अंग : 697
जैतसरी महला ४ ॥ जिन हरि हिरदै नामु न बसिओ तिन मात कीजै हरि बांझा ॥ तिन सुंञी देह फिरहि बिनु नावै ओइ खपि खपि मुए करांझा ॥१॥ मेरे मन जपि राम नामु हरि माझा ॥ हरि हरि क्रिपालि क्रिपा प्रभि धारी गुरि गिआनु दीओ मनु समझा ॥ रहाउ ॥ हरि कीरति कलजुगि पदु ऊतमु हरि पाईऐ सतिगुर माझा ॥ हउ बलिहारी सतिगुर अपुने जिनि गुपतु नामु परगाझा ॥२॥
अर्थ: हे भाई! जिन मनुखों के हृदये में परमात्मा का नाम नहीं बस्ता, उनकी माँ को हरी बाँझ ही कर दिया कर (तो अच्छा है, क्योंकि) उनका सरीर हरी नाम से सूना रहता है, वह नाम के बिना ही रह रहे हैं, और कुछ कुछ खुआर हो हो कर आत्मिक मौत बुलाते रहते हैं॥१॥ हे मेरे मन! उस परमात्मा का नाम जपा कर, जो तेरे अंदर ही बस रहा है। हे भाई! कृपाल प्रभु ने (जिस मनुख ऊपर) कृपा की उस को गुरु ने आत्मिक जीवन की समझ दी उस का मन (नाम जपने की कदर) समझ गया॥रहाउ॥ हे भाई! जगत में परमात्मा की सिफत-सलाह ही सब से उच्चा दर्जा है, (पर) परमात्मा गुरु के द्वारा (ही) मिलता है। हे भाई! मैं अपने गुरु से कुर्बान जाता हूँ जिस ने मेरे अंदर ही छिपे बैठे परमात्मा के नाम प्रकट कर दिया॥२॥
ਅੰਗ : 621
ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥
ਅਰਥ: ਰਾਗ ਸੋਰਠਿ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ।) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ।) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ॥੧॥ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ, ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ ॥ ਰਹਾਉ ॥ ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ, ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ ॥੨॥ ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾਂ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ ॥੩॥ ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ)। (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਨਾਨਕ ਜੀ! (ਆਖੋ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ ॥੪॥੧॥੫੧॥
