ਅੰਗ : 680
ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥
ਅਰਥ: ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ)।ਰਹਾਉ। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।
अंग : 680
धनासरी महला ५ ॥ जतन करै मानुख डहकावै ओहु अंतरजामी जानै ॥ पाप करे करि मूकरि पावै भेख करै निरबानै ॥१॥ जानत दूरि तुमहि प्रभ नेरि ॥ उत ताकै उत ते उत पेखै आवै लोभी फेरि ॥ रहाउ ॥ जब लगु तुटै नाही मन भरमा तब लगु मुकतु न कोई ॥ कहु नानक दइआल सुआमी संतु भगतु जनु सोई ॥२॥५॥३६॥
अर्थ: हे भाई! (लालची मनुख) अनको जातां करता है, लोगो को धोखा देता है, झूठे धार्मिक पहरावे बनाई रखता है, पाप करके (फिर उनसे मुकर जाता है) परन्तु सब के दिलों की जानने वाला प्रभु (सब कुछ) जनता है।१। हे प्रभु! तुम(सब जीवों के) नजदीक बसते हो, परन्तु (लालची पाखंडी मनुख) तुझे दूर (बस्ता) समझता है। लालची मनुख (लालच के चक्कर ) में फसा रहता है, (माया की खातिर) इधर उधर देखता है, उधर से उधर देखता है (उसका मन टिकता नहीं) ।रहाउ। हे भाई! जब तक मनुष्य के मन की (माया वाली) भटकना दूर नहीं होती, इस (लालच के पँजे से) आजाद नहीं हो सकता। हे नानक! कह– (पहरावों से भगत नहीं बन जाते) जिस मनुष्य पर मालिक-प्रभू खुद दयावान होता है (और, उसको नाम की दाति देता है) वही मनुष्य संत है भगत है।2।5।36।
ਅੰਗ : 500
ਗੁਜਰੀ ਮਹਲਾ ੫ ॥ ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥ ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥
ਅਰਥ: (ਮਾਇਆ-ਮੋਹਿਆ ਜੀਵ) ਕਦੇ ਆਪਣਾ ਮਨ ਪਰਮਾਤਮਾ (ਦੇ ਚਰਨਾਂ) ਨਾਲ ਨਹੀਂ ਜੋੜਦਾ। (ਮਾਇਆ ਦੀ ਖ਼ਾਤਰ) ਦੌੜ-ਭੱਜ ਕਰਦਿਆਂ (ਇਸ ਦੀ) ਉਮਰ ਗੁਜ਼ਰ ਜਾਂਦੀ ਹੈ ਸਾਰੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਨਹੀਂ ਜਪਦਾ ॥੧॥ ਰਹਾਉ॥ ਠੱਗੀ ਨਾਲ ਇਕ ਇਕ ਕੌਡੀ ਕਰ ਕੇ ਮਾਇਆ ਇਕੱਠੀ ਕਰਦਾ ਰਹਿੰਦਾ ਹੈ ਅਨੇਕਾਂ ਢੰਗ ਵਰਤ ਕੇ ਮਾਇਆ ਦੀ ਖ਼ਾਤਰ ਦੌੜਿਆ ਫਿਰਦਾ ਹੈ। ਪਰਮਾਤਮਾ ਦਾ ਨਾਮ ਭੁਲਾਣ ਦੇ ਕਾਰਨ ਇਸ ਨੂੰ ਅਨੇਕਾਂ ਹੀ ਦੁੱਖ ਆ ਵਾਪਰਦੇ ਹਨ। ਮਨ ਨੂੰ ਮੋਹ ਲੈਣ ਵਾਲੀ ਪ੍ਰਬਲ ਮਾਇਆ ਇਸ ਦੇ ਆਤਮਕ ਜੀਵਨ ਨੂੰ ਖਾ ਜਾਂਦੀ ਹੈ ॥੧॥ ਹੇ ਨਾਨਕ! ਆਖ-) ਹੇ ਗੋਬਿੰਦ! ਹੇ ਦਇਆਲ! ਹੇ ਕ੍ਰਿਪਾਲ! ਹੇ ਸੁਖਾਂ ਦੇ ਸਮੁੰਦਰ! ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ। ਹੇ ਮੇਰੇ ਮਾਲਕ! ਮੇਰੇ ਉਤੇ ਮੇਹਰ ਕਰ, ਮੇਰੇ ਕੀਤੇ ਕਰਮਾਂ ਵਲ ਧਿਆਨ ਨਾਹ ਕਰੀਂ।੨।੧੬।੨੫।
अंग : 500
गूजरी महला ५ ॥ कबहू हरि सिउ चीतु न लाइओ ॥ धंधा करत बिहानी अउधहि गुण निधि नामु न गाइओ ॥१॥ रहाउ ॥ कउडी कउडी जोरत कपटे अनिक जुगति करि धाइओ ॥ बिसरत प्रभ केते दुख गनीअहि महा मोहनी खाइओ ॥१॥ करहु अनुग्रहु सुआमी मेरे गनहु न मोहि कमाइओ ॥ गोबिंद दइआल क्रिपाल सुख सागर नानक हरि सरणाइओ ॥२॥१६॥२५॥
