇਟ ਬੰਦ ਕਰਵਾ ਦਿੱਤਾ ਅਤੇ ਆਪਣੇ ਗੁੰਡਿਆਂ ਪਾਸੋਂ ਰੱਬੀ ਪਿਆਰ ਵਿੱਚ ਜੁੜੇ ਸ਼ਾਂਤਮਈ ਸਿੰਘਾਂ ਉਂਪਰ ਗੋਲੀਆਂ ਦੀ ਬੁਛਾੜ ਕਰਵਾ ਦਿੱਤੀ। ਸਿੰਘ ਸ਼ਾਂਤਮਈ ਰਹਿੰਦੇ ਹੋਏ ਸ਼ਹੀਦੀ ਪਾ ਰਹੇ ਸਨ। ਗੋਲੀਆਂ ਦੀ ਬੁਛਾੜ ਬੰਦ ਕਰਕੇ ਗੁੰਡੇ ਟਕੂਏ, ਕ੍ਰਿਪਾਨਾਂ, ਛਵ੍ਹੀਆਂ ਤੇ ਗੰਡਾਸੇ ਆਦਿ ਲੈ ਕੇ ਸਿੰਘਾਂ ਉਂਪਰ ਵਾਰ ਕਰਨ ਲੱਗ ਪਏ। ਵੇਖਦਿਆਂ ਵੇਖਦਿਆਂ ਹੀ ਬਹੁਤ ਸਾਰੇ ਸਿੰਘ ਸ਼ਹੀਦ ਕਰ ਦਿੱਤੇ ਅਤੇ ਕਈ ਜ਼ਖ਼ਮੀ ਹੋ ਗਏ। ਇਹ ਇਤਨਾ ਦਿਲਕੰਬਾਊ ਦ੍ਰਿਸ਼ ਸੀ, ਜਿਸ ਨੂੰ ਦੇਖ ਕੇ ਸ਼ਾਇਦ ਔਰੰਗਜ਼ੇਬ, ਨਾਦਰ ਸ਼ਾਹ ਅਬਦਾਲੀ, ਮੀਰ ਮਨੂੰ ਵਰਗਿਆਂ ਦੀਆਂ ਰੂਹਾਂ ਵੀ ਕੰਬ ਉਂਠੀਆਂ ਹੋਣਗੀਆਂ। ਭਾਈ ਲਛਮਣ ਸਿੰਘ ਨੂੰ ਜੰਡ ਨਾਲ ਪੁੱਠਾ ਲਟਕਾ ਕੇ ਅੱਗ ਲਗਾ ਕੇ ਸ਼ਹੀਦ ਕਰ ਦਿੱਤਾ ਗਿਆ।
ਭਾਈ ਦਲੀਪ ਸਿੰਘ ਨੇ, ਜੋ ਸ. ਉਤਮ ਸਿੰਘ ਦੇ ਕਾਰਖਾਨੇ ਵਿੱਚ ਬੈਠੇ ਸਨ, ਜਦੋਂ ਗੋਲੀਆਂ ਦੀ ਆਵਾਜ਼ ਸੁਣੀ ਤਾਂ ਉਹ ਇਹ ਕਹਿ ਕੇ ਗੁਰਦੁਆਰਾ ਸਾਹਿਬ ਵੱਲ ਦੌੜ ਪਏ ਕਿ ਲੱਗਦਾ ਹੈ ਕਿ ਮਹੰਤ ਨੇ ਕਾਰਾ ਕਰ ਦਿੱਤਾ ਹੈ। ਜਦ ਉਹ ਗੁਰਦੁਆਰਾ ਸਾਹਿਬ ਪਹੁੰਚੇ ਤਾਂ ਮਹੰਤ ਆਪਣੇ ਗੁੰਡਿਆਂ ਪਾਸੋਂ ਸਿੰਘਾਂ ਦਾ ਘਾਣ ਕਰਵਾ ਰਿਹਾ ਸੀ। ਭਾਈ ਦਲੀਪ ਸਿੰਘ ਨੇ ਮਹੰਤ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਮਹੰਤ ਦੇ ਗੁੰਡਿਆਂ ਨੇ ਉਸ ਨੂੰ ਅਕਾਲੀ ਅਕਾਲੀ ਕਹਿ ਕੇ ਬਲਦੀ ਭੱਠੀ ਵਿੱਚ ਸੁੱਟ ਕੇ ਸ਼ਹੀਦ ਕਰ ਦਿੱਤਾ। ਇਹ ਸਾਰਾ ਕਾਰਾ ਕਰਨ ਤੋਂ ਬਾਅਦ ਮਹੰਤ ਨੇ ਲੱਕੜਾਂ ਦੇ ਢੇਰ ਲਗਾ ਕੇ ਉਂਪਰ ਮਿੱਟੀ ਦਾ ਤੇਲ ਪਾਇਆ ਅਤੇ ਉਸ ਉਂਪਰ ਸ਼ਹੀਦ ਹੋ ਚੁਕੇ ਅਤੇ ਜ਼ਖਮੀ ਸਿੰਘਾਂ ਨੂੰ ਸੁੱਟ ਕੇ ਅੱਗ ਲਗਾ ਦਿੱਤੀ ਜੋ ਸ਼ਾਮ ਚਾਰ ਵਜੇ ਤਕ ਲੱਗੀ ਰਹੀ।
ਸ. ਧੰਨਾ ਸਿੰਘ, ਸ. ਉਤਮ ਸਿੰਘ ਕਾਰਖਾਨੇਦਾਰ ਅਤੇ ਸ. ਕਰਮ ਸਿੰਘ ਸਟੇਸ਼ਨ ਮਾਸਟਰ ਦੇ ਉਂਦਮ ਸਦਕਾ ਇਸ ਘਟਨਾ ਦੀ ਖ਼ਬਰ ਸ਼ਾਮ ਤਕ ਚਾਰੇ ਪਾਸੇ ਫੈਲ ਗਈ। ਉਨ੍ਹਾਂ ਨੇ ਇਸ ਸੋਗਮਈ ਘਟਨਾ ਦੀ ਖ਼ਬਰ ਪੰਜਾਬ ਦੇ ਗਵਰਨਰ, ਕਮਿਸ਼ਨਰ, ਡੀ.