अंग : 614
सोरठि महला ५ ॥ मिरतक कउ पाइओ तनि सासा बिछुरत आनि मिलाइआ ॥ पसू परेत मुगध भए स्रोते हरि नामा मुखि गाइआ ॥१॥ पूरे गुर की देखु वडाई ॥ ता की कीमति कहणु न जाई ॥ रहाउ ॥ दूख सोग का ढाहिओ डेरा अनद मंगल बिसरामा ॥ मन बांछत फल मिले अचिंता पूरन होए कामा ॥२॥ ईहा सुखु आगै मुख ऊजल मिटि गए आवण जाणे ॥ निरभउ भए हिरदै नामु वसिआ अपुने सतिगुर कै मनि भाणे ॥३॥ ऊठत बैठत हरि गुण गावै दूखु दरदु भ्रमु भागा ॥ कहु नानक ता के पूर करमा जा का गुर चरनी मनु लागा ॥४॥१०॥२१॥
अर्थ: हे भाई! (गुरु आतमिक तौर पर) मरे हुए मनुष्य के शरीर में नाम-जिन्द डाल देता है, (प्रभू से) विछुड़े हुए मनुष्य को लिया कर (प्रभू के साथ) मिला देता है। पशू (-स्वभाव मनुष्य) प्रेत (-स्वभाव मनुष्य) मुर्ख मनुष्य (गुरु की कृपा से परमात्मा का नाम) सुनने वाले बन जाते हैं, परमात्मा का नाम मुख से गाने लग जाते हैं ॥१॥ हे भाई! पूरे गुरु की आतमिक उच्चता बड़ी अश्रचर्ज है, उस का मुल्य नहीं बताया जा सकता ॥ रहाउ ॥ (हे भाई! जो मनुष्य गुरु की शरण आ पड़ता है, गुरु उस को नाम-जिन्द दे के उस के अंदर से) दुखों का ग़मों का डेरा ही ढेर कर देता है उस के अंदर आनंद खुशियों का टिकाना बना देता है। उस मनुष्य को अचानक मन-इच्छत फल प्राप्त हो जाते हैं उस के सारे कार्य पूरे हो जाते हैं ॥२॥ हे भाई! जो मनुष्य अपने गुरु के मन को पसंद आ जाते हैं, उन को इस लोग में सुख प्राप्त होता है, परलोक में भी वह सतिकारे जाते हैं, उन के जन्म मरण के चक्र खत्म हो जाते हैं। उन को कोई डर नहीं रहता (क्योंकि गुरू की कृपा द्वारा) उन के हृदय में परमात्मा का नाम आ वसता है ॥३॥ वह मनुष्य उठता बैठता हर समय परमात्मा की सिफ़त-सालाह के गीत गाता रहता है, उस के अंदरों प्रत्येक दुःख तकलीफ भटकना खत्म हो जाती है। नानक जी कहते हैं- जिस मनुष्य का मन गुरू के चरणों में जुड़ा रहता है, उस के सारे कार्य सफल हो जाते हैं ॥४॥१०॥२१॥



Share On Whatsapp

Leave a comment




ਅੰਗ : 614
ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥
ਅਰਥ: ਹੇ ਭਾਈ! (ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ। ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ ॥੧॥ ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ ॥ ਰਹਾਉ ॥ (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅੰਦਰ ਆਨੰਦ ਖ਼ੁਸ਼ੀਆਂ ਦਾ ਟਿਕਾਣਾ ਬਣਾ ਦੇਂਦਾ ਹੈ। ਉਸ ਮਨੁੱਖ ਨੂੰ ਅਚਨਚੇਤ ਮਨ-ਇੱਛਤ ਫਲ ਮਿਲ ਜਾਂਦੇ ਹਨ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ॥੨॥ ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦੇ ਮਨ ਵਿਚ ਭਾ ਜਾਂਦੇ ਹਨ, ਉਹਨਾਂ ਨੂੰ ਇਸ ਲੋਕ ਵਿਚ ਸੁਖ ਪ੍ਰਾਪਤ ਰਹਿੰਦਾ ਹੈ, ਪਰਲੋਕ ਵਿਚ ਭੀ ਉਹ ਸੁਰਖ਼-ਰੂ ਹੋ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ। ਉਹਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ॥੩॥ ਉਹ ਮਨੁੱਖ ਉੱਠਦਾ ਬੈਠਦਾ ਹਰ ਵੇਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਸ ਦੇ ਅੰਦਰੋਂ ਹਰੇਕ ਦੁੱਖ ਪੀੜ ਭਟਕਣਾ ਖ਼ਤਮ ਹੋ ਜਾਂਦੀ ਹੈ। ਨਾਨਕ ਜੀ ਆਖਦੇ ਹਨ- ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ ॥੪॥੧੦॥੨੧॥



