22 ਵਾਰਾਂ – ਭਾਗ 4

ਟੁੰਡੇ ਅਸਰਾਜੈ ਕੀ ਵਾਰ
ਲੋਕ-ਵਾਰ ਅਨੁਸਾਰ ਰਾਜਾ ਸਾਰੰਗ ਦੇ ਪੁੱਤਰ ਅਸਰਾਜੇ ਨੂੰ ਉਸ ਦੇ ਮਤਰੇਏ ਭਰਾਵਾਂ ਸਰਦੂਲ ਰਾਏ ਅਤੇ ਸੁਲਤਾਨ ਖਾਨ ਨੇ ਗਲੋਂ ਲਾਹੁਣ ਲਈ ਹੱਥ ਕੱਟ ਕੇ ਅੰਨ੍ਹੇ ਖੂਹ ਵਿਚ ਸੁੱਟ ਦਿੱਤਾ ਅਤੇ ਅਫਵਾਹ ਉਡਾ ਦਿੱਤੀ ਕਿ ਉਸ ਨੂੰ ਸ਼ੇਰ ਖਾ ਗਿਆ। ਵਣਜਾਰਿਆਂ ਦਾ ਇਕ ਕਾਫ਼ਲਾ ਉਸ ਖੂਹ ਦੇ ਕੋਲੋਂ ਦੀ ਲੰਘ ਰਿਹਾ ਸੀ ਤਾਂ ਉਨ੍ਹਾਂ ਨੇ ਖੂਹ ਵਿੱਚੋਂ ਆਵਾਜ਼ ਸੁਣ ਕੇ ਅਸਰਾਜੇ ਨੂੰ ਬਾਹਰ ਕੱਢ ਲਿਆ ਅਤੇ ਆਪਣੇ ਨਾਲ ਲੈ ਗਏ। ਉਹ ਕਾਫ਼ਲਾ ਜਿਸ ਨਗਰ ਵਿਚ ਪਹੁੰਚਿਆ ਉਸ ਨਗਰ ਦਾ ਰਾਜਾ ਨਿਰਸੰਤਾਨ ਮਰ ਗਿਆ ਸੀ। ਸਵੇਰੇ ਸਭ ਤੋਂ ਪਹਿਲਾਂ ਨਗਰ ਵਿਚ ਪ੍ਰਵੇਸ਼ ਕਰਨ ਦੀ ਸ਼ਰਤ ਨੂੰ ਸੰਜੋਗ ਵਸ ਪੂਰਾ ਕਰਨ ਕਰਕੇ ਵਜ਼ੀਰਾਂ ਨੇ ਅਸਰਾਜੇ ਨੂੰ ਗੱਦੀ ’ਤੇ ਬਿਠਾ ਦਿੱਤਾ। ਅਸਰਾਜੇ ਨੇ ਪੂਰੀ ਤਰ੍ਹਾਂ ਸ਼ਕਤੀ ਇਕੱਠੀ ਕੀਤੀ ਅਤੇ ਆਪਣੇ ਭਰਾਵਾਂ ਉੱਪਰ ਬਦਲਾ ਲੈਣ ਲਈ ਹਮਲਾ ਕਰ ਕੇ ਆਪਣਾ ਪਿਤਾ-ਪੁਰਖੀ ਰਾਜ ਪ੍ਰਾਪਤ ਕਰ ਲਿਆ। ਇਸ ਤੋਂ ਪ੍ਰਭਾਵਿਤ ਹੋ ਕੇ ਢਾਡੀਆਂ ਨੇ ਉਸ ਦੀ ਵੀਰਤਾ ਦੀ ਕਹਾਣੀ ਨੂੰ ਵਾਰਾਂ ਰਾਹੀਂ ਰਚਿਆ। ਇਸ ਦੀ ਵੰਨਗੀ ਇਸ ਪ੍ਰਕਾਰ ਹੈ:
ਭਬਕਿਆ ਸ਼ੇਰ ਸਰਦੂਲ ਰਾਇ ਰਣ ਮਾਰੂ ਬੱਜੇ।
ਸੁਲਤਾਨ ਖਾਨ ਬਡ ਸੂਰਮੇ ਵਿਚ ਰਣ ਦੇ ਗੱਜੇ।
ਖਤ ਲਿਖੇ ਟੁੰਡੇ ਅਸਰਾਜ ਨੂੰ ਪਤਸ਼ਾਹੀ ਅੱਜੇ।
ਟਿੱਕਾ ਸਾਰੰਗ ਬਾਪ ਨੇ ਦਿੱਤਾ ਭਰ ਲੱਜੇ।
ਫਤੇ ਪਾਈ ਅਸਰਾਜ ਜੀ ਸਾਹੀ ਪਰ ਸੱਜੇ।
ਆਸਾ ਰਾਗ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਰਚਿਤ ਵਾਰ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਕਰਨ ਸਮੇਂ ਇਹ ਆਦੇਸ਼ ਕੀਤਾ ਹੈ ਕਿ ਇਸ ਵਾਰ ਨੂੰ ਟੁੰਡੇ ਅਸਰਾਜੇ ਦੀ ਵਾਰ ਦੀ ਧੁਨੀ ਉੱਪਰ ਗਾਇਆ ਜਾਵੇ।
( ਚਲਦਾ )


Share On Whatsapp

Leave a Reply




top