अंग : 621
सोरठि महला ५ घरु ३ चउपदे ੴ सतिगुर प्रसादि ॥ मिलि पंचहु नही सहसा चुकाइआ ॥ सिकदारहु नह पतीआइआ ॥ उमरावहु आगै झेरा ॥ मिलि राजन राम निबेरा ॥१॥ अब ढूढन कतहु न जाई ॥ गोबिद भेटे गुर गोसाई ॥ रहाउ ॥ आइआ प्रभ दरबारा ॥ ता सगली मिटी पूकारा ॥ लबधि आपणी पाई ॥ ता कत आवै कत जाई ॥२॥ तह साच निआइ निबेरा ॥ ऊहा सम ठाकुरु सम चेरा ॥ अंतरजामी जानै ॥ बिनु बोलत आपि पछानै ॥३॥ सरब थान को राजा ॥ तह अनहद सबद अगाजा ॥ तिसु पहि किआ चतुराई ॥ मिलु नानक आपु गवाई ॥४॥१॥५१॥
अर्थ: राग सोरठि, घर ३ में गुरू अर्जनदेव जी की चार-बंदों वाली बाणी। अकाल पुरख एक है और सतिगुरू की कृपा से मिलता है। हे भाई ! नगर के पैंचाँ को मिल के (कामादिक वैरीयो से हो रहा) सहम दूर नहीं किया जा सकता। सरदारों लोगों से भी तस्सली नहीं मिल सकती (कि यह वैरी तंग नहीं करेगे) सरकारी हाकिम के आगे भी यह झगड़ा (पेश करने से कुछ नहीं बनता) भगवान पातिशाह को मिल के फैसला हो जाता है (और, कामादिक वैरीयो का भय खत्म हो जाता है) ॥१॥ अब (कामादिक वैरीयो से हो रहे सहम से बचने के लिए) किसी ओर जगह (सहारा) खोजने की जरूरत ना रह गई, जब गोबिंद को, गुरु को सृष्टि के खसम को मिल गए ॥ रहाउ ॥ हे भाई ! जब मनुष्य भगवान की हजूरी में पहुंचता है (चित् जोड़ता है), तब इस की (कामादिक वैरीयो के विरुध) सारी शिकैत खत्म हो जाती है। तब मनुख वह वसत हासिल कर लेता है जो सदा इस की अपनी बनी रहती है, तब विकारों में फंस कर भटकने से बच जाता है ॥२॥ हे भाई ! भगवान की हजूरी में सदा कायम रहने वाले न्याय अनुसार (कामादिकाँ के साथ हो रही टकर का) फैसला हो जाता है। उस दरगाह में (जुल्मी का कोई लिहाज नहीं किया जाता) स्वामी और नौकर एक जैसा समझा जाता है। हरेक के दिल की जानने वाला भगवान (हजूरी में पहुंचे हुए सवाली के दिल की) जानता है, (उस के) बोले बिना वह भगवान आप (उस के दिल की पीड़ा को) समझ लेता है ॥३॥ हे भाई ! भगवान सारे लोकों का स्वामी है, उस के साथ मिलाप-अवस्था में मनुख के अंदर भगवान की सिफ़त-सालाह की बाणी एक-रस पूरा प्रभाव डाल लेती है (और, मनुख ऊपर कामादिक वैरी अपना जोर नहीं पा सकते)। (पर, हे भाई ! उस को मिलने के लिए) उस के साथ कोई चलाकी नहीं की जा सकती। नानक जी ! (कहो-हे भाई ! अगर उस को मिलना है, तो) आपा-भाव गवा के (उस को) मिल ॥४॥१॥५१॥
ਜੂਨ 1984 ਵਿੱਚ ਦਰਬਾਰ ਸਾਹਿਬ ‘ਤੇ ਜਿਹੜਾ ਹਮਲਾ ਹੋਇਆ ਉਹ ਦੇਸ਼ ਆਜ਼ਾਦ ਹੋਣ ਦੇ 38 ਸਾਲ ਬਾਅਦ ਹੀ ਹੋ ਗਿਆ ਸੀ।ਜਦੋ ਸਿੱਖਾਂ ਨੇ ਵੱਡੀ ਗਿਣਤੀ ਵਿੱਚ ਕੁਰਬਾਨੀਆਂ ਦੇ ਕੇ ਦੇਸ਼ ਨੂੰ ਅਜ਼ਾਦ ਕਰਵਾਉਣ ਵਿੱਚ ਵੱਡੀ ਤੇ ਅਹਿਮ ਭੂਮਿਕਾ ਨਿਭਾਈ ਸੀ। ਇਤਿਹਾਸ ਵਿੱਚ ਇਹ ਪਹਿਲਾਂ ਮੌਕਾ ਸੀ ਕਿ ਆਪਣੇ ਹੀ ਦੇਸ਼ ਦੇ ਲੋਕਾਂ ਦੇ ਧਾਰਮਿਕ ਅਸਥਾਨ ‘ਤੇ ਇਸ ਤਰ੍ਹਾਂ ਨਾਲ ਟੈਂਕਾਂ ਤੇ ਤੋਪਾਂ ਨਾਲ ਹਮਲਾ ਕੀਤਾ ਗਿਆ ਹੋਵੇ।
ਅੱਜ ਇਸ ਹਮਲੇ ਨੂੰ 40 ਸਾਲ ਹੋ ਗਏ ਹਨ।ਅਜੇ ਤੱਕ ਵੀ ਸਾਰਾ ਸੱਚ ਸਾਹਮਣੇ ਨਹੀਂ ਆਇਆ ਸੈਕੜੇ ਕਿਤਾਬਾਂ ਇਸ ਬਾਰੇ ਲਿਖੀਆ ਜਾ ਚੁੱਕੀਆਂ ਹਨ ਤੇ ਭਵਿੱਖ ਵਿੱਚ ਸ਼ਾਇਦ ਹੋਰ ਵੀ ਲਿਖੀਆਂ ਜਾਣਗੀਆਂ। ਜਿਵੇਂ ਅੱਜ ਦੇਸ਼ ਵਿੱਚ ਗੋਦੀ ਮੀਡੀਆ ਕੰਮ ਕਰ ਰਿਹਾ ਹੈ, ਠੀਕ ਉਸੇ ਤਰਜ਼ ‘ਤੇ ਇਹ ਮੀਡੀਆਂ 38 ਸਾਲ ਪਹਿਲਾਂ ਵੀ ਇਹੋ ਕੁਝ ਹੀ ਕਰ ਰਿਹਾ ਸੀ।ਸਮੇਂ ਦੀਆਂ ਸਰਕਾਰਾਂ ਹਮੇਸ਼ਾਂ ਮੀਡੀਆਂ ਨੂੰ ਆਪਣੇ ਮੁਤਾਬਿਕ ਅਤੇ ਆਪਣੀ ਮਰਜ਼ੀ ਅਨੁਸਾਰ ਚਲਾਉਣ ਲਈ ਹਰ ਹਰਬਾ ਵਰਤ ਦੀਆਂ ਆ ਰਹੀਆ ਹਨ।84 ਵਿੱਚ ਵੀ ਅਜਿਹਾ ਹੋਇਆ ਸੀ ਤੇ ਹੁਣ ਵੀ ਅਜਿਹਾ ਹੀ ਹੋ ਰਿਹਾ ਹੈ।ਮੀਡੀਆ ਲਈ ਪਰਖ ਦੀ ਘੜੀ ਅਤੇ ਚਣੌਤੀ ਹਮੇਸ਼ਾਂ ਬਣੀ ਰਹਿੰਦੀ ਹੈ ਭਾਵੇ ਉਹ ਕਿਸੇ ਵੀ ਦੌਰ ਵਿੱਚੋਂ ਲੰਘ ਰਿਹਾ ਹੋਵੇ।
4 ਜੂਨ 1984 ਵਾਲੇ ਦਿਨ ਦਾ ਜਸਪਾਲ ਸਿੰਘ ਸਿੱਧੂ ਨੇ ਆਪਣੀ ਕਿਤਾਬ `ਜੂਨ 84 ਦੀ ਪੱਤਰਕਾਰੀ` ਵਿੱਚ ਇਸ ਤਰ੍ਹਾਂ ਜ਼ਿਕਰ ਕੀਤਾ ;
ਚਾਰ ਜੂਨ ਨੂੰ ਰਿਜ਼ਟ ਹੋਟਲ ਵਿੱਚ ਫ਼ੌਜ ਦੇ ਵੱਡੇ ਅਫ਼ਸਰਾਂ ਵੱਲੋਂ ਸਿਟੀ ਐਸਪੀ ਸੀਤਲ ਦਾਸ ਨੂੰ ਸੁਨੇਹੇ ਦਿੱਤੇ ਜਾ ਰਹੇ ਸਨ ਕਿ ‘ਸਾਰੇ ਵਿਦੇਸ਼ੀ ਪੱਤਰਕਾਰਾਂ ਨੂੰ ਪੰਜਾਬ ਤੋਂ ਬਾਹਰ ਜਲਦੀ ਭੇਜੋ ( send them out ) ਪਰ ਸੀਤਲ ਦਾਸ ਕੁਝ ਜ਼ਿਆਦਾ ਦੇਰੀ ਕਰ ਰਿਹਾ ਸੀ, ਸ਼ਾਇਦ , ਬੱਸ ਆਉਣ ਵਿੱਚ ਦੇਰੀ ਸੀ ਜਾਂ ਕੋਈ ਹੋਰ ਕਾਰਨ ਸਨ।ਅਖ਼ੀਰ ਪੱਤਰਕਾਰਾਂ ਨੂੰ 4-5 ਜੂਨ ਵਿਚਲੀ ਰਾਤ ਹੀ ਬਾਹਰ ਭੇਜਿਆ ਗਿਆ।
ਚਾਰ ਜੂਨ ਨੂੰ ਦੁਪਹਿਰ ਤੱਕ ਦਰਬਾਰ ਸਾਹਿਬ ‘ਤੇ ਕਾਫੀ ਗੋਲੀਬਾਰੀ ਹੁੰਦੀ ਰਹੀ ਸੀ।ਉਸ ਤੋਂ ਬਾਅਦ ਗੋਲੀ ਰੁਕ ਰੁਕ ਕੇ ਚੱਲਦੀ ਰਹੀ।ਹੈਲੀਕਾਪਟਰ ਵੀ ਦਰਬਾਰ ਸਾਹਿਬ ‘ਤੇ ਚੱਕਰ ਲਾਉਂਦੇ ਸਾਨੂੰ ਦਿਖਾਈ ਦਿੱਤੇ। ਅਸੀਂ ਦਿਨ ਭਰ ਕਮਰੇ ਅੰਦਰ ਬੈਠੇ ਰਹੇ। ਰੇਡੀਓ ਦੀਆਂ ਖ਼ਬਰਾਂ ਸੁਣਨ ਤੋਂ ਬਗ਼ੈਰ ‘ਬਾਹਰ ਦਰਬਾਰ ਸਾਹਿਬ ਵਿੱਚ,ਪੰਜਾਬ ਵਿੱਚ ਕੀ ਹੋ ਰਿਹਾ ਹੈ’ ਬਾਰੇ ਸਾਨੂੰ ਬਿਲਕੁਲ ਪਤਾ ਨਹੀਂ ਲੱਗ ਰਿਹਾ ਸੀ।
ਬੀਬੀਸੀ ਅਤੇ ਪਾਕਿਸਤਾਨ ਰੇਡੀਓ ਨੇ ਵੀ ਦੱਸਿਆ ਕਿ ‘ਸਾਰੇ ਪੰਜਾਬ ਵਿੱਚ ਬਹੁਤ ਸਖ਼ਤ ਕਰਫਿਊ ਲੱਗਿਆ ਹੋਇਆ ਹੈ। ਪੰਜਾਬ ਨੂੰ ਦੁਨੀਆਂ ਤੋਂ ਬਿਲਕੁਲ ਤੋੜ ਗਿਆ ਹੈ।ਅੰਮ੍ਰਿਤਸਰ ਤੋਂ ਬਾਹਰ ਵੀ ਹੋਰ ਗੁਰਦੁਆਰਿਆਂ ਵਿੱਚ ਫੌਜੀ ਐਕਸ਼ਨ ਹੋਏ ਹਨ।ਆਲ ਇੰਡੀਆ ਰੇਡੀਓ ਦੇ ਬੁਲੇਟਿਨ ਨੇ ਕਿਹਾ ਕਿ ਪੰਜਾਬ ਵਿੱਚ 38 ਗੁਰਦੁਆਰਿਆਂ ਪੰਜ ਮੰਦਰਾਂ ਅਤੇ ਇੱਕ ਮਸਜਿਦ ਦੀ ਤਲਾਸ਼ੀ ਸੁਰੱਖਿਆ ਬਲਾਂ ਨੇ ਕੀਤੀ।
ਇਸੇ ਤਰ੍ਹਾਂ 1984 ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਰਹੇ ਕਿਰਪਾਲ ਸਿੰਘ ਨੇ ਆਪਣੀ ਕਿਤਾਬ ‘ਅੱਖੀ ਡਿੱਠਾ ਸਾਕਾ ਨੀਲਾ ਤਾਰਾ- ਵਿੱਚ ਉਨ੍ਹਾਂ ਲਿਖਿਆ ਕਿ 3 ਜੂਨ ਦੀ ਰਾਤ ਨੂੰ ਮੈਂ ਪਰਿਵਾਰ ਸਮੇਤ ਕੋਠੇ ‘ਤੇ ਸੱਤਾ ਪਿਆ ਸਾਂ ਕਿ ਅੰਮ੍ਰਿਤ ਵੇਲੇ ਉਠ ਕੇ ਇਸ਼ਨਾਨ ਕਰਕੇ ਕੋਠੇ ‘ਤੇ ਮੰਜੇ ਉਪਰ ਬੈਠਾ ਨਿਤਨੇਮ ਕਰ ਰਿਹਾ ਸਾਂ ਕਿ 4.40 ਵਜੇ ਇੱਕ ਭਾਰੀ ਤੋਪ ਦਾ ਗੋਲਾ ਚੱਲਿਆ ਜਿਸ ਦੇ ਧਮਾਕੇ ਨਾਲ ਮੇਰੇ ਪਰਿਵਾਰ ਦੇ ਮੈਂਬਰ ਤੇ ਜੋ ਇਰਦ-ਗਿਰਦ ਦੇ ਘਰਾਂ ਦੇ ਜੀਅ ਆਪੋ ਆਪਣੇ ਕੋਠਿਆਂ ਦੀ ਛੱਤਾਂ ‘ਤੇ ਸੁੱਤੇ ਪਏ ਸਨ ਅਬੜਵਾਹੇ ਉਠ ਨੱਠੇ।ਇੱਕ ਦੂਜੇ ਨੂੰ ਕਹਿੰਦੇ ਸਨ ਇਹ ਕੀ ਹੋਇਆ ? ਘਬਰਾਇਆ ਹੋਇਆ ਨੂੰ ਪੌੜੀਆਂ ਨਾ ਲੱਭਣ । ਉਸੇ ਤਰ੍ਹਾਂ ਦਾ ਫਿਰ ਦੂਜਾ ਗੋਲਾ ਚੱਲਿਆ। ਬਹੁਤ ਡਰਾਉਣਾ ਧਮਾਕਾ ਹੋਇਆ। ਇਸ ਤਰ੍ਹਾਂ ਦੱਸ-ਬਾਰਾਂ ਗੋਲੇ ਥੋੜ੍ਹੇ ਫਰਕ ਨਾਲ ਚੱਲੇ।