ਸੀ. ਅਤੇ ਸ਼੍ਰੋਮਣੀ ਕਮੇਟੀ ਆਦਿ ਨੂੰ ਤਾਰਾਂ ਭੇਜ ਕੇ ਦਿੱਤੀ। ਡੀ. ਸੀ. ਮਿਸਟਰ ਕੈਰੀ ਜਦ ਸ੍ਰੀ ਨਨਕਾਣਾ ਸਾਹਿਬ ਪੁੱਜਾ ਤਾਂ ਉਸ ਸਮੇਂ ਮਹੰਤ ਦੇ ਆਦਮੀ ਲਾਸ਼ਾਂ ਨੂੰ ਸਾੜ ਫੂਕ ਰਹੇ ਸਨ, ਜੋ ਸਿਲਸਿਲਾ ਉਸ ਦੇ ਪਹੁੰਚਣ ਤੋਂ ਡੇਢ ਘੰਟੇ ਬਾਅਦ ਵੀ ਚੱਲਦਾ ਰਿਹਾ। ਮਹੰਤ ਨੂੰ ਅਜਿਹਾ ਕਰਨ ਤੋਂ ਕਿਸੇ ਨੇ ਵੀ ਨਾ ਰੋਕਿਆ। ਰਾਤ ਨੌ ਵਜੇ ਦੇ ਕਰੀਬ ਲਾਹੌਰ ਤੋਂ ਸਪੈਸ਼ਲ ਟਰੇਨ ਰਾਹੀਂ ਮਿਸਟਰ ਕਿੰਗ ਕਮਿਸ਼ਨਰ ਲਾਹੌਰ ਆਪਣੇ ਨਾਲ ਸੌ ਦੇ ਕਰੀਬ ਅੰਗਰੇਜ਼ ਅਫਸਰਾਂ ਅਤੇ ਸਿਪਾਹੀਆਂ ਸਮੇਤ ਸ੍ਰੀ ਨਨਕਾਣਾ ਸਾਹਿਬ ਪਹੁੰਚਿਆ ਤਾਂ ਉਸ ਵੇਲੇ ਵੀ ਮਹੰਤ ਦੇ ਹੱਥ ਵਿੱਚ ਬੰਦੂਕ ਸੀ। ਸਰਕਾਰ ਨੇ ਮਹੰਤ ਅਤੇ ਉਸ ਦੇ 26 ਸਾਥੀਆਂ ਨੂੰ ਗ੍ਰਿਫਤਾਰ ਕਰਕੇ ਉਸ ਦੇ ਘਰੋਂ ਕਾਫੀ ਅਸਲਾ ਹਥਿਆਰ ਆਦਿ ਬਰਾਮਦ ਕਰ ਲਏ ਅਤੇ ਗੁਰਦੁਆਰੇ ਉਂਪਰ ਸਰਕਾਰ ਨੇ ਕਬਜ਼ਾ ਕਰ ਲਿਆ। ਅਗਲੇ ਦਿਨ 22 ਫਰਵਰੀ ਨੂੰ ਸ. ਮਹਿਤਾਬ ਸਿੰਘ, ਸ. ਹਰਬੰਸ ਸਿੰਘ ਅਟਾਰੀ ਆਦਿ ਆਗੂ ਅਤੇ ਹੋਰ ਸੰਗਤਾਂ ਵੀ ਸ੍ਰੀ ਨਨਕਾਣਾ ਸਾਹਿਬ ਪਹੁੰਚ ਗਈਆਂ। ਭਾਈ ਕਰਤਾਰ ਸਿੰਘ ਝੱਬਰ ਵੀ 2200 ਜੁਆਨਾਂ ਦਾ ਜਥਾ ਲੈ ਕੇ ਪਹੁੰਚ ਗਿਆ। ਇਸ ਘਟਨਾ ਦਾ ਅਤੇ ਗੁਰਦੁਆਰੇ ਉਂਪਰ ਸਰਕਾਰੀ ਕਬਜ਼ੇ ਵਿਰੁੱਧ ਸੰਗਤਾਂ ਅੰਦਰ ਹੋਰ ਰੋਹ ਜਾਗ ਪਿਆ ਸੀ। ਅਖੀਰ ਅੰਗਰੇਜ਼ ਅਧਿਕਾਰੀਆਂ ਨੂੰ ਹਾਰ ਮੰਨਣੀ ਪਈ ਅਤੇ ਗੁਰਦੁਆਰੇ ਦਾ ਪ੍ਰਬੰਧ ਪੰਥ ਦੇ ਹਵਾਲੇ ਕਰ ਦਿੱਤਾ ਗਿਆ।
23-24 ਫਰਵਰੀ
23 ਫਰਵਰੀ ਨੂੰ ਪੰਜਾਬ ਦਾ ਗਵਰਨਰ ਮਕਲੈਗਨ ਆਪਣੀ ਐਗਜ਼ੈਕਟਿਵ ਦੇ ਮੈਂਬਰਾਂ ਸਮੇਤ ਸ੍ਰੀ ਨਨਕਾਣਾ ਸਾਹਿਬ ਪਹੁੰਚਿਆ ਅਤੇ ਸਾਰਾ ਦ੍ਰਿਸ਼ ਉਸ ਨੇ ਅੱਖੀਂ ਵੇਖਿਆ। 24 ਫਰਵਰੀ ਨੂੰ ਸਾਰੇ ਸ਼ਹੀਦ ਸਿੰਘਾਂ ਦਾ ਗੁਰ ਮਰਯਾਦਾ ਅਨੁਸਾਰ ਸਸਕਾਰ ਕੀਤਾ ਗਿਆ।
ਮਹੰਤ ਨੂੰ ਸਜ਼ਾਵਾਂ
21 ਫਰਵਰੀ ਦੀ ਰਾਤ ਨੂੰ ਹੀ ਦੋ ਵਜੇ ਸਪੈਸ਼ਲ ਟਰੇਨ ਰਾਹੀਂ ਮਹੰਤ ਅਤੇ ਉਸ ਦੇ ਸਾਥੀ ਕਾਤਲਾਂ ਨੂੰ ਲਾਹੌਰ ਸੈਂਟਰਲ ਜੇਲ੍ਹ ਭੇਜ ਦਿੱਤਾ ਗਿਆ। ਨਨਕਾਣਾ ਸਾਹਿਬ ਦੇ ਸਾਕੇ ਵੇਲੇ ਸਰਦਾਰ ਬਹਾਦਰ ਮਹਿਤਾਬ ਸਿੰਘ ਸਰਕਾਰੀ ਵਕੀਲ ਵੀ ਸਨ ਅਤੇ ਪੰਜਾਬ ਕੌਸਲ ਦੇ ਡਿਪਟੀ ਚੀਫ਼ ਵੀ ਸਨ। 