अर्थ: (माया – मोहिया जीव ) कभी भी अपना मन परमात्मा (के चरणों) के साथ नहीं जोड़ता । (माया की खातिर) भाग-धोड़ करते हुवे (उसकी ) उम्र गुजर जाती है सभी गुणों के खजाने परमात्मा का नाम नहीं जपता ॥੧॥ रहाऊ॥ लूट कर एक एक पैसा कर के माया जोड़ता है अनेक तरीके इस्तमाल करके माया की खातिर धोड़ता फीरता है । परमात्मा का नाम भुलाने के कारण इसको अनेक दुःख लग जाते है। मन को मोहने वाली प्रभल माया इस के आत्मक जीवन को खा जाती है ॥੧॥ हे नानक! (कह:) हे गोबिंद! हे दयालु! हे कृपालु! हे सुखों के समुंदर! हे हरि! मैं तेरी शरण आया हूँ। हे मेरे मालिक! मेरे पर मेहर कर, मेरे किए कर्मों की तरफ ध्यान ना करना॥੨॥੧੬॥੨੫॥
ਅੰਗ : 485
ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥ ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥ ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥੩॥ ਈਭੈ ਬੀਠਲੁ ਊਭੈ ਬੀਠਲੁ ਬੀਠਲ ਬਿਨੁ ਸੰਸਾਰੁ ਨਹੀ ॥ ਥਾਨ ਥਨੰਤਰਿ ਨਾਮਾ ਪ੍ਰਣਵੈ ਪੂਰਿ ਰਹਿਓ ਤੂੰ ਸਰਬ ਮਹੀ ॥੪॥੨॥
ਅਰਥ: ਘੜਾ ਲਿਆ ਕੇ (ਉਸ ਵਿਚ) ਪਾਣੀ ਭਰਾ ਕੇ (ਜੇ) ਮੈਂ ਮੂਰਤੀ ਨੂੰ ਇਸ਼ਨਾਨ ਕਰਾਵਾਂ (ਤਾਂ ਉਹ ਇਸ਼ਨਾਨ ਪਰਵਾਨ ਨਹੀਂ, ਪਾਣੀ ਜੂਠਾ ਹੈ, ਕਿਉਂਕਿ) ਪਾਣੀ ਵਿਚ ਬਿਤਾਲੀ ਲੱਖ (ਜੂਨਾਂ ਦੇ) ਜੀਵ ਰਹਿੰਦੇ ਹਨ। (ਪਰ ਮੇਰਾ) ਨਿਰਲੇਪ ਪ੍ਰਭੂ ਤਾਂ ਪਹਿਲਾਂ ਹੀ (ਉਹਨਾਂ ਜੀਵਾਂ ਵਿਚ) ਵੱਸਦਾ ਸੀ (ਤੇ ਇਸ਼ਨਾਨ ਕਰ ਰਿਹਾ ਸੀ; ਤਾਂ ਫਿਰ ਮੂਰਤੀ ਨੂੰ) ਮੈਂ ਕਾਹਦੇ ਲਈ ਇਸ਼ਨਾਨ ਕਰਾਵਾਂ?।1।ਮੈਂ ਜਿੱਧਰ ਜਾਂਦਾ ਹਾਂ, ਉੱਧਰ ਹੀ ਨਿਰਲੇਪ ਪ੍ਰਭੂ ਮੌਜੂਦ ਹੈ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਬੜੇ ਅਨੰਦ ਚੋਜ ਤਮਾਸ਼ੇ ਕਰ ਰਿਹਾ ਹੈ।1। ਰਹਾਉ।ਫੁੱਲ ਲਿਆ ਕੇ ਤੇ ਮਾਲਾ ਪ੍ਰੋ ਕੇ ਜੇ ਮੈਂ ਮੂਰਤੀ ਦੀ ਪੂਜਾ ਕਰਾਂ (ਤਾਂ ਉਹ ਫੁੱਲ ਜੂਠੇ ਹੋਣ ਕਰ ਕੇ ਉਹ ਪੂਜਾ ਪਰਵਾਨ ਨਹੀਂ, ਕਿਉਂਕਿ ਉਹਨਾਂ ਫੁੱਲਾਂ ਦੀ) ਸੁਗੰਧੀ ਪਹਿਲਾਂ ਭੌਰੇ ਨੇ ਲੈ ਲਈ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਭੌਰੇ ਵਿਚ) ਵੱਸਦਾ ਸੀ (ਤੇ ਸੁਗੰਧੀ ਲੈ ਰਿਹਾ ਸੀ, ਤਾਂ ਫਿਰ ਇਹਨਾਂ ਫੁੱਲਾਂ ਨਾਲ) ਮੂਰਤੀ ਦੀ ਪੂਜਾ ਮੈਂ ਕਾਹਦੇ ਲਈ ਕਰਾਂ?।2।ਦੁੱਧ ਲਿਆ ਕੇ ਖੀਰ ਰਿੰਨ੍ਹਾ ਕੇ ਜੇ ਮੈਂ ਇਹ ਖਾਣ ਵਾਲਾ ਉੱਤਮ ਪਦਾਰਥ ਮੂਰਤੀ ਅੱਗੇ ਭੇਟ ਰੱਖਾਂ (ਤਾਂ ਦੁੱਧ ਜੂਠਾ ਹੋਣ ਕਰ ਕੇ ਭੋਜਨ ਪਰਵਾਨ ਨਹੀਂ, ਕਿਉਂਕਿ ਚੋਣ ਵੇਲੇ) ਪਹਿਲਾਂ ਵੱਛੇ ਨੇ ਦੁੱਧ ਜੂਠਾ ਕਰ ਦਿੱਤਾ ਸੀ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਵੱਛੇ ਵਿਚ) ਵੱਸਦਾ ਸੀ (ਤੇ ਦੁੱਧ ਪੀ ਰਿਹਾ ਸੀ, ਤਾਂ ਇਸ ਮੂਰਤੀ ਅੱਗੇ) ਮੈਂ ਕਿਉਂ ਨੈਵੇਦ ਭੇਟ ਧਰਾਂ?।3।(ਜਗਤ ਵਿਚ) ਹੇਠਾਂ ਉਤਾਂਹ (ਹਰ ਥਾਂ) ਬੀਠਲ ਹੀ ਬੀਠਲ ਹੈ, ਬੀਠਲ ਤੋਂ ਸੱਖਣਾ ਜਗਤ ਰਹਿ ਹੀ ਨਹੀਂ ਸਕਦਾ। ਨਾਮਦੇਵ ਉਸ ਬੀਠਲ ਅੱਗੇ ਬੇਨਤੀ ਕਰਦਾ ਹੈ– (ਹੇ ਬੀਠਲ!) ਤੂੰ ਸਾਰੀ ਸ੍ਰਿਸ਼ਟੀ ਵਿਚ ਹਰ ਥਾਂ ਵਿਚ ਭਰਪੂਰ ਹੈਂ।4।2।
अंग : 485