Share On Whatsapp

Leave a comment


ਰਹਿਰਾਸ ਸਾਹਿਬ
ਰਹਿਰਾਸ ਸਾਹਿਬ ਸਿੱਖਾਂ ਦੁਆਰਾ ਸ਼ਾਮ ਵੇਲੇ ਪ੍ਰਮਾਤਮਾ ਦੀ ਯਾਦ ਵਿਚ ਜੁੜਨ ਲਈ ਕੀਤਾ ਜਾਂਦਾ ਗੁਰਬਾਣੀ ਦਾ ਪਾਠ ਹੈ। ਦਿਨ ਦੀ ਸਮਾਪਤੀ ਤੇ ਇਹਦਾ ਪਾਠ ਕੀਤਾ ਜਾਂਦਾ ਹੈ। ਇਸ ਦਾ ਮਕਸਦ ਬੰਦੇ ਦੇ ਅਸਤਿਤਵ ਨੂੰ ਅਤੇ ਉਸ ਦੇ ਸਜੀਵ ਆਲੇ ਦੁਆਲੇ ਨੂੰ ਊਰਜਾ ਪ੍ਰਦਾਨ ਕਰਨਾ ਹੈ।ਸਿੱਖ ਆਪਣੀ ਦਿਨ ਭਰ ਦੀ ਥਕਾਵਟ ਇਸ ਦੁਆਰਾ ਦੂਰ ਕਰਦਾ ਹੈ। ਪ੍ਰਮਾਤਮਾ ਨੂੰ ਯਾਦ ਕਰਦਿਆਂ ਸਿੱਖ ਤਰੋਤਾਜ਼ਾ ਹੋ ਜਾਂਦਾ ਹੈ। ਰਹਿਰਾਸ ਸਾਹਿਬ ਨਾਲ ਮਨ ਨੂੰ ਸਕੂਨ ਮਿਲਦਾ ਹੈ ਜਿਸ ਨਾਲ ਭਟਕਣਾ ਦੂਰ ਹੁੰਦੀ ਹੈ ਔਰ ਗੁਰੂ ਦੇ ਨੇੜੇ ਹੋਣ ਦਾ ਅਹਿਸਾਸ ਹੁੰਦਾ ਹੈ। ਰਹਿਰਾਸ ਸਾਹਿਬ ਨੂੰ ਹਰ ਰੋਜ਼ ਕਰਨਾ ਜਰੂਰੀ ਹੈ ਕਿਉਂ ਕੇ ਸਿੱਖ ਨੂੰ ਹੁਕਮ ਵੀ ਹੈ ਔਰ ਇਹ ਆਤਮਾ ਦੀ ਇਕ ਬਹੁਤ ਹੀ ਵਡਮੁੱਲੀ ਖੁਰਾਕ ਵੀ ਇਹਨੂੰ ਜਪਣ ਨਾਲ ਖ਼ੁਦ ਨੂੰ ਸਵੇਰੇ ਉੱਠਣ ਚ ਵੀ ਤਰੋਤਾਜਗੀ ਮਿਲਦੀ ਹੈ। ਸਾਰੇ ਦਿਨ ਦੇ ਕਾਰ ਵਿਹਾਰਾਂ ਪਿੱਛੋਂ ਖਿੰਡਰਿਆ ਪੁੰਨਡਰਿਆ ਮਨ ਟਿਕਦਾ ਹੈ ਤਾ ਰਹਿਰਾਸ ਸਾਹਿਬ ਦੀ ਬਾਣੀ ਰਾਹੀਂ ਸਿਰਜਣਹਾਰ ਦਾ ਧੰਨਵਾਦ ਕਰਦੇ ਹੋਏ ਮਨੁੱਖੀ ਜੀਵਨ ਦਾ ਇਸ ਧਰਤੀ ਤੇ ਆਉਣ ਦਾ ਮੱਕਸਦ ਯਾਦ ਕਰਵਾਇਆ ਜਾਂਦਾ ਹੈl ਰਹਿਰਾਸ ਸਹਿਬ ਜੀ ਦੀ ਬਾਣੀ ਸ਼ਾਮ ਨੂੰ ਪੜਨ ਦੀ ਰਹੁਰੀਤੀ ਗੁਰੂ ਅਰਜਨ ਦੇਵ ਜੀ ਵੱਲੋਂ ਸ਼ੁਰੂ ਹੋਈ ਸੀ l ਭਾਈ ਗੁਰਦਾਸ ਜੀ ਗੁਰਸਿਖਾਂ ਦੇ ਇਸ ਬਾਣੀ ਦਾ ਨੇਮ ਨਾਲ ਪਾਠ ਕਰਨ ਬਾਰੇ ਲਿਖਦੇ ਹਨ –