180 ਤੋਂ ਵੱਧ ਸਿੱਖਾਂ ਦਾ ਕਾਤਲ ਮਹੰਤ ਨਰੈਣੂ, ਸਰਕਾਰੀ ਅਫ਼ਸਰਾਂ ਨਾਲ ਨੇੜਤਾ ਰਖਦਾ ਸੀ। ਇਸ ਕਰ ਕੇ ਪੁਲਿਸ ਉਸ ਦਾ ਕੇਸ ਕਮਜ਼ੋਰ ਰੱਖ ਕੇ ਉਸ ਨੂੰ ਬਚਾਉਣਾ ਚਾਹੁੰਦੀ ਸੀ। ਸਰਕਾਰੀ ਸਾਜ਼ਸ਼ਾਂ ਨੂੰ ਵੇਖ ਕੇ ਸਰਦਾਰ ਬਹਾਦਰ ਮਹਿਤਾਬ ਸਿੰਘ ਨੇ ਸਰਕਾਰੀ ਵਕੀਲ ਦੇ ਅਹੁਦੇ ਤੋਂ ਅਤੇ ਪੰਜਾਬ ਕੌਸਲ ਦੀ ਮੈਂਬਰੀ ਤੋਂ ਅਸਤੀਫ਼ਾ ਦੇ ਦਿਤਾ। ਦੋਸ਼ੀ ਉਂਪਰ ਮੁਕੱਦਮਾ ਚਲਾ ਕੇ ਸਜ਼ਾਵਾਂ ਦਿੱਤੀਆਂ ਗਈਆਂ। 12 ਅਕਤੂਬਰ 1921 ਨੂੰ ਸੈਸ਼ਨ ਜੱਜ ਨੇ ਇਸ ਘਟਨਾ ਵਿੱਚ ਸ਼ਾਮਲ ਮਹੰਤ ਅਤੇ ਉਸ ਦੇ ਸੱਤ ਸਾਥੀਆਂ ਕਾਦਰ ਜਲਾਲਾਬਾਦੀ, ਆਤਮ ਰਾਮ ਖਾਨ ਕੀ, ਰਾਂਝਾ ਥਾਣਾ ਝੰਗ, ਹਰੀ ਨਾਥ ਕਨਫਟਾ ਜੋਗੀ, ਨੂਰ ਸ਼ਾਹ ਦੀਨ ਪਠਾਣ, ਸੁਰੈਣ ਸਿੰਘ ਲੁਲਿਆਣੀ, ਰੀਹਾਨਾ ਲੁਲਿਆਣੀ ਨੂੰ ਫਾਂਸੀ ਦੀ ਸਜ਼ਾ, ਅੱਠ ਨੂੰ ਕਾਲੇਪਾਣੀ ਦੀ ਅਤੇ ਬਾਕੀਆਂ ਨੂੰ ਸੱਤ ਸੱਤ ਸਾਲ ਦੀ ਸਜ਼ਾ ਸੁਣਾਈ, ਪਰ ਬਾਅਦ ਵਿੱਚ ਹਾਈਕੋਰਟ ਨੇ ਇਹ ਸਜ਼ਾਵਾਂ ਘੱਟ ਕਰ ਦਿੱਤੀਆਂ। ਮਹੰਤ ਦੀ ਸਜ਼ਾ ਫਾਂਸੀ ਤੋਂ ਘਟਾ ਕੇ ਕਾਲੇਪਾਣੀ ਦੀ ਕਰ ਦਿੱਤੀ। ਬਾਕੀ ਸੱਤਾਂ ਵਿਚੋਂ ਤਿੰਨ ਦੀ ਫਾਂਸੀ ਦੀ ਸਜ਼ਾ ਅਤੇ ਅੱਠ ਦੀ ਕਾਲੇਪਾਣੀ ਦੀ ਸਜ਼ਾ ਵਿਚੋਂ ਦੋ ਦੀ ਕਾਲੇਪਾਣੀ ਦੀ ਸਜ਼ਾ ਕਾਇਮ ਰਹੀ। ਬਾਕੀ ਦੇ ਸਾਰੇ ਬਰੀ ਕਰ ਦਿੱਤੇ ਗਏ।
ਇਸ ਤਰ੍ਹਾਂ ਸ਼ਹੀਦੀਆਂ ਦੇ ਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦਾ ਪ੍ਰਬੰਧ ਸਿੱਖ ਪੰਥ ਦੇ ਹੱਥਾਂ ਵਿੱਚ ਆਇਆ। ਪਰ 1947 ਈ. ਦੀ ਦੇਸ਼ ਵੰਡ ਹੋਣ ਕਰਕੇ ਇਹ ਗੁਰਧਾਮ ਪਾਕਿਸਤਾਨ ਵਿੱਚ ਰਹਿ ਜਾਣ ਕਰਕੇ ਫਿਰ ਪੰਥ ਇਸ ਦੇ ਦਰਸ਼ਨ ਦੀਦਾਰਿਆਂ ਤੋਂ ਵਾਂਝਾ ਹੋ ਗਿਆ, ਜਿਸ ਦੇ ਖੁੱਲ੍ਹੇ ਦਰਸ਼ਨਾਂ ਦੀ ਸਿੱਕ ਲੈ ਕੇ ਅੱਜ ਹਰੇਕ ਸਿੱਖ ਅਰਦਾਸ ਕਰਦਾ ਹੈ। ਇਹ ਸ਼ਹੀਦੀਆਂ ਸਿੱਖਾਂ ਦੀ ਰੋਜ਼ਾਨਾ ਅਰਦਾਸ ਦਾ ਹਿੱਸਾ ਬਣ ਗਈਆਂ। ਅੱਜ ਵੀ ਜਦ ਸਿੱਖ ਅਰਦਾਸ ਕਰਦਾ ਹੈ ਤਾਂ ਇਨ੍ਹਾਂ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਕਰਦਾ ਹੋਇਆ ਆਖਦਾ ਹੈ– “…ਗੁਰਦੁਆਰਿਆਂ ਦੀ ਸੇਵਾ ਲਈ ਕੁਰਬਾਨੀਆਂ ਕੀਤੀਆਂ, ਧਰਮ ਨਹੀਂ ਹਾਰਿਆ, ਸਿੱਖੀ ਕੇਸਾਂ ਸਵਾਸਾਂ ਸੰਗ ਨਿਬਾਹੀ, ਤਿਨ੍ਹਾਂ ਦੀ ਕਮਾਈ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ!”
ਜੋਰਾਵਰ ਸਿੰਘ ਤਰਸਿੱਕਾ ।