आसा ॥ आनीले कु्मभ भराईले ऊदक ठाकुर कउ इसनानु करउ ॥ बइआलीस लख जी जल महि होते बीठलु भैला काइ करउ ॥१॥जत्र जाउ तत बीठलु भैला ॥ महा अनंद करे सद केला ॥१॥ रहाउ॥आनीले फूल परोईले माला ठाकुर की हउ पूज करउ ॥ पहिले बासु लई है भवरह बीठल भैला काइ करउ ॥२॥आनीले दूधु रीधाईले खीरं ठाकुर कउ नैवेदु करउ ॥ पहिले दूधु बिटारिओ बछरै बीठलु भैला काइ करउ ॥३॥ईभै बीठलु ऊभै बीठलु बीठल बिनु संसारु नही ॥ थान थनंतरि नामा प्रणवै पूरि रहिओ तूं सरब मही ॥४॥२॥
अर्थ: घड़ा ला के (उस में) पानी भरा के (अगर) मैं मूर्ति को स्नान कराऊँ (तो वह स्नान स्वीकार नहीं, पानी झूठा है, क्योंकि) पानी में बयालिस लाख (जूनियों के) जीव रहते हैं। (पर मेरा) निर्लिप प्रभु तो पहले ही (उन जीवों में) बसता था (और स्नान कर रहा था, तो फिर मूर्ति को) मैं किस लिए स्नान करवाऊँ?।1।मैं जिधर जाता हूँ, उधर ही निर्लिप प्रभु मौजूद है (सब जीवों में व्यापक हो के) बड़े आनंद-चोज-तमाशे कर रहा है।1। रहाउ।फूल ला के और उसकी माला परो के अगर मैं मूर्ति की पूजा करूँ (तो वह फूल झूठे होने के कारण वह पूजा स्वीकार नहीं, क्योंकि उन फूलों की) सुगंधि तो पहले भौरे ने ले ली; (पर मेरा) बीठल तो पहले ही (उस भौरे में) बसता था (और सुगंधि ले रहा था, तो फिर इन फूलों से) मूर्ति की पूजा मैं किस लिए करूँ?।2।दूध ला के खीर पका के अगर मैं यह खाने वाला उत्तम पदार्थ मूर्ति के आगे भेटा रखूँ (तो दूध झूठा होने के कारण भोजन स्वीकार नहीं, क्योंकि दूध दूहने के समय) पहले बछड़े ने दूध झूठा कर दिया था; (पर मेरा) बीठल तो पहले ही (उस बछड़े में) बसता था (और दूध पी रहा था, तो इस मूर्ति के आगे) मैं क्यों नैवेद भेटा करूँ?।3।जगत में) नीचे ऊपर (हर जगह) बीठल ही बीठल है, बीठल से वंचित जगत रह ही नहीं सकता। नामदेव उस बीठल के आगे विनती करता है: (हे बीठल!) तू सारी सृष्टि में हर जगह पर भरपूर है।4।2।
ਅੰਗ : 849
ਬਿਲਾਵਲ ਕੀ ਵਾਰ ਮਹਲਾ ੪ ੴ ਸਤਿਗੁਰ ਪ੍ਰਸਾਦਿ ਸਲੋਕ ਮ: ੪
ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥ ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥ ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥ ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥ ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥
ਅਰਥ: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! (ਪਿਛਲੇ ਕੀਤੇ ਕਰਮਾਂ ਅਨੁਸਾਰ) ਜਿਸ ਮਨੁੱਖ ਦੇ ਮੱਥੇ ਉਤੇ ਧੁਰ ਤੋਂ ਹੀ ਪੂਰਨ ਭਾਗ ਹੈ, (ਜਿਸ ਦੇ ਹਿਰਦੇ ਵਿਚ ਪੂਰਨ ਭਲੇ ਸੰਸਕਾਰਾਂ ਦਾ ਲੇਖ ਉੱਘੜਦਾ ਹੈ) ਉਸ ਨੇ ਗੁਰੂ ਦਾ ਸ਼ਬਦ-ਰੂਪ ਬਿਲਾਵਲ ਰਾਗ ਉਚਾਰ ਕੇ ਸਭ ਤੋਂ ਸ੍ਰੇਸ਼ਟ ਪਰਮਾਤਮਾ ਦੇ ਗੁਣ ਗਾਏ ਹਨ, ਉਸ ਨੇ ਸਤਿਗੁਰੂ ਦਾ ਉਪਦੇਸ਼ ਸੁਣ ਕੇ ਹਿਰਦੇ ਵਿਚ ਵਸਾਇਆ ਹੈ। ਉਹ ਮਨੁੱਖ ਸਾਰਾ ਦਿਨ ਤੇ ਸਾਰੀ ਰਾਤ (ਅੱਠੇ ਪਹਿਰ) ਪਰਮਾਤਮਾ ਦੇ ਗੁਣ ਗਾਂਦਾ ਹੈ (ਕਿਉਂਕਿ ਉਸ ਦੇ) ਹਿਰਦੇ ਵਿਚ ਪਰਮਾਤਮਾ ਦੀ ਯਾਦ ਦੀ ਲਗਨ ਲੱਗੀ ਰਹਿੰਦੀ ਹੈ। ਉਸ ਦਾ ਸਾਰਾ ਤਨ ਸਾਰਾ ਮਨ ਹਰਾ-ਭਰਾ ਹੋ ਜਾਂਦਾ ਹੈ (ਆਤਮਕ ਜੀਵਨ ਦੇ ਰਸ ਨਾਲ ਭਰ ਜਾਂਦਾ ਹੈ), ਉਸ ਦਾ ਮਨ (ਇਉਂ) ਖਿੜ ਪੈਂਦਾ ਹੈ (ਜਿਵੇਂ) ਹਰਾ ਹੋਇਆ ਹੋਇਆ ਬਾਗ਼ ਹੈ। ਗੁਰੂ ਦੀ ਦਿੱਤੀ ਹੋਈ ਆਤਮਕ ਜੀਵਨ ਦੀ ਸੂਝ (ਉਸ ਦੇ ਅੰਦਰ, ਮਾਨੋ) ਦੀਵਾ ਰੌਸ਼ਨੀ ਕਰ ਦੇਂਦਾ ਹੈ (ਜਿਸ ਦੀ ਬਰਕਤ ਨਾਲ ਉਸ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਮਿਟ ਜਾਂਦਾ ਹੈ। ਹੇ ਹਰੀ! (ਤੇਰਾ) ਦਾਸ ਨਾਨਕ (ਅਜੇਹੇ ਗੁਰਮੁਖਿ ਮਨੁੱਖ ਨੂੰ) ਵੇਖ ਕੇ ਆਤਮਕ ਜੀਵਨ ਹਾਸਲ ਕਰਦਾ ਹੈ (ਤੇ, ਚਾਹੁੰਦਾ ਹੈ ਕਿ) ਭਾਵੇਂ ਇਕ ਪਲ-ਭਰ ਹੀ ਉਸ ਦਾ ਦਰਸ਼ਨ ਹੋਵੇ।੧।
अंग : 849
बिलावल की वार महला ४ ੴ सतिगुर प्रसादि ॥ सलोक मः ४ ॥ हरि उतमु हरि प्रभु गाविआ करि नादु बिलावलु रागु ॥ उपदेसु गुरू सुणि मंनिआ धुरि मसतकि पूरा भागु ॥ सभ दिनसु रैणि गुण उचरै हरि हरि हरि उरि लिव लागु ॥ सभु तनु मनु हरिआ होइआ मनु खिड़िआ हरिआ बागु ॥ अगिआनु अंधेरा मिटि गइआ गुर चानणु गिआनु चरागु ॥ जनु नानकु जीवै देखि हरि इक निमख घड़ी मुखि लागु ॥१॥
अर्थ: अकाल पुरख एक है और सतगुरु की कृपा द्वारा मिलता है। हे भाई! (पूर्व कर्मों के अनुसार) जिस मनुख के मस्तक पर मूल रूप से ही पूर्ण भाग्य है, (जिस के हिर्दय में पूर्ण भले संस्कारो का लेख उघाड़ता है) उस ने गुरु का शब्द-रूप बिलावल राग उच्चार कर सब स्रेशठ परमात्मा के गुण गए हैं, उस ने सतगुरु का उपदेश सुन के हिर्दय में बसाया है। वह मनुख सारा दिन और साडी रात (आठो पहर) परमात्मा के सुन गता है (क्योंकि उस के) हिर्दय में परमात्मा के याद की लगन लगी रहती है। उस का सारा तन सारा मन हरा भरा हो जाता है (आत्मिक जीवन के रस से भर जाता है), उस का मन (ऐसे) खिल जाता है (जैसे) हरा भरा कोई बाग़ है। गुरु द्वारा दी हुई आत्मिक जीवन की सूझ (उस के अंदर, मानो) कोई दीपक रौशनी कर देता है (जिस की बरकत से उस के अंदर) आत्मिक जीवन की तरफ बे-समझी का अंधकार मिट जाता है। हे हरी! (तेरा) दास नानक (ऐसे गुरुमुख मनुख को) देख के आत्मिक जीवन हासिल कर सकता है ( और, चाहता है की) चाहे एक पल दर्शन हो पर हो जाये।१।
ਅੰਗ : 637
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥
ਅਰਥ: ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਤਿਨ-ਤੁਕੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧। ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ। ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩। ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪। ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ। ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ (ਆਤਮਕ ਮੌਤ ਤੋਂ) ਬਚ ਜਾਂਦੇ ਹਨ।੭। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ (ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ।੮।੧।
अंग : 637