“ਸੰਝੇ ਸੋਦਰੁ ਗਾਵਣਾ ਮਨ ਮੇਲੀ ਕਰ ਮੇਲਿ ਮਿਲੰਦੇ “

ਰਹਿ ਮਤਲਬ ਰਸਤਾ ਤੇ ਰਾਸ ਮਤਲਬ ਪੂੰਜੀ- ਰਹਿਰਾਸ,ਸਾਡੀ ਹਰੀ ਤਕ ਪਹੁੰਚਣ ਦਾ ਰਸਤਾ ਹੈ ਤੇ ਸਾਡੇ ਜੀਵਨ ਦੇ ਰਾਹ ਦੀ ਪੂੰਜੀ ਹੈl ਪਹਿਲਾਂ ਇਸ ਬਾਣੀ ਨੂੰ ‘ਸੋਦਰੁ’ ਕਿਹਾ ਜਾਂਦਾ ਸੀ ਪਰ ਭਾਈ ਨੰਦ ਲਾਲ ਜੀ ਨੇ ਇਸ ਬਾਣੀ ਦਾ ਨਾਮ ਸੋਦਰ ਦੀ ਜਗਹ ਰਹਿਰਾਸ ਵਰਤਿਆ ਹੈl ਦਸਮ ਪਾਤਸ਼ਾਹ ਵੇਲੇ ਇਸ ਬਾਣੀ ਦੇ ਕੇਵਲ 9 ਸ਼ਬਦ ਸਨl ਸੋਦਰੁ ਦੇ ਪੰਜ ਸ਼ਬਦ ਤੇ ਸੋ ਪੁਰਖ ਦੇ ਚਾਰ ਸ਼ਬਦ ਪਰੰਤੂ ਉਨ੍ਹਾਂ ਤੋਂ ਉਪਰੰਤ ਸ਼ਰਧਾਲੂ ਗੁਰਸਿਖਾਂ ਨੇ ਚੌਪਈ ਅਤੇ ਆਨੰਦ ਸਾਹਿਬ ਦੀਆਂ ਪੰਜ ਪਹਿਲੀਆਂ ਤੇ ਇੱਕ ਅਖੀਰਲੀ 6 ਪਉੜੀਆਂ ਤੇ ਅੰਤ ਵਿੱਚ ਮੁੰਦਾਵਣੀ ਤੇ ਸਲੋਕ ਮਹੱਲਾ ਪੰਜਵਾਂ ਦੇ ਸ਼ਬਦ ਦਰਜ ਕਰ ਦਿੱਤੇ l ਰਹਿਰਾਸ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਵਿੱਚ ਲਿਖੇ ਹੋਏ ਨੌ ਸ਼ਬਦ (‘ਸੋ ਦਰੁ’ ਤੋਂ ਲੈ ਕੇ ‘ਸਰਣਿ ਪਰੇ ਕੀ ਰਾਖਹੁ ਸਰਮਾ’) ਤਕ ਹੈ, ‘ਸੋਦਰ ਜਪੁਜੀ ਸਾਹਿਬ ਦੀ 27 ਪਉੜੀ ਵਿੱਚ ਆਉਂਦਾ ਜਦ ਕਿ ਰਹਿਰਾਸ ਸਾਹਿਬ ਦੀ ਸ਼ੁਰੂਵਾਤ ਇਸ ਸ਼ਬਦ ਤੋਂ ਹੁੰਦੀ ਹੈ ਮਤਲਬ ਇਹ ਰਹਿਰਾਸ ਸਾਹਿਬ ਜੀ ਦਾ ਪਹਿਲਾਂ ਸ਼ਬਦ ਹੈl ਜਪੁਜੀ ਕਿਸੇ ਰਾਗ ਨਾਲ ਸਬੰਧਿਤ ਬਾਣੀ ਨਹੀਂ ਹੈ ਜਦਕਿ ਰਹਿਰਾਸ ਵਿੱਚ ਇਹ ਰਾਗ ਆਸਾ ਦੇ ਸਿਰਲੇਖ ਹੇਠਾਂ ਆਉਂਦਾ ਹੈl ਪੁਰਾਤਨ ਰਹਿਤਨਾਮਿਆਂ ਵਿੱਚ ਇਸ ਬਾਣੀ ਦਾ ਜ਼ਿਕਰ ਮਿਲਦਾ ਹੈ।