Share On Whatsapp

Leave a comment


बैराड़ी महला ४ ॥ हरि जनु राम नाम गुन गावै ॥ जे कोई निंद करे हरि जन की अपुना गुनु न गवावै ॥१॥ रहाउ ॥ जो किछु करे सु आपे सुआमी हरि आपे कार कमावै ॥ हरि आपे ही मति देवै सुआमी हरि आपे बोलि बुलावै ॥१॥ हरि आपे पंच ततु बिसथारा विचि धातू पंच आपि पावै ॥ जन नानक सतिगुरु मेले आपे हरि आपे झगरु चुकावै ॥२॥३॥ {पन्ना 719}

अर्थ: हे भाई! परमात्मा का भक्त सदा परमात्मा के गुण गाता रहता है। अगर कोई मनुष्य उस भगत की निंदा (भी) करता है तो वह भगत अपना स्वभाव नहीं त्यागता।1। रहाउ।
हे भाई! (भक्त अपनी निंदा सुन के भी अपना स्वभाव नहीं त्यागता, क्योंकि वह जानता है कि) जो कुछ कर रहा है मालिक-प्रभू खुद ही (जीवों में बैठ के) कर रहा है, वह खुद ही हरेक कार कर रहा है। मालिक-प्रभू खुद ही (हरेक जीव को) मति देता है, खुद ही (हरेक में बैठा) बोल रहा है, खुद ही (हरेक जीव को) बोलने की प्रेरणा कर रहा है।1।
हे भाई! (भक्त जानता है कि) परमात्मा ने खुद ही (अपने आप से) पाँच तत्वों का जगत पसारा पसारा हुआ है, खुद ही इन तत्वों में पाँचों विषौ भरे हुए हैं। हे नानक! (कह– हे भाई!) परमात्मा आप ही अपने सेवक को मिलाता है, और, आप ही (उसके अंदर से हरेक किस्म की) खींचतान खत्म करता है।2।3।



Share On Whatsapp

Leave a comment




ਅੰਗ : 719

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥

ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।
ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।
ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।



Share On Whatsapp

Leave a comment


धनासरी महला ५ घरु १२ ੴ सतिगुर प्रसादि ॥ बंदना हरि बंदना गुण गावहु गोपाल राइ ॥ रहाउ ॥ वडै भागि भेटे गुरदेवा ॥ कोटि पराध मिटे हरि सेवा ॥१॥ चरन कमल जा का मनु रापै ॥ सोग अगनि तिसु जन न बिआपै ॥२॥ सागरु तरिआ साधू संगे ॥ निरभउ नामु जपहु हरि रंगे ॥३॥ पर धन दोख किछु पाप न फेड़े ॥ जम जंदारु न आवै नेड़े ॥४॥ त्रिसना अगनि प्रभि आपि बुझाई ॥ नानक उधरे प्रभ सरणाई ॥५॥१॥५५॥