सोरठि महला ३ घरु १ तितुकी ੴ सतिगुर प्रसादि ॥ भगता दी सदा तू रखदा हरि जीउ धुरि तू रखदा आइआ ॥ प्रहिलाद जन तुधु राखि लए हरि जीउ हरणाखसु मारि पचाइआ ॥ गुरमुखा नो परतीति है हरि जीउ मनमुख भरमि भुलाइआ ॥१॥ हरि जी एह तेरी वडिआई ॥ भगता की पैज रखु तू सुआमी भगत तेरी सरणाई ॥ रहाउ ॥ भगता नो जमु जोहि न साकै कालु न नेड़ै जाई ॥ केवल राम नामु मनि वसिआ नामे ही मुकति पाई ॥ रिधि सिधि सभ भगता चरणी लागी गुर कै सहजि सुभाई ॥२॥ मनमुखा नो परतीति न आवी अंतरि लोभ सुआउ ॥ गुरमुखि हिरदै सबदु न भेदिओ हरि नामि न लागा भाउ ॥ कूड़ कपट पाजु लहि जासी मनमुख फीका अलाउ ॥३॥ भगता विचि आपि वरतदा प्रभ जी भगती हू तू जाता ॥ माइआ मोह सभ लोक है तेरी तू एको पुरखु बिधाता ॥ हउमै मारि मनसा मनहि समाणी गुर कै सबदि पछाता ॥४॥ अचिंत कम करहि प्रभ तिन के जिन हरि का नामु पिआरा ॥ गुर परसादि सदा मनि वसिआ सभि काज सवारणहारा ॥ ओना की रीस करे सु विगुचै जिन हरि प्रभु है रखवारा ॥५॥ बिनु सतिगुर सेवे किनै न पाइआ मनमुखि भउकि मुए बिललाई ॥ आवहि जावहि ठउर न पावहि दुख महि दुखि समाई ॥ गुरमुखि होवै सु अम्रितु पीवै सहजे साचि समाई ॥६॥ बिनु सतिगुर सेवे जनमु न छोडै जे अनेक करम करै अधिकाई ॥ वेद पड़हि तै वाद वखाणहि बिनु हरि पति गवाई ॥ सचा सतिगुरु साची जिसु बाणी भजि छूटहि गुर सरणाई ॥७॥ जिन हरि मनि वसिआ से दरि साचे दरि साचै सचिआरा ॥ ओना दी सोभा जुगि जुगि होई कोइ न मेटणहारा ॥ नानक तिन कै सद बलिहारै जिन हरि राखिआ उरि धारा ॥८॥१॥
अर्थ: राग सोरठि, घर १ में गुरु अमरदास जी की तीन-तुकी बाणी। अकाल पुरख एक है और सतगुरु की कृपा द्वारा मिलता है। हे हरी! तूं अपने भगतों की इज्जत सदा रखता है, जब से जगत बना है तब से (भगतों की इज्जत) रखता आ रहा है। हे हरी! प्रहलाद भगत जैसे अनेकों सेवकों के तुने इज्जत राखी है, तुने हर्नाकश्यप को मार डाला। हे हरी! जो मनुख गुरु के सन्मुख रहते हैं उनको निश्चय होता है (की भगवान् भगतों की इज्जत बचाता है, परन्तु) अपने मन के पीछे चलने वाले मनुख भटक कर कुराह पड़े रहते हैं।१। हे हरी! हे स्वामी! भगत तेरी सरन पड़े रहते हैं, तूं भगतों की इज्जत रख। हे हरी! (भगतों की इज्जत) तेरी ही इज्जत है।रहाउ। हे भाई! भगतों को मौत डरा नहीं सकती, मौत का डर भगतों के नजदीक नहीं आ सकता (क्यों-की मौत के डर की जगह) परमात्मा का नाम हर समय मन में बस्ता है, नाम की बरकत से ही वह (मौत के डर से मुक्ति पा लेते हैं। भगत गुरु के द्वारा (गुरु की सरन आ कर) आत्मिक अदोलता में प्रभु-प्रेम में (टिके रहते है, इस लिए) सब करामाती शक्तियां भगतों के चरणों में लगी रहती हैं।