“ਸੰਧਿਆ ਸਮੇ ਸੁਨੇ ਰਹਿਰਾਸ” ਅਤੇ “ਬਿਨ ਰਹਿਰਾਸ ਸਮਾਂ ਜੋ ਖੋਵੇ “

ਗੁਰੂ ਨਾਨਕ ਸਾਹਿਬ ਆਪਣੀ ਬਾਣੀ ਵਿੱਚ ਪਰਮਾਤਮਾ ਨੂੰ ਸੰਬੋਧਨ ਕਰਕੇ ਸਵਾਲ ਕਰਦੇ ਹਨ ? ਤੇਰਾ ਘਰ ਤੇ ਦਰ ਕਿਹੋ ਜਿਹਾ ਹੋਵੇਗਾ ਜਿੱਥੇ ਤੂੰ ਸਾਰੀ ਸ੍ਰਿਸ਼ਟੀ ਰਚਕੇ ਉਸਦੀ ਸੰਭਾਲ ਕਰ ਰਿਹਾ ਹੈਂ l ਤੇਰੀ ਰਚੀ ਕੁਦਰਤ ਵਿੱਚ ਅਣਗਿਣਤ ਵਾਜੇ ਤੇ ਨਾਦ ਹਨ ਜੋ ਤੇਰੀ ਰਚੀ ਕੁਦਰਤ ਵਿੱਚ ਤੇਰੀ ਸਿਫਤ ਸਲਾਹ ਦੇ ਗੀਤ ਗਾ ਰਹੇ ਹਨ l ਸਾਰੀ ਸ੍ਰਿਸ਼ਟੀ ਦੇ ਜੀਵ ਜੰਤੂ ,ਭਗਤ ਸਿੱਧ,ਜੋਗੀ,ਜਪੀ, ਤਪੀ ,ਸਤੀ, ਸੰਤੋਖੀ, ਖੰਡ -ਮੰਡਲ, ਬਰਹਿਮੰਡ,ਪੋਣ,ਪਾਣੀ, ਬੈਸੰਤਰ, ਸਭ ਤੇਰੀ ਸਿਫਤ ਸਲਾਹ ਕਰ ਰਹੇ ਹਨl

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫ਼ਤਹਿ 👏🏻
ਭੁੱਲ ਚੁੱਕ ਮੁਆਫ
ਦਾਸ ਸਿਮਰਨਜੀਤ ਸਿੰਘ ਖ਼ਾਲਸਾ



Share On Whatsapp

View All 4 Comments
Surpreet Kaur : ਵਾਹਿਗੁਰੂ ਜੀ 🙏🙏
gurjit singh : waheguru ji

ਅੰਗ : 694
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮਾ੍ਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥



Share On Whatsapp

Leave a comment




अंग : 694
धनासरी, भगत रवि दास जी की ੴ सतिगुर परसाद हम सरि दीनु दइआल न तुम सरि अब पतिआरू किया कीजे ॥ बचनी तोर मोर मनु माने जन कऊ पूरण दीजे ॥१॥ हउ बलि बलि जाउ रमईआ कारने ॥ कारन कवन अबोल ॥ रहाउ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसनु देखे ॥२॥१॥
अर्थ: (हे माधो मेरे जैसा कोई दीन और कंगाल नहीं हे और तेरे जैसा कोई दया करने वाला नहीं, (मेरी कंगालता का) अब और परतावा करने की जरुरत नहीं (हे सुंदर राम!) मुझे दास को यह सिदक बक्श की मेरा मन तेरी सिफत सलाह की बाते करने में ही लगा रहे।१। हे सुंदर राम! में तुझसे सदके हूँ, तू किस कारण मेरे साथ नहीं बोलता?||रहाउ|| रविदास कहते हैं- हे माधो! कई जन्मो से मैं तुझ से बिछुड़ा आ रहा हूँ (कृपा कर, मेरा) यह जनम तेरी याद में बीते; तेरा दीदार किये बहुत समां हो गया है, (दर्शन की) आस में जीवित हूँ॥२॥१॥



