ਅੰਗ : 613
ਸੋਰਠਿ ਮਹਲਾ ੫ ॥*
*ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥

ਅਰਥ: (ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ ॥੧॥ ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ ॥ ਰਹਾਉ ॥ ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ। ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ ॥੨॥ ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ। ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦੇ ਹਨ ॥੩॥ ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ। ਹੇ ਨਾਨਕ ਜੀ! (ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ ॥੪॥੫॥੧੬॥



Share On Whatsapp

Leave a comment




अंग : 615
सोरठि महला ५ ॥*
*गुण गावहु पूरन अबिनासी काम क्रोध बिखु जारे ॥ महा बिखमु अगनि को सागरु साधू संगि उधारे ॥१॥ पूरै गुरि मेटिओ भरमु अंधेरा ॥ भजु प्रेम भगति प्रभु नेरा ॥ रहाउ ॥ हरि हरि नामु निधान रसु पीआ मन तन रहे अघाई ॥ जत कत पूरि रहिओ परमेसरु कत आवै कत जाई ॥२॥ जप तप संजम गिआन तत बेता जिसु मनि वसै गोपाला ॥ नामु रतनु जिनि गुरमुखि पाइआ ता की पूरन घाला ॥३॥ कलि कलेस मिटे दुख सगले काटी जम की फासा ॥ कहु नानक प्रभि किरपा धारी मन तन भए बिगासा ॥४॥१२॥२३॥

अर्थ: (हे भाई! पूरे गुरू की श़रण पड़ कर) सर्व-व्यापक नाश-रहित प्रभू के गुण गाया कर। (जो मनुष्य यह उद्यम करता है गुरू उस के अंदर से आत्मिक मौत लाने वाले) काम क्रोध (आदि का) ज़हर जला देता है। (यह जगत विकारों की) आग का समुँद्र (है, इस में से पार निकलना) बहुत कठिन है (सिफ़त-सलाह के गीत गाने वाले मनुष्य को गुरू) साध संगत में (रख कर, इस समुँद्र से) पार निकाल देता है ॥१॥ (हे भाई! पूरे गुरू की श़रण पड़। जो मनुष्य पूरे गुरू की श़रण पड़ा) पूरे गुरू ने (उस का) भ्रम मिटा दिया, (उस का माया के मोह का) अंधकार दूर कर दिया। (हे भाई! तूँ भी गुरू की श़रण पड़ कर) प्रेम-भरी भक्ति से प्रभू का भजन किया कर, (तुझे) प्रभू अंग-संग (दिखाई पड़ेगा) ॥ रहाउ ॥ हे भाई! परमात्मा का नाम (सारे रसों का ख़ज़ाना है, जो मनुष्य गुरू की श़रण पड़ कर इस) ख़ज़ाने का रस पीता है, उस का मन उस का तन (माया के रसों से) भर जाता है। उस को हर जगह परमात्मा व्यापक दिख जाता है। वह मनुष्य फिर ना पैदा होता है ना ही मरता है ॥२॥ हे भाई! (गुरू के द्वारा) जिस मनुष्य के मन में सिृष्टी का पालन-हार आ वसता है, वह मनुष्य असली जप तप संजम का भेद समझने वाला हो जाता है वह मनुष्य आत्मिक जीवन की सूझ का ज्ञानवान हो जाता है। जिस मनुष्य ने गुरू की श़रण पड़ कर नाम रत्न ढूंढ लिया, उस की (आत्मिक जीवन वाली) मेहनत कामयाब हो गई ॥३॥ उस मनुष्य की यमों वाली फांसी कट गई (उस के गले से माया के मोह की फांसी कट गई जो आत्मिक मौत लिया कर यमों का वस पाती है), उस के सारे दुःख क्लेश कष्ट दूर हो गए, नानक जी कहते हैं – जिस मनुष्य ऊपर प्रभू ने मेहर की (उस को प्रभू ने गुरू मिला दिया, और) उस का मन उस का तन आत्मिक आनंद से प्रसन्न हो गया ॥४॥१२॥२३॥



Share On Whatsapp

Leave a comment


ਅੰਗ : 615
ਸੋਰਠਿ ਮਹਲਾ ੫ ॥
ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ* *ਪੀਆ ਮਨ ਤਨ ਰਹੇ ਅਘਾਈ ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥

ਅਰਥ: (ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ। (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕ੍ਰੋਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ। (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ ॥੧॥ (ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ। ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ) ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ। (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ। ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ। ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ ॥੨॥ ਹੇ ਭਾਈ! (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ। ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ ॥੩॥ ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ), ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ, ਨਾਨਕ ਜੀ ਆਖਦੇ ਹਨ – ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ ॥੪॥੧੨॥੨੩॥