२। हे भाई! अपने मन के पीछै चलने वाले मनुष्यों को (परमात्मा पर) यकीन नहीं रहता, उनके अंदर लोभ-भरी गर्ज टिकी रहती है। गुरु की शरण पड़ कर भी उन (मनमुखों) के हृदय में गुरु का शब्द नहीं बसता, परमात्मा के नाम से उनका प्यार नहीं बनता। मनमुखों के बोल भी रूखे-रूखे होते हैं। पर उनके झूठ और ठगी के पाज उघड़ ही जाते हैं।३। हे प्रभु! अपने भक्तों में तू स्वयं काम करता है, तेरे भक्तों ने ही तेरे साथ गहरी सांझ डाली हुई है। पर, हे प्रभु! माया का मोह भी तेरी ही रचना है, तू खुद ही सर्व-व्यापक है, और रचनहार है, जिस मनुष्यों ने गुरु के शब्द से (अपने अंदर से) अहंकार को दूर करके मन का फुरना मन में ही लीन कर दिया है, उन्होंने (हे प्रभु! तेरे साथ) सांझ डाल ली।४। हे प्रभु! जिन्हें तेरा हरि-नाम प्यारा लगता है तू उनके काम कर देता है, उन्हें कोई चिन्ता-फिक्र नहीं होता। हे भाई! गुरु की कृपा से जिनके मन में परमात्मा सदा बसता रहता है, परमात्मा उनके सारे काम सँवार देता है। जिस मनुष्यों का रखवाला परमात्मा खुद बनता है, उनकी बराबरी जो भी मनुष्य करता है वह ख्वार होता है।५। हे भाई! गुरु की शरण पड़े बगैर किसी भी मनुष्य ने (परमात्मा से मिलाप का सुख) हासिल नहीं किया। अपने मन के पीछे चलने वाले मनुष्य फालतू बोल-बोल के बिलक-बिलक के आत्मिक मौत गले डाल लेते हैं। वे सदा जनम-मरण के चक्कर में पड़े रहते हैं (इस चक्कर से बचने के लिए कोई) जगह वे पा नहीं सकते, (और) दुख में (जीवन व्यतीत करते हुए आखिर) दुख में ही ग़र्क हो जाते हैं। जो मनुष्य गुरु की शरण पड़ता है वह आत्मिक जीवन देने वाला नाम-जल पीता है, (और, इस तरह) आत्मिक अडोलता में सदा-स्थिर हरि-नाम में लीन रहता है।६। हे भाई! गुरु की शरण पड़े बिना (मनुष्य को) जन्मों का चक्कर नहीं छोड़ता, वह चाहे अनेक ही (बनाए हुए धार्मिक) कर्म करता रहे। (पंडित लोग) वेद (आदि धर्म पुस्तकें) पढ़ते हैं, और (उनके बाबत निरी) बहसें ही करते हैं। (यकीन जानिए कि) परमात्मा के नाम के बिना उन्होंने प्रभु दर पर अपना सम्मान गवा लिया है। हे भाई! गुरु सदा स्थिर प्रभु के नाम का उपदेश करने वाला है, उसकी वाणी भी परमात्मा की महिमा वाली है। जो मनुष्य दौड़ के गुरु की शरण जा पड़ते हैं, वे (आत्मिक मौत से) बच जाते हैं।७। हे भाई! जिस मनुष्यों के मन में परमात्मा आ बसता है, वे मनुष्य सदा-स्थिर प्रभु के दर पे सही स्वीकार हो जाते हैं। उन मनुष्यों की उपमा हरेक युग में ही होती है, कोई (निंदक आदि उनकी इस हो रही उपमा को) मिटा नहीं सकता। हे नानक! (कह:) मैं उन मनुष्यों से सदके जाता हूँ, जिन्होंने परमात्मा (के नाम) को अपने दिल में बसा के रखा है।८।१।
ਅੰਗ : 796
ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ ਦੂਖ ਨਿਵਾਰੇ ॥੧॥ ਰਹਾਉ ॥