Share On Whatsapp

Leave a comment


अंग : 653
सलोकु मः ४ ॥ गुरमुखि अंतरि सांति है मनि तनि नामि समाइ ॥ नामो चितवै नामु पड़ै नामि रहै लिव लाइ ॥ नामु पदारथु पाइआ चिंता गई बिलाइ ॥ सतिगुरि मिलिऐ नामु ऊपजै तिसना भुख सभ जाइ ॥ नानक नामे रतिआ नामो पलै पाइ ॥१॥ मः ४ ॥ सतिगुर पुरखि जि मारिआ भ्रमि भ्रमिआ घरु छोडि गइआ ॥ ओसु पिछै वजै फकड़ी मुहु काला आगै भइआ ॥ ओसु अरलु बरलु मुहहु निकलै नित झगू सुटदा मुआ ॥ किआ होवै किसै ही दै कीतै जां धुरि किरतु ओस दा एहो जेहा पइआ ॥ जिथै ओहु जाइ तिथै ओहु झूठा कूड़ु बोले किसै न भावै ॥ वेखहु भाई वडिआई हरि संतहु सुआमी अपुने की जैसा कोई करै तैसा कोई पावै ॥ एहु ब्रहम बीचारु होवै दरि साचै अगो दे जनु नानकु आखि सुणावै ॥२॥ पउड़ी ॥ गुरि सचै बधा थेहु रखवाले गुरि दिते ॥ पूरन होई आस गुर चरणी मन रते ॥ गुरि क्रिपालि बेअंति अवगुण सभि हते ॥ गुरि अपणी किरपा धारि अपणे करि लिते ॥ नानक सद बलिहार जिसु गुर के गुण इते ॥२७॥
अर्थ: अगर मनुष्य सतिगुरू के सनमुख है उसके अंदर ठंड है और वह मन से तन से नाम में लीन रहती है। वह नाम ही सिमरता है, नाम ही पढ़ता है और नाम में ही बिरती जोड़ी रखता है। नाम (रूप) सुंदर वस्तु ख़ोज कर उस की चिंता दूर हो जाती है। अगर गुरू मिल जाए तो नाम (हृदय में) पैदा होता है, तृष्णा दूर हो जाती है (माया की) भूख सारी दूर हो जाती है। हे नानक जी! नाम में रंगे जाने के कारण ही नाम ही (हृदय-रूप) पल्ले में उघड़ जाता है ॥१॥ जो मनुष्य गुरू परमेश्वर की तरफ़ से मरा हुआ है (भावार्थ, जिस को रब वाली तरफ़ से ही नफ़रत है) वह भ्रम में भटकता हुआ अपने टिकाने से भटक जाता है। उस के पीछे लोग फकड़ी वजाते हैं, और आगे (जहाँ जाता है) मुकालख खटता है। उस के मुँहों बहुत बकवास ही निकलती है वह सदा निंदा कर के ही दुखी होता रहता है। किसी के भी किया कुछ नहीं हो सकता (भावार्थ, कोई उस को सुमति नहीं दे सकता), क्योंकि शुरू से (किए मंदे कर्मों के संस्कारों के अनुसार अब भी) इस तरह की (भावार्थ, निंदा की मंदी) कमाई करनी पई है। वह (मनमुख) जहाँ जाता है वहाँ ही झूठा होता है, झूठ बोलता है और किसी को अच्छा नहीं लगता। हे संत जनों! प्यारे मालिक प्रभू की वडियाई देखो, कि जिस तरह की कोई कमाई करता है, उस तरह का उस को फल मिलता है। यह सच्ची विचार सच्ची दरगाह में होती है, दास नानक पहले ही आप को कह कर सुना रहा है (तां जो भला बीज बीज कर भले फल की आस हो सके) ॥२॥ सच्चे सतिगुरू ने (सत्संग-रूप) गांव वसाया है, (उस गांव के लिए सत्संगी) रक्षक भी सतिगुरू ने ही दिए हैं। जिनके मन गुरू के चरणों में जुड़े हैं, उनकी आस पूर्ण हो गई है (भावार्थ, तृष्णा मिट गई है)। दयाल और बेअंत गुरू ने उनके सारे पाप नाश कर दिए हैं। अपनी मेहर कर के सतिगुरू ने उनको अपना बना लिया है। हे नानक जी! मैं सदा उस सतिगुरू से कुर्बान जाता हूँ, जिस में इतने गुण हैं ॥२७॥



