ਅਮ੍ਰਿਤ ਵੇਲੇ ਦਾ ਹੁਕਮਨਾਮਾ – 18 ਸਤੰਬਰ 2023

ਅੰਗ : 885

ਰਾਮਕਲੀ ਮਹਲਾ ੫ ॥ ਜਪਿ ਗੋਬਿੰਦੁ ਗੋਪਾਲ ਲਾਲੁ ॥ ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥ ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥ ਬਡੈ ਭਾਗਿ ਸਾਧ ਸੰਗੁ ਪਾਇਓ ॥੧॥ ਬਿਨੁ ਗੁਰ ਪੂਰੇ ਨਾਹੀ ਉਧਾਰੁ ॥ ਬਾਬਾ ਨਾਨਕੁ ਆਖੈ ਏਹੁ ਬੀਚਾਰੁ ॥੨॥੧੧॥

ਅਰਥ: ਹੇ ਭਾਈ! ਗੋਬਿੰਦ (ਦਾ ਨਾਮ) ਜਪਿਆ ਕਰ, ਸੋਹਣੇ ਗੋਪਾਲ ਦਾ ਨਾਮ ਜਪਿਆ ਕਰ । ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜਿਉਂ ਜਿਉਂ ਨਾਮ ਸਿਮਰੇਂਗਾ) ਤੈਨੂੰ ਉੱਚਾ ਆਤਮਕ ਜੀਵਨ ਮਿਲਿਆ ਰਹੇਗਾ । ਭਿਆਨਕ ਆਤਮਕ ਮੌਤ (ਤੇਰੇ ਆਤਮਕ ਜੀਵਨ ਨੂੰ) ਫਿਰ ਕਦੇ ਮੁਕਾ ਨਹੀਂ ਸਕੇਗੀ ।੧।ਰਹਾਉ।ਹੇ ਭਾਈ! (ਅਨੇਕਾਂ ਕਿਸਮਾਂ ਦੇ) ਕੋ੍ਰੜਾਂ ਜਨਮਾਂ ਵਿਚ ਭਟਕ ਕੇ (ਹੁਣ ਤੂੰ ਮਨੁੱਖਾ ਜਨਮ ਵਿਚ) ਆਇਆ ਹੈਂ, (ਤੇ, ਇਥੇ) ਵੱਡੀ ਕਿਸਮਤ ਨਾਲ (ਤੈਨੂੰ) ਗੁਰੂ ਦਾ ਸਾਥ ਮਿਲ ਗਿਆ ਹੈ ।੧।ਹੇ ਭਾਈ! ਨਾਨਕ (ਤੈਨੂੰ) ਇਹ ਵਿਚਾਰ ਦੀ ਗੱਲ ਦੱਸਦਾ ਹੈ- ਪੂਰੇ ਗੁਰੂ ਦੀ ਸਰਨ ਪੈਣ ਤੋਂ ਬਿਨਾ (ਅਨੇਕਾਂ ਜੂਨਾਂ ਤੋਂ) ਪਾਰ-ਉਤਾਰਾ ਨਹੀਂ ਹੋ ਸਕਦਾ ।੨।੧੧।

Share On Whatsapp
Leave a Reply




"1" Comment
Leave Comment
  1. Waheguru Ji🙏🌹