ਅਰਥ: ਰਾਗ ਬਿਲਾਵਲੁ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜੇ ਇਸ ਸਰੀਰ ਦੀ ਰਾਹੀਂ ਇਸ ਜਨਮ ਵਿਚ ਖਸਮ-ਪ੍ਰਭੂ ਦਾ ਮਿਲਾਪ ਹਾਸਲ ਨਹੀਂ ਕੀਤਾ, ਤਾਂ ਇਹ ਸਰੀਰ ਫਿਟਕਾਰ-ਜੋਗ ਹੈ, (ਨੱਕ ਕੰਨ ਅੱਖਾਂ ਆਦਿਕ ਸਾਰੇ) ਪਰਵਾਰ ਸਮੇਤ ਫਿਟਕਾਰ-ਜੋਗ ਹੈ। (ਮਨੁੱਖ ਦਾ ਸਭ ਕੁਝ) ਖਾਣਾ ਫਿਟਕਾਰ-ਜੋਗ ਹੈ, ਸੌਣਾ (ਸੁਖ-ਆਰਾਮ) ਫਿਟਕਾਰ-ਜੋਗ ਹੈ, ਸਰੀਰ ਉਤੇ ਕੱਪੜਾ ਪਹਿਨਣਾ ਫਿਟਕਾਰ-ਜੋਗ ਹੈ। (ਇਹ ਮਨੁੱਖਾ ਸਰੀਰ ਪ੍ਰਭੂ ਦੇ ਦੇਸ ਵਿਚ ਪਹੁੰਚਣ ਲਈ ਪੌੜੀ ਹੈ) ਜੇ ਇਹ ਪੌੜੀ (ਹੱਥੋਂ) ਨਿਕਲ ਜਾਏ ਤਾਂ ਮੁੜ ਹੱਥ ਵਿਚ ਨਹੀਂ ਆਉਂਦੀ। ਮਨੁੱਖ ਆਪਣਾ ਬੜਾ ਕੀਮਤੀ ਜੀਵਨ ਗਵਾ ਲੈਂਦਾ ਹੈ ॥੧॥ ਮਾਇਆ ਦਾ ਮੋਹ, ਜਿਸ ਨੇ (ਜੀਵਾਂ ਨੂੰ) ਪਰਮਾਤਮਾ ਦੇ ਚਰਨ (ਮਨ ਵਿਚ ਵਸਾਣੇ) ਭੁਲਾ ਦਿੱਤੇ ਹਨ, (ਪਰਮਾਤਮਾ ਦੇ ਚਰਨਾਂ ਵਿਚ) ਸੁਰਤ ਜੋੜਨ ਨਹੀਂ ਦੇਂਦਾ। ਹੇ ਪ੍ਰਭੂ! ਤੂੰ ਆਪ ਹੀ ਜਗਤ ਨੂੰ ਆਤਮਕ ਜੀਵਨ ਦੇਣ ਵਾਲਾ ਹੈਂ। ਜੇਹੜੇ ਬੰਦੇ ਤੇਰੇ ਸੇਵਕ ਬਣਦੇ ਹਨ, ਉਹਨਾਂ ਦੇ ਤੂੰ (ਮੋਹ ਤੋਂ ਪੈਦਾ ਹੋਣ ਵਾਲੇ ਸਾਰੇ) ਦੁੱਖ ਦੂਰ ਕਰ ਦਿੱਤੇ ਹਨ ॥੧॥ ਰਹਾਉ॥
अंग : 796
बिलावलु महला ३ घरु १ ੴ सतिगुर प्रसादि ॥ ध्रिगु ध्रिगु खाइआ ध्रिगु ध्रिगु सोइआ ध्रिगु ध्रिगु कापड़ु अंगि चड़ाइआ ॥ ध्रिगु सरीरु कुट्मब सहित सिउ जितु हुणि खसमु न पाइआ ॥ पउड़ी छुड़की फिरि हाथि न आवै अहिला जनमु गवाइआ ॥१॥ दूजा भाउ न देई लिव लागणि जिनि हरि के चरण विसारे ॥ जगजीवन दाता जन सेवक तेरे तिन के तै दूख निवारे ॥१॥ रहाउ ॥
अर्थ: राग बिलावलु, घर 1 में गुरु अमरदास जी की बाणी। अकाल पुरख एक है सतगुरु की कृपा द्वारा मिलता है। अगर इस शरीर के द्वारा इस जन्म में खसम-प्रभु का मिलाप हासिल नहीं किया, तो यह सरीर फिटकारने योग्य है, (नाक कान आँखे आदिक सभी) परिवार सहित फिटकार-योग्य हैं। (मनुख का सब कुछ) खाना फिटकार योग्य है, सोना (सुख-आराम) फिटकार योग्य है, सरीर ऊपर कपडा पहनना फिटकार-योग्य है। (यह मनुख शारीर प्रभु के देश पहुचने के लिए एक सीडी है) जो यह सीडी (हाथ से) निकल जाए तो फिर हाथ नहीं आती। मनुख अपना बड़ा कीमती जीवन गँवा लेता है॥1॥ माया का मोह जिस ने (जीव को) परमात्मा के चरण (मन में बसाने) भुला दिए हैं, (परमात्मा के चरणों में) सुरत जोड़ने नहीं देता। हे प्रभु! तूं आप ही जगत को आत्मिक जीवन देने वाला है। जो बंदे तेरे सेवक बनते है, उनके (मोह से पैदा होने वाले सारे) दुःख आपने दूर कर दिए है॥1॥रहाउ॥
ਅੰਗ : 806
ਬਿਲਾਵਲੁ ਮਹਲਾ ੫ ॥ ਸ੍ਰਬ ਨਿਧਾਨ ਪੂਰਨ ਗੁਰਦੇਵ ॥੧॥ ਰਹਾਉ ॥ ਹਰਿ ਹਰਿ ਨਾਮੁ ਜਪਤ ਨਰ ਜੀਵੇ ॥ ਮਰਿ ਖੁਆਰੁ ਸਾਕਤ ਨਰ ਥੀਵੇ ॥੧॥ ਰਾਮ ਨਾਮੁ ਹੋਆ ਰਖਵਾਰਾ ॥ ਝਖ ਮਾਰਉ ਸਾਕਤੁ ਵੇਚਾਰਾ ॥੨॥ ਨਿੰਦਾ ਕਰਿ ਕਰਿ ਪਚਹਿ ਘਨੇਰੇ ॥ ਮਿਰਤਕ ਫਾਸ ਗਲੈ ਸਿਰਿ ਪੈਰੇ ॥੩॥ ਕਹੁ ਨਾਨਕ ਜਪਹਿ ਜਨ ਨਾਮ ॥ ਤਾ ਕੇ ਨਿਕਟਿ ਨ ਆਵੈ ਜਾਮ ॥੪॥੧੩॥੧੮॥