अर्थ :राग धनासरी, घर १२ में गुरू अर्जन देव जी की बाणी। अकाल पुरख एक है और सतिगुरू की कृपा द्वारा मिलता है हे भाई! परमात्मा को सदा नमस्कार करा करो, प्रभू पातिश़ाह के गुण गाते रहो ॥ रहाउ ॥ हे भाई! जिस मनुष्य को बड़ी किस्मत से गुरू मिल जाता है, (गुरू के द्वारा) परमात्मा की सेवा-भगती करने से उस के करोड़ों पाप मिट जाते हैं ॥१॥ हे भाई! जिस मनुष्य का मन परमात्मा के सुंदर चरणों (के प्रेम-रंग) में रंग जाता है, उस मनुष्य ऊपर चिंता की आग ज़ोर नहीं पा सकती ॥२॥ हे भाई! गुरू की संगत में (नाम जपने की बरकत से) संसार-समुँद्र से पार निकल जाते हैं। प्रेम से निरभउ प्रभू का नाम जपा करो ॥३॥ हे भाई! (सिमरन का सदका) पराए धन (आदि) के कोई अैब पाप मंदे कर्म नहीं होते, भयानक यम भी नज़दीक नहीं आते (मौत का डर नहीं लगता, आत्मिक मौत नज़दीक़ नहीं आती ॥४॥ हे भाई! (जो मनुष्य प्रभू के गुण गाते हैं) उन की तृष्णा की आग प्रभू ने आप बुझा दी है। हे नानक जी! प्रभू की श़रण पड़ कर (अनेकों जीव तृष्णा की आग में से) बच निकलते हैं ॥५॥१॥५५॥



Share On Whatsapp

Leave a comment


ਅੰਗ : 683

ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥

ਅਰਥ: ਰਾਗ ਧਨਾਸਰੀ, ਘਰ ੧੨ ਵਿੱਚ ਗੁਰੂ ਅਰਜਨ ਦੇਵ ਜੀ ਦੀ ਬਾਣੀ ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ ॥ ਰਹਾਉ ॥ ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ ॥੧॥ ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ ॥੨॥ ਹੇ ਭਾਈ! ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ ॥੩॥ ਹੇ ਭਾਈ! (ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ॥੪॥ ਹੇ ਭਾਈ! (ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ ਜੀ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ ॥੫॥੧॥੫੫॥



Share On Whatsapp

Leave a comment




धनासरी महला ५ ॥
हलति सुखु पलति सुखु नित सुखु सिमरनो
नामु गोबिंद का सदा लीजै ॥
मिटहि कमाणे पाप चिराणे
साधसंगति मिलि मुआ जीजै ॥१॥ रहाउ ॥
राज जोबन बिसरंत हरि माइआ महा दुखु
एहु महांत कहै ॥
आस पिआस रमण हरि कीरतन
एहु पदारथु भागवंतु लहै ॥१॥
सरणि समरथ अकथ अगोचरा
पतित उधारण नामु तेरा ॥
अंतरजामी नानक के सुआमी
सरबत पूरन ठाकुरु मेरा ॥२॥२॥५४॥
{अंग-६८३}



Share On Whatsapp

Leave a comment


ਅੰਗ : 683

ਧਨਾਸਰੀ ਮਹਲਾ ੫ ॥
ਹਲਤਿ ਸੁਖੁ ਪਲਤਿ ਸੁਖੁ ਨਿਤ ਸੁਖੁ ਸਿਮਰਨੋ
ਨਾਮੁ ਗੋਬਿੰਦ ਕਾ ਸਦਾ ਲੀਜੈ ॥
ਮਿਟਹਿ ਕਮਾਣੇ ਪਾਪ ਚਿਰਾਣੇ
ਸਾਧਸੰਗਤਿ ਮਿਲਿ ਮੁਆ ਜੀਜੈ ॥੧॥ ਰਹਾਉ ॥
ਰਾਜ ਜੋਬਨ ਬਿਸਰੰਤ ਹਰਿ
ਮਾਇਆ ਮਹਾ ਦੁਖੁ
ਏਹੁ ਮਹਾਂਤ ਕਹੈ ॥
ਆਸ ਪਿਆਸ ਰਮਣ ਹਰਿ ਕੀਰਤਨ
ਏਹੁ ਪਦਾਰਥੁ ਭਾਗਵੰਤੁ ਲਹੈ ॥੧॥
ਸਰਣਿ ਸਮਰਥ ਅਕਥ ਅਗੋਚਰਾ
ਪਤਿਤ ਉਧਾਰਣ ਨਾਮੁ ਤੇਰਾ ॥
ਅੰਤਰਜਾਮੀ ਨਾਨਕ ਕੇ ਸੁਆਮੀ
ਸਰਬਤ ਪੂਰਨ ਠਾਕੁਰੁ ਮੇਰਾ ॥੨॥੨॥੫੪॥

