ਆਸਾ ਘਰੁ ੫ ਮਹਲਾ ੧
ਸਤਿਗੁਰ ਪ੍ਰਸਾਦਿ ॥
ਭੀਤਰਿ ਪੰਚ ਗੁਪਤ ਮਨਿ ਵਾਸੇ ॥
ਥਿਰੁ ਨ ਰਹਹਿ ਜੈਸੇ ਭਵਹਿ ਉਦਾਸੇ ॥੧॥
ਮਨੁ ਮੇਰਾ ਦਇਆਲ ਸੇਤੀ ਥਿਰੁ ਨ ਰਹੈ ॥
ਲੋਭੀ ਕਪਟੀ ਪਾਪੀ ਪਾਖੰਡੀ ਮਾਇਆ ਅਧਿਕ ਲਗੈ ॥੧॥ ਰਹਾਉ ॥
ਫੂਲ ਮਾਲਾ ਗਲਿ ਪਹਿਰਉਗੀ ਹਾਰੋ ॥
ਮਿਲੈਗਾ ਪ੍ਰੀਤਮੁ ਤਬ ਕਰਉਗੀ ਸੀਗਾਰੋ ॥੨॥
ਪੰਚ ਸਖੀ ਹਮ ਏਕੁ ਭਤਾਰੋ ॥
ਪੇਡਿ ਲਗੀ ਹੈ ਜੀਅੜਾ ਚਾਲਣਹਾਰੋ ॥੩॥
ਪੰਚ ਸਖੀ ਮਿਲਿ ਰੁਦਨੁ ਕਰੇਹਾ ॥
ਸਾਹੁ ਪਜੂਤਾ ਪ੍ਰਣਵਤਿ ਨਾਨਕ ਲੇਖਾ ਦੇਹਾ ॥੪॥੧॥੩੪॥
ਕੁਝ ਹੋਰ ਸਿੱਖ ਸਟੇਟਸ :
ਮੈਨੂੰ ਪੰਜਾਬੀ ਯੁਨੀਵਰਸਿਟੀ ਤੋਂ ਇਕ ਬੱਚੀ ਦੀ ਚਿੱਠੀ ਆਈ।ਉਸ ਦੇ ਨਾਮ ਤੋਂ ਮੈਂ ਅੰਦਾਜ਼ਾ ਲਾਇਆ...
Read More
22 ਦਸੰਬਰ ਦਾ ਇਤਿਹਾਸ ਧੰਨ ਧੰਨ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਬਾਬਾ ਜੁਝਾਰ ਸਿੰਘ ਜੀ...
Read More
ਸਤਿਨਾਮੁ ਸ਼੍ਰੀ ਵਾਹਿਗੁਰੂ ਜੀ ਵਾਹਿਗੁਰੂ ਜੀ ਸਰਬੱਤ ਦੇ ਸਿਰ ਤੇ ਮੇਹਰ ਭਰਿਆ ਹੱਥ ਰੱਖਣਾ ਖੁਸ਼ੀਆਂ...
Read More
ਖੂਬੁ ਖੂਬੁ ਖੂਬੁ ਖੂਬੁ ਖੂਬੁ ਤੇਰੋ ਨਾਮੁ ॥ ਝੂਠੁ ਝੂਠੁ ਝੂਠੁ ਝੂਠੁ ਦੁਨੀ ਗੁਮਾਨੁ ॥
Read More
ਉੱਠਦੇ ਬਹਿਦੇ ਸ਼ਾਮ ਸਵੇਰੇ ਵਹਿਗੁਰੂ ਵਹਿਗੁਰ ਕਹਿੰਦੇ, ਬਖਸ਼ ਗੁਨਾਹ ਨੂੰ ਮੇਰੇ ਤੇਨੂੰ ਬਖਸ਼ਹਾਰਾ ਕਹਿੰਦੇ ਵਹਿਗੁਰੂ...
Read More
ਲੇਖੈ ਕਤਹਿ ਨ ਛੂਟੀਐ ਖਿਨੁ ਖਿਨੁ ਭੂਲਨਹਾਰ ॥ ਬਖਸਨਹਾਰ ਬਖਸਿ ਲੈ ਨਾਨਕ ਪਾਰਿ ਉਤਾਰ ॥
Read More