Share On Whatsapp

Leave a comment


ਛੋਟੇ ਘੱਲੂਘਾਰੇ ਦਾ ਦਿਨ ਆਉ ਸੰਖੇਪ ਝਾਤ ਮਾਰੀਏ ਇਤਿਹਾਸ ਤੇ ਜੀ ।
ਛੋਟਾ ਘੱਲੂਘਾਰਾ
‘ਘੱਲੂਘਾਰਾ’ ਸ਼ਬਦ ਦਾ ਸਬੰਧ ਅਫ਼ਗਾਨੀ ਬੋਲੀ ਨਾਲ ਹੈ; ਜਿਸ ਦੇ ਅੱਖਰੀ ਅਰਥ ਹਨ ਸਭ ਕੁਝ ਤਬਾਹ ਹੋ ਜਾਣਾ, ਵੱਡੇ ਪੱਧਰ ’ਤੇ ਕਤਲੇਆਮ ਹੋਣਾ, ਨਸਲਘਾਤ ਜਾਂ ਸਰਬਨਾਸ਼। ਸਿੱਖਾਂ ਦਾ ਸੁਭਾਅ ਜ਼ੁਲਮ ਦੇ ਵਿਰੁੱਧ ਲੜਨ ਵਾਲਾ ਅਤੇ ਕਿਸੇ ਦੀ ਗੁਲਾਮੀ ਜਾਂ ਈਨ ਨਾ ਸਵੀਕਾਰ ਕਰਨ ਵਾਲਾ ਹੋਣ ਕਰਕੇ ਸਮੇਂ-ਸਮੇਂ ਸਿਰ ਸਿੱਖਾਂ ਨੂੰ ਭਿਆਨਕ ਘੱਲੂਘਾਰਿਆਂ ਦਾ ਸਾਹਮਣਾ ਕਰਨਾ ਪਿਆ।
ਸਿੱਖਾਂ ਅਤੇ ਮੁਗਲਾਂ ਦਰਮਿਆਨ ਜ਼ਿਲ੍ਹਾ ਗੁਰਦਾਸ ਪੁਰ ਦੇ ਕਾਹਨੂੰਵਾਨ ਛੰਭ ’ਚ ਖੂਨੀ ਦੁਖਾਂਤ ਵਾਪਰਿਆ ਜਿਸ ਨੂੰ ਛੋਟਾ ਘੱਲੂਘਾਰਾ ਕਿਹਾ ਜਾਂਦਾ ਹੈ। 4 ਜੇਠ ਨੂੰ ਨਾਨਕਸ਼ਾਹੀ ਕੈਲੰਡਰ ਦੀ ਤਾਰੀਖਾਂ ਵਿਚ ਬਦਲਣ ਨਾਲ ਹੁਣ ਇਹ 4 ਜੇਠ ਹਰ ਸਾਲ 17 ਮਈ ਨੂੰ ਆਉਂਦਾ ਹੈ। ਇਸ ਖੂਨੀ ਦੁਖਾਂਤ ਦਾ ਪਿਛੋਕੜ ਜਾਨਣ ਲਈ ਇਤਿਹਾਸ ਦੇ ਪੰਨੇ ਫਰੋਲਿਆਂ ਪਤਾ ਲਗਦਾ ਹੈ ਕਿ 1745 ਵਿੱਚ ਲਾਹੌਰ ਦੇ ਗਵਰਨਰ ਜ਼ਕਰੀਆ ਖ਼ਾਨ ਨੇ ਨਿਰਦੋਸ਼ ਭਾਈ ਤਾਰੂ ਸਿੰਘ ਜੀ ਦੀ ਖੋਪਰੀ ਉਤਾਰ ਕੇ ਅਸਹਿ ਕਸ਼ਟ ਦੇ ਕੇ ਸ਼ਹੀਦ ਕੀਤਾ, ਪਰ ਭਾਈ ਤਾਰੂ ਸਿੰਘ ਦੀ ਸ਼ਹੀਦੀ ਤੋਂ ਪਹਿਲਾਂ ਹੀ ਉਸ ਪਾਪੀ ਦਾ ਅੰਤ ਵੀ ਬਹੁਤ ਬੁਰੀ ਤਰ੍ਹਾਂ ਹੋਇਆ। ਪਿਸ਼ਾਬ ਬੰਦ ਹੋ ਜਾਣ ਕਾਰਨ ਗੁਰਸਿੱਖ ਸ਼ਹੀਦ ਭਾਈ ਤਾਰੂ ਸਿੰਘ ਜੀ ਦੀਆਂ ਜੁੱਤੀਆਂ 22 ਦਿਨ ਉਸ ਦੇ ਸਿਰ ਵਿਚ ਵੱਜਦੀਆਂ ਰਹੀਆਂ ਤੇ ਪਾਪੀ ਦਾ ਬੁਰੀ ਤਰ੍ਹਾਂ ਅੰਤ ਹੋਇਆ। ਜ਼ਕਰੀਆ ਖ਼ਾਨ ਦੀ ਮੌਤ ਤੋਂ ਬਾਅਦ ਉਸ ਦਾ ਪੁੱਤਰ ਯਹੀਆ ਖ਼ਾਨ ਲਾਹੌਰ ਦਾ ਗਵਰਨਰ ਬਣਿਆ ਜੋ ਪਿਤਾ ਦੇ ਪੂਰਨਿਆਂ ’ਤੇ ਚਲਦਾ ਹੋਇਆ ਸਿੰਘਾਂ ’ਤੇ ਅੱਤਿਆਚਾਰ ਕਰਨ ਲੱਗਾ। ਯਹੀਆ ਖ਼ਾਨ ਦਾ ਸੂਬੇਦਾਰ ਸੀ ਲਖਪਤ ਰਾਏ। ਇਸ ਸੂਬੇਦਾਰ (ਦੀਵਾਨ) ਲਖਪਤ ਰਾਏ ਦਾ ਭਰਾ ਜਸਪਤ ਰਾਏ ਵੀ ਫ਼ੌਜ ਦਾ ਸੈਨਾਪਤੀ ਸੀ। ਇਹ ਤਿਕੜੀ ਅੰਦਰਖਾਤੇ ਸਿੱਖਾਂ ਨੂੰ ਖ਼ਤਮ ਕਰਨ ’ਤੇ ਤੁਲੀ ਹੋਈ ਸੀ। ਯਹੀਆ ਖਾਂ ਨੇ ਲੱਖਪਤ ਰਾਏ ਤੇ ਉਸ ਦੇ ਭਰਾ ਜਸਪਤ ਰਾਏ ਨੂੰ ਬਹੁਤ ਜ਼ਿਆਦਾ ਅਧਿਕਾਰ ਦੇ ਰੱਖੇ ਸਨ। ਜਸਪਤ ਰਾਏ ਨੇ ਆਮ ਜਨਤਾ ’ਤੇ ਹੱਦੋਂ ਵੱਧ ਸਖ਼ਤੀ ਕਰਕੇ ਜਜ਼ੀਆ ਵਸੂਲਣਾ ਸ਼ੁਰੂ ਕਰ ਦਿੱਤਾ ਤਾਂ ਬਹੁਤ ਲੋਕ ਤੰਗ ਆ ਕੇ ਖਾਲਸਾ ਫ਼ੌਜ ਵਿੱਚ ਭਰਤੀ ਹੋਣ ਲੱਗੇ। 1746 ਈ: (ਬਿਕ੍ਰਮੀ ਸੰਮਤ 1803) ਵਿਚ ਵਿਸਾਖੀ ਦੇ ਪਾਵਨ ਪੁਰਬ ਦੇ ਸਬੰਧ ਵਿੱਚ ਸਿੱਖ-ਸੰਗਤਾਂ ਦਾ ਇਕੱਠ ਏਮਨਾਬਾਦ ਦੇ ਗੁਰਦੁਆਰਾ ਰੋੜੀ ਸਾਹਿਬ ਵਿਖੇ ਹੋਇਆ। ਜਸਪਤ ਰਾਏ ਨੂੰ ਸਿੰਘਾਂ ਦਾ ਏਡਾ ਵੱਡਾ ਇਕੱਠ ਚੰਗਾ ਨਾ ਲੱਗਿਆ। ਉਸ ਨੇ ਸਿੱਖ ਸੰਗਤਾਂ ਨੂੰ ਹੁਕਮ ਕੀਤਾ ਕਿ ‘ਉਹ ਗੁਰਦੁਆਰਾ ਛੱਡ ਜਾਣ ਤੇ ਇੱਥੋਂ ਚਲੇ ਜਾਣ’, ਪਰ ਸਿੰਘਾਂ ਨੇ ਕਿਹਾ ਕਿ ਉਹ ਦੂਰੋਂ-ਨੇੜਿਓਂ ਆਏ ਹਨ, ਕਈ ਦਿਨਾਂ ਤੋਂ ਲੰਗਰ ਤੋਂ ਵੀ ਫ਼ਾਕੇ ਹਨ। ਅੱਜ ਦੀ ਰਾਤ ਕੱਟ ਕੇ ਅਤੇ ਲੰਗਰ ਬਣਾ/ਛਕ ਕੇ ਕੱਲ੍ਹ ਨੂੰ ਇੱਥੋਂ ਚਲੇ ਜਾਣਗੇ, ਪਰ ਜਸਪਤ ਰਾਏ ਕਿੱਥੇ ਮੰਨਣ ਵਾਲਾ ਸੀ। ਉਹ ਤਾਂ ਮੌਕੇ ਦੀ ਭਾਲ ਵਿੱਚ ਸੀ। ਉਸ ਨੇ ਸਿੱਖਾਂ ਉੱਪਰ ਹਮਲਾ ਕਰ ਦਿੱਤਾ। ਸਿੱਖਾਂ ਨੂੰ ਨਾ ਚਾਹੁੰਦੇ ਹੋਏ ਵੀ ਇਹ ਲੜਾਈ ਲੜਨੀ ਪਈ। ਸਿੱਖਾਂ ਵੱਲੋਂ ਸੰਜਮ ਵਰਤਣ ਦੇ ਬਾਵਜੂਦ ਜਸਪਤ ਰਾਏ ਆਪਣੀ ਅੜੀ ਤੋਂ ਪਿੱਛੇ ਹਟਣ ਲਈ ਤਿਆਰ ਨਾ ਹੋਇਆ ਤੇ ਹਾਥੀ ’ਤੇ ਚੜ੍ਹ ਕੇ ਅੱਗੇ ਹੀ ਵਧਦਾ ਆ ਰਿਹਾ ਸੀ। ਪਾਣੀ ਸਿਰੋਂ ਲੰਘਦਿਆਂ ਦੇਖ ਘੋੜ ਸਵਾਰ ਭਾਈ ਨਿਬਾਹੂ ਸਿੰਘ ਰੰਘਰੇਟਾ ਜਸਪਤ ਰਾਏ ਦੇ ਹਾਥੀ ਦੀ ਪੂਛ ਦਾ ਸਹਾਰਾ ਲੈ ਕੇ ਅੱਖ ਦੇ ਫੋਰ ’ਚ ਹਾਥੀ ਉਪਰ ਜਾ ਚੜ੍ਹਿਆ ਅਤੇ ਤਲਵਾਰ ਦੇ ਇੱਕੋ ਵਾਰ ਨਾਲ ਜਸਪਤ ਰਾਏ ਦਾ ਸਿਰ ਲਾਹ ਦਿੱਤਾ। ਜਸਪਤ ਰਾਏ ਦੀ ਮੌਤ ਨਾਲ ਮੁਗਲ ਫ਼ੌਜ ਵਿੱਚ ਭਗਦੜ ਮੱਚ ਗਈ ਤੇ ਫ਼ੌਜ ਉੱਥੋਂ ਭੱਜ ਗਈ। ਜਸਪਤ ਰਾਏ ਦੀ ਮੌਤ ਦੀ ਖ਼ਬਰ ਜਦ ਉਸ ਦੇ ਭਰਾ ਲਖਪਤ ਰਾਏ ਨੂੰ ਪਤਾ ਲੱਗੀ ਤਾਂ ਉਸ ਨੇ ਭਰਾ ਦੀ ਮੌਤ ਦਾ ਬਦਲਾ ਲੈਣ ਦਾ ਪ੍ਰਣ ਕਰ ਲਿਆ। ਉਹ ਲਾਹੌਰ ਪਹੁੰਚ ਗਿਆ ਤੇ ਲਾਹੌਰ ਦਰਬਾਰ ਮਿੰਨਤਾਂ ਤਰਲੇ ਕਰਨ ਲੱਗਾ। ਆਪਣੇ ਸਿਰ ਤੋਂ ਪੱਗੜੀ ਉਤਾਰ ਕੇ ਕਸਮ ਖਾਧੀ ਕਿ ਜਿੰਨਾ ਚਿਰ ਸਿੱਖਾਂ ਦਾ ਖੁਰਾ ਖੋਜ ਨਹੀਂ ਮਿਟਾ ਲੈਂਦਾ, ਮੈਂ ਆਪਣੇ ਸਿਰ ’ਤੇ ਪੱਗ ਨਹੀ ਬੰਨ੍ਹਾਂਗਾ ਅਤੇ ਆਪਣੇ ਆਪ ਨੂੰ ਖੱਤਰੀ ਨਹੀਂ ਅਖਵਾਵਾਂਗਾ। ਲਾਹੌਰ ਦੇ ਗਵਰਨਰ ਯਹੀਆ ਖਾਨ ਤੋਂ ਵੱਡੀ ਸ਼ਾਹੀ ਫੌਜ ਇਕੱਠੀ ਕੀਤੀ। ਅਗਲੇ ਹੀ ਦਿਨ ਜ਼ਾਲਮਾਨਾ ਕਾਰਵਾਈ ਦੀ ਆਰੰਭਤਾ ਉਸ ਨੇ ਲਾਹੌਰ ਸ਼ਹਿਰ ਤੋਂ ਹੀ ਕਰ ਦਿੱਤੀ। ਦੀਵਾਨ ਕੌੜਾ ਮੱਲ ਦੀ ਅਗਵਾਈ ਵਿੱਚ ਹਿੰਦੂ ਪਤਵੰਤਿਆਂ ਦੇ ਇਕੱਠ ਵੱਲੋਂ ਕੀਤੀ ਸਿਫ਼ਾਰਸ਼ ਕਿ ਸਿੱਖਾਂ ਅਤੇ ਗੁਰੂ ਸਾਹਿਬਾਨਾਂ ਨੇ ਹਿੰਦੂਆਂ ਲਈ ਮਹਾਨ ਕੁਰਬਾਨੀਆਂ ਕੀਤੀਆਂ ਹਨ ਇਸ ਲਈ ਬੇਗੁਨਾਹ ਸਿੱਖਾਂ ਦਾ ਕਤਲ ਨਾ ਕੀਤਾ ਜਾਵੇ; ਨੂੰ ਵੀ ਲਖਪਤ ਰਾਏ ਨੇ ਨਾ ਮੰਨਿਆ। ਉਸ ਨੇ ਆਪਣੇ ਗੁਰੂ, ਸੰਤ ਜਗਤ ਭਗਤ ਗੁਸਾਂਈ ਦੀ ਇਹ ਸਲਾਹ ਕਿ ਅੱਜ ਚੰਦਰ ਮਹੀਨੇ ਦਾ ਆਖਰੀ ਦਿਨ ਭਾਵ ਵਦੀ ਪੱਖ ਦੀ ਮੱਸਿਆ ਅਤੇ ਸੋਮਵਾਰ ਹੈ ਜੋ ਹਿੰਦੂਆਂ ਲਈ ਬਹੁਤ ਹੀ ਪਵਿੱਤਰ ਦਿਨ ਹੈ ਇਸ ਲਈ ਇਸ ਪਵਿੱਤਰ ਦਿਹਾੜੇ ਨੂੰ ਸਿੱਖਾਂ ਦਾ ਕਤਲ ਕਰਕੇ ਪਾਪ ਨਾ ਕੀਤਾ ਜਾਵੇ; ਨੂੰ ਵੀ ਨਜ਼ਰਅੰਦਾਜ਼ ਕਰ ਦਿੱਤਾ ਅਤੇ ਹੁਕਮ ਕੀਤਾ ਕਿ ਜਿੱਥੇ ਵੀ ਸਿੱਖ ਦਿਖਾਈ ਦੇਵੇ, ਮੌਤ ਦੇ ਘਾਟ ਉਤਾਰ ਦਿੱਤਾ ਜਾਵੇ। ਲਖਪਤ ਰਾਏ ਨੇ ਐਲਾਨ ਕਰਵਾ ਦਿੱਤਾ ਕਿ ਕੋਈ ਵੀ ਸਿੱਖਾਂ ਨਾਲ ਵਾਹ-ਵਾਸਤਾ ਨਾ ਰੱਖੇ। ਇਹਨਾਂ ਦੀ ਬਾਣੀ ਨਾ ਪੜ੍ਹੇ। ਉਸ ਨੇ ‘ਗੁੜ’ ਸ਼ਬਦ ’ਤੇ ਵੀ ਪਾਬੰਦੀ ਲਗਾ ਕੇ ‘ਗੁੜ’ ਦੀ ਥਾਂ ‘ਰੋੜੀ’ ਸ਼ਬਦ ਬੋਲਣ ਲਈ ਕਿਹਾ। ਕਿਉਂ ਜੋ ‘ਗੁੜ’ ਸ਼ਬਦ ਦਾ ਉਚਾਰਨ ਕਰਨ ਲੱਗਿਆਂ ‘ਗੁਰੂ’ ਸ਼ਬਦ ਦਾ ਭੁਲੇਖਾ ਪੈਂਦਾ ਸੀ। ਗੁਰੂ ਗ੍ਰੰਥ ਦੀ ਥਾਂ ‘ਪੋਥੀ’ ਸ਼ਬਦ ਵਰਤਣ ਲਈ ਕਿਹਾ। ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਪਵਿੱਤਰ ਬੀੜਾਂ ਦੀ ਰੱਜ ਕੇ ਬੇਅਦਬੀ ਕੀਤੀ। ਲਖਪਤ ਰਾਏ ਦੀ ਇਸ ਦਰਿੰਦਗੀ ਦੀ ਖ਼ਬਰ ਜਦ ਨਵਾਬ ਕਪੂਰ ਸਿੰਘ ਨੂੰ ਲੱਗੀ ਤਾਂ ਉਸ ਨੇ ਸਿਰਕੱਢ ਸਿੱਖ ਆਗੂਆਂ ਤੇ ਵੱਖ-ਵੱਖ ਸਿੱਖ ਜਥੇਬੰਦੀਆਂ ਨੂੰ ਸੁਨੇਹੇ ਭੇਜ ਕੇ ਗੁਰਦਾਸ ਪੁਰ ਜ਼ਿਲ੍ਹੇ ਦੀ ਕਾਹਨੂੰਵਾਨ ਛੰਭ ਜੋ ਮੁਕੇਰੀਆਂ ਨੂੰ ਜਾਂਦੀ ਸੜਕ ’ਤੇ 8 ਕਿਲੋਮੀਟਰ ਦੂਰ ਫੌਜੀ ਛਾਉਣੀ ਤੋਂ ਸੱਜੇ ਪਾਸੇ 4 ਕਿਲੋਮੀਟਰ ’ਤੇ ਸਥਿੱਤ ਹੈ, ਵਿਖੇ ਇਕੱਠੇ ਹੋਣ ਦੇ ਸੰਦੇਸ਼ੇ ਭੇਜੇ। ਸ. ਜੱਸਾ ਸਿੰਘ ਆਹਲੂਵਾਲੀਆ ਵੀ ਇਸ ਇਕੱਠ ਵਿੱਚ ਸ਼ਾਮਲ ਸਨ, ਜਿਨ੍ਹਾਂ ਨੇ ਆਉਣ ਵਾਲ਼ੇ ਸਮੇਂ ਵਿੱਚ ਮਹਾਨ ਜਰਨੈਲ ਦੇ ਰੂਪ ਵਿੱਚ ਸਿੱਖ ਕੌਮ ਦੀ ਸੇਵਾ ਕੀਤੀ। ਇਸ ਗੱਲ ਦੇ ਪ੍ਰਮਾਣ ਰਤਨ ਸਿੰਘ ਭੰਗੂ ਰਚਿਤ ‘ਪੰਥ ਪ੍ਰਕਾਸ਼’ ਵਿੱਚ ਮਿਲਦੇ ਹਨ। ਇਸ ਛੰਭ ਵਿੱਚ ਕੋਈ 15000 ਸਿੱਖ ਇਕੱਠੇ ਹੋ ਗਏ। ਕਈ ਇਤਿਹਾਸਕਾਰਾਂ ਨੇ ਇਹ ਗਿਣਤੀ 25000 ਹਜ਼ਾਰ ਵੀ ਲਿਖੀ ਹੈ।
ਸੂਹ ਮਿਲਣ ’ਤੇ ਜ਼ਕਰੀਆ ਖਾਂ ਦਾ ਪੁੱਤਰ ਯਹੀਆ ਖਾਂ ਤੇ ਲਖਪਤ ਰਾਏ ਗੋਲ਼ੇ ਬਾਰੂਦ ਨਾਲ ਲੈਸ ਆਪਣੀ ਭਾਰੀ ਫੌਜ ਲੈ ਕੇ ਹਮਲਾ ਕਰਨ ਲਈ ਆਣ ਪਹੁੰਚੇ। ਤੋਪਾਂ ਬੀੜ ਕੇ ਅੱਗ ਦੇ ਗੋਲ਼ੇ ਸਿੱਖਾਂ ਉੱਪਰ ਬਰਸਾਏ ਗਏ। ਸਿੰਘ ਰਾਤ ਸਮੇਂ ਹਨ੍ਹੇਰੇ ਦਾ ਫ਼ਾਇਦਾ ਉੱਠਾ ਕੇ ਲੱਖਪਤ ਰਾਏ ਦੀਆਂ ਫ਼ੌਜਾਂ ਦਾ ਰਾਸ਼ਨ ਪਾਣੀ ਚੁੱਕ ਕੇ ਫਿਰ ਛੰਭ ਵਿੱਚ ਵੜ ਜਾਂਦੇ ਤੇ ਅਗਲੇ ਦਿਨ ਦੇ ਹਮਲੇ ਲਈ ਤਿਆਰ ਹੋ ਜਾਂਦੇ। ਭੁੱਖਣ ਭਾਣੇ ਸਿੰਘ ਕਾਫ਼ੀ ਸਮੇਂ ਤੱਕ ਇਸੇ ਤਰ੍ਹਾਂ ਲੜਦੇ ਰਹੇ। ਜਦੋਂ ਇਸ ਗੱਲ ਦਾ ਪਤਾ ਮੁਲਤਾਨ ਦੇ ਵਜ਼ੀਰ ਕੌੜਾ ਮੱਲ ਨੂੰ ਲੱਗਿਆ ਤਾਂ ਉਸ ਨੇ ਘੋੜਿਆਂ, ਖੱਚਰਾਂ ’ਤੇ ਰਾਸ਼ਨ ਲੱਦ ਕੇ ਜੰਮੂ ਕਸ਼ਮੀਰ ਭੇਜਣ ਦੇ ਬਹਾਨੇ ਨਾਲ ਉਸੇ ਰਸਤੇ ਭੇਜ ਦਿੱਤਾ ਤੇ ਉਧਰ ਆਪਣੇ ਗੁਪਤ ਚਰ ਰਾਹੀਂ ਸਿੰਘਾਂ ਨੂੰ ਸੁਨੇਹਾ ਭੇਜ ਦਿੱਤਾ ਕਿ ਜਦੋਂ ਇਹ ਰਾਸ਼ਨ ਇਸ ਰਸਤਿਓਂ ਲੰਘੇ ਤਾਂ ਲੁੱਟ ਲਿਆ ਜਾਵੇ। ਸਿੰਘਾਂ ਨੇ ਇਸੇ ਤਰ੍ਹਾਂ ਕੀਤਾ। ਕੌੜਾ ਮੱਲ ਦੀ ਇਸ ਹਮਦਰਦੀ ਕਰਕੇ ਇਤਿਹਾਸ ਕੌੜਾ ਮੱਲ ਨੂੰ ਮਿੱਠਾ ਮੱਲ ਕਹਿ ਕੇ ਯਾਦ ਕਰਦਾ ਹੈ। ਇਹ ਲੜਾਈ ਕਾਫ਼ੀ ਲੰਮੀ (ਲਗਭਗ ਮਹੀਨੇ ਤੋਂ ਵੀ ਜ਼ਿਆਦਾ ਸਮੇਂ ਤੱਕ) ਚੱਲੀ। ਏਨੀ ਲੰਬੀ ਲੜਾਈ ਚੱਲਣ ਕਰਕੇ ਸਿੰਘਾਂ ਦਾ ਕੌੜਾ ਮੱਲ ਵੱਲੋਂ ਭੇਜਿਆ ਹੋਇਆ ਰਾਸ਼ਨ ਪਾਣੀ ਵੀ ਖਤਮ ਹੋ ਗਿਆ। ਗੋਲ਼ੀ ਸਿੱਕਾ ਖ਼ਤਮ ਹੋ ਗਿਆ, ਲੜਦੇ-ਲੜਦੇ ਹਥਿਆਰ ਵੀ ਖੁੰਡੇ ਹੋ ਗਏ। ਲਖਪਤ ਰਾਏ ਦਾ ਮਾਮਾ ਤੇ ਪੁੱਤਰ ਸਿੰਘਾਂ ਹੱਥੋਂ ਮਾਰੇ ਗਏ। ਲਖਪਤ ਰਾਏ ਆਪਣੀ ਹਾਰ ਨੂੰ ਵੇਖ ਕੇ ਘਟੀਆ ਤੌਰ-ਤਰੀਕਿਆਂ ’ਤੇ ਉਤਰ ਆਇਆ। ਉਸ ਨੇ ਸੋਚਿਆ ਕਿ ਉਹ ਦਿੱਲੀ ਦਰਬਾਰ ਜਾ ਕੇ ਕੀ ਮੂੰਹ ਵਿਖਾਏਗਾ ? ਉਸ ਨੇ ਨੇੜਲੇ ਪਿੰਡਾਂ ਦੇ ਲੁਹਾਰ, ਤਰਖਾਣ ਇਕੱਠੇ ਕਰਕੇ ਇਸ ਛੰਭਨੁਮਾ ਜੰਗਲ ਦੇ ਰੁੱਖਾਂ ਨੂੰ ਕਟਵਾ ਕੇ ਚੁਫੇਰਿਉਂ ਅੱਗ ਲਗਵਾ ਦਿੱਤੀ, ਜਿਸ ਨਾਲ ਸਿੰਘਾਂ ਨੂੰ ਚਾਰ-ਚੁਫੇਰਿਉਂ ਮੁਸੀਬਤਾਂ ਪੈ ਗਈਆਂ। ਇਕ ਜੇਠ-ਹਾੜ੍ਹ ਦੀ ਅੱਤ ਦੀ ਗਰਮੀ, ਦੂਜਾ ਜੰਗਲ ਦੀ ਅੱਗ, ਤੀਜਾ ਉੱਚੇ ਪਹਾੜ ’ਤੇ ਵਿਰੋਧੀ ਪਹਾੜੀ ਰਾਜੇ ਅਤੇ ਚੌਥਾ ਚੜ੍ਹਦੇ ਪਾਸੇ ਸ਼ੂਕਦਾ ਬਿਆਸ ਦਰਿਆ। ਸਿੱਖ ਜਰਨੈਲਾਂ ਨੇ ਸਿੱਖੀ ਦੀ ਸ਼ਾਨ ਬਚਾਉਣ ਲਈ ਮਤਾ ਪਾਸ ਕਰਕੇ ਮੈਦਾਨੇ-ਜੰਗ ’ਚ ਦੁਸ਼ਮਣ ਨਾਲ ਜੂਝ ਕੇ ਲੜਨ ਤੇ ਸ਼ਹੀਦੀਆਂ ਪ੍ਰਾਪਤ ਕਰਨ ਦਾ ਅਟੱਲ ਫ਼ੈਸਲਾ ਕਰ ਲਿਆ ਤੇ ਸਿੰਘ ਚੜ੍ਹਦੀ ਕਲਾ ਦੇ ਜੈਕਾਰੇ ਲਗਾਉਂਦਿਆਂ ਦੁਸ਼ਮਣ ਖਿਲਾਫ ਜੂਝ ਪਏ। ਲੜਾਈ ਸ਼ੁਰੂ ਹੋ ਗਈ ਕਈ ਸਿੱਖ ਮੁਗਲਾਂ ਨਾਲ ਲੜਦੇ ਸ਼ਹੀਦ ਹੋ ਗਏ। ਇਹਨਾਂ ਵਿੱਚੋਂ ਇੱਕ ਜੱਥੇ ਦੇ ਮੋਢੀ ਸੁੱਖਾ ਸਿੰਘ ਨੇ ਮੁਗਲ ਫ਼ੌਜ ਦੇ ਚੰਗੇ ਆਹੂ ਲਾਹੇ ਤੇ ਆਪ ਵੀ ਜ਼ਖਮੀ ਹੋ ਗਿਆ। ਜੱਦੋ ਜਹਿਦ ਕਰਦਿਆਂ ਸਿੱਖ ਦਰਿਆ ਵਿੱਚ ਠਿੱਲ ਪਏ। ਕਈ ਰੁੜ੍ਹ ਗਏ, ਕਈ ਬਚ ਕੇ ਪਹਾੜਾਂ ਵੱਲ ਚਲੇ ਗਏ ਤੇ ਕਈ ਕੀਰਤਪੁਰ ਸਾਹਿਬ ਵੱਲ ਚਲੇ ਗਏ। ਕਈ ਮੁਗਲਾਂ ਨੇ ਕੈਦ ਕਰ ਲਏ। ਇਸ ਲੜਾਈ ਵਿੱਚ ਲਗਭਗ 7000 ਹਜ਼ਾਰ (ਕਈ ਇਤਿਹਾਸਕਾਰਾਂ ਮੁਤਾਬਕ ਗਿਣਤੀ 11000 ਹਜ਼ਾਰ) ਦੇ ਕਰੀਬ ਸ਼ਹੀਦੀਆਂ ਹੋਈਆਂ ਤੇ 3000 ਹਜ਼ਾਰ (ਕਈਆਂ ਨੇ ਇੱਥੇ ਗਿਣਤੀ 2000 ਲਿਖੀ ਹੈ) ਦੇ ਕਰੀਬ ਸਿੱਖਾਂ ਨੂੰ ਕੈਦ ਕਰਕੇ ਲਖਪਤ ਰਾਏ ਲਾਹੌਰ ਲੈ ਗਿਆ। ਲਾਹੌਰ ਦੇ ਨਾਖਾਸ ਚੌਂਕ ਵਿੱਚ ਬੜੇ ਹੀ ਜ਼ਾਲਮਾਨਾ ਤਰੀਕੇ ਨਾਲ ਤਸੀਹੇ ਦੇ ਕੇ ਸਿਰਾਂ ਦੇ ਢੇਰ ਲਗਾ ਦਿੱਤੇ। ਸਰੀਰਾਂ ਨੂੰ ਮਸੀਤਾਂ ਦੀਆਂ ਦੀਵਾਰਾਂ ਵਿੱਚ ਦੱਬ ਦਿੱਤਾ ਗਿਆ। ਖ਼ੂਨ ਨਾਲ ਮਸੀਤਾਂ ਦੇ ਫਰਸ਼ ਧੋਤੇ ਗਏ। ਇਸ ਮੰਦਭਾਗੀ ਘਟਨਾ ਨੂੰ ਇਤਿਹਾਸ ਵਿੱਚ ਪਹਿਲੇ ਘੱਲੂਘਾਰੇ ਜਾਂ ਛੋਟੇ ਘੱਲੂਘਾਰੇ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਸੰਨ 1762 ’ਚ ਪਿੰਡ ਕੁੱਪ-ਰੁਹੀੜੇ ਵਿਖੇ ਵੱਡਾ ਕਤਲਾਮ ਹੋਇਆ ਸੀ ਇਸ ਲੜਾਈ ਵਿੱਚ 30-35 ਹਜ਼ਾਰ ਸਿੰਘ ਸ਼ਹੀਦ ਹੋਏ। ਇਸ ਲਈ ਦੋਵੇਂ ਘੱਲੂਘਾਰਿਆਂ ਨੂੰ ਵਖਰਾਉਣ ਦੇ ਮੰਤਵ ਨਾਲ ਪਹਿਲੇ ਨੂੰ ਛੋਟਾ ਘਲੂਘਾਰਾ ਅਤੇ ਦੂਜੇ ਨੂੰ ਵੱਡਾ ਘੱਲੂਘਾਰਾ ਕਿਹਾ ਜਾਣ ਲੱਗਿਆ।
ਲਖਪਤ ਰਾਏ ਦੀ ਸਿੱਖਾਂ ਨੂੰ ਪੂਰਨ ਤੌਰ ’ਤੇ ਮਾਰ ਮੁਕਾਉਣ ਦੀ ਸ਼ੇਖ਼ੀ ਛੇਤੀ ਹੀ ਝੂਠੀ ਸਾਬਤ ਹੋ ਗਈ ਜਦੋਂ ਲਗਭਗ ਛੇ ਮਹੀਨੇ ਪਿੱਛੋਂ ਹੀ ਸਿੱਖ ਦੁਬਾਰਾ ਅੰਮ੍ਰਿਤਸਰ ਵਿਖੇ ਇਕੱਠੇ ਹੋਣੇ ਸ਼ੁਰੂ ਹੋ ਗਏ ਅਤੇ 30 ਮਾਰਚ 1747 ਨੂੰ ਅੰਮ੍ਰਿਤਸਰ ਵਿਖੇ ਸਰਬੱਤ ਖ਼ਾਲਸਾ ਦਾ ਇਕੱਠ ਕਰਕੇ ਗੁਰਮਤਾ ਪਾਸ ਕੀਤਾ ਕਿ ਸਿੱਖਾਂ ਦੀ ਪੱਕੀ ਰਿਹਾਇਸ਼ ਗਾਹ ਲਈ ਅੰਮ੍ਰਿਤਸਰ ਵਿਖੇ ਰਾਮ ਰੌਣੀ ਕਿਲੇ ਦੀ ਉਸਾਰੀ ਕੀਤੀ ਗਈ।