Share On Whatsapp

Leave a comment


ਅੰਗ : 653
ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥ ਮਃ ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥ ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥ ਕਿਆ ਹੋਵੈ ਕਿਸੈ ਹੀ ਦੈ ਕੀਤੈ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥ ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੂੜੁ ਬੋਲੇ ਕਿਸੈ ਨ ਭਾਵੈ ॥ ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥ ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ ਅਗੋ ਦੇ ਜਨੁ ਨਾਨਕੁ ਆਖਿ ਸੁਣਾਵੈ ॥੨॥ ਪਉੜੀ ॥ ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥ ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥ ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥ ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥ ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭॥
ਅਰਥ: ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈ। ਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈ। ਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ। ਜੇ ਗੁਰੂ ਮਿਲ ਪਏ ਤਾਂ ਨਾਮ (ਹਿਰਦੇ ਵਿਚ) ਪੁੰਗਰਦਾ ਹੈ, ਤ੍ਰਿਸ਼ਨਾ ਦੂਰ ਹੋ ਜਾਂਦੀ ਹੈ (ਮਾਇਆ ਦੀ) ਭੁੱਖ ਸਾਰੀ ਦੂਰ ਹੋ ਜਾਂਦੀ ਹੈ। ਹੇ ਨਾਨਕ ਜੀ! ਨਾਮ ਵਿਚ ਰੰਗੇ ਜਾਣ ਕਰਕੇ ਨਾਮ ਹੀ (ਹਿਰਦੇ-ਰੂਪ) ਪੱਲੇ ਵਿਚ ਉੱਕਰਿਆ ਜਾਂਦਾ ਹੈ ॥੧॥ ਜੋ ਮਨੁੱਖ ਗੁਰੂ ਪਰਮੇਸਰ ਵਲੋਂ ਮਾਰਿਆ ਹੋਇਆ ਹੈ (ਭਾਵ, ਜਿਸਨੂੰ ਰੱਬ ਵਾਲੇ ਪਾਸੇ ਤੋਂ ਉੱਕਾ ਹੀ ਨਫ਼ਰਤ ਹੈ) ਉਹ ਭਰਮ ਵਿਚ ਭਟਕਦਾ ਹੋਇਆ ਆਪਣੇ ਟਿਕਾਣੇ ਤੋਂ ਹਿੱਲ ਜਾਂਦਾ ਹੈ। ਉਸ ਦੇ ਪਿੱਛੇ ਲੋਕ ਫੱਕੜੀ ਵਜਾਂਦੇ ਹਨ, ਤੇ ਅੱਗੇ (ਜਿਥੇ ਜਾਂਦਾ ਹੈ) ਮੁਕਾਲਖ ਖੱਟਦਾ ਹੈ। ਉਸ ਦੇ ਮੂੰਹੋਂ ਨਿਰਾ ਬਕਵਾਸ ਹੀ ਨਿਕਲਦਾ ਹੈ ਉਹ ਸਦਾ ਨਿੰਦਾ ਕਰ ਕੇ ਹੀ ਦੁੱਖੀ ਹੁੰਦਾ ਰਹਿੰਦਾ ਹੈ। ਕਿਸੇ ਦੇ ਭੀ ਕੀਤਿਆਂ ਕੁਝ ਨਹੀਂ ਹੋ ਸਕਦਾ (ਭਾਵ, ਕੋਈ ਉਸ ਨੂੰ ਸੁਮੱਤ ਨਹੀਂ ਦੇ ਸਕਦਾ), ਕਿਉਂਕਿ ਮੁੱਢ ਤੋਂ (ਕੀਤੇ ਮੰਦੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੁਣ ਭੀ) ਇਹੋ ਜਿਹੀ (ਭਾਵ, ਨਿੰਦਾ ਦੀ ਮੰਦੀ) ਕਮਾਈ ਕਰਨੀ ਪਈ ਹੈ। ਉਹ (ਮਨਮੁਖ) ਜਿਥੇ ਜਾਂਦਾ ਹੈ ਉਥੇ ਹੀ ਝੂਠਾ ਹੁੰਦਾ ਹੈ, ਝੂਠ ਬੋਲਦਾ ਹੈ ਤੇ ਕਿਸੇ ਨੂੰ ਚੰਗਾ ਨਹੀਂ ਲੱਗਦਾ। ਹੇ ਸੰਤ ਜਨੋਂ! ਪਿਆਰੇ ਮਾਲਕ ਪ੍ਰਭੂ ਦੀ ਵਡਿਆਈ ਵੇਖੋ, ਕਿ ਜਿਹੋ ਜਿਹੀ ਕੋਈ ਕਮਾਈ ਕਰਦਾ ਹੈ, ਉਹੋ ਜਿਹਾ ਉਸ ਨੂੰ ਫਲ ਮਿਲਦਾ ਹੈ। ਇਹ ਸੱਚੀ ਵਿਚਾਰ ਸੱਚੀ ਦਰਗਾਹ ਵਿਚ ਹੁੰਦੀ ਹੈ, ਦਾਸ ਨਾਨਕ ਪਹਿਲਾਂ ਹੀ ਤੁਹਾਨੂੰ ਆਖ ਕੇ ਸੁਣਾ ਰਿਹਾ ਹੈ (ਤਾਂ ਜੁ ਭਲਾ ਬੀਜ ਬੀਜ ਕੇ ਭਲੇ ਫਲ ਦੀ ਆਸ ਹੋ ਸਕੇ) ॥੨॥ ਸੱਚੇ ਸਤਿਗੁਰੂ ਨੇ (ਸਤਸੰਗ-ਰੂਪ) ਪਿੰਡ ਵਸਾਇਆ ਹੈ, (ਉਸ ਪਿੰਡ ਲਈ ਸਤਸੰਗੀ) ਰਾਖੇ ਭੀ ਸਤਿਗੁਰੂ ਨੇ ਹੀ ਦਿੱਤੇ ਹਨ। ਜਿਨ੍ਹਾਂ ਦੇ ਮਨ ਗੁਰੂ ਦੇ ਚਰਨਾਂ ਵਿਚ ਜੁੜੇ ਹਨ, ਉਹਨਾਂ ਦੀ ਆਸ ਪੂਰਨ ਹੋ ਗਈ ਹੈ (ਭਾਵ, ਤ੍ਰਿਸ਼ਨਾ ਮਿਟ ਗਈ ਹੈ)। ਦਿਆਲ ਤੇ ਬੇਅੰਤ ਗੁਰੂ ਨੇ ਉਹਨਾਂ ਦੇ ਸਾਰੇ ਪਾਪ ਨਾਸ ਕਰ ਦਿੱਤੇ ਹਨ। ਆਪਣੀ ਮੇਹਰ ਕਰ ਕੇ ਸਤਿਗੁਰੂ ਨੇ ਉਹਨਾਂ ਨੂੰ ਆਪਣਾ ਬਣਾ ਲਿਆ ਹੈ। ਹੇ ਨਾਨਕ ਜੀ! ਮੈਂ ਸਦਾ ਉਸ ਸਤਿਗੁਰੂ ਤੋਂ ਸਦਕੇ ਹਾਂ, ਜਿਸ ਵਿਚ ਇਤਨੇ ਗੁਣ ਹਨ ॥੨੭॥



