ਵਾਟਾਂ ਲੰਬੀਆਂ ਤੇ ਰਸਤਾ ਪਹਾੜ ਦਾ ਤੁਰੇ ਜਾਂਦੇ ਗੁਰਾਂ ਦੇ ਲਾਲ ਜੀ
ਸਰਸਾ ਨਦੀ ਤੇ ਵਿਛੋੜਾ ਪੈ ਗਿਆ ਉਸ ਵੇਲੇ ਦਾ ਸੁਣ ਲਓ ਹਾਲ ਜੀ
ਨਾ ਬਾਜ ਤੇ ਘੋੜਾ ਏ
ਅਤੇ ਇਕ ਵੀ ਲਾਲ ਨਹੀਂ
ਅਨੰਦਪੁਰ ਛੱਡ ਆਏ
ਪਰ ਰਤਾ ਮਲਾਲ ਨਹੀਂ
ਅੰਮ੍ਰਿਤ ਦਾ ਦਾਤਾ ਏ
ਸਰਬੰਸਦਾਨੀ ਦਾ ਦਾਨੀ ਏ
ਨਹੀਂ ਦੁਨੀਆ ਸਾਰੀ ਤੇਰੇ
ਕੋਈ ਉਸ ਦਾ ਸਾਨੀ ਏ
ਸੌਂ ਕੌਣ ਰਿਹਾ ਰੋੜਾਂ ਤੇ
ਕੋਈ ਬੇਪਰਵਾਹ ਜਾਪੇ
ਦੁਨੀਆਂ ਦਾ ਵਾਲੀ ਏ
ਕੋਈ ਸ਼ਹਿਨਸ਼ਾਹ ਜਾਪੇ
ਧੰਨ ਧੰਨ ਬਾਬਾ ਅਜੀਤ ਸਿੰਘ ਜੀ ,
ਧੰਨ ਧੰਨ ਬਾਬਾ ਜੁਝਾਰ ਸਿੰਘ ਜੀ
ਦੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ
ਦੱਸੀਂ ਮਾਤਾ ਗੁਜਰੀ ਜੀ ,ਕਿਵੇਂ ਹੱਥੀਂ ਲਾਲ ਤੂੰ ਤੋਰੇ ਸੀ ?
ਕੀ ਸੱਟਾਂ ਦੇ ਰੰਗ ਨੀਲੇ ਸੀ ਜਾਂ ਮੁੱਖ ਉਨਾਂ ਦੇ ਗੋਰੇ ਸੀ ? ੧
ਮਾਂ ਕਿਹੜੀ ਮੱਤ ਤੂੰ ਦਿੱਤੀ ਸੀ ,ਜੋ ਉਹ ਰਤਾ ਭਰ ਵੀ ਡੋਲੇ ਨਾ
ਉਹ ਬਿਨਾ ਵਾਹਿਗੁਰੂ ਕਹਿਣੇ ਤੋਂ ,ਹੋਰ ਲਫ਼ਜ਼ ਕੋਈ ਵੀ ਬੋਲੇ ਨਾ
ਉਹ ਕਿੰਨੇ ਉੱਚੇ ਬੁਰਜ ਕਿਲੇ ਦੇ ,ਜਾਂ ਕਿੰਨੇ ਠੰਡੇ ਭੋਰੇ ਸੀ ?
ਦੱਸੀਂ ਮਾਂ ਤੂੰ ਕੀ ਦੱਸਿਆ ਸੀ ,ਜਦੋਂ ਲਾਲ ਕਚਹਿਰੀ ਤੋਰੇ ਸੀ ?੨
ਕਿਹੜੇ ਕਿਹੜੇ ਰਾਹਾਂ ਤੋਂ ,ਕਿਵੇਂ ਤੁਰਦੇ ਸੀ ਉਹ ਨਿੱਕੇ ਬਾਲ
ਉਂਗਲੀ ਫੜ ਜਦੋਂ ਰਾਤ ਹਨੇਰੀ ,ਤੁਰਦੀ ਸੀ ਤੂੰ ਲੈ ਕੇ ਨਾਲ
ਬਰਾਬਰ ਹੋ ਕੇ ਰਲਦੇ ਸੀ ,ਜਾਂ ਪਿੱਛੇ ਸੀ ਜਾਂ ਮੋਹਰੇ ਸੀ ?
ਦੱਸੀਂ ਮਾਂ ਤੂੰ ਕਿਵੇਂ ਚੁੰਮੇ ਮੱਥੇ ,ਲਾਲਾਂ ਦੇ ਜਦ ਤੋਰੇ ਸੀ੩
ਲਹੂ ਲੁਹਾਣ ਤੇ ਭੁੱਖੇ ਪੋਤੇ , ਦੇਖ ਕਿਵੇਂ ,ਤੇਰਾ ਦਿਲ ਧਰਿਆ ਸੀ
ਕਿਹੜੀ ਮਾਂ ਤੂੰ ਬੰਦਗੀ ਕੀਤੀ ,ਕਿਵੇਂ ਸਬਰ ਤੂੰ ,ਕਰਿਆ ਸੀ
ਆਈ ਖ਼ਬਰ ਜਾਂ ਮੌਤ ਦੋਹਾਂ ਦੀ ,ਕਿਵੇਂ ਦੋਵੇਂ ਹੱਥ ਜੋੜੇ ਸੀ
ਤੁਰਗੀ ਮਾਂ ਤੂੰ ਨਾਲ ਉਨਾਂ ਦੇ ,ਜਾਂ ਸੱਚ-ਖੰਡ ਪੋਤੇ ਤੋਰੇ ਸੀ੪
ਰੋ ਰੋ ਕੇ ਮੈਂ ਕੰਧ ਸਰਹੰਦ ਦੀ ,ਧੋ ਦਿਆਂ ਨਾਲ ਮੈਂ ਹੰਝੂਆਂ ਦੇ
ਨਹੀਂ ਭੁੱਲਦੀ ਕੁਰਬਾਨੀ ਸਾਨੂੰ ,ਜੋ ਸ਼ੁਰੂ ਨਾਲ ਹੋਈ ਸੀ ਜੰਝੂਆਂ ਦੇ
ਦੁਨੀਆਂ ਸੁਣ ਕੇ ਧਾਹਾਂ ਮਾਰੇ ,ਪਰ ਤੂੰ ਭਰੇ ਨਾ ਕਦੀ ਹਟਕੋਰੇ ਸੀ
ਕੀ ਕੀ ਮੱਤਾਂ ਦੇ ਕੇ ਮਾਂ ਤੂੰ ਲਾਲ ਕਚਹਿਰੀ ਤੋਰੇ ਸੀ ?੫
ਕਿਵੇਂ ਕਿਵੇਂ ਤੂੰ ਲਾਡ ਲਡਾਏ ,ਮਾਂ ਪੋਤੇ ,ਜਦੋਂ ਆਖਰ ਵਾਰੀ ਤੋਰੇ ਸੀ !
ਦੱਸੀਂ ਮਾਤਾ ਗੁਜਰੀ ਜੀ ਕਿਵੇਂ ਲਾਲ ਤੂੰ ਹੱਥੀਂ ਤੋਰੇ ਸੀ –
ਦਸੰਬਰ २२/२०੨੧
Surjit Singh Virk
Surrey Canada –