ਅਮ੍ਰਿਤ ਵੇਲੇ ਦਾ ਹੁਕਮਨਾਮਾ – 19 ਜੂਨ 2026

ਅੰਗ : 597
ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥
ਅਰਥ: ਸੋਰਠਿ ਪਹਿਲੀ ਪਾਤਿਸ਼ਾਹੀ।
ਹੇ ਮੇਰੇ ਪੂਰਨ ਸਮਝ ਅਤੇ ਸਖਾਵਤ ਵਾਲੇ ਮਾਨਣਹੀਯ ਦਾਤਾਰ ਮਾਲਕ, ਮੈਂ ਤੇਰਾ ਇਕ ਮੰਗਤਾ ਹਾਂ।
ਮੈਂ ਕੀ ਮੰਗਾ? ਕੋਈ ਭੀ ਅਸਥਿਰ ਨਹੀਂ ਰਹਿੰਦੀ। ਹੇ ਵਾਹਿਗੁਰੂ! ਮੈਨੂੰ ਆਪਣਾ ਪਿਆਰਾ ਨਾਮ ਬਖਸ਼।
ਫੂਲ-ਮਾਲਾ ਵਾਲਾ ਸਾਈਂ ਹਰ ਦਿਲ ਅੰਦਰ ਰਮ ਰਿਹਾ ਹੈ।
ਸਮੁੰਦਰ, ਧਰਤੀ ਤੇ ਅਸਮਾਨ ਵਿੱਚ ਉਹ ਲੁਕ ਕੇ ਵਿਆਪਕ ਹੋ ਰਿਹਾ ਹੈ। ਗੁਰਾਂ ਦੇ ਉਪਦੇਸ਼ ਦੁਆਰਾ ਉਸ ਦਾ ਦੀਦਾਰ ਦੇਖਿਆ ਜਾਂਦਾ ਹੈ। ਠਹਿਰਾਉ।
ਆਪਣੀ ਮਿਹਰ ਧਾਰ ਕੇ ਵਿਸ਼ਾਲ ਸੱਚੇ ਗੁਰਾਂ ਨੇ ਮੈਨੂੰ ਸਾਹਿਬ, ਮਾਤ ਲੋਕ, ਪਾਤਾਲ ਅਤੇ ਅਸਮਾਨ ਵਿੱਚ ਵਿਖਾਲ ਦਿੱਤਾ ਹੈ।
ਉਹ ਅਜਨਮਾ ਪ੍ਰਭੂ ਹੈ ਅਤੇ ਅੱਗੇ ਨੂੰ ਭੀ ਹੋਵੇਗਾ। ਆਪਣੇ ਦਿਲ ਅੰਦਰ ਤੂੰ ਉਸ ਹੰਕਾਰ ਦੇ ਵੈਰੀ ਨੂੰ ਤੱਕ।
ਇਹ ਨਾਂ-ਮੁਰਾਦ ਦੁਨੀਆਂ ਜੰਮਣ ਦੇ ਮਰਨ ਦੇ ਅਧੀਨ ਹੈ। ਦਵੈਤ-ਭਾਵ ਅੰਦਰ ਇਸ ਨੇ ਸਾਹਿਬ ਦੇ ਸਿਮਰਨ ਨੂੰ ਭੁਲਾ ਛੱਡਿਆ ਹੈ।
ਜਦ ਸੱਚੇ ਗੁਰੂ ਮਿਲ ਪੈਂਦੇ ਹਨ, ਤਦ ਗੁਰਾਂ ਦੀ ਸਿਆਣਪ ਪ੍ਰਾਪਤ ਹੋ ਜਾਂਦੀ ਹੈ। ਮਾਇਾਅ ਨੂੰ ਉਪਾਸ਼ਕ ਆਪਣੀ ਜੀਵਨ ਦੀ ਖੇਡ ਨੂੰ ਹਾਰ ਬਹਿੰਦਾ ਹੈ।
ਮੇਰੇ ਜੁੜ (ਫਾਹੇ) ਵੱਣ ਕੇ ਸੱਚੇ ਗੁਰਾਂ ਨੇ ਮੈਨੂੰ ਆਜਾਦ ਕਰ ਦਿੱਤਾ ਹੈ, ਸੋ ਮੈਂ ਮੁੜ ਕੇ ਮਾਤਾ ਦੇ ਪੇਟ ਵਿੱਚ ਨਹੀਂ ਪਵਾਂਗਾ।
ਮੇਰੇ ਅੰਦਰ, ਹੇ ਨਾਨਕ! ਬ੍ਰਹਮ ਵੀਚਾਰ ਦੇ ਹੀਰੇ ਦਾ ਚਾਨਣ ਹੈ ਅਤੇ ਸਰੂਪ-ਰਹਿਤ ਸੁਆਮੀ ਨੇ ਮੇਰੇ ਹਿਰਦੇ ਅੰਦਰ ਨਿਵਾਸ ਕਰ ਲਿਆ ਹੈ।

Share On Whatsapp
Leave a Reply




"1" Comment
Leave Comment
  1. 🙏🙏🌺🌸🌼ਹੇ ਅਕਾਲ ਪੁਰਖ ਵਾਹਿਗੁਰੂ ਸਾਹਿਬ ਜੀਓ ਤੂੰ ਬੇਅੰਤ ਹੈ ਤੇਰਾ ਕਿਸੇ ਨੇ ਵੀ ਅੰਤ ਨਹੀਂ ਪਾਇਆ ਸਭ ਕਰਨ ਕਰਾਵਨ ਵਾਲਾਆਪ ਦਤਾਰ। ਹੈ ਸਾਨੂੰ ਸਭ ਜੀਵਾਂ ਨੂੰ ਤੇਰੀ ਰਜ਼ਾ ਵਿੱਚ ਰਹਨਾ ਸੋਭਾ ਦੇਦਾਂ ਹੈ ਧੰਨਵਾਦ ਜੀ 🌼🌸🌺🙏🙏