ਅਰਥ: ਧਨਾਸਰੀ ਪੰਜਵੀਂ ਪਾਤਿਸ਼ਾਹੀ।
ਇਸ ਲੋਕ ਵਿੱਚ ਸੁੱਖ, ਪ੍ਰਲੋਕ ਵਿੱਚ ਸੁੱਖ ਅਤੇ ਹਮੇਸ਼ਾਂ ਲਈ ਆਰਾਮ ਹਰੀ ਦੀ ਬੰਦਗੀ ਰਾਹੀਂ ਮਿਲਦਾ ਹੈ। ਤੂੰ ਸਦੀਵ ਹੀ ਸੁਆਮੀ ਦੇ ਨਾਮ ਦਾ ਉਚਾਰਨ ਕਰ।
ਸਤਿ ਸੰਗਤ ਵਿੱਚ ਜੁੜਨ ਦੁਆਰਾ ਚਿਰੋਕਣੇ ਕੀਤੇਹੋਏ ਗੁਨਾਹ ਧੋਤੇ ਜਾਂਦੇ ਹਨ ਅਤੇ ਮੁਰਦਿਆਂ ਅੰਦਰ ਨਵਾਂ ਜੀਵਨ ਫੂਕਿਆ ਜਾਂਦਾ ਹੈ। ਠਹਿਰਾਉ।
ਤਾਕਤ, ਜੁਆਨੀ ਅਤੇ ਧਨ ਸੰਪਦਾ ਵਿੱਚ ਵਾਹਿਗੁਰੂ ਵਿਸਰ ਜਾਂਦਾ ਹੈ। ਇਹ ਇਕ ਵੱਡੀ ਮੁਸੀਬਤ ਹੈ। ਪਵਿੱਤਰ ਪੁਰਸ਼ ਇਸ ਤਰ੍ਹਾਂ ਆਖਦੇ ਹਨ।
ਵਾਹਿਗੁਰੂ ਦੀ ਕੀਰਤੀ ਉਚਾਰਨ ਤੇ ਗਾਉਣ ਦੀ ਚਾਹਿਨਾ ਅਤੇ ਤ੍ਰੇਹ ਇਸ ਦੌਲਤ ਦੀ ਦਾਤ ਕੇਵਲ ਕਿਸੇ ਕਰਮਾਂ ਵਾਲੇ ਨੂੰ ਹੀ ਮਿਲਦੀ ਹੈ।
ਹੇ ਪਨਾਹ ਦੇ ਯੋਗ, ਅਕਹਿ ਅਤੇ ਅਗਾਧ ਸੁਆਮੀ! ਤੈਂਡਾ ਨਾਮ ਪਾਪੀਆਂ ਨੂੰ ਪਵਿੱਤਰ ਕਰਨ ਵਾਲਾ ਹੈ।
ਨਾਨਕ ਦਾ ਸਾਹਿਬ ਦਿਲਾਂ ਦੀਆਂ ਜਾਨਣ ਵਾਲਾ ਹੈ। ਮੈਂਡਾ ਮਾਲਕ ਹਰ ਥਾਂ ਪਰੀਪੂਰਨ ਹੋ ਰਿਹਾ ਹੈ।



Share On Whatsapp

Leave a comment


जैतसरी महला ४ घरु १ चउपदे*
*ੴ सतिगुर प्रसादि ॥*
*मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु द्रिड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ जिन साधू चरण साध पग सेवे तिन सफलिओ जनमु सनाथा ॥ मो कउ कीजै दासु दास दासन को हरि दइआ धारि जगंनाथा ॥३॥ हम अंधुले गिआनहीन अगिआनी किउ चालह मारगि पंथा ॥ हम अंधुले कउ गुर अंचलु दीजै जन नानक चलह मिलंथा ॥४॥१॥*
*☬ अर्थ ☬*
*राग जैतसरी, घर १ में गुरू रामदास जी की चार-बन्दों वाली बाणी।*
*अकाल पुरख एक है और सतिगुरू की कृपा द्वारा मिलता है।*
*(हे भाई! जब) गुरू ने मेरे सिर ऊपर अपना हाथ रखा, तो मेरे हृदय में परमात्मा का रत्न (जैसा कीमती) नाम आ वसा। (हे भाई! जिस भी मनुष्य को) गुरू ने परमात्मा का नाम दिया, उस के अनेकों जन्मों के पाप दुःख दूर हो गए, (उस के सिर से पापों का) कर्ज़ा उतर गया ॥१॥ हे मेरे मन! (सदा) परमात्मा का नाम सिमरा कर, (परमात्मा) सारे पदार्थ (देने वाला है)। (हे मन! गुरू की श़रण में ही रह) पूरे गुरू ने (ही) परमात्मा का नाम (ह्रदय में) पक्का किया है, और, नाम के बिना मनुष्या जीवन व्यर्थ चला जाता है ॥ रहाउ ॥ हे भाई! जो मनुष्य अपने मन के पीछे चलते है वह गुरू (की श़रण) के बिना मुर्ख हुए रहते हैं, वह सदा माया के मोह में फंसे रहते है। उन्होंने कभी भी गुरू का आसरा नहीं लिया, उनका सारा जीवन व्यर्थ चला जाता है ॥२॥ हे भाई! जो मनुष्य गुरू के चरणों का आसरा लेते हैं, वह गुरू वालेे बन जाते हैं, उनकी ज़िदंगी सफल हो जाती है। हे हरी! हे जगत के नाथ! मेरे ऊपर मेहर कर, मुझे अपने दासों के दासों का दास बना ले ॥३॥ हे गुरू! हम माया मे अँधे हो रहे हैं, हम आत्मिक जीवन की सूझ से अनजान हैं, हमें सही जीवन-जुगत की सूझ नही है, हम आपके बताए हुए जीवन-राह पर चल नही सकते। हे दास नानक जी! (कहो-) हे गुरू! हम अँधियों के अपना पल्ला पकड़ा, ताकि आपके पल्ले लग कर हम आपके बताए हुए रास्ते पर चल सकें ॥४॥१॥*



Share On Whatsapp

Leave a comment




ਅੰਗ : 696

ਜੈਤਸਰੀ ਮਹਲਾ ੪ ਘਰੁ ੧ ਚਉਪਦੇ*
*ੴ ਸਤਿਗੁਰ ਪ੍ਰਸਾਦਿ ॥*
*ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥*

ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।*
*ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।*
*(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ, ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀਂ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ ਜੀ! (ਆਖੋ-) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥*



