ਅਮ੍ਰਿਤ ਵੇਲੇ ਦਾ ਹੁਕਮਨਾਮਾ – 03 ਮਈ 2026

ਅੰਗ : 752
ਸੂਹੀ ਮਹਲਾ ੧ ॥ ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥ ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥ ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ ॥ ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥ ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥
ਅਰਥ: ਜਿਵੇਂ ਭੱਠੀ ਵਿਚ ਲੋਹਾ ਪਾ ਕੇ (ਤੇ) ਗਾਲ ਕੇ (ਨਵੇਂ ਸਿਰੇ) ਘੜਿਆ ਜਾਂਦਾ ਹੈ (ਲੋਹੇ ਤੋਂ ਕੰਮ ਆਉਣ ਵਾਲੀਆਂ ਚੀਜ਼ਾਂ ਬਣਾਈਆਂ ਜਾਂਦੀਆਂ ਹਨ) ਤਿਵੇਂ ਮਾਇਆ-ਵੇੜ੍ਹਿਆ ਜੀਵ ਜੂਨਾਂ ਵਿਚ ਪਾਇਆ ਜਾਂਦਾ ਹੈ, ਜਨਮ ਮਰਨ ਦੇ ਗੇੜ ਵਿਚ ਪਾਇਆ ਹੋਇਆ ਗੇੜ ਵਿਚ ਚੱਕਰ ਲਾਂਦਾ ਹੈ (ਤੇ ਆਖ਼ਿਰ ਗੁਰੂ ਦੀ ਮੇਹਰ ਨਾਲ ਸੁਮੱਤ ਸਿੱਖਦਾ ਹੈ) ॥੧॥ (ਸਹੀ ਜੀਵਨ-ਜਾਚ) ਸਮਝਣ ਤੋਂ ਬਿਨਾ ਮਨੁੱਖ (ਜੇਹੜਾ ਭੀ) ਕਰਮ ਕਰਦਾ ਹੈ ਦੁੱਖ (ਪੈਦਾ ਕਰਨ ਵਾਲਾ ਕਰਦਾ ਹੈ) ਦੁੱਖ ਹੀ ਦੁੱਖ (ਸਹੇੜਦਾ ਹੈ)। ਹਉਮੈ ਦੇ ਕਾਰਨ ਮਨੁੱਖ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ ॥੧॥ ਰਹਾਉ॥ ਹੇ ਪ੍ਰਭੂ! (ਭਟਕ ਭਟਕ ਕੇ ਆਖ਼ਿਰ) ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਤੂੰ ਉਸ ਨੂੰ (ਚੌਰਾਸੀ ਦੇ ਗੇੜ ਤੋਂ) ਬਚਾਂਦਾ ਹੈਂ; ਉਹ, ਹੇ ਪ੍ਰਭੂ! ਤੇਰਾ ਨਾਮ ਸਿਮਰਦਾ ਹੈ। ਗੁਰੂ (ਭੀ) ਤੂੰ ਆਪਣੀ ਰਜ਼ਾ ਅਨੁਸਾਰ ਹੀ ਮਿਲਾਂਦਾ ਹੈਂ (ਜਿਸ ਨੂੰ ਮਿਲਦਾ ਹੈ) ਉਹ ਗੁਰੂ ਦੇ ਸ਼ਬਦ ਨੂੰ ਕਮਾਂਦਾ ਹੈ (ਗੁਰ-ਸ਼ਬਦ ਅਨੁਸਾਰ ਆਚਰਨ ਬਣਾਂਦਾ ਹੈ) ॥੨॥

Share On Whatsapp
Leave a Reply to Parneet Kaur

Click here to cancel reply.




"3" Comments
Leave Comment
  1. ਜਸਕਰਨ ਸਿੰਘ

    ਵਾਹਿਗੁਰੂ ਜੀ

  2. Waheguru Ji🙏

  3. waheguru ji 🙏