……….ਸਾਰਾ ਦਿਨ ਗੋਲੀਆਂ ਚੱਲਦੀਆਂ ਰਹੀਆਂ। ਕਦੇਂ ਜ਼ੋਰ ਨਾਲ ਕਦੇ ਮੱਧਮ ਹੋ ਜਾਂਦੀਆਂ। ਸਾਡੇ ਸਾਹਮਣੇ ਸੜਕ ‘ਤੇ ਫੌਜ ਗਸ਼ਤ ਕਰ ਰਹੀ ਸੀ। ਫੌਜੀ ਕਿਸੇ ਨੂੰ ਆਪਣੇ ਬੂਹੇ ਤੋਂ ਬਾਹਰ ਸਿਰ ਨਹੀਂ ਕੱਢਣ ਦਿੰਦੇ ਸੀ।
ਜਸਪਾਲ ਸਿੰਘ ਸਿੱਧੂ ਦੀ ਕਿਤਾਬ ‘ਜੂਨ 84 ਦੀ ਪੱਤਰਕਾਰੀ`
ਅੰਗ : 670
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
ਅਰਥ: ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥ ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥ ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥ ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਜੀ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੪॥੭॥੧੩॥
अंग : 670
धनासरी महला ४ ॥ मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥ सभु को तुझ ही विचि है मेरे साहा तुझ ते बाहरि कोई नाहि ॥ सभि जीअ तेरे तू सभस दा मेरे साहा सभि तुझ ही माहि समाहि ॥३॥ सभना की तू आस है मेरे पिआरे सभि तुझहि धिआवहि मेरे साह ॥ जिउ भावै तिउ रखु तू मेरे पिआरे सचु नानक के पातिसाह ॥४॥७॥१३॥
अर्थ: हे मेरे पातशाह! (कृपा कर) मुझे तेरे दर्शन का आनंद प्राप्त हो जाए। हे मेरे पातशाह! मेरे दिल की पीड़ा को तूँ ही जानता हैं। कोई अन्य क्या जान सकता है ? ॥ रहाउ ॥ हे मेरे पातशाह! तूँ सदा कायम रहने वाला मालिक है, तूँ अटल है। जो कुछ तूँ करता हैं, वह भी उकाई-हीन है (उस में कोई भी उणता-कमी नहीं)। हे पातशाह! (सारे संसार में तेरे बिना) अन्य कोई नहीं है (इस लिए) किसी को झूठा नहीं कहा जा सकता ॥१॥ हे मेरे पातशाह! तूँ सब जीवों में मौजूद हैं, सारे जीव दिन रात तेरा ही ध्यान धरते हैं। हे मेरे पातशाह! सारे जीव तेरे से ही (मांगें) मांगते हैं। एक तूँ ही सब जीवों को दातें दे रहा हैं ॥२॥ हे मेरे पातशाह! प्रत्येक जीव तेरे हुक्म में है, कोई जीव तेरे हुक्म से बाहर नहीं हो सकता। हे मेरे पातशाह! सभी जीव तेरे पैदा किए हुए हैं,और, यह सभी तेरे में ही लीन हो जाते हैं ॥३॥ हे मेरे प्यारे पातशाह! तूँ सभी जीवों की इच्छाएं पूरी करता हैं सभी जीव तेरा ही ध्यान धरते हैं। हे नानक जी के पातशाह! हे मेरे प्यारे! जैसे तुझे अच्छा लगता है, वैसे मुझे (अपने चरणों में) रख। तूँ ही सदा कायम रहने वाला हैं ॥४॥७॥१३॥
ਅੰਗ : 696
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥
अंग : 696
जैतसरी महला ४ घरु १ चउपदे ੴसतिगुर प्रसादि ॥ मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु दि्रड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ जिन साधू चरण साध पग सेवे तिन सफलिओ जनमु सनाथा ॥ मो कउ कीजै दासु दास दासन को हरि दइआ धारि जगंनाथा ॥३॥ हम अंधुले गिआनहीन अगिआनी किउ चालह मारगि पंथा ॥ हम अंधुले कउ गुर अंचलु दीजै जन नानक चलह मिलंथा ॥४॥१॥
अर्थ: राग जैतसरी, घर १ में गुरु रामदास जी की चार-बन्दों वाली बाणी। अकाल पुरख एक है और सतिगुरु की कृपा द्वारा मिलता है। (हे भाई! जब) गुरु ने मेरे सिर ऊपर अपना हाथ रखा, तो मेरे हृदय में परमात्मा का रत्न (जैसा कीमती) नाम आ वसा। (हे भाई! जिस भी मनुष्य को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया ॥१॥ हे मेरे मन! (सदा) परमात्मा का नाम सिमरिया कर, (परमात्मा) सारे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुष्य जीवन व्यर्थ चला जाता है ॥ रहाउ ॥ हे भाई! जो मनुष्य अपने मन के पीछे चलते है वह गुरु (की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है ॥२॥ हे भाई! जो मनुष्य गुरू के चरनो का आसरा लेते हैं, वह गुरू वालेे बन जाते हैं, उनकी जिदंगी सफल हो जाती है। हे हरी! हे जगत के नाथ! मेरे पर मेहर कर, मुझे अपने दासों के दासों का दास बना ले ॥