Share On Whatsapp

Leave a Comment
Chandpreet Singh : ਵਾਹਿਗੁਰੂ ਜੀ 🙏



ਸਿੱਖ ਇਤਿਹਾਸ ਦੀ ਮਹਾਨ ਨਾਰੀ – ਸੋਫੀਆ ਦਲੀਪ ਸਿੰਘ 🌸

ਸੋਫੀਆ ਦਲੀਪ ਸਿੰਘ – ਮਹਾਰਾਜਾ ਰਣਜੀਤ ਸਿੰਘ ਦੀ ਪੋਤੀ ਅਤੇ ਮਹਾਰਾਜਾ ਦਲੀਪ ਸਿੰਘ ਦੀ ਧੀ – ਉਹ ਨਾਰੀ ਸੀ ਜਿਸਨੇ ਰਾਜਸੀ ਪਰਿਵਾਰ ਵਿੱਚ ਜਨਮ ਲੈਣ ਦੇ ਬਾਵਜੂਦ, ਆਪਣੀ ਜ਼ਿੰਦਗੀ ਔਰਤਾਂ ਦੇ ਹੱਕਾਂ ਅਤੇ ਮਨੁੱਖੀ ਅਧਿਕਾਰਾਂ ਲਈ ਸਮਰਪਿਤ ਕਰ ਦਿੱਤੀ।

