ਪਰਮਾਤਮਾ ਤੋਂ ਪਹਿਲਾਂ ਵੀ ਕੁਝ ਨਹੀਂ
ਪਰਮਾਤਮਾ ਤੋਂ ਬਾਅਦ ਵੀ ਕੁਝ ਨਹੀਂ
ਬਹੁਤ ਜਨਮ ਬਿਛੁਰੇ ਥੇ ਮਾਧਅੁ
ਇਹੁ ਜਨਮੁ ਤੁਮਾਰੇ ਲੇਖੇ॥
ਕਹਿ ਰਵਿਦਾਸ ਆਸ ਲਗਿ ਜੀਵਅੁ
ਚਿਰ ਭਇਓ ਦਰਸਨੁ ਦੇਖੇ॥
ਭਗਤ ਰਵਿਦਾਸ ਜਯੰਤੀ ਦੀਆ ਲੱਖ ਲੱਖ ਵਧਾਈ ਹੋਵੇ॥
ਜਿਨ ਕੰਉ ਕ੍ਰਿਪਾ ਕਰੀ ਮੇਰੈ ਠਾਕੁਰਿ ਤਿਨ ਕਾ ਲੇਖਾ ਨ ਗਣਿਆ ॥
ਕਹੁ ਨਾਨਕ ਤਿਸੁ ਘੋਲਿ ਘੁਮਾਈ ਜਿਨਿ ਪ੍ਰਭੁ ਸ੍ਰਵਣੀ ਸੁਣਿਆ ॥
ਜਾਲਮ ਜਦ ਇੱਟਾਂ ਦੇ ਉੱਤੇ ਗਾਰਾ ਲਾਉਂਦੇ ਸੀ,
ਕੰਧ ਨੇ ਰੋ ਰੋ ਦੱਸਿਆ ਬੱਚੇ ਮੁਸਕਰਾਉਂਦੇ ਸੀ।
ਪਾਪੀ ਦੇਵਣ ਧਮਕੀ ਨਾ ਭੋਰਾ ਘਬਰਾਵਣ ਓਹ,
ਕਰਕੇ ਯਾਦ ਪਿਤਾ ਜੀ ਨੂੰ ਜੈਕਾਰੇ ਲਾਵਣ ਓਹ,
ਸੁੱਚੇ ਨੰਦ ਜਹੇ ਝੂਠ ਬੋਲ ਕੇ ਜਦੋਂ ਡਰਾਉਂਦੇ ਸੀ,
ਕੰਧ ਨੇ ਰੋ ਰੋ ਦੱਸਿਆ ਬੱਚੇ ਮੁਸਕਰਾਉਂਦੇ ਸੀ।
ਧਰਮ ਕਰਮ ਭੁੱਲ ਕੇ ਤੇ ਹਾਕਮ ਹੱਥੀਂ ਪੈਣ ਲਗੇ,
ਪਿਤਾ ਦਾ ਬਦਲਾ ਪੁੱਤਾਂ ਪਾਸੋਂ ਲੈਲੋ ਕਹਿਣ ਲਗੇ,
ਨੀਹਾਂ ਵਿੱਚ ਚਿਣ ਦੇਵੋ ਜਦ ਫਤਵਾ ਸੁਣਾਉਂਦੇ ਸੀ,
ਕੰਧ ਨੇ ਰੋ ਰੋ ਦੱਸਿਆ ਬੱਚੇ ਮੁਸਕਰਾਉਂਦੇ ਸੀ।
ਆਖਿਰ ਬੱਚਿਆਂ ਦਾਦੀ ਪਾਸੋਂ ਮੰਗੀ ਵਿਦਾਈ ਏ,
ਤੁਰਨ ਲੱਗੇ ਸੀ ਦਾਦੀ ਤਾਈਂ ਫਤਹਿ ਬੁਲਾਈ ਏ,
ਦਾਦੀ ਜਦ ਦੋਹਾਂ ਨੂੰ ਘੁੱਟ ਕੇ ਗਲ ਨਾਲ ਲਾਉਂਦੇ ਸੀ,
ਕੰਧ ਨੇ ਰੋ ਰੋ ਦੱਸਿਆ ਬੱਚੇ ਮੁਸਕਰਾਉਂਦੇ ਸੀ।
ਰਣਜੀਤ ਓ ਘੜੀ ਅਭਾਗੀ ਦੀ ਹੋਈ ਤਿਆਰੀ ਏ,
ਦੁਆਲੇ ਨਿੱਕੀਆਂ ਜਿੰਦਾਂ ਦੇ ਗਈ ਕੰਧ ਉਸਾਰੀ ਏ,
ਜਾਲਮ ਜਦ ਇੱਟਾਂ ਦੇ ਉੱਤੇ ਗਾਰਾ ਲਾਉਂਦੇ ਸੀ,
ਕੰਧ ਨੇ ਰੋ ਰੋ ਦੱਸਿਆ ਬੱਚੇ ਮੁਸਕਰਾਉਂਦੇ ਸੀ।
ਅੱਜ ਮਾਘ ਮਹੀਨੇ ਦੀ ਮੱਸਿਆ ਦਾ ਦਿਹਾੜਾ ਹੈ ਜੀ
ਆਓ ਗੂਰੂ ਘਰ ਚੱਲੀਏ
ਮਨ ਤੂੰ ਜੋਤਿ ਸਰੂਪੁ ਹੈ
ਆਪਣਾ ਮੂਲੁ ਪਛਾਣੁ ।।
ਹੰਝੂ ਪੂੰਝ ਕੇ ਹਸਾਇਆ ਹੈ ਮੈਨੂੰ
ਮੇਰੀ ਗਲਤੀ ਤੇ ਵੀ ਗਲ ਲਾਇਆ ਹੈ ਮੈਨੂੰ
ਕਿਵੇਂ ਪਿਆਰ ਨਾ ਕਰਾਂ ਗੁਰੂ ਗ੍ਰੰਥ ਸਾਹਿਬ ਜੀ ਨੂੰ
ਜਿਸਦੀ ਬਾਣੀ ਨੇ ਜੀਣਾ ਸਿਖਾਇਆ ਹੈ ਮੈਨੂੰ