ਇਤਿਹਾਸ – ਗੁਰਦੁਆਰਾ ਸ੍ਰੀ ਮੋਤੀ ਬਾਗ ਪਟਿਆਲਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਪਟਿਆਲਾ ਸ਼ਹਿਰ ਦੇ ਦੱਖਣ ਵਾਲੇ ਨੇਤਾ ਜੀ ਸੁਭਾਸ਼ ਰਾਸ਼ਟਰੀ ਖੇਡ ਸੰਸਥਾਨ (ਐਨ.ਆਈ.ਐਸ.) ਦੇ ਬਿਲਕੁਲ ਨਾਲ ਸਥਿਤ ਹੈ | ਸ੍ਰੀ ਗੁਰੂ ਤੇਗ ਬਹਾਦਰ ਜੀ 11 ਹਾੜ 1732 ਬਿਕ੍ਰਮੀ (1675 ਈ.) ਨੂੰ ਦੀਵਾਨ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ, ਭਾਈ ਗੁਰਦਿੱਤਾ, ਭਾਈ ਉਦਾ ਰਾਠੌਰ ਆਦਿ ਸ਼ਰਧਾਲੂਆਂ ਸਮੇਤ ਸ੍ਰੀ ਅਨੰਦਪੁਰ ਸਾਹਿਬ ਤੋਂ ਕੀਰਤਪੁਰ ਸਾਹਿਬ ਭਰਤਗੜ੍ਹ, ਰੋਪੜ, ਮਕਾਰੋਪੁਰ ਆਦਿ ਥਾਵਾਂ ਤੋਂ ਹੁੰਦੇ ਹੋਏ ਉਨ੍ਹਾਂ ਦੇ ਸ਼ਰਧਾਲੂ ਨਵਾਬ ਸੈਫ ਖ਼ਾਨ ਦੀ ਬੇਨਤੀ ‘ਤੇ ਸੈਫਾਬਾਦ ਬਹਾਦਰਗੜ੍ਹ ਪਹੁੰਚੇ | ਉਨ੍ਹਾਂ ਦੀ ਯਾਦ ਵਿਚ ਇਥੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਸਸ਼ੋਭਿਤ ਹੈ | ਇੱਥੋਂ ਅੱਗੇ ਲਗਪਗ 7 ਕਿੱਲੋਮੀਟਰ ਦੀ ਦੂਰੀ ‘ਤੇ ਸਥਿਤ ਗੁਰੂ ਸਾਹਿਬ 17 ਅੱਸੂ 1732 ਬਿਕ੍ਰਮੀ (1675 ਈ.) ਨੂੰ ਜਿੱਥੇ ਅੱਜ ਗੁਰਦੁਆਰਾ ਮੋਤੀ ਬਾਗ਼ ਸਾਹਿਬ ਸਸ਼ੋਭਿਤ ਹੈ ਉਸ ਅਸਥਾਨ ‘ਤੇ ਪੁੱਜੇ ਸਨ | ਇੱਥੇ ਉਨ੍ਹਾਂ ਸੰਗਤ ਨੂੰ ਨਾਮ ਬਾਣੀ ਦਾ ਉਪਦੇਸ਼ ਦਿੱਤਾ | ਇਸ ਸਥਾਨ ‘ਤੇ ਵਰਤਮਾਨ ਸਮੇਂ ਸਸ਼ੋਭਿਤ ਗੁਰਦੁਆਰਾ ਮੋਤੀ ਬਾਗ ਸਾਹਿਬ ਮਹਾਰਾਜਾ ਕਰਮ ਸਿੰਘ ਨੇ ਮੋਤੀ ਬਾਗ ਰਾਜ ਮਹਿਲ ਦੇ ਨਾਲ ਹੀ ਉਸੇ ਥਾਵੇਂ ਹੀ ਬਣਾਇਆ ਜਿੱਥੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਦੇਗ ਬਹਾਦਰ ਜੀ ਬਿਰਾਜਮਾਨ ਹੋਏ ਸਨ | ਇਸ ਅਸਥਾਨ ਤੋਂ ਗੁਰੂ ਸਾਹਿਬ ਚੀਕਾ, ਕੈਥਲ, ਜੀਂਦ ਆਦਿ ਸਥਾਨਾਂ ਤੋਂ ਹੁੰਦੇ ਹੋਏ ਆਗਰੇ ਪਹੁੰਚੇ ਜਿੱਥੋਂ ਉਨ੍ਹਾਂ ਨੂੰ ਗਿ੍ਫ਼ਤਾਰ ਕਰਕੇ ਦਿੱਲੀ ਲਿਜਾਇਆ ਗਿਆ | ਜਿੱਥੇ ਉਨ੍ਹਾਂ ਦੀ ਅਦੁੱਤੀ ਸ਼ਹਾਦਤ ਹੋਈ |


Share On Whatsapp

Leave a Reply




top