ਅੰਗ : 695
ਧੰਨਾ ॥ ਗੋਪਾਲ ਤੇਰਾ ਆਰਤਾ ॥ ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥ ਦਾਲਿ ਸੀਧਾ ਮਾਗਉ ਘੀਉ ॥ ਹਮਰਾ ਖੁਸੀ ਕਰੈ ਨਿਤ ਜੀਉ ॥ ਪਨ੍ਹੀਆ ਛਾਦਨੁ ਨੀਕਾ ॥ ਅਨਾਜੁ ਮਗਉ ਸਤ ਸੀ ਕਾ ॥੧॥ ਗਊ ਭੈਸ ਮਗਉ ਲਾਵੇਰੀ ॥ ਇਕ ਤਾਜਨਿ ਤੁਰੀ ਚੰਗੇਰੀ ॥ ਘਰ ਕੀ ਗੀਹਨਿ ਚੰਗੀ ॥ ਜਨੁ ਧੰਨਾ ਲੇਵੈ ਮੰਗੀ ॥੨॥੪॥
ਅਰਥ: ਧੰਨਾ ॥ ਹੇ ਪ੍ਰਿਥਵੀ ਦੇ ਪਾਲਣ ਵਾਲੇ ਪ੍ਰਭੂ! ਮੈਂ ਤੇਰੇ ਦਰ ਦਾ ਮੰਗਤਾ ਹਾਂ (ਮੇਰੀਆਂ ਲੋੜਾਂ ਪੂਰੀਆਂ ਕਰ); ਜੋ ਜੋ ਮਨੁੱਖ ਤੇਰੀ ਭਗਤੀ ਕਰਦੇ ਹਨ ਤੂੰ ਉਹਨਾਂ ਦੇ ਕੰਮ ਸਿਰੇ ਚਾੜ੍ਹਦਾ ਹੈਂ ।੧।ਰਹਾਉ। ਮੈਂ (ਤੇਰੇ ਦਰ ਤੋਂ) ਦਾਲ, ਆਟਾ ਤੇ ਘਿਉ ਮੰਗਦਾ ਹਾਂ, ਜੋ ਮੇਰੀ ਜਿੰਦ ਨੂੰ ਨਿੱਤ ਸੁਖੀ ਰੱਖੇ, ਜੁੱਤੀ ਤੇ ਸੋਹਣਾ ਕੱਪੜਾ ਭੀ ਮੰਗਦਾ ਹਾਂ, ਤੇ ਸੱਤਾਂ ਸੀਆਂ ਦਾ ਅੰਨ ਭੀ (ਤੈਥੋਂ ਹੀ) ਮੰਗਦਾ ਹਾਂ ।੧। ਹੇ ਗੋਪਾਲ! ਮੈਂ ਗਾਂ ਮਹਿੰ ਲਵੇਰੀ (ਭੀ) ਮੰਗਦਾ ਹਾਂ, ਤੇ ਇਕ ਚੰਗੀ ਅਰਬੀ ਘੋੜੀ ਭੀ ਚਾਹੀਦੀ ਹੈ । ਮੈਂ ਤੇਰਾ ਦਾਸ ਧੰਨਾ ਤੈਥੋਂ ਮੰਗ ਕੇ ਘਰ ਦੀ ਚੰਗੀ ਇਸਤ੍ਰੀ ਭੀ ਲੈਂਦਾ ਹਾਂ ।੨।੪।