👑 ਰਾਜਸੀ ਪਰਿਵਾਰ ਤੋਂ ਇਨਕਲਾਬੀ ਰੂਹ ਤੱਕ

ਸੋਫੀਆ ਦਾ ਜਨਮ 8 ਅਗਸਤ 1876 ਨੂੰ ਇੰਗਲੈਂਡ ਵਿੱਚ ਹੋਇਆ। ਉਹਦੀ ਮਾਂ ਮਹਾਰਾਣੀ ਬੰਬਾ ਮੱਲ ਮੂਲਰ ਅਤੇ ਪਿਤਾ ਮਹਾਰਾਜਾ ਦਲੀਪ ਸਿੰਘ ਸਨ। ਸੋਫੀਆ ਨੇ ਆਪਣਾ ਬਚਪਨ ਅਤੇ ਯੁਵਾਵਸਥਾ ਰਾਜਸੀ ਆਲੀਸ਼ਾਨੀ ਵਿੱਚ ਬਿਤਾਈ, ਪਰ ਉਹ ਰਾਜਸੀ ਠਾਠ-ਬਾਠ ਨੂੰ ਛੱਡ ਕੇ ਲੋਕਾਂ ਦੇ ਹੱਕਾਂ ਦੀ ਅਵਾਜ਼ ਬਣੀ।

🚺 ਸੁਫਰੇਜਿਟ ਮੂਵਮੈਂਟ ਦੀ ਅਗਵਾਈ

ਸੁਫਰੇਜਿਟ ਮੂਵਮੈਂਟ ਉਹ ਅੰਦੋਲਨ ਸੀ ਜੋ ਮਹਿਲਾਵਾਂ ਨੂੰ ਵੋਟ ਦੇ ਅਧਿਕਾਰ ਲਈ ਲੜ ਰਿਹਾ ਸੀ। ਸੋਫੀਆ ਨੇ ਇੰਗਲੈਂਡ ਵਿੱਚ ਇਸ ਅੰਦੋਲਨ ਦੀ ਅਗਵਾਈ ਕੀਤੀ। ਉਹ ਵੁਮੇਨਜ਼ ਟੈਕਸ ਰਿਜੈਕਸ਼ਨ ਲੀਗ ਦੀ ਮੈਂਬਰ ਸੀ ਜਿਸਦਾ ਨਾਅਰਾ ਸੀ: “ਅਸੀਂ ਵੋਟ ਨਹੀਂ ਦੇ ਸਕਦੀਆਂ ਤਾਂ ਟੈਕਸ ਵੀ ਨਹੀਂ ਦੇਵਾਂਗੀਆਂ।”

ਸੋਫੀਆ ਨੇ ਕਾਲੀ ਪੱਗ ਪਾ ਕੇ ਲੰਦਨ ਦੀਆਂ ਸੜਕਾਂ ‘ਤੇ ਜਲੂਸ ਕੱਢੇ, ਰੈਲੀਆਂ ਵਿੱਚ ਹਿੱਸਾ ਲਿਆ ਅਤੇ ਮਹਿਲਾਵਾਂ ਨੂੰ ਹੱਕਾਂ ਲਈ ਜਾਗਰੂਕ ਕੀਤਾ। ਉਹਦੀ ਤਸਵੀਰ ਉਸ ਸਮੇਂ ਦੇ ਕਈ ਅਖ਼ਬਾਰਾਂ ਵਿੱਚ ਆਈ।

💥 ਮਨੁੱਖੀ ਹੱਕਾਂ ਦੀ ਸੁਰਗੀ ਆਵਾਜ਼

ਉਹ ਸਿਰਫ਼ ਮਹਿਲਾਵਾਂ ਦੀ ਹੀ ਨਹੀਂ, ਭਾਰਤੀ ਲੋਕਾਂ, ਸਿਪਾਹੀਆਂ, ਅਤੇ ਭੁੱਖਮਰੀ ਪੀੜਤਾਂ ਦੀ ਵੀ ਵਕਾਲਤ ਕਰਦੀ ਰਹੀ। ਪਹਿਲੀ ਵਿਸ਼ਵ ਯੁੱਧ ਦੌਰਾਨ, ਉਸਨੇ ਭਾਰਤੀ ਫੌਜੀਆਂ ਦੀ ਹਾਲਤ ਨੂੰ ਉਜਾਗਰ ਕੀਤਾ।

📚 ਸਿੱਖ ਵਿਰਾਸਤ ਦੀ ਨਵੀਂ ਪਛਾਣ

ਸੋਫੀਆ ਨੇ ਸਿੱਖੀ ਨਾਲ ਆਪਣੀ ਪਛਾਣ ਨੂੰ ਜਿਉਂਦਾ ਰੱਖਿਆ। ਉਹ ਹਰ ਸਮੇਂ ਸਿੱਖ ਰੂਪ ਵਿੱਚ ਪੇਸ਼ ਆਉਂਦੀ – ਪੱਗ ਨਾਲ, ਤੇ ਅਣਖ ਨਾਲ। ਉਸਨੇ ਸਿੱਖੀ ਦੀ ਇਨਕਲਾਬੀ ਰੂਹ ਨੂੰ ਔਰਤਾਂ ਦੀ ਆਜ਼ਾਦੀ ਨਾਲ ਜੋੜਿਆ।

📌 ਪਰਿਵਾਰਕ ਪਿਛੋਕੜ

🕯 ਮੌਤ ਅਤੇ ਵਿਰਾਸਤ

🙏 ਨਤੀਜਾ

ਸੋਫੀਆ ਦਲੀਪ ਸਿੰਘ ਸਾਡੀ ਇਤਿਹਾਸਕ ਧਰੋਹਰ ਦਾ ਅਹੰਕਾਰ ਹੈ। ਉਹ ਸਿੱਖ ਇਤਿਹਾਸ ਦੀ ਉਹ ਮਹਿਲਾ ਹੈ ਜਿਸਨੇ ਰਾਜਗੀ, ਇਨਸਾਫ, ਅਤੇ ਹੱਕਾਂ ਲਈ ਆਪਣੀ ਜ਼ਿੰਦਗੀ ਸਮਰਪਿਤ ਕਰ ਦਿੱਤੀ। ਅਸੀਂ ਉਸਦੀ ਯਾਦ ਨੂੰ ਸਲਾਮ ਕਰਦੇ ਹਾਂ। 💐



Share On Whatsapp

Leave a comment


ਜਿਸ ਜਿਸ ਤੇ ਗੁਰੂ ਰਾਮਦਾਸ ਜੀ ਦੀ ਕਿਰਪਾ ਹੈ ,
ਉਹ ਵਾਹਿਗੁਰੂ ਜਪੋ ਜੀ ਸਵਾਸ ਸਵਾਸ ਰਾਮਦਾਸ ਗੁਰੂ ਜੀ
🙏🙏



Share On Whatsapp

View All 28 Comments
Gurpreet kaur : waheguru ji waheguru ji waheguru ji
mandeep : waheguru ji

ਅੰਗ : 652-653
ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥
ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਨਾਨਕ ਜੀ! ਜੇ ਹਰੀ ਆਪਣੀ ਮੇਹਰ ਕਰੇ,ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ॥੧॥ ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ। ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ। ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ। ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ। ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਨਾਨਕ ਜੀ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ ॥੨॥ ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ। ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ। ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਨਾਨਕ ਜੀ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ ॥੨੬॥



Share On Whatsapp

Leave a comment




अंग : 652-653
सलोकु मः ४ ॥ अंतरि अगिआनु भई मति मधिम सतिगुर की परतीति नाही ॥ अंदरि कपटु सभु कपटो करि जाणै कपटे खपहि खपाही ॥ सतिगुर का भाणा चिति न आवै आपणै सुआइ फिराही ॥ किरपा करे जे आपणी ता नानक सबदि समाही ॥१॥ मः ४ ॥ मनमुख माइआ मोहि विआपे दूजै भाइ मनूआ थिरु नाहि ॥ अनदिनु जलत रहहि दिनु राती हउमै खपहि खपाहि ॥ अंतरि लोभु महा गुबारा तिन कै निकटि न कोई जाहि ॥ ओइ आपि दुखी सुखु कबहू न पावहि जनमि मरहि मरि जाहि ॥ नानक बखसि लए प्रभु साचा जि गुर चरनी चितु लाहि ॥२॥ पउड़ी ॥ संत भगत परवाणु जो प्रभि भाइआ ॥ सेई बिचखण जंत जिनी हरि धिआइआ ॥ अम्रितु नामु निधानु भोजनु खाइआ ॥ संत जना की धूरि मसतकि लाइआ ॥ नानक भए पुनीत हरि तीरथि नाइआ ॥२६॥
अर्थ: (मनमुख के) हिरदे में अज्ञान है, (उस की) अकल (मति) नादान होती है और सतगुरु ऊपर उस को सिदक नहीं होता; मन में धोखा (होने के कारन संसार में भी) वह सारा धोखा ही धोखा समझता है। (मनमुख मनुष्य खुद) दुःखी होते हैं ( व ओरों को) दुखी करते हैं; सतिगुरु का हुकम उनके चित मे नही आता (मतलब,भाणा नही मांनते) आेर अपनी मत के पीछे भटकते रहते हैं ; नानक जी! जे हरी अपनी कॄपा करे ,ता ही वह गुरू के शब्द मे लीन होते हैं ॥१॥ माया के मोह मे फसे हुए मनमुख का मन माया के प्यार मे एक जगह नही टिकता। हर समय दिन रात (माया मे) सड़ते रहते हैं। अहंकार मे आप दुखी होते हैं ओर दुसरो को करते हैं। उनके अंदर लोभ रूपी बडा अंधेरा होता है, कोई मनुष उनके पास नही जाता। वह अपने अाप ही दुखी रहते हैं,कभी सुखी नही होते, सदा जन्म मरन के चक्करों मे पडे रहते हैं। नानक जी! जे वह गुरू के चरनो मे चित जोडन तो सचा हरी उनको माफ कर दे ॥२॥ जो मनुष्य प्रभू को प्यारे हैं, वह संत हैं, वह भगत हैं वही कबूल हैं। वही मनुष्य सही है जो हरी नाम जपते हैं। आतमिक जीवन देन वाला नाम ख़जाना-रूपी भोजन खाते हैं, ओर संतो की चरन-धूड़ अपने माथे पर लगाते हैं। नानक जी!(इस तरह के मनुष्य) हरी (के भजन-रूपी) तीर्थ मे नहाते हैं ओर पवित्र हो जाते हैं ॥२६॥



Share On Whatsapp

Leave a comment


ਅੰਗ : 666
ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲੑੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

ਅਰਥ: ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ।੧। ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ । ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ।੧।ਰਹਾਉ।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ।੨। ਹੇ ਭਾਈ! ਨਾਨਕ ਆਖਦਾ ਹੈ—ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ । ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ।੩।੧।੯।



