ਅੰਗ : 723
ਤਿਲੰਗ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਖਾਕ ਨੂਰ ਕਰਦੰ ਆਲਮ ਦੁਨੀਆਇ ॥ ਅਸਮਾਨ ਜਿਮੀ ਦਰਖਤ ਆਬ ਪੈਦਾਇਸਿ ਖੁਦਾਇ ॥੧॥ ਬੰਦੇ ਚਸਮ ਦੀਦੰ ਫਨਾਇ ॥ ਦੁਨੀਆ ਮੁਰਦਾਰ ਖੁਰਦਨੀ ਗਾਫਲ ਹਵਾਇ ॥ ਰਹਾਉ ॥ ਗੈਬਾਨ ਹੈਵਾਨ ਹਰਾਮ ਕੁਸਤਨੀ ਮੁਰਦਾਰ ਬਖੋਰਾਇ ॥ ਦਿਲ ਕਬਜ ਕਬਜਾ ਕਾਦਰੋ ਦੋਜਕ ਸਜਾਇ ॥੨॥ ਵਲੀ ਨਿਆਮਤਿ ਬਿਰਾਦਰਾ ਦਰਬਾਰ ਮਿਲਕ ਖਾਨਾਇ ॥ ਜਬ ਅਜਰਾਈਲੁ ਬਸਤਨੀ ਤਬ ਚਿ ਕਾਰੇ ਬਿਦਾਇ ॥੩॥ ਹਵਾਲ ਮਾਲੂਮੁ ਕਰਦੰ ਪਾਕ ਅਲਾਹ ॥ ਬੁਗੋ ਨਾਨਕ ਅਰਦਾਸਿ ਪੇਸਿ ਦਰਵੇਸ ਬੰਦਾਹ ॥੪॥੧॥
ਅਰਥ: ਹੇ ਮਨੁੱਖ! ਜੋ ਕੁਝ ਤੂੰ ਅੱਖੀਂ ਵੇਖਦਾ ਹੈਂ ਨਾਸਵੰਤ ਹੈ। ਪਰ ਦੁਨੀਆ (ਮਾਇਆ ਦੇ) ਲਾਲਚ ਵਿਚ (ਪਰਮਾਤਮਾ ਵਲੋਂ) ਭੁੱਲੀ ਹੋਈ ਹੈ, ਤੇ, ਹਰਾਮ ਖਾਂਦੀ ਰਹਿੰਦੀ ਹੈ (ਪਰਾਇਆ ਹੱਕ ਖੋਂਹਦੀ ਰਹਿੰਦੀ ਹੈ) ।ਰਹਾਉ। ਹੇ ਭਾਈ! ਚੇਤਨ ਜੋਤਿ ਅਤੇ ਅਚੇਤਨ ਮਿੱਟੀ ਮਿਲਾ ਕੇ ਪਰਮਾਤਮਾ ਨੇ ਇਹ ਜਗਤ ਇਹ ਜਹਾਨ ਬਣਾ ਦਿੱਤਾ ਹੈ। ਆਸਮਾਨ, ਧਰਤੀ, ਰੁੱਖ, ਪਾਣੀ (ਆਦਿਕ ਇਹ ਸਭ ਕੁਝ) ਪਰਮਾਤਮਾ ਦੀ ਰਚਨਾ ਹੈ।੧। ਹੇ ਭਾਈ! ਗ਼ਾਫ਼ਲ ਮਨੁੱਖ ਭੂਤਾਂ ਪ੍ਰੇਤਾਂ ਪਸ਼ੂਆਂ ਵਾਂਗ ਹਰਾਮ ਮਾਰ ਕੇ ਹਰਾਮ ਖਾਂਦਾ ਹੈ। ਇਸ ਦੇ ਦਿਲ ਉਤੇ (ਮਾਇਆ ਦਾ) ਮੁਕੰਮਲ ਕਬਜ਼ਾ ਹੋਇਆ ਰਹਿੰਦਾ ਹੈ, ਪਰਮਾਤਮਾ ਇਸ ਨੂੰ ਦੋਜ਼ਕ ਦੀ ਸਜ਼ਾ ਦੇਂਦਾ ਹੈ।੨। ਹੇ ਭਾਈ! ਜਦੋਂ ਮੌਤ ਦਾ ਫ਼ਰਿਸ਼ਤਾ (ਆ ਕੇ) ਬੰਨ੍ਹ ਲੈਂਦਾ ਹੈ, ਤਦੋਂ ਪਾਲਣ ਵਾਲਾ ਪਿਉ, ਭਰਾ, ਦਰਬਾਰ, ਜਾਇਦਾਦ, ਘਰ-ਇਹ ਸਾਰੇ (ਜਗਤ ਤੋਂ) ਵਿਦਾ ਹੋਣ ਵੇਲੇ ਕਿਸ ਕੰਮ ਆਉਣਗੇ?।੩। ਹੇ ਭਾਈ! ਪਵਿਤ੍ਰ ਪਰਮਾਤਮਾ (ਤੇਰੇ ਦਿਲ ਦਾ) ਸਾਰਾ ਹਾਲ ਜਾਣਦਾ ਹੈ। ਹੇ ਨਾਨਕ! ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ (ਪਰਮਾਤਮਾ ਦੇ ਦਰ ਤੇ) ਅਰਦਾਸ ਕਰਿਆ ਕਰ (ਕਿ ਤੈਨੂੰ ਮਾਇਆ ਦੀ ਹਵਸ ਵਿਚ ਨਾਹ ਫਸਣ ਦੇਵੇ) ।੪।੧।
waheguru ji🙏