३॥ हे गुरू! हम माया मे अँधे हो रहे हैं, हम आतमिक जीवन की सूझ से अनजान हैं, हमे सही जीवन की सूझ नही है, हम आपके बताए हुए जीवन-राह पर चल नही सकते। दास नानक जी!(कहो-) हे गुरू! हम अँधियों के अपना पला दीजिए जिस से हम आपके बताए हुए रास्ते पर चल सकें ॥४॥१॥
ਅੰਮ੍ਰਿਤਸਰ: (2 ਜੂਨ): ਸਿੱਖ ਇਤਿਹਾਸ ਦੇ ਤੀਸਰੇ ਘਲੂਘਾਰੇ ਦੀ ੨੯ਵੀਂ ਸਦੀਵੀਂ ਯਾਦ ਦਾ ਅੱਜ ਦੂਸਰਾ ਦਿਨ ਹੈ।ਜੂਨ ੧੯੮੪ ਵਿੱਚ ਅੱਜ ਦੇ ਦਿਨ ਦਾ ਅਗਾਜ਼ ਗੁਰੁ ਨਗਰੀ ਅੰਮ੍ਰਿਤਸਰ ਵਿਚ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਲਗਾਏ ਕਰਫਿਉ ਨਾਲ ਹੋਇਆ ਸੀ। ੧ ਜੂਨ ੧੯੮੪ ਵਾਲੇ ਦਿਨ ਕੇਂਦਰੀ ਰਿਜਰਵ ਪੁਲਿਸ ਫੋਰਸ ਵਲੋਂ ਕੋਈ ੫-੬ ਘੰਟੇ ਗੋਲੀ ਚਲਾਏ ਜਾਣ ਦੀ ਖਬਰ ਸੁਣਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਟੋਹੜਾ, ਸ੍ਰੀ ਅਨੰਦਪੁਰ ਸਾਹਿਬ ਤੋਂ ਚਲਕੇ ਕੋਈ ੧੦ ਵਜੇ ਦੇ ਕਰੀਬ ਸ਼੍ਰੋਮਣੀ ਕਮੇਟੀ ਦਫਤਰ ਪੁਜੇ ਸਨ। ਸਰਾਂ ਵਾਲੇ ਗੇਟ ਤੇ ਤਾਇਨਾਤ ਪੁਲਿਸ ਫੋਰਸ ਨੇ ਇਕ ਵਾਰ ਤਾਂ ਸ੍ਰ ਟੋਹੜਾ ਨੂੰ ਵੀ ਰੋਕ ਲਿਆ ਸੀ, ਕਿ ਉਹ ਕਮੇਟੀ ਦਫਤਰ ਨਹੀਂ ਜਾ ਸਕਦੇ ਲੇਕਿਨ ਉਹ ਕਿਸੇ ਦੀ ਪ੍ਰਵਾਹ ਨਾ ਕਰਦਿਆਂ ਇਹ ਕਹਿ ਕੇ ਦਫਤਰ ਚਲ ਪਏ ਕਿ “ਮੈਂ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਹਾਂ, ਮੈਨੂੰ ਕੋਣ ਰੋਕ ਸਕਦਾ”।
ਕਰਫਿਉ ਦਿਨ ਭਰ ਜਾਰੀ ਰਿਹਾ । ਸ਼ਾਮ ਦੇ ੬ ਕੁ ਵਜੇ ਤਤਕਾਲੀਨ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਦੂਰਦਰਸ਼ਨ ਤੇ ਆਲ ਇੰਡੀਆ…
ਰੇਡੀਉ ਤੋਂ ਦੇਸ਼ ਵਾਸੀਆਂ ਦੇ ਨਾਮ ਜਾਰੀ ਇਕ ਸੰਦੇਸ਼ ਵਿਚ ਅਕਾਲੀਆਂ ਨੂੰ ਕਿਹਾ ਸੀ ਕਿ “ਜੇ ਕਿਸੇ ਸਵਾਲ ਬਾਰੇ ਕੋਈ ਗਲਤ ਫਹਿਮੀ ਜਾਂ ਸ਼ੱਕ ਬਾਕੀ ਹੈ, ਹਨ ਤਾਂ ਆਉ ਰਲ ਬੈਠੀਏ ਤੇ ਹੱਲ ਲਭ ਲਈਏ”। ਲੇਕਿਨ ਇਸ ਐਲਾਨ ਦੇ ਕੁਝ ਸਮਾਂ ਪਹਿਲਾਂ ਹੀ ਪੰਜਾਬ ਅਤੇ ਚੰਡੀਗੜ੍ਹ ਨੂੰ ਫੋਜ ਦੇ ਹਵਾਲੇ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਸਨ ।
ਇਕ ਨਿਰੰਕਾਰੀ ਜਨਰਲ ਰਣਜੀਤ ਸਿੰਘ ਦਿਆਲ ਨੂੰ ਗਵਰਨਰ ਪੰਜਾਬ ਦਾ ਸਲਾਹਕਾਰ ਨਿਯੁਕਤ ਕਰ ਦਿੱਤਾ ਗਿਆ । ਪੰਜਾਬ, ਇਸਦੇ ਨਾਲ ਲਗਦੇ ਸੂਬਿਆਂ ਤੇ ਪਾਕਿਸਤਾਨ ਨਾਲ ਲਗਦੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ। ਫੌਜ ਦੀਅ ਸੱਤ ਡਵੀਜਨਾਂ ਪੰਜਾਬ ਦੇ ਪਿੰਡਾਂ ਵਿਚ ਤਾਇਨਾਤ ਕਰ ਦਿੱਤੀਆਂ ਗਈਆਂ ਸਨ। ਸਮੁਚਾ ਪੰਜਾਬ ਗੜਬੜ ਵਾਲਾ ਇਲਾਕਾ ਐਲਾਨ ਦਿੱਤਾ ਗਿਆ ਸੀ।