Share On Whatsapp

Leave a comment


ਅੰਗ : 694

ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਪਤਿਤ ਪਾਵਨ ਮਾਧਉ ਬਿਰਦੁ ਤੇਰਾ ॥ ਧੰਨਿ ਤੇ ਵੈ ਮੁਨਿ ਜਨ ਜਿਨ ਧਿਆਇਓ ਹਰਿ ਪ੍ਰਭੁ ਮੇਰਾ ॥੧॥ ਮੇਰੈ ਮਾਥੈ ਲਾਗੀ ਲੇ ਧੂਰਿ ਗੋਬਿੰਦ ਚਰਨਨ ਕੀ ॥ ਸੁਰਿ ਨਰ ਮੁਨਿ ਜਨ ਤਿਨਹੂ ਤੇ ਦੂਰਿ ॥੧॥ ਰਹਾਉ ॥ ਦੀਨ ਕਾ ਦਇਆਲੁ ਮਾਧੌ ਗਰਬ ਪਰਹਾਰੀ ॥ ਚਰਨ ਸਰਨ ਨਾਮਾ ਬਲਿ ਤਿਹਾਰੀ ॥੨॥੫॥

ਅਰਥ: ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਹੇ ਮਾਧੋ! (ਵਿਕਾਰਾਂ ਵਿਚ) ਡਿੱਗੇ ਹੋਏ ਬੰਦਿਆਂ ਨੂੰ (ਮੁੜ) ਪਵਿੱਤਰ ਕਰਨਾ ਤੇਰਾ ਮੁੱਢ ਕਦੀਮਾਂ ਦਾ ਸੁਭਾਉ ਹੈ । (ਹੇ ਭਾਈ!) ਉਹ ਮੁਨੀ ਲੋਕ ਭਾਗਾਂ ਵਾਲੇ ਹਨ, ਜਿਨ੍ਹਾਂ ਪਿਆਰੇ ਹਰੀ ਪ੍ਰਭੂ ਨੂੰ ਸਿਮਰਿਆ ਹੈ ।੧। (ਉਸ ਗੋਬਿੰਦ ਦੀ ਮਿਹਰ ਨਾਲ) ਮੇਰੇ ਮੱਥੇ ਉੱਤੇ (ਭੀ) ਉਸ ਦੇ ਚਰਨਾਂ ਦੀ ਧੂੜ ਲੱਗੀ ਹੈ (ਭਾਵ, ਮੈਨੂੰ ਭੀ ਗੋਬਿੰਦ ਦੇ ਚਰਨਾਂ ਦੀ ਧੂੜ ਮੱਥੇ ਉੱਤੇ ਲਾਉਣੀ ਨਸੀਬ ਹੋਈ ਹੈ); ਉਹ ਧੂੜ ਦੇਵਤੇ ਤੇ ਮੁਨੀ ਲੋਕਾਂ ਦੇ ਭੀ ਭਾਗਾਂ ਵਿਚ ਨਹੀਂ ਹੋ ਸਕੀ ।੧।ਰਹਾਉ। ਹੇ ਮਾਧੋ! ਤੂੰ ਦੀਨਾਂ ਉੱਤੇ ਦਇਆ ਕਰਨ ਵਾਲਾ ਹੈਂ । ਤੂੰ (ਅਹੰਕਾਰੀਆਂ ਦਾ) ਅਹੰਕਾਰ ਦੂਰ ਕਰਨ ਵਾਲਾ ਹੈਂ । ਮੈਂ ਨਾਮਦੇਵ ਤੇਰੇ ਚਰਨਾਂ ਦੀ ਸ਼ਰਨ ਆਇਆ ਹਾਂ ਅਤੇ ਤੈਥੋਂ ਸਦਕੇ ਹਾਂ ।੨।੫।
ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫ਼ਤਿਹ ਜੀ 🙏



Share On Whatsapp

Leave a comment


धनासरी महला ५ घरु ६ असटपदी ੴ सतिगुर प्रसादि ॥ जो जो जूनी आइओ तिह तिह उरझाइओ माणस जनमु संजोगि पाइआ ॥ ताकी है ओट साध राखहु दे करि हाथ करि किरपा मेलहु हरि राइआ ॥१॥ अनिक जनम भ्रमि थिति नही पाई ॥ करउ सेवा गुर लागउ चरन गोविंद जी का मारगु देहु जी बताई ॥१॥ रहाउ ॥ अनिक उपाव करउ माइआ कउ9 बचिति धरउ मेरी मेरी करत सद ही विहावै ॥ कोई ऐसो रे भेटै संतु मेरी लाहै सगल चिंत ठाकुर सिउ मेरा रंगु लावै ॥२॥ पड़े रे सगल बेद नह चूके मन भेद इकु खिनु न धीरहि मेरे घर के पंचा ॥ कोई ऐसो रे भगतु जु माइआ ते रहतु इकु अंम्रित नामु मेरै रिदै सिंचा ॥३॥ जेते रे तीरथ नाए अहंबुधि मैलु लाए घर को ठाकुरु इकु तिलु न मानै ॥ कदि पावउ साधसंगु हरि हरि सदा आनंदु गिआन अंजनि मेरा मनु इसनानै ॥४॥ सगल अस्रम कीने मनूआ नह पतीने बिबेकहीन देही धोए ॥ कोई पाईऐ रे पुरखु बिधाता पारब्रहम कै रंगि राता मेरे मन की दुरमति मलु खोए ॥५॥ करम धरम जुगता निमख न हेतु करता गरबि गरबि पड़ै कही न लेखै ॥ जिसु भेटीऐ सफल मूरति करै सदा कीरति गुर परसादि कोऊ नेत्रहु पेखै ॥६॥ मनहठि जो कमावै तिलु न लेखै पावै बगुल जिउ धिआनु लावै माइआ रे धारी ॥ कोई ऐसो रे सुखह दाई प्रभ की कथा सुनाई तिसु भेटे गति होइ हमारी ॥७॥ सुप्रसंन गोपाल राइ काटै रे बंधन माइ गुर कै सबदि मेरा मनु राता ॥ सदा सदा आनंदु भेटिओ निरभै गोबिंदु सुख नानक लाधे हरि चरन पराता ॥८॥ सफल सफल भई सफल जात्रा ॥ आवण जाण रहे मिले साधा ॥१॥ रहाउ ॥ दूजा ॥१॥३॥