Share On Whatsapp

Leave a comment


15 ਮਈ ਪ੍ਰਕਾਸ਼ ਪੁਰਬ ਗੁਰੂ ਅਮਰਦਾਸ ਮਹਾਰਾਜ ਜੀ ਦਾ , ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ , ਆਉ ਸੰਖੇਪ ਝਾਤ ਮਾਰੀਏ ਗੁਰੂ ਸਾਹਿਬ ਦੇ ਜੀਵਨ ਕਾਲ ਤੇ ਜੀ ।
ਜਦੋ ਗੁਰੂ ਅਮਰਦਾਸ ਮਹਾਰਾਜ ਦੀ ਗੱਲ ਕਰਦੇ ਹਾ ਤਾ ਅੱਖਾਂ ਸਾਹਮਣੇ ਲੰਮਾ ਕੱਦ , ਸੁੰਦਰ ਮੁੱਖ , ਚਿੱਟਾ ਦੁੱਧ ਵਰਗਾ ਦਾਹੜਾ , ਹੱਥ ਵਿਚ ਖੂੰਡਾ ਫੜੀ ਸਤਿਗੁਰੂ ਅਮਰਦਾਸ ਮਹਾਰਾਜ ਦੇ ਦਰਸ਼ਨ ਹੁੰਦੇ ਹਨ। ਜਦੋ ਗੁਰੂ ਸਾਹਿਬ ਸੰਗਤਾਂ ਵਿੱਚ ਆਉਦੇ ਇਉ ਮਹਿਸੂਸ ਹੁੰਦਾ ਜਿਵੇ ਅਕਾਲ ਪੁਰਖ ਪ੍ਰਕਾਸ਼ ਰੂਪ ਹੋ ਕੇ ਆ ਰਹੇ ਹੋਣ । ਸਾਰੀ ਸੰਗਤ ਨੂੰ ਏਨਾ ਪਿਆਰ ਕਰਦੇ ਕਿ ਕਾਇਨਾਤ ਦਾ ਪਿਆਰ ਵੀ ਫਿਕਾ ਪੈ ਜਾਵੇ । ਇਸ ਸੰਸਾਰ ਵਿੱਚ ਸਾਰੇ ਪਿਆਰ ਜਿਉਦੇ ਜੀਅ ਤੱਕ ਹੀ ਸੀਮਤ ਹਨ , ਜਦ ਕੋਈ ਮਰ ਜਾਵੇ ਸਾਰੇ ਪਿਆਰ ਕਰਨ ਵਾਲੇ ਆਪਣੇ ਹੱਥੀ ਸਾੜ ਕੇ ਆ ਜਾਦੇ ਹਨ , ਕੋਈ ਸਾਥ ਨਹੀ ਨਿਭਾ ਸਕਦਾ । ਪਰ ਗੁਰੂ ਜਿਉਦੇ ਜੀਅ ਤੇ ਗਲ ਨਾਲ ਲਾ ਕੇ ਰੱਖਦਾ ਹੈ ਪਰ ਮਰਨ ਤੋ ਬਾਅਦ ਵੀ ਸਾਥ ਨਹੀ ਛੱਡਦਾ । ਐਸਾ ਪਿਆਰ ਗੁਰੂ ਅਮਰਦਾਸ ਮਹਾਰਾਜ ਆਪਣੀ ਸੰਗਤ ਨਾਲ ਕਰਦੇ ਸਨ ।
ਗੁਰੂ ਅਮਰਦਾਸ ਮਹਾਰਾਜ ਜੀ ਦਾ ਜਨਮ 1479 ਈਸਵੀ ਨੂੰ ਪਿੰਡ ਬਾਸਰਕੇ ਜਿਲਾ ਅੰਮ੍ਰਿਤਸਰ ਸਾਹਿਬ ਵਿੱਚ ਪਿਤਾ ਤੇਜ ਭਾਨ ਦੇ ਘਰ ਮਾਤਾ ਲਖਮੀ ਦੇਵੀ ਦੀ ਪਵਿੱਤਰ ਕੁੱਖ ਤੋ ਹੋਇਆ। ਗੁਰੂ ਜੀ ਚਾਰ ਭਰਾ ਸਨ ਆਪ ਸਾਰਿਆ ਨਾਲੋ ਵੱਡੇ ਸਨ ਆਪ ਜੀ ਦਾ ਵਿਆਹ ਦੇਵੀ ਚੰਦ ਬਹਿਲ ਦੀ ਧੀ ਬੀਬੀ ਰਾਮ ਕੌਰ ਜੀ ਨਾਲ ਹੋਇਆ , ਸਹੁਰੇ ਪਰਿਵਾਰ ਵਿੱਚ ਮਾਤਾ ਰਾਮ ਕੌਰ ਜੀ ਦਾ ਨਾਮ ਬਦਲ ਕੇ ਮਨਸਾ ਦੇਵੀ ਜੀ ਰੱਖ ਦਿੱਤਾ । ਆਪ ਜੀ ਦੇ ਘਰ ਦੋ ਪੁੱਤਰ ਬਾਬਾ ਮੋਹਣ ਜੀ ਤੇ ਬਾਬਾ ਮੋਹਰੀ ਜੀ ਹੋਏ ਤੇ ਦੋ ਧੀਆ ਬੀਬੀ ਭਾਨੀ ਜੀ ਤੇ ਬੀਬੀ ਦਾਨੀ ਜੀ ਹੋਈਆ। ਆਪ ਜੀ ਨੇ ਆਪਣੇ ਸਮੇਂ ਵਿੱਚ ਬਹੁਤ ਵੱਡੇ ਕਾਰਜ ਕੀਤੇ ਆਪ ਜੀ ਨੇ ਪੰਗਤ ਤੇ ਸੰਗਤ ਪ੍ਰਥਾ ਸੁਰੂ ਕੀਤੀ ਠੰਡੇ ਜਲ ਵਾਸਤੇ ਖੂਹ ਤੇ ਬਾਉਲੀਆ ਤਿਆਰ ਕਰਵਾਈਆ । ਨਵਾਂ ਨਗਰ ਗੋਇੰਦਵਾਲ ਸਾਹਿਬ ਵਸਾਇਆ ਸਭ ਤੋ ਵੱਡਾ ਕਾਰਜ ਔਰਤਾ ਵਾਸਤੇ ਕੀਤਾ । ਹਜ਼ਾਰਾਂ ਸਦੀਆਂ ਤੋ ਸਤੀ ਪ੍ਰਥਾ ਚਲਦੀ ਆ ਰਹੀ ਸੀ ਕਿ ਜਦੋ ਕਿਸੇ ਔਰਤ ਦਾ ਪਤੀ ਮਰ ਜਾਂਦਾ ਸੀ ਤਾ ਉਸ ਔਰਤ ਨੂੰ ਸਾਰਾ ਸਮਾਜ ਨਾਰੀਅਲ ਉਤੇ ਸੰਦੂਰ ਪਾ ਕੇ ਤੇ ਹੋਰ ਰਸਮਾ ਪੂਰੀਆਂ ਕਰਕੇ ਉਸ ਔਰਤ ਦੇ ਹੱਥ ਵਿਚ ਫੜਾ ਦਿੰਦੇ ਸਨ । ਹੁਣ ਤੇਰਾ ਏਥੋ ਸਭ ਕੁਝ ਮੁੱਕ ਗਿਆ ਹੈ , ਔਰਤ ਨੂੰ ਉਸ ਦੇ ਪਤੀ ਨਾਲ ਹੀ ਜਿਉਦੇ ਜੀਅ ਸਾੜ ਦਿੱਤਾ ਜਾਦਾ ਸੀ । ਪਰ ਜਦੋ ਗੁਰੂ ਅਮਰਦਾਸ ਮਹਾਰਾਜ ਜੀ ਦੇ ਦਰਸ਼ਨ ਕਰਨ ਵਾਸਤੇ ਗੋਇੰਦਵਾਲ ਸਾਹਿਬ ਦੀ ਧਰਤੀ ਤੇ ਅਕਬਰ ਬਾਦਸ਼ਾਹ ਆਇਆ ਤਾ ਗੁਰੂ ਜੀ ਨੇ ਅਕਬਰ ਬਾਦਸ਼ਾਹ ਨੂੰ ਆਖ ਕੇ ਕਾਨੂੰਨ ਬਣਾ ਕੇ ਲਾਗੂ ਕਰਵਾ ਦਿੱਤਾ ਕਿ ਅਜ ਤੋ ਕੋਈ ਔਰਤ ਸਤੀ ਨਹੀ ਹੋਵੇਗੀ ਭਾਵ ਜਿਉਦੇ ਜੀਅ ਸਾੜੀ ਨਹੀ ਜਾਵੇਗੀ । ਉਹ ਔਰਤ ਮੁੜ ਤੋ ਆਪਣਾ ਵਸੇਬਾ ਕਰ ਸਕਦੀ ਹੈ ਹਰ ਇਕ ਨੂੰ ਜਿਉਣ ਦਾ ਅਧਿਕਾਰ ਹੈ । ਐਸੇ ਪਰ ਉਪਕਾਰੀ ਸਨ ਮੇਰੇ ਸਤਿਗੁਰੂ ਅਮਰਦਾਸ ਮਹਾਰਾਜ ਜੀ , ਐਸੇ ਸਤਿਗੁਰੂ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ ।
ਜੋਰਾਵਰ ਸਿੰਘ ਤਰਸਿੱਕਾ ।