Share On Whatsapp

Leave a comment




ਅੰਗ : 612
ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥ ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥ ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥
ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ। ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ।1। ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨੰਦ ਬਣਿਆ ਰਹਿੰਦਾ ਹੈ। ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਸ ਉਤੇ (ਇਉਂ) ਜਾਣੋ (ਜਿਵੇਂ) ਲੱਖਾਂ ਤਕਲਫ਼ਿਾਂ ਆ ਪੈਂਦੀਆਂ ਹਨ। ਰਹਾਉ। ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੇ ਤੇਰਾ ਆਸਰਾ ਲਿਆ, ਉਹ ਤੇਰੀ ਸ਼ਰਨ ਵਿਚ ਰਹਿ ਕੇ ਸੁਖ ਮਾਣਦੇ ਹਨ। ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਸਰਬ-ਵਿਆਪਕ ਕਰਤਾਰ ਭੁੱਲ ਜਾਂਦਾ ਹੈ, ਉਹ ਮਨੁੱਖ ਦੁਖੀਆਂ ਵਿਚ ਗਿਣੇ ਜਾਂਦੇ ਹਨ।2। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਆਗਿਆ ਮੰਨ ਕੇ ਪਰਮਾਤਮਾ ਵਿਚ ਸੁਰਤਿ ਜੋੜ ਲਈ, ਉਹਨਾਂ ਨੇ ਬੜਾ ਆਨੰਦ ਬੜਾ ਰਸ ਮਾਣਿਆ। ਪਰ ਜੇਹੜੇ ਮਨੁੱਖ ਪਰਮਾਤਮਾ ਨੂੰ ਭੁਲਾ ਕੇ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ ਉਹ ਭਿਆਨਕ ਨਰਕ ਵਿਚ ਪਏ ਰਹਿੰਦੇ ਹਨ।3। ਹੇ ਨਾਨਕ! (ਜੀਵਾਂ ਦੇ ਕੀਹ ਵੱਸ?) ਜਿਸ ਕੰਮ ਵਿਚ ਪਰਮਾਤਮਾ ਕਿਸੇ ਜੀਵ ਨੂੰ ਲਾਂਦਾ ਹੈ ਉਸੇ ਕੰਮ ਵਿਚ ਹੀ ਉਹ ਲੱਗਾ ਰਹਿੰਦਾ ਹੈ,ਹਰੇਕ ਜੀਵ ਉਹੋ ਜਿਹੀ ਵਰਤੋਂ ਹੀ ਕਰਦਾ ਹੈ। ਜਿਨ੍ਹਾਂ ਮਨੁੱਖਾਂ ਨੇ (ਪ੍ਰਭੂ ਦੀ ਪ੍ਰੇਰਨਾ ਨਾਲ) ਸੰਤ ਜਨਾਂ ਦਾ ਆਸਰਾ ਲਿਆ ਹੈ ਉਹ ਅੰਦਰੋਂ ਪ੍ਰਭੂ ਦੇ ਚਰਨਾਂ ਵਿਚ ਹੀ ਮਸਤ ਰਹਿੰਦੇ ਹਨ।4। 4।15।



Share On Whatsapp

View All 2 Comments
Dalbara Singh : waheguru ji🙏
Surpreet Kaur : ਵਾਹਿਗੁਰੂ ਜੀ 🙏

अंग : 612
सोरठि महला ५ ॥ चरन कमल सिउ जा का मनु लीना से जन त्रिपति अघाई ॥ गुण अमोल जिसु रिदै न वसिआ ते नर त्रिसन त्रिखाई ॥१॥ हरि आराधे अरोग अनदाई ॥ जिस नो विसरै मेरा राम सनेही तिसु लाख बेदन जणु आई ॥ रहाउ ॥ जिह जन ओट गही प्रभ तेरी से सुखीए प्रभ सरणे ॥ जिह नर बिसरिआ पुरखु बिधाता ते दुखीआ महि गनणे ॥२॥ जिह गुर मानि प्रभू लिव लाई तिह महा अनंद रसु करिआ ॥ जिह प्रभू बिसारि गुर ते बेमुखाई ते नरक घोर महि परिआ ॥३॥ जितु को लाइआ तित ही लागा तैसो ही वरतारा ॥ नानक सह पकरी संतन की रिदै भए मगन चरनारा ॥४॥४॥१५॥
अर्थ: हे भाई ! जिन मनुष्यों का मन भगवान के कमल के फूल फूलों जैसे कोमल चरणों के साथ परच जाता है, वह मनुख (माया की तरफ से) पूरे तौर पर संतोखी रहते हैं। पर जिस जिस मनुख के हृदय में परमात्मा के अमोलक गुण नहीं बसते , वह मनुख माया की त्रिशना में फसे रहते हैं।1। हे भाई ! परमात्मा का आराधन करने के साथ नरोए हो जाते हैं, आत्मिक अनंद बना रहता है। पर जिस मनुख को मेरा प्यारा भगवान भुल जाता है, उस ऊपर (इस प्रकार) जानो (जैसे) लाखों तकलीफें आ पड़ती हैं।रहाउ। हे भगवान ! जिन मनुष्यों ने तेरा सहारा लिया,वह तेरी शरण में रह के सुख मनाते हैं। पर,हे भाई ! जिन मनुष्यों को सर्व-व्यापक करतार भुल जाता है, वह मनुख दुखीयों में गिने जाते हैं।2। हे भाई ! जिन मनुष्यों ने गुरु की आज्ञा मान कर के परमात्मा में सुरति जोड़ ली, उन्हों ने बड़ा आनंद बड़ा रस मनाया। पर जो मनुख परमात्मा को भुला के गुरु की तरफ से मुँह मोड़ी रखते हैं वह भयानक नरक में पड़े रहते हैं।3। हे नानक ! (जीवों के क्या वश ?) जिस काम में परमात्मा किसी जीव को लगाता है उसे काम में ही वह लगा रहता है, हरेक जीव उसी प्रकार काम करता है। जिन मनुष्यों ने (भगवान की प्रेरणा के साथ) संत जनों का सहारा लिया है वह अंदर से भगवान के चरणों में ही मस्त रहते हैं।4।4।15।



