ਅਮ੍ਰਿਤ ਵੇਲੇ ਦਾ ਹੁਕਮਨਾਮਾ – 13 ਮਾਰਚ 2024

ਅੰਗ : 845

ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥

ਅਰਥ: ਰਾਗ ਬਿਲਾਵਲੁ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸਹੇਲੀਏ! ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵਿਆਂ (ਮਨ ਵਿਚ) ਖ਼ੁਸ਼ੀ ਦਾ ਰੰਗ-ਢੰਗ ਬਣ ਜਾਂਦਾ ਹੈ। ਉਸ ਕਦੇ ਨਾਹ ਮਰਨ ਵਾਲੇ ਖਸਮ-ਪ੍ਰਭੂ (ਦਾ ਨਾਮ) ਸੁਣਿਆਂ ਮਨ ਵਿਚ ਚਾਉ ਪੈਦਾ ਹੋ ਜਾਂਦਾ ਹੈ। (ਜਦੋਂ) ਵੱਡੀ ਕਿਸਮਤ ਨਾਲ (ਕਿਸੇ ਜੀਵ-ਇਸਤ੍ਰੀ ਦੇ) ਮਨ ਵਿਚ ਪਰਮਾਤਮਾ-ਪਤੀ ਦਾ ਪਿਆਰ ਪੈਦਾ ਹੁੰਦਾ ਹੈ, (ਤਦੋਂ ਉਹ ਉਤਾਵਲੀ ਹੋ ਹੋ ਪੈਂਦੀ ਹੈ ਕਿ ਉਸ) ਸਾਰੇ ਗੁਣਾਂ ਦੇ ਮਾਲਕ ਪ੍ਰਭੂ-ਪਤੀ ਨੂੰ ਕਦੋਂ ਮਿਲਿਆ ਜਾ ਸਕੇਗਾ। (ਉਸ ਨੂੰ ਅੱਗੋਂ ਇਹ ਉੱਤਰ ਮਿਲਦਾ ਹੈ-ਜੇ) ਆਤਮਕ ਅਡੋਲਤਾ ਵਿਚ ਲੀਨ ਰਹੀਏ ਤਾਂ ਪਰਮਾਤਮਾ-ਪਤੀ ਮਿਲ ਪੈਂਦਾ ਹੈ। (ਉਹ ਭਾਗਾਂ ਵਾਲੀ ਜੀਵ-ਇਸਤ੍ਰੀ ਮੁੜ ਮੁੜ ਪੁੱਛਦੀ ਹੈ-) ਹੇ ਸਹੇਲੀਏ! ਮੈਨੂੰ ਮਤਿ ਦੇਹਿ, ਕਿ ਕਿਸ ਤਰੀਕੇ ਨਾਲ ਪ੍ਰਭੂ-ਪਤੀ ਮਿਲ ਸਕਦਾ ਹੈ (ਹੇ ਸਹੇਲੀਏ! ਦੱਸ) ਮੈਂ ਦਿਨ ਰਾਤ ਖਲੋਤੀ ਤੇਰੀ ਸੇਵਾ ਕਰਾਂਗੀ। (ਗੁਰੂ ਨਾਨਕ ਜੀ ਕਹਿੰਦੇ ਹਨ ਕਿ) ਨਾਨਕ (ਭੀ) ਬੇਨਤੀ ਕਰਦਾ ਹੈ-(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ, (ਮੈਨੂੰ ਆਪਣੇ) ਲੜ ਨਾਲ ਲਾਈ ਰੱਖ ॥੧॥

Share On Whatsapp
Leave a Reply




"1" Comment
Leave Comment
  1. SIMRANJOT SINGH

    Waheguru Ji🙏🌹