ਅਮ੍ਰਿਤ ਵੇਲੇ ਦਾ ਹੁਕਮਨਾਮਾ – 25 ਨਵੰਬਰ 2025

ਅੰਗ : 804
ਬਿਲਾਵਲੁ ਮਹਲਾ ੫ ॥ ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥ ਕਵਨ ਸੁ ਮਤਿ ਜਿਤੁ ਹਰਿ ਹਰਿ ਜਪਨਾ ॥੧॥ ਕਰਿ ਆਸਾ ਆਇਓ ਪ੍ਰਭ ਮਾਗਨਿ ॥ ਤੁਮ੍ਹ੍ਹ ਪੇਖਤ ਸੋਭਾ ਮੇਰੈ ਆਗਨਿ ॥੧॥ ਰਹਾਉ ॥ ਅਨਿਕ ਜੁਗਤਿ ਕਰਿ ਬਹੁਤੁ ਬੀਚਾਰਉ ॥ ਸਾਧਸੰਗਿ ਇਸੁ ਮਨਹਿ ਉਧਾਰਉ ॥੨॥ ਮਤਿ ਬੁਧਿ ਸੁਰਤਿ ਨਾਹੀ ਚਤੁਰਾਈ ॥ ਤਾ ਮਿਲੀਐ ਜਾ ਲਏ ਮਿਲਾਈ ॥੩॥ ਨੈਨ ਸੰਤੋਖੇ ਪ੍ਰਭ ਦਰਸਨੁ ਪਾਇਆ ॥ ਕਹੁ ਨਾਨਕ ਸਫਲੁ ਸੋ ਆਇਆ ॥੪॥੪॥੯॥
ਅਰਥ: (ਜੇ ਕੋਈ ਗੁਰਮੁਖਿ ਮੈਨੂੰ ਸਿਮਰਨ ਦੀ ਬਰਕਤ ਵਾਲੀ ਸੁਮਤਿ ਦੇ ਦੇਵੇ, ਤਾਂ) ਮੈਂ ਆਪਣਾ ਸਰੀਰ ਆਪਣਾ ਮਨ ਆਪਣਾ ਧਨ ਸਭ ਕੁਝ ਭੇਟਾ ਕਰਨ ਨੂੰ ਤਿਆਰ ਹਾਂ। ਹੇ ਭਾਈ! ਉਹ ਕੇਹੜੀ ਚੰਗੀ ਸਿੱਖਿਆ ਹੈ ਜਿਸ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਸਿਮਰਿਆ ਜਾ ਸਕਦਾ ਹੈ? ॥੧॥ ਹੇ ਪ੍ਰਭੂ! ਆਸਾ ਧਾਰ ਕੇ ਮੈਂ (ਤੇਰੇ ਦਰ ਤੇ ਤੇਰੇ ਨਾਮ ਦੀ ਦਾਤਿ) ਮੰਗਣ ਆਇਆ ਹਾਂ। ਤੇਰਾ ਦਰਸਨ ਕੀਤਿਆਂ ਮੇਰੇ (ਹਿਰਦੇ-) ਵੇਹੜੇ ਵਿਚ ਉਤਸ਼ਾਹ ਪੈਦਾ ਹੋ ਜਾਂਦਾ ਹੈ ॥੧॥ ਰਹਾਉ॥ ਹੇ ਭਾਈ! ਮੈਂ ਅਨੇਕਾਂ ਢੰਗ (ਆਪਣੇ ਸਾਹਮਣੇ) ਰੱਖ ਕੇ ਬੜਾ ਵਿਚਾਰਦਾ ਹਾਂ (ਕਿ ਕਿਸ ਢੰਗ ਨਾਲ ਇਸ ਨੂੰ ਵਿਕਾਰਾਂ ਤੋਂ ਬਚਾਇਆ ਜਾਏ। ਅਖ਼ੀਰ ਤੇ ਇਹੀ ਸਮਝ ਆਉਂਦੀ ਹੈ ਕਿ) ਗੁਰਮੁਖਾਂ ਦੀ ਸੰਗਤਿ ਵਿਚ (ਹੀ) ਇਸ ਮਨ ਨੂੰ (ਵਿਕਾਰਾਂ ਤੋਂ) ਮੈਂ ਬਚਾ ਸਕਦਾ ਹਾਂ ॥੨॥ ਹੇ ਭਾਈ! ਕਿਸੇ ਮਤਿ, ਕਿਸੇ ਅਕਲ, ਕਿਸੇ ਧਿਆਨ, ਕਿਸੇ ਭੀ ਚਤੁਰਾਈ ਨਾਲ ਪਰਮਾਤਮਾ ਨਹੀਂ ਮਿਲ ਸਕਦਾ। ਜਦੋਂ ਉਹ ਪ੍ਰਭੂ ਆਪ ਹੀ ਜੀਵ ਨੂੰ ਮਿਲਾਂਦਾ ਹੈ ਤਦੋਂ ਹੀ ਉਸ ਨੂੰ ਮਿਲ ਸਕੀਦਾ ਹੈ ॥੩॥ (ਦਰਸਨ ਦੀ ਬਰਕਤਿ ਨਾਲ) ਜਿਸ ਦੀਆਂ ਅੱਖਾਂ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਗਈਆਂ ਹਨ, ਹੇ ਨਾਨਕ! ਆਖ-ਉਸ ਮਨੁੱਖ ਦਾ ਜਗਤ ਵਿਚ ਆਉਣਾ ਮੁਬਾਰਿਕ ਹੈ, ਜਿਸ ਨੇ ਪਰਮਾਤਮਾ ਦਾ ਦਰਸਨ ਕਰ ਲਿਆ ਹੈ ॥੪॥੪॥੯॥

Share On Whatsapp
Leave a Reply to SinderPal Singh janagal

Click here to cancel reply.




"4" Comments
Leave Comment
  1. ਜਸਕਰਨ ਸਿੰਘ

    ਵਾਹਿਗੁਰੂ ਜੀ

  2. Waheguru Ji🙏

  3. SinderPal Singh janagal

    wahe guru mehar kre ji Sat shari akal ji

  4. 🙏🙏🌺🌸🌼ਹੇ ਅਕਾਲ ਪੁਰਖ ਵਾਹਿਗੁਰੂ ਸਾਹਿਬ ਜੀ ਤੁਸੀਂ ਘੱਟ ਘੱਟ ਦੀ ਜਨਣ ਵਾਲੇ ਹੋ ਸਭ ਕੁਝ ਤੁਹਾਡੀ ਰਜ਼ਾ ਅੰਦਰ ਹੀ ਵਰਤ ਰਿਹਾ ਹੈ ਅਸੀਂ ਭੁੱਲਣ ਹਾਰ ਹਾਂ ਤੁਸੀਂ ਬਖ਼ਸ਼ਣਹਾਰ ਹੋ 🌼🌸🌺🙏🙏