Share On Whatsapp

Leave a comment


अंग : 631
सोरठि महला ९ ॥*
*मन की मन ही माहि रही ॥ ना हरि भजे न तीरथ सेवे चोटी कालि गही ॥१॥ रहाउ ॥ दारा मीत पूत रथ स्मपति धन पूरन सभ मही ॥ अवर सगल मिथिआ ए जानउ भजनु रामु को सही ॥१॥ फिरत फिरत बहुते जुग हारिओ मानस देह लही ॥ नानक कहत मिलन की बरीआ सिमरत कहा नही ॥२॥२॥

अर्थ: (हे भाई! देखो, माया धारी की मंद-भागता! उस के) मन की आश मन में ही रह गई। ना उस ने परमात्मा का भजन किया, ना ही उस ने संत जनों की सेवा की, और, मौत ने बोदी आ पकड़ी ॥१॥ रहाउ ॥ हे भाई! स्त्री, मित्र, पुत्र, गाड़ियाँ, माल-असबाब, धन-पदार्थ सारी ही धरती – यह सब कुछ नाशवान समझो। परमात्मा का भजन (ही) असली (मित्र) है ॥१॥ हे भाई! कई युग (जूनों में) भटक भटक कर तूँ थक गया था। (अब) तुझे मनुष्या शरीर मिला है। नानक जी कहते हैं – (हे भाई! परमात्मा को) मिलने की यही बारी है, अब तूँ सिमरन क्यों नहीं करता ? ॥२॥२॥*



Share On Whatsapp

Leave a comment




ਅੰਗ : 631
ਸੋਰਠਿ ਮਹਲਾ ੯ ॥*
*ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥

ਅਰਥ: (ਹੇ ਭਾਈ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ! ਉਸ ਦੇ) ਮਨ ਦੀ ਆਸ ਮਨ ਵਿਚ ਹੀ ਰਹਿ ਗਈ। ਨਾਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ, ਤੇ, ਮੌਤ ਨੇ ਬੋਦੀ ਆ ਫੜੀ ॥੧॥ ਰਹਾਉ ॥ ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਗੱਡੀਆਂ, ਮਾਲ-ਅਸਬਾਬ, ਧਨ-ਪਦਾਰਥ ਸਾਰੀ ਹੀ ਧਰਤੀ – ਇਹ ਸਭ ਕੁਝ ਨਾਸਵੰਤ ਸਮਝੋ। ਪਰਮਾਤਮਾ ਦਾ ਭਜਨ (ਹੀ) ਅਸਲ (ਸਾਥੀ) ਹੈ ॥੧॥ ਹੇ ਭਾਈ! ਕਈ ਜੁਗ (ਜੂਨਾਂ ਵਿਚ) ਭਟਕ ਭਟਕ ਕੇ ਤੂੰ ਥੱਕ ਗਿਆ ਸੀ। (ਹੁਣ) ਤੈਨੂੰ ਮਨੁੱਖਾ ਸਰੀਰ ਲੱਭਾ ਹੈ। ਨਾਨਕ ਜੀ ਆਖਦੇ ਹਨ – (ਹੇ ਭਾਈ! ਪਰਮਾਤਮਾ ਨੂੰ) ਮਿਲਣ ਦੀ ਇਹੀ ਵਾਰੀ ਹੈ, ਹੁਣ ਤੂੰ ਸਿਮਰਨ ਕਿਉਂ ਨਹੀਂ ਕਰਦਾ ? ॥੨॥੨॥



Share On Whatsapp

Leave a comment



  ‹ Prev Page