Share On Whatsapp

View All 2 Comments
Dalbara Singh : waheguru ji🙏
Dalbara Singh : waheguru ji🙏



अंग : 891
रामकली महला ५ ॥ बीज मंत्रु हरि कीरतनु गाउ ॥ आगै मिली निथावे थाउ ॥ गुर पूरे की चरणी लागु ॥ जनम जनम का सोइआ जागु ॥१॥ हरि हरि जापु जपला ॥ गुर किरपा ते हिरदै वासै भउजलु पारि परला ॥१॥ रहाउ ॥ नामु निधानु धिआइ मन अटल ॥ ता छूटहि माइआ के पटल ॥ गुर का सबदु अम्रित रसु पीउ ॥ ता तेरा होइ निरमल जीउ ॥२॥ सोधत सोधत सोधि बीचारा ॥ बिनु हरि भगति नही छुटकारा ॥ सो हरि भजनु साध कै संगि ॥ मनु तनु रापै हरि कै रंगि ॥३॥ छोडि सिआणप बहु चतुराई ॥ मन बिनु हरि नावै जाइ न काई ॥ दइआ धारी गोविद गुोसाई ॥ हरि हरि नानक टेक टिकाई ॥४॥१६॥२७॥
अर्थ: (हे भाई! जिस मनुष्य ने) परमात्मा ( के नाम) का जाप किया, (जिस मनुष्य के) हृदय में गुरू की कृपा से (परमात्मा का नाम) आ बसता है, वह संसार-समुंद्र से पार लांघ गया।1। रहाउ।
(हे भाई!) परमात्मा की सिफत (के गीत) गाया करो (परमात्मा को वश में करने का) यह सबसे श्रेष्ठ मंत्र है। (कीर्तन की बरकति से) परलोक में निआसरे जीवों को भी आसरा मिल जाता है। (हे भाई!) पूरे गुरू के चरणों में पड़ा रह, इस तरह कई जन्मों से (माया के मोह की) नींद में सोया हुआ तू जाग पड़ेगा।1।
हे मन! परमात्मा का नाम कभी ना समाप्त होने वाला खजाना है, इसको सिमरते रहो, तब ही तेरे माया (के मोह) के पर्दे फटेंगे। हे मन! गुरू का शबद आत्मिक जीवन देने वाला रस है, इसको पीता रह, तब ही तेरी जीवात्मा पवित्र होगी।2।
हे मन! हमने बहुत विचार-विचार करके ये निर्णय निकाला है कि परमात्मा की भक्ति के बिना (माया के मोह से) खलासी नहीं हो सकती। प्रभू की वह भगती गुरू की संगति में (प्राप्त होती है। जिसको प्राप्त होती है, उसका) मन और तन परमात्मा के प्रेम-रंग में रंगा जाता है।3।
हे मन! (अपनी) समझदारी और बहती चतुराई को छोड़ दे। (जैसे काई लगने के कारण जमीन में पानी नहीं जा पाता, वैसे ही अहंकार के कारण गुरू के उपदेश का असर नहीं होता), परमात्मा के नाम के बिना ये (अहंकार रूपी) काई दूर नहीं होती। हे नानक! (कह-) जिस मनुष्य पर धरती का पति प्रभू दया करता है, वह मनुष्य परमात्मा के नाम का आसरा लेता है।4।16।17।



Share On Whatsapp

Leave a comment


ਅੰਗ : 891
ਰਾਮਕਲੀ ਮਹਲਾ ੫ ॥ ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥ ਗੁਰ ਪੂਰੇ ਕੀ ਚਰਣੀ ਲਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥੧॥ ਹਰਿ ਹਰਿ ਜਾਪੁ ਜਪਲਾ ॥ ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥੧॥ ਰਹਾਉ ॥ ਨਾਮੁ ਨਿਧਾਨੁ ਧਿਆਇ ਮਨ ਅਟਲ ॥ ਤਾ ਛੂਟਹਿ ਮਾਇਆ ਕੇ ਪਟਲ ॥ ਗੁਰ ਕਾ ਸਬਦੁ ਅੰਮ੍ਰਿਤ ਰਸੁ ਪੀਉ ॥ ਤਾ ਤੇਰਾ ਹੋਇ ਨਿਰਮਲ ਜੀਉ ॥੨॥ ਸੋਧਤ ਸੋਧਤ ਸੋਧਿ ਬੀਚਾਰਾ ॥ ਬਿਨੁ ਹਰਿ ਭਗਤਿ ਨਹੀ ਛੁਟਕਾਰਾ ॥ ਸੋ ਹਰਿ ਭਜਨੁ ਸਾਧ ਕੈ ਸੰਗਿ ॥ ਮਨੁ ਤਨੁ ਰਾਪੈ ਹਰਿ ਕੈ ਰੰਗਿ ॥੩॥ ਛੋਡਿ ਸਿਆਣਪ ਬਹੁ ਚਤੁਰਾਈ ॥ ਮਨ ਬਿਨੁ ਹਰਿ ਨਾਵੈ ਜਾਇ ਨ ਕਾਈ ॥ ਦਇਆ ਧਾਰੀ ਗੋਵਿਦ ਗਸਾਈ ॥ ਹਰਿ ਹਰਿ ਨਾਨਕ ਟੇਕ ਟਿਕਾਈ ॥੪॥੧੬॥੨੭॥
ਅਰਥ: (ਹੇ ਭਾਈ! ਜਿਸ ਮਨੁੱਖ ਨੇ) ਪਰਮਾਤਮਾ (ਦੇ ਨਾਮ) ਦਾ ਜਾਪ ਜਪਿਆ, (ਜਿਸ ਮਨੁੱਖ ਦੇ) ਹਿਰਦੇ ਵਿਚ ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਦਾ ਨਾਮ) ਆ ਵੱਸਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ।੧।ਰਹਾਉ।
(ਹੇ ਭਾਈ!) ਪਰਮਾਤਮਾ ਦੀ ਸਿਫ਼ਤਿ (ਦਾ ਗੀਤ) ਗਾਇਆ ਕਰੋ (ਪਰਮਾਤਮਾ ਨੂੰ ਵੱਸ ਕਰਨ ਦਾ) ਇਹ ਸਭ ਤੋਂ ਸ੍ਰੇਸ਼ਟ ਮੰਤ੍ਰ ਹੈ। (ਕੀਰਤਨ ਦੀ ਬਰਕਤਿ ਨਾਲ) ਪਰਲੋਕ ਵਿਚ ਨਿਆਸਰੇ ਜੀਵ ਨੂੰ ਭੀ ਆਸਰਾ ਮਿਲ ਜਾਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੇ ਚਰਨਾਂ ਤੇ ਪਿਆ ਰਹੁ, ਇਸ ਤਰ੍ਹਾਂ ਕਈ ਜਨਮਾਂ ਤੋਂ (ਮਾਇਆ ਦੇ ਮੋਹ ਦੀ) ਨੀਂਦ ਵਿਚ ਸੁੱਤਾ ਹੋਇਆ ਤੂੰ ਜਾਗ ਪਏਂਗਾ।੧।
ਹੇ ਮਨ! ਪਰਮਾਤਮਾ ਦਾ ਨਾਮ ਕਦੇ ਨਾਹ ਮੁੱਕਣ ਵਾਲਾ ਖ਼ਜ਼ਾਨਾ ਹੈ, ਇਸ ਨੂੰ ਸਿਮਰਦਾ ਰਹੁ, ਤਦੋਂ ਹੀ ਤੇਰੇ ਮਾਇਆ (ਦੇ ਮੋਹ) ਦੇ ਪੜਦੇ ਪਾਟਣਗੇ। ਹੇ ਮਨ! ਗੁਰੂ ਦਾ ਸ਼ਬਦ ਆਤਮਕ ਜੀਵਨ ਦੇਣ ਵਾਲਾ ਰਸ ਹੈ, ਇਸ ਨੂੰ ਪੀਂਦਾ ਰਹੁ, ਤਦੋਂ ਹੀ ਤੇਰੀ ਜਿੰਦ ਪਵਿੱਤ੍ਰ ਹੋਵੇਗੀ।੨।
ਹੇ ਮਨ! ਅਸਾਂ ਬਹੁਤ ਵਿਚਾਰ ਵਿਚਾਰ ਕੇ ਇਹ ਸਿੱਟਾ ਕੱਢਿਆ ਹੈ ਕਿ ਪਰਮਾਤਮਾ ਦੀ ਭਗਤੀ ਤੋਂ ਬਿਨਾ (ਮਾਇਆ ਦੇ ਮੋਹ ਤੋਂ) ਖ਼ਲਾਸੀ ਨਹੀਂ ਹੋ ਸਕਦੀ। ਪ੍ਰਭੂ ਦੀ ਉਹ ਭਗਤੀ ਗੁਰੂ ਦੀ ਸੰਗਤਿ ਵਿਚ (ਪ੍ਰਾਪਤ ਹੁੰਦੀ ਹੈ। ਜਿਸ ਨੂੰ ਪ੍ਰਾਪਤੀ ਹੁੰਦੀ ਹੈ, ਉਸ ਦਾ) ਮਨ ਅਤੇ ਤਨ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਜਾਂਦਾ ਹੈ।੩।
ਹੇ ਮਨ! ਆਪਣੀ) ਸਿਆਣਪ ਅਤੇ ਬਹੁਤੀ ਚਤੁਰਾਈ ਛੱਡ ਦੇ। (ਜਿਵੇਂ ਜਾਲੇ ਦੇ ਕਾਰਨ ਭੁਇਂ ਵਿਚ ਪਾਣੀ ਜੀਊਰਦਾ ਨਹੀਂ, ਇਸੇ ਤਰ੍ਹਾਂ ਹਉਮੈ ਦੇ ਕਾਰਨ ਗੁਰੂ ਦੇ ਉਪਦੇਸ਼ ਦਾ ਅਸਰ ਨਹੀਂ ਹੁੰਦਾ) , ਪਰਮਾਤਮਾ ਦੇ ਨਾਮ ਤੋਂ ਬਿਨਾ ਇਹ ਜਾਲਾ ਦੂਰ ਨਹੀਂ ਹੁੰਦਾ। ਹੇ ਨਾਨਕ! ਆਖ-) ਜਿਸ ਮਨੁੱਖ ਉਤੇ ਧਰਤੀ ਦਾ ਖਸਮ ਪ੍ਰਭੂ ਦਇਆ ਕਰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਦਾ ਆਸਰਾ ਲੈਂਦਾ ਹੈ।੪।੧੬।੧੭।