अर्थ: हे गुरु! जो जो जीव (जिस किसी) जून में आया है, उस उस (जून) में ही (माया के मोह में) फंस रहा है। मानव जनम (किसी ने) किस्मत से प्राप्त किया है। हे गुरु! मैंने तो तेरा आसरा देखा है। अपना हाथ दे के (मुझे माया के मोह से) बचा ले। मेहर करके मुझे प्रभु-पातशाह से मिला दे।1। हे सतिगुरु! अनेक जूनियों में भटक-भटक के (जूनियों से बचने का और कोई) ठिकाना नहीं मिला। अब मैं तेरी शरण में आ पड़ा हुआ हूँ, मैं तेरी ही सेवा करता हूँ, मुझे परमात्मा (के मिलाप) का रास्ता बता दे।1। रहाउ। हे भाई! मैं (नित्य) माया की खातिर (ही) अनेक तरह के उपाय करता रहता हूँ, मैं (माया को ही) विशेष तौर पर अपने मन में बसाए रखता हूँ। हमेशा ‘मेरी माया, मेरी माया’ करते हुए ही (मेरी उम्र बीतती) जा रही है। (अब मेरा जी करता है कि) मुझे कोई ऐसा संत मिल जाए, जो (मेरे अँदर से माया वाली) सारी सोच दूर कर दे, और, परमात्मा के साथ मेरा प्यार बना दे।2। हे भाई! सारे वेद पढ़ के देखे हैं, (इनके पढ़ने से परमात्मा से बरकरार) मन की दूरी समाप्त नहीं होती, (वेद आदि को पढ़ने से) ज्ञान-इंद्रिय एक पल के लिए भी शांत नहीं होती। हे भाई! कोई ऐसा भक्त (मिल जाए) जो (स्वयं) माया से निर्लिप हो (वही भक्त) मेरे हृदय को आत्मिक जीवन देने वाले नाम-जल (अमृत) से सींच सकता है।3। हे भाई! जितने भी तीर्थ हैं अगर उन पर स्नान किया जाए, वह स्नान बल्कि मन में अहंकार की मैल चढ़ा देते हैं, (इन तीर्थ-स्नानों से) परमात्मा जरा सा भी प्रसन्न नहीं होता। (मेरी तो तमन्ना ये है कि) कभी मैं भी साधु-संगत प्राप्त कर सकूँ, (साधु-संगत की इनायत से मन में) सदा आत्मिक आनंद बना रहे, और, मेरा मन ज्ञान के अंजन से (अपने आप को) पवित्र कर ले।4। हे भाई! सारे ही आश्रमों के धर्म कमाने से भी मन नहीं पतीजता। विचार-हीन मनुष्य सिर्फ शरीर को ही साफ-सुथरा करते रहते हैं। हे भाई! (मेरी ये लालसा है कि) परमात्मा के प्रेम-रंग में रंगा हुआ, परमात्मा का रूप कोई महापुरुष मिल जाए, तो वह मेरे मन की बुरी मति की मैल दूर कर दे।5। हे भाई! जो मनुष्य (तीर्थ-स्नान आदि निहित हुए) धार्मिक कर्मों में ही व्यस्त रहता है, जरा से वक्त के लिए भी परमात्मा को प्यार नहीं करता, (वह इन किए कर्मों के आसरे) बार-बार अहंकार में टिका रहता है, (इन किए धार्मिक कर्मों में कोई भी कर्म उसके) किसी के काम नहीं आता। हे भाई! जिस मनुष्य को वह गुरु मिल जाता है जो सारी मुरादें पूरी करने वाला है और जिसकी कृपा से मनुष्य सदा परमात्मा की महिमा करता है, उसकी कृपा से कोई भाग्यशाली मनुष्य परमात्मा को अपनी आँखों से (हर जगह बसता) देख लेता है।6। हे भाई! जो मनुष्य मन के हठ से (तप आदि मेहनत) करता है, (परमात्मा उसकी इस मेहनत को) जरा सा भी स्वीकार नहीं करता (क्योंकि) हे भाई! वह मनुष्य तो बगुले की तरह ही समाधि लगा रहा होता है; अपने मन में वह माया का मोह ही टिकाए रखता है। हे भाई! अगर कोई ऐसा आत्मिक-आनंद का दाता मिल जाए, जो हमें परमात्मा के महिमा की बातें सुनाए, तो उसको मिल के हमारी आत्मिक अवस्था ऊँची हो सकती है।7। हे भाई! जिस मनुष्य पर प्रभु-पातशाह दयालु होता है, (गुरु उसके) माया के बंधन काट देता है। हे भाई! मेरा मन (भी) गुरु के शब्द में (ही) मगन रहता है। हे नानक! (गुरु की कृपा से जिस मनुष्य को) सारे डरों से रहित गोबिंद मिल जाता है, उसके अंदर सदा आनंद बना रहता है, परमात्मा के चरणों में लीन रह के वह मनुष्य सारे सुख प्राप्त कर लेता है।8। (हे भाई! गुरु के दर पर पड़ने से) मानव-जीवन वाली यात्रा सफल हो जाती है। गुरु को मिल के जनम-मरण के चक्कर समाप्त हो जाते हैं।1। रहाउ दूजा।1।3।



Share On Whatsapp

Leave a comment





  ‹ Prev Page Next Page ›