ਅੰਮ੍ਰਿਤਸਰ: (2 ਜੂਨ): ਸਿੱਖ ਇਤਿਹਾਸ ਦੇ ਤੀਸਰੇ ਘਲੂਘਾਰੇ ਦੀ ੨੯ਵੀਂ ਸਦੀਵੀਂ ਯਾਦ ਦਾ ਅੱਜ ਦੂਸਰਾ ਦਿਨ ਹੈ।ਜੂਨ ੧੯੮੪ ਵਿੱਚ ਅੱਜ ਦੇ ਦਿਨ ਦਾ ਅਗਾਜ਼ ਗੁਰੁ ਨਗਰੀ ਅੰਮ੍ਰਿਤਸਰ ਵਿਚ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਲਗਾਏ ਕਰਫਿਉ ਨਾਲ ਹੋਇਆ ਸੀ। ੧ ਜੂਨ ੧੯੮੪ ਵਾਲੇ ਦਿਨ ਕੇਂਦਰੀ ਰਿਜਰਵ ਪੁਲਿਸ ਫੋਰਸ ਵਲੋਂ ਕੋਈ ੫-੬ ਘੰਟੇ ਗੋਲੀ ਚਲਾਏ ਜਾਣ ਦੀ ਖਬਰ ਸੁਣਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਟੋਹੜਾ, ਸ੍ਰੀ ਅਨੰਦਪੁਰ ਸਾਹਿਬ ਤੋਂ ਚਲਕੇ ਕੋਈ ੧੦ ਵਜੇ ਦੇ ਕਰੀਬ ਸ਼੍ਰੋਮਣੀ ਕਮੇਟੀ ਦਫਤਰ ਪੁਜੇ ਸਨ। ਸਰਾਂ ਵਾਲੇ ਗੇਟ ਤੇ ਤਾਇਨਾਤ ਪੁਲਿਸ ਫੋਰਸ ਨੇ ਇਕ ਵਾਰ ਤਾਂ ਸ੍ਰ ਟੋਹੜਾ ਨੂੰ ਵੀ ਰੋਕ ਲਿਆ ਸੀ, ਕਿ ਉਹ ਕਮੇਟੀ ਦਫਤਰ ਨਹੀਂ ਜਾ ਸਕਦੇ ਲੇਕਿਨ ਉਹ ਕਿਸੇ ਦੀ ਪ੍ਰਵਾਹ ਨਾ ਕਰਦਿਆਂ ਇਹ ਕਹਿ ਕੇ ਦਫਤਰ ਚਲ ਪਏ ਕਿ “ਮੈਂ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਹਾਂ, ਮੈਨੂੰ ਕੋਣ ਰੋਕ ਸਕਦਾ”।
ਕਰਫਿਉ ਦਿਨ ਭਰ ਜਾਰੀ ਰਿਹਾ । ਸ਼ਾਮ ਦੇ ੬ ਕੁ ਵਜੇ ਤਤਕਾਲੀਨ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਦੂਰਦਰਸ਼ਨ ਤੇ ਆਲ ਇੰਡੀਆ ਰੇਡੀਉ ਤੋਂ ਦੇਸ਼ ਵਾਸੀਆਂ ਦੇ ਨਾਮ ਜਾਰੀ ਇਕ ਸੰਦੇਸ਼ ਵਿਚ ਅਕਾਲੀਆਂ ਨੂੰ ਕਿਹਾ ਸੀ ਕਿ “ਜੇ ਕਿਸੇ ਸਵਾਲ ਬਾਰੇ ਕੋਈ ਗਲਤ ਫਹਿਮੀ ਜਾਂ ਸ਼ੱਕ ਬਾਕੀ ਹੈ, ਹਨ ਤਾਂ ਆਉ ਰਲ ਬੈਠੀਏ ਤੇ ਹੱਲ ਲਭ ਲਈਏ”। ਲੇਕਿਨ ਇਸ ਐਲਾਨ ਦੇ ਕੁਝ ਸਮਾਂ ਪਹਿਲਾਂ ਹੀ ਪੰਜਾਬ ਅਤੇ ਚੰਡੀਗੜ੍ਹ ਨੂੰ ਫੋਜ ਦੇ ਹਵਾਲੇ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਸਨ ।
ਇਕ ਨਿਰੰਕਾਰੀ ਜਨਰਲ ਰਣਜੀਤ ਸਿੰਘ ਦਿਆਲ ਨੂੰ ਗਵਰਨਰ ਪੰਜਾਬ ਦਾ ਸਲਾਹਕਾਰ ਨਿਯੁਕਤ ਕਰ ਦਿੱਤਾ ਗਿਆ । ਪੰਜਾਬ, ਇਸਦੇ ਨਾਲ ਲਗਦੇ ਸੂਬਿਆਂ ਤੇ ਪਾਕਿਸਤਾਨ ਨਾਲ ਲਗਦੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ। ਫੌਜ ਦੀਅ ਸੱਤ ਡਵੀਜਨਾਂ ਪੰਜਾਬ ਦੇ ਪਿੰਡਾਂ ਵਿਚ ਤਾਇਨਾਤ ਕਰ ਦਿੱਤੀਆਂ ਗਈਆਂ ਸਨ। ਸਮੁਚਾ ਪੰਜਾਬ ਗੜਬੜ ਵਾਲਾ ਇਲਾਕਾ ਐਲਾਨ ਦਿੱਤਾ ਗਿਆ ਸੀ।