Share On Whatsapp

Leave a comment


ਅੰਗ : 674
ਧਨਾਸਰੀ ਮਹਲਾ ੫ ॥*
*ਹਰਿ ਹਰਿ ਲੀਨੇ ਸੰਤ ਉਬਾਰਿ ॥ ਹਰਿ ਕੇ ਦਾਸ ਕੀ ਚਿਤਵੈ ਬੁਰਿਆਈ ਤਿਸ ਹੀ ਕਉ ਫਿਰਿ ਮਾਰਿ ॥੧॥ ਰਹਾਉ ॥ ਜਨ ਕਾ ਆਪਿ ਸਹਾਈ ਹੋਆ ਨਿੰਦਕ ਭਾਗੇ ਹਾਰਿ ॥ ਭ੍ਰਮਤ ਭ੍ਰਮਤ ਊਹਾਂ ਹੀ ਮੂਏ ਬਾਹੁੜਿ ਗ੍ਰਿਹਿ ਨ ਮੰਝਾਰਿ ॥੧॥ ਨਾਨਕ ਸਰਣਿ ਪਰਿਓ ਦੁਖ ਭੰਜਨ ਗੁਨ ਗਾਵੈ ਸਦਾ ਅਪਾਰਿ ॥ ਨਿੰਦਕ ਕਾ ਮੁਖੁ ਕਾਲਾ ਹੋਆ ਦੀਨ ਦੁਨੀਆ ਕੈ ਦਰਬਾਰਿ ॥੨॥੧੫॥

ਅਰਥ: ਹੇ ਭਾਈ! ਪਰਮਾਤਮਾ ਆਪਣੇ ਸੰਤਾਂ ਨੂੰ ਸਦਾ ਹੀ ਬਚਾਂਦਾ ਆ ਰਿਹਾ ਹੈ। ਜੇ ਕੋਈ ਮਨੁੱਖ ਪਰਮਾਤਮਾ ਦੇ ਸੇਵਕ ਦੀ ਕੋਈ ਹਾਨੀ ਕਰਨ ਦੀਆਂ ਸੋਚਾਂ ਸੋਚਦਾ ਹੈ, ਤਾਂ ਪਰਮਾਤਮਾ ਉਸੇ ਨੂੰ ਹੀ ਆਤਮਕ ਮੌਤੇ ਮਾਰ ਦੇਂਦਾ ਹੈ ॥੧॥ ਰਹਾਉ ॥ ਹੇ ਭਾਈ! ਪਰਮਾਤਮਾ ਆਪਣੇ ਸੇਵਕ ਦਾ ਆਪ ਮਦਦਗਾਰ ਬਣਦਾ ਹੈ, ਉਸ ਦੇ ਨਿੰਦਕ (ਨਿੰਦਾ ਦੇ ਕੰਮ ਵਿਚ) ਹਾਰ ਖਾ ਕੇ ਭੱਜ ਜਾਂਦੇ ਹਨ। ਨਿੰਦਕ ਮਨੁੱਖ ਨਿੰਦਾ ਦੇ ਕੰਮ ਵਿਚ ਭਟਕ ਕੇ ਨਿੰਦਾ ਦੇ ਗੇੜ ਵਿਚ ਹੀ ਆਤਮਕ ਮੌਤ ਸਹੇੜ ਲੈਂਦੇ ਹਨ, ਤੇ ਫਿਰ ਅਨੇਕਾਂ ਜੂਨਾਂ ਵਿਚ ਜਾ ਪੈਂਦੇ ਹਨ ॥੧॥ ਹੇ ਨਾਨਕ ਜੀ! (ਆਖੋ-ਹੇ ਭਾਈ! ਜੇਹੜਾ ਮਨੁੱਖ) ਦੁੱਖਾਂ ਦੇ ਨਾਸ ਕਰਨ ਵਾਲੇ ਪਰਮਾਤਮਾ ਦੀ ਸਰਨ ਆ ਪੈਂਦਾ ਹੈ, ਉਹ ਉਸ ਬੇਅੰਤ ਪ੍ਰਭੂ ਵਿਚ ਲੀਨ ਹੋ ਕੇ ਸਦਾ ਉਸ ਦੇ ਗੁਣ ਗਾਂਦਾ ਰਹਿੰਦਾ ਹੈ। ਪਰ ਉਸ ਦੀ ਨਿੰਦਾ ਕਰਨ ਵਾਲੇ ਮਨੁੱਖ ਦਾ ਮੂੰਹ ਦੁਨੀਆ ਦੇ ਦਰਬਾਰ ਵਿਚ ਅਤੇ ਦੀਨ ਦੇ ਦਰਬਾਰ ਵਿਚ (ਲੋਕ ਪਰਲੋਕ ਵਿਚ) ਕਾਲਾ ਹੁੰਦਾ ਹੈ (ਨਿੰਦਕ ਲੋਕ ਪਰਲੋਕ ਵਿਚ ਬਦਨਾਮੀ ਖੱਟਦਾ ਹੈ) ॥੨॥੧੫॥



Share On Whatsapp

Leave a comment




अंग : 729
सूही महला १ घरु ६ ॥
उजलु कैहा चिलकणा घोटिम कालड़ी मसु ॥ धोतिआ जूठि न उतरै जे सउ धोवा तिसु ॥१॥ सजण सेई नालि मै चलदिआ नालि चलंन्हि ॥ जिथै लेखा मंगीऐ तिथै खड़े दिसंनि ॥१॥ रहाउ ॥ कोठे मंडप माड़ीआ पासहु चितवीआहा ॥ ढठीआ कंमि न आवन्ही विचहु सखणीआहा ॥२॥ बगा बगे कपड़े तीरथ मंझि वसंन्हि ॥ घुटि घुटि जीआ खावणे बगे ना कहीअन्हि ॥३॥ सिमल रुखु सरीरु मै मैजन देखि भुलंन्हि ॥ से फल कंमि न आवन्ही ते गुण मै तनि हंन्हि ॥४॥ अंधुलै भारु उठाइआ डूगर वाट बहुतु ॥ अखी लोड़ी ना लहा हउ चड़ि लंघा कितु ॥५॥ चाकरीआ चंगिआईआ अवर सिआणप कितु ॥ नानक नामु समालि तूं बधा छुटहि जितु ॥६॥१॥३॥

अर्थ: मैंने काँसे (का) साफ और चमकीला (बर्तन) घसाया (तो उस में से) थोड़ी थोड़ी काली सियाही (लग गई) । अगर मैं सौ वारी भी उस काँसे के बर्तन को धोलूँ (साफ करू) तो भी (बाहरों) धोने के साथ उस की (अंदरली) जूठ (कालिख) दूर नहीं होती ।1 । मेरे असल मित्र वही हैं जो (सदा) मेरे साथ रहने, और (यहाँ से) चलते समय भी मेरे साथ ही चलें, (आगे) जहाँ (किए कर्मो का) हिसाब माँगा जाता है ऊपर बे झिझक हो के हिसाब दे सकें (भावार्थ, हिसाब देने में कामयाब हो सकें) ।1 ।रहाउ । जो घर मन्दिर महल चारों तरफ से तो चित्रे हुए हो, पर अंदर से खाली हो, (वह ढहि जाते हैं और) ढहे हुए घर किसी काम नहीं आते ।2 । बगुलों के सफेद पंख होते हैं, बसते भी वह तीरथों पर ही हैं । पर जीवों को (गला) घोट घोट के खा जाने वाले (अंदर से) साफ सुथरे नहीं कहे जाते ।3 । (जैसे) सिंबल का वृक्ष (है उसी प्रकार) मेरा शरीर है, (सिंबल के फलाँ को) देख के तोते भ्रम खा जाते हैं, (सिंबल के) वह फल (तोते के) काम नहीं आते, वैसे ही गुण मेरे शरीर में हैं ।4 । मैंने अंधे ने (सिर पर विकारों का) भार उठाया हुआ है, (आगे मेरा जीवन-पंध) बड़ा पहाड़ी मार्ग है । आँखों के साथ खोजने से भी मैं मार्ग-खहिड़ा खोज नहीं सकता (क्योंकि आँखें ही नहीं हैं । इस हालत में) किस तरीके के साथ (पहाड़ी पर) चड़ के मैं पार निकलूँ ? ।5। हे नानक ! (पहाड़ी रास्ते जैसे बिखड़े जीवन-पंध में से पार निकलने के लिए) दुनिया के लोकों की खुशामद, लोक-दिखावे और चलाकीयां किसी काम नहीं आ सकती । परमात्मा का नाम (अपने मन में) संभाल के रख । (माया के मोह में) बंधा हुआ तूँ इस नाम (-सुमिरन) के द्वारा ही (मोह के बंधनो से) मुक्ति पा सकेंगा ।9।1।3।



Share On Whatsapp

Leave a comment


ਅੰਗ : 729
ਸੂਹੀ ਮਹਲਾ ੧ ਘਰੁ ੬ ॥
ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥

ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।1। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ)।1। ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।2। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।3। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।4। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।5। ਹੇ ਨਾਨਕ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।9।1।3।



Share On Whatsapp

Leave a comment


अंग : 669-670
धनासरी महला ४ ॥ इछा पूरकु सरब सुखदाता हरि जा कै वसि है कामधेना ॥ सो ऐसा हरि धिआईऐ मेरे जीअड़े ता सरब सुख पावहि मेरे मना ॥१॥ जपि मन सति नामु सदा सति नामु ॥ हलति पलति मुख ऊजल होई है नित धिआईऐ हरि पुरखु निरंजना ॥ रहाउ ॥ जह हरि सिमरनु भइआ तह उपाधि गतु कीनी वडभागी हरि जपना ॥ जन नानक कउ गुरि इह मति दीनी जपि हरि भवजलु तरना ॥२॥६॥१२॥
अर्थ: हे मेरी जिंदे! जो हरि सारी ही कामनाएं पूरी करने वाला है, जो सारे ही सुख देने वाला है, जिसके वश में (स्वर्ग में रहने वाली समझी गई) कामधेनु है उस ऐसी स्मर्था वाले परमात्मा का स्मरण करना चाहिए। हे मेरे मन! (जब तू परमात्मा का स्मरण करेगा) तब सारे सुख हासिल कर लेगा।1।हे मन! सदा स्थिर प्रभु का नाम सदा जपा कर। हे भाई! सर्व-व्यापक निर्लिप हरि का सदा ध्यान धरना चाहिए, (इस तरह) लोक-परलोक में इज्जत कमा ली जाती है। रहाउ। हे भाई! जिस हृदय में परमात्मा की भक्ति होती है उसमें से हरेक किस्म का झगड़ा-बखेड़ा निकल जाता है। (फिर भी) बहुत भाग्य से ही परमात्मा का भजन हो सकता है। हे भाई! दास नानक को (तो) गुरु ने ये समझ दी है कि परमात्मा का नाम जप के संसार समुंदर से पार लांघ जाना है।2।6।12।



Share On Whatsapp

Leave a comment





  ‹ Prev Page Next Page ›