ਅਰਥ: ਬਿਲਾਵਲੁ ਮਹਲਾ ੫ ॥ ਹੇ ਭਾਈ! ਪੂਰੇ ਗੁਰੂ ਦੀ ਸਰਨ ਪਿਆਂ ਸਾਰੇ ਖ਼ਜ਼ਾਨਿਆਂ ਦਾ ਮਾਲਕ ਪ੍ਰਭੂ ਮਿਲ ਪੈਂਦਾ ਹੈ ।੧।ਰਹਾਉ। (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਜਪਣ ਨਾਲ ਮਨੁੱਖ ਆਤਮਕ ਜੀਵਨ ਲੱਭ ਲੈਂਦੇ ਹਨ । ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਆਤਮਕ ਮੌਤ ਸਹੇੜ ਕੇ ਦੁਖੀ ਹੁੰਦੇ ਹਨ ।੧। (ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਦਾ ਹੈ) ਹਰਿ-ਨਾਮ (ਹਰ ਥਾਂ ਉਸ ਦਾ) ਰਾਖਾ ਬਣਦਾ ਹੈ । ਪਰਮਾਤਮਾ ਨਾਲੋਂ ਟੁੱਟਾ ਹੋਇਆ ਮਨੁੱਖ ਵਿਚਾਰਾ (ਉਸ ਦੀ ਨਿੰਦਾ ਆਦਿਕ ਕਰਨ ਵਾਸਤੇ) ਪਿਆ ਝਖਾਂ ਮਾਰੇ (ਉਸ ਦਾ ਕੁਝ ਵਿਗਾੜ ਨਹੀਂ ਸਕਦਾ) ।੨। ਅਨੇਕਾਂ ਬੰਦੇ (ਹਰਿ-ਨਾਮ ਸਿਮਰਨ ਵਾਲੇ ਮਨੁੱਖ ਦੀ) ਨਿੰਦਾ ਕਰ ਕਰ ਕੇ (ਸਗੋਂ) ਖਿੱਝਦੇ (ਹੀ) ਹਨ । (ਆਤਮਕ) ਮੌਤ ਦੀ ਫਾਹੀ ਉਹਨਾਂ ਦੇ ਗਲ ਵਿਚ ਉਹਨਾਂ ਦੇ ਪੈਰਾਂ ਵਿਚ ਪਈ ਰਹਿੰਦੀ ਹੈ, ਆਤਮਕ ਮੌਤ ਉਹਨਾਂ ਦੇ ਸਿਰ ਉਤੇ ਸਵਾਰ ਰਹਿੰਦੀ ਹੈ ।੩। ਹੇ ਨਾਨਕ! (ਬੇ-ਸ਼ੱਕ) ਆਖ—ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਜਮ ਭੀ ਉਹਨਾਂ ਦੇ ਨੇੜੇ ਨਹੀਂ ਢੁਕ ਸਕਦਾ ।੪।੧੩।੧੮।
ਅੰਗ : 703
ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥
ਅਰਥ: ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ ॥੧॥ (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ ॥੨॥ (ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਨਾਨਕ ਜੀ! (ਆਖੋ-) ਹੇ ਪ੍ਰਭੂ! (ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ ॥੩॥੨॥
अंग : 703
जैतसरी महला ९ ॥ हरि जू राखि लेहु पति मेरी ॥ जम को त्रास भइओ उर अंतरि सरनि गही किरपा निधि तेरी ॥१॥ रहाउ ॥ महा पतित मुगध लोभी फुनि करत पाप अब हारा ॥ भै मरबे को बिसरत नाहिन तिह चिंता तनु जारा ॥१॥ कीए उपाव मुकति के कारनि दह दिसि कउ उठि धाइआ ॥ घट ही भीतरि बसै निरंजनु ता को मरमु न पाइआ ॥२॥ नाहिन गुनु नाहिन कछु जपु तपु कउनु करमु अब कीजै ॥ नानक हारि परिओ सरनागति अभै दानु प्रभ दीजै ॥३॥२॥
अर्थ: हे प्रभु जी! मेरी लाज रख लो । मेरे हृदय में मौत का दर बस रहा है, (इस से बचने के लिए) हे कृपा के खजाने प्रभु! मैने तेरा सहारा लिया है ॥१॥ रहाउ ॥ हे प्रभु! मैं बड़ा विकारी हूँ, मुर्ख हूँ, लालची भी हूँ, पाप करता करता अब मैं थक गया हूँ। मुझे मरने का दर (किसी समय) भूलता नहीं, इस (मरने) की चिंता ने मेरा सरीर जला दिया है ॥१॥ (मौत के इस डर से) खलासी हासिल करने के लिए मैने अनेकों यतन किये हैं, दस तरफ उठ उठ कर भागा हूँ। (माया के मोह से) निर्लेप परमात्मा हृदय में ही बस्ता है, उस का भेद मैं नहीं समझ सका ॥२॥ (परमातमा की सरन से बिना ओर) कोई गुण नहीं कोई जप तप नहीं (जो मुत्य के सहम से बचा ले, फिर) अब कौनसा काम किया जाए ? नानक जी! (कहो-) हे प्रभू! (ओर साधनों से) हार कर मैं तेरी सरन आ गया हूँ, तूँ मुझे मुत्य के डर से निरभयता का दान दें ॥३॥२॥